ਤਾਜਾ ਖ਼ਬਰਾਂ


ਹਲਕਾ ਸ਼ੁਤਰਾਣਾ ਦੇ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਪਿਆ 200 ਫੁੱਟ ਪਾੜ
. . .  5 minutes ago
ਸ਼ੁਤਰਾਣਾ, 20 ਜੁਲਾਈ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ 'ਚ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਅੱਜ ਤੜਕੇ ਕਰੀਬ 200 ਫੁੱਟ ਪਾੜ ਪੈ ਗਿਆ ਤੇ ਆਲੇ ਦੁਆਲੇ ਦੇ ਇਲਾਕੇ 'ਚ ਪਾਣੀ ਭਰ ਗਿਆ ਹੈ। ਘੱਗਰ ਦਰਿਆ 'ਚ ਪਏ ਹੋਏ ...
ਸੁਖ ਸਰਕਾਰੀਆ ਨੇ ਦਾਰਾਪੁਰ ਦੇ ਮੰਡ ਖੇਤਰ ਵਿੱਚ ਬਿਆਸ ਦਰਿਆ ਦਾ ਲਿਆ ਜਾਇਜ਼ਾ
. . .  12 minutes ago
ਖਡੂਰ ਸਾਹਿਬ, 20 ਜੁਲਾਈ (ਰਸ਼ਪਾਲ ਸਿੰਘ ਕੁਲਾਰ)- ਬਿਆਸ ਦਰਿਆ ਵੱਲੋਂ ਦਾਰਾਪੁਰ ਵਿਖੇ ਕਿਸਾਨਾਂ ਦੀ ਜ਼ਮੀਨ ਨੂੰ ਲਗਾਈ ਜਾ ਰਹੀ ਢਾਹ ਦਾ ਜਾਇਜ਼ਾ ਲੈਣ ਲਈ ਅੱਜ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਐਮ ਪੀ...
ਜਿਸ ਭਾਜਪਾ ਨੇ ਉਂਗਲੀ ਫੜ੍ਹ ਕੇ ਚੱਲਣਾ ਸਿਖਾਇਆ ਸਿੱਧੂ ਨੇ ਉਸ ਨਾਲ ਹੀ ਕੀਤਾ ਵਿਸ਼ਵਾਸਘਾਤ- ਮਲਿਕ
. . .  28 minutes ago
ਜਲੰਧਰ, 20 ਜੁਲਾਈ (ਚਿਰਾਗ਼)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਸਵੀਕਾਰ ਕੀਤੇ ਜਾਣ 'ਤੇ ਬੋਲਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਕਿ ਸਿੱਧੂ ਕੋਈ ਵੀ ਸਮਝੌਤਾ ਆਪਣੇ ਨਿੱਜੀ ਸਵਾਰਥ ਲਈ ...
ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ ਭਾਜਪਾ 'ਚ ਹੋਏ ਸ਼ਾਮਲ
. . .  53 minutes ago
ਜਲੰਧਰ, 20 ਜੁਲਾਈ (ਚਿਰਾਗ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਭਾਜਪਾ 'ਚ ਸ਼ਾਮਲ ਹੋ ਗਏ। ਦੋਹਾਂ ਨੇ...
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪ੍ਰਿਯੰਕਾ ਨੇ ਕਿਹਾ- ਪੁਲਿਸ ਨੇ 15 ਲੋਕਾਂ ਨੂੰ ਮਿਲਣ ਤੋਂ ਰੋਕਿਆ
. . .  59 minutes ago
ਲਖਨਊ, 20 ਜੁਲਾਈ- ਚੁਨਾਰ ਗੈਸਟ ਹਾਊਸ ਵਿੱਚ ਮੌਜੂਦ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਸੋਨਭੱਦਰ ਹੱਤਿਆ ਕਾਂਡ ਦੇ ਪੀੜਤ ਪਰਿਵਾਰਾਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਹੈ ਪਰ 15 ਲੋਕਾਂ ਨੂੰ ਪੁਲਿਸ ਨੇ ਬਾਹਰ ਹੀ ਰੋਕ ਲਿਆ...
ਸੋਨਭੱਦਰ ਹੱਤਿਆ ਕਾਂਡ : ਪੀੜਤਾਂ ਦੇ ਪਰਿਵਾਰਕ ਮੈਂਬਰ ਪ੍ਰਿਯੰਕਾ ਨੂੰ ਮਿਲਣ ਲਈ ਚੁਨਾਰ ਗੈਸਟ ਹਾਊਸ ਪਹੁੰਚੇ
. . .  about 1 hour ago
ਲਖਨਊ, 20 ਜੁਲਾਈ- ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਦੇ ਪਰਿਵਾਰਕ ਮੈਂਬਰ ਅੱਜ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਮਿਲਣ ਲਈ ਮਿਰਜ਼ਾਪੁਰ ਸਥਿਤ ਚੁਨਾਰ...
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਮੁੰਬਈ, 20 ਜੁਲਾਈ- ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ 'ਚ ਅੱਜ ਸਵੇਰੇ 9.17 ਵਜੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.5 ਮਾਪੀ ਗਈ। ਭੂਚਾਲ ਕਾਰਨ ਇੱਥੇ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ...
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  about 1 hour ago
ਅਜਨਾਲਾ, 20 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਵਲੋਂ ਪੰਜਾਬ ਕੈਬਨਿਟ 'ਚੋਂ ਦਿੱਤਾ ਗਿਆ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਮੁੱਖ ਮੰਤਰੀ ਵਲੋਂ ਅਸਤੀਫ਼ਾ ਸੂਬੇ ਦੇ ਰਾਜਪਾਲ ਨੂੰ ਭੇਜ ਦਿੱਤਾ...
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  about 1 hour ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ.................................
ਅੱਜ ਪ੍ਰਿਯੰਕਾ ਗਾਂਧੀ ਨੂੰ ਮਿਲਣ ਲਈ ਚੁਨਾਰ ਜਾਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  about 1 hour ago
ਨਵੀਂ ਦਿੱਲੀ, 20 ਜੁਲਾਈ- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਅੱਜ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਮਿਲਣ ਲਈ ਉੱਤਰ ਪ੍ਰਦੇਸ਼ ਦੇ ਚੁਨਾਰ ਜਾਣਗੇ। ਦੱਸ ਦਈਏ ਕਿ ਲੰਘੇ ਦਿਨ ਉਹ ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ...
ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ ਰਹੇ ਟੀ. ਐੱਮ. ਸੀ. ਨੇਤਾਵਾਂ ਨੂੰ ਪੁਲਿਸ ਨੇ ਰੋਕਿਆ
. . .  about 2 hours ago
ਲਖਨਊ, 20 ਜੁਲਾਈ- ਕਾਂਗਰਸ ਦੀ ਜਨਰਲ ਸਕੱਤਕ ਪ੍ਰਿਯੰਕਾ ਗਾਂਧੀ ਵਾਡਰਾ ਤੋਂ ਬਾਅਦ ਤ੍ਰਿਣਮੂਲ ਕਾਂਗਰਸ ਦੇ ਚਾਰ ਮੈਂਬਰੀ ਸੰਸਦੀ ਵਫ਼ਦ ਨੂੰ ਵਾਰਾਨਸੀ ਪੁਲਿਸ ਨੇ ਬਾਬਤਪੁਰ ਦੇ ਲਾਲ ਬਹਾਦਰ ਸ਼ਾਸਤਰੀ ਕੌਮਾਂਤਰੀ ਹਵਾਈ ਅੱਡੇ 'ਤੇ ਰੋਕ ਲਿਆ। ਦੱਸ ਦਈਏ ਕਿ ਇਹ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 20 ਜੁਲਾਈ- ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਮੇਂਧਰ ਸੈਕਟਰ 'ਚ ਅੱਜ ਪਾਕਿਸਤਾਨੀ ਫੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਪਾਕਿਸਤਾਨ ਨੇ ਸਵੇਰੇ 9 ਵਜੇ ਗੋਲੀਬਾਰੀ ਕੀਤੀ, ਜਿਸ ਦਾ ਭਾਰਤੀ ਫੌਜ ਵਲੋਂ ਮੂੰਹ-ਤੋੜ ਜਵਾਬ...
ਬਿਜਲੀ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  about 2 hours ago
ਡੇਰਾਬੱਸੀ, 20 ਜੁਲਾਈ (ਗੁਰਮੀਤ ਸਿੰਘ, ਸ਼ਾਮ ਸਿੰਘ ਸੰਧੂ)- ਸਥਾਨਕ ਰਾਮ ਮੰਦਿਰ ਦੀ ਮਾਰਕਿਟ 'ਚ ਸਥਿਤ ਇੱਕ ਬਿਜਲੀ ਦੀ ਦੁਕਾਨ 'ਚ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੇ ਅੱਗ ਬੁਝਾਊ ਦਸਤੇ ਦੇ...
ਬੀ. ਐੱਸ. ਐੱਫ. ਦੇ ਆਈ. ਜੀ. ਨੇ 'ਕਾਰਗਿਲ ਵਿਜੇ ਦਿਵਸ' ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  about 2 hours ago
ਜਲੰਧਰ, 20 ਜੁਲਾਈ (ਚਿਰਾਗ)- ਪੰਜਾਬ ਫਰੰਟੀਅਰ ਬੀ. ਐੱਸ. ਐੱਫ. ਦੇ ਹੈੱਡਕੁਆਰ ਜਲੰਧਰ ਕੈਂਟ ਵਿਖੇ 'ਕਾਰਗਿਲ ਵਿਜੇ ਦਿਵਸ' ਦਾ ਆਯੋਜਨ 20 ਤੋਂ 27 ਜੁਲਾਈ ਤੱਕ ਕੀਤਾ ਜਾ ਰਿਹਾ ਹੈ। ਇਸ ਹਫ਼ਤਾਵਰੀ ਸਮਾਰੋਹ ਦੌਰਾਨ ਸ਼ਹੀਦਾਂ ਦੇ ਸਨਮਾਨ ਲਈ ਵੱਖ-ਵੱਖ...
ਚੀਨ ਦੀ ਗੈਸ ਫੈਕਟਰੀ 'ਚ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 2 hours ago
ਬੀਜਿੰਗ, 20 ਜੁਲਾਈ- ਮੱਧ ਚੀਨ ਦੇ ਹੇਨਾਨ ਸੂਬੇ 'ਚ ਇੱਕ ਗੈਸ ਫੈਕਟਰੀ 'ਚ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ ਹੋ ਗਈ, ਜਦਕਿ 19 ਹੋਰ ਜ਼ਖ਼ਮੀ ਹੋ ਗਏ। ਇਸ ਹਾਦਸੇ 'ਚ ਪੰਜ ਲੋਕ ਲਾਪਤਾ ਹਨ। ਸਥਾਨਕ ਅਧਿਕਾਰੀਆਂ ਵਲੋਂ ਅੱਜ ਇਹ ਜਾਣਕਾਰੀ ਦਿੱਤੀ ਗਈ ਹੈ...
ਇਲਾਹਾਬਾਦ ਹਾਈਕੋਰਟ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਾਰੀ ਕੀਤਾ ਨੋਟਿਸ
. . .  1 minute ago
ਵਿਜੇ ਦਿਵਸ ਮੌਕੇ ਅੱਜ ਕਾਰਗਿਲ ਜਾਣਗੇ ਰਾਜਨਾਥ ਸਿੰਘ
. . .  about 4 hours ago
ਅਰੁਣਾਚਲ ਪ੍ਰਦੇਸ਼ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  1 day ago
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  1 day ago
ਕੁੱਝ ਵਿਧਾਇਕਾ ਦਾ ਸੁਰੱਖਿਆ ਕਾਰਨਾਂ ਕਰ ਕੇ ਸਦਨ 'ਚ ਨਾ ਆਉਣ ਦਾ ਬਹਾਨਾ ਝੂਠਾ- ਸਪੀਕਰ
. . .  1 day ago
ਅਧਿਆਪਕ ਦਾ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਜਬਰ ਜਨਾਹ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ ਮਿਲੀ ਅੰਤਰਿਮ ਰਾਹਤ
. . .  1 day ago
ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਲਮਛੋੜ ਹੜਤਾਲ ਸ਼ੁਰੂ
. . .  1 day ago
ਕੁਮਾਰਸਵਾਮੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
. . .  1 day ago
ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਹੋਈ ਮੌਤ
. . .  1 day ago
ਆਈ. ਸੀ. ਸੀ. ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਹੋਏ ਸਚਿਨ ਤੇਂਦੁਲਕਰ
. . .  1 day ago
ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨੂੰ ਕਰੋੜਾਂ ਦਾ ਹੋਇਆ ਨੁਕਸਾਨ
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ 21 ਜੁਲਾਈ ਨੂੰ ਹੋਵੇਗੀ ਚੋਣ ਕਮੇਟੀ ਦੀ ਬੈਠਕ
. . .  1 day ago
ਟੈਂਕਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ 4 ਮੌਤਾਂ
. . .  1 day ago
ਅਵਾਰਾ ਕੁੱਤਿਆਂ ਨੇ ਪ੍ਰਵਾਸੀ ਮਜ਼ਦੂਰ ਨੂੰ ਨੋਚ-ਨੋਚ ਕੇ ਖਾਧਾ
. . .  1 day ago
ਸਫ਼ਾਈ ਸੇਵਕਾਂ ਨੇ ਕੈਪਟਨ ਖ਼ਿਲਾਫ਼ ਮੀਂਹ ਦੇ ਖੜ੍ਹੇ ਪਾਣੀ 'ਚ ਕੀਤਾ ਰੋਸ ਪ੍ਰਦਰਸ਼ਨ
. . .  1 day ago
ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ, ਮਨਤਾਰ ਬਰਾੜ ਅਤੇ ਉਮਰਾਨੰਗਲ ਫ਼ਰੀਦਕੋਟ ਅਦਾਲਤ 'ਚ ਪੇਸ਼
. . .  1 day ago
ਅੱਜ ਸ਼ਾਮ 6 ਵਜੇ ਤੱਕ ਬਹੁਮਤ ਸਾਬਤ ਕਰਨ ਕੁਮਾਰਸਵਾਮੀ- ਰਾਜਪਾਲ
. . .  1 day ago
ਬਾਦਸ਼ਾਹਪੁਰ ਨੇੜੇ ਘੱਗਰ ਦਰਿਆ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਜਲੰਧਰ 'ਚ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
ਤੇਜ਼ ਰਫ਼ਤਾਰ ਟਿੱਪਰ ਵਲੋਂ ਕੁਚਲਣ ਕਾਰਨ ਔਰਤ ਦੀ ਮੌਤ
. . .  1 day ago
ਸੋਮਵਾਰ ਤੱਕ ਜਾਰੀ ਰਹੇਗੀ ਚਰਚਾ : ਸਿੱਧਰਾਮਈਆ
. . .  1 day ago
ਵਿਧਾਨ ਸਭਾ ਦੀ ਕਾਰਵਾਈ 3 ਵਜੇ ਤੱਕ ਮੁਲਤਵੀ
. . .  1 day ago
ਕਰਨਾਟਕ ਸਿਆਸੀ ਸੰਕਟ : ਵਿਸ਼ਵਾਸ ਮਤ 'ਤੇ ਰਾਜਪਾਲ ਦੀ ਡੈੱਡਲਾਈਨ ਖ਼ਤਮ
. . .  1 day ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਚੋਲਾ ਬਦਲਦਿਆਂ ਨਿਸ਼ਾਨ ਸਾਹਿਬ ਦੇ ਉੱਪਰੋਂ ਡਿੱਗਣ ਕਾਰਨ ਨਿਹੰਗ ਸਿੰਘ ਦੀ ਦਰਦਨਾਕ ਮੌਤ
. . .  1 day ago
ਬਾਬਰੀ ਮਸਜਿਦ ਮਾਮਲਾ: ਸੁਪਰੀਮ ਕੋਰਟ ਨੇ 9 ਮਹੀਨਿਆਂ ਦੇ ਅੰਦਰ ਫ਼ੈਸਲਾ ਸੁਣਾਉਣ ਦਾ ਦਿੱਤਾ ਹੁਕਮ
. . .  1 day ago
''ਅਲਵਿਦਾ ਮਾਂ...ਹੋਰ ਕੁਝ ਨਹੀਂ ਕਹਿਣ ਨੂੰ ਬਸ'' ਲਿਖ ਕੇ ਭਾਵੁਕ ਹੁੰਦਿਆਂ ਸ਼ੈਰੀ ਮਾਨ ਨੇ ਦਿੱਤੀ ਮਾਂ ਦੇ ਦੇਹਾਂਤ ਦੀ ਜਾਣਕਾਰੀ
. . .  1 day ago
ਪਟੜੀ ਤੋਂ ਲੱਥਾ ਰੇਲ ਗੱਡੀ ਦਾ ਇੰਜਣ, ਪਠਾਨਕੋਟ-ਡਲਹੌਜ਼ੀ ਕੌਮੀ ਹਾਈਵੇਅ 'ਤੇ ਲੱਗਾ ਵੱਡਾ ਜਾਮ
. . .  1 day ago
ਰਾਮਪੁਰਾ 'ਚ ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਆਜ਼ਮ ਖ਼ਾਨ ਦੇ ਖ਼ਿਲਾਫ਼ 23 ਕੇਸ ਦਰਜ -ਐਸ.ਪੀ.
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 5 ਹਾੜ ਸੰਮਤ 551
ਿਵਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਬਠਿੰਡਾ /ਮਾਨਸਾ

ਮੌਨਸੂਨ ਦੀ ਪਹਿਲੀ ਵਰਖ਼ਾ ਨਾਲ ਮਿਲੀ ਵੱਡੀ ਰਾਹਤ-ਝੋਨੇ ਦੀ ਲਵਾਈ ਨੇ ਫ਼ੜੀ ਰਫ਼ਤਾਰ

ਕੰਵਲਜੀਤ ਸਿੰਘ ਸਿੱਧੂ
ਬਠਿੰਡਾ, 18 ਜੂਨ-ਮੌਨਸੂਨ ਦੀ ਪਹਿਲੀ ਵਰਖ਼ਾ ਨੇ ਪਿਛਲੇ ਦਿਨਾਂ ਤੋਂ ਚੱਲ ਰਹੇ 42 ਤੋਂ 45 ਡਿਗਰੀ ਸੈਲਸੀਅਸ ਵਾਲੇ ਅਤਿ ਗਰਮ ਵਾਤਾਵਰਨ ਤੋਂ ਸਾਰੇ ਵਰਗਾਂ ਨੂੰ ਵੱਡੀ ਰਾਹਤ ਮਿਲੀ ਹੈ | ਇਸ ਨਾਲ ਗਰਮੀ ਨਾਲ ਸੁੱਕ ਰਹੀ ਨਰਮੇ ਦੀ ਫ਼ਸਲ, ਹਰੇ ਚਾਰੇ ਦੀਆਂ ਫ਼ਸਲਾਂ ਅਤੇ ਝੁਲਸ ਰਹੇ ਰੁੱਖ਼ ਨੂੰ ਵੀ ਸੰਜੀਵਨੀ ਬਣਕੇ ਇਹ ਵਰਖ਼ਾ ਆਈ ਹੈ | ਉਧਰ ਦੂਸਰੇ ਪਾਸੇ ਵਰਖ਼ਾ ਦੇ ਆਉਣ ਨਾਲ ਚੱਲ ਰਹੀ ਝੋਨੇ ਦੀ ਲਵਾਈ ਦੇ ਕੰਮ 'ਚ ਤੇਜ਼ੀ ਆਈ ਹੈ ਅਤੇ ਪੀ.ਐਸ.ਪੀ.ਸੀ.ਐਲ. ਦੇ ਬਿਜਲੀ ਟਰਾਸਮੀਟਰਾਂ 'ਤੇ ਚੱਲ ਰਿਹਾ ਪੀਕ ਲੋਡ ਵੀ ਹੇਠਾਂ ਆਇਆ ਹੈ, ਪਰ ਝੱਖੜ ਨਾਲ ਦਰੱਖਤ ਟੁੱਟਕੇ ਬਿਜਲੀ ਸਪਲਾਈ ਲਾਈਨਾਂ 'ਤੇ ਡਿੱਗੇ ਦਰੱਖ਼ਤਾਂ ਕਾਰਨ ਲੰਬਾਂ ਸਮਾਂ ਬਿਜਲੀ ਸਪਲਾਈ ਪ੍ਰਭਾਵਿਤ ਰਹੀ | ਦੂਸਰੇ ਪਾਸੇ ਸ਼ਹਿਰ ਵਿਚ ਪਈ 28 ਐਮ.ਐਮ. ਵਰਖ਼ਾ ਕਾਰਨ ਬਠਿੰਡਾ ਸ਼ਹਿਰ ਦੇ ਦਰਜਨਾਂ ਇਲਾਕੇ ਜਲ ਥਲ ਹੋ ਗਏ | ਸ਼ਹਿਰੀ ਖੇਤਰ ਦੇ ਦਰਜਨਾਂ ਇਲਾਕਿਆਂ ਲਈ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਵੱਡੀ ਬਠਿੰਡਾ ਵਿਚ ਬੀਤੀ ਰਾਤ ਤੇਜ਼ ਹਨ੍ਹੇਰੀ, ਝੱਖੜ ਕਾਰਨ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਰਿਹਾ | ਲੰਬੀ ਔੜ ਬਾਅਦ ਆਈ ਭਾਰੀ ਵਰਖ਼ਾ ਨੇ ਬਠਿੰਡਾ ਸ਼ਹਿਰ 'ਚ ਸਥਿਤ ਡਿਪਟੀ ਕਮਿਸ਼ਨਰ ਰਿਹਾਇਸ਼, ਸੀਨੀਅਰ ਪੁਲਿਸ ਕਪਤਾਨ ਰਿਹਾਇਸ਼, ਜ਼ਿਲ੍ਹਾ ਕਚਹਿਰੀਆਂ ਨੂੰ ਜਾਂਦੀ ਪ੍ਰਮੁੱਖ ਸੜਕ, ਸਿਰਕੀ ਬਾਜ਼ਾਰ, ਪਾਵਰ ਹਾਊਸ ਰੋਡ, ਪਰਸਰਾਮ ਨਗਰ ਮੇਨ ਚੌਕ, ਰੋਜ਼ ਗਾਰਡਨ, ਮੁਲਤਾਨੀਆ ਰੋਡ ਸਮੇਤ ਸ਼ਹਿਰ ਦੀਆਂ ਦਰਜਨਾਂ ਪ੍ਰਮੁੱਖ ਥਾਵਾਂ 'ਤੇ ਲੋਕਾਂ ਦੇ ਘਰਾਂ 'ਚ ਪਾਣੀ ਭਰ ਗਿਆ, ਜਿਸ ਕਾਰਨ ਲੋਕਾਂ ਨੂੰ ਵੱਡੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਉਧਰ ਵੱਡੇ ਦਾਅਵਿਆਂ ਦੇ ਬਾਵਜੂਦ 12 ਘੰਟੇ ਬਾਅਦ ਵੀ ਕਈ ਇਲਾਕਿਆਂ ਵਿਚ ਬਰਸਾਤੀ ਪਾਣੀ ਜਮ੍ਹਾਂ ਸੀ ਅਤੇ ਪਾਵਰ ਹਾਊਸ ਰੋਡ ਸਮੇਤ ਸਿਰਕੀ ਬਾਜ਼ਾਰ ਵਿਖੇ ਆਵਾਜਾਈ ਬੰਦ ਸੀ | ਇਸ ਵਾਰ ਵੀ ਮੌਨਸੂਨ ਦੀ ਪਹਿਲੀ ਵਰਖ਼ਾ ਦੇ ਪਾਣੀ ਦੀ ਨਿਕਾਸੀ ਤੁਰੰਤ ਹੋਣ ਦੇ ਵੱਡੇ ਦਾਅਵੇ ਧਰੇ ਧਰਾਏ ਰਹਿ ਗਏ | ਵਰਖ਼ਾ ਦੇ 28 ਐਮ. ਐਮ. ਜਮ੍ਹਾਂ ਹੋਏ ਪਾਣੀ ਕਾਰਨ ਸ਼ਹਿਰ ਦੇ ਵਧੇਰੇ ਇਲਾਕਿਆਂ ਵਿਚ ਢਾਈ ਤੋਂ 3 ਫੁੱਟ ਤੱਕ ਪਾਣੀ ਭਰ ਗਿਆ | ਇਸ ਸਬੰਧੀ ਨਿਗਮ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਪਾਣੀ ਦੀ ਨਿਕਾਸੀ ਲਈ ਮੋਟਰਾਂ ਚੱਲ ਰਹੀਆਂ ਹਨ ਅਤੇ ਛੇਤੀ ਹੀ ਇਸ ਦੀ ਨਿਕਾਸੀ ਹੋ ਜਾਣੀ ਹੈ | ਇਸ ਵਰਖ਼ਾ ਕਾਰਨ ਬਿਜਲੀ ਸਪਲਾਈ ਵੀ ਕਈ ਥਾਵਾਂ 'ਤੇ ਪ੍ਰਭਾਵਿਤ ਰਹੀ, ਜਿਸ ਨੂੰ ਦਰੁੱਸਤ ਕਰਨ ਲਈ ਸਾਰਾ ਦਿਨ ਬਿਜਲੀ ਅਧਿਕਾਰੀ ਤੇ ਕਰਮਚਾਰੀ ਨੂੰ ਮੁਸ਼ੱਕਤ ਕਰਨੀ ਪਈ | ਸਮਾਜ ਸੇਵੀ ਵਕੀਲ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਕਰੋੜਾਂ ਰੁਪਏ ਖ਼ਰਚਣ ਦੇ ਬਾਅਦ ਬਰਸਾਤੀ ਪਾਣੀ ਦੀ ਨਿਕਾਸੀ ਨੂੰ ਲੈ ਕੇ ਸਾਲ ਦਰ ਸਾਲ ਲੋਕਾਂ ਨੂੰ ਇਕੋ ਪ੍ਰਕਾਰ ਦੀ ਸਮੱਸਿਆ ਨਾਲ ਨਿਪਟਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਇਹ ਜਾਂਚ ਦਾ ਵਿਸ਼ਾ ਹੈ ਕਿ ਹੁਣ ਤੱਕ ਬਠਿੰਡਾ ਵਿਚ ਬਰਸਾਤੀ ਪਾਣੀ ਦੀ ਨਿਕਾਸੀ ਲਈ ਕਿੰਨੇ ਕਰੋੜ ਖਰਚੇ ਗਏ ਅਤੇ ਕਿਸ ਰਾਹੀ ਖ਼ਰਚੇ ਗਏ | ਉਧਰ ਮੌਸਮ ਵਿਭਾਗ ਤੇ ਸੁਪਰ ਕੰਪਿਊਟਰ ਚੰਡੀਗੜ੍ਹ ਤੋਂ ਮਿਲੀ ਜਾਣਕਾਰੀ ਅਨੁਸਾਰ ਅਗਲੇ ਤਿੰਨ ਚਾਰ ਦਿਨ ਹੋਰ ਮੌਸਮ ਠੰਢਾ ਤੇ ਬੱਦਲਵਾਈ ਵਾਲਾ ਬਣਿਆ ਰਹੇਗਾ ਅਤੇ ਹਲਕੀ ਤੋਂ ਦਰਮਿਆਨੀ ਵਰਖ਼ਾ ਦੀ ਸੰਭਾਵਨਾ ਜਤਾਈ ਜਾ ਰਹੀ ਹੈ | 18 ਤੇ 19 ਜੂਨ ਨੂੰ ਮੁੜ 30 ਤੋਂ 40 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲਣ ਦੀ ਸੰਭਾਵਨਾ ਹੈ ਅਤੇ ਤਾਪਮਾਨ ਘੱਟ ਤੋਂ ਘੱਟ 25 ਤੋਂ 28 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 38 ਤੋਂ 41 ਡਿਗਰੀ ਸੈਲਸੀਅਸ ਰਹਿਣ ਦੇ ਅਨੁਮਾਨ ਹਨ | ਸਵੇਰ ਸਮੇਂ ਨਮੀ ਦੀ ਮਾਤਰਾ 52.70 ਅਤੇ ਸ਼ਾਮ ਸਮੇਂ 25.38 ਰਹਿਣ ਦਾ ਅਨੁਮਾਨ ਹੈ |
ਮੀਂਹ ਨੇ ਇਤਿਹਾਸਿਕ ਨਗਰ 'ਚ ਪ੍ਰਸ਼ਾਸਨਿਕ ਪ੍ਰਬੰਧਾਂ ਦੀ ਖੋਲ੍ਹੀ ਪੋਲ
ਤਲਵੰਡੀ ਸਾਬੋ, (ਰਣਜੀਤ ਸਿੰਘ ਰਾਜੂ)-ਇਲਾਕੇ 'ਚ ਬੀਤੀ ਰਾਤ ਤੋਂ ਸ਼ੁਰੂ ਹੋਈ ਬਾਰਸ਼ ਦੇ ਅੱਜ ਦਿਨ ਵੇਲੇ ਵੀ ਰੁਕ-ਰੁਕ ਕੇ ਪੈਣ ਨਾਲ ਇਤਿਹਾਸਿਕ ਨਗਰ ਤਲਵੰਡੀ ਸਾਬੋ ਵਿਚ ਪ੍ਰਸ਼ਾਸਨਿਕ ਪ੍ਰਬੰਧਾਂ ਦੀ ਪੋਲ ਖੁੱਲ੍ਹ ਗਈ ਤੇ ਜਿੱਥੇ ਥਾਂ-ਥਾਂ ਖੜ੍ਹੇ ਪਾਣੀ ਨਾਲ ਰੁੜ ਕੇ ਆਏ ਗੰਦ ਨੇ ਸਾਫ਼ ਸਫ਼ਾਈ ਦੀ ਤਸਵੀਰ ਪੇਸ਼ ਕੀਤੀ ਉੱਥੇ ਤਖਤ ਸ੍ਰੀ ਦਮਦਮਾ ਸਾਹਿਬ ਨੂੰ ਜਾਂਦੇ ਰਾਸਤੇ 'ਤੇ ਸੀਵਰੇਜ ਦੇ ਗੰਦੇ ਪਾਣੀ ਦੇ ਓਵਰਫ਼ਲੋ ਹੋਣ ਕਾਰਣ ਫੈਲੀ ਬਦਬੂ ਨੇ ਤਖਤ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਮੁਸ਼ਕਿਲ ਬਣਾਈ ਰੱਖੀ | ਮੀਂਹ ਦੇ ਪਾਣੀ ਨਾਲ ਸਭ ਤੋਂ ਵੱਧ ਮੁਸ਼ਕਿਲ ਬਾਜ਼ਾਰ ਦੇ ਦੁਕਾਨਦਾਰਾਂ ਤੇ ਰਾਹਗੀਰਾਂ ਨੂੰ ਪੇਸ਼ ਆਈ | ਗਿੱਲਾਂ ਦੇ ਮੁਹੱਲੇ ਵਿਚ ਐਕਸਚੇਂਜ ਵਾਲੀ ਸੜਕ ਦੇ ਹਮੇਸ਼ਾ ਵਾਂਗ ਇਸ ਵਾਰ ਵੀ ਗੋਡੇ-ਗੋਡੇ ਪਾਣੀ ਖੜਾ ਦਿਖਾਈ ਦਿੱਤਾ | ਸਭ ਤੋਂ ਵੱਡੀ ਸਮੱਸਿਆ ਤਖਤ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਨੂੰ ਝੱਲਣੀ ਪਈ ਜਿੱਥੇ ਤਖਤ ਸਾਹਿਬ ਦੇ ਏ ਗੇਟ ਦੇ ਸਾਹਮਣੇ ਸੀਵਰੇਜ ਦਾ ਗੰਦਾ ਪਾਣੀ ਓਵਰਫ਼ਲੋ ਹੋਣ ਕਾਰਣ ਮੀਂਹ ਦੇ ਪਾਣੀ ਵਿਚ ਰਲ ਗਿਆ ਤੇ ਉਕਤ ਗੰਦੇ ਪਾਣੀ ਦੀ ਬਦਬੂ ਤਖਤ ਸਾਹਿਬ ਦੇ ਨੇੜੇ ਬਣ ਰਹੀ ਡਿਉਢੀ ਤੱਕ ਆਉਂਦੀ ਰਹੀ | ਬਾਜ਼ਾਰ ਵਿਚ ਦੁਕਾਨ ਕਰਦੇ ਜਗਤਾਰ ਨੰਗਲਾ ਨੇ ਕਿਹਾ ਕਿ ਇਕ ਪਾਸੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਨਗਰਾਂ ਨੂੰ ਸਰਕਾਰ ਨੇ ਵਿਕਾਸ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਭੇਜੀਆਂ ਹਨ ਜਿਨ੍ਹਾਂ ਵਿਚ ਤਲਵੰਡੀ ਸਾਬੋ ਵੀ ਸ਼ਾਮਿਲ ਦੱਸਿਆ ਜਾਂਦਾ ਹੈ ਪਰ ਦੂਜੇ ਪਾਸੇ ਨਗਰ ਵਿਚ ਪ੍ਰਸ਼ਾਸਨ ਦੇ ਕੁੰਭਕਰਨੀ ਨੀਂਦ ਸੁੱਤੇ ਹੋਣ ਕਾਰਨ ਇਸ ਇਤਿਹਾਸਿਕ ਨਗਰ ਦਾ ਮੰਦਾ ਹਾਲ ਹੋ ਰਿਹਾ ਹੈ | ਨਗਰ ਨਿਵਾਸੀਆਂ ਦੀ ਮੰਗ ਹੈ ਕਿ ਸਰਕਾਰ ਨਗਰ ਵੱਲ ਵਿਸ਼ੇਸ਼ ਧਿਆਨ ਦੇਵੇ |
ਨਗਰ ਕੌਾਸਲ ਸੰਗਤ ਦੇ ਪ੍ਰਬੰਧਾਂ ਦੀ ਖੁੱਲ੍ਹੀ ਪੋਲ, ਮੰਡੀ ਵਾਸੀਆਂ ਲਈ ਮੀਂਹ ਆਫ਼ਤ ਬਣਿਆ
ਸੰਗਤ ਮੰਡੀ, (ਅੰਮਿ੍ਤਪਾਲ ਸ਼ਰਮਾ)-ਬੀਤੀ ਰਾਤ ਪਏ ਮੀਂਹ ਕਾਰਨ ਭਾਵੇਂ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਜਾ ਰਹੀ ਹੈ, ਪ੍ਰੰਤੂ ਸੰਗਤ ਮੰਡੀ ਦੇ ਦੁਕਾਨਦਾਰਾਂ ਲਈ ਮੀਂਹ ਕਿਸੇ ਆਫ਼ਤ ਤੋਂ ਘੱਟ ਨਹੀਂ ਹੈ | ਮੌਨਸੂਨ ਤੋਂ ਪਹਿਲਾਂ ਪਏ ਮੀਂਹ ਕਾਰਨ ਨਗਰ ਕੌਾਸਲ ਸੰਗਤ ਦੇ ਪ੍ਰਬੰਧਾਂ ਦੀ ਵੀ ਪੋਲ ਖੁੱਲ੍ਹ ਗਈ ਹੈ ਅਤੇ ਸੰਗਤ ਮੰਡੀ ਦੇ ਬਜ਼ਾਰ ਗੋਡੇ-ਗੋਡੇ ਪਾਣੀ ਨਾਲ ਭਰ ਗਏ ਹਨ | ਜ਼ਿਕਰਯੋਗ ਹੈ ਕਿ ਨਗਰ ਕੌਾਸਲ ਸੰਗਤ ਦੇ ਕਰੋੜਾਂ ਦੀ ਲਾਗਤ ਵਾਲੇ ਸੀਵਰੇਜ ਸਿਸਟਮ 'ਚ ਹੋਏ ਕਥਿਤ ਭਿ੍ਸ਼ਟਾਚਾਰ ਕਾਰਨ ਸਥਾਨਕ ਲੋਕਾਂ ਲਈ ਇਹ ਸਰਾਪ ਬਣਿਆ ਹੋਇਆ ਹੈ | ਇਥੇ ਮੀਂਹ ਪੈਣ ਤੋਂ ਬਿਨਾਂ ਵੀ ਓਵਰਫਲੋ ਹੋਏ ਸੀਵਰੇਜ ਸਿਸਟਮ ਕਾਰਨ ਲੋਕ ਸੜ੍ਹਾਂਦ ਮਾਰਦੇ ਗੰਦੇ ਪਾਣੀ ਤੋਂ ਅਕਸਰ ਦੁਖ਼ੀ ਰਹਿੰਦੇ ਹਨ ਪ੍ਰੰਤੂ ਮੀਂਹ ਪੈ ਜਾਣ ਤੇ ਪਾਣੀ ਦੀ ਨਿਕਾਸੀ ਸਹੀ ਨਾ ਹੋਣ ਕਾਰਨ ਕਈ ਕਈ ਦਿਨ ਦੁਕਾਨਦਾਰਾਂ ਲਈ ਇਹ ਮੁਸੀਬਤ ਬਣਿਆ ਰਹਿੰਦਾ ਹੈ | ਬਰਸਾਤ ਦੇ ਦਿਨਾਂ 'ਚ ਕਈ-ਕਈ ਦਿਨ ਪਾਣੀ ਬਜ਼ਾਰਾਂ 'ਚ ਖੜ੍ਹਾ ਰਹਿਣ ਕਾਰਨ ਲੋਕਾਂ ਦੇ ਸਬਰ ਦਾ ਪਿਆਲਾ ਭਰ ਜਾਂਦੇ ਹੈ ਅਤੇ ਨੌਬਤ ਸੜਕਾਂ ਜਾਮ ਤੱਕ ਵੀ ਚਲੀ ਜਾਂਦੀ ਹੈ ਪ੍ਰੰਤੂ ਸਥਾਨਕ ਪ੍ਰਸ਼ਾਸਨ ਇਸ ਵੱਲ ਗੌਰ ਕਰਨਾ ਆਪਣਾ ਫ਼ਰਜ਼ ਨਹੀਂ ਸਮਝਦਾ |

ਵਿਆਹੁਤਾ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼

ਗੋਨਿਆਣਾ, 18 ਜੂਨ (ਲਛਮਣ ਦਾਸ ਗਰਗ)-ਸਥਾਨਕ ਪੁਲਿਸ ਸਟੇਸ਼ਨ ਅਧੀਨ ਪੈਂਦੇ ਇਕ ਪਿੰਡ 'ਚ ਬੀਤੀ ਸ਼ਾਮ ਇਕ ਵਿਆਹੁਤਾ ਨੇ ਕੋਈ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ | ਸੂਤਰਾਂ ਅਨੁਸਾਰ ਪਰਵਿੰਦਰ ਕੌਰ (30) ਪਤਨੀ ਬਲਵਿੰਦਰ ਸਿੰਘ ਵਾਸੀ ਖਿਆਲੀ ਵਾਲਾ ...

ਪੂਰੀ ਖ਼ਬਰ »

ਮੀਂਹ ਦੇ ਪਾਣੀ 'ਚ ਡੁੱਬਣ ਕਾਰਨ ਨੌਜਵਾਨ ਦੀ ਮੌਤ

ਬਠਿੰਡਾ, 18 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਸਵੇਰੇ ਸਥਾਨਕ ਅਮਰੀਕ ਸਿੰਘ ਰੋਡ 'ਤੇ ਭਰੇ ਮੀਂਹ ਦੇ ਪਾਣੀ 'ਚ ਡੁੱਬਣ ਕਾਰਨ ਇਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ | ਨੌਜਵਾਨ ਦੀ ਮੌਤ ਬਾਰੇ ਸ਼ੱਕ ਪ੍ਰਗਟਾਇਆ ਜਾ ਰਿਹਾ ਕਿ ਸ਼ਾਇਦ ਉਸ ਨੂੰ ਦੌਰਾ ਜਾਂ ਫਿਰ ਹਾਰਟ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਗੋਨਿਆਣਾ, 18 ਜੂਨ (ਲਛਮਣ ਦਾਸ ਗਰਗ/ਬਰਾੜ ਆਰ. ਸਿੰਘ)-ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਦੋ ਸ਼ਰਾਬ ਤਸਕਰਾਂ ਨੂੰ ਕਾਬੂ ਕੀਤਾ ਹੈ, ਜੋ ਪਿਛਲੇ ਕਾਫ਼ੀ ਸਮੇਂ ਤੋਂ ਨਾਜਾਇਜ਼ ਸ਼ਰਾਬ ਦੇ ਧੰਦੇ ਨਾਲ ਜੁੜੇ ਹੋਏ ਸਨ | ਪੁਲਿਸ ਨੂੰ ਮਿਲੀ ਸੂਚਨਾ ਦੇ ਆਧਾਰਿਤ ਜਦੋਂ ਪੁਲਿਸ ਨੇ ...

ਪੂਰੀ ਖ਼ਬਰ »

ਰੇਲਵੇ ਲਾਈਨਾਂ ਕੋਲੋਂ ਲੰਘਦੇ ਦਿਉਣ ਮਾਈਨਰ 'ਚ ਪਾਣੀ ਓਵਰਫਲੋ ਹੋਣ ਕਾਰਨ ਪਿਆ 12 ਫੁੱਟ ਦਾ ਪਾੜ

ਗੋਨਿਆਣਾ, 18 ਜੂਨ (ਲਛਮਣ ਦਾਸ ਗਰਗ)-ਕੋਟਭਾਈ ਰਜਬਾਹੇ 'ਚੋਂ ਨਿਕਲਣ ਵਾਲੇ ਦਿਉਣ ਮਾਈਨਰ ਵਿਚ ਬੀਤੀ ਰਾਤ ਤੇਜ਼ ਤੁਫ਼ਾਨ ਆਉਣ ਨਾਲ ਦਰੱਖਤ ਟੁੱਟਣ ਕਰਕੇ ਪਿੰਡ ਨੇਹੀਂਆਂ ਵਾਲਾ ਕੋਲ ਰੇਲਵੇ ਲਾਈਨਾਂ ਵਿਚਕਾਰ ਬਣੇ ਸੈਂਫਲ 'ਚ ਦਰੱਖਤਾਂ ਦੇ ਟਾਹਣੇ ਫਸਣ ਨਾਲ ਮਾਈਨਰ ਦਾ ...

ਪੂਰੀ ਖ਼ਬਰ »

ਗਲੀ ਦੀ ਡਿੱਗੀ ਦੀਵਾਰ ਨੂੰ ਲੈ ਕੇ ਮੁਹੱਲਾ ਨਿਵਾਸੀਆਂ ਕੀਤੀ ਸਿਵਲ ਹਸਪਤਾਲ ਦੇ ਠੇਕੇਦਾਰ ਿਖ਼ਲਾਫ਼ ਨਾਅਰੇਬਾਜ਼ੀ

ਗੋਨਿਆਣਾ, 18 ਜੂਨ (ਲਛਮਣ ਦਾਸ ਗਰਗ)-ਸਥਾਨਕ ਸਿਵਲ ਹਸਪਤਾਲ ਵਿਚ ਕੰਡਮ ਹੋਈ ਪੁਰਾਣੀ ਇਮਾਰਤ ਨੂੰ ਢਾਹ ਕੇ ਦੁਬਾਰਾ ਬਣਾਏ ਜਾਣ ਲਈ ਬਾਹਰਲੀ ਦੀਵਾਰ ਜੋ ਕਿ 5-6 ਫੁੱਟ ਤੰਗ ਗਲੀ ਦੇ ਨਾਲ ਲੱਗਦੀ ਹੈ, ਬਿਲਡਿੰਗ ਠੇਕੇਦਾਰ ਵਲੋਂ ਕਰੀਬ 10-12 ਫੁੱਟ ਦੀ ਪੁਟਾਈ ਕੀਤੀ ਸੀ, ਕਿ ਬੀਤੀ ...

ਪੂਰੀ ਖ਼ਬਰ »

ਅੰਤਰ ਰਾਸ਼ਟਰੀ ਯੋਗਾ ਦਿਵਸ 21 ਨੂੰ ਮਨਾਇਆ ਜਾਵੇਗਾ-ਵਧੀਕ ਡਿਪਟੀ ਕਮਿਸ਼ਨਰ

ਬਠਿੰਡਾ, 18 ਜੂਨ (ਕੰਵਲਜੀਤ ਸਿੰਘ ਸਿੱਧੂ)- 21 ਜੂਨ ਨੂੰ ਅੰਤਰ-ਰਾਸ਼ਟਰੀ ਯੋਗਾ ਦਿਵਸ ਰੋਜ਼ ਗਾਰਡਨ ਬਠਿੰਡਾ ਵਿਖੇ ਸਵੇਰੇ 7 ਤੋਂ 8 ਵਜੇ ਤੱਕ ਮਨਾਇਆ ਜਾਵੇਗਾ | ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਖਪ੍ਰੀਤ ਸਿੰਘ ਸਿੱਧੂ ਨੇ ਵੱਖ-ਵੱਖ ਵਿਭਾਗਾਂ ਦੇ ...

ਪੂਰੀ ਖ਼ਬਰ »

ਥਾਣੇਦਾਰ ਸੁਖਵਿੰਦਰ ਸਿੰਘ ਨੇ ਮੋੜਿਆ ਵਿਦਿਆਰਥਣ ਦਾ ਮੋਬਾਈਲ ਫ਼ੋਨ

ਬਠਿੰਡਾ ਛਾਉਣੀ, 18 ਜੂਨ (ਪਰਵਿੰਦਰ ਸਿੰਘ ਜੌੜਾ)-ਥਾਣਾ ਛਾਉਣੀ ਵਿਖੇ ਤਾਇਨਾਤ ਸਬ ਇੰਸਪੈਕਟਰ ਸੁਖਵਿੰਦਰ ਸਿੰਘ ਸਿੱਧੂ ਜੋ ਕਿ ਸਮਾਜ ਸੇਵੀ ਦੇ ਤੌਰ 'ਤੇ ਜਾਣਿਆ ਜਾਂਦਾ ਹੈ, ਬੀਤੇ ਦਿਨੀਂ ਆਪਣੇ ਸਕੂਟਰ ਰਾਹੀਂ ਬਠਿੰਡਾ ਦੇ ਟੀ.ਵੀ. ਟਾਵਰ ਨਜ਼ਦੀਕ ਜਾ ਰਿਹਾ ਸੀ ਤਾਂ ਉਸ ...

ਪੂਰੀ ਖ਼ਬਰ »

ਤਨਖਾਹ ਨਾ ਮਿਲਣ 'ਤੇ ਐਸ.ਐਮ.ਓ. ਨੂੰ ਮੰਗ ਪੱਤਰ ਦਿੱਤਾ

ਭਗਤਾ ਭਾਈਕਾ, 18 ਜੂਨ (ਸੁਖਪਾਲ ਸਿੰਘ ਸੋਨੀ)-ਸਥਾਨਕ ਸਰਕਾਰੀ ਹਸਪਤਾਲ ਵਿਖੇ ਪਿਛਲੇ ਦੋ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਤੇ ਅੱਜ ਐਨ.ਐਚ.ਐਮ. ਕਰਮਚਾਰੀਆਂ ਵਲੋਂ ਐਸ.ਐਮ.ਓ. ਨੂੰ ਮੰਗ ਪੱਤਰ ਦਿੱਤਾ ਗਿਆ | ਜਾਣਕਾਰੀ ਅਨੁਸਾਰ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਨੇ ...

ਪੂਰੀ ਖ਼ਬਰ »

ਮਾਲ ਮੰਤਰੀ ਗੁਰਪ੍ਰੀਤ ਕਾਂਗੜ ਨੇ ਸੰਗਤ ਦਰਸ਼ਨ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਦਾ ਕੀਤਾ ਮੌਕੇ 'ਤੇ ਹੱਲ

ਭਾਈਰੂਪਾ, 18 ਜੂਨ (ਵਰਿੰਦਰ ਲੱਕੀ)-ਪੰਜਾਬ ਦੇ ਮਾਲ ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਆਪਣੇ ਨਵੇਂ ਮਿਲੇ ਵਿਭਾਗ ਦਾ ਅਹੁੱਦਾ ਸੰਭਾਲਣ ਉਪਰੰਤ ਅੱਜ ਪਹਿਲੇ ਸੰਗਤ ਦਰਸ਼ਨ ਦੌਰਾਨ ਰਾਮਪੁਰਾ ਸਬ-ਡਵੀਜ਼ਨ ਦੇ ਪਿੰਡ ਦਿਆਲਪੁਰਾ ਭਾਈਕਾ ...

ਪੂਰੀ ਖ਼ਬਰ »

ਗ਼ਰੀਬ ਮਜ਼ਦੂਰ ਪਰਿਵਾਰ ਦੇ ਮਕਾਨ ਦੀ ਛੱਤ ਡਿੱਗੀ

ਕੋਟਸ਼ਮੀਰ, 18 ਜੂਨ (ਰਣਜੀਤ ਸਿੰਘ ਬੁੱਟਰ)-ਕੋਟਸ਼ਮੀਰ ਦੇ ਨਜ਼ਦੀਕੀ ਪਿੰਡ ਭਾਗੂ ਵਿਖੇ ਗ਼ਰੀਬ ਪਰਿਵਾਰ ਦੇ ਮਜ਼ਦੂਰ ਵਿਅਕਤੀ ਸੁਖਮੰਦਰ ਸਿੰਘ ਦੇ ਘਰ ਦੀ ਛੱਤ ਬਰਸਾਤ ਕਾਰਨ ਡਿੱਗ ਪਈ | ਛੱਤ ਡਿੱਗਣ ਸਮੇਂ ਪਰਿਵਾਰ ਉਸੇ ਕਮਰੇ 'ਚ ਸੌ ਰਿਹਾ ਸੀ, ਪਰ ਚੰਗੇ ਭਾਗੀਂ ਪਰਿਵਾਰ ...

ਪੂਰੀ ਖ਼ਬਰ »

ਮੀਂਹ ਪੈਣ ਨਾਲ ਝੋਨਾ ਤੇ ਨਰਮਾ ਉਤਪਾਦਕ ਕਿਸਾਨ ਬਾਗੋ-ਬਾਗ

ਸੀਂਗੋ ਮੰਡੀ, 18 ਜੂਨ (ਲੱਕਵਿੰਦਰ ਸ਼ਰਮਾ)-ਖਿੱਤੇ 'ਚ ਹੋਈ ਵਰਖ਼ਾ ਨਾਲ ਜਿਥੇ ਗਰਮੀ ਤੋਂ ਰਾਹਤ ਮਿਲੀ ਹੈ ਉਥੇ ਹੀ ਝੋਨਾ ਤੇ ਨਰਮਾ ਉਤਪਾਦਕ ਕਿਸਾਨ ਬਾਗੋ-ਬਾਗ ਦਿਖਾਈ ਦੇ ਰਹੇ ਹਨ | ਝੋਨਾ ਉਤਪਾਦਕ ਕਿਸਾਨ ਨੰਬਰਦਾਰ ਬਲਕਰਨ ਸੰਗਤ, ਨਿਰਮਲ ਸੂਰਤੀਆ ਮਾਲਵਾ ਪੈਸਟੀਸਾਈਡਜ਼, ...

ਪੂਰੀ ਖ਼ਬਰ »

ਡਾ: ਜਗਤਾਰ ਸਿੰਘ ਨੇ ਯਾਦਵਿੰਦਰਾ ਇੰਜਨੀਅਰਿੰਗ ਕਾਲਜ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ

ਤਲਵੰਡੀ ਸਾਬੋ, 18 ਜੂਨ (ਰਣਜੀਤ ਸਿੰਘ ਰਾਜੂ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਯਾਦਵਿੰਦਰਾ ਇੰਜਨੀਅਰਿੰਗ ਕਾਲਜ ਤਲਵੰਡੀ ਸਾਬੋ ਵਿਖੇ ਅੱਜ ਡਾ: ਜਗਤਾਰ ਸਿੰਘ ਪ੍ਰੋਫੈਸਰ ਈ.ਸੀ.ਈ. ਨੇ ਕਾਲਜ ਮੁੱਖੀ ਵਜੋਂ ਅਹੁੱਦਾ ਸੰਭਾਲ ਲਿਆ ਹੈ | ਉਨ੍ਹਾਂ ਦੇ ਅਹੁੱਦਾ ਸੰਭਾਲਣ ...

ਪੂਰੀ ਖ਼ਬਰ »

ਤੇਜ਼ ਝੱਖ਼ੜ ਤੇ ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਦੀ ਮੰਗ

ਸੰਗਤ ਮੰਡੀ, 18 ਜੂਨ (ਅੰਮਿ੍ਤਪਾਲ ਸ਼ਰਮਾ)-ਪਿੰਡ ਕੋਟਗੁਰੂ ਦੇ ਕਿਸਾਨਾਂ ਵਲੋਂ ਪਿਛਲੇ ਦਿਨੀਂ ਆਏ ਤੇਜ ਝੱਖ਼ੜ ਤੇ ਗੜੇਮਾਰੀ ਕਾਰਨ ਨੁਕਸਾਨੀਆਂ ਗਈਆਂ ਫ਼ਸਲਾਂ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ | ਪਿੰਡ ਦੇ ਕਿਸਾਨ ਜਸਕਰਨ ਸਿੰਘ, ਗੁਰਮੀਤ ਸਿੰਘ, ਕੁਲਦੀਪ ਸਿੰਘ, ਰਾਮ ...

ਪੂਰੀ ਖ਼ਬਰ »

ਮੀਰੀ ਪੀਰੀ ਦੇ ਮਾਲਕ ਸੀ੍ਰ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਰਾਮਾਂ ਮੰਡੀ, 18 ਜੂਨ (ਅਮਰਜੀਤ ਸਿੰਘ ਲਹਿਰੀ)-ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਮੀਰੀ ਪੀਰੀ ਦੇ ਮਾਲਕ ਤੇ ਛੇਵੀਂ ਪਾਤਸ਼ਾਹੀ ਸੀ੍ਰ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਅਤੇ ...

ਪੂਰੀ ਖ਼ਬਰ »

ਲਹਿਰਾ ਮੁਹੱਬਤ ਨੇੜੇ ਰੇਲਵੇ ਲਾਈਨ 'ਤੇ ਅਚਨਚੇਤ ਮੌਕ ਡਰਿਲ ਟੈਸਟ ਨੇ ਹਾਦਸਾ ਹੋਣ ਦੀਆਂ ਭਾਜੜਾਂ ਪਾਈਆਂ

ਲਹਿਰਾ ਮੁਹੱਬਤ, 18 ਜੂਨ (ਸੁਖਪਾਲ ਸਿੰਘ ਸੁੱਖੀ)-ਅੱਜ ਸਵੇਰੇ ਅੰਬਾਲਾ ਡਵੀਜ਼ਨ ਵਲੋਂ ਲਹਿਰਾ ਮੁਹੱਬਤ ਥਰਮਲ ਪਲਾਂਟ ਰੇਲਵੇ ਲਾਈਨ 'ਤੇ ਸੇਫ਼ਟੀ ਡਵੀਜ਼ਨ ਅਧਿਕਾਰੀ ਦੀ ਨਿਗਰਾਨੀ ਹੇਠ ਅਚਨਚੇਤ ਮੁਲਾਜ਼ਮਾਂ ਦੀ ਚੌਕਸੀ ਦੀ ਜਾਂਚ ਕਰਨ ਲਈ ਬਾਅਦ ਦੁਪਹਿਰ 14.35 ਵਜੇ ਮੌਕ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਗੋਨਿਆਣਾ, 18 ਜੂਨ (ਲਛਮਣ ਦਾਸ ਗਰਗ/ਬਰਾੜ ਆਰ. ਸਿੰਘ)-ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਜੀਦਾ ਕੋਲੋਂ ਇਕ ਨਸ਼ਾ ਤਸਕਰ ਨਸ਼ੀਲੀਆਂ ਗੋਲੀਆਂ ਲੈ ਕੇ ਜਾਵੇਗਾ | ...

ਪੂਰੀ ਖ਼ਬਰ »

ਮੀਂਹ ਪੈਣ ਨਾਲ ਕਿਸਾਨ ਤੇ ਮਜ਼ਦੂਰ ਬਾਗੋ-ਬਾਗ

ਭਗਤਾ ਭਾਈਕਾ, 18 ਜੂਨ (ਸੁਖਪਾਲ ਸਿੰਘ ਸੋਨੀ)-ਪਿਛਲੇ ਦਿਨਾਾ ਤੋਂ ਰੁਕ ਰੁਕ ਕੇ ਪੈ ਰਹੇ ਮੀਂਹ ਕਾਰਨ ਕਿਸਾਨ ਬਾਗੋ ਬਾਗ ਨਜ਼ਰ ਆ ਰਹੇ ਹਨ | ਮੀਂਹ ਕਾਰਨ ਕਿਸਾਨਾਂ ਨੂੰ ਖਰਚ ਅਤੇ ਝੋਨਾ ਲਗਾਉਣ ਵਾਲੇ ਮਜ਼ਦੂਰਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ | ਇਸ ਸਬੰਧੀ ਗੋਗੀ ਬਰਾੜ, ...

ਪੂਰੀ ਖ਼ਬਰ »

ਦਫ਼ਤਰੀ ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ

ਬਠਿੰਡਾ, 18 ਜੂਨ (ਸਟਾਫ਼ ਰਿਪੋਰਟਰ)- ਅੱਜ ਪੰਜਾਬ ਰਾਜ ਦੇ ਸਮੂਹ ਡੀ.ਸੀ. ਦਫ਼ਤਰ, ਐਸ.ਡੀ.ਐਮ. ਦਫ਼ਤਰ, ਤਹਿਸੀਲਾਂ/ਸਬ ਤਹਿਸੀਲਾਂ ਦੇ ਕਰਮਚਾਰੀ ਅਣਮਿਥੇ ਸਮੇਂ ਦੀ ਹੜਤਾਲ 'ਤੇ ਚਲੇ ਗਏ ਹਨ | ਜਿਸ ਕਾਰਨ ਉਕਤ ਦਫ਼ਤਰਾਂ ਤੇ ਤਹਿਸੀਲਾਂ 'ਚ ਦਫ਼ਤਰੀ ਕੰਮ ਮੁਕੰਮਲ ਤੌਰ 'ਤੇ ਬੰਦ ...

ਪੂਰੀ ਖ਼ਬਰ »

ਤਲਵੰਡੀ ਸਾਬੋ ਦੇ ਕਿਸਾਨ ਅਕਾਲੀ ਆਗੂਆਂ ਦੀ ਅਗਵਾਈ 'ਚ ਡਿਪਟੀ ਕਮਿਸ਼ਨਰ ਨੂੰ ਮਿਲੇ

ਬਠਿੰਡਾ, 18 ਜੂਨ (ਸੁਖਵਿੰਦਰ ਸਿੰਘ ਸੁੱਖਾ)- ਮਾਲਵੇ ਦੇ ਕਈ ਹੋਰ ਇਲਾਕਿਆਂ ਵਾਂਗ ਤਲਵੰਡੀ ਸਾਬੋ ਅਤੇ ਆਸ ਪਾਸ ਦੇ ਪਿੰਡਾਂ ਵਿਚ ਬੀਤੇ ਦਿਨ ਝੱਖੜ ਤੇ ਗੜੇਮਾਰੀ ਨਾਲ ਨੁਕਸਾਨੀ ਗਈ ਨਰਮੇ ਦੀ ਫ਼ਸਲ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਦੇ ਇਕ ਵਫ਼ਦ ਨੇ ਅਕਾਲੀ ...

ਪੂਰੀ ਖ਼ਬਰ »

ਮਹਿਰਾਜ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਧੂਮ-ਧਾਮ ਨਾਲ ਮਨਾਇਆ

ਮਹਿਰਾਜ, 18 ਜੂਨ (ਸੁਖਪਾਲ ਮਹਿਰਾਜ)-ਪਿੰਡ ਮਹਿਰਾਜ ਵਿਖੇ ਇਤਿਹਾਸਿਕ ਮੋੜ੍ਹੀਗੱਡ ਗੁਰਦੁਆਰਾ ਬਾਬਾ ਰਾਮਸਰਾ ਸਾਹਿਬ ਵਿਖੇ ਸਾਧ ਬਾਬਾ ਪ੍ਰਤੀਮ ਸਿੰਘ ਅਤੇ ਹੈਡ ਗ੍ਰੰਥੀ ਭਾਈ ਭੋਲਾ ਸਿੰਘ ਦੇ ਉਪਰਾਲੇ ਸਦਕਾ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰੂ ...

ਪੂਰੀ ਖ਼ਬਰ »

ਵੱਖ-ਵੱਖ ਬਿਮਾਰੀਆਂ ਤੋਂ ਪੀੜਤਾਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਨੇ ਵੰਡੇ ਸਹਾਇਤਾ ਰਾਸ਼ੀ ਦੇ ਚੈੱਕ

ਤਲਵੰਡੀ ਸਾਬੋ, 18 ਜੂਨ (ਰਣਜੀਤ ਸਿੰਘ ਰਾਜੂ)- ਸਮੇਂ-ਸਮੇਂ 'ਤੇ ਕੈਂਸਰ ਸਮੇਤ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਇਲਾਜ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਹਾਇਤਾ ਰਾਸ਼ੀ ਮੁਹੱਈਆ ਕਰਵਾਉਣ ਦੀ ਲੜੀ ਤਹਿਤ ਅੱਜ ਸ਼੍ਰੋਮਣੀ ਕਮੇਟੀ ਮੈਂਬਰ ...

ਪੂਰੀ ਖ਼ਬਰ »

ਗੁਰਜੀਤ ਗੋਰਾ ਦੇ ਤਾਇਆ ਦੀ ਬੇਵਕਤੀ ਮੌਤ 'ਤੇ ਦੁੱਖ ਸਾਂਝਾ ਕੀਤਾ

ਬੱਲੂਆਣਾ, 18 ਜੂਨ (ਗੁਰਨੈਬ ਸਾਜਨ)- ਦੇਸ ਦੀ ਵੰਡ ਸਮੇਂ ਹੋਈ ਤਰਾਸਦੀ ਨੂੰ ਅੱਖੀ ਦੇਖਣ ਵਾਲੇ, ਨਾਮ ਸਿਮਰਨ ਦੀ ਮੂਰਤ, 83 ਸਾਲ ਦੀ ਜ਼ਿੰਦਗੀ ਸਾਦੇ ਢੰਗ ਨਾਲ ਬਿਤਾ ਕੇ ਇਸ ਦੁਨੀਆਂ ਤੋਂ ਰੁਖ਼ਸਤ ਹੋਣ ਵਾਲੇ ਬਠਿੰਡਾ ਦੇ ਪਿੰਡ ਦਿਓਣ ਦੇ ਭੋਲੂ ਸਿੰਘ ਜੋ ਯੂਥ ਅਕਾਲੀ ਦਲ ਦੇ ...

ਪੂਰੀ ਖ਼ਬਰ »

ਮੀਂਹ ਨਾਲ ਕਿਸਾਨਾਂ ਦੇ ਚਿਹਰਿਆਂ 'ਤੇ ਰੌਣਕਾਂ

ਲਹਿਰਾ ਮੁਹੱਬਤ, 18 ਜੂਨ (ਭੀਮ ਸੈਨ ਹਦਵਾਰੀਆ)-ਬੀਤੀ ਦੇਰ ਸ਼ਾਮ ਧੂੜ ਭਰੀ ਹਨੇਰੀ ਤੋਂ ਬਾਅਦ ਰਾਤੀ ਹਲਕੀ ਅਤੇ ਤੜਕ ਸਵੇਰੇ ਹੋਈ ਮੋਹਲੇਧਾਰ ਬਾਰਸ਼ ਨਾਲ ਜਿਥੇ ਗਰਮੀ ਤੋਂ ਭਾਰੀ ਰਾਹਤ ਮਿਲੀ, ਉਥੇ ਜੀਰੀ ਲਗਾਉਣ ਵਾਲੇ ਕਿਸਾਨਾਂ ਦੇ ਚੇਹਰਿਆਂ 'ਤੇ ਵੀ ਰੌਣਕਾਂ ਆ ਗਈਆਂ | ...

ਪੂਰੀ ਖ਼ਬਰ »

ਦਿਆਲ ਸੋਢੀ ਭਾਜਪਾ ਮੈਂਬਰਸ਼ਿਪ ਮੁਹਿੰਮ ਪੰਜਾਬ ਦੇ ਮੁਖੀ ਨਿਯੁਕਤ

ਬਠਿੰਡਾ, 18 ਜੂਨ (ਸੁਖਵਿੰਦਰ ਸਿੰਘ ਸੁੱਖਾ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਦਿਆਲ ਸੋਢੀ ਨੂੰ ਹਾਈ ਕਮਾਂਡ ਵਲੋਂ ਭਾਜਪਾ ਮੈਂਬਰਸ਼ਿਪ ਮੁਹਿੰਮ ਪੰਜਾਬ ਦਾ ਮੁਖੀ ਨਿਯੁਕਤ ਕਰਕੇ ਨਵੀਂ ਜ਼ਿੰਮੇਵਾਰੀ ਦਿੱਤੀ ਗਈ ਹੈ | ਉਨ੍ਹਾਂ ਦੀ ਨਿਯੁਕਤੀ ਮੈਂਬਰਸ਼ਿਪ ...

ਪੂਰੀ ਖ਼ਬਰ »

ਸੀ੍ਰ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮਹਿਰਾਜ, 18 ਜੂਨ (ਸੁਖਪਾਲ ਮਹਿਰਾਜ)-ਵੱਡਾ ਗੁਰਦੁਆਰਾ ਗੁਰੂਸਰ ਮਹਿਰਾਜ ਵਿਖੇ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਸੰਗਤਾਂ ਨੇ ਉਤਸ਼ਾਹ ਨਾਲ ਸ਼ਿਰਕਤ ਕੀਤੀ | ਦਰਬਾਰ ਸਾਹਿਬ ਵਿਖ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ...

ਪੂਰੀ ਖ਼ਬਰ »

ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ

ਲੰਬੀ, 18 ਜੂਨ (ਸ਼ਿਵਰਾਜ ਸਿੰਘ ਬਰਾੜ)-ਹਲਕਾ ਲੰਬੀ ਦੇ ਪਿੰਡ ਲਾਲਬਾਈ ਵਿਖੇ ਇਕ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਹੈ | ਪਿੰਡ ਲਾਲਬਾਈ ਦੇ ਕਿਸਾਨ ਦਰਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਖੇਤਾਂ ਵਿਚ ਕੰਮ ਕਰ ਰਿਹਾ ਸੀ ਕਿ ਅਚਾਨਕ ...

ਪੂਰੀ ਖ਼ਬਰ »

ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਨੇ ਏ.ਡੀ.ਸੀ. ਨੂੰ ਸੌ ਾਪਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 18 ਜੂਨ (ਹਰਮਹਿੰਦਰ ਪਾਲ)-ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਰਕਰਾਂ ਵਲੋਂ ਆਪਣੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ਏ.ਡੀ.ਸੀ. ਡਾ. ਰਿਚਾ ਰਾਹੀਂ ਪੰਜਾਬ ਸਰਕਾਰ ਦੇ ਨਾਂਅ ਸੌਾਪਿਆ ਗਿਆ | ਇਸ ਦੌਰਾਨ ਕੁੱਲ ...

ਪੂਰੀ ਖ਼ਬਰ »

ਪੁਲਿਸ ਚੋਰਾਂ ਨੂੰ ਫੜਨ 'ਚ ਅਸਫ਼ਲ ਰਹੀ-ਜਗਤਾਰ ਫੂਲ

ਰਾਮਪੁਰਾ ਫੂਲ, 18 ਜੂਨ (ਗੁਰਮੇਲ ਸਿੰਘ ਵਿਰਦੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਧੰਨਾ ਮੱਲ, ਸਕੱਤਰ ਕੁਲਵੰਤ ਰਾਏ, ਵਿੱਤ ਸਕੱਤਰ ਐਚ. ਐਸ. ਰਾਣੂ, ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਮੇਵਾ ਸਿੰਘ, ਸਕੱਤਰ ਮਨਪ੍ਰੀਤ ਸਿੰਘ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਮੀਂਹ ਪੈਣ ਨਾਲ ਗਰਮੀ ਤੋਂ ਰਾਹਤ

ਮਹਿਮਾ ਸਰਜਾ, 18 ਜੂਨ (ਰਾਮਜੀਤ ਸ਼ਰਮਾ)-ਬੀਤੀ ਰਾਤ ਬਾਰਿਸ਼ ਪੈਣ ਨਾਲ ਜਿਥੇ ਕਿਸਾਨਾਂ ਨੇ ਸੁੱਖ ਦਾ ਸਾਹ ਲਿਆ ਹੈ, ਉਥੇ ਆਮ ਜਨਤਾ ਵੀ ਗਰਮੀ ਤੋਂ ਰਾਹਤ ਮਹਿਸੂਸ ਕਰ ਰਿਹਾ ਹੈ¢ ਕਿਸਾਨਾਂ ਨੇ ਦੱਸਿਆ ਕਿ ਵੱਧ ਗਰਮੀ ਪੈਣ ਨਾਲ ਉਨ੍ਹਾਂ ਨੂੰ ਝੋਨਾ ਲਾਉਣ 'ਚ ਦਿੱਕਤ ਆ ਰਹੀ ਸੀ, ...

ਪੂਰੀ ਖ਼ਬਰ »

ਮਕਾਨ ਕਿਰਾਏ ਦੇ ਮਾਮਲੇ ਨੂੰ ਲੈ ਕੇ ਮਾਲਕ ਦੀ ਕੁੱਟਮਾਰ

ਰਾਮਾਂ ਮੰਡੀ, 18 ਜੂਨ (ਤਰਸੇਮ ਸਿੰਗਲਾ)-ਨੇੜਲੇ ਪਿੰਡ ਸੁਖਲੱਧੀ ਵਿਖੇ ਇਕ ਵਿਅਕਤੀ ਗੁਰਬਾਗ ਸਿੰਘ ਵਲੋਂ ਮਕਾਨ ਕਿਰਾਏ 'ਤੇ ਦੇਣ ਤੋਂ ਨਾਂਹ ਕਰ ਦੇਣ ਦੇ ਮਾਮਲੇ ਤੋਂ ਲਾਲ ਪੀਲੇ ਹੋਏ ਪਿੰਡ ਦੇ ਹੀ ਦੋ ਸਕੇ ਭਰਾਵਾਂ ਰਾਮ ਸਿੰਘ ਅਤੇ ਹਰਭਜਨ ਸਿੰਘ ਵਲੋਂ ਮਕਾਨ ਮਾਲਕ ਦੀ ...

ਪੂਰੀ ਖ਼ਬਰ »

200 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਸੀਂਗੋ ਮੰਡੀ, 18 ਜੂਨ (ਪਿ੍ੰਸ ਸੌਰਭ ਗਰਗ)-ਪੁਲਿਸ ਪ੍ਰਸ਼ਾਸਨ ਵਲੋਂ ਪਿੰਡ ਬਹਿਮਣ ਜੱਸਾ ਸਿੰਘ ਲਾਗੇ 200 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ | ਐਸ.ਆਈ. ਜੰਗੀਰ ਸਿੰਘ ਨੇ ਦੱਸਿਆ ਕਿ ਪਿੰਡ ਬਹਿਮਣ ਜੱਸਾ ਸਿੰਘ ਲਾਗੇ ਇਕ ਵਿਅਕਤੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਸ੍ਰੀ ਮੁਕਤਸਰ ਸਾਹਿਬ, 18 ਜੂਨ (ਹਰਮਹਿੰਦਰ ਪਾਲ)-ਥਾਣਾ ਬਰੀਵਾਲਾ ਪੁਲਿਸ ਨੇ 440 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਬਰੀਵਾਲਾ ਦੇ ਏ.ਐਸ.ਆਈ. ਛਿੰਦਰ ਸਿੰਘ ਪੁਲਿਸ ਪਾਰਟੀ ਨਾਲ ਸਰਾਏਨਾਗਾ ਵਿਖੇ ਰਜਬਾਹੇ ਦੇ ਪੁਲ ਨੇੜੇ ਗਸ਼ਤ ਅਤੇ ...

ਪੂਰੀ ਖ਼ਬਰ »

ਭਾਕਿਯੂ ਕ੍ਰਾਂਤੀਕਾਰੀ ਵਲੋਂ ਕਰਜ਼ਾ ਮੁਆਫ਼ੀ ਸਬੰਧੀ ਤਹਿਸੀਲਦਾਰ ਮੌੜ ਨੂੰ ਮੰਗ ਪੱਤਰ

ਮੌੜ ਮੰਡੀ, 18 ਜੂਨ (ਲਖਵਿੰਦਰ ਸਿੰਘ ਮੌੜ)-ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਸੂਬਾ ਖ਼ਜ਼ਾਨਚੀ ਸੁਰਮੁੱਖ ਸਿੰਘ ਸੇਲਵਰ੍ਹਾ ਦੀ ਅਗਵਾਈ 'ਚ ਸਥਾਨਕ ਤਹਿਸੀਲ ਕੰਪਲੈਕਸ ਵਿਚ ਤਹਿਸੀਲਦਾਰ ਮਨਜੀਤ ਸਿੰਘ ਰਾਜਲਾ ਨੂੰ ਮੰਗ ਪੱਤਰ ਦਿੱਤਾ ਗਿਆ, ਜਿਸ ਵਿਚ ਜਥੇਬੰਦੀ ...

ਪੂਰੀ ਖ਼ਬਰ »

ਪਿੰਡ ਬੁਰਜ ਮਹਿਮਾ ਵਿਖੇ ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ

ਬੱਲੂਆਣਾ, 18 ਜੂਨ (ਗੁਰਨੈਬ ਸਾਜਨ)- ਪਿੰਡ ਬੁਰਜ ਮਹਿਮਾ ਵਿਖੇ ਇਕ ਵਿਅਕਤੀ ਦੀ ਬਿਜਲੀ ਕਰੰਟ ਲੱਗਣ ਕਾਰਨ ਮੌਤ ਹੋ ਗਈ | ਘਟਨਾ ਦੀ ਜਾਣਕਾਰੀ ਦਿੰਦਿਆਂ ਸ਼ਕਤੀ ਵੈੱਲਫੇਅਰ ਸੁਸਾਇਟੀ ਦੇ ਚੇਅਰਮੈਨ ਬਲਵੰਤ ਸਿੰਘ ਗੈਵੀ ਮਾਨ ਨੇ ਦੱਸਿਆ ਕਿ ਸੁਸਾਇਟੀ ਦੇ ਹੀ ਸੈਕਟਰੀ ਭੂਸ਼ਨ ...

ਪੂਰੀ ਖ਼ਬਰ »

ਜ਼ਹਿਰੀਲੀ ਦਵਾਈ ਪੀਣ ਨਾਲ ਨਵ ਵਿਆਹੁਤਾ ਦੀ ਮੌਤ

ਗੋਨਿਆਣਾ, 18 ਜੂਨ (ਲਛਮਣ ਦਾਸ ਗਰਗ)-ਸਥਾਨਕ ਇਕ ਪ੍ਰਾਈਵੇਟ ਹਸਪਤਾਲ ਵਿਖੇ ਇਕ ਨਵ ਵਿਆਹੁਤਾ ਦੀ ਅੱਜ ਮੌਤ ਹੋ ਗਈ, ਜਿਸ ਨੇ ਆਪਣੇ ਸਹੁਰੇ ਘਰ ਵਿਚ ਕਿਸੇ ਕਾਰਨ ਕੋਈ ਜ਼ਹਿਰੀਲੀ ਦਵਾਈ ਪੀ ਲਈ ਸੀ | ਹਰਿਆਣਾ ਪੁਲਿਸ ਨੇ ਮਿ੍ਤਕਾਂ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਨੂੰਨੀ ...

ਪੂਰੀ ਖ਼ਬਰ »

ਥਾਣਾ ਮੁਖੀ ਵਲੋਂ ਵਾਹਨਾਂ ਦੀ ਚੈਕਿੰਗ

ਰਾਮਾਂ ਮੰਡੀ, 18 ਜੂਨ (ਤਰਸੇਮ ਸਿੰਗਲਾ)-ਇਲਾਕੇ ਅੰਦਰ ਚੋਰੀਆਂ ਰੋਕਣ ਲਈ ਥਾਣਾ ਮੁੱਖੀ ਮਨੋਜ ਕੁਮਾਰ ਵਲੋਂ ਵਧਾਈ ਗਈ ਪੁਲਿਸ ਗਸ਼ਤ ਤਹਿਤ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਰੇਲਵੇ ਚੌਾਕ ਅਤੇ ਬਾਘਾ ਰੇਲਵੇ ਫਾਟਕ ਨੇੜੇ ਥਾਣਾ ਮੁੱਖੀ ਮਨੋਜ ਕੁਮਾਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਡੀ.ਐਸ.ਪੀ. ਮੌੜ ਦੇ ਦਫ਼ਤਰ ਅੱਗੇ ਧਰਨਾ 24 ਨੂੰ

ਰਾਮਪੁਰਾ ਫੂਲ, 18 ਜੂਨ (ਗੁਰਮੇਲ ਸਿੰਘ ਵਿਰਦੀ)-ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲਾ ਪ੍ਰਧਾਨ ਸਰਮੁੱਖ ਸਿੰਘ ਸਿੱਧੂ ਅਤੇ ਜਗਸੀਰ ਸਿੰਘ ਬਾਲਿਆਂਵਾਲੀ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਿਸਾਨ ਯੂਨੀਅਨ ਵਲੋਂ ਡੀ.ਐਸ.ਪੀ. ਮੌੜ ਦੇ ਦਫ਼ਤਰ ਅੱਗੇ 24 ਜੂਨ ਨੂੰ ...

ਪੂਰੀ ਖ਼ਬਰ »

ਮੌੜ ਮੰਡੀ ਬਣਿਆ ਭੋਲੇ-ਭਾਲੇ ਲੋਕਾਂ ਦੀ ਲੁੱਟ ਦਾ ਅੱਡਾ

ਬਠਿੰਡਾ, 18 ਜੂਨ (ਸੁਖਵਿੰਦਰ ਸਿੰਘ ਸੁੱਖਾ)- ਜ਼ਿਲ੍ਹੇ ਦੀ ਮੌੜ ਮੰਡੀ ਇਨ੍ਹੀਂ ਦਿਨੀਂ ਪੰਜਾਬ ਦੇ ਭੋਲੇ ਭਾਲੇ ਲੋਕਾਂ ਦੀ ਲੁੱਟ ਦਾ ਅੱਡਾ ਬਣਿਆ ਹੋਇਆ ਹੈ | ਮੌੜ ਮੰਡੀ ਤੋਂ ਮੌੜ ਕਲਾਂ ਸੜਕ 'ਤੇ ਬਣੀ ਇਕ ਧਰਮਸ਼ਾਲਾ 'ਚ ਪਹਿਲਾਂ ਮਜ਼ਦੂਰੀ ਕਰਨ ਵਾਲਾ ਜੋ ਹੁਣ ਗੋਰਾ ਬਾਬਾ ...

ਪੂਰੀ ਖ਼ਬਰ »

ਸ਼ਹਿਰ ਦੀ ਸੰਘਣੀ ਆਬਾਦੀ 'ਚ ਖਾਲੀ ਪਲਾਟਾਂ ਨਾਲ ਲੋਕਾਂ ਨੂੰ ਮੁਸ਼ਕਿਲਾਂ

ਬੋਹਾ, 18 ਜੂਨ (ਰਮੇਸ਼ ਤਾਂਗੜੀ)-ਕਸਬਾ ਬੋਹਾ ਨੂੰ ਨਗਰ ਪੰਚਾਇਤ ਦਾ ਰੁਤਬਾ ਮਿਲਣ ਮਗਰੋਂ ਸ਼ਹਿਰ ਦਾ ਦਰਜਾ ਪ੍ਰਾਪਤ ਹੋਇਆਂ ਢਾਈ ਸਾਲ ਤੋਂ ਵੱਧ ਸਮਾਂ ਹੋ ਚੁੱਕਾ ਹੈ | ਬਕਾਇਦਾ ਤੌਰ 'ਤੇ ਅਕਾਲੀ-ਭਾਜਪਾ ਦੇ ਸ਼ਾਸਨ ਦੌਰਾਨ ਇਥੇ ਨਗਰ ਪੰਚਾਇਤ ਦੀ ਚੋਣ ਕਰਵਾ ਕੇ ਪ੍ਰਧਾਨ ...

ਪੂਰੀ ਖ਼ਬਰ »

ਥਾਣਾ ਕੋਟਭਾਈ ਦੀ ਪੁਲਿਸ ਨੇ ਤਿੰਨ ਨਸ਼ਾ ਤਸਕਰ ਕੀਤੇ ਕਾਬੂ

ਗਿੱਦੜਬਾਹਾ, ਦੋਦਾ 18 ਜੂਨ (ਬਲਦੇਵ ਸਿੰਘ ਘੱਟੋਂ, ਰਵੀਪਾਲ)-ਚਿੱਟੇ ਦਾ ਗੜ੍ਹ ਬਣਦਾ ਜਾ ਰਿਹਾ ਗਿੱਦੜਬਾਹਾ ਸ਼ਹਿਰ ਅਤੇ ਹਲਕੇ ਦੇ ਕਈ ਪਿੰਡਾਂ ਦੇ ਲੋਕ ਹੁਣ ਚਿੱਟੇ ਦੇ ਨਸ਼ੇ ਿਖ਼ਲਾਫ਼ ਜਾਗਰੂਕ ਹੋ ਚੁੱਕੇ ਹਨ ਅਤੇ ਪਿੰਡ-ਪਿੰਡ ਲੋਕਾਂ ਵਲੋਂ ਚਿੱਟੇ ਨੂੰ ਰੋਕਣ ਲਈ ...

ਪੂਰੀ ਖ਼ਬਰ »

ਦੋ ਸੜਕ ਹਾਦਸਿਆਂ 'ਚ ਪੰਜ ਵਿਅਕਤੀ ਜ਼ਖ਼ਮੀ

ਸ੍ਰੀ ਮੁਕਤਸਰ ਸਾਹਿਬ, 18 ਜੂਨ (ਹਰਮਹਿੰਦਰ ਪਾਲ)-ਸ਼ਹਿਰ 'ਚ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ 'ਚ ਪੰਜ ਵਿਅਕਤੀ ਜ਼ਖ਼ਮੀ ਹੋ ਗਏ ਜਿਨ੍ਹਾਂ 'ਚ ਇਕ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਫ਼ਰੀਦਕੋਟ ਮੈਡੀਕਲ ਕਾਲਜ ਲਈ ਰੈਫਰ ਕਰ ਦਿੱਤਾ ਗਿਆ ਹੈ | ਜਗਮੀਤ ਸਿੰਘ (25) ਵਾਸੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX