ਤਾਜਾ ਖ਼ਬਰਾਂ


ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ
. . .  28 minutes ago
ਵਾਸ਼ਿੰਗਟਨ, 16 ਸਤੰਬਰ - ਸਾਉਦੀ ਅਰਬ ਦੀਆਂ ਤੇਲ ਫ਼ੈਕਟਰੀਆਂ 'ਤੇ ਡਰੋਨ ਹਮਲੇ ਤੋਂ ਬਾਅਦ ਕੱਚੇ ਤੇਲ ਦੀ ਕਮੀ ਨੂੰ ਦੇਖਦੇ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕਾ ਦੇ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ...
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  29 minutes ago
ਸ੍ਰੀਨਗਰ, 16 ਸਤੰਬਰ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਪੁਣਛ 'ਚ ਪੈਂਦੇ ਬਾਲਾਕੋਟ ਤੇ ਮੇਂਡਰ ਸੈਕਟਰ 'ਚ ਬੀਤੀ ਰਾਤ ਜੰਗਬੰਦੀ ਦੀ ਉਲੰਘਣਾ ਕੀਤੀ ਗਈ...
ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ
. . .  26 minutes ago
ਅਮਰਾਵਤੀ, 16 ਸਤੰਬਰ - ਆਂਧਰਾ ਪ੍ਰਦੇਸ਼ ਦੀ ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ ਹੁਣ ਤੱਕ 11 ਲਾਸ਼ਾਂ ਬਰਾਮਦ ਹੋ ਚੁੱਕੀਆਂ ਹਨ। ਅੱਜ ਸਵੇਰੇ ਕਿਸ਼ਤੀਆਂ ਤੇ ਹੈਲੀਕਾਪਟਰਾਂ ਦੀ ਮਦਦ ਨਾਲ...
ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ
. . .  44 minutes ago
ਨਵੀਂ ਦਿੱਲੀ, 16 ਸਤੰਬਰ - ਜੰਮੂ ਕਸ਼ਮੀਰ 'ਚ ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਤੋਂ ਸੁਣਵਾਈ...
"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  about 1 hour ago
ਵਾਸ਼ਿੰਗਟਨ, 16 ਸਤੰਬਰ - ਹੋਸਟਨ ਵਿਖੇ 22 ਸਤੰਬਰ ਨੂੰ ਹੋਣ ਵਾਲੇ "Howdi, Modi!" ਈਵੈਂਟ 'ਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸ਼ਾਮਲ ਹੋਣਗੇ। ਇਸ ਦੀ ਪੁਸ਼ਟੀ ਵਾਈਟ ਹਾਊਸ...
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  about 1 hour ago
ਚੇਨਈ, 16 ਸਤੰਬਰ - ਤਾਮਿਲਨਾਡੂ ਦੇ ਕੋਇੰਬਟੂਰ ਵਿਖੇ ਇੱਕ ਮਹਿਲਾ ਦੇ ਢਿੱਡ 'ਚੋ 7 ਕਿੱਲੋ ਦੀ ਰਸੌਲ਼ੀ ਨਿਕਲੀ। ਇਹ ਆਪ੍ਰੇਸ਼ਨ ਕੋਇੰਬਟੂਰ ਦੇ ਹਸਪਤਾਲ 'ਚ ਹੋਇਆ, ਜਿਸ ਨੂੰ ਕਿ 7 ਘੰਟੇ...
ਅੱਜ ਦਾ ਵਿਚਾਰ
. . .  about 1 hour ago
ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  1 day ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  1 day ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  1 day ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  1 day ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  1 day ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  1 day ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  1 day ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  1 day ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  1 day ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  1 day ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  about 1 hour ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  about 1 hour ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  12 minutes ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  25 minutes ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  59 minutes ago
ਅੱਜ ਦਾ ਵਿਚਾਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਹਾੜ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਜਗਰਾਓਂ

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਪ੍ਰਸ਼ਾਸਨ ਵਲੋਂ ਵੱਖ-ਵੱਖ ਥਾਈਾ ਕਰਵਾਏ ਨਸ਼ਾ ਵਿਰੋਧੀ ਸਮਾਗਮ

ਜਗਰਾਉਂ, 26 ਜੂਨ (ਜੋਗਿੰਦਰ ਸਿੰਘ, ਅਜੀਤ ਸਿੰਘ ਅਖਾੜਾ)-ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ 'ਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਜਗਰਾਉਂ 'ਚ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਜਗਰਾਉਂ 'ਚ ਮੈਰਾਥਨ ਦੌੜ ਅਤੇ ਜਗਰਾਉਂ ਦੇ ਸਿਟੀ ਪੈਲੇਸ 'ਚ ਨਸ਼ਿਆਂ ਵਿਰੋਧੀ ਸੈਮੀਨਾਰ ਕਰਵਾਇਆ ਗਿਆ | ਸਵੇਰੇ 6 ਵਜੇ ਐਸ.ਐਸ.ਪੀ ਦਫ਼ਤਰ ਤੋਂ ਸ਼ੁਰੂ ਹੋਈ, ਇਸ ਮੈਰਾਥਨ ਦੌੜ 'ਚ ਐਸ.ਡੀ.ਐਮ ਬਲਜਿੰਦਰ ਸਿੰਘ ਢਿੱਲੋਂ ਅਤੇ ਐਸ.ਐਸ.ਪੀ ਵਰਿੰਦਰ ਸਿੰਘ ਬਰਾੜ ਸਮੇਤ ਪੁਲਿਸ ਅਤੇ ਸਿਵਲ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਦੌੜ ਲਗਾਈ ਗਈ | ਜਗਰਾਉਂ ਐਸ.ਐਸ.ਪੀ ਦਫ਼ਤਰ ਤੋਂ ਸ਼ੁਰੂ ਹੋ ਕੇ ਜਗਰਾਉਂ ਦੇ ਬਜ਼ਾਰਾਂ ਵਿਚ ਦੀ ਹੁੰਦੀ ਹੋਈ ਫਿਰ ਵਾਪਿਸ ਉੱਥੇ ਹੀ ਖ਼ਤਮ ਹੋਈ | ਦੁਪਹਿਰ ਸਮੇਂ ਜਗਰਾਉਂ ਦੇ ਸਿਟੀ ਪੈਲੇਸ 'ਚ ਰੱਖੇ ਗਏ ਨਸ਼ਾ ਵਿਰੋਧੀ ਸੈਮੀਨਾਰ ਦੌਰਾਨ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਐਸ.ਡੀ.ਐਮ ਬਲਜਿੰਦਰ ਸਿੰਘ ਢਿੱਲੋਂ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ | ਇਸ ਮੌਕੇ ਸੰਬੋਧਨ ਕਰਦਿਆਂ ਐਸ.ਡੀ.ਐਮ. ਢਿੱਲੋਂ ਨੇ ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਇਕਜੱੁਟ ਹੋ ਕੇ ਲੜਨ ਦਾ ਸੱਦਾ ਦਿੱਤਾ, ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜੋੜ ਕੇ ਨਸ਼ਿਆਂ ਦਾ ਮੁਕੰਮਲ ਰੂਪ 'ਚ ਖਾਤਮਾ ਕੀਤਾ ਜਾਵੇ | ਇਸ ਮੌਕੇ ਐਸ.ਪੀ.(ਡੀ) ਰੁਪਿੰਦਰ ਭਾਰਦਵਾਜ, ਤਹਿਸੀਲਦਾਰ ਬੇਅੰਤ ਸਿੰਘ, ਐਸ.ਪੀ. (ਐਚ) ਐਸ.ਪੀ (ਸੀ.ਬੀ.ਆਈ) ਤਜਿੰਦਰ ਸਿੰਘ, ਡੀ.ਐਸ.ਪੀ. (ਡੀ) ਦਿਲਬਾਗ ਸਿੰਘ, ਡੀ.ਐਸ.ਪੀ. ਸਿਟੀ ਜਗਰਾਉਂ ਗੁਰਦੀਪ ਸਿੰਘ ਗੋਸਲ, ਡੀ.ਐਸ.ਪੀ (ਐਚ) ਸੁਖਪਾਲ ਸਿੰਘ ਰੰਧਾਵਾ, ਡੀ.ਐਸ.ਪੀ ਰਾਏਕੋਟ ਗੁਰਮੀਤ ਸਿੰਘ, ਡੀ.ਐਸ.ਪੀ ਦਾਖਾ ਹਰਬੰਸ ਸਿੰਘ ਬੈਂਸ, ਐਸ.ਐਚ.ਓ ਸਿਟੀ ਜਗਰਾਉਂ ਨਿਧਾਨ ਸਿੰਘ, ਐਸ.ਐਚ.ਓ. ਹਠੂਰ ਸਿਮਰਜੀਤ ਸਿੰਘ, ਐਸ.ਐਚ.ਓ. ਦਾਖਾ ਜਗਦੀਸ਼ ਕੁਮਾਰ, ਐਸ.ਐਚ.ਓ. ਸਦਰ ਜਗਰਾਉਂ ਕਿੱਕਰ ਸਿੰਘ, ਸੀ.ਆਈ.ਏ ਇੰਚਾਰਜ ਇਕਬਾਲ ਹੁਸੈਨ, ਐਸ.ਐਚ.ਓ ਵੈਮੂਨ ਸੈਲ ਰੁਪਿੰਦਰ ਕੌਰ, ਰੀਡਰ ਐਸ.ਐਸ.ਪੀ ਅਮਰਿੰਦਰ ਸਿੰਘ, ਸਹਾਇਕ ਰੀਡਰ ਜਸਵਿੰਦਰ ਸਿੰਘ ਅਖਾੜਾ, ਸੁਖਦੇਵ ਸਿੰਘ ਸ਼ੇਰਪੁਰੀ, ਬਲਜੀਤ ਸਿੰਘ ਰਾਏਕੋਟ, ਜਸਵੀਰ ਸਿੰਘ, ਪੰਚਾਇਤ ਸੈਕਟਰੀ ਰਜੇਸ਼ ਕੁਮਾਰ ਰਾਜੂ, ਅਮਿ੍ਤਪਾਲ ਸਿੰਘ ਚੀਮਾ, ਜਸਪ੍ਰੀਤ ਸਿੰਘ ਮਾਣੰੂਕੇ, ਗੁਰਦੀਪ ਚੰਦ ਆਦਿ ਸਮੇਤ ਵੱਡੀ ਗਿਣਤੀ ਵਿਚ ਮੁਲਾਜ਼ਮ ਹਾਜ਼ਰ ਸਨ |
ਸਿੱਧਵਾਂ ਬੇਟ, (ਜਸਵੰਤ ਸਿੰਘ ਸਲੇਮਪੁਰੀ)-ਅੱਜ ਅੰਤਰਰਾਸ਼ਟਰੀ ਨਸ਼ਾ ਦਿਵਸ 'ਤੇ ਲਾਗਲੇ ਪਿੰਡ ਸਦਰਪੁਰਾ ਦੇ ਬਾਹਰਵਾਰ ਸਥਿਤ ਜੈਸਮੀਨ ਪੈਲੇਸ ਵਿਖੇ ਸਬ-ਤਹਿਸੀਲ ਪੱਧਰ ਦਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਐਸ.ਡੀ.ਐਮ ਜਗਰਾਉਂ ਬਲਜਿੰਦਰ ਸਿੰਘ ਢਿੱਲੋਂ ਨੇ ਸੈਮੀਨਾਰ ਵਿਚ ਪੁੱਜੇ ਰਾਜਸੀ ਲੋਕਾਂ, ਪਿੰਡਾਂ ਦੀਆਂ ਪੰਚਾਇਤਾਂ, ਸਮਾਜਸੇਵੀ ਕਲੱਬਾਂ, ਜੀ.ਓ.ਜੀ ਅਤੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੂੰ ਨਸ਼ਿਆਂ ਦਾ ਖਾਤਮਾ ਕਰਨ ਲਈ ਸਰਕਾਰ ਦਾ ਸਹਿਯੋਗ ਦੇਣ ਅਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਨੂੰ ਸਬਕ ਸਿਖਾਉਣ ਦਾ ਪ੍ਰਣ ਦਿਵਾ ਕੇ ਸਹੁੰ ਚੁੱਕਵਾਈ | ਇਸ ਮੌਕੇ ਉਚੇਚੇ ਤੌਰ 'ਤੇ ਪੁੱਜੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਅਤੇ ਹਲਕਾ ਦਾਖਾ ਦੇ ਇੰਚਾਰਜ ਮੇਜਰ ਸਿੰਘ ਭੈਣੀ ਨੇ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਸ਼ਿਆਂ ਦਾ ਲੱਕ ਤੋੜਕੇ ਹੀ ਦਮ ਲਵੇਗੀ | ਇਸ ਸਬੰਧੀ ਭਾਵੇਂ ਸਰਕਾਰ ਨੂੰ ਕਿਸੇ ਹੱਦ ਤੱਕ ਵੀ ਕਿਉਂ ਨਾ ਜਾਣਾ ਪਵੇ | ਉਨ੍ਹਾਂ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਮੀਨੀ ਪੱਧਰ 'ਤੇ ਕੰੰਮ ਕਰ ਰਹੇ ਮੁਲਾਜ਼ਮਾਂ ਨੂੰ ਸਖ਼ਤ ਹਦਾਇਤਾਂ ਦੇਣ ਅਤੇ ਨਸ਼ਾ ਤਸਕਰਾਂ ਨਾਲ ਭਿਆਲੀ ਪਾਈ ਬੈਠੇ ਪੁਲਿਸ ਕਰਮੀਆਂ ਦੀ ਪਹਿਚਾਣ ਕਰਕੇ ਉਨਾਂ ਿਖ਼ਲਾਫ਼ ਵੀ ਸਖ਼ਤ ਕਾਰਵਾਈ ਕਰਨ ਤਾਂ ਜੋ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਦਾ ਮਿਸ਼ਨ ਜਲਦੀ ਪੂਰਾ ਹੋ ਸਕੇ | ਇਸ ਮੌਕੇ ਐਸ.ਪੀ.ਤਜਿੰਦਰ ਸਿੰਘ, ਨਾਇਬ ਤਹਿਸੀਲਦਾਰ ਸੁਰਿੰਦਰ ਪੱਬੀ, ਜੀ.ਓ.ਜੀ. ਨਾਹਰ ਸਿੰਘ ਆਦਿ ਨੇ ਵੀ ਸੈਮੀਨਾਰ ਦੌਰਾਨ ਹਾਜ਼ਰੀਨ ਨੂੰ ਨਸ਼ਿਆਂ ਦਾ ਕਾਰੋਬਾਰ ਕਰ ਰਹੇ ਲੋਕਾਂ ਦੀ ਪਹਿਚਾਣ ਕਰਨ ਅਤੇ ਉਨ੍ਹਾਂ ਨੂੰ ਸਮਝਾਉਣ ਦੀ ਅਪੀਲ ਕੀਤੀ | ਜਦਕਿ ਸਭ ਬੁਲਾਰਿਆਂ ਨੇ ਨਸ਼ਿਆਂ ਦਾ ਸ਼ਿਕਾਰ ਨੌਜਵਾਨਾਂ ਨਾਲ ਚੰਗਾ ਵਰਤਾਓ ਕਰਨ ਦੀ ਵੀ ਗੱਲ ਕਹੀ | ਇਸ ਮੌਕੇ ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਇੰਸ: ਨਿਸ਼ਾਨ ਸਿੰਘ ਨੂੰ ਥਾਣਾ ਸਦਰ ਜਗਰਾਉਂ ਅਧੀਨ ਹੋਣ ਵਾਲੇ ਸੈਮੀਨਾਰ ਅਤੇ ਥਾਣਾ ਸਦਰ ਦੇ ਇੰਚਾਰਜ ਇੰਸ: ਕਿੱਕਰ ਸਿੰਘ ਨੂੰ ਥਾਣਾ ਸਿੱਧਵਾਂ ਬੇਟ ਅਧੀਨ ਹੋ ਰਹੇ ਸੈਮੀਨਾਰ ਵਿਚ ਇਸ ਲਈ ਡਿਊਟੀ 'ਤੇ ਭੇਜਿਆ ਗਿਆ ਸੀ ਤਾਂ ਜੋ ਲੋਕ ਬਿਨਾਂ ਝਿਜਕ ਪੁਲਿਸ ਪ੍ਰਤੀ ਆਪਣੀ ਗੱਲ ਰੱਖ ਸਕਣ, ਪਰ ਇਸ ਮੌਕੇ ਕਿਸੇ ਵੀ ਵਿਅਕਤੀ ਨੇ ਪੁਲਿਸ ਦੀ ਅਣਗਹਿਲੀ ਸਬੰਧੀ ਕੋਈ ਸ਼ਿਕਾਇਤ ਨਾ ਕੀਤੀ ਅਤੇ ਉਹ ਬੈਠੇ ਹੀ ਦੱਬਦੀ ਆਵਾਜ਼ ਵਿਚ ਇਹ ਕਹਿਦੇ ਜ਼ਰੂਰ ਵਿਖਾਈ ਦਿੱਤੇ ਕਿ 'ਲਾਤੋਂ ਕੇ ਭੂਤ, ਬਾਤੋਂ ਸੇ ਨਹੀਂ ਮਾਨਤੇ' ਇਸ ਲਈ ਪੁਲਿਸ ਨੂੰ ਤਸਕਰਾਂ ਿਖ਼ਲਾਫ਼ ਹੋਰ ਸਖ਼ਤ ਕਦਮ ਚੁੱਕਣੇ ਹੀ ਪੈਣਗੇ | ਇਸ ਮੌਕੇ ਬੀ.ਡੀ.ਪੀ.ਓ. ਲਖਵਿੰਦਰ ਕੌਰ, ਸੀ.ਡੀ.ਪੀ.ਓ. ਕੁਲਵਿੰਦਰ ਜੋਸੀ, ਸੁਰੇਸ ਕੁਮਾਰ ਗਰਗ, ਸਰਪੰਚ ਜੋਗਿੰਦਰ ਸਿੰਘ, ਗੁਲਵੰਤ ਸਿੰਘ ਜੰਡੀ, ਗੁਰਜੀਤ ਸਿੰਘ ਜੰਡੀ, ਮਨੀ ਗਰਗ, ਸਾਬਕਾ ਸਰਪੰਚ ਤਰਸੇਮ ਸਿੰਘ, ਸੰਮਤੀ ਮੈਂਬਰ ਜੀਵਨ ਸਿੰਘ, ਸਰਪੰਚ ਰਜਿੰਦਰ ਸਿੰਘ, ਸਰਪੰਚ ਜਤਿੰਦਰਪਾਲ ਸਿੰਘ, ਸਰਪੰਚ ਜੰਗੀਰ ਸਿੰਘ, ਬਚਿੱਤਰ ਸਿੰਘ ਚਿੱਤਾ ਸਮੇਤ ਕਈ ਹੋਰ ਸਰਪੰਚ, ਪੰਚ ਅਤੇ ਮੁਲਾਜ਼ਮ ਮੌਜੂਦ ਸਨ |
ਨਸ਼ਿਆਂ ਨੂੰ ਭਜਾਉਣ ਲਈ ਔਰਤਾਂ ਦਾ ਜਾਗਰੂਕ ਹੋਣਾ ਜ਼ਰੂਰੀ ਹੈ-ਕਲਿਆਣ
ਜਗਰਾਉਂ, (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਾਸਲ ਜਗਰਾਉਂ ਵੱਲੋਂ ਸੈਮੀਨਾਰ ਲਗਵਾ ਕੇ ਅੰਤਰਰਾਸ਼ਟਰੀ ਨਸ਼ਿਆਂ ਵਿਰੋਧੀ ਦਿਵਸ ਮਨਾਇਆ ਗਿਆ | ਇਹ ਸੈਮੀਨਾਰ ਨਗਰ ਕੌਾਸਲ ਦੇ ਟਾਊਨ ਹਾਲ ਵਿਖੇ ਪ੍ਰਧਾਨ ਚਰਨਜੀਤ ਕੌਰ ਦੀ ਪ੍ਰਧਾਨਗੀ ਹੇਠ ਲੱਗਿਆ | ਇਸ ਸੈਮੀਨਾਰ ਵਿਚ ਵੱਖ-ਵੱਖ ਬੁਲਾਰਿਆਂ ਨੇ ਨਸ਼ਿਆਂ ਨੂੰ ਪੂਰੇ ਸਮਾਜ ਲਈ ਘਾਤਕ ਅਤੇ ਇਸ ਮੁਹਿੰਮ ਨੂੰ ਆਪਣੇ ਘਰ ਤੋਂ ਹੀ ਸ਼ੁਰੂ ਕਰਨ ਲਈ ਆਖਿਆ | ਇਸ ਸੈਮੀਨਾਰ ਵਿਚ ਨਗਰ ਕੌਾਸਲ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਹਾਜ਼ਰੀ ਭਰੀ | ਸੰਬੋਧਨ ਕਰਦਿਆਂ ਨਗਰ ਕੌਾਸਲ ਦੇ ਪ੍ਰਧਾਨ ਚਰਨਜੀਤ ਕੌਰ ਕਲਿਆਣ ਅਤੇ ਸੀਨੀਅਰ ਕਾਂਗਰਸੀ ਆਗੂ ਅਮਰ ਨਾਥ ਕਲਿਆਣ ਨੇ ਆਖਿਆ ਕਿ ਨਸ਼ਾ ਇਕ ਅਜਿਹਾ ਕੌਹੜ ਹੈ ਜੋ ਜਿਸ ਪਰਿਵਾਰ ਵਿਚ ਵੜ ਗਿਆ ਸਮਝੋ ਉਸ ਦੀਆਂ ਤਿੰਨ ਪੀੜ੍ਹੀਆਂ ਤਬਾਹੀ ਦੇ ਰਾਹ ਪੈ ਗਈਆਂ | ਇਹ ਕਿਸੇ ਇਕ ਵਿਅਕਤੀ ਦਾ ਨਹੀਂ ਬਲਕਿ ਸਭ ਦਾ ਸਾਡਾ ਇਕ ਸਾਂਝਾ ਮਸਲਾ ਹੈ, ਹਰ ਪੱਖ ਤੋਂ ਇਸ ਬੁਰਾਈ ਦਾ ਸੰਤਾਪ ਔਰਤ ਵਰਗ ਨੂੰ ਹੰਢਾਉਣਾ ਪੈ ਰਿਹਾ ਹੈ | ਇਸ ਲਈ ਨਸ਼ਿਆਂ ਨੂੰ ਭਜਾਉਣ ਵਾਸਤੇ ਮਰਦਾਂ ਦੇ ਨਾਲ-ਨਾਲ ਔਰਤਾਂ ਨੂੰ ਵੀ ਜਾਗਰੂਕ ਹੋਣ ਦੀ ਵੱਡੀ ਲੋੜ ਹੈ | ਸੁਪਰਡੈਂਟ ਮਨੋਹਰ ਸਿੰਘ, ਸੈਨਟਰੀ ਇੰਸਪੈਕਟਰ ਅਨਿਲ ਕੁਮਾਰ ਅਤੇ ਅਮੋਲਕ ਸਿੰਘ ਨੇ ਆਖਿਆ ਕਿ ਨਸ਼ਾ ਲੁਕਾਇਆਂ ਵੀ ਲੁੱਕ ਨਹੀਂ ਸਕਦਾ | ਜੇਕਰ ਸਾਡੇ ਘਰ ਦਾ ਕੋਈ ਮੈਂਬਰ ਕਿਸੇ ਨਸ਼ੇ ਦਾ ਸ਼ਿਕਾਰ ਹੁੰਦਾ ਹੈ | ਸਾਨੂੰ ਲੁਕਾਉਣ ਦੀ ਥਾਂ ਉਸ ਦਾ ਇਲਾਜ ਕਰਵਾਉਣਾ ਚਾਹੀਦਾ ਹੈ | ਪੰਜਾਬ ਸਰਕਾਰ ਨੇ ਕਰੀਬ ਹਰ ਸ਼ਹਿਰ ਅੰਦਰ ਨਸ਼ਾ ਛਡਾਓ ਕੇਂਦਰ ਖੋਲੇ੍ਹ ਹੋਏ ਹਨ, ਜਿੱਥੇ ਇਨ੍ਹਾਂ ਦਾ ਮੁਫ਼ਤ ਇਲਾਜ ਹੀ ਨਹੀਂ ਕੀਤਾ ਜਾਂਦਾ ਬਲਕਿ ਦੁਬਾਰਾ ਜ਼ਿੰਦਗੀ ਜਿਉਣ ਦੇ ਕਾਬਲ ਵੀ ਬਣਾਇਆ ਜਾਂਦਾ ਹੈ | ਇਸ ਸੈਮੀਨਾਰ ਵਿਚ ਕੌਾਸਲਰ ਦਵਿੰਦਰਜੀਤ ਸਿੰਘ ਸਿੱਧੂ, ਕੌਾਸਲਰ ਕਰਮਜੀਤ ਸਿੰਘ ਕੈਂਥ, ਕੌਾਸਲਰ ਅਜੀਤ ਸਿੰਘ ਠੁਕਰਾਲ ਅਤੇ ਰਾਜ ਭਾਰਦਵਾਜ ਨੇ ਕਿਹਾ ਕਿ ਅਜਿਹੇ ਸੈਮੀਨਾਰ ਰਸਮਾਂ ਤੱਕ ਹੀ ਸੀਮਤ ਨਾ ਹੋਣ ਬਲਕਿ ਇਨ੍ਹਾਂ ਦੇ ਹਾਂ ਪੱਖੀ ਨਤੀਜੇ ਨਿਕਲਣੇ ਚਾਹੀਦੇ ਹਨ | ਕਿਉਂਕਿ ਨਸ਼ਾ ਅਜਿਹੀ ਅੱਗ ਹਨ ਜੇਕਰ ਇਨ੍ਹਾਂ ਨੂੰ ਨਾ ਬੁਝਾਇਆ ਤਾਂ ਇਕ ਦਿਨ ਤੁਹਾਡੇ ਘਰ ਨੂੰ ਵੀ ਇਹ ਦਸਤਕ ਜ਼ਰੂਰ ਦੇਣਗੇ | ਉਨ੍ਹਾਂ ਕਿਹਾ ਕਿ ਹਰ ਕੌਾਸਲਰ ਨੂੰ ਆਪਣੇ-ਆਪਣੇ ਵਾਰਡ ਅੰਦਰ ਅਜਿਹੇ ਜਾਗਰੂਕ ਕਰਨ ਵਾਲੇ ਕੈਂਪ ਲਗਾਉਣੇ ਚਾਹੀਦੇ ਹਨ | ਇਸ ਜ਼ਿੰਮੇਵਾਰੀ ਤੋਂ ਸਮਾਜ ਦਾ ਕੋਈ ਵੀ ਵਰਗ ਮੁਕਰ ਨਹੀਂ ਸਕਦਾ | ਇਸ ਮੌਕੇ ਹਰੀਸ਼ ਕੁਮਾਰ, ਦਵਿੰਦਰ ਸਿੰਘ, ਜਤਿੰਦਰ ਗੋਰਾ, ਦਵਿੰਦਰ ਸਿੰਘ ਗਰਚਾ, ਜਗਮੋਹਣ ਸਿੰਘ, ਗੁਰਮੀਤ ਸਿੰਘ, ਹਰਦੀਪ ਸਿੰਘ ਢੋਲਣ, ਨਵਜੀਤ ਕੌਰ, ਬੇਅੰਤ ਸਿੰਘ, ਰਕੇਸ਼ ਕੁਮਾਰ, ਅਮਰਪਾਲ ਸਿੰਘ, ਜਗਰੂਪ ਸਿੰਘ, ਹੀਰਾ ਸਿੰਘ, ਅਮਿਤ ਕੁਮਾਰ, ਵਿਨੇ ਕੁਮਾਰ, ਹਾਕਮ ਸਿੰਘ, ਜਸਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ |
ਪਿੰਡ ਰਾਜਗੜ੍ਹ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ
ਰਾਏਕੋਟ, (ਬਲਵਿੰਦਰ ਸਿੰਘ ਲਿੱਤਰ)-ਐਸ.ਐਸ.ਪੀ. ਲੁਧਿਆਣਾ ਦਿਹਾਤੀ ਵਰਿੰਦਰ ਸਿੰਘ ਬਰਾੜ ਦੇ ਹੁਕਮਾਂ ਅਤੇ ਡੀ.ਐਸ.ਪੀ ਰਾਏਕੋਟ ਗੁਰਮੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਿੰਡ ਰਾਜਗੜ੍ਹ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ | ਜਿਸ ਦੌਰਾਨ ਚੌਾਕੀ ਇੰਚਾਰਜ ਲਖਵੀਰ ਸਿੰਘ ਨੇ ਸੰਬੋਧਨ ਕਰਦਿਆਂ ਆਖਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੂਰੇ ਪੰਜਾਬ ਅੰਦਰ ਪੁਲਿਸ ਅਧਿਕਾਰੀਆਂ ਅਤੇ ਹੋਰਨਾਂ ਵਿਭਾਗਾਂ ਨਾਲ ਮੀਟਿੰਗਾਂ ਅਤੇ ਸੈਮੀਨਾਰ ਕੀਤੇ ਜਾ ਰਹੇ ਹਨ | ਇਸ ਮੌਕੇ ਸਰਪੰਚ ਸਵਰਨਜੀਤ ਕੌਰ, ਤਰਸੇਮ ਸਿੰਘ, ਪੰਚ ਗੁਰਜੰਟ ਸਿੰਘ, ਡਾ. ਜਗਰਾਜ ਸਿੰਘ ਢਿੱਲੋਂ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਰਾਜੀ, ਪੰਚ ਮਹਿੰਦਰ ਸਿੰਘ, ਪੰਚ ਜਸਪਾਲ ਕੌਰ, ਬਲਦੇਵ ਸਿੰਘ, ਹਰਵਿੰਦਰ ਸਿੰਘ, ਦਰਸ਼ਨ ਸਿੰਘ, ਕਰਮਜੀਤ ਸਿੰਘ, ਫੌਜੀ ਸੁਰਿੰਦਰ ਸਿੰਘ, ਨਿਰਮਲ ਸਿੰਘ, ਗੁਰਦੇਵ ਕੌਰ, ਰਾਣੀ ਕੌਰ, ਮਨਵੀਰ ਸਿੰਘ, ਨਛੱਤਰ ਸਿੰਘ, ਗੁਰਦੀਪ ਸਿੰਘ ਆਦਿ ਹਾਜ਼ਰ ਸਨ |
ਪਿੰਡ ਗੁੜੇ ਵਿਖੇ ਜਗਰਾਉਂ ਪੁਲਿਸ ਨੇ ਨਸ਼ਿਆਂ ਵਿਰੁੱਧ ਕਰਵਾਇਆ ਸੈਮੀਨਾਰ
ਚੌਾਕੀਮਾਨ, (ਤੇਜਿੰਦਰ ਸਿੰਘ ਚੱਢਾ)-ਪਿੰਡ ਗੁੜੇ ਵਿਖੇ ਐੱਸ.ਐੱਸ.ਪੀ ਵਰਿੰਦਰ ਸਿੰਘ ਬਰਾੜ ਪੁਲਿਸ ਜ਼ਿਲ੍ਹਾ ਲੁਧਿਆਣਾ ਦੇ ਮੁਖੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੀ.ਐੱਸ.ਪੀ ਮੁੱਲਾਂਪੁਰ ਦਾਖਾ ਗੁਰਬੰਸ ਸਿੰਘ ਬੈਂਸ ਤੇ ਐੱਚ.ਐੱਚ.ਓ. ਥਾਣਾ ਮੁੱਲਾਂਪੁਰ ਦਾਖਾ ਜਗਦੀਸ਼ ਕੁਮਾਰ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ | ਇਸ ਮੌਕੇ ਸਰਪੰਚ ਬੀਬੀ ਬਲਵਿੰਦਰ ਕੌਰ ਗੁੜੇ ਨੇ ਆਏ ਮਹਿਮਾਨਾਂ ਨੂੰ ਜੀ ਆਇਆ ਕਿਹਾ | ਇਸ ਮੌਕੇ ਡੀ.ਐੱਸ.ਪੀ ਗੁਰਬੰਸ ਸਿੰਘ ਬੈਂਸ ਨੇ ਲੋਕਾਂ ਨੂੰ ਕਿਹਾ ਕਿ ਹਲਕੇ ਨੂੰ ਨਸ਼ਾ ਮੁਕਤ ਕਰਨ ਲਈ ਪੁਲਿਸ ਪ੍ਰਸ਼ਾਸਨ ਦਾ ਸਾਥ ਦਿਉ ਤਾਂ ਜੋ ਨੌਜਵਾਨੀ ਨੂੰ ਬਚਾਇਆ ਜਾ ਸਕੇ | ਇਸ ਮੌਕੇ ਪ੍ਰੋਫ਼ੈਸਰ ਸੁਰਜੀਤ ਸਿੰਘ ਗੁੜੇ ਨੇ ਕਿਹਾ ਕਿ ਨਸ਼ੇ ਦੇ ਦੈਂਤ ਨੂੰ ਖ਼ਤਮ ਕਰਨ ਲਈ ਸਾਰੀਆਂ ਪਾਰਟੀਆਂ ਨੂੰ ਇਕ ਮੰਚ 'ਤੇ ਇਕੱਠਾ ਹੋਣਾ ਪਵੇਗਾ ਤਾਂ ਹੀ ਅਸੀ ਆਪਣੀ ਨਵੀਂ ਪੀੜ੍ਹੀ ਨੂੰ ਬਚਾ ਸਕਦੇ ਹਾਂ | ਇਸ ਮੌਕੇ ਸਰਪੰਚ ਬੀਬੀ ਬਲਵਿੰਦਰ ਕੌਰ ਗੁੜੇ, ਬਲਾਕ ਸੰਮਤੀ ਮੈਂਬਰ ਜਥੇਦਾਰ ਜਰਨੈਲ ਸਿੰਘ ਗੁੜੇ, ਸਾਬਕਾ ਸਰਪੰਚ ਚਰਨ ਸਿੰਘ ਗੁੜੇ, ਮਲਵਿੰਦਰ ਸਿੰਘ ਗੁੜੇ, ਬੀਬੀ ਗੁਰਬਚਨ ਕੌਰ ਗੁੜੇ, ਪੰਚ ਗੁਰਦੀਪ ਸਿੰਘ ਗੁੜੇ, ਗਾਇਕ ਜਸਪਾਲ ਮਾਨ, ਸਤਵੰਤ ਸਿੰਘ ਗੁੜੇ, ਪ੍ਰਧਾਨ ਜਸਵੰਤ ਸਿੰਘ, ਪ੍ਰਧਾਨ ਬਲਦੇਵ ਸਿੰਘ ਜੱਗਾ ਤੇ ਸਾਬਕਾ ਪੰਚ ਹਰਮੀਤ ਸਿੰਘ ਗੁੜੇ ਨੇ ਡੀ.ਐੱਸ.ਪੀ ਹਰਬੰਸ ਸਿੰਘ ਬੈਂਸ, ਐੱਸ.ਐੱਚ.ਓ. ਜਗਦੀਸ਼ ਕੁਮਾਰ, ਏ.ਐੱਸ.ਆਈ ਸੁਰਜੀਤ ਸਿੰਘ ਤੇ ਏ.ਐੱਸ.ਆਈ ਗੁਰਦੀਪ ਸਿੰਘ ਨੂੰ ਵਿਸ਼ਵਾਸ ਦਿਵਾਇਆ ਕਿ ਪਿੰਡ ਗੁੜੇ ਵਿਚ ਨਾ ਤਾਂ ਕੋਈ ਚਿੱਟੇ ਦਾ ਨਸ਼ਾ ਵੇਚਦਾ ਹੈ ਤੇ ਨਾ ਹੀ ਕੋਈ ਚਿੱਟੇ ਦਾ ਨਸ਼ਾ ਕਰਦਾ ਹੈ ਉਹਨਾਂ ਦਾ ਪਿੰਡ ਚਿੱਟੇ ਦੇ ਦੈਂਤ ਤੋਂ ਮੁਕਤ ਹੈ | ਇਸ ਮੌਕੇ ਹਰਭਜਨ ਸਿੰਘ, ਨਵਦੀਪ ਸਿੰਘ ਨਵੀ, ਪ੍ਰਦੀਪ ਕੁਮਾਰ, ਮਨਜੋਤ ਸਿੰਘ, ਰੁਪਿੰਦਰ ਕੌਰ, ਸਤਿਨਾਮ ਸਿੰਘ, ਚਰਨਜੀਤ ਕੌਰ (ਸਾਰੇ ਪੰਚ), ਪਾਲ ਸਿੰਘ ਗੁੜੇ, ਸਾਬਕਾ ਬਲਾਕ ਸੰਮਤੀ ਮੈਂਬਰ ਸੁਖਦੇਵ ਸਿੰਘ, ਕੁਲਦੀਪ ਸਿੰਘ ਗੁੜੇ, ਅਮਨਦੀਪ ਸਿੰਘ ਚੌਾਕੀਮਾਨ, ਸਾਬਕਾ ਪੰਚ ਮੇਵਾ ਸਿੰਘ ਗੁੜੇ ਆਦਿ ਹਾਜ਼ਰ ਸਨ |
ਰਾਏਕੋਟ ਵਿਖੇ ਸਬ-ਡਿਵੀਜ਼ਨ ਪੱਧਰ 'ਤੇ ਅੰਤਰਰਾਸ਼ਟਰੀ ਨਸ਼ਾ ਛੁਡਾਓ ਦਿਵਸ 'ਤੇ ਸਮਾਗਮ ਕਰਵਾਇਆ
ਵੱਖ-ਵੱਖ ਵਿਭਾਗਾਂ, ਪਿੰਡਾਂ ਦੇ ਸਰਪੰਚ, ਸ਼ਹਿਰ ਦੇ ਕੌਾਸਲਰਾਂ ਨੇ ਸ਼ਮੂਲੀਅਤ ਕੀਤੀ
ਰਾਏਕੋਟ, (ਬਲਵਿੰਦਰ ਸਿੰਘ ਲਿੱਤਰ)-ਮਾਨਯੋਗ ਮੁੱਖ ਸਕੱਤਰ ਪੰਜਾਬ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਰਾਏਕੋਟ ਵਿਖੇ ਡੈਪੋ ਸਬੰਧੀ ਸਬ-ਡਿਵੀਜ਼ਨ ਰਾਏਕੋਟ ਦੇ ਐਸ.ਡੀ.ਐਮ ਡਾ.ਹਿਮਾਂਸੂ ਗੁਪਤਾ ਨੇ ਸਮਾਗਮ ਕਰਵਾਇਆ | ਇਸ ਸਮਾਗਮ ਦੌਰਾਨ ਸਬ-ਡਿਵੀਜ਼ਨ ਦੇ ਪਿੰਡਾਂ ਦੇ ਸਰਪੰਚਾਂ, ਜੀ.ਓ.ਜੀ ਅਤੇ ਸ਼ਹਿਰ ਦੇ ਕੌਸਲਰਾਂ ਨੇ ਭਾਗ ਲਿਆ | ਇਸ ਸਮੇਂ ਡੀ.ਐਸ.ਪੀ ਰਾਏਕੋਟ ਗੁਰਮੀਤ ਸਿੰਘ, ਥਾਣਾ ਸਿਟੀ ਰਾਏਕੋਟ ਐਸ. ਐਚ.ਓ ਅਮਰਜੀਤ ਸਿੰਘ ਗੋਗੀ ਅਤੇ ਬੀ.ਡੀ.ਪੀ.ਓ ਰਾਏਕੋਟ, ਓ.ਓ.ਏ.ਟੀ ਸੈਂਟਰ ਰਾਏਕੋਟ ਦੇ ਇੰਚਾਰਜ ਸ਼ਾਮਲ ਹੋਏ | ਇਸ ਮੌਕੇ ਐਸ.ਡੀ.ਐਮ ਡਾ.ਹਿਮਾਂਸੂ ਗੁਪਤਾ ਨੇ ਸੰਬੋਧਨ ਕਰਦਿਆਂ ਹਦਾਇਤ ਕੀਤੀ ਕਿ ਪਿੰਡਾਂ ਵਿਚ ਡੈਪੋ ਪ੍ਰੋਗਰਾਮ ਤਹਿਤ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਜਾਣ ਜਿਸ ਵਿਚ ਜੀ.ਓ.ਜੀ ਨੂੰ ਸ਼ਾਮਲ ਕੀਤਾ ਜਾਵੇ | ਉਨ੍ਹਾਂ ਆਖਿਆ ਕਿ ਪਿੰਡਾਂ ਵਿਚ ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਦੀ ਸਨਾਖਤ ਕਰਕੇ ਨਸ਼ਾ ਛੁਡਾਊ ਸੈਂਟਰਾਂ ਵਿਚ ਇਲਾਜ ਕਰਕੇ ਨਸ਼ਿਆਂ ਤੋਂ ਛੁਟਕਾਰਾ ਕਰਵਾਇਆ ਜਾਵੇ | ਇਸ ਮੌਕੇ ਡੀ.ਐਸ.ਪੀ ਰਾਏਕੋਟ ਗੁਰਮੀਤ ਸਿੰਘ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਆਖਿਆਂ ਕਿ ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ | ਨਸ਼ਾ ਵੇਚਣ ਵਾਲੇ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਪਿੰਡਾਂ ਦੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਪਿੰਡਾਂ ਦੇ ਨੌਜਵਾਨਾਂ ਨੂੰ ਨਸ਼ਿਆਂ ਦੀਆਂ ਬੁਰਾਈਆਂ ਬਾਰੇ ਜਾਗਰੂਕ ਕੀਤਾ ਜਾਵੇ | ਜੇਕਰ ਕੋਈ ਨੌਜਵਾਨ ਪਿੰਡ ਵਿਚ ਨਸ਼ਾ ਕਰਦਾ ਹੈ ਤਾਂ ਉਸਦਾ ਇਲਾਜ ਕਰਵਾਉਣਾ ਉਨ੍ਹਾਂ ਦੀ ਮੁੱਢਲੀ ਜਿੰਮੇਵਾਰੀ ਬਣਦੀ ਹੈ | ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਦੀ ਨਸ਼ਾ ਛੁਡਾਊ ਸਕੀਮ ਨੂੰ ਕਾਮਯਾਬ ਕਰਨਾ ਤੁਹਾਡਾ ਮੁਢਲਾ ਫਰਜ ਹੈ ਤਾਂ ਜੋ ਨਵੇਂ ਸਮਾਜ ਦੀ ਸਿਰਜਨਾ ਕੀਤੀ ਜਾ ਸਕੇ | ਇਸ ਮੌਕੇ ਪਿੰਡਾਂ ਦੇ ਸਰਪੰਚਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਸ਼ਿਆਂ ਖਿਲਾਫ ਸਹੁੰ ਚੁਕਾਈ ਗਈ |
ਨਸ਼ਾ ਵਿਰੋਧੀ ਦਿਵਸ ਮੌਕੇ ਪੁਲਿਸ ਵਲੋਂ ਨਸ਼ਿਆਂ ਦੇ ਖ਼ਾਤਮੇ ਦਾ ਸੱਦਾ
ਗੁਰੂਸਰ ਸੁਧਾਰ, (ਬਲਵਿੰਦਰ ਸਿੰਘ ਧਾਲੀਵਾਲ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਅਧੀਨ ਪੈਂਦੇ ਥਾਣਾ ਸੁਧਾਰ ਵਲੋਂ ਇਲਾਕੇ ਦੇ ਪਿੰਡਾਂ ਦੇ ਪੰਚਾਂ, ਸਰਪੰਚਾਂ ਅਤੇ ਜੀ.ਓ.ਜੀ. ਤੇ ਹੋਰ ਮੋਹਤਵਰਾਂ ਦੀ ਹਾਜ਼ਰੀ ਵਿਚ ਅੱਜ ਕਸਬੇ ਵਿਖੇ ਇਕ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ ਜਿਥੇ ਵੱਖ ਵੱਖ ਬੁਲਾਰਿਆਂ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸੰਬੋਧਨ ਕੀਤਾ | ਸਬ ਡਵੀਜ਼ਨ ਦਾਖਾ ਦੇ ਡੀ.ਐਸ.ਪੀ. ਗੁਰਬੰਸ ਸਿੰਘ ਬੈਂਸ ਨੇ ਕਿਹਾ ਕਿ ਪਿੰਡਾਂ ਵਿਚ ਨਸ਼ਾ ਵੇਚਣ ਵਾਲਿਆਂ 'ਤੇ ਪੂਰੀ ਤਰ੍ਹਾਂ ਸਿਕੰਜ਼ਾ ਕਸਣ ਦੇ ਨਾਲ ਨਸ਼ਾ ਤਸਕਰ ਦੀ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ | ਉਨ੍ਹਾਂ ਇਸ ਮੌਕੇ ਹਾਜ਼ਰੀਨਾਂ ਨੂੰ ਨਸ਼ੇ ਦੇ ਖ਼ਾਤਮੇ ਪ੍ਰਤੀ ਸਹੁੰ ਚੁਕਵਾਉਂਦਿਆਂ ਇਸ ਕੋਹੜ ਨੂੰ ਜੜੋਂ ਪੁੱਟਣ ਖਾਤਰ ਪੁਲਿਸ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ | ਇਸ ਮੌਕੇ ਥਾਣਾ ਸੁਧਾਰ ਮੁਖੀ ਅਜੈਬ ਸਿੰਘ, ਸਬ ਇੰਸਪੈਕਟਰ ਤਿਲਕ ਰਾਜ, ਸਬ ਇੰਸਪੈਕਟਰ ਅਵਨੀਤ ਕੌਰ, ਥਾਣੇਦਾਰ ਸੁਖਵਿੰਦਰ ਸਿੰਘ, ਥਾਣੇਦਾਰ ਹਰਜਿੰਦਰ ਸਿੰਘ, ਮੁਣਸ਼ੀ ਜਸਪਾਲ ਸਿੰਘ, ਕਾਂਗਰਸੀ ਆਗੂ ਜਗਦੀਪ ਸਿੰਘ ਰੱਤੋਵਾਲ, ਸਰਪੰਚ ਸੁਖਵਿੰਦਰ ਸਿੰਘ ਕਲੇਰ, ਸੋਸ਼ਲ ਮੀਡੀਆ ਇੰਚਾਰਜ ਹਰਸ਼ ਜੈਨ ਹਲਕਾ ਰਾਏਕੋਟ, ਸਰਪੰਚ ਹਰਮਿੰਦਰ ਸਿੰਘ ਪੱਪ ਗਿੱਲ, ਡਾ:ਗੁਰਸਿਮਰਨ ਸਿੰਘ, ਸਰਪੰਚ ਪ੍ਰੀਤਮ ਸਿੰਘ ਹੇਰਾਂ, ਸਰਪੰਚ ਅਮਰਜੀਤ ਕੌਰ ਘੁਮਾਣ, ਮਾ: ਰਣਜੀਤ ਸਿੰਘ, ਸਰਪੰਚ ਚਰਨਜੀਤ ਸਿੰਘ ਪੱਖੋਵਾਲ, ਸਰਪੰਚ ਨਿਰਮਲ ਸਿੰਘ ਰਾਜੋਆਣਾ ਕਲਾਂ, ਗੁਰਮੀਤ ਸਿੰਘ ਕਾਲਾ ਰੱਤੋਵਾਲ, ਮਾ: ਜਗਰੂਪ ਸਿੰਘ ਗਰੇਵਾਲ, ਸੁੱਚਾ ਸਿੰਘ ਤੁਗਲ ਸਮੇਤ ਜੀ.ਓ.ਜੀ. ਦੇ ਬਲਦੇਵ ਸਿੰਘ ਗਿੱਲ ਸਮੇਤ ਹੋਰ ਹਾਜ਼ਰ ਸਨ | |
ਅੰਤਰ-ਰਾਸ਼ਟਰੀ ਨਸ਼ਾ ਮੁਕਤੀ ਦਿਵਸ ਮੌਕੇ ਕੈਲੇ 'ਚ ਨਸ਼ਿਆਂ ਿਖ਼ਲਾਫ਼ ਸੈਮੀਨਾਰ ਕਰਵਾਇਆ
ਪੱਖੋਵਾਲ/ਸਰਾਭਾ, (ਕਿਰਨਜੀਤ ਕੌਰ ਗਰੇਵਾਲ)-ਲਾਗਲੇ ਪਿੰਡ ਕੈਲੇ 'ਚ ਅੱਜ ਅੰਤਰਰਾਸ਼ਟਰੀ ਨਸ਼ਾ ਮੁਕਤੀ ਦਿਵਸ ਮੌਕੇ ਪੰਜਾਬ ਪੁਲਿਸ ਥਾਣਾ ਸੁਧਾਰ ਵੱਲੋਂ ਐਸ.ਐਸ.ਪੀ. ਵਰਿੰਦਰ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੀ.ਐਸ.ਪੀ. ਗੁਰਮੀਤ ਸਿੰਘ ਦੀ ਅਗਵਾਈ 'ਚ ਐਸ.ਐਚ.ਓ. ਅਜੈਬ ਸਿੰਘ ਦੀ ਨਿਗਰਾਨੀ ਹੇਠ ਨਸ਼ਿਆਂ ਿਖ਼ਲਾਫ਼ ਜਾਗਰੂੁਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਇਕੱਤਰ ਇਲਾਕੇ ਦੇ ਪੰਚਾਂ-ਸਰਪੰਚਾਂ ਤੇ ਹੋਰ ਮੋਹਤਵਰ ਵਿਅਕਤੀਆਂ ਨੂੰ ਸੰਬੋਧਨ ਕਰਦਿਆਂ ਸ: ਅਜੈਬ ਸਿੰਘ ਥਾਣਾ ਮੁਖੀ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਚਨਵੱਧ ਹੈ ਤੇ ਇਸ ਨਸ਼ਿਆਂ ਦੇ ਕੋਹੜ ਨੂੰ ਲੋਕਾਂ ਦੇ ਸਹਿਯੋਗ ਨਾਲ ਖ਼ਤਮ ਕਰਕੇ ਹੀ ਦਮ ਲਵੇਗੀ | ਇਸ ਮੌਕੇ ਉਨ੍ਹਾਂ ਇਕੱਤਰ ਸਮੂਹ ਪੰਚਾਂ-ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਅੰਦਰ ਨਸ਼ਾ ਵੇਚਣ ਦਾ ਕੰਮ ਕਰਨ ਵਾਲੇ ਮਾੜੇ ਅਨਸਰਾਂ ਦੀ ਸੂਚਨਾ ਬਿਨਾਂ ਕਿਸੇ ਡਰ ਭੈਅ ਦੇ ਪੁਲਿਸ ਨੂੰ ਦੇਣ, ਤਾਂ ਜੋ ਪੁਲਿਸ ਉਨ੍ਹਾਂ ਿਖ਼ਲਾਫ਼ ਸਖ਼ਤ ਐਕਸ਼ਨ ਲੈ ਸਕੇ | ਇਸ ਮੌਕੇ ਸਰਪੰਚ ਸੁਖਜਿੰਦਰ ਸਿੰਘ ਤੇ ਜਥੇਦਾਰ ਕੁਲਦੀਪ ਸਿੰਘ ਪੱਖੋਵਾਲ ਨੇ ਵੀ ਇਕੱਤਰ ਇਕੱਠ ਨੂੰ ਨਸ਼ਿਆਂ ਿਖ਼ਲਾਫ਼ ਇਕਜੁਟ ਹੋ ਕੇ ਹੰਭਲਾਂ ਮਾਰਨ ਦੀ ਅਪੀਲ ਕੀਤੀ | ਇਸ ਮੌਕੇ ਪੰਚ ਸਵਰਨ ਸਿੰਘ ਪ੍ਰਧਾਨ ਸੁਸਾਇਟੀ, ਪੰਚ ਉਦੇ ਚੌਹਾਨ, ਪੰਚ ਬਲਵਿੰਦਰ ਸਿੰਘ ਬਿੱਟੂ, ਪੰਚ ਰਣਜੀਤ ਸਿੰਘ ਰਾਣਾ, ਹਰਵਿੰਦਰ ਸਿੰਘ ਬਿੰਦੀ ਫੌਜੀ, ਮੇਜਰ ਸਿੰਘ, ਸਾਬਕਾ ਸਰਪੰਚ ਬਚਿੱਤਰ ਸਿੰਘ, ਨਿਰਮਲ ਸਿੰਘ, ਮਨਜੀਤ ਸਿੰਘ, ਅਮਿ੍ੰਤਪਾਲ ਸਿੰਘ, ਹਰਜੋਤ ਸਿੰਘ ਹਨੀ, ਸਤਵੰਤ ਸਿੰਘ ਲਾਡੀ, ਕੈਪਸ਼ਨ:ਜਸਦੀਪ ਸਿੰਘ ਦੀਪੀ, ਜੀ.ਓ.ਜੀ. ਜਗਤਾਰ ਸਿੰਘ ਆਦਿ ਹਾਜ਼ਰ ਸਨ |

ਪਿੰਡ ਜਨੇਤਪੁਰਾ ਦੇ ਵਿਅਕਤੀ ਵਲੋਂ ਕੁਵੈਤ 'ਚ ਖ਼ੁਦਕੁਸ਼ੀ

ਜਗਰਾਉਂ, 26 ਜੂਨ (ਜੋਗਿੰਦਰ ਸਿੰਘ, ਅਜੀਤ ਸਿੰਘ ਅਖਾੜਾ)-ਜਗਰਾਉਂ ਦੇ ਨਜ਼ਦੀਕੀ ਪਿੰਡ ਜਨੇਤਪੁਰਾ ਦੇ ਰਾਜਦੀਪ ਸਿੰਘ ਪੱੁਤਰ ਜੋਗਿੰਦਰ ਸਿੰਘ ਵੱਲੋਂ ਕੁਵੈਤ 'ਚ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | 'ਅਜੀਤ' ਉਪ ਦਫ਼ਤਰ ਜਗਰਾਉਂ 'ਚ ਗੱਲਬਾਤ ਕਰਦਿਆਂ ਮਿ੍ਤਕ ...

ਪੂਰੀ ਖ਼ਬਰ »

ਪੁਲਿਸ ਵਲੋਂ 600 ਨਸ਼ੀਲੀਆਂ ਗੋਲੀਆਂ ਤੇ 51 ਬੋਤਲਾਂ ਦੇਸ਼ੀ ਸ਼ਰਾਬ ਸਮੇਤ ਦੋ ਗਿ੍ਫ਼ਤਾਰ

ਸਿੱਧਵਾਂ ਬੇਟ, 26 ਜੂਨ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਵਰਿੰਦਰ ਸਿੰਘ ਬਰਾੜ ਵੱਲੋਂ ਨਸ਼ਿਆਂ ਵਿਰੱੁਧ ਛੇੜੀ ਮੁਹਿੰਮ ਤਹਿਤ ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਇੰਸਪੈਕਟਰ ਨਿਸ਼ਾਨ ਸਿੰਘ ਦੀ ਅਗਵਾਈ ਹੇਠ ਪੁਲਿਸ ਚੌਕੀ ...

ਪੂਰੀ ਖ਼ਬਰ »

ਪਲਾਸਟਿਕ ਲਿਫ਼ਾਫ਼ੇ ਦੀ ਵਰਤੋਂ ਕਰਨ ਵਾਲੀਆਂ ਦੁਕਾਨਾਂ 'ਤੇ ਹੋਈ ਛਾਪੇਮਾਰੀ

ਜਗਰਾਉਂ, 26 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦਫ਼ਤਰ ਲੁਧਿਆਣਾ ਅਤੇ ਨਗਰ ਕੌਾਸਲ ਜਗਰਾਉਂ ਦੀ ਸਾਂਝੀ ਟੀਮ ਨੇ ਅੱਜ ਜਗਰਾਉਂ ਦੇ ਵੱਖ-ਵੱਖ ਬਾਜ਼ਾਰਾਂ ਵਿਖੇ ਪਲਾਸਟਿਕ ਕੈਰੀ ਬੈਗ ਵੇਚਣ ਅਤੇ ਵਰਤੋਂ ...

ਪੂਰੀ ਖ਼ਬਰ »

ਪਿੰਡ ਕਾਉਂਕੇ ਕਲਾਂ 'ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ 'ਤੇ ਪੰਜਾਂ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 26 ਜੂਨ (ਅਜੀਤ ਸਿੰਘ ਅਖਾੜਾ)-ਪਿੰਡ ਕਾਉਂਕੇ ਕਲਾਂ ਵਿਖੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ 'ਤੇ ਪੰਜਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਚੌਕੀ ਕਾਉਂਕੇ ਕਲਾਂ ਦੇ ਇੰਚਾਰਜ ਹਰਮੇਸ਼ ਕੁਮਾਰ ਨੇ ਦੱਸਿਆ ਕਿ ਆਤਮਾ ਸਿੰਘ ...

ਪੂਰੀ ਖ਼ਬਰ »

ਰਾਜ ਪੱਧਰੀ ਸਮਾਗਮ ਸਬੰਧੀ ਹਲਕਾ ਵਿਧਾਇਕ ਤੇ ਐੱਸ. ਡੀ. ਐਮ. ਪਾਇਲ ਨੇ ਲਿਆ ਜਾਇਜ਼ਾ

ਮਲੌਦ, 26 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ, ਦਿਲਬਾਗ ਸਿੰਘ ਚਾਪੜਾ)-ਪੰਜਾਬ ਦੇ ਪਹਿਲੇ ਕੌਮੀ ਆਜ਼ਾਦੀ ਘੁਲਾਟੀਏ ਅਤੇ ਸੇਵਾ ਦੇ ਪੁੰਜ ਵਜੋਂ ਜਾਣੇ ਜਾਂਦੇ ਭਾਈ ਮਹਾਰਾਜ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ 5 ਜੁਲਾਈ ਨੂੰ ਸਵੇਰੇ 10.30 ਵਜੇ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਸਹਾਇਕ ਲਾਈਨਮੈਨ ਦੀ ਮੌਤ

ਸਮਰਾਲਾ, 26 ਜੂਨ (ਬਲਜੀਤ ਸਿੰਘ ਬਘੌਰ)-ਨੇੜਲੇ ਪਿੰਡ ਭੰਗਲਾਂ ਦੇ ਵਸਨੀਕ ਹਰਪ੍ਰੀਤ ਸਿੰਘ (32) ਸਾਲ ਦੀ ਪਿੰਡ ਮਾਨੂੰਪੁਰ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ | ਪੁਲਿਸ ਨੇ ਮਿ੍ਤਕ ਦੇ ਭਰਾ ਗੁਰਸੇਵਕ ਸਿੰਘ ਦੇ ਬਿਆਨਾ ਤੇ 174 ਦੀ ਕਾਰਵਾਈ ਕਰਕੇ ਲਾਸ਼ ਦਾ ਪੋਸਟ ...

ਪੂਰੀ ਖ਼ਬਰ »

ਘੁਡਾਣੀ ਕਲਾਂ 'ਚ ਵਿਧਾਇਕ ਲੱਖਾ ਨੇ ਲਾਭਪਾਤਰੀਆਂ ਨੂੰ ਕਣਕ ਵੰਡੀ

ਰਾੜਾ ਸਾਹਿਬ, 26 ਜੂਨ (ਸਰਬਜੀਤ ਸਿੰਘ ਬੋਪਾਰਾਏ)-ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦੇਣ ਲਈ ਹਮੇਸ਼ਾ ਵਚਨਬੱਧ ਹੈ ਤੇ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਯਤਨ ਕੀਤੇ ਜਾ ਰਹੇ ਹਨ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਲਖਵੀਰ ਸਿੰਘ ਲੱਖਾ ...

ਪੂਰੀ ਖ਼ਬਰ »

14 ਲੱਖ ਟਿਊਬਵੈੱਲ ਪੰਜਾਬ ਨੂੰ ਪਾਣੀ ਦੇ ਖਾਤਮੇ ਵੱਲ ਲੈ ਜਾ ਰਹੇ ਹਨ - ਅੜੈਚਾਂ

ਦੋਰਾਹਾ, 26 ਜੂਨ (ਜੋਗਿੰਦਰ ਸਿੰਘ ਓਬਰਾਏ)-ਅੱਜ ਦੋਰਾਹਾ ਨੇੜਲੇ ਪਿੰਡ ਅੜੈਚਾਂ ਵਿਖੇ ਸ਼ੋ੍ਰਮਣੀ ਅਕਾਲੀ ਦਲ ਨੇਤਾ ਗੁਰਦੀਪ ਸਿੰਘ ਅੜੈਚਾਂ ਅਤੇ ਸਾਬਕਾ ਸਰਪੰਚ ਪਰਵਿੰਦਰ ਸਿੰਘ ਭੱਠਲ ਨੇ ਸਾਂਝੇ ਤੌਰ 'ਤੇ ਕਿਹਾ ਕਿ ਪਾਣੀ ਦੀ ਸਾਂਭ ਸੰਭਾਲ ਸਮੇਂ ਦੀ ਜ਼ਰੂਰਤ ਤੇ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਭਗਵੰਤ ਮਾਨ ਦੇ ਬਿਆਨ ਦੀ ਆਲੋਚਨਾ

ਦੋਰਾਹਾ, 26 ਜੂਨ (ਜੋਗਿੰਦਰ ਸਿੰਘ ਓਬਰਾਏ)-ਅੱਜ ਇੱਥੇ ਸ਼ੋ੍ਰਮਣੀ ਅਕਾਲੀ ਦਲ ਹਲਕਾ ਪਾਇਲ ਦੀ ਸਮੁੱਚੀ ਯੂਥ ਜਥੇਬੰਦੀ ਵਲੋਂ ਹਲਕਾ ਇੰਚਾਰਜ ਈਸਰ ਸਿੰਘ ਮਿਹਰਬਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੁਖਬੀਰ ਸਿੰਘ ਬਾਦਲ ਦੇ ਓ. ਐੱਸ. ਡੀ. ਚਰਨਜੀਤ ਸਿੰਘ ਬਰਾੜ ਨੂੰ ਯੂਥ ...

ਪੂਰੀ ਖ਼ਬਰ »

ਸਾਹਨੇਵਾਲ 'ਚ ਆਵਾਰਾ ਪਸ਼ੂਆਂ ਦੇ ਵਧਦੇ ਝੁੰਡ ਲੋਕਾਂ ਲਈ ਸਿਰਦਰਦੀ ਬਣੇ

ਇਸ ਸਬੰਧੀ ਦੁੱਧ ਸਹਿਕਾਰੀ ਸਭਾ ਦੇ ਸਾਬਕਾ ਪ੍ਰਧਾਨ ਤੇ ਕਰੀਬ ਤਿੰਨ ਦਹਾਕਿਆਂ ਤੋਂ ਉੱਪਰ ਸਮੇਂ ਤੋਂ ਪਸ਼ੂ ਪਾਲਣ ਧੰਦੇ ਨਾਲ ਜੁੜੇ ਸਟੇਟ ਅਵਾਰਡੀ ਹਰਮਿੰਦਰ ਸਿੰਘ ਸੰਧੂ ਦਾ ਕਹਿਣਾ ਹੈ ਕਿ ਆਵਾਰਾ ਪਸ਼ੂਆਂ ਦੀ ਸੰਭਾਲ ਲਈ ਸਰਕਾਰ ਵਲੋਂ ਲੱਖਾਂ ਕਰੋੜਾਂ ਰੁਪਏ ਦਾ ਗਊ ...

ਪੂਰੀ ਖ਼ਬਰ »

ਬਾਬਾ ਗੁਲਾਬ ਸ਼ਾਹ ਦੀ ਯਾਦ ਵਿਚ ਮੇਲਾ ਅਤੇ ਭੰਡਾਰਾ 4 ਜੁਲਾਈ ਨੰੂ

ਕੁਹਾੜਾ, 26 ਜੂਨ (ਤੇਲੂ ਰਾਮ ਕੁਹਾੜਾ)-ਸਮੂਹ ਕੁਹਾੜਾ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕੁਹਾੜਾ ਚੌਕ ਨੇੜੇ ਪੀਰ ਬਾਬਾ ਗੁਲਾਬ ਸ਼ਾਹ ਦੀ ਯਾਦ ਵਿਚ ਵਾਰਸ਼ਿਕ ਮੇਲਾ 4 ਜੁਲਾਈ ਵੀਰਵਾਰ ਨੂੰ ਬਾਬਾ ਗਣੇਸ਼ ਦਾਸ, ਮਹੰਤ ਰਾਮ ਦਾਸ ਸਾਹਨੇਵਾਲ, ਮੁਖੀਆਂ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ ਦੇ ਨਤੀਜੇ ਸ਼ਾਨਦਾਰ ਰਹੇ

ਦੋਰਾਹਾ, 26 ਜੂਨ (ਜੋਗਿੰਦਰ ਸਿੰਘ ਓਬਰਾਏ/ਜਸਵੀਰ ਝੱਜ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਵਲੋਂ ਕਲਾਸਾਂ ਦੇ ਨਤੀਜਿਆਂ ਵਿਚ ਇੱਥੋਂ ਦੇ ਗੁਰੂ ਨਾਨਕ ਨੈਸ਼ਨਲ ਕਾਲਜ ਦੇ ਨਤੀਜੇ ਸ਼ਾਨਦਾਰ ਰਹੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰ੍ਰਸੀਪਲ ਡਾ. ...

ਪੂਰੀ ਖ਼ਬਰ »

ਦੁਲੇਅ ਵਿਖੇ ਪੁਲਿਸ ਦੇ ਪਹਿਲੇ ਕਿ੍ਕਟ ਟੂਰਨਾਮੈਂਟ ਦੌਰਾਨ ਮਾਣਕਵਾਲ ਦੀ ਟੀਮ ਬਣੀ ਚੈਂਪੀਅਨ

ਡੇਹਲੋਂ, 26 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਕਮਿਸ਼ਨ ਰੇਟ ਲੁਧਿਆਣਾ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਅੰਤਰ ਰਾਸ਼ਟਰੀ ਨਸ਼ਾ ਵਰਤੋਂ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਦੇ ਸਬੰਧ ਵਿਚ ਜਥੇਦਾਰ ਸੰਤੋਖ ਸਿੰਘ ਮ੍ਰਗਿੰਦ ਸਟੇਡੀਅਮ ...

ਪੂਰੀ ਖ਼ਬਰ »

ਖੇਤ 'ਚ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਮਿ੍ਤਕ ਅਜਮੇਰ ਸਿੰਘ ਦੀ ਤਸਵੀਰ | ਜਗਰਾਉਂ, 26 ਜੂਨ (ਅਜੀਤ ਸਿੰਘ ਅਖਾੜਾ)-ਜਗਰਾਉਂ ਨਜ਼ਦੀਕ ਪਿੰਡ ਸਵੱਦੀ ਖੁਰਦ 'ਚ ਕਿਸਾਨ ਨੌਜਵਾਨ ਅਜਮੇਰ ਸਿੰਘ (35) ਦੀ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਅਜਮੇਰ ਸਿੰਘ ਖੇਤ 'ਚ ਸੀ ਅਤੇ ...

ਪੂਰੀ ਖ਼ਬਰ »

ਕਾਂਗਰਸ ਨੇ ਐਮਰਜੈਂਸੀ ਐਲਾਨ ਕੇ ਨਿਆਪਾਲਕਾ ਦਾ ਅਪਮਾਨ ਕੀਤਾ ਸੀ-ਇਯਾਲੀ

ਮੁੱਲਾਂਪੁਰ-ਦਾਖਾ, 26 ਜੂਨ (ਨਿਰਮਲ ਸਿੰਘ ਧਾਲੀਵਾਲ)-ਅੱਜ ਦੇ ਦਿਨ 44 ਸਾਲ ਪਹਿਲਾ 1975 ਵਿਚ ਮੁਲਕ ਦੇ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਵੱਲੋਂ ਜਮਹੂਰੀ ਮੁਲਕ ਵਿਚ ਐਮਰਜੈਂਸੀ ਦਾ ਐਲਾਨ ਕਰਕੇ ਨਿਆਪਾਲਕਾ ਦਾ ਅਪਮਾਨ ਕੀਤਾ ਸੀ | ਇਸ ਧੱਕੇਸ਼ਾਹੀ ਅਤੇ ਦਹਿਸ਼ਤ ...

ਪੂਰੀ ਖ਼ਬਰ »

ਸੀ.ਐਸ. ਇੰਮੀਗ੍ਰੇਸ਼ਨ ਰਾਏਕੋਟ ਨੇ ਕੈਨੇਡਾ ਦਾ ਸਪਾਊਸ ਵੀਜ਼ਾ ਲਗਵਾਇਆ

ਰਾਏਕੋਟ, 26 ਜੂਨ (ਬਲਵਿੰਦਰ ਸਿੰਘ ਲਿੱਤਰ)-ਕੈਨੇਡਾ ਅਤੇ ਪੰਜਾਬ ਸਰਕਾਰ ਤੋਂ ਮਨਜੂਰਸ਼ੁਦਾ ਕੰਪਨੀ ਸੀ.ਐਸ. ਇਮੀਗ੍ਰੇਸ਼ਨ ਰਾਏਕੋਟ ਵੀਜ਼ੇ ਲਗਵਾਉਣ ਵਿਚ ਮੋਹਰੀ ਬਣੀ ਹੋਈ ਹੈ | ਕੰਪਨੀ ਵਲੋਂ ਕੈਨੇਡਾ ਸਟੱਡੀ, ਵਿਜ਼ਟਰ ਵੀਜ਼ਾ, ਵਰਕ ਪਰਮਿਟ, ਸਪਾਊਸ ਓਪਨ ਵਰਕ ਪਰਮਿਟ ...

ਪੂਰੀ ਖ਼ਬਰ »

ਸਰਪੰਚ ਰਣਜੋਧ ਸਿੰਘ ਜੱਗਾ ਦਾ ਬਲਾਕ ਡਿਵੈਲਪਮੈਂਟ ਵਿਭਾਗ ਵੱਲੋਂ ਸਨਮਾਨ

ਹੰਬੜਾਂ, 26 ਜੂਨ (ਜਗਦੀਸ਼ ਸਿੰਘ ਗਿੱਲ)-ਹੰਬੜਾਂ ਦੇ ਸਰਪੰਚ ਰਣਜੋਧ ਸਿੰਘ ਜੱਗਾ ਨੂੰ ਪਿੰਡ ਦਾ ਸਰਬਪੱਖੀ ਵਿਕਾਸ ਕਰਨ ਦੇ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ 'ਤੇ ਬਲਾਕ ਵਿਕਾਸ ਵਿਭਾਗ ਵਲੋਂ ਸਨਮਾਨ ਚਿੰਨ੍ਹ ਅਤੇ ਸਰਟੀਫ਼ੀਕੇਟ ਦੇ ...

ਪੂਰੀ ਖ਼ਬਰ »

ਪੰਜਾਬ ਮਿਊਾਸ਼ਪਲ ਵਰਕਰ ਯੂਨੀਅਨ ਸਫ਼ਾਈ ਵਿੰਗ ਦੇ ਬੱਬੂ ਸਰਬਸੰਮਤੀ ਨਾਲ ਪ੍ਰਧਾਨ ਚੁਣੇ

ਜਗਰਾਉਂ, 26 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਪੰਜਾਬ ਮਿਊਾਸ਼ਪਲ ਵਰਕਰ ਯੂਨੀਅਨ ਸਫ਼ਾਈ ਵਿੰਗ ਨਗਰ ਕੌਾਸਲ ਜਗਰਾਉਂ ਦੀ ਇਕ ਭਰਵੀਂ ਮੀਟਿੰਗ ਕੌਾਸਲ ਦੇ ਟਾਊਨ ਹਾਲ ਵਿਖੇ ਹੋਈ | ਇਸ ਮੀਟਿੰਗ ਵਿਚ ਸੰਤੋਖ ਰਾਮ ਬੱਬੂ ਨੂੰ ਸਰਬਸੰਮਤੀ ਨਾਲ ਜਗਰਾਉਂ ਇਕਾਈ ਦਾ ਪ੍ਰਧਾਨ ...

ਪੂਰੀ ਖ਼ਬਰ »

ਬੱਲੋਵਾਲ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ

ਜੋਧਾਂ, 26 ਜੂਨ (ਗੁਰਵਿੰਦਰ ਸਿੰਘ ਹੈਪੀ)-ਸਿਵਲ ਸਰਜਨ ਲੁਧਿਆਣਾ ਡਾ. ਰਾਜੇਸ਼ ਕੁਮਾਰ ਬੱਗਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾ. ਗੁਰਪ੍ਰੀਤ ਕੌਰ ਸੇਖੋਂ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਪਿੰਡ ਬੱਲੋਵਾਲ ਵਿਖੇ ਅਾੈਟੀ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਦੇਹੜਕੇ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਚਾਇਤ ਵੱਲੋਂ 550 ਬੂਟੇ ਲਗਾਉਣ ਦੀ ਸ਼ੁਰੂਆਤ

ਹਠੂਰ, 26 ਜੂਨ (ਜਸਵਿੰਦਰ ਸਿੰਘ ਛਿੰਦਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਦੇਹੜਕਾ ਵਿਖੇ ਗ੍ਰਾਮ ਪੰਚਾਇਤ ਵੱਲੋਂ ਸਰਪੰਚ ਕਰਮਜੀਤ ਸਿੰਘ ਕੱਕੂ ਦੀ ਅਗਵਾਈ ਹੇਠ 550 ਬੂਟੇ ਲਾਉਣ ਦੀ ਅੱਜ ਗੁਰਦੁਆਰਾ ਬਾਬਾ ਰਵਿਦਾਸ ਭਗਤ ਜੀ ਵਿਖੇ ...

ਪੂਰੀ ਖ਼ਬਰ »

ਵਲੀਪੁਰ ਕਲਾਂ 'ਚ ਲਾਲਾਂ ਵਾਲੇ ਪੀਰ ਦੀ ਦਰਗਾਹ 'ਤੇ ਜੋੜ ਮੇਲਾ 30 ਜੂਨ ਨੂੰ

ਹੰਬੜਾਂ, 26 ਜੂਨ (ਹਰਵਿੰਦਰ ਸਿੰਘ ਮਕੜ) -ਪਿੰਡ ਵਲੀਪੁਰ ਕਲਾਂ ਵਿਖੇ ਪੀਰ ਬਾਬਾ ਲਾਲਾਂ ਵਾਲੇ ਦੀ ਦਰਗਾਹ 'ਤੇ ਸਾਲਾਨਾ ਸੱਭਿਆਚਾਰਕ ਮੇਲਾ 30 ਜੂਨ ਦਿਨ ਐਤਵਾਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਬਾਰੇ ਇਕ ਮੀਟਿੰਗ ਪਿਛੋਂ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਦੋ ਸਾਲ ਤੋਂ ਹਨ੍ਹੇਰੀ ਕਾਰਨ ਸੜਕ ਕਿਨਾਰੇ ਡਿੱਗੇ ਦਰੱਖ਼ਤ ਨਾਲ ਵਾਪਰੇ ਨੇ ਕਈ ਸੜਕ ਹਾਦਸੇ

ਰਾਏਕੋਟ, 26 ਜੂਨ (ਬਲਵਿੰਦਰ ਸਿੰਘ ਲਿੱਤਰ)-ਤਾਜਪੁਰ ਰੋਡ ਰਾਏਕੋਟ ਵਿਖੇ ਪਿਛਲੇ ਦੋ ਸਾਲਾਂ ਤੋਂ ਤੇਜ਼ ਹਨੇਰੀ ਝੱਖੜ ਨਾਲ ਇਕ ਵੱਡਾ ਦਰੱਖ਼ਤ ਡਿੱਗ ਚੁੱਕਾ ਹੈ | ਜਿਸ ਨੂੰ ਚੁੱਕਣ ਲਈ ਵਣ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਅਵੇਸਲੀ ਨਜ਼ਰ ਨਹੀਂ ਪਈ | ਜਿਸ ਕਰਕੇ ...

ਪੂਰੀ ਖ਼ਬਰ »

ਪੀਰ ਜਮਾਲ ਸ਼ਾਹ ਦੇ ਸਾਲਾਨਾ ਉਰਸ ਸਮੇਂ ਉਮੜਿਆ ਸ਼ਰਧਾਲੂਆਂ ਦਾ ਸੈਲਾਬ

ਹਲਵਾਰਾ, 26 ਜੂਨ (ਭਗਵਾਨ ਢਿੱਲੋਂ)-ਪੀਰ ਜਮਾਲ ਸ਼ਾਹ ਦੀ ਸਥਾਨਕ ਦਰਗਾਹ 'ਤੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੀਰ ਜੀ ਦਾ ਉਰਸ ਮੁਬਾਰਕ ਪੂਰੀ ਧਾਰਮਿਕ ਸ਼ਰਧਾ ਨਾਲ ਮਨਾਇਆ ਗਿਆ | ਸਵੇਰ ਤੋਂ ਹੀ ਸਥਾਨਕ ਤੇ ਆਲੇ-ਦੁਆਲੇ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ ...

ਪੂਰੀ ਖ਼ਬਰ »

ਗਗਨ ਭਾਰਤ ਗੈਸ ਏਜੰਸੀ ਸਵੱਦੀ ਕਲਾਂ ਵਲੋਂ ਲੋੜਵੰਦ ਪਰਿਵਾਰਾਂ ਨੂੰ ਗੈਸ ਕੁਨਕੈਸ਼ਨ ਵੰਡੇ

ਚੌਾਕੀਮਾਨ, 26 ਜੂਨ (ਤੇਜਿੰਦਰ ਸਿੰਘ ਚੱਢਾ)-ਗਗਨ ਭਾਰਤ ਗੈਸ ਏਜੰਸੀ ਸਵੱਦੀ ਕਲਾਂ ਵਲੋਂ ਲੋੜਵੰਦ ਪਰਿਵਾਰਾਂ ਨੂੰ ਗੈਸ ਕੁਨਕੈਸ਼ਨ ਵੰਡੇ ਗਏ | ਇਸ ਮੌਕੇ ਰਾਮਪਾਲ ਸਿੰਘ ਸਵੱਦੀ ਕਲਾਂ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਚਲਾਈ 'ਉੱਜ਼ਲ ਭਾਰਤ ਸਕੀਮ' ਤਹਿਤ 10 ਲੋੜਵੰਦ ...

ਪੂਰੀ ਖ਼ਬਰ »

ਸੰਗਤਪੁਰਾ ਦੇ ਮੇਲੇ 'ਚ ਗਾਇਕ ਬਖ਼ਤੜੀਵਾਲਾ, ਦਲਜੀਤ ਕੌਰ, ਰਣਜੀਤ ਮਨੀ ਤੇ ਜਸਪਾਲ ਮਾਨ ਨੇ ਸਰੋਤੇ ਕੀਲੇ

ਜਗਰਾਉਂ/ਭੂੰਦੜੀ, 26 ਜੂਨ (ਗੁਰਦੀਪ ਸਿੰਘ ਮਲਕ, ਅਜੀਤ ਸਿੰਘ ਅਖਾੜਾ, ਕੁਲਦੀਪ ਸਿੰਘ ਮਾਨ)-ਨਜ਼ਦੀਕੀ ਪਿੰਡ ਸੰਗਤਪੁਰਾ (ਢੈਪਈ) ਵਿਖੇ ਪਿੰਡ ਦੀ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆ ਦੇ ਸਹਿਯੋਗ ਨਾਲ ਕਮੇਟੀ ਵੱਲੋਂ ਪੀਰ ਬਾਬਾ ਮੁੰਗਦਮ ਸ਼ਾਹ ਦੀ ਦਰਗਾਹ 'ਤੇ ਸਾਲਾਨਾ 18ਵਾਂ ...

ਪੂਰੀ ਖ਼ਬਰ »

ਪੁਲਿਸ ਥਾਣਾ ਹਠੂਰ ਵਲੋਂ ਨਸ਼ਿਆਂ ਿਖ਼ਲਾਫ਼ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਟੂਰਨਾਮੈਂਟ ਕਰਵਾਏ

ਹਠੂਰ, 26 ਜੂਨ (ਜਸਵਿੰਦਰ ਸਿੰਘ ਛਿੰਦਾ)-ਵਿਸ਼ਵ ਨਸ਼ਾ ਵਿਰੋਧੀ ਮੁਹਿੰਮ ਤਹਿਤ ਪਿੁਲਸ ਥਾਣਾ ਹਠੂਰ ਵਲੋਂ ਡੀ.ਐਸ.ਪੀ. ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਥਾਣਾ ਮੱੁਖੀ ਐਸ.ਐਚ.ਓ. ਸਿਮਰਜੀਤ ਸਿੰਘ ਵੱਲੋਂ ਆਪਣੇ ਇਲਾਕੇ ਦੇ ਪਿੰਡਾਂ ਅੰਦਰ ਨਸ਼ਾ ਵੇਚਣ ਵਾਲਿਆਂ ਵਿਰੁੱਧ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਵਿਖੇ ਧਾਰਮਿਕ ਪ੍ਰੀਖਿਆ 'ਚ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ

ਮੁੱਲਾਂਪੁਰ-ਦਾਖਾ, 26 ਜੂਨ (ਨਿਰਮਲ ਸਿੰਘ ਧਾਲੀਵਾਲ)-ਗੁਰਦੁਆਰਾ ਸਿੰਘ ਸਭਾ ਕਾਲਜ ਰੋਡ ਦਾਖਾ (ਲੁਧਿਆਣਾ) ਦੀ ਪ੍ਰਬੰਧਕੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ ਵਿਖੇ 'ਸਮਰ ਕੈਂਪ' ਦੇ ਨਾਮ ਹੇਠ ਵਿਦਿਆਰਥੀਆਂ ਨੂੰ ਗੁਰਬਾਣੀ ...

ਪੂਰੀ ਖ਼ਬਰ »

ਜਗਰਾਉਂ 'ਚ ਇਨਕਲਾਬੀ ਜਥੇਬੰਦੀਆਂ ਵੱਲੋਂ ਐਮਰਜੈਂਸੀ ਵਿਰੋਧੀ ਰੈਲੀ
ਰੈਲੀ ਮੌਕੇ ਗੰੂਜਿਆ ਦਿੱਲੀ 'ਚ ਸਰਬਜੀਤ ਸਿੰਘ ਤੇ ਉਸ ਦੇ ਪੱੁਤਰ 'ਤੇ ਤਸ਼ੱਦਦ ਦਾ ਮਾਮਲਾ

ਜਗਰਾਉਂ, 26 ਜੂਨ (ਜੋਗਿੰਦਰ ਸਿੰਘ, ਅਜੀਤ ਸਿੰਘ ਅਖਾੜਾ)-ਅੱਜ ਸਥਾਨਿਕ ਕਮੇਟੀ ਪਾਰਕ ਵਿਖੇ ਇਲਾਕੇ ਦੀਆਂ ਇਨਕਲਾਬੀ ਜਥੇਬੰਦੀਆਂ ਵੱਲੋਂ 44 ਵਰ੍ਹੇ ਪਹਿਲਾਂ ਇੰਦਰਾਂ ਹਕੂਮਤ ਵੱਲੋਂ ਦੇਸ਼ ਦੇ ਲੋਕਾਂ 'ਤੇ ਮੜੀ ਐਮਰਜੈਂਸੀ ਦੇ ਕੁਲਿਹਣੇ ਦੌਰ ਦੀ ਚੀਸ ਨੂੰ ਮਹਿਸੂਸ ...

ਪੂਰੀ ਖ਼ਬਰ »

ਪਿੰਡ ਸ਼ੇਖੂਪੁਰਾ ਵਿਖੇ ਸ਼ਾਟ-ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਟ

ਚੌਾਕੀਮਾਨ, 26 ਜੂਨ (ਤੇਜਿੰਦਰ ਸਿੰਘ ਚੱਢਾ)-ਵੱਡਾ ਗੁਰਦੁਆਰਾ ਸਾਹਿਬ ਪਿੰਡ ਸ਼ੇਖੂਪੁਰਾ ਵਿਖੇ ਸਾਟ-ਸਰਕਟ ਹੋਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਗਨ ਭੇਟ ਹੋ ਗਏ | ਇਸ ਮੌਕੇ ਸਰਪੰਚ ਸੁਰਿੰਦਰ ਸਿੰਘ ਸਿੰਦਾ, ਨੰਬਰਦਾਰ ਦਰਸ਼ਨ ਸਿੰਘ ਸ਼ੇਖੂਪੁਰਾ, ਨੰਬਰਦਾਰ ...

ਪੂਰੀ ਖ਼ਬਰ »

ਬਾਦਲ ਪਰਿਵਾਰ ਿਖ਼ਲਾਫ਼ ਐਡਿਟ ਪੋਸਟ ਵਾਇਰਲ ਕਰਨ ਵਾਲਿਆਂ 'ਤੇ ਕਾਰਵਾਈ ਹੋਵੇ-ਪ੍ਰਭਜੋਤ ਸਿੰਘ ਧਾਲੀਵਾਲ

ਰਾਏਕੋਟ, 26 ਜੂਨ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਦੀਆਂ ਡੇਰਾ ਸਿਰਸਾ ਮੁਖੀ ਦੇ ਨਾਮ ਚਰਚਾ ਘਰ ਨਾਲ ਐਡਿਟ ਕਰਕੇ ਸੋਸ਼ਲ ਮੀਡੀਆ 'ਤੇ ਤਸਵੀਰ ਪਾਉਣ ਿਖ਼ਲਾਫ਼ ਪੁਲਿਸ ...

ਪੂਰੀ ਖ਼ਬਰ »

ਸਬਜ਼ੀ ਮੰਡੀ 'ਚੋਂ ਮੁੜਿਆ ਤਰਬੂਜ, ਖਰਬੂਜ਼ਾ ਹੁਣ ਗਾਵਾਂ ਦੇ ਡੇਅਰੀ ਫਾਰਮਾਂ 'ਚ ਜਾਣ ਲੱਗਾ

ਮੁੱਲਾਂਪੁਰ-ਦਾਖਾ, 26 ਜੂਨ (ਨਿਰਮਲ ਸਿੰਘ ਧਾਲੀਵਾਲ)-ਹਾੜੀ ਫ਼ਸਲ ਤੋਂ ਬਾਅਦ ਮਹਿੰਗਾ ਬੀਜ਼ ਖਰੀਦ ਕੇ ਕਿਸਾਨਾਂ ਵਲੋਂ ਖਰਬੂਜ਼ਾ, ਤਰਬੂਜ (ਹਦਵਾਣਾ) ਕਾਫ਼ੀ ਮਿਹਨਤ ਨਾਲ ਤਿਆਰ ਫ਼ਸਲ ਦਾ ਸਬਜ਼ੀ ਮੰਡੀਆਂ 'ਚ ਕਿਸਾਨ ਨੂੰ ਕੋਈ ਭਾਅ ਨਹੀਂ ਮਿਲ ਰਿਹਾ, ਉਲਟਾ ਖਰਬੂਜ਼ਾ, ...

ਪੂਰੀ ਖ਼ਬਰ »

ਸਲੇਮਪੁਰ 'ਚ ਪੀਰ ਕਾਕੇ ਸ਼ਾਹ ਕਾਦਰੀ ਦੀ ਯਾਦ 'ਚ ਸੱਭਿਆਚਾਰਕ ਮੇਲਾ ਕਰਵਾਇਆ

ਹੰਬੜਾਂ, 26 ਜੂਨ (ਹਰਵਿੰਦਰ ਸਿੰਘ ਮੱਕੜ)-ਪਿੰਡ ਸਲੇਮਪੁਰ ਢਾਹਾ ਵਿਖੇ ਪੀਰ ਬਾਬਾ ਦਰਿਆਈ ਪਾਤਸ਼ਾਹ (ਕਾਕੇ ਸ਼ਾਹ ਕਾਦਰੀ) ਦੀ ਦਰਗਾਹ 'ਤੇ ਚੌਥਾ ਸੱਭਿਆਚਾਰਕ ਮੇਲਾ ਤੇ ਭੰਡਾਰਾ ਅੱਜ ਬੜੀ ਧੂਮਧਾਮ ਤੇ ਸ਼ਰਧਾ ਪੂਰਵਕ ਮਨਾਇਆ ਗਿਆ | ਦਰਗਾਹ 'ਤੇ ਵੱਡੀ ਗਿਣਤੀ ਚ ਪੁੱਜ ਕੇ ...

ਪੂਰੀ ਖ਼ਬਰ »

ਪੁਲਿਸ ਨੇ ਨਾਬਾਲਗ ਬੱਚੀ ਦਾ ਵਿਆਹ ਰੁਕਵਾਇਆ

ਖੰਨਾ 26 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਵਿਚ ਇਕ ਨਾਬਾਲਗ ਬੱਚੀ ਦਾ ਵਿਆਹ ਪੁਲਿਸ ਵੱਲੋਂ ਰੁਕਵਾਏ ਜਾਣ ਦੀ ਖ਼ਬਰ ਚਰਚਾ ਵਿਚ ਹੈ | ਪਰ ਕੋਈ ਵੀ ਪੁਲਿਸ ਅਧਿਕਾਰੀ ਇਸ ਦੀ ਪੁਸ਼ਟੀ ਕਰਨ ਨੂੰ ਤਿਆਰ ਨਹੀਂ ਸੀ | ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਪੀਰਖਾਨਾ ਰੋਡ 'ਤੇ ...

ਪੂਰੀ ਖ਼ਬਰ »

ਅੱਧਾ ਕਿੱਲੋ ਅਫ਼ੀਮ ਸਮੇਤ ਇਕ ਕਾਬੂ

ਖੰਨਾ, 26 ਜੂਨ (ਮਨਜੀਤ ਸਿੰਘ ਧੀਮਾਨ)-ਥਾਣਾ ਸਦਰ 2 ਖੰਨਾ ਪੁਲਿਸ ਨੇ ਇਕ ਵਿਅਕਤੀ ਕੋਲੋਂ ਅੱਧਾ ਕਿੱਲੋ ਅਫ਼ੀਮ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਅਨੁਸਾਰ ਏ. ਐਸ. ਆਈ. ਜਗਦੀਪ ਸਿੰਘ ਦੀ ਪੁਲਿਸ ਪਾਰਟੀ ਵਲੋਂ ਪਿ੍ਸਟਨ ਮਾਲ ਕੋਲ ਕੀਤੀ ਨਾਕਾਬੰਦੀ ਦੌਰਾਨ ...

ਪੂਰੀ ਖ਼ਬਰ »

ਔਰਤ ਦੇ ਅਗਵਾ ਕਰਨ ਦਾ ਮਾਮਲਾ ਦਰਜ

ਜਗਰਾਉਂ, 26 ਜੂਨ (ਅਜੀਤ ਸਿੰਘ ਅਖਾੜਾ)-ਜਗਰਾਉਂ ਪੁਲਿਸ ਥਾਣਾ ਸਿਟੀ 'ਚ ਇਕ ਵਿਅਕਤੀ ਵੱਲੋਂ ਆਪਣੇ ਪਤਨੀ ਦੇ ਅਗਵਾ ਹੋਣ ਦੀ ਸ਼ਿਕਾਇਤ ਦਿੱਤੀ ਗਈ ਸੀ | ਜਾਣਕਾਰੀ ਅਨੁਸਾਰ ਹਰਬੰਸ ਸਿੰਘ ਉਰਫ਼ ਬੰਸਾ ਪੱੁਤਰ ਮੰਗਤ ਸਿੰਘ ਵਾਸੀ ਕੱਚਾ ਮਲਕ ਰੋਡ ਜਗਰਾਉਂ ਨੇ ਪੁਲਿਸ ਕੋਲ ਦਰਜ ...

ਪੂਰੀ ਖ਼ਬਰ »

ਕ੍ਰਿਕਟ ਖਿਡਾਰੀਆਂ ਨੂੰ ਹੌਾਸਲਾ ਦੇਣ ਇੰਗਲੈਂਡ ਜਾਵੇਗੀ ਜਗਰਾਉਂ ਦੀ ਹੀਰੋ ਟੀਮ

ਜਗਰਾਉਂ, 26 ਜੂਨ (ਜੋਗਿੰਦਰ ਸਿੰਘ)-ਪ੍ਰਸਿੱਧ ਹੀਰੋ ਕੰਪਨੀ ਵੱਲੋਂ ਸਮੇਂ ਸਮੇਂ 'ਤੇ ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਯਤਨ ਹੁੰਦੇ ਰਹਿੰਦੇ ਹਨ | ਕੁਝ ਸਮਾਂ ਪਹਿਲਾਂ ਹਾਕੀ ਦਾ ਵਰਲਡ ਕੱਪ ਕਰਵਾਉਣ ਵਾਲੀ ਇਸ ਕੰਪਨੀ ਵੱਲੋਂ ਹੁਣ ਇੰਗਲੈਂਡ 'ਚ ਚੱਲ ਰਹੇ ...

ਪੂਰੀ ਖ਼ਬਰ »

110ਵਾਂ ਪੈਨਸ਼ਨ ਵੰਡ ਸਮਾਗਮ ਕਰਵਾਇਆ

ਜਗਰਾਉਂ, 26 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਆਲ ਇੰਡੀਆ ਹਿਊਮਨ ਰਾਈਟਸ ਐਸੋਸੀਏਸ਼ਨ ਜਗਰਾਉਂ ਵਲੋਂ 110ਵਾਂ ਪੈਨਸ਼ਨ ਵੰਡ ਸਮਾਗਮ ਗੁਰਦੁਆਰਾ ਭਜਨਗੜ੍ਹ ਮੋਤੀ ਬਾਗ਼ ਜਗਰਾਉਂ ਵਿਖੇ ਕਰਵਾਇਆ | ਇਸ ਸਮਾਗਮ ਦੇ ਮੁੱਖ ਮਹਿਮਾਨ ਅਮਰੀਕਾ ਵਾਸੀ ਮਹਿੰਦਰ ਸਿੰਘ ਨੇ ਆਪਣੀ ਪਤਨੀ ...

ਪੂਰੀ ਖ਼ਬਰ »

ਭੂੰਦੜੀ 'ਚ ਕਬੂਤਰ ਮੁਕਾਬਲੇ ਕਰਵਾਏ

ਭੂੰਦੜੀ, 26 ਜੂਨ (ਕੁਲਦੀਪ ਸਿੰਘ ਮਾਨ)-ਯੂਥ ਕਲੱਬ ਅਤੇ ਨਗਰ ਨਿਵਾਸੀਆ ਦੇ ਸਹਿਯੋਗ ਨਾਲ ਸਵ: ਮੋਹਣ ਸਿੰਘ ਸ਼ੰਟੀ ਦੀ ਯਾਦ ਵਿਚ ਸਾਲਾਨਾ ਕਬੂਤਰ ਉਡਾਣ ਮੁਕਾਬਲੇ ਸ਼ਾਨੋਂ-ਸ਼ੌਕਤ ਨਾਲ ਕਰਵਾਏ ਗਏ | ਜਿਸ ਵਿਚ 50 ਕਬੂਤਰਾਂ ਨੇ ਹਿੱਸਾ ਲਿਆ | ਇਸ ਮੌਕੇ ਪਹਿਲਾ ਸਥਾਨ ਗਗਨ ਸਿੰਘ ...

ਪੂਰੀ ਖ਼ਬਰ »

ਕਰਮਚਾਰੀਆਂ ਨੇ ਐਸ. ਡੀ. ਐਮ. ਸੰਦੀਪ ਸਿੰਘ ਦੀ ਅਗਵਾਈ ਵਿਚ ਨਸ਼ਿਆਂ ਵਿਰੁੱਧ ਸਹੁੰ ਚੁੱਕੀ

ਖੰਨਾ, 26 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਐੱਸ. ਡੀ. ਐੱਮ. ਖੰਨਾ ਸੰਦੀਪ ਸਿੰਘ ਦੀ ਪ੍ਰਧਾਨਗੀ ਹੇਠ ਮਾਰਕੀਟ ਕਮੇਟੀ ਖੰਨਾ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਕੀਤਾ ਗਿਆ | ਜਿਸ ਵਿਚ ਪਿ੍ੰਸੀਪਲ ਨਵਤੇਜ ਸ਼ਰਮਾ ਮਾਸਟਰ ਟਰੇਨਰ ਸਬ ਡਵੀਜ਼ਨ ਖੰਨਾ, ਮੇਜਰ ਚਰਨ ਸਿੰਘ ਇੰਚਾਰਜ਼ ...

ਪੂਰੀ ਖ਼ਬਰ »

ਡੀ. ਐਸ. ਪੀ. ਰਾਏ ਦੀ ਅਗਵਾਈ ਵਿਚ 200 ਨੌਜਵਾਨਾਂ ਨੇ ਨਸ਼ਾ ਨਾ ਕਰਨ ਦੀ ਚੁੱਕੀ ਸਹੁੰ

ਖੰਨਾ, 26 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਸਥਾਨਕ ਸਦਭਾਵਨਾ ਹਸਪਤਾਲ ਵਿਚ ਖੰਨਾ ਦੇ ਡੀ. ਐਸ. ਪੀ. ਦੀਪਕ ਰਾਏ ਦੀ ਅਗਵਾਈ ਵਿਚ ਕਰੀਬ 200 ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਫਿਰ ਤੋਂ ਨਸ਼ਾ ਨਾ ਕਰਨ ਦੀ ਸਹੁੰ ਚੁਕਵਾਈ ਗਈ | ਇਸ ਮੌਕੇ ਹਸਪਤਾਲ ਦੇ ਐਮ. ਡੀ. ਬਲਜਿੰਦਰ ਸਿੰਗਲਾ, ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੀਤੀ ਕੁੱਟਮਾਰ ਨਾਲ 2 ਜ਼ਖ਼ਮੀ

ਖੰਨਾ, 26 ਜੂਨ (ਮਨਜੀਤ ਸਿੰਘ ਧੀਮਾਨ)-ਪੁਰਾਣੀ ਰੰਜਿਸ਼ ਦੇ ਚੱਲਦਿਆਂ ਹੋਏ ਝਗੜੇ ਦੌਰਾਨ 2 ਵਿਅਕਤੀਆਂ ਦੇ ਜ਼ਖ਼ਮੀ ਹੋਣ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਦਾਖਲ ਕਮਲਜੀਤ ਸਿੰਘ ਵਾਸੀ ਦਹਿੜੂ ਨੇ ਦੱਸਿਆ ਕਿ ਬੀਤੀ ਰਾਤ ਮੈਂ ਬੀਜੇ ਜਿੰਮ ਤੋਂ ਵਾਪਸ ਆਪਣੇ ਪਿੰਡ ...

ਪੂਰੀ ਖ਼ਬਰ »

ਖੰਨਾ ਨਗਰ ਕੌ ਾਸਲ ਦਾ 53 ਕਰੋੜ 21 ਲੱਖ ਰੁਪਏ ਦਾ ਬਜਟ ਪਾਸ

ਖੰਨਾ, 26 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਨਗਰ ਕੌਾਸਲ ਖੰਨਾ ਵਿਖੇ ਨਗਰ ਕੌਾਸਲ ਦਾ 53 ਕਰੋੜ 21 ਲੱਖ ਰੁਪਏ ਦਾ ਬਜਟ ਪੇਸ਼ ਕੀਤਾ ਗਿਆ | ਇਸ ਵਿਚੋਂ 45 ਕਰੋੜ ਰੁਪਏ ਖ਼ਰਚ ਕੀਤੇ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਸਾਲ ਦੇ ਅੰਤ ਤੱਕ ਨਗਰ ਕੌਾਸਲ ਕੋਲ 8 ਕਰੋੜ 20 ਲੱਖ ਰੁਪਏ ਬਚਣ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨਾਂ ਨਾਲ ਕੀਤਾ ਵਾਅਦਾ ਪੂਰਾ ਕਰੇ-ਦਿਲਬਰ ਮੁਹੰਮਦ ਖਾਨ

ਖੰਨਾ, 26 ਜੂਨ (ਹਰਜਿੰਦਰ ਸਿੰਘ ਲਾਲ)-ਵਧਦੇ ਖੇਤੀ ਖ਼ਰਚਿਆਂ ਅਤੇ ਆਮਦਨ ਦੇ ਘੱਟ ਰਹੇ ਸਾਧਨਾ ਨੂੰ ਵੇਖਦੇ ਹੋਏ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਨਾਲ ਚੋਣਾਂ ਦੌਰਾਨ ਉਨ੍ਹਾਂ ਦੀ ਪਾਰਟੀ ਵਲੋਂ ਕੀਤਾ ਗਿਆ ਹਰ ਇੱਕ ਵਾਅਦਾ ਪੂਰਾ ਕੀਤਾ ਜਾਵੇ | ਇਹ ਗੱਲ ਅੱਜ ...

ਪੂਰੀ ਖ਼ਬਰ »

ਨਗਰ ਪੰਚਾਇਤ ਨੇ ਪਲਾਸਟਿਕ ਲਿਫ਼ਾਫ਼ਿਆਂ ਵਿਰੁੱਧ ਛਾਪੇਮਾਰੀ ਕਰਕੇ ਚਲਾਨ ਕੱਟੇ

ਮਲੌਦ, 26 ਜੂਨ (ਦਿਲਬਾਗ ਸਿੰਘ ਚਾਪੜਾ)-ਨਗਰ ਪੰਚਾਇਤ ਮਲੌਦ ਦੇ ਕਾਰਜ ਸਾਧਕ ਅਫ਼ਸਰ ਜਗਜੀਤ ਸਿੰਘ ਦੀ ਅਗਵਾਈ ਵਿਚ ਅਧਿਕਾਰੀਆਂ ਵਲੋਂ ਸ਼ਹਿਰ ਦੇ ਬਾਜ਼ਾਰਾਂ ਵਿਚ ਛਾਪੇਮਾਰੀ ਕਰਕੇ ਪਾਬੰਦੀ ਸ਼ੁਦਾ ਪਲਾਸਟਿਕ ਲਿਫ਼ਾਫ਼ਿਆਂ ਦੀ ਚੈਕਿੰਗ ਕੀਤੀ ਗਈ ਅਤੇ ਚਲਾਨ ਕੱਟੇ ਗਏ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX