ਤਾਜਾ ਖ਼ਬਰਾਂ


ਹਲਕਾ ਸ਼ੁਤਰਾਣਾ ਦੇ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਪਿਆ 200 ਫੁੱਟ ਪਾੜ
. . .  3 minutes ago
ਸ਼ੁਤਰਾਣਾ, 20 ਜੁਲਾਈ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ 'ਚ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਅੱਜ ਤੜਕੇ ਕਰੀਬ 200 ਫੁੱਟ ਪਾੜ ਪੈ ਗਿਆ ਤੇ ਆਲੇ ਦੁਆਲੇ ਦੇ ਇਲਾਕੇ 'ਚ ਪਾਣੀ ਭਰ ਗਿਆ ਹੈ। ਘੱਗਰ ਦਰਿਆ 'ਚ ਪਏ ਹੋਏ ...
ਸੁਖ ਸਰਕਾਰੀਆ ਨੇ ਦਾਰਾਪੁਰ ਦੇ ਮੰਡ ਖੇਤਰ ਵਿੱਚ ਬਿਆਸ ਦਰਿਆ ਦਾ ਲਿਆ ਜਾਇਜ਼ਾ
. . .  10 minutes ago
ਖਡੂਰ ਸਾਹਿਬ, 20 ਜੁਲਾਈ (ਰਸ਼ਪਾਲ ਸਿੰਘ ਕੁਲਾਰ)- ਬਿਆਸ ਦਰਿਆ ਵੱਲੋਂ ਦਾਰਾਪੁਰ ਵਿਖੇ ਕਿਸਾਨਾਂ ਦੀ ਜ਼ਮੀਨ ਨੂੰ ਲਗਾਈ ਜਾ ਰਹੀ ਢਾਹ ਦਾ ਜਾਇਜ਼ਾ ਲੈਣ ਲਈ ਅੱਜ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਐਮ ਪੀ...
ਜਿਸ ਭਾਜਪਾ ਨੇ ਉਂਗਲੀ ਫੜ੍ਹ ਕੇ ਚੱਲਣਾ ਸਿਖਾਇਆ ਸਿੱਧੂ ਨੇ ਉਸ ਨਾਲ ਹੀ ਕੀਤਾ ਵਿਸ਼ਵਾਸਘਾਤ- ਮਲਿਕ
. . .  26 minutes ago
ਜਲੰਧਰ, 20 ਜੁਲਾਈ (ਚਿਰਾਗ਼)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਸਵੀਕਾਰ ਕੀਤੇ ਜਾਣ 'ਤੇ ਬੋਲਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਕਿ ਸਿੱਧੂ ਕੋਈ ਵੀ ਸਮਝੌਤਾ ਆਪਣੇ ਨਿੱਜੀ ਸਵਾਰਥ ਲਈ ...
ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ ਭਾਜਪਾ 'ਚ ਹੋਏ ਸ਼ਾਮਲ
. . .  51 minutes ago
ਜਲੰਧਰ, 20 ਜੁਲਾਈ (ਚਿਰਾਗ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਭਾਜਪਾ 'ਚ ਸ਼ਾਮਲ ਹੋ ਗਏ। ਦੋਹਾਂ ਨੇ...
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪ੍ਰਿਯੰਕਾ ਨੇ ਕਿਹਾ- ਪੁਲਿਸ ਨੇ 15 ਲੋਕਾਂ ਨੂੰ ਮਿਲਣ ਤੋਂ ਰੋਕਿਆ
. . .  57 minutes ago
ਲਖਨਊ, 20 ਜੁਲਾਈ- ਚੁਨਾਰ ਗੈਸਟ ਹਾਊਸ ਵਿੱਚ ਮੌਜੂਦ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਸੋਨਭੱਦਰ ਹੱਤਿਆ ਕਾਂਡ ਦੇ ਪੀੜਤ ਪਰਿਵਾਰਾਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਹੈ ਪਰ 15 ਲੋਕਾਂ ਨੂੰ ਪੁਲਿਸ ਨੇ ਬਾਹਰ ਹੀ ਰੋਕ ਲਿਆ...
ਸੋਨਭੱਦਰ ਹੱਤਿਆ ਕਾਂਡ : ਪੀੜਤਾਂ ਦੇ ਪਰਿਵਾਰਕ ਮੈਂਬਰ ਪ੍ਰਿਯੰਕਾ ਨੂੰ ਮਿਲਣ ਲਈ ਚੁਨਾਰ ਗੈਸਟ ਹਾਊਸ ਪਹੁੰਚੇ
. . .  about 1 hour ago
ਲਖਨਊ, 20 ਜੁਲਾਈ- ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਦੇ ਪਰਿਵਾਰਕ ਮੈਂਬਰ ਅੱਜ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਮਿਲਣ ਲਈ ਮਿਰਜ਼ਾਪੁਰ ਸਥਿਤ ਚੁਨਾਰ...
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਮੁੰਬਈ, 20 ਜੁਲਾਈ- ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ 'ਚ ਅੱਜ ਸਵੇਰੇ 9.17 ਵਜੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.5 ਮਾਪੀ ਗਈ। ਭੂਚਾਲ ਕਾਰਨ ਇੱਥੇ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ...
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  about 1 hour ago
ਅਜਨਾਲਾ, 20 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਵਲੋਂ ਪੰਜਾਬ ਕੈਬਨਿਟ 'ਚੋਂ ਦਿੱਤਾ ਗਿਆ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਮੁੱਖ ਮੰਤਰੀ ਵਲੋਂ ਅਸਤੀਫ਼ਾ ਸੂਬੇ ਦੇ ਰਾਜਪਾਲ ਨੂੰ ਭੇਜ ਦਿੱਤਾ...
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  about 1 hour ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ.................................
ਅੱਜ ਪ੍ਰਿਯੰਕਾ ਗਾਂਧੀ ਨੂੰ ਮਿਲਣ ਲਈ ਚੁਨਾਰ ਜਾਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  about 1 hour ago
ਨਵੀਂ ਦਿੱਲੀ, 20 ਜੁਲਾਈ- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਅੱਜ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਮਿਲਣ ਲਈ ਉੱਤਰ ਪ੍ਰਦੇਸ਼ ਦੇ ਚੁਨਾਰ ਜਾਣਗੇ। ਦੱਸ ਦਈਏ ਕਿ ਲੰਘੇ ਦਿਨ ਉਹ ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ...
ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ ਰਹੇ ਟੀ. ਐੱਮ. ਸੀ. ਨੇਤਾਵਾਂ ਨੂੰ ਪੁਲਿਸ ਨੇ ਰੋਕਿਆ
. . .  about 2 hours ago
ਲਖਨਊ, 20 ਜੁਲਾਈ- ਕਾਂਗਰਸ ਦੀ ਜਨਰਲ ਸਕੱਤਕ ਪ੍ਰਿਯੰਕਾ ਗਾਂਧੀ ਵਾਡਰਾ ਤੋਂ ਬਾਅਦ ਤ੍ਰਿਣਮੂਲ ਕਾਂਗਰਸ ਦੇ ਚਾਰ ਮੈਂਬਰੀ ਸੰਸਦੀ ਵਫ਼ਦ ਨੂੰ ਵਾਰਾਨਸੀ ਪੁਲਿਸ ਨੇ ਬਾਬਤਪੁਰ ਦੇ ਲਾਲ ਬਹਾਦਰ ਸ਼ਾਸਤਰੀ ਕੌਮਾਂਤਰੀ ਹਵਾਈ ਅੱਡੇ 'ਤੇ ਰੋਕ ਲਿਆ। ਦੱਸ ਦਈਏ ਕਿ ਇਹ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 20 ਜੁਲਾਈ- ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਮੇਂਧਰ ਸੈਕਟਰ 'ਚ ਅੱਜ ਪਾਕਿਸਤਾਨੀ ਫੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਪਾਕਿਸਤਾਨ ਨੇ ਸਵੇਰੇ 9 ਵਜੇ ਗੋਲੀਬਾਰੀ ਕੀਤੀ, ਜਿਸ ਦਾ ਭਾਰਤੀ ਫੌਜ ਵਲੋਂ ਮੂੰਹ-ਤੋੜ ਜਵਾਬ...
ਬਿਜਲੀ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  about 2 hours ago
ਡੇਰਾਬੱਸੀ, 20 ਜੁਲਾਈ (ਗੁਰਮੀਤ ਸਿੰਘ, ਸ਼ਾਮ ਸਿੰਘ ਸੰਧੂ)- ਸਥਾਨਕ ਰਾਮ ਮੰਦਿਰ ਦੀ ਮਾਰਕਿਟ 'ਚ ਸਥਿਤ ਇੱਕ ਬਿਜਲੀ ਦੀ ਦੁਕਾਨ 'ਚ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੇ ਅੱਗ ਬੁਝਾਊ ਦਸਤੇ ਦੇ...
ਬੀ. ਐੱਸ. ਐੱਫ. ਦੇ ਆਈ. ਜੀ. ਨੇ 'ਕਾਰਗਿਲ ਵਿਜੇ ਦਿਵਸ' ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  about 2 hours ago
ਜਲੰਧਰ, 20 ਜੁਲਾਈ (ਚਿਰਾਗ)- ਪੰਜਾਬ ਫਰੰਟੀਅਰ ਬੀ. ਐੱਸ. ਐੱਫ. ਦੇ ਹੈੱਡਕੁਆਰ ਜਲੰਧਰ ਕੈਂਟ ਵਿਖੇ 'ਕਾਰਗਿਲ ਵਿਜੇ ਦਿਵਸ' ਦਾ ਆਯੋਜਨ 20 ਤੋਂ 27 ਜੁਲਾਈ ਤੱਕ ਕੀਤਾ ਜਾ ਰਿਹਾ ਹੈ। ਇਸ ਹਫ਼ਤਾਵਰੀ ਸਮਾਰੋਹ ਦੌਰਾਨ ਸ਼ਹੀਦਾਂ ਦੇ ਸਨਮਾਨ ਲਈ ਵੱਖ-ਵੱਖ...
ਚੀਨ ਦੀ ਗੈਸ ਫੈਕਟਰੀ 'ਚ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 2 hours ago
ਬੀਜਿੰਗ, 20 ਜੁਲਾਈ- ਮੱਧ ਚੀਨ ਦੇ ਹੇਨਾਨ ਸੂਬੇ 'ਚ ਇੱਕ ਗੈਸ ਫੈਕਟਰੀ 'ਚ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ ਹੋ ਗਈ, ਜਦਕਿ 19 ਹੋਰ ਜ਼ਖ਼ਮੀ ਹੋ ਗਏ। ਇਸ ਹਾਦਸੇ 'ਚ ਪੰਜ ਲੋਕ ਲਾਪਤਾ ਹਨ। ਸਥਾਨਕ ਅਧਿਕਾਰੀਆਂ ਵਲੋਂ ਅੱਜ ਇਹ ਜਾਣਕਾਰੀ ਦਿੱਤੀ ਗਈ ਹੈ...
ਇਲਾਹਾਬਾਦ ਹਾਈਕੋਰਟ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਾਰੀ ਕੀਤਾ ਨੋਟਿਸ
. . .  about 3 hours ago
ਵਿਜੇ ਦਿਵਸ ਮੌਕੇ ਅੱਜ ਕਾਰਗਿਲ ਜਾਣਗੇ ਰਾਜਨਾਥ ਸਿੰਘ
. . .  about 4 hours ago
ਅਰੁਣਾਚਲ ਪ੍ਰਦੇਸ਼ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  1 day ago
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  1 day ago
ਕੁੱਝ ਵਿਧਾਇਕਾ ਦਾ ਸੁਰੱਖਿਆ ਕਾਰਨਾਂ ਕਰ ਕੇ ਸਦਨ 'ਚ ਨਾ ਆਉਣ ਦਾ ਬਹਾਨਾ ਝੂਠਾ- ਸਪੀਕਰ
. . .  1 day ago
ਅਧਿਆਪਕ ਦਾ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਜਬਰ ਜਨਾਹ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ ਮਿਲੀ ਅੰਤਰਿਮ ਰਾਹਤ
. . .  1 day ago
ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਲਮਛੋੜ ਹੜਤਾਲ ਸ਼ੁਰੂ
. . .  1 day ago
ਕੁਮਾਰਸਵਾਮੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
. . .  1 day ago
ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਹੋਈ ਮੌਤ
. . .  1 day ago
ਆਈ. ਸੀ. ਸੀ. ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਹੋਏ ਸਚਿਨ ਤੇਂਦੁਲਕਰ
. . .  1 day ago
ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨੂੰ ਕਰੋੜਾਂ ਦਾ ਹੋਇਆ ਨੁਕਸਾਨ
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ 21 ਜੁਲਾਈ ਨੂੰ ਹੋਵੇਗੀ ਚੋਣ ਕਮੇਟੀ ਦੀ ਬੈਠਕ
. . .  1 day ago
ਟੈਂਕਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ 4 ਮੌਤਾਂ
. . .  1 day ago
ਅਵਾਰਾ ਕੁੱਤਿਆਂ ਨੇ ਪ੍ਰਵਾਸੀ ਮਜ਼ਦੂਰ ਨੂੰ ਨੋਚ-ਨੋਚ ਕੇ ਖਾਧਾ
. . .  1 day ago
ਸਫ਼ਾਈ ਸੇਵਕਾਂ ਨੇ ਕੈਪਟਨ ਖ਼ਿਲਾਫ਼ ਮੀਂਹ ਦੇ ਖੜ੍ਹੇ ਪਾਣੀ 'ਚ ਕੀਤਾ ਰੋਸ ਪ੍ਰਦਰਸ਼ਨ
. . .  1 day ago
ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ, ਮਨਤਾਰ ਬਰਾੜ ਅਤੇ ਉਮਰਾਨੰਗਲ ਫ਼ਰੀਦਕੋਟ ਅਦਾਲਤ 'ਚ ਪੇਸ਼
. . .  1 day ago
ਅੱਜ ਸ਼ਾਮ 6 ਵਜੇ ਤੱਕ ਬਹੁਮਤ ਸਾਬਤ ਕਰਨ ਕੁਮਾਰਸਵਾਮੀ- ਰਾਜਪਾਲ
. . .  1 day ago
ਬਾਦਸ਼ਾਹਪੁਰ ਨੇੜੇ ਘੱਗਰ ਦਰਿਆ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਜਲੰਧਰ 'ਚ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
ਤੇਜ਼ ਰਫ਼ਤਾਰ ਟਿੱਪਰ ਵਲੋਂ ਕੁਚਲਣ ਕਾਰਨ ਔਰਤ ਦੀ ਮੌਤ
. . .  1 day ago
ਸੋਮਵਾਰ ਤੱਕ ਜਾਰੀ ਰਹੇਗੀ ਚਰਚਾ : ਸਿੱਧਰਾਮਈਆ
. . .  1 day ago
ਵਿਧਾਨ ਸਭਾ ਦੀ ਕਾਰਵਾਈ 3 ਵਜੇ ਤੱਕ ਮੁਲਤਵੀ
. . .  1 day ago
ਕਰਨਾਟਕ ਸਿਆਸੀ ਸੰਕਟ : ਵਿਸ਼ਵਾਸ ਮਤ 'ਤੇ ਰਾਜਪਾਲ ਦੀ ਡੈੱਡਲਾਈਨ ਖ਼ਤਮ
. . .  1 day ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਚੋਲਾ ਬਦਲਦਿਆਂ ਨਿਸ਼ਾਨ ਸਾਹਿਬ ਦੇ ਉੱਪਰੋਂ ਡਿੱਗਣ ਕਾਰਨ ਨਿਹੰਗ ਸਿੰਘ ਦੀ ਦਰਦਨਾਕ ਮੌਤ
. . .  1 day ago
ਬਾਬਰੀ ਮਸਜਿਦ ਮਾਮਲਾ: ਸੁਪਰੀਮ ਕੋਰਟ ਨੇ 9 ਮਹੀਨਿਆਂ ਦੇ ਅੰਦਰ ਫ਼ੈਸਲਾ ਸੁਣਾਉਣ ਦਾ ਦਿੱਤਾ ਹੁਕਮ
. . .  1 day ago
''ਅਲਵਿਦਾ ਮਾਂ...ਹੋਰ ਕੁਝ ਨਹੀਂ ਕਹਿਣ ਨੂੰ ਬਸ'' ਲਿਖ ਕੇ ਭਾਵੁਕ ਹੁੰਦਿਆਂ ਸ਼ੈਰੀ ਮਾਨ ਨੇ ਦਿੱਤੀ ਮਾਂ ਦੇ ਦੇਹਾਂਤ ਦੀ ਜਾਣਕਾਰੀ
. . .  1 day ago
ਪਟੜੀ ਤੋਂ ਲੱਥਾ ਰੇਲ ਗੱਡੀ ਦਾ ਇੰਜਣ, ਪਠਾਨਕੋਟ-ਡਲਹੌਜ਼ੀ ਕੌਮੀ ਹਾਈਵੇਅ 'ਤੇ ਲੱਗਾ ਵੱਡਾ ਜਾਮ
. . .  1 day ago
ਰਾਮਪੁਰਾ 'ਚ ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਆਜ਼ਮ ਖ਼ਾਨ ਦੇ ਖ਼ਿਲਾਫ਼ 23 ਕੇਸ ਦਰਜ -ਐਸ.ਪੀ.
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਹਾੜ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਰਾਸ਼ਟਰੀ-ਅੰਤਰਰਾਸ਼ਟਰੀ

ਈਰਾਨ ਕਦੇ ਵੀ ਅਮਰੀਕਾ ਨਾਲ ਯੁੱਧ ਨਹੀਂ ਚਾਹੁੰਦਾ- ਰਾਸ਼ਟਰਪਤੀ ਹਸਨ ਰੂਹਾਨੀ

ਤੇਹਰਾਨ, 26 ਜੂਨ (ਏਜੰਸੀ)-ਅਮਰੀਕਾ ਤੇ ਈਰਾਨ ਦਰਮਿਆਨ ਤਣਾਅਪੂਰਨ ਸਬੰਧ ਦੇ ਚਲਦਿਆਂ ਸੰਭਾਵੀ ਯੁੱਧ ਦੀਆਂ ਕਿਆਸ ਅਰਾਈਆਂ ਨੂੰ ਲੈ ਕੇ ਜਦ ਈਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਨੂੰ ਇਸ ਬਾਰੇ ਸੁਆਲ ਕੀਤਾ ਤਾਂ ਉਨ੍ਹਾਂ ਕਿਹਾ ਕਿ ਈਰਾਨ ਕਦੇ ਵੀ ਅਮਰੀਕਾ ਨਾਲ ਯੁੱਧ ਨਹੀਂ ਚਾਹੰੁਦਾ | ਰੂਹਾਨੀ ਨੇ ਕਿਹਾ ਕਿ ਈਰਾਨ ਨੂੰ ਖੇਤਰ 'ਚ ਤਣਾਅ ਵਧਾਉਣ 'ਚ ਕੋਈ ਦਿਲਚਸਪੀ ਨਹੀਂ ਅਤੇ ਉਹ ਕਿਸੇ ਵੀ ਦੇਸ਼ ਨਾਲ ਯੁੱਧ ਨਹੀਂ ਚਾਹੁੰਦੇ, ਜਿਸ 'ਚ ਅਮਰੀਕਾ ਵੀ ਸ਼ਾਮਿਲ ਹੈ | ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਫ਼ੋਨ 'ਤੇ ਗੱਲ ਕਰਦਿਆਂ ਈਰਾਨੀ ਰਾਸ਼ਟਰਪਤੀ ਨੇ ਉਕਤ ਬਿਆਨ ਦਿੱਤਾ | ਈਰਾਨੀ ਰਾਸ਼ਟਰਪਤੀ ਨੇ ਮੌਕਰੋਨ ਨੂੰ ਕਿਹਾ ਕਿ ਉਹ ਇਸ ਖੇਤਰ 'ਚ ਸ਼ਾਂਤੀ ਤੇ ਸਥਿਰਤਾ ਨੂੰ ਲੈ ਕੇ ਵਚਨਬੱਧ ਹਨ ਅਤੇ ਇਸ ਦੀ ਕੋਸ਼ਿਸ਼ ਕਰ ਰਹੇ ਹਨ | ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਨ੍ਹਾਂ ਨੇ ਆਖਰੀ ਮਿੰਟਾਂ 'ਚ ਈਰਾਨ 'ਤੇ ਕੀਤਾ ਜਾਣ ਵਾਲਾ ਜਵਾਬੀ ਹਮਲਾ ਰੋਕ ਦਿੱਤਾ | ਉਨ੍ਹਾਂ ਤੇਹਰਾਨ ਦੇ ਦਾਅਵੇ ਨੂੰ ਖਾਰਜ ਕੀਤਾ ਕਿ ਜਹਾਜ਼ ਉਨ੍ਹਾਂ ਦੇ ਹਵਾਈ ਖੇਤਰ 'ਚ ਸੀ | ਇਸੇ ਤਣਾਅ ਦੇ ਚਲਦਿਆਂ ਇਸ ਹਫ਼ਤੇ ਟਰੰਪ ਨੇ ਈਰਾਨੀ ਨੇਤਾਵਾਂ ਤੇ ਅਧਿਕਾਰੀਆਂ 'ਤੇ ਪਾਬੰਦੀਆਂ ਲਗਾ ਦਿੱਤੀਆਂ ਹਨ | ਅਸਲ 'ਚ ਈਰਾਨ ਵਲੋਂ ਅਮਰੀਕੀ ਜਾਸੂਸੀ ਡਰੋਨ ਡੇਗਣ ਦੇ ਬਾਅਦ ਦੋਹਾਂ ਦੇਸ਼ਾਂ 'ਚ ਤਣਾਅ ਜ਼ਿਆਦਾ ਵਧਿਆ ਹੈ |

ਅਫ਼ਗਾਨਿਸਤਾਨ 'ਚ 2 ਸੈਨਿਕਾਂ ਦੀ ਮੌਤ

ਕਾਬੁਲ, 26 ਜੂਨ (ਏਜੰਸੀ)- ਅਮਰੀਕੀ ਸੈਨਾ ਨੇ ਕਿਹਾ ਹੈ ਕਿ ਅਫ਼ਗਾਨਿਸਤਾਨ 'ਚ ਉਨ੍ਹਾਂ ਦੇ 2 ਸੈਨਿਕ ਮਾਰੇ ਗਏ ਹਨ | ਹਾਲਾਂਕਿ ਸੈਨਾ ਨੇ ਇਸ ਸਬੰਧ 'ਚ ਕੋਈ ਜਾਣਕਾਰੀ ਨਹੀਂ ਦਿੱਤੀ ਕਿ ਦੋਵਾਂ ਦੀ ਮੌਤ ਕਿਵੇਂ ਤੇ ਕਿਨ੍ਹਾਂ ਪ੍ਰਸਥਿਤੀਆਂ 'ਚ ਹੋਈ | ਬਿਆਨ ਮੁਤਾਬਿਕ ਦੋਵੇਂ ...

ਪੂਰੀ ਖ਼ਬਰ »

ਗੁਜਰਾਤ ਆਧਾਰਿਤ ਫਾਰਮਾ ਕੰਪਨੀ ਦੀ 9 ਹਜ਼ਾਰ ਕਰੋੜ ਤੋਂ ਵੱਧ ਦੀ ਜਾਇਦਾਦ ਜ਼ਬਤ

ਨਵੀਂ ਦਿੱਲੀ, 26 ਜੂਨ (ਏਜੰਸੀ)- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਬਹੁ-ਕਰੋੜੀ ਬੈਂਕ ਘੁਟਾਲੇ 'ਚ ਸ਼ਾਮਿਲ ਗੁਜਰਾਤ ਦੀ ਫਾਰਮਾਸੂਟੀਕਲ ਕੰਪਨੀ ਸਟਰਲਿੰਗ ਬਾਇਓਟੈਕ ਿਖ਼ਲਾਫ਼ ਹਵਾਲਾ ਰਾਸ਼ੀ ਦੀ ਜਾਂਚ ਦੇ ਮਾਮਲੇ 'ਚ ਇਸ ਦੀ 9 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ...

ਪੂਰੀ ਖ਼ਬਰ »

ਦੁਬਈ ਬੱਸ ਹਾਦਸਾ:

ਵਕੀਲ ਵਲੋਂ ਓਮਾਨੀ ਡਰਾਈਵਰ ਲਈ 7 ਸਾਲ ਕੈਦ ਦੀ ਮੰਗ

ਦੁਬਈ, 26 ਜੂਨ (ਏਜੰਸੀ)- ਦੁਬਈ 'ਚ ਹੋਏ ਬੱਸ ਹਾਦਸੇ 'ਚ ਮਾਰੇ ਗਏ 12 ਭਾਰਤੀਆਂ ਸਮੇਤ ਕੁੱਲ 17 ਲੋਕਾਂ ਦੀ ਮੌਤ ਦੇ ਜ਼ਿੰਮੇਵਾਰ ਓਮਾਨੀ ਡਰਾਈਵਰ ਲਈ ਸਰਕਾਰੀ ਵਕੀਲ ਨੇ ਇਸ ਦੁਖਦਾਈ ਘਟਨਾ ਦੇ ਮੱਦੇਨਜ਼ਰ 7 ਸਾਲ ਜੇਲ੍ਹ ਦੀ ਸਜ਼ਾ ਦੀ ਮੰਗ ਕੀਤੀ ਹੈ | ਇਹ ਜਾਣਕਾਰੀ ਮੀਡੀਆ ...

ਪੂਰੀ ਖ਼ਬਰ »

ਨਿਊਜ਼ੀਲੈਂਡ ਦੀ ਗਵਰਨਰ ਵਲੋਂ ਪੰਜਾਬਣ ਦਾ ਰਾਸ਼ਟਰੀ ਪੁਰਸਕਾਰ ਨਾਲ ਸਨਮਾਨ

ਆਕਲੈਂਡ, 26 ਜੂਨ (ਹਰਮਨਪ੍ਰੀਤ ਸਿੰਘ ਸੈਣੀ)-ਪੰਜਾਬ ਦੀਆਂ ਧੀਆਂ ਵਿਦੇਸ਼ਾਂ 'ਚ ਵੱਡਾ ਨਾਂਅ ਕਮਾ ਰਹੀਆਂ ਹਨ, ਜਿਸ ਦੀ ਤਾਜ਼ਾ ਮਿਸਾਲ ਮਿਲੀ ਹੈ | ਨਿਊਜ਼ੀਲੈਂਡ ਵਿਖੇ ਬਿ੍ਟੇਨ ਦੀ ਮਹਾਰਾਣੀ ਦੇ ਨਾਂਅ 'ਤੇ ਦਿੱਤੇ ਜਾਣ ਵਾਲੇ ਇਕ ਵੱਕਾਰੀ ਪੁਰਸਕਾਰ 'ਕੁਈਨਜ਼ ਗਾਈਡਿੰਗ ...

ਪੂਰੀ ਖ਼ਬਰ »

ਪੰਜਾਬ 'ਚ ਖੇਡ ਯੂਨੀਵਰਸਿਟੀ ਦੀ ਸਥਪਨਾ ਦੇ ਯਤਨ ਕਰ ਰਹੀ ਹੈ ਸਰਕਾਰ–ਰਾਣਾ ਸੋਢੀ

ਲੰਡਨ, 26 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਜਾਬ ਦੇ ਖੇਡ ਅਤੇ ਐਨ.ਆਰ.ਆਈ. ਵਿਭਾਗ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦਾ ਅੱਜ ਯੂ. ਕੇ. ਪਹੁੰਚਣ 'ਤੇ ਐਨ.ਆਰ.ਆਈ. ਕਮਿਸ਼ਨ ਪੰਜਾਬ ਦੇ ਆਨਰੇਰੀ ਮੈਂਬਰ ਦਲਜੀਤ ਸਿੰਘ ਸਹੋਤਾ, ਕਾਂਗਰਸੀ ਆਗੂ ਪ੍ਰਭਜੋਤ ਸਿੰਘ ਮੋਹੀ, ...

ਪੂਰੀ ਖ਼ਬਰ »

ਪੁਲਿਸ ਅਫ਼ਸਰ 'ਤੇ ਹਮਲਾ ਮਾਮਲੇ 'ਚ ਭਾਰਤੀ ਮੂਲ ਦੀ ਔਰਤ ਨੂੰ ਜੇਲ੍ਹ

ਸਿੰਗਾਪੁਰ, 26 ਜੂਨ (ਏਜੰਸੀ)-ਸਿੰਘਾਪੁਰ 'ਚ ਭਾਰਤੀ ਮੂਲ ਦੀ 21 ਸਾਲਾ ਔਰਤ ਨੂੰ ਪੁਲਿਸ ਅਫ਼ਸਰ ਨਾਲ ਕੁੱਟਮਾਰ ਕਰਨ ਦੇ ਦੋਸ਼ 'ਚ 3 ਮਹੀਨੇ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ | ਪੁਲਿਸ ਅਫ਼ਸਰ ਨੇ ਔਰਤ ਨੂੰ 6 ਵਿਅਕਤੀਆਂ ਨਾਲ ਹੱਥੋਪਾਈ ਕਰਨ ਦੇ ਮਾਮਲੇ 'ਚ ਪੁੱਛਗਿਛ ਕਰਨ ਦੀ ...

ਪੂਰੀ ਖ਼ਬਰ »

ਉੱਤਰ ਭਾਰਤ ਪੁੱਜੀ ਮੌਨਸੂਨ, ਯੂ.ਪੀ. 'ਚ ਮੀਂਹ ਨਾਲ ਸਬੰਧਿਤ ਘਟਨਾਵਾਂ ਕਾਰਨ 20 ਮੌਤਾਂ

ਨਵੀਂ ਦਿੱਲੀ/ਲਖਨਊ, 26 ਜੂਨ (ਏਜੰਸੀ)- ਕਈ ਦਿਨ ਪਿਛੜਣ ਬਾਅਦ ਬੇਸਬਰੀ ਨਾਲ ਉਡੀਕੀ ਜਾ ਰਹੀ ਮੌਨਸੂਨ ਦੇ ਆਖਰ ਮੰਗਲਵਾਰ ਰਾਤ ਉੱਤਰ ਭਾਰਤ ਦੇ ਕਈ ਹਿੱਸਿਆਂ 'ਚ ਪੁੱਜਣ ਨਾਲ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ (ਯੂ.ਪੀ.) , ਹਿਮਾਚਲ ਪ੍ਰਦੇਸ਼, ਉੱਤਰਾਖੰਡ ਤੇ ਰਾਜਸਥਾਨ 'ਚ ਕਈ ...

ਪੂਰੀ ਖ਼ਬਰ »

ਬੇਟੀ ਦੀ ਹੱਤਿਆ ਮਾਮਲੇ 'ਚ ਭਾਰਤੀ ਪਿਤਾ ਨੇ ਘੱਟ ਸਜ਼ਾ ਲਈ ਗੁਨਾਹ ਕਬੂਲਿਆ

ਹਿਊਸਟਨ, 26 ਜੂਨ (ਏਜੰਸੀ)- ਗੋਦ ਲਈ ਹੋਈ 3 ਸਾਲ ਦੀ ਬੇਟੀ ਸ਼ੇਰਿਨ ਮੈਥਿਊਜ਼ ਦੀ ਹੱਤਿਆ ਕਰਨ ਅਤੇ ਡਲਾਸ 'ਚ ਇਕ ਜਗ੍ਹਾ ਉਸ ਦੇ ਮਿ੍ਤਕ ਸਰੀਰ ਨੂੰ ਠਿਕਾਣੇ ਲਗਾਉਣ ਦੇ ਦੋਸ਼ੀ ਭਾਰਤਵੰਸ਼ੀ ਪਿਤਾ ਨੇ ਘੱਟ ਸਜ਼ਾ ਲਈ ਆਪਣਾ ਗੁਨਾਹ ਕਬੂਲ ਲਿਆ ਹੈ | ਖ਼ਬਰਾਂ ਮੁਤਾਬਿਕ ਡਲਾਸ ...

ਪੂਰੀ ਖ਼ਬਰ »

ਭਾਰਤ 'ਚ ਰਵਾਇਤੀ ਵਿਆਹ ਦੀ ਜਗ੍ਹਾ ਲੜਕੇ-ਲੜਕੀ ਦੀ ਰਜ਼ਾਮੰਦੀ ਵਾਲੇ ਵਿਆਹਾਂ 'ਚ ਹੋ ਰਿਹਾ ਵਾਧਾ

ਸੰਯੁਕਤ ਰਾਸ਼ਟਰ, 26 ਜੂਨ (ਏਜੰਸੀ)- ਸੰਯੁਕਤ ਰਾਸ਼ਟਰ ਦੀ ਇਕ ਰਿਪੋਰਟ ਦੇ ਮੁਤਾਬਿਕ ਭਾਰਤ ਦੇ ਸ਼ਹਿਰੀ ਇਲਾਕਿਆਂ 'ਚ ਪਾਰਿਵਾਰਕ ਸਹਿਮਤੀ ਨਾਲ ਰਵਾਇਤੀ ਵਿਆਹ (ਅਰੇਂਜ ਮੈਰਿਜ) ਦੀ ਜਗ੍ਹਾ ਲੜਕਾ-ਲੜਕੀ ਦੀ ਪਹਿਲ 'ਤੇ ਪਰਿਵਾਰ ਦੀ ਰਜ਼ਾਮੰਦੀ ਨਾਲ ਹੋਣ ਵਾਲੇ ਵਿਆਹ (ਸੈਮੀ ...

ਪੂਰੀ ਖ਼ਬਰ »

ਨਾਨਕ ਸਿੰਘ ਦੀ ਕਵਿਤਾ 'ਖ਼ੂਨੀ ਵਿਸਾਖੀ 'ਤੇ ਬਰਮਿੰਘਮ ਯੂਨੀਵਰਸਿਟੀ 'ਚ ਵਿਚਾਰ ਗੋਸ਼ਟੀ

ਬਰਮਿੰਘਮ, 26 ਜੂਨ (ਪਰਵਿੰਦਰ ਸਿੰਘ)- ਪਿਛਲੇ ਹਫ਼ਤੇ ਭਾਰਤ ਦੇ ਸੀ.ਜੀ. ਡਾ. ਅਮਨ ਪੁਰੀ ਦੇ ਸਹਿਯੋਗ ਨਾਲ ਕਵਿਤਾ ਖ਼ੂਨੀ ਵਿਸਾਖੀ 'ਤੇ ਬਰਮਿੰਘਮ ਯੂਨੀਵਰਸਿਟੀ 'ਚ ਵਿਚਾਰ ਚਰਚਾ ਹੋਈ, ਜਿਸ 'ਚ ਵਿਸ਼ੇਸ਼ ਤੌਰ 'ਤੇ ਦੁਬਈ ਤੋਂ ਨਾਵਲਕਾਰ ਨਾਨਕ ਸਿੰਘ ਦੇ ਪੋਤੇ ਤੇ ਅੰਬੈਸੇਡਰ ...

ਪੂਰੀ ਖ਼ਬਰ »

ਕੈਨੇਡਾ ਦੇ ਰੇਲਵੇ ਵਿਭਾਗ 'ਚੋਂ ਸੇਵਾ-ਮੁਕਤ ਹੋਏ 2 ਪੰਜਾਬੀਆਂ ਦਾ ਭਾਈਚਾਰੇ ਵਲੋਂ ਸਵਾਗਤ

ਐਡਮਿੰਟਨ, 26 ਜੂਨ (ਦਰਸ਼ਨ ਸਿੰਘ ਜਟਾਣਾ)- ਆਪਣੀ ਰੋਜੀ ਰੋਟੀ ਦੀ ਖਾਤਰ ਵਿਦੇਸ਼ਾਂ 'ਚ ਆਏ ਪੰਜਾਬੀਆਂ ਨੇ ਜਿੱਥੇ ਸਖਤ ਮਿਹਨਤ ਕਰਕੇ ਆਪਣੇ ਰੁਜ਼ਗਾਰ ਖੜੇ ਕੀਤੇ ਹਨ, ਉੱਥੇ ਉਨ੍ਹਾਂ ਵਲੋਂ ਉਸ ਮੁਲਕ ਦੀਆਂ ਹੋਰਨਾਂ ਸੇਵਾਵਾਂ 'ਚ ਵੀ ਬਹੁਤ ਵੱਡਾ ਹਿੱਸਾ ਪਾ ਕੇ ਨਾ ਕੇਵਲ ...

ਪੂਰੀ ਖ਼ਬਰ »

ਯੂ.ਸੀ.ਪੀ. ਦੀ ਲੀਡਰਸ਼ਿਪ ਦੀ ਧਾਂਦਲੀ ਦਾ ਮਾਮਲਾ:

ਪੁਲਿਸ ਵਲੋਂ ਇਕ ਹੋਰ ਮੰਤਰੀ ਤੋਂ ਪੁੱਛਗਿੱਛ

ਕੈਲਗਰੀ, 26 ਜੂਨ (ਹਰਭਜਨ ਸਿੰਘ ਢਿੱਲੋਂ) – ਸਾਲ 2017 'ਚ ਯੂਨਾਇਟਿਡ ਕੰਜ਼ਰਵੇਟਿਵ ਪਾਰਟੀ ਦੀ ਲੀਡਰਸ਼ਿਪ 'ਚ ਹੋਈ ਕਥਿਤ ਧਾਂਦਲੀ ਦੇ ਸਬੰਧ 'ਚ ਇਕ ਹੋਰ ਕੈਬਿਨੇਟ ਮੰਤਰੀ ਕੋਲੋਂ ਆਰ.ਸੀ.ਐਮ.ਪੀ. ਵਲੋਂ ਪੁੱਛਗਿੱਛ ਕੀਤੀ ਗਈ ਹੈ ¢ ਸੂਬੇ ਦੇ ਨਿਰਮਾਣ ਮੰਤਰੀ ਅਤੇ ਕੈਲਗਰੀ- ...

ਪੂਰੀ ਖ਼ਬਰ »

ਸਿਆਟਲ 'ਚ ਸੋਨੂੰ ਨਿਗਮ ਤੇ ਨੇਹਾ ਕੱਕੜ ਨੇ ਸਰੋਤਿਆਂ ਨੂੰ ਕੀਲਿਆ

ਸਿਆਟਲ, 26 ਜੂਨ (ਗੁਰਚਰਨ ਸਿੰਘ ਢਿੱਲੋਂ)-ਪੰਜਾਬੀ ਭਾਈਚਾਰੇ ਦੀ ਸੰਘਣੀ ਵਸੋਂ ਵਾਲੇ ਸ਼ਹਿਰ ਕੈਂਟ ਦੇ ਸ਼ੋਅਵੈਅਰ ਸੈਂਟਰ 'ਚ ਸੋਨੂ ਨਿਗਮ ਤੇ ਨੇਹਾ ਕੱਕੜ ਨੇ ਆਪਣੇ-ਆਪਣੇ ਪੁਰਾਣੇ ਤੇ ਨਵੇਂ ਗੀਤਾਂ ਨਾਲ ਸਰੋਤਿਆਂ ਦਾ ਮਨ ਮੋਹ ਲਿਆ | ਜਲਸਾ ਇੰਟਰਟੇਨਮੈਂਟ ਵਲੋਂ ...

ਪੂਰੀ ਖ਼ਬਰ »

ਡਾ. ਬਰਜਿੰਦਰ ਸਿਘ ਹਮਦਰਦ ਦੀ ਰਚਨਾਵਾਂ ਦਾ ਮਾਣਿਆ ਆਨੰਦ ਤੇ ਕੀਤੀਆਂ ਵਿਚਾਰਾਂ

ਐਡਮਿੰਟਨ, 24 ਜੂਨ (ਦਰਸ਼ਨ ਸਿੰਘ ਜਟਾਣਾ)- ਸੰਗੀਤ ਦੀਆਂ ਰਮਜਾਂ ਨੂੰ ਸਮਝਣ ਵਾਲੇ, ਸੁਰ ਨੂੰ ਬਰੀਕੀ ਨਾਲ ਪਰੋਣ ਵਾਲੇ ਤੇ ਗਾਇਕੀ ਦੀਆਂ ਬਾਰੀਕੀਆਂ ਸਮਝਣ ਵਾਲੇ ਡਾ. ਬਰਜਿੰਦਰ ਸਿੰਘ ਹਮਦਰਦ ਦੀਆਂ ਗਾਈਆਂ ਰਚਨਾਵਾਂ ਨੂੰ ਲੈ ਕੇ ਵਿਚਾਰਾਂ ਕੀਤੀਆਂ ਗਈਆਂ | ਇਸ ਮਹਿਫ਼ਲ 'ਚ ...

ਪੂਰੀ ਖ਼ਬਰ »

ਪ੍ਰਗਤੀਸ਼ੀਲ ਲਿਖਾਰੀ ਸਭਾ ਗ੍ਰੇਟ ਬਿ੍ਟੇਨ ਦੀ 50ਵੀਂ ਵਰ੍ਹੇਗੰਢ ਸਬੰਧੀ ਸਾਹਿਤਕ ਸਮਾਗਮ

ਲੰਡਨ, 26 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪ੍ਰਗਤੀਸ਼ੀਲ ਲਿਖਾਰੀ ਸਭਾ ਗ੍ਰੇਟ ਬਿ੍ਟੇਨ (ਸਥਾਪਤ 1969) ਦੀ ਕੇਂਦਰੀ ਕਮੇਟੀ ਨੇ ਭਾਰਤੀ ਮਜ਼ਦੂਰ ਸਭਾ ਦੇ ਸਹਿਯੋਗ ਨਾਲ ਨੂੰ ਸਭਾ ਦੀ 50ਵੀਂ ਵਰ੍ਹੇਗੰਢ ਦੇ ਸਬੰਧ 'ਚ ਸ਼ਹੀਦ ਭਗਤ ਸਿੰਘ ਯਾਦਗਾਰ ਸੈਂਟਰ ਵਿਖੇ ਇਕ ਯਾਦਗਾਰੀ ...

ਪੂਰੀ ਖ਼ਬਰ »

ਪੰਜਾਬੀ ਕਮਿਊਨਿਟੀ ਹੈਲਥ ਸਰਵਿਸ ਦੀ ਪੰਜਵੀਂ ਵਰ੍ਹੇਗੰਢ ਮਨਾਈ

ਕੈਲਗਰੀ, 26 ਜੂਨ (ਹਰਭਜਨ ਸਿੰਘ ਢਿੱਲੋਂ) – ਕੈਲਗਰੀ 'ਚ ਪੰਜ ਸਾਲ ਪਹਿਲਾਂ ਸਥਾਪਤ ਹੋਈ ਸੰਸਥਾ 'ਪੰਜਾਬੀ ਕਮਿਊਨਿਟੀ ਹੈਲਥ ਸਰਵਿਸ' ਵਲੋਂ ਆਪਣੀ ਵਰ੍ਹੇਗੰਢ ਮੌਕੇ ਸਾਲਾਨਾ ਜਨਰਲ ਮੀਟਿੰਗ ਕੀਤੀ ਗਈ ¢ ਸੰਸਥਾ ਦੀ ਵਲੰਟੀਅਰ ਪ੍ਰਧਾਨ ਐਡਵੋਕੇਟ ਮੀਨੂ ਆਹਲੂਵਾਲੀਆ ਨੇ ਇਸ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗਾ ਦਿਵਸ ਨੂੰ ਸਮਰਪਿਤ ਨੌਰਹੈਂਪਟਨ ਵਿਖੇ ਯੋਗ ਸਮਾਗਮ

ਲੰਡਨ, 26 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਅੰਤਰਰਾਸ਼ਟਰੀ ਯੋਗਾ ਦਿਵਸ ਨੂੰ ਸਮਰਪਿਤ ਨੌਰਹੈਂਪਟਨ ਵਿਖੇ ਯੋਗ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਰਤੀ ਵਰਗ ਤੋਂ ਬਿਨਾਂ ਹੋਰ ਭਾਈਚਾਰਿਆਂ ਵਲੋਂ ਵੀ ਯੋਗ 'ਚ ਦਿਲਚਸਪੀ ਵਿਖਾਈ | ਯੂ.ਕੇ. 'ਚ ਬਾਬਾ ਰਾਮਦੇਵ ਵਲੋਂ ਸ਼ੁਰੂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX