ਤਾਜਾ ਖ਼ਬਰਾਂ


ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  13 minutes ago
ਚੰਡੀਗੜ੍ਹ, 19 ਅਕਤੂਬਰ- ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਅਦਾਕਾਰ ਸੰਨੀ ਦਿਉਲ ਨੇ ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਚੋਣ ਪ੍ਰਚਾਰ...
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  19 minutes ago
ਸ਼ਿਮਲਾ, 19 ਅਕਤੂਬਰ- ਮੰਡੀ ਦੇ ਰਤੀ ਰੋਡ 'ਤੇ ਇਲੈਕਟ੍ਰਾਨਿਕਸ ਦੇ ਇਕ ਸ਼ੋਅਰੂਮ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  29 minutes ago
ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  35 minutes ago
ਮੁੱਲਾਂਪੁਰ ਗਰੀਬਦਾਸ, 19 ਅਕਤੂਬਰ (ਖੈਰਪੁਰ)- ਪਿੰਡ ਖੇੜਾ ਵਿਖੇ ਟਿੱਪਰ ਦੀ ਲਪੇਟ 'ਚ ਆਉਣ ਕਾਰਨ ਇੱਕ ਵਸਨੀਕ ਦੀ ਦਰਦਨਾਕ ...
ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਵੱਲੋਂ ਫਲੈਗ ਮਾਰਚ
. . .  43 minutes ago
ਜਲਾਲਾਬਾਦ, 19 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)- ਜਲਾਲਾਬਾਦ 'ਚ ਹੋਣ ਜਾ ਰਹੀ ਜ਼ਿਮਨੀ ਚੋਣ ਦੇ ਸਬੰਧ 'ਚ ਅੱਜ ਪੰਜਾਬ ਪੁਲਿਸ ਵੱਲੋਂ ਐੱਸ.ਪੀ ਕ੍ਰਾਈਮ ਫ਼ਾਜ਼ਿਲਕਾ ਜਗਦੀਸ਼ ਬਿਸ਼ਨੋਈ ..
ਹਿੰਸਕ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚਿਲੀ ਦੇ ਰਾਸ਼ਟਰਪਤੀ ਨੇ ਐਮਰਜੈਂਸੀ ਦਾ ਕੀਤਾ ਐਲਾਨ
. . .  about 1 hour ago
ਸੈਂਟੀਆਗੋ, 19 ਅਕਤੂਬਰ- ਚਿਲੀ ਦੇ ਰਾਸ਼ਟਰਪਤੀ ਨੇ ਸੈਂਟੀਆਗੋ 'ਚ ਐਮਰਜੈਂਸੀ ਦਾ ਐਲਾਨ ਕਰਦਿਆਂ ਸੁਰੱਖਿਆ ਦੀ ਪੂਰੀ ਜ਼ਿੰਮੇਵਾਰੀ ਫ਼ੌਜ...
ਸਿੱਖਿਆ ਸਕੱਤਰ ਵੱਲੋਂ ਚੰਗੇ ਨਤੀਜਿਆਂ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਅਧਿਆਪਕਾਂ ਦੇ ਪ੍ਰਭਾਵਸ਼ਾਲੀ ਸਮਾਗਮ 'ਚ ਸ਼ਾਮਲ ਹੋਏ...
ਹੁਸੈਨੀਵਾਲਾ 1961 ਦੇ ਫ਼ੈਸਲੇ ਦੀ ਤਰਜ਼ ਤੇ ਕਰਤਾਰਪੁਰ ਸਾਹਿਬ ਦੀ ਜ਼ਮੀਨ ਦਾ ਤਬਾਦਲਾ ਕਰਨ ਸਰਕਾਰਾਂ : ਬਾਬਾ ਸਰਬਜੋਤ ਬੇਦੀ
. . .  about 1 hour ago
ਊਨਾ,19 ਅਕਤੂਬਰ (ਹਰਪਾਲ ਸਿੰਘ ਕੋਟਲਾ)- ਗੁਰੂ ਕੇ ਸਿੱਖਾਂ ਦੀਆਂ ਲੰਬੇ ਸਮੇਂ ਤੋਂ ਖੁਲੇ ਦਰਸ਼ਨ ਦੀਦਾਰ ਕਰਨ ਦੀਆਂ ਅਰਦਾਸਾਂ ਦੇ ਫਲਸਰੂਪ ਸ਼੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲਣ ਜਾ ਰਿਹਾ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਰੋਹਿਤ ਸ਼ਰਮਾ ਨੇ ਸੈਂਕੜਾ ਕੀਤਾ ਪੂਰਾ, ਭਾਰਤ ਦਾ ਸਕੋਰ 180 ਤੋਂ ਪਾਰ
. . .  about 1 hour ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ
. . .  about 2 hours ago
ਮੁਕੇਰੀਆਂ, 19 ਅਕਤੂਬਰ (ਰਾਮਗੜ੍ਹੀਆ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁਕੇਰੀਆਂ ਤੋਂ ਕਾਂਗਰਸ ਦੇ ਉਮੀਦਵਾਰ ਸ੍ਰੀਮਤੀ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ ਸ਼ੁਰੂ ਕੀਤਾ...
ਰੂਪਨਗਰ ਜੇਲ੍ਹ 'ਚ ਹਵਾਲਾਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 2 hours ago
ਰੂਪਨਗਰ, 19 ਅਕਤੂਬਰ (ਸਤਨਾਮ ਸਿੰਘ ਸੱਤੀ) - ਰੂਪਨਗਰ ਜੇਲ੍ਹ 'ਚ ਬੰਦ ਇੱਕ ਹਵਾਲਾਤੀ ਅਮਨਦੀਪ ਸਿੰਘ ਉਰਫ਼ ਲਾਡੀ (36) ਵਾਸੀ ਨੇੜੇ ਬੱਸ ਸਟਾਪ ਖਡੂਰ ਸਾਹਿਬ ਜ਼ਿਲ੍ਹਾ ਤਰਨਤਾਰਨ ਨੇ ਜੇਲ੍ਹ ਦੇ ਅੰਦਰ ਬਣੇ...
ਆਰ.ਸੀ.ਈ.ਪੀ. ਦੇ ਵਿਰੋਧ 'ਚ ਸਨਅਤਕਾਰਾਂ ਵੱਲੋਂ ਪੁਤਲਾ ਫ਼ੂਕ ਪ੍ਰਦਰਸ਼ਨ
. . .  about 2 hours ago
ਲੁਧਿਆਣਾ, 19 ਅਕਤੂਬਰ(ਪੁਨੀਤ ਬਾਵਾ)- ਆਰ.ਸੀ.ਈ.ਪੀ. ਦੇ ਵਿਰੋਧ 'ਚ ਅੱਜ ਸਨਅਤਕਾਰਾਂ ਵੱਲੋਂ ਗਿੱਲ ਰੋਡ ਸਾਈਕਲ ਮਾਰਕੀਟ ਵਿਖੇ ਪੁਤਲਾ ਫ਼ੂਕ ਪ੍ਰਦਰਸ਼ਨ...
ਗੁਰੂਘਰ ਨੂੰ ਦੂਰਬੀਨ ਤੋਂ ਦੇਖਣ ਦੀ 70 ਸਾਲਾ ਦੀ ਮਜਬੂਰੀ ਹੁਣ ਹੋਣ ਜਾ ਰਹੀ ਖ਼ਤਮ : ਪ੍ਰਧਾਨ ਮੰਤਰੀ ਮੋਦੀ
. . .  about 2 hours ago
ਚੰਡੀਗੜ੍ਹ, 19 ਅਕਤੂਬਰ- ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣ ਮੁਹਿੰਮ ਆਪਣੇ ਆਖ਼ਰੀ ਪੜਾਅ 'ਤੇ ਹੈ। ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰਿਆਣਾ ਦੇ ਸਿਰਸਾ 'ਚ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਰੈਲੀ ਨੂੰ ਸੰਬੋਧਨ ਕਰਦਿਆਂ ...
ਪ੍ਰਧਾਨ ਮੰਤਰੀ ਮੋਦੀ ਨੇ ਹਰਿਆਣਾ ਦੇ ਏਲਾਨਾਬਾਦ 'ਚ ਰੈਲੀ ਨੂੰ ਸੰਬੋਧਨ ਕੀਤਾ ਸ਼ੁਰੂ
. . .  about 3 hours ago
ਕਮਲੇਸ਼ ਤਿਵਾੜੀ ਕਤਲ ਮਾਮਲਾ : ਪੁਲਿਸ ਨੇ ਟਰੇਨ ਤੋਂ ਕਾਬੂ ਕੀਤੇ ਸ਼ੱਕੀ ਵਿਅਕਤੀ- ਐੱਸ.ਐੱਸ.ਪੀ
. . .  about 3 hours ago
ਲਖਨਊ , 19 ਅਕਤੂਬਰ- ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ 'ਚ ਐੱਸ.ਐੱਸ.ਪੀ ਅਮਿਤ ਪਾਠਕ ਨੇ ਦਸਿਆ ਕਿ ਸ਼ਨੀਵਾਰ ਸਵੇਰੇ ਹਮਲਾਵਰਾਂ ਤੋਂ ਪੁੱਛਗਿੱਛ...
ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ ਦਾ 24 ਘੰਟਿਆਂ ਦੇ ਅੰਦਰ ਕੀਤਾ ਪਰਦਾਫਾਸ਼- ਡੀ.ਜੀ.ਪੀ
. . .  about 3 hours ago
ਕਮਲੇਸ਼ ਤਿਵਾੜੀ ਕਤਲ ਕਾਂਡ 'ਚ ਯੂ.ਪੀ. ਦੇ ਡੀ.ਜੀ.ਪੀ ਵੱਲੋਂ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  about 3 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਦਾ ਮਸਤੂਆਣਾ ਸਾਹਿਬ ਵਿਖੇ ਹੋਇਆ ਉਦਘਾਟਨ
. . .  1 minute ago
ਪੀ.ਐਮ.ਸੀ ਬੈਂਕ ਦੇ ਖਾਤਾ ਧਾਰਕਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  about 4 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  about 4 hours ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  about 5 hours ago
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 6 hours ago
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  about 6 hours ago
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  about 1 hour ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  about 1 hour ago
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  about 1 hour ago
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  about 1 hour ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  about 1 hour ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 1 hour ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  5 minutes ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  50 minutes ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  57 minutes ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  about 1 hour ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  about 1 hour ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  about 1 hour ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551

ਮਾਨਸਾ

ਗੁਰੂ ਰਵਿਦਾਸ ਮੰਦਰ ਢਾਹੇ ਜਾਣ ਦੇ ਰੋਸ ਵਜੋਂ ਜ਼ਿਲੇ੍ਹ 'ਚ ਬੰਦ ਦੇ ਸੱਦੇ ਨੂੰ ਰਲਵਾਂ-ਮਿਲਵਾਂ ਹੁੰਗਾਰਾ

ਮਾਨਸਾ, 13 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਦਿੱਲੀ ਦੇ ਤੁਗਲਕਾਬਾਦ 'ਚ ਸਥਿਤ ਗੁਰੂ ਰਵਿਦਾਸ ਮੰਦਰ ਢਾਹੇ ਜਾਣ ਤੇ ਮੂਰਤੀ ਹਟਾਏ ਜਾਣ ਦੇ ਵਿਰੋਧ 'ਚ ਦਲਿਤ ਭਾਈਚਾਰੇ ਵਲੋਂ ਅੱਜ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਮਾਨਸਾ ਜ਼ਿਲੇ੍ਹ 'ਚ ਰਲਵਾਂ ਮਿਲਵਾਂ ਹੁੰਗਾਰਾ ਮਿਲਿਆ | ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਕੱਢ ਕੇ ਕੇਂਦਰ ਸਰਕਾਰ ਦੇ ਪੁਤਲੇ ਸਾੜੇ ਗਏ | ਸਵੇਰ ਸਮੇਂ ਦੁਕਾਨਾਂ ਬੰਦ ਵੇਖੀਆਂ ਗਈਆਂ ਜਦਕਿ 12 ਵਜੇ ਤੋਂ ਬਾਅਦ ਲਗਪਗ ਸਾਰੇ ਸ਼ਹਿਰਾਂ 'ਚ ਬਾਜ਼ਾਰ ਆਮ ਵਾਂਗ ਖੁੱਲ੍ਹੇ ਰਹੇ | ਸਰਕਾਰੀ ਤੇ ਨਿੱਜੀ ਬੱਸਾਂ ਦੀ ਆਵਾਜਾਈ ਵੀ ਰੋਜ਼ਾਨਾ ਵਾਂਗ ਚੱਲਦੀ ਰਹੀ | ਜ਼ਿਕਰਯੋਗ ਹੈ ਕਿ ਬੰਦ ਦੇ ਸੱਦੇ ਨੂੰ ਸੂਬੇ ਦੀਆਂ ਪ੍ਰਮੁੱਖ ਰਾਜਨੀਤਕ ਧਿਰਾਂ ਵਲੋਂ ਵੀ ਸਮਰਥਨ ਵੀ ਦਿੱਤਾ ਗਿਆ ਸੀ ਪ੍ਰੰਤੂ ਮੁੱਖ ਰਾਜਸੀ ਪਾਰਟੀਆਂ ਦੇ ਨੁਮਾਇੰਦੇ ਤੇ ਵਰਕਰ ਪ੍ਰਦਰਸ਼ਨਾਂ ਤੋਂ ਦੂਰ ਹੀ ਰਹੇ | ਗੁਰੂ ਰਵਿਦਾਸ ਮੰਦਰ ਕਮ ਧਰਮਸ਼ਾਲਾ ਮੈਨੇਜਿੰਗ ਲਰਨਿੰਗ ਵੈੱਲਫੇਅਰ ਸੁਸਾਇਟੀ ਮਾਨਸਾ ਦੀ ਅਗਵਾਈ 'ਚ ਵੱਖ ਵੱਖ ਜਥੇਬੰਦੀਆਂ ਵਲੋਂ ਮਾਨਸਾ ਸ਼ਹਿਰ 'ਚ ਰੋਸ ਮਾਰਚ ਕੱਢਣ ਉਪਰੰਤ ਬੱਸ ਸਟੈਂਡ ਚੌਕ 'ਚ ਰੋਸ ਧਰਨਾ ਲਗਾਇਆ ਗਿਆ | ਉਨ੍ਹਾਂ ਕਿਹਾ ਕਿ ਮੰਦਰ ਮੁੜ ਬਣਾਉਣ ਤੇ ਮੂਰਤੀ ਸਥਾਪਿਤ ਕਰਨ ਤੱਕ ਸੰਘਰਸ਼ ਜਾਰੀ ਰਹੇਗਾ | ਰੋਸ ਧਰਨੇ ਨੂੰ ਸੁਸਾਇਟੀ ਦੇ ਪ੍ਰਧਾਨ ਸ੍ਰੀਕ੍ਰਿਸ਼ਨ ਸਾਵਨ, ਤੀਰਥ ਤੋਂਗੜੀਆ, ਆਤਮਾ ਸਿੰਘ ਪਮਾਰ, ਰਘਵੀਰ ਸਿੰਘ ਰਾਮਗੜ੍ਹੀਆ ਤੋਂ ਇਲਾਵਾ ਸ਼ੋ੍ਰਮਣੀ ਅਕਾਲੀ ਦਲ (ਅ) ਦੇ ਜਨਰਲ ਸਕੱਤਰ ਗੁਰਸੇਵਕ ਸਿੰਘ ਜਵਾਹਰਕੇ, ਸੀ.ਪੀ.ਐਮ. (ਐਮ.ਐਲ.) ਲਿਬਰੇਸ਼ਨ ਦੇ ਸੂਬਾ ਕਮੇਟੀ ਆਗੂ ਕਾ: ਸੁਖਦਰਸ਼ਨ ਨੱਤ, ਮੁਸਲਿਮ ਆਗੂ ਐਚ.ਆਰ. ਮੋਫਰੀਆ ਆਦਿ ਨੇ ਸੰਬੋਧਨ ਕੀਤਾ | ਇਸ ਮੌਕੇ ਰੂਪ ਚੰਦ ਪਰੋਚਾ, ਭੂਰਾ ਸਿੰਘ ਸ਼ੇਰਗੜ੍ਹੀਆ, ਰਮੇਸ਼ ਕੁਮਾਰ ਸਈਆ, ਭੁਪਿੰਦਰ ਬੀਰਵਾਲ, ਪਰਵੀਨ ਨਿਭੋਰੀਆ, ਧੂਫ ਸਿੰਘ, ਕਿਰਤਪਾਲ ਕਿਰਤੀ, ਬਿਮਲਜੀਤ ਕੌਰ, ਸਿਮਰਜੀਤ ਕੌਰ, ਰਾਜਿੰਦਰ ਕੁਮਾਰ ਜੇਵਰੀਆ, ਦਰਸ਼ਨ ਸਿੰਘ ਰਾਠੀ, ਭੀਮ ਭੁਪਾਲ ਆਦਿ ਹਾਜ਼ਰ ਸਨ |
ਵੱਖ-ਵੱਖ ਥਾਵਾਂ 'ਤੇ ਕੀਤਾ ਰੋਸ ਦਾ ਪ੍ਰਗਟਾਵਾ
ਸਰਦੂਲਗੜ੍ਹ ਜੀ.ਐਮ. ਅਰੋੜਾ/ਪ੍ਰਕਾਸ਼ ਸਿੰਘ ਜ਼ੈਲਦਾਰ ਅਨੁਸਾਰ- ਸਥਾਨਕ ਸ਼ਹਿਰ ਦੇ ਰਵਿਦਾਸੀਆ ਭਾਈਚਾਰੇ ਨੇ 2 ਗਰੁੱਪਾਂ 'ਚ ਵੱਖ-ਵੱਖ ਥਾਵਾਂ 'ਤੇ ਰੋਸ ਧਰਨੇ ਦਿੱਤੇ | ਚੌੜਾ ਬਾਜ਼ਾਰ 'ਚ ਦਿੱਤੇ ਧਰਨੇ ਦੀ ਅਗਵਾਈ ਕੁਲਦੀਪ ਸਿੰਘ ਸੂਬਾ ਸਕੱਤਰ ਬਸਪਾ ਤੇ ਗੁਰਦੀਪ ਸਿੰਘ ਮਾਖਾ, ਰਾਮ ਸਿੰਘ ਨੇ ਕੀਤੀ ਜਦੋਂ ਕਿ ਬੱਸ ਸਟੈਂਡ ਦੇ ਨਜ਼ਦੀਕ ਧਰਨੇ ਦੀ ਅਗਵਾਈ ਕੈਪਟਨ ਤੇਜਾ ਸਿੰਘ ਨੇ ਕੀਤੀ | ਵੱਖ-ਵੱਖ ਧਰਨਿਆਂ 'ਚ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਅਜੇ ਤੱਕ ਰਵਿਦਾਸ ਮੰਦਿਰ ਢਾਹੇ ਜਾਣ 'ਤੇ ਚੁੱਪ ਵੱਟੀ ਹੋਈ ਹੈ | ਉਨ੍ਹਾਂ ਨੇ ਸੁਪਰੀਮ ਕੋਰਟ ਤੋਂ ਵੀ ਮੰਗ ਕੀਤੀ ਕਿ ਉਹ ਆਪਣਾ ਫ਼ੈਸਲਾ ਬਦਲ ਕੇ ਰਵਿਦਾਸ ਭਾਈਚਾਰੇ ਨੂੰ ਰਾਹਤ ਦੇਵੇ | ਇਨ੍ਹਾਂ ਧਰਨਿਆਂ ਨੂੰ ਅੰਗਰੇਜ਼ ਸਿੰਘ ਜਟਾਣਾ, ਸੁਦਾਗਰ ਸਿੰਘ, ਜਸਵੀਰ ਸਿੰਘ ਜੱਸੀ, ਜੁਗਰਾਜ ਸਿੰਘ ਸਾਬਕਾ ਸਰਪੰਚ ਨੰਗਲਾ, ਕੁਲਵਿੰਦਰ ਸਿੰਘ ਆਹਲੂਪੁਰ, ਸੁਖਵਿੰਦਰ ਸਿੰਘ, ਭੋਲਾ ਸਿੰਘ ਅਲੀਕੇ, ਕਾਮਰੇਡ ਲਾਲ ਚੰਦ, ਕਾਮਰੇਡ ਸੱਤਪਾਲ ਚੋਪੜਾ, ਕਾਮਰੇਡ ਬੰਸੀ ਲਾਲ, ਚੌਧਰੀ ਆਦਿ ਸਨ |
ਸਰਦੂਲਗੜ੍ਹ ਵਿਖੇ ਬੰਦ ਦਾ ਸੱਦਾ ਪੂਰੀ ਤਰ੍ਹਾਂ ਠੁੱਸ, ਬਾਜ਼ਾਰ ਆਮ ਵਾਂਗ ਖੁੱਲ੍ਹੇ
ਸਥਾਨਕ ਸ਼ਹਿਰ ਵਿਖੇ ਰਵਿਦਾਸ ਮੰਦਰ ਢਾਹੇ ਜਾਣ ਦੇ ਿਖ਼ਲਾਫ਼ ਬੰਦ ਦਾ ਸੱਦਾ ਪੂਰੀ ਤਰ੍ਹਾਂ ਠੁੱਸ ਰਿਹਾ | ਸਵੇਰ ਵੇਲੇ ਚੰਦ ਦੁਕਾਨਦਾਰਾਂ ਨੇ ਦੁਕਾਨਾਂ ਜ਼ਰੂਰ ਬੰਦ ਕੀਤੀਆਂ ਪ੍ਰੰਤੂ ਇਕ ਦੂਜੇ ਨੂੰ ਦੇਖ ਬਾਜ਼ਾਰ ਆਮ ਵਾਂਗ ਖੁੱਲ੍ਹ ਗਿਆ | ਬੰਦ ਦੀਆਂ ਹਮਾਇਤੀ ਜਥੇਬੰਦੀਆਂ ਆਪਸੀ ਸਹਿਮਤੀ ਨਾ ਹੋਣ ਕਾਰਨ ਵੱਖ-ਵੱਖ ਥਾਵਾਂ 'ਤੇ ਧਰਨੇ ਲਗਾ ਕੇ ਆਪੋ ਆਪਣਾ ਰਾਗ ਅਲਾਪਦੀਆਂ ਰਹੀਆਂ | ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਨੇ ਸ਼ਹਿਰ ਦੇ ਚੌੜਾ ਬਾਜ਼ਾਰ 'ਚ ਰੋਸ ਮੁਜ਼ਾਹਰਾ ਕਰ ਕੇ ਸਰਕਾਰ ਦਾ ਪੁਤਲਾ ਫੁਕਿਆ | ਇਸੇ ਤਰ੍ਹਾਂ ਕਾਮਰੇਡ, ਕਾਂਗਰਸ ਤੇ ਕੁਝ ਹੋਰ ਲੋਕਾਂ ਨੇ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੇ ਇਕੋ ਥਾਂ ਇਕੱਠੇ ਬੈਠ ਕੇ ਧਰਨਾ ਲਾਇਆ, ਜਿਸ ਦੌਰਾਨ ਕਾਮਰੇਡ ਲਾਲ ਚੰਦ, ਸੱਤਪਾਲ ਚੋਪੜਾ, ਪਵਨ ਚੌਧਰੀ, ਕੈਪਟਨ ਤੇਜਾ ਸਿੰਘ, ਮਥਰਾ ਦਾਸ ਗਰਗ, ਰਾਮ ਸਿੰਘ ਸਰਦੂਲਗੜ੍ਹ ਨੇ ਵਿਚਾਰ ਸਾਂਝੇ ਕੀਤੇ |
ਬੁਢਲਾਡਾ ਸ਼ਹਿਰ 'ਚ ਭਰਵਾਂ ਹੁੰਗਾਰਾ ਮਿਲਿਆ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ-ਸਥਾਨਕ ਸ਼ਹਿਰ ਅੰਦਰ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ ਅਤੇ ਸ਼ਹਿਰ ਦੇ ਸਮੁੱਚੇ ਬਾਜਾਰ ਮੁਕੰਮਲ ਬੰਦ ਰਹਿਣ ਦੇ ਨਾਲ-ਨਾਲ ਸਕੂਲ ਕਾਲਜ ਤੇ ਬੱਸ ਸੇਵਾ ਵੀ ਪ੍ਰਭਾਵਿਤ ਰਹੀ | ਸਵੇਰ ਤੋਂ ਹੀ ਦਲਿਤ ਭਾਈਚਾਰੇ ਦੇ ਲੋਕਾਂ ਵਲੋਂ ਗੁਰਦੁਆਰਾ ਗੁਰੂ ਰਵਿਦਾਸ ਵਿਖੇ ਇਕੱਠੇ ਹੋਣ ਤੋਂ ਬਾਅਦ ਸ਼ਹਿਰ ਅੰਦਰ ਰੋਸ ਮਾਰਚ ਕੀਤਾ ਅਤੇ ਆਈ. ਟੀ. ਆਈ. ਚੌਕ ਤੇ ਬੱਸ ਅੱਡੇ ਅੱਗੇ ਕੁਝ ਸਮੇਂ ਲਈ ਧਰਨਾ ਵੀ ਦਿੱਤਾ | ਦਲਿਤ ਆਗੂਆਂ ਨੇ ਦੇਸ਼ ਦੇ ਰਾਸ਼ਟਰਪਤੀ ਪਾਸੋਂ ਦਖ਼ਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਦਲਿਤ ਤੇ ਘੱਟ ਗਿਣਤੀ ਭਾਈਚਾਰਿਆਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਤੋਂ ਰੋਕਣ | ਇਸ ਮੌਕੇ ਸੰਬੋਧਨ ਕਰਨ ਵਾਲਿਆਂ 'ਚ ਹਲਕਾ ਵਿਧਾਇਕ ਪਿੰ੍ਰਸੀਪਲ ਬੁੱਧ ਰਾਮ, ਬਸਪਾ ਦੇ ਸੀਨੀਅਰ ਆਗੂ ਡਾ: ਅਮਰਜੀਤ ਸਿੰਘ ਚੰਦਨ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਲਕੀਤ ਸਿੰਘ ਸਮਾਉਂ, ਤਹਿਸੀਲ ਪ੍ਰਧਾਨ ਸੇਵਕ ਸਿੰਘ ਰਿਉਂਦ ਕਲਾਂ, ਨੰਬਰਦਾਰ ਰਮੇਸ਼ ਕੁਮਾਰ ਮੇਸ਼ੀ, ਸ਼ੇਰ ਸਿੰਘ, ਕੁੰਡਾ ਸਿੰਘ, ਰੁਲਦੂ ਸੁਚੰਦ, ਪਾਲ ਸਿੰਘ, ਗੁਰਜੰਟ ਸਿੰਘ, ਨਛੱਤਰ ਸਿੰਘ ਸਾਬਕਾ ਪੰਚ ਆਦਿ ਸ਼ਾਮਿਲ ਸਨ |
ਮੰਦਰ ਢਾਹੁਣ ਦੇ ਸਬੰਧ 'ਚ ਕੀਤਾ ਰੋਸ ਪ੍ਰਦਰਸ਼ਨ
ਬਰੇਟਾ ਤੋਂ ਰਵਿੰਦਰ ਕੌਰ ਮੰਡੇਰ/ਜੀਵਨ ਸ਼ਰਮਾ ਅਨੁਸਾਰ- ਸਥਾਨਕ ਸ਼ਹਿਰ ਵਿਖੇ ਰਵਿਦਾਸ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕੈਂਚੀਆਂ ਵਿਖੇ ਧਰਨਾ ਲਗਾ ਕੇ ਰੋਡ ਜਾਮ ਕੀਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਹਮੇਸ਼ਾ ਦਲਿਤ ਵਿਰੋਧੀ ਰਹੀ ਹੈ ਅਤੇ ਆਰ.ਐਸ.ਐਸ. ਦੇ ਅਧੀਨ ਕੰਮ ਕਰ ਰਹੀ ਹੈ | ਇਸ ਮੌਕੇ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਦੇ ਸ਼ਿੰਦਰਪਾਲ ਸਿੰਘ, ਗੁਰੂ ਰਵਿਦਾਸ ਕਮੇਟੀ ਦੇ ਆਗੂ ਹਰਪਾਲ ਸਿੰਘ, ਦਿਲਾਵਰ ਸਿੰਘ, ਨਿੱਕਾ ਸਿੰਘ ਬਹਾਦਰਪੁਰ, ਬਬਲੀ ਸਿੰਘ, ਸੀਤਾ ਰਾਮ, ਛੱਜੂ ਸਿੰਘ ਦਿਆਲਪੁਰਾ, ਤਾਰਾ ਚੰਦ, ਰਾਮਫਲ ਸਿੰਘ ਬਹਾਦਰਪੁਰ, ਰਾਮਫਲ ਸਿੰਘ ਚੱਕ ਅਲੀਸ਼ੇਰ ਹਾਜ਼ਰ ਸਨ |
ਭੀਖੀ 'ਚ ਜਾਮ ਲਗਾ ਕੇ ਦਿੱਤਾ ਧਰਨਾ
ਭੀਖੀ ਤੋਂ ਗੁਰਿੰਦਰ ਸਿੰਘ ਔਲਖ/ਬਲਦੇਵ ਸਿੰਘ ਸਿੱਧੂ ਅਨੁਸਾਰ- ਕਸਬਾ ਭੀਖੀ ਅਤੇ ਖੇਤਰ ਦੇ ਪਿੰਡਾਂ ਦੇ ਭਾਈਚਾਰੇ ਦੇ ਲੋਕਾਂ ਨੇ ਪਹਿਲਾਂ ਸਥਾਨਕ ਗੁਰੂ ਰਵਿਦਾਸ ਮੰਦਰ 'ਚ ਇਕੱਠ ਕਰ ਕੇ ਰੋਸ ਮਾਰਚ ਕੀਤਾ ਤੇ ਬਾਅਦ 'ਚ ਬਰਨਾਲਾ ਚੌਕ 'ਚ ਮੁੱਖ ਮਾਰਗ ਨੂੰ ਜਾਮ ਕਰ ਕੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਸੰਬੋਧਨ ਕਰਦਿਆਂ ਲਿਬਰੇਸ਼ਨ ਆਗੂ ਕਾ. ਗੁਰਨਾਮ ਭੀਖੀ, ਦਰਸ਼ਨ ਟੇਲਰ, ਬਹੁਜਨ ਸਮਾਜ ਪਾਰਟੀ ਦੇ ਆਗੂ ਮੰਗਤ ਰਾਮ ਭੀਖੀ, ਸੁਖਦੇਵ ਸਿੰਘ ਭੀਖੀ, ਆਰ. ਐਮ. ਪੀ. ਆਈ. ਦੇ ਮਾਸਟਰ ਛੱਜੂ ਰਾਮ ਰਿਸ਼ੀ, ਸੀ.ਪੀ.ਆਈ. ਦੇ ਰੂਪ ਸਿੰਘ ਢਿੱਲੋਂ ਨੇ ਕਿਹਾ ਕਿ ਦੇਸ਼ ਦੀਆਂ ਜਮਹੂਰੀ ਸ਼ਕਤੀਆਂ ਇਸ ਫ਼ੈਸਲੇ ਨੂੰ ਬਰਦਾਸ਼ਤ ਨਹੀਂ ਕਰਨਗੀਆਂ | ਸੰਬੋਧਨ ਕਰਨ ਵਾਲਿਆਂ 'ਚ ਜੀਤ ਸਿੰਘ ਭੀਖੀ, ਮਾਸਟਰ ਗੁਰਜੰਟ ਸਿੰਘ, ਜਰਨੈਲ ਸਿੰਘ ਫਰਵਾਹੀ, ਧਰਮਪਾਲ ਨੀਟਾ, ਮੇਲਾ ਸਿੰਘ ਹੀਰੋ, ਜੰਟਾ ਸਿੰਘ ਮੱਤੀ, ਬਿੰਦਰ ਸਿੰਘ ਖ਼ਾਲਸਾ ਆਦਿ ਸ਼ਾਮਿਲ ਸਨ |
ਝੁਨੀਰ 'ਚ ਕੱਢਿਆ ਰੋਸ ਮਾਰਚ
ਝੁਨੀਰ ਤੋਂ ਰਮਨਦੀਪ ਸਿੰਘ ਸੰਧੂ ਅਨੁਸਾਰ- ਕਸਬਾ ਝੁਨੀਰ ਵਿਖੇ ਰੋਸ ਮਾਰਚ ਕੱਢਿਆ ਗਿਆ ਅਤੇ ਮੁੱਖ ਸੜਕ 'ਤੇ ਧਰਨਾ ਲਗਾਇਆ ਗਿਆ | ਬਾਬੂ ਸਿੰਘ ਫ਼ਤਿਹਪੁਰ ਤੇ ਬੂਟਾ ਸਿੰਘ ਮਾਖੇਵਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਦਲਿਤ ਸਮਾਜ ਇਸ ਨੂੰ ਬਰਦਾਸ਼ਤ ਨਹੀਂ ਕਰੇਗਾ | ਉਨ੍ਹਾਂ ਮੰਦਰ ਨੂੰ ਤੋੜਨ ਵਾਲਿਆਂ ਿਖ਼ਲਾਫ਼ ਕਾਨੂੰਨੀ ਕਾਰਵਾਈ ਕੀਤੇ ਜਾਣ ਅਤੇ ਮੰਦਰ ਦੀ ਪੁਨਰ ਉਸਾਰੀ ਦੀ ਮੰਗ ਵੀ ਕੀਤੀ | ਇਸ ਮੌਕੇ ਨਛੱਤਰ ਸਿੰਘ ਫ਼ਤਿਹਪੁਰ, ਨਿਰਮਲ ਸਿੰਘ ਝੁਨੀਰ, ਜਸਪ੍ਰੀਤ ਸਿੰਘ ਫ਼ਤਿਹਪੁਰ, ਭੋਲਾ ਸਿੰਘ, ਗੁਰਜੰਟ ਸਿੰਘ, ਕੁਲਵੰਤ ਸਿੰਘ ਫ਼ਤਿਹਪੁਰ, ਨੈਬ ਸਿੰਘ ਮੋਫਰ, ਬਲਵੰਤ ਸਿੰਘ, ਭਾਗ ਸਿੰਘ, ਆਤਮਾ ਸਿੰਘ, ਗਗਨਦੀਪ ਸਿੰਘ, ਧੰਨਾ ਸਿੰਘ, ਮਹਿੰਦਰ ਸਿੰਘ, ਬਾਵਾ ਸਿੰਘ ਘੁਰਕਣੀ, ਗੁਰਪਿਆਰ ਸਿੰਘ ਆਦਿ ਹਾਜ਼ਰ ਸਨ |
ਦਿੱਲੀ ਵਿਖੇ ਗੁਰੂ ਰਵਿਦਾਸ ਮੰਦਰ ਢਾਹੁਣ ਵਿਰੁੱਧ ਲੋਕਾਂ ਵਲੋਂ ਰੋਸ ਮਾਰਚ ਤੇ ਧਰਨਾ
ਬੋਹਾ ਤੋਂ ਰਮੇਸ਼ ਤਾਂਗੜੀ ਅਨੁਸਾਰ- ਕਸਬਾ ਬੋਹਾ ਤੇ ਪਿੰਡ ਰਿਉਂਦ ਕਲਾਂ ਵਿਖੇ ਲੋਕਾਂ ਵਲੋਂ ਰੋਸ ਮਾਰਚ ਕੀਤੇ ਗਏ ਅਤੇ ਧਰਨੇ ਲਗਾਏ ਗਏ | ਸੰਬੋਧਨ ਕਰਦਿਆਂ ਤੇਜਾ ਸਿੰਘ ਬਰੇਟਾ, ਕ੍ਰਿਪਾਲ ਸਿੰਘ ਬੋਹਾ, ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਪਾਰਟੀ ਦੇ ਜ਼ਿਲ੍ਹਾ ਆਗੂ ਕਾ: ਜੀਤ ਸਿੰਘ ਬੋਹਾ, ਕਾ: ਸੁਖਵਿੰਦਰ ਸਿੰਘ, ਹਰਪਾਲ ਸਿੰਘ ਪੰਮੀ, ਮਾ: ਗੁਰਜੰਟ ਸਿੰਘ ਬੋਹਾ, ਸੇਵਾ ਮੁਕਤ ਅਧਿਆਪਕ ਸੁਖਦੇਵ ਸਿੰਘ ਹਾਕਮਵਾਲਾ, ਸਾਬਕਾ ਫ਼ੌਜੀ ਰਣਜੀਤ ਸਿੰਘ, ਮਿੱਠੂ ਸਿੰਘ ਖ਼ਾਲਸਾ ਅਤੇ ਪੱਪੂ ਸਿੰਘ ਪ੍ਰਧਾਨ ਬੋਹਾ ਨੇ ਕਿਹਾ ਕਿ ਆਗਾਮੀ 15 ਅਗਸਤ ਨੂੰ ਸਮੁੱਚਾ ਦਲਿਤ ਭਾਈਚਾਰਾ ਆਜ਼ਾਦੀ ਦਿਵਸ ਮੌਕੇ ਕਾਲੇ ਝੰਡੇ ਲਗਾ ਕੇ ਇਸ ਦਿਨ ਨੂੰ ਸੋਗ ਦਿਵਸ ਵਜੋਂ ਮਨਾਉਣਗੇ ਅਤੇ ਕਿਸੇ ਵੀ ਸਰਕਾਰੀ ਸਮਾਗਮ 'ਚ ਭਾਗ ਨਹੀਂ ਲੈਣਗੇ | ਇਸੇ ਤਰ੍ਹਾਂ ਗੁਰਸੇਵਕ ਸਿੰਘ ਦੀ ਅਗਵਾਈ ਹੇਠ ਰਿਉਂਦ ਕਲਾਂ ਦੇ ਲੋਕਾਂ ਨੇ ਧਰਨਾ ਦਿੱਤਾ ਅਤੇ ਰਿਉਂਦ ਤੋਂ ਸਾਈਕਲਾਂ, ਮੋਟਰਸਾਈਕਲਾਂ ਤੇ ਕੈਂਟਰਾਂ 'ਤੇ ਰੋਸ ਪ੍ਰਦਰਸ਼ਨ ਕਰਦਿਆਂ ਲੋਕ ਤਹਿਸੀਲ ਪੱਧਰ 'ਤੇ ਬੁਢਲਾਡਾ ਵੱਲ ਰਵਾਨਾ ਹੋਏ |
ਬੰਦ ਨੂੰ ਮਿਲਿਆ ਰਲਵਾਂ ਮਿਲਵਾਂ ਹੁੰਗਾਰਾ
ਜੋਗਾ ਤੋਂ ਬਲਜੀਤ ਸਿੰਘ ਅਕਲੀਆ ਅਨੁਸਾਰ- ਖੇਤਰ ਦੇ ਪਿੰਡਾਂ 'ਚ ਰਵਿਦਾਸ ਭਾਈਚਾਰੇ ਵਲੋਂ ਦਿੱਤੇ ਬੰਦ ਦੇ ਸੱਦੇ ਨੂੰ ਰਲਵਾਂ ਮਿਲਵਾਂ ਹੁੰਗਾਰਾ ਮਿਲਿਆ | ਮੁੱਖ ਸੜਕ 'ਤੇ ਲਗਦੇ ਪਿੰਡ ਜੋਗਾ, ਰੱਲਾ, ਅਕਲੀਆ ਦੇ ਬੱਸ ਅੱਡਿਆਂ 'ਤੇ ਸਵੇਰ 10 ਕੁ ਵਜੇ ਤੱਕ ਭਾਵੇਂ ਕੁਝ ਕੁ ਦੁਕਾਨਾਂ ਬੰਦ ਰਹੀਆਂ ਤੇ ਟਾਵੀਆਂ-ਟਾਵੀਆਂ ਬੱਸਾਂ ਦੀ ਆਵਾਜਾਈ ਰਹੀ ਪਰ ਦੁਪਹਿਰ ਤੋਂ ਬਾਅਦ ਆਮ ਵਾਂਗ ਬੱਸਾਂ ਚਲ ਪਈਆਂ ਤੇ ਦੁਕਾਨਾਂ ਵੀ ਆਮ ਵਾਂਗ ਖੁੱਲ੍ਹ ਗਈਆਂ |

ਰਮਨਦੀਪ ਸਿੰਘ ਅਲੀਸ਼ੇਰ ਬਲਾਕ ਭੀਖੀ ਦੇ ਪ੍ਰਧਾਨ ਬਣੇ

ਭੀਖੀ, 13 ਅਗਸਤ (ਪ.ਪ.)- ਦੀ ਬਹੁਮੰਤਵੀ ਖੇਤਬਾੜੀ ਸਹਿਕਾਰੀ ਸੇਵਾ ਸਭਾ ਦੇ ਸਕੱਤਰਾਂ ਯੂਨੀਅਨ ਬਲਾਕ ਭੀਖੀ ਦੀ ਇਕੱਤਰਤਾ ਸਭਾ ਦੇ ਸਥਾਨਕ ਦਫਤਰ ਵਿਖੇ ਹੋਈ | ਬਲਾਕ ਦੇ ਸਮੂਹ ਸਕੱਤਰਾਂ ਨੇ ਰਮਨਦੀਪ ਸਿੰਘ ਸਕੱਤਰ ਅਲੀਸ਼ੇਰ ਨੂੰ ਬਲਾਕ ਪ੍ਰਧਾਨ, ਸੰਦੀਪ ਸਿੰਘ ਹੀਰੋਂ ਕਲਾਂ ...

ਪੂਰੀ ਖ਼ਬਰ »

ਕਿਸਾਨਾਂ ਦਾ ਲਿਮਿਟ ਵਾਲਾ ਕਰਜ਼ਾ ਮੁਆਫ਼ ਕਰਨ ਦੀ ਮੰਗ

ਮਾਨਸਾ, 13 ਅਗਸਤ (ਸ. ਰਿ.)-ਜ਼ਿਲੇ੍ਹ ਦੇ ਬਹੁਤ ਸਾਰੇ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਰਜ਼ਾ ਮੁਆਫ਼ੀ ਸਕੀਮ ਤਹਿਤ 2 ਲੱਖ ਰੁਪਏ ਤੋਂ ਘੱਟ ਲਿਮਟ ਵਾਲੇ ਕਿਸਾਨਾਂ ਦਾ ਕਰਜ਼ਾ ਵੀ ਮੁਆਫ਼ ਕੀਤਾ ਜਾਵੇ | ਕਿਸਾਨਾਂ ਦਾ ਕਹਿਣਾ ਹੈ ਕਿ ਪਿੰਡਾਂ 'ਚ ਬਹੁਤ ਸਾਰੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) 15 ਅਗਸਤ ਨੂੰ ਕਾਲ਼ੇ ਦਿਨ ਵਜੋਂ ਮਨਾਵੇਗਾ

ਮਾਨਸਾ, 13 ਅਗਸਤ (ਵਿ. ਪ੍ਰਤੀ.)-ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਤੇ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਦੱਸਿਆ ਕਿ ਦਲ ਵਲੋਂ ਯੂਨਾਈਟਿਡ ਅਕਾਲੀ ਦਲ ਤੇ ਹੋਰ ਪੰਥਕ ਧਿਰਾਂ ਦੇ ਸਮਰਥਨ ਨਾਲ 15 ਅਗਸਤ ਨੂੰ ਕਾਲੇ ਦਿਵਸ ਵਜੋਂ ...

ਪੂਰੀ ਖ਼ਬਰ »

ਆਦਰਸ਼ ਸਕੂਲ ਬੋਹਾ ਦੇ ਅਧਿਆਪਕ ਆਜ਼ਾਦੀ ਦਿਹਾੜੇ ਨੂੰ ਕਾਲੇ ਦਿਵਸ ਵਜੋ ਮਨਾਉਣਗੇ

ਬੋਹਾ, 13 ਅਗਸਤ (ਰਮੇਸ ਤਾਂਗੜੀ)-ਸ਼ਹੀਦ ਊਧਮ ਸਿੰਘ ਆਦਰਸ਼ ਸਕੂਲ ਬੋਹਾ ਦੇ ਸਮੁੱਚੇ ਅਧਿਆਪਕ 5 ਤੋ 7 ਮਹੀਨਿਆਂ ਦੀਆਂ ਰੁਕੀਆਂ ਤਨਖ਼ਾਹਾਂ ਨਾਂ ਮਿਲਣ ਦੇ ਰੋਸ ਵਜੋ ਆਜ਼ਾਦੀ ਦਿਹਾੜਾ ਕਾਲੇ ਦਿਵਸ ਵਜੋ ਮਨਾਉਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਧਿਆਪਕ ਆਗੂ ਮੱਖਣ ...

ਪੂਰੀ ਖ਼ਬਰ »

ਬੋਹਾ ਦੀਆਂ ਇਕ ਦਰਜਨ ਢਾਣੀਆਂ 'ਚ ਸੈਂਕੜੇ ਬੱਚੇ ਪੜ੍ਹਾਈ ਤੋਂ ਵਾਂਝੇ

ਬੋਹਾ, 13 ਅਗਸਤ (ਰਮੇਸ਼ ਤਾਂਗੜੀ)-ਬੋਹਾ ਸਥਿਤ ਸ਼ਹਿਰ ਤੋਂ ਬਾਹਰ ਢਾਣੀਆਂ 'ਚ ਵਸੇ ਲੋਕਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਕੋਈ ਪ੍ਰਬੰਧ ਨਾ ਹੋਣ ਕਰ ਕੇ ਇਥੋਂ ਦੇ ਢਾਈ-ਤਿੰਨ ਸੋ ਬੱਚੇ ਪੜ੍ਹਾਈ ਤੋਂ ਵਾਂਝੇ ਰਹਿ ਰਹੇ ਹਨ | ਨਗਰ ਪੰਚਾਇਤ ਬੋਹਾ ਦੇ ਪ੍ਰਧਾਨ ਸੁਨੀਲ ਗੋਇਲ, ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਸਿੱਧੀ ਟੱਕਰ 'ਚ 2 ਨੌਜਵਾਨਾਂ ਦੀ ਮੌਤ, 4 ਗੰਭੀਰ ਜ਼ਖ਼ਮੀ

ਮਾਨਸਾ, 13 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ-ਤਲਵੰਡੀ ਸਾਬੋ ਮੁੱਖ ਸੜਕ 'ਤੇ ਬਣਾਂਵਾਲੀ ਥਰਮਲ ਪਲਾਂਟ ਦੇ ਸਾਹਮਣੇ ਮੋਟਰਸਾਈਕਲਾਂ ਦੀ ਹੋਈ ਸਿੱਧੀ ਟੱਕਰ 'ਚ 2 ਨੌਜਵਾਨਾਂ ਦੀ ਮੌਤ ਤੇ 4 ਦੇ ਜ਼ਖਮੀ ਹੋਣ ਦੀ ਖ਼ਬਰ ਹੈ | ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਚਾਲਕ ...

ਪੂਰੀ ਖ਼ਬਰ »

ਪਖਾਨਿਆਂ ਦੇ ਮਾਮਲੇ ਨੂੰ ਲੈ ਕੇ ਵਿਦਿਆਰਥੀਆਂ ਵਲੋਂ ਰੋਸ ਪ੍ਰਦਰਸ਼ਨ

ਮਾਨਸਾ, 13 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵਲੋਂ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਪਖਾਨਿਆਂ ਦੇ ਮਾਮਲੇ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਜਥੇਬੰਦੀ ਦੇ ਸੂਬਾ ਪ੍ਰਧਾਨ ਪ੍ਰਦੀਪ ਗੁਰੂ ਨੇ ਦੋਸ਼ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸਾਰੇ ਸੁਰੱਖਿਆ ਪ੍ਰਬੰਧ ਮੁਕੰਮਲ-ਐਸ.ਐਸ.ਪੀ.

ਮਾਨਸਾ, 13 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਡਾ. ਨਰਿੰਦਰ ਭਾਰਗਵ ਐਸ.ਐਸ.ਪੀ. ਮਾਨਸਾ ਨੇ ਦਾਅਵਾ ਕੀਤਾ ਹੈ ਕਿ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਜ਼ਿਲ੍ਹੇ 'ਚ ਸੁਰੱਖਿਆ ਪ੍ਰਬੰਧ ਮੁਕੰਮਲ ਹਨ | ਸਥਾਨਕ ਨਵੀਂ ਅਨਾਜ ਮੰਡੀ ਵਿਖੇ ਪੁਲਿਸ ਪਰੇਡ ਦਾ ਨਿਰੀਖਣ ਕਰਨ ਉਪਰੰਤ ...

ਪੂਰੀ ਖ਼ਬਰ »

ਲਿੰਕ ਚੈਨਲ ਪੂਰਾ ਕਰਨ ਦੀ ਮੰਗ ਨੂੰ ਲੈ ਕੇ ਮਰਨ ਵਰਤ 'ਤੇ ਬੈਠੇ ਕਿਸਾਨਾਂ ਦੀ ਹਾਲਤ ਵਿਗੜਨੀ ਸ਼ੁਰੂ

ਮਾਨਸਾ, 13 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)-ਟੇਲਾਂ ਸੰਘਰਸ਼ ਕਮੇਟੀ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਭਾਈ ਬਖਤੌਰ ਲਿੰਕ ਚੈਨਲ ਨੂੰ ਪੂਰਾ ਕਰਨ ਦੀ ਮੰਗ ਨੂੰ ਲੈ ਕੇ ਐਕਸੀਅਨ ਸਿੰਜਾਈ ਵਿਭਾਗ ਦਫ਼ਤਰ ਮਾਨਸਾ ਅੱਗੇ ਮਰਨ ਵਰਤ 'ਤੇ ਬੈਠੇ ...

ਪੂਰੀ ਖ਼ਬਰ »

ਸਬ ਡਵੀਜ਼ਨ 'ਚ ਤਹਿਸੀਲਦਾਰ, ਨਾਇਬ ਤਹਿਸੀਲਦਾਰ ਤੇ ਪਟਵਾਰੀ ਦੀਆਂ ਅਸਾਮੀਆਂ ਖਾਲੀ

ਸਰਦੂਲਗੜ੍ਹ, 13 ਅਗਸਤ (ਜੀ.ਐਮ.ਅਰੋੜਾ)- ਸਬ ਡਵੀਜ਼ਨ ਸਰਦੂਲਗੜ੍ਹ ਵਿਚ ਪਿਛਲੇ ਕਈ ਦਿਨਾਂ ਤੋਂ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਦੀਆਂ ਅਸਾਮੀਆਂ ਖਾਲੀ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਰਦੂਲਗੜ੍ਹ ਦੇ ਪਟਵਾਰੀ ਦੀ ਵੀ ਆਲਮਪੁਰ ...

ਪੂਰੀ ਖ਼ਬਰ »

ਸਰਬਤ ਸਿਹਤ ਬੀਮਾ ਯੋਜਨਾ ਦੀ ਜਾਣਕਾਰੀ ਦਿੱਤੀ

ਮਾਨਸਾ, 13 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)-ਕਮਿਊਨਿਟੀ ਸਿਹਤ ਸੈਂਟਰ ਖਿਆਲਾ ਕਲਾਂ ਵਿਖੇ ਸਰਬਤ ਸਿਹਤ ਬੀਮਾ ਯੋਜਨਾ ਦੀ ਜਾਣਕਾਰੀ ਦਿੱਤੀ ਗਈ | ਸੰਬੋਧਨ ਕਰਦਿਆਂ ਡਾ. ਬਲਜਿੰਦਰ ਕੌਰ ਐਸ. ਐਮ. ਓ. ਖਿਆਲਾ ਕਲਾਂ ਨੇ ਦੱਸਿਆ ਕਿ ਭਗਤ ਪੂਰਨ ਸਿੰਘ ਬੀਮਾ ਯੋਜਨਾ ਦੀ ਤਰਜ਼ ...

ਪੂਰੀ ਖ਼ਬਰ »

ਡਰੇਨ ਖਾਲ੍ਹੇ ਦੀ ਸਫ਼ਾਈ ਕਰਨ ਦੀ ਮੰਗ

ਭੀਖੀ, 13 ਅਗਸਤ (ਗੁਰਿੰਦਰ ਸਿੰਘ ਔਲਖ)-ਦਰਵੇਸ਼ਆਣਾ ਲਿੰਕ ਡਰੇਨ ਖਾਲਾ ਜੋ ਦਿਵਾਨੇ ਕੋਠਿਆਂ ਤੋਂ ਹੁੰਦਾ ਹੋਇਆ ਸੜਕ ਦੇ ਨਾਲ-ਨਾਲ ਬਹਾਦਰ ਸਿੰਘ ਵਾਲਾ ਡਰੇਨ ਦੇ ਸੁਨਾਮ ਰੋਡ ਵਾਲੇ ਪੁਲ ਕੋਲ ਪੈਂਦਾ ਹੈ, ਦੀ ਪਿਛਲੇ 4 ਸਾਲਾਂ ਤੋਂ ਸਫ਼ਾਈ ਨਾ ਹੋਣ ਕਾਰਨ ਕਿਸਾਨਾਂ ਨੂੰ ...

ਪੂਰੀ ਖ਼ਬਰ »

ਮੀਰਾ ਪਬਲਿਕ ਸਕੂਲ ਵਿਖੇ ਮਨਾਇਆ ਰੱਖੜੀ ਦਾ ਤਿਉਹਾਰ

ਸਰਦੂਲਗੜ੍ਹ, 13 ਅਗਸਤ (ਨਿ.ਪ.ਪ)-ਮੀਰਾ ਪਬਲਿਕ ਸਕੂਲ ਸਰਦੂਲੇਵਾਲਾ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ, ਜਿਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਰੱਖੜੀ ਤਿਉਹਾਰ ਮੁਕਾਬਲਿਆਂ 'ਚ ਹਿੱਸਾ ਲੈ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ | ਕਲਾਸ ਨਰਸਰੀ ਤੋ ਕੇ.ਜੀ. ਦੇ ...

ਪੂਰੀ ਖ਼ਬਰ »

ਝੁਨੀਰ ਹਸਪਤਾਲ ਵਿਖੇ ਬਾਰਿਸ਼ ਦਾ ਪਾਣੀ ਦਾਖ਼ਲ

ਝੁਨੀਰ, 13 ਅਗਸਤ (ਰਮਨਦੀਪ ਸਿੰਘ ਸੰਧੂ)-ਸਥਾਨਕ ਸਰਕਾਰੀ ਹਸਪਤਾਲ ਦੇ ਕਮਰਿਆਂ 'ਚ ਬਾਰਿਸ਼ ਦਾ ਪਾਣੀ ਦਾਖਲ ਹੋਣ ਕਰ ਕੇ ਮਰੀਜ਼ਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਡਾਕਟਰ ਵਿਵੇਕ ਕੁਮਾਰ ਦੀ ਰਿਹਾਇਸ਼ੀ ਕਮਰੇ 'ਚ ਵੀ ਪਾਣੀ ਭਰਨ ਨਾਲ ਸਾਰਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 1 ਨੌਜਵਾਨ ਦੀ ਮੌਤ, 1 ਜ਼ਖ਼ਮੀ

ਭੀਖੀ, 13 ਅਗਸਤ (ਸਿੱਧੂ)-ਪਿੰਡ ਅਤਲਾ ਕਲਾਂ ਨਜ਼ਦੀਕ ਸੜਕ ਹਾਦਸੇ 'ਚ 1 ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਰਾਜਵਿੰਦਰ ਸਿੰਘ (23) ਵਾਸੀ ਮਾਨਸਾ ਤੇ ਉਸ ਦਾ ਸਾਥੀ ਰਾਕੇਸ਼ ਕੁਮਾਰ ਮੋਟਰਸਾਈਕਲ 'ਤੇ ਮਾਨਸਾ ਤੋਂ ਅਤਲਾ ਕਲਾਂ ਵੱਲ ਜਾ ਰਹੇ ਸਨ ਕਿ ਪਿੰਡ ...

ਪੂਰੀ ਖ਼ਬਰ »

ਤਨਖ਼ਾਹ ਮਹੀਨੇ ਦੇ ਪਹਿਲੇ ਹਫ਼ਤੇ ਦੇਣ ਦੀ ਮੰਗ

ਮਾਨਸਾ, 13 ਅਗਸਤ (ਸ. ਰਿ.)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਜ਼ਿਲ•ਾ ਮਾਨਸਾ ਦੇ ਕੰਟਰੈਕਟਰ ਵਰਕਰਜ਼ ਵਲੋਂ ਵਾਟਰ ਵਰਕਸ ਜਵਾਹਰਕੇ ਵਿਖੇ ਮੀਟਿੰਗ ਦੌਰਾਨ ਦੋਸ਼ ਲਗਾਇਆ ਕਿ ਵੱਖ-ਵੱਖ ਅਸਾਮੀਆਂ ਉੱਪਰ ਕੰਮ ਰਹੇ ਕਰਮਚਾਰੀਆਂ ਨੂੰ ਅੱਜ ਦੀ ਮਿਤੀ ਤੱਕ ਤਨਖ਼ਾਹ ਨਹੀਂ ...

ਪੂਰੀ ਖ਼ਬਰ »

ਲਾਲ ਝੰਡਾ ਮਿਡ-ਡੇ-ਮੀਲ ਤੇ ਸਫ਼ਾਈ ਸੇਵਕ ਵਰਕਰਜ਼ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਮਾਨਸਾ, 13 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)-ਲਾਲ ਝੰਡਾ ਮਿਡ-ਡੇ-ਮੀਲ ਤੇ ਸਫ਼ਾਈ ਸੇਵਕ ਵਰਕਰਜ਼ ਯੂਨੀਅਨ (ਏਕਟੂ) ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਰਕਾਰ ਿਖ਼ਲਾਫ਼ ਧਰਨਾ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ | ਸੰਬੋਧਨ ਕਰਦਿਆਂ ਕਾਮਰੇਡ ਸੁਖਵਿੰਦਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX