ਤਾਜਾ ਖ਼ਬਰਾਂ


ਜੇ. ਐੱਨ. ਯੂ. ਦੇ ਵਿਦਿਆਰਥੀਆਂ ਨਾਲ ਅਸੀਂ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ- ਦਿੱਲੀ ਪੁਲਿਸ
. . .  19 minutes ago
ਨਵੀਂ ਦਿੱਲੀ, 18 ਨਵੰਬਰ- ਦਿੱਲੀ ਪੁਲਿਸ ਦੇ ਬੁਲਾਰੇ ਮਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੁਲਿਸ ਵਿਦਿਆਰਥੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਦੇ ਬਾਰੇ 'ਚ ਗੱਲ ਕਰਨ ਦੀ ਕੋਸ਼ਿਸ਼ ਕਰ...
ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  47 minutes ago
ਨਵੀਂ ਦਿੱਲੀ, 18 ਨਵੰਬਰ- ਸ਼ਿਵ ਸੈਨਾ ਅਤੇ ਤ੍ਰਿਣਮੂਲ ਕਾਂਗਰਸ ਸਮੇਤ ਹੋਰ ਵਿਰੋਧੀ ਦਲਾਂ ਨੇ ਰਾਜ ਸਭਾ ਦੇ ਸਪੀਕਰ ਵੈਂਕਈਆ ਨਾਇਡੂ ਨੂੰ ਨੋਟਿਸ ...
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  47 minutes ago
ਨਵੀਂ ਦਿੱਲੀ, 18 ਨਵੰਬਰ- ਆਪਣੀ ਮੰਗਾਂ ਨੂੰ ਲੈ ਕੇ ਜਵਾਹਰ ਲਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ (ਜੇ. ਐੱਨ. ਯੂ.) ਵਲੋਂ ਸੰਸਦ ਤੱਕ ਕੱਢੇ ਜਾ ਰਹੇ ਮਾਰਚ...
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  1 minute ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਪ੍ਰਦੂਸ਼ਣ ਅਤੇ ਔਡ-ਇਵਨ ਤੋਂ ਬਾਅਦ ਹੁਣ ਪਾਣੀ 'ਤੇ ਸਿਆਸੀ ਆਗੂਆਂ ਵੱਲੋਂ ਰਾਜਨੀਤੀ ਕੀਤੀ ਜਾ ਰਹੀ ਹੈ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  about 1 hour ago
ਨਵੀਂ ਦਿੱਲੀ, 18 ਨਵੰਬਰ- ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਜਲੇਬੀ ਖਾਣ ਵਾਲੀ ਆਪਣੀ ਤਸਵੀਰ 'ਤੇ ਸਫ਼ਾਈ ਦਿੱਤੀ ਹੈ। ਇਸ ਸੰਬੰਧੀ ਪੱਤਰਕਾਰਾਂ ਨਾਲ...
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  about 1 hour ago
ਇਸਲਾਮਾਬਾਦ, 18 ਨਵੰਬਰ- ਪਾਕਿਸਤਾਨ ਦੇ ਪੂਰਬੀ ਜ਼ਿਲ੍ਹੇ ਓਕਾਰਾ 'ਚ ਸਤਲੁਜ ਦਰਿਆ 'ਚ ਅੱਜ ਕਿਸ਼ਤੀ ਦੇ ਪਲਟਣ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਮਾਲਹੁ ਸ਼ੇਖ਼ਾ ਇਲਾਕੇ...
ਦੇਸ਼ ਦੀ ਬਿਹਤਰੀ ਲਈ ਰਾਜ ਸਭਾ ਹਮੇਸ਼ਾ ਰਹੀ ਹੈ ਤਿਆਰ : ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 18 ਨਵੰਬਰ- ਰਾਜ ਸਭਾ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਦੋਂ ਵੀ ਦੇਸ਼ ਦੀ ਭਲਾਈ ਦੀ ਗੱਲ ਆਉਂਦੀ ਹੈ ਤਾਂ ਸਦਨ ਇਸ ਦੇ ਲਈ ਹਮੇਸ਼ਾ ਤਿਆਰ ਰਿਹਾ...
ਦਲਿਤ ਨੌਜਵਾਨ ਜਗਮੇਲ ਦੇ ਪਰਿਵਾਰਕ ਮੈਂਬਰਾਂ ਵਲੋਂ ਕੈਪਟਨ ਸੰਧੂ ਨਾਲ ਮੁਲਾਕਾਤ
. . .  about 2 hours ago
ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸੰਗਰੂਰ ਦੇ ਚੰਗਾਲੀਵਾਲਾ ਪਿੰਡ 'ਚ ਬੇਰਹਿਮੀ ਨਾਲ ਕਤਲ ਕੀਤੇ ਗਏ ਦਲਿਤ ਨੌਜਵਾਨ ਜਗਮੇਲ ਸਿੰਘ ਦੇ ਪਰਿਵਾਰਕ ਮੈਂਬਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਬੂਹ ਹਥਾੜ ਖੇਤਰ 'ਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ
. . .  about 2 hours ago
ਹਰੀਕੇ ਪੱਤਣ, 18 ਨਵੰਬਰ (ਸੰਜੀਵ ਕੁੰਦਰਾ)- ਥਾਣਾ ਹਰੀਕੇ ਪੱਤਣ ਪੁਲਿਸ ਨੇ ਨਾਜਾਇਜ਼ ਮਾਈਨਿੰਗ ਵਿਰੁੱਧ ਵੱਡੀ ਕਾਰਵਾਈ ਕਰਦਿਆਂ 3 ਪੋਕਲੇਨ ਮਸ਼ੀਨਾਂ ਅਤੇ 5 ਘੋੜੇ ਟਰਾਲੇ...
ਸੰਸਦ ਭਾਰਤ ਦੀ ਵਿਕਾਸ ਯਾਤਰਾ ਦਾ ਪ੍ਰਤੀਬਿੰਬ ਹੈ- ਮੋਦੀ
. . .  about 2 hours ago
ਰਾਜ ਸਭਾ ਦੇ 250ਵੇਂ ਸੈਸ਼ਨ 'ਚ ਸ਼ਾਮਲ ਹੋਣਾ ਮੇਰੀ ਖ਼ੁਸ਼ਕਿਸਮਤੀ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਸਦਨ ਨੇ ਬਦਲੇ ਹਾਲਾਤ 'ਚ ਖ਼ੁਦ ਨੂੰ ਢਾਲਣ ਦੀ ਕੋਸ਼ਿਸ਼ ਕੀਤੀ- ਮੋਦੀ
. . .  about 2 hours ago
ਰਾਜ ਸਭਾ 'ਚ ਯੋਗਦਾਨ ਦੇਣ ਵਾਲਿਆਂ ਨੂੰ ਵਧਾਈਆਂ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰ ਰਹੇ ਹਨ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਕੈਪਟਨ ਸੰਧੂ ਨਾਲ ਮੁਲਾਕਾਤ ਕਰਨਗੇ ਦਲਿਤ ਨੌਜਵਾਨ ਦੇ ਜਗਮੇਲ ਦੇ ਪਰਿਵਾਰਕ ਮੈਂਬਰ
. . .  about 2 hours ago
ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸੰਗਰੂਰ ਦੇ ਚੰਗਾਲੀਵਾਲਾ ਪਿੰਡ 'ਚ ਬੇਰਹਿਮੀ ਨਾਲ ਕਤਲ ਕੀਤੇ ਗਏ ਦਲਿਤ ਨੌਜਵਾਨ ਜਗਮੇਲ ਸਿੰਘ ਦੇ ਪਰਿਵਾਰਕ ਮੈਂਬਰ...
ਕੈਲੇਫੋਰਨੀਆ 'ਚ ਗੋਲੀਬਾਰੀ, ਚਾਰ ਲੋਕਾਂ ਦੀ ਮੌਤ
. . .  about 3 hours ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 3 hours ago
ਸੰਸਦ 'ਚ ਪਹੁੰਚੇ ਸੰਨੀ ਦਿਓਲ
. . .  about 3 hours ago
ਦਿੱਲੀ 'ਚ ਆਸਮਾਨ ਸਾਫ਼, ਇਸ ਲਈ ਔਡ-ਈਵਨ ਦੀ ਕੋਈ ਲੋੜ ਨਹੀਂ- ਕੇਜਰੀਵਾਲ
. . .  about 3 hours ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਰੋਕਿਆ
. . .  about 4 hours ago
ਜ਼ਮੀਨੀ ਝਗੜੇ ਦੌਰਾਨ ਨੌਜਵਾਨ ਦਾ ਕਤਲ
. . .  about 4 hours ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 4 hours ago
ਕੀ ਸਰਕਾਰ ਇਹ ਮੰਨਣ ਲਈ ਤਿਆਰ ਹੈ ਕਿ ਦੇਸ਼ ਆਰਥਿਕ ਮੰਦੀ 'ਚੋਂ ਲੰਘ ਰਿਹਾ ਹੈ- ਭਗਵੰਤ ਮਾਨ
. . .  about 4 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ
. . .  about 4 hours ago
ਸੜਕ ਕਿਨਾਰੇ ਝਾੜੀਆਂ 'ਚੋਂ ਮਿਲਿਆ ਨਵ-ਜੰਮਿਆ ਲੜਕਾ
. . .  1 minute ago
ਕੈਨੇਡਾ ਤੋਂ ਵਿਸ਼ੇਸ਼ ਬੱਸ ਰਾਹੀਂ ਆਏ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਨੇ ਹਰਿਮੰਦਰ ਸਾਹਿਬ ਪਹੁੰਚਣ 'ਤੇ ਕੀਤਾ ਸਨਮਾਨਿਤ
. . .  about 5 hours ago
ਜੇ. ਐੱਨ. ਯੂ. ਦੇ ਵਿਦਿਆਰਥੀਆਂ ਦੇ ਮਾਰਚ ਤੋਂ ਪਹਿਲਾਂ ਸੰਸਦ ਦੇ ਨੇੜੇ ਧਾਰਾ 144 ਲਾਗੂ
. . .  about 5 hours ago
ਲੋਕ ਸਭਾ 'ਚ ਅਰੁਣ ਜੇਤਲੀ, ਸੁਸ਼ਮਾ ਸਵਰਾਜ ਅਤੇ ਰਾਮ ਜੇਠਮਲਾਨੀ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 5 hours ago
ਜੰਮੂ-ਕਸ਼ਮੀਰ : ਸ੍ਰੀਨਗਰ ਅਤੇ ਬਨਿਹਾਲ ਵਿਚਾਲੇ ਟਰੇਨ ਸੇਵਾ ਬਹਾਲ
. . .  about 5 hours ago
ਜੰਮੂ-ਕਸ਼ਮੀਰ 'ਚ ਅਸਥਿਰਤਾ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਲੋਕ ਸਭਾ 'ਚ ਦਿੱਤਾ ਸਥਗਨ ਪ੍ਰਸਤਾਵ ਨੋਟਿਸ
. . .  1 minute ago
ਸੰਸਦ ਦੇ ਇਜਲਾਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਵਿਰੋਧੀ ਦਲਾਂ ਕੋਲ ਕੀਤੀ ਸਕਾਰਾਤਮਕ ਸਹਿਯੋਗ ਦੀ ਅਪੀਲ
. . .  about 6 hours ago
ਸਾਰੇ ਮੁੱਦਿਆਂ 'ਤੇ ਖੁੱਲ੍ਹ ਕੇ ਚਰਚਾ ਹੋਣੀ ਚਾਹੀਦੀ ਹੈ- ਮੋਦੀ
. . .  about 6 hours ago
ਉਮੀਦ ਹੈ ਇਸ ਇਜਲਾਸ 'ਚ ਸਕਾਰਾਤਮਕ ਨਤੀਜੇ ਨਿਕਲਣਗੇ- ਪ੍ਰਧਾਨ ਮੰਤਰੀ ਮੋਦੀ
. . .  about 6 hours ago
ਸਕਾਰਾਤਮਕ ਭੂਮਿਕਾ ਲਈ ਸਾਰੇ ਸੰਸਦ ਮੈਂਬਰਾਂ ਦਾ ਧੰਨਵਾਦੀ ਹਾਂ- ਮੋਦੀ
. . .  about 6 hours ago
2019 ਦਾ ਆਖ਼ਰੀ ਅਤੇ ਮਹੱਤਵਪੂਰਨ ਇਜਲਾਸ ਹੈ- ਪ੍ਰਧਾਨ ਮੰਤਰੀ ਮੋਦੀ
. . .  about 6 hours ago
ਸੰਸਦ ਭਵਨ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਮੀਡੀਆ ਨੂੰ ਕਰ ਰਹੇ ਹਨ ਸੰਬੋਧਿਤ
. . .  about 6 hours ago
ਮਹਾਰਾਸ਼ਟਰ 'ਚ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ - ਸੰਜੇ ਰਾਊਤ
. . .  about 7 hours ago
ਜਸਟਿਸ ਸ਼ਰਦ ਅਰਵਿੰਦ ਬੋਬੜੇ ਨੇ 47ਵੇਂ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ
. . .  about 6 hours ago
ਬੱਸ ਅਤੇ ਟਰੱਕ ਦੀ ਟੱਕਰ 'ਚ 10 ਮੌਤਾਂ, 25 ਜ਼ਖਮੀ
. . .  about 7 hours ago
ਸ਼ਰਦ ਪਵਾਰ ਸ਼ਾਮ 4 ਵਜੇ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  about 7 hours ago
ਅਰਵਿੰਦ ਕੇਜਰੀਵਾਲ ਅੱਜ ਦੁਪਹਿਰ 12 ਵਜੇ ਕਰਨਗੇ ਪ੍ਰੈੱਸ ਵਾਰਤਾ
. . .  about 7 hours ago
ਸੰਸਦ ਦਾ ਸਰਦ ਰੁੱਤ ਇਜਲਾਸ ਅੱਜ ਤੋਂ
. . .  about 8 hours ago
ਦਿੱਲੀ 'ਚ ਅੱਜ ਵੀ ਆਈ.ਟੀ.ਓ ਮਾੜੀ ਸ਼੍ਰੇਣੀ ਵਿਚ 215ਵੇਂ ਨੰਬਰ 'ਤੇ
. . .  about 8 hours ago
ਦਿੱਲੀ-ਐਨ.ਸੀ.ਆਰ 'ਚ ਅੱਜ ਮੁੜ ਖੁੱਲ੍ਹਣਗੇ ਸਕੂਲ
. . .  about 8 hours ago
ਜਸਟਿਸ ਸ਼ਰਦ ਅਰਵਿੰਦ ਬੋਬੜੇ ਅੱਜ ਲੈਣਗੇ 47ਵੇਂ ਚੀਫ਼ ਜਸਟਿਸ ਵਜੋਂ ਹਲਫ਼
. . .  about 8 hours ago
ਅੱਜ ਦਾ ਵਿਚਾਰ
. . .  about 9 hours ago
ਚੱਲਦੀ ਕਾਰ ਨੂੰ ਅਚਾਨਕ ਲੱਗੀ ਭਿਆਨਕ ਅੱਗ
. . .  1 day ago
ਬਟਾਲਾ 'ਚ ਮਾਮੇ ਨੇ ਭਣੇਵੀਂ ਨੂੰ ਗੋਲੀ ਮਾਰ ਆਪ ਕੀਤੀ ਆਤਮ ਹੱਤਿਆ
. . .  1 day ago
ਆਈ.ਈ.ਡੀ ਧਮਾਕੇ 'ਚ ਹੌਲਦਾਰ ਸ਼ਹੀਦ
. . .  1 day ago
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ ਮੁਆਵਜ਼ਾ, ਨੌਕਰੀ ਤੇ ਪੈਨਸ਼ਨ ਦੇਣ ਦਾ ਐਲਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 5 ਹਾੜ ਸੰਮਤ 551

ਤਰਨਤਾਰਨ

ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਵਿਅਕਤੀ ਕੋਲ ਸਮੇਂ-ਸਿਰ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ-ਡਾ: ਕਰਨ ਅਵਤਾਰ ਸਿੰਘ

ਤਰਨ ਤਾਰਨ, 18 ਜੂਨ (ਹਰਿੰਦਰ ਸਿੰਘ)- ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਇਕ ਲੋੜਵੰਦ ਵਿਅਕਤੀ ਕੋਲ ਸਮੇਂ-ਸਿਰ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਸਕੱਤਰ ਪੰਜਾਬ ਡਾ. ਕਰਨ ਅਵਤਾਰ ਸਿੰਘ ਨੇ ਜ਼ਿਲ੍ਹਾ ਤਰਨ ਤਾਰਨ ਵਿਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਇਸ ਮੌਕੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ, ਐੱਸ.ਡੀ.ਐੱਮ. ਸੁਰਿੰਦਰ ਸਿੰਘ, ਐਸ.ਡੀ.ਐੱਮ. ਖਡੂਰ ਸਾਹਿਬ ਕੁਲਪ੍ਰੀਤ ਸਿੰਘ, ਸਿਵਲ ਸਰਜਨ ਡਾ. ਅਨੂਪ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦਵਿੰਦਰ ਕੁਮਾਰ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ | ਮੀਟਿੰਗ ਦੌਰਾਨ ਮੁੱਖ ਸਕੱਤਰ ਨੇ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ ਸਾਡਾ ਸਾਰਿਆਂ ਦਾ ਫ਼ਰਜ਼ ਹੈ ਅਤੇ ਸਾਨੂੰ ਲੋਕਾਂ ਦੀਆਂ ਇਛਾਵਾਂ 'ਤੇ ਖਰ੍ਹਾ ਉਤਰਨ ਲਈ ਪੂਰੀ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣੀ ਚਾਹੀਦੀ ਹੈ | ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਡਾ ਕੰਮ ਲੋਕ ਸੇਵਾ ਹੈ ਤੇ ਇਸ ਨੂੰ ਤਰਜੀਹ ਦਿੱਤੀ ਜਾਵੇ | ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਦੀਆਂ ਮਹੱਤਵਪੂਰਨ ਯੋਜਨਾਵਾਂ ਘਰ-ਘਰ ਰੋਜ਼ਗਾਰ ਯੋਜਨਾ ਤੇ 'ਡੈਪੋ' ਪ੍ਰੋਗਰਾਮ ਦਾ ਜਾਇਜ਼ਾ ਲੈਂਦਿਆਂ ਕਿਹਾ ਜ਼ਿਲ੍ਹੇ ਵਿਚ ਸਥਾਪਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰਾਹੀਂ ਵੱਧ ਤੋਂ ਵੱਧ ਲੋਕਾਂ ਨੂੰ ਨੌਕਰੀ ਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇ | ਉਨ੍ਹਾਂ ਕਿਹਾ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਨਸ਼ਾ ਰੋਕੂ ਮੁਹਿੰਮ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ | ਉਨ੍ਹਾਂ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਸਮਾਜਿਕ ਜ਼ਿੰਮੇਵਾਰੀ ਸਮਝਦਿਆਂ ਨਸ਼ੇ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਵਿਅਕਤੀਆਂ ਨੂੰ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਕੇ ਨਸ਼ਾ ਛੁਡਾਊ ਕੇਂਦਰਾਂ ਵਿਚ ਲੈ ਕੇ ਜਾਣ | ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਸਕੂਲਾਂ ਵਿਚ ਛੁੱਟੀਆਂ ਖ਼ਤਮ ਹੋਣ ਤੋਂ ਬਾਅਦ ਇਸ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਜਾਵੇ | ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਹਰੇਕ ਪਿੰਡ ਵਿਚ ਹਰ ਮਹੀਨੇ ਦੀ 14 ਤਾਰੀਕ ਨੂੰ ਪੋਸ਼ਣ ਦਿਵਸ ਮਨਾਇਆ ਜਾਵੇ ਤੇ ਇਸ ਦਿਨ ਪਿੰਡਾਂ ਨਾਲ ਸਬੰਧਤ ਹੋਰ ਵਿਭਾਗ ਵੀ ਲੋਕਾਂ ਨੂੰ ਸੇਵਾਵਾਂ ਦੇਣ ਲਈ ਪਿੰਡਾਂ ਵਿਚ ਪਹੁੰਚ ਕਰਨ ਤਾਂ ਜੋ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਲਈ ਦਫ਼ਤਰਾਂ ਵਿਚ ਚੱਕਰ ਨਾ ਲਗਾਉਣੇ ਪੈਣ | ਉਨ੍ਹਾਂ ਕਿਹਾ ਕਿ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕੀਤਾ ਜਾਵੇ ਅਤੇ ਪਿੰਡ ਪੱਧਰ 'ਤੇ ਜਾਗਰੂਕਤਾ ਕੈਂਪ ਲਗਾਏ ਜਾਣ | ਇਸ ਮੌਕੇ ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਸਬੰਧੀ ਕਿਸਾਨਾਂ ਨੂੰ ਮਹੱਈਆ ਕਰਵਾਈ ਜਾਣ ਵਾਲੀ ਖੇਤੀ ਮਸ਼ੀਨਰੀ ਦੇ ਆਰਡਰ ਤੁਰੰਤ ਦਿੱਤੇ ਜਾਣ ਤਾਂ ਜੋ ਸਮੇਂ ਸਿਰ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਉਪਲੱਬਧ ਹੋ ਸਕੇ | ਇਸ ਉਪਰੰਤ ਮੁੱਖ ਸਕੱਤਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਥਾਪਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਤੇ ਸੇਵਾ ਕੇਂਦਰ ਤੇ ਫਰਦ ਕੇਂਦਰ ਖਡੂਰ ਸਾਹਿਬ ਦਾ ਵੀ ਦੌਰਾ ਕੀਤਾ | ਉਨ੍ਹਾਂ ਸਬੰਧਤ ਅਧਿਕਾਰੀ ਨੂੰ ਆਦੇਸ਼ ਦਿੱਤੇ ਕਿ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਨੂੰ ਨਿਸ਼ਚਿਤ ਸਮੇਂ ਵਿਚ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ |

ਸਿਹਤ ਵਿਭਾਗ ਨੇ ਤਿੰਨ ਦਿਨਾਂ 'ਚ ਜ਼ਿਲ੍ਹੇ 'ਚ ਪਿਲਾਈਆਂ 5901 ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ

ਤਰਨ ਤਾਰਨ, 18 ਜੂਨ (ਗੁਰਪ੍ਰੀਤ ਸਿੰਘ ਕੱਦ ਗਿੱਲ)- ਪੋਲਿਓ ਨੂੰ ਜੜੋਂ ਖ਼ਤਮ ਕਰਨ ਲਈ ਸਿਹਤ ਵਿਭਾਗ ਪੰਜਾਬ ਵਲੋਂ ਸ਼ੁਰੂ ਕੀਤੀ ਮਾਈਗ੍ਰੇਟਰੀ ਮੁਹਿੰਮ ਤਹਿਤ ਤਰਨ ਤਾਰਨ ਜ਼ਿਲ੍ਹੇ 'ਚ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ...

ਪੂਰੀ ਖ਼ਬਰ »

ਸਰਬਜੀਤ ਸਿੰਘ ਬੇਦੀ ਨੇ ਸੰਭਾਲਿਆ ਜ਼ਿਲ੍ਹਾ ਯੂਥ ਕੋਆਰਡੀਨੇਟਰ ਦਾ ਅਹੁਦਾ

ਤਰਨ ਤਾਰਨ, 18 ਜੂਨ (ਗੁਰਪ੍ਰੀਤ ਸਿੰਘ ਕੱਦ ਗਿੱਲ)-ਨਹਿਰੂ ਯੁਵਾ ਕੇਂਦਰ ਤਰਨ ਤਾਰਨ ਵਿਖੇ ਸਰਬਜੀਤ ਸਿੰਘ ਬੇਦੀ ਨੇ ਅਹੁਦਾ ਸੰਭਾਲ ਕੇ ਆਪਣਾ ਵਿਭਾਗੀ ਕੰਮ ਕਾਜ ਸ਼ੁਰੂ ਕਰ ਦਿੱਤਾ | ਸ. ਬੇਦੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ ਕਿ ...

ਪੂਰੀ ਖ਼ਬਰ »

ਔਰਤ ਨੇ ਆਪਣੇ ਪਤੀ ਦਾ ਕਤਲ ਕੀਤੇ ਜਾਣ ਦਾ ਪ੍ਰਗਟਾਇਆ ਸ਼ੱਕ

ਤਰਨ ਤਾਰਨ, 18 ਜੂਨ (ਹਰਿੰਦਰ ਸਿੰਘ)— ਤਰਨ ਤਾਰਨ ਦੇ ਇਲਾਕੇ ਮੁਰਾਦਪੁਰਾ ਦੇ ਮਾਸਟਰ ਕਲੋਨੀ ਵਿਚ 30 ਅਪ੍ਰੈਲ ਨੂੰ ਹਿੰਮਤ ਸਿੰਘ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ ਵਿਚ ਉਸਦੀ ਗਰਭਵਤੀ ਪਤਨੀ ਨੇ ਆਪਣੇ ਪਤੀ ਦੀ ਮੌਤ 'ਤੇ ਕਤਲ ਕੀਤੇ ਜਾਣ ਦਾ ਸ਼ੱਕ ਪ੍ਰਗਟਾਉਂਦਿਆਂ ਤਰਨ ...

ਪੂਰੀ ਖ਼ਬਰ »

ਇਨਡੋਰ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਕੈਂਪ ਕੱਲ੍ਹ-ਡਿਪਟੀ ਕਮਿਸ਼ਨਰ

ਤਰਨ ਤਾਰਨ 18 ਜੂਨ (ਹਰਿੰਦਰ ਸਿੰਘ)¸ ਮਹਾਤਮਾ ਗਾਂਧੀ ਸਰਬੱਤ ਯੋਜਨਾ ਅਧੀਨ ਗਰੀਬ ਅਤੇ ਲੋੜਵੰਦ ਲੋਕਾਂ ਦੀ ਪਛਾਣ ਕਰਕੇ ਵੱਖ-ਵੱਖ ਸਰਕਾਰੀ ਸਕੀਮਾਂ ਤਹਿਤ ਬਣਦੇ ਲਾਭ ਦੇਣਾ ਯਕੀਨੀ ਬਣਾਉਣ ਲਈ ਹਰ ਮਹੀਨੇ ਦੀ 20 ਤਰੀਕ ਨੂੰ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਜਾਵੇਗਾ | ...

ਪੂਰੀ ਖ਼ਬਰ »

ਲੁੱਟ ਖੋਹ ਦੀ ਯੋਜਨਾ ਬਣਾ ਰਹੇ ਲੁਟੇਰਾ ਗਰੋਹ ਦੇ 4 ਮੈਂਬਰ ਕਾਬੂ, ਇਕ ਫਰਾਰ

ਤਰਨ ਤਾਰਨ, 18 ਜੂਨ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਲੁੱਟਖੋਹ ਦੀ ਯੋਜਨਾ ਬਣਾ ਰਹੇ ਲੁਟੇਰਾ ਗਰੋਹ ਦੇ ਚਾਰ ਮੈਂਬਰਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਪਾਸੋਂ ਤੇਜ਼ਧਾਰ ਹਥਿਆਰ ਤੇ ਇਕ ਚੋਰੀ ਦੀ ਕਾਰ ਬਰਾਮਦ ਕੀਤੀ ...

ਪੂਰੀ ਖ਼ਬਰ »

ਸਮੇਂ ਦੀਆਂ ਸਰਕਾਰਾਂ ਦੀ ਬੇਰੁਖੀ ਦਾ ਸ਼ਿਕਾਰ ਹੋ ਰਿਹੈ ਇਤਿਹਾਸਕ ਕਸਬਾ ਖਡੂਰ ਸਾਹਿਬ

ਖਡੂਰ ਸਾਹਿਬ, 18 ਜੂਨ (ਮਾਨ ਸਿੰਘ)- ਇਤਿਹਾਸਕ ਕਸਬਾ ਖਡੂਰ ਸਾਹਿਬ ਮੌਜੂਦਾ ਸਮੇਂ ਅੰਦਰ ਸਮੇਂ ਦੀਆਂ ਸਰਕਾਰਾਂ ਦੀ ਬੇਰੁਖੀ ਦਾ ਸ਼ਿਕਾਰ ਹੋ ਰਿਹਾ ਹੈ | ਇਸ ਕਸਬੇ ਦਾ ਵਿਕਾਸ ਪੱਖੋਂ ਬੁਰਾ ਹਾਲ ਹੈ | ਕਸਬੇ ਦੇ ਬਾਜ਼ਾਰਾਂ ਵਿਚ ਵੱਡੇ ਵੱਡੇ ਖੱਡੇ ਪਏ ਹੋਏ ਹਨ ਜੋ ਬਰਸਾਤ ਦੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਪ੍ਰਤੀ ਲੋਕਾਂ 'ਚ ਗੁੱਸਾ, ਆਮ ਹੀ ਪਿੰਡਾਂ 'ਚ ਵਿੱਕਦੀਆਂ ਨੇ ਚਿੱਟੇ ਦੀਆਂ ਪੁੜੀਆਂ

ਖਡੂਰ ਸਾਹਿਬ, 18 ਜੂਨ (ਰਸ਼ਪਾਲ ਸਿੰਘ ਕੁਲਾਰ)- ਕੈਪਟਨ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਨਸ਼ਿਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਭਾਵੇਂ ਲੱਖ ਦਾਅਵੇ ਕੀਤੇ ਜਾ ਰਹੇ ਨੇ ਪਰ ਹਕੀਕਤ ਇਹ ਹੈ ਕਿ ਪੰਜਾਬ ਵਿਚ ਅੱਜ ਵੀ ਨਸ਼ਾ ਖੁਲ੍ਹੇਆਮ ਮਿਲ ਰਿਹਾ ਹੈ ਜਿਸ ਦੇ ਕਹਿਰ ਸਦਕਾ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਤਰਨ ਤਾਰਨ, 18 ਜੂਨ (ਹਰਿੰਦਰ ਸਿੰਘ)- ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ੍ਰੀ ਦਰਬਾਰ ਸਾਹਿਬ ਵਿਖੇ ਕਲਗੀਧਰ ਸੇਵਕ ਜਥੇ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਰੋਵਰ ਦੀ ਪ੍ਰਕਿਰਮਾ ਵਿਚ ਨਗਰ ਕੀਰਤਨ ...

ਪੂਰੀ ਖ਼ਬਰ »

ਕਿਸਾਨਾਂ ਦਾ ਵਫ਼ਦ ਐਕਸੀਅਨ ਪਾਵਰਕਾਮ ਨੂੰ ਮਿਲਿਆ

ਤਰਨ ਤਾਰਨ, 18 ਜੂਨ (ਗੁਰਪ੍ਰੀਤ ਸਿੰਘ ਕੱਦਗਿੱਲ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਗੁਰੂ ਅਰਜਨ ਦੇਵ ਤੇ ਜ਼ੋਨ ਬਾਬਾ ਵੀਰ ਸਿੰਘ ਦੇ ਕਿਸਾਨਾਂ ਦਾ ਇਕ ਵਫਦ ਫਤਹਿ ਸਿੰਘ ਪਿੱਦੀ ਤੇ ਅਨੂਪ ਸਿੰਘ ਚੁਤਾਲਾ ਦੀ ਅਗਵਾਈ ਵਿਚ ਐਕਸੀਅਨ ਪਾਵਰਕਾਮ ਤਰਨ ਤਾਰਨ ਹਰਪ੍ਰੀਤ ...

ਪੂਰੀ ਖ਼ਬਰ »

ਕੇਂਦਰ ਤੇ ਪੰਜਾਬ ਸਰਕਾਰ ਮਜ਼ਦੂਰਾਂ ਨਾਲ ਕਿਰਤ ਕਾਨੂੰਨਾਂ 'ਚ ਸੋਧਾਂ ਕਰ ਕੇ ਧੱਕਾ ਕਰ ਰਹੀ-ਪੰਡੋਰੀ

ਤਰਨ ਤਾਰਨ, 18 ਜੂਨ (ਹਰਿੰਦਰ ਸਿੰਘ)- ਸੈਂਟਰਲ ਆਫ ਟਰੇਡ ਯੂਨੀਅਨ (ਸੀ.ਟੀ.ਯੂ.) ਪੰਜਾਬ ਦੇ ਸੂਬਾਈ ਆਗੂ ਬਲਦੇਵ ਸਿੰਘ ਪੰਡੋਰੀ, ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਸੁਖਦੇਵ ਸਿੰਘ ਗੋਹਲਵੜ, ਧਰਮ ਸਿੰਘ ਪੱਟੀ ਨੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ

ਤਰਨ ਤਾਰਨ, 18 ਜੂਨ (ਹਰਿੰਦਰ ਸਿੰਘ)- ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਸਟੀ ਹਸਪਤਾਲ ਵਿਖੇ ਦਵਾਈ ਲੈਣ ਆਏ ਮਰੀਜ਼ ਦਾ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਹੈ | ਪੀੜ੍ਹਤ ਮਿਲਨਦੀਪ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਕਾਜੀਕੋਟ ਕਲਾਂ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ...

ਪੂਰੀ ਖ਼ਬਰ »

ਪਾਣੀ ਲਾਉਣ ਨੂੰ ਲੈ ਕੇ ਝਗੜੇ ਦੌਰਾਨ ਮਾਰੀਆਂ ਸੱਟਾਂ

ਤਰਨ ਤਾਰਨ, 18 ਜੂਨ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਖੇਤ 'ਚ ਪਾਣੀ ਲਾਉਣ ਨੂੰ ਲੈ ਕੇ ਹੋਏ ਝਗੜੇ ਦੌਰਾਨ 2 ਵਿਅਕਤੀਆਂ ਨਾਲ ਮਾਰਕੁੱਟ ਕਰਦਿਆਂ ਉਨ੍ਹਾਂ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ 6 ਵਿਅਕਤੀਆਂ ਖਿਲਾਫ ...

ਪੂਰੀ ਖ਼ਬਰ »

ਆਟੋ ਡਰਾਈਵਰ ਨੂੰ ਕੁੱਟਣ ਵਾਲੇ ਪੁਲਿਸ ਕਰਮੀਆਂ ਖਿਲਾਫ ਸਖ਼ਤ ਧਾਰਾਵਾਂ ਤਹਿਤ ਕੇਸ ਦਰਜ ਹੋਵੇ-ਸੰਧੂ

ਤਰਨ ਤਾਰਨ, 18 ਜੂਨ (ਹਰਿੰਦਰ ਸਿੰਘ)- ਪਹਿਲਾਂ ਜੰਮੂ ਕਸ਼ਮੀਰ ਵਿਚ ਕਸ਼ਮੀਰੀ ਪੰਡਤਾਂ ਵਲੋਂ ਸਿੱਖ ਪਰਿਵਾਰਾਂ ਦੀ ਕੁੱਟਮਾਰ, ਬਾਅਦ ਵਿਚ ਮੇਘਾਲਿਆ 'ਚ ਪਾਬੰਦੀਸ਼ੁਦਾ ਸੰਗਠਨ ਵਲੋਂ ਉੱਥੇ ਵੱਸਦੇ ਸਿੱਖਾਂ ਨੂੰ ਧਮਕੀਆਂ ਦੇਣਾ ਅਤੇ ਹੁਣ ਦਿੱਲੀ ਪੁਲਿਸ ਵਲੋਂ ਇਕ ...

ਪੂਰੀ ਖ਼ਬਰ »

ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਏ.ਡੀ.ਸੀ. ਨੂੰ ਮੰਗ ਪੱਤਰ

ਤਰਨ ਤਾਰਨ, 18 ਜੂਨ (ਪਰਮਜੀਤ ਜੋਸ਼ੀ)-ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਜ਼ਿਲ੍ਹਾ ਤਰਨ ਤਾਰਨ ਦੀ ਇਕਾਈ ਵਲੋਂ ਸੂਬਾਈ ਕਮੇਟੀ ਦੇ ਸੱਦੇ ਤਹਿਤ ਖੇਤ ਮਜ਼ਦੂਰਾਂ ਦੀ ਮੰਗਾਂ ਸਬੰਧੀ ਏ.ਡੀ.ਸੀ. ਕੁਲਬੀਰ ਸਿੰਘ ਧਾਲੀਵਾਲ ਨੂੰ ਮੰਗ ਪੱਤਰ ਦਿੱਤਾ ਗਿਆ | ਕਾਮਰੇਡ ਲਛਮਣ ਦਾਸ ...

ਪੂਰੀ ਖ਼ਬਰ »

ਮਾਈਗ੍ਰੇਟਰੀ ਪਲਸ ਪੋਲੀਓ ਰਾਊਾਡ ਤਹਿਤ 851 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ

ਮੀਆਂਵਿੰਡ, 18 ਜੂਨ (ਗੁਰਪ੍ਰਤਾਪ ਸਿੰਘ ਸੰਧੂ)- ਮਾਈਗ੍ਰੇਟਰੀ ਪਲਸ ਪੋਲੀਓ ਰਾਊਾਡ ਦੇ ਦੂਸਰੇ ਦਿਨ ਤੱਕ 851 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ | ਸੀਨੀਅਰ ਮੈਡੀਕਲ ਅਫ਼ਸਰ ਡਾ: ਜੁਗਲ ਕੁਮਾਰ ਨੇ ਦੱਸਿਆ ਕਿ ਸਿਵਲ ਸਰਜਨ ਡਾ: ਅਨੂਪ ਕੁਮਾਰ ਦੇ ਦਿਸ਼ਾ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਸੁਰ ਸਿੰਘ, 18 ਜੂਨ (ਧਰਮਜੀਤ ਸਿੰਘ)- ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸਮੂਹ ਨਗਰ ਨਿਵਾਸੀ ਸੰਗਤਾਂ ਵਲੋਂ 'ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਜੀ' ਦੇ ਮੁਖੀ, ਬਾਬਾ ਬਿਧੀ ਚੰਦ ਦੇ 12ਵੇਂ ਜਾਨਸ਼ੀਨ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਮੁਹਿੰਮ ਤਹਿਤ ਕੱਢੀ ਰੈਲੀ

ਸਰਾਏਾ ਅਮਾਨਤ ਖਾਂ, 18 ਜੂਨ (ਨਰਿੰਦਰ ਸਿੰਘ ਦੋਦੇ)- ਜ਼ਿਲ੍ਹਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਨਸ਼ਿਆਂ ਵਿਰੋਧੀ ਮੁਹਿੰਮ ਤਹਿਤ ਜੀ.ਓ.ਜੀ. ਵਲੰਟੀਅਰਾਂ ਵਲੋਂ ਸਰਪੰਚ ...

ਪੂਰੀ ਖ਼ਬਰ »

ਸ਼ਹੀਦ ਰਾਜਪਾਲ ਮਹਾਸ਼ਾ ਗਰਲਜ਼ ਸਕੂਲ ਵਿਖੇ ਬੂਟੇ ਲਗਾਏ

ਫਤਿਆਬਾਦ, 18 ਜੂਨ (ਹਰਵਿੰਦਰ ਸਿੰਘ ਧੂੰਦਾ)- ਕਸਬਾ ਫਤਿਆਬਾਦ ਸਥਿਤ ਸ਼ਹੀਦ ਰਾਜਪਾਲ ਮਹਾਸ਼ਾ ਗਰਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਹਾਸ਼ਾ ਰਾਜਪਾਲ ਦੇ ਬੇਟਿਆਂ ਅਨੁਰਾਗ ਕੁਮਾਰ ਮਿੰਟੂ ਮਹਾਸ਼ਾ, ਲਖਣ ਮਹਾਸ਼ਾ, ਜੰਗਲੀ ਮਹਾਸ਼ਾ ਤੇ ਅਸ਼ੋਕ ਮਹਾਸ਼ਾ ਦੀ ਅਗਵਾਈ ਹੇਠ, ...

ਪੂਰੀ ਖ਼ਬਰ »

ਪਿੰਡ ਸਰਹਾਲੀ ਤੋਂ ਚੋਹਲਾ ਸਾਹਿਬ ਤੱਕ ਨਗਰ ਕੀਰਤਨ ਸਜਾਇਆ

ਸਰਹਾਲੀ ਕਲਾਂ, 18 ਜੂਨ (ਅਜੈ ਸਿੰਘ ਹੁੰਦਲ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਰਹਾਲੀ ਪਿੰਡ ਤੋਂ ਚੱਲ ਕੇ ਪਿੰਡ ਭੈਣੀ (ਚੋਹਲਾ ਸਾਹਿਬ) ਪਹੁੰਚਣ ਦੇ ਦਿਹਾੜੇ ਨੂੰ ਸਮਰਪਿਤ ਪਿੰਡ ਸਰਹਾਲੀ ਤੋਂ ਚੋਹਲਾ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ | ਕਾਰ ਸੇਵਾ ਸੰਪਰਦਾਇ ਸਰਹਾਲੀ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਸਰਾਏਾ ਅਮਾਨਤ ਖਾਂ, 18 ਜੂਨ (ਨਰਿੰਦਰ ਸਿੰਘ ਦੋਦੇ)- ਸਬ ਡਵੀਜ਼ਨ ਸਰਾਏਾ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਛਾਪਾ ਵਿਖੇ ਬਿਜਲੀ ਦੀਆਂ ਟੁੱਟੀਆਂ ਤਾਰਾ ਜੋੜਣ ਲੱਗਿਆਂ ਤਾਰਾਂ ਵਿੱਚ ਕਰੰਟ ਆ ਜਾਣ ਕਾਰਨ ਇਕ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਿਛਲੇ ...

ਪੂਰੀ ਖ਼ਬਰ »

ਪੰਜਾਬ ਪੁਲਿਸ ਨੇ ਮੁਸ਼ਤੈਦੀ ਵਿਖਾਉਂਦੇ ਹੋਏ ਖੋਹੀ ਕਾਰ ਦੋ ਘੰਟਿਆਂ 'ਚ ਕੀਤੀ ਬਰਾਮਦ

ਫਤਿਆਬਾਦ, 18 ਜੂਨ (ਹਰਵਿੰਦਰ ਸਿੰਘ ਧੂੰਦਾ)¸ ਪੰਜਾਬ ਪੁਲਿਸ ਆਪਣੀ ਆਈ 'ਤੇ ਆ ਜਾਵੇ ਤਾਂ ਅਨਹੋਣੀ ਨੂੰ ਹੋਣੀ ਵਿਚ ਬਦਲ ਦਿੰਦੀ ਹੈ ਜਿਸ ਦੀ ਤਾਜ਼ਾ ਮਿਸਾਲ ਸੋਮਵਾਰ ਸ਼ਾਮ ਨੂੰ ਕਰੀਬ ਛੇ ਵਜੇ ਕਿਸੇ ਰਾਹਗੀਰ ਤੋਂ ਖੋਹੀ ਕਾਰ ਦੋ ਘੰਟਿਆਂ ਵਿਚ ਬਰਾਮਦ ਕਰ ਲੈਣ ਤੋਂ ਮਿਲਦੀ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਖੂਨ ਨਾਲ ਮੰਗ ਪੱਤਰ ਲਿਖ ਕੇ ਮੁੱਖ ਮੰਤਰੀ ਦੇ ਨਾਂਅ ਭੇਜਿਆ

ਤਰਨ ਤਾਰਨ, 18 ਜੂਨ (ਹਰਿੰਦਰ ਸਿੰਘ)-ਆਲ ਪੰਜਾਬ ਆਂਗਣਵਾੜੀ ਯੂਨੀਅਨ ਬਲਾਕ ਤਰਨ ਤਾਰਨ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੇ ਸਬੰਧ ਵਿਚ ਬਲਾਕ ਪ੍ਰਧਾਨ ਗੁਰਪ੍ਰੀਤ ਕੌਰ ਰਮਾਣਾ ਦੀ ਅਗਵਾਈ ਹੇਠ ਤੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਪੰਜਾਬੀ ਫਿਲਮ ਅੰਗਰੇਜ਼ ਪੁੱਤ ਦਾ ਪੋਸਟਰ ਜਾਰੀ

ਤਰਨ ਤਾਰਨ, 18 ਜੂਨ (ਹਰਿੰਦਰ ਸਿੰਘ)-ਪਿਛਲੇ ਕੁਝ ਸਾਲਾਂ ਤੋਂ ਪੰਜਾਬੀ ਫਿਲਮਾਂ ਨੇ ਫਿਲਮੀ ਦੁਨੀਆਂ ਵਿਚ ਅਜਿਹਾ ਤਹਿਲਕਾ ਮਚਾਇਆ ਹੈ ਕਿ ਦਰਸ਼ਕਾਂ ਨੂੰ ਪੰਜਾਬੀ ਫਿਲਮਾਂ ਦੀ ਹਿੰਦੀ ਫਿਲਮਾਂ ਤੋਂ ਵੀ ਵੱਧ ਉਤਸੁਕਤਾ ਰਹਿੰਦੀ ਹੈ ਕਿ ਫਲਾਣੀ ਫਿਲਮ ਕਦ ਰਿਲੀਜ਼ ਹੋਵੇਗੀ | ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਯੋਗਾ ਕੈਂਪ ਲਗਾਇਆ

ਪੱਟੀ, 18 ਜੂਨ (ਅਵਤਾਰ ਸਿੰਘ ਖਹਿਰਾ)- ਸਵ: ਪਰਵਿੰਦਰ ਸਿੰਘ ਜੌਲੀ ਦੀ ਯਾਦ ਨੂੰ ਸਮਰਪਿਤ ਯੰਗਮੈਨ ਕਲੱਬ ਪੱਟੀ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਸਬੰਧ ਵਿਚ ਯੋਗ ਕੈਂਪ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਪ੍ਰਧਾਨ ਬਲਦੇਵ ਮਹਿਤਾ, ਰਾਜੇਸ਼ ਸ਼ਰਮਾ, ਹਰੀ ਚੰਦ ਨੇ ਦੱਸਿਆ ...

ਪੂਰੀ ਖ਼ਬਰ »

ਮਣ ਤੋਂ ਬਗੈਰ ਅੰਨ੍ਹਾ ਖੂਹ ਦੇ ਰਿਹੈ ਕਿਸੇ ਅਣਸੁਖਾਵੀਂ ਘਟਨਾ ਨੂੰ ਸੱਦਾ

ਫਤਿਆਬਾਦ, 18 ਜੂਨ (ਹਰਵਿੰਦਰ ਸਿੰਘ ਧੂੰਦਾ)¸ ਪਿੰਡ ਛਾਪੜੀ ਸਾਹਿਬ ਦੇ ਸਾਬਕਾ ਸਰਪੰਚ ਜਰਨੈਲ ਸਿੰਘ ਅਤੇ ਪ੍ਰਧਾਨ ਮਨਜਿੰਦਰ ਸਿੰਘ ਮਿੰਟੂ ਨੇ ਨਿਰਮਲ ਸਿੰਘ ਨਿੰਮਾ, ਹਰਦੀਪ ਸਿੰਘ, ਹਰਪਾਲ ਸਿੰਘ, ਪਲਵਿੰਦਰ ਸਿੰਘ ਬਾਜਵਾ, ਕੁਲਵਿੰਦਰ ਕਿੰਦਾ, ਲਖਬੀਰ ਸਿੰਘ ਤੇ ਹੋਰਨਾਂ ...

ਪੂਰੀ ਖ਼ਬਰ »

ਸਾਬਕਾ ਫੌਜੀਆਂ ਨੇ ਕੀਤੀ ਮੀਟਿੰਗ

ਤਰਨ ਤਾਰਨ, 18 ਜੂਨ (ਹਰਿੰਦਰ ਸਿੰਘ)—ਇੰਡੀਅਨ ਐਕਸ ਸਰਵਸਿਜ਼ ਦੀ ਮੀਟਿੰਗ ਕਰਨਲ ਰੁਪਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਕੈਪ: ਦੀਦਾਰ ਸਿੰਘ, ਕਰਨਲ ਭਾਗ ਸਿੰਘ, ਕੈਪਟਨ ਮੇਵਾ ਸਿੰਘ, ਕੈਪ: ਗੁਰਦੀਪ ਸਿੰਘ ਵਿਸ਼ੇਸ ਤੌਰ 'ਤੇ ਹਾਜ਼ਰ ਸਨ | ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਗਿ੍ਫਤਾਰ

ਤਰਨ ਤਾਰਨ, 18 ਜੂਨ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਥਾਣਾ ਝਬਾਲ ਦੇ ਐੱਸ.ਆਈ. ਦੇਸਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX