ਬਰਨਾਲਾ, 19 ਜੁਲਾਈ (ਧਰਮਪਾਲ ਸਿੰਘ)-ਬਰਨਾਲਾ ਜ਼ਿਲ੍ਹੇ 'ਚ 15 ਅਗਸਤ ਇਸ ਵਾਰ ਪੂਰੀ ਸ਼ਾਨੋ-ਸ਼ੌਕਤ ਤੇ ਉਤਸ਼ਾਹ ਨਾਲ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਮਨਾਇਆ ਜਾਵੇਗਾ ¢ ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਆਜ਼ਾਦੀ ਦਿਵਸ ਸਮਾਰੋਹ ਦੇ ਪ੍ਰਬੰਧਾਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ ¢ ਉਨ੍ਹਾਂ ਵਿਭਾਗ ਦੇ ਮੁਖੀਆਂ ਨੂੰ ਜ਼ਿੰਮੇਵਾਰੀਆਂ ਸੌਾਪਦਿਆਂ ਕਿਹਾ ਕਿ ਸਾਰੇ ਵਿਭਾਗਾਂ ਦੇ ਅਧਿਕਾਰੀ ਆਜ਼ਾਦੀ ਦਿਵਸ ਸਮਾਗਮ ਨਾਲ ਸਬੰਧਤ ਕੰਮਾਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਤੇ ਸਕੂਲੀ ਵਿਦਿਆਰਥੀਆਂ ਵਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਤੇ ਪੀ.ਟੀ. ਸ਼ੋਅ ਪੇਸ਼ ਕੀਤਾ ਜਾਵੇਗਾ ਅਤੇ ਪੰਜਾਬ ਪੁਲਿਸ, ਸਕੂਲੀ ਵਿਦਿਆਰਥੀਆਂ ਦੇ ਬੈਂਡ ਤੇ ਐਨ.ਸੀ.ਸੀ. ਕੈਡਿਟਾਂ ਵਲੋਂ ਮਾਰਚ ਪਾਸਟ ਰਾਹੀਂ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਜਾਵੇਗੀ ¢ ਉਨ੍ਹਾਂ ਦੱਸਿਆ ਕਿ ਸੱਭਿਆਚਾਰਕ ਪ੍ਰੋਗਰਾਮ ਤੇ ਮਾਰਚ ਪਾਸਟ ਦੀਆਂ ਰਿਹਰਸਲਾਂ ਸਥਾਨਕ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਹੀ ਹੋਣਗੀਆਂ ਤੇ 13 ਅਗਸਤ ਨੂੰ ਫੁੱਲ ਡਰੈੱਸ ਰਿਹਰਸਲ ਹੋਵੇਗੀ ¢ ਉਨ੍ਹਾਂ ਦੱਸਿਆ ਕਿ ਇਸ ਮੌਕੇ ਲੋੜਵੰਦ ਵਿਅਕਤੀਆਂ ਨੂੰ ਟਰਾਈ ਸਾਈਕਲ ਤੇ ਸਿਲਾਈ ਮਸ਼ੀਨਾਂ ਵੀ ਦਿੱਤੀਆਂ ਜਾਣਗੀਆਂ ¢ ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰੂਹੀ ਦੁੱਗ, ਵਧੀਕ ਡਿਪਟੀ ਕਮਿਸ਼ਨਰ ਪਰਵੀਨ ਕੁਮਾਰ, ਐਸ.ਡੀ.ਐਮ. ਬਰਨਾਲਾ ਸੰਦੀਪ ਕੁਮਾਰ, ਐਸ.ਡੀ.ਐਮ. ਤਪਾ ਕਰਨਦੀਪ ਸਿੰਘ, ਸਹਾਇਕ ਕਮਿਸ਼ਨਰ ਡਾ: ਕਰਮਜੀਤ ਸਿੰਘ, ਸਿਵਲ ਸਰਜਨ ਡਾ: ਜੁਗਲ ਕਿਸ਼ੋਰ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਜੈ ਭਾਸਕਰ, ਈ.ਓ. ਬਰਨਾਲਾ ਪਰਵਿੰਦਰ ਸਿੰਘ ਭੱਟੀ, ਈ.ਓ. ਤਪਾ ਮਨਪ੍ਰੀਤ ਸਿੰਘ, ਈ.ਓ. ਭਦੌੜ ਸਿਮਰਨ ਢੀਂਡਸਾ, ਸੈਕਟਰੀ ਮਾਰਕੀਟ ਕਮੇਟੀ ਗੁਰਵਿੰਦਰ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਨ ਡਾ: ਰਾਜਿੰਦਰ ਕਾਂਸਲ ਤੋਂ ਇਲਾਵਾ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ-ਨਾਲ ਵਿੱਦਿਅਕ ਅਦਾਰਿਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ ¢
ਬਰਨਾਲਾ, 19 ਜੁਲਾਈ (ਰਾਜ ਪਨੇਸਰ)-ਸਿਟੀ-1 ਪੁਲਿਸ ਨੇ ਇਕ ਔਰਤ ਨੂੰ 100 ਨਸ਼ੀਲੀ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫਤੀਸੀ ਅਫ਼ਸਰ ਥਾਣੇਦਾਰ ਅਮਨਦੀਪ ਕੌਰ ਨੇ ਦੱਸਿਆ ਕਿ ਅੱਜ ਦੌਰਾਨੇ ਗਸ਼ਤ ਬਾਹੱਦ ਨੇੜੇ ਤਰਕਸ਼ੀਲ ...
ਭਦੌੜ, 19 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਤੇ ਘਰਾਂ ਵਿਚਲੇ ਪਾਣੀ ਦਾ ਕੋਈ ਨਿਕਾਸ ਨਾ ਹੋਣ ਕਾਰਨ ਤਲਵੰਡੀ ਰੋਡ ਦੇ ਵਾਰਡ ਨੰਬਰ 2 ਦੇ ਵਸਨੀਕਾਂ ਦੇ ਘਰਾਂ ਅੰਦਰ ਗੰਦਾ ਪਾਣੀ ਭਰ ਗਿਆ ਹੈ | ਮੀਂਹ ਤੋਂ ਬਾਅਦ ਦੋ ਧਿਰਾਂ ...
ਤਪਾ ਮੰਡੀ, 19 ਜੁਲਾਈ (ਪ੍ਰਵੀਨ ਗਰਗ)-ਸਥਾਨਕ ਪੁਲਿਸ ਨੇ ਨਜ਼ਦੀਕੀ ਪਿੰਡ ਤਾਜੋਕੇ ਦੇ ਸੇਵਾ ਕੇਂਦਰ 'ਚੋਂ ਏ.ਸੀ. ਚੋਰੀ ਕਰਨ 'ਤੇ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਨ ਦਾ ਦਾਅਵਾ ਕੀਤਾ ਹੈ ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ...
ਮਹਿਲ ਕਲਾਂ, 19 ਜੁਲਾਈ (ਅਵਤਾਰ ਸਿੰਘ ਅਣਖੀ)-ਕੁਝ ਦਿਨ ਪਹਿਲਾਂ 13 ਜੁਲਾਈ ਨੂੰ ਨਸ਼ੇ ਦੀ ਓਵਰਡੋਜ਼ ਨਾਲ ਮਰੇ ਪਿੰਡ ਮਾਂਗੇਵਾਲ ਦੇ 22 ਸਾਲਾ ਨੌਜਵਾਨ ਹਰਜੋਤ ਸਿੰਘ ਦੀ ਅੰਤਿਮ ਅਰਦਾਸ ਉਪਰੰਤ ਮਾਪਿਆਂ ਵਲੋਂ ਚਿੱਟੇ ਦੇ ਮੁੱਖ ਤਸਕਰ ਨੂੰ ਗਿ੍ਫ਼ਤਾਰ ਕਰਵਾਉਣ ਲਈ ਭਾਰਤੀ ...
ਸ਼ਹਿਣਾ, 19 ਜੁਲਾਈ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਬੀਤੀ ਰਾਤ ਅਣਪਛਾਤੇ ਵਿਅਕਤੀ ਸਮਝ ਕੇ ਸ਼ਰਾਬ ਦੇ ਠੇਕੇਦਾਰਾਂ ਦੀ ਰੇਡ ਪਾਰਟੀ ਦੇ ਮੁਲਾਜ਼ਮਾਂ ਦਾ ਪਿੰਡ ਦੇ ਕੁਝ ਲੋਕਾਂ ਵਲੋਂ ਚੋਰਾਂ ਦੇ ਭੁਲੇਖੇ ਕੁਟਾਪਾ ਚਾੜ੍ਹਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ...
ਬਰਨਾਲਾ, 19 ਜੁਲਾਈ (ਰਾਜ ਪਨੇਸਰ)-ਸਿਟੀ-1 ਪੁਲਿਸ ਬਰਨਾਲਾ ਨੇ ਇਕ ਵਿਅਕਤੀ ਨੂੰ ਦੜਾ ਸੱਟਾ ਲਗਵਾਉਂਦੇ ਹੋਏ ਨਕਦੀ ਸਮੇਤ ਕਾਬੂ ਕਰ ਕੇ ਬਰਜਮਾਨਤ ਰਿਹਾਅ ਕਰ ਦਿੱਤਾ | ਜਾਣਕਾਰੀ ਦਿੰਦਿਆਂ ਅਮਲੇ ਦੇ ਤਫਤੀਸੀ ਅਫ਼ਸਰ ਸਹਾਇਕ ਥਾਣੇਦਾਰ ਸੇਰ ਸਿੰਘ ਨੇ ਦੱਸਿਆ ਕਿ ਅੱਜ ...
ਬਰਨਾਲਾ, 19 ਜੁਲਾਈ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਲਗਪਗ ਸਵਾ ਸਾਲ ਤੋਂ ਵਧੇਰੇ ਸਮੇਂ ਤੋਂ ਉੱਪਰ ਬੱਸ ਸਟੈਂਡ ਰੋਡ ਤੋਂ ਤਰਕਸ਼ੀਲ ਚੌਾਕ ਤੱਕ ਸੀਵਰੇਜ ਬੋਰਡ ਵਲੋਂ ਸੀਵਰੇਜ ਦੀਆਂ ਪਾਈਪਾਂ ਪਾਏ ਜਾਣ ਦੇ ਬਾਵਜੂਦ ਇਸ ਸੜਕ ਨੂੰ ਨਾ ਬਣਾਏ ਜਾਣ ਕਾਰਨ ਜਿੱਥੇ ਇਸ ਰੋਡ ...
ਮਹਿਲ ਕਲਾਂ, 19 ਜੁਲਾਈ (ਅਵਤਾਰ ਸਿੰਘ ਅਣਖੀ)-ਸਥਾਨਕ ਕਸਬੇ ਅੰਦਰ ਲੁਧਿਆਣਾ ਬਰਨਾਲਾ ਮੱੁਖ ਮਾਰਗ 'ਤੇ ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਦੋ ਪਸ਼ੂਆਂ ਦੇ ਮਰਨ ਤੇ ਦੋ ਦੇ ਜ਼ਖ਼ਮੀ ਹੋਣ ਦਾ ਪਤਾ ਲੱਗਿਆ ਹੈ | ਜਾਣਕਾਰੀ ਅਨੁਸਾਰ ਇਕ ਟਾਟਾ ਪਿਕਅਪ ਗੱਡੀ ਪਸ਼ੂਆਂ ...
ਬਰਨਾਲਾ, 19 ਜੁਲਾਈ (ਧਰਮਪਾਲ ਸਿੰਘ)-ਸੀ.ਆਈ.ਏ. ਸਟਾਫ਼ ਬਰਨਾਲਾ ਨੇ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਬਲਜੀਤ ਸਿੰਘ ਚੀਮਾ ਨੇ ...
ਬਰਨਾਲਾ, 19 ਜੁਲਾਈ (ਧਰਮਪਾਲ ਸਿੰਘ)-ਕਤਲ ਕੇਸ 'ਚ ਨਾਮਜ਼ਦ ਅਜੀਤਪਾਲ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਵਾਸੀ ਬਰਨਾਲਾ ਨੂੰ ਜ਼ਿਲ੍ਹਾ ਸੈਸ਼ਨ ਜੱਜ ਵਰਿੰਦਰ ਅਗਰਵਾਲ ਦੀ ਅਦਾਲਤ ਨੇ ਐਡਵੋਕੇਟ ਸੁਖਵਿੰਦਰ ਸਿੰਘ ਭੱੁਲਰ ਤੇ ਐਡਵੋਕੇਟ ਪ੍ਰਦੀਪ ਕੌਸ਼ਲ ਦੀਆਂ ਦਲੀਲਾਂ ਨਾਲ ...
ਤਪਾ ਮੰਡੀ, 19 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਥਾਨਕ ਸਫ਼ਾਈ ਸੇਵਕ ਯੂਨੀਅਨ ਵਲੋਂ ਮਿੳਾੂਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਭੋਲੂ ਰਾਮ ਦੀ ਅਗਵਾਈ ਹੇਠ ਸੂਬਾ ਸਰਕਾਰ ਵਿਰੁੱਧ ...
ਤਪਾ ਮੰਡੀ, 19 ਜੁਲਾਈ (ਵਿਜੇ ਸ਼ਰਮਾ)-ਤਪਾ ਖੇਤਰ 'ਚ ਕਰੀਬ ਸਾਢੇ 11 ਵਜੇ ਪਏ ਤੇਜ਼ ਮੀਂਹ ਨੇ ਜਿੱਥੇ ਨਗਰ ਕੌਾਸਲ ਦੇ ਪ੍ਰਬੰਧਾਂ ਦੀ ਪੋਲ ਖ਼ੋਲ ਕੇ ਰੱਖ ਦਿੱਤੀ ਉੱਥੇ ਇਸ ਬਰਸਾਤ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ ਕਿਉਂਕਿ ਪਿਛਲੇ ਦਿਨੀਂ ਕਈ ਦਿਨ ਪਏ ਮੀਂਹ ਨੇ ...
ਬਰਨਾਲਾ, 19 ਜੁਲਾਈ (ਧਰਮਪਾਲ ਸਿੰਘ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਕਮਾਡੈਂਟ ਰਾਏ ਸਿੰਘ ਧਾਲੀਵਾਲ ਵਲੋਂ ਅਚਨਚੇਤ ਸਕਿਉਰਿਟੀ, ਟਾਵਰਾਂ, ਬੈਰਕਾਂ ਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਵੀ ਚੈਕਿੰਗ ਕੀਤੀ ਗਈ |ਤਾਂ ਜੋ ਕਿਸੇ ਵੀ ਕਿਸਮ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ...
ਟੱਲੇਵਾਲ, 19 ਜੁਲਾਈ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਬੀਤੇ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਪਿੰਡ ਦੇ ਇਕ ਮਜ਼ਦੂਰ ਪਰਿਵਾਰ ਦਾ ਘਰ ਡਿਗ ਪਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਚੈਨ ਸਿੰਘ ਪੱੁਤਰ ਕਰਨੈਲ ਸਿੰਘ ਵਾਸੀ ਚੀਮਾ ਨੇ ਦੱਸਿਆ ਕਿ ਪਿਛਲੇ ਦਿਨਾਂ ਤੋਂ ਪੈ ...
ਮਹਿਲ ਕਲਾਂ, 19 ਜੁਲਾਈ (ਤਰਸੇਮ ਸਿੰਘ ਚੰਨਣਵਾਲ)-ਪੰਜਾਬ ਸਟੇਟ ਪਾਵਰਕਾਮ ਵਲੋਂ ਬਿਜਲੀ ਦਰਾਂ 'ਚ ਕੀਤੇ ਵਾਧੇ ਦੇ ਰੋਸ ਵਜੋਂ ਕਸਬੇ ਦੇ ਨੇੜਲੇ ਪਿੰਡ ਠੁੱਲੀਵਾਲ ਵਿਖੇ ਪੰਜਾਬ ਲੋਕ ਮੋਰਚਾ ਦੇ ਆਗੂਆਂ ਵਲੋਂ ਰੋਸ ਮੀਟਿੰਗ ਕੀਤੀ ਗਈ | ਇਸ ਸਮੇਂ ਆਗੂਆਂ ਵਲੋਂ ਪੰਜਾਬ ਦੀ ...
ਮਹਿਲ ਕਲਾਂ, 19 ਜੁਲਾਈ (ਅਵਤਾਰ ਸਿੰਘ ਅਣਖੀ)-ਪੈਰਾਡਾਈਜ਼ ਅਕੈਡਮੀ ਸੀਨੀਅਰ ਸੈਕੰਡਰੀ ਵਜੀਦਕੇ ਖ਼ੁਰਦ ਵਿਖੇ ਪਿ੍ੰਸੀਪਲ ਜਸਵਿੰਦਰ ਸਿੰਘ ਚਹਿਲ ਦੀ ਅਗਵਾਈ ਹੇਠ ਆਈ.ਕੈਨ. ਹੈਲਪਿੰਗ ਹੈਂਡਜ਼ ਪਟਿਆਲਾ ਵਲੋਂ ਵਿਦਿਆਰਥੀਆਂ ਦੇ ਸੰਗੀਤ ਮੁਕਾਬਲੇ ਕਰਵਾਏ ਗਏ ¢ ਇਸ ਮੌਕੇ ...
ਮਹਿਲ ਕਲਾਂ, 19 ਜੁਲਾਈ (ਅਵਤਾਰ ਸਿੰਘ ਅਣਖੀ)-ਪਿੰਡ ਛਾਪਾ ਵਿਖੇ ਇਕ ਬਜ਼ੁਰਗ ਕਿਸਾਨ ਦੇ ਘਰ ਦਾਖ਼ਲ ਹੋ ਕੇ ਚੋਰ ਗਰੋਹ ਵਲੋਂ ਨਕਦੀ ਤੇ ਸੋਨਾ ਚੋਰੀ ਕਰ ਕੇ ਲਿਜਾਣ ਦਾ ਪਤਾ ਲੱਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ 80 ਸਾਲਾ ਬਜ਼ੁਰਗ ਬਲਵੀਰ ਸਿੰਘ ਅਤੇ ਉਸ ਦੀ ਪਤਨੀ ਮਹਿੰਦਰ ...
ਸ਼ਹਿਣਾ, 19 ਜੁਲਾਈ (ਸੁਰੇਸ਼ ਗੋਗੀ)-ਥਾਣਾ ਸ਼ਹਿਣਾ ਵਿਖੇ ਇਕ ਵਿਅਕਤੀ ਦੀ ਕੱੁਟਮਾਰ ਕਰਨ 'ਤੇ 3 ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਗਿਆ ਹੈ | ਥਾਣਾ ਸ਼ਹਿਣਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਲਵੰਤ ਸਿੰਘ ਉਰਫ਼ ਬੰਤ ਪੱੁਤਰ ਭਜਨ ਸਿੰਘ ਵਾਸੀ ਲੀਲੋ ਕੋਠੇ ਸ਼ਹਿਣਾ ਨੇ ...
ਬਰਨਾਲਾ, 19 ਜੁਲਾਈ (ਰਾਜ ਪਨੇਸਰ)-ਟਿਊਬਵੈਲ ਕੂਨੈਕਸ਼ਨ ਦੇ ਲੋਡ ਵਧਾਉਣ ਲਈ ਸਪੈਸ਼ਲ ਕੈਂਪ ਸਾਰੇ ਉਪ ਮੰਡਲਾਂ 'ਚ 20 ਜੁਲਾਈ ਨੂੰ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਵਧੀਕ ਨਿਗਰਾਨ ਇੰਜੀਨੀਅਰ ਵੰਡ ਮੰਡਲ ਦਿਹਾਤੀ ਬਰਨਾਲਾ ਪਵਨ ਕੁਮਾਰ ਗਰਗ ਨੇ ਦੱਸਿਆ ਕਿ ...
ਭਦੌੜ, 19 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਸਬਾ ਭਦੌੜ ਦੇ 45 ਸਾਲਾ ਵਿਅਕਤੀ ਵਿਰੱੁਧ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਪਰਚਾ ਦਰਜ ਕੀਤਾ ਗਿਆ ਹੈ | ਥਾਣਾ ਮੁਖੀ ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਲੜਕੀ ਦੀ ਮਾਤਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ...
ਬਰਨਾਲਾ, 19 ਜੁਲਾਈ (ਧਰਮਪਾਲ ਸਿੰਘ)-ਐਡੀਸ਼ਨਲ ਸੈਸ਼ਨ ਜੱਜ ਅਰੁਣ ਗੁਪਤਾ ਦੀ ਅਦਾਲਤ ਨੇ ਨਸ਼ੀਲਾ ਤਰਲ ਪਦਾਰਥ ਰੱਖਣ ਦੇ ਕੇਸ 'ਚ ਨਾਮਜ਼ਦ ਦੋਸ਼ੀ ਗੱਗੂ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਬਰਨਾਲਾ ਨੂੰ ਸਰਕਾਰੀ ਵਕੀਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ 3 ਸਾਲ ਦੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX