ਤਾਜਾ ਖ਼ਬਰਾਂ


ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  1 day ago
ਜਲੰਧਰ, 5 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ ‘ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਜਿਸ ਮੁਤਾਬਿਕ ਲੋਕ ਕਾਲਾਬਾਜ਼ਾਰੀ ਤੋਂ ਬੱਚ ਸਕਦੇ...
ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਵੀ ਜਗਾਏ ਦੀਵੇ
. . .  1 day ago
ਨਵੀਂ ਦਿੱਲੀ, 5 ਅਪ੍ਰੈਲ - ਪੂਰੇ ਦੇਸ਼ ਭਰ ਦੇ ਨਾਲ ਨਾਲ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੀਵੇ ਜਗ੍ਹਾ ਕੇ ਕੋਰੋਨਾ ਖ਼ਿਲਾਫ਼ ਲੜਾਈ 'ਚ ਇੱਕਜੁੱਟਤਾ...
ਹਰਸਿਮਰਤ ਬਾਦਲ ਤੇ ਗੁਰਜੀਤ ਔਜਲਾ ਨੇ ਵੀ ਜਗਾਏ ਦੀਵੇ
. . .  1 day ago
ਅਜਨਾਲਾ, 5 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ 'ਤੇ ਕੇਂਦਰ ਮੰਤਰੀ ਹਰਸਿਮਰਤ ਕੋਰ ਬਾਦਲ ਅਤੇ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਔਜਲਾ ਨੇ ਵੀ ਦੀਵੇ ਜਗਾ ਕੇ ਕੋਰੋਨਾ ਖ਼ਿਲਾਫ਼ ਲੜਾਈ 'ਚ ਇੱਕਜੁੱਟਤਾ ਦਾ ਸਬੂਤ ਦਿੱਤਾ।ਇਸ ਮੌਕੇ ਹਰਸਿਮਰਤ ਕੌਰ ਬਾਦਲ...
ਖ਼ਰਾਬ ਮੌਸਮ ਦੇ ਬਾਵਜੂਦ ਲੋਕਾਂ ਨੇ ਜਗਾਈਆਂ ਮੋਮਬਤੀਆਂ, ਦੀਵੇ ਤੇ ਮੋਬਾਈਲ ਲਾਈਟਾਂ
. . .  1 day ago
ਫ਼ਾਜ਼ਿਲਕਾ/ਬੰਗਾ/ਮਾਧੋਪੁਰ/ਛਾਹੜ(ਸੰਗਰੂਰ)/ਤਪਾ ਮੰਡੀ/ਘਨੌਰ/ਬਟਾਲਾ/ਬਾਘਾ ਪੁਰਾਣਾ/ਪਾਤੜਾਂ/ਜਲਾਲਾਬਾਦ/ਹੁਸ਼ਿਆਰਪੁਰ, 5 ਅਪ੍ਰੈਲ (ਪ੍ਰਦੀਪ ਕੁਮਾਰ, ਜਸਵੀਰ ਸਿੰਘ ਨੂਰਪੁਰ, ਨਰੇਸ਼ ਮਹਿਰਾਪੁਰ/ਪ੍ਰਵੀਨ ਗਰਗ, ਕਾਹਲੋਂ,ਪੁਰੇਵਾਲ, ਜਸਵੀਰ ਸਿੰਘ ਔਜਲਾ, ਬਲਜਿੰਦਰ ਸਿੰਘ ਗਿੱਲ, ਬਲਰਾਜ ਸਿੰਗਲਾ, ਕਰਨ ਚੁਚਰਾ, ਗੁਰਇਕਬਾਲ ਸਿੰਘ ਖ਼ਾਲਸਾ, ਹਰਜਾਪ ਸਿੰਘ) ਪ੍ਰਧਾਨ ਮੰਤਰੀ ਦੀ ਅਪੀਲ 'ਤੇ ਖ਼ਰਾਬ ਮੌਸਮ ਦੇ ਬਾਵਜੂਦ ਲੋਕਾਂ ਨੇ ਦੀਵੇ, ਮੋਮਬਤੀਆਂ ਅਤੇ ਮੋਬਾਈਲਾਂ ਦੀਆਂ ਲਾਈਟਾਂ ਜਗ੍ਹਾ ਕੇ ਇੱਕਜੁੱਟਤਾ...
ਪੰਜਾਬ 'ਚ ਲੋਕਾਂ ਨੇ ਵੱਖ ਵੱਖ ਥਾਵਾਂ 'ਤੇ ਜਗਾਈਆਂ ਮੋਮਬਤੀਆਂ, ਦੀਵੇ
. . .  1 day ago
ਅੰਮ੍ਰਿਤਸਰ/ਤਪਾ ਮੰਡੀ/ ਭਦੌੜ/ਫਿਰੋਜ਼ਪੁਰ, 5 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ, ਵਿਜੇ ਸ਼ਰਮਾ, ਜਸਵਿੰਦਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਢਿੱਲੋਂ, ਵਿਨੋਦ ਕਲਸੀ, ਰਜਿੰਦਰ ਬੱਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਪ੍ਰਧਾਨ ਮੰਤਰੀ ਦੀ ਅਪੀਲ 'ਤੇ ਲੋਕਾਂ ਨੇ ਜਗਾਏ ਦੀਵੇ, ਮੋਮਬਤੀਆਂ
. . .  1 day ago
ਜਲੰਧਰ, 5 ਅਪ੍ਰੈਲ (ਅ.ਬ) - ਕੋਰੋਨਾ ਵਾਇਰਸ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ 'ਤੇ ਦੇਸ਼ ਭਰ 'ਚ ਲੋਕਾਂ ਨੇ ਆਪਣੇ ਆਪਣੇ ਘਰਾਂ ਦੀ ਬੱਤੀਆਂ ਬੰਦ ਕਰ ਕੇ ਮੋਮਬਤੀਆਂ ਤੇ ਦੀਵੇ ਜਗਾ ਕੇ ਇੱਕਜੁੱਟਤਾ ਦਾ ਸਬੂਤ...
ਬੱਤੀਆਂ ਬੰਦ ਕਰਕੇ ਦੀਵੇ ਬਾਲਣ ਤੋਂ ਪਹਿਲਾਂ ਹੀ ਤੇਜ਼ ਹਨੇਰੀ ਕਾਰਨ ਸਰਹੱਦੀ ਖੇਤਰ ਦੀ ਬੱਤੀ ਹੋਈ ਗੁੱਲ
. . .  1 day ago
ਬਟਾਲਾ, 5 ਅਪ੍ਰੈਲ (ਕਾਹਲੋਂ) - ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀਂ ਨਰਿੰਦਰ ਮੋਦੀ ਵਲੋਂ ਅੱਜ ਰਾਤ ਨੂੰੰ 9 ਵਜੇ ਬੱਤੀਆਂ ਬੰਦ ਕਰਕੇ ਦੀਵੇ ਬਾਲਣ ਦੇ ਕੀਤੇ ਗਏ ਐਲਾਨ ਨੂੰ ਲੋਕਾਂ ਵਲੋਂ ਅਮਲੀਜਾਮਾਂ ਪਹਿਨਾਉਣ ਤੋਂ ਪਹਿਲਾਂ...
ਪੰਜਾਬ 'ਚ ਕੋਰੋਨਾ ਵਾਇਰਸ ਕਾਰਨ 7ਵੀਂ ਮੌਤ
. . .  1 day ago
ਪਠਾਨਕੋਟ, 5 ਅਪ੍ਰੈਲ (ਸੁਜਾਨਪੁਰ) - ਪਠਾਨਕੋਟ ਦੇ ਕਸਬਾ ਸੁਜਾਨਪੁਰ 'ਚ ਪੈਂਦੇ ਮੁਹੱਲਾ ਸ਼ੇਖਾਂ ਵਿਖੇ ਕੋਰੋਨਾ ਵਾਇਰਸ ਦੀ ਪਾਈ ਗਈ ਪੀੜਤ ਮਹਿਲਾ ਦੀ ਅੱਜ ਅੰਮ੍ਰਿਤਸਰ ਵਿਖੇ ਇਲਾਜ...
ਯੁਵਰਾਜ ਸਿੰਘ ਨੇ ਕੋਰੋਨਾ ਲਈ ਦਿੱਤੇ 50 ਲੱਖ
. . .  1 day ago
ਜਲੰਧਰ, 5 ਅਪ੍ਰੈਲ (ਅ.ਬ) - ਕ੍ਰਿਕਟਰ ਯੁਵਰਾਜ ਸਿੰਘ ਨੇ ਕੋਰੋਨਾ ਵਾਇਰਸ ਲਈ ਆਪਣੇ ਵੱਲੋਂ 50 ਲੱਖ ਰੁਪਏ ਪੀ.ਐਮ ਕੇਅਰਸ ਨੂੰ ਦਾਨ ਵਜੋਂ ਦਿੱਤੇ...
ਪੰਜਾਬ 'ਚ ਤਬਲੀਗ਼ੀ ਜਮਾਤ ਨਾਲ ਸਬੰਧਿਤ ਹੁਣ ਤੱਕ ਕੋਰੋਨਾ ਦੇ 6 ਮਾਮਲਿਆਂ ਦੀ ਪੁਸ਼ਟੀ
. . .  1 day ago
ਚੰਡੀਗੜ੍ਹ, 5 ਅਪ੍ਰੈਲ (ਵਿਕਰਮਜੀਤ ਮਾਨ) - ਪੰਜਾਬ 'ਚ ਤਬਲੀਗ਼ੀ ਜਮਾਤ ਨਾਲ ਸਬੰਧਿਤ ਹੁਣ ਤੱਕ 350 ਲੋਕਾਂ ਦੇ ਕੋਰੋਨਾ ਵਾਇਰਸ ਨੂੰ ਲੈ ਕੇ ਨਮੂਨੇ ਲਏ ਗਏ ਸਨ, ਜਿਨ੍ਹਾਂ 'ਚੋਂ 6 ਦੀ...
ਕੋਰੋਨਾ ਵਾਇਰਸ : ਬਰਤਾਨੀਆ 'ਚ 24 ਘੰਟਿਆਂ ਦੌਰਾਨ 621 ਮੌਤਾਂ
. . .  1 day ago
ਲੰਡਨ, 5 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਕੋਰੋਨਾ ਵਾਇਰਸ ਕਾਰਨ ਬਰਤਾਨੀਆ 'ਚ 24 ਘੰਟਿਆਂ ਦੌਰਾਨ 621 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਕੋਰੋਨਾ ਵਾਇਰਸ ਕਾਰਨ...
ਮਾਨਸਿਕ ਪ੍ਰੇਸ਼ਾਨੀ ਦੀ ਸ਼ਿਕਾਰ ਔਰਤ ਵੱਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਪਾਤੜਾਂ, 5 ਅਪ੍ਰੈਲ (ਗੁਰਇਕਬਾਲ ਸਿੰਘ ਖਾਲਸਾ ) - ਪੁਰਾਣੀਆਂ ਕਾਰਾਂ ਦੀ ਵੇਚ ਖਰੀਦ ਦਾ ਕੰਮ ਕਰਨ ਵਾਲੇ ਇੱਕ ਵਿਅਕਤੀ ਦੀ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਦੀ...
ਸਰਹੱਦੀ ਖੇਤਰ ਦੇ ਪਿੰਡਾਂ 'ਚ ਬਾਰਸ਼ ਅਤੇ ਗੜੇਮਾਰੀ ਸ਼ੁਰੂ
. . .  1 day ago
ਬੱਚੀ ਵਿੰਡ, 5 ਅਪ੍ਰੈਲ (ਬਲਦੇਵ ਸਿੰਘ ਕੰਬੋ)- ਪਿਛਲੇ ਕਈ ਦਿਨਾਂ ਤੋਂ ਤਿੱਖੀ ਧੁੱਪ ਅਤੇ ਸਾਫ਼ ਮੌਸਮ ਦੇ ਚੱਲਦਿਆਂ ਵੱਧ ਰਿਹਾ...
ਗੁਰੂਹਰਸਹਾਏ ਵਿਖੇ ਨਜਾਇਜ਼ ਕਬਜ਼ਿਆਂ 'ਤੇ ਨਗਰ ਕੌਂਸਲ ਦਾ ਚਲਿਆ ਬੁਲਡੋਜ਼ਰ
. . .  1 day ago
ਗੁਰੂਹਰਸਹਾਏ, 5 ਅਪ੍ਰੈਲ (ਹਰਚਰਨ ਸਿੰਘ ਸੰਧੂ)- ਕੋਰੋਨਾ ਵਾਇਰਸ ਦੇ ਚੱਲਦਿਆਂ ਲੱਗੇ ਕਰਫਿਊ ਦੌਰਾਨ ਗੁਰੂਹਰਸਹਾਏ....
ਕਰਫ਼ਿਊ ਦੌਰਾਨ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ 29 ਹਾਜ਼ਰ ਲੋਕਾਂ ਤੱਕ ਮੁਹੱਈਆ ਕਰਵਾ ਰਿਹਾ ਹੈ ਖਾਣਾ - ਡੀ.ਸੀ
. . .  1 day ago
ਫ਼ਾਜ਼ਿਲਕਾ, 5 ਅਪ੍ਰੈਲ (ਪ੍ਰਦੀਪ ਕੁਮਾਰ)- ਕੋਰੋਨਾ ਵਾਇਰਸ ਨੂੰ ਲੈ ਕੇ ਜਾਰੀ ਕਰਫ਼ਿਊ ਦੌਰਾਨ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਹਰ ਰੋਜ਼ ਕਰੀਬ 29 ਹਾਜ਼ਰ ਲੋਕਾਂ....
ਸੰਤ ਗੁਰਬਚਨ ਸਿੰਘ ਪਠਲਾਵਾ ਸਮੇਤ ਸੱਤ ਵਿਅਕਤੀਆਂ ਦੀ ਕੋਰੋਨਾ ਵਾਰਸ ਰਿਪੋਰਟ ਦੁਬਾਰਾ ਆਈ ਨੈਗੇਟਿਵ
. . .  1 day ago
ਢਕੋਲੀ ਹਸਪਤਾਲ 'ਚ ਦਾਖਲ ਕੋਰੋਨਾ ਵਾਇਰਸ ਦੇ ਸਾਰੇ ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ
. . .  1 day ago
ਪੰਜਾਬ ਸਰਕਾਰ ਵੱਲੋਂ ਰਾਹਤ ਕਾਰਜਾਂ ਲਈ 150 ਕਰੋੜ ਅਤੇ ਮੈਡੀਕਲ ਉਪਕਰਨਾਂ ਦੀ ਖ਼ਰੀਦ ਲਈ 50 ਕਰੋੜ ਦਿੱਤੇ ਗਏ - ਮਨਪ੍ਰੀਤ ਬਾਦਲ
. . .  1 day ago
ਪਾਜ਼ੀਟਿਵ ਪਾਏ ਜਮਾਤੀਆਂ ਦੇ ਸੰਪਰਕ 'ਚ ਆਉਣ ਵਾਲੇ 13 ਹੋਰਨਾਂ ਦੇ ਖੂਨ ਦੇ ਨਮੂਨੇ ਲਏ
. . .  1 day ago
ਰਾਸ਼ਨ ਨਾ ਮਿਲਣ 'ਤੇ ਕੌਂਸਲਰ ਵੱਲੋਂ ਭੁੱਖ ਹੜਤਾਲ 'ਤੇ ਬੈਠਣ ਦਾ ਫ਼ੈਸਲਾ
. . .  1 day ago
ਸਰਕਾਰੀ ਪੱਤਰ ਵਿਹਾਰ ਸਰਕਾਰੀ ਈ-ਮੇਲ ਰਾਹੀਂ ਕਰਨ ਦੇ ਆਦੇਸ਼
. . .  1 day ago
ਪ੍ਰਧਾਨ ਮੰਤਰੀ ਦੀ ਅਪੀਲ ਉੱਪਰ ਲੋਕਾਂ ਵੱਲੋਂ ਮੋਮਬਤੀਆਂ ਖ਼ਰੀਦਣੀਆਂ ਸ਼ੁਰੂ
. . .  1 day ago
ਲੁਧਿਆਣਾ 'ਚ ਕੋਰੋਨਾ ਵਾਇਰਸ ਕਾਰਨ ਹੋਈ ਦੂਸਰੀ ਮੌਤ
. . .  1 day ago
ਕੋਰੋਨਾ ਪੀੜਤ ਮਰੀਜ਼ਾਂ ਲਈ ਆਰ.ਸੀ.ਐਫ. ਵੱਲੋਂ ਜੀਵਨ ਨਾਮੀ ਵੈਂਟੀਲੇਟਰ ਦਾ ਨਿਰਮਾਣ
. . .  1 day ago
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਨੇ 11 ਲੋਕਾਂ ਦੀ ਲਈ ਜਾਨ : ਸਿਹਤ ਮੰਤਰਾਲੇ
. . .  1 day ago
ਝੰਡੇਰ ਕਲਾਂ 'ਚ ਵਿਦੇਸ਼ ਤੋਂ ਆਏ ਵਿਅਕਤੀ ਦੀ ਹੋਈ ਮੌਤ, ਸਿਹਤ ਵਿਭਾਗ ਵੱਲੋਂ ਸੰਸਕਾਰ
. . .  1 day ago
ਕਰਫਿਊ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ 132 ਵਿਅਕਤੀਆਂ ਖ਼ਿਲਾਫ਼ ਕੀਤੀ ਗਈ ਕਾਰਵਾਈ
. . .  1 day ago
ਕੈਬਨਿਟ ਮੰਤਰੀ ਸਰਕਾਰੀਆ ਵੱਲੋਂ ਹਲਕਾ ਰਾਜਾਸਾਂਸੀ ਨੂੰ ਪੂਰੀ ਤਰ੍ਹਾਂ ਬੰਦ ਕਰਨ ਦੇ ਹੁਕਮ
. . .  1 day ago
ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਹਲਕਾ ਦਸੂਹਾ ਦਾ ਕੀਤਾ ਦੌਰਾ
. . .  1 day ago
ਪੰਜਾਬ 'ਚ ਹੁਣ ਤੱਕ ਕੋਰੋਨਾ ਵਾਇਰਸ ਦੇ 68 ਮਾਮਲਿਆਂ ਦੀ ਹੋਈ ਪੁਸ਼ਟੀ
. . .  1 day ago
ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਵੱਲੋਂ ਸਮੂਹ ਖੇਤੀਬਾੜੀ ਸਹਿਕਾਰੀ ਸਭਾਵਾਂ ਰੋਜ਼ਾਨਾ ਖੋਲ੍ਹਣ ਦੇ ਹੁਕਮ ਜਾਰੀ
. . .  1 day ago
ਪੁਲਿਸ ਪ੍ਰਸ਼ਾਸਨ ਵੱਲੋਂ ਸਰਹੱਦੀ ਖੇਤਰ ਦੇ ਪਿੰਡਾਂ ਨੂੰ ਸੀਲ ਕਰਨ ਦੀਆਂ ਹਦਾਇਤਾਂ
. . .  1 day ago
ਪਸ਼ੂਆਂ ਦਾ ਚਾਰਾ ਲੈਣ ਗਈ ਔਰਤ ਦੀ ਮਿਲੀ ਲਾਸ਼
. . .  1 day ago
ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਦੀ ਸਖ਼ਤ ਕਾਰਵਾਈ, 10 ਵਾਹਨਾਂ ਦੇ ਕੱਟੇ ਚਲਾਨ
. . .  1 day ago
ਕਣਕ 'ਤੇ ਬੋਨਸ ਦੇਣ ਨੂੰ ਕੇਂਦਰ ਸਰਕਾਰ ਦੇਵੇ ਪ੍ਰਵਾਨਗੀ-ਰਾਮਾ
. . .  1 day ago
ਜੰਡਿਆਲਾ ਗੁਰੂ ਨੇੜਲੇ ਪਿੰਡ ਜਾਣੀਆਂ ਚ ਚੱਲੀ ਗੋਲੀ, 2 ਜ਼ਖਮੀ
. . .  1 day ago
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਸਹਾਇਕ ਰਾਗੀ ਨੂੰ ਐਸਕਾਰਟ ਹਸਪਤਾਲ ਕੀਤਾ ਤਬਦੀਲ
. . .  1 day ago
ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਤੇ ਪਿੰਡ ਰਾਉਵਾਲ 'ਚ ਸਿਹਤ ਵਿਭਾਗ ਨੇ ਪ੍ਰਭਾਵਿਤ ਘਰਾਂ ਦੀ ਕੀਤੀ ਪੜਤਾਲ
. . .  1 day ago
ਕੋਰੋਨਾ ਵਾਇਰਸ ਦੇ ਵਧਦੇ ਪ੍ਰਕੋਪ ਕਾਰਨ ਹਰਿਆਣਾ ਰਾਜ ਦੀ ਹੱਦ ਨੂੰ ਕੀਤਾ ਗਿਆ ਸੀਲ, ਆਵਾਜਾਈ ਮੁਕੰਮਲ ਬੰਦ
. . .  1 day ago
ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 3 ਲੋਕਾਂ ਦੇ ਖ਼ਿਲਾਫ਼ ਕੀਤਾ ਮੁਕੱਦਮਾ ਦਰਜ
. . .  1 day ago
ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਕੇਸ ਦਰਜ
. . .  1 day ago
ਪਿੰਡ ਜ਼ਫਰਵਾਲ ਵਿਖੇ ਅਚਾਨਕ ਪੁਲਿਸ ਅਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਜਾਂਚ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਅਤੇ ਪ੍ਰਤਿਭਾ ਪਾਟਿਲ ਨਾਲ ਕੋਰੋਨਾ ਵਾਇਰਸ 'ਤੇ ਕੀਤੀ ਗੱਲਬਾਤ
. . .  1 day ago
ਨਿਜ਼ਾਮੂਦੀਨ ਮਰਕਜ਼ 'ਚ ਜਾਂਚ ਦੇ ਲਈ ਪਹੁੰਚੀ ਕ੍ਰਾਈਮ ਬਰਾਂਚ ਦੀ ਟੀਮ
. . .  1 day ago
ਘੱਟ ਗਿਣਤੀ ਵਰਗ ਦੇ ਵਿਅਕਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਥਾਣਾ ਨੰਦਗੜ੍ਹ ਦੀ ਹਵਾਲਾਤ 'ਚੋਂ ਬੀਤੀ ਰਾਤ ਤਿੰਨ ਦੋਸ਼ੀ ਹੋਏ ਫ਼ਰਾਰ
. . .  1 day ago
ਬਰਨਾਲਾ 'ਚ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਆਇਆ ਸਾਹਮਣੇ
. . .  1 day ago
ਨਿਰਮਲ ਸਿੰਘ ਖ਼ਾਲਸਾ ਦੀ ਵਾਇਰਲ ਆਡੀਓ ਤੇ ਭਾਈ ਦਰਸ਼ਨ ਸਿੰਘ ਦੇ ਇਲਾਜ 'ਚ ਕੁਤਾਹੀ ਹੈ ਕਾਫੀ ਦੁਖਦਾਈ : ਲੌਂਗੋਵਾਲ
. . .  1 day ago
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਭਾਂਡੇ ਖੜਕਾ ਕੇ ਕੀਤੇ ਗਏ ਰੋਸ ਮੁਜ਼ਾਹਰੇ
. . .  1 day ago
ਜਲੰਧਰ ਦੇ ਹਰਦੀਪ ਨਗਰ 'ਚ ਮਿਲਿਆ ਕੋਰੋਨਾ ਦਾ ਸ਼ੱਕੀ ਮਰੀਜ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਚੇਤ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ | -ਕਨਫਿਊਸ਼ੀਅਸ

ਪਹਿਲਾ ਸਫ਼ਾ

17 ਸੂਬਿਆਂ 'ਚ 1023 ਮਾਮਲੇ ਜਮਾਤ ਨਾਲ ਸਬੰਧਿਤ

• ਦੇਸ਼ 'ਚ ਹੁਣ ਤੱਕ 75 ਮੌਤਾਂ, ਪੀੜਤਾਂ ਦੀ ਗਿਣਤੀ 3072 ਹੋਈ • 58 ਮਰੀਜ਼ਾਂ ਦੀ ਹਾਲਤ ਨਾਜ਼ੁਕ
ਉਪਮਾ ਡਾਗਾ ਪਾਰਥ

ਨਵੀਂ ਦਿੱਲੀ, 4 ਅਪ੍ਰੈਲ-ਦੇਸ਼ 'ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧ ਰਹੇ ਹਨ | 24 ਘੰਟਿਆਂ ਦੌਰਾਨ 12 ਵਿਅਕਤੀਆਂ ਦੀ ਮੌਤ ਹੋਈ ਹੈ ਅਤੇ 601 ਨਵੇਂ ਮਾਮਲੇ ਸਾਹਮਣੇ ਆਏ ਹਨ | ਇਸ ਸਬੰਧੀ ਸਿਹਤ ਮੰਤਰਾਲੇ ਨੇ ਦੱਸਿਆ ਕਿ ਦੇਸ਼ ਦੇ 17 ਸੂਬਿਆਂ 'ਚ ਕੋਰੋਨਾ ਵਾਇਰਸ ਦੇ 1023 ਮਾਮਲੇ ਤਬਲੀਗੀ ਜਮਾਤ ਨਾਲ ਸਬੰਧਿਤ ਹਨ | ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਭਾਰਤ 'ਚ ਦੂਸਰੇ ਦੇਸ਼ਾਂ ਦੇ ਮੁਕਾਬਲੇ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਵਾਧਾ ਦਰ ਘੱਟ ਹੈ | ਦੇਸ਼ 'ਚ 30 ਫ਼ੀਸਦੀ ਮਾਮਲੇ ਤਬਲੀਗੀ ਜਮਾਤ ਨਾਲ ਸਬੰਧਿਤ ਹਨ | ਦੇਸ਼ 'ਚ ਮਿ੍ਤਕਾਂ ਦੀ ਗਿਣਤੀ 75 ਹੋ ਗਈ ਹੈ ਅਤੇ ਪੀੜਤਾਂ ਦਾ ਅੰਕੜਾ 3072 'ਤੇ ਪਹੁੰਚ ਗਿਆ ਹੈ, ਜਦੋਂਕਿ 213 ਵਿਅਕਤੀ ਇਲਾਜ ਦੇ ਬਾਅਦ ਠੀਕ ਹੋ ਚੁੱਕੇ ਹਨ | 58 ਮਰੀਜ਼ਾਂ ਦੀ ਹਾਲਤ ਨਾਜ਼ੁਕ ਹੈ ਅਤੇ ਇਹ ਮਰੀਜ਼ ਕੇਰਲ, ਮੱਧ ਪ੍ਰਦੇਸ਼ ਅਤੇ ਦਿੱਲੀ 'ਚ ਹਨ | ਉਨ੍ਹਾਂ ਦੱਸਿਆ ਕਿ ਪਹਿਲਾਂ ਅਸੀਂ ਇਕ ਦਿਨ 'ਚ 5000 ਸੈਂਪਲਾਂ ਦੀ ਜਾਂਚ ਕਰਦੇ ਸੀ | ਹੁਣ ਸਾਡੀਆਂ ਸਾਰੀਆਂ ਲੈਬਾਰਟਰੀਆਂ ਰੋਜ਼ਾਨਾ 10000 ਸੈਂਪਲਾਂ ਦੀ ਜਾਂਚ ਕਰਦੀਆਂ ਹਨ | ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਅੰਕੜਿਆਂ ਅਨੁਸਾਰ ਦੇਸ਼ ਦੇ 29 ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਫੈਲ ਚੁੱਕੇ ਜਾਨਲੇਵਾ ਕੋਰੋਨਾ ਵਾਇਰਸ ਨਾਲ ਮਹਾਰਾਸ਼ਟਰ 'ਚ ਸਭ ਤੋਂ ਵੱਧ 24 ਮੌਤਾਂ ਹੋ ਚੁੱਕੀਆਂ ਹਨ | ਇਸ ਦੇ ਬਾਅਦ ਗੁਜਰਾਤ 'ਚ 10, ਤੇਲੰਗਾਨਾ 'ਚ 7, ਮੱਧ ਪ੍ਰਦੇਸ਼ ਤੇ ਦਿੱਲੀ 'ਚ 6-6, ਪੰਜਾਬ 'ਚ 5, ਕਰਨਾਟਕ 'ਚ 3, ਪੱਛਮੀ ਬੰਗਾਲ 'ਚ 3, ਜੰਮੂ-ਕਸ਼ਮੀਰ, ਕੇਰਲ, ਤਾਮਿਲਨਾਡੂ ਤੇ ਉੱਤਰ ਪ੍ਰਦੇਸ਼ 'ਚ 2-2 ਅਤੇ ਆਂਧਰਾ ਪ੍ਰਦੇਸ਼, ਬਿਹਾਰ ਤੇ ਹਿਮਾਚਲ ਪ੍ਰਦੇਸ਼ 'ਚ 1-1 ਵਿਅਕਤੀ ਦੀ ਮੌਤ ਹੋਈ ਹੈ | ਦੇਸ਼ ਦੇ 3072 ਪੀੜਤਾਂ 'ਚ 55 ਵਿਦੇਸ਼ੀ ਨਾਗਰਿਕ ਸ਼ਾਮਿਲ ਹਨ | ਮਹਾਰਾਸ਼ਟਰ 'ਚ ਸਭ ਤੋਂ ਵੱਧ 490 ਵਿਅਕਤੀ ਪੀੜਤ ਹਨ ਜਦੋਂਕਿ ਤਾਮਿਲਨਾਡੂ 'ਚ 411, ਦਿੱਲੀ 'ਚ 445, ਕੇਰਲ 'ਚ 295, ਰਾਜਸਥਾਨ 'ਚ 200, ਉੱਤਰ ਪ੍ਰਦੇਸ਼ 'ਚ 174, ਆਂਧਰਾ ਪ੍ਰਦੇਸ਼ 'ਚ 161, ਤੇਲੰਗਾਨਾ 'ਚ 159, ਕਰਨਾਟਕ 'ਚ 128, ਮੱਧ ਪ੍ਰਦੇਸ਼ 'ਚ 104, ਗੁਜਰਾਤ 'ਚ 105, ਜੰਮੂ-ਕਸ਼ਮੀਰ 'ਚ 75, ਪੱਛਮੀ ਬੰਗਾਲ 'ਚ 69, ਹਰਿਆਣਾ 'ਚ 49, ਬਿਹਾਰ 'ਚ 30, ਚੰਡੀਗੜ੍ਹ 'ਚ 18, ਲੱਦਾਖ 'ਚ 14, ਹਿਮਾਚਲ ਪ੍ਰਦੇਸ਼ 'ਚ 6 ਵਿਅਕਤੀ ਪੀੜਤ ਹਨ |
14 ਹਾਟ ਸਪਾਟਾਂ ਦੀ ਪਛਾਣ
ਕੇਂਦਰ ਨੇ ਦੇਸ਼ ਭਰ 'ਚ 14 ਹਾਟ ਸਪਾਟਾਂ ਦੀ ਪਛਾਣ ਕੀਤੀ ਹੈ, ਜਿਨ੍ਹਾਂ 'ਚ ਦਿੱਲੀ ਦੇ ਤਬਲੀਗੀ ਜਮਾਤ ਦੀ ਇਮਾਰਤ ਮਰਕਜ਼ ਵਾਲੇ ਇਲਾਕੇ ਨਿਜ਼ਾਮੂਦੀਨ ਤੋਂ ਇਲਾਵਾ ਦਿੱਲੀ ਦਾ ਦਿਲਸ਼ਾਦ ਗਾਰਡਨ ਇਲਾਕਾ ਵੀ ਸ਼ਾਮਿਲ ਹੈ | ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਦਾ ਨੋਇਡਾ, ਰਾਜਸਥਾਨ ਦਾ ਭੀਲਵਾੜਾ, ਕਸਾਰਗੰਜ, ਕੇਰਲ ਦਾ ਪਾਥਨਮਿੱਥਾ ਅਤੇ ਕਨੂਰ, ਮਹਾਰਾਸ਼ਟਰ ਦੇ ਮੁੰਬਈ ਯਵਤਮਲ ਅਤੇ ਪੁਣੇ, ਮੱਧ ਪ੍ਰਦੇਸ਼ ਦੇ ਇੰਦੌਰ ਅਤੇ ਜਬਲਪੁਰ ਗੁਜਰਾਤ ਦੇ ਅਹਿਮਦਾਬਾਦ ਅਤੇ ਲੱਦਾਖ ਸ਼ਾਮਿਲ ਹਨ |
42 ਫ਼ੀਸਦੀ ਹਨ ਨੌਜਵਾਨ
ਕੋਰੋਨਾ ਮਰੀਜ਼ਾਂ ਦੀ ਉਮਰ ਦੇ ਹਿਸਾਬ ਨਾਲ ਕੀਤੀ ਸਮੀਖਿਆ ਮੁਤਾਬਿਕ ਕੁੱਲ ਮਾਮਲਿਆਂ 'ਚੋਂ 42 ਫ਼ੀਸਦੀ ਮਾਮਲੇ ਨੌਜਵਾਨਾਂ 'ਚ ਪਾਏ ਗਏ ਹਨ | ਲਵ ਅਗਰਵਾਲ ਵਲੋਂ ਦਿੱਤੀ ਜਾਣਕਾਰੀ ਮੁਤਾਬਿਕ ਅਜੇ ਤੱਕ 21 ਤੋਂ 40 ਸਾਲ ਦੇ ਮਰੀਜ਼ਾਂ ਦੀ ਉਮਰ ਦੇ 42 ਫ਼ੀਸਦੀ ਮਾਮਲੇ ਸਾਹਮਣੇ ਆਏ ਹਨ ਜਦਕਿ 33 ਫ਼ੀਸਦੀ ਮਰੀਜ਼ 41 ਤੋਂ 60 ਉਮਰ ਦੇ ਹਨ | 60 ਸਾਲ ਤੋਂ ਉੱਪਰ ਦੇ 17 ਫ਼ੀਸਦੀ ਮਰੀਜ਼ ਹਨ ਜਦਕਿ 0 ਤੋਂ 20 ਸਾਲ ਦੇ ਸਿਰਫ਼ 9 ਫ਼ੀਸਦੀ ਮਾਮਲੇ ਸਾਹਮਣੇ ਆਏ ਹਨ | ਲਵ ਅਗਰਵਾਲ ਨੇ ਕਿਹਾ ਕਿ ਬਜ਼ੁਰਗਾਂ, ਸ਼ੂਗਰ ਅਤੇ ਦਿਲ ਦੀ ਬਿਮਾਰੀ ਵਾਲੇ ਲੋਕਾਂ ਨੂੰ ਵੱਧ ਖ਼ਤਰੇ ਦੀ ਸ਼੍ਰੇਣੀ 'ਚ ਰੱਖਿਆ ਜਾਂਦਾ ਹੈ |
22 ਹਜ਼ਾਰ ਵਿਅਕਤੀ ਇਕਾਂਤਵਾਸ 'ਚ
ਗ੍ਰਹਿ ਮੰਤਰਾਲੇ ਦੇ ਸੰਯੁਕਤ ਸਕੱਤਰ ਪੁਨਿਆ ਸਲਿਲਾ ਸ੍ਰੀਵਾਸਤਵ ਨੇ ਦੱਸਿਆ ਕਿ ਦੇਸ਼ ਭਰ 'ਚ ਤਬਲੀਗੀ ਜਮਾਤ ਦੇ ਮੈਂਬਰਾਂ ਅਤੇ ਉਨ੍ਹਾਂ ਦੇ ਸੰਪਰਕ 'ਚ ਆਉਣ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਕੁੱਲ 22 ਹਜ਼ਾਰ ਵਿਅਕਤੀਆਂ ਨੂੰ ਇਕਾਂਤਵਾਸ 'ਚ ਰੱਖਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੇ ਜਮਾਤ ਦੇ ਮੈਂਬਰਾਂ ਅਤੇ ਉਨ੍ਹਾਂ ਦੇ ਸੰਪਰਕ 'ਚ ਆਏ ਵਿਅਕਤੀਆਂ ਦਾ ਪਤਾ ਲਗਾਉਣ ਲਈ ਸੂਬਿਆਂ ਨਾਲ ਤਾਲਮੇਲ ਕਰਕੇ ਵੱਡੀਆਂ ਕੋਸ਼ਿਸ਼ਾਂ ਕੀਤੀਆਂ ਹਨ |
ਪ੍ਰਧਾਨ ਮੰਤਰੀ ਵਲੋਂ ਨਿਰਦੇਸ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਦੇ ਖ਼ਤਰੇ ਨਾਲ ਨਜਿੱਠਣ ਲਈ ਹਾਲ ਹੀ 'ਚ ਗਠਿਤ ਕੀਤੇ 11 ਅਧਿਕਾਰ ਸੰਪੰਨ ਸਮੂਹਾਂ ਦੀ ਸਾਂਝੀ ਬੈਠਕ 'ਚ ਵੱਖ-ਵੱਖ ਪਹਿਲੂਆਂ ਅਤੇ ਤਿਆਰੀਆਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਮਾਸਕ, ਦਸਤਾਨੇ, ਵੈਂਟੀਲੇਟਰ, ਨਿੱਜੀ ਸੁਰੱਖਿਆ ਉਪਕਰਨਾਂ ਸਮੇਤ ਸਾਰੇ ਲੋੜੀਂਦੇ ਮੈਡੀਕਲ ਉਪਕਰਨਾਂ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ | ਇਸ ਮੌਕੇ ਪ੍ਰਧਾਨ ਮੰਤਰੀ ਨੇ ਦੇਸ਼ ਭਰ 'ਚ ਹਸਪਤਾਲਾਂ, ਇਕਾਂਤਵਾਸ ਦੀ ਸਹੂਲਤ ਦੇ ਨਾਲ ਬਿਮਾਰੀ ਦੀ ਨਿਗਰਾਨੀ, ਜਾਂਚ ਅਤੇ ਦੇਖਰੇਖ ਅਤੇ ਤਿਆਰੀਆਂ ਦੀ ਵੀ ਸਮੀਖਿਆ ਕੀਤੀ |
ਪ੍ਰਧਾਨ ਮੰਤਰੀ ਨੇ ਸ਼ੇਅਰ ਕੀਤੀ ਵਾਜਪਾਈ ਦੀ ਵੀਡੀਓ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲ ਹੀ 'ਚ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਸੀ ਕਿ 5 ਅਪ੍ਰੈਲ ਨੂੰ ਸਾਰੇ ਵਿਅਕਤੀ ਰਾਤ 9 ਵਜੇ 9 ਮਿੰਟ ਤੱਕ ਆਪਣੇ ਘਰਾਂ 'ਚ ਲਾਈਟਾਂ ਬੰਦ ਕਰਕੇ ਦਰਵਾਜ਼ੇ ਜਾਂ ਬਾਲਕੋਨੀ 'ਚ ਦੀਵੇ, ਮੋਮਬੱਤੀਆਂ ਜਗਾਉਣ | ਹੁਣ ਪ੍ਰਧਾਨ ਮੰਤਰੀ ਨੇ ਟਵਿਟਰ 'ਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਲਿਖਿਆ ਹੈ- 'ਆਓ ਦੀਯਾ ਜਲਾਏ' | ਇਸ 'ਚ ਉਨ੍ਹਾਂ ਸਾਬਕਾ ਪ੍ਰਧਾਨ ਮੰਤਰੀ ਦੀ ਇਕ ਕਵਿਤਾ ਸੁਣਾਈ ਹੈ- 'ਆਓ ਫਿਰ ਸੇ ਦੀਯਾ ਜਲਾਏ' | ਇਸ ਵੀਡੀਓ ਰਾਹੀ ਉਨ੍ਹਾਂ ਲੋਕਾਂ ਨੂੰ ਮੁੜ ਯਾਦ ਦਿਵਾਇਆ ਕਿ ਐਤਵਾਰ ਰਾਤ 9 ਵਜੇ ਦੀਵੇ ਜਗਾਉਣੇ ਹਨ |
ਜੰਮੂ ਕਸ਼ਮੀਰ 'ਚ 14 ਨਵੇਂ ਮਾਮਲੇ
ਸ੍ਰੀਨਗਰ, (ਮਨਜੀਤ ਸਿੰਘ)- ਜੰਮੂ ਕਸ਼ਮੀਰ 'ਚ ਕੋਰੋਨਾ ਦਾ ਕਹਿਰ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਿਹਾ ਹੈ | ਸਨਿਚਰਵਾਰ ਨੂੰ ਰਾਜ 'ਚ 14 ਹੋਰ ਮਰੀਜ਼ਾਂ ਦੇ ਕੋਰੋਨਾ ਪਾਜ਼ੀਟਿਵ ਹੋਣ ਦੇ ਬਾਅਦ ਗਿਣਤੀ 92 ਤੱਕ ਪੁੱਜ ਗਈ |

ਅੱਜ ਕੰਪਿਊਟਰ, ਪੱਖੇ ਤੇ ਏ.ਸੀ. ਬੰਦ ਕਰਨ ਦੀ ਲੋੜ ਨਹੀਂ-ਕੇਂਦਰ

ਨਵੀਂ ਦਿੱਲੀ, 4 ਅਪ੍ਰੈਲ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੋਰੋਨਾ ਦੇ ਹਨੇਰੇ ਨੂੰ ਹਰਾਉਣ ਲਈ ਐਤਵਾਰ ਰਾਤ 9 ਵਜੇ 9 ਮਿੰਟ ਤੱਕ ਦੀਵੇ, ਮੋਮਬੱਤੀਆਂ ਬਾਲਣ 'ਤੇ ਜਿੱਥੇ ਕੁਝ ਰਾਜ ਸਰਕਾਰਾਂ ਨੇ ਚਿੰਤਾ ਪ੍ਰਗਟ ਕਰਦਿਆਂ ਇਸ ਨਾਲ ਵੱਡੇ ਪੱਧਰ 'ਤੇ ਬਿਜਲੀ ਦੇ ਉਤਰਾਅ-ਚੜ੍ਹਾਅ ਕਾਰਨ ਬਲੈਕ ਆਉਟ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਹੈ, ਉੱਥੇ ਊਰਜਾ ਮੰਤਰਾਲੇ ਨੇ ਇਨ੍ਹਾਂ ਖਦਸ਼ਿਆਂ ਨੂੰ ਖਾਰਜ ਕਰਦਿਆਂ ਕਿਹਾ ਕਿ ਸਭ ਦੇ ਲਾਈਟਾਂ ਬੰਦ ਕਰਨ ਨਾਲ ਬਿਜਲਈ ਉਪਕਰਨਾਂ ਨੂੰ ਕੋਈ ਖ਼ਤਰਾ ਨਹੀਂ ਹੋਵੇਗਾ | ਮੰਤਰਾਲੇ ਵਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਇਸ ਦੌਰਾਨ ਹਸਪਤਾਲਾਂ ਦੀਆਂ ਲਾਈਟਾਂ ਅਤੇ ਹੋਰ ਲੋੜੀਂਦੀਆਂ ਸੇਵਾਵਾਂ 'ਚ ਬਿਜਲੀ ਚੱਲਦੀ ਰਹੇਗੀ | ਊਰਜਾ ਮੰਤਰਾਲੇ ਵਲੋਂ ਦਿੱਤੇ ਸਪੱਸ਼ਟੀਕਰਨ 'ਚ ਇਹ ਵੀ ਕਿਹਾ ਗਿਆ ਕਿ ਇਸ ਦੌਰਾਨ (9 ਮਿੰਟ) ਘਰਾਂ ਦੇ ਕੰਪਿਊਟਰ, ਟੀ.ਵੀ., ਪੱਖੇ, ਫਰਿੱਜ ਜਾਂ ਏ.ਸੀ. ਬੰਦ ਕਰਨ ਦੀ ਵੀ ਕੋਈ ਲੋੜ ਨਹੀਂ ਹੈ | ਸਿਰਫ਼ ਲਾਈਟਾਂ ਬੰਦ ਕਰਨੀਆਂ ਹਨ | ਮੰਤਰਾਲੇ ਵਲੋਂ ਦਿੱਤੇ ਬਿਆਨ 'ਚ ਭਾਰਤੀ ਬਿਜਲੀ ਗਰਿੱਡ ਨੂੰ ਭਰੋਸੇਯੋਗ ਅਤੇ ਸਥਿਰ ਕਹਿੰਦਿਆਂ ਇਸ ਦੀ ਸ਼ਲਾਘਾ ਕੀਤੀ ਗਈ ਅਤੇ ਕਿਹਾ ਗਿਆ ਕਿ ਬਿਜਲੀ ਦੇ ਉਤਰਾਅ-ਚੜ੍ਹਾਅ ਨਾਲ ਨਜਿੱਠਣ ਲਈ ਵੀ ਖਰੜਾ ਮੌਜੂਦ ਹੈ | ਊਰਜਾ ਮੰਤਰਾਲੇ ਨੇ ਇਸ ਸਬੰਧੀ ਪ੍ਰਗਟਾਏ ਖਦਸ਼ਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੁਝ ਕੁ ਸਰੋਕਾਰ ਪ੍ਰਗਟਾਏ ਜਾ ਰਹੇ ਹਨ ਕਿ ਇਸ ਕਵਾਇਦ (9 ਮਿੰਟ ਤੱਕ ਬਿਜਲੀ ਬੰਦ ਕਰਨ) ਨਾਲ ਬਿਜਲੀ ਗਰਿੱਡ 'ਚ ਅਸਥਿਰਤਾ ਆ ਜਾਵੇਗੀ ਅਤੇ ਵੋਲਟੇਜ ਦੇ ਉਤਰਾਅ ਚੜ੍ਹਾਅ ਕਾਰਨ ਬਿਜਲੀ ਉਪਕਰਨਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ | ਮੰਤਰਾਲੇ ਨੇ ਬਿਆਨ 'ਚ ਕਿਹਾ ਕਿ ਇਹ ਸਾਰੇ ਖਦਸ਼ੇ ਬੇਬੁਨਿਆਦ ਹਨ |
ਰਾਹੁਲ ਦਾ ਤਿਖਾ ਪ੍ਰਤੀਕਰਮ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮਹਾਂਮਾਰੀ ਨਾਲ ਨਜਿੱਠਣ ਦੀਆਂ ਤਿਆਰੀਆਂ ਨੂੰ ਲੈ ਕੇ ਤਿੱਖਾ ਪ੍ਰਤੀਕਰਮ ਕਰਦਿਆਂ ਕਿਹਾ ਕਿ ਲੋਕਾਂ ਤੋਂ ਤਾੜੀ ਵਜਾਉਣ ਅਤੇ ਟਾਰਚ ਜਗਵਾਉਣ ਨਾਲ ਕੋਰੋਨਾ ਦੀ ਸਮੱਸਿਆ ਦੂਰ ਨਹੀਂ ਹੋਵੇਗੀ | ਰਾਹੁਲ ਗਾਂਧੀ ਨੇ ਟਵਿੱਟਰ 'ਤੇ ਪਾਏ ਸੰਦੇਸ਼ 'ਚ ਕਿਹਾ ਕਿ ਵਾਇਰਸ ਨਾਲ ਨਜਿੱਠਣ ਲਈ ਭਾਰਤ 'ਚ ਲੋੜੀਂਦੀ ਗਿਣਤੀ 'ਚ ਜਾਂਚ ਨਹੀਂ ਹੋ ਰਹੀ ਹੈ | ਉਨ੍ਹਾਂ ਕੁਝ ਅੰਕੜੇ ਸਾਂਝੇ ਕੀਤੇ ਜਿਸ 'ਚ ਦੋਸ਼ ਲਾਇਆ ਹੈ ਕਿ ਸਾਰੇ ਦੇਸ਼ਾਂ 'ਚ ਪ੍ਰਤੀ 10 ਲੱਖ ਆਬਾਦੀ 'ਤੇ ਹੋਣ ਵਾਲੇ ਟੈਸਟਾਂ ਦੀ ਥਾਂ ਭਾਰਤ 'ਚ ਜਾਂਚ ਇੰਨੀ ਘੱਟ ਕਿਉਂ ਹੈ | ਅੰਕੜਿਆਂ ਮੁਤਾਬਿਕ ਜਿੱਥੇ 10 ਲੱਖ ਦੀ ਆਬਾਦੀ 'ਤੇ ਅਮਰੀਕਾ 'ਚ 2732, ਜਰਮਨੀ 'ਚ 5812, ਇਟਲੀ 'ਚ 7122 ਤੇ ਦੱਖਣੀ ਕੋਰੀਆ 'ਚ 7622 ਲੋਕਾਂ ਦੀ ਜਾਂਚ ਹੋ ਰਹੀ ਹੈ, ਉੱਥੇ ਪਾਕਿਸਤਾਨ 'ਚ ਵੀ ਇਹ ਅੰਕੜਾ 67 ਅਤੇ ਸ੍ਰੀਲੰਕਾ 'ਚ 97 ਹੈ ਜਦਕਿ ਭਾਰਤ 'ਚ ਸਿਰਫ਼ 9 ਟੈਸਟ ਕੀਤੇ ਜਾ ਰਹੇ ਹਨ |
ਵਿਰੋਧੀ ਧਿਰ ਦੇ ਨੇਤਾਵਾਂ ਨਾਲ ਚਰਚਾ 8 ਨੂੰ
ਦੇਸ਼ ਵਿਆਪੀ ਤਾਲਾਬੰਦੀ ਦੇ 15ਵੇਂ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਚਰਚਾ ਕਰਨਗੇ | ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਪ੍ਰਧਾਨ ਮੰਤਰੀ 8 ਅਪ੍ਰੈਲ ਨੂੰ 11 ਵਜੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਦੋਵਾਂ ਸਦਨਾਂ ਦੇ ਉਨ੍ਹਾਂ ਪਾਰਟੀਆਂ ਦੇ ਨੇਤਾਵਾਂ ਨਾਲ ਚਰਚਾ ਕਰਨਗੇ, ਜਿਨ੍ਹਾਂ ਦੇ 5 ਤੋਂ ਵੱਧ ਸੰਸਦ ਮੈਂਬਰ ਹਨ |

ਕੋਰੋਨਾ ਵਿਰੁੱਧ ਲੜ ਰਹੇ ਪੁਲਿਸ ਮੁਲਾਜ਼ਮਾਂ ਅਤੇ ਸੈਨੀਟੇਸ਼ਨ ਵਰਕਰਾਂ ਲਈ 50 ਲੱਖ ਦੇ ਬੀਮੇ ਦਾ ਐਲਾਨ

• ਵਿਦੇਸ਼ ਯਾਤਰਾ ਬਾਰੇ ਨਾ ਦੱਸਣ ਵਾਲਿਆਂ ਦੇ ਪਾਸਪੋਰਟ ਹੋਣਗੇ ਜ਼ਬਤ • ਸੇਵਾਵਾਂ ਬੰਦ ਕਰਨ ਜਾਂ ਕੋਰੋਨਾ ਦੇ ਮਰੀਜ਼ਾਂ ਦੇ ਇਲਾਜ ਤੋਂ ਇਨਕਾਰ ਕਰਨ ਵਾਲੇ ਨਿੱਜੀ ਹਸਪਤਾਲਾਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ
ਵਿਕਰਮਜੀਤ ਸਿੰਘ ਮਾਨ
ਚੰਡੀਗੜ੍ਹ, 4 ਅਪ੍ਰੈਲ -ਸੂਬੇ 'ਚ ਲੱਗੇ ਕਰਫ਼ਿਊ ਦੌਰਾਨ ਮੌਜੂਦਾ ਸਥਿਤੀ ਦੀ ਸਮੀਖਿਆ ਕਰਨ ਲਈ ਸੱਦੀ ਮੰਤਰੀ ਮੰਡਲ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਦੇਸ਼ ਯਾਤਰਾਵਾਂ ਦਾ ਖ਼ੁਲਾਸਾ ਨਾ ਕਰਨ ਵਾਲਿਆਂ ਦੇ ਮਾਮਲੇ 'ਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਅਜਿਹੇ ਵਿਅਕਤੀ ਜਿਨ੍ਹਾਂ ਨੇ ਪੁਲਿਸ ਤੇ ਸਿਹਤ ਵਿਭਾਗ ਤੋਂ ਯਾਤਰਾ ਬਾਰੇ ਤੱਥ ਲੁਕਾਏ ਹਨ, ਉਨ੍ਹਾਂ ਨਾਲ ਸਖ਼ਤੀ ਕਰਦੇ ਹੋਏ ਸਰਕਾਰ ਉਨ੍ਹਾਂ ਦੇ ਪਾਸਪੋਰਟ ਜ਼ਬਤ ਕਰੇਗੀ | ਕੋਰੋਨਾ ਵਾਇਰਸ ਮਹਾਂਮਾਰੀ ਿਖ਼ਲਾਫ਼ ਸੂਬਾ ਸਰਕਾਰ ਦੇ ਚੱਲ ਰਹੇ ਕੰਮਕਾਜ ਨੂੰ ਹੋਰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਨੇ ਸਿਹਤ ਵਿਭਾਗ ਦੇ ਸੇਵਾ ਮੁਕਤ ਹੋਣ ਵਾਲੇ ਮੁਲਾਜ਼ਮਾਂ ਦਾ ਤਿੰਨ ਮਹੀਨੇ ਦਾ ਸੇਵਾ ਕਾਲ ਵਧਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ | ਇਹ ਪ੍ਰਸਤਾਵ ਰਾਜ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵਲੋਂ ਪੇਸ਼ ਕੀਤਾ ਗਿਆ ਸੀ, ਜਿਸ ਮਗਰੋਂ ਪ੍ਰਵਾਨਗੀ ਲਈ ਵਿਸਥਾਰਤ ਸੂਚੀ ਮੁੱਖ ਮੰਤਰੀ ਨੂੰ ਸੌਾਪ ਦਿੱਤੀ ਜਾਵੇਗੀ | ਇਹ ਫ਼ੈਸਲਾ ਇਸ ਲਈ ਲਿਆ ਗਿਆ ਕਿ ਕੋਵਿਡ-19 ਕਾਰਨ ਸੂਬੇ ਵਿਚ ਮਰਨ ਵਾਲਿਆਂ ਦੀ ਗਿਣਤੀ ਪੰਜ ਹੋ ਗਈ ਅਤੇ ਪੰਜਾਬ ਵਿਚ ਹੁਣ ਤੱਕ 68 ਕੇਸ ਪਾਜ਼ੀਟਿਵ ਪਾਏ ਗਏ ਹਨ | ਮੰਤਰੀ ਮੰਡਲ ਨੇ ਕੋਵਿਡ-19 ਿਖ਼ਲਾਫ਼ ਇਸ ਜੰਗ ਵਿਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਵਰਗਾਂ ਦਾ ਵਿਸ਼ੇਸ਼ ਧੰਨਵਾਦ ਕਰਨ ਲਈ ਵੀ ਤਿੰਨ ਮਤੇ ਪਾਸ ਕੀਤੇ¢ ਇਨ੍ਹਾਂ ਵਿਚ ਅਜਿਹੇ ਸਰਕਾਰੀ ਕਰਮਚਾਰੀ ਸ਼ਾਮਿਲ ਹਨ, ਜਿਨ੍ਹਾਂ ਨੇ ਆਪਣੀਆਂ ਤਨਖ਼ਾਹਾਂ ਦਾ ਇਕ ਹਿੱਸਾ ਦਾਨ ਕੀਤਾ ਹੈ, ਸਾਰੀਆਂ ਐਨ.ਜੀ.ਓਜ਼ ਅਤੇ ਧਾਰਮਿਕ ਸੰਗਠਨ, ਜਿਨ੍ਹਾਂ ਨੇ ਲੋਕਾਂ ਨੂੰ ਪ੍ਰੇਰਿਤ ਕਰ ਕੇ ਇਕੱਠੇ ਹੋਣ ਤੋਂ ਰੋਕਿਆ ਹੈ ਅਤੇ ਰਾਹਤ ਕੰਮ ਕਰ ਰਹੇ ਹਨ | ਇਸ ਤੋਂ ਇਲਾਵਾ ਪੁਲਿਸ, ਸਿਹਤ, ਸੈਨੀਟੇਸ਼ਨ, ਆਂਗਣਵਾੜੀ ਵਰਕਰ ਜਿਹੜੇ ਕੋਰੋਨਾ ਵਾਇਰਸ ਿਖ਼ਲਾਫ਼ ਸਭ ਤੋਂ ਅੱਗੇ ਹੋ ਕੇ ਲੜਾਈ ਲੜ ਰਹੇ ਹਨ | ਮੀਟਿੰਗ ਦੌਰਾਨ ਮੱੁਖ ਮੰਤਰੀ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਕਣਕ ਦੀ ਖ਼ਰੀਦ ਨੂੰ ਨਿਰਵਿਘਨ ਢੰਗ ਨਾਲ ਚਲਾਉਣ ਲਈ ਵਿਆਪਕ ਸੁਰੱਖਿਆ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਨਾਲ ਹੀ ਉਨ੍ਹਾਂ ਖ਼ਰੀਦ ਕੇਂਦਰਾਂ ਨੂੰ ਵੀ 7-8 ਅਪ੍ਰੈਲ ਤੱਕ ਸਾਰੇ ਖ਼ਰੀਦ ਪ੍ਰਬੰਧ ਮੁਕੰਮਲ ਕਰਨ ਲਈ ਕਿਹਾ |
ਸਰਕਾਰ ਨੇ ਅੱਜ ਕੋਵਿਡ-19 ਵਿਰੁੱਧ ਲੜਾਈ ਵਿਚ ਮੂਹਰਲੀ ਕਤਾਰ 'ਚ ਹੋ ਕੇ ਲੜ ਰਹੇ ਪੁਲਿਸ ਮੁਲਾਜ਼ਮਾਂ ਅਤੇ ਸੈਨੀਟੇਸ਼ਨ ਵਰਕਰਾਂ ਲਈ 50-50 ਲੱਖ ਰੁਪਏ ਦਾ ਵਿਸ਼ੇਸ਼ ਸਿਹਤ ਬੀਮਾ ਕਵਰ ਦਾ ਐਲਾਨ ਕੀਤਾ ਹੈ | ਇਹ ਐਲਾਨ ਕੇਂਦਰ ਸਰਕਾਰ ਵਲੋਂ ਸਿਹਤ ਕਾਮਿਆਂ ਲਈ ਕੀਤੇ ਐਲਾਨ ਦੀ ਲੀਹ 'ਤੇ ਕੀਤਾ ਗਿਆ ਹੈ |
ਮੰਤਰੀ ਮੰਡਲ ਨੇ ਕੋਵਿਡ-19 ਦੇ ਟਾਕਰੇ ਲਈ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਦੀ ਅਗਵਾਈ ਵਾਲੀ ਖ਼ਰੀਦ ਕਮੇਟੀ ਨੂੰ ਕੋਵਿਡ-19 ਨਾਲ ਨਿਪਟਣ ਲਈ ਸਾਜੋ-ਸਾਮਾਨ ਨਾਲ ਸਬੰਧਿਤ ਸਾਰੀਆਂ ਖਰੀਦਦਾਰੀਆਂ ਦੀਆਂ ਕੀਮਤਾਂ ਖੋਜਣ ਅਤੇ ਹੰਗਾਮੀ ਆਧਾਰ 'ਤੇ ਖ਼ਰੀਦਣ ਲਈ ਅਧਿਕਾਰਤ ਕੀਤਾ ਹੈ | ਕਮੇਟੀ ਨੂੰ ਕੌਮੀ ਆਫ਼ਤ ਪ੍ਰਬੰਧਨ ਐਕਟ-2005 ਤਹਿਤ ਹੰਗਾਮੀ ਸ਼ਕਤੀਆਂ ਦੀ ਵਰਤੋਂ ਕਰਦਿਆਂ ਆਮ ਪ੍ਰਕਿਰਿਆਵਾਂ ਨੂੰ ਲਾਂਭੇ ਕਰਦਿਆਂ ਖ਼ਰੀਦਦਾਰੀ ਕਰਨ ਲਈ ਵੀ ਅਧਿਕਾਰਤ ਕੀਤਾ ਗਿਆ ਹੈ | ਮੰਤਰੀ ਮੰਡਲ ਨੇ ਖ਼ਰੀਦ ਕਮੇਟੀ ਨੂੰ ਪ੍ਰਚਲਿਤ ਮਾਰਕੀਟ ਕੀਮਤਾਂ 'ਤੇ ਜ਼ਰੂਰੀ ਅਤੇ ਫੌਰੀ ਮੈਡੀਕਲ ਵਸਤਾਂ ਖ਼ਰੀਦਣ ਦੀ ਆਗਿਆ ਦੇ ਦਿੱਤੀ |
ਕੁਝ ਨਿੱਜੀ ਹਸਪਤਾਲਾਂ ਵਲੋਂ ਆਪਣੀਆਂ ਸੇਵਾਵਾਂ ਬੰਦ ਕਰਨ ਦਾ ਗੰਭੀਰ ਨੋਟਿਸ ਲੈਂਦਿਆਂ ਮੰਤਰੀ ਮੰਡਲ ਨੇ ਅਜਿਹੇ ਹਸਪਤਾਲਾਂ ਿਖ਼ਲਾਫ਼ ਕਾਰਵਾਈ ਸਖ਼ਤ ਕਰਨ ਦਾ ਫ਼ੈਸਲਾ ਕੀਤਾ ਹੈ | ਮੁੱਖ ਮੰਤਰੀ ਨੇ ਸੁਝਾਅ ਦਿੱਤਾ ਕਿ ਸਿਹਤ ਵਿਭਾਗ ਨੂੰ ਕੋਵਿਡ-19 ਤੋਂ ਪੀੜਤ ਮਰੀਜ਼ਾਂ ਦਾ ਇਲਾਜ ਕਰਨ ਤੋਂ ਇਨਕਾਰ ਕਰਨ ਵਾਲੇ ਹਸਪਤਾਲਾਂ ਦੇ ਲਾਇਸੈਂਸ ਰੱਦ ਕਰ ਦੇਣੇ ਚਾਹੀਦੇ ਹਨ | ਮੀਟਿੰਗ ਦੌਰਾਨ ਮੰਤਰੀ ਮੰਡਲ ਨੇ ਫ਼ੈਸਲਾ ਕੀਤਾ ਕਿ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਲਈ ਪ੍ਰਬੰਧਾਂ ਵਿਚ ਹੌਲੀ-ਹੌਲੀ ਵਾਧਾ ਕੀਤਾ ਜਾਣਾ ਚਾਹੀਦਾ ਹੈ, ਤਾਂ ਕਿ ਕਣਕ ਦੀ ਵਢਾਈ ਤੇ ਖ਼ਰੀਦ, ਸੂਬੇ ਤੇ ਮੁਲਕ ਵਿਚ ਵਧ ਰਹੇ ਰੁਝਾਨ ਦੇ ਨਾਲ-ਨਾਲ ਕਮਿਊਨਿਟੀ ਫਲਾਅ (ਸਟੇਜ-3) ਦੇ ਖ਼ਦਸ਼ਿਆਂ ਅਤੇ ਅਣਕਿਆਸੀ ਮਹਾਂਮਾਰੀ ਕਾਰਨ ਮਰੀਜ਼ਾਂ ਦੀ ਗਿਣਤੀ ਵਧਣ ਸਬੰਧੀ ਨਿਪਟਿਆ ਜਾ ਸਕੇ¢ ਮੰਤਰੀ ਮੰਡਲ ਨੇ ਇਹ ਫ਼ੈਸਲਾ ਵੀ ਕੀਤਾ ਕਿ ਸੰਕਟਕਾਲੀਨ ਯੋਜਨਾ ਬਦਲਵੀਆਂ ਥਾਵਾਂ, ਸਾਜੋ-ਸਾਮਾਨ ਅਤੇ ਅਧਿਕਾਰੀਆਂ ਦੇ ਮੁਤਾਬਕ ਤਿਆਰ ਕੀਤੀ ਜਾਣੀ ਚਾਹੀਦੀ ਹੈ, ਤਾਂ ਕਿ ਜਿੱਥੇ ਕਿਤੇ ਵੀ ਮੌਜੂਦਾ ਪ੍ਰਬੰਧਾਂ 'ਚੋਂ ਕੋਈ ਵੀ ਪ੍ਰਬੰਧ ਅਸਫ਼ਲ ਰਹਿ ਜਾਂਦਾ ਹੈ ਤਾਂ ਉਸ ਮੌਕੇ ਉੱਭਰਨ ਵਾਲੀ ਸਥਿਤੀ ਨਾਲ ਫ਼ੌਰੀ ਨਜਿੱਠਿਆ ਜਾ ਸਕੇ | ਇਸ ਤੋਂ ਪਹਿਲਾਂ ਸਿਹਤ ਵਿਭਾਗ ਨੇ ਵਜ਼ਾਰਤ ਨੂੰ ਦੱਸਿਆ ਕਿ ਇਕ ਵਾਰ ਜਦੋਂ ਤੇਜ਼ੀ ਨਾਲ ਜਾਂਚ ਕਰਨ ਵਾਲੀਆਂ ਕਿੱਟਾਂ ਅਤੇ ਭਾਰਤ ਸਰਕਾਰ ਦੇ ਅੰਤਿਮ ਦਿਸ਼ਾ-ਨਿਰਦੇਸ਼ ਆ ਗਏ ਤਾਂ ਸੂਬੇ ਵਿਚ ਤੇਜ਼ੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਜਾਵੇਗੀ | ਵਿਭਾਗ ਵਲੋਂ ਪ੍ਰਭਾਵਿਤ ਥਾਵਾਂ 'ਤੇ ਕਮਿਊਨਿਟੀ ਟੈਸਟਿੰਗ ਸ਼ੁਰੂ ਕੀਤੀ ਜਾ ਚੁੁੱਕੀ ਹੈ | ਸਿਹਤ ਵਿਭਾਗ ਨੇ ਦੱਸਿਆ ਕਿ ਨਿਜ਼ਾਮੂਦੀਨ ਤੋਂ ਪਰਤੇ ਵਿਅਕਤੀਆਂ ਦੇ ਸੰਪਰਕ ਵਿਚ ਆਉਣ ਵਾਲਿਆਂ ਦਾ ਤੇਜ਼ੀ ਨਾਲ ਥਹੁ-ਪਤਾ ਲਾਇਆ ਜਾ ਰਿਹਾ ਹੈ ਅਤੇ ਸੂਬੇ ਨੂੰ ਹਾਸਲ ਹੋਈ 255 ਵਿਅਕਤੀਆਂ ਦੀ ਸੂਚੀ ਵਿਚੋਂ 192 ਵਿਅਕਤੀਆਂ ਦੀ ਜਾਂਚ ਕਰਕੇ ਇਕਾਂਤਵਾਸ 'ਚ ਰੱਖਿਆ ਗਿਆ ਹੈ | ਇਸ ਤੋਂ ਇਲਾਵਾ ਵਿਦੇਸ਼ਾਂ ਤੋਂ ਪਰਤਣ ਵਾਲਿਆਂ ਦੇ ਨਾਲ-ਨਾਲ ਹੈਲਥ ਕੇਅਰ ਪ੍ਰੋਫੈਸ਼ਨਲਾਂ, ਪੁਲਿਸ ਵਰਗੀਆਂ ਵੱਧ-ਜੋਖ਼ਮ ਵਾਲੀਆਂ ਸ਼੍ਰੇਣੀਆਂ ਦਾ ਵੀ ਪਤਾ ਲਾਇਆ ਜਾ ਰਿਹਾ ਹੈ | ਹੁਣ ਤੱਕ ਵੱਧ ਜੋਖ਼ਮ ਵਾਲੇ 846 ਕਰਮੀਆਂ ਸਮੇਤ 1600 ਵਿਅਕਤੀਆਂ ਦੇ ਸੰਪਰਕ ਦਾ ਪਤਾ ਲਾਇਆ ਜਾ ਚੁੱਕਾ ਹੈ, ਜਿਨ੍ਹਾਂ 'ਚੋਂ 34 ਪਾਜ਼ੀਟਿਵ ਪਾਏ ਗਏ ਹਨ | ਇਸੇ ਤਰ੍ਹਾਂ ਮਰੀਜ਼ਾਂ ਦੇ ਆਪਣੇ ਟਿਕਾਣਿਆਂ ਤੋਂ ਹਸਪਤਾਲ ਤੱਕ ਜਾਣ ਦੀ ਭੂਗੋਲਿਕ ਮੈਪਿੰਗ ਕੀਤੀ ਜਾ ਰਹੀ ਹੈ | ਮੰਤਰੀ ਮੰਡਲ ਨੂੰ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਸਿਹਤ ਕਾਮਿਆਂ ਲਈ ਕਾਫ਼ੀ ਪੀ.ਪੀ.ਈਜ਼ ਹਨ | ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਹਰੇਕ ਸਰਕਾਰੀ ਹਸਪਤਾਲ ਵਿਚ 1000 ਪੀ.ਪੀ.ਈਜ਼ ਮੁਹੱਈਆ ਕਰਵਾਏ ਜਾ ਰਹੇ ਹਨ | ਇਸ ਰੋਗ ਦੇ ਹੋਰ ਫੈਲਾਅ ਨੂੰ ਰੋਕਣ ਲਈ 5000 ਅਲਹਿਦਾ ਬੈੱਡਾਂ ਦੀ ਸ਼ਨਾਖ਼ਤ ਕੀਤੀ ਜਾ ਚੁੱਕੀ ਹੈ ਜਿਨ੍ਹਾਂ 'ਚੋਂ 2500 ਪਹਿਲਾਂ ਤੋਂ ਚੱਲ ਰਹੇ ਹਨ | ਹੋਸਟਲਾਂ ਸਮੇਤ ਇਮਾਰਤਾਂ ਨੂੰ ਆਪਣੇ ਕਬਜ਼ੇ ਵਿਚ ਲਿਆ ਜਾ ਰਿਹਾ ਹੈ ਅਤੇ ਅਜਿਹੀਆਂ ਸਹੂਲਤਾਂ ਦੀ ਸਿਰਜਣਾ ਲਈ ਇਨ੍ਹਾਂ ਨੂੰ ਆਈਸੋਲੇਟਿਡ ਐਲਾਨਿਆ ਗਿਆ ਅਤੇ ਸੂਬੇ ਨੇ 20000 ਕੇਸਾਂ ਲਈ ਯੋਜਨਾ ਬਣਾਈ ਹੈ | ਸਪਲਾਈ ਨੂੰ ਹੋਰ ਵਧਾਉਣ ਲਈ ਪੀ.ਪੀ.ਈਜ਼ ਕਿੱਟਾਂ ਅਤੇ ਐਨ-95 ਮਾਸਕ ਬਣਾਉਣ ਲਈ 20 ਉਦਯੋਗਾਂ ਦੀ ਸ਼ਨਾਖ਼ਤ ਕੀਤੀ ਗਈ ਅਤੇ ਇਨ੍ਹਾਂ 'ਚੋਂ ਪੰਜ ਨੂੰ ਪ੍ਰਵਾਨਗੀ ਵੀ ਦਿੱਤੀ ਜਾ ਚੁੱਕੀ ਹੈ | ਇਸੇ ਤਰ੍ਹਾਂ ਘੱਟ-ਕੀਮਤ 'ਤੇ ਵੈਂਟੀਲੇਟਰ ਬਣਾਉਣ ਲਈ ਹੋਰ ਅੱਧੀ ਦਰਜਨ ਉਦਯੋਗਾਂ ਦੀ ਸ਼ਨਾਖ਼ਤ ਕੀਤੀ ਗਈ ਹੈ |
ਮੁੱਖ ਮੰਤਰੀ ਨੇ ਕਿਹਾ ਕਿ ਖ਼ਰੀਦ ਪ੍ਰਬੰਧਾਂ ਨੂੰ ਪੜਾਅ ਵਾਰ ਇਸ ਢੰਗ ਨਾਲ ਲਾਗੂ ਕੀਤਾ ਜਾਵੇ ਕਿ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇ | ਮੰਤਰੀ ਮੰਡਲ ਨੇ ਫ਼ੈਸਲਾ ਲਿਆ ਕਿ ਸਾਰੇ ਖ਼ਰੀਦ ਕੇਂਦਰਾਂ ਨੂੰ ਕੋਵਿਡ ਰੋਕਥਾਮ ਉਪਾਵਾਂ ਦੀ ਪੂਰਤੀ ਕਰਨੀ ਚਾਹੀਦੀ ਹੈ ਅਤੇ ਕਣਕ ਦੀ ਖ਼ਰੀਦ ਲਈ ਇਨ੍ਹਾਂ ਕੇਂਦਰਾਂ ਵਿਚਲੇ ਸਾਰੇ ਲੋਕਾਂ ਲਈ ਭੋਜਨ, ਪਾਣੀ, ਰਹਿਣ ਲਈ ਥਾਂ ਅਤੇ ਡਾਕਟਰੀ ਜ਼ਰੂਰਤਾਂ ਦਾ ਵੀ ਪ੍ਰਬੰਧ ਹੋਣਾ ਚਾਹੀਦਾ ਹੈ¢ ਇਸ ਤੋਂ ਇਲਾਵਾ ਸਾਰੇ ਖ਼ਰੀਦ ਪ੍ਰਬੰਧ 7-8 ਅਪ੍ਰੈਲ ਤੱਕ ਹੋ ਜਾਣੇ ਚਾਹੀਦੇ ਹਨ | ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਇਹ ਫ਼ੈਸਲਾ ਲਿਆ ਗਿਆ ਹੈ ਕਿ ਆੜ੍ਹਤੀਆਂ ਨੂੰ 48 ਘੰਟਿਆਂ ਦੇ ਅੰਦਰ-ਅੰਦਰ ਭੁਗਤਾਨ ਕਰ ਦਿੱਤਾ ਜਾਵੇਗਾ ਅਤੇ ਉਹ ਅਗਲੇ 48 ਘੰਟਿਆਂ ਵਿਚ ਕਿਸਾਨਾਂ ਨੂੰ ਫ਼ਸਲਾਂ ਦਾ ਭੁਗਤਾਨ ਕਰ ਦੇਣਗੇ |
ਮੰਤਰੀ ਮੰਡਲ ਦੀ ਬੈਠਕ ਪਿੱਛੋਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਾਢੀ ਦੀਆਂ ਅਟਕਲਾਂ ਨੂੰ ਦੂਰ ਕਰਨ ਲਈ ਕੰਬਾਈਨਾਂ ਨੂੰ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਕੰਮ ਕਰਨ ਦੀ ਆਗਿਆ ਦਿੱਤੀ ਜਾਏਗੀ | ਇਸ ਤੋਂ ਇਲਾਵਾ ਨਿਰਵਿਘਨ ਅਤੇ ਤੇਜ਼ੀ ਨਾਲ ਕਾਰਵਾਈਆਂ ਨੂੰ ਯਕੀਨੀ ਬਣਾਉਣ ਲਈ ਭੰਡਾਰਨ ਵਾਲੀਆਂ ਥਾਵਾਂ 'ਤੇ ਢੋਆ-ਢੁਆਈ ਕਾਰਜਾਂ ਲਈ ਵੱਧ ਤੋਂ ਵੱਧ ਗਿਣਤੀ ਵਿਚ ਮਜ਼ਦੂਰਾਂ ਨੂੰ ਕੰਮ ਕਰਨ ਦੀ ਇਜਾਜ਼ਤ ਹੋਵੇਗੀ | ਇਕੱਠਾਂ ਨੂੰ ਰੋਕਣ ਦੀ ਲੋੜ ਦੇ ਮੱਦੇਨਜ਼ਰ ਸੂਬਾ ਸਰਕਾਰ ਇਸ ਸਾਲ 3000 ਖ਼ਰੀਦ ਕੇਂਦਰਾਂ ਨੂੰ ਆੜ੍ਹਤੀਆ ਅਤੇ ਸ਼ੈਲਰ ਮਾਲਕਾਂ ਨਾਲ ਜੋੜਨ ਲਈ ਕੰਮ ਕਰ ਰਹੀ ਹੈ | ਇਸ ਪ੍ਰਕਿਰਿਆ ਵਿਚ ਸ਼ਾਮਿਲ ਕਿਸਾਨਾਂ ਅਤੇ ਹੋਰਾਂ ਨੂੰ ਕੂਪਨ ਜਾਰੀ ਕੀਤੇ ਜਾਣਗੇ¢ ਖ਼ਰੀਦ ਲਈ ਕੁੱਲ 1820 ਖ਼ਰੀਦ ਕੇਂਦਰ ਉਪਲਬਧ ਹੋਣਗੇ | ਕੋਵਿਡ -19 ਸੰਕਟ ਕਰਕੇ ਕਿਸੇ ਵੀ ਮੈਡੀਕਲ ਐਮਰਜੈਂਸੀ ਨਾਲ ਪਹਿਲ ਦੇ ਆਧਾਰ 'ਤੇ ਨਜਿੱਠਣ ਲਈ ਸਰੋਤ ਜੁਟਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਮੌਜੂਦਾ ਸਥਿਤੀ ਨਾਲ ਨਿਪਟਣ ਲਈ ਜ਼ਰੂਰੀ ਖ਼ਰਚਿਆਂ ਦੀ ਪੂਰਤੀ ਵਾਸਤੇ ਸਾਰੇ ਸਰਕਾਰੀ ਵਿਭਾਗਾਂ ਨੂੰ ਖ਼ਰਚਿਆਂ ਵਿਚ ਕਟੌਤੀ ਕਰਨ ਦੇ ਹੁਕਮ ਦਿੱਤੇ ਹਨ | ਉਨ੍ਹਾਂ ਸਾਰੇ ਵਿਭਾਗਾਂ ਨੂੰ ਅਗਲੇ ਕੁਝ ਹਫ਼ਤਿਆਂ ਦੌਰਾਨ ਕੀਤੇ ਜਾਣ ਵਾਲੇ ਖ਼ਰਚਿਆਂ ਵਿਚ ਕਟੌਤੀ ਬਾਰੇ ਵਿਸਥਾਰਤ ਪ੍ਰਸਤਾਵ 8 ਅਪ੍ਰੈਲ ਤੱਕ ਪੇਸ਼ ਕਰਨ ਲਈ ਕਿਹਾ ਹੈ | ਮੁੱਖ ਮੰਤਰੀ ਨੇ ਮੰਤਰੀ ਮੰਡਲ ਦੀ ਮੀਟਿੰਗ ਵਿਚ ਕਿਹਾ, ''ਅਸੀਂ ਲੋਕਾਂ ਨੂੰ ਬਚਾਉਣਾ ਹੈ, ਜੋ ਕਿ ਸਾਡੀ ਪਹਿਲ ਹੋਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਲੜਾਈ 'ਚ ਸਿੱਧੇ ਤੌਰ 'ਤੇ ਸ਼ਾਮਿਲ ਸਿਹਤ, ਪੁਲਿਸ ਅਤੇ ਹੋਰ ਸਬੰਧਿਤ ਵਿਭਾਗਾਂ ਨੂੰ ਸਰੋਤ ਉਪਲਬਧ ਕਰਵਾਏ ਜਾਣੇ ਚਾਹੀਦੇ ਹਨ ਅਤੇ ਕੋਈ ਵਾਧੂ ਮਾਲੀਆ ਨਾ ਆਉਣ ਕਰਕੇ ਖ਼ਰਚਿਆਂ 'ਚ ਕਟੌਤੀ ਇਕੋ-ਇਕ ਰਸਤਾ ਹੈ | ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਕੈਬਨਿਟ ਨੂੰ ਦੱਸਿਆ ਕਿ ਸੂਬੇ ਨੂੰ ਅਪ੍ਰੈਲ- ਮਹੀਨੇ 'ਚ 5000 ਕਰੋੜ ਰੁਪਏ ਦੇ ਮਾਲੀਏ ਦਾ ਨੁਕਸਾਨ ਹੋਵੇਗਾ ਅਤੇ ਜੀ.ਐਸ.ਟੀ. ਅਤੇ ਪੈਟਰੋਲੀਅਮ ਕਰਾਂ ਤੋਂ ਮਾਲੀਆ ਨਾ ਆਉਣ ਦੀ ਸੂਰਤ ਵਿਚ ਇਹ ਅੰਕੜਾ ਅੱਗੇ ਹੋਰ ਵੀ ਵਧਣ ਦੀ ਉਮੀਦ ਹੈ |

ਕੋਰੋਨਾ ਪੀੜਤ ਦੀ ਮਿ੍ਤਕ ਦੇਹ ਦੇ ਸਸਕਾਰ ਨਾਲ ਨਹੀਂ ਫੈਲਦਾ ਵਾਇਰਸ

ਕੇਂਦਰੀ ਸਿਹਤ ਮੰਤਰਾਲੇ ਵਲੋਂ ਦਿਸ਼ਾ-ਨਿਰਦੇਸ਼ ਜਾਰੀ
ਜਲੰਧਰ, 4 ਅਪ੍ਰੈਲ (ਜਸਪਾਲ ਸਿੰਘ)-ਕੋਰੋਨਾ ਵਾਇਰਸ ਕੋਵਿਡ-19 ਤੋਂ ਪੀੜਤ ਵਿਅਕਤੀ ਦੀ ਮਿ੍ਤਕ ਦੇਹ ਦੀ ਸਾਂਭ-ਸੰਭਾਲ ਅਤੇ ਅੰਤਿਮ ਸੰਸਕਾਰ ਨੂੰ ਲੈ ਕੇ ਲੋਕ ਮਨਾਂ 'ਚ ਪਾਏ ਜਾ ਰਹੇ ਸ਼ੰਕਿਆਂ ਨੂੰ ਦੂਰ ਕਰਦੇ ਹੋਏ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਕਈ ਤਰ੍ਹਾਂ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਤੇ ਇਨ੍ਹਾਂ ਵਿਚ ਮਿ੍ਤਕ ਦੇ ਅੰਤਿਮ ਸੰਸਕਾਰ ਬਾਰੇ ਵੀ ਸਾਫ਼ ਕੀਤਾ ਗਿਆ ਹੈ ਕਿ ਕੋਰੋਨਾ ਪੀੜਤ ਵਿਅਕਤੀ ਦਾ ਅੰਤਿਮ ਸੰਸਕਾਰ ਕਰਨ ਨਾਲ ਕੋਰੋਨਾ ਵਾਇਰਸ ਨਹੀਂ ਫੈਲਦਾ ਤੇ ਇੱਥੋਂ ਤੱਕ ਕਿ ਮਿ੍ਤਕ ਦੀਆਂ ਅਸਥੀਆਂ ਵੀ ਇਕੱਠੀਆਂ ਕਰਦੇ ਅੰਤਿਮ ਰਸਮਾਂ ਪੂਰੀਆਂ ਕੀਤੀਆਂ ਜਾ ਸਕਦੀਆਂ ਹਨ, ਅਸਥੀਆਂ ਇਕੱਠੀਆਂ ਕਰਨ 'ਚ ਕਿਸੇ ਵੀ ਤਰ੍ਹਾਂ ਦਾ ਕੋਈ ਜੋਖ਼ਮ ਨਹੀਂ ਹੁੰਦਾ | ਮਿ੍ਤਕ ਦੇ ਪਰਿਵਾਰਕ ਮੈਂਬਰ ਮਿ੍ਤਕ ਦੇਹ ਦੇ ਅੰਤਿਮ ਦਰਸ਼ਨ ਵੀ ਕਰ ਸਕਦੇ ਹਨ ਪਰ ਮਿ੍ਤਕ ਨੂੰ ਨਹਾਉਣ ਤੇ ਉਸ ਨੂੰ ਛੂਹਣ ਦੀ ਪੂਰਨ ਤੌਰ 'ਤੇ ਮਨਾਹੀ ਹੈ | ਕੇਂਦਰੀ ਸਿਹਤ ਮੰਤਰਾਲੇ ਵਲੋਂ ਇਹ ਵੀ ਕਿਹਾ ਗਿਆ ਹੈ ਕਿ ਅੰਤਿਮ ਸਾਵਧਾਨੀਆਂ ਵਰਤ ਕੇ ਮਿ੍ਤਕ ਦਾ ਅੰਤਿਮ ਸੰਸਕਾਰ ਪੂਰੇ ਰੀਤੀ ਰਿਵਾਜਾਂ ਨਾਲ ਕੀਤਾ ਜਾ ਸਕਦਾ ਹੈ ਤੇ ਸਾਰੀਆਂ ਅੰਤਿਮ ਰਸਮਾਂ ਨਿਭਾਈਆਂ ਜਾ ਸਕਦੀਆਂ ਹਨ | ਦੱਸਣਯੋਗ ਹੈ ਕਿ ਪਿਛਲੇ ਦਿਨੀਂ ਪੰਥ ਦੇ ਸਿਰਮੌਰ ਕੀਰਤਨੀਏ ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਕੋਰੋਨਾ ਵਾਇਰਸ ਕਾਰਨ ਹੋਈ ਮੌਤ ਤੋਂ ਬਾਅਦ ਪਿੰਡ ਵੇਰਕਾ ਦੇ ਕੁਝ ਲੋਕਾਂ ਵਲੋਂ ਕੋਰੋਨਾ ਵਾਇਰਸ ਫੈਲਣ ਦੇ ਡਰ ਤੋਂ ਭਾਈ ਸਾਹਿਬ ਦਾ ਅੰਤਿਮ ਸੰਸਕਾਰ ਪਿੰਡ ਦੇ ਸ਼ਮਸ਼ਾਨਘਾਟ 'ਚ ਨਹੀਂ ਕਰਨ ਦਿੱਤਾ ਗਿਆ ਤੇ ਸ਼ਮਸ਼ਾਨਘਾਟ ਨੂੰ ਤਾਲੇ ਲਗਾ ਦਿੱਤੇ ਸਨ, ਜਿਸ ਕਾਰਨ ਕੋਰੋਨਾ ਪੀੜਤ ਵਿਅਕਤੀ ਦੇ ਅੰਤਿਮ ਸੰਸਕਾਰ ਸਬੰਧੀ ਵੱਡੀ ਪੱਧਰ 'ਤੇ ਚਰਚਾ ਚੱਲ ਰਹੀ ਹੈ ਤੇ ਸਰਕਾਰਾਂ ਕੋਲੋਂ ਵੀ ਅੰਤਿਮ ਸੰਸਕਾਰ ਲਈ ਸਪੱਸ਼ਟ ਨੀਤੀ ਲਿਆਉਣ ਦੀ ਮੰਗ ਕੀਤੀ ਜਾਣ ਲੱਗੀ ਸੀ ਪਰ ਇਸ ਦੌਰਾਨ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾ ਨੇ ਕੋਰੋਨਾ ਪੀੜਤ ਵਿਅਕਤੀਆਂ ਦੇ ਅੰਤਿਮ ਸੰਸਕਾਰ ਸਬੰਧੀ ਲੋਕਾਂ ਦੇ ਸਾਰੇ ਸ਼ੰਕੇ ਦੂਰ ਕਰ ਦਿੱਤੇ ਹਨ | ਸਿਹਤ ਮੰਤਰਾਲੇ ਵਲੋਂ ਸਪੱਸ਼ਟ ਤੌਰ 'ਤੇ ਕਿਹਾ ਗਿਆ ਹੈ ਕਿ ਸ਼ਮਸ਼ਾਨਘਾਟ ਦੇ ਪ੍ਰਬੰਧਕਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ ਕਿ ਕੋਰੋਨਾ ਪੀੜਤ ਵਿਅਕਤੀ ਦੇ ਅੰਤਿਮ ਸੰਸਕਾਰ ਨਾਲ ਕੋਵਿਡ-19 ਦੇ ਫੈਲਣ ਦਾ ਖ਼ਤਰਾ ਨਹੀਂ ਹੁੰਦਾ ਪਰ ਸਟਾਫ਼ ਨੂੰ ਹੱਥਾਂ ਦੀ ਸਫ਼ਾਈ, ਮਾਸਿਕ ਅਤੇ ਦਸਤਾਨਿਆਂ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ | ਇਸ ਸਮੇਂ ਦੌਰਾਨ ਵੱਡੇ ਇਕੱਠ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਤਾਂ ਜੋ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ | ਸਿਹਤ ਮੰਤਰਾਲੇ ਵਲੋਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਹਸਪਤਾਲ ਤੋਂ ਲੈ ਕੇ ਮਿ੍ਤਕ ਦੇਹ ਨੂੰ ਸ਼ਮਸ਼ਾਨਘਾਟ ਤੱਕ ਲਿਆਉਣ ਲਈ ਵੀ ਜ਼ਰੂਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ |

ਕੋਰੋਨਾ ਵਾਇਰਸ ਿਖ਼ਲਾਫ਼ ਜਾਗੀ ਉਮੀਦ ਦੀ ਕਿਰਨ

ਆਸਟ੍ਰੇਲੀਆ, 4 ਅਪ੍ਰੈਲ (ਏਜੰਸੀ)-ਅੱਜ ਜਦੋਂ ਪੂਰੀ ਦੁਨੀਆ ਕੋਰੋਨਾ ਵਾਇਰਸ ਮਹਾਂਮਾਰੀ ਦਾ ਕਹਿਰ ਝੱਲ ਰਹੀ ਹੈ ਤੇ ਹੁਣ ਤੱਕ 11 ਲੱਖ ਤੋਂ ਵੱਧ ਲੋਕ ਕੋਰੋਨਾ ਤੋਂ ਪੀੜਤ ਹੋ ਚੁੱਕੇ ਹਨ ਜਦਕਿ 61 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ | ਇਸ ਦੌਰਾਨ ਹੁਣ ਇਕ ਉਮੀਦ ਦੀ ਕਿਰਨ ਚਮਕਦੀ ਨਜ਼ਰ ਆ ਰਹੀ ਹੈ | ਇਹ ਉਮੀਦ ਦੀ ਕਿਰਨ ਆਸਟ੍ਰੇਲੀਆ ਦੇ ਵਿਗਿਆਨੀਆਂ ਨੇ ਦਿਖਾਈ ਹੈ ਜਿਨ੍ਹਾਂ ਨੇ ਲੈਬ 'ਚ ਕੋਰੋਨਾ ਵਾਇਰਸ ਸੰਕ੍ਰਮਿਤ ਕੋਸ਼ਿਕਾਵਾਂ ਤੋਂ ਇਸ ਜਾਨਲੇਵਾ ਵਾਇਰਸ ਨੂੰ ਸਿਰਫ਼ 48 ਘੰਟਿਆਂ 'ਚ ਹੀ ਖ਼ਤਮ ਕਰ ਦਿੱਤਾ ਹੈ ਅਤੇ ਇਹ ਇਕ ਅਜਿਹੀ ਦਵਾਈ ਦੀ ਮਦਦ ਨਾਲ ਸੰਭਵ ਹੋ ਸਕਿਆ ਜੋ ਪਹਿਲਾਂ ਤੋਂ ਹੀ ਮੌਜੂਦ ਹੈ | ਐਾਟੀ ਵਾਇਰਲ ਰਿਸਰਚ ਜਨਰਲ ਵਿਚ ਪ੍ਰਕਾਸ਼ਿਤ ਰਿਪੋਰਟ ਅਨੁਸਾਰ ਇਵਰਮੇਕਿਟਨ ਨਾਂਅ ਦੀ ਦਵਾਈ ਦੀ ਸਿਰਫ਼ ਇਕ ਡੋਜ਼ ਕੋਰੋਨਾ ਸਮੇਤ ਸਾਰੇ ਵਾਇਰਲ ਆਰ.ਐਨ.ਏ. ਨੰੂ 48 ਘੰਟਿਆਂ ਵਿਚ ਖ਼ਤਮ ਕਰ ਸਕਦਾ ਹੈ | ਜੇਕਰ ਵਾਇਰਸ ਨੇ ਘੱਟ ਪ੍ਰਭਾਵਿਤ ਕੀਤਾ ਹੈ ਤਾਂ ਵਾਇਰਸ 24 ਘੰਟਿਆਂ ਵਿਚ ਹੀ ਖ਼ਤਮ ਹੋ ਸਕਦਾ ਹੈ |

ਕਾਬਲ 'ਚ ਗੁਰਦੁਆਰਾ ਸਾਹਿਬ 'ਤੇ ਹਮਲਾ ਕਰਨ ਵਾਲਾ ਮੁੱਖ ਦੋਸ਼ੀ ਗਿ੍ਫ਼ਤਾਰ

ਕਾਬਲ, 4 ਅਪ੍ਰੈਲ (ਏਜੰਸੀ)-ਪਿਛਲੇ ਮਹੀਨੇ ਕਾਬੁਲ (ਅਫ਼ਗਾਨਿਸਤਾਨ) ਦੇ ਗੁਰਦੁਆਰਾ ਸਾਹਿਬ 'ਚ ਅੱਤਵਾਦੀ ਹਮਲਾ ਕਰਨ ਵਿਚ ਸ਼ਾਮਿਲ ਇਸਲਾਮਿਕ ਸਟੇਟ ਦੇ ਖੁਰਾਸਾਨ ਚੀਫ਼ ਨੂੰ 4 ਲੜਕਿਆਂ ਸਮੇਤ ਗਿ੍ਫ਼ਤਾਰ ਕਰ ਲਿਆ ਗਿਆ ਹੈ | ਅਫ਼ਗਾਨ ਇੰਟੇਲ ਏਜੰਸੀ ਨੈਸ਼ਨਲ ਡਾਇਰੈਕਟੋਰੇਟ ਆਫ਼ ਸਿਕਊਰਿਟੀ ਵਲੋਂ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ | ਦੱਸਣਯੋਗ ਹੈ ਕਿ 25 ਮਾਰਚ ਨੂੰ ਕਾਬਲ ਦੇ ਗੁਰਦੁਆਰਾ ਸਾਹਿਬ 'ਚ ਅਫ਼ਗਾਨ ਸਿੱਖਾਂ 'ਤੇ ਕੀਤੇ ਗਏ ਹੁਣ ਤੱਕ ਦੇ ਸਭ ਤੋਂ ਵੱਡੇ ਹਮਲੇ ਵਿਚ 27 ਲੋਕਾਂ ਦੀ ਮੌਤ ਹੋ ਗਈ ਸੀ | ਅਫ਼ਗਾਨ ਅਧਿਕਾਰੀਆਂ ਵਲੋਂ ਦਿੱਤੇ ਬਿਆਨ ਵਿਚ ਦਾਅਵਾ ਕੀਤਾ ਗਿਆ ਹੈ ਕਿ ਅਸਲਮ ਫਾਰੂਕ ਦਾ ਪਾਕਿਸਤਾਨ ਦੇ ਅੱਤਵਾਦੀ ਸੰਗਨਨਾਂ ਜਿਵੇਂ ਕਿ ਲਸ਼ਕਰ ਅਤੇ ਹਕਾਨੀ ਦੇ ਗਰੋਹ ਨਾਲ ਸਬੰਧ ਸੀ | ਫਾਰੂਕ ਦੇ ਨਾਲ ਹੀ ਪਾਕਿਸਤਾਨੀ ਮੂਲ ਦੇ 4 ਆਈ. ਐਸ. ਆਈ. ਐਸ. ਲੜਾਕਿਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਨ੍ਹਾਂ ਦੀ ਪਹਿਚਾਣ ਖੈਬਰ ਪਖਤੂਨਖਵਾ ਦੇ ਮਸੂਦੁੱਲਾ ਅਤੇ ਖ਼ਾਨ ਮੁਹੰਮਦ, ਕਰਾਚੀ ਦੇ ਸਲਮਾਨ ਅਤੇ ਇਸਲਾਮਾਬਾਦ ਦੇ ਅਲੀ ਮੁਹੰਮਦ ਵਜੋਂ ਹੋਈ ਹੈ |

ਪੰਜਾਬ 'ਚ ਇਕੋ ਦਿਨ 9 ਨਵੇਂ ਮਾਮਲੇ

ਪੀੜਤਾਂ ਦੀ ਗਿਣਤੀ 65 'ਤੇ ਪੁੱਜੀ, ਤਿੰਨ ਮਰੀਜ਼ ਸਿਹਤਯਾਬ ਹੋਏ
ਚੰਡੀਗੜ੍ਹ, 4 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਜਿੱਥੇ ਦੇਸ਼ ਭਰ ਵਿਚ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ ਵਧਦੀ ਜਾ ਰਹੀ ਹੈ, ਉੱਥੇ ਪੰਜਾਬ ਵਿਚ ਵੀ ਮਾਮਲੇ ਰੁਕਣ ਦਾ ਨਾਂਅ ਨਹੀਂ ਲੈ ਰਹੇ | ਸੂਬੇ ਵਿਚ ਅੱਜ 9 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ ਹੈ | ਜਿਸ ਦੇ ਨਾਲ ਹੀ ਸੂਬੇ ਵਿਚ ਪੀੜਤਾਂ ਦੀ ਗਿਣਤੀ 65 'ਤੇ ਜਾ ਪੁੱਜੀ ਹੈ | ਅੱਜ ਆਏ ਨਵੇਂ ਮਾਮਲਿਆਂ: ਵਿਚ ਅੰਮਿ੍ਤਸਰ 'ਚ 3, ਐਸ.ਏ.ਐਸ. ਨਗਰ 'ਚ 3, ਜਲੰਧਰ 'ਚ 1, ਪਠਾਨਕੋਟ 'ਚ 1 ਅਤੇ ਫ਼ਰੀਦਕੋਟ 'ਚ 1 ਕੇਸ ਸਾਹਮਣੇ ਆਏ ਹਨ | ਚਿੰਤਾਜਨਕ ਸਥਿਤੀ 'ਚ ਖ਼ੁਸ਼ਖ਼ਬਰੀ ਇਹ ਵੀ ਹੈ ਕਿ ਸਿਹਤ ਵਿਭਾਗ ਅਨੁਸਾਰ ਇਸ ਖ਼ਤਰਨਾਕ ਵਾਇਰਸ ਨਾਲ ਪੀੜਤ ਹੋਏ ਮਰੀਜ਼ਾਂ ਵਿਚ 3 ਸਿਹਤਯਾਬ ਵੀ ਹੋ ਗਏ ਹਨ, ਜਿਸ ਨਾਲ ਸੂਬੇ ਦੇ ਸਿਹਤ ਵਿਭਾਗ ਨੂੰ ਇਕ ਆਸ ਦੀ ਕਿਰਨ ਵੀ ਦਿਖਣ ਲੱਗੀ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣ ਤੱਕ 1824 ਸ਼ੱਕੀ ਮਾਮਲੇ ਸਾਹਮਣੇ ਆਏ ਸਨ, ਜਿਨ੍ਹਾਂ ਸਾਰਿਆਂ ਦੇ ਨਮੂਨੇ ਜਾਂਚ ਲਈ ਭੇਜਣ ਮਗਰੋਂ 1520 ਦੀ ਰਿਪੋਰਟ ਨੈਗੇਟਿਵ ਆਈ, ਜਦ ਕਿ 239 ਮਾਮਲਿਆਂ ਵਿਚ ਜਾਂਚ ਰਿਪੋਰਟ ਆਉਣੀ ਅਜੇ ਬਾਕੀ ਹੈ | ਹੁਣ ਤੱਕ ਆਏ ਕੁੱਲ ਪਾਜ਼ੀਟਿਵ ਮਾਮਲਿਆਂ ਵਿਚੋਂ 2 ਮਰੀਜ਼ਾਂ ਦੀ ਹਾਲਤ ਗੰਭੀਰ ਜਦ ਕਿ 2 ਹੋਰਨਾਂ ਦੀ ਬੇਹੱਦ ਗੰਭੀਰ ਦੱਸੀ ਜਾ ਰਹੀ ਹੈ | ਸਿਹਤ ਵਿਭਾਗ ਅਨੁਸਾਰ ਹੁਣ ਤਕ ਐਸ.ਬੀ.ਐਸ. ਨਗਰ ਵਿਚ ਸਭ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ, ਜਦ ਕਿ ਐਸ.ਏ.ਐਸ. ਨਗਰ ਇਸ ਮਾਮਲੇ ਵਿਚ ਦੂਜੇ ਨੰਬਰ 'ਤੇ ਆ ਗਿਆ ਹੈ | ਐਸ.ਬੀ.ਐਸ. ਨਗਰ 'ਚ ਹੁਣ ਤੱਕ 19 ਅਤੇ ਐਸ.ਏ.ਐਸ. ਨਗਰ ਵਿਚ 14 ਮਾਮਲੇ ਸਾਹਮਣੇ ਆ ਚੁੱਕੇ ਹਨ, ਜਦ ਕਿ ਇਨ੍ਹਾਂ ਵਿਚੋਂ 2 ਮਰੀਜ਼ ਠੀਕ ਵੀ ਹੋ ਗਏ ਹਨ | ਹੁਣ ਤੱਕ ਹੁਸ਼ਿਆਰਪੁਰ ਵਿਚ 7 ਜਿਨ੍ਹਾਂ ਵਿਚੋਂ ਇਕ ਮਰੀਜ਼ ਸਿਹਤਯਾਬ ਹੋ ਚੁੱਕਿਆ ਹੈ, ਅੰਮਿ੍ਤਸਰ ਵਿਚ 8, ਜਲੰਧਰ ਵਿਚ 6, ਲੁਧਿਆਣਾ ਵਿਚ 4, ਮਾਨਸਾ ਵਿਚ 3, ਪਟਿਆਲਾ 'ਚ 1, ਰੋਪੜ ਵਿਚ 1, ਫ਼ਰੀਦਕੋਟ ਵਿਚ 1 ਅਤੇ ਪਠਾਨਕੋਟ ਵਿਚ ਵੀ 1 ਮਾਮਲਾ ਸਾਹਮਣੇ ਆ ਚੁੱਕਿਆ ਹੈ |
ਜ਼ਿਲ੍ਹਾ ਮੁਹਾਲੀ 'ਚ ਤਿੰਨ ਹੋਰ ਮਾਮਲੇ
ਐੱਸ. ਏ. ਐੱਸ. ਨਗਰ, (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਵਾਇਰਸ ਦੇ ਤਿੰਨ ਹੋਰ ਪਾਜ਼ੀਟਿਵ ਮਾਮਲੇ ਸਾਹਮਣੇ ਆਉਣ ਕਾਰਨ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਕੁੱਲ ਗਿਣਤੀ 15 ਹੋ ਗਈ ਹੈ | ਨਵੇਂ ਸਾਹਮਣੇ ਆਏ ਮਰੀਜ਼ਾਂ 'ਚ ਦੋ ਔਰਤਾਂ ਸ਼ਾਮਿਲ ਸਨ, ਜਿਨ੍ਹਾਂ ਦੀ ਉਮਰ 80 ਸਾਲ ਅਤੇ 55 ਸਾਲ ਹੈ | ਇਹ ਔਰਤਾਂ ਲੁਧਿਆਣਾ ਦੀ ਕੋਰੋਨਾ ਵਾਇਰਸ ਤੋਂ ਪੀੜਤ 69 ਸਾਲਾ ਔਰਤ ਦੇ ਬਹੁਤ ਜ਼ਿਆਦਾ ਕਰੀਬ ਰਹਿ ਚੁੱਕੀਆਂ ਹਨ | ਇਨ੍ਹਾਂ ਮਰੀਜ਼ਾਂ ਦੇ ਨਮੂਨੇ ਸਥਾਨਕ ਸੈਕਟਰ-91 ਸਥਿਤ ਉਨ੍ਹਾਂ ਦੇ ਘਰ ਤੋਂ ਲਏ ਗਏ ਸਨ ਅਤੇ ਉਨ੍ਹਾਂ ਦੇ ਟੈਸਟ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਗਿਆਨ ਸਾਗਰ ਹਸਪਤਾਲ ਬਨੂੰੜ ਵਿਖੇ ਦਾਖ਼ਲ ਕਰਵਾਇਆ ਗਿਆ ਹੈ | ਇਸ ਤੋਂ ਇਲਾਵਾ ਡੇਰਾਬੱਸੀ ਤਹਿਸੀਲ ਦੇ ਪਿੰਡ ਜਵਾਹਰਪੁਰ ਦਾ ਇਕ 43 ਸਾਲਾ ਵਿਅਕਤੀ ਵੀ ਕੋਰੋਨਾ ਵਾਇਰਸ ਤੋਂ ਪੀੜਤ ਪਾਇਆ ਗਿਆ ਹੈ |
ਪਠਾਨਕੋਟ ਜ਼ਿਲ੍ਹੇ 'ਚ ਪਹਿਲਾ ਮਰੀਜ਼
ਪਠਾਨਕੋਟ/ਸੁਜਾਨਪੁਰ, (ਆਰਿਫ਼/ ਜਗਦੀਪ ਸਿੰਘ)-ਪਠਾਨਕੋਟ ਜ਼ਿਲ੍ਹੇ ਨਾਲ ਸਬੰਧਿਤ ਪਹਿਲਾ ਕੋਰੋਨਾ ਪਾਜ਼ੀਟਿਵ ਕੇਸ ਪਾਇਆ ਗਿਆ | ਹਾਲਾਂ ਕਿ ਇਸ ਰੋਗ ਤੋਂ ਪੀੜਤ ਔਰਤ ਦੋ ਦਿਨਾਂ ਤੋਂ ਅੰਮਿ੍ਤਸਰ ਸਰਕਾਰੀ ਹਸਪਤਾਲ ਵਿਚ ਜ਼ੇਰੇ ਇਲਾਜ ਹੈ | ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਸੁਜਾਨਪੁਰ ਦੇ ਸੇਖਾ ਮੁਹੱਲਾ ਦੀ 75 ਸਾਲਾ ਔਰਤ 1 ਅਪ੍ਰੈਲ ਨੰੂ ਪਠਾਨਕੋਟ ਦੇ ਸਿਵਲ ਹਸਪਤਾਲ ਵਿਚ ਛਾਤੀ ਦੀ ਸਮੱਸਿਆ ਨੰੂ ਲੈ ਕੇ ਜਾਂਚ ਲਈ ਆਈ ਸੀ, ਜਿਸ ਵਿਚ ਉਸ ਸਮੇਂ ਕੋਰੋਨਾ ਦੇ ਕੁਝ ਲੱਛਣ ਪਾਏ ਗਏ ਸਨ | ਸ਼ੱਕ ਦੇ ਆਧਾਰ 'ਤੇ ਉਸ ਨੰੂ ਅੰਮਿ੍ਤਸਰ ਰੈਫ਼ਰ ਕਰ ਦਿੱਤਾ ਗਿਆ ਸੀ | ਜਿੱਥੇ ਦੋ ਦਿਨ ਪਹਿਲਾਂ ਉਸ ਦੀ ਰਿਪੋਰਟ ਭੇਜੀ ਗਈ ਸੀ ਅਤੇ ਅੱਜ ਰਿਪੋਰਟ ਪਾਜ਼ੀਟਿਵ ਆਈ ਹੈ |
ਅੰਮਿ੍ਤਸਰ 'ਚ ਇਕੋ ਦਿਨ 'ਚ 4 ਹੋਰ ਨਵੇਂ ਮਾਮਲੇ
ਅੰਮਿ੍ਤਸਰ, (ਰੇਸ਼ਮ ਸਿੰਘ)-ਅੰਮਿ੍ਤਸਰ 'ਚ ਇਕੋ ਦਿਨ 'ਚ ਹੀ 4 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਪਾਏ ਗਏ ਹਨ, ਜਿਸ ਕਾਰਨ ਇੱਥੇ ਜ਼ੇਰੇ ਇਲਾਜ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 8 ਹੋ ਗਈ ਹੈ | ਬੀਤੇ ਦਿਨ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਸਵ: ਭਾਈ ਨਿਰਮਲ ਸਿੰਘ ਖ਼ਾਲਸਾ ਦੇ ਇਕ ਹੋਰ ਸਹਾਇਕ ਰਾਗੀ ਨੂੰ ਪਹਿਲਾਂ ਹੀ ਕੋਰੋਨਾ ਪੀੜਤ ਹੋਣ ਦੀ ਪੁਸ਼ਟੀ ਹੋ ਗਈ ਸੀ, ਜਿਸ ਦੇ ਪਰਿਵਾਰ ਦੇ 3 ਹੋਰ ਮੈਂਬਰ ਜਿਨ੍ਹਾਂ 'ਚ ਉਨ੍ਹਾਂ ਦੀ ਪਤਨੀ, ਪੁੱਤਰ ਅਤੇ ਪੋਤਰਾ ਵੀ ਕੋਰੋਨਾ ਵਾਇਰਸ ਤੋਂ ਪੀੜਤ ਪਾਏ ਗਏ ਹਨ | ਇਸੇ ਤਰ੍ਹਾਂ ਬੀਤੇ ਦਿਨ ਕੋਰੋਨਾ ਵਾਇਰਸ ਤੋਂ ਪੀੜਤ ਪਾਏ ਗਏ ਕ੍ਰਿਸ਼ਨਾ ਨਗਰ ਦੇ ਦੁਕਾਨਦਾਰ ਦੀ ਪਤਨੀ ਦੀ ਵੀ ਕੋਰੋਨਾ ਪੀੜਤ ਹੋਣ ਦੀ ਪੁਸ਼ਟੀ ਹੋ ਗਈ ਹੈ | ਇਸ ਤਰ੍ਹਾਂ ਅੱਜ ਇਕੋ ਦਿਨ 'ਚ 4 ਮਰੀਜ਼ ਪਾਜ਼ੀਟਿਵ ਪਾਏ ਗਏ ਹਨ | ਇਸ ਤੋਂ ਪਹਿਲਾਂ ਇੱਥੇ ਇਕ ਮਰੀਜ਼ ਹੁਸ਼ਿਆਰਪੁਰ ਅਤੇ ਇਕ ਸ਼ਤਾਬਦੀ ਗੱਡੀ ਰਾਹੀਂ ਦਿੱਲੀ ਤੋਂ ਆਇਆ ਮਰੀਜ਼ ਵੀ ਕੋਰੋਨਾ ਪਾਜ਼ੀਟਿਵ ਜ਼ੇਰੇ ਇਲਾਜ ਹੈ |

ਫ਼ਰੀਦਕੋਟ 'ਚ ਪਹਿਲਾ ਮਰੀਜ਼ ਆਇਆ ਸਾਹਮਣੇ

ਫ਼ਰੀਦਕੋਟ, 4 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜ਼ਿਲ੍ਹੇ ਵਿਚ ਅੱਜ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ | ਕੋਰੋਨਾ ਵਾਈਰਸ ਪੀੜਤ ਸ਼ਹਿਰ ਦੇ ਹਰਿੰਦਰਾ ਨਗਰ ਦਾ ਵਸਨੀਕ ਹੈ | ਇਹ ਵਿਅਕਤੀ ਏਅਰ ਟਿਕਟ ਅਤੇ ਮਨੀ ਐਕਸਚੇਂਜ ਦਾ ਕਾਰੋਬਾਰ ਕਰਦਾ ਹੈ | ...

ਪੂਰੀ ਖ਼ਬਰ »

ਸਰਕਾਰ ਵਲੋਂ ਘਰ 'ਚ ਬਣੇ ਮਾਸਕ ਪਾਉਣ ਦੀ ਸਲਾਹ

ਨਵੀਂ ਦਿੱਲੀ, 4 ਅਪ੍ਰੈਲ (ਉਪਮਾ ਡਾਗਾ ਪਾਰਥ)-ਕੋਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਅਤੇ ਮਾਸਕ ਦੀ ਕਿੱਲਤ ਦੇ ਮੱਦੇਨਜ਼ਰ ਸਰਕਾਰ ਨੇ ਲੋਕਾਂ ਨੂੰ ਕੱਪੜੇ ਦੇ ਘਰ ਦੇ ਬਣੇ ਹੋਏ ਮਾਸਕ ਪਾਉਣ ਦੀ ਸਲਾਹ ਦਿੱਤੀ ਹੈ | ਤਾਲਾਬੰਦੀ ਦੇ 11ਵੇਂ ਦਿਨ ਜਾਰੀ ਐਡਵਾਈਜ਼ਰੀ 'ਚ ਸਰਕਾਰ ਨੇ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ 15 ਸਾਲ ਰਹਿਣ ਵਾਲੇ ਨੂੰ ਮੂਲ ਨਿਵਾਸੀ ਮੰਨਿਆ ਜਾਵੇਗਾ

ਨਵੀਂ ਦਿੱਲੀ, 4 ਅਪ੍ਰੈਲ (ਉਪਮਾ ਡਾਗਾ ਪਾਰਥ)-ਜੰਮੂ-ਕਸ਼ਮੀਰ ਦੀਆਂ ਸਾਰੀਆਂ ਸਿਆਸੀ ਪਾਰਟੀਆਂ, ਜਿਨ੍ਹਾਂ 'ਚ ਭਾਜਪਾ ਦਾ ਸਥਾਨਕ ਯੂਨਿਟ ਵੀ ਸ਼ਾਮਿਲ ਹੈ, ਵਲੋਂ ਨੁਕਤਾਚੀਨੀ ਕਰਨ ਤੋਂ ਬਾਅਦ ਕੇਂਦਰ ਨੇ ਸ਼ੁੱਕਰਵਾਰ ਰਾਤ ਨੂੰ ਆਪਣੇ ਦੋ ਦਿਨ ਪੁਰਾਣੇ ਆਦੇਸ਼ 'ਚ ਬਦਲਾਅ ਕਰ ...

ਪੂਰੀ ਖ਼ਬਰ »

ਪੰਜਾਬ ਔਖੀ ਘੜੀ 'ਚ, ਲੋਕ ਕੁਝ ਦਿਨ ਹੋਰ ਪੁਲਿਸ ਦਾ ਸਾਥ ਦੇਣ-ਡੀ.ਜੀ.ਪੀ.

ਕਰਫ਼ਿਊ ਲਾਗੂ ਕਰਨ ਤੋਂ ਇਲਾਵਾ ਰਾਸ਼ਨ ਤੇ ਖਾਣਾ ਪਹੁੰਚਾਉਣ, ਮੈਡੀਕਲ ਸਹੂਲਤਾਂ, ਟਰੱਕਾਂ ਦੀ ਆਵਾਜਾਈ ਅਤੇ ਸ਼ਿਕਾਇਤਾਂ ਨੂੰ ਹੱਲ ਕਰਨ ਲਈ ਪੁਲਿਸ ਨਿਭਾ ਰਹੀ ਹੈ ਅਹਿਮ ਭੂਮਿਕਾ ਹਰਕਵਲਜੀਤ ਸਿੰਘ ਚੰਡੀਗੜ੍ਹ•, 4 ਅਪ੍ਰੈਲ-ਪੰਜਾਬ ਵਿਚ ਕੋਰੋਨਾ ਮਹਾਂਮਾਰੀ ਨੂੰ ...

ਪੂਰੀ ਖ਼ਬਰ »

ਯੂੂ. ਕੇ. 'ਚ ਹੋਰ 708 ਮੌਤਾਾ

ਲੰਡਨ/ਲੈਸਟਰ, (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)-ਯੂ. ਕੇ. 'ਚ ਬੀਤੇ 24 ਘੰਟਿਆਂ ਵਿਚ 708 ਮੌਤਾਂ ਹੋਈਆਂ ਹਨ, ਜਿਸ ਨਾਲ ਕੁੱਲ ਮੌਤਾਂ ਦੀ ਗਿਣਤੀ 4313 ਹੋ ਗਈ ਹੈ, ਜਦ ਕਿ ਪ੍ਰਭਾਵਿਤ ਮਾਮਲੇ ਵੱਧ ਕੇ 41903 ਹੋ ਗਏ ਹਨ | ਹੁਣ ਤੱਕ 183190 ਲੋਕਾਂ ਦੇ ਕੋਵਿਡ-19 ਟੈਸਟ ਹੋਏ ...

ਪੂਰੀ ਖ਼ਬਰ »

ਅਮਰੀਕਾ 'ਚ ਇਕ ਦਿਨ 'ਚ ਰਿਕਾਰਡ 1480 ਮੌਤਾਂ

• ਦੁਨੀਆ ਭਰ 'ਚ ਅੰਕੜਾ 60 ਹਜ਼ਾਰ ਤੋਂ ਪਾਰ • ਪੀੜਤਾਂ ਦੀ ਗਿਣਤੀ ਸਾਢੇ 11 ਲੱਖ ਵਾਸ਼ਿੰਗਟਨ, 4 ਅਪ੍ਰੈਲ (ਏਜੰਸੀ)-ਕੋਰੋਨਾ ਵਾਇਰਸ ਦਾ ਕਹਿਰ ਕਿਸ ਕਦਰ ਜਾਰੀ ਹੈ ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਅਮਰੀਕਾ ਵਰਗੇ ਵਿਕਸਿਤ ਦੇਸ਼ ਵਿਚ ਇਸ ਬਿਮਾਰੀ ਨੇ ...

ਪੂਰੀ ਖ਼ਬਰ »

ਕੁਲਗਾਮ ਮੁਕਾਬਲੇ 'ਚ ਹਿਜ਼ਬੁਲ ਦੇ 4 ਅੱਤਵਾਦੀ ਹਲਾਕ

ਕਈ ਮਾਮਲਿਆਂ 'ਚ ਲੋੜੀਂਦੇ ਸਨ ਸ੍ਰੀਨਗਰ, 4 ਅਪ੍ਰੈਲ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਕੁਲਗਾਮ 'ਚ ਹੋਏ ਮੁਕਾਬਲੇ ਦੌਰਾਨ ਹਿਜ਼ਬੁਲ ਦੇ 4 ਸਥਾਨਕ ਅੱਤਵਾਦੀ ਮਾਰੇ ਗਏ ਜਦਕਿ ਸੁਰੱਖਿਆ ਬਲਾਂ ਦੇ 3 ਜਵਾਨ ਵੀ ਮੁਕਾਬਲੇ ਦੌਰਾਨ ਜ਼ਖ਼ਮੀ ਹੋ ਗਏ | ਮਾਰੇ ਗਏ ...

ਪੂਰੀ ਖ਼ਬਰ »

ਬੌਰਿਸ ਜੌਹਨਸਨ ਦੀ ਮੰਗੇਤਰ ਇਕ ਹਫ਼ਤੇ ਤੋਂ ਇਕਾਂਤਵਾਸ 'ਚ

ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਦੀ ਮੰਗੇਤਰ ਕੈਰੀ ਸਾਈਮੰਡਸ ਕੋਰੋਨਾ ਵਾਇਰਸ ਦੇ ਕੁਝ ਲੱਛਣ ਪਾਏ ਜਾਣ ਤੋਂ ਬਾਅਦ ਇਕ ਹਫ਼ਤੇ ਤੋਂ ਇਕਾਂਤਵਾਸ ਵਿਚ ਹੈ | ਹਾਲਾਂਕਿ ਉਸ ਨੇ ਕੋਵਿਡ-19 ਟੈਸਟ ਨਹੀਂ ਕਰਵਾਇਆ ਪਰ ਉਹ ...

ਪੂਰੀ ਖ਼ਬਰ »

ਵਿਦੇਸ਼ਾਂ 'ਚ ਰਹਿੰਦੇ 15 ਭਾਰਤੀਆਂ ਦੀ ਹੋ ਚੁੱਕੀ ਹੈ ਮੌਤ

ਹੁਣ ਤੱਕ ਅਲੱਗ-ਅਲੱਗ ਦੇਸ਼ਾਂ ਵਿਚ ਰਹਿੰਦੇ ਕੁੱਲ 15 ਭਾਰਤੀਆਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ, ਜਿਸ ਵਿਚੋਂ 6 ਮੌਤਾਂ ਅਮਰੀਕਾ ਵਿਚ, 5 ਇਟਲੀ 'ਚ, 2 ਦੁਬਈ 'ਚ, ਈਰਾਨ ਅਤੇ ਮਿਸਰ ਵਿਚ ਇਕ-ਇਕ ਭਾਰਤੀ ਦੀ ਮੌਤ ਹੋ ਚੁੱਕੀ ਹੈ ਜਦੋਂ ਕਿ ਸਵੀਡਨ 'ਚ ਭਾਰਤੀ ਵਲੋਂ ਕੋਰੋਨਾ ਦੀ ...

ਪੂਰੀ ਖ਼ਬਰ »

ਜਾਂਚ ਕਿੱਟਾਂ ਦੇੇ ਨਿਰਯਾਤ 'ਤੇ ਰੋਕ

ਨਵੀਂ ਦਿੱਲੀ, 4 ਅਪ੍ਰੈਲ (ਉਪਮਾ ਡਾਗਾ ਪਾਰਥ)-ਦੇਸ਼ 'ਚ ਕੋਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਜਾਂਚ ਕਿੱਟਾਂ ਦੇ ਨਿਰਯਾਤ 'ਤੇ ਰੋਕ ਲਾ ਦਿੱਤੀ ਹੈ | ਇਹ ਰੋਕ ਫੌਰੀ ਪ੍ਰਭਾਵ ਤੋਂ ਲਾਗੂ ਕੀਤੀ ਗਈ ਹੈ | ਵਿਦੇਸ਼ ਵਪਾਰ ਦੇ ਡਾਇਰੈਕਟਰ ਜਨਰਲ ...

ਪੂਰੀ ਖ਼ਬਰ »

ਆਯੁਰਵੇਦ ਅਨੁਸਾਰ ਬਚਾਅ ਦੇ ਤਰੀਕੇ

• ਰੋਜ਼ ਗਰਮ ਪਾਣੀ ਪੀਓ | • ਹਲਦੀ, ਜ਼ੀਰਾ, ਲਸਣ ਅਤੇ ਧਨੀਏ ਦੀ ਵਰਤੋ ਕਰੋ | • 10 ਗ੍ਰਾਮ ਚਵਨਪ੍ਰਾਸ਼ ਸਵੇਰੇ ਅਤੇ ਸ਼ਾਮ ਨੂੰ ਲਓ | ਸ਼ੂਗਰ ਦੇ ਮਰੀਜ਼ ਸ਼ੂਗਰ ਫ੍ਰੀ ਚਵਨਪ੍ਰਾਸ਼ ਲੈ ਸਕਦੇ ਹਨ | • ਦਿਨ 'ਚ ਇਕ ਵਾਰ 150 ਐਮ. ਐਲ. ਗਰਮ ਦੁੱਧ 'ਚ ਅੱਧਾ ਚਮਚ ਹਲਦੀ ਪਾ ਕੇ ਪੀਓ | • ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX