ਤਾਜਾ ਖ਼ਬਰਾਂ


ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ
. . .  28 minutes ago
ਵਾਸ਼ਿੰਗਟਨ, 16 ਸਤੰਬਰ - ਸਾਉਦੀ ਅਰਬ ਦੀਆਂ ਤੇਲ ਫ਼ੈਕਟਰੀਆਂ 'ਤੇ ਡਰੋਨ ਹਮਲੇ ਤੋਂ ਬਾਅਦ ਕੱਚੇ ਤੇਲ ਦੀ ਕਮੀ ਨੂੰ ਦੇਖਦੇ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕਾ ਦੇ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ...
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  29 minutes ago
ਸ੍ਰੀਨਗਰ, 16 ਸਤੰਬਰ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਪੁਣਛ 'ਚ ਪੈਂਦੇ ਬਾਲਾਕੋਟ ਤੇ ਮੇਂਡਰ ਸੈਕਟਰ 'ਚ ਬੀਤੀ ਰਾਤ ਜੰਗਬੰਦੀ ਦੀ ਉਲੰਘਣਾ ਕੀਤੀ ਗਈ...
ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ
. . .  26 minutes ago
ਅਮਰਾਵਤੀ, 16 ਸਤੰਬਰ - ਆਂਧਰਾ ਪ੍ਰਦੇਸ਼ ਦੀ ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ ਹੁਣ ਤੱਕ 11 ਲਾਸ਼ਾਂ ਬਰਾਮਦ ਹੋ ਚੁੱਕੀਆਂ ਹਨ। ਅੱਜ ਸਵੇਰੇ ਕਿਸ਼ਤੀਆਂ ਤੇ ਹੈਲੀਕਾਪਟਰਾਂ ਦੀ ਮਦਦ ਨਾਲ...
ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ
. . .  44 minutes ago
ਨਵੀਂ ਦਿੱਲੀ, 16 ਸਤੰਬਰ - ਜੰਮੂ ਕਸ਼ਮੀਰ 'ਚ ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਤੋਂ ਸੁਣਵਾਈ...
"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  about 1 hour ago
ਵਾਸ਼ਿੰਗਟਨ, 16 ਸਤੰਬਰ - ਹੋਸਟਨ ਵਿਖੇ 22 ਸਤੰਬਰ ਨੂੰ ਹੋਣ ਵਾਲੇ "Howdi, Modi!" ਈਵੈਂਟ 'ਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸ਼ਾਮਲ ਹੋਣਗੇ। ਇਸ ਦੀ ਪੁਸ਼ਟੀ ਵਾਈਟ ਹਾਊਸ...
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  about 1 hour ago
ਚੇਨਈ, 16 ਸਤੰਬਰ - ਤਾਮਿਲਨਾਡੂ ਦੇ ਕੋਇੰਬਟੂਰ ਵਿਖੇ ਇੱਕ ਮਹਿਲਾ ਦੇ ਢਿੱਡ 'ਚੋ 7 ਕਿੱਲੋ ਦੀ ਰਸੌਲ਼ੀ ਨਿਕਲੀ। ਇਹ ਆਪ੍ਰੇਸ਼ਨ ਕੋਇੰਬਟੂਰ ਦੇ ਹਸਪਤਾਲ 'ਚ ਹੋਇਆ, ਜਿਸ ਨੂੰ ਕਿ 7 ਘੰਟੇ...
ਅੱਜ ਦਾ ਵਿਚਾਰ
. . .  about 1 hour ago
ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  1 day ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  1 day ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  1 day ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  1 day ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  1 day ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  1 day ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  1 day ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  1 day ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  1 day ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  1 day ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  about 1 hour ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  about 1 hour ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  12 minutes ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  25 minutes ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  59 minutes ago
ਅੱਜ ਦਾ ਵਿਚਾਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 5 ਹਾੜ ਸੰਮਤ 551
ਿਵਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਮਾਨਸਾ

ਮਾਨਸਾ ਜ਼ਿਲ੍ਹੇ 'ਚ ਮੀਂਹ ਨੇ ਕਰਵਾਈ ਧੰਨ-ਧੰਨ, ਕਿਸਾਨਾਂ ਦੇ ਚਿਹਰੇ ਖਿੜੇ

ਗੁਰਚੇਤ ਸਿੰਘ ਫੱਤੇਵਾਲੀਆ/ ਬਲਵਿੰਦਰ ਸਿੰਘ ਧਾਲੀਵਾਲ
ਮਾਨਸਾ, 18 ਜੂਨ- ਬੀਤੀ ਰਾਤ ਤੇ ਅੱਜ ਸਾਰਾ ਦਿਨ ਰੁਕ-ਰੁਕ ਕੇ ਪਏ ਭਰਵੇਂ ਮੀਂਹ ਨੇ ਮਾਨਸਾ ਜ਼ਿਲੇ੍ਹ 'ਚ ਧੰਨ-ਧੰਨ ਕਰਵਾ ਦਿੱਤੀ ਹੈ | ਮਾਨਸੂਨ ਤੋਂ ਪਹਿਲਾਂ ਆਈ ਇਸ ਬਾਰਸ਼ ਨੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾ ਦਿੱਤੀ ਹੈ ਉੱਥੇ ਮੀਂਹ ਨਾਲ ਕਿਸਾਨਾਂ ਦੇ ਚਿਹਰੇ ਖਿੜ ਗਏ ਹਨ | ਜ਼ਿਕਰਯੋਗ ਹੈ ਕਿ ਮਾਲਵਾ ਿਖ਼ੱਤੇ ਦੇ ਇੱਧਰਲੇ ਜ਼ਿਲਿ੍ਹਆਂ 'ਚ ਗਰਮੀ ਤੇ ਨਹਿਰੀ ਪਾਣੀ ਦੀ ਘਾਟ ਕਾਰਨ ਪਿਛਲੇ ਕਈ ਦਿਨਾਂ ਤੋਂ ਨਰਮੇ ਦੀ ਫ਼ਸਲ ਪ੍ਰਭਾਵਿਤ ਹੋ ਰਹੀ ਸੀ | ਦੱਸਣਾ ਬਣਦਾ ਹੈ ਕਿ ਪਿਛਲੇ ਹਫ਼ਤੇ ਆਏ ਝੱਖੜ ਤੇ ਗੜਿਆਂ ਨੇ ਅੱਧੀ ਦਰਜਨ ਤੋਂ ਵਧੇਰੇ ਪਿੰਡਾਂ 'ਚ ਨਰਮੇ ਦੀ ਫ਼ਸਲ ਬਰਬਾਦ ਵੀ ਕਰ ਦਿੱਤੀ ਸੀ ਜਦਕਿ ਸਰਦੂਲਗੜ੍ਹ ਖੇਤਰ ਦੇ ਕਾਫ਼ੀ ਪਿੰਡਾਂ 'ਚ ਇਹ ਫ਼ਸਲ ਪਾਣੀ ਖੁਣੋਂ ਗਰਮੀ ਕਾਰਨ ਮੱਚ ਰਹੀ ਸੀ, ਨੂੰ ਇਹ ਬਾਰਸ਼ ਘਿਉ ਵਾਂਗ ਲੱਗੇਗੀ | ਬਾਰਸ਼ ਪੈਣ ਨਾਲ ਝੋਨੇ ਦੀ ਲਵਾਈ ਵੀ ਇਕਦਮ ਤੇਜ਼ ਹੋ ਗਈ ਹੈ | ਅੱਜ ਸਵੇਰ ਤੋਂ ਹੀ ਕਿਸਾਨਾਂ ਵਲੋਂ ਖੇਤਾਂ 'ਚ ਟਰੈਕਟਰਾਂ ਨਾਲ ਕੱਦੂ ਕਰ ਕੇ ਝੋਨੇ ਦੀ ਲਵਾਈ ਲਈ ਜ਼ਮੀਨ ਤਿਆਰ ਕਰਨ 'ਚ ਤੇਜ਼ੀ ਲਿਆਂਦੀ ਹੋਈ ਹੈ | ਉੱਧਰ ਮੀਂਹ ਨੇ ਮਾਨਸਾ ਸਮੇਤ ਕਈ ਸ਼ਹਿਰਾਂ 'ਚ ਸੀਵਰੇਜ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ ਹੈ | ਬੱਸ ਸਟੈਂਡ ਚੌਕ ਤੋਂ ਇਲਾਵਾ ਮੁੱਖ ਬਾਜ਼ਾਰ, ਅੰਡਰ ਬਿ੍ਜ ਅਤੇ ਤਿੰਨਕੋਣੀ ਦੇ ਨਜ਼ਦੀਕ ਤੇ ਸ਼ਹਿਰ ਦੀਆਂ ਹੋਰ ਨੀਵੀਂਆਂ ਥਾਵਾਂ 'ਚ ਵੱਡੀ ਮਾਤਰਾ 'ਚ ਪਾਣੀ ਭਰਨ ਕਰ ਕੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਦੋ-ਪਹੀਆ ਵਾਹਨ ਤੇ ਛੋਟੀਆਂ ਕਾਰਾਂ ਪਾਣੀ ਵਿਚ ਬੰਦ ਹੁੰਦੀਆਂ ਵੇਖੀਆਂ ਗਈਆਂ |
ਸੀਵਰੇਜ ਬੋਰਡ ਦਾ ਪਿੱਟ ਸਿਆਪਾ ਕੀਤਾ
ਸਥਾਨਕ ਵਾਰਡ ਨੰ: 7 ਵਿੱਚ ਸੀਵਰੇਜ ਦਾ ਪਾਣੀ ਓਵਰਫ਼ਲੋ ਰਹਿਣ ਕਾਰਨ ਪ੍ਰਗਤੀਸ਼ੀਲ ਇਸਤਰੀ ਸਭਾ (ਏਪਵਾ) ਵਲੋਂ ਸੀਵਰੇਜ ਬੋਰਡ ਦਾ ਪਿੱਟ ਸਿਆਪਾ ਕੀਤਾ ਗਿਆ | ਸਭਾ ਆਗੂ ਕਾਮਰੇਡ ਨਰਿੰਦਰ ਕੌਰ ਬੁਰਜ ਹਮੀਰਾ ਅਤੇ ਬਲਵਿੰਦਰ ਕੌਰ ਖਾਰਾ ਨੇ ਕਿਹਾ ਕਿ ਇਸ ਵਾਰਡ 'ਚ ਜ਼ਿਆਦਾਤਰ ਦਲਿਤ ਮਜ਼ਦੂਰਾਂ ਦੇ ਘਰ ਹੋਣ ਕਾਰਨ ਸੀਵਰੇਜ ਬੋਰਡ ਵਲੋਂ ਕੋਈ ਠੋਸ ਹੱਲ ਕਰਨ ਦੀ ਬਜਾਏ ਕੁੱਝ ਵਿਅਕਤੀਆਂ ਵਲੋਂ ਪੂਰੀ ਗਲੀ ਦਾ ਪਾਣੀ ਖੁੱਲੇ੍ਹ ਪਲਾਟਾਂ ਵਿਚਕਾਰ ਕੱਢਿਆ ਜਾ ਰਿਹਾ ਹੈ, ਜਿਸ ਕਾਰਨ ਵਸਨੀਕਾਂ ਦੀ ਜ਼ਿੰਦਗੀ ਨਰਕ ਬਣੀ ਹੋਈ ਹੈ | ਉਨ੍ਹਾਂ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਇਸ ਵਾਰਡ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ | ਇਸ ਮੌਕੇ ਛਿੰਦਰ ਕੌਰ, ਕਿ੍ਸ਼ਨਾ ਦੇਵੀ, ਬਲਵਿੰਦਰ ਕੌਰ, ਸੁਖਵਿੰਦਰ ਕੌਰ, ਸਰਬਜੀਤ ਕੌਰ, ਛੋਟੀ ਕੌਰ, ਓਮਪਤੀ ਆਦਿ ਹਾਜ਼ਰ ਸਨ |
ਬਾਰਸ਼ ਕਾਰਨ ਗਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ
ਬਰੇਟਾ ਤੋਂ ਜੀਵਨ ਸ਼ਰਮਾ ਅਨੁਸਾਰ- ਪਿੰਡ ਕੁੱਲਰੀਆਂ ਵਿਖੇ ਭਰਵੀਂ ਬਾਰਸ਼ ਕਾਰਨ ਇਕ ਗਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿਗ ਗਈ | ਪੀੜਤ ਮੰਗੂ ਰਾਮ ਨੇ ਦੱਸਿਆ ਕਿ ਸਵੇਰੇ ਛੇ ਵਜੇ ਦੇ ਕਰੀਬ ਜਦੋਂ ਜੋਰ ਨਾਲ ਅਸਮਾਨੀ ਬਿਜਲੀ ਕੜਕੀ ਤਾਂ ਉਨ੍ਹਾਂ ਦੇ ਮਕਾਨ ਦੀ ਛੱਤ ਡਿਗ ਪਈ ਜਿਸ ਕਾਰਨ ਉਸ ਕਮਰੇ 'ਚ ਪਏ ਹੋਰ ਘਰੇਲੂ ਸਾਮਾਨ ਦਾ ਕਾਫੀ ਨੁਕਸਾਨ ਹੋਇਆ ਅਤੇ ਮਕਾਨ ਦੀਆਂ ਕੰਧਾਂ 'ਚ ਤਰੇੜਾਂ ਪੈ ਗਈਆਂ | ਉਸ ਨੇ ਦੱਸਿਆ ਕਿ ਮਕਾਨ ਦੀ ਛੱਤ ਡਿੱਗਣ ਕਾਰਨ ਉਨ੍ਹਾਂ ਦਾ ਕਰੀਬ ਸਵਾ ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ | ਪਿੰਡ ਦੇ ਸਰਪੰਚ ਰਾਜਵੀਰ ਸਿੰਘ ਨੇ ਮੰਗ ਕੀਤੀ ਕਿ ਉਕਤ ਗਰੀਬ ਪਰਿਵਾਰ ਦੀ ਮਕਾਨ ਬਣਾਉਣ ਵਾਸਤੇ ਮਦਦ ਕੀਤੀ ਜਾਵੇ |
ਇਲਾਕੇ ਅੰਦਰ ਪਈ ਭਰਵੀਂ ਬਾਰਸ਼ ਨਾਲ ਕਿਸਾਨਾਂ ਦੇ ਚਿਹਰੇ ਖਿੜੇ
ਬਰੇਟਾ ਇਲਾਕੇ ਅੰਦਰ ਪਈ ਭਰਵੀਂ ਬਾਰਸ਼ ਕਾਰਨ ਕਿਸਾਨਾਂ ਦੇ ਚਿਹਰੇ ਖੁਸੀ ਨਾਲ ਖਿੜੇ ਵਿਖਾਈ ਦਿੱਤੇ | ਭਾਵੇਂ ਕਿ ਝੋਨਾ ਪਿਛਲੇ ਇਕ ਹਫ਼ਤੇ ਤੋਂ ਲਗਾਇਆ ਜਾ ਰਿਹਾ ਸੀ ਪਰ ਬਾਰਸ਼ ਨਾ ਪੈਣ ਕਾਰਨ ਕਿਸਾਨਾਂ ਨੂੰ ਬਹੁਤ ਮੁਸ਼ਕਿਲ ਪੇਸ਼ ਆ ਰਹੀ ਸੀ | ਇਸ ਤੋਂ ਇਲਾਵਾ ਝੋਨਾ ਲਗਾ ਰਹੇ ਮਜ਼ਦੂਰਾਂ ਲਈ ਵੀ ਇਹ ਬਾਰਸ਼ ਖ਼ੁਸ਼ੀਆਂ ਲੈ ਕੇ ਆਈ ਹੈ ਕਿਉਂਕਿ ਪਿਛਲੇ ਦਿਨਾਂ 'ਚ ਉਨ੍ਹਾਂ ਨੂੰ ਗਰਮ ਪਾਣੀ ਅੰਦਰ ਝੋਨਾ ਲਗਾਉਣਾ ਬਹੁਤ ਹੀ ਔਖਾ ਹੋਇਆ ਪਿਆ ਸੀ |ਅੱਜ ਪਈ ਬਰਸਾਤ ਕਾਰਨ ਕਿਸਾਨਾਂ ਨੂੰ ਮਜ਼ਦੂਰਾਂ ਦੀ ਵੱਡੀ ਘਾਟ ਰੜਕਦੀ ਵਿਖਾਈ ਦਿੱਤੀ |
ਬਰੇਟਾ ਤੋ ਰਵਿੰਦਰ ਕੌਰ ਮੰਡੇਰ ਅਨੁਸਾਰ : ਬੀਤੀ ਰਾਤ ਤੋਂ ਤੇਜ ਹਵਾ ਨਾਲ ਪਏ ਭਾਰੀ ਮੀਂਹ ਨਾਲ ਪਿਛਲੇ ਲਗਭਗ ਇਕ ਮਹੀਨੇ ਤੋਂ ਪੈ ਰਹੀ ਤੇਜ ਗਰਮੀ ਤੋਂ ਲੋਕਾਂ ਨੂੰ ਭਾਰੀ ਰਾਹਤ ਮਿਲੀ ਹੈ | ਇਸ ਨਾਲ ਝੋਨੇ ਦੀ ਲਵਾਈ ਵੀ ਤੇਜ ਹੋ ਜਾਵੇਗੀ ਅਤੇ ਨਾਲ ਹੀ ਨਰਮਾ, ਸਬਜ਼ੀਆਂ ਤੇ ਹਰੇ ਚਾਰੇ ਲਈ ਵੀ ਇਹ ਬਾਰਸ਼ ਬੇਹੱਦ ਲਾਹੇਵੰਦ ਸਾਬਤ ਹੋਵੇਗੀ | ਅੱਜ ਸਾਰਾ ਦਿਨ ਰੁਕ ਰੁਕ ਕੇ ਪੈ ਰਹੇ ਮੀਂਹ ਨਾਲ ਖੇਤਾਂ 'ਚ ਪਾਣੀ ਭਰ ਗਿਆ ਹੈ | ਕਿਸਾਨਾਂ ਦਾ ਕਹਿਣਾ ਹੈ ਕਿ ਇਸ ਬਾਰਸ਼ ਨੇ ਸਾਉਣੀ ਦੀ ਫ਼ਸਲ ਦਾ ਚੰਗਾ ਮੁੱਢ ਬੰਨ੍ਹ ਦਿੱਤਾ ਹੈ |
ਬੋਹਾ ਤੋਂ ਰਮੇਸ਼ ਤਾਂਗੜੀ ਅਨੁਸਾਰ : ਬੋਹਾ ਅਤੇ ਇਸ ਦੇ ਨਜ਼ਦੀਕੀ ਪਿੰਡਾਂ ਅੰਦਰ ਪਏ ਮੀਂਹ ਨੇ ਆਮ ਲੋਕਾਂ ਦੇ ਨਾਲ-ਨਾਲ ਕਿਸਾਨਾਂ ਦੇ ਚਿਹਰਿਆਂ 'ਤੇ ਰੌਣਕ ਲਿਆਂਦੀ ਹੈ | ਕਿਸਾਨ ਹਰਬੰਸ ਸਿੰਘ ਨੰਦਗੜ੍ਹ ਦਾ ਕਹਿਣਾ ਹੈ ਕਿ ਝੋਨੇ ਲਈ ਉਨ੍ਹਾਂ ਨੂੰ ਮੀਂਹ ਦੀ ਭਾਰੀ ਲੋੜ ਸੀ, ਜੋ ਪੂਰੀ ਹੋ ਗਈ ਹੈ | ਗੁਰਦੇਵ ਸਿੰਘ ਜੋਈਆਂ ਨੇ ਦੱਸਿਆ ਕਿ ਝੋਨੇ ਵਾਲੀਆਂ ਨੀਵੀਂਆਂ ਜ਼ਮੀਨਾਂ ਹੁਣ ਤੱਕ ਖ਼ਾਲੀ ਪਈਆਂ ਸਨ ਅਤੇ ਹੁਣ ਪਈ ਬਾਰਿਸ਼ ਕਾਰਨ ਉਨ੍ਹਾਂ ਨੇ ਝੋਨਾ ਲਗਾਉਣਾ ਸ਼ੁਰੂ ਕਰ ਦਿੱਤਾ ਹੈ |
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ : ਭਰਵੀਂ ਬਰਸਾਤ ਨਾਲ ਲੋਕਾਂ ਨੇ ਰਾਹਤ ਮਹਿਸੂਸ ਕੀਤੀ ਪਰ ਬੁਢਲਾਡਾ ਦੀ ਸੀਵਰੇਜ ਵਿਵਸਥਾ ਦਰੁਸਤ ਨਾ ਹੋਣ ਕਾਰਨ ਸ਼ਹਿਰ ਦੀਆਂ ਸਾਰੀਆਂ ਮੁੱਖ ਸੜਕਾਂ ਤੇ ਬਾਜ਼ਾਰ ਜਲ ਮਗਨ ਹੋ ਗਏ ਅਤੇ ਕਈ ਇਲਾਕਿਆਂ 'ਚ ਤਾਂ ਸ਼ਾਮ ਤੱਕ ਵੀ ਪਾਣੀ ਨਹੀਂ ਨਿਕਲ ਸਕਿਆ | ਇਸ ਮੀਂਹ ਨਾਲ ਨਗਰ ਕੌਾਸਲ ਦਫ਼ਤਰ, ਪੁਰਾਣੀ ਕਚਹਿਰੀ 'ਚ ਬਣੇ ਡੀ.ਐੱਸ.ਪੀ. ਦਫ਼ਤਰ , ਸਬ-ਡਵੀਜਨਲ ਸਾਂਝ ਕੇਂਦਰ ਤੇ ਡਰੇਨਜ਼ ਵਿਭਾਗ ਦਾ ਦਫ਼ਤਰ ਪਾਣੀ 'ਚ ਘਿਰ ਗਏ ਸਨ | ਸ਼ਹਿਰ ਦੀ ਨਿਰਮਾਣ ਅਧੀਨ ਕੁਲਾਣਾ ਚੌਕ ਤੋਂ ਫੁਹਾਰਾ ਚੌਕ, ਬੱਸ ਅੱਡੇ ਤੋਂ ਗੁਰੂ ਨਾਨਕ ਕਾਲਜ ਤੱਕ ਅਤੇ ਟਰੱਕ ਯੂਨੀਅਨ ਤੋਂ ਬੱਸ ਅੱਡੇ ਤੱਕ ਦੀਆਂ ਸੜਕਾਂ 'ਤੇ ਹੋਏ ਚਿੱਕੜ ਕਰ ਕੇ ਪੈਦਲ ਰਾਹਗੀਰਾਂ ਤੇ ਵਿਦਿਆਰਥੀਆਂ ਦਾ ਤਾਂ ਲੰਘਣਾ ਵੀ ਮੁਸ਼ਕਿਲ ਹੋਇਆ ਰਿਹਾ |
ਮੀਂਹ ਨੇ ਫ਼ਸਲਾਂ 'ਤੇ ਰੰਗਤ ਲਿਆਂਦੀ
ਬਲਾਕ ਖੇਤੀਬਾੜੀ ਵਿਕਾਸ ਅਫ਼ਸਰ ਡਾ: ਜਸਵਿੰਦਰ ਸਿੰਘ ਨੇ ਕਿਹਾ ਕਿ ਚੜ੍ਹਦੇ ਜੂਨ ਤੋਂ ਲਗਾਤਾਰ ਵਧ ਰਹੇ ਤਾਪਮਾਨ ਨਾਲ ਸਮੁੱਚੀ ਬਨਸਪਤੀ ਮੁਰਝਾਈ ਪਈ ਸੀ ਪਰ ਇਸ ਬਾਰਸ਼ ਨਾਲ ਫ਼ਸਲਾਂ ਮੁੜ ਤੋਂ ਟਹਿਕਣ ਲੱਗ ਪਈਆ ਹਨ | ਉਨ੍ਹਾਂ ਦੱਸਿਆ ਕਿ ਇਸ ਨਾਲ ਜਿੱਥੇ ਨਰਮੇਂ ਦੀ ਫ਼ਸਲ ਦੇ ਬੂਟੇ ਦਾ ਵਿਕਾਸ ਹੋਵੇਗਾ ਉੱਥੇ ਮੀਂਹ ਨਾਲ ਸਬਜ਼ੀਆਂ ਤੋਂ ਇਲਾਵਾ ਹਰੇ ਚਾਰੇ ਨੂੰ ਵੀ ਲਾਭ ਪੁੱਜੇਗਾ |

ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗੀ

ਭੀਖੀ, 18 ਜੂਨ (ਔਲਖ)- ਨੇੜਲੇ ਪਿੰਡ ਧਲੇਵਾਂ ਵਿਖੇ ਕਰਿਆਨੇ ਦੀ ਦੁਕਾਨ 'ਚ ਅੱਗ ਲੱਗ ਜਾਣ ਕਰ ਕੇ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸਵਾਹ ਹੋਣ ਦੀ ਖ਼ਬਰ ਹੈ | ਆਪਣੇ ਘਰ 'ਚ ਹੀ ਕਰਿਆਨੇ ਦੀ ਦੁਕਾਨ ਕਰਦੇ ਹੇਮ ਰਾਜ ਨੇ ਦੱਸਿਆ ਕਿ ਬੀਤੀ ਰਾਤ ਤੋਂ ਮੀਂਹ, ਹਨੇਰੀ, ਝੱਖੜ ਦੇ ...

ਪੂਰੀ ਖ਼ਬਰ »

ਗੁਰਮਤਿ ਕੈਂਪ ਲਗਾਇਆ

ਝੁਨੀਰ 18 ਜੂਨ (ਨਿ. ਪ. ਪ.)- ਨੇੜਲੇ ਪਿੰਡ ਰਾਏਪੁਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਕੈਂਪ ਲਗਾਇਆ ਗਿਆ | ਗ੍ਰੰਥੀ ਕੁਲਦੀਪ ਸਿੰਘ ਨੇ ਗੁਰਬਾਣੀ ਸੰਥਿਆ, ਗੁਰੂ ...

ਪੂਰੀ ਖ਼ਬਰ »

ਔਰਤ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਸਰਦੂਲਗੜ੍ਹ, 18 ਜੂਨ (ਜੀ.ਐਮ. ਅਰੋੜਾ)- ਸਥਾਨਕ ਸ਼ਹਿਰ ਦੇ ਵਾਰਡ ਨੰਬਰ. 1 ਦੀ ਵਸਨੀਕ ਔਰਤ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ | ਇਸ ਸਬੰਧ 'ਚ ਥਾਣਾ ਸਰਦੂਲਗੜ੍ਹ ਦੇ ਮੁਖੀ ਸੰਦੀਪ ਭਾਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਾਰਡ ਨੰਬਰ. 1 ਦੀ ਵਸਨੀਕ ਸਿਮਰਨ ਮਹਿਤਾ (28) ਪਤਨੀ ...

ਪੂਰੀ ਖ਼ਬਰ »

ਕਰਜ਼ਾ ਭਰਨ ਦਾ ਸਰਟੀਫਿਕੇਟ ਲੈਣ ਲਈ ਬੈਂਕ ਅੱਗੇ ਧਰਨਾ ਲਗਾਇਆ

ਮਾਨਸਾ, 18 ਜੂਨ (ਸਟਾਫ਼ ਰਿਪੋਰਟਰ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਵਲੋਂ ਪਿੰਡ ਜਵਾਹਰਕੇ ਵਿਖੇ ਕੋਟਕ ਮਹਿੰਦਰਾ ਬੈਂਕ ਅੱਗੇ ਧਰਨਾ ਦਿੱਤਾ ਗਿਆ | ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ, ਜਨਰਲ ਸਕੱਤਰ ਮਹਿੰਦਰ ਸਿੰਘ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਮਾਨਸਾ ਦੇ ਕਰਮਚਾਰੀਆਂ ਦੀ ਅਣਮਿੱਥੇ ਸਮੇਂ ਦੀ ਕਲਮ ਛੋੜ ਹੜਤਾਲ ਜਾਰੀ

ਮਾਨਸਾ, 18 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ 'ਤੇ 15 ਜੂਨ ਤੋਂ ਡੀ.ਸੀ., ਐਸ.ਡੀ.ਐਮ., ਤਹਿਸੀਲ ਅਤੇ ਸਬ ਤਹਿਸੀਲ ਦਫ਼ਤਰਾਂ ਵਿਚ ਅਣਮਿਥੇ ਸਮੇਂ ਦੀ ਕਲਮ ਛੋੜ ਹੜਤਾਲ ਜਾਰੀ ਹੈ | ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ...

ਪੂਰੀ ਖ਼ਬਰ »

ਨਿੱਜੀ ਕਾਮਿਆਂ ਦੀ ਰਜਿਸਟ੍ਰੇਸ਼ਨ ਦੇ ਨਾਂਅ 'ਤੇ ਫ਼ੀਸ ਲੈਣ ਵਾਲਿਆਂ ਤੋਂ ਸੁਚੇਤ ਰਹਿਣ ਲੋਕ-ਡੀ.ਸੀ.

ਮਾਨਸਾ, 18 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਸ੍ਰੀਮਤੀ ਅਪਨੀਤ ਰਿਆਤ ਡਿਪਟੀ ਕਮਿਸ਼ਨਰ ਮਾਨਸਾ ਨੇ ਕਿਹਾ ਕਿ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿਚ ਨਿੱਜੀ ਕਾਮਿਆਂ ਦੀ ਰਜਿਸਟੇ੍ਰਸ਼ਨ ਮੁਫ਼ਤ ਕੀਤੀ ਜਾਂਦੀ ਹੈ ਅਤੇ ਇਸ ਦੀ ਰਜਿਸਟ੍ਰੇਸ਼ਨ ਲਈ ਕਿਸੇ ਵੀ ਵਿਅਕਤੀ ਨੂੰ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ ਦੇ ਫ਼ੌਜੀ ਤੇ ਪੁਲਿਸ ਮੁਲਾਜ਼ਮ ਚਿੱਟਫੰਡ ਕੰਪਨੀ ਦੇ ਹੋਏ ਸ਼ਿਕਾਰ

ਮਾਨਸਾ, 18 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਮਾਨਸਾ ਦੇ ਦਰਜਨਾਂ ਪਿੰਡਾਂ ਦੇ ਫ਼ੌਜੀ ਤੇ ਪੁਲਿਸ ਮੁਲਾਜ਼ਮ ਇਕ ਚਿੱਟਫੰਡ ਕੰਪਨੀ ਹੱਥੋਂ ਠੱਗੇ ਗਏ ਹਨ | ਜ਼ਿਲ੍ਹੇ ਦੇ ਜਿਹੜੇ ਵਿਅਕਤੀ ਲੁੱਟ ਦਾ ਸ਼ਿਕਾਰ ਹੋਏ ਹਨ, ਉਨ੍ਹਾਂ ਨੇ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਐੱਮ.ਐਡ. ਦਾ ਨਤੀਜਾ ਰਿਹਾ ਸ਼ਾਨਦਾਰ

ਬਰੇਟਾ, 18 ਜੂਨ (ਮੰਡੇਰ)- ਮਿਲਖਾ ਸਿੰਘ ਐਜੂਕੇਸ਼ਨ ਇੰਸਟੀਚਿਊਟ ਬਰੇਟਾ ਦਾ ਸੈਸ਼ਨ 2017-19 ਦੇ ਤੀਸਰੇ ਸਮੈਸਟਰ ਦਾ ਐਮ.ਐਡ. ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਦੀਆਂ ਵਿਦਿਆਰਥਣਾਂ ਗੁਰਪ੍ਰੀਤ ਕੌਰ ਅਤੇ ਕੁਲਵੰਤ ਕੌਰ ਨੇ 86.7% ਅੰਕ ਲੈ ਕੇ ਇੰਸਟੀਚਿਊਟ ਵਿਚੋਂ ਪਹਿਲਾਂ ...

ਪੂਰੀ ਖ਼ਬਰ »

ਬਰਸਾਤ ਨਾਲ ਮੌਸਮ ਹੋਇਆ ਖ਼ੁਸ਼ਗਵਾਰ

ਜੋਗਾ, 18 ਜੂਨ (ਮਨਜੀਤ ਸਿੰਘ ਘੜੈਲੀ)-ਬੀਤੀ ਰਾਤ ਤੋਂ ਜੋਗਾ ਖੇਤਰ ਦੇ ਪਿੰਡਾਂ 'ਚ ਪਈ ਦਰਮਿਆਨੀ ਬਰਸਾਤ ਨਾਲ ਮੌਸਮ ਖ਼ੁਸ਼ਗਵਾਰ ਹੋ ਗਿਆ ਹੈ | ਕਿਸਾਨ ਮਨਜੀਤ ਸਿੰਘ ਮਾਖਾ ਨੇ ਦੱਸਿਆ ਕਿ ਇਸ ਬਰਸਾਤ ਨਾਲ ਸਾਉਣੀ ਫ਼ਸਲਾਂ ਨੂੰ ਬੇਹੱਦ ਲਾਭ ਮਿਲੇਗਾ ਕਿਉਂਕਿ ਮੌਸਮੀ ਠੰਢਕ ...

ਪੂਰੀ ਖ਼ਬਰ »

ਦਾਜ ਦਹੇਜ ਮਾਮਲੇ 'ਚ 4 ਜਣਿਆਂ 'ਤੇ ਮਾਮਲਾ ਦਰਜ

ਭੀਖੀ, 18 ਜੂਨ (ਗੁਰਿੰਦਰ ਸਿੰਘ ਔਲਖ)- ਇਕ ਲੜਕੀ ਨੂੰ ਦਾਜ ਦਹੇਜ ਦੇ ਮਾਮਲੇ ਵਿਚ ਤੰਗ-ਪ੍ਰੇਸ਼ਾਨ ਕਰਨ 'ਤੇ ਸਥਾਨ ਪੁਲਿਸ ਨੇ 2 ਔਰਤਾਂ ਸਮੇਤ 4 ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਪਿੰਡ ਹੀਰੋ ਖੁਰਦ ਦੀ ਕਿਰਨਦੀਪ ਕੌਰ ਪੁੱਤਰੀ ਬਲਕਰਨ ਸਿੰਘ ਦਾ ...

ਪੂਰੀ ਖ਼ਬਰ »

ਮਾਨ ਦਲ ਯੋਗਾ ਦਿਵਸ ਮੁਕਾਬਲੇ ਮਨਾਏਗਾ ਗਤਕਾ ਦਿਵਸ

ਬੁਢਲਾਡਾ, 18 ਜੂਨ (ਨਿ. ਪ. ਪ.)- 21 ਜੂਨ ਨੂੰ ਦੇਸ਼ ਭਰ 'ਚ ਸਰਕਾਰੀ ਪੱਧਰ 'ਤੇ ਮਨਾਏ ਜਾ ਰਹੇ ਯੋਗਾ ਦਿਵਸ ਦੇ ਮੁਕਾਬਲੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਗਤਕਾ ਦਿਵਸ ਮਨਾਇਆ ਜਾਵੇਗਾ | ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਮੰਡੇਰ ਨੇ ...

ਪੂਰੀ ਖ਼ਬਰ »

ਪੰਜਾਬੀ ਨਾਟਕ 'ਜੱਗ ਚਾਨਣ ਹੋਆ' ਦਾ ਮੰਚਨ ਅੱਜ

ਮਾਨਸਾ, 18 ਜੂਨ (ਸਭਿ. ਪ੍ਰਤੀ.)- ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬੀ ਨਾਟਕ 'ਜੱਗ ਚਾਨਣ ਹੋਆ' ਦਾ ਮੰਚਨ 19 ਜੂਨ ਨੂੰ ਸਥਾਨਕ ਗਊਸ਼ਾਲਾ ਭਵਨ ਵਿਖੇ ਸ਼ਾਮ 6:30 ਵਜੇ ਕਰਵਾਇਆ ਰਿਹਾ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗਾ ਦਿਵਸ 21 ਨੂੰ ਮਨਾਇਆ ਜਾਵੇਗਾ-ਵਧੀਕ ਡਿਪਟੀ ਕਮਿਸ਼ਨਰ

ਬਠਿੰਡਾ, 18 ਜੂਨ (ਕੰਵਲਜੀਤ ਸਿੰਘ ਸਿੱਧੂ)- 21 ਜੂਨ ਨੂੰ ਅੰਤਰ-ਰਾਸ਼ਟਰੀ ਯੋਗਾ ਦਿਵਸ ਰੋਜ਼ ਗਾਰਡਨ ਬਠਿੰਡਾ ਵਿਖੇ ਸਵੇਰੇ 7 ਤੋਂ 8 ਵਜੇ ਤੱਕ ਮਨਾਇਆ ਜਾਵੇਗਾ | ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਖਪ੍ਰੀਤ ਸਿੰਘ ਸਿੱਧੂ ਨੇ ਵੱਖ-ਵੱਖ ਵਿਭਾਗਾਂ ਦੇ ...

ਪੂਰੀ ਖ਼ਬਰ »

ਲਿਬਰੇਸ਼ਨ ਵਲੋਂ ਨਾਨਕ ਵਿਚਾਰਧਾਰਾ 'ਤੇ ਕਰਵਾਈਆਂ ਜਾਣਗੀਆਂ ਗੋਸ਼ਟੀਆਂ

ਮਾਨਸਾ, 18 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਨੇ ਮਹਾਨ ਇਨਕਲਾਬੀ, ਵਿਚਾਰਵਾਨ ਅਤੇ ਸਮਾਜ 'ਚ ਲਾ ਮਿਸਾਲ ਸਮਾਜਿਕ ਜਾਗਿ੍ਤੀ ਪੈਦਾ ਕਰਨ ਵਾਲੇ ਰੂਹਾਨੀ ਰਹਿਬਰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ 'ਤੇ ਮਨਾਉਣ ...

ਪੂਰੀ ਖ਼ਬਰ »

ਥਾਣਾ ਮੁਖੀ ਨੇ ਲੋਕਾਂ ਨਾਲ ਇਕੱਤਰਤਾ ਕੀਤੀ

ਝੁਨੀਰ, 18 ਜੂਨ (ਨਿ. ਪ. ਪ.)- ਥਾਣਾ ਜੌੜਕੀਆਂ ਦੇ ਮੁਖੀ ਅਜੈ ਕੁਮਾਰ ਪਰੋਚਾ ਨੇ ਲੋਕਾਂ ਨਾਲ ਇਕੱਤਰਤਾ ਕਰਦਿਆਂ ਕਿਹਾ ਕਿ ਪੰਜਾਬ ਪੁਲਸ ਵਲੋਂ ਵਿੱਢੀ ਗਈ ਨਸ਼ਿਆਂ ਵਿਰੁੱਧ ਮੁਹਿੰਮ 'ਚ ਇਲਾਕਾ ਨਿਵਾਸੀ ਸਹਿਯੋਗ ਦੇਣ ਤਾਂ ਹੀ ਇਹ ਮੁਹਿੰਮ ਸਫ਼ਲ ਹੋ ਸਕੇਗੀ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਜਾਗਰੂਕਤਾ ਕੈਂਪ ਲਗਾਇਆ

ਝੁਨੀਰ, 18 ਜੂਨ (ਨਿ.ਪ. ਪ.)-ਸਿਹਤ ਵਿਭਾਗ ਵਲੋਂ ਇੱਥੇ ਲਗਾਏ ਜਾਗਰੂਕਤਾ ਕੈਂਪ ਮੌਕੇ ਡਾ. ਵਿਵੇਕ ਕੁਮਾਰ ਨੇ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਮੁਤਾਬਿਕ ਪੂਰੀ ਦੁਨੀਆਂ 'ਚ ਲਗਭਗ 20 ਕਰੋੜ ਲੋਕ ਮਲੇਰੀਏ ਤੋਂ ਪੀੜਤ ਹਨ | ਸਾਢੇ 4 ਲੱਖ ਦੇ ਕਰੀਬ ਇਸ ਨਾਲ ਮੌਤਾਂ ਹੁੰਦੀਆਂ ਹਨ | ...

ਪੂਰੀ ਖ਼ਬਰ »

ਫ਼ਤਹਿਪੁਰ ਵਿਖੇ ਮਿੱਠੇ ਚੌਲਾਂ ਦਾ ਲੰਗਰ ਲਗਾਇਆ

ਝੁਨੀਰ, 18 ਜੂਨ (ਵਸ਼ਿਸ਼ਟ)- ਇਲਾਕੇ ਅਤੇ ਪਿੰਡ ਫ਼ਤਿਹਪੁਰ 'ਚ ਪਈ ਚੰਗੀ ਬਾਰਸ਼ ਦੀ ਖ਼ੁਸ਼ੀ 'ਚ ਝੁਨੀਰ ਕਸਬੇ ਦੇ ਨੇੜਲੇ ਪਿੰਡ ਫ਼ਤਿਹਪੁਰ ਦੀ ਬਾਬਾ ਮਸਤ ਰਾਮ ਪ੍ਰਬੰਧਕ ਕਮੇਟੀ, ਨਗਰ ਪੰਚਾਇਤ ਅਤੇ ਸਮੂਹ ਨਗਰ ਫ਼ਤਿਹਪੁਰ ਵਲੋਂ ਪ੍ਰਮਾਤਮਾ ਦੇ ਇਸ ਕੁਦਰਤੀ ਤੋਹਫ਼ੇ ਦੇ ...

ਪੂਰੀ ਖ਼ਬਰ »

ਵਣ ਵਿਭਾਗ ਨੇ ਪਿੰਡ ਦਾਤੇਵਾਸ ਵਿਖੇ 550 ਬੂਟੇ ਲਗਾਏ

ਬੁਢਲਾਡਾ, 18 ਜੂਨ (ਰਾਹੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੀ ਹਰ ਪਿੰਡ 550 ਬੂਟੇ ਲਗਾਉਣ ਦੀ ਮੁਹਿੰਮ ਤਹਿਤ ਪਿੰਡ ਦਾਤੇਵਾਸ ਵਿਖੇ ਛਾਂਦਾਰ ਪੌਦੇ ਲਗਾਏ ਗਏ | ਬਲਾਕ ਜੰਗਲਾਤ ਅਫ਼ਸਰ ਹਰਦਿਆਲ ਸਿੰਘ ਨੇ ਇਥੇ ਪਹਿਲਾ ...

ਪੂਰੀ ਖ਼ਬਰ »

ਪੰਚਾਇਤ ਯੂਨੀਅਨ ਦੀ ਇਕੱਤਰਤਾ 'ਚ ਮੁਸ਼ਕਲਾਂ 'ਤੇ ਵਿਚਾਰ ਵਟਾਂਦਰਾ

ਬਰੇਟਾ, 18 ਜੂਨ (ਜੀਵਨ ਸ਼ਰਮਾ)-ਪੰਚਾਇਤ ਯੂਨੀਅਨ ਬਲਾਕ ਬਰੇਟਾ ਦੀ ਮੀਟਿੰਗ ਪ੍ਰਧਾਨ ਜਸਵੀਰ ਸਿੰਘ ਸਰਪੰਚ ਚੱਕ ਅਲੀਸ਼ੇਰ ਦੀ ਅਗਵਾਈ ਵਿਚ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਹੋਈ, ਜਿਸ ਵਿਚ ਪੰਚਾਇਤਾਂ ਨੂੰ ਆ ਰਹੀਆਂ ਮੁਸ਼ਕਲਾਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਭਾਖੜਾ ਨਹਿਰ ਦੇ ਆਲੇ-ਦੁਆਲੇ ਵੱਡੇ ਪਾੜ ਪਏ, ਪੁਲਾਂ ਦੀ ਹਾਲਤ ਖ਼ਸਤਾ

ਸੁਰਜੀਤ ਵਸ਼ਿਸ਼ਟ ਝੁਨੀਰ, 18 ਜੂਨ- ਇਲਾਕਾ ਝੁਨੀਰ ਦੇ ਦਰਜਨਾਂ ਪਿੰਡਾਂ ਨੂੰ ਖੇਤੀ ਦੀ ਕਾਸ਼ਤ ਅਤੇ ਪੀਣ ਲਈ ਲੋੜੀਂਦਾ ਪਾਣੀ ਸਪਲਾਈ ਕਰਨ ਵਾਲੀ ਭਾਖੜਾ ਨਹਿਰ ਦੇ ਆਲੇ-ਦੁਆਲੇ ਜਿੱਥੇ ਵੱਡੇ ਵੱਡੇ ਪਾੜ ਪੈ ਚੁੱਕੇ ਹਨ ਉੱਥੇ ਅਨੇਕਾਂ ਥਾਵਾਂ ਤੋਂ ਇੱਟਾਂ ਦੇ ਸੋਲ ਵੀ ...

ਪੂਰੀ ਖ਼ਬਰ »

21 ਜੂਨ ਨੂੰ ਮਨਾਏ ਜਾਣ ਵਾਲੇ ਯੋਗ ਦਿਵਸ ਸਬੰਧੀ ਕਿਤਾਬਚਾ ਜਾਰੀ

ਮਾਨਸਾ, 18 ਜੂਨ (ਸਟਾਫ਼ ਰਿਪੋਰਟਰ)-ਭਾਰਤ ਸਰਕਾਰ ਵਲੋਂ ਮਨਾਏ ਜਾ ਰਹੇ ਚੌਥੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਸਬੰਧ ਵਿਚ ਨਹਿਰੂ ਯੁਵਾ ਕੇਂਦਰ ਮਾਨਸਾ ਵਲੋਂ ਯੋਗ ਸਬੰਧੀ ਜਾਗਰੂਕ ਕਰਨ ਹਿਤ ਕਲੱਬਾਂ ਦੇ ਨੌਜਵਾਨਾਂ ਦੀਆਂ ਯੂਥ ਪਾਰਲੀਮੈਂਟ ਕਰਵਾਈਆਂ ਜਾ ਰਹੀਆਂ ਹਨ | ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX