ਤਾਜਾ ਖ਼ਬਰਾਂ


ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 3 hours ago
ਮਹਿਲ ਕਲਾਂ, 26 ਜਨਵਰੀ (ਤਰਸੇਮ ਸਿੰਘ ਚੰਨਣਵਾਲ ) - ਮਹਿਲ ਕਲਾਂ ਬਲਾਕ ਅਧੀਨ ਆਉਂਦੇ ਪਿੰਡ ਰਾਏਸਰ ਵਿਖੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ...
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  1 day ago
ਕੁੱਪ ਕਲਾਂ, 26 ਜਨਵਰੀ (ਕੁਲਦੀਪ ਸਿੰਘ ਲਵਲੀ/ਮਨਜਿੰਦਰ ਸਿੰਘ ਸਰੌਦ) ਅੱਜ ਮਲੇਰਕੋਟਲਾ-ਲੁਧਿਆਣਾ ਮਾਰਗ ਤੇ ਪਿੰਡ ਭੋਗੀਵਾਲ ਨੇੜੇ ਗੰਨੇ ਨਾਲ ਲੱਦੀ ਖੜ੍ਹੀ ਟਰਾਲੀ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ, ਜਦਕਿ...
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  1 day ago
ਲੋਹਟਬੱਦੀ, 26 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦਵਾਰਾ ਈਸ਼ਰਸਰ ਸਾਹਿਬ ਪਿੰਡ ਲੋਹਟਬੱਦੀ ਨੇੜੇ ਕਲਿਆਣ ਪੁਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ, 50 ਸਾਲ ਅੱਜ ਆਪਣਾ ਪੰਜ ਭੌਤਿਕ...
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 26 ਜਨਵਰੀ - ਹੈਦਰਾਬਾਦ ਪੁਲਿਸ ਨੇ ਲੰਗਰਹਾਉਸ ਪੁਲਿਸ ਥਾਣੇ ਦੀ ਹੱਦ ਅੰਦਰ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਖ਼ਿਲਾਫ਼ ਪ੍ਰਦਰਸ਼ਨ ਵਿਚ ਹਿੱਸਾ ਲੈਣ 'ਤੇ ਭੀਮ ਆਰਮੀ...
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 26 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਵਿਚ 'ਖੇਲੋ ਇੰਡੀਆ' ਵਿਚ ਹਿੱਸਾ ਲੈਣ ਵਾਲੇ ਖਿਡਾਰੀਆ ਤੇ ਮੇਜ਼ਬਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਰਾਸ਼ਟਰੀ ਖੇਡਾਂ ਇੱਕ ਅਜਿਹਾ ਅਖਾੜਾ ਹਨ, ਜਿਨ੍ਹਾਂ ਵਿਚ...
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  1 day ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  1 day ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਗਣਤੰਤਰ ਦਿਵਸ 'ਤੇ ਬੀ.ਐੱਸ.ਐਫ ਅਤੇ ਪਾਕਿ ਰੇਂਜਰਾਂ ਵਿਚਕਾਰ ਨਹੀਂ ਹੋਈਆਂ ਮਠਿਆਈ ਦਾ ਆਦਾਨ ਪ੍ਰਦਾਨ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ) - ਗਣਤੰਤਰ ਦਿਵਸ ਮੌਕੇ ਅਟਾਰੀ ਵਾਹਗਾ ਸਰਹੱਦ 'ਤੇ ਬੀ.ਐੱਸ.ਐਫ ਤੇ ਪਾਕਿ ਰੇਂਜਰਾਂ ਵਿਚਕਾਰ ਮਠਿਆਈ ਦਾ ਆਦਾਨ ਪ੍ਰਦਾਨ ਨਹੀਂ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  1 day ago
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  1 day ago
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  1 day ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  1 day ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  1 day ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  1 day ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  1 day ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 day ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  1 day ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  1 day ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  1 day ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  1 day ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  1 day ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  1 day ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  1 day ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  1 day ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  1 day ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  1 day ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  1 day ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  1 day ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  1 day ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  1 day ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551

ਤਰਨਤਾਰਨ

ਪੰਜਾਬ ਬੰਦ ਦੇ ਸੱਦੇ 'ਤੇ ਤਰਨ ਤਾਰਨ ਤੇ ਪੱਟੀ ਰਿਹਾ ਮੁਕੰਮਲ ਬੰਦ

ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)- ਦਿੱਲੀ ਵਿਖੇ ਗੁਰੂ ਰਵਿਦਾਸ ਦੇ ਮੰਦਰ ਨੂੰ ਢਾਹੇ ਜਾਣ ਦੇ ਰੋਸ ਵਜੋਂ ਵਾਲਮੀਕਿ ਤੇ ਰਵਿਦਾਸ ਭਾਈਚਾਰੇ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਸਵੇਰੇ ਤਰਨ ਤਾਰਨ ਸ਼ਹਿਰ ਦੀਆਂ ਦੁਕਾਨਾਂ ਅਤੇ ਹੋਰ ਕਾਰੋਬਾਰ ਆਮ ਵਾਂਗ ਖੁੱਲ੍ਹੇ ਰਹੇ ਪਰ 12 ਵਜੇ ਦੇ ਕਰੀਬ ਭਾਈਚਾਰੇ ਨਾਲ ਸਬੰਧਤ ਜਥੇਬੰਦੀਆਂ ਦੇ ਸੈਂਕੜੇ ਨੌਜਵਾਨਾਂ ਨੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਖੁੱਲ੍ਹੀਆਂ ਦੁਕਾਨਾਂ ਨੂੰ ਬੰਦ ਕਰਵਾ ਦਿੱਤਾ | ਦੁਕਾਨਾਂ ਬੰਦ ਕਰਵਾਉਣ ਸਮੇਂ ਪ੍ਰਦਰਸ਼ਨਕਾਰੀਆਂ ਦੇ ਨਾਲ ਵੱਡੀ ਗਿਣਤੀ ਵਿਚ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ | ਤਰਨ ਤਾਰਨ ਵਿਚ ਬੰਦ ਮੁਕੰਮਲ ਤੌਰ 'ਤੇ ਰਿਹਾ ਅਤੇ ਕੋਈ ਘਟਨਾ ਨਹੀਂ ਵਾਪਰੀ | ਇਸ ਸਬੰਧ ਵਿਚ ਵੱਖ ਵੱਖ ਜਥੇਬੰਦੀਆਂ ਦੇ ਨੁਮਾਇੰਦੇ ਗਾਂਧੀ ਪਾਰਕ ਵਿਖੇ ਇਕੱਠੇ ਹੋਏ ਜਿੱਥੇ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਗੁਰੂ ਰਵਿਦਾਸ ਦਾ ਦਿੱਲੀ ਵਿਖੇ ਜੋ ਮੰਦਰ ਢਾਹਿਆ ਗਿਆ ਹੈ, ਉਸ ਨਾਲ ਰਵਿਦਾਸ ਭਾਈਚਾਰੇ ਦੇ ਦਿਲਾਂ ਨੂੰ ਭਾਰੀ ਸੱਟ ਵੱਜੀ ਹੈ ਅਤੇ ਅਸੀਂ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਜਿਸ ਜਗ੍ਹਾ 'ਤੇ ਮੰਦਰ ਢਾਹਿਆ ਗਿਆ, ਉਸੇ ਜਗ੍ਹਾ 'ਤੇ ਉਸ ਦੀ ਤੁਰੰਤ ਉਸਾਰੀ ਕੀਤੀ ਜਾਵੇ | ਜੇਕਰ ਢਾਹੇ ਗਏ ਮੰਦਰ ਦੀ ਉਸਾਰੀ ਜਲਦੀ ਨਾ ਕੀਤੀ ਗਈ ਤਾ ਰੋਸ ਪ੍ਰਦਰਸ਼ਨ ਜਾਰੀ ਰਹੇਗਾ | ਪ੍ਰਦਰਸ਼ਨਕਾਰੀ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿਚ ਗਏ ਅਤੇ ਸਰਕਾਰ ਦੇ ਿਖ਼ਲਾਫ਼ ਭਾਰੀ ਨਾਅਰੇਬਾਜ਼ੀ ਕੀਤੀ | ਇਸ ਮੌਕੇ ਭਗਵਾਨ ਵਾਲਮੀਕਿ ਸੰਗਠਨ ਦੇ ਪੰਜਾਬ ਪ੍ਰਧਾਨ ਮਨਜੀਤ ਸਿੰਘ ਮਿੰਟੂ, ਸ਼ਾਮ ਸਿੰਘ ਮੁਰਾਦਪੁਰਾ ਪ੍ਰਧਾਨ, ਕੌਾਸਲਰ ਤਿਲਕ ਰਾਜ, ਲਲਿਤ ਕੁਮਾਰ ਲਵਲੀ ਪ੍ਰਧਾਨ, ਰਜੇਸ਼ ਕੁਮਾਰ ਭੰਡਾਰੀ, ਸਾਹਿਬ ਸਿੰਘ, ਰਸਾਲ ਸਿੰਘ ਬਿੱਟੂ, ਜਸਪਾਲ ਸਿੰਘ, ਅਮਨਦੀਪ ਸਿੰਘ, ਨਿਸ਼ਾਨ ਸਿੰਘ, ਨਰੇਸ਼ ਕੁਮਾਰ ਪ੍ਰਧਾਨ ਭਗਤ ਰਵਿਦਾਸ ਸਭਾ, ਰਾਜ ਕੁਮਾਰ ਮੀਤ ਪ੍ਰਧਾਨ, ਮੋਹਨ ਲਾਲ, ਜਗਦੀਸ਼ ਬਿੱਟੂ, ਰਵੀ, ਬਿੰਦਾ, ਸਤਪਾਲ, ਵਿਜੈ, ਬਚਨ ਲਾਲ, ਸੋਨੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਵੱਖ ਵੱਖ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ |
ਭਿੱਖੀਵਿੰਡ 'ਚ ਬੰਦ ਨੂੰ ਨਹੀਂ ਕੋਈ ਹੁੰਗਾਰਾ, ਪੁਲਿਸ ਵਲੋਂ ਫਲੈਗ ਮਾਰਚ
ਭਿੱਖੀਵਿੰਡ, (ਬੌਬੀ)- ਰਵਿਦਾਸੀਆ ਭਾਈਚਾਰੇ ਵਲੋਂ ਅੱਜ ਪੰਜਾਬ ਬੰਦ ਦੇ ਸੱਦੇ ਦੇ ਸਬੰਧ ਵਿਚ ਭਿੱਖੀਵਿੰਡ ਪੁਲਿਸ ਦੇ ਡੀ.ਐੱਸ.ਪੀ. ਸੁਲੱਖਣ ਸਿੰਘ ਮਾਨ ਦੀ ਅਗਵਾਈ ਹੇਠ ਪੁਰੀ ਤਰ੍ਹਾਂ ਅਲਰਟ ਸੀ, ਭਾਵੇਂ ਭਿੱਖੀਵਿੰਡ ਇਲਾਕੇ ਵਿਚ ਲੋਕਾਂ ਵਲੋਂ ਪੰਜਾਬ ਬੰਦ ਨੂੰ ਕੋਈ ਹੁੰਗਾਰਾ ਨਹੀਂ ਦਿੱਤਾ ਗਿਆ ਪਰ ਆਮ ਲੋਕਾਂ ਅਤੇ ਦੁਕਾਨਦਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭਿੱਖੀਵਿੰਡ ਪੁਲਿਸ ਵਲੋਂ ਐੱਸ.ਐੱਚ.ਓ. ਭਿੱਖੀਵਿੰਡ ਸੁਖਚੈਨ ਸਿੰਘ ਦੀ ਅਗਵਾਈ ਹੇਠ ਭਿੱਖੀਵਿੰਡ ਦੀਆਂ ਸਾਰੀਆਂ ਸੜਕਾਂ 'ਤੇ ਪੈਦਲ ਫਲੈਗ ਮਾਰਚ ਕੀਤਾ ਗਿਆ ਤਾਂ ਜੋ ਕੋਈ ਸ਼ਰਾਰਤੀ ਅਨਸਰ ਕੋਈ ਸ਼ਰਾਰਤ ਨਾ ਕਰੇ | ਇਸ ਫਲੈਗ ਮਾਰਚ ਵਿਚ ਹੈੱਡ ਕਾਂਸਟੇਬਲ ਮਲਕੀਤ ਸਿੰਘ ਡੱਲ, ਮੁਣਸ਼ੀ ਗੁਰਵਿੰਦਰ ਸਿੰਘ, ਥਾਣਾ ਮੁਖੀ ਕੱਚਾ ਪੱਕਾ ਝਿਰਮਲ ਸਿੰਘ, ਏ.ਐੱਸ.ਆਈ. ਸਲਵਿੰਦਰ ਸਿੰਘ, ਐੱਚ.ਸੀ. ਰੇਸ਼ਮ ਸਿੰਘ, ਐੱਮ.ਸੀ ਰਾਜਬੀਰ ਸਿੰਘ ਅਤੇ ਵੱਡੀ ਗਿਣਤੀ ਪੁਲਿਸ ਫੋਰਸ ਨੇ ਭਾਗ ਲਿਆ |
ਕਸਬਾ ਫਤਿਆਬਾਦ ਵਿਖੇ ਭਗਤ ਰਵਿਦਾਸ ਸਭਾ ਨੇ ਕੱਢਿਆ ਰੋਸ ਮਾਰਚ
ਫਤਿਆਬਾਦ, (ਹਰਵਿੰਦਰ ਸਿੰਘ ਧੂੰਦਾ)¸ ਅੱਜੇ ਦੇ ਪੰਜਾਬ ਬੰਦ ਦੇ ਸੱਦੇ ਦਾ ਕਸਬਾ ਫਤਿਆਬਾਦ ਅਤੇ ਲਾਗਲੇ ਪਿੰਡਾਂ ਵਿਚ ਕੋਈ ਅਸਰ ਵੇਖਣ ਨੂੰ ਨਹੀਂ ਮਿਲਿਆ ਪਰ ਇਸ ਸਬੰਧ ਵਿਚ ਭਗਤ ਰਵਿਦਾਸ ਸਭਾ ਫਤਿਆਬਾਦ ਦੇ ਪ੍ਰਧਾਨ ਬਸੰਤ ਸਿੰਘ ਪੰਚ ਦੀ ਅਗਵਾਈ ਹੇਠ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ ਜੋ ਭਗਤ ਰਵਿਦਾਸ ਮੁਹੱਲੇ ਤੋਂ ਸ਼ੁਰੂ ਹੋ ਕੇ ਮੇਨ ਬਾਜ਼ਾਰ ਵਿਚੋਂ ਲੰਘਿਆ ਜਿਸ ਦੌਰਾਨ ਹਾਜ਼ਰ ਬਰਾਦਰੀ ਦੇ ਲੋਕਾਂ ਨੇ ਮੋਦੀ ਸਰਕਾਰ ਵਿਰੁੱਧ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ | ਪ੍ਰਧਾਨ ਬਸੰਤ ਸਿੰਘ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਦੀ ਇਸ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਜਸਵਿੰਦਰ ਸਿੰਘ ਜੱਸ, ਜਗਜੀਤ ਸਿੰਘ ਕਾਲੂ, ਸੁਰਜੀਤ ਸਿੰਘ ਨੰਡਾ, ਰਾਮ ਜੀ ਦਾਸ, ਸੁਖਵਿੰਦਰ ਸਿੰਘ ਸ਼ੂਕਾ, ਸੰਤੋਖ ਰਾਜ, ਪ੍ਰਸ਼ੋਤਮ ਲਾਲ, ਪੱਪੂ ਪਲੰਬਰ ਅਤੇ ਹੋਰ ਹਾਜ਼ਰ ਸਨ |
ਹਰੀਕੇ ਪੱਤਣ ਵਿਖੇ ਰਵਿਦਾਸ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ
ਹਰੀਕੇ ਪੱਤਣ, (ਸੰਜੀਵ ਕੁੰਦਰਾ)- ਰੋਸ ਵਜੋਂ ਕਸਬਾ ਹਰੀਕੇ ਪੱਤਣ ਵਿਚ ਰਵਿਦਾਸ ਭਾਈਚਾਰੇ ਵਲੋਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਗੁਰੂ ਰਵਿਦਾਸ ਸਭਾ ਹਰੀਕੇ ਦੇ ਪ੍ਰਧਾਨ ਸੋਮਨਾਥ ਤੇ ਅੰਗਰੇਜ ਸਿੰਘ ਦੀ ਅਗਵਾਈ ਵਿਚ ਰਵਿਦਾਸ ਭਾਈਚਾਰੇ ਵਲੋਂ ਰੋਸ ਮਾਰਚ ਕੀਤਾ ਗਿਆ | ਰੋਸ ਮਾਰਚ ਵਿਚ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਆਗੂ ਕਾ: ਨਿਰਪਾਲ ਸਿੰਘ, ਅਮਰਜੀਤ ਸਿੰਘ ਅਤੇ ਜੋਗਿੰਦਰ ਸਿੰਘ ਨੇ ਆਪਣੇ ਸਾਥੀਆਂ ਸਮੇਤ ਸਮਰਥਨ ਦਿੱਤਾ | ਹਰੀਕੇ ਪੱਤਣ ਦੇ ਬਾਜ਼ਾਰਾਂ ਵਿਚ ਰੋਸ ਮਾਰਚ ਕਰਨ ਉਪਰੰਤ ਚੌਕ ਵਿਚ ਮੋਦੀ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਤੇ ਪੁਤਲਾ ਫੂਕਿਆ ਗਿਆ | ਪ੍ਰਧਾਨ ਸੋਮਨਾਥ ਨੇ ਕਿਹਾ ਕਿ ਦਿੱਲੀ ਵਿਚ ਗੁਰੂ ਰਵਿਦਾਸ ਦਾ ਮੰਦਰ ਢਾਹਿਆ ਗਿਆ ਤੇ ਇਹ ਘੱਟ ਗਿਣਤੀਆਂ 'ਤੇ ਆਰ.ਐੱਸ.ਐੱਸ. ਦਾ ਸਿੱਧਾ ਹਮਲਾ ਹੈ | ਕਾ: ਨਿਰਪਾਲ ਸਿੰਘ ਨੇ ਕਿਹਾ ਕਿ ਦਲਿਤ ਭਾਈਚਾਰੇ ਨੂੰ ਫਿਰ ਤੋਂ ਗੁਲਾਮ ਬਣਾਉਣ ਦੇ ਇਰਾਦੇ ਨਾਲ ਮੰਦਰ ਢਾਹੁਣਾ ਇਕ ਕੋਝੀ ਹਰਕਤ ਹੈ ਤੇ ਮੋਦੀ ਸਰਕਾਰ ਧਰਮਾਂ ਦੇ ਨਾਂਅ 'ਤੇ ਲੋਕਾਂ ਨੂੰ ਵੰਡ ਕੇ ਆਪਸੀ ਭਾਈਚਾਰਾ ਖਤਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਦਾ ਆਰ.ਐੱਮ.ਪੀ.ਆਈ. ਵਲੋਂ ਡੱਟਵਾਂ ਵਿਰੋਧ ਕੀਤਾ ਜਾਵੇਗਾ | ਇਸ ਮੌਕੇ ਦਰਸ਼ਨ ਸਿੰਘ, ਰਾਕੇਸ਼ ਕੁਮਾਰ, ਦਲਜੀਤ ਸਿੰਘ, ਪ੍ਰਭਦੀਪ ਸਿੰਘ, ਅਜੈਬ ਸਿੰਘ, ਰਿਖੀ ਰਾਮ, ਅਸ਼ੋਕ ਕੁਮਾਰ, ਚਰਨ ਕੌਰ, ਤੇਜ ਕੌਰ, ਜਨਕ ਰਾਣੀ, ਪ੍ਰਮਜੀਤ ਕੌਰ, ਚੰਨ ਕੌਰ, ਦਲਬੀਰ ਕੌਰ, ਰੇਖਾ ਰਾਣੀ, ਪਿੰਕੀ, ਰਾਣੀ ਅਤੇ ਬਿਮਲਾ ਰਾਣੀ ਆਦਿ ਹਾਜ਼ਰ ਸਨ |
ਰਵਿਦਾਸ ਸਮਾਜ ਨੇ ਪੱਟੀ 'ਚ ਕੇਂਦਰ ਅਤੇ ਦਿੱਲੀ ਸਰਕਾਰ ਦੇ ਪੁਤਲੇ ਫੂਕੇ
ਪੱਟੀ, (ਕੁਲਵਿੰਦਰਪਾਲ ਸਿੰਘ ਕਾਲੇਕੇ)¸ ਦਿੱਲੀ ਵਿਖੇ ਗੁਰੂ ਰਵਿਦਾਸ ਦਾ ਪ੍ਰਚੀਨ ਮੰੰਦਰ ਢਾਹੇ ਜਾਣੇ ਦੇ ਰੋਸ ਵਿਚ ਅੱਜ ਪੰਜਾਬ ਬੰਦ ਦੇ ਸੱਦੇ ਤਹਿਤ ਪੱਟੀ ਵਿਖੇ ਭਗਤ ਰਵਿਦਾਸ ਸਮਾਜ ਅਤੇ ਰੇਂਗਰ ਸਮਾਜ ਦੇ ਲੋਕਾਂ ਵਲੋਂ ਰੋਸ ਮਾਰਚ ਕੱਢ ਕੇ ਮੋਦੀ ਸਰਕਾਰ ਅਤੇ ਦਿੱਲੀ ਦੀ ਕੇਜਰੀਵਾਲ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਕੇੇ ਪੁਤਲੇ ਫੂਕੇ ਗਏ | ਇਸ ਮੌਕੇ ਜਨਤਕ ਜਥੇਬੰਦੀਆਂ ਵਲੋਂ ਜਿੱਥੇ ਆਪਣਾ ਸਮਰਥਨ ਦਿੱਤਾ ਉੱਥੇ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾ ਬੰਦ ਰੱਖੀਆ | ਗੁਰਦੁਆਰਾ ਬੀਬੀ ਰਜ਼ਨੀ ਤੋਂ ਬਲਵੰਤ ਸਿੰਘ ਦੀ ਅਗਵਾਈ ਵਿੱਚ ਰੋਸ ਮਾਰਚ ਦੀ ਸ਼ੁਰੂਆਤ ਕੀਤੀ ਗਈ | ਵੱਖ-ਵੱਖ ਬਜ਼ਾਰਾਂ ਵਿੱਚ ਹੁੰਦਾ ਹੋਇਆ ਰੋਸ ਮਾਰਚ ਪੱਟੀ ਦੇ ਗਾਧੀ ਸੱਥ, ਕੁੱਲਾ ਚੌਕ ਅਤੇ ਵੇਰਕਾ ਚੌਕ ਵਿਖੇ ਪੁੱਜਾ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਰਵਿੰਦ ਕੇਜ਼ਰੀਵਾਲ ਦੇ ਪੁਤਲੇ ਫੂਕ ਕੇ ਸਰਕਾਰਾਂ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਮੰਦਰ ਦਾ ਨਿਰਮਾਣ ਉਸੇ ਜਗ੍ਹਾ 'ਤੇ ਕਰਵਾਇਆ ਜਾਵੇ | ਜੇਕਰ ਅਜਿਹਾ ਨਹੀਂ ਹੁੰਦਾ ਤਾਂ ਆਗੂਆਂ ਦੇ ਸੱਦੇ 'ਤੇ ਸੰਘਰਸ਼ ਨੂੰ ੂ ਹੋਰ ਤਿੱਖਾ ਕੀਤਾ ਜਾਵੇਗਾ | ਆਗੂਆਂ ਵਲੋਂ ਐੱਸ.ਡੀ.ਐੱਮ. ਪੱਟੀ ਰਾਹੀ ਭਾਰਤ ਸਰਕਾਰ ਨੂੰ ਮੰਗ ਪੱਤਰ ਭੇਜਿਆ ਗਿਆ | ਇਸ ਮੌਕੇ ਸੇਵਾਦਾਰ ਗੁਰਦੀਪ ਨਾਥ, ਰਣਜੀਤ ਸਿੰਘ, ਧਰਮ ਸਿੰਘ ਪੱਟੀ, ਬਲਵੰਤ ਰਾਏ ਪ੍ਰਧਾਨ, ਡਾ. ਨਿਰਮਲ ਸਿੰਘ, ਸੁਰਜੀਤ ਸਿੰਘ, ਨਿਸ਼ਾਨ ਸਿੰਘ, ਕਾ. ਧਰਮ ਸਿੰਘ, ਲਛਮਣ ਦਾਸ, ਕੌਾਸਲਰ ਅਜੇ ਕੁਮਾਰ, ਕਿਸ਼ਨ ਲਾਲ, ਬਲਦੇਵ ਸਿੰਘ, ਜਤਿੰਦਰ ਕੁਮਾਰ, ਦੇਸ ਰਾਜ, ਕੇਵਲ ਕੁਮਾ, ਭਾਗੀ ਰਾਮ, ਲਛਮਣ ਦਾਸ, ਬਾਲ ਮੁਕੰਦ, ਹਰੀ ਚੰਦ, ਓਮ ਪ੍ਰਕਾਸ਼, ਲਹੋਰੀ ਰਾਮ, ਸ਼ੁਭਾਸ ਚੰਦ, ਮੁਕੇਸ਼ ਕੁਮਾਰ ਚਰਨਜੀਤ ਹਾਜ਼ਰ ਸਨ | ਇਸ ਮੌਕੇ 'ਤੇ ਮੂਲ ਨਿਵਸੀ , ਬਹੁਜਨ ਸਮਾਜ ਪਾਰਟੀ, ਬਾਬਾ ਜੀਵਨ ਸਿੰਘ ਭਲਾਈ ਟਰੱਸਟ, ਸੁਰਜੀਤ ਸਿੰਘ ਪ੍ਰਧਾਨ ਗੁਰੂ ਰਵੀਦਾਸ ਸਭਾ ਪੱਟੀ, ਰੇਂਗਰ ਸਮਾਜ ਪੱਟੀ, ਡਾ. ਭੀਮ ਰਾਓ ਅੰਬੇਡਕਰ ਸਵਿਧਾਨ ਬਚਾਓ ਸਾਝਾ ਮੋਰਚਾ, ਸ਼ਹੀਦ ਬਾਬਾ ਜੀਵਨ ਸਿੰਘ, ਮਹਿੰਦਰ ਸਿੰਘ, ਧਰਮ ਪ੍ਰਚਾਰ ਮਿਸ਼ਨ ਪੰਚਾਬ, ਗੱਲਾ ਮਜ਼ਦੂਰ ਯੂਨੀਅਨ, ਭਗਵਾਨ ਵਾਲਮੀਕਿ ਸਮਾਜ ਪੱਟੀ, ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਧਰਮ ਸਿੰਘ, ਜਮਹੂਰੀ ਕਿਸਾਨ ਸਭਾ ਪੰਜਾਬ, ਪੈਨਸ਼ਨਰ ਐਸੋਸੀਏਸ਼ਨ ਪੰਜਾਬ ਦੇ ਨੁਮਾਇਦਿਆਂ ਵਲੋਂ ਸਹਿਯੋਗ ਦਿੱਤਾ ਗਿਆ | ਇਸ ਮੌਕੇ ਡੀ.ਐੱਸ.ਪੀ. ਰਾਜਬੀਰ ਸਿੰਘ ਦੀ ਅਗਵਾਈ ਵਿਚ ਥਾਣਾ ਮੁਖੀ ਭੁਪਿੰਦਰ ਸਿੰਘ ਦੀ ਅਗਵਾਈ ਵਿਚ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ | ਇਸ ਮੌਕੇ 'ਤੇ ਵਿਦਿਅਕ ਅਦਾਰੇ ਵੀ ਬੰਦ ਰਹੇ |

ਬਾਬਾ ਸਰੂਪ ਸਿੰਘ ਦੇ ਦਸਹਿਰੇ ਮੌਕੇ ਵੱਡੀ ਗਿਣਤੀ 'ਚ ਸੰਗਤ ਪੁੱਜੀ

ਪੱਟੀ, 13 ਅਗਸਤ (ਅਵਤਾਰ ਸਿੰਘ ਖਹਿਰਾ)¸ ਗੁਰਦਆਰਾ ਭੱਠ ਸਾਹਿਬ ਦੇ ਮੁੱਖ ਸੇਵਾਦਾਰ ਗਿਆਨੀ ਸਰੂਪ ਸਿੰਘ ਜੋ ਪਿਛਲੇ ਦਿਨੀਂ ਪੰਜ ਭੂਤਕ ਸਰੀਰ ਦਾ ਤਿਆਗ ਕਰਕੇ ਪ੍ਰਲੋਕ ਦਮਨ ਕਰ ਗਏ ਸਨ, ਨਮਿਤ ਆਰੰਭ ਹੋਏ ਅਖੰਡ ਪਾਠ ਦੇ ਭੋਗ ਅੱਜ ਗੁਰਦਆਰਾ ਭੱਠ ਸਾਹਿਬ ਵਿਖੇ ਪੈਣ ਉਪਰੰਤ ...

ਪੂਰੀ ਖ਼ਬਰ »

11 ਗ੍ਰਾਮ ਹੈਰੋਇਨ ਸਮੇਤ ਕੀਤੇ ਦੋ ਕਾਬੂ

ਸਰਾਏਾ ਅਮਾਨਤ ਖਾਂ, 13 ਅਗਸਤ (ਨਰਿੰਦਰ ਸਿੰਘ ਦੋਦੇ)-ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਵੱਖ ਵੱਖ ਕੇਸਾਂ ਵਿਚ 5 ਤੇ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਏ. ਐਸ .ਆਈ. ...

ਪੂਰੀ ਖ਼ਬਰ »

ਬੀ.ਐੱਸ.ਐੱਫ. ਵਲੋਂ ਸਰਹੱਦ 'ਤੇ ਜ਼ਮੀਨ 'ਚ ਦਬਾਈ ਹੋਈ 33 ਕਰੋੜ ਦੀ ਹੈਰੋਇਨ ਬਰਾਮਦ

ਖੇਮਕਰਨ, 13 ਅਗਸਤ (ਰਾਕੇਸ਼ ਕੁਮਾਰ ਬਿੱਲਾ)- ਬੀ.ਐੱਸ.ਐੱਫ. ਨੇ ਹਿੰਦ ਪਾਕਿ ਤਸਕਰਾਂ ਵਲੋਂ ਜ਼ੀਰੋ ਲਾਈਨ ਨਜ਼ਦੀਕ ਜ਼ਮੀਨ ਵਿਚ ਦਬਾਈ ਦੋ ਪਲਾਸਟਿਕ ਦੀਆਂ ਬੋਤਲਾਂ ਵਿਚ ਪਾਈ 33 ਕਰੋੜ ਦੀ ਸਾਢੇ 6 ਕਿਲੋ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ | ਬੀ.ਐੱਸ.ਐੱਫ. ਵਲੋਂ ...

ਪੂਰੀ ਖ਼ਬਰ »

ਅੱਠ ਜ਼ਿਲਿ੍ਹਆਂ ਦਾ ਵਾਟਰ ਸਰਵੇ ਕਰਨ ਦਾ ਟੈਂਡਰ ਦਿਵਾਉਣ ਬਦਲੇ 36 ਲੱਖ ਰੁਪਏ ਦੀ ਠੱਗੀ ਮਾਰੀ

ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)-ਪੰਜ ਜ਼ਿਲਿ੍ਹਆਂ ਦਾ ਵਾਟਰ ਸਰਵ੍ਹੇ ਕਰਨ ਦੇ ਟੈਂਡਰ ਦਿਵਾਉਣ ਬਦਲੇ 36 ਲੱਖ ਦੀ ਠੱਗੀ ਮਾਰਨ ਦੇ ਦੋਸ਼ ਹੇਠ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਦੇ ਿਖ਼ਲਾਫ਼ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਰਾਜ ਪੱਧਰੀ ਸਮਾਗਮ 'ਚ ਹੋਵੇਗਾ ਅਮਨਪ੍ਰੀਤ ਕੌਰ (ਸਮਰਪਣ ਸੋਸਾਇਟੀ) ਦਾ ਸਨਮਾਨ

ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)-ਪੰਜਾਬ ਦੇ ਸਟੇਟ ਦਿਵਿਆਂਗਜਨ ਕੋਆਰਡੀਨੇਟਰ ਅਮਰਜੀਤ ਸਿੰਘ ਆਨੰਦ ਦੀ ਯੋਗ ਅਗਵਾਈ ਹੇਠ ਲੋਕ ਸਭਾ ਚੋਣਾਂ 2019 ਦੌਰਾਨ ਹਰੇਕ ਜ਼ਿਲ੍ਹੇ ਦੇ ਕੋਆਰਡੀਨੇਟਰਾਂ ਦੀਆਂ ਟੀਮਾਂ ਵਲੋਂ ਬੂਥਾਂ ਦਾ ਆਡਿਟ ਕੀਤਾ ਗਿਆ ਤਾਂ ਕਿ ਦਿਵਿਆਂਗਜਨਾਂ ...

ਪੂਰੀ ਖ਼ਬਰ »

ਗੋਲੀ ਚਲਾਉਣ 'ਤੇ 6 ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 13 ਅਗਸਤ (ਪਰਮਜੀਤ ਜੋਸ਼ੀ)- ਥਾਣਾ ਸਦਰ ਤਰਨ ਤਾਰਨ ਅਧੀਨ ਪਿੰਡ ਰੂੜੇਆਸਲ ਵਿਖੇ ਇਕ ਵਿਅਕਤੀ 'ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀ ਚਲਾਉਣ ਦੇ ਦੋਸ਼ ਹੇਠ ਪੁਲਿਸ ਨੇ ਛੇ ਵਿਅਕਤੀਆਂ ਦੇ ਿਖ਼ਲਾਫ਼ ਇਰਾਦਾ ਕਤਲ ਤੇ ਹੋਰਨਾਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ...

ਪੂਰੀ ਖ਼ਬਰ »

ਇੰਗਲੈਂਡ 'ਚ ਹੋ ਰਹੇ ਵਿਕਲਾਂਗ ਟੀ-20 ਵਿਸ਼ਵ ਸੀਰੀਜ਼ 'ਚ ਤਰਨ ਤਾਰਨ ਦਾ ਨੌਜਵਾਨ ਗੁਰੀ ਕੰਗ ਕਰ ਰਿਹੈ ਵਧੀਆ ਪ੍ਰਦਰਸ਼ਨ

ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)- ਇੰਗਲੈਂਡ ਵਿਖੇ ਹੋ ਰਹੇ ਵਿਕਲਾਂਗ ਟੀ-20 ਵਿਸ਼ਵ ਸੀਰੀਜ਼ ਵਿਚ ਦੋ ਪੰਜਾਬੀ ਨੌਜਵਾਨਾਂ ਦੇ ਸ਼ਾਨਦਾਰ ਪ੍ਰਦਸ਼ਨ ਸਦਕਾ ਭਾਰਤੀ ਟੀਮ ਦੇ ਫਾਈਨਲ ਵਿਚ ਪੁੱਜਣ 'ਤੇ ਜੰਡਿਆਲਾ ਰੋਡ ਸਥਿਤ ਟੀਮ ਗਲੋਬਲ ਵਲੋਂ ਟੀਮ ਦੇ ਐਮ.ਡੀ. ਸੈਮ ਗਿੱਲ ...

ਪੂਰੀ ਖ਼ਬਰ »

ਰੱਖੜ ਪੁੰਨਿਆ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੀ ਕਾਨਫ਼ਰੰਸ ਆਪਣਾ ਇਤਿਹਾਸ ਦੁਹਰਾਏਗੀ-ਜਥੇ: ਕਰਮੂੰਵਾਲਾ

ਚੋਹਲਾ ਸਾਹਿਬ, 13 ਅਗਸਤ (ਬਲਵਿੰਦਰ ਸਿੰਘ)- 15 ਅਗਸਤ ਨੂੰ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਰੱਖੀ ਗਈ ਸ਼ੋ੍ਰਮਣੀ ਅਕਾਲੀ ਦਲ (ਬ) ਦੀ ਕਾਨਫਰੰਸ ਇਕੱਠ ਪੱਖੋਂ ਲਾ ਮਿਸਾਲ ਹੋਵੇਗੀ ਅਤੇ ਆਪਣਾ ਪੁਰਾਣਾ ਇਤਿਹਾਸ ਦੁਹਰਾਏਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਕਾਨਫ਼ਰੰਸ ਵਿਚ ਹੋਣ ਵਾਲਾ ਵਿਸ਼ਾਲ ਇਕੱਠ ਇਤਿਹਾਸਕ ਹੋਵੇਗਾ-ਮੰਨਾ

ਮੀਆਂਵਿੰਡ, 13 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)¸ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਹਲਕੇ ਦੇ ਸੀਨੀਅਰ ਅਕਾਲੀ ਆਗੂਆਂ ਨਾਲ ਮੀਟਿੰਗ ਕਰਕੇ 15 ਅਗਸਤ ਨੂੰ ਹਲਕੇ ਦੇ ਪਿੰਡਾਂ ਵਿਚੋਂ ਵੱਧ ਤੋਂ ਵੱਧ ਸੰਗਤ ਲੈ ਕੇ ਰੱਖੜ ਪੁੰਨਿਆਂ ਮੌਕੇ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਚ ਹੋਣ ਵਾਲੀ ਕਾਂਗਰਸ ਦੀ ਕਾਨਫ਼ਰੰਸ ਨਵਾਂ ਇਤਿਹਾਸ ਸਿਰਜੇਗੀ-ਸ਼ਾਹ

ਮੀਆਂਵਿੰਡ 13 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)¸15 ਅਗਸਤ ਨੂੰ ਰੱਖੜ ਪੁੰਨਿਆ ਮੌਕੇ ਸਾਲਾਨਾ ਜੋੜ ਮੇਲੇ 'ਤੇ ਹੋਣ ਵਾਲੀ ਕਾਂਗਰਸ ਦੀ ਕਾਨਫਰੰਸ ਨਵਾਂ ਇਤਿਹਾਸ ਸਿਰਜੇਗੀ ਤੇ ਕਾਨਫਰੰਸ ਵਿਚ ਹੋਣ ਵਾਲਾ ਇਕੱਠ ਪਿਛਲੇ ਸਾਰੇ ਰਿਕਾਰਡ ਤੋੜ ਦੇਵੇਗਾ | ਇਹ ਸ਼ਬਦ ਕਾਂਗਰਸ ਦੇ ...

ਪੂਰੀ ਖ਼ਬਰ »

ਸੀ.ਐੱਚ.ਸੀ. ਘਰਿਆਲਾ ਵਿਖੇ ਰੋਟਾਵਾਇਰਸ ਵੈਕਸੀਨ ਸਬੰਧੀ ਟਰੇਨਿੰਗ ਦਿੱਤੀ

ਪੱਟੀ, 13 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)¸ ਸੀ.ਐੱਚ.ਸੀ. ਘਰਿਆਲਾ ਵਿਖੇ ਮੈਡੀਕਲ ਅਫਸਰ ਡਾ. ਮਨਜੋਤ ਕੌਰ ਦੀ ਅਗਵਾਈ ਹੇਠ ਰੋਟਾਵਾਇਰਸ ਵੈਕਸੀਨ ਦੀ ਟ੍ਰੇਨਿੰਗ ਦਿੱਤੀ ਗਈ | ਇਸ ਸਮੇਂ ਸਮੂਹ ਸਟਾਫ਼ ਏ.ਐੱਨ.ਐੱਮ. ਅਤੇ ਐੱਲ.ਐੱਚ.ਵੀ. ਨੂੰ ਡਾ. ਮਨਜੋਤ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਖੇਮਕਰਨ ਵਿਚਲੇ 13 ਵਾਰਡਾਂ 'ਚ ਅਕਾਲੀ ਦਲ (ਬ) ਦੀ ਭਰਤੀ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ- ਅਲਗੋ

ਖੇਮਕਰਨ, 13 ਅਗਸਤ (ਰਾਕੇਸ਼ ਬਿੱਲਾ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸ਼ੁਰੂ ਕੀਤੀ ਗਈ ਵਰਕਰਾਂ ਦੀ ਭਰਤੀ ਨੂੰ ਤੇਜ਼ ਕਰਨ ਵਾਸਤੇ ਵਿਧਾਨ ਸਭਾ ਹਲਕਾ ਖੇਮਕਰਨ ਅੰਦਰ ਸਾਬਕਾ ਵਿਧਾਇਕ ਪ੍ਰੋ: ਵਿਰਸਾ ਸਿੰਘ ਵਲਟੋਹਾ ਤੇ ਸੋਈ ਦੇ ਮਾਝਾ ਚੇਅਰਮੈਨ ਗੌਰਵਦੀਪ ਸਿੰਘ ਵਲਟੋਹਾ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਮਾਰਚ ਦਾ ਗੋਇੰਦਵਾਲ ਸਾਹਿਬ ਵਿਖੇ ਗ੍ਰਾਮ ਪੰਚਾਇਤ ਵਲੋਂ ਨਿੱਘਾ ਸਵਾਗਤ

ਗੋਇੰਦਵਾਲ ਸਾਹਿਬ, 13 ਅਗਸਤ (ਵਰਿੰਦਰ ਸਿੰਘ ਰੰਧਾਵਾ)¸ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਜ ਜੀ.ਓ.ਜੀ. ਬਲਾਕ ਖਡੂਰ ਸਾਹਿਬ ਦੇ ਵਲੰਟੀਅਰਾਂ ਵਲੋਂ ਇਕ ਨਸ਼ਾ ਵਿਰੋਧੀ ਮਾਰਚ ਕੱਢਿਆ ਗਿਆ | ਵੱਖ-ਵੱਖ ਪਿੰਡਾਂ ਤੋਂ ਹੋ ਕੇ ...

ਪੂਰੀ ਖ਼ਬਰ »

ਸਰਬਜੀਤ ਸਿੰਘ ਸ਼ੱਬਾ ਦੀ ਮੌਤ ਲਈ ਕਥਿਤ ਤੌਰ 'ਤੇ ਜ਼ਿੰਮੇਵਾਰ ਵਿਅਕਤੀਆਂ ਖਿਲਾਫ਼ ਕਾਰਵਾਈ ਦੀ ਮੰਗ

ਗੋਇੰਦਵਾਲ ਸਾਹਿਬ, 13 ਅਗਸਤ (ਵਰਿੰਦਰ ਸਿੰਘ ਰੰਧਾਵਾ)¸ਬੀਤੇ ਐਤਵਾਰ ਦੀ ਰਾਤ ਪਿੰਡ ਧੂੰਦਾ ਵਿਖੇ ਕਰਿਆਨਾ ਵਪਾਰੀ ਦੀ ਭੇਦਭਰੇ ਹਾਲਾਤ ਵਿਚ ਹੋਈ ਮੌਤ ਦੇ ਮਾਮਲੇ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਵਲੋਂ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਥਾਣਾ ਗੋਇੰਦਵਾਲ ਸਾਹਿਬ ਦੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਪੰਜਾਬ 19 ਨੂੰ ਕੱਢੇਗੀ ਮਾਰਚ

ਖਾਲੜਾ, 13 ਅਗਸਤ (ਜੱਜਪਾਲ ਸਿੰਘ ਜੱਜ)-ਪੰਜਾਬ ਅੰਦਰ ਨਸ਼ਿਆਂ ਨਾਲ ਬਰਬਾਦ ਹੋ ਰਹੀ ਜਵਾਨੀ ਅਤੇ ਕਰਜ਼ੇ ਥੱਲੇ ਦੱਬੀ ਜਾ ਰਹੀ ਕਿਸਾਨੀ ਨੂੰ ਬਚਾਉਣ ਲਈ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਆਰੰਭੀ ਮੁਹਿੰਮ 'ਕਿਸਾਨੀ ਅਤੇ ਜਵਾਨੀ ਬਚਾਓ' ਤਹਿਤ ਵਿਸ਼ਾਲ ਮਾਰਚ 19 ਅਗਸਤ ...

ਪੂਰੀ ਖ਼ਬਰ »

ਤਰਨ ਤਾਰਨ ਤੇ ਅੰਮਿ੍ਤਸਰ ਐਸੋਸੀਏਟਡ ਸਕੂਲਾਂ ਦਾ ਵਫ਼ਦ ਮੈਂਬਰ ਪਾਰਲੀਮੈਂਟ ਡਿੰਪਾ ਨੂੰ ਮਿਲਿਆ

ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)¸ ਜ਼ਿਲ੍ਹਾ ਤਰਨ ਤਾਰਨ ਅਤੇ ਅੰਮਿ੍ਤਸਰ ਐਸੋਸੀਏਟਡ ਦਾ ਵਫ਼ਤ ਜਸਬੀਰ ਸਿੰਘ ਡਿੰਪਾ ਮੈਂਬਰ ਪਾਰਲੀਮੈਂਟ ਨੂੰ ਮਿਲਿਆ ਜਿਸ ਵਿਚ ਐਸੋਸੀਏਟਡ ਸਕੂਲਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਬਾਰੇ ਜਾਣੂੰ ਕਰਵਾਇਆ ਅਤੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਹਲਕਾ ਬਾਬਾ ਬਕਾਲਾ ਸਾਹਿਬ 'ਚ ਖੇਡ ਸਟੇਡੀਅਮ ਜਲਦੀ ਬਣੇਗਾ-ਭਲਾਈਪੁਰ

ਮੀਆਂਵਿੰਡ, 13 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)¸ ਕੈਪਟਨ ਸਰਕਾਰ ਵਲੋਂ ਪੰਜਾਬ ਵਿਚ 4 ਵੱਡੇ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ, ਜਿੰਨਾਂ ਵਿਚੋਂ ਇਕ ਖੇਡ ਸਟੇਡੀਅਮ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਬਣਨ ਲਈ ਮਨਜ਼ੂਰ ਹੋ ਚੁੱਕਾ ਹੈ ਜੋ ਜਲਦੀ ਹੀ ਬਣਨਾ ਸ਼ੁਰੂ ਹੋ ਜਾਵੇਗਾ | ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਾਉਣ ਦੀ ਪ੍ਰਕਿਰਿਆ 'ਚ ਲਿਆਂਦੀ ਜਾਵੇਗੀ ਤੇਜ਼ੀ- ਡਿਪਟੀ ਕਮਿਸ਼ਨਰ

ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)- ਸਰਕਾਰ ਵਲੋਂ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਮਕਸਦ ਨਾਲ ਸ਼ੁਰੂ ਕੀਤੀ ਗਈ ਸਰਬੱਤ ਸਿਹਤ ਬੀਮਾ ਯੋਜਨਾ 20 ਅਗਸਤ, 2019 ਨੂੰ ਸ਼ੁਰੂ ਕੀਤੀ ਜਾ ਰਹੀ ਹੈ | ਇਸ ਸਕੀਮ ਨੂੰ ਜ਼ਿਲ੍ਹੇ ਵਿਚ ਪੂਰਨ ਰੂਪ ਵਿਚ ਲਾਗੂ ਕਰਨ ...

ਪੂਰੀ ਖ਼ਬਰ »

ਕੁੱਟਮਾਰ ਦੇ ਸ਼ਿਕਾਰ ਪਤੀ-ਪਤਨੀ ਨੇ ਦੋਸ਼ੀਆਂ ਿਖ਼ਲਾਫ਼ ਕਾਰਵਾਈ ਨਾ ਕਰਨ ਦੇ ਪੁਲਿਸ ਪ੍ਰਸ਼ਾਸਨ 'ਤੇ ਲਗਾਏ ਦੋਸ਼

ਝਬਾਲ, 13 ਅਗਸਤ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਮੰਨਣ ਵਿਖੇ ਨੌਜਵਾਨਾਂ ਦੀ ਕੁਟਮਾਰ ਦਾ ਸ਼ਿਕਾਰ ਹੋਏ ਪਤੀ ਪਤਨੀ ਨੇ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਾ ਕਰਨ ਦੇ ਪੁਲਿਸ ਪ੍ਰਸ਼ਾਸਨ ਦੇ ਦੋਸ਼ ਲਗਾਏ ਹਨ | ਇਸ ਸਬੰਧੀ ਕੁਟਮਾਰ ਦੇ ਸ਼ਿਕਾਰ ਹੋਏ ਗੁਰਮੁਖ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਭੱਗੂਪੁਰ ਵਿਖੇ ਤੀਆਂ ਮਨਾਈਆਂ

ਪੱਟੀ 13 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)¸ ਸਰਕਾਰੀ ਐਲੀਮੈਂਟਰੀ ਸਕੂਲ ਭੱਗੂਪੁਰ ਵਿਖੇ ਸਕੂਲ ਦੇ ਮੁੱਖ ਅਧਿਆਪਕ ਗੁਰਵੇਲ ਸਿੰਘ ਲੁਹਾਰੀਆ ਦੀ ਅਗਵਾਈ ਵਿਚ ਤੀਆਂ ਦਾ ਮੇਲਾ ਕਰਵਾਇਆ ਗਿਆ ਜਿਸ ਵਿਚ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ.) ਤਰਨ ਤਾਰਨ ਕੰਵਲਜੀਤ ਸਿੰਘ ...

ਪੂਰੀ ਖ਼ਬਰ »

ਅਕਾਲੀ ਦਲ ਦੀ ਬਾਬਾ ਬਕਾਲਾ ਰੈਲੀ 'ਚ ਖਡੂਰ ਸਾਹਿਬ ਹਲਕੇ ਤੋਂ ਵੱਡੇ ਜਥੇ ਸ਼ਾਮਿਲ ਹੋਣਗੇ-ਔਲਖ

ਖਡੂਰ ਸਾਹਿਬ, 13 ਅਗਸਤ (ਰਸ਼ਪਾਲ ਸਿੰਘ ਕੁਲਾਰ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਕਮਾਨ ਹੇਠ ਹੋ ਰਹੀ ਅਕਾਲੀ ਦਲ ਦੀ ਬਾਬਾ ਬਕਾਲਾ ਸਾਹਿਬ ਵਿਖੇ ਕਾਨਫਰੰਸ ਵਿਚ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਵੱਡੇ ਜਥੇ ਲੈ ਕੇ 15 ਅਗਸਤ ਨੂੰ ਪੁੱਜਾਂਗੇ | ...

ਪੂਰੀ ਖ਼ਬਰ »

ਨਸ਼ੇ ਦੇ ਬੁਰੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਲਈ 'ਖ਼ੁਸ਼ਹਾਲੀ ਦੇ ਰਾਖਿਆਂ' ਵਲੋਂ ਮੋਟਰਸਾਈਕਲ ਰੈਲੀ

ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)¸ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ 'ਤੇ ਨਸ਼ਾ ਮੁਕਤੀ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਜਿਥੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਪੁਲਿਸ ...

ਪੂਰੀ ਖ਼ਬਰ »

ਧੰਨ ਧੰਨ ਬਾਬਾ ਹੀਰਾ ਦਾਸ ਦੀ ਯਾਦ 'ਚ ਸਾਲਾਨਾ ਜੋੜ ਮੇਲਾ 17 -18 ਨੂੰ -ਮੈਨੇਜਰ ਗੁਰਾ ਸਿੰਘ

ਸਰਾਏ ਅਮਾਨਤ ਖਾਂ, 13 ਅਗਸਤ (ਨਰਿੰਦਰ ਸਿੰਘ ਦੋਦੇ)-ਗੁਰਦੁਆਰਾ ਸੰਤਪੁਰੀ ਕਲਾਂ ਗੰਡੀਵਿੰਡ ਸਰਾਂ ਵਿਖੇ ਅਤੇ ਗੁਰਦੁਆਰਾ ਬਾਬਾ ਹੀਰਾ ਦਾਸ ਜੀ ,ਪਿੰਡ ਰਸੂਲਪੁਰ ਵਿਖੇ ਬਾਬਾ ਹੀਰਾ ਦਾਸ ਜੀ ਦੀ ਯਾਦ ਵਿਚ ਸਲਾਨਾ ਜੋੜ ਮੇਲਾ 17 ਅਤੇ 18 ਅਗਸਤ ਨੂੰ ਬੜੀ ਧੂਮਧਾਮ ਨਾਲ ਸੰਗਤਾਂ ...

ਪੂਰੀ ਖ਼ਬਰ »

ਕਾਂਗਰਸ ਦੀ ਕਾਨਫ਼ਰੰਸ ਲਈ ਹਲਕੇ ਦੇ ਯੂਥ 'ਚ ਪੂਰਾ ਉਤਸ਼ਾਹ-ਨੌਬੀ ਗਿੱਲ

ਮੀਆਂਵਿੰਡ, 13 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)¸ 15 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ 'ਤੇ ਹੋਣ ਵਾਲੀ ਕਾਂਗਰਸ ਦੀ ਕਾਨਫਰੰਸ ਵਿਚ ਸ਼ਾਮਿਲ ਹੋਣ ਲਈ ਹਲਕੇ ਦੇ ਯੂਥ ਵਿਚ ਪੂਰਾ ਉਤਸ਼ਾਹ ਦਿਖਾਈ ਦੇ ਰਿਹਾ ਹੈ | ਇਹ ਸ਼ਬਦ ਵਿਧਾਇਕ ਭਲਾਈਪੁਰ ਦੇ ...

ਪੂਰੀ ਖ਼ਬਰ »

ਸ੍ਰ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਝਬਾਲ ਦੀ ਹੈਂਡਬਾਲ ਦੀ ਟੀਮ ਰਹੀ ਜੇਤੂ

ਝਬਾਲ, 13 ਅਗਸਤ (ਸਰਬਜੀਤ ਸਿੰਘ)- ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਅਗਵਾਈ ਹੇਠ ਚੱਲ ਰਹੀ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਸੀ.ਸੈਕੰ. ਪਬਲਿਕ ਸਕੂਲ ਝਬਾਲ ਦੇ ਵਿਦਿਆਰਥੀ ਸਮੇਂ-ਸਮੇਂ 'ਤੇ ਕਰਵਾਏ ਜਾਂਦੇ ਖੇਡ ਟੂਰਨਾਮੈਟਾਂ ਵਿਚ ਆਪਣੀ ਪ੍ਰਤਿਭਾ ...

ਪੂਰੀ ਖ਼ਬਰ »

ਪ੍ਰੋ: ਵਲਟੋਹਾ ਵਲੋਂ ਖੇਮਕਰਨ ਵਿਖੇ ਸਮੂਹ ਖੇੜਾ ਪਰਿਵਾਰ ਨਾਲ ਦੁੱਖ ਸਾਂਝਾ

ਖੇਮਕਰਨ, 13 ਅਗਸਤ (ਰਾਕੇਸ਼ ਬਿੱਲਾ)-ਨਗਰ ਪੰਚਾਇਤ ਖੇਮਕਰਨ ਦੇ ਕੌਾਸਲਰ ਗੁਰਬੀਰ ਸਿੰਘ ਖੇੜਾ ਜਿਨ੍ਹਾਂ ਦੇ ਪਿਤਾ ਦਲਜੀਤ ਸਿੰਘ ਖੇੜਾ ਜਿਹੜੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਾਲ ਦੁੱਖ ਦਾ ਇਜ਼ਹਾਰ ਕਰਨ ਵਾਸਤੇ ਜਿੱਥੇ ਸੱਤਾਧਾਰੀ ਕਾਂਗਰਸ ਪਾਰਟੀ ਨਾਲ ਸਬੰਧਤ ...

ਪੂਰੀ ਖ਼ਬਰ »

ਵਿਸ਼ਵ ਹਿੰਦੂ ਪ੍ਰੀਸ਼ਦ ਵਲੋਂ ਗੁਰੂ ਰਵਿਦਾਸ ਦਾ ਮੰਦਰ ਢਾਹੁਣ ਦੇ ਵਿਰੋਧ 'ਚ ਮੰਗ ਪੱਤਰ

ਤਰਨ ਤਾਰਨ, 13 ਅਗਸਤ (ਪਰਮਜੀਤ ਜੋਸ਼ੀ)- ਅੱਜ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪੰਜਾਬ ਪ੍ਰਧਾਨ ਹਰਿੰਦਰ ਅਗਰਵਾਲ ਦੀ ਅਗਵਾਈ ਹੇਠ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੂੰ, ਤੁਗਲਕਾਬਾਦ ਦਿੱਲੀ ਵਿਖੇ ਗੁਰੂ ਰਵਿਦਾਸ ਦੇ ਮੰਦਰ ਨੂੰ ਤੋੜਨ ਦਾ ਜੋ ...

ਪੂਰੀ ਖ਼ਬਰ »

ਹਲਕਾ ਵਿਧਾਇਕ ਗਿੱਲ ਦੇ ਆਦੇਸ਼ਾਂ 'ਤੇ ਪਿੰਡ ਚੰਬਲ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਤਰਨ ਤਾਰਨ, 13 ਅਗਸਤ (ਪਰਮਜੀਤ ਜੋਸ਼ੀ)- ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੇ ਅਸ਼ੀਰਵਾਦ ਸਦਕਾ ਪਿੰਡ ਚੰਬਲ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਤਿੰਨ ਸਰਪੰਚ ਸੰਤੋਖ ਸਿੰਘ ਸ਼ਾਹ, ਸਰਪੰਚ ਹਰਜਿੰਦਰ ਸਿੰਘ ਵਲੋਂ ਮੇਨ ਗਲੀ ਵਿਚ ਇੰਚਾਰਜ ਟਾਈਲਾਂ ਲਾ ਕੇ ਕੀਤੀ ਗਈ | ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਚੋਰੀ ਦੇ ਮੋਟਰਸਾਈਕਲਾਂ ਸਮੇਤ ਦੋ ਵਿਅਕਤੀ ਕਾਬੂ

ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਪੱਟੀ ਸਿਟੀ ਅਤੇ ਸਦਰ ਤਰਨ ਤਾਰਨ ਦੀ ਪੁਲਿਸ ਨੇ ਵੱਖ ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ ਦੋ ਵਿਅਕਤੀਆਂ ਨੂੰ ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧ ਵਿਚ ਫੜੇ ...

ਪੂਰੀ ਖ਼ਬਰ »

ਫੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ

ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)- ਗਾਂਧੀ ਪਾਰਕ ਵਿਖੇ ਪ੍ਰਧਾਨ ਬਲਜਿੰਦਰ ਸਿੰਘ ਦੋਬਲੀਆਂ, ਯੂਬਾ ਮੈਂਬਰ ਸਤਨਾਮ ਸਿੰਘ ਅਮਰਕੋਟ, ਸੂਬਾ ਮੈਂਬਰ ਨਿਰਮਲ ਸਿੰਘ ਮਾੜੀ ਗੌੜ ਦੀ ਪ੍ਰਧਾਨਗੀ ਹੇਠ ਇਕ ਮੀਟਿੰਗ ਹੋਈ ਜਿਸ ਵਿਚ ਵਾਟਰ ਸਪਲਾਈ ਮਹਿਕਮੇ ਦਾ ਪੰਚਾਇਤੀਕਰਨ ਦੇ ...

ਪੂਰੀ ਖ਼ਬਰ »

ਇਕ ਵਿਅਕਤੀ ਨੂੰ ਜ਼ਖ਼ਮੀ ਕਰਨ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 13 ਅਗਸਤ (ਪਰਮਜੀਤ ਜੋਸ਼ੀ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਪੰਜ ਵਿਅਕਤੀਆਂ ਿਖ਼ਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਸਾਰੇ ਵਿਅਕਤੀ ਫ਼ਰਾਰ ਦੱਸੇ ਜਾਂਦੇ ਹਨ | ਐਸ.ਪੀ.ਡੀ. ...

ਪੂਰੀ ਖ਼ਬਰ »

ਹੈਰੋਇਨ, ਨਾਜਾਇਜ਼ ਸ਼ਰਾਬ, ਚਾਲੂ ਭੱਠੀ ਤੇ ਲਾਹਣ ਸਮੇਤ ਤਿੰਨ ਗਿ੍ਫ਼ਤਾਰ, ਦੋ ਫ਼ਰਾਰ

ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ ਹੈਰੋਇਨ, ਨਾਜਾਇਜ਼ ਸ਼ਰਾਬ, ਚਾਲੂ ਭੱਠੀ ਅਤੇ ਲਾਹਣ ਬਰਾਮਦ ਕੀਤੀ ਹੈ | ਇਸ ਸਬੰਧ ਵਿਚ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ...

ਪੂਰੀ ਖ਼ਬਰ »

ਕਾਂਗਰਸ ਦੀ ਬਾਬਾ ਬਕਾਲਾ ਰੈਲੀ ਲਈ ਲੋਕਾਂ 'ਚ ਭਾਰੀ ਉਤਸ਼ਾਹ : ਰਣਜੀਤ ਸਰਪੰਚ

ਫਤਿਆਬਾਦ, 13 ਅਗਸਤ (ਹਰਵਿੰਦਰ ਸਿੰਘ ਧੂੰਦਾ)¸15 ਅਗਸਤ ਵਾਲੇ ਦਿਨ ਰੱਖੜ ਪੁੰਨਿਆ 'ਤੇ ਬਾਬਾ ਬਕਾਲਾ ਵਿਖੇ ਸੱਤਾਧਾਰੀ ਕਾਂਗਰਸ ਪਾਰਟੀ ਵਲੋਂ ਕੀਤੀ ਜਾ ਰਹੀ ਵਿਸ਼ਾਲ ਕਾਨਫਰੰਸ ਹਰ ਪੱਖ ਤੋਂ ਇਤਿਹਾਸਕ ਹੋਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਰਪੰਚ ਰਣਜੀਤ ਸਿੰਘ ...

ਪੂਰੀ ਖ਼ਬਰ »

ਖਡੂਰ ਸਾਹਿਬ ਵਿਖੇ ਤਹਿਸੀਲ ਪੱਧਰ 'ਤੇ ਮਨਾਏ ਜਾ ਰਹੇ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦੀ ਫੁੱਲ ਡਰੈੱਸ ਰਿਹਰਸਲ

ਖਡੂਰ ਸਾਹਿਬ, 13 ਅਗਸਤ (ਰਸ਼ਪਾਲ ਸਿੰਘ ਕੁਲਾਰ)- ਤਹਿਸੀਲ ਖਡੂਰ ਸਾਹਿਬ ਵਿਖੇ ਦਾਣਾ ਮੰਡੀ ਵਿਚ 15 ਅਗਸਤ ਨੂੰ ਮਨਾਏ ਜਾ ਰਹੇ ਆਜ਼ਾਦੀ ਦਿਹਾੜੇ ਮੌਕੇ ਕਰਵਾਏ ਜਾ ਰਹੇ ਸਮਾਗਮ ਅਤੇ ਝੰਡਾ ਲਹਿਰਾਉਣ ਦੀ ਰਸਮ ਦੀ ਫੁੱਲ ਡਰੈੱਸ ਰਿਹਰਸਲ ਐੱਸ.ਡੀ.ਐੱਮ. ਖਡੂਰ ਸਾਹਿਬ ਹਰਦੀਪ ...

ਪੂਰੀ ਖ਼ਬਰ »

ਸੱਟਾਂ ਮਾਰ ਕੇ ਜ਼ਖ਼ਮੀ ਕਰਨ 'ਤੇ ਛੇ ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)-ਥਾਣਾ ਵੈਰੋਵਾਲ ਦੀ ਪੁਲਿਸ ਨੇ ਪਿੰਡ ਘੱਗੇ ਵਿਖੇ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਛੇ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪ੍ਰਭਜੀਤ ਸਿੰਘ ਪੁੱਤਰ ਕੁਲਬੀਰ ਸਿੰਘ ਵਾਸੀ ਗਗੜੇਵਾਲ ਨੇ ਸ਼ਿਕਾਇਤ ਦਰਜ ਕਰਵਾਈ ਕਿ ...

ਪੂਰੀ ਖ਼ਬਰ »

ਇਤਿਹਾਸਕ ਅਤੇ ਆਜ਼ਾਦੀ ਘੁਲਾਟੀਆਂ ਦਾ ਗੜ੍ਹ ਹੋਣ ਦੇ ਬਾਵਜੂਦ ਅਜੇ ਵੀ ਅਹਿਮ ਸਹੂਲਤਾਂ ਤੋਂ ਸੱਖਣਾ ਹੈ ਕਸਬਾ ਵੇਰਕਾ

ਵੇਰਕਾ, 13 ਅਸਗਤ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਦਾ ਹਿੱਸਾ ਬਣਿਆ ਸਭ ਤੋਂ ਵੱਧ ਵਸੋਂ ਵਾਲਾ ਕਸਬਾ ਵੇਰਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨਛੋਹ ਪ੍ਰਾਪਤ ਸਦਕਾ ਇਤਿਹਾਸਕ ਹੋਣ ਦੇ ਨਾਲ-ਨਾਲ ਅਜ਼ਾਦੀ ਘੁਲਾਟੀਆਂ ਦਾ ਵੀ ਗੜ੍ਹ ਹੈ ਜੋ ਅਜੇ ਤੱਕ ਕਈ ਅਹਿਮ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਕਾਨਫ਼ਰੰਸ ਦੇ ਪੰਡਾਲ ਦਾ ਜਾਇਜ਼ਾ ਲਿਆ

ਬਾਬਾ ਬਕਾਲਾ ਸਾਹਿਬ, 13 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)¸ਬਾਬਾ ਬਕਾਲਾ ਸਾਹਿਬ ਵਿਖੇ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ 'ਤੇ 15 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX