ਤਾਜਾ ਖ਼ਬਰਾਂ


ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  4 minutes ago
ਸਿਰੋਹੀ, 6 ਦਸੰਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਪੋਕਸੋ ਐਕਟ ਤਹਿਤ ਸਜ਼ਾ ਪਾਉਣ ਵਾਲੇ ਵਿਅਕਤੀਆਂ ਲਈ ਰਹਿਮ ਪਟੀਸ਼ਨ ਦਾ ਨਿਯਮ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੰਸਦ ਨੂੰ ਵਿਚਾਰ ਕਰਨਾ ਹੋਵੇਗਾ। ਕੋਵਿੰਦ ਨੇ ਕਿਹਾ ਕਿ ਮਹਿਲਾ...
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  21 minutes ago
ਜਲੰਧਰ, 6 ਦਸੰਬਰ - ਜਲੰਧਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰੇਡ ਕੀਤੀ ਗਈ ਹੈ। ਈ.ਡੀ. ਅਫ਼ਸਰ ਨਿਰੰਜਨ ਸਿੰਘ ਰੇਡ ਕਰਨ ਲਈ...
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  49 minutes ago
ਚੰਡੀਗੜ੍ਹ, 6 ਦਸੰਬਰ (ਅਜੈਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮਾਈਨਿੰਗ ਮਾਫ਼ੀਆ ਇਸ ਕਦਰ ਵੱਧ ਚੁੱਕਾ ਹੈ ਕਿ 70-75 ਦੇ ਕਰੀਬ...
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  56 minutes ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਗੁਰਦਾਸਪੁਰ ਦੇ ਬਹੁਚਰਚਿਤ ਸਾਬਕਾ ਅਕਾਲੀ ਸਰਪੰਚ ਦੇ ਕਤਲ ਮਾਮਲੇ ਵਿਚ ਵਰਤੇ ਗਏ ਹਥਿਆਰ ਪਿਸਤੌਲ ਨੂੰ ਅੱਜ ਬਟਾਲਾ ਪੁਲਿਸ ਵੱਲੋਂ ਅਜਨਾਲਾ ਦੇ ਸੱਕੀ ਨਾਲੇ ਵਿਚੋਂ ਬਰਾਮਦ ਕਰ ਲਿਆ ਗਿਆ। ਉੱਧਰ ਬਟਾਲਾ...
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  about 1 hour ago
ਹੈਦਰਾਬਾਦ, 6 ਦਸੰਬਰ - ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ 'ਚ ਮਹਿਲਾ ਵੈਟਰਨਰੀ ਡਾਕਟਰ ਦੇ ਨਾਲ ਸਮੂਹਿਕ ਜਬਰ ਜਨਾਹ ਤੇ ਫਿਰ ਸਾੜ ਕੇ ਮਾਰਨ ਦੇ ਮਾਮਲੇ ਵਿਚ ਚਾਰੇ ਦੋਸ਼ੀ ਸ਼ੁੱਕਰਵਾਰ ਸਵੇਰੇ ਐਨਕਾਊਂਟਰ ਵਿਚ ਮਾਰ ਦਿੱਤੇ ਗਏ। ਤੇਲੰਗਾਨਾ ਪੁਲਿਸ ਨੇ ਐਨਕਾਊਂਟਰ...
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  about 1 hour ago
ਖਾਸਾ, 6 ਦਸੰਬਰ (ਗੁਰਨੇਕ ਸਿੰਘ ਪਨੂੰ) - ਅੱਜ ਵਿਧਾਨ ਸਭਾ ਹਲਕਾ ਅਟਾਰੀ ਦੀਆਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਪੁਲਿਸ ਸੁਰੱਖਿਆ ਪ੍ਰਬੰਧਾਂ ਹੇਠ ਸਵੇਰ 8 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਸ਼ਾਂਤਮਈ ਢੰਗ ਨਾਲ ਮੁਕੰਮਲ ਹੋ...
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  about 1 hour ago
ਸਮਾਣਾ (ਪਟਿਆਲਾ), 6 ਦਸੰਬਰ (ਸਾਹਿਬ ਸਿੰਘ) - ਬੀਤੀ ਰਾਤ ਅਣਪਛਾਤੇ ਲੁਟੇਰੇ ਸਮਾਣਾ ਨੇੜਲੇ ਪਿੰਡ ਗੱਜੂਮਾਜਰਾ ਵਿਚ ਲੱਗੇ ਭਾਰਤੀ ਸਟੇਟ ਬੈਂਕ ਦੇ ਏ.ਟੀ.ਐਮ. ਨੂੰ ਤੋੜ ਕੇ ਨਗਦੀ ਚੋਰੀ ਕਰਕੇ ਲੈ ਗਏ। ਪੁਲਿਸ ਕਪਤਾਨ ਪਟਿਆਲਾ ਹਰਮੀਤ ਸਿੰਘ ਹੁੰਦਲ ਅਤੇ ਪੁਲਿਸ...
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  about 2 hours ago
ਨਾਭਾ, 6 ਦਸੰਬਰ (ਕਰਮਜੀਤ ਸਿੰਘ) - ਯੂਥ ਕਾਂਗਰਸ ਬਲਾਕ ਨਾਭਾ ਦੀ ਚੋਣ ਸਥਾਨਕ ਮਿਲਨ ਪੈਲੇਸ ਵਿਖੇ ਸ਼ਾਂਤੀਪੂਰਵਕ ਸੰਪੰਨ ਹੋਈ। ਪ੍ਰਧਾਨਗੀ ਦੀ ਚੋਣ ਲਈ ਸਾਬਕਾ ਪ੍ਰਧਾਨ ਇੰਦਰਜੀਤ ਚੀਕੂ ਅਤੇ ਹਰਜਿੰਦਰ ਜਿੰਦਰੀ ਲੱਧਾਹੇੜੀ ਉਮੀਦਵਾਰ ਵਜੋਂ ਚੋਣ ਲੜ ਮੈਦਾਨ ਵਿਚ...
ਸ੍ਰੀ ਮੁਕਤਸਰ ਸਾਹਿਬ ਵਿਖੇ ਦਿਨ-ਦਿਹਾੜੇ ਨੌਜਵਾਨ ਅਗਵਾ, ਜਾਂਚ 'ਚ ਜੁਟੀ ਪੁਲਿਸ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਮਲੋਟ ਰੋਡ ਬਾਈਪਾਸ 'ਤੇ ਉਸ ਸਮੇਂ ਹਫ਼ੜਾ-ਦਫ਼ੜੀ ਮੱਚ ਗਈ...
ਵਿਧਾਇਕ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਪੰਜ ਵਿਅਕਤੀਆਂ ਨੂੰ ਅਦਾਲਤ 'ਚ ਕੀਤਾ ਪੇਸ਼
. . .  about 2 hours ago
ਮੋਗਾ, 6 ਦਸੰਬਰ (ਗੁਰਤੇਜ ਬੱਬੀ)- ਬੀਤੇ ਦਿਨੀਂ ਹਲਕਾ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਕਾਕਾ ਲੋਹਗੜ੍ਹ 'ਤੇ ਹੋਏ ਹਮਲੇ ਦੇ ਮਾਮਲੇ ਨੂੰ ਲੈ ਕੇ ਪਹਿਲਾਂ...
ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫ਼ਰੰਸ
. . .  1 minute ago
ਹੈਦਰਾਬਾਦ, 6 ਦਸੰਬਰ- ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ...
ਕਬੱਡੀ ਟੂਰਨਾਮੈਂਟ : ਨਿਊਜ਼ੀਲੈਂਡ ਨੇ ਕੀਨੀਆ ਨੂੰ 9 ਅੰਕਾਂ ਨਾਲ ਹਰਾਇਆ
. . .  about 3 hours ago
ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ
. . .  about 3 hours ago
ਐੱਸ.ਏ.ਐੱਸ ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)- ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ ਮੁਹਾਲੀ ...
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਅੱਜ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 6 ਦਸੰਬਰ- ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜਗਨਾਥ ਨੇ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਜਲੰਧਰ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
. . .  about 3 hours ago
ਜਲੰਧਰ, 6 ਦਸੰਬਰ- ਥਾਣਾ ਸ਼ਾਹਕੋਟ ਜਲੰਧਰ ਦਿਹਾਤੀ ਪੁਲਿਸ ਅਤੇ ਸੀ.ਆਈ.ਏ ਸਟਾਫ਼ ਜਲੰਧਰ ਦੀ ਪੁਲਿਸ 4 ਨਸ਼ਾ ਤਸਕਰਾ ਨੂੰ ਕਾਬੂ ਕੀਤਾ। ਪੁਲਿਸ ਨੇ ਇਨ੍ਹਾਂ ਪਾਸੋਂ 1 ਕਿੱਲੋ 100 ਗਰਾਮ, 50 ਗ੍ਰਾਮ ਹੈਰੋਇਨ...
ਪਾਣੀ ਦੀ ਨਿਕਾਸੀ ਨਾਲੀ ਕੋਲੋਂ ਮਿਲਿਆ ਭਰੂਣ
. . .  about 3 hours ago
ਵਿਧਾਨ ਸਭਾ ਹਲਕਾ ਅਜਨਾਲਾ 'ਚ ਅਮਨ ਅਮਾਨ ਨਾਲ ਪੈ ਰਹੀਆਂ ਹਨ ਯੂਥ ਕਾਂਗਰਸ ਦੀਆਂ ਵੋਟਾਂ
. . .  about 3 hours ago
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ
. . .  about 4 hours ago
ਕਬੱਡੀ ਟੂਰਨਾਮੈਂਟ : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 14 ਅੰਕਾਂ ਨਾਲ ਹਰਾਇਆ
. . .  about 4 hours ago
ਹੈਦਰਾਬਾਦ ਐਨਕਾਉਂਟਰ 'ਤੇ ਲਾਕੇਟ ਚੈਟਰਜੀ ਨੇ ਕਿਹਾ- ਅਜਿਹੇ ਐਨਕਾਉਂਟਰ ਨੂੰ ਬਣਾਇਆ ਜਾਣਾ ਚਾਹੀਦਾ ਹੈ ਕਾਨੂੰਨੀ
. . .  about 4 hours ago
10 ਦਸੰਬਰ ਨੂੰ ਹੋਵੇਗੀ ਭਾਜਪਾ ਸੰਸਦੀ ਪਾਰਟੀ ਦੀ ਬੈਠਕ
. . .  about 4 hours ago
ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਅਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ
. . .  about 4 hours ago
ਅੰਧੀਰ ਰੰਜਨ ਚੌਧਰੀ ਨੇ ਲੋਕ ਸਭਾ 'ਚ ਚੁੱਕਿਆ ਉਨਾਓ ਜਬਰ ਜਨਾਹ ਪੀੜਤਾ ਨੂੰ ਸਾੜਨ ਦਾ ਮਾਮਲਾ
. . .  about 4 hours ago
8 ਦਸੰਬਰ ਨੂੰ ਬੁੰਡਾਲਾ ਮੰਜਕੀ 'ਚ ਕਰਵਾਏ ਜਾਣਗੇ ਸਵ.ਕਾਮਰੇਡ ਸੁਰਜੀਤ ਦੇ ਬਰਸੀ ਸੰਬੰਧੀ ਸਮਾਗਮ
. . .  about 5 hours ago
ਪ੍ਰਿਅੰਕਾ ਰੈਡੀ ਦੇ ਕਾਤਲਾਂ ਨੂੰ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਖ਼ੁਸ਼ੀ 'ਚ ਬਠਿੰਡਾ 'ਚ ਵੰਡੇ ਗਏ ਲੱਡੂ
. . .  about 5 hours ago
ਹੈਦਰਾਬਾਦ ਐਨਕਾਉਂਟਰ 'ਤੇ ਮੇਨਕਾ ਗਾਂਧੀ ਨੇ ਚੁੱਕੇ ਸਵਾਲ, ਕਿਹਾ- ਨਿਆਂ ਪ੍ਰਣਾਲੀ ਤਹਿਤ ਮਿਲਣੀ ਚਾਹੀਦੀ ਸੀ ਸਜ਼ਾ
. . .  about 5 hours ago
ਪੁਲਿਸ ਕਮਿਸ਼ਨਰ ਸੱਜਨਾਰ ਵੱਲੋਂ ਐਨਕਾਊਂਟਰ 'ਚ ਜਬਰ ਜਨਾਹ ਦੇ ਦੋਸ਼ੀਆਂ ਨੂੰ ਕੀਤਾ ਗਿਆ ਢੇਰ
. . .  about 5 hours ago
ਧਰਨੇ 'ਤੇ ਬੈਠੀ ਜਿਨਸੀ ਸ਼ੋਸ਼ਣ ਦੀ ਪੀੜਤ ਡਾਕਟਰ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  about 5 hours ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੋ ਵਿਦਿਆਰਥੀ ਹੋਏ ਗੰਭੀਰ ਜ਼ਖ਼ਮੀ
. . .  about 6 hours ago
ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਲਈ ਸਰਕਾਰਾਂ ਨੂੰ ਮਿਲ ਕੇ ਕਰਨਾ ਚਾਹੀਦਾ ਹੈ ਕੰਮ : ਕੇਜਰੀਵਾਲ
. . .  about 5 hours ago
ਦਿੱਲੀ ਅਤੇ ਉਤਰ ਪ੍ਰਦੇਸ਼ ਸਰਕਾਰ ਨੂੰ ਹੈਦਰਾਬਾਦ ਪੁਲਿਸ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ - ਮਾਇਆਵਤੀ
. . .  about 6 hours ago
ਉਨਾਓ ਜਬਰ ਜਨਾਹ ਪੀੜਤਾ ਦੀ ਹਾਲਤ ਗੰਭੀਰ
. . .  about 6 hours ago
ਸਿੰਜਾਈ ਘੁਟਾਲੇ 'ਚ ਅਜੀਤ ਪਵਾਰ ਨੂੰ ਏ.ਸੀ.ਬੀ ਨੇ ਦਿੱਤੀ ਕਲੀਨ ਚਿੱਟ
. . .  about 6 hours ago
ਕਾਂਗਰਸ ਨੇ ਉਤਰ ਪ੍ਰਦੇਸ਼ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਲੋਕ ਸਭਾ 'ਚ ਦਿੱਤਾ ਮੁਲਤਵੀ ਮਤੇ ਦਾ ਨੋਟਿਸ
. . .  about 7 hours ago
ਪਿਆਜ਼ ਦੀਆਂ ਕੀਮਤਾਂ ਨੂੰ ਲੈ ਕੇ ਟੀ.ਐਮ.ਸੀ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ
. . .  about 7 hours ago
ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਦੇ ਅੰਤਿਮ ਸਸਕਾਰ ਮੌਕੇ ਪਹੁੰਚ ਰਹੀਆਂ ਹਨ ਸੰਗਤਾਂ
. . .  about 7 hours ago
ਡਾ. ਅੰਬੇਡਕਰ ਦੀ ਬਰਸੀ ਮੌਕੇ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਕੋਵਿੰਦ ਨੇ ਦਿੱਤੀ ਸ਼ਰਧਾਂਜਲੀ
. . .  about 8 hours ago
ਭਾਰਤੀ ਕਰਤਾਰਪੁਰ ਯਾਤਰੀ ਟਰਮੀਨਲ ਦੀ ਬਿਜਲੀ ਗੁੱਲ, ਯਾਤਰੀ ਹੋਏ ਪ੍ਰੇਸ਼ਾਨ
. . .  about 2 hours ago
ਪੁਲਿਸ ਮੁੱਠਭੇੜ 'ਚ ਮਾਰੇ ਗਏ 4 ਦੋਸ਼ੀਆਂ 'ਤੇ ਮਹਿਲਾ ਡਾਕਟਰ ਦੇ ਮਾਪਿਆਂ ਨੇ ਕਿਹਾ- ਹੁਣ ਉਨ੍ਹਾਂ ਦੀ ਬੇਟੀ ਦੀ ਆਤਮਾ ਨੂੰ ਮਿਲੇਗੀ ਸ਼ਾਂਤੀ
. . .  about 9 hours ago
ਅਸੀ ਪਾਕਿਸਤਾਨ ਦੇ ਅੱਤਵਾਦੀ ਸਮੂਹਾਂ ਨੂੰ ਕੀਤਾ ਖ਼ਤਮ : ਕੈਪਟਨ
. . .  about 9 hours ago
ਹੈਦਰਾਬਾਦ : ਮਹਿਲਾ ਡਾਕਟਰ ਜਬਰ ਜਨਾਹ ਮਾਮਲੇ ਦੇ ਚਾਰ ਦੋਸ਼ੀ ਪੁਲਿਸ ਮੁੱਠਭੇੜ 'ਚ ਢੇਰ
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਖ਼ਾਲਸਾ ਏਡ' ਸੰਸਥਾਪਕ ਰਵੀ ਸਿੰਘ ਨੇ ਪਿੰਗਲਵਾੜਾ ਸੰਸਥਾ ਦੇ ਮਾਨਾਂ ਵਾਲਾ ਕੈਂਪਸ ਦਾ ਕੀਤਾ ਦੌਰਾ
. . .  1 day ago
ਨਵੀਂ ਦਿੱਲੀ : ਅਮਰੀਕੀ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਨੈਂਸੀ ਪੇਲੋਸੀ ਦਾ ਐਲਾਨ - ਟਰੰਪ 'ਤੇ ਚੱਲੇਗਾ ਮਹਾਂਦੋਸ਼
. . .  1 day ago
ਮੰਗੇਤਰ ਨਾਲ ਘੁੰਮਣ ਗਈ ਲੜਕੀ ਦੀ ਭੇਦਭਰੇ ਹਾਲਾਤ 'ਚ ਮੌਤ, ਪੀੜਤ ਪਰਿਵਾਰ ਨੇ ਹਵਾਈ ਅੱਡਾ ਮਾਰਗ ਕੀਤਾ ਜਾਮ
. . .  1 day ago
ਬਾਪ ਨੇ ਆਪਣੀ ਨਾਬਾਲਗ ਲੜਕੀ ਨੂੰ ਬਣਾਇਆ ਆਪਣੀ ਹਵਸ ਦਾ ਸ਼ਿਕਾਰ
. . .  about 1 hour ago
90 ਫ਼ੀਸਦੀ ਸੜ ਚੁੱਕੀ ਜਬਰ ਜਨਾਹ ਪੀੜਤਾ ਨੇ ਇਕ ਕਿੱਲੋਮੀਟਰ ਚੱਲ ਕੇ ਮਦਦ ਦੀ ਕੀਤੀ ਸੀ ਅਪੀਲ
. . .  about 1 hour ago
ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
. . .  about 1 hour ago
ਸਾਬਕਾ ਸੈਨਿਕ ਦੀ ਸੜਕ ਹਾਦਸੇ 'ਚ ਮੌਤ
. . .  28 minutes ago
ਪਿਆਜ਼ ਨੇ ਮੋਦੀ ਸਰਕਾਰ ਨੂੰ ਉੱਚ ਪੱਧਰੀ ਮੀਟਿੰਗ ਬੁਲਾਉਣ ਲਈ ਕੀਤਾ ਮਜਬੂਰ
. . .  37 minutes ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਸਾਉਣ ਸੰਮਤ 551

ਤਰਨਤਾਰਨ

ਕੈਪਟਨ ਸਰਕਾਰ ਨੂੰ ਕਿਸਾਨਾਂ, ਖੇਤ ਮਜ਼ਦੂਰਾਂ ਤੇ ਗਰੀਬਾਂ ਦੇ ਕਰਜ਼ਾ ਮੁਆਫ਼ੀ ਦੀ ਵਾਅਦਾ ਿਖ਼ਲਾਫ਼ੀ ਹੀ ਲੈ ਡੁੱਬੇਗੀ-ਅਕਾਲੀ ਆਗੂ

ਤਰਨ ਤਾਰਨ, 19 ਜੁਲਾਈ (ਲਾਲੀ ਕੈਰੋਂ)- ਕਾਂਗਰਸ ਦੀ ਕੈਪਟਨ ਸਰਕਾਰ ਜੋ ਕਿ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫ ਕਰਨ ਦੇ ਵਾਅਦਿਆਂ ਕਾਰਨ ਹੋਂਦ 'ਚ ਆਈ ਸੀ, ਨੇ ਹੁਣ ਗਿਰਗਟ ਵਾਂਗ ਰੰਗ ਬਦਲ ਕੇ ਗ਼ਰੀਬ ਕਿਸਾਨਾਂ ਤੇ ਮਜ਼ਦੂਰਾਂ ਨੂੰ ਆਪਣੇ ਕੋਅ: ਬੈਂਕਾਂ ਦੀ ਰਿਕਵਰੀ ਲਈ ਸਥਾਪਿਤ ਕੀਤੀਆਂ ਸੰਸਥਾਵਾਂ ਰਾਹੀਂ ਨੋਟਿਸ ਕੱਢ ਕੱਢ ਉਨ੍ਹਾਂ ਦਾ ਜਿਊਣਾ ਦੁਭਰ ਕਰ ਦਿੱਤਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਪੀ.ਏ.ਸੀ. ਕਮੇਟੀ ਦੇ ਮੈਂਬਰ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇ: ਅਲਵਿੰਦਰਪਾਲ ਸਿੰਘ ਪਖੋਕੇ, ਸ਼੍ਰੋਮਣੀ ਕਮੇਟੀ ਦੇ ਜਨ: ਸਕੱਤਰ ਗੁਰਬਚਨ ਸਿੰਘ ਕਰਮੂਵਾਲਾ, ਕੌਮੀ ਮੀਤ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ, ਕੌਮੀ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ, ਕੌਮੀ ਜਥੇਬੰਦਕ ਸਕੱਤਰ ਦਲਬੀਰ ਸਿੰਘ ਜਹਾਂਗੀਰ, ਸੀ: ਆਗੂ ਗੁਰਿੰਦਰ ਸਿੰਘ ਟੋਨੀ, ਚੇਅਰਮੈਨ ਯਾਦਵਿੰਦਰ ਸਿੰਘ ਰੂੜੇ ਆਸਲ ਨੇ ਤਰਨ ਤਾਰਨ ਵਿਖੇ ਪੱਤਰਕਾਰਾਂ ਦੇ ਰੂ-ਬਰੂ ਹੁੰਦਿਆਂ ਕਿਹਾ ਕਿ ਕਰਜ਼ੇ ਦੀ ਮਾਰ ਹੇਠ ਆਏ ਹਲਕਾ ਖਡੂਰ ਸਾਹਿਬ ਦੇ ਵੱਖ ਵੱਖ ਵਿਅਕਤੀਆਂ ਸੁਰਜੀਤ ਸਿੰਘ ਵਾਸੀ ਭਰੋਵਾਲ, ਗੁਰਜੰਟ ਸਿੰਘ ਭਰੋਵਾਲ, ਬਲਜੀਤ ਕੌਰ ਭਰੋਵਾਲ, ਪ੍ਰਮਜੀਤ ਸਿੰਘ ਪੱਖੋਕੇ, ਵਿਦਿਆ ਰਾਣੀ ਪਤਨੀ ਸਵ: ਲੱਖਾ ਸਿੰਘ ਪਖੋਕੇ ਵਾਸੀ, ਪ੍ਰਗਟ ਸਿੰਘ ਪਖੋਕੇ ਵਾਸੀ, ਰਣਜੀਤ ਸਿੰਘ ਜਹਾਂਗੀਰ ਵਾਸੀ ਜਿਨ੍ਹਾਂ ਨੂੰ ਲਏ ਛੋਟੇ ਛੋਟੇ ਕਰਜ਼ਿਆਂ ਦੇ ਦੂਣੇ ਤੀਣੇ ਹੋਈ ਰਕਮ ਦੇ ਬੈਂਕਾਂ ਵਲੋਂ ਆਏ ਨੋਟਿਸ ਸਮੇਤ ਪੇਸ਼ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਆਪਣੇ ਬਿਹਤਰ ਭਵਿੱਖ ਲਈ ਥੋੜਾ ਥੋੜਾ ਕਰਜ਼ਾ ਲੈ ਕੇ ਮੱਝਾਂ ਖ਼ਰੀਦਣ ਤੇ ਪਿੰਡ 'ਚ ਛੋਟੀ ਕਰਿਆਨਾ ਦੁਕਾਨ ਖੋਲ੍ਹ ਕੇ ਕੰਮ ਕਰਨਾ ਸ਼ੁਰੂ ਕੀਤਾ ਸੀ ਪਰ ਬਦਕਿਸਮਤੀ ਨਾਲ ਇਨ੍ਹਾਂ ਦੇ ਕੰਮ ਫੇਲ੍ਹ ਹੋਣ 'ਤੇ ਇਹ ਲੋਕ ਕਰਜ਼ੇ ਦੀ ਮਾਰ ਹੇਠ ਆ ਗਏ | 2016 'ਚ ਕਾਂਗਰਸ ਨੇ ਸੱਤਾ 'ਚ ਆਉਣ ਖਾਤਰ ਇਨ੍ਹਾਂ ਪਾਸੋਂ ਕਰਜ਼ੇ ਮੁਆਫੀ ਦੇ ਫਾਰਮ ਭਰਵਾਏ ਤੇ ਇਹ ਨਿਸ਼ਚਿੰਤ ਹੋ ਗਏ ਕਿ ਸਾਡੇ ਕਰਜ਼ੇ ਮੁਆਫ ਹੋ ਗਏ ਹਨ ਜਦਕਿ ਇਸ ਸਰਕਾਰ ਦੇ ਢਾਈ ਸਾਲਾਂ ਬਾਅਦ ਕੋਅ: ਕੇਂਦਰੀ ਸਹਿਕਾਰੀ ਬੈਂਕਾਂ ਨੇ ਨੋਟਿਸ ਕੱਢ ਕੇ ਇਨ੍ਹਾਂ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨੀ 'ਚ ਪਾ ਦਿੱਤਾ ਹੈ | ਇਨ੍ਹਾਂ ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ, ਉਨ੍ਹਾਂ ਦੇ ਮੰਤਰੀ ਤੇ ਵਿਧਾਇਕ ਜਵਾਬ ਦੇਣ ਕਿ ਉਨ੍ਹਾਂ ਨੇ ਕਰਜ਼ੇ ਕਿਸ ਦੇ ਮੁਆਫ ਕੀਤੇ ਹਨ ਜਦਕਿ ਕਰਜ਼ੇ ਮੁਆਫੀ ਦੇ ਅਸਲ ਹੱਕਦਾਰਾਂ ਨੂੰ ਅਦਾਲਤਾਂ 'ਚ ਘੜੀਸਿਆ ਜਾ ਰਿਹਾ ਹੈ | ਪੰਜਾਬ ਦੀ ਜਨਤਾ ਨੂੰ ਬੁਰੀ ਤਰ੍ਹਾਂ ਨਿਰਾਸ਼ ਤਾਂ ਕੀਤਾ ਹੀ ਪਰ ਕਿਸਾਨਾਂ ਤੇ ਖੇਤ ਮਜ਼ਦੂਰਾਂ ਤੇ ਗਰੀਬਾਂ ਦੇ ਕਰਜ਼ੇ ਮੁਆਫੀ ਵਾਅਦੇ ਨੂੰ ਪੂਰਾ ਨਾ ਕਰ ਵੱਡਾ ਧ੍ਰੋਹ ਕਮਾਇਆ ਹੈ | ਇਨ੍ਹਾਂ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਚਟਾਨ ਵਾਂਗ ਪੀੜਤ ਕਿਸਾਨਾਂ ਤੇ ਖੇਤਮ ਮਜ਼ਦੂਰਾਂ ਨਾਲ ਖੜਾ ਹੈ ਤੇ ਸਰਕਾਰ ਨੂੰ ਉਨ੍ਹਾਂ ਦੇ ਵਾਅਦੇ ਤੋਂ ਭੱਜਣ ਨਹੀਂ ਦੇਵੇਗਾ | ਜੇਕਰ ਸਰਕਾਰ ਨੇ ਇਨ੍ਹਾਂ ਦੇ ਕਰਜ਼ੇ ਮੁਆਫ ਨਾ ਕੀਤੇ ਤਾਂ ਆਉਣ ਵਾਲੇ ਸਮੇਂ 'ਕਿਸਾਨ ਬਚਾਓ ਮਜ਼ਦੂਰ ਬਚਾਓ' ਨਾਅਰੇ ਹੇਠ ਸੰਘਰਸ਼ ਕੀਤਾ ਜਾਵੇਗਾ | ਉਪਰੰਤ ਅਕਾਲੀ ਆਗੂਆਂ ਦੇ ਵਫਦ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ | ਇਸ ਮੌਕੇ ਅਮਰੀਕ ਸਿੰਘ ਪਖੋਕੇ, ਬਲਦੇਵ ਸਿੰਘ ਪੰਡੋਰੀ ਗੋਲਾ, ਪ੍ਰੇਮ ਸਿੰਘ ਪੰਨੂੰ, ਸੁਜਿੰਦਰ ਸਿੰਘ ਲਾਲੀ, ਗੁਰਸੇਵਕ ਸਿੰਘ ਸ਼ੇਖ, ਸਰਪੰਚ ਕੁਲਦੀਪ ਸਿੰਘ ਲਾਹੌਰੀਆ, ਮਾ: ਹਰਿੰਦਰ ਸਿੰਘ ਮਾਣੋਚਾਹਲ, ਕੰਵਲਜੀਤ ਸਿੰਘ ਪਖੋਕੇ, ਸੁਰਿੰਦਰਪਾਲ ਸਿੰਘ ਜਮਸਤਪੁਰ, ਰਛਪਾਲ ਸਿੰਘ ਜੀਉਬਾਲਾ, ਗੁਰਪ੍ਰੀਤ ਸਿੰਘ ਖਹਿਰਾ, ਭੁਪਿੰਦਰ ਸਿੰਘ ਟੀਟੂ, ਅਰਜਨ ਸਿੰਘ ਸਿੱਧਵਾਂ, ਅਮਰਜੀਤ ਸਿੰਘ ਵਲੀਪੁਰ, ਪ੍ਰਮਜੀਤ ਸਿੰਘ ਮੁੰਡਾਪਿੰਡ, ਗੁਰਵਿੰਦਰ ਸਿੰਘ ਗਿੱਲ ਵੜੈਚ, ਆਦਿ ਹਾਜ਼ਰ ਸਨ |

ਆਜ਼ਾਦੀ ਦਿਵਸ ਮੌਕੇ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਤਰਨ ਤਾਰਨ, 19 ਜੁਲਾਈ (ਹਰਿੰਦਰ ਸਿੰਘ)-15 ਅਗਸਤ ਨੂੰ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਤਰਨ ਤਾਰਨ (ਵਾਧੂ ਚਾਰਜ) ਸੰਦੀਪ ਰਿਸ਼ੀ ਨੇ ਸਮੂਹ ਵਿਭਾਗਾਂ ...

ਪੂਰੀ ਖ਼ਬਰ »

ਟਿੱਪਰ ਵਲੋਂ ਕੁਚਲਣ ਨਾਲ ਬਜ਼ੁਰਗ ਦੀ ਮੌਤ

ਭਿੱਖੀਵਿੰਡ, 19 ਜੁਲਈ (ਬੌਬੀ)- ਭਿੱਖੀਵਿੰਡ ਮੇਨ ਚੌਕ ਵਿਖੇ ਪੈਦਲ ਚੌਕ ਪਾਰ ਕਰ ਰਹੀ ਬਜ਼ੁਰਗ ਔਰਤ ਨੂੰ ਰੇਤ ਨਾਲ ਭਰੇ ਟਿੱਪਰ ਵਲੋਂ ਕੁਚਲੇ ਜਾਣ ਨਾਲ ਉਸਦੀ ਮੌਤ ਹੋ ਗਈ | ਮਿ੍ਤਕ ਔਰਤ ਕਰਤਾਰ ਕੌਰ (70) ਪਤਨੀ ਪਿਆਰਾ ਸਿੰਘ ਵਾਸੀ ਫਰੰਦੀਪੁਰ ਦੇ ਪੁੱਤਰ ਦਿਲਬਾਗ ਸਿੰਘ ਨੇ ...

ਪੂਰੀ ਖ਼ਬਰ »

ਪ੍ਰੇਸ਼ਾਨੀਆਂ ਦਾ ਘਰ ਬਣਿਆ ਹਲਕਾ ਬਾਬਾ ਬਕਾਲਾ ਸਾਹਿਬ ਅਧੀਨ ਆਉਂਦਾ ਪਿੰਡ ਨਾਗੋਕੇ

ਖਡੂਰ ਸਾਹਿਬ, 19 ਜੁਲਾਈ (ਮਾਨ ਸਿੰਘ)- ਪੰਜਾਬ ਸਰਕਾਰ ਵਲੋਂ ਭਾਵੇਂ ਸੂਬੇ ਦੇ ਵਿਕਾਸ ਸਬੰਧੀ ਲੱਖਾਂ ਦਾਅਵੇ ਕੀਤੇ ਜਾ ਰਹੇ ਹਨ ਪਰ ਇਹ ਦਾਅਵੇ ਉਸ ਸਮੇਂ ਖੋਖਲੇ ਸਾਬਤ ਹੁੰਦੇ ਹਨ, ਜਦੋਂ ਸੂਬੇ ਅਧੀਨ ਆਉਂਦੇ ਵੱਖ ਵੱਖ ਪਿੰਡਾਂ ਵੱਲ ਇਕ ਝਾਤ ਮਾਰੀ ਜਾਵੇ | ਜਿਹੜੇ ਪਿੰਡ ...

ਪੂਰੀ ਖ਼ਬਰ »

200 ਪਿੰਡਾਂ ਦਾ 53 ਸਾਲ ਪੁਰਾਣਾ ਮਾਲ ਵਿਭਾਗ ਦਾ ਰਿਕਾਰਡ ਸਾਂਭੀ ਬੈਠੀ ਇਮਾਰਤ ਹੋਈ ਖੰਡਰ

ਪੱਟੀ, 19 ਜੁਲਾਈ (ਅਵਤਾਰ ਸਿੰਘ ਖਹਿਰਾ)- ਜ਼ਿਲ੍ਹਾ ਤਰਨ ਤਾਰਨ ਦੀ ਇਕਲੌਤੀ ਤਹਿਸੀਲ ਪੱਟੀ ਅੰਦਰ ਬਣਿਆ ਤਹਿਸੀਲ ਕੰਪਲੈਕਸ ਜਿਸ ਅੰਦਰ 200 ਦੇ ਕਰੀਬ ਪਿੰਡਾਂ ਦੀਆਂ ਜ਼ਮੀਨਾਂ ਦਾ 1957 'ਚ ਹੋਈ ਮੁਰੱਬੇਬੰਦੀ ਤੋਂ ਲੈ ਕੇ 2010 ਤੱਕ ਦਾ ਰਿਕਾਰਡ ਮੌਜੂਦ ਹੈ ਪਰ ਅਫਸੋਸ ਤਹਿਸੀਲ ...

ਪੂਰੀ ਖ਼ਬਰ »

50 ਗ੍ਰਾਮ ਹੈਰੋਇਨ ਸਮੇਤ ਕਾਰ ਚਾਲਕ ਕਾਬੂ

ਹਰੀਕੇ ਪੱਤਣ, 19 ਜੁਲਾਈ (ਸੰਜੀਵ ਕੁੰਦਰਾ)-ਸਥਾਨਕ ਕਸਬੇ ਦੀ ਪੁਲਿਸ ਨੇ ਇਕ ਕਾਰ ਚਾਲਕ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਐੱਸ.ਐੱਚ.ਓ. ਹਰਪ੍ਰੀਤ ਸਿੰਘ ਪੁਲਿਸ ਪਾਰਟੀ ਸਮੇਤ ਪੱਟੀ ਰੋਡ ਬੂਹ ਮੋੜ 'ਤੇ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੀ ਖਡੂਰ ਸਾਹਿਬ ਵਿਖੇ ਹੰਗਾਮੀ ਮੀਟਿੰਗ

ਖਡੂਰ ਸਾਹਿਬ, 19 ਜੁਲਾਈ (ਰਸ਼ਪਾਲ ਸਿੰਘ ਕੁਲਾਰ)- ਬਹੁਜਨ ਸਮਾਜ ਪਾਰਟੀ ਦੀ ਇਕ ਹੰਗਾਮੀ ਮੀਟਿੰਗ ਖਡੂਰ ਸਾਹਿਬ ਵਿਖੇ ਸੀਨੀਅਰ ਆਗੂ ਕਵਲਜੀਤ ਸਿੰਘ ਗਿੱਲ ਖਡੂਰ ਸਾਹਿਬ ਤੇ ਸੀਨੀਅਰ ਆਗੂ ਕੁਲਵੰਤ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕੁਲਵੰਤ ਸਿੰਘ ਕੰਗ ਤੇ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਵਧਾਉਣ ਲਈ ਜਲ ਸ਼ਕਤੀ ਅਭਿਆਨ ਨੂੰ ਮੁਕੰਮਲ ਰੂਪ 'ਚ ਲਾਗੂ ਕਰਨ ਸਬੰਧੀ ਮੀਟਿੰਗ

ਤਰਨ ਤਾਰਨ, 19 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹੇ ਵਿਚ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਵਧਾਉਣ ਲਈ ਜਲ ਸ਼ਕਤੀ ਅਭਿਆਨ ਨੂੰ ਮੁਕੰਮਲ ਰੂਪ 'ਚ ਲਾਗੂ ਕਰਨ ਸਬੰਧੀ ਕੇਂਦਰੀ ਕੁਦਰਤੀ ਸਰੋਤ ਮੰਤਰਾਲਿਆਂ ਦੇ ਡਾਇਰੈਕਟਰ ਉਮੇਸ਼ ਕੁਮਾਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ...

ਪੂਰੀ ਖ਼ਬਰ »

ਵਾਹਨਾਂ ਦੀਆਂ ਜਾਅਲੀ ਆਰ.ਸੀਆਂ ਬਣਾਉਣ ਦੇ ਮਾਮਲੇ ਦੀ ਹੋਵੇ ਸੀ.ਬੀ.ਆਈ. ਜਾਂਚ - ਕਿਸਾਨ ਆਗੂ

ਖਡੂਰ ਸਾਹਿਬ, 19 ਜੁਲਾਈ (ਮਾਨ ਸਿੰਘ)¸ ਬੀਤੇ ਦਿਨੀਂ ਜ਼ਿਲ੍ਹਾ ਤਰਨ ਤਾਰਨ ਦੀਆਂ ਵੱਖ-ਵੱਖ ਤਹਿਸੀਲਾਂ ਵਿਚ ਬਾਹਰੀ ਸਟੇਟਾਂ ਤੋਂ ਚੋਰੀ ਹੋ ਕੇ ਆਏ ਜਾਂ ਖ਼ਰੀਦ ਕੇ ਆਏ ਵਾਹਨਾਂ ਦੇ ਨੰਬਰ ਪੰਜਾਬ 'ਚ ਟਰਾਂਸਫਰ ਕਰਕੇ ਜਾਅਲੀ ਆਰਸੀਆਂ ਬਣਾਉਣ ਦਾ ਗੋਰਖ ਧੰਦਾ ਬੇਨਕਾਬ ਹੋਇਆ ...

ਪੂਰੀ ਖ਼ਬਰ »

ਪੰਜਾਬ ਦਾ ਪਾਣੀ ਲੈਣ ਬਦਲੇ ਰਾਜਸਥਾਨ ਕੋਲੋਂ 60 ਲੱਖ ਕਰੋੜ ਦੀ ਕੀਤੀ ਜਾਵੇ ਵਸੂਲੀ-ਬੈਂਸ

ਤਰਨ ਤਾਰਨ, 19 ਜੁਲਾਈ (ਹਰਿੰਦਰ ਸਿੰਘ)— ਪੰਜਾਬ ਵਲੋਂ ਰਾਜਸਥਾਨ ਨੂੰ ਦਿੱਤੇ ਜਾ ਰਹੇ ਪਾਣੀ ਬਦਲੇ 60 ਲੱਖ ਕਰੋੜ ਦੀ ਵਸੂਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰਾਜਸਥਾਨ ਸਰਕਾਰ ਪਾਸੋਂ ਕਰਨੀ ਚਾਹੀਦੀ ਹੈ | ਲੰਮੇ ਸਮੇਂ ਤੋਂ ਰਾਜਸਥਾਨ ਪੰਜਾਬ ਦੇ ਪਾਣੀਆਂ 'ਤੇ ...

ਪੂਰੀ ਖ਼ਬਰ »

ਸਿਹਤ ਵਿਭਾਗ ਕਲੈਰੀਕਲ ਯੂਨੀਅਨ ਵਲੋਂ 22 ਤੋਂ ਕਲਮਛੋੜ ਹੜਤਾਲ

ਤਰਨ ਤਾਰਨ, 19 ਜੁਲਾਈ (ਗੁਰਪ੍ਰੀਤ ਸਿੰਘ ਕੱਦਗਿੱਲ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੱਦੇ 'ਤੇ ਪੰਜਾਬ ਹੈਲਥ ਡਿਪਾਰਟਮੈਂਟ ਸੁਬਾਰਡੀਨੇਟ ਆਫੀਸਰ ਕਲੈਰੀਕਲ ਐਸੋਸੀਏਸ਼ਨ ਵਲੋਂ 22 ਤੋਂ 24 ਜੁਲਾਈ ਤਕ ਕਲਮ ਛੋੜੋ ਹੜਤਾਲ ਕੀਤੀ ਜਾਵੇਗੀ | ਅੱਜ ਐਸੋਸੀਏਸ਼ਨ ...

ਪੂਰੀ ਖ਼ਬਰ »

ਖੇਤੀਬਾੜੀ ਮੋਟਰਾਂ ਦਾ ਲੋਡ ਵਧਾਉਣ ਲਈ ਸਬ ਡਵੀਜ਼ਨ ਪੱਧਰ 'ਤੇ ਕੈਂਪ ਅੱਜ

ਤਰਨ ਤਾਰਨ, 19 ਜੁਲਾਈ (ਲਾਲੀ ਕੈਰੋਂ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਆਪਣੇ ਵਡਮੁੱਲੇ ਖੇਤੀਬਾੜੀ ਖਪਤਕਾਰਾਂ ਨੂੰ ਲੋਡ ਵਧਾਉਣ ਦੀ ਸਹੂਲਤ ਦਿੰਦਿਆਂ ਮੋਟਰਾਂ ਦਾ ਲੋਡ ਵਧਾਉਣ ਦੀ ਪ੍ਰਕਿਰਿਆ ਨੂੰ ਹੋਰ ਸੁਖਾਲਾ ਕਰ ਦਿੱਤਾ ਹੈ | ਇਹ ਜਾਣਕਾਰੀ ਪਾਵਰਕਾਮ ...

ਪੂਰੀ ਖ਼ਬਰ »

ਕਾਂਗਰਸੀ ਆਗੂ ਵਲੋਂ ਰਿਕਸ਼ਾ ਚਾਲਕ ਦੀ ਗੋਦ ਲਈ ਬੇਟੀ ਵਾਪਸ ਆਪਣੇ ਘਰ ਪਹੁੰਚੀ

ਗੈਂਗਵਾਰ ਵਿਚ ਮਾਰੇ ਗਏ ਰਾਹਗੀਰ ਰਿਕਸ਼ਾ ਚਾਲਕ ਦਲਬੀਰ ਸਿੰਘ ਦੀ ਇਕ ਲੜਕੀ ਨੂੰ ਉਸ ਸਮੇਂ ਹਲਕਾ ਖਡੂਰ ਸਾਹਿਬ ਤੋਂ ਇਕ ਕਾਂਗਰਸੀ ਆਗੂ ਵਲੋਂ ਗੋਦ ਲੈਣ ਦਾ ਐਲਾਨ ਕੀਤਾ ਗਿਆ ਸੀ ਜਿਸ ਤੋਂ ਬਾਅਦ ਉਕਤ ਆਗੂ ਨੇ ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਅਤੇ ਗੈਰ ਸਰਕਾਰੀ ...

ਪੂਰੀ ਖ਼ਬਰ »

ਗੈਂਗਵਾਰ ਦਾ ਸ਼ਿਕਾਰ ਹੋਏ ਰਿਕਸ਼ਾ ਚਾਲਕ ਦੀ ਮੌਤ ਦਾ ਸਰਟੀਫਿਕੇਟ ਲੈਣ ਲਈ ਪਰਿਵਾਰ ਦਰ-ਦਰ ਭਟਕ ਰਿਹੈ

ਤਰਨ ਤਾਰਨ, 19 ਜੁਲਾਈ (ਹਰਿੰਦਰ ਸਿੰਘ)¸ ਤਕਰੀਬਨ ਇਕ ਸਾਲ ਪਹਿਲਾਂ ਗੋਇੰਦਵਾਲ ਸਾਹਿਬ ਦੇ ਮੁੱਖ ਬਾਜ਼ਾਰ ਵਿਚ ਦੋ ਨੌਜਵਾਨਾਂ ਦੇ ਗਰੁੱਪਾਂ ਵਿਚ ਹੋਈ ਗੈਂਗਵਾਰ ਦੌਰਾਨ ਬੇਕਸੂਰ ਮਾਰੇ ਗਏ ਰਿਕਸ਼ਾ ਚਾਲਕ ਦਲਬੀਰ ਸਿੰਘ ਵਾਸੀ ਗੋਇੰਦਵਾਲ ਸਾਹਿਬ ਦੇ ਪਰਿਵਾਰ ਨੂੰ ...

ਪੂਰੀ ਖ਼ਬਰ »

ਅੰਗਰੇਜ਼ ਪੁੱਤ ਫਿਲਮ ਦੀ ਪ੍ਰਮੋਸ਼ਨ ਕਰਨ ਲਈ ਬੀ.ਐੱਨ. ਸ਼ਰਮਾ ਤਰਨਤਾਰਨ ਪਹੁੰਚੇ

ਤਰਨ ਤਾਰਨ, 19 ਜੁਲਾਈ (ਹਰਿੰਦਰ ਸਿੰਘ)- ਇਕ ਜ਼ਮਾਨਾ ਸੀ, ਜਦੋਂ ਪੰਜਾਬੀ ਫਿਲਮਾਂ ਦੇ ਕਲਾਕਾਰਾਂ ਨੂੰ ਹਿੰਦੀ ਫਿਲਮਾਂ ਵਾਲੇ ਪਸੰਦ ਨਹੀਂ ਸਨ ਕਰਦੇ ਅਤੇ ਹੁਣ ਉਹ ਦੌਰ ਬਦਲ ਚੁੱਕਾ ਹੈ, ਮੌਜੂਦਾ ਸਮੇਂ ਵਿਚ ਕੋਈ ਵੀ ਹਿੰਦੀ ਫਿਲਮ ਓਨੀ ਦੇਰ ਨਹੀਂ ਚਲਦੀ ਜਿੰਨੀ ਦੇਰ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਹਵਾਲਾਤੀ ਪਾਸੋਂ ਮੋਬਾਈਲ ਬਰਾਮਦ

ਤਰਨ ਤਾਰਨ, 19 ਜੁਲਾਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਜੇਲ੍ਹ 'ਚ ਬੰਦ ਹਵਾਲਾਤੀ ਪਾਸੋਂ ਮੋਬਾਈਲ ਫੋਨ ਬਰਾਮਦ ਕਰਨ ਦੇ ਦੋਸ਼ ਹੇਠ ਹਵਾਲਾਤੀ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਾਹੀਆ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 4 ਕਾਬੂ

ਤਰਨ ਤਾਰਨ, 19 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੇ ਕੀਤੀ ਨਾਕਾਬੰਦੀ ਦੌਰਾਨ ਚਾਰ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਦਾਹੀਆ ...

ਪੂਰੀ ਖ਼ਬਰ »

ਅਦਾਲਤ 'ਚ ਪੇਸ਼ ਨਾ ਹੋਣ 'ਤੇ 5 ਵਿਅਕਤੀ ਭਗੌੜੇ ਕਰਾਰ

ਤਰਨ ਤਾਰਨ, 19 ਜੁਲਾਈ (ਹਰਿੰਦਰ ਸਿੰਘ)- ਅਦਾਲਤ 'ਚ ਚੱਲ ਰਹੇ ਕੇਸ ਦੌਰਾਨ ਹਾਜ਼ਰ ਨਾ ਹੋਣ 'ਤੇ ਅਦਾਲਤ ਵਲੋਂ ਪੰਜ ਵਿਅਕਤੀਆਂ ਨੂੰ ਭਗੌੜਾ ਐਲਾਨਿਆ ਗਿਆ ਹੈ | ਐੱਸ.ਐੱਸ.ਪੀ. ਧਰੁਵ ਦਾਹੀਆ ਨੇ ਦੱਸਿਆ ਕਿ ਹਰਦੇਵ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਰਜਿੰਦਰ ਨਗਰ ਅੰਮਿ੍ਤਸਰ ...

ਪੂਰੀ ਖ਼ਬਰ »

ਟੋਲ ਪਲਾਜ਼ੇ ਤੋਂ ਬਚਣ ਲਈ ਭਾਰੀ ਵਾਹਨਾਂ ਨੇ ਰਿੜਕੀਆਂ ਆਲੇ ਦੁਆਲੇ ਦੇ ਪਿੰਡਾਂ ਦੀਆਂ ਸੜਕਾਂ-ਮੱਲਮੋਹਰੀ

ਤਰਨ ਤਾਰਨ, 19 ਜੁਲਈ (ਲਾਲੀ ਕੈਰੋਂ)- ਸਾਡੇ ਆਲੇ ਦੁਆਲੇ ਪਿੰਡਾਂ ਦੀਆਂ ਿਲੰਕ ਸੜਕਾਂ ਦੇ ਕਿਨਾਰੇ ਵੱਢ ਕੇ ਆਪਣੀਆਂ ਪੈਲੀਆਂ ਵਿਚ ਮਿਲਾਉਣ ਕਾਰਨ ਸੜਕਾਂ ਛੋਟੀਆਂ ਹੋ ਗਈਆਂ ਹਨ ਜਿਸ ਕਾਰਨ ਆਹਮੋ ਸਾਹਮਣੇ ਆਉਂਦੇ ਵਾਹਨ ਬਹੁਤ ਹੀ ਮੁਸ਼ਕਿਲ ਨਾਲ ਲੰਘਦੇ ਹਨ | ਇਨ੍ਹਾਂ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ-ਰੰਧਾਵਾ, ਜਿੰਦਾ

ਫਤਿਆਬਾਦ, 19 ਜੁਲਾਈ (ਹਰਵਿੰਦਰ ਸਿੰਘ ਧੂੰਦਾ)¸ ਗ੍ਰਾਮ ਪੰਚਾਇਤ ਧੂੰਦਾ ਦੇ ਸਰਪੰਚ ਸਵਰਨ ਸਿੰਘ ਰੰਧਾਵਾ ਅਤੇ ਆਜ਼ਾਦ ਸਪੋਰਟਸ ਕਲੱਬ ਦੇ ਪ੍ਰਧਾਨ ਰਾਜਿੰਦਰ ਸਿੰਘ ਜਿੰਦਾ ਮੈਂਬਰ ਪੰਚਾਇਤ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ...

ਪੂਰੀ ਖ਼ਬਰ »

ਐੱਸ.ਐੱਸ.ਪੀ. ਧਰੁਵ ਦਾਹੀਆ ਨੇ ਸੰਭਾਲਿਆ ਚਾਰਜ

ਤਰਨ ਤਾਰਨ, 19 ਜੁਲਾਈ (ਹਰਿੰਦਰ ਸਿੰਘ)— ਤਰਨ ਤਾਰਨ ਦੇ ਨਵ-ਨਿਯੁਕਤ ਕੀਤੇ ਗਏ ਐੱਸ.ਐੱਸ.ਪੀ. ਧਰੁਵ ਦਾਹੀਆ ਨੇ ਜੁਡੀਸ਼ੀਅਲ ਕੰਪਲੈਕਸ ਵਿਖੇ ਆਪਣਾ ਚਾਰਜ ਸੰਭਾਲ ਲਿਆ | ਇਸ ਮੌਕੇ ਉਨ੍ਹਾਂ ਦੇ ਦਫ਼ਤਰ ਪਹੁੰਚਣ 'ਤੇ ਪੰਜਾਬ ਪੁਲਿਸ ਟੁਕੜੀ ਵਲੋਂ ਗਾਰਡ ਆਫ਼ ਆਨਰ ਦਿੱਤਾ ਗਿਆ | ...

ਪੂਰੀ ਖ਼ਬਰ »

ਸਰਕਾਰੀ ਹਸਪਤਾਲਾਂ 'ਚ ਦਾਖ਼ਲ ਮਰੀਜ਼ਾਂ ਦੀ ਘਰ 'ਚ ਦੇਖਭਾਲ ਸਬੰਧੀ ਪਰਿਵਾਰ ਨੂੰ ਦਿੱਤੀ ਜਾਵੇਗੀ ਜਾਣਕਾਰੀ- ਡਾ: ਬਲਜੀਤ ਕੌਰ

ਤਰਨ ਤਾਰਨ, 19 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਹਸਪਤਾਲ ਤਰਨ ਤਾਰਨ ਵਿਚ ਸਰਜੀਕਲ ਅਤੇ ਮੈਡੀਸਨ ਵਾਰਡਾਂ ਵਿਚ ਦਾਖ਼ਲ ਮਰੀਜ਼ਾਂ ਦੀ ਹਸਪਤਾਲ ਵਿਚੋਂ ਛੁੱਟੀ ਹੋਣ ਉਪਰੰਤ ਘਰਾਂ ਵਿਚ ਦੇਖਭਾਲ ਲਈ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਰੀਜ਼ਾਂ ਦੀ ਸਹੀ ਦੇਖਭਾਲ ਦੇ ...

ਪੂਰੀ ਖ਼ਬਰ »

ਐੱਸ.ਐੱਸ.ਪੀ. ਧਰੁਵ ਦਾਹੀਆ ਨੇ ਸੰਭਾਲਿਆ ਚਾਰਜ

ਤਰਨ ਤਾਰਨ, 19 ਜੁਲਾਈ (ਹਰਿੰਦਰ ਸਿੰਘ)— ਤਰਨ ਤਾਰਨ ਦੇ ਨਵ-ਨਿਯੁਕਤ ਕੀਤੇ ਗਏ ਐੱਸ.ਐੱਸ.ਪੀ. ਧਰੁਵ ਦਾਹੀਆ ਨੇ ਜੁਡੀਸ਼ੀਅਲ ਕੰਪਲੈਕਸ ਵਿਖੇ ਆਪਣਾ ਚਾਰਜ ਸੰਭਾਲ ਲਿਆ | ਇਸ ਮੌਕੇ ਉਨ੍ਹਾਂ ਦੇ ਦਫ਼ਤਰ ਪਹੁੰਚਣ 'ਤੇ ਪੰਜਾਬ ਪੁਲਿਸ ਟੁਕੜੀ ਵਲੋਂ ਗਾਰਡ ਆਫ਼ ਆਨਰ ਦਿੱਤਾ ਗਿਆ | ...

ਪੂਰੀ ਖ਼ਬਰ »

ਐਸ. ਡੀ. ਐੱਮ. ਪੱਟੀ ਦਫ਼ਤਰ ਅੱਗੇ ਧਰਨਾ 22 ਨੂੰ

ਸ਼ਾਹਬਾਜ਼ਪੁਰ, 19 ਜੁਲਾਈ (ਪਰਦੀਪ ਬੇਗੇਪੁਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਬਾ ਸੁਰਜਨ ਸਾਹਿਬ ਦੀ ਮੀਟਿੰਗ ਗੁਰਦੁਆਰਾ ਬਾਬਾ ਰੂੜਾ ਜੀ ਘੁਰਕਵਿੰਡ ਵਿਖੇ ਪ੍ਰਧਾਨ ਚਰਨ ਸਿੰਘ ਬੈਂਕਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲਾਂ 'ਚ ਦਾਖ਼ਲ ਮਰੀਜ਼ਾਂ ਦੀ ਘਰ 'ਚ ਦੇਖਭਾਲ ਸਬੰਧੀ ਪਰਿਵਾਰ ਨੂੰ ਦਿੱਤੀ ਜਾਵੇਗੀ ਜਾਣਕਾਰੀ- ਡਾ: ਬਲਜੀਤ ਕੌਰ

ਤਰਨ ਤਾਰਨ, 19 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਹਸਪਤਾਲ ਤਰਨ ਤਾਰਨ ਵਿਚ ਸਰਜੀਕਲ ਅਤੇ ਮੈਡੀਸਨ ਵਾਰਡਾਂ ਵਿਚ ਦਾਖ਼ਲ ਮਰੀਜ਼ਾਂ ਦੀ ਹਸਪਤਾਲ ਵਿਚੋਂ ਛੁੱਟੀ ਹੋਣ ਉਪਰੰਤ ਘਰਾਂ ਵਿਚ ਦੇਖਭਾਲ ਲਈ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਰੀਜ਼ਾਂ ਦੀ ਸਹੀ ਦੇਖਭਾਲ ਦੇ ...

ਪੂਰੀ ਖ਼ਬਰ »

36ਵਾਂ ਗੁਰਮਤਿ ਚੇਤਨਾ ਸਮਾਗਮ ਕਰਵਾਇਆ

ਪੱਟੀ, 19 ਜੁਲਾਈ (ਅਵਤਾਰ ਸਿੰਘ ਖਹਿਰਾ)- ਬਾਬਾ ਬੀਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ 36ਵਾਂ ਗੁਰਮਤਿ ਚੇਤਨਾ ਸਮਾਗਮ ਪਿੰਡ ਭੱਗੂਪੁਰ 'ਚ ਸਥਿਤ ਗੁਰਦਆਰਾ ਬਾਬਾ ਬੀਰ ਸਿੰਘ ਵਿਖੇ ਪਿੰਡ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਗਿਆਨ ਸਿੰਘ ਮਨਿਹਾਲੇ ਵਾਲਿਆਂ ਦੀ ਯੋਗ ਅਗਵਾਈ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੈਨਿਕਾਂ ਨੂੰ ਆਜ਼ਾਦੀ ਦਿਵਸ ਨੂੰ ਸਮਰਪਿਤ ਭੇਜੇ ਵਧਾਈ ਸੰਦੇਸ਼

ਤਰਨ ਤਾਰਨ, 19 ਜੁਲਾਈ (ਲਾਲੀ ਕੈਰੋਂ)- ਤਰਨ ਤਾਰਨ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ, ਅੰਮਿ੍ਤਸਰ ਦੇ ਵਿਦਿਆਰਥੀਆਂ ਨੇ ਇਨਕਮ ਟੈਕਸ ਵਿਭਾਗ ਦੁਆਰਾ ਕਰਵਾਈ ਗਈ ਗਤੀਵਿਧੀ 'ਇਕ ਰਿਸ਼ਤਾ-ਸਕੂਲ ਤੋਂ ਸਰਹੱਦ ਤੱਕ' ਦੇ ਅਧੀਨ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਵੋਕੇਸ਼ਨਲ ਟ੍ਰੇਡ ਬੰਦ ਕਰਨ ਦਾ ਫੈਸਲਾ ਮੰਦਭਾਗਾ -ਔਲਖ

ਤਰਨ ਤਾਰਨ, 19 ਜੁਲਾਈ (ਲਾਲੀ ਕੈਰੋਂ)- ਤਰਨ ਤਾਰਨ ਜ਼ਿਲ੍ਹੇ ਦੇ ਇਤਿਹਾਸਕ ਕਸਬਾ ਗੋਇੰਦਵਾਲ ਸਾਹਿਬ ਵਿਖੇ ਸਥਿਤ ਸਰਕਾਰੀ ਸੀ: ਸੈ; ਸਕੂਲ ਵਿਖੇ ਚਲਦੇ ਆ ਰਹੇ ਵੋਕੇਸ਼ਨਲ ਟ੍ਰੇਡ ਨੂੰ ਬੰਦ ਕੀਤੇ ਜਾਣ ਦੀ ਭਿਣਕ ਪੈਣ 'ਤੇ ਪਿੰਡ ਦੀ ਪੰਚਾਇਤ ਤੇ ਇਲਾਕੇ ਦੇ ਮੋਹਤਬਰਾਂ ਦੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਨੀਤੀਆਂ ਕਿਸਾਨ ਮਾਰੂ -ਡਾ: ਜੱਜ ਕੋਟ

ਤਰਨ ਤਾਰਨ, 19 ਜੁਲਾਈ (ਪਰਮਜੀਤ ਜੋਸ਼ੀ)-ਆਲ ਇੰਡੀਆ ਕਾਂਗਰਸ ਵਰਕਰਜ਼ ਦੇ ਸ਼ਹਿਰੀ ਪ੍ਰਧਾਨ ਡਾ. ਜੱਜ ਸ਼ਰਮਾ ਕੋਟ ਮੁਹੰਮਦ ਖਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ 'ਤੇ ਹਮਲਾ ਕਰਦਿਆਂ ਕਿਹਾ ਕਿ ਖੇਤੀ ਦੀ ਲਾਗਤ ਕਈ ਗੁਣਾ ਵੱਧ ਗਈ ਹੈ ਪਰ ਮੋਦੀ ...

ਪੂਰੀ ਖ਼ਬਰ »

ਬਿਦਰ ਤੋਂ ਆ ਰਹੇ ਨਗਰ ਕੀਰਤਨ ਦਾ 22 ਨੂੰ ਨਿੱਘਾ ਸਵਾਗਤ ਕੀਤਾ ਜਾਵੇਗਾ-ਬਾਬਾ ਲੱਖਾ ਸਿੰਘ ਕੋਟੇ ਵਾਲੇ

ਫਤਿਆਬਾਦ, 19 ਜੁਲਾਈ (ਹਰਵਿੰਦਰ ਸਿੰਘ ਧੂੰਦਾ)¸ ਗੁਰੂ ਨਾਨਕ ਦੇਵ ਜੀ ਦੇ ਨਵੰਬਰ ਮਹੀਨੇ ਵਿਚ ਮਨਾਏ ਜਾ ਰਹੇ 550 ਸਾਲਾ ਪ੍ਰਕਾਸ਼ ਦਿਹਾੜੇ (ਜੋ ਕਿ ਗੁਰੂ ਨਾਨਕ ਦੇਵ ਜੀ ਦੇ ਪਿਤਾ ਬਾਬਾ ਮਹਿਤਾ ਕਾਲੂ ਦੇ ਜਨਮ ਅਸਥਾਨ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਸੰਸਾਰ ਪੱਧਰ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੇ ਮੰਤਰੀਆਂ 'ਚ ਵੱਡਾ ਘਮਸਾਣ ਯੁੱਧ ਚੱਲ ਰਿਹੈ- ਲਾਲੀ ਢਾਲਾ

ਸਰਾਏਾ ਅਮਾਨਤ ਖਾਂ, 19 ਜੁਲਾਈ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਨੌਸ਼ਿਹਰਾ ਢਾਲਾ ਵਿਖੇ ਸਰਪੰਚ ਕੇਹਰ ਸਿੰਘ ਦੇ ਗ੍ਰਹਿ 'ਚ ਅਕਾਲੀ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਦੀ ਅਗਵਾਈ ਹੇਠ ਅਕਾਲੀ ਵਰਕਰਾ ਵਲੋਂ ਮੀਟਿੰਗ ਕੀਤੀ ਗਈ | ਇਕੱਤਰ ਵਰਕਰਾਂ ਨੂੰ ਸੰਬੋਧਨ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਸਬੰਧੀ ਸੈਮੀਨਾਰ

ਸ਼ਾਹਬਾਜ਼ਪੁਰ, 19 ਜੁਲਾਈ (ਪਰਦੀਪ ਬੇਗੇਪੁਰ)- ਪੰਜਾਬ ਸਰਕਾਰ ਤੇ ਸਿਹਤ ਮਹਿਕਮੇਂ ਵਲੋਂ ਜੁਲਾਈ ਮਹੀਨੇ ਨੂੰ ਡੇਂਗੂ ਵਿਰੋਧੀ ਮਨਾਉਂਦੇ ਹੋਏ ਡੇਂਗੂ ਅਤੇ ਚਿਕਨਗੁਨੀਆਂ ਵਿਰੁੱਧ ਕਰਵਾਏ ਜਾ ਰਹੇ ਸੈਮੀਨਾਰਾਂ ਦੀ ਲੜੀ ਤਹਿਤ ਜ਼ਿਲ੍ਹਾ ਐਪਡੀਮਾਲੋਜਿਸਟ ਅਤੇ ਐੱਸ. ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਾਂ ਨੂੰ ਸਿਵਲ ਪਸ਼ੂ ਡਿਸਪੈਂਸਰੀਆਂ 'ਚੋਂ ਬਦਲਣ ਨਾਲ ਪਸ਼ੂ ਪਾਲਕਾਂ ਦੀ ਵਧੇਗੀ ਆਰਥਿਕ ਲੁੱਟ-ਪ੍ਰਧਾਨ ਲਹੁਕਾ

ਤਰਨ ਤਾਰਨ, 19 ਜੁਲਾਈ (ਲਾਲੀ ਕੈਰੋਂ)- ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰੁਪਿੰਦਰਪਾਲ ਸਿੰਘ ਲਹੁਕਾ ਦੀ ਪ੍ਰਧਾਨਗੀ ਹੇਠ ਹੋਈ | ਜ਼ਿਲ੍ਹਾ ਪ੍ਰਧਾਨ ਲਹੁਕਾ ਨੇ ਬੋਲਦਿਆਂ ਕਿਹਾ ਕਿ ਪਸ਼ੂ ਪਾਲਣ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ ਦੇ ਮੂਲ ਰੂਪ ਨੂੰ ਵਿਗਾੜਨ ਦੇ ਵਿਰੋਧ ਵਜੋਂ ਕੀਤੀ ਜਾਵੇਗੀ ਕਨਵੈਨਸ਼ਨ -ਤੁੜ

ਖਡੂਰ ਸਾਹਿਬ 19 ਜੁਲਾਈ (ਰਸ਼ਪਾਲ ਸਿੰਘ ਕੁਲਾਰ)-ਸ਼ਹੀਦ ਊਧਮ ਸਿੰਘ ਸਨਾਮ ਦੇ ਸ਼ਹੀਦੀ ਦਿਨ ਤੇ ਨੌਜਵਾਨ ਵਿਦਿਆਰਥੀਆਂ ਦੇ ਭਖਦੇ ਮਸਲਿਆਂ ਨੂੰ ਲੈ ਕੇ ਤੇ ਜਲਿ੍ਹਆਂ ਵਾਲੇ ਬਾਗ ਦੇ ਮੂਲ ਰੂਪ ਨੂੰ ਵਿਗਾੜਨ ਦੇ ਵਿਰੋਧ ਵਜੋਂ ਕਨਵੈਨਸ਼ਨ ਕੀਤੀ ਜਾਵੇਗੀ ਜਿਸ ਦੇ ਸਬੰਧ ਵਿਚ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਬੀਰ ਸਿੰਘ ਜੀ ਬਲ੍ਹੇਰ ਵਿਖੇ ਦੀਵਾਨ ਹਾਲ ਦਾ ਲੈਂਟਰ ਪਾਇਆ

ਸੁਰ ਸਿੰਘ, 19 ਜੁਲਾਈ (ਧਰਮਜੀਤ ਸਿੰਘ)- ਨਗਰ ਬਲ੍ਹੇਰ ਸਥਿਤ ਇਤਿਹਾਸਕ ਗੁਰਦੁਆਰਾ ਸ਼ਹੀਦ ਬਾਬਾ ਬੀਰ ਸਿੰਘ ਜੀ (ਦਮਦਮਾ ਸਾਹਿਬ) ਵਿਖੇ ਅੱਜ ਸਮੂਹ ਇਲਾਕਾ ਨਿਵਾਸੀ ਸੰਗਤਾਂ ਵਲੋਂ ਦੀਵਾਨ ਹਾਲ ਦਾ ਲੈਂਟਰ 'ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਜੀ' ਦੇ ਮੁਖੀ, ਬਾਬਾ ਬਿਧੀ ਚੰਦ ...

ਪੂਰੀ ਖ਼ਬਰ »

ਬਿਜਲੀ ਕਰਮਚਾਰੀ ਲੋਕਾਂ ਨੂੰ ਰਾਤ ਸਮੇਂ ਤੰਗ ਪ੍ਰੇਸ਼ਾਨ ਕਰਨਾ ਬੰਦ ਕਰਨ- ਪੰਨੂੰ

ਖਡੂਰ ਸਾਹਿਬ, 19 ਜੁਲਾਈ (ਮਾਨ ਸਿੰਘ)¸ਪਾਵਰਕਾਮ ਸਬ ਡਵੀਜ਼ਨ ਨਾਗੋਕੇ ਦੇ ਕਰਮਚਾਰੀਆਂ ਵਲੋਂ ਚੈਕਿੰਗ ਦੇ ਨਾਂਅ 'ਤੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਰਾਤ ਸਮੇਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਪਿੰਡਾਂ ਵਿਚ ਜਾ ਕੇ ਲੋਕਾਂ ਵਿਚ ਦਹਿਸ਼ਤ ਭਰਿਆ ਮਾਹੌਲ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ ਵਲੋਂ ਅਕਾਲੀ ਆਗੂਆਂ ਨਾਲ ਮੀਟਿੰਗ

ਮੀਆਂਵਿੰਡ, 19 ਜੁਲਾਈ (ਗੁਰਪ੍ਰਤਾਪ ਸਿੰਘ ਸੰਧੂ)- ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨਾਲ ਹਲਕੇ 'ਚ ਅਕਾਲੀ ਦਲ ਦੀ ਮਜ਼ਬੂਤੀ ਲਈ ਵਿਚਾਰ ਵਟਾਂਦਰੇ ਕੀਤੇ | ਸ: ਮੰਨਾ ਨੇ ਕਿਹਾ ਕਿ ਪਾਰਟੀ ...

ਪੂਰੀ ਖ਼ਬਰ »

ਸਮਾਜ ਭਲਾਈ ਕਲੱਬ ਢੋਟੀਆਂ ਦੇ ਚੇਅਰਮੈਨ ਰਵਿੰਦਰ ਸਿੰਘ ਗਿੱਲ ਸਨਮਾਨਿਤ

ਤਰਨ ਤਾਰਨ, 19 ਜੁਲਾਈ (ਪਰਮਜੀਤ ਜੋਸ਼ੀ)- ਨਜ਼ਦੀਕੀ ਪਿੰਡ ਢੋਟੀਆਂ ਵਿਖੇ ਗੁਰਦੁਆਰਾ ਬਾਬਾ ਮੱਲਾ ਦਾ ਖੂਹ ਵਿਖੇ ਅਖੰਡ ਪਾਠ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਜ ਭਲਾਈ ਕਲੱਬ ਢੋਟੀਆਂ ਦੇ ਚੇਅਰਮੈਨ ਰਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਜਗ੍ਹਾ 'ਤੇ ...

ਪੂਰੀ ਖ਼ਬਰ »

ਜਲ ਸ਼ਕਤੀ ਅਭਿਆਨ ਤਹਿਤ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਹਰੀਕੇ ਪੱਤਣ, 19 ਜੁਲਾਈ (ਸੰਜੀਵ ਕੁੰਦਰਾ)- ਕ੍ਰਿਸ਼ੀ ਵਿਗਿਆਨ ਕੇਂਦਰ ਬੂਹ ਵਿਖੇ ਜਲ ਸ਼ਕਤੀ ਅਭਿਆਨ ਤਹਿਤ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਵਿਚ ਉਮੇਸ਼ ਕੁਮਾਰ ਡਾਇਰੈਕਟਰ ਬੁਨਿਆਦੀ ਢਾਂਚਾ ਉੱਤਰ ਪੂਰਬੀ ਖ਼ੇਤਰ ਮੰਤਰਾਲਾ ਭਾਰਤ ਸਰਕਾਰ ਨੇ ਮੁੱਖ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਪੱਟੀ ਵਿਖੇ ਸਕੂਲ ਦੀ ਸਾਲਾਨਾ ਇਨਵੈਸਟਰ ਸੈਰੇਮਨੀ ਕਰਵਾਈ

ਪੱਟੀ, 19 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)¸ ਕੈਂਬਰਿਜ ਇੰਟਰਨੈਸ਼ਨਲ ਸਕੂਲ ਪੱਟੀ ਵਿਖੇ ਸਕੂਲ ਦੀ ਪਿ੍ੰਸੀਪਲ ਮਨਰਾਜ ਕੌਰ ਨਾਮਧਾਰੀ ਦੀ ਅਗਵਾਈ ਹੇਠ ਸਕੂਲ ਦੀ ਸਾਲਾਨਾ ਇਨਵੈਸਟਰ ਸੈਰੇਮਨੀ ਕੀਤੀ ਗਈ | ਸਕੂਲ ਦੇ ਚੇਅਰਮੈਨ ਮਨਮੀਤ ਸਿੰਘ ਅਤੇ ਡਾਇਰੈਕਟਰ ਮਲਕੀਤ ...

ਪੂਰੀ ਖ਼ਬਰ »

ਮੁੱਖ ਅਧਿਆਪਕਾਂ ਤੇ ਸੈਂਟਰ ਹੈੱਡ ਟੀਚਰਾਂ ਦੀ ਤਿੰਨ ਰੋਜ਼ਾ ਸਿਖਲਾਈ ਵਰਕਸ਼ਾਪ

ਤਰਨ ਤਾਰਨ, 19 ਜੁਲਈ (ਲਾਲੀ ਕੈਰੋਂ)- ਜ਼ਿਲ੍ਹਾ ਸਿੱਖਿਆ ਅਫਸਰ ਕੰਵਲਜੀਤ ਸਿੰਘ ਤੇ ਬਲਾਕ ਸਿੱਖਿਆ ਅਫਸਰ ਤਰਨ ਤਾਨ-1 ਵੀਰਜੀਤ ਕੌਰ ਦੀ ਅਗਵਾਈ ਵਿਚ ਨੂਰਦੀ ਵਿਖੇ ਪ੍ਰੀ-ਪ੍ਰਾਇਮਰੀ ਸਿਖਲਾਈ ਵਰਕਸ਼ਾਪ ਦੀ ਦੂਸਰੇ ਗਰੁੱਪ ਵਿਚ ਬਲਾਕ ਦੇ ਸਾਰੇ ਸਕੂਲਾਂ ਦੇ ਮੁੱਖ ਅਧਿਆਪਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX