ਤਾਜਾ ਖ਼ਬਰਾਂ


ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ
. . .  34 minutes ago
ਵਾਸ਼ਿੰਗਟਨ, 16 ਸਤੰਬਰ - ਸਾਉਦੀ ਅਰਬ ਦੀਆਂ ਤੇਲ ਫ਼ੈਕਟਰੀਆਂ 'ਤੇ ਡਰੋਨ ਹਮਲੇ ਤੋਂ ਬਾਅਦ ਕੱਚੇ ਤੇਲ ਦੀ ਕਮੀ ਨੂੰ ਦੇਖਦੇ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕਾ ਦੇ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ...
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  35 minutes ago
ਸ੍ਰੀਨਗਰ, 16 ਸਤੰਬਰ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਪੁਣਛ 'ਚ ਪੈਂਦੇ ਬਾਲਾਕੋਟ ਤੇ ਮੇਂਡਰ ਸੈਕਟਰ 'ਚ ਬੀਤੀ ਰਾਤ ਜੰਗਬੰਦੀ ਦੀ ਉਲੰਘਣਾ ਕੀਤੀ ਗਈ...
ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ
. . .  32 minutes ago
ਅਮਰਾਵਤੀ, 16 ਸਤੰਬਰ - ਆਂਧਰਾ ਪ੍ਰਦੇਸ਼ ਦੀ ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ ਹੁਣ ਤੱਕ 11 ਲਾਸ਼ਾਂ ਬਰਾਮਦ ਹੋ ਚੁੱਕੀਆਂ ਹਨ। ਅੱਜ ਸਵੇਰੇ ਕਿਸ਼ਤੀਆਂ ਤੇ ਹੈਲੀਕਾਪਟਰਾਂ ਦੀ ਮਦਦ ਨਾਲ...
ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ
. . .  50 minutes ago
ਨਵੀਂ ਦਿੱਲੀ, 16 ਸਤੰਬਰ - ਜੰਮੂ ਕਸ਼ਮੀਰ 'ਚ ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਤੋਂ ਸੁਣਵਾਈ...
"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  about 1 hour ago
ਵਾਸ਼ਿੰਗਟਨ, 16 ਸਤੰਬਰ - ਹੋਸਟਨ ਵਿਖੇ 22 ਸਤੰਬਰ ਨੂੰ ਹੋਣ ਵਾਲੇ "Howdi, Modi!" ਈਵੈਂਟ 'ਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸ਼ਾਮਲ ਹੋਣਗੇ। ਇਸ ਦੀ ਪੁਸ਼ਟੀ ਵਾਈਟ ਹਾਊਸ...
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  about 1 hour ago
ਚੇਨਈ, 16 ਸਤੰਬਰ - ਤਾਮਿਲਨਾਡੂ ਦੇ ਕੋਇੰਬਟੂਰ ਵਿਖੇ ਇੱਕ ਮਹਿਲਾ ਦੇ ਢਿੱਡ 'ਚੋ 7 ਕਿੱਲੋ ਦੀ ਰਸੌਲ਼ੀ ਨਿਕਲੀ। ਇਹ ਆਪ੍ਰੇਸ਼ਨ ਕੋਇੰਬਟੂਰ ਦੇ ਹਸਪਤਾਲ 'ਚ ਹੋਇਆ, ਜਿਸ ਨੂੰ ਕਿ 7 ਘੰਟੇ...
ਅੱਜ ਦਾ ਵਿਚਾਰ
. . .  about 1 hour ago
ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  1 day ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  1 day ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  1 day ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  1 day ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  1 day ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  1 day ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  1 day ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  1 day ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  1 day ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  1 day ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  about 1 hour ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  about 1 hour ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  18 minutes ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  31 minutes ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਹਾੜ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਫਰੀਦਕੋਟ / ਮੁਕਤਸਰ

ਭਗਵੰਤ ਮਾਨ ਨੇ ਸੰਸਦ 'ਚ ਉਠਾਏ ਪੰਜਾਬ ਦੇ ਭਖ਼ਦੇ ਮਸਲੇ

ਕੋਟਕਪੂਰਾ, 26 ਜੂਨ (ਮੋਹਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਸਿੰਘ ਮਾਨ ਨੇ ਪਹਿਲੇ ਸੈਸ਼ਨ ਦੌਰਾਨ ਹੀ ਪੰਜਾਬ ਦੇ ਭਖ਼ਦੇ ਮਸਸਿਆਂ 'ਤੇ ਪਾਰਲੀਮੈਂਟ ਵਿਚ ਬੇਬਾਕ ਟਿੱਪਣੀਆਂ ਕੀਤੀਆਂ ਹਨ | ਸਮਾਜ ਦੇ ਸੂਝਵਾਨ ਵਿਅਕਤੀਆਂ ਵਲੋਂ ਮਾਨ ਦੇ ਸੰਸਦ 'ਚ ਉਠਾਏ ਗਏ ਸੂਬੇ ਦੇ ਭਖ਼ਦੇ ਮਸਲੇ ਅਤੇ ਮੰਗਾਂ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ | ਮਾਂ ਬੋਲੀ ਪੰਜਾਬੀ ਨੂੰ ਪਿਆਰ ਵਾਲੇ ਵਿਅਕਤੀਆਂ ਨੇ ਮਾਨ ਵਲੋਂ ਪਹਿਲੇ ਦਿਨ ਪੰਜਾਬੀ ਭਾਸ਼ਾ ਵਿਚ ਸਹੁੰ ਚੁੱਕਣ ਅਤੇ ਪੰਜਾਬ ਦੇ ਅਹਿਮ ਮਸਲਿਆਂ ਨੂੰ ਪੰਜਾਬੀ ਵਿਚ ਉਠਾਏ ਜਾਣ ਦੀ ਪ੍ਰਸੰਸਾ ਕੀਤੀ ਹੈ | ਉਨ੍ਹਾਂ ਪੰਜਾਬ ਦੇ ਪਾਣੀਆਂ ਦਾ ਪੱਧਰ ਨੀਵਾਂ ਹੋਣ ਅਤੇ ਕਿਰਸਾਨੀ ਦੀ ਹੋ ਰਹੀ ਚਿੰਤਾਜਨਕ ਹਾਲਤ 'ਤੇ ਚਿੰਤਾ ਪ੍ਰਗਟ ਕਰਦਿਆਂ ਇਨ੍ਹਾਂ ਮਸਲਿਆਂ ਦਾ ਹੱਲ ਤਲਾਸ਼ਣ ਦੀ ਮੰਗ ਕੀਤੀ ਅਤੇ ਕਿਹਾ ਕਿ ਪੰਜਾਬ ਸੂਬੇ ਨੂੰ ਵਿੱਤੀ ਸੰਕਟ 'ਚੋਂ ਕੱਢਣ ਲਈ ਉਦਯੋਗਿਕ ਵਿਕਾਸ ਕਰਾਏ ਜਾਣ ਅਤੇ ਸੂਬੇ ਨੂੰ ਕੋਈ ਵਿਸ਼ੇਸ਼ ਪੈਕੇਜ ਦਿੱਤੇ ਜਾਣ ਦੀ ਮੰਗ ਵੀ ਕੀਤੀ | ਉਨ੍ਹਾਂ ਵੱਧ ਰਹੀ ਬੇਰੁਜ਼ਗਾਰੀ 'ਤੇ ਚਿੰਤਾ ਕਰਦਿਆਂ ਕਿਹਾ ਕਿ ਕਿਸੇ ਸਮੇਂ ਭਰਵੇਂ ਜੁੱਸਿਆਂ ਵਾਲੇ ਪੰਜਾਬੀ ਨੌਜਵਾਨਾਂ ਦੀ ਫ਼ੌਜ ਵਿਚ ਭਰਤੀ ਬੜੇ ਮਾਣ ਨਾਲ ਕੀਤੀ ਜਾਂਦੀ ਸੀ, ਅਜਿਹੇ ਨੌਜਵਾਨ ਅੱਜ ਅਰਬ ਮੁਲਕਾਂ 'ਚ ਦਿਹਾੜੀਆਂ ਕਰਨ ਲਈ ਮਜਬੂਰ ਹਨ | ਮਾਨ ਨੇ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸਿਫ਼ਤ ਕਰਦਿਆਂ ਕਿਹਾ ਕਿ ਅਸਲ ਫ਼ਕੀਰੀ ਉਨ੍ਹਾਂ ਦੇ ਹਿੱਸੇ ਆਈ ਹੈ, ਜਿਨ੍ਹਾਂ ਨੇ ਕੌਮ ਲਈ ਆਪਣਾ ਸਰਬੰਸ ਵਾਰ ਦਿੱਤਾ | ਉਨ੍ਹਾਂ ਇਕ ਪੰਜਾਬੀ ਨੌਜਵਾਨ ਕੌਮੀ ਸ਼ਹੀਦ ਸ. ਭਗਤ ਸਿੰਘ ਵਲੋਂ ਦੇਸ਼ ਦੀ ਆਜ਼ਾਦੀ ਹਿਤ ਕੀਤੀ ਗਈ ਕੁਰਬਾਨੀ ਨੂੰ ਵੀ ਮਹਾਨ ਦੱਸਿਆ | ਮਾਨ ਨੇ ਪੰਜਾਬ ਦੇ ਲੋਕ ਸਭਾ ਹਲਕਾ ਸੰਗਰੁੂਰ ਹਲਕੇ 'ਚ ਬੋਰਵੈੱਲ ਦੀ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਕਿੰਨੀ ਬਦਕਿਸਮਤੀ ਦੀ ਗੱਲ ਹੈ ਕਿ ਡਿਜਿਟਲ ਯੁੱਗ ਦੇ ਵਾਸੀ ਹੁੰਦਿਆਂ ਵੀ ਮਹਿਜ਼ 120 ਫੁੱਟ ਦੀ ਡੂੰਘਾਈ 'ਤੇ ਫ਼ਸੇ ਇਕ ਮਾਸੂਮ ਬੱਚੇ ਨੂੰ ਬਚਾਉਣ ਲਈ ਸਾਡੇ ਲੋਕ ਅਤਿ ਆਧੁਨਿਕ ਤਕਨੀਕ ਨਹੀਂ ਹੈ |

ਮਰੀਜ਼ਾਂ ਲਈ ਪੀਣ ਵਾਲੇ ਠੰਢੇ ਪਾਣੀ ਦੇ ਪ੍ਰਬੰਧ ਸਬੰਧੀ ਭਾਵਾਧਸ ਨੇ ਡੀ. ਸੀ. ਨੂੰ ਮੰਗ-ਪੱਤਰ ਦਿੱਤਾ

ਫ਼ਰੀਦਕੋਟ, 26 ਜੂਨ (ਸਤੀਸ਼ ਬਾਗ਼ੀ)-ਭਾਰਤੀਯ ਵਾਲਮੀਕ ਧਰਮ ਸਮਾਜ ਪੰਜਾਬ ਦੇ ਪ੍ਰਧਾਨ ਓਮ ਪ੍ਰਕਾਸ਼ ਬੋਹਤ ਦੀ ਅਗਵਾਈ ਹੇਠ ਇਕ ਵਫ਼ਦ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੂੰ ਮਿਲਿਆ ਅਤੇ ਵਫ਼ਦ ਨੇ ਮੰਗ ਕੀਤੀ ਕਿ ਗਰਮੀ ਦੇ ਮੌਸਮ ਨੂੰ ਧਿਆਨ ਵਿਚ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਛੇੜਛਾੜ ਤੇ ਅਸ਼ਲੀਲ ਹਰਕਤਾਂ ਕਰਨ ਵਾਲਾ ਵਿਅਕਤੀ ਗਿ੍ਫ਼ਤਾਰ

ਪੰਜਗਰਾੲੀਂ ਕਲਾਂ, 26 ਜੂਨ (ਬਰਾੜ)-ਥਾਣਾ ਸਦਰ ਵਲੋਂ ਪਿੰਡ ਬੱਗੇਆਣਾ ਦੀ ਨਾਬਾਲਗ ਲੜਕੀ ਨਾਲ ਛੇੜਛਾੜ ਤੇ ਅਸ਼ਲੀਲ ਹਰਕਤਾਂ ਕਰਨ ਵਾਲੇ ਵਿਅਕਤੀ ਸ਼ਿਵ ਨੂੰ ਗਿ੍ਫ਼ਤਾਰ ਕਰ ਲਏ ਜਾਣ ਦਾ ਸਮਾਚਾਰ ਹੈ | ਪੁਲਿਸ ਵਲੋਂ ਜਾਰੀ ਕੀਤੀ ਰਿਪੋਰਟ ਅਨੁਸਾਰ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਘਰਾਂ 'ਚ ਆ ਰਹੇ ਗ਼ੰਦੇ ਪਾਣੀ ਤੋਂ ਲੋਕ ਪ੍ਰੇਸ਼ਾਨ

ਕੋਟਕਪੂਰਾ, 26 ਜੂਨ (ਮੋਹਰ ਸਿੰਘ ਗਿੱਲ)-ਪਿਛਲੇ ਕੁਝ ਮਹੀਨਿਆਂ ਤੋਂ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ 'ਚ ਗ਼ੰਦਾ ਪਾਣੀ ਆਉਣ ਦੀ ਸੂਚਨਾ ਹੈ | ਸ਼ਹਿਰ ਦੇ ਜਾਗਰੂਕ ਵਿਅਕਤੀਆਂ ਦਾ ਕਹਿਣਾ ਹੈ ਕਿ ਪਿਛਲੇ ਕੁਝ ਮਹੀਨਿਆਂ ਤੋਂ ਟੂਟੀਆਂ 'ਚ ਲਗਾਤਾਰ ਗ਼ੰਦਾ ਪਾਣੀ ਆ ਰਿਹਾ ਹੈ | ...

ਪੂਰੀ ਖ਼ਬਰ »

ਪਾਵਰਕਾਮ ਮੁਲਾਜ਼ਮਾਂ ਵਲੋਂ 29 ਜੂਨ ਨੂੰ ਵਿੱਤ ਮੰਤਰੀ ਨੂੰ ਮੰਗ-ਪੱਤਰ ਦੇਣ ਦਾ ਫ਼ੈਸਲਾ

ਕੋਟਕਪੂਰਾ, 26 ਜੂਨ (ਮੋਹਰ ਸਿੰਘ ਗਿੱਲ)-ਪੰਜਾਬ ਪਾਵਰਕਾਮ ਦੇ ਮੁਲਾਜ਼ਮਾਂ ਦੀ ਪ੍ਰਮੁੱਖ ਜਥੇਬੰਦੀ ਪੀ.ਐਸ.ਈ.ਬੀ. ਇੰਪਲਾਈਜ਼ ਫ਼ੈਡਰੇਸ਼ਨ ਦੀ ਇਕ ਮੀਟਿੰਗ ਇੱਥੇ ਜਥੇਬੰਦੀ ਦੇ ਆਗੂ ਕੁਲਦੀਪ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਫ਼ਰੀਦਕੋਟ ਸਰਕਲ ਦੇ ...

ਪੂਰੀ ਖ਼ਬਰ »

ਆਬਾਦੀ 'ਚ ਆ ਚੁੱਕੀ ਹੱਡਾ ਰੋੜੀ ਬਣੀ ਬਾਜਾਖਾਨਾ ਦੇ ਲੋਕਾਂ ਲਈ ਸੱਭ ਤੋਂ ਵੱਡੀ ਮੁਸੀਬਤ

ਬਾਜਾਖਾਨਾ, 26 ਜੂਨ (ਜੀਵਨ ਗਰਗ)-ਭਾਂਵੇ ਕਸਬਾ ਬਾਜਾਖਾਨਾ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਹਨ ਜਿੰਨ੍ਹਾਂ ਦਾ ਸਮੇਂ-ਸਮੇਂ 'ਤੇ ਜ਼ਿਕਰ ਹੁੰਦਾ ਰਹਿੰਦਾ ਹੈ ਪ੍ਰੰਤੂ ਲੋਕਾਂ ਦੀ ਸਭ ਤੋਂ ਵੱਡੀ ਮੁਸੀਬਤ ਹੈ ਆਬਾਦੀ 'ਚ ਆ ਚੁੱਕੀ ਹੱਡਾ ਰੋੜੀ, ਜਿਸ ਨੇ ਲੋਕਾਂ ਦਾ ਜਿਊਣਾ ...

ਪੂਰੀ ਖ਼ਬਰ »

ਹਰ ਪਿੰਡ ਨੂੰ ਨਸ਼ਾ ਮੁਕਤ ਕਰਨ ਲਈ ਪੰਚਾਇਤਾਂ ਤੇ ਆਮ ਲੋੋਕਾਂ ਦਾ ਸਹਿਯੋੋਗ ਜ਼ਰੂਰੀ-ਡੀ. ਸੀ.

ਫ਼ਰੀਦਕੋਟ, 26 ਜੂਨ (ਜਸਵੰਤ ਸਿੰਘ ਪੁਰਬਾ)-ਅੱਜ ਅੰਤਰਰਾਸ਼ਟਰੀ ਨਸ਼ਾਖੋੋਰੀ ਅਤੇ ਨਸ਼ਾ ਤਸਕਰੀ ਵਿਰੋਧੀ ਦਿਵਸ ਦੇ ਸਬੰਧ ਵਿਚ ਜ਼ਿਲ੍ਹਾ ਪੁਲਿਸ, ਸਿਵਲ ਪ੍ਰਸ਼ਾਸਨ, ਸਿਹਤ ਵਿਭਾਗ ਅਤੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਸਹਿਯੋਗ ਨਾਲ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਫ਼ਰੀਦਕੋਟ, 26 ਜੂਨ (ਹਰਮਿੰਦਰ ਸਿੰਘ ਮਿੰਦਾ)-ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਿਸ਼ਾਹ ਬੰਦੀ ਛੋੜ ਦਾਤਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਬਾਬਾ ਨਾਮਦੇਵ ਫ਼ਰੀਦਕੋਟ ਵਿਖੇ ਸ਼ਰਧਾਪੂਰਵਕ ਢੰਗ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ 'ਤੇ ਬਲਾਕ ਪੱਧਰੀ ਸੈਮੀਨਾਰ ਕਰਵਾਇਆ

ਗਿੱਦੜਬਾਹਾ, 26 ਜੂਨ (ਬਲਦੇਵ ਸਿੰਘ ਘੱਟੋਂ, ਪਰਮਜੀਤ ਸਿੰਘ ਥੇੜ੍ਹੀ)-ਅੱਜ ਇੱਥੇ ਅੰਤਰ ਰਾਸ਼ਟਰੀ ਨਸ਼ਾ ਵਿਰੋਧੀ ਦਿਵਸ 'ਤੇ ਬਲਾਕ ਪੱਧਰੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਦੀ ਅਗਵਾਈ ਉੱਪ ਮੰਡਲ ਮੈਜਿਸਟ੍ਰੇਟ ਓਮ ਪ੍ਰਕਾਸ਼ ਪੀ.ਸੀ.ਐਸ., ਡੀ.ਐਸ.ਪੀ. ਗੁਰਤੇਜ ...

ਪੂਰੀ ਖ਼ਬਰ »

ਵਣ ਵਿਭਾਗ ਵਲੋਂ ਨਸ਼ਾ ਵਿਰੋਧੀ ਜਾਗਰੂਕ ਕੈਂਪ ਲਾਇਆ

ਲੰਬੀ, 26 ਜੂਨ (ਸ਼ਿਵਰਾਜ ਸਿੰਘ ਬਰਾੜ)-ਵਿਸ਼ਵ ਨਸ਼ਾ ਵਿਰੋਧੀ ਦਿਵਸ ਮਨਾਉਂਦਿਆਂ ਵਣ ਵਿਭਾਗ ਲੰਬੀ ਵਲੋਂ ਵਣ ਰੇਂਜ ਅਫ਼ਸਰ ਕੁਲਦੀਪ ਸਿੰਘ ਦੀ ਅਗਵਾਈ ਵਿਚ ਮਾਹੂਆਣਾ ਨਰਸਰੀ ਵਿਖੇ ਨਸ਼ਾ ਵਿਰੋਧੀ ਜਾਗਰੂਕ ਕੈਂਪ ਲਾਇਆ ਗਿਆ | ਇਸ ਦੌਰਾਨ ਸ੍ਰੀ ਕੁਲਦੀਪ ਸਿੰਘ ਨੇ ...

ਪੂਰੀ ਖ਼ਬਰ »

ਮਲੇਰੀਏ ਤੇ ਨਸ਼ਿਆਂ ਵਿਰੋਧੀ ਕੈਂਪ ਲਾਇਆ

ਗਿੱਦੜਬਾਹਾ, 26 ਜੂਨ (ਬਲਦੇਵ ਸਿੰਘ ਘੱਟੋਂ)-ਮੁੱਢਲਾ ਸਿਹਤ ਕੇਂਦਰ ਦੋਦਾ ਦੇ ਐੱਸ.ਐੱਮ.ਓ. ਡਾ: ਰਮੇਸ਼ ਕੁਮਾਰੀ ਕੰਬੋਜ ਦੀ ਅਗਵਾਈ ਵਿਚ ਅੱਜ ਸਬ ਸੈਂਟਰ ਭਲਾਈਆਣਾ ਵਿਖੇ ਮਲੇਰੀਏ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਇਕੱਠੇ ਹੋਏ ਲੋਕਾਂ ਨੂੰ ਜਗਮੀਤ ...

ਪੂਰੀ ਖ਼ਬਰ »

ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 26 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਡਾ: ਸੁਖਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ, ਸਿੱਖਿਆ ਵਿਭਾਗ, ਡਾਈਟ ਬਰਕੰਦੀ, ਜ਼ਿਲ੍ਹਾ ਡੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 26 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਕਾਰਜਕਾਰੀ ਇੰਜੀਨੀਅਰ ਉਪਕਰਨਪਾਲ ਸਿੰਘ ਦੀ ਪ੍ਰਧਾਨਗੀ ਹੇਠ ਵਿਸ਼ਾਲ ਰੈਲੀ ਕੱਢੀ ਗਈ, ਜਿਸ ਵਿਚ ਹਾਜ਼ਰ ਅਧਿਕਾਰੀਆਂ, ਕਰਮਚਾਰੀਆਂ ਨੂੰ ਨਸ਼ੇ ...

ਪੂਰੀ ਖ਼ਬਰ »

ਮਹਿੰਦਰਪਾਲ ਬਿੱਟੂ ਨਮਿਤ ਨਾਮ ਚਰਚਾ ਕੱਲ੍ਹ

ਕੋਟਕਪੂਰਾ, 26 ਜੂਨ (ਗਿੱਲ)-ਨਾਭੇ ਦੀ ਜੇਲ੍ਹ 'ਚ ਕਤਲ ਕਰ ਦਿਤੇ ਗਏ ਡੇਰਾ ਸੱਚਾ ਸੌਦਾ ਸਿਰਸਾ ਦੇ 45 ਮੈਂਬਰੀ ਕਮੇਟੀ ਮੈਂਬਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਨਾਮਜ਼ਦ ਕੀਤੇ ਗਏ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਦੀਆਂ ਅਸਥੀਆਂ ਚੁਗਣ ਦੀ ਰਸਮ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਪੰਜਗਰਾਈਾ ਕਲਾਂ, 26 ਜੂਨ (ਕੁਲਦੀਪ ਸਿੰਘ ਗੋਂਦਾਰਾ)-ਮੈਡੀਕਲ ਪ੍ਰੈਕਟੀਸ਼ਨਰ ਐਸੋਸ਼ੀਏਸ਼ਨ (ਪੰਜਾਬ) ਬਲਾਕ ਪੰਜਗਰਾਈਾ ਕਲਾਂ ਦੇ ਪ੍ਰਧਾਨ ਡਾ: ਮੰਦਰ ਸਿੰਘ ਸੰਘਾ ਦੀ ਪ੍ਰਧਾਨਗੀ ਹੇਠ ਸਥਾਨਕ ਧਰਮਸ਼ਾਲਾ ਵਿਚ ਮਹੀਨਾਵਾਰ ਮੀਟਿੰਗ ਹੋਈ | ਇਸ ਮੌਕੇ ਪ੍ਰਧਾਨ ਡਾ: ਮੰਦਰ ...

ਪੂਰੀ ਖ਼ਬਰ »

ਸਮਾਜ ਸੇਵੀ ਜਗਤਾਰ ਸਿੰਘ ਬਰਾੜ ਨੂੰ ਸਦਮਾ- ਛੋਟੇ ਭਰਾ ਦੀ ਸੜਕ ਹਾਦਸੇ 'ਚ ਮੌਤ

ਬਾਜਾਖਾਨਾ, 26 ਜੂਨ (ਜੀਵਨ ਗਰਗ)-ਉੱਘੇ ਸਮਾਜ ਸੇਵੀ ਅਤੇ ਬਾਜਾਖਾਨਾ ਦੀ ਬਰਾੜ ਮਾਰਕੀਟ ਦੇ ਮਾਲਕ ਜਗਤਾਰ ਸਿੰਘ ਕਾਲਾ ਨੂੰ ਉਸ ਵਕਤ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਛੋਟੇ ਭਰਾ ਗੁਰਲਾਲ ਸਿੰਘ ਉਰਫ ਤੋਤੀ ਦੀ ਇਕ ਸੜਕ ਹਾਦਸੇੇ 'ਚ ਮੌਤ ਹੋ ਗਈ | ਲੋਕ ਸਭਾ ਮੈਂਬਰ ਮੁਹੰਮਦ ...

ਪੂਰੀ ਖ਼ਬਰ »

ਪੰਜਾਬ ਸਰਕਾਰ ਮੁਲਾਜ਼ਮਾਂ ਦੇ ਬਣਦੇ ਬਕਾਏ ਤੁਰੰਤ ਰਿਲੀਜ਼ ਕਰੇ : ਸ਼ਤਾਬ

ਫ਼ਰੀਦਕੋਟ, 26 ਜੂਨ (ਪੁਰਬਾ)-ਪੰਜਾਬ ਸਰਕਾਰ ਨੇ ਸਹੁੰ ਚੁੱਕਣ ਸਮੇਂ ਵਾਅਦਾ ਕੀਤਾ ਸੀ ਕਿ ਮੁਲਾਜ਼ਮਾਂ ਦੀ ਬਣਦੀ ਪਾਈ-ਪਾਈ ਤੁਰੰਤ ਚੁਕਾਈ ਜਾਵੇਗੀ ਪਰ ਵਾਅਦਾ ਵਫ਼ਾ ਨਾ ਹੋਇਆ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਤੇ ਮੁਲਾਜ਼ਮ ਆਗੂ ...

ਪੂਰੀ ਖ਼ਬਰ »

ਨਸ਼ੇ ਦੀ ਰੋਕਥਾਮ ਮੁਹਿੰਮ 'ਡੈਪੋ' ਤਹਿਤ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ

ਕੋਟਕਪੂਰਾ, 26 ਜੂਨ (ਮੇਘਰਾਜ)-ਉਪ ਮੰਡਲ ਪ੍ਰਸ਼ਾਸਨ ਕੋਟਕਪੂਰਾ ਅਤੇ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਵਲੋਂ ਨਸ਼ੇ ਦੀ ਰੋਕਥਾਮ ਲਈ ਡੈਪੋ ਪ੍ਰੋਗਰਾਮ ਤਹਿਤ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਸਥਾਨਕ ਗਾਂਧੀ ਮੈਮੋਰੀਅਲ ਕਾਲਜ ਦੇ ਆਡੀਟੋਰੀਅਮ ਹਾਲ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਹੋਈ

ਫ਼ਰੀਦਕੋਟ, 26 ਜੂਨ (ਹਰਮਿੰਦਰ ਸਿੰਘ ਮਿੰਦਾ)-ਅੱਜ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਇੱਥੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਜਸਪਿੰਦਰ ਸਿੰਘ ਰੁੱਪਈਆਂਵਾਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੰਜਾਬ ਦੇ ਆਗੂ ਗੁਰਮੀਤ ਸਿੰਘ ਗੋਲੇਵਾਲਾ ...

ਪੂਰੀ ਖ਼ਬਰ »

ਕਸ਼ਮੀਰ ਸਿੰਘ ਜ਼ਿਲ੍ਹਾ ਪ੍ਰਾਈਵੇਟ ਮੈਡੀਕਲ ਲੈਬਾਰਟਰੀ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਫ਼ਰੀਦਕੋਟ, 26 ਜੂਨ (ਸਤੀਸ਼ ਬਾਗ਼ੀ)-ਜ਼ਿਲ੍ਹਾ ਪ੍ਰਾਈਵੇਟ ਮੈਡੀਕਲ ਲੈਬਾਰਟਰੀ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ ਐਸੋਸੀਏਸ਼ਨ ਦੇ ਚੇਅਰਮੈਨ ਸੋਹਨ ਲਾਲ ਨਿਗਾਹ ਦੀ ਪ੍ਰਧਾਨਗੀ ਹੇਠ ਕੀਤੀ ਗਈ | ਜਿਸ ਦੌਰਾਨ ਜੈਤੋ, ਕੋਟਕਪੂਰਾ ਅਤੇ ਫ਼ਰੀਦਕੋਟ ਬਲਾਕ ਦੀਆਂ ਕੌਰ ...

ਪੂਰੀ ਖ਼ਬਰ »

ਆਪਣੀ ਹੋਣੀ 'ਤੇ ਹੰਝੂ ਵਹਾ ਰਹੀ ਹੈ ਪੰਜਗਰਾੲੀਂ ਕਲਾਂ ਦੇ ਸਟੋਰ ਦੀ ਇਮਾਰਤ

ਪੰਜਗਰਾੲੀਂ ਕਲਾਂ, 26 ਜੂਨ (ਸੁਖਮੰਦਰ ਸਿੰਘ ਬਰਾੜ)-ਅੱਜ ਤੋਂ ਕਈ ਦਹਾਕੇ ਪਹਿਲਾਂ ਲੱਖਾਂ ਰੁਪਏ ਖ਼ਰਚ ਕੇ ਸਥਾਨਕ ਅਨਾਜ ਮੰਡੀ 'ਚ ਕਿਸਾਨਾਂ ਦੇ ਅਨਾਜ ਨੂੰ ਬਿਪਤਾ ਸਮੇਂ ਸੰਭਾਲਣ ਲਈ ਬਣਾਏ ਗਏ ਸਟੋਰ ਦੀ ਖ਼ਸਤਾ ਹਾਲ ਇਮਾਰਤ ਆਪਣੀ ਹੋਣੀ 'ਤੇ ਹੰਝੂ ਵਹਾਅ ਰਹੀ ਹੈ | ਸਥਾਨਕ ...

ਪੂਰੀ ਖ਼ਬਰ »

ਖ਼ਾਲੀ ਅਸਾਮੀਆਂ ਸਬੰਧੀ ਆਂਗਣਵਾੜੀ ਵਰਕਰਾਂ ਦਾ ਵਫ਼ਦ ਮਿਲਿਆ

ਕੋਟਕਪੂਰਾ, 26 ਜੂਨ (ਮੋਹਰ ਸਿੰਘ ਗਿੱਲ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਕ੍ਰਿਸ਼ਨਾ ਦੇਵੀ ਔਲਖ ਦੀ ਪ੍ਰਧਾਨਗੀ ਹੇਠ ਸੀ.ਡੀ.ਪੀ.ਓ ਕੋਟਕਪੂਰਾ ਸਰਬਜੀਤ ਕੌਰ ਨੂੰ ਮਿਲਿਆ ਅਤੇ ਜਥੇਬੰਦੀ ਨੇ ਮੰਗ ਪੱਤਰ ਸੌਾਪਦੇ ਹੋਏ ਮੰਗ ਕੀਤੀ ਕਿ ...

ਪੂਰੀ ਖ਼ਬਰ »

ਚਰਨਜੀਤ ਦੀ ਯਾਦ ਵਿੱਚ ਸ਼ਮਸ਼ਾਨਘਾਟ 'ਚ ਬੂਟੇ ਲਗਾਏ

ਬਾਜਾਖਾਨਾ, 26 ਜੂਨ (ਜੀਵਨ ਗਰਗ)-ਗੋਬਿੰਦਗੜ (ਦਬੜ੍ਹੀਖਾਨਾ) ਵਾਸੀਆਂ ਵਲੋਂ ਮਿ੍ਤਕ ਦੀ ਰਾਖ 'ਤੇ ਪੌਦੇ ਲਾਉਣ ਦੀ ਪਾਈ ਪਿਰਤ ਲਗਾਤਾਰ ਜਾਰੀ ਹੈ, ਹੁਣ ਫਤਿਹਗੜ੍ਹ ਵਾਸੀ ਵੀ ਇਸੇ ਪਿਰਤ ਨੂੰ ਅੱਗੇ ਤੋਰ ਰਹੇ ਹਨ | ਦੋ ਦਿਨ ਪਹਿਲਾਂ ਗੋਬਿੰਦਗੜ੍ਹ ਦੇ ਵਿਆਹੇ ਵਰ੍ਹੇ ਨੌਜਵਾਨ ...

ਪੂਰੀ ਖ਼ਬਰ »

ਗੁਰਦੁਆਰਾ ਕਮੇਟੀ ਨੇ ਪਾਠੀ ਸਿੰਘ ਦੇ ਪਰਿਵਾਰ ਦੀ ਸਹਾਇਤਾ ਕੀਤੀ

ਫ਼ਰੀਦਕੋਟ, 26 ਜੂਨ (ਚਰਨਜੀਤ ਸਿੰਘ ਗੋਂਦਾਰਾ)-ਗੁਰਦੁਆਰਾ ਨਰੈਣ ਨਗਰ, ਭਾਨ ਸਿੰਘ ਕਾਲੋਨੀ, ਪੁਰੀ ਕਾਲੋਨੀ ਵਿਖੇ ਪਿਛਲੇ ਲੰਮੇਂ ਸਮੇਂ ਤੋਂ ਪਾਠੀ ਸਿੰਘ ਵਜੋਂ ਸੇਵਾਵਾਂ ਨਿਭਾ ਰਹੇ ਭਾਈ ਰਾਜਿੰਦਰ ਸਿੰਘ ਰਾਜੂ ਦੀ ਅਚਾਨਕ ਮੌਤ ਹੋਣ ਤੋਂ ਬਾਅਦ ਉਨ੍ਹਾਂ ਦੀ ਅੰਤਿਮ ...

ਪੂਰੀ ਖ਼ਬਰ »

ਡੇਰਾ ਬਾਬਾ ਗੰਗਾ ਰਾਮਜੀ ਵਿਖੇ ਨਵੇਂ ਸ਼ੈੱਡ ਦੀ ਕਾਰਸੇਵਾ ਸ਼ੁਰੂ

ਗਿੱਦੜਬਾਹਾ, 26 ਜੂਨ (ਬਲਦੇਵ ਸਿੰਘ ਘੱਟੋਂ)-ਸਥਾਨਕ ਡੇਰਾ ਸਿੱਧ ਬਾਬਾ ਸ਼੍ਰੀ ਗੰਗਾ ਰਾਮ ਜੀ ਵਿਖੇ ਧਾਰਮਿਕ ਸਮਾਗਮਾਾ ਦੌਰਾਨ ਸ਼ਰਧਾਲੂਆਂ ਦੀ ਸੁਵਿਧਾ ਲਈ ਇਕ ਹੋਰ ਸ਼ੈੱਡ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਦੀ ਨੀਂਹ ਅੱਜ ਡੇਰੇ ਦੇ ਮੁੱਖ ਮਹੰਤ ਬਾਬਾ ਭਰਪੂਰ ਦਾਸ ਵਲੋਂ ...

ਪੂਰੀ ਖ਼ਬਰ »

ਛੱਪੜ ਦੇ ਪਾਣੀ ਦੀ ਕੀਤੀ ਜਾ ਰਹੀ ਹੈ ਸਿੰਜਾਈ ਲਈ ਵਰਤੋਂ

ਬਾਜਾਖਾਨਾ, 26 ਜੂਨ (ਗਿੱਲ)-ਨੇੜਲੇ ਪਿੰਡ ਵਾੜਾ ਭਾਈ ਕਾ ਦੇ ਕਿਸਾਨਾਂ ਵਲੋਂ ਪਿੰਡ ਦੇ ਬਣੇ ਵੱਡੇ ਛੱਪੜ ਵਿਚੋਂ ਗੰਦੇ ਪਾਣੀ ਦੀ ਨਿਕਾਸੀ ਖੇਤਾਂ ਨੂੰ ਪਾਣੀ ਲਗਾ ਕੇ ਵਰਤ ਰਹੇ ਹਨ | ਜਿਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਾਂਰਗਸੀ ਆਗੂ ਗੁਰਵਿੰਦਰ ਸਿੰਘ ਕਾਕਾ ਨੇ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦੀ ਘੱਟ ਗਿਣਤੀ ਕਾਰਨ ਲੋਕ ਪ੍ਰੇਸ਼ਾਨ

ਰੁਪਾਣਾ, 26 ਜੂਨ (ਜਗਜੀਤ ਸਿੰਘ)-ਪਾਵਰ ਕਾਰਪੋਰੇਸ਼ਨ ਦਾ ਮਹਿਕਮਾ ਲੋਕਾਂ ਨੂੰ ਵਧੀਆ ਬਿਜਲੀ ਸਹੂਲਤਾਂ ਦੇਣ ਦੇ ਵਾਅਦੇ ਕਰ ਰਿਹਾ ਹੈ ਪਰ ਜੋ ਅਸਲੀਅਤ ਹੈ ਉਸ ਤੋਂ ਕੋਹਾਂ ਦੂਰ ਹੈ | ਬੜੇ ਲੰਮੇ ਸਮੇਂ ਤੋਂ ਬਿਜਲੀ ਮਹਿਕਮੇ ਵਿਚ ਮੁਲਾਜ਼ਮਾਂ ਦੀ ਭਰਤੀ ਨਾ ਹੋਣ ਕਾਰਨ ਇਸ ...

ਪੂਰੀ ਖ਼ਬਰ »

ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਕੈਂਪ ਲਗਾਇਆ

ਮਲੋਟ, 26 ਜੂਨ (ਗੁਰਮੀਤ ਸਿੰਘ ਮੱਕੜ)-ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਦੇ ਬਾਰੇ ਜਾਗਰੂਕ ਕਰਨ ਦੇ ਲਈ ਵਣ ਵਿਭਾਗ ਦੇ ਵਲੋਂ ਬਲਾਕ ਅਫ਼ਸਰ ਹੇਮੰਤ ਦੀ ਅਗਵਾਈ ਵਿਚ ਪਿੰਡ ਰੱਥੜੀਆਂ ਦੀ ਨਰਸਰੀ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਬਲਾਕ ਅਫ਼ਸਰ ਹੇਮੰਤ, ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋੜਵੰਦਾਂ ਨੂੰ ਚੈੱਕ ਵੰਡੇ

ਗਿੱਦੜਬਾਹ ਾ, 26 ਜੂਨ (ਬਲਦੇਵ ਸਿੰਘ ਘੱਟੋਂ)-ਮਾਨਵਤਾ ਦੀ ਸੇਵਾ ਨੂੰ ਸਮਰਪਿਤ ਡਾ: ਐੱਸ.ਪੀ. ਸਿੰਘ ਓਬਰਾਏ ਮੈਨੇਜਿੰਗ ਟਰੱਸਟੀ 'ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ' ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗਿੱਦੜਬਾਹਾ ਅਤੇ ਭਾਰੂ ਪਿੰਡ ਦੇ ਗ਼ਰੀਬ, ਬੇਸਹਾਰਾ, ...

ਪੂਰੀ ਖ਼ਬਰ »

ਵੱਧ ਲੋਡ ਵਾਲਾ ਵੀ.ਐੱਸ.ਬੀ ਨਾ ਲੱਗਣ ਕਰਕੇ ਫੱਤਾਕੇਰਾ-ਮਿੱਡੂਖੇੜਾ 'ਚ ਝੋਨੇ ਦੀ ਬਿਜਾਈ ਪ੍ਰਭਾਵਿਤ

ਮੰਡੀ ਕਿੱਲਿਆਂਵਾਲੀ, 26 ਜੂਨ (ਇਕਬਾਲ ਸਿੰਘ ਸ਼ਾਂਤ)-ਪਾਵਰਕਾਮ ਮੈਨੇਜਮੈਂਟ ਦੀ ਢਿੱਲੀ ਅਤੇ ਗੈਰ-ਵਿਉਂਤਬੱਧ ਕਾਰਗੁਜ਼ਾਰੀ ਕਾਰਨ ਝੋਨਾ ਬੀਜਣ ਤੋਂ ਪਹਿਲਾਂ ਢੁਕਵੇਂ ਪ੍ਰਬੰਧ ਨਾ ਕੀਤੇ ਜਾਣ ਕਰਕੇ ਫੱਤਾਕੇਰਾ ਅਤੇ ਮਿੱਡੂਖੇੜਾ 'ਚ ਝੋਨੇ ਦੀ ਬਿਜਾਈ ਬੁਰੀ ਤਰ੍ਹਾਂ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਤੇ ਬੱਸ ਅੱਡਿਆਂ 'ਤੇ ਹੁੰਦੀ ਹੈ ਬੀੜੀ ਸਿਗਰਟ ਦੀ ਖੁੱਲ੍ਹੀ ਦੁਰਵਰਤੋਂ ਜਨਤਕ ਥਾਵਾਂ 'ਤੇ ਤੰਬਾਕੂ ਦੀ ਵਰਤੋਂ ਦੇ ਰਹੀ ਹੈ ਬਿਮਾਰੀਆਂ ਨੂੰ ਸੱਦਾ

ਮਲੋਟ, 26 ਜੂਨ (ਰਣਜੀਤ ਸਿੰਘ ਪਾਟਿਲ)-ਇਲਾਕੇ ਅੰਦਰ ਜਨਤਕ ਥਾਵਾਂ 'ਤੇ ਸਰਕਾਰ ਦੁਆਰਾ ਪਾਬੰਦੀ ਲਾਉਣ ਦੇ ਬਾਵਜੂਦ ਤੰਬਾਕੂ ਅਤੇ ਬੀੜੀ ਸਿਗਰਟ ਦੀ ਖੁੱਲ੍ਹ ਕੇ ਦੁਰਵਰਤੋਂ ਕੀਤੀ ਜਾ ਰਹੀ ਹੈ, ਜਿਸ ਕਾਰਨ ਆਮ ਲੋਕ ਖ਼ਾਸ ਕਰਕੇ ਬੱਚੇ ਅਤੇ ਔਰਤਾਂ ਕਈ ਤਰ੍ਹਾਂ ਦੀਆਂ ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਤੰਬਾਕੂ ਦੀ ਵਰਤੋਂ ਦੇ ਰਹੀ ਹੈ ਬਿਮਾਰੀਆਂ ਨੂੰ ਸੱਦਾ

ਮਲੋਟ, 26 ਜੂਨ (ਰਣਜੀਤ ਸਿੰਘ ਪਾਟਿਲ)-ਇਲਾਕੇ ਅੰਦਰ ਜਨਤਕ ਥਾਵਾਂ 'ਤੇ ਸਰਕਾਰ ਦੁਆਰਾ ਪਾਬੰਦੀ ਲਾਉਣ ਦੇ ਬਾਵਜੂਦ ਤੰਬਾਕੂ ਅਤੇ ਬੀੜੀ ਸਿਗਰਟ ਦੀ ਖੁੱਲ੍ਹ ਕੇ ਦੁਰਵਰਤੋਂ ਕੀਤੀ ਜਾ ਰਹੀ ਹੈ, ਜਿਸ ਕਾਰਨ ਆਮ ਲੋਕ ਖ਼ਾਸ ਕਰਕੇ ਬੱਚੇ ਅਤੇ ਔਰਤਾਂ ਕਈ ਤਰ੍ਹਾਂ ਦੀਆਂ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਲੋਕਾਂ ਨੂੰ ਕੀਤਾ ਜਾਗਰੂਕ

ਮੰਡੀ ਬਰੀਵਾਲਾ, 26 ਜੂਨ (ਨਿਰਭੋਲ ਸਿੰਘ)-ਪਿੰਡ ਹਰਾਜ ਵਿਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਪੰਚਾਇਤ ਸਕੱਤਰ ਪਰਮਜੀਤ ਸਿੰਘ ਪੱਪੂ, ਸਰਪੰਚ ਹਰਮੇਲ ਸਿੰਘ ਨੇ ਸਿਹਤ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਸਬੰਧੀ ਲੋਕਾਂ ਨੂੰ ਜਾਣੂ ...

ਪੂਰੀ ਖ਼ਬਰ »

ਕਮੇਟੀਆਂ ਬਣਾ ਕੇ ਨਸ਼ਿਆਂ ਵਿਰੁੱਧ ਵੱਡੀ ਲਹਿਰ ਖੜ੍ਹੀ ਕਰਨ ਦਾ ਲੋਕਾਂ ਨੂੰ ਦਿੱਤਾ ਸੱਦਾ

ਗਿੱਦੜਬਾਹਾ, 26 ਜੂਨ (ਬਲਦੇਵ ਸਿੰਘ ਘੱਟੋਂ) -ਅੱਜ ਇੱਥੇ 'ਅੰਤਰ ਰਾਸ਼ਟਰੀ ਨਸ਼ਾ ਵਿਰੋਧੀ ਦਿਵਸ' 'ਤੇ ਕਰਵਾਏ ਗਏ ਬਲਾਕ ਪੱਧਰੀ ਜਾਗਰੂਕਤਾ ਸੈਮੀਨਾਰ ਵਿਚ ਪਹੁੰਚੇ ਪਿੰਡ ਕੋਟਲੀ ਦੇ 'ਨਸ਼ਾ ਵਿਰੋਧੀ ਐਕਸ਼ਨ ਕਮੇਟੀ' ਦੇ ਨੌਜਵਾਨਾਂ ਨੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਤੋਂ ...

ਪੂਰੀ ਖ਼ਬਰ »

ਬਾਬਾ ਅਮਰਨਾਥ ਸੇਵਾਦਲ ਵਲੋਂ ਰਾਸ਼ਨ ਦੇ ਟਰੱਕ ਨਾਲ ਦੂਜਾ ਜਥਾ ਰਵਾਨਾ

ਮਲੋਟ, 26 ਜੂਨ (ਗੁਰਮੀਤ ਸਿੰਘ ਮੱਕੜ)-ਸ੍ਰੀ ਅਮਰਨਾਥ ਯਾਤਰਾ ਦੇ ਦੌਰਾਨ ਆਉਣ ਵਾਲੇ ਸ਼ਿਵ ਭਗਤਾਂ ਦੇ ਲਈ ਬਾਬਾ ਅਮਰਨਾਥ ਸੇਵਾਦਲ ਵਲੋਂ ਬਾਲਟਾਲ ਵਿਚ ਹਰ ਸਾਲ ਲੰਗਰ ਲਗਾਇਆ ਜਾ ਰਿਹਾ ਹੈ | ਇਸ ਸਾਲ ਵੀ ਸੇਵਾਦਲ ਵਲੋਂ 22ਵਾਂ ਲੰਗਰ ਲਗਾਇਆ ਜਾ ਰਿਹਾ ਹੈ, ਲਈ ਰਾਸ਼ਨ ਦੇ ਟਰੱਕ ...

ਪੂਰੀ ਖ਼ਬਰ »

ਪਿੰਡ ਬਾਦਲ ਵਿਖੇ ਬਾਬਾ ਹੀਰਾ ਦਾਸ ਆਯੁਰਵੈਦਿਕ ਹਸਪਤਾਲ ਦਾ ਕੀਤਾ ਉਦਘਾਟਨ

ਲੰਬੀ, 26 ਜੂਨ (ਸ਼ਿਵਰਾਜ ਸਿੰਘ ਬਰਾੜ)-ਹਲਕੇ ਦੇ ਪਿੰਡ ਬਾਦਲ ਵਿਖੇ ਬਾਬਾ ਹੀਰਾ ਦਾਸ ਆਯੁਰਵੈਦਿਕ ਹਸਪਤਾਲ ਖੁੱਲ੍ਹ ਗਿਆ ਹੈ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਅਰਦਾਸ ਤੋਂ ਉਪਰੰਤ ਹਸਪਤਾਲ ਦਾ ਉਦਘਾਟਨ ਪਰਮਜੀਤ ਸਿੰਘ ਲਾਲੀ ਬਾਦਲ ਨੇ ਕੀਤਾ | ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਏ

ਮੰਡੀ ਬਰੀਵਾਲਾ, 26 ਜੂਨ (ਨਿਰਭੋਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਣ ਮੰਡਲ ਅਫ਼ਸਰ ਬਲਜੀਤ ਸਿੰਘ ਬਰਾੜ, ਵਣ ਰੇਂਜ ਅਫ਼ਸਰ ਬਲਵਿੰਦਰ ਸਿੰਘ ਬੰਗਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਅਫ਼ਸਰ ਚਮਕੌਰ ਸਿੰਘ ਅਤੇ ਵਣ ਗਾਰਡ ...

ਪੂਰੀ ਖ਼ਬਰ »

15 ਕਿੱਲੋ ਭੁੱਕੀ ਸਮੇਤ ਇਕ ਕਾਬੂ

ਲਹਿਰਾਗਾਗਾ, 26 ਜੂਨ (ਅਸ਼ੋਕ ਗਰਗ) - ਲਹਿਰਾਗਾਗਾ ਪੁਲਿਸ ਨੇ ਇਕ ਵਿਅਕਤੀ ਨੂੰ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਲਹਿਰਾਗਾਗਾ ਦੇ ਮੁਖੀ ਜਸਵੀਰ ਸਿੰਘ ਤੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪੁਲਿਸ ਚੌਾਕੀ ਚੋਟੀਆਂ ਦੇ ਇੰਚਾਰਜ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਮੋਬਾਈਲ ਝਪਟ ਕੇ ਫ਼ਰਾਰ

ਕੋਟਕਪੂਰਾ, 26 ਜੂਨ (ਮੋਹਰ ਸਿੰਘ)-ਸਥਾਨਕ ਮੁਹੱਲਾ ਪੇ੍ਰਮ ਨਗਰ ਦੇ ਵਸਨੀਕ ਜਤਿੰਦਰ ਕੁਮਾਰ ਸ਼ਰਮਾ ਦੇ ਬੇਟੇ ਮੋਹਿਤ ਸ਼ਰਮਾ ਤੋਂ ਤਿੰਨ ਮੋਟਰਸਾਈਕਲ ਸਵਾਰ ਲੁਟੇਰੇ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ | ਇਹ ਘਟਨਾ ਬੀਤੀ ਰਾਤ ਸਮੇਂ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੇ ...

ਪੂਰੀ ਖ਼ਬਰ »

ਕਮਲ ਸ਼ਰਮਾ ਤੇ ਸੁਖਬੀਰ ਨੇ ਪਠੇਲਾ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਸ੍ਰੀ ਮੁਕਤਸਰ ਸਾਹਿਬ, 26 ਜੂਨ (ਸ. ਰਿਪੋ.)-ਨਗਰ ਕੌਾਸਲ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਅਤੇ ਕੌਾਸਲਰ ਸੱਤਪਾਲ ਪਠੇਲਾ ਦੇ ਮਾਤਾ ਅਤੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਦੇ ਦਾਦੀ ਸ੍ਰੀਮਤੀ ਵਿੱਦਿਆਵੰਤੀ ਪਠੇਲਾ ਜੋ ਬੀਤੇ ਦਿਨੀ ...

ਪੂਰੀ ਖ਼ਬਰ »

ਐੱਸ.ਬੀ.ਆਈ. ਵਲੋਂ ਨਸ਼ਾ ਵਿਰੋਧੀ ਦਿਵਸ 'ਤੇ ਮੈਡੀਕਲ ਜਾਂਚ ਕੈਂਪ ਲਗਾਇਆ

ਦੋਦਾ, 26 ਜੂਨ (ਪ. ਪ.)-ਭਾਰਤੀਆ ਸਟੇਟ ਬੈਂਕ ਬਰਾਂਚ ਦੋਦਾ ਵਲੋਂ ਨਸ਼ਾ ਵਿਰੋਧੀ ਦਿਵਸ ਮਨਾਉਂਦਿਆਂ ਮੈਕਸ ਹਸਪਤਾਲ ਬਠਿੰਡਾ ਦੇ ਸਹਿਯੋਗ ਨਾਲ ਬਰਾਂਚ ਦੋਦਾ 'ਚ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਆਰ.ਬੀ.ਓ. ਬਠਿੰਡਾ ਤੋਂ ਵਿਸ਼ੇਸ਼ ਤੌਰ ਤੇ ਆਏ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ 'ਤੇ ਪੁਲਿਸ ਵਿਭਾਗ ਵਲੋਂ ਕੱਢੀ ਗਈ ਜਾਗਰੂਕਤਾ ਰੈਲੀ

ਸ੍ਰੀ ਮੁਕਤਸਰ ਸਾਹਿਬ, 26 ਜੂਨ (ਪ. ਪ. ਰਾਹੀਂ)-ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦੇ ਮੌਕੇ ਤੇ ਪੁਲਿਸ ਵਿਭਾਗ ਵਲੋਂ ਰੈੱਡ ਕਰਾਸ ਭਵਨ ਵਿਖੇ ਜਾਗਰੂਕਤਾ ਰੈਲੀ ਕੱਢੀ ਗਈ, ਨੂੰ ਮਨਵਿੰਦਰਬੀਰ ਸਿੰਘ ਐੱਸ.ਪੀ. ਨੇ ਝੰਡੀ ਦੇ ਕੇ ਰਵਾਨਾ ਕੀਤਾ | ਇਹ ਰੈਲੀ ਸ਼ਹਿਰ ਦੇ ਮਸੀਤ ...

ਪੂਰੀ ਖ਼ਬਰ »

ਖ਼ਾਲੀ ਪਲਾਟ 'ਚ ਲੱਗੇ ਕੂੜੇ ਦੇ ਢੇਰਾਂ ਤੋਂ ਮੁਹੱਲਾ ਵਾਸੀ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 26 ਜੂਨ (ਰਣਜੀਤ ਸਿੰਘ ਢਿੱਲੋਂ)-ਇੱਥੇ ਮਲੋਟ ਰੋਡ ਸਥਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਗਲੀ ਨੰ: 8 ਅਤੇ 9 ਦੇ ਵਿਚਕਾਰ ਵਾਲੀ ਗਲੀ ਵਿਚ ਇਕ ਖ਼ਾਲੀ ਪਏ ਪਲਾਟ 'ਚ ਲੱਗੇ ਕੂੜੇ ਦੇ ਢੇਰਾਂ ਤੋਂ ਮੁਹੱਲਾ ਵਾਸੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ | ਇਸ ...

ਪੂਰੀ ਖ਼ਬਰ »

ਆਬਕਾਰੀ ਤੇ ਕਰ ਵਿਭਾਗ ਵਲੋਂ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ

ਸ੍ਰੀ ਮੁਕਤਸਰ ਸਾਹਿਬ, 26 ਜੂਨ (ਪ. ਪ. ਰਾਹੀਂ)-ਪੰਜਾਬ ਸਰਕਾਰ ਵਲੋਂ ਦਿੱਤੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਲੋਂ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਲਈ ਲਿਆ ਪ੍ਰਣ

ਦੋਦਾ, 26 ਜੂਨ (ਰਵੀਪਾਲ)-ਨਸ਼ਾ ਦਿਵਸ 'ਤੇ ਜੀ.ਓ.ਜੀ. ਮਨਜਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਮੱਲਣ ਦੀ ਡਿਸਪੈਂਸਰੀ 'ਚ ਪਿੰਡ ਦੇ ਮੁਹਤਬਰਾਂ ਸਮੇਤ ਨਸ਼ੇ ਦੇ ਪ੍ਰਕੋਪ ਨੂੰ ਠੱਲ੍ਹ ਪਾਉਣ ਲਈ ਜਾਗਰੂਕ ਲਹਿਰ ਚਲਾਉਂਦੇ ਨਸ਼ੇ ਦੇ ਖ਼ਾਤਮੇ ਲਈ ਪ੍ਰਣ ਲਿਆ ਗਿਆ | ਮਨਜਿੰਦਰ ਸਿੰਘ ...

ਪੂਰੀ ਖ਼ਬਰ »

ਅੰਤਰ ਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਸਹੁੰ ਚੁੱਕ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ)- ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ 'ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਡਾ: ਰਿਚਾ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਮੁਕਤਸਰ ਸਾਹਿਬ ਨੇ ਕੀਤੀ | ...

ਪੂਰੀ ਖ਼ਬਰ »

ਸੜਕ ਦੀ ਮੁਰੰਮਤ ਲਈ ਸੁੱਟੇ ਪੱਥਰ ਤੋਂ ਢਾਣੀਆਂ ਦੇ ਵਾਸੀ ਪ੍ਰੇਸ਼ਾਨ

ਮੰਡੀ ਲੱਖੇਵਾਲੀ, 26 ਜੂਨ (ਮਿਲਖ ਰਾਜ)-ਨੰਦਗੜ੍ਹ ਤੋਂ ਸੰਮੇਵਾਲੀ ਮੁੱਖ ਸੜਕ ਤੋਂ ਢਾਣੀਆਂ ਨੂੰ ਜਾਂਦੀ ਸੜਕ ਨੂੰ ਦੁਬਾਰਾ ਬਣਾਉਣ ਲਈ ਮੰਡੀਕਰਨ ਬੋਰਡ ਵਲੋਂ ਪਿਛਲੇ 2 ਮਹੀਨਿਆਂ ਤੋਂ ਮੋਟਾ ਪੱਥਰ ਸੁੱਟ ਰੱਖਿਆ ਹੈ, ਜੋ ਕਿ ਢਾਣੀਆਂ ਦੇ ਵਾਸੀਆਂ ਲਈ ਬੇਹੱਦ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਅੰਤਰ ਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ

ਫ਼ਰੀਦਕੋਟ, 26 ਜੂਨ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਦੇ ਐਨ.ਐਸ.ਐਸ. ਵਿਭਾਗ ਅਤੇ ਰੈਡ ਰਿਬਨ ਕਲੱਬਾਂ ਵਲੋਂ ਕਾਲਜ ਕੈਂਪਸ ਵਿਚ ਅੰਤਰ ਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. (ਡਾ.) ਪਰਮਿੰਦਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX