ਤਾਜਾ ਖ਼ਬਰਾਂ


ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  15 minutes ago
ਫਗਵਾੜਾ, 24 ਅਗਸਤ (ਹਰੀਪਾਲ ਸਿੰਘ)- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਨਾਲ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ...
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  25 minutes ago
ਲੌਂਗੋਵਾਲ, 24 ਅਗਸਤ (ਸ.ਸ.ਖੰਨਾ) - ਪੰਜਾਬ ਦੇ ਅੱਧੀ ਦਰਜਨ ਤੋਂ ਵੱਧ ਜ਼ਿਲ੍ਹਿਆਂ 'ਚ ਕੁਦਰਤ ਦੀ ਕਰੋਪੀ ਝੱਲ ਰਹੇ ਹੜ੍ਹ ਪੀੜਤਾਂ ਦੀ ਜਿੱਥੇ ਪੰਜਾਬ ਦੇ ਵੱਖ-ਵੱਖ...
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  44 minutes ago
ਨਵੀਂ ਦਿੱਲੀ, 24 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  55 minutes ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੇ ਦੁਪਹਿਰ ਕਰੀਬ 12.07 ਵਜੇ ਦਿੱਲੀ ਸਥਿਤ ਏਮਜ਼ ਹਸਪਤਾਲ 'ਚ ਆਖ਼ਰੀ ਸਾਹ ਲਏ। ਅਰੁਣ ਜੇਤਲੀ ਦੇ ਦੇਹਾਂਤ 'ਤੇ ਰਾਸ਼ਟਰਪਤੀ...
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 1 hour ago
ਸੁਲਤਾਨਵਿੰਡ, 24 ਅਗਸਤ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ ਜਲੰਧਰ ਜੀ.ਟੀ ਰੋਡ 'ਤੇ ਸਥਿਤ ਨਿਊ ਅੰਮ੍ਰਿਤਸਰ ਵਿਖੇ ਕਾਰ ਸਵਾਰ ਵਿਅਕਤੀਆਂ ਵੱਲੋਂ ਇੱਕ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ...
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 1 hour ago
ਡਮਟਾਲ, 24 ਅਗਸਤ (ਰਾਕੇਸ਼ ਕੁਮਾਰ)- ਥਾਣਾ ਇੰਦੌਰਾ ਦੇ ਅਧੀਨ ਪੈਂਦੇ ਇੱਕ ਪਿੰਡ 'ਚ ਆਵਾਰਾ ਗਾਂ ਨਾਲ ਸਕੂਟਰੀ ਦੇ ਟਕਰਾਉਣ ਕਾਰਨ ਚਾਲਕ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਇੰਦੌਰਾ ਸੁਰਿੰਦਰ ਸਿੰਘ ਧੀਮਾਨ ਨੇ ਦੱਸਿਆ ਕਿ...
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 1 hour ago
ਫਗਵਾੜਾ, 24 ਅਗਸਤ (ਹਰੀਪਾਲ ਸਿੰਘ)- ਦਿੱਲੀ ਦੇ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਮੰਦਰ ਤੋੜਨ ਦੇ ਵਿਰੋਧ 'ਚ ਰੋਸ ਮਾਰਚ ਕਰਨ ਵਾਲੇ ਲੋਕਾਂ...
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 1 hour ago
ਨਵੀਂ ਦਿੱਲੀ, 24 ਅਗਸਤ- ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਦੇਹਾਂਤ ਹੋ ਗਿਆ ...
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 1 hour ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ..........................
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 24 ਅਗਸਤ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਮਗਰੋਂ ਉੱਥੋਂ ਦੇ ਹਾਲਾਤ ਦਾ ਜਾਇਜ਼ਾ ਲੈਣ ਲਈ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ ਵਫ਼ਦ ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਦਿੱਲੀ ਤੋਂ ਸ੍ਰੀਨਗਰ ਰਵਾਨਾ ਹੋ ਗਿਆ। ਇਸ...
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 2 hours ago
ਹੈਦਰਾਬਾਦ, 24 ਅਗਸਤ- ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਨੀਵਾਰ ਨੂੰ ਹੈਦਰਾਬਾਦ 'ਚ ਆਈ.ਪੀ.ਐਸ. ਅਧਿਕਾਰੀਆਂ ਦੀ ਪਾਸਿੰਗ...
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 2 hours ago
ਤਿਰੂਵਨੰਤਪੁਰਮ, 24 ਅਗਸਤ- ਕ੍ਰਿਕਟਰ ਸ੍ਰੀਸੰਥ ਦੇ ਕੇਰਲ ਦੇ ਕੋਚੀ ਸਥਿਤ ਘਰ 'ਚ ਅੱਜ ਸਵੇਰੇ ਅੱਗ ਲੱਗ ਗਈ। ਹਾਲਾਂਕਿ ਇਸ ਹਾਦਸੇ 'ਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ...
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 2 hours ago
ਵਾਸ਼ਿੰਗਟਨ, 24 ਅਗਸਤ- ਅਮਰੀਕਾ ਦੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ, ਰਾਸ਼ਟਰਪਤੀ ਟਰੰਪ ਭਾਰਤ ਦੇ ਪ੍ਰਧਾਨ...
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 3 hours ago
ਜਲਾਲਾਬਾਦ, 24 ਅਗਸਤ (ਹਰਪ੍ਰੀਤ ਸਿੰਘ ਪਰੂਥੀ)- ਬੀਤੇ ਕੱਲ੍ਹ ਹੜ੍ਹ ਦੇ ਪਾਣੀ 'ਚ ਪਿੰਡ ਢੰਡੀ ਕਦੀਮ ਦਾ ਰਹਿਣ ਵਾਲਾ 17 ਸਾਲਾ ਨੌਜਵਾਨ ਜੱਜ ਸਿੰਘ ਪੁੱਤਰ ਜਸਵੰਤ ਸਿੰਘ ਰੁੜ੍ਹ ਗਿਆ ਸੀ। ਇਸ ਘਟਨਾ ਤੋਂ ਬਾਅਦ ਸਿਵਲ ਪ੍ਰਸ਼ਾਸਨ ਅਤੇ ਪੁਲਸ ਪ੍ਰਸ਼ਾਸਨ ਵਲੋਂ...
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 3 hours ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਦੀ ਅਗਵਾਈ 'ਚ ਵਿਰੋਧੀ ਪਾਰਟੀਆਂ ਦਾ ਇੱਕ ਵਫ਼ਦ ਅੱਜ ਜੰਮੂ-ਕਸ਼ਮੀਰ ਜਾ ਰਿਹਾ...
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 3 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 3 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 3 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 3 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 4 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 5 hours ago
ਭਿਵੰਡੀ ਵਿਚ ਰਾਹਤ ਤੇ ਬਚਾਅ ਕਾਰਜ ਜਾਰੀ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਨਵੀਂ ਦਿੱਲੀ : ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਦੇ 12 ਠਿਕਾਣਿਆਂ 'ਤੇ ਈ ਡੀ ਦਾ ਛਾਪਾ
. . .  1 day ago
ਡੀ.ਸੀ ਅਤੇ ਏ.ਡੀ.ਸੀ ਵੱਲੋਂ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ਕੱਲ੍ਹ ਤੱਕ ਮੁਕੰਮਲ ਕਰਨ ਦੇ ਨਿਰਦੇਸ਼
. . .  1 day ago
ਸੰਗਰੂਰ 'ਚ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ਢਾਉਣ 'ਤੇ ਵਿਵਾਦ
. . .  1 day ago
ਅਟਾਰੀ ਪਹੁੰਚਣ 'ਤੇ ਭਾਰਤੀ ਹਾਕੀ ਖਿਡਾਰੀ ਸ਼ਮਸ਼ੇਰ ਦਾ ਨਿੱਘਾ ਸਵਾਗਤ
. . .  1 day ago
ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  1 day ago
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  1 day ago
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  1 day ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  1 day ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  1 day ago
ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  1 day ago
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  1 day ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  1 day ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  1 day ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  1 day ago
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  1 day ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  1 day ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  1 day ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  1 day ago
ਦੇਸ਼ 'ਚ ਲਗਾਤਾਰ ਆਰਥਿਕ ਸੁਧਾਰ ਦੇ ਕੰਮ ਹੋਏ ਹਨ- ਵਿੱਤ ਮੰਤਰੀ
. . .  1 day ago
ਚੀਨ-ਅਮਰੀਕਾ 'ਟਰੇਡ ਵਾਰ' ਕਾਰਨ ਮੰਦੀ ਦਾ ਸੰਕਟ ਵਧਿਆ- ਨਿਰਮਲਾ ਸੀਤਾਰਮਨ
. . .  1 day ago
ਬਾਕੀ ਦੇਸ਼ ਵੀ ਮੰਦੀ ਦਾ ਸਾਹਮਣਾ ਕਰ ਰਹੇ ਹਨ- ਨਿਰਮਲਾ ਸੀਤਾਰਮਨ
. . .  1 day ago
ਭਾਰਤ ਦੀ ਅਰਥ ਵਿਵਸਥਾ ਬਿਹਤਰ ਹਾਲਾਤ 'ਚ- ਵਿੱਤ ਮੰਤਰੀ
. . .  1 day ago
ਦੇਸ਼ ਦੀ ਅਰਥ ਵਿਵਸਥਾ 'ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  1 day ago
ਤਾਮਿਲਨਾਡੂ 'ਚ ਅੱਤਵਾਦੀਆਂ ਦੀ ਘੁਸਪੈਠ ਦੀ ਜਾਣਕਾਰੀ ਤੋਂ ਬਾਅਦ ਕੇਰਲ 'ਚ ਜਾਰੀ ਕੀਤਾ ਗਿਆ ਅਲਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਤਮ-ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫ੍ਰੈਂਕਲਿਨ ਰੂਜ਼ਵੈਲਟ

ਕਪੂਰਥਲਾ / ਫਗਵਾੜਾ

ਮੁੱਖ ਮੰਤਰੀ ਵਲੋਂ ਜਲੰਧਰ ਅਤੇ ਕਪੂਰਥਲਾ ਲਈ 265 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ

ਜਸਪਾਲ ਸਿੰਘ
ਕਰਤਾਰਪੁਰ (ਜਲੰਧਰ), 14 ਅਗਸਤ P ਜੰਗ-ਏ-ਆਜ਼ਾਦੀ ਯਾਦਗਾਰ ਦਾ ਤੀਸਰਾ ਪੜਾਅ ਦੇਸ਼ ਵਾਸੀਆਂ ਨੂੰ ਸਮਰਪਿਤ ਕਰਨ ਮੌਕੇ ਕਰਵਾਏ ਗਏ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਲੰਧਰ ਅਤੇ ਕਪੂਰਥਲਾ ਜ਼ਿਲਿ੍ਹਆਂ 'ਚ 265.15 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਰਿਮੋਟ ਨਾਲ ਕੀਤਾ |
ਵੀਡੀਓ ਕਾਨਫਰੰਸਾਂ ਰਾਹੀਂ ਇਨ੍ਹਾਂ ਪ੍ਰੋਜੈਕਟਾਂ ਦੇ ਉਦਘਾਟਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿਚ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਾਸਤੇ ਪੂਰਨ ਤੌਰ 'ਤੇ ਵਚਨਬੱਧ ਹੈ |
ਇਨ੍ਹਾਂ ਪ੍ਰੋਜੈਕਟਾਂ ਵਿਚੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਕਪੂਰਥਲਾ ਜ਼ਿਲ੍ਹੇ 'ਚ ਵਿਕਾਸ ਪ੍ਰੋਜੈਕਟਾਂ 'ਤੇ 132.54 ਕਰੋੜ ਰੁਪਏ ਖਰਚੇ ਜਾ ਰਹੇ ਹਨ | ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਾਲ ਭਰ ਲਈ ਚੱਲ ਰਹੇ ਸਮਾਗਮਾਂ ਦੀ ਲੜੀ ਵਜੋਂ ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਸੈਂਟਰ ਫਾਰ ਇਨਵੈਂਸ਼ਨ, ਇਨੋਵੇਸ਼ਨ, ਇਨਕੂਬੇਸ਼ਨ ਅਤੇ ਟ੍ਰੇਨਿੰਗ ਸੰਸਥਾ ਦਾ ਉਦਘਾਟਨ ਕੀਤਾ ਜੋ 103 ਕਰੋੜ ਰੁਪਏ ਦੀ ਲਾਗਤ ਨਾਲ ਆਈ.ਕੇ.ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਕੈਂਪਸ ਸੁਲਤਾਨਪੁਰ ਲੋਧੀ ਵਿਖੇ 'ਸਪੋਕ' ਵਜੋਂ ਸਥਾਪਤ ਕੀਤੀ ਗਈ ਹੈ |
ਕੈਪਟਨ ਅਮਰਿੰਦਰ ਸਿੰਘ ਨੇ ਆਈ.ਕੇ.ਗੁਜਰਾਲ ਪੀ.ਟੀ.ਯੂ. ਵਿਖੇ 20 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੇ ਆਲ੍ਹਾ ਦਰਜੇ ਦੇ ਗੁਰੂ ਨਾਨਕ ਦੇਵ ਆਡੀਟੋਰੀਅਮ ਦਾ ਵੀ ਉਦਘਾਟਨ ਕੀਤਾ | ਪੇਂਡੂ ਇਲਾਕਿਆਂ ਦੀਆਂ ਲੜਕੀਆਂ ਨੂੰ ਉਚੇਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਸੁਲਤਾਨਪੁਰ ਲੋਧੀ ਦੇ ਪਿੰਡ ਫੱਤੂ ਢੀਂਗਾ ਵਿਖੇ 9.54 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫਾਰ ਗਰਲਜ਼ ਦਾ ਵੀ ਉਦਘਾਟਨ ਕੀਤਾ | ਜਲੰਧਰ ਵਿਚ ਅਤੇ ਇਸ ਦੇ ਦੁਆਲੇ ਦੇ ਸਰਵ ਪੱਖੀ ਵਿਕਾਸ ਨੂੰ ਹੁਲਾਰਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਮੁੱਚੇ ਸ਼ਹਿਰ ਵਿਚ ਸਮਾਰਟ ਐਲ.ਈ.ਡੀ. ਸਟ੍ਰੀਟ ਲਾਈਟਾਂ ਦੀ ਸਪਲਾਈ, ਫਿਕਸਿੰਗ, ਅਤੇ ਪੰਜ ਸਾਲਾਂ ਲਈ ਸਾਂਭ-ਸੰਭਾਲ ਦੇ ਪ੍ਰੋਜੈਕਟ ਦਾ ਵੀ ਨੀਂਹ-ਪੱਥਰ ਰੱਖਿਆ | ਇਹ ਪ੍ਰੋਜੈਕਟ ਅਗਸਤ, 2020 ਤੱਕ ਮੁਕੰਮਲ ਕੀਤਾ ਜਾਵੇਗਾ ਅਤੇ ਸ਼ਹਿਰ ਦੀਆਂ ਮੌਜੂਦਾ ਸਾਰੀਆਂ ਲਾਈਟਾਂ ਨੂੰ ਸਮਾਰਟ ਐਲ.ਈ.ਡੀ. ਲਾਈਟਾਂ ਵਿੱਚ ਬਦਲ ਦਿੱਤਾ ਜਾਵੇਗਾ |
ਕੈਪਟਨ ਅਮਰਿੰਦਰ ਸਿੰਘ ਨੇ ਦੁਆਬਾ ਚੌਾਕ ਤੋਂ ਕਾਲਾ ਸੰਘਿਆ ਡਰੇਨ ਤੱਕ ਪਾਣੀ ਲਿਜਾਣ ਲਈ 2504 ਮੀਟਰ ਲੰਮੀ ਸਟੌਰਮ ਸੀਵਰ ਲਾਈਨ ਪਾਉਣ ਲਈ 5.41 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਵੀ ਨੀਂਹ-ਪੱਥਰ ਰੱਖਿਆ | ਇਹ ਪ੍ਰੋਜੈਕਟ ਅਗਸਤ 2020 ਵਿੱਚ ਮੁਕੰਮਲ ਹੋਵੇਗਾ ਅਤੇ ਇਸ ਨਾਲ ਇਲਾਕੇ ਵਿਚ ਰਹਿ ਰਹੇ ਇਕ ਲੱਖ ਤੋਂ ਵੱਧ ਲੋਕਾਂ ਨੂੰ ਲਾਭ ਪਹੁੰਚੇਗਾ | ਉਨ੍ਹਾਂ ਨੇ ਜਮਸ਼ੇਰ ਨੇੜੇ ਪੈਟਰੌਲ ਪੰਪ ਤੋਂ ਡੇਅਰੀ ਕੰਪਲੈਕਸ ਤੱਕ 5.5 ਕਿਲੋਮੀਟਰ ਲੰਮੀ ਸਟੌਰਮ ਸੀਵਰ ਲਾਈਨ ਦੇ ਵਿਸਤਾਰ ਦਾ ਵੀ ਨੀਂਹ-ਪੱਥਰ ਰੱਖਿਆ | ਮੁੱਖ ਮੰਤਰੀ ਨੇ ਵੱਖ-ਵੱਖ ਜਲ ਸਪਲਾਈ ਸਕੀਮਾਂ ਦਾ ਵੀ ਉਦਘਾਟਨ ਕੀਤਾ ਜਿਨ੍ਹਾਂ 'ਚ ਭੋਗਪੁਰ ਬਲਾਕ ਵਿਚ ਪਿੰਡ ਭੂੰਡੀਆਂ ਨੇੜੇ (37 ਲੱਖ ਰੁਪਏ ਦੀ ਲਾਗਤ ਨਾਲ), ਜਲੰਧਰ ਪੱਛਮੀ ਬਲਾਕ ਦੇ ਪਿੰਡਾਂ ਗੋਪਾਲ ਪੁਰ (25 ਲੱਖ), ਫਰੀਦਪੁਰ (30 ਲੱਖ) ਅਤੇ ਮੀਰਪੁਰ ਵਿਚ (34 ਲੱਖ ਰੁਪਏ) ਦੀਆਂ ਜਲ ਸਕੀਮਾਂ ਸ਼ਾਮਿਲ ਹਨ | ਇਸ ਮੌਕੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ, ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਡਿੰਪਾ ਨੇ ਖਿੱਤੇ ਦੇ ਸਰਵ ਪੱਖੀ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਵੀਡੀਓ ਕਾਨਫਰੰਸਿੰਗ ਰਾਹੀਂ ਕੈਪਟਨ ਅਮਰਿੰਦਰ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ |

ਸਾਡੀ ਉੱਤੇ ਤੱਕ ਮਿਲੀਭੁਗਤ ਹੁਣ ਇੱਦਾਂ ਹੀ ਚੱਲੂ ਲੁੱਟ

ਭੰਡਾਲ ਬੇਟ, 14 ਅਗਸਤ (ਜੋਗਿੰਦਰ ਸਿੰਘ ਜਾਤੀਕੇ)-ਸਿਹਤ ਵਿਭਾਗ ਵਲੋਂ ਤਿਉਹਾਰਾਂ ਦੇ ਦਿਨਾਂ ਵਿਚ ਖ਼ਾਸ ਕਰ ਦੀਵਾਲੀ ਮੌਕੇ ਵੱਡੀ ਪੱਧਰ 'ਤੇ ਮਿਲਾਵਟੀ ਮਠਿਆਈਆਂ ਬਣਾਉਣ ਵਾਲੇ ਹਲਵਾਈਆ ਅਤੇ ਹੋਰ ਮਿਲਾਵਟ ਖੋਰਾਂ ਿਖ਼ਲਾਫ਼ ਕਾਰਵਾਈ ਕੀਤੀ ਜਾਂਦੀ ਹੈ ਅਤੇ ਹਲਵਾਈਆਂ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਅੱਜ

ਕਪੂਰਥਲਾ, 14 ਅਗਸਤ (ਅਮਰਜੀਤ ਕੋਮਲ)-73ਵੇਂ ਆਜ਼ਾਦੀ ਦਿਵਸ ਸਬੰਧੀ ਗੁਰੂ ਨਾਨਕ ਸਟੇਡੀਅਮ ਕਪੂਰਥਲਾ 'ਚ 15 ਅਗਸਤ ਨੂੰ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਇਸ ਸਮਾਗਮ 'ਚ ਚਰਨਜੀਤ ਸਿੰਘ ਚੰਨੀ ਤਕਨੀਕੀ ...

ਪੂਰੀ ਖ਼ਬਰ »

300 ਗ੍ਰਾਮ ਹੈਰੋਇਨ ਬਰਾਮਦ

ਸੁਲਤਾਨਪੁਰ ਲੋਧੀ, 14 ਅਗਸਤ (ਥਿੰਦ, ਹੈਪੀ)-ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਡੀ.ਐਸ.ਪੀ. ਸਰਵਣ ਸਿੰਘ ਬੱਲ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਸੁਖਵਿੰਦਰ ਸਿੰਘ ਇੰਚਾਰਜ ਚੌਕੀ ਭੁਲਾਣਾ ਨੇ ...

ਪੂਰੀ ਖ਼ਬਰ »

ਐਨ.ਐਸ.ਐਸ. ਵਿਭਾਗ ਵਲੋਂ ਇਕ ਰੋਜ਼ਾ ਸੈਮੀਨਾਰ

ਕਾਲਾ ਸੰਘਿਆਂ, 14 ਅਗਸਤ (ਸੰਘਾ)-ਸੰਤ ਹੀਰਾ ਗਰਲਜ਼ ਸੀਨੀਅਰ ਸੈਕੰਡਰੀ ਕਾਲਾ ਸੰਘਿਆਂ ਵਿਖੇ ਐਨ.ਐਸ.ਐਸ. ਵਿਭਾਗ ਵਲੋਂ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ | ਇਸ ਦੌਰਾਨ ਪ੍ਰੀਤ ਕੋਹਲੀ ਅਸਿਸਟੈਂਟ ਡਾਇਰੈਕਟਰ ਯੂਥ ਸਰਵਿਸਿਜ ਕਪੂਰਥਲਾ ਵਿਸ਼ੇਸ਼ ਬੁਲਾਰੇ ਦੇ ਤੌਰ 'ਤੇ ...

ਪੂਰੀ ਖ਼ਬਰ »

ਸੰਤ ਬਾਬਾ ਪ੍ਰੇਮ ਸਿੰਘ ਚੈਰੀਟੇਬਲ ਸੇਵਾ ਸੁਸਾਇਟੀ ਨੇ ਜਨਤਕ ਥਾਵਾਂ 'ਤੇ ਡਸਟਬਿਨ ਲਗਾਏ

ਬੇਗੋਵਾਲ, 14 ਅਗਸਤ (ਸੁਖਜਿੰਦਰ ਸਿੰਘ)-ਸੰਤ ਬਾਬਾ ਪ੍ਰੇਮ ਸਿੰਘ ਚੈਰੀਟੇਬਲ ਸੇਵਾ ਸੁਸਾਇਟੀ ਬੇਗੋਵਾਲ ਨੇ ਆਪਣੇ ਸਮਾਜ ਸੇਵੀ ਕੰਮਾਂ 'ਚ ਵਾਧਾ ਤੇ ਸਵੱਛ ਮੁਹਿੰਮ ਨੂੰ ਜਾਰੀ ਰੱਖਦਿਆਂ ਕਸਬੇ ਦੇ ਆਲੇ ਦੁਆਲੇ ਤੇ ਖ਼ਾਸ ਕਰਕੇ ਜਨਤਕ ਥਾਵਾਂ 'ਤੇ 25 ਡਸਟਬਿਨ ਲਗਾਏ | ਇਸ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਐਸ.ਡੀ.ਐਮ. ਨਵਨੀਤ ਕੌਰ ਬੱਲ ਦੀ ਪ੍ਰਧਾਨਗੀ ਹੇਠ ਮੀਟਿੰਗ

ਸੁਲਤਾਨਪੁਰ ਲੋਧੀ, 14 ਅਗਸਤ (ਹੈਪੀ, ਥਿੰਦ)-ਮਾਰਕੀਟ ਕਮੇਟੀ ਦਫ਼ਤਰ ਵਿਖੇ ਐਸ.ਡੀ.ਐਮ. ਨਵਨੀਤ ਕੌਰ ਬੱਲ ਦੀ ਪ੍ਰਧਾਨਗੀ ਹੇਠ ਇਕ ਮੀਟਿੰਗ ਹੋਈ ਜਿਸ ਵਿਚ ਹੋਰਨਾਂ ਅਧਿਕਾਰੀਆਂ ਤੋਂ ਇਲਾਵਾ ਸਹਾਇਕ ਲੋਕ ਸੂਚਨਾ ਅਫਸਰ-ਕਮ-ਸਕੱਤਰ ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ...

ਪੂਰੀ ਖ਼ਬਰ »

ਨਡਾਲਾ ਵਿਚ ਭਾਰਤੀ ਕਿਸਾਨ ਯੂਨੀਅਨ ਮੀਟਿੰਗ

ਨਡਾਲਾ, 14 ਅਗਸਤ (ਮਾਨ)-ਭਾਰਤੀ ਕਿਸਾਨ ਯੂਨੀਅਨ ਕਾਦੀਆ ਦੀ ਮਹੀਨਾਵਾਰ ਮੀਟਿੰਗ ਇੱਥੇ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਦਲਬੀਰ ਸਿੰਘ ਨਾਨਕਪੁਰ ਦੇ ਬਲਾਕ ਪ੍ਰਧਾਨ ਨਡਾਲਾ ਜਸਵਿੰਦਰ ਸਿੰਘ ਮਾਨਾ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਅਕਾਲੀ ਦਲ ਦੀ ਜ਼ਿਲ੍ਹੇ ਦੇ 4 ਵਿਧਾਨ ਸਭਾ ਹਲਕਿਆਂ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਭਲਕੇ

ਕਪੂਰਥਲਾ, 14 ਅਗਸਤ (ਵਿ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਥੇਦਾਰ ਜਗੀਰ ਸਿੰਘ ਵਡਾਲਾ ਨੇ ਇਕ ਬਿਆਨ 'ਚ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਵਲੋਂ ਨਵੇਂ ਮੈਂਬਰਾਂ ਦੀ ਭਰਤੀ ਮੁਹਿੰਮ ਦੀ ਸਮੀਖਿਆ ਕਰਨ ਲਈ ਸਾਬਕਾ ਮੰਤਰੀ ਨਿਰਮਲ ਸਿੰਘ ...

ਪੂਰੀ ਖ਼ਬਰ »

ਸ਼ੇਰਪੁਰ ਸੱਧਾ ਵਿਖੇ ਸਾਲਾਨਾ ਜਾਗਰਣ ਕਰਵਾਇਆ

ਸੁਲਤਾਨਪੁਰ ਲੋਧੀ, 14 ਅਗਸਤ (ਨਰੇਸ਼ ਹੈਪੀ, ਥਿੰਦ)-ਜੈ ਮਾਤਾ ਚਿੰਤਪੁਰਨੀ ਜੈ ਮਾਤਾ ਜਵਾਲਾ ਜੀ ਸੇਵਾ ਸੁਸਾਇਟੀ ਤੇ ਗਰਾਮ ਪੰਚਾਇਤ ਸ਼ੇਰਪੁਰ ਸੱਧਾ ਵਲੋਂ 17ਵਾਂ ਸਾਲਾਨਾ ਜਾਗਰਣ ਬੀਤੀ ਰਾਤ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਜਾਗਰਣ ਦੀ ਸ਼ੁਰੂਆਤ ਭਗਤ ਬਲਦੇਵ ...

ਪੂਰੀ ਖ਼ਬਰ »

ਗੁਰਦੁਆਰਾ ਟਿੱਬਾ ਸਾਹਿਬ ਸਪਰੋੜ ਵਿਖੇ ਬਰਸੀ ਸਮਾਗਮ 18 ਨੂੰ

ਫਗਵਾੜਾ, 14 ਅਗਸਤ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਨਿਧਾਨ ਸਿੰਘ ਹਜ਼ੂਰ ਸਾਹਿਬ ਵਾਲਿਆਂ ਦੀ 72ਵੀ ਬਰਸੀ, ਸੰਤ ਬਾਬਾ ਹਰਨਾਮ ਸਿੰਘ ਦੀ 40ਵੀਂ ਬਰਸੀ, ਸੰਤ ਬਾਬਾ ਆਤਮਾ ਸਿੰਘ ਮੋਨੀ ਦੀ 36ਵੀਂ ਬਰਸੀ ਤੇ ਸੰਤ ...

ਪੂਰੀ ਖ਼ਬਰ »

ਦੌਲਤਪੁਰ ਵਿਖੇ 11ਵਾਂ ਛਿੰਝ ਮੇਲਾ 18 ਨੂੰ

ਹੁਸੈਨਪੁਰ, 14 ਅਗਸਤ (ਸੋਢੀ)-ਯੂਥ ਕਲੱਬ ਦੌਲਤਪੁਰ ਵਲੋਂ ਪ੍ਰਵਾਸੀ ਭਾਰਤੀਆਂ ਤੇ ਇਲਾਕੇ ਭਰਦੇ ਦੇ ਖੇਡ ਪ੍ਰੇਮੀਆਂ ਦੇ ਸਹਿਯੋਗ ਸਦਕਾ ਪਿੰਡ ਦੌਲਤਪੁਰ ਵਿਖੇ 11ਵਾਂ ਛਿੰਝ ਮੇਲਾ 18 ਅਗਸਤ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਕਲੱਬ ਆਗੂ ਪਹਿਲਵਾਨ ਗੋਨੀ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਰਵਿਦਾਸ ਭਾਈਚਾਰੇ ਦੇ ਸੰਤਾਂ ਨਾਲ ਮੀਟਿੰਗ

ਜਲੰਧਰ, 14 ਅਗਸਤ (ਮੇਜਰ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਵਿਦਾਸ ਭਾਈਚਾਰੇ ਦੇ ਦੋ ਦਰਜਨ ਦੇ ਕਰੀਬ ਸੰਤ-ਮਹਾਂਪੁਰਸ਼ਾਂ ਨਾਲ ਕੀਤੀ ਮੀਟਿੰਗ ਵਿਚ ਤੁਗਲਕਾਬਾਦ ਵਿਖੇ ਢਾਹੇ ਮੰਦਰ ਦੀ ਮੁੜ ਉਸਾਰੀ ਲਈ ਕਾਨੂੰਨੀ ਸਹਾਇਤਾ ਦੇਣ ਤੇ ਪ੍ਰਧਾਨ ਮੰਤਰੀ ਕੋਲ ਇਹ ...

ਪੂਰੀ ਖ਼ਬਰ »

ਭਗਵਾਨ ਵਾਲਮੀਕ ਸਮਾਜ ਵਲੋਂ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ: ਪੰਜਾਬ ਨੂੰ ਪੂਰਨ ਤੌਰ 'ਤੇ ਸਮਰਥਨ-ਚੰਦਨ ਗਰੇਵਾਲ

ਬਹਿਰਾਮ, 14 ਅਗਸਤ (ਨਛੱਤਰ ਸਿੰਘ ਬਹਿਰਾਮ)-ਕੇਂਦਰ ਦੀ ਮੋਦੀ ਸਰਕਾਰ ਨੇ ਜੋ ਤੁਗਲਕਾਬਾਦ ਦਿੱਲੀ ਵਿਖੇ ਪੁਰਾਤਨ ਗੁਰੂ ਰਵਿਦਾਸ ਮੰਦਰ ਨੂੰ ਨੁਕਸਾਨ ਪਹੁੰਚਾਇਆ ਹੈ ਅਤਿ ਨਿੰਦਣਯੋਗ ਹੈ ਇਸ ਘਟਨਾ ਦੀ ਸਮੂਹ ਵਾਲਮੀਕਿ ਭਾਈਚਾਰਾ ਅਤੇ ਸਫ਼ਾਈ ਮਜਦੂਰ ਫੈਡਰੇਸ਼ਨ ਨਿਖੇਧੀ ...

ਪੂਰੀ ਖ਼ਬਰ »

ਰਾਣਾ ਵਲੋਂ ਮਾਤਾ ਨਿਰਮਲਾ ਨੂੰ ਸ਼ਰਧਾ ਦੇ ਫ਼ੁੱਲ ਭੇਟ

ਸੁਭਾਨਪੁਰ, 14 ਅਗਸਤ (ਜੱਜ)-ਰਣਜੀਤ ਸਿੰਘ ਰਾਣਾ ਹਲਕਾ ਇੰਚਾਰਜ ਭੁਲੱਥ ਵਲੋਂ ਪਿੰਡ ਮੁਰਾਰ ਵਿਖੇ ਮਾਤਾ ਨਿਰਮਲਾ ਦੀ ਅੰਤਿਮ ਅਰਦਾਸ ਵਿਚ ਹਾਜ਼ਰੀ ਭਰੀ | ਇਸ ਮੌਕੇ ਉਨ੍ਹਾਂ ਮਾਤਾ ਨਿਰਮਲਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੌਕੇ ਰਿਹਰਸਲ ਦਾ ਤਹਿਸੀਲਦਾਰ ਵਲੋਂ ਜਾਇਜ਼ਾ

ਫਗਵਾੜਾ, 14 ਅਗਸਤ (ਵਾਲੀਆ, ਚਾਵਲਾ)-ਆਜ਼ਾਦੀ ਦੀ 72ਵੀਂ ਵਰੇ੍ਹਗੰਢ ਦੇ ਮੌਕੇ ਕਰਵਾਏ ਜਾਣ ਵਾਲੇ ਫਗਵਾੜਾ ਵਿਖੇ ਆਜ਼ਾਦੀ ਦਿਵਸ ਸਮਾਗਮ ਦੀ ਰਿਹਰਸਲ ਅੱਜ ਖੇਡ ਸਟੇਡੀਅਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਕੀਤੀ ਗਈ | ਤਹਿਸੀਲਦਾਰ ਹਰਕਮਲ ਸਿੰਘ ਰੰਧਾਵਾ, ...

ਪੂਰੀ ਖ਼ਬਰ »

ਕਾਲਾ ਸੰਘਿਆਂ ਘੋਲ ਦੇ ਸ਼ਹੀਦਾਂ ਦੀ ਯਾਦ 'ਚ ਸਮਾਗਮ 9 ਸਤੰਬਰ ਨੂੰ

ਕਪੂਰਥਲਾ, 14 ਅਗਸਤ (ਵਿ.ਪ੍ਰ.)-ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਮੌਕੇ ਜ਼ਿਲ੍ਹੇ 'ਚ ਯੂਨੀਅਨ ਦੀ ਨਵੀਂ ਭਰਤੀ ਕਰਨ ਦਾ ਫ਼ੈਸਲਾ ਕੀਤਾ ਗਿਆ ਤੇ 9 ਸਤੰਬਰ ਨੂੰ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਨੇ ਸੜਕਾਂ ਦੀ ਖਸਤਾ ਹਾਲਤ ਨੂੰ ਲੈ ਕੇ ਪ੍ਰਗਟਾਇਆ ਰੋਸ

ਸ਼ਾਹਕੋਟ, 14 ਅਗਸਤ (ਸੁਖਦੀਪ ਸਿੰਘ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਤੇ ਸੂਬਾ ਆਗੂ ਰਣਜੀਤ ਸਿੰਘ ਅਲੀਵਾਲ ਦੀ ਅਗਵਾਈ 'ਚ ਸ਼ਾਹਕੋਟ ਮੇਨ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ਼ ਰੋਸ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਬੱਲ ਨੌਾ 'ਚ ਚੋਰੀ

ਮੱਲ੍ਹੀਆਂ ਕਲਾਂ, 14 ਅਗਸਤ (ਮਨਜੀਤ ਮਾਨ)-ਸਰਕਾਰੀ ਮਿਡਲ ਸਕੂਲ ਬੱਲ ਨੌਾ, ਜਲੰਧਰ ਵਿਖੇ ਚੋਰਾਂ ਵਲੋਂ ਸਕੂਲ ਦੇ ਜਿੰਦਰੇ ਤੋੜ ਕੇ ਮਿਡ-ਡੇ-ਮੀਲ ਦਾ ਸਾਮਾਨ ਚੋਰੀ ਕਰਕੇ ਲਿਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਹ ਜਾਣਕਾਰੀ ਸਕੂਲ ਦੀ ਮੁੱਖ ਅਧਿਆਪਕਾ ਮੈਡਮ ਕਿਰਨ ਕਲੇਰ ...

ਪੂਰੀ ਖ਼ਬਰ »

ਪਿੰਡ ਚੱਕ ਹਕੀਮ ਵਿਖੇ ਚੱਲੀ ਗੋਲੀ, ਇਕ ਨੌਜਵਾਨ ਜ਼ਖ਼ਮੀ

ਫਗਵਾੜਾ, 14 ਅਗਸਤ (ਹਰੀਪਾਲ ਸਿੰਘ)-ਫਗਵਾੜਾ ਦੇ ਪਿੰਡ ਚੱਕ ਹਕੀਮ ਵਿਖੇ ਅੱਜ ਦੋ ਗੱਡੀਆਂ ਦੀ ਮਾਮੂਲੀ ਟੱਕਰ ਤੋਂ ਬਾਅਦ ਹੋਏ ਤਕਰਾਰ ਦੌਰਾਨ ਗੋਲੀ ਚੱਲਣ ਕਰਕੇ ਇੱਕ ਨੌਜਵਾਨ ਜ਼ਖਮੀ ਹੋ ਗਿਆ | ਇਸ ਗੋਲੀ ਚੱਲਣ ਦੀ ਸੂਚਨਾ ਮਿਲਣ 'ਤੇ ਐਸ.ਪੀ ਮਨਦੀਪ ਸਿੰਘ ਅਤੇ ਡੀ.ਐਸ.ਪੀ ...

ਪੂਰੀ ਖ਼ਬਰ »

ਫਗਵਾੜਾ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਦਾ ਐਲਾਨ ਕਰਕੇ ਭੁਲੇਖਾ ਦੂਰ ਕਰੇ ਹਾਈਕਮਾਂਡ-ਸੌਰਵ ਖੁੱਲਰ

ਫਗਵਾੜਾ, 14 ਅਗਸਤ (ਤਰਨਜੀਤ ਸਿੰਘ ਕਿੰਨੜਾ)-ਯੂਥ ਕਾਂਗਰਸ ਹਲਕਾ ਵਿਧਾਨਸਭਾ ਫਗਵਾੜਾ ਦੀ ਇਕ ਮੀਟਿੰਗ ਯੂਥ ਪ੍ਰਧਾਨ ਸੌਰਵ ਖੁੱਲਰ ਦੀ ਪ੍ਰਧਾਨਗੀ ਹੇਠ ਸਥਾਨਕ ਰੈਸਟ ਹਾਊਸ ਵਿਖੇ ਹੋਈ ਜਿਸ ਵਿਚ ਸ਼ਹਿਰ ਦੇ ਵੱਖ-ਵੱਖ ਵਾਰਡਾਂ ਅਤੇ ਪਿੰਡਾਂ ਦੇ ਇੰਚਾਰਜ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਬੇਬੇ ਨਾਨਕੀ ਕਾਲਜ ਆਫ਼ ਗਰਲਜ਼ ਯੂਨੀਵਰਸਿਟੀ ਦਾ ਕੈਪਟਨ ਅਮਰਿੰਦਰ ਸਿੰਘ ਵਲੋਂ ਵੀਡੀਓ ਕਾਨਫ਼ਰੰਸ ਰਾਹੀਂ ਉਦਘਾਟਨ

ਫੱਤੂਢੀਂਗਾ, 14 ਅਗਸਤ (ਬਲਜੀਤ ਸਿੰਘ)-ਬੇਬੇ ਨਾਨਕੀ ਕਾਲਜ ਆਫ਼ ਗਰਲਜ਼ ਯੂਨੀਵਰਸਿਟੀ ਫੱਤੂਢੀਂਗਾ ਦਾ ਅੱਜ ਰਸਮੀ ਉਦਘਾਟਨ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਕਰਤਾਰਪੁਰ ਤੋਂ ਵੀਡੀਓ ਕਾਨਫ਼ਰੰਸ ਰਾਹੀਂ ਕੀਤਾ | ਜਿੱਥੇ ਕਿ ਉਹ ਜੰਗ-ਏ-ਆਜ਼ਾਦੀ ਯਾਦਗਾਰ ...

ਪੂਰੀ ਖ਼ਬਰ »

ਰਾਣਾ ਗੁਰਜੀਤ ਸਿੰਘ ਵਲੋਂ ਸੈੱਲਫ ਮੇਡ ਸਮਾਰਟ ਸਕੂਲ ਸ਼ੇਖੂਪੁਰ 'ਚ ਸਮਾਰਟ ਕਲਾਸ ਰੂਮਾਂ ਦਾ ਉਦਘਾਟਨ

ਕਪੂਰਥਲਾ, 14 ਅਗਸਤ (ਅਮਰਜੀਤ ਸਿੰਘ ਸਡਾਨਾ)-ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਪ੍ਰਵਾਸੀ ਭਰਾਵਾਂ, ਭਾਈਚਾਰੇ ਤੇ ਦਾਨੀ ਸੱਜਣਾਂ, ਸਕੂਲਾਂ ਦੇ ਮੁਖੀਆਂ ਤੇ ਅਧਿਆਪਕਾਂ ਨੂੰ ਪ੍ਰੇਰਿਤ ਕਰਕੇ ਰਾਜ 'ਚ ਸੈੱਲਫ ਮੇਡ ਸਕੂਲ ਬਣਾਉਣ ਦਾ ਉਪਰਾਲਾ ਸ਼ਲਾਘਾਯੋਗ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਲਈ ਸਰਕਾਰ ਵੀ ਸਹਿਯੋਗ ਦੇਵੇ-ਗਿਆਨੀ ਹਰਪ੍ਰੀਤ ਸਿੰਘ

ਸੁਲਤਾਨਪੁਰ ਲੋਧੀ, 14 ਅਗਸਤ (ਥਿੰਦ, ਹੈਪੀ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਗ੍ਰੰਥੀ ਅਤੇ ਅਖੰਡ ਪਾਠੀ ਸਿੰਘਾਂ ਨੂੰ ਸ਼ੁੱਧ ਗੁਰਬਾਣੀ ਉਚਾਰਨ ਦੀ ਸੰਥਿਆ ...

ਪੂਰੀ ਖ਼ਬਰ »

ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ

ਕਪੂਰਥਲਾ, 14 ਅਗਸਤ (ਸਡਾਨਾ)-ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ ਹੋਣ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਅਣਪਛਾਤੇ ਚੋਰਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ 'ਚ ਬਲਦੇਵ ਰਾਜ ਵਾਸੀ ਮੈਣਵਾਂ ਨੇ ਦੱਸਿਆ ਕਿ ਉਹ ਸ਼ਹਿਰ 'ਚ ਕਿਸੇ ਕੰਮ ਆਇਆ ਸੀ ਤੇ ਇਕ ਘਰ ਦੇ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਗਿ੍ਫ਼ਤਾਰ ਕੀਤੇ ਵਿਅਕਤੀ ਕੋਲੋਂ ਚੋਰੀ ਦੇ 7 ਮੋਟਰਸਾਈਕਲ ਬਰਾਮਦ

ਕਪੂਰਥਲਾ, 14 ਅਗਸਤ (ਸਡਾਨਾ)-ਥਾਣਾ ਸਿਟੀ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕੀਤਾ | ਜਿਸ ਉਪਰੰਤ ਉਕਤ ਵਿਅਕਤੀ ਕੋਲੋਂ ਚੋਰੀ ਕੀਤੇ 7 ਮੋਟਰਸਾਈਕਲ ਬਰਾਮਦ ਹੋਏ ਹਨ | ਥਾਣਾ ਸਿਟੀ ...

ਪੂਰੀ ਖ਼ਬਰ »

ਫਗਵਾੜਾ ਵਿਖੇ ਰੱਖੜੀ ਦੇ ਤਿਉਹਾਰ ਮੌਕੇ ਬਾਜ਼ਾਰਾਂ 'ਚ ਖ਼ੂਬ ਲੱਗੀਆਂ ਰੌਣਕਾਂ

ਸੋਮਰਸੈਟ ਇੰਟਰਨੈਸ਼ਨਲ ਸਕੂਲ ਅਵਾਦਾਨ ਵਿਚ ਰੱਖੜੀ ਬਣਾਉਣ ਤੇ ਥਾਲੀ ਦੀ ਸਜਾਵਟ ਕਰਨ ਦੇ ਮੁਕਾਬਲੇ 'ਚ ਭਾਗ ਲੈਂਦੇ ਬੱਚੇ | ਤਸਵੀਰ: ਬਲਜੀਤ ਸਿੰਘ ਸੰਘਾ ਫਗਵਾੜਾ, 14 ਅਗਸਤ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਵਿਖੇ ਰੱਖੜੀ ਦੇ ਤਿਉਹਾਰ ਮੌਕੇ ਬਾਜ਼ਾਰਾਂ 'ਚ ਖ਼ੂਬ ...

ਪੂਰੀ ਖ਼ਬਰ »

ਖੇਤੀਬਾੜੀ ਡਾਇਰੈਕਟਰ ਡਾ: ਸੁਤੰਤਰ ਕੁਮਾਰ ਐਰੀ ਵਲੋਂ ਨਡਾਲਾ ਦਫ਼ਤਰ ਦਾ ਦੌਰਾ

ਨਡਾਲਾ, 14 ਅਗਸਤ (ਮਾਨ)-ਜਲ ਸ਼ਕਤੀ ਅਭਿਆਨ ਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਾਣੀ ਦੀ ਬੱਚਤ ਤੇ ਮਿਆਰੀ ਬਾਸਮਤੀ ਮੱਕੀ ਦੀ ਫ਼ਸਲ ਦੀ ਮੌਜੂਦਾ ਸਥਿਤੀ ਬਾਰੇ ਜਾਣਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ: ਸੁਤੰਤਰ ਕੁਮਾਰ ਐਰੀ ਨੇ ...

ਪੂਰੀ ਖ਼ਬਰ »

18 ਲੱਖ ਦੀ ਠੱਗੀ ਮਾਰਨ ਵਾਲਾ ਬਾਬਾ ਗਿ੍ਫ਼ਤਾਰ

ਸੁਲਤਾਨਪੁਰ ਲੋਧੀ, 14 ਅਗਸਤ (ਥਿੰਦ, ਹੈਪੀ)-ਬੀਤੇ ਦਿਨ ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਸ਼ੇਰਪੁਰ ਡੋਗਰਾ ਦੀ ਵਸਨੀਕ ਮਨਜੀਤ ਕੌਰ ਪਤਨੀ ਅਜੀਤ ਸਿੰਘ ਨਾਲ 18 ਲੱਖ ਦੀ ਠੱਗੀ ਮਾਰਨ ਵਾਲੇ ਪਾਖੰਡੀ ਬਾਬੇ ਨੂੰ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX