ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (ਰਣਜੀਤ ਸਿੰਘ ਢਿੱਲੋਂ)-ਉੱਤਰ ਪ੍ਰਦੇਸ਼ ਵਿਖੇ ਪੁਲਿਸ ਵਲੋਂ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪਿ੍ਅੰਕਾ ਗਾਂਧੀ ਨੂੰ ਹਿਰਾਸਤ ਵਿਚ ਲਏ ਜਾਣ ਦੇ ਰੋਸ ਵਜੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਚਰਨ ਸਿੰਘ ਬਰਾੜ ਦੀ ਅਗਵਾਈ ਵਿਚ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ 'ਤੇ ਧਰਨਾ ਦੇ ਕੇ ਮੋਦੀ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਉਪਰੰਤ ਹਰਚਰਨ ਸਿੰਘ ਬਰਾੜ, ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ, ਸਮੂਹ ਆਗੂਆਂ ਤੇ ਵਰਕਰਾਂ ਨੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਨੂੰ ਮੰਗ ਪੱਤਰ ਦਿੱਤਾ | ਆਗੂਆਂ ਨੇ ਮੰਗ ਕੀਤੀ ਕਿ ਸ੍ਰੀਮਤੀ ਪਿ੍ਅੰਕਾ ਗਾਂਧੀ ਨੂੰ ਤੁਰੰਤ ਰਿਹਾਅ ਕੀਤਾ ਜਾਵੇ, ਜੇਕਰ ਅਜਿਹੀ ਨਹੀਂ ਹੁੰਦਾ ਤਾਂ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਕਾਲੀਆਂ ਝੰਡੀਆਂ ਲੈ ਕੇ ਮੋਦੀ ਸਰਕਾਰ ਿਖ਼ਲਾਫ਼ ਰੋਸ ਜ਼ਾਹਿਰ ਕੀਤਾ ਜਾਵੇਗਾ ਅਤੇ ਮੁੱਖ ਮਾਰਗਾਂ 'ਤੇ ਧਰਨੇ ਲਾਏ ਜਾਣਗੇ | ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਕਾਂਗਰਸ ਪਾਰਟੀ ਦੇ ਆਗੂ ਜਾਂ ਵਰਕਰ ਨਾਲ ਕਿਸੇ ਤਰ੍ਹਾਂ ਦੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਸੜਕ 'ਤੇ ਧਰਨੇ ਕਾਰਨ ਆਵਾਜਾਈ ਠੱਪ ਰਹੀ | ਇਸ ਮੌਕੇ ਸੇਵਾ ਮੁਕਤ ਪਿ੍ੰਸੀਪਲ ਜਸਵੰਤ ਸਿੰਘ ਬਰਾੜ, ਬਲਾਕ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਭਿੰਦਰ ਸ਼ਰਮਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ, ਬਲਾਕ ਕਾਂਗਰਸ ਦੇ ਸਾਬਕਾ ਪ੍ਰਧਾਨ ਰਮੇਸ਼ ਗਿਰਧਰ, ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਕੌਰ ਪਤੰਗਾ, ਕੌਾਸਲਰ ਰਾਜਵੀਰ ਸਿੰਘ ਬਿੱਟਾ ਗਿੱਲ, ਕਰਮਜੀਤ ਸਿੰਘ ਕੰਮਾ, ਸਰਪੰਚ ਗੁਰਵੰਤ ਸਿੰਘ ਚੜ੍ਹੇਵਣ, ਨੀਟਾ ਗੋਨਿਆਣਾ, ਨਾਨਕ ਚੰਦ ਮਹਿੰਦਰਾ, ਗੁਰਦੇਵ ਸਿੰਘ ਮੁਕੰਦ ਸਿੰਘ ਵਾਲਾ, ਸਰਪੰਚ ਬੋਹੜ ਸਿੰਘ ਜਟਾਣਾ, ਅਸ਼ਵਨੀ ਸ਼ਰਮਾ, ਨਿਰਭੈ ਸਿੰਘ ਸੰਗੂਧੌਣ, ਭੋਲਾ ਸੰਗੂੁਧੌਣ, ਗੁਰਪ੍ਰੀਤ ਸਿੰਘ ਗਿੱਲ, ਤਰਸੇਮ ਸ਼ਰਮਾ, ਗੁਰਦਾਸ ਸਿੰਘ ਬਧਾਈ, ਗੁਰਦੇਵ ਸਿੰਘ ਬਾਦਲ ਮਾਂਗਟਕੇਰ, ਜਗਤਾਰ ਸਿੰਘ ਬੁੱਟਰ, ਗੁਰਪ੍ਰੀਤ ਸਿੰਘ ਹਰੀਕੇ ਕਲਾਂ, ਵੀਰਪਾਲ ਕੌਰ, ਪ੍ਰਵੀਨ ਰਾਣੀ, ਅਮਨਦੀਪ ਸਿੰਘ, ਸੁਖਮੰਦਰ ਸਿੰਘ ਸੰਗੂਧੌਣ, ਮੋਹਕਮ ਸਿੰਘ ਬਰਾੜ, ਲਖਵੀਰ ਸਿੰਘ ਲੱਖਾ, ਰਾਜੇਸ਼ ਬਹਿਲ ਆਦਿ ਹਾਜ਼ਰ ਸਨ |
ਮਲੋਟ, 19 ਜੁਲਾਈ (ਮੱਕੜ)-ਸਥਾਨਕ ਗੁਰੂ ਰਵਿਦਾਸ ਨਗਰ ਦੀ ਰਹਿਣ ਵਾਲੀ ਔਰਤ ਨੇ ਆਪਣੀ ਨਨਾਣ 'ਤੇ ਕੁੱਟਮਾਰ ਕਰਨ ਦੇ ਦੋਸ਼ ਲਗਾਏ ਹਨ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਉਸ ਨੇ ਦੋਸ਼ ਲਗਾਇਆ ਕਿ ਉਸ ਦੀ ਨਨਾਣ ਅਤੇ ਉਸਦੇ ਬੇਟੇ ਨੇ ਘਰ ਆ ਕੇ ਉਸਦੇ ਅਤੇ ਉਸਦੇ ਪਤੀ ਨਾਲ ਹੱਥੋ ...
ਮਲੋਟ, 19 ਜੁਲਾਈ (ਗੁਰਮੀਤ ਸਿੰਘ ਮੱਕੜ)-ਪਿੰਡ ਮਹਿਣਾ ਵਿਖੇ ਬੱਸ ਅਤੇ ਮੋਟਰਸਾਈਕਲ ਦੀ ਹੋਈ ਟੱਕਰ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਲਕੀਤ ਸਿੰਘ ਪੁੱਤਰ ਰੂਪ ਸਿੰਘ, ਵਾਸੀ ਬਾਦਲ ਨੇ ਦੱਸਿਆ ਕਿ ਉਸ ਦਾ ਭਰਾ ਸੁਖਰਾਜ ਸਿੰਘ ...
ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪਿੰਡ ਬੂੜਾ ਗੁੱਜਰ ਨੂੰ ਪਾਣੀ ਤੋਂ ਬਚਾਉਣ ਲਈ ਸੇਮ ਨਾਲ ਨੂੰ ਚੌੜਾ ਤੇ ਡੂੰਘਾ ਕਰਨ ਦੀ ਲੋੜ ਹੈ | ਉਕਤ ਵਿਚਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਪ੍ਰਗਟ ...
ਮਲੋਟ, 19 ਜੁਲਾਈ (ਮੱਕੜ)-ਸਥਾਨਕ ਬਜਾਜ ਰੈਸਟੋਰੈਂਟ ਵਿਚ ਕੰਮ ਕਰਨ ਵਾਲੇ ਸੁਭਾਸ਼ ਚੰਦਰ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਉਹ ਕੈਰੋਂ ਰੋਡ 'ਤੇ ਸਟੇਟ ਬੈਂਕ ਵਿਚ ਪੈਸੇ ਜਮਾਂ ਕਰਵਾਉਣ ਗਿਆ ਸੀ ਅਤੇ ਆਪਣੀ ਸਕੂਟਰੀ ਗੇਟ ਦੇ ਬਾਹਰ ਤਾਲਾ ਲਗਾ ਕੇ ਖੜ੍ਹੀ ਕੀਤੀ ਸੀ, ਪ੍ਰੰਤੂ ...
ਮਲੋਟ, 19 ਜੁਲਾਈ (ਗੁਰਮੀਤ ਸਿੰਘ ਮੱਕੜ)-ਸਥਾਨਕ ਇਕ ਨਗਰ ਦੀ ਰਹਿਣ ਵਾਲੀ ਲੜਕੀ ਨੇ ਆਪਣੇ ਰਿਸ਼ਤੇ ਵਿਚ ਲੱਗਦੇ ਜੀਜੇ 'ਤੇ ਪਿਸਤੌਲ ਦੀ ਨੋਕ 'ਤੇ ਜਬਰ ਜਨਾਹ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਪੀੜਤ ਲੜਕੀ ਨੇ ਦੋਸ਼ ਲਗਾਇਆ ਕਿ ਉਸ ਦਾ ...
ਮਲੋਟ, 19 ਜੁਲਾਈ (ਗੁਰਮੀਤ ਸਿੰਘ ਮੱਕੜ)-ਪਿਛਲੇ ਸਮੇਂ ਵਿਚ ਫ਼ੂਡ ਸੈਕਟਰੀ ਕਾਹਨ ਸਿੰਘ ਪੰਨੂੰ ਵਲੋਂ ਚਲਾਈ ਗਈ ਮਿਸ਼ਨ ਤੰਦਰੁਸਤ ਪੰਜਾਬ ਦੀ ਮੁਹਿੰਮ ਠੁੱਸ ਹੋ ਗਈ ਹੈ | ਸ਼ਹਿਰ ਵਿਚ ਨਕਲੀ ਅਤੇ ਗੈਰ ਮਿਆਰੀ ਵਸਤੂਆਂ ਦੀ ਵਿਕਰੀ ਜ਼ੋਰਾਂ ਤੇ ਹੈ ਜਿਨ੍ਹਾਂ ਵਿਚ ਨਕਲੀ ...
ਮੰਡੀ ਕਿੱਲਿਆਂਵਾਲੀ, 19 ਜੁਲਾਈ (ਇਕਬਾਲ ਸਿੰਘ ਸ਼ਾਂਤ)-ਪੰਜਾਬ ਦੀ ਆਲਸੀ ਸਰਕਾਰ ਜਾਂ ਪੁਲਿਸ-ਸਿਵਲ ਪ੍ਰਸ਼ਾਸਨ ਤੋਂ ਸੁਣਵਾਈ ਕਰਵਾਉਣ ਜਾਂ ਇਨਸਾਫ਼ ਲਈ ਆਮ ਅਤੇ ਪੀੜਤ ਲੋਕਾਂ ਕੋਲ ਧਰਨੇ-ਮੁਜਾਹਰੇ ਅਤੇ ਸੜਕੀ ਜਾਮ ਵਾਲਾ ਸੰਘਰਸ਼ ਇੱਕੋ-ਇੱਕ ਰਾਹ ਰਹਿ ਗਿਆ ਹੈ | ਸ੍ਰੀ ...
ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (ਕੁਲਦੀਪ ਸਿੰਘ ਘੁਮਾਣ)-ਪ੍ਰੀ ਮਾਨਸੂਨ ਦੀ ਪਹਿਲੀ ਬਰਸਾਤ ਦਾ ਪਾਣੀ ਅਜੇ ਵੀ ਉਦੇਕਰਨ ਅਤੇ ਮਾਡਲ ਟਾਊਨ ਵਾਸੀਆਂ ਦਾ ਖਹਿੜਾ ਛੱਡਣ ਦੇ ਰੌਾਅ ਵਿਚ ਨਹੀਂ ਹੈ | ਹੁਣ ਇਹ ਪਾਣੀ ਮਾਡਲ ਟਾਊਨ ਵਿਚ ਦਾਖਲ ਹੋ ਗਿਆ ਹੈ ਅਤੇ ਗਲੀ ਨੰਬਰ ਛੇ ਦੇ ...
ਮੰਡੀ ਲੱਖੇਵਾਲੀ, 19 ਜੁਲਾਈ (ਮਿਲਖ ਰਾਜ)-ਥਾਣਾ ਲੱਖੇਵਾਲੀ ਮੁਖੀ ਇੰਸਪੈਕਟਰ ਬੇਅੰਤ ਕੌਰ ਦੀ ਅਗਵਾਈ ਵਿਚ ਸਰਕਾਰੀ ਸੈਕੰਡਰੀ ਸਕੂਲ ਲੱਖੇਵਾਲੀ (ਲੜਕੀਆਂ) ਵਿਖੇ ਵਿਦਿਆਰਥਣਾਂ ਨੂੰ ਸਵੈ ਰੱਖਿਆ, ਬੱਚਿਆਂ ਦੇ ਕਾਨੂੰਨੀ ਅਧਿਕਾਰਾਂ ਅਤੇ ਸਮਾਜ ਵਿਚ ਫੈਲ ਰਹੇ ਨਸ਼ਿਆਂ ...
ਮਲੋਟ, 19 ਜੁਲਾਈ (ਪਾਟਿਲ)-ਮਲੋਟ ਦੇ ਉਪਮੰਡਲ ਮੈਜਿਸਟ੍ਰੇਟ ਸ੍ਰੀ ਗੋਪਾਲ ਸਿੰਘ ਨੇ ਇਲਾਕੇ ਦੇ ਦਵਾਈ ਵਿਕ੍ਰੇਤਾਵਾਂ ਨਾਲ ਬੈਠਕ ਕਰਕੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ਵਿਚ ਸਹਿਯੋਗ ਦੇਣ ਲਈ ਕਿਹਾ ਹੈ | ਉਨ੍ਹਾਂ ਨੇ ਕਿਹਾ ਕਿ ਜ਼ਿਆਦਾਤਰ ਦਵਾਈ ...
ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਹੈਲਥ ਡਿਪਾਰਟਮੈਂਟ ਸੁਬਾਰਡੀਨੇਟ ਆਫਿਸਿਜ ਕਲੈਰੀਕਲ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਜਰਨਲ ਸਕੱਤਰ ਜਗਦੀਸ਼ ਠਾਕੁਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਕਲੈਰੀਕਲ ਕਾਮਿਆਂ ...
ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (ਰਣਜੀਤ ਸਿੰਘ ਢਿੱਲੋਂ)-ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਬ-ਡਵੀਜਨ ਪੱਧਰੀ ਕਬੱਡੀ ਨੈਸ਼ਨਲ ਸਟਾਈਲ ਦੇ ਮੁਕਾਬਲੇ ਕਰਵਾਏ ਜਾਣਗੇ | ਇਹ ਜਾਣਕਾਰੀ ...
ਮਲੋਟ, 19 ਜੁਲਾਈ (ਗੁਰਮੀਤ ਸਿੰਘ ਮੱਕੜ)-ਸਥਾਨਕ ਝਾਂਬ ਗੈਸਟ ਹਾਊਸ ਵਿਖੇ ਭਾਜਪਾ ਦੀ ਇਕ ਅਹਿਮ ਮੀਟਿੰਗ ਭਾਜਪਾ ਮੰਡਲ ਦੇ ਪ੍ਰਧਾਨ ਸੋਮਨਾਥ ਕਾਲੜਾ ਦੀ ਅਗਵਾਈ ਵਿਚ ਹੋਈ, ਜਿਸ ਵਿਚ ਸਾਬਕਾ ਆਈ.ਪੀ.ਐਸ ਅਤੇ ਪੰਜਾਬ ਭਾਜਪਾ ਦੇ ਵਾਇਸ ਪ੍ਰਧਾਨ ਆਰ.ਪੀ ਮਿੱਤਲ, ਮਹਿੰਦਰ ਭਗਤ ...
ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪਿੰਡ ਸੰਗੂਧੌਣ ਵਿਖੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਭਾਰੀ ਬਾਰਿਸ਼ ਤੋਂ ਬਾਅਦ ਝੋਨੇ ਅਤੇ ਨਰਮੇ ਦੀ ਫ਼ਸਲ ਡੁੱਬਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਬਾਨੋ ਬਾਈ ਦੇ ਪਤੀ ਜੀਤ ਸਿੰਘ, ...
ਮੰਡੀ ਲੱਖੇਵਾਲੀ, 19 ਜੁਲਾਈ (ਰੁਪਿੰਦਰ ਸਿੰਘ ਸੇਖੋਂ)-ਇਸ ਖੇਤਰ ਦੇ ਕਈ ਪਿੰਡਾਂ 'ਚ ਥੋੜ੍ਹਾ ਮੀਂਹ ਪਿਆ ਜਦੋਂਕਿ ਕਈ ਪਿੰਡਾਂ 'ਚ ਵੱਧ ਬਾਰਸ਼ ਤੇ ਡਰੇਨ ਦੇ ਓਵਰਫ਼ਲੋ ਹੋਣ ਕਾਰਨ ਫ਼ਸਲਾਂ ਪਾਣੀ 'ਚ ਡੁੱਬ ਗਈਆਂ | ਇਸ ਮੌਕੇ ਪਾਣੀ ਨਾਲ ਪ੍ਰਭਾਵਿਤ ਪਿੰਡ ਮੌੜ ਤੇ ਰਾਮਗੜ੍ਹ ...
ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਗੁਰੂਹਰਸਹਾਏ ਰੋਡ 'ਤੇ ਪੈਂਦਾ ਪਿੰਡ ਲੰਬੀਢਾਬ ਮੀਂਹ ਦੀ ਵੱਡੀ ਮਾਰ ਹੇਠ ਆ ਗਿਆ ਹੈ | ਇਸ ਪਿੰਡ ਦਾ 1500 ਏਕੜ ਰਕਬਾ ਪਾਣੀ ਦੀ ਮਾਰ ਹੇਠ ਹੋਣ ਕਾਰਨ ਝੋਨੇ ਦੀ ਫ਼ਸਲ ਡੁੱਬ ਗਈ ਹੈ | ਇਸ ਪਿੰਡ ਦਾ ਕੁੱਲ 2200 ਏਕੜ ...
ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (ਰਣਜੀਤ ਸਿੰਘ ਢਿੱਲੋਂ)-ਦੋ ਰਾਤਾਂ ਲਗਾਤਾਰ ਹੋਈ ਬਾਰਿਸ਼ ਕਾਰਨ ਪਿੰਡ ਭੁੱਟੀਵਾਲਾ ਦਾ ਕਰੀਬ 700 ਏਕੜ ਝੋਨੇ ਦਾ ਰਕਬਾ ਪਾਣੀ ਦੀ ਮਾਰ ਹੇਠ ਆ ਗਿਆ ਹੈ | ਪਿੰਡ ਦੇ ਦੋਵੇਂ ਛੱਪੜ ਓਵਰਫ਼ਲੋ ਹੋ ਕੇ ਪਾਣੀ ਗਲੀਆਂ ਵਿਚ ਚਲਾ ਗਿਆ, ਜਿਸ ਕਾਰਨ ...
ਗਿੱਦੜਬਾਹਾ, 19 ਜੁਲਾਈ (ਘੱਟੋਂ)-ਬੀਤੇ ਦਿਨ ਹੋਈ ਭਾਰੀ ਬਾਰਿਸ਼ ਨਾਲ 'ਕੀਤੇ ਖੁਸ਼ੀ, ਕੀਤੇ ਗਮ' ਵਾਲਾ ਮਾਹੌਲ ਬਣਿਆਂ ਹੋਇਆ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਪਿੰਡ ਗਿਲਜੇਵਾਲਾ ਅਤੇ ਕੋਠੇ ਸੁਰਗਾਪੁਰੀ ਦੇ ਕਿਸਾਨ ਗੁਲਜਾਰ ਸਿੰਘ, ਕਾਲਾ ਸਿੰਘ, ਸੁਖਪਾਲ ਸਿੰਘ, ...
ਮਲੋਟ, 19 ਜੁਲਾਈ (ਪਾਟਿਲ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਚੱਲ ਰਹੇ ਡੈਪੋ ਪ੍ਰੋਗਰਾਮ ਅਧੀਨ ਅੱਜ ਉਪ ਮੰਡਲ ਮੈਜਿਸਟ੍ਰੇਟ ਮਲੋਟ ਗੋਪਾਲ ਸਿੰਘ ਦੀ ਅਗਵਾਈ ਵਿਚ ਪਿੰਡ ਸ਼ਾਮਖੇੜਾ ਵਿਚ ਇਕ ਪ੍ਰੋਗਰਾਮ ਕਰਵਾਇਆ ਗਿਆ | ਇਸ ਦੌਰਾਨ ਐਸ.ਡੀ.ਐਮ. ਗੋਪਾਲ ਸਿੰਘ ਨੇ ਪਿੰਡ ...
ਦੋਦਾ 19 ਜੁਲਾਈ (ਰਵੀਪਾਲ)- ਲੋਕ ਮੋਰਚਾ ਪੰਜਾਬ ਦੇ ਜ਼ਿਲ੍ਹਾ ਆਗੂ ਪਿਆਰਾ ਲਾਲ ਦੋਦਾ ਨੇ ਪਿੰਡ ਭੁੱਟੀਵਾਲਾ ਵਿਚ 80 ਖੇਤ ਮਜ਼ਦੂਰ ਔਰਤਾਂ ਅਤੇ ਮਰਦਾਂ ਦੀ ਬਿਜਲੀ ਦਰਾਂ ਚ ਵਾਧੇ ਿਖ਼ਲਾਫ਼ ਮੀਟਿੰਗ ਕੀਤੀ | ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਿਜਲੀ ਦਰਾਂ ਚ ਵਾਧਾ ...
ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਐੱਮ.ਕੇ. ਅਰਾਵਿੰਦ ਕੁਮਾਰ ਆਈ.ਏ.ਐੱਸ. ਨੇ ਅੱਜ ਸ਼ਾਮ ਹੜ੍ਹ ਰਾਹਤ ਪ੍ਰਬੰਧਾਂ ਦੀ ਸਮੀਖਿਆ ਲਈ ਜ਼ਿਲ੍ਹੇ ਵਿਚ ਤਾਇਨਾਤ ਕੀਤੇ ਨੋਡਲ ਅਫ਼ਸਰਾਂ ਨਾਲ ਬੈਠਕ ਕੀਤੀ ਅਤੇ ...
ਗਿੱਦੜਬਾਹਾ, 19 ਜੁਲਾਈ (ਬਲਦੇਵ ਸਿੰਘ ਘੱਟੋਂ)-ਇਕ ਪਾਸੇ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਕਰਜ਼ਾਈ ਕਿਸਾਨਾਂ ਦੀਆਂ ਖੁਦਕੁਸ਼ੀਆਂ ਰੋਕਣ ਲਈ ਉਨ੍ਹਾਂ ਦੇ ਕਰਜ਼ੇ ਮੁਆਫ ਕਰਨ ਅਤੇ ਹੋਰ ਰਿਆਇਤਾਂ ਦੇਣ ਦੇ ਦਮਗਜੇ ਮਾਰੇ ਜਾ ਰਹੇ ਹਨ ਪਰ ਦੂਜੇ ਪਾਸੇ ਬੈਂਕਾਂ ਵਲੋਂ ਕਰਜ਼ਾਈ ...
ਮਲੋਟ, 19 ਜੁਲਾਈ (ਪਾਟਿਲ)-ਗੁਰੂ ਤੇਗ ਬਹਾਦਰ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਸਿਹਤ ਵਿਭਾਗ ਦੀ ਟੀਮ ਵਲੋਂ ਸੰਸਥਾ ਵਿਖੇ ਕੈਂਸਰ ਜਾਗਰੂਕਤਾ ਮੁਹਿੰਮ ਤਹਿਤ ਇਕ ਸੈਮੀਨਾਰ ਲਗਾਇਆ ਗਿਆ ਜਿਸ ਵਿਚ ਸਿਹਤ ਵਿਭਾਗ ਦੀ ਟੀਮ ਵਲੋਂ ਸਰਕਾਰੀ ਹਸਪਤਾਲ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX