ਤਾਜਾ ਖ਼ਬਰਾਂ


ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਅਮਰੀਕਾ ਦੇ ਪਿਉ-ਪੁੱਤਰ ਗ੍ਰਿਫ਼ਤਾਰ
. . .  8 minutes ago
ਨਵੀਂ ਦਿੱਲੀ, 16 ਸਤੰਬਰ - ਰਾਸ਼ਟਰਪਤੀ ਭਵਨ ਨੇੜੇ ਡੋਰਨ ਉਡਾਉਣ ਦੇ ਦੋਸ਼ 'ਚ ਪੁਲਿਸ ਨੇ ਪਿਉ-ਪੁੱਤਰ ਨੂੰ ਹਿਰਾਸਤ ਵਿਚ ਲਿਆ ਹੈ। ਦੋਵੇਂ ਅਮਰੀਕਾ ਦੇ ਰਹਿਣ ਵਾਲੇ...
ਤੇਜ ਹਨੇਰੀ ਤੇ ਹਲਕੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
. . .  10 minutes ago
ਸੁਲਤਾਨਪੁਰ ਲੋਧੀ, 16 ਸਤੰਬਰ (ਹੈਪੀ, ਲਾਡੀ, ਥਿੰਦ) - ਸੁਲਤਾਨਪੁਰ ਲੋਧੀ ਤੇ ਇਸ ਦੇ ਆਸ ਪਾਸ ਦੇ ਇਲਾਕਿਆਂ 'ਚ ਅੱਜ ਸਵੇਰੇ ਤੇਜ ਹਨੇਰੀ ਅਤੇ ਹਲਕੇ ਮੀਂਹ ਨਾਲ ਪਿਛਲੇ ਦਿਨਾਂ ਤੋਂ ਪੈ ਰਹੀ ਹੁੰਮਸ...
ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ
. . .  50 minutes ago
ਵਾਸ਼ਿੰਗਟਨ, 16 ਸਤੰਬਰ - ਸਾਉਦੀ ਅਰਬ ਦੀਆਂ ਤੇਲ ਫ਼ੈਕਟਰੀਆਂ 'ਤੇ ਡਰੋਨ ਹਮਲੇ ਤੋਂ ਬਾਅਦ ਕੱਚੇ ਤੇਲ ਦੀ ਕਮੀ ਨੂੰ ਦੇਖਦੇ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕਾ ਦੇ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ...
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  51 minutes ago
ਸ੍ਰੀਨਗਰ, 16 ਸਤੰਬਰ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਪੁਣਛ 'ਚ ਪੈਂਦੇ ਬਾਲਾਕੋਟ ਤੇ ਮੇਂਡਰ ਸੈਕਟਰ 'ਚ ਬੀਤੀ ਰਾਤ ਜੰਗਬੰਦੀ ਦੀ ਉਲੰਘਣਾ ਕੀਤੀ ਗਈ...
ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ
. . .  48 minutes ago
ਅਮਰਾਵਤੀ, 16 ਸਤੰਬਰ - ਆਂਧਰਾ ਪ੍ਰਦੇਸ਼ ਦੀ ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ ਹੁਣ ਤੱਕ 11 ਲਾਸ਼ਾਂ ਬਰਾਮਦ ਹੋ ਚੁੱਕੀਆਂ ਹਨ। ਅੱਜ ਸਵੇਰੇ ਕਿਸ਼ਤੀਆਂ ਤੇ ਹੈਲੀਕਾਪਟਰਾਂ ਦੀ ਮਦਦ ਨਾਲ...
ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 16 ਸਤੰਬਰ - ਜੰਮੂ ਕਸ਼ਮੀਰ 'ਚ ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਤੋਂ ਸੁਣਵਾਈ...
"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  about 1 hour ago
ਵਾਸ਼ਿੰਗਟਨ, 16 ਸਤੰਬਰ - ਹੋਸਟਨ ਵਿਖੇ 22 ਸਤੰਬਰ ਨੂੰ ਹੋਣ ਵਾਲੇ "Howdi, Modi!" ਈਵੈਂਟ 'ਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸ਼ਾਮਲ ਹੋਣਗੇ। ਇਸ ਦੀ ਪੁਸ਼ਟੀ ਵਾਈਟ ਹਾਊਸ...
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  about 1 hour ago
ਚੇਨਈ, 16 ਸਤੰਬਰ - ਤਾਮਿਲਨਾਡੂ ਦੇ ਕੋਇੰਬਟੂਰ ਵਿਖੇ ਇੱਕ ਮਹਿਲਾ ਦੇ ਢਿੱਡ 'ਚੋ 7 ਕਿੱਲੋ ਦੀ ਰਸੌਲ਼ੀ ਨਿਕਲੀ। ਇਹ ਆਪ੍ਰੇਸ਼ਨ ਕੋਇੰਬਟੂਰ ਦੇ ਹਸਪਤਾਲ 'ਚ ਹੋਇਆ, ਜਿਸ ਨੂੰ ਕਿ 7 ਘੰਟੇ...
ਅੱਜ ਦਾ ਵਿਚਾਰ
. . .  1 minute ago
ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  1 day ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  1 day ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  1 day ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  1 day ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  1 day ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  1 day ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  1 day ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  1 day ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  1 day ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  about 1 hour ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  about 1 hour ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  8 minutes ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  34 minutes ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  47 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 5 ਹਾੜ ਸੰਮਤ 551
ਿਵਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਫ਼ਤਹਿਗੜ੍ਹ ਸਾਹਿਬ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ

ਫਤਹਿਗੜ੍ਹ ਸਾਹਿਬ,18 ਜੂਨ (ਭੂਸਨ ਸੂਦ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਨਾਨਕ ਸਿੰਘ ਸਭਾ ਹਾਲ ਨਵੀਂ ਆਬਾਦੀ ਸਰਹਿੰਦ ਮੰਡੀ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਚ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਵਿਚ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ 2 ਦਿਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਭਾਈ ਧਰਮਿੰਦਰ ਸਿੰਘ ਫਤਹਿਗੜ੍ਹ ਸਾਹਿਬ ਵਾਲੀਆਂ ਦੇ ਰਾਗੀ ਜਥੇ ਨੇ ਰਸ-ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | | ਇਸ ਮੌਕੇ ਗੁਰੂਘਰ ਦੇ ਸੇਵਾਦਾਰਾ ਵਲੋਂ ਸੰਗਤਾਂ ਲਈ ਮਿੱਸੇ ਪ੍ਰਸ਼ਾਦੇ, ਦਹੀਂ, ਅਚਾਰ, ਪਿਆਜ਼ ਤੇ ਲੱਸੀ ਆਦਿ ਦਾ ਅਤੱੁਟ ਲੰਗਰ ਵਰਤਾਇਆ ਗਿਆ | ਇਸ ਮੌਕੇ ਕੁਲਵੰਤ ਸਿੰਘ ਰਾਠੌਰ, ਸਤਪਾਲ ਸਿੰਘ, ਦਵਿੰਦਰ ਸਿੰਘ, ਫ਼ਤਿਹ ਸਿੰਘ, ਨਰਿੰਦਰਪਾਲ ਸਿੰਘ, ਗੁਲਸ਼ਨ ਸਿੰਘ, ਭਾਈ ਸੁਰਜੀਤ ਸਿੰਘ ਅਤੇ ਕਰਮਪ੍ਰੀਤ ਸਿੰਘ ਕੇਪੀ ਆਦਿ ਹਾਜ਼ਰ ਸਨ |
ਫ਼ਤਹਿਗੜ੍ਹ ਸਾਹਿਬ, (ਅਰੁਣ ਆਹੂਜਾ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਪੰਚਾਇਤੀ ਗੁਰਦੁਆਰਾ ਸਾਹਿਬ ਹਮਾਯੂੰਪੁਰ ਸਰਹਿੰਦ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਭਾਈ ਨਿਰਮਲ ਪ੍ਰੀਤ ਸਿੰਘ ਦੇ ਰਾਗੀ ਜਥੇ ਵਲੋਂ ਕਥਾ ਕੀਰਤਨ ਕਰਕੇ ਆਇਆ ਸੰਗਤਾਂ ਨੂੰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵਲੋਂ ਦੱਸੇ ਸੱਚਾਈ ਦੇ ਮਾਰਗ ਦੇ ਚੱਲਣ ਲਈ ਅਪੀਲ ਕੀਤੀ | ਇਸ ਮੌਕੇ ਗੁਰਦੁਆਰਾ ਕਮੇਟੀ ਵਲੋਂ ਭਾਈ ਨਿਰਮਲਪ੍ਰੀਤ ਸਿੰਘ ਦੇ ਜਥੇ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਆਇਆ ਸੰਗਤਾਂ ਲਈ ਕਈ ਤਰਾਂ ਦੇ ਪਕਵਾਨਾਂ ਦਾ ਲੰਗਰ ਵੀ ਲਗਾਇਆ ਗਿਆ | ਇਸ ਮੌਕੇ ਹਰਜੀਤ ਸਿੰਘ, ਨਰਿੰਦਰਪਾਲ ਸਿੰਘ, ਸਕੱਤਰ ਕਰਨੈਲ ਸਿੰਘ, ਇੰਦਰਜੀਤ ਸਿੰਘ ਅਤੇ ਮਨਜੀਤ ਸਿੰਘ ਪਾਕਰ ਆਦਿ ਮੌਜੂਦ ਸਨ |
ਮੰਡੀ ਗੋਬਿੰਦਗੜ੍ਹ,(ਬਲਜਿੰਦਰ ਸਿੰਘ)-ਧੰਨ ਧੰਨ ਬਾਬਾ ਬੁੱਢਾ ਜੀ ਸੇਵਾ ਦਲ ਮੰਡੀ ਗੋਬਿੰਦਗੜ੍ਹ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਬਾਬਾ ਸਰਬਜੀਤ ਸਿੰਘ ਭੱਲਾ ਦੇ ਪੂਰਨ ਸਹਿਯੋਗ ਨਾਲ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗਏ ਤਿੰਨ ਦਿਨਾਂ ਗੁਰਮਤਿ ਸਮਾਗਮ ਦੇ ਅਖੀਰਲੇ ਦਿਨ ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣੇ ਵਾਲਿਆਂ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਤੇ ਗੁਰਮਤਿ ਵਿਚਾਰ ਸੁਣਾ ਨੇ ਨਿਹਾਲ ਕੀਤਾ | ਜਦੋਂਕਿ ਗੁਰਮਤਿ ਸਮਾਗਮ ਦੇ ਪਹਿਲੇ ਦਿਨ ਭਾਈ ਜਬਰਤੋੜ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਤੇ ਦੂਸਰੇ ਦਿਨ ਭਾਈ ਕਰਨੈਲ ਸਿੰਘ ਦੇ ਜਥੇ ਨੇ ਆਪਣੀ ਹਾਜ਼ਰੀ ਲਵਾਈ | ਗੁਰਮਤਿ ਸਮਾਗਮ ਵਿਚ ਬਾਬਾ ਸਰਬਜੀਤ ਸਿੰਘ ਭੱਲਾ ਫਰੌਰ ਤੇ ਯੂਥ ਅਕਾਲੀ ਦਲ ਮਾਲਵਾ ਜ਼ੋਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸਮੁੱਚੀਆਂ ਸੰਗਤਾਂ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿੱਤੀ | ਇਸ ਮੌਕੇ 'ਤੇ ਬਾਬਾ ਬੁੱਢਾ ਜੀ ਸੇਵਾ ਦਲ ਦੇ ਚੇਅਰਮੈਨ ਭਿੰਦਰ ਸਿੰਘ ਤੇ ਪ੍ਰਧਾਨ ਜਗਜੀਵਨ ਸਿੰਘ ਉੱਬੀ ਵਲੋਂ ਭਾਈ ਦਵਿੰਦਰ ਸਿੰਘ ਸੋਢੀ ਦੇ ਰਾਗੀ ਜਥੇ ਤੋਂ ਇਲਾਵਾ ਬਾਬਾ ਸਰਬਜੀਤ ਸਿੰਘ ਭੱਲਾ ਫਰੌਰ, ਗੁਰਪ੍ਰੀਤ ਸਿੰਘ ਰਾਜੂ ਖੰਨਾ ਸਮੇਤ ਇਨ੍ਹਾਂ ਸਮਾਗਮਾਂ ਵਿਚ ਸਹਿਯੋਗ ਕਰਨ ਵਾਲੀਆਂ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਗੁਰਮਤਿ ਸਮਾਗਮ ਵਿਚ ਜਥੇ ਜਰਨੈਲ ਸਿੰਘ ਮਾਜਰੀ, ਸੇਵਾ ਦਲ ਦੇ ਚੇਅਰਮੈਨ ਭਿੰਦਰ ਸਿੰਘ, ਪ੍ਰਧਾਨ ਜਗਜੀਵਨ ਸਿੰਘ ਊਬੀ, ਸੁਰਿੰਦਰਪਾਲ ਸਿੰਘ ਭਾਟੀਆ, ਸਹਿਤਕਾਰ ਸੁਰਜੀਤ ਸਿੰਘ ਮਰਜਾਰਾ, ਹਰਬੰਸ ਸਿੰਘ ਹੁੰਝਣ, ਹਰਨੇਕ ਸਿੰਘ ਰਾਣਾ, ਗੁਰਦੀਪ ਸਿੰਘ ਜੱਸੜ੍ਹ, ਨਿਰਭੈ ਸਿੰਘ, ਨੇਤਰ ਸਿੰਘ, ਸਤਵਿੰਦਰ ਸਿੰਘ ਗਰੇਵਾਲ, ਗੁਰਪਿਆਰ ਸਿੰਘ, ਮੋਹਣ ਸਿੰਘ, ਹੈੱਡ ਗ੍ਰੰਥੀ ਗਿਆਨੀ ਕੁਲਵਿੰਦਰ ਸਿੰਘ, ਡਾ. ਭਲਵਿੰਦਰ ਸਿੰਘ ਗੋਗੀ, ਬਲਜਿੰਦਰ ਅਰੋੜਾ, ਜਥੇਦਾਰ ਕੁਲਵਿੰਦਰ ਸਿੰਘ ਭੰਗੂ, ਗੁਰਨਾਮ ਸਿੰਘ, ਗੁਰਦੁਆਰਾ ਮੈਨੇਜਰ ਸੋਮਨਾਥ ਸਿੰਘ, ਹਰਸਿਮਰਨਜੀਤ ਸਿੰਘ, ਕੌਂਸਲਰ ਬਲਦੇਵ ਸਿੰਘ ਭੰਗੂ, ਹਰਮੀਤ ਸਿੰਘ ਖਾਲਸਾ ਆਦਿ ਨੇ ਆਪਣੀਆਂ ਹਾਜ਼ਰੀਆਂ ਲਵਾਈਆਂ।
ਬਸੀ ਪਠਾਣਾਂ,(ਗੁਰਬਚਨ ਸਿੰਘ ਰੁਪਾਲ, ਗੌਤਮ)-ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਸਤਿਕਾਰ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਸਿਲਸਿਲੇ ਵਿਚ ਗੁਰੂ ਘਰਾਂ 'ਚ ਅਖੰਡ ਪਾਠ ਤੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਮੁੱਖ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਹੋਇਆ ਜਿੱਥੇ ਸਜੇ ਦੀਵਾਨ 'ਚ ਭਾਈ ਭਰਪੂਰ ਸਿੰਘ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਗਵੰਤ ਸਿੰਘ ਅਨੰਦ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਰਿਆ ਨੇ ਆਪੋ ਆਪਣੇ ਸੰਬੋਧਨ ਵਿਚ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸੇ ਤਰ੍ਹਾਂ ਗੁਰਦੁਆਰਾ ਸਾਹਿਬ ਮੁਹੱਲਾ ਗੁਰੂ ਨਾਨਕਪੁਰਾ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ। ਭਾਈ ਪਰਮਜੀਤ ਸਿੰਘ ਨੇ ਗੁਰ ਇਤਿਹਾਸ ਦੀ ਕਥਾ ਕੀਤੀ। ਧੋਬੀਆਂ ਮੁਹੱਲੇ ਦੇ ਲਾਲ ਗੁਰਦੁਆਰਾ ਸਾਹਿਬ ਵਿਖੇ ਗੁਰਪੁਰਬ ਦੇ ਸਬੰਧ ਵਿਚ ਧਾਰਮਿਕ ਦੀਵਾਨ ਸਜਾਇਆ ਗਿਆ। ਸਭਨਾਂ ਗੁਰੂ ਘਰ 'ਚ ਰਿਵਾਇਤੀ ਮਿੱਸੀ ਰੋਟੀ, ਗੰਢੇ, ਮੱਖਣ ਤੇ ਲੱਸੀ ਦਾ ਲੰਗਰ ਸੰਗਤਾਂ ਨੇ ਪੰਗਤ 'ਚ ਬੈਠ ਕੇ ਛਕਿਆ।
ਖਮਾਣੋਂ, (ਜੋਗਿੰਦਰ ਪਾਲ)-ਟਰੱਕ ਯੂਨੀਅਨ ਖਮਾਣੋਂ, ਦੁਕਾਨਦਾਰਾਂ ਤੇ ਸਮੂਹ ਆੜ੍ਹਤੀਆਂ ਵਲੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਟਰੱਕ ਯੂਨੀਅਨ ਖਮਾਣੋਂ ਦੇ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਉਪਰੰਤ ਮੁੱਖ ਮਾਰਗ ਉੱਤੇ ਚਾਟੀ ਦੀ ਮਿੱਠੀ ਲੱਸੀ, ਚਾਵਲ ਤੇ ਛੋਲਿਆਂ ਦੇ ਅਤੁੱਟ ਲੰਗਰ ਵਰਤਾਏ ਗਏ। ਇਸ ਮੌਕੇ ਬਾਬਾ ਰਣਜੀਤ ਸਿੰਘ ਬਾਉਲੀ ਸਾਹਿਬ ਬਾਠਾਂ ਕਲਾਂ, ਪੰਡਤ ਹਰੀ ਚੰਦ ਖਮਾਣੋਂ, ਰਾਜਿੰਦਰ ਪਾਲ ਬਿੱਲੂ, ਰਵਿੰਦਰ ਸਿੰਘ ਬਿੰਦਾ ਸਿੱਧੂਪੁਰ, ਬਹਾਦਰ ਸਿੰਘ ਕਲਕੱਤੇ ਵਾਲੇ, ਬਲਵਿੰਦਰ ਸਿੰਘ ਬਿੱਲੂ, ਨਿਰਮਲ ਸਿੰਘ, ਕੁਲਵਿੰਦਰ ਸਿੰਘ ਕਿੰਦਾ, ਸੱਤਪਾਲ ਸ਼ਰਮਾ ਭਾਮੀਆਂ ਵਾਲੇ, ਮਹੇਸ਼ ਕੁਮਾਰ ਲਾਲਾ, ਅਵਤਾਰ ਸਿੰਘ ਛੋਟਾ, ਮੇਜਰ ਸਿੰਘ ਲਖਣਪੁਰ, ਗੁਰਦੀਪ ਸਿੰਘ ਬਡਲਾ, ਸੱਤਨਾਮ ਸਿੰਘ ਗੱਗੜਵਾਲ, ਵਿਜੇ ਕੁਮਾਰ ਜੋਤੀ ਰਾਣਵਾਂ, ਬਲਦੇਵ ਸਿੰਘ ਖਮਾਣੋਂ, ਮੌਂਟੀ ਗਾਬਾ, ਸੰਜੇ ਨੰਗਲਾਂ, ਆੜਤੀ ਸਾਹਿਬਾਨ ਆਦਿ ਹਾਜ਼ਰ ਸੀ।

ਖੇਤੀਬਾੜੀ ਵਿਭਾਗ ਵਲੋਂ ਖਾਦ ਬੀਜ ਤੇ ਕੀਟਨਾਸ਼ਕ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ

ਅਮਲੋਹ, 18 ਜੂਨ (ਸੂਦ)-ਮਿਸ਼ਨ ਤੰਦਰੁਸਤ ਪੰਜਾਬ ਅਧੀਨ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਬਲਾਕ ਅਮਲੋਹ ਵਿਖੇ ਖਾਦ, ਬੀਜ ਤੇ ਕੀਟਨਾਸ਼ਕ ਦਵਾਈਆਂ ਦੀ ਅਚਨਚੇਤ ਚੈਕਿੰਗ ਕੀਤੀ | ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਨੇ ਡੀਲਰਾਂ ...

ਪੂਰੀ ਖ਼ਬਰ »

ਯੋਗ ਸਮਾਗਮ ਕਰਵਾਇਆ

ਚੁੰਨ੍ਹੀ, 18 ਜੂਨ (ਗੁਰਪ੍ਰੀਤ ਸਿੰਘ ਬਿਲਿੰਗ)-ਨਹਿਰੂ ਯੁਵਾ ਕੇਂਦਰ ਫਤਹਿਗੜ੍ਹ ਸਾਹਿਬ ਵਲੋਂ ਸਹਿਯੋਗ ਕਲੱਬ ਦੀ ਮਦਦ ਨਾਲ ਯੋਗ ਸਮਾਗਮ ਕਰਵਾਇਆ ਗਿਆ | ਇਸ ਮੌਕੇ ਆਯੂਸ਼ ਵਿਭਾਗ ਦੇ ਅਧਿਕਾਰੀਆਂ ਵਲੋਂ ਨੌਜਵਾਨ ਪੀੜੀ ਨੂੰ ਯੋਗਾ ਦੇ ਮਹੱਤਵ ਤੋਂ ਜਾਣੂ ਕਰਵਾਇਆ ਤੇ ...

ਪੂਰੀ ਖ਼ਬਰ »

ਬੈਂਕਾਂ ਰਾਹੀਂ ਮਿਲਣ ਵਾਲੀਆਂ ਸੁਵਿਧਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਲਗਾਏ ਜਾਣਗੇ ਕੈਂਪ-ਗੋਇਲ

ਫ਼ਤਹਿਗੜ੍ਹ ਸਾਹਿਬ, 18 ਜੂਨ (ਭੂਸ਼ਨ ਸੂਦ)-ਦਿਹਾਤੀ ਸਵੈ-ਰੁਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਤੋਂ ਟੇ੍ਰਨਿੰਗ ਹਾਸਲ ਕਰਨ ਵਾਲੇ ਸਿੱਖਿਆਰਥੀਆਂ ਨੂੰ ਸਵੈ ਰੁਜ਼ਗਾਰ ਸ਼ੁਰੂ ਕਰਨ ਲਈ ਪਹਿਲ ਦੇ ਆਧਾਰ 'ਤੇ ਕਰਜ਼ੇ ਮੁਹੱਈਆ ਕਰਵਾਏ ਜਾਣ ਤਾਂ ਜੋ ਵੱਧ ਤੋਂ ਵੱਧ ਲੋੜਵੰਦਾਂ ...

ਪੂਰੀ ਖ਼ਬਰ »

ਪ੍ਰਦੂਸ਼ਣ ਬੋਰਡ ਤੇ ਕੌਾਸਲ ਦੀ ਟੀਮ ਨੇ ਪਲਾਸਟਿਕ ਦੇ ਲਿਫ਼ਾਫ਼ਿਆਂ ਨੂੰ ਰੋਕਣ ਲਈ ਕੀਤੀ ਛਾਪੇਮਾਰੀ

ਮੰਡੀ ਗੋਬਿੰਦਗੜ੍ਹ, 18 ਜੂਨ (ਬਲਜਿੰਦਰ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ 'ਤੇ ਪੂਰਨ ਪਾਬੰਦੀ ਲਗਾਉਣ ਸਬੰਧੀ ਨਗਰ ਕੌਾਸਲ ਗੋਬਿੰਦਗੜ੍ਹ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਸਾਂਝੀ ਟੀਮ ਵਲੋਂ ਮੰਡੀ ਗੋਬਿੰਦਗੜ੍ਹ ਵਿਚ ...

ਪੂਰੀ ਖ਼ਬਰ »

ਖਮਾਣੋਂ ਵਿਖੇ ਪਲਾਸਟਿਕ ਲਿਫ਼ਾਫ਼ੇ ਰੱਖਣ ਵਾਲੇ ਦੁਕਾਨਦਾਰਾਂ ਦੇ ਕੀਤੇ ਚਲਾਨ

ਖਮਾਣੋਂ, 18 ਜੂਨ (ਜੋਗਿੰਦਰ ਪਾਲ)-ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਸ.ਡੀ.ਓ., ਜੇ.ਈ. ਤੇ ਕਾਰਜ ਸਾਧਕ ਅਫ਼ਸਰ ਨਗਰ ਪੰਚਾਇਤ ਖਮਾਣੋਂ ਦੇ ਸਟਾਫ਼ ਨਾਲ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੇ ਦੁਕਾਨਾਂ ਦੀ ਪਲਾਸਟਿਕ ਕੈਰੀਬੈਗ ਦੀ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਨੌਜਵਾਨ ਦੀ ਮੌਤ

ਮੰਡੀ ਗੋਬਿੰਦਗੜ੍ਹ, 18 ਜੂਨ (ਨਿੱਜੀ ਪੱਤਰ ਪ੍ਰੇਰਕ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਨੇੜਲੇ ਪਿੰਡ ਜੱਸੜਾਂ ਨਿਵਾਸੀ ਇਕ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਉਕਤ ਨੌਜਵਾਨ ਕੁਝ ...

ਪੂਰੀ ਖ਼ਬਰ »

ਦੀਵਾਰ ਡਿੱਗਣ ਕਾਰਨ ਮਜ਼ਦੂਰ ਦੀ ਮੌਤ

ਮੰਡੀ ਗੋਬਿੰਦਗੜ੍ਹ, 18 ਜੂਨ (ਮੁਕੇਸ਼ ਘਈ)-ਸਟੀਲ ਸਿਟੀ ਮੰਡੀ ਗੋਬਿੰਦਗੜ੍ਹ ਦੇ ਖੰਨਾ ਸਾਈਡ ਸਥਿਤ ਇਕ ਗੋਦਾਮ ਦੀ ਦੀਵਾਰ ਡਿੱਗਣ ਕਾਰਨ ਮਜ਼ਦੂਰ ਦੀ ਮੌਤ ਹੋ ਗਈ | ਮਿਲੀ ਜਾਣਕਾਰੀ ਮੁਤਾਬਿਕ ਅਮਰੀਕ ਭਗਤ ਪੱੁਤਰ ਭਾਮਰੀ ਭਗਤ ਵਾਸੀ ਪਿੰਡ ਪੁਰਵਾਹਾ, ਥਾਣਾ ਬਜਰੀਆ, ...

ਪੂਰੀ ਖ਼ਬਰ »

6 ਹਜ਼ਾਰ ਹੈਕਟੇਅਰ ਰਕਬਾ ਮੱਕੀ ਅਧੀਨ ਲਿਆਂਦਾ ਜਾਵੇਗਾ-ਡਾ. ਬਲਵਿੰਦਰ ਸਿੰਘ

ਫ਼ਤਹਿਗੜ੍ਹ ਸਾਹਿਬ, 18 ਜੂਨ (ਭੂਸ਼ਨ ਸੂਦ)-ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿਚ ਫ਼ਸਲੀ ਵਿਭਿੰਨਤਾ ਤਹਿਤ ਇਸ ਸਾਉਣੀ ਦੇ ਸੀਜ਼ਨ ਦੌਰਾਨ ਝੋਨੇ ਹੇਠ ਰਕਬਾ ਘਟਾ ਕੇ 6 ਹਜ਼ਾਰ ਹੈਕਟੇਅਰ ਰਕਬਾ ਮੱਕੀ ਦੀ ਕਾਸ਼ਤ ਅਧੀਨ ਲਿਆਂਦਾ ਜਾਵੇਗਾ ਤੇ ਕਿਸਾਨਾਂ ਨੂੰ ਮੱਕੀ ਦਾ ਬੀਜ ...

ਪੂਰੀ ਖ਼ਬਰ »

ਬਿਜਲੀ ਦਰਾਂ 'ਚ ਵਾਧੇ ਿਖ਼ਲਾਫ਼ ਕਾਲੀਆਂ ਝੰਡੀਆਂ ਲੈ ਕੇ ਰੋਸ ਪ੍ਰਦਰਸ਼ਨ

ਫ਼ਤਹਿਗੜ੍ਹ ਸਾਹਿਬ, 18 ਜੂਨ (ਭੂਸ਼ਨ ਸੂਦ)-ਪੰਜਾਬ 'ਚ ਬਿਜਲੀ ਦਰਾਂ ਵਿਚ ਕੀਤੇ ਜਾ ਰਹੇ ਬੇਲੋੜੇ ਵਾਧੇ ਿਖ਼ਲਾਫ਼ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਤੇ ਨਗਰ ਕੌਾਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸ਼ੇਰ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸਰਕਾਰ ਵਲੋਂ 1 ਤੋਂ ਸਰਬੱਤ ਬੀਮਾ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ-ਭੰਗੂ, ਨਨਹੇੜਾ

ਚੁੰਨ੍ਹੀ, 18 ਜੂਨ (ਗੁਰਪ੍ਰੀਤ ਸਿੰਘ ਬਿਲਿੰਗ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਜਲਦ ਹੀ ਪੂਰੇ ਕੀਤੇ ਜਾਣਗੇ ਤੇ ਸੂਬੇ ਦੇ ਹਸਪਤਾਲਾਂ 'ਚ ਡਾਕਟਰ ਅਤੇ ਦਵਾਈਆਂ ਵੀ ਜਲਦੀ ਪੂਰੀਆਂ ਕੀਤੀਆਂ ਜਾਣਗੀਆਂ | ਇਹ ਪ੍ਰਗਟਾਵਾ ਬਰਿੰਦਰ ਸਿੰਘ ਭੰਗੂ ...

ਪੂਰੀ ਖ਼ਬਰ »

ਦਸਤਾਰ ਸਿਖਲਾਈ ਮੁਕਾਬਲੇ ਅੱਜ ਤੋਂ

ਖਮਾਣੋਂ, 18 ਜੂਨ (ਜੋਗਿੰਦਰ ਪਾਲ)-ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਪਾਰ ਕਿਰਪਾ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਤੇ ਨੈਤਿਕ ਸਿੱਖਿਆ ਤੇ ਦਸਤਾਰ ਸਿਖਲਾਈ ਮੁਕਾਬਲੇ ਗੁਰਦੁਆਰਾ ਰੌਾਟੀ ਸਾਹਿਬ ਖਮਾਣੋਂ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ

ਅਮਲੋਹ/ ਸਲਾਣਾ,18 ਜੂਨ (ਰਾਮ ਸ਼ਰਨ ਸੂਦ/ ਗੁਰਚਰਨ ਸਿੰਘ ਜੰਜੂਆ)-ਪੰਜਾਬ ਨੰਬਰਦਾਰ ਯੂਨੀਅਨ ਬਲਾਕ ਅਮਲੋਹ ਦੀ ਮੀਟਿੰਗ ਤਹਿਸੀਲ ਪ੍ਰਧਾਨ ਪ੍ਰੀਤਮ ਸਿੰਘ ਦਨਘੇੜੀ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਦਫ਼ਤਰ ਨੇੜੇ ਦਾਣਾ ਮੰਡੀ ਅਮਲੋਹ ਵਿਖੇ ਹੋਈ | ਸੂਬਾ ਮੀਤ ਪ੍ਰਧਾਨ ...

ਪੂਰੀ ਖ਼ਬਰ »

ਸਾਨੀਪੁਰ ਰੋਡ ਸਰਹਿੰਦ ਦੀ ਖਸਤਾ ਹਾਲਤ ਹੋਣ ਕਾਰਨ ਲੋਕਾਂ 'ਚ ਰੋਸ

ਫ਼ਤਹਿਗੜ੍ਹ ਸਾਹਿਬ, 18 ਜੂਨ (ਮਨਪ੍ਰੀਤ ਸਿੰਘ)-ਸੂਬਾ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਕ ਪਾਸੇ ਜਿੱਥੇ ਲੋਕਾਂ ਨੂੰ ਬਣਦੀਆਂ ਮੁੱਢਲੀਆਂ ਸਹੂਲਤਾਂ ਦੇਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਉੱਥੇ ਹੀ ਜੀ.ਟੀ.ਰੋਡ ਤੋਂ ਸਾਨੀਪੁਰ ਨੂੰ ਜਾਣ ਵਾਲੀ ਅਤੇ ਦੋ ਦਰਜਨ ...

ਪੂਰੀ ਖ਼ਬਰ »

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਸੈਮੀਨਾਰ

ਜਖ਼ਵਾਲੀ, 18 ਜੂਨ (ਨਿਰਭੈ ਸਿੰਘ)-ਸਾਂਝ ਕੇਂਦਰ ਸੁਸਾਇਟੀ ਥਾਣਾ ਮੂਲੇਪੁਰ ਵਲੋਂ ਸਾਂਝ ਕੇਂਦਰ ਦੇ ਇੰਚਾਰਜ ਸਹਾਇਕ ਥਾਣੇਦਾਰ ਪ੍ਰੇਮ ਚੰਦ ਦੀ ਅਗਵਾਈ ਹੇਠ ਪਿੰਡ ਮੂਲੇਪੁਰ ਵਿਖੇ ਨਸ਼ਿਆਂ ਨੂੰ ਰੋਕਣ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਛਿੰਝ ਮੇਲੇ 'ਚ ਝੰਡੀ ਦੀ ਕੁਸ਼ਤੀ ਪੱਪੂ ਸਰਪੰਚ ਲਾਡਪੁਰ ਢੱਕੀ ਤੇ ਕਰਮਾ ਪਟਿਆਲਾ 'ਚ ਬਰਾਬਰ ਰਹੀ

ਅਮਲੋਹ, 18 ਜੂਨ (ਸੂਦ)-ਅਮਲੋਹ ਦੇ ਵਾਰਡ ਨੰਬਰ-11 ਵਿਖੇ ਲੱਖ ਦਾਤਾਂ ਲਾਲਾਂ ਵਾਲਾ ਪੀਰ ਦੇ ਅਸਥਾਨ 'ਤੇ ਸ਼ਹਿਰ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਭੰਡਾਰਾ ਤੇ ਪਹਿਲਾ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ | ਪਹਿਲਵਾਨ ਰਾਜ ਅਮਲੋਹ ਨੇ ਦੱਸਿਆ ਇਸ ਛਿੰਝ 'ਚ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਯੋਜਨਾ ਅਧੀਨ ਕੱਲ੍ਹ ਲਗਾਇਆ ਜਾਵੇਗਾ ਕੈਂਪ-ਡਾ. ਗੋਇਲ

ਫ਼ਤਹਿਗੜ੍ਹ ਸਾਹਿਬ, 18 ਜੂਨ (ਭੂਸ਼ਨ ਸੂਦ)-ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ 20 ਜੂਨ ਨੂੰ ਖਮਾਣੋਂ ਦੇ ਅਮਰ ਪੈਲੇਸ ਵਿਖੇ ਸਵੇਰੇ 10:00 ਤੋਂ ਸ਼ਾਮ 4:00 ਵਜੇ ਤੱਕ ਕੈਂਪ ਲਗਾਇਆ ਜਾਵੇਗਾ ਜਿਸ ਵਿਚ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ...

ਪੂਰੀ ਖ਼ਬਰ »

ਘੱਟ ਗਿਣਤੀ ਤੇ ਦਲਿਤ ਦਲ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 18 ਜੂਨ (ਭੂਸ਼ਨ ਸੂਦ)-ਘੱਟ ਗਿਣਤੀ ਤੇ ਦਲਿਤ ਦਲ ਪੰਜਾਬ ਦੀ ਕੋਰ ਕਮੇਟੀ ਦੀ ਮੀਟਿੰਗ ਹਰਵੇਲ ਸਿੰਘ ਮਾਧੋਪੂਰ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜਥੇਬੰਦੀ ਦੀ ਸੋਚ ਨੂੰ ਘਰ-ਘਰ ਪਹੰੁਚਾਉਣ ਦਾ ਫ਼ੈਸਲਾ ਕੀਤਾ ਗਿਆ | ਮੀਟਿੰਗ ਵਿਚ ...

ਪੂਰੀ ਖ਼ਬਰ »

ਸਵ. ਕੁਲਦੀਪ ਸਿੰਘ ਮੈਮੋਰੀਅਲ ਕਲੱਬ ਵਲੋਂ ਖ਼ੂਨਦਾਨ ਕੈਂਪ

ਅਮਲੋਹ, 18 ਜੂਨ (ਸੂਦ)-ਇਨਸਾਨ ਨੂੰ ਹਮੇਸ਼ਾ ਜ਼ਿੰਦਗੀ ਵਿਚ ਅਜਿਹੇ ਕਾਰਜ ਕਰਦੇ ਰਹਿਣਾ ਚਾਹੀਦਾ ਹੈ ਜਿਸ ਨੂੰ ਲੋਕ ਰਹਿੰਦੀ ਦੁਨੀਆਂ ਤੱਕ ਯਾਦ ਹੀ ਨਾ ਕਰਦੇ ਰਹਿਣ ਸਗੋਂ ਉਸ ਦੇ ਪਾਏ ਪੂਰਨਿਆਂ 'ਤੇ ਚੱਲਕੇ ਲੋੜਵੰਦਾਂ ਦੀ ਸਹਾਇਤਾ ਵੀ ਸਮੇਂ-ਸਮੇਂ 'ਤੇ ਕਰਦੇ ਰਹਿਣ | ਇਸ ...

ਪੂਰੀ ਖ਼ਬਰ »

ਨਵੀਂ ਅਨਾਜ ਮੰਡੀ 'ਚੋਂ ਇਕ ਗਾਂ ਤੇ 2 ਬਲਦਾਂ ਦੀਆਂ ਲਾਸ਼ਾਂ ਮਿਲਣ 'ਤੇ ਲੋਕਾਂ 'ਚ ਰੋਸ

ਬਸੀ ਪਠਾਣਾਂ, 18 ਜੂਨ (ਗੁਰਬਚਨ ਸਿੰਘ ਰੁਪਾਲ, ਐਚ.ਐਸ. ਗੌਤਮ)-ਸ਼ਹਿਰ ਦੀ ਨਵੀਂ ਅਨਾਜ ਮੰਡੀ ਦੇ ਬਾਹਰ ਅੱਜ ਸਵੇਰੇ 2 ਬੇਸਹਾਰਾ ਬਲਦ ਤੇ ਇਕ ਗਾਂ ਦੇ ਮਿ੍ਤਕ ਸਰੀਰ ਮਿਲਣ ਦੀ ਖ਼ਬਰ ਜੰਗਲ ਦੀ ਅੱਗ ਵਾਂਗ ਫੈਲ ਗਈ | ਲੋਕਾਂ ਵਿਚ ਇਸ ਘਟਨਾ ਨੂੰ ਲੈ ਕੇ ਸਖ਼ਤ ਰੋਸ ਪਾਇਆ ਜਾ ਰਿਹਾ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਮੰਡੀ ਗੋਬਿੰਦਗੜ੍ਹ, 18 ਜੂਨ (ਬਲਜਿੰਦਰ ਸਿੰਘ)-ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਥਾਨਕ ਮੁਹੱਲਾ ਗੁਰੂ ਕੀ ਨਗਰੀ ਸਥਿਤ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਚ ਮੀਰੀ ਪੀਰੀ ਆਗਮਨ ਗੁਰਪੁਰਬ ...

ਪੂਰੀ ਖ਼ਬਰ »

ਪੰਜਾਬ ਸਟੇਟ ਕਰਮਚਾਰੀ ਦਲ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ,18 ਜੂਨ (ਭੂਸ਼ਨ ਸੂਦ)-ਪੰਜਾਬ ਸਟੇਟ ਕਰਮਚਾਰੀ ਦਲ ਦੀ ਇਕੱਤਰਤਾ ਫ਼ਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਰੈਲੋਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪਹੁੰਚੇ ਦਲ ਦੇ ਸੂਬਾ ਪ੍ਰਧਾਨ ਹਰੀ ਸਿੰਘ ਟੌਹੜਾ ਨੇ ਹਿੰਦੋਸਤਾਨ ਦੀ ...

ਪੂਰੀ ਖ਼ਬਰ »

ਲੋਕ ਭਲਾਈ ਸੇਵਾ ਸੰਸਥਾ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 18 ਜੂਨ (ਭੂਸ਼ਨ ਸੂਦ)-ਲੋਕ ਭਲਾਈ ਸੇਵਾ ਸੰਸਥਾ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਪੀਰ ਕਾਲੋਨੀ ਸਰਹਿੰਦ 'ਚ ਹੋਈ ਜਿਸ ਵਿਚ ਸ਼ਮਸ਼ੇਰ ਨਗਰ ਚੌਾਕ 'ਤੇ ਗੋਲ ਚੱਕਰ ਚੌਕ ਬਣਾਉਣ ਦੀ ਮੰਗ ਕੀਤੀ ਗਈ ਤੇ ਇਸ ਸਬੰਧੀ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ...

ਪੂਰੀ ਖ਼ਬਰ »

ਦਾਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਪਤੀ ਸਣੇ 3 ਿਖ਼ਲਾਫ਼ ਮਾਮਲਾ ਦਰਜ

ਰਾਜਪੁਰਾ, 18 ਜੂਨ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਸਹੁਰਾ ਪਰਿਵਾਰ ਵਲੋਂ ਦਾਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਪੀੜਤਾਂ ਦੀ ਸ਼ਿਕਾਇਤ ਦੇ ਅਧਾਰ 'ਤੇ ਪਤੀ ਸਣੇ ਸਹੁਰੇ ਪਰਿਵਾਰ ਦੇ ਮੈਂਬਰਾਂ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲੇ 'ਚ ਦੋਹਾਂ ਧਿਰਾਂ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 18 ਜੂਨ (ਮਨਦੀਪ ਸਿੰਘ ਖਰੋੜ)-ਲੰਘੀ ਰਾਤ ਬੱਸ ਅੱਡਾ ਨੇੜੇ ਪਰੋਂਠਾ ਮਾਰਕੀਟ 'ਚ ਦੋ ਧੜਿਆਂ ਦੀ ਆਪਸ 'ਚ ਲੜਾਈ ਹੋਣ ਦੇ ਮਾਮਲੇ 'ਚ ਥਾਣਾ ਲਹੌਰੀ ਗੇਟ ਦੀ ਪੁਲਿਸ ਨੇ ਦੋਹਾਂ ਧਿਰਾਂ ਦੇ 2 ਦਰਜਨ ਦੇ ਕਰੀਬ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਪਹਿਲੇ ਧਿਰ 'ਤੇ ...

ਪੂਰੀ ਖ਼ਬਰ »

ਹਲਕੇ ਦੇ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ-ਵਿਧਾਇਕ ਕੰਬੋਜ

ਰਾਜਪੁਰਾ, 18 ਜੂਨ (ਰਣਜੀਤ ਸਿੰਘ)-ਹਲਕੇ ਦੇ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ ਤੇ ਵਿਕਾਸ ਦੇ ਪੱਖੋਂ ਹਲਕੇ ਦੀ ਪੰਜਾਬ ਵਿਚੋਂ ਝੰਡੀ ਹੋਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਨੇੜਲੇ ਪਿੰਡ ...

ਪੂਰੀ ਖ਼ਬਰ »

ਪੀੜਿਤ ਪਰਿਵਾਰ ਨੂੰ ਇਨਸਾਫ਼ ਦਿਵਾ ਕੇ ਰਹਾਂਗੇ-ਐਡਵੋਕੇਟ ਜੋਸ਼ੀ
ਫ਼ਤਹਿਵੀਰ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਹਾਈਕੋਰਟ ਪੁੱਜੇ ਸਮਾਜ ਸੇਵੀ ਐਡਵੋਕੇਟ ਜੋਸ਼ੀ ਤੇ ਗੁਰਜੀਤ ਸਿੰਘ

ਸ਼ੁਤਰਾਣਾ, 18 ਜੂਨ (ਬਲਦੇਵ ਸਿੰਘ ਮਹਿਰੋਕ)-ਸੰਗਰੂਰ ਜ਼ਿਲੇ੍ਹ ਦੇ ਪਿੰਡ ਭਗਵਾਨਪੁਰਾ ਵਿਖੇ ਬੀਤੇ ਦਿਨੀਂ 2 ਸਾਲਾ ਬੱਚੇ ਫਤਿਹਵੀਰ ਸਿੰਘ ਦੀ ਬੋਰਵੈਲ 'ਚ ਡਿੱਗ ਕੇ ਮੌਤ ਹੋ ਗਈ ਸੀ ਤੇ ਫਤਿਹਵੀਰ ਨੂੰ ਜਿੰਦਾ ਬਾਹਰ ਕੱਢਣ ਲਈ ਵਿੱਢੇ ਬਚਾਅ ਕਾਰਜ਼ਾਂ 'ਤੇ ਕਈ ਤਰ੍ਹਾਂ ਦੇ ...

ਪੂਰੀ ਖ਼ਬਰ »

ਫ਼ਤਹਿਵੀਰ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਹਾਈਕੋਰਟ ਪੁੱਜੇ ਸਮਾਜ ਸੇਵੀ ਐਡਵੋਕੇਟ ਜੋਸ਼ੀ ਤੇ ਗੁਰਜੀਤ ਸਿੰਘ

ਸ਼ੁਤਰਾਣਾ, 18 ਜੂਨ (ਬਲਦੇਵ ਸਿੰਘ ਮਹਿਰੋਕ)-ਸੰਗਰੂਰ ਜ਼ਿਲੇ੍ਹ ਦੇ ਪਿੰਡ ਭਗਵਾਨਪੁਰਾ ਵਿਖੇ ਬੀਤੇ ਦਿਨੀਂ 2 ਸਾਲਾ ਬੱਚੇ ਫਤਿਹਵੀਰ ਸਿੰਘ ਦੀ ਬੋਰਵੈਲ 'ਚ ਡਿੱਗ ਕੇ ਮੌਤ ਹੋ ਗਈ ਸੀ ਤੇ ਫਤਿਹਵੀਰ ਨੂੰ ਜਿੰਦਾ ਬਾਹਰ ਕੱਢਣ ਲਈ ਵਿੱਢੇ ਬਚਾਅ ਕਾਰਜ਼ਾਂ 'ਤੇ ਕਈ ਤਰ੍ਹਾਂ ਦੇ ...

ਪੂਰੀ ਖ਼ਬਰ »

ਜ਼ਿਲੇ੍ਹ ਦੇ ਕਲਰਕਾਂ ਤੇ ਜੂਨੀਅਰ ਸਹਾਇਕਾਂ ਦੀ 13 ਰੋਜ਼ਾ ਸਿਖਲਾਈ ਸ਼ੁਰੂ

ਫ਼ਤਹਿਗੜ੍ਹ ਸਾਹਿਬ, 18 ਜੂਨ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਮੁਤਾਬਿਕ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਕਲਰਕਾਂ ਤੇ ਜੂਨੀਅਰ ਸਹਾਇਕਾਂ ਦੀ ਸਿਖਲਾਈ 18 ਤੋਂ 30 ਜੂਨ ਤੱਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਮੰਡੀ ਵਿਖੇ ਲਗਾਈ ਜਾ ...

ਪੂਰੀ ਖ਼ਬਰ »

ਦੇਸ਼ ਭਗਤ ਗਲੋਬਲ ਸਕੂਲ ਵਿਖੇ ਵਿਦਿਆਰਥੀਆਂ ਲਈ ਸਮਰ ਕੈਂਪ

ਅਮਲੋਹ, 18 ਜੂਨ (ਸੂਦ)-ਦੇਸ਼ ਭਗਤ ਗਲੋਬਲ ਸਕੂਲ ਵਿਖੇ ਵਿਦਿਆਰਥੀਆਂ ਲਈ ਸਮਰ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਵੱਡੀ ਗਿਣਤੀ 'ਚ ਸਕੂਲ ਦੇ ਵਿਦਿਆਰਥੀਆਂ ਤੋਂ ਇਲਾਵਾ ਹੋਰਨਾਂ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਭਾਗ ਲਿਆ | ਕਰੀਬ ਦੋ ਹਫ਼ਤੇ ਚੱਲੇ ਇਸ ਕੈਂਪ ਦੌਰਾਨ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਯੋਗ ਦਿਵਸ 21 ਨੂੰ

ਮੰਡੀ ਗੋਬਿੰਦਗੜ੍ਹ, 18 ਜੂਨ (ਮੁਕੇਸ਼ ਘਈ)-ਪਤੰਜਲੀ ਯੋਗ ਸਮਿਤੀ ਤੇ ਭਾਰਤ ਸਵਾਭੀਮਾਨ (ਟਰੱਸਟ) ਮੰਡੀ ਗੋਬਿੰਦਗੜ੍ਹ ਦੁਆਰਾ ਪ੍ਰਕਾਸ਼ ਚੰਦ ਗਰਗ ਦੀ ਪ੍ਰਧਾਨਗੀ ਹੇਠ ਬੈਠਕ ਸਥਾਨਕ ਨਗਰ ਕੌਾਸਲ ਵਿਖੇ ਹੋਈ | ਬੈਠਕ 'ਚ 21 ਜੂਨ ਨੰੂ ਅੰਤਰਰਾਸ਼ਟਰੀ ਯੋਗ ਦਿਵਸ ਦੇ ਸਬੰਧ ਵਿਚ ...

ਪੂਰੀ ਖ਼ਬਰ »

ਪਾਰਕ ਦੇ ਵਿਕਾਸ ਕਾਰਜਾਂ 'ਚ ਸੁਸਾਇਟੀ ਦੀ ਹਰ ਸੰਭਵ ਮਦਦ ਕਰਾਂਗਾ-ਜੀ.ਪੀ.

ਬਸੀ ਪਠਾਣਾਂ, 18 ਜੂਨ (ਗੁਰਬਚਨ ਸਿੰਘ ਰੁਪਾਲ, ਗੌਤਮ)-ਲੋਕ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਗਏ ਬਸੀ ਪਠਾਣਾਂ ਨੂੰ ਸਾਫ਼ ਸੁਥਰਾ ਬਣਾਉਣ ਦੇ ਵਾਅਦੇ 'ਤੇ ਅਮਲ ਕਰਦਿਆਂ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਅੱਜ ਇੱਥੇ ਸੰਤ ਨਾਮਦੇਵ ਮੰਦਰ ਸਾਹਮਣੇ ਬਣੇ ਸ੍ਰੀ ਰਾਮ ...

ਪੂਰੀ ਖ਼ਬਰ »

ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਨੇ ਲੋਕਾਂ ਦੀ ਜ਼ਿੰਦਗੀ 'ਚ ਮੁੜ ਲਿਆਾਦੀ ਨਵੀਂ ਰੌਸ਼ਨੀ

ਫ਼ਤਹਿਗੜ੍ਹ ਸਾਹਿਬ, 18 ਜੂਨ (ਭੂਸ਼ਨ ਸੂਦ)-ਫ਼ਤਹਿਗੜ੍ਹ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਬ੍ਰਾਹਮਣ ਮਾਜਰਾ (ਪੁਰਾਣੇ ਰੇਲਵੇ ਓਵਰ ਬਿ੍ਜ) ਵਿਖੇ ਸਥਾਪਤ ਕੀਤਾ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਜਿੱਥੇ ਨੌਜਵਾਨਾਂ ਤੇ ਹੋਰ ਵਿਅਕਤੀ ਜਿਹੜੇ ਕਿਸੇ ਨਾ ਕਿਸੇ ਕਾਰਨ ...

ਪੂਰੀ ਖ਼ਬਰ »

ਰਿਕਾਰਡ ਸਮੇਂ 'ਚ ਤਿਆਰ ਹੋਇਆ ਖਮਾਣੋਂ ਦੇ ਓਵਰ ਬਿ੍ਜ ਦਾ ਕੰਮ ਪਾਵਰਕਾਮ ਦੇ ਅੜਿੱਕੇ ਕਾਰਨ ਲਟਕਿਆ

ਖਮਾਣੋਂ, 18 ਜੂਨ (ਮਨਮੋਹਣ ਸਿੰਘ ਕਲੇਰ)-ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਵਲੋਂ ਖਮਾਣੋਂ ਸ਼ਹਿਰ ਦੇ ਉੱਪਰੋਂ ਦੀ ਬਣਾਏ ਜਾ ਰਹੇ ''ਓਵਰ ਬਿ੍ਜ'' ਜਿਸ ਦੀ ਲੰਬਾਈ 2.2 ਕਿੱਲੋਮੀਟਰ ਹੈ ਜਿਸ ਵਿਚ ਰੈਂਪਾਂ ਦੀ ਲੰਬਾਈ ਸ਼ਾਮਿਲ ਨਹੀਂ ਹੈ | ਪੰਜਾਬ ਪਾਵਰਕਾਮ ਦੇ ਅੜਿੱਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX