ਤਾਜਾ ਖ਼ਬਰਾਂ


ਹਿੰਸਕ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚਿਲੀ ਦੇ ਰਾਸ਼ਟਰਪਤੀ ਨੇ ਐਮਰਜੈਂਸੀ ਦਾ ਕੀਤਾ ਐਲਾਨ
. . .  21 minutes ago
ਸੈਂਟੀਆਗੋ, 19 ਅਕਤੂਬਰ- ਚਿਲੀ ਦੇ ਰਾਸ਼ਟਰਪਤੀ ਨੇ ਸੈਂਟੀਆਗੋ 'ਚ ਐਮਰਜੈਂਸੀ ਦਾ ਐਲਾਨ ਕਰਦਿਆਂ ਸੁਰੱਖਿਆ ਦੀ ਪੂਰੀ ਜ਼ਿੰਮੇਵਾਰੀ ਫ਼ੌਜ...
ਸਿੱਖਿਆ ਸਕੱਤਰ ਵੱਲੋਂ ਚੰਗੇ ਨਤੀਜਿਆਂ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  21 minutes ago
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਅਧਿਆਪਕਾਂ ਦੇ ਪ੍ਰਭਾਵਸ਼ਾਲੀ ਸਮਾਗਮ 'ਚ ਸ਼ਾਮਲ ਹੋਏ...
ਹੁਸੈਨੀਵਾਲਾ 1961 ਦੇ ਫ਼ੈਸਲੇ ਦੀ ਤਰਜ਼ ਤੇ ਕਰਤਾਰਪੁਰ ਸਾਹਿਬ ਦੀ ਜ਼ਮੀਨ ਦਾ ਤਬਾਦਲਾ ਕਰਨ ਸਰਕਾਰਾਂ : ਬਾਬਾ ਸਰਬਜੋਤ ਬੇਦੀ
. . .  53 minutes ago
ਊਨਾ,19 ਅਕਤੂਬਰ (ਹਰਪਾਲ ਸਿੰਘ ਕੋਟਲਾ)- ਗੁਰੂ ਕੇ ਸਿੱਖਾਂ ਦੀਆਂ ਲੰਬੇ ਸਮੇਂ ਤੋਂ ਖੁਲੇ ਦਰਸ਼ਨ ਦੀਦਾਰ ਕਰਨ ਦੀਆਂ ਅਰਦਾਸਾਂ ਦੇ ਫਲਸਰੂਪ ਸ਼੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲਣ ਜਾ ਰਿਹਾ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਰੋਹਿਤ ਸ਼ਰਮਾ ਨੇ ਸੈਂਕੜਾ ਕੀਤਾ ਪੂਰਾ, ਭਾਰਤ ਦਾ ਸਕੋਰ 180 ਤੋਂ ਪਾਰ
. . .  about 1 hour ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ
. . .  about 1 hour ago
ਮੁਕੇਰੀਆਂ, 19 ਅਕਤੂਬਰ (ਰਾਮਗੜ੍ਹੀਆ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁਕੇਰੀਆਂ ਤੋਂ ਕਾਂਗਰਸ ਦੇ ਉਮੀਦਵਾਰ ਸ੍ਰੀਮਤੀ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ ਸ਼ੁਰੂ ਕੀਤਾ...
ਰੂਪਨਗਰ ਜੇਲ੍ਹ 'ਚ ਹਵਾਲਾਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 1 hour ago
ਰੂਪਨਗਰ, 19 ਅਕਤੂਬਰ (ਸਤਨਾਮ ਸਿੰਘ ਸੱਤੀ) - ਰੂਪਨਗਰ ਜੇਲ੍ਹ 'ਚ ਬੰਦ ਇੱਕ ਹਵਾਲਾਤੀ ਅਮਨਦੀਪ ਸਿੰਘ ਉਰਫ਼ ਲਾਡੀ (36) ਵਾਸੀ ਨੇੜੇ ਬੱਸ ਸਟਾਪ ਖਡੂਰ ਸਾਹਿਬ ਜ਼ਿਲ੍ਹਾ ਤਰਨਤਾਰਨ ਨੇ ਜੇਲ੍ਹ ਦੇ ਅੰਦਰ ਬਣੇ...
ਆਰ.ਸੀ.ਈ.ਪੀ. ਦੇ ਵਿਰੋਧ 'ਚ ਸਨਅਤਕਾਰਾਂ ਵੱਲੋਂ ਪੁਤਲਾ ਫ਼ੂਕ ਪ੍ਰਦਰਸ਼ਨ
. . .  about 1 hour ago
ਲੁਧਿਆਣਾ, 19 ਅਕਤੂਬਰ(ਪੁਨੀਤ ਬਾਵਾ)- ਆਰ.ਸੀ.ਈ.ਪੀ. ਦੇ ਵਿਰੋਧ 'ਚ ਅੱਜ ਸਨਅਤਕਾਰਾਂ ਵੱਲੋਂ ਗਿੱਲ ਰੋਡ ਸਾਈਕਲ ਮਾਰਕੀਟ ਵਿਖੇ ਪੁਤਲਾ ਫ਼ੂਕ ਪ੍ਰਦਰਸ਼ਨ...
ਗੁਰੂਘਰ ਨੂੰ ਦੂਰਬੀਨ ਤੋਂ ਦੇਖਣ ਦੀ 70 ਸਾਲਾ ਦੀ ਮਜਬੂਰੀ ਹੁਣ ਹੋਣ ਜਾ ਰਹੀ ਖ਼ਤਮ : ਪ੍ਰਧਾਨ ਮੰਤਰੀ ਮੋਦੀ
. . .  about 1 hour ago
ਚੰਡੀਗੜ੍ਹ, 19 ਅਕਤੂਬਰ- ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣ ਮੁਹਿੰਮ ਆਪਣੇ ਆਖ਼ਰੀ ਪੜਾਅ 'ਤੇ ਹੈ। ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰਿਆਣਾ ਦੇ ਸਿਰਸਾ 'ਚ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਰੈਲੀ ਨੂੰ ਸੰਬੋਧਨ ਕਰਦਿਆਂ ...
ਪ੍ਰਧਾਨ ਮੰਤਰੀ ਮੋਦੀ ਨੇ ਹਰਿਆਣਾ ਦੇ ਏਲਾਨਾਬਾਦ 'ਚ ਰੈਲੀ ਨੂੰ ਸੰਬੋਧਨ ਕੀਤਾ ਸ਼ੁਰੂ
. . .  about 2 hours ago
ਕਮਲੇਸ਼ ਤਿਵਾੜੀ ਕਤਲ ਮਾਮਲਾ : ਪੁਲਿਸ ਨੇ ਟਰੇਨ ਤੋਂ ਕਾਬੂ ਕੀਤੇ ਸ਼ੱਕੀ ਵਿਅਕਤੀ- ਐੱਸ.ਐੱਸ.ਪੀ
. . .  about 2 hours ago
ਲਖਨਊ , 19 ਅਕਤੂਬਰ- ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ 'ਚ ਐੱਸ.ਐੱਸ.ਪੀ ਅਮਿਤ ਪਾਠਕ ਨੇ ਦਸਿਆ ਕਿ ਸ਼ਨੀਵਾਰ ਸਵੇਰੇ ਹਮਲਾਵਰਾਂ ਤੋਂ ਪੁੱਛਗਿੱਛ...
ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ ਦਾ 24 ਘੰਟਿਆਂ ਦੇ ਅੰਦਰ ਕੀਤਾ ਪਰਦਾਫਾਸ਼- ਡੀ.ਜੀ.ਪੀ
. . .  about 2 hours ago
ਲਖਨਊ, 19 ਅਕਤੂਬਰ- ਉਤਰ ਪ੍ਰਦੇਸ਼ ਦੇ ਡੀ.ਜੀ.ਪੀ ਨੇ ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ 'ਚ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਇਸ ਕਤਲ ਕਾਂਡ 'ਚ ਸਾਰੇ ਦੋਸ਼ੀਆਂ ...
ਕਮਲੇਸ਼ ਤਿਵਾੜੀ ਕਤਲ ਕਾਂਡ 'ਚ ਯੂ.ਪੀ. ਦੇ ਡੀ.ਜੀ.ਪੀ ਵੱਲੋਂ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  about 3 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਦਾ ਮਸਤੂਆਣਾ ਸਾਹਿਬ ਵਿਖੇ ਹੋਇਆ ਉਦਘਾਟਨ
. . .  about 3 hours ago
ਸੰਗਰੂਰ/ਮਸਤੂਆਣਾ ਸਾਹਿਬ 19 ਅਕਤੂਬਰ (ਧੀਰਜ ਪਸ਼ੋਰੀਆ/ਦਮਦਮੀ)- ਪੰਜਾਬ 'ਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਨਿਜਾਤ ਦਿਵਾਉਣ ਦੇ ਲਈ ਅਤੇ ਸੂਬੇ ਨੂੰ ਪ੍ਰਦੂਸ਼ਣ ਤੋਂ ਬਚਾਉਣ ਦੇ ਲਈ ...
ਪੀ.ਐਮ.ਸੀ ਬੈਂਕ ਦੇ ਖਾਤਾ ਧਾਰਕਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  about 3 hours ago
ਮੁੰਬਈ, 19 ਅਕਤੂਬਰ- ਪੰਜਾਬ ਅਤੇ ਮਹਾਰਾਸ਼ਟਰ ਕੋਆਪਰੇਟਿਵ ਬੈਂਕ ਖਾਤਾ ਧਾਰਕਾਂ ਨੇ ਮੁੰਬਈ 'ਚ ਸਥਿਤ ਰਿਜ਼ਰਵ ਬੈਂਕ ਆਫ਼...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  about 4 hours ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  about 4 hours ago
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 5 hours ago
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  about 5 hours ago
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 1 hour ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  about 1 hour ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  6 minutes ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  13 minutes ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  33 minutes ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  43 minutes ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  56 minutes ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  about 1 hour ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  about 1 hour ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  about 1 hour ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  24 minutes ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  1 day ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551

ਮੁਕਤਸਰ ਸਾਹਿਬ

ਗੁਰੂ ਰਵਿਦਾਸ ਮੰਦਰ ਤੋੜਨ ਦੇ ਰੋਸ ਵਜੋਂ ਦਿੱਤੇ ਬੰਦ ਦੇ ਸੱਦੇ ਨੂੰ ਮਿਲਿਆ ਭਰਵਾਂ ਹੁੰਗਾਰਾ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਦਿੱਲੀ ਦੇ ਤੁਗਲਕਾਬਾਦ ਖੇਤਰ ਵਿਚ ਬਣੇ ਗੁਰੂ ਰਵਿਦਾਸ ਪ੍ਰਾਚੀਨ ਮੰਦਰ ਨੂੰ ਤੋੜਨ ਦੇ ਮਾਮਲੇ ਵਿਚ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਸ੍ਰੀ ਮੁਕਤਸਰ ਸਾਹਿਬ ਵਿਚ ਭਰਵਾਂ ਹੁੰਗਾਰਾ ਮਿਲਿਆ | ਇਸ ਸਬੰਧ ਵਿਚ ਭਾਈਚਾਰੇ ਦੇ ਲੋਕਾਂ ਵਲੋਂ ਵਿਸ਼ਾਲ ਰੋਸ ਮਾਰਚ ਵੀ ਕੀਤਾ ਗਿਆ ਜਿਸ ਵਿਚ ਵੱਖ-ਵੱਖ ਭਾਈਚਾਰੇ ਦੇ ਲੋਕ ਵੀ ਸ਼ਾਮਿਲ ਹੋਏ ਅਤੇ ਮੰਦਰ ਨੂੰ ਤੋੜਨ ਦੀ ਨਿਖੇਧੀ ਕੀਤੀ | ਇਸ ਸਬੰਧ ਵਿਚ ਦੁਕਾਨਦਾਰਾਂ ਵਲੋਂ ਵੀ ਆਪਣੀਆਂ ਦੁਕਾਨਾਂ ਬੰਦ ਕਰਕੇ ਰੋਸ ਜਤਾਇਆ ਗਿਆ | ਇਸ ਤੋਂ ਪਹਿਲਾਂ ਗੋਨਿਆਣਾ ਰੋਸ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਰ ਵਿਚ ਵੱਡੀ ਗਿਣਤੀ ਵਿਚ ਭਾਈਚਾਰੇ ਦੇ ਲੋਕ ਇਕੱਤਰ ਹੋਏ | ਉਪਰੰਤ ਮੀਟਿੰਗ ਕਰਨ ਮਗਰੋਂ ਇਕੱਠੇ ਹੋ ਕੇ ਵੱਖ-ਵੱਖ ਬਾਜ਼ਾਰਾਂ ਵਿਚ ਰੋਸ ਮਾਰਚ ਕੀਤਾ ਅਤੇ ਦੁਕਾਨਦਾਰਾਂ ਨੂੰ ਵੀ ਇਸ ਮੌਕੇ ਸਾਥ ਦੇਣ ਲਈ ਬੇਨਤੀ ਕੀਤੀ, ਜਿਸ ਮਗਰੋਂ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰ ਦਿੱਤੀਆਂ ਅਤੇ ਇਹ ਮਾਰਚ ਮਲੋਟ ਰੋਡ ਹੁੰਦਾ ਹੋਇਆ ਬੱਸ ਸਟੈਂਡ ਪਹੁੰਚਿਆ | ਇਥੇ ਧਰਨਾ ਦੇ ਕੇ ਮੋਦੀ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਧਰਨਾ ਸਥਾਨ 'ਤੇ ਪਹੁੰਚ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਹਿਸੀਲਦਾਰ ਜੈਤ ਕੁਮਾਰ ਨੇ ਮੰਗ ਪੱਤਰ ਪ੍ਰਾਪਤ ਕੀਤਾ | ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਲੈ ਕੇ ਪੁਲਿਸ ਵਲੋਂ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਸਨ | ਇਸ ਮੌਕੇ ਡੀ.ਐੱਸ.ਪੀ. (ਡੀ) ਜਸਮੀਤ ਸਿੰਘ, ਡੀ.ਐੱਸ.ਪੀ. ਤਲਵਿੰਦਰ ਸਿੰਘ ਗਿੱਲ, ਥਾਣਾ ਸਿਟੀ ਦੇ ਐੱਸ.ਐੱਚ.ਓ. ਅਸ਼ੋਕ ਕੁਮਾਰ ਅਤੇ ਭਾਈ ਪੁਲਿਸ ਫ਼ੋਰਸ ਨਾਲ ਚੱਲ ਰਹੀ ਸੀ | ਇਸ ਮੌਕੇ ਮੰਦਰ ਸਿੰਘ ਸਰਾਏਨਾਗਾ, ਜਗਦੇਵ ਅਲਾਰਮ, ਗਿਆਨ ਸਿੰਘ ਪਾਂਧੀ, ਡਾ: ਗੁਰਦੀਪ ਸਿੰਘ, ਬਲਬੀਰ ਸਿੰਘ, ਮਦਨ ਸਿੰਘ ਆਰੇਵਾਲਾ, ਹਰਬੰਸ ਸਿੰਘ ਸਿੱਧੂ, ਬਲਦੇਵ ਕੁਮਾਰ, ਹਰਜਿੰਦਰ ਕੁਮਾਰ, ਬਲਜਿੰਦਰ ਸਿੰਘ, ਅਸ਼ੋਕ ਮਹਿੰਦਰਾ, ਬਾਬੂ ਸਿੰਘ, ਪਰਮਿੰਦਰ ਸਿੰਘ ਪਾਸ਼ਾ, ਰਾਮ ਸਿੰਘ ਪੱਪੀ, ਸੋਨੂੰ ਖਿੱਚੀ, ਸੁਖਦੇਵ ਸਿੰਘ ਲੱਖੇਵਾਲੀ, ਐਡਵੋਕੇਟ ਨਰਿੰਦਰ ਕੁਮਾਰ ਖਿੱਚੀ, ਬਲਕਰਨ ਸਿੰਘ ਕੌਲਧਾਰ, ਸਤਪਾਲ, ਹਰਬੰਸ ਲਾਲ, ਮੰਗਤ ਰਾਮ ਰਜੌਰੀਆ, ਰਜਿੰਦਰ ਦਰਾਵਿੜ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਪਹਿਲਾਂ ਰਿਜ਼ਰਵੇਸ਼ਨ ਨੂੰ ਖ਼ਤਮ ਕਰਨ ਲਈ ਕਦਮ ਉਠਾਇਆ ਸੀ, ਵੱਡੀ ਗਿਣਤੀ ਵਿਚ ਲੋਕਾਂ ਨੇ ਵਿਰੋਧ ਕੀਤਾ ਤਾਂ ਇਸ ਕਦਮ ਨੂੰ ਵਾਪਸ ਲੈਣਾ ਪਿਆ | ਇਸ ਮਗਰੋਂ ਸੰਵਿਧਾਨ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ ਗਈ | ਉਨ੍ਹਾਂ ਕਿਹਾ ਕਿ ਹੁਣ ਭਾਜਪਾ ਸਰਕਾਰ ਵਲੋਂ ਅਜਿਹੀ ਘਿਣੌਨੀ ਹਰਕਤ ਕੀਤੀ ਗਈ ਹੈ ਜਿਸ ਨਾਲ ਸੰਗਤ ਦੇ ਹਿਰਦੇ ਵਲੂੰਧਰੇ ਗਏ ਹਨ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਦਿੱਲੀ ਵਿਚ ਬਣੇ ਪ੍ਰਾਚੀਨ ਗੁਰੂ ਰਵਿਦਾਸ ਮੰਦਰ ਨੂੰ ਤੁੜਵਾ ਦਿੱਤਾ ਜਿਸ ਕਾਰਨ ਪੂਰੇ ਭਾਰਤ ਵਿਚ ਗੁੱਸੇ ਦੀ ਲਹਿਰ ਫ਼ੈਲ ਗਈ ਤੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ | ਉਨ੍ਹਾਂ ਕਿਹਾ ਕਿ ਤੋੜੇ ਗਏ ਮੰਦਰ ਦਾ ਦੁਬਾਰਾ ਜਲਦ ਨਿਰਮਾਣ ਕਰਵਾਇਆ ਜਾਵੇ | ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜਲਦ ਇਸ ਮੰਗ ਨੂੰ ਨਾ ਮੰਨਿਆਂ ਤਾਂ 21 ਅਗਸਤ ਨੂੰ ਦਿੱਲੀ ਦੇ ਜੰਤਰ ਮੰਤਰ 'ਤੇ ਵਿਸ਼ਾਲ ਇਕੱਠ ਕੀਤਾ ਜਾਵੇਗਾ | ਉਨ੍ਹਾਂ ਭਾਈਚਾਰੇ ਦੇ ਲੋਕਾਂ ਨੂੰ 21 ਅਗਸਤ ਨੂੰ ਦਿੱਲੀ ਪਹੁੰਚਣ ਦੀ ਅਪੀਲ ਕੀਤੀ | ਇਸ ਮੌਕੇ ਦੀਪੂ ਪ੍ਰਧਾਨ, ਸਵਰਨਜੀਤ ਸਿੰਘ, ਜਸਵਿੰਦਰ ਸਿੰਘ, ਗੁਰਦਾਸ ਰਾਮ, ਸੁਰਜੀਤ ਕੁਮਾਰ, ਅਸ਼ੋਕ ਕੁਮਾਰ ਸ਼ੌਾਕੀ, ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬੋਨੀ ਬੇਦੀ, ਮਨਿੰਦਰ ਸਿੰਘ ਖ਼ਾਲਸਾ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਲੋਕਾਂ ਨੇ ਵੀ ਸ਼ਮੂਲੀਅਤ ਕੀਤੀ | ਬੱਸ ਅੱਡੇ 'ਚੋਂ ਬੱਸਾਂ ਬੰਦ ਰਹਿਣ ਕਾਰਨ ਮੁਸਾਫ਼ਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ |
ਪ੍ਰਾਚੀਨ ਮੰਦਰ ਤੋੜੇ ਜਾਣ ਦੇ ਰੋਸ ਵਜੋਂ ਰਵਿਦਾਸ ਭਾਈਚਾਰੇ ਨੇ ਲਗਾਇਆ ਧਰਨਾ
ਮਲੋਟ, (ਗੁਰਮੀਤ ਸਿੰਘ ਮੱਕੜ, ਪਾਟਿਲ)-ਦਿੱਲੀ ਦੇ ਤੁਗਲਕਾਬਾਦ ਵਿਖੇ ਸਥਿਤ ਗੁਰੂ ਰਵਿਦਾਸ ਪ੍ਰਾਚੀਨ ਮੰਦਰ ਢਾਹੇ ਜਾਣ ਅਤੇ ਮੂਰਤੀ ਹਟਾਏ ਜਾਣ ਦੇ ਵਿਰੁੱਧ ਭਾਰਤ ਬੰਦ ਦੇ ਸੱਦੇ ਦੌਰਾਨ ਰਵਿਦਾਸ ਭਾਈਚਾਰੇ ਵਲੋਂ ਧਰਨਾ ਲਗਾਇਆ ਗਿਆ ਅਤੇ ਸ਼ਹਿਰ ਵਿਚ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ | ਇਸ ਮੌਕੇ 'ਤੇ ਰਵਿਦਾਸ ਭਾਈਚਾਰੇ ਵਲੋਂ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ ਅਤੇ ਸਾਰੇ ਬਾਜ਼ਾਰ ਪੂਰਨ ਤੌਰ ਤੇ ਬੰਦ ਰਹੇ | ਇਸ ਤੋਂ ਇਲਾਵਾ ਸ਼ਹਿਰ ਦੇ ਵਿੱਦਿਅਕ ਅਦਾਰੇ ਵੀ ਬੰਦ ਰੱਖੇ ਗਏ | ਇਸ ਮੌਕੇ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦਲਿਤ ਆਗੂ ਐਡਵੋਕੇਟ ਚੁੰਨੀ ਲਾਲ ਭਾਰਤੀ ਨੇ ਕਿਹਾ ਕਿ ਦਿੱਲੀ ਵਿਖੇ ਪ੍ਰਾਚੀਨ ਮੰਦਰ ਢਾਹੇ ਜਾਣ ਦੀ ਘਟਨਾ ਬਹੁਤ ਹੀ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਇਹ ਸੋਚੀ ਸਮਝੀ ਸਾਜ਼ਿਸ਼ ਤਹਿਤ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੂਰੇ ਭਾਰਤ ਵਿਚ ਲਗਭਗ 27 ਕਰੋੜ ਚਮਾਰ ਜਾਤੀ ਦੇ ਲੋਕ ਹਨ ਜੋ ਗੁਰੂ ਰਵਿਦਾਸ ਨੂੰ ਮੰਨਦੇ ਹਨ | ਇਸ ਤੋਂ ਇਲਾਵਾ ਸਿੱਖ ਅਤੇ ਪੂਰਾ ਪੰਜਾਬੀ ਭਾਈਚਾਰਾ ਗੁਰੂ ਰਵਿਦਾਸ ਨੂੰ ਬਹੁਤ ਸਨਮਾਨ ਦਿੰਦਾ ਹੈ, ਦੇ ਦਿਲਾਂ ਨੂੰ ਠੇਸ ਪਹੁੰਚਾਈ ਗਈ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਇਹ ਮੰਦਰ ਤੋੜਿਆ ਗਿਆ ਹੈ ਅਤੇ ਗੁਰੂ ਰਵਿਦਾਸ ਦੇ ਸਰੂਪ ਦੀ ਬੇਅਦਬੀ ਕੀਤੀ ਗਈ ਜਿਸ ਨੂੰ ਲੈ ਕੇ ਰਵਿਦਾਸ ਭਾਈਚਾਰੇ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਸਰਾਸਰ ਧੱਕਾ ਕੀਤਾ ਜਾ ਰਿਹਾ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਵਲੋਂ ਕੇਂਦਰ ਸਰਕਾਰ ਤੋਂ ਉਸ ਮੰਦਰ ਦਾ ਮੁੜ ਨਿਰਮਾਣ ਕਰਵਾਉਣ ਅਤੇ ਗੁਰੂ ਰਵਿਦਾਸ ਦੇ ਸਰੂਪ ਨੂੰ ਮੁੜ ਸਥਾਪਿਤ ਕਰਨ ਦੀ ਮੰਗ ਕੀਤੀ ਗਈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਇਹ ਸੰਘਰਸ਼ ਪੂਰੇ ਦੇਸ਼ ਵਿਚ ਵਿੱਢਿਆ ਜਾਵੇਗਾ | ਇਸ ਮੌਕੇ ਉਨ੍ਹਾਂ ਸ਼ਹਿਰ ਵਿਚ 15 ਅਗਸਤ ਨੂੰ ਕਾਲਾ ਦਿਵਸ ਵਜੋਂ ਮਨਾਉਣ ਦੀ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ |
ਲੰਬੀ ਵਿਖੇ ਭਾਈਚਾਰੇ ਦੇ ਲੋਕਾਂ ਨੇ ਕੱਢਿਆ ਰੋਸ ਮਾਰਚ-ਮੰਗ ਪੱਤਰ ਦਿੱਤਾ
ਲੰਬੀ, (ਮੇਵਾ ਸਿੰਘ)-ਦਿੱਲੀ ਦੇ ਤੁਗਲਕਾਬਾਦ ਵਿਖੇ ਸਥਿੱਤ ਇਤਿਹਾਸਕ ਗੁਰੂ ਰਵਿਦਾਸ ਮੰਦਰ ਨੂੰ ਦਿੱਲੀ ਡਿਵੈਲਪਮੈਂਟ ਅਥਾਰਿਟੀ ਵਲੋਂ ਢਾਹ ਦਿੱਤੇ ਜਾਣ ਕਾਰਨ ਖ਼ਾਸਕਰ ਐੱਸ.ਸੀ. ਭਾਈਚਾਰੇ ਅਤੇ ਹੋਰ ਵੀ ਸਿਆਸੀ ਤੇ ਸਮਾਜਿਕ ਪਾਰਟੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ | ਇਸ ਅਹਿਮ ਮਾਮਲੇ ਨੂੰ ਲੈ ਕੇ ਇਲਾਕਾ ਲੰਬੀ ਦੇ ਐੱਸ.ਸੀ. ਭਾਈਚਾਰੇ ਵਲੋਂ ਇੰਜ: ਪਵਨਪਾਲ ਚੌਧਰੀ ਦੀ ਅਗਵਾਈ ਵਿਚ ਇਕ ਰੋਸ ਮਾਰਚ ਲੰਬੀ ਵਿਖੇ ਵੀ ਕੱਢਿਆ ਗਿਆ ਜਿਸ ਵਿਚ ਪਿੰਡਾਂ ਦੇ ਮੁਹਤਬਰਾਂ ਤੋਂ ਇਲਾਵਾ ਸਾਬਕਾ ਸਰਪੰਚਾਂ ਤੇ ਪੰਚਾਂ ਤੋਂ ਇਲਾਵਾ ਸਮੂਹ ਸਹਿਯੋਗੀ ਸੰਸਥਾਵਾਂ ਤੇ ਹੋਰ ਵੀ ਸ਼ਖ਼ਸੀਅਤਾਂ ਸ਼ਾਮਿਲ ਸਨ | ਇਹ ਰੋਸ ਮਾਰਚ ਰਣਜੀਤ ਭਾਰਤ ਗੈਸ ਸਰਵਿਸ ਲੰਬੀ ਤੋਂ ਚੱਲ ਕੇ ਲੰਬੀ-ਗਿੱਦੜਬਾਹਾ ਿਲੰਕ ਸੜਕ ਤੋਂ ਹੋ ਕੇ ਵਾਪਸੀ ਬੱਸ ਅੱਡੇ 'ਤੇ ਆ ਕੇ ਸਮਾਪਤ ਹੋਇਆ | ਇਸ ਮੌਕੇ ਲੰਬੀ ਦੇ ਬੱਸ ਅੱਡੇ 'ਤੇ ਕੁਝ ਸਮੇਂ ਲਈ ਆਵਾਜਾਈ ਰੋਕ ਕੇ ਰੋਸ ਪ੍ਰਗਟ ਕਰਦਿਆਂ ਐੱਸ.ਸੀ. ਭਾਈਚਾਰੇ ਵਲੋਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਗੁਰੂ ਰਵਿਦਾਸ ਮੰਦਰ ਨੂੰ ਉਸੇ ਥਾਂ 'ਤੇ ਦੁਬਾਰਾ ਬਣਾਉਣ ਦੀ ਮਿਹਰਬਾਨੀ ਕਰੇ | ਇਸ ਮੌਕੇ ਇੰਜ: ਪਵਨਪਾਲ ਚੌਧਰੀ ਨੇ ਦੱਸਿਆ ਕਿ ਡੀ.ਡੀ.ਏ. ਨੇ ਮੰਦਰ ਦੀ ਸਾਰੀ ਜ਼ਮੀਨ ਤੇ ਸਰੋਵਰ 'ਤੇ ਵੀ ਕਬਜ਼ਾ ਕਰ ਲਿਆ ਹੈ | ਉਨ੍ਹਾਂ ਕਿਹਾ ਇਹ ਮੰਦਰ ਜਿਥੇ ਇਤਿਹਾਸ ਸਮੋਈ ਬੈਠਾ ਹੈ ਉੱਥੇ ਐੱਸ.ਸੀ. ਵਰਗ, ਸਿੱਖ ਸੰਪਰਦਾਵਾਂ ਅਤੇ ਗੁਰੂ ਰਵਿਦਾਸ ਨੂੰ ਮੰਨਣ ਵਾਲੇ ਇਨਸਾਨੀਅਤ ਹਿਤੈਸ਼ੀ ਲੋਕਾਂ ਦੀ ਆਸਥਾ ਦਾ ਕੇਂਦਰ ਹੈ | ਜਿਸ ਕਰਕੇ ਇਤਿਹਾਸਕ ਮੰਦਰ ਨੂੰ ਢਾਹੁਣ ਕਰਕੇ ਉਨ੍ਹਾਂ ਸਾਰੇ ਲੋਕਾਂ ਦੀਆਂ ਭਾਵਨਾਵਾਂ ਨੂੰ ਭਾਰੀ ਸੱਟ ਲੱਗੀ ਹੈ | ਰੋਸ ਮਾਰਚ ਦੇ ਆਿਖ਼ਰ ਵਿਚ ਸਮੂਹ ਐੱਸ.ਸੀ. ਭਾਈਚਾਰੇ ਦੇ ਲੋਕਾਂ ਨੇ ਕੇਂਦਰ ਸਰਕਾਰ ਦੇ ਨਾਂਅ ਇਕ ਮੰਗ ਪੱਤਰ ਮੰਦਰ ਨੂੰ ਦੁਬਾਰਾ ਉਸਾਰਨ ਲਈ ਸ: ਜਤਿੰਦਰਪਾਲ ਸਿੰਘ ਢਿੱਲੋਂ ਨਾਇਬ ਤਹਿਸੀਲਦਾਰ ਲੰਬੀ ਅਤੇ ਇੰਸਪੈਕਟਰ ਵਿਕਰਮਜੀਤ ਸਿੰਘ ਐੱਸ.ਐੱਚ.ਓ. ਲੰਬੀ ਨੂੰ ਦਿੱਤਾ | ਇਸ ਮੌਕੇ ਕਰਨਵੀਰ ਸਿੰਘ ਸਬ ਇੰਸਪੈਕਟਰ ਦੀ ਅਗਵਾਈ ਵਿਚ ਭਾਰੀ ਪੁਲਿਸ ਫੋਰਸ ਦੇ ਜੁਆਨ ਕਿਸੇ ਅਣਸੁਖਾਵੀਂ ਘਟਨਾ ਨੂੰ ਟਾਲਣ ਲਈ ਤਿਆਰ ਬਰਤਿਆਰ ਸਨ | ਇਸ ਮੌਕੇ ਡਾ: ਫੂਲ ਚੰਦ, ਹਰਮੇਸ ਸਿੰਘ ਖੁੱਡੀਆਂ ਅਵਤਾਰ ਸਿੰਘ ਸਾਬਕਾ ਸਰਪੰਚ, ਨਿਸ਼ਾਨ ਸਿੰਘ ਸਾਬਕਾ ਸਰਪੰਚ, ਭਗਤ ਸਿੰਘ ਸਾਬਕਾ ਸਰਪੰਚ, ਪ੍ਰੇਮ ਕੁਮਾਰ, ਨਰੇਸ਼ ਕੁਮਾਰ, ਇਕਬਾਲ ਸਿੰਘ ਆਧਨੀਆਂ, ਚਿਮਨ ਲਾਲ ਬਾਗੜੀ ਅਤੇ ਐਟਲੇ ਲੰਬੀ ਆਦਿ ਮੌਜੂਦ ਸਨ |
ਗੁਰੂ ਰਵਿਦਾਸ ਮੰਦਿਰ ਢਾਹੇ ਜਾਣ ਦੇ ਵਿਰੋਧ ਵਿਚ ਗਿੱਦੜਬਾਹਾ ਰਿਹਾ ਬੰਦ
ਗਿੱਦੜਬਾਹਾ,(ਬਲਦੇਵ ਸਿੰਘ ਘੱਟੋਂ)-ਦਿੱਲੀ ਵਿਖੇ ਸਥਿਤ ਸ਼੍ਰੋਮਣੀ ਭਗਤ ਰਵਿਦਾਸ ਦੇ ਸਦੀਆਂ ਪੁਰਾਣੇ ਮੰਦਿਰ ਨੂੰ ਢਾਹੇ ਜਾਣ ਅਤੇ ਮੂਰਤੀ ਹਟਾਏ ਜਾਣ ਦੇ ਰੋਸ ਵਜੋਂ ਰਵਿਦਾਸੀਆ ਭਾਈਚਾਰੇ ਵਲੋਂ ਭਾਰਤ ਬੰਦ ਦੇ ਦਿੱਤੇ ਗਏ ਸੱਦੇ ਨੂੰ ਅੱਜ ਗਿੱਦੜਬਾਹਾ ਵਿਚ ਭਰਪੂਰ ਹੰੁਗਾਰਾ ਮਿਲਿਆ | ਰਵਿਦਾਸੀਆ ਭਾਈਚਾਰੇ ਵਲੋਂ ਕੇਂਦਰ ਦੀ ਭਾਜਪਾ ਸਰਕਾਰ ਦੀ ਨਿਖੇਧੀ ਕਰਦਿਆਂ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ, ਇਸ ਦੌਰਾਨ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ | ਇਕੱਤਰ ਜਥੇਬੰਦੀਆਂ ਵਲੋਂ ਸ਼ਹਿਰ ਅੰਦਰ ਰੋਸ ਮਾਰਚ ਕੀਤਾ ਗਿਆ ਅਤੇ ਸਥਾਨਕ ਗਾਂਧੀ ਚੌਾਕ ਤੇ ਭੱਠੀ ਵਾਲਾ ਮੋੜ 'ਤੇ ਧਰਨਾ ਵੀ ਦਿੱਤਾ ਗਿਆ | ਇਨ੍ਹਾਂ ਰੋਸ ਧਰਨਿਆਂ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਗੁਰੂ ਰਵਿਦਾਸ ਦੇ ਸੈਂਕੜੇ ਸਾਲ ਪੁਰਾਣੇ ਮੰਦਿਰ ਨੂੰ ਤੋੜ ਕੇ ਸਰਕਾਰ ਨੇ ਭਾਈਚਾਰੇ ਦੇ ਹਿਰਦਿਆਂ ਨੂੰ ਵੱਡੀ ਸੱਟ ਮਾਰੀ ਹੈ | ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਚਾਹੁੰਦੀ ਤਾਂ ਮੰਦਿਰ ਨੂੰ ਬਚਾਇਆ ਜਾ ਸਕਦਾ ਸੀ | ਉਨ੍ਹਾਂ ਕਿਹਾ ਕਿ ਅੱਜ ਦਾ ਬੰਦ ਸਰਕਾਰ ਨੂੰ ਜਗਾਉਣ ਲਈ ਕਾਫ਼ੀ ਹੈ, ਜੇਕਰ ਹੁਣ ਵੀ ਸਰਕਾਰ ਨਾ ਜਾਗੀ ਅਤੇ ਉਕਤ ਮੰਦਿਰ ਦੀ ਉਸਾਰੀ ਲਈ ਠੋਸ ਕਦਮ ਨਾ ਚੁੱਕੇ ਤਾਂ ਦੇਸ਼ ਭਰ ਵਿਚ ਵੱਡਾ ਸੰਘਰਸ਼ ਉਲੀਕਿਆ ਜਾਵੇਗਾ | ਆਗੂਆਂ ਨੇ ਕਿਹਾ ਕਿ ਜਦ ਤੱਕ ਕੇਂਦਰ ਸਰਕਾਰ ਇਸ ਮਾਮਲੇ ਵਿਚ ਕੋਈ ਠੋਸ ਕਾਰਵਾਈ ਨਹੀਂ ਕਰਦੀ, ਸੰਘਰਸ਼ ਜਾਰੀ ਰੱਖਿਆ ਜਾਵੇਗਾ | ਆਗੂਆਂ ਨੇ ਬੰਦ ਵਿਚ ਸਾਥ ਦੇਣ ਲਈ ਸਮੂਹ ਸ਼ਹਿਰ ਵਾਸੀਆਂ ਦਾ ਧੰਨਵਾਦ ਵੀ ਕੀਤਾ | ਇਸ ਰੋਸ ਧਰਨੇ ਨੂੰ ਬਾਬ ਨਛੱਤਰ ਸੂਫੀ, ਧਰਮਪਾਲ ਧੰਮੀ, ਬਸਪਾ ਆਗੂ ਬੀਬੀ ਸ਼ੀਲਾ ਰਾਣੀ ਗੁਰੂਸਰ, ਓਮ ਪ੍ਰਕਾਸ਼ ਮੋਰੀਆ ਆਦਿ ਨੇ ਸੰਬੋਧਨ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਸਟਰ ਸਿਰੀ ਚੰਦ, ਰਮੇਸ਼ ਕੁਮਾਰ, ਰਜਿੰਦਰ ਕੁਮਾਰ ਪ੍ਰਧਾਨ, ਰਤਨ ਲਾਲ, ਰਾਜਪਾਲ, ਸੁਰੇਸ਼ ਪ੍ਰਧਾਨ ਅਤੇ ਸੰਤ ਲਾਲ ਸਮੇਤ ਵੱਡੀ ਗਿਣਤੀ ਵਿਚ ਰਵਿਦਾਸੀਆ ਸਮਾਜ ਦੇ ਆਗੂ ਤੇ ਲੋਕ ਹਾਜ਼ਰ ਸਨ |
ਭਗਵਾਨ ਵਾਲਮੀਕਿ ਸ਼ਕਤੀ ਸੰਗਠਨ ਵਲੋਂ ਰਾਸ਼ਟਰਪਤੀ ਦੇ ਨਾਂਅ ਐੱਸ.ਡੀ.ਐੱਮ. ਨੂੰ ਮੰਗ ਪੱਤਰ ਦਿੱਤਾ
ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ)-ਬੀਤੇ ਦਿਨੀਂ ਤੁਗਲਕਾਬਾਦ ਦਿੱਲੀ ਵਿਖੇ ਗੁਰੂ ਰਵਿਦਾਸ ਮੰਦਰ ਨੂੰ ਤੋੜਨ ਦੇ ਰੋਸ ਵਜੋਂ ਭਗਵਾਨ ਵਾਲਮੀਕਿ ਸ਼ਕਤੀ ਸੰਗਠਨ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮੋਹਲਾਂ ਦੀ ਅਗਵਾਈ ਵਿਚ ਸਮੂਹ ਵਰਕਰਾਂ ਵਲੋਂ ਰਾਸ਼ਟਰਪਤੀ ਦੇ ਨਾਂਅ ਐੱਸ.ਡੀ.ਐੱਮ. ਰਣਦੀਪ ਸਿੰਘ ਹੀਰ ਨੂੰ ਮੰਗ ਪੱਤਰ ਸੌਾਪਿਆ ਗਿਆ | ਆਗੂਆਂ ਨੇ ਕਿਹਾ ਕਿ ਸਦੀਆਂ ਪੁਰਾਣਾ ਇਤਿਹਾਸਕ ਮੰਦਰ ਤੋੜਨ ਨਾਲ ਗੁਰੂ ਰਵਿਦਾਸ ਦੇ ਪੈਰੋਕਾਰਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੰੁਚੀ ਹੈ, ਜਿਸ ਕਾਰਨ ਸਮੂਹ ਭਾਈਚਾਰੇ ਵਿਚ ਗੁੱਸੇ ਦੀ ਲਹਿਰ ਹੈ | ਉਨ੍ਹਾਂ ਕਿਹਾ ਕਿ ਮਾ ਣਯੋਗ ਰਾਸ਼ਟਰਪਤੀ ਇਸ ਨਾਜ਼ੁਕ ਮੁੱਦੇ ਵਿਚ ਨਿੱਜੀ ਦਿਲਚਸਪੀ ਲੈ ਕੇ ਜਲਦ ਤੋਂ ਜਲਦ ਸੁਲਝਾਉਣ, ਤਾਂ ਜੋ ਦੇਸ਼ ਦਾ ਮਾਹੌਲ ਸ਼ਾਂਤ ਹੋ ਸਕੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ, ਚੇਅਰਮੈਨ ਹਰਭਜਨ ਸਿੰਘ, ਰਾਮਦਾਸ ਜਨਰਲ ਸਕੱਤਰ ਬਲਾਕ ਮਲੋਟ ਤੋਂ ਇਲਾਵਾ ਚੱਕ ਸ਼ੇਰੇ ਵਾਲਾ ਤੋਂ ਪ੍ਰਧਾਨ ਸ਼ਮਸ਼ੇਰ ਸਿੰਘ, ਅਜੇ ਕੁਮਾਰ ਸੀਨੀ: ਮੀਤ ਪ੍ਰਧਾਨ, ਕੁਲਦੀਪ ਸਿੰਘ ਪ੍ਰੈੱਸ ਸਕੱਤਰ, ਗੁਰਬਖ਼ਸ਼ ਸਿੰਘ, ਮੰਗਾ ਸਿੰਘ, ਸੋਨੂੰ ਮੈਂਬਰ, ਗੁਰਪ੍ਰੀਤ ਮੈਂਬਰ, ਪ੍ਰਧਾਨ ਧਰਮਵੀਰ ਸਿੰਘ ਆਦਿ ਹਾਜ਼ਰ ਸਨ |
ਮੁਕੰਮਲ ਬੰਦ ਰਹੀ ਮੰਡੀ ਲੱਖੇਵਾਲੀ
ਮੰਡੀ ਲੱਖੇਵਾਲੀ, (ਮਿਲਖ ਰਾਜ)- ਗੁਰੂ ਰਵਿਦਾਸ ਮੰਦਰ ਢਾਹੇ ਜਾਣ ਨੂੰ ਲੈ ਕੇ ਰਵਿਦਾਸ ਭਾਈਚਾਰੇ ਵਲੋਂ ਦਿੱਤੇ ਬੰਦ ਦੇ ਸੱਦੇ ਦੌਰਾਨ ਸਥਾਨਕ ਮੰਡੀ ਪੂਰੀ ਤਰ੍ਹਾਂ ਬੰਦ ਰਹੀ | ਰਵਿਦਾਸ ਭਾਈਚਾਰੇ ਦੇ ਲੋਕਾਂ ਨੇ ਹੋਰ ਐੱਸ.ਸੀ. ਸੰਗਠਨਾਂ ਦੇ ਸਹਿਯੋਗ ਨਾਲ ਰੋਸ ਮਾਰਚ ਵੀ ਕੱਢਿਆ ਅਤੇ ਭਾਜਪਾ ਦੀ ਮੋਦੀ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਹ ਰੋਸ ਮਾਰਚ ਰੇਲਵੇ ਸਟੇਸ਼ਨ ਤੋਂ ਸ਼ੁਰੂ ਹੋ ਕੇ ਮੰਡੀ ਦੇ ਮੁੱਖ ਬਾਜ਼ਾਰ ਵਿਚੋਂ ਹੁੰਦਾ ਹੋਇਆ ਬੱਸ ਸਟੈਂਡ 'ਤੇ ਆ ਕੇ ਖ਼ਤਮ ਹੋਇਆ | ਪ੍ਰਦਰਸ਼ਨਕਾਰੀ ਮੰਗ ਕਰ ਰਹੇ ਸਨ ਕਿ ਇਸ 600 ਸਾਲਾਂ ਪੁਰਾਣੇ ਮੰਦਰ ਨੂੰ ਦੁਬਾਰਾ ਬਣਵਾਇਆ ਜਾਵੇ, ਕਿਉਂਕਿ ਇਸ ਮੰਦਰ ਨਾਲ ਰਵਿਦਾਸ ਭਾਈਚਾਰੇ ਦੇ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ | ਆਗੂਆਂ ਨੇ ਸਹਾਇਕ ਥਾਣਾ ਮੁਖੀ ਰਸ਼ਪਾਲ ਸਿੰਘ ਨੂੰ ਇਸ ਸਬੰਧੀ ਮੈਮੋਰੰਡਮ ਵੀ ਦਿੱਤਾ | ਇਸ ਮੌਕੇ ਬਹੁਜਨ ਸਮਾਜ ਪਾਰਟੀ, ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਰਵਿਦਾਸ ਭਾਈਚਾਰੇ ਦੇ ਆਗੂ ਅਤੇ ਵੱਡੀ ਗਿਣਤੀ ਵਿਚ ਲੋਕ ਵੀ ਹਾਜ਼ਰ ਸਨ |

ਉੱਪ ਮੰਡਲ ਮੈਜਿਸਟ੍ਰੇਟ ਝੰਡਾ ਲਹਿਰਾਉਣਗੇ

ਮਲੋਟ, 13 ਅਗਸਤ (ਪਾਟਿਲ)-ਆਜ਼ਾਦੀ ਦਿਵਸ ਮੌਕੇ ਉੱਪ ਮੰਡਲ ਮੈਜਿਸਟ੍ਰੇਟ ਗੋਪਾਲ ਸਿੰਘ ਨਵੀਂ ਦਾਣਾ ਮੰਡੀ ਮਲੋਟ ਵਿਖੇ 15 ਅਗਸਤ ਨੂੰ ਸਵੇਰੇ 9 ਵਜੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਤਹਿਸੀਲਦਾਰ ਮਲੋਟ ਮਨਜੀਤ ਸਿੰਘ ਭੰਡਾਰੀ ਦੀ ਦੇਖ-ਰੇਖ ਹੇਠ ਹੋਣ ਵਾਲੇ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਅਗਵਾ ਕਰਨ ਵਾਲੇ ਵਿਰੁੱਧ ਮਾਮਲਾ ਦਰਜ

ਮਲੋਟ, 13 ਅਗਸਤ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਦਰ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਅਗਵਾ ਕਰਨ ਵਾਲੇ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਨਿਵਾਸੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ...

ਪੂਰੀ ਖ਼ਬਰ »

ਨਸ਼ਾ ਰੋਕੂ ਕਮੇਟੀ ਦੇ ਮੈਂਬਰ ਨੂੰ ਜ਼ਖ਼ਮੀ ਕਰਨ ਵਾਲਾ ਪਿਸਤੌਲ ਸਮੇਤ ਕਾਬੂ

ਲੋਕਾਂ ਦੀ ਸੁਰੱਖਿਆ ਲਈ ਪੁਲਿਸ ਵਚਨਬੱਧ-ਮਨਜੀਤ ਸਿੰਘ ਢੇਸੀ ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕੋਟਲੀ ਅਬਲੂ ਵਿਖੇ ਪਿਛਲੇ ਦਿਨੀਂ ਨਸ਼ਾ ਰੋਕੂ ਕਮੇਟੀ ਦੇ ਮੈਂਬਰ 'ਤੇ ਜਾਨਲੇਵਾ ਹਮਲਾ ਕਰਕੇ ਜ਼ਖਮੀ ਕਰ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਥਾਨਕ ਦਫ਼ਤਰ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਵਲੋਂ ਦਿੱਲੀ ਵਿਖੇ ਗੁਰੂ ਰਵਿਦਾਸ ਮੰਦਰ ਢਾਹੁਣ ਦੀ ਕਾਰਵਾਈ ਦੀ ਸਖ਼ਤ ...

ਪੂਰੀ ਖ਼ਬਰ »

ਅਣ-ਅਧਿਕਾਰਤ ਅਤੇ ਗੈਰ ਸਿਫ਼ਾਰਸ਼ੀ ਦਵਾਈਆਂ ਦੀ ਵਿਕਰੀ ਨਾ ਕਰਨ ਸਬੰਧੀ ਡੀਲਰਾਂ ਨਾਲ ਕੀਤੀ ਬਲਾਕ ਪੱਧਰੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਕੱਤਰ ਖੇਤੀਬਾੜੀ ਪੰਜਾਬ ਸ੍ਰੀ ਕਾਹਨ ਸਿੰਘ ਪੰਨੂ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ: ਸੁਤੰਤਰ ਕੁਮਾਰ ਐਰੀ ਦੇ ਦਿਸ਼ਾ-ਨਿਰਦੇਸ਼ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 14 ਸਤੰਬਰ ਨੂੰ -ਲੋਕਾਂ ਨੂੰ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-14 ਸਤੰਬਰ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਦੀਵਾਨੀ ਅਤੇ ਫ਼ੌਜਦਾਰੀ ਅਦਾਲਤਾਂ ਵਿਚ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ | ਇਹ ਜਾਣਕਾਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ੍ਰੀ ...

ਪੂਰੀ ਖ਼ਬਰ »

ਪ੍ਰੀਖਿਆ ਫ਼ੀਸ ਵਿਚ ਵਾਧੇ ਦਾ ਨੌਜਵਾਨ ਭਾਰਤ ਸਭਾ ਵਲੋਂ ਵਿਰੋਧ

ਮੰਡੀ ਕਿੱਲਿਆਂਵਾਲੀ, 13 ਅਗਸਤ (ਇਕਬਾਲ ਸਿੰਘ ਸ਼ਾਂਤ)-ਸੀ.ਬੀ.ਐੱਸ.ਈ. ਬੋਰਡ ਵਲੋਂ ਵਿਦਿਆਰਥੀਆਂ ਦੀ ਬੋਰਡ ਇਮਤਿਹਾਨ ਦੀ ਪ੍ਰੀਖਿਆ ਫ਼ੀਸ 'ਚ ਭਾਰੀ ਵਾਧੇ ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ 'ਤੇ ਬੇਲੋੜਾ ਆਰਥਿਕ ਬੋਝ ਪੈ ਗਿਆ ਹੈ | ਨੌਜਵਾਨ ਭਾਰਤ ਸਭਾ ਹਲਕਾ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਨੂੰ ਸਮਰਪਿਤ ਬ੍ਰਾਹਮਣ ਸਭਾ ਵਲੋਂ ਬੂਟੇ ਲਗਾਏ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਬ੍ਰਾਹਮਣ ਸਭਾ 5995 ਵਲੋਂ ਅੱਜ ਸਵੇਰੇ ਸਥਾਨਕ ਕੋਟਕਪੂਰਾ ਚੌਾਕ ਵਿਖੇ ਸੜਕ ਕਿਨਾਰੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਬੂਟੇ ਲਾਏ ਗਏ ਅਤੇ ਇਨ੍ਹਾਂ 'ਤੇ ਟ੍ਰੀ ਗਾਰਡ ਵੀ ਲਾਏ | ਸਭਾ ਦੇ ਪ੍ਰਧਾਨ ...

ਪੂਰੀ ਖ਼ਬਰ »

ਜੈਦਕਾ ਇੰਸਟੀਚਿਊਟ ਨੇ ਕੈਨੇਡਾ ਦੇ 2 ਸਟੱਡੀ ਵੀਜ਼ੇ ਲਗਵਾਏ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬੱਸ ਸਟੈਂਡ ਨਜ਼ਦੀਕ ਸਥਿਤ ਜੈਦਕਾ ਇੰਸਟੀਚਿਊਟ ਆਪਣੇ ਕੰਮ ਕਰਨ ਦੇ ਪਾਰਦਰਸ਼ੀ ਤਰੀਕੇ ਕਰਕੇ ਵਿਦਿਆਰਥੀਆਂ ਵਿਚ ਹਰਮਨ ਪਿਆਰਾ ਹੋ ਗਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਜੈਦਕਾ ...

ਪੂਰੀ ਖ਼ਬਰ »

ਪਿੰਡ ਸੀਰਵਾਲੀ ਦੇ ਅਕਾਸ਼ਦੀਪ ਨੇ ਅੰਡਰ-25 ਖੇਡਾਂ ਵਿਚ ਸੋਨ ਤਗਮਾ ਜਿੱਤਿਆ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਅੰਡਰ-25 (ਲੜਕੇ ਤੇ ਲੜਕੀਆਂ) ਦੀਆਂ ਸਥਾਨਕ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਕਰਵਾਈਆਂ ਗਈਆਂ ਖੇਡਾਂ ਦੌਰਾਨ ਪਿੰਡ ਸੀਰਵਾਲੀ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਿਰੁੱਧ ਅਪਸ਼ਬਦ ਬੋਲਣ ਵਾਲਿਆਂ ਦੀ ਕੀਤੀ ਨਿੰਦਾ

ਮਲੋਟ, 13 ਅਗਸਤ (ਮੱਕੜ)-ਅੱਜ ਭਾਰਤ ਬੰਦ ਦੇ ਦੌਰਾਨ ਰਵਿਦਾਸ ਭਾਈਚਾਰੇ ਵਲੋਂ ਸ਼ਹਿਰ ਵਿਚ ਧਰਨਾ ਦਿੱਤਾ ਅਤੇ ਰੋਸ ਮਾਰਚ ਕੱਢਿਆ ਗਿਆ, ਜਿਸ ਵਿਚ ਵੱਖ-ਵੱਖ ਬੁਲਾਰਿਆਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਰੁੱਧ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ, ਜਿਸ ਦੀ ...

ਪੂਰੀ ਖ਼ਬਰ »

ਜਵਾਹਰੇਵਾਲਾ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਵਲੋਂ ਰੋਸ ਮਾਰਚ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਸ. ਰਿਪੋ.)-ਜਵਾਹਰੇਵਾਲਾ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਵਲੋਂ 10 ਤੋਂ 13 ਅਗਸਤ ਤੱਕ ਪੰਜਾਬ ਭਰ ਵਿਚ ਅਰਥੀ ਫ਼ੂਕ ਮੁਜ਼ਾਹਰੇ ਦੀ ਕੜੀ ਤਹਿਤ ਸਥਾਨਕ ਗੋਨਿਆਣਾ ਚੌਾਕ ਵਿਖੇ ਦਿਹਾਤੀ ਮਜ਼ਦੂਰ ਸਭਾ ਦੀ ਅਗਵਾਈ ਵਿਚ ਪੁਲਿਸ, ਸਿਵਲ ...

ਪੂਰੀ ਖ਼ਬਰ »

ਸੂਬਾ ਪੱਧਰੀ ਖੇਡਾਂ ਅੰਡਰ-14 ਲਈ ਖਿਡਾਰੀਆਂ ਦੇ ਚੋਣ ਟਰਾਇਲ 16-17 ਅਗਸਤ ਨੂੰ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ, ਖੇਡ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਸੂਬਾ ਪੱਧਰੀ ਮੁਕਾਬਲੇ ਅੰਡਰ-14 (ਲੜਕੇ) 21 ਤੋਂ 23 ਅਗਸਤ ਤੱਕ ਲੁਧਿਆਣਾ ਵਿਖੇ ਕਰਵਾਏ ਜਾਣਗੇ ਅਤੇ ਰਾਜ ਪੱਧਰੀ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਪੀ. ਪੀ. ਟੀ. ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਗੁਲਾਬੇਵਾਲਾ ਵਿਖੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪਿ੍ੰਸੀਪਲ ਹਰਪਾਲ ਸਿੰਘ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ...

ਪੂਰੀ ਖ਼ਬਰ »

ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਸਨਰਾਈਜ਼ ਐਜੂਕੇਸ਼ਨ ਐਾਡ ਵੈੱਲਫੇਅਰ ਸੁਸਾਇਟੀ ਵਲੋਂ ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਪਿੰਡ ਲੰਬੀ ਢਾਬ ਵਿਖੇ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਪੰਜਾਬੀ ਦੀ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਮਲੋਟ ਵਿਕਾਸ ਮੰਚ ਵਲੋਂ ਪ੍ਰਾਇਮਰੀ ਸਕੂਲ 'ਚ ਬੂਟੇ ਲਗਾਏ

ਮਲੋਟ, 13 ਅਗਸਤ (ਪਾਟਿਲ)-ਮਲੋਟ ਵਿਕਾਸ ਮੰਚ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਕੈਂਪ 3 ਵਿਖੇ 25 ਬੂਟੇ ਲਾਏ ਗਏ | ਮੰਚ ਵਲੋਂ ਸਕੂਲ ਦੇ ਬੱਚਿਆਂ ਅਤੇ ਸਟਾਫ਼ ਨੂੰ ਅਪੀਲ ਕੀਤੀ ਗਈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਹਰੇਕ ਵਿਅਕਤੀ 2 ...

ਪੂਰੀ ਖ਼ਬਰ »

ਸਕੂਲ 'ਚ ਰੱਖੜੀ ਦਾ ਤਿਉਹਾਰ ਮਨਾਇਆ

ਮਲੋਟ, 13 ਅਗਸਤ (ਗੁਰਮੀਤ ਸਿੰਘ ਮੱਕੜ)- ਭੈਣ-ਭਰਾ ਦੇ ਅਟੁੱਟ ਪਿਆਰ ਦੇ ਰਿਸ਼ਤੇ ਦਾ ਤਿਉਹਾਰ ਰੱਖੜੀ ਸਥਾਨਕ ਲਵਿੰਗ ਲਿਟਲ ਪਲੇਵੇ ਐਾਡ ਪ੍ਰੇਪਰੇਟਰੀ ਸਕੂਲ ਵਿਖੇ ਪਿ੍ੰਸੀਪਲ ਮੀਨਾ ਅਰੋੜਾ ਦੀ ਅਗਵਾਈ ਵਿਚ ਮਨਾਇਆ ਗਿਆ | ਇਸ ਦੌਰਾਨ ਨਿੱਕੀਆਂ-ਨਿੱਕੀਆਂ ਭੈਣਾਂ ਨੇ ਆਪਣੇ ...

ਪੂਰੀ ਖ਼ਬਰ »

ਸਹਿਕਾਰੀ ਸਭਾ ਰਸੂਲਪੁਰ ਕੇਰਾ ਸਹਿਕਾਰੀ ਸਭਾ ਦੀ ਪ੍ਰਬੰਧਕੀ ਕਮੇਟੀ 'ਤੇ ਅਕਾਲੀ ਦਲ ਦਾ ਕਬਜ਼ਾ

ਲੰਬੀ, 13 ਅਗਸਤ (ਸ਼ਿਵਰਾਜ ਸਿੰਘ ਬਰਾੜ)-ਰਸੂਲਪੁਰ ਕੇਰਾ ਬਹੁਮੰਤਵੀ ਸਹਿਕਾਰੀ ਸਭਾ ਦੀ ਪ੍ਰਬੰਧਕੀ ਕਮੇਟੀ 'ਤੇ ਕਬਜ਼ਾ ਕਰਦਿਆਂ ਹਰਜਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ ਹੈ | ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਚੇਅਰਮੈਨ ਕੁਲਵਿੰਦਰ ਸਿੰਘ ਕਾਕਾ ...

ਪੂਰੀ ਖ਼ਬਰ »

ਪੱਛਮੀ ਸੱਭਿਆਚਾਰ ਦੇ ਪ੍ਰਭਾਵ ਹੇਠ ਆਈ ਨਵੀਂ ਪੀੜ੍ਹੀ ਨੂੰ ਆਪਣੇ ਸੱਭਿਆਚਾਰਕ ਵਿਰਸੇ ਵੱਲ ਮੋੜਨਾ ਸਮੇਂ ਦੀ ਲੋੜ-ਸਰਪੰਚ ਬਖ਼ਸ਼ੀਸ਼ ਸਿੰਘ

ਗਿੱਦੜਬਾਹਾ, 13 ਅਗਸਤ (ਬਲਦੇਵ ਸਿੰਘ ਘੱਟੋਂ)-ਪਿੰਡ ਕੁਰਾਈਵਾਲਾ ਵਿਖੇ ਪਿੰਡ ਦੇ ਸਰਪੰਚ ਬਖ਼ਸ਼ੀਸ਼ ਸਿੰਘ ਦੀ ਅਗਵਾਈ ਹੇਠ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਤੀਆਂ ਦਾ ਤਿਉਹਾਰ ਮਨਾਇਆ ਗਿਆ ਇਸ ਵਿਚ ਪਿੰਡ ਦੀਆਂ ਸੱਜ ਵਿਆਹੀਆਂ ਮੁਟਿਆਰਾਂ, ਕੁੜੀਆਂ, ਛੋਟੀਆਂ ...

ਪੂਰੀ ਖ਼ਬਰ »

ਨਸ਼ੇ ਦੀਆਂ ਜੜ੍ਹਾਂ ਨੂੰ ਪੁੱਟਣ ਲਈ ਕੱਢਿਆ ਨਸ਼ਾ ਵਿਰੋਧੀ ਮਾਰਚ

ਲੰਬੀ, 13 ਅਗਸਤ (ਮੇਵਾ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਜੜ੍ਹ ਨੂੰ ਪੁੱਟਣ ਲਈ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼ਾਂ ਤਹਿਤ ਪ੍ਰਸ਼ਾਸਨ ਵਲੋਂ ਨਸ਼ਾ ਵੇਚਣ ਵਾਲੇ ਤਸਕਰਾਂ ਦੀ ਪੈੜ ਨੱਪਣ ਅਤੇ ਭੋਲੇ-ਭਾਲੇ ਆਮ ਲੋਕਾਂ ਤੇ ...

ਪੂਰੀ ਖ਼ਬਰ »

ਅਲਾਇੰਸ ਕਲੱਬ ਮੁਕਤਸਰ ਵਲੋਂ ਅੱਖਾਂ ਦਾ ਜਾਂਚ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਇੰਟਰਨੈਸ਼ਨਲ ਅਲਾਇੰਸ ਕਲੱਬ ਮੁਕਤਸਰ ਜ਼ਿਲ੍ਹਾ 111 ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਥਾਨਕ ਜ਼ਿਲ੍ਹਾ ਸੁਧਾਰ ਘਰ ਜੇਲ੍ਹ ਵਿਖੇ ਅੱਖਾਂ ਦਾ ਜਾਂਚ ਅਤੇ ਅੱਖਾਂ ਦਾਨ ਕਰਨ ਸਬੰਧੀ ਕੈਂਪ ...

ਪੂਰੀ ਖ਼ਬਰ »

ਧਾਰਾ 370 ਖ਼ਤਮ ਕਰਨ ਅਤੇ ਜੰਮੂ ਕਸ਼ਮੀਰ ਨੂੰ ਦੋ ਭਾਗਾਂ 'ਚ ਵੰਡਣ ਵਿਰੁੱਧ ਲੋਕ ਮੋਰਚਾ ਵਲੋਂ ਇਕੱਤਰਤਾ

ਮੰਡੀ ਕਿੱਲਿਆਂਵਾਲੀ, 13 ਅਗਸਤ (ਸ਼ਾਂਤ)-ਲੋਕ ਮੋਰਚਾ ਪੰਜਾਬ ਨੇ ਕੇਂਦਰ ਸਰਕਾਰ ਵਲੋਂ ਧਾਰਾ 370 ਖ਼ਤਮ ਕਰਨ ਅਤੇ ਜੰਮੂ ਕਸ਼ਮੀਰ ਨੂੰ ਦੋ ਭਾਗਾਂ ਵਿਚ ਵੰਡ ਕੇ ਸਿੱਧਾ ਕੇਂਦਰੀ ਕੰਟਰੋਲ ਹੇਠ ਲੈਣ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਇਸ ਸਬੰਧ ਵਿਚ ...

ਪੂਰੀ ਖ਼ਬਰ »

ਸੁਪਰ ਸੈਕਸ਼ਨ ਮਸ਼ੀਨ ਨਾਲ ਸੀਵਰੇਜ ਦੀ ਸਫ਼ਾਈ ਦੀ ਕਰਵਾਈ ਸ਼ੁਰੂਆਤ

ਮਲੋਟ, 13 ਅਗਸਤ (ਗੁਰਮੀਤ ਸਿੰਘ ਮੱਕੜ)-ਸ਼ਹਿਰ ਵਿਚ ਸੀਵਰੇਜ ਦੇ ਜਾਮ ਹੋਣ ਦੀ ਸਮੱਸਿਆ ਨੂੰ ਮੁੱਖ ਰੱਖਦੇ ਡਿਪਟੀ ਸਪੀਕਰ ਅਤੇ ਵਿਧਾਇਕ ਅਜਾਇਬ ਸਿੰਘ ਭੱਟੀ ਦੇ ਯਤਨਾਂ ਸਦਕਾ ਸਥਾਨਕ ਬਿਰਲਾ ਰੋਡ 'ਤੇ ਸੁਪਰ ਸੈਕਸ਼ਨ ਮਸ਼ੀਨ ਨਾਲ ਸੀਵਰੇਜ ਦੀ ਸਫ਼ਾਈ ਦੀ ਸ਼ੁਰੂਆਤ ਹਲਕਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਵਿਚ ਦਸਤਾਰ ਮੁਕਾਬਲੇ ਕਰਵਾਏ

ਮੰਡੀ ਬਰੀਵਾਲਾ, 13 ਅਗਸਤ (ਨਿਰਭੋਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਕੇ ਕਲਾਂ ਵਿਚ ਦਸਤਾਰ ਮੁਕਾਬਲੇ ਕਰਵਾਏ ਗਏ | ਇਸ ਸਮੇਂ ਮਿਡਲ ਅਤੇ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਉਤਸ਼ਾਹ ...

ਪੂਰੀ ਖ਼ਬਰ »

ਸ੍ਰੀ ਸ਼ਿਆਮ ਮੰਦਰ ਵਿਖੇ ਚੱਲ ਰਿਹਾ ਝੂਲਾ ਮਹਾਂਉਤਸਵ ਸਮਾਪਤ

ਮਲੋਟ, 13 ਅਗਸਤ (ਮੱਕੜ)-ਸਥਾਨਕ ਇੱਛਾਪੂਰਨੀ ਖਾਟੂ ਸ਼ਿਆਮ ਧਾਮ ਸ੍ਰੀ ਸ਼ਿਆਮ ਮੰਦਰ ਵਿਚ ਮਨਾਏ ਜਾ ਰਹੇ ਸ਼੍ਰੀ ਸ਼ਿਆਮ ਝੂਲਾ ਮਹਾਂਉਤਸਵ ਦੇ ਦੌਰਾਨ ਚੱਲ ਰਹੀ ਕਸ਼ਟ ਨਿਵਾਰਣ 48 ਘੰਟੇ ਦੇ ਅਖੰਡ ਜਾਪ, ਅਖੰਡ ਜੋਤ ਅਤੇ ਅਖੰਡ ਪ੍ਰਕਰਮਾ ਸਮਾਪਤ ਹੋ ਗਈ | ਇਸ ਬਾਰੇ ਵਿਚ ...

ਪੂਰੀ ਖ਼ਬਰ »

ਰਾਮ ਸਵਰਨ ਲੱਖੇਵਾਲੀ ਆਕਾਸ਼ਵਾਣੀ 'ਤੇ ਅੱਜ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਸ. ਰਿਪੋ.)-ਸਾਹਿਤ, ਕਲਾ ਤੇ ਵਿਗਿਆਨਕ ਚੇਤਨਾ ਦੇ ਅਹਿਮ ਕਾਰਜ ਰਾਹੀਂ ਮਾਂ ਬੋਲੀ ਦੀ ਸੇਵਾ ਵਿਚ ਲੱਗੇ ਕਲਮਕਾਰ ਰਾਮ ਸਵਰਨ ਲੱਖੇਵਾਲੀ 14 ਅਗਸਤ ਨੂੰ ਆਕਾਸ਼ਵਾਣੀ ਜਲੰਧਰ ਤੋਂ ਸਰੋਤਿਆਂ ਦੇ ਰੂ-ਬਰੂ ਹੋਣਗੇ | ਇਹ ਜਾਣਕਾਰੀ ਦਿੰਦਿਆਂ ਲੋਕ ...

ਪੂਰੀ ਖ਼ਬਰ »

ਸਕੂਲ 'ਚ ਇਨਵੈਸਟੀਚਰ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਸਥਾਨਕ ਦੇਸ਼ ਭਗਤ ਗਲੋਬਲ ਸਕੂਲ ਵਿਖੇ ਦੇਸ਼ ਭਗਤ ਯੁਨਾਇਟਡ ਗਰੁੱਪ ਦੇ ਚਾਂਸਲਰ ਡਾ: ਜੋਰਾ ਸਿੰਘ ਅਤੇ ਪ੍ਰੋ: ਚਾਂਸਲਰ ਡਾ: ਤੇਜਿੰਦਰ ਕੌਰ ਦੀ ਹਾਜ਼ਰੀ ਵਿਚ ਸਕੂਲ ਦੇ ਪਿ੍ੰਸੀਪਲ ਸੰਜੀਵ ਜਿੰਦਲ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਮੈਜਿਸਟ੍ਰੇਟ ਐੱਮ.ਕੇ. ਅਰਾਵਿੰਦ ਕੁਮਾਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀਆਂ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਜ਼ਿਲ੍ਹਾ ਸਕੱਤਰ ਜਨਰਲ ਗੁਰਤੇਜ ਸਿੰਘ ਉਦੇਕਰਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਗਦੇਵ ਸਿੰਘ ਕਾਨਿਆਂਵਾਲੀ ਸੂਬਾ ਕਮੇਟੀ ਵਲੋਂ ਸ਼ਾਮਿਲ ਹੋਏ | ਮੀਟਿੰਗ ...

ਪੂਰੀ ਖ਼ਬਰ »

ਵਿਸ਼ਵ ਹਿੰਦੂ ਪਰਿਸ਼ਦ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਸ. ਰਿਪੋ.)-ਵਿਸ਼ਵ ਹਿੰਦੂ ਪਰੀਸ਼ਦ ਵਲੋਂ ਮੈਡਮ ਬਿ੍ਰਲਤਾ ਸ਼ਰਮਾ ਤੇ ਰਾਸ਼ਟਰੀ ਸਵੈ ਸੇਵਕ ਸੰਘ ਸ੍ਰੀ ਮੁਕਤਸਰ ਸਾਹਿਬ ਨਗਰ ਸੰਘ ਚਾਲਕ ਸੁਰਿੰਦਰ ਧਵਨ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਮਜ਼ਦੂਰਾਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦਾ ਪੁਤਲਾ ਸਾੜਿਆ

ਗਿੱਦੜਬਾਹਾ, 13 ਅਗਸਤ (ਘੱਟੋਂ)-ਜਵਾਹਰੇਵਾਲਾ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਸੱਦੇ 'ਤੇ ਪਿੰਡ ਦੂਹੇਵਾਲਾ ਵਿਖੇ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ ਅਤੇ ਪਿੰਡ ਵਿਚ ਰੋਸ ਮੁਜ਼ਾਹਰਾ ਕੀਤਾ ਗਿਆ | ਰੋਸ ਮੁਜ਼ਾਹਰੇ ...

ਪੂਰੀ ਖ਼ਬਰ »

ਬਿਜਲੀ ਬੋਰਡ ਦੇ ਜੇ. ਈ. ਨੇ ਲਾਏ ਠੇਕੇਦਾਰ 'ਤੇ ਧਮਕੀਆਂ ਦੇਣ ਦੇ ਦੋਸ਼

ਗਿੱਦੜਬਾਹਾ, 13 ਅਗਸਤ (ਘੱਟੋਂ)-ਪੀ.ਐੱਸ.ਪੀ.ਸੀ.ਐੱਲ. ਦੇ ਸ਼ਹਿਰੀ ਸਬ-ਡਵੀਜ਼ਨ ਦੇ ਇਕ ਜੇ.ਈ. ਨੇ ਠੇਕੇਦਾਰ ਵਲੋਂ ਉਸ ਨੰੂ ਗ਼ਲਤ ਸ਼ਬਦਾਵਲੀ ਬੋਲਣ ਅਤੇ ਧਮਕੀਆਂ ਦਿੱਤੇ ਜਾਣ ਦੇ ਦੋਸ਼ ਲਾਏ ਹਨ | ਇਸ ਸਬੰਧੀ ਸ਼ਹਿਰੀ ਸਬ ਡਵੀਜ਼ਨ ਦੇ ਜੇ.ਈ. ਪ੍ਰਵੀਨ ਕੁਮਾਰ ਜਿੰਦਲ ਨੇ ...

ਪੂਰੀ ਖ਼ਬਰ »

ਲੋਕ ਮੋਰਚਾ ਵਲੋਂ ਧਾਰਾ 370 ਅਤੇ 35ਏ ਬਹਾਲ ਕਰਨ ਦੀ ਮੰਗ

ਮਲੋਟ, 13 ਅਗਸਤ (ਮੱਕੜ)-ਲੋਕ ਮੋਰਚਾ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਗੁਰਦੀਪ ਸਿੰਘ ਖੁੱਡੀਆਂ ਅਤੇ ਰੇਸ਼ਮ ਸਿੰਘ ਪਥਰਾਲਾ ਵਲੋਂ ਕੇਂਦਰ ਸਰਕਾਰ ਵਲੋਂ ਧਾਰਾ 370 ਖ਼ਤਮ ਕਰਨ ਅਤੇ ਜੰਮੂ ਕਸ਼ਮੀਰ ਨੂੰ ਦੋ ਭਾਗਾਂ ਵਿਚ ਵੰਡ ਕੇ ਸਿੱਧਾ ਕੇਂਦਰੀ ਕੰਟਰੋਲ ਹੇਠ ਲੈਣ ਦਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਗਿੱਦੜਬਾਹਾ, 13 ਅਗਸਤ (ਬਲਦੇਵ ਸਿੰਘ ਘੱਟੋਂ, ਪਰਮਜੀਤ ਥੇੜ੍ਹੀ)-ਨਸ਼ਾ ਵਿਰੋਧੀ ਨਿਗਰਾਨ ਕਮੇਟੀ ਸਾਹਿਬ ਚੰਦ ਅਤੇ ਨਸ਼ਾ ਵਿਰੋਧੀ ਕਮੇਟੀ ਭਲਾਈਆਣਾ ਵਲੋਂ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਇਕ ਨਸ਼ਾ ਤਸਕਰ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਥਾਣਾ ਕੋਟਭਾਈ ਦੀ ਪੁਲਿਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX