ਤਾਜਾ ਖ਼ਬਰਾਂ


ਲੁਧਿਆਣਾ ਚ 2 ਡਾਕਟਰਾਂ ਸਮੇਤ 4 ਮਰੀਜ ਕੋਰੋਨਾ ਪਾਜ਼ੀਟਿਵ ਪਾਏ ਗਏ
. . .  1 day ago
ਲੁਧਿਆਣਾ, 31 ਮਈ (ਸਲੇਮਪੁਰੀ) - ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੁਧਿਆਣਾ ਵਿੱਚ ਅੱਜ 4 ਹੋਰ ਮਰੀਜ਼ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਜਿਨ੍ਹਾਂ ਵਿਚ ਇੱਕ ਮਰੀਜ 82 ਸਾਲਾ ਉਮਰ ਦਾ ਹੈ ਜੋ ਆਪਣੀ ਦਿਲ ਦੀ ਬਿਮਾਰੀ ਦੇ ਇਲਾਜ ਦੇ ਸਬੰਧ ਵਿੱਚ ਮੋਹਨਦੇਈ ਓਸਵਾਲ...
ਨੌਜਵਾਨ ਵੱਲੋਂ ਜ਼ਹਰੀਲੀ ਚੀਜ਼ ਖਾਕੇ ਕੀਤੀ ਖੁਦਕੁਸ਼ੀ
. . .  1 day ago
ਘਨੌਲੀ,31 ਮਈ(ਜਸਵੀਰ ਸਿੰਘ ਸੈਣੀ )ਗੁਰੁ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦੇ ਨਜ਼ਦੀਕੀ ਪਿੰਡ ਨੂੰਹੋਂ ਵਿਖੇ ਇੱਕ 23 ਸਾਲਾ ਨੌਜਵਾਨ ਵੱਲੋਂ ਜ਼ਹਰੀਲੀ ਚੀਜ਼ ਖਾਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਚੌਕੀ ਘਨੌਲੀ ਦੇ ਇੰਚਾਰਜ ਜਸਮੇਰ ਸਿੰਘ ਨੇ ਉਕਤ ਮਾਮਲੇ ਦੀ ਪੁਸ਼ਟੀ ਕਰਦੇ...
ਪਠਾਨਕੋਟ ਵਿਖੇ 66 ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਸੀ.ਐਮ ਸਿਟੀ 'ਚ ਕੋਰੋਨਾ ਦੇ 2 ਹੋਰ ਮਾਮਲੇ ਆਏ ਸਾਹਮਣੇ
. . .  1 day ago
ਕਰਨਾਲ, 31 ਮਈ (ਗੁਰਮੀਤ ਸਿੰਘ ਸੱਗੂ) – ਸੀ.ਐਮ.ਸਿਟੀ ਵਿਖੇ ਅੱਜ ਦੋ ਹੋਰ ਕੋਰੋਨਾ ਮਾਮਲੇ ਸਾਹਮਣੇ ਆਉਣ ਤੋ ਬਾਅਦ ਇੱਥੇ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 52 ਹੋ ਗਈ ਹੈ ਜਿਨ੍ਹਾਂ ਵਿਚੋ 22 ਪੀੜਤ ਠੀਕ ਹੋ ਕੇ ਆਪਣੇ ਘਰਾਂ ਨੂੰ ਚਲੇ ਗਏ ਹਨ ਜਦਕਿ 31 ਪੀੜਤਾਂ ਦਾ ਇਲਾਜ ਕੀਤਾ ਜਾ ਰਿਹਾ...
ਹਿਮਾਚਲ ਪੁਲਿਸ ਵੱਲੋਂ 45 ਲੱਖ ਦੀ ਭੁੱਕੀ ਬਰਾਮਦ
. . .  1 day ago
ਊਨਾ, 31 ਮਈ - ਹਿਮਾਚਲ ਪੁਲਿਸ ਨੇ ਊਨਾ ਦੇ ਹਰੋਲੀ ਇਲਾਕੇ 'ਚੋਂ 45 ਲੱਖ ਰੁਪਏ ਦੀ ਭੁੱਕੀ ਬਰਾਮਦ...
ਪੱਛਮੀ ਬੰਗਾਲ 'ਚ ਕੋਰੋਨਾ ਕਾਰਨ ਅੱਜ 8 ਮੌਤਾਂ
. . .  1 day ago
ਕੋਲਕਾਤਾ, 31 ਮਈ - ਪੱਛਮੀ ਬੰਗਾਲ 'ਚ ਕੋਰੋਨਾ ਕਾਰਨ ਅੱਜ 8 ਮੌਤਾਂ ਹੋਈਆਂ ਹਨ, ਜਦਕਿ 371 ਨਵੇਂ ਮਾਮਲੇ ਸਾਹਮਣੇ ਆਏ ਹਨ। ਸੂਬੇ 'ਚ ਹੁਣ ਤੱਕ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 5501 ਤੇ ਮੌਤਾਂ ਦੀ ਗਿਣਤੀ...
ਰੇਲਵੇ ਕੱਲ੍ਹ ਤੋਂ ਚਲਾਏਗਾ 200 ਪੈਸੇਂਜਰ ਟਰੇਨਾਂ
. . .  1 day ago
ਨਵੀਂ ਦਿੱਲੀ, 31 ਮਈ - ਕੋਰੋਨਾ ਵਾਇਰਸ ਦੇ ਚੱਲਦਿਆਂ ਲੱਗੇ ਲਾਕਡਾਊਨ ਦੌਰਾਨ ਰੇਲਵੇ ਵੱਲੋਂ ਕੱਲ੍ਹ ਤੋਂ 200 ਪੈਸੇਂਜਰ ਟਰੇਨਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਟਰੇਨਾਂ ਵਿਚ 1.45 ਲੱਖ ਤੋਂ ਵੱਧ ਯਾਤਰੀ ਸਫ਼ਰ ਕਰਨਗੇ, ਜਦਕਿ 25,82,671 ਯਾਤਰੀਆਂ...
ਪੰਜਾਬ 'ਚ ਅੱਜ ਕੋਰੋਨਾ ਦੇ 30 ਮਾਮਲੇ ਆਏ ਸਾਹਮਣੇ
. . .  1 day ago
ਚੰਡੀਗੜ੍ਹ, 31 ਮਈ - ਪੰਜਾਬ 'ਚ ਅੱਜ ਕੋਰੋਨਾ ਵਾਇਰਸ ਦੇ 30 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 2263 ਹੋ ਗਈ। ਸੂਬੇ 'ਚ ਹੁਣ...
ਦਿੱਲੀ-ਆਦਮਪੁਰ ਸਪਾਈਸ ਜੈੱਟ ਦੀ ਉਡਾਣ ਅੱਜ ਵੀ ਰੱਦ
. . .  1 day ago
ਆਦਮਪੁਰ, 31 ਮਈ (ਰਮਨ ਦਵੇਸਰ) - ਆਦਮਪੁਰ ਤੋਂ ਦਿੱਲੀ ਆਉਣ-ਜਾਣ ਵਾਲੀ ਸਪਾਈਸ ਜੈੱਟ ਦੀ ਉਡਾਣ 1 ਜੂਨ ਨੂੰ ਰੱਦ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਦੋ ਮਹੀਨੇ ਬਾਅਦ ਇਹ ਉਡਾਣ 26 ਮਈ ਨੂੰ ਸ਼ੁਰੂ ਹੋਈ ਸੀ ਪਰ ਉਸ ਤੋਂ ਬਾਅਦ ਇਹ ਉਡਾਣ ਰੋਜ਼ਾਨਾ ਹੀ ਰੱਦ ਕੀਤੀ ਜਾ ਰਹੀ ਹੈ। ਹੁਣ ਇਹ ਉਡਾਣ...
ਤਾਮਿਲਨਾਡੂ 'ਚ ਕੋਰੋਨਾ ਕਾਰਨ ਅੱਜ 13 ਮੌਤਾਂ
. . .  1 day ago
ਚੇਨਈ, 31 ਮਈ - ਤਾਮਿਲਨਾਡੂ 'ਚ ਕੋਰੋਨਾ ਵਾਇਰਸ ਕਾਰਨ ਅੱਜ 13 ਮੌਤਾਂ ਹੋਈਆਂ ਹਨ ਜਦਕਿ 1149 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਸੂਬੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 22,333 ਹੋ ਗਈ ਹੈ ਤੇ ਹੁਣ ਤੱਕ ਕੋਰੋਨਾ ਕਾਰਨ 173 ਮੌਤਾਂ ਹੋਈਆਂ ਹਨ। ਇਸ...
ਗੈਰ ਕਾਨੂੰਨੀ ਤਰੀਕੇ ਨਾਲ ਦੇਸੀ ਸ਼ਰਾਬ ਦਾ ਜ਼ਖ਼ੀਰਾ ਲਿਜਾ ਰਹੇ 2 ਟਰੱਕ ਕਾਬੂ
. . .  1 day ago
ਸ੍ਰੀ ਹਰਗੋਬਿੰਦਪੁਰ, 31 ਮਈ (ਕੰਵਲਜੀਤ ਸਿੰਘ ਚੀਮਾ) - ਈ.ਟੀ.ਓ ਐਕਸਾਈਜ਼ ਵਿਭਾਗ ਤੇ ਇੰਸਪੈਕਟਰ ਐਕਸਾਈਜ਼ ਵਿਭਾਗ ਨੇ ਪੁਲਿਸ ਪਾਰਟੀ ਸਮੇਤ ਬੀਤੀ ਰਾਤ ਹਲਕਾ ਸ੍ਰੀ ਹਰਗੋਬਿੰਦਪੁਰ ਵਿਖੇ ਹਰਚੋਵਾਲ ਨੇੜੇ ਨਾਕੇਬੰਦੀ ਦੌਰਾਨ ਗੈਰ ਕਾਨੂੰਨੀ ਤਰੀਕੇ ਨਾਲ ਦੇਸੀ ਸ਼ਰਾਬ ਦਾ ਜ਼ਖ਼ੀਰਾ ਲਿਜਾ ਰਹੇ 2 ਟਰੱਕ ਕਾਬੂ ਕੀਤੇ ਹਨ। ਟਰੱਕ...
ਰੇਲਵੇ ਨੇ ਹੁਣ ਤੱਕ ਚਲਾਈਆਂ 4050 'ਸ਼੍ਰਮਿਕ ਸਪੈਸ਼ਲ ਟਰੇਨਾਂ' - ਚੇਅਰਮੈਨ ਰੇਲਵੇ ਬੋਰਡ
. . .  1 day ago
ਨਵੀਂ ਦਿੱਲੀ, 31 ਮਈ - ਰੇਲਵੇ ਬੋਰਡ ਦੇ ਚੇਅਰਮੈਨ ਵਿਨੋਦ ਕੁਮਾਰ ਯਾਦਵ ਨੇ ਦੱਸਿਆ ਕਿ ਰੇਲਵੇ ਨੇ 1 ਮਈ ਤੋਂ 'ਸ਼੍ਰਮਿਕ ਸਪੈਸ਼ਲ ਟਰੇਨਾਂ' ਚਲਾਈਆਂ ਸਨ ਤੇ ਹੁਣ ਤੱਕ 4050 ਟਰੇਨਾਂ ਚਲਾਈਆਂ ਗਈਆਂ ਹਨ, ਜਿਨ੍ਹਾਂ ਰਾਹੀਂ 54 ਲੱਖ ਤੋਂ ਵੱਧ ਪ੍ਰਵਾਸੀ ਮਜ਼ਦੂਰ ਆਪਣੇ ਆਪਣੇ ਸੂਬਿਆਂ ਤੱਕ ਪਹੁੰਚੇ ਹਨ। ਸਭ ਤੋਂ ਵੱਧ...
ਜਲੰਧਰ ’ਚ ਮਿਲਿਆ ਕੋਰੋਨਾ ਪੀੜਤ ਇਕ ਹੋਰ ਮਰੀਜ਼, ਗਿਣਤੀ ਹੋਈ 251
. . .  1 day ago
ਜਲੰਧਰ, 31 ਮਈ (ਐੱਮ. ਐੱਸ. ਲੋਹੀਆ) - ਜਲੰਧਰ ’ਚ ਅੱਜ ਕੋਰੋਨਾ ਪੀੜਤ ਇਕ ਹੋਰ ਮਰੀਜ਼ ਦੇ ਮਿਲਣ ਨਾਲ ਗਿਣਤੀ ਵੱਧ ਕੇ 251 ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਅੱਜ ਪਾਜ਼ੀਟਿਵ ਆਇਆ 51 ਸਾਲ ਦਾ ਵਿਅਕਤੀ ਡਿਫੈਂਸ ਕਾਲੋਨੀ ਦਾ ਰਹਿਣ ਵਾਲਾ ਹੈ, ਇਹ ਪਹਿਲਾਂ ਪਾਜ਼ੀਟਿਵ ਆਏ ਲਾਜਪਤ ਨਗਰ ਦੇ ਰਹਿਣ ਵਾਲੇ ਵਿਅਕਤੀ ਦੇ ਸੰਪਰਕ ’ਚ ਸੀ। ਇਸ ਤੋਂ ਇਲਾਵਾ...
ਉੱਤਰਾਖੰਡ ਦੇ ਮੰਤਰੀ, ਪਰਿਵਾਰ ਤੇ ਸਟਾਫ਼ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  1 day ago
ਦੇਹਰਾਦੂਨ, 31 ਮਈ - ਉੱਤਰਾਖੰਡ ਦੇ ਇੱਕ ਕੈਬਨਿਟ ਮੰਤਰੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਮੰਤਰੀ ਦੇ ਪਰਿਵਾਰਕ ਮੈਂਬਰਾਂ ਅਤੇ ਸਟਾਫ਼ ਮੈਂਬਰਾਂ ਸਮੇਤ 22 ਜਣਿਆਂ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਸੂਬੇ ਦੇ ਮੁੱਖ ਸਕੱਤਰ ਉੱਤਪਲ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 31 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਕੋਰੋਨਾ ਦੇ ਅੱਜ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਜ਼ਿਲ੍ਹੇ 'ਚ ਹੁਣ ਤੱਕ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 392 ਹੋ ਚੁੱਕੀ ਹੈ, ਜਿਨ੍ਹਾਂ 'ਚੋਂ 310 ਡਿਸਚਾਰਜ ਹੋ ਚੁੱਕੇ ਹਨ ਤੇ 75 ਦਾਖਲ ਹਨ, ਜਦਕਿ 7 ਜਣਿਆਂ...
ਮਹਾਰਾਸ਼ਟਰ 'ਚ ਵੀ 30 ਜੂਨ ਤੱਕ ਵਧੀ ਤਾਲਾਬੰਦੀ
. . .  1 day ago
ਮੁੰਬਈ, 31 ਮਈ - ਮਹਾਰਾਸ਼ਟਰ ਸਰਕਾਰ ਨੇ ਸੂਬੇ 'ਚ ਤਾਲਾਬੰਦੀ 30 ਜੂਨ ਤੱਕ ਵਧਾ ਦਿੱਤੀ ਹੈ। ਇਸ ਦੌਰਾਨ ਲੋੜੀਂਦੀਆਂ ਗਤੀਵਿਧੀਆਂ ਨੂੰ ਛੱਡ ਕੇ ਹਰ ਤਰਾਂ ਦੀ ਆਵਾਜਾਈ 'ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸਖ਼ਤੀ...
148 ਯਾਤਰੀਆਂ ਨੇ ਲੈ ਕੇ ਰਿਆਦ ਤੋਂ ਹੈਦਰਾਬਾਦ ਲਈ ਏਅਰ ਇੰਡੀਆ ਦੀ ਉਡਾਣ ਰਵਾਨਾ
. . .  1 day ago
ਨਵੀਂ ਦਿੱਲੀ, 31 ਮਈ - ਕੋਰੋਨਾ ਦੇ ਚੱਲਦਿਆਂ ਵਿਦੇਸ਼ਾਂ 'ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਵੰਦੇ ਭਾਰਤ ਮਿਸ਼ਨ ਦੇ ਤਹਿਤ ਕਿੰਗ ਖ਼ਾਲਿਦ ਕੌਮਾਂਤਰੀ ਹਵਾਈ ਅੱਡਾ ਰਿਆਦ ਤੋਂ 143 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਉਡਾਣ ਹੈਦਰਾਬਦ ਲਈ ਰਵਾਨਾ ਹੋ ਗਈ ਹੈ। ਇਸ ਦੀ ਜਾਣਕਾਰੀ ਰਿਆਦ ਸਥਿਤ...
ਬਿਹਾਰ ਦੇ ਕੰਟੇਨਮੈਂਟ ਜ਼ੋਨਸ 'ਚ 30 ਤੱਕ ਵਧਾਇਆ ਗਿਆ ਲਾਕਡਾਊਨ
. . .  1 day ago
ਪਟਨਾ, 31 ਮਈ - ਬਿਹਾਰ ਦੇ ਕੰਟੇਨਮੈਂਟ ਜ਼ੋਨਸ 'ਚ 30 ਜੂਨ ਤੱਕ ਲਾਕਡਾਊਨ ਵਧਾ ਦਿੱਤਾ ਗਿਆ ਹੈ। ਇਸ ਦੀ ਸੂਬੇ ਦੇ ਗ੍ਰਹਿ ਮੰਤਰਾਲੇ ਨੇ...
ਚੰਡੀਗੜ੍ਹ 'ਚ 40 ਸਾਲਾ ਇੱਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  1 day ago
ਚੰਡੀਗੜ੍ਹ, 31 ਮਈ (ਮਨਜੋਤ) - ਪੀ.ਜੀ.ਆਈ ਤੋਂ ਮਿਲੀ ਰਿਪੋਰਟ ਅਨੁਸਾਰ ਚੰਡੀਗੜ੍ਹ ਵਿਖੇ 40 ਸਾਲਾ ਇੱਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਕੋਰੋਨਾ ਪੀੜਤ ਵਿਅਕਤੀ...
ਚੰਡੀਗੜ੍ਹ 'ਚ 27 ਸਾਲਾ ਲੜਕੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  1 day ago
ਚੰਡੀਗੜ੍ਹ, 31 ਮਈ (ਮਨਜੋਤ) - ਕੈਨੇਡਾ ਤੋਂ ਚੰਡੀਗੜ੍ਹ ਆਈ 27 ਸਾਲਾ ਲੜਕੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਉਕਤ ਲੜਕੀ ਕੈਨੇਡਾ ਪੜਾਈ ਕਰ ਹੀ ਹੈ ਤੇ ਉਸ ਦਾ ਪਰਿਵਾਰ ਇੱਥੇ ਰਹਿੰਦਾ ਹੈ ਜੋ ਕਿ ਪਿਛਲੇ ਦਿਨੀਂ ਕੈਨੇਡਾ ਤੋਂ ਚੰਡੀਗੜ੍ਹ ਆਈ...
ਉਡੀਸ਼ਾ 'ਚ ਅੱਜ ਕੋਰੋਨਾ ਦੇ 129 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਭੁਵਨੇਸ਼ਵਰ, 31 ਮਈ - ਉਡੀਸ਼ਾ 'ਚ ਕੋਰੋਨਾ ਵਾਇਰਸ ਦੇ ਅੱਜ 129 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 1948...
ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 98 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਹੈਦਰਾਬਾਦ, 31 ਮਈ - ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 98 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 3042 ਹੋ ਚੁੱਕੀ ਹੈ। ਸੂਬੇ 'ਚ ਕੋਰੋਨਾ ਕਾਰਨ...
ਕੋਰੋਨਾ ਵਾਇਰਸ ਕਾਰਨ ਦਿੱਲੀ 'ਚ ਪੁਲਿਸ ਮੁਲਾਜ਼ਮ ਦੀ ਮੌਤ
. . .  1 day ago
ਨਵੀਂ ਦਿੱਲੀ, 31 ਮਈ - ਦਿੱਲੀ ਪੁਲਿਸ ਅਨੁਸਾਰ ਦਿੱਲੀ ਪੁਲਿਸ ਦਾ 52 ਸਾਲਾ ਜਵਾਨ ਜੋ ਕਿ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਸੀ। ਉਸ ਦੀ...
ਅਸਮ 'ਚ ਅੱਜ ਕੋਰੋਨਾ ਦੇ 56 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਗੁਹਾਟੀ, 31 ਮਈ - ਅਸਮ ਦੇ ਸਿਹਤ ਮੰਤਰੀ ਹੇਮੰਤ ਬਿਸਵਾ ਸ਼ਰਮਾ ਨੇ ਦੱਸਿਆ ਕਿ ਅਸਮ 'ਚ ਕੋਰੋਨਾ ਵਾਇਰਸ ਦੇ ਅੱਜ 56 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 1272 ਹੋ ਗਈ ਹੈ। ਸੂਬੇ 'ਚ ਕੋਰੋਨਾ ਕਾਰਨ...
ਟ੍ਰਾਈ ਵੱਲੋਂ ਮੋਬਾਈਲ ਸੇਵਾਵਾਂ ਲਈ 11 ਅੰਕਾਂ ਦੇ ਨੰਬਰਾਂ ਦੀ ਸਿਫ਼ਾਰਿਸ਼ - ਸੂਤਰ
. . .  1 day ago
ਨਵੀਂ ਦਿੱਲੀ, 31 ਮਈ - ਸੂਤਰਾਂ ਅਨੁਸਾਰ ਟ੍ਰਾਈ ਨੇ ਮੋਬਾਈਲ ਸੇਵਾਵਾਂ ਲਈ 11 ਅੰਕਾਂ ਦੇ ਨੰਬਰਾਂ ਦੀ ਸਿਫ਼ਾਰਿਸ਼ ਕੀਤੀ ਹੈ। ਟ੍ਰਾਈ ਦੀ ਸਿਫ਼ਾਰਿਸ਼ ਅਨੁਸਾਰ ਦੇਸ਼ 10 ਅੰਕਾਂ ਦੀ ਸੰਖਿਆ ਨਾਲ ਜਾਰੀ ਰਹੇਗਾ, ਪਰ 11 ਅੰਕਾਂ ਦੀ ਨੰਬਰਿੰਗ ਯੋਜਨਾ ਨੂੰ ਸਪਸ਼ਟ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਭਾਦੋਂ ਸੰਮਤ 551

ਅੰਮ੍ਰਿਤਸਰ

ਦਰਿਆ ਰਾਵੀ 'ਚ ਪਾਣੀ ਦਾ ਪੱਧਰ ਵਧਣ ਨਾਲ ਕਿਸਾਨਾਂ ਦੀਆਂ ਫ਼ਸਲਾਂ ਡੁੱਬੀਆਂ

ਰਮਦਾਸ, 18 ਅਗਸਤ (ਜਸਵੰਤ ਸਿੰਘ ਵਾਹਲਾ)-ਦਰਿਆ ਰਾਵੀ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਝੋਨਾ, ਮੱਕੀ, ਕਮਾਦ ਆਦਿ ਪਾਣੀ ਦੀ ਲਪੇਟ ਵਿਚ ਆ ਚੁੱਕੀਆਂ ਹਨ ਤੇ ਕਿਸਾਨਾਂ ਦੀ ਫ਼ਸਲ ਨੂੰ ਇਹ ਖਦਸ਼ਾ ਹੈ ਕਿ ਜੇਕਰ ਦਰਿਆ ਰਾਵੀ ਵਿਚ ਪਾਣੀ ਦਾ ਪੱਧਰ ਲਗਾਤਾਰ ਵਧਦਾ ਰਿਹਾ ਤਾਂ ਕਿਸਾਨਾਂ ਦੀ ਫ਼ਸਲ ਤਬਾਹ ਹੋ ਜਾਵੇਗੀ | ਕਿਸਾਨ ਨੰਬਰਦਾਰ ਗੁਰਭੇਜ ਸਿੰਘ ਘੋਨੇਵਾਹਲਾ, ਸਰਪੰਚ ਮੱਖਣ ਸਿੰਘ ਸਹਿਜਾਦਾ, ਸਵਿੰਦਰ ਸਿੰਘ, ਨੰਬਰਦਾਰ ਵੱਸਣ ਸਿੰਘ, ਸਾਬਕਾ ਸਰਪੰਚ ਗੁਰਦੀਪ ਸਿੰਘ, ਜੋਗਿੰਦਰ ਸਿੰਘ ਪਸ਼ੀਆਂ ਆਦਿ ਨੇ ਦੱਸਿਆ ਕਿ ਸਾਡੀਆਂ ਫ਼ਸਲਾਂ ਵਿਚ ਦਰਿਆ ਰਾਵੀ ਦਾ ਪਾਣੀ ਆ ਚੁੱਕਾ ਹੈ ਤੇ ਅਸੀਂ ਆਪਣੀਆਂ ਟਿਊਬਵੈਲਾਂ ਤੋਂ ਮੋਟਰਾਂ ਵੀ ਲਾਹ ਕੇ ਘਰਾਂ ਨੂੰ ਲੈ ਆਂਦੀਆਂ ਹਨ ਅਤੇ ਗੁੱਜਰ ਵੀ ਆਪਣੇ ਪਸ਼ੂ ਦਰਿਆ ਰਾਵੀ ਨਜ਼ਦੀਕ ਤੋਂ ਲੈ ਕੇ ਸੁਰੱਖਿਅਤ ਥਾਵਾਂ 'ਤੇ ਚਲੇ ਗਏ ਹਨ | ਪਿੰਡ ਘੋਨੇਵਾਹਲਾ, ਮਨਸੂਰ, ਕੱਸੋਵਾਹਲਾ, ਰਾਜੀ ਸਹਾਰਨ ਆਦਿ ਕਈ ਪਿੰਡਾਂ ਦੀਆਂ ਫ਼ਸਲਾਂ ਵਿਚ ਦਰਿਆ ਰਾਵੀ ਦਾ ਪਾਣੀ ਕਿਸਾਨਾਂ ਦੀਆਂ ਫ਼ਸਲਾਂ ਵਿਚ ਜਾ ਰਿਹਾ ਹੈ ਤੇ ਫ਼ਸਲਾਂ ਡੁੱਬ ਗਈਆਂ ਹਨ | ਦਰਿਆ ਰਾਵੀ ਦੇ ਨਜ਼ਦੀਕ ਪਿੰਡਾਂ ਦੇ ਕਿਸਾਨਾਂ ਨੂੰ ਚਿੰਤਾਂ ਹੈ ਕਿ ਦਰਿਆ ਰਾਵੀ ਨਜ਼ਦੀਕ ਜੋ ਧੁੱਸੀ ਬੰਨ੍ਹ ਵੱਖ-ਵੱਖ ਪਿੰਡਾਂ ਦੇ ਨਜ਼ਦੀਕ ਲੰਮੇ ਸਮੇਂ ਤੋਂ ਬਣਿਆ ਹੋਇਆ ਹੈ | ਪਰ ਇਸ ਧੁੱਸੀ ਬੰਨ੍ਹ ਤੇ ਕਈ ਸਾਲਾਂ ਤੋਂ ਨਾ ਮਿੱਟੀ ਪਾਈ ਗਈ ਹੈ ਤੇ ਨਾ ਹੀ ਇਸ ਦੀ ਮੁਰੰਮਤ ਕੀਤੀ ਗਈ ਹੈ | ਦਰਿਆ ਰਾਵੀ ਦੇ ਨਜ਼ਦੀਕ ਵੱਸਦੇ ਪਿੰਡਾਂ ਅੰਦਰ ਭਾਰੀ ਡਰ ਹੈ ਕਿ ਦਰਿਆ ਰਾਵੀ ਦਾ ਪਾਣੀ ਵਧ ਗਿਆ ਤਾਂ ਇਹ ਧੁੱਸੀ ਬੰਨ੍ਹ ਕਿਸੇ ਥਾਂ ਤੋਂ ਵੀ ਰੁੜ ਸਕਦਾ ਹੈ, ਜਿਸ ਨਾਲ ਕਿਸਾਨਾਂ ਨੂੰ ਬਹੁਤ ਜ਼ਿਆਦਾ ਨੁਕਸਾਨ ਝੱਲਣਾ ਪੈ ਸਕਦਾ ਹੈ | ਖ਼ਬਰ ਲਿਖੇ ਜਾਣ ਤੱਕ ਦਰਿਆ ਰਾਵੀ ਦਾ ਪਾਣੀ ਦਾ ਵਹਾਅ ਤੇਜ਼ੀ ਨਾਲ ਵੱਧ ਰਿਹਾ ਹੈ |

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੇਡ ਮੁਕਾਬਲੇ ਸਮਾਪਤ

ਅੰਮਿ੍ਤਸਰ, 18 ਅਗਸਤ (ਰੇਸ਼ਮ ਸਿੰਘ)- ਸ੍ਰੀ ਗੁਰੁੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੇਡ ਵਿਭਾਗ ਵਲੋਂ ਕਰਵਾਏ ਜਾ ਰਹੇ ਖੇਡ ਮੁਕਾਬਲੇ ਅੱਜ ਸੰਪੰਨ ਹੋ ਗਏ, ਜਿਸ ਉਪਰੰਤ ਜੇਤੂ ਟੀਮਾਂ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮੈਦਾਨ 'ਚ ਇਨਾਮ ...

ਪੂਰੀ ਖ਼ਬਰ »

ਪਿੰਡ ਹਦਾਇਤਪੁਰਾ ਵਿਖੇ ਪੁਲਿਸ ਪਬਲਿਕ ਮੀਟਿੰਗ

ਚਵਿੰਡਾ ਦੇਵੀ, 18 ਅਗਸਤ (ਸਤਪਾਲ ਸਿੰਘ ਢੱਡੇ)-ਅੰਮਿ੍ਤਸਰ ਜ਼ਿਲ੍ਹਾ ਦਿਹਾਤੀ ਦੇ ਐਸ. ਐਸ. ਪੀ. ਵਿਕਰਮਜੀਤ ਦੁੱਗਲ ਆਈ. ਪੀ. ਐਸ. ਵਲੋਂ ਦਿੱਤੀਆਂ ਗਈਆਂ ਨਸ਼ੇ ਵਿਰੁੱਧ ਹਦਾਇਤਾਂ ਅਨੁਸਾਰ ਸਮੂਹ ਥਾਣਾ ਮੁਖੀਆਂ ਨੂੰ ਹਰ ਰੋਜ਼ ਵੱਖ-ਵੱਖ ਪਿੰਡਾਂ ਵਿਚ ਜਾ ਕਿ ਲੋਕਾਂ ਨੂੰ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਪਿੰਡ ਪੱਡੇ ਵਿਖੇ ਦਲਿਤਾਂ ਉੱਪਰ ਹੋਏ ਜਬਰ ਦੀ ਸਖ਼ਤ ਸ਼ਬਦਾਂ ਨਾਲ ਨਿੰਦਾ

ਰਈਆ, 18 ਅਗਸਤ (ਸੁੱਚਾ ਸਿੰਘ ਘੁੰਮਣ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਸ. ਪੀ. ਆਈ.) ਵਲੋਂ ਹਲਕੇ ਦੇ ਪਿੰਡ ਪੱਡੇ ਵਿਚ ਗਰੀਬ ਦਲਿਤਾਂ ਉੱਪਰ ਹੋਏ ਜ਼ਬਰ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਅਤੇ ਪੁਲਿਸ ਤੋਂ ਇਨਸਾਫ ਦੀ ਮੰਗ ਕੀਤੀ | ਇਸ ਮੌਕੇ ਪਿੰਡ ਪੱਡੇ ਵਿਚ ...

ਪੂਰੀ ਖ਼ਬਰ »

ਪਿੰਡ ਜਹਾਂਗੀਰ ਦੇ ਵਸਨੀਕਾਂ ਵਲੋਂ ਨਸ਼ਿਆਂ ਦੇ ਵਿਰੋਧ 'ਚ ਮੀਟਿੰਗ

ਵੇਰਕਾ, 18 ਅਗਸਤ (ਪਰਮਜੀਤ ਸਿੰਘ ਬੱਗਾ)- ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਜਹਾਂਗੀਰ ਵਿਖੇ ਸਮੁੱਚੀ ਪੰਚਾਇਤ ਅਤੇ ਨਗਰਵਾਸੀਆਂ ਵਲੋਂ ਸਾਂਝੇ ਤੌਰ 'ਤੇ ਨਸ਼ਿਆਂ ਦੇ ਵਿਰੋਧ 'ਚ ਇਲਾਕੇ ਦੇ ਵੱਡੇ ਗੁਰਦੁਆਰਾ ਸਾਹਿਬ ਵਿਖੇ ਮੀਟਿੰਗ ਬੁਲਾਈ ਗਈ | ਇਸ ਮੀਟਿੰਗ ਦੀ ਅਗਵਾਈ ...

ਪੂਰੀ ਖ਼ਬਰ »

ਦਾਦੇ ਨੂੰ ਮਿਲਣ ਜਾ ਰਹੀ ਪੋਤੀ ਦਾ ਲੁਟੇਰੇ ਮੋਬਾਈਲ ਖੋਹ ਕੇ ਫ਼ਰਾਰ

ਅੰਮਿ੍ਤਸਰ, 18 ਅਗਸਤ (ਰੇਸ਼ਮ ਸਿੰਘ)-ਆਪਣੇ ਦਾਦੇ ਦੇ ਘਰ ਉਸਨੂੰ ਮਿਲਣ ਜਾ ਰਹੀ ਇਕ ਕੁੜੀ ਦਾ ਝਪਟਮਾਰ ਲੁਟੇਰੇ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋ ਗਏ | ਇਹ ਸ਼ਿਕਾਇਤ ਥਾਣਾ ਰਣਜੀਤ ਐਵੀਨਿਊ ਦੀ ਪੁਲਿਸ ਨੂੰ ਆਸ਼ਾ ਸੇਠ ਨੇ ਦਰਜ ਕਰਵਾਈ ਹੈ, ਜਿਸ ਨੇ ਦੱਸਿਆ ਕਿ ਜਦੋਂ ਉਹ ...

ਪੂਰੀ ਖ਼ਬਰ »

ਡਿਊਟੀ 'ਤੇ ਦਾਤਰ ਲਿਆਉਣ ਵਾਲੇ ਗੁਰੂ ਨਾਨਕ ਦੇਵ ਹਸਪਤਾਲ ਦੇ ਕਰਮਚਾਰੀਆਂ ਿਖ਼ਲਾਫ਼ ਕਮੇਟੀ ਗਠਿਤ

ਅੰਮਿ੍ਤਸਰ, 18 ਅਗਸਤ (ਰੇਸ਼ਮ ਸਿੰਘ)- ਗੁਰੂ ਨਾਨਕ ਦੇਵ ਹਸਪਤਾਲ 'ਚ ਡਿਊਟੀ 'ਤੇ ਦਾਤਰ ਲੈ ਕੇ ਆਉਣ ਵਾਲੇ ਦੋ ਕਰਮਚਾਰੀਆਂ ਿਖ਼ਲਾਫ਼ ਹਸਪਤਾਲ ਪ੍ਰਸ਼ਾਸਨ ਵਲੋਂ ਚੇਅਰਮੈਨ ਡਾ: ਅਸ਼ੋਕ ਸਿੱਧੂ 'ਤੇ ਆਧਾਰਿਤ ਤਿੰਨ ਮੈਂਬਰੀ ਕਮੇਟੀ ਗਠਿਤ ਕਰ ਦਿੱਤੀ ਗਈ ਹੈ, ਜੋ ਕਿ ਦੋ ਦਿਨ ਦੇ ...

ਪੂਰੀ ਖ਼ਬਰ »

ਐਸ. ਡੀ. ਐਮ. ਅਜਨਾਲਾ ਨੇ ਪ੍ਰਸ਼ਾਸਕ ਅਧਿਕਾਰੀਆਂ ਨਾਲ ਲਿਆ ਧੁੱਸੀ ਬੰਨ੍ਹ੍ਹ ਦਾ ਜਾਇਜ਼ਾ

ਗੱਗੋਮਾਹਲ, 18 ਅਗਸਤ (ਬਲਵਿੰਦਰ ਸਿੰਘ ਸੰਧੂ)-ਪੰਜਾਬ ਦੇ ਮੈਦਾਨੀ ਖੇਤਰਾਂ ਸਮੇਤ ਜੰਮੂ-ਕਸ਼ਮੀਰ, ਹਿਮਾਚਲ ਦੇ ਪਹਾੜੀ ਖੇਤਰਾਂ ਅੰਦਰ ਹੋਈ ਭਾਰੀ ਬਾਰਿਸ਼ ਕਾਰਨ ਦੂਜੇ ਦਰਿਆ ਦੀ ਤਰਜ਼ 'ਤੇ ਰਾਵੀ ਦਰਿਆ ਅੰਦਰ ਪਾਣੀ ਦਾ ਪੱਧਰ ਵੱਧ ਗਿਆ ਹੈ | ਦਰਿਆ ਅੰਦਰ ਪਾਣੀ ਦੇ ਵਧੇ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਪੁੱਜਦੀ ਸੰਗਤ ਨੂੰ ਗਰਮੀ ਦੀ ਤਪਸ਼ ਤੋਂ ਬਚਾਉਣ ਲਈ ਪਲਾਜ਼ਾ ਵਿਖੇ ਲਗਾਏ ਗਏ ਛਾਂਦਾਰ ਬੂਟੇ

ਅੰਮਿ੍ਤਸਰ, 18 ਅਗਸਤ (ਹਰਮਿੰਦਰ ਸਿੰਘ)- ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਆਉਣ ਵਾਲੀ ਸੰਗਤ ਨੂੰ ਗਰਮੀ ਦੇ ਮੌਸਮ 'ਚ ਤਪਸ਼ ਤੋਂ ਬਚਾਉਣ ਲਈ ਸ੍ਰੀ ਹਰਿਮੰਦਰ ਸਾਹਿਬ ਪਲਾਜ਼ਾ ਵਿਖੇ ਛਾਂਦਾਰ ਬੂਟੇ ਲਗਾਉਣ ਦਾ ਕੰਮ ਆਰੰਭ ਕੀਤਾ ਗਿਆ | ਇਹ ਬੂਟੇ ਵੱਡ ਆਕਾਰੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਅਜਨਾਲਾ, 18 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਵਰਗਲਾ ਕੇ ਭਜਾਉਣ ਵਾਲੇ ਇਕ ਨੌਜਵਾਨ ਿਖ਼ਲਾਫ਼ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਐਸ. ਐਚ. ਓ. ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ 'ਤੇ ਸਵਾਰ ਵਿਅਕਤੀ ਪਾਸੋਂ ਪਿਸਤੌਲ ਬਰਾਮਦ

ਅੰਮਿ੍ਤਸਰ, 18 ਅਗਸਤ (ਰੇਸ਼ਮ ਸਿੰਘ)- ਪੁਲਿਸ ਵਲੋਂ ਵਰਤੀ ਜਾ ਰਹੀ ਚੌਕਸੀ ਦੌਰਾਨ ਇਕ ਵਿਅਕਤੀ ਨੂੰ ਪਿਸਤੌਲ ਸਮੇਤ ਮੈਗਜ਼ੀਨ ਤੇ 4 ਜਿੰਦਾ ਰੋਂਦ ਸਮੇਤ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਗਈ ਹੈ ਜੋ ਕਿ ਚੋਰੀ ਦੇ ਮੋਟਰਸਾਇਕਲ 'ਤੇ ਸਵਾਰ ਹੋ ਕੇ ਜਾ ਰਿਹਾ ਸੀ | ਚੌਕੀ ...

ਪੂਰੀ ਖ਼ਬਰ »

ਭੱਠਾ ਮਾਲਕਾਂ ਵਲੋਂ ਦਰਪੇਸ਼ ਮੁਸ਼ਕਿਲਾਂ ਸਬੰਧੀ ਜ਼ਿਲ੍ਹਾ ਪੱਧਰੀ ਜਨਰਲ ਬਾਡੀ ਦੀ ਮੀਟਿੰਗ

ਵੇਰਕਾ, 18 ਅਗਸਤ (ਪਰਮਜੀਤ ਸਿੰਘ ਬੱਗਾ)-ਇੱਟਾਂ ਦਾ ਕਾਰੋਬਾਰ ਕਰਨ ਵਾਲੇ ਭੱਠਾ ਮਾਲਕਾਂ ਦੀਆਂ ਦਰਪੇਸ਼ ਮੁਸ਼ਕਿਲਾਂ ਸਬੰਧੀ ਵਿਚਾਰਾਂ ਕਰਨ ਲਈ ਅੱਜ ਅੰਮਿ੍ਤਸਰ ਬਿ੍ਕਸ ਕਿਲਨ ਔਨਰਸ ਐਸੋਸੀਏਸ਼ਨ ਦੀ ਸਲਾਨਾ ਜਨਰਲ ਬਾਡੀ ਦੀ ਮੀਟਿੰਗ ਪ੍ਰਧਾਨ ਦੀਪਕ ਨੰਦਾ ਦੀ ਅਗਵਾਈ ...

ਪੂਰੀ ਖ਼ਬਰ »

ਪਿੰਡ ਪਸ਼ੀਆਂ ਵਿਖੇ ਪੀਰ ਬਾਬਾ ਸ਼ੇਰ ਸ਼ਾਹ ਦਾ ਸਾਲਾਨਾ ਜੋੜ ਮੇਲਾ ਕਰਵਾਇਆ

ਰਮਦਾਸ, 18 ਅਗਸਤ (ਜਸਵੰਤ ਸਿੰਘ ਵਾਹਲਾ)-ਪਿੰਡ ਪਸ਼ੀਆਂ ਦੀ ਗ੍ਰਾਮ ਪੰਚਾਇਤ ਤੇ ਮੇਲਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਦੇ ਸਹਿਯੋਗ ਨਾਲ ਪੀਰ ਬਾਬਾ ਸ਼ੇਰ ਸ਼ਾਹ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਮੇਲੇ ਦੀ ਸ਼ੁਰੂਆਤ ਗ੍ਰਾਮ ...

ਪੂਰੀ ਖ਼ਬਰ »

ਵਿਧਾਇਕ ਡੀ. ਸੀ. ਨੇ ਨਬੀਪੁਰ 'ਚ ਵਿਕਾਸ ਕਾਰਜ ਕਰਵਾਏ ਆਰੰਭ

ਨਵਾਂ ਪਿੰਡ, 18 ਅਗਸਤ (ਜਸਪਾਲ ਸਿੰਘ)-ਵਿਧਾਇਕ ਤਰਸੇਮ ਸਿੰਘ ਡੀ. ਸੀ. ਹਲਕਾ ਅਟਾਰੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪਿੰਡ ਨਬੀਪੁਰ 'ਚ ਵਿਕਾਸ ਦੇ ਕਾਰਜ ਜੋ ਕਿ ਪਿਛਲੇ ਲੰਮੇ ਸਮੇਂ ਤੋਂ ਅਧੂਰੇ ਅਤੇ ਰੁਕੇ ਪਏ ਸਨ ਨੂੰ ਸਥਾਨਕ ਸਰਪੰਚ ਪਲਵਿੰਦਰ ਸਿੰਘ ਸਾਬਾ ਦੀ ਅਗਵਾਈ 'ਚ ...

ਪੂਰੀ ਖ਼ਬਰ »

ਪੀਰਾਂ ਦੀ ਦਰਗਾਹ 'ਤੇ ਸੱਭਿਆਚਾਰਕ ਮੇਲਾ ਕਰਵਾਇਆ

ਚੋਗਾਵਾਂ, 18 ਅਗਸਤ (ਗੁਰਬਿੰਦਰ ਸਿੰਘ ਬਾਗੀ)-ਦਰਗਾਹ ਪੀਰ ਬਾਬਾ ਨੂਰ ਸ਼ਾਹ ਦੀ ਯਾਦ ਵਿਚ ਪਿੰਡ ਮੁੰਮਦ ਸੌੜੀਆਂ ਵਿਖੇ ਸਾਲਾਨਾ ਸੱਭਿਆਚਾਰਕ ਮੇਲਾ ਅਤੇ ਕੁਸ਼ਤੀ ਦੰਗਲ ਕਰਵਾਏ ਗਏ | ਦਰਗਾਹ ਉਪਰ ਵੱਡੀ ਗਿਣਤੀ ਵਿਚ ਸੰਗਤਾਂ ਨੇ ਮੱਥਾ ਟੇਕਿਆ | ਇਸ ਮੌਕੇ ਕੱਵਾਲਾਂ ਨੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦਾ ਹਰ ਵਰਗ ਬੁੁਰੀ ਤਰ੍ਹਾਂ ਦੁਖੀ ਹੋ ਚੁੱਕਾ-ਅਜੈਪਾਲ ਸਿੰਘ ਮੀਰਾਂਕੋਟ

ਜੰਡਿਆਲਾ ਗੁਰੂ, 18 ਅਗਸਤ (ਰਣਜੀਤ ਸਿੰਘ ਜੋਸਨ)-ਪੰਜਾਬ ਅੰਦਰ ਰਾਜ ਕਰ ਰਹੀ ਮੌਜੂਦਾ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦਾ ਹਰ ਵਰਗ ਬੁੁਰੀ ਤਰ•੍ਹਾਂ ਦੁੱਖੀ ਹੋ ਚੁੱਕਾ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਦਿਨੋ ਦਿਨ ਵਿਗੜਦੀ ਜਾ ਰਹੀ ਹੈ | ਇਸ ਗੱਲ ਦਾ ...

ਪੂਰੀ ਖ਼ਬਰ »

ਵਿਧਾਇਕ ਅਜਨਾਲਾ ਨੇ ਮੁੱਢਲਾ ਸਿਹਤ ਕੇਂਦਰ ਰਮਦਾਸ ਦਾ ਕੀਤਾ ਦੌਰਾ

ਰਮਦਾਸ, 18 ਅਗਸਤ (ਜਸਵੰਤ ਸਿੰਘ ਵਾਹਲਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਰਨਲ ਸਕੱਤਰ ਤੇ ਵਿਧਾਇਕ ਸ: ਹਰਪ੍ਰਤਾਪ ਸਿੰਘ ਅਜਨਾਲਾ ਨੇ ਮੁੱਢਲਾ ਸਿਹਤ ਕੇਂਦਰ ਰਮਦਾਸ ਦਾ ਦੌਰਾ ਕੀਤਾ ਤੇ ਹਸਪਤਾਲ ਦੇ ਸਮੂਹ ਸਟਾਫ਼ ਨੂੰ ਕਿਹਾ ਕਿ ਉਹ ਡਿਊਟੀ ਨੂੰ ਡਿਊਟੀ ਸਮਝ ਕੇ ਕੰਮ ਕਰਨ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਕਿਸਾਨ, ਮਜ਼ਦੂਰ, ਮੁਲਾਜ਼ਮ ਤੇ ਵਪਾਰੀ ਵਰਗ ਵਿਰੋਧੀ ਸਾਬਤ ਹੋਈ-ਮਨਜਿੰਦਰ ਸਿੰਘ

ਜੰਡਿਆਲਾ ਗੁਰੂ, 18 ਅਗਸਤ (ਰਣਜੀਤ ਸਿੰੰਘ ਜੋਸਨ)-ਪੰਜਾਬ ਅੰਦਰ ਰਾਜ ਕਰ ਰਹੀ ਮੌਜੂਦਾ ਕਾਂਗਰਸ ਸਰਕਾਰ ਕਿਸਾਨ, ਮਜਦੂਰ, ਮੁਲਾਜ਼ਮ ਤੇ ਵਪਾਰੀ ਵਰਗ ਵਿਰੋਧੀ ਸਾਬਤ ਹੋਈ ਅਤੇ ਪੰਜਾਬ ਦੀ ਜਨਤਾ ਦਾ ਮੋਹ ਕਾਂਗਰਸ ਸਰਕਾਰ ਤੋਂ ਪੂਰੀ ਤਰ•੍ਹਾਂ ਭੰਗ ਹੋ ਚੁੱਕਾ | ਇਸ ਗੱਲ ਦਾ ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰਡਾਲਾ ਦੀ ਅਗਵਾਈ ਹੇਠ ਹਲਕਾ ਜੰਡਿਆਲਾ ਗੁਰੂ ਦਾ ਸਰਬਪੱਖੀ ਵਿਕਾਸ ਜਾਰੀ- ਜਾਣੀਆਂ, ਝੰਡ

ਜੰਡਿਆਲਾ ਗੁਰੂ, 18 ਅਗਸਤ (ਰਣਜੀਤ ਸਿੰਘ ਜੋਸਨ)-ਪੰਜਾਬ ਸਰਕਾਰ ਜਨਤਾ ਨਾਲ ਕੀਤੇ ਵਾਅਦੇ ਹਰ ਹਾਲਤ 'ਚ ਪੂਰੇ ਕਰੇਗੀ | ਇਸ ਗੱਲ ਦਾ ਪ੍ਰਗਟਾਵਾ ਜ਼ਿਲ•੍ਹਾ ਕਾਂਗਰਸ (ਦਿਹਾਤੀ) ਦੇ ਸੀਨੀ: ਮੀਤ ਪ੍ਰਧਾਨ ਸ: ਕਸ਼ਮੀਰ ਸਿੰਘ ਜਾਣੀਆਂ ਅਤੇ ਜਸਵਿੰਦਰ ਸਿੰਘ ਝੰਡ ਨੇ ਅੱਜ ਇਥੇ ...

ਪੂਰੀ ਖ਼ਬਰ »

ਪ੍ਰਸਿੱਧ ਕਹਾਣੀਕਾਰਾ ਅਤੇ ਸਫ਼ਰਨਾਮਾ ਲੇਖਿਕਾ ਪ੍ਰੋ: ਅਤਰਜੀਤ ਕੌਰ ਸੂਰੀ ਨੂੰ ਸ਼ਰਧਾਂਜਲੀ ਭੇਟ

ਅੰਮਿ੍ਤਸਰ, 18 ਅਗਸਤ (ਹਰਮਿੰਦਰ ਸਿੰਘ)¸ਪ੍ਰਸਿੱਧ ਨਾਵਲਕਾਰ ਸਵ: ਨਾਨਕ ਸਿੰਘ ਦੇ ਵੱਡੇ ਬੇਟੇ ਦੀ ਧਰਮ-ਪਤਨੀ ਪ੍ਰਸਿੱਧ ਕਹਾਣੀਕਾਰਾ ਅਤੇ ਸਫ਼ਰਨਾਮਾ ਲੇਖਿਕਾ ਪ੍ਰੋ: ਅਤਰਜੀਤ ਕੌਰ ਸੂਰੀ ਜੋ ਬੀਤੇ ਦਿਨ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ, ਨੂੰ ਯਾਦ ਕਰਦੇ ਹੋਏ ...

ਪੂਰੀ ਖ਼ਬਰ »

ਮਰਹੂਮ ਪਿੱਠਵਰਤੀ ਗਾਇਕ ਮੁਹੰਮਦ ਰਫ਼ੀ ਦੀ ਬਰਸੀ ਦੇ ਸਬੰਧ 'ਚ ਐਵਾਰਡ ਪ੍ਰੋਗਰਾਮ ਕਰਵਾਇਆ

ਅੰਮਿ੍ਤਸਰ, 18 ਅਗਸਤ (ਹਰਮਿੰਦਰ ਸਿੰਘ)¸ਮੁਹੰਮਦ ਰਫ਼ੀ ਮੈਮੋਰੀਅਲ ਸੁਸਾਇਟੀ ਵਲੋਂ ਪਿੱਠਵਰਤੀ ਗਾਇਕ ਮਰਹੂਮ ਮੁਹੰਮਦ ਰਫ਼ੀ ਦੀ 39ਵੀਂ ਬਰਸੀ ਦੇ ਸਬੰਧ 'ਚ ਸਥਾਨਕ ਗੁਰੂ ਨਾਨਕ ਭਵਨ ਵਿਖੇ ਰਫ਼ੀ ਐਵਾਰਡ 2019 -20 ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਵਿਧਾਇਕ ਅਤੇ ਚੇਅਰਮੈਨ ...

ਪੂਰੀ ਖ਼ਬਰ »

ਮਰਹੂਮ ਪਿੱਠਵਰਤੀ ਗਾਇਕ ਮੁਹੰਮਦ ਰਫ਼ੀ ਦੀ ਬਰਸੀ ਦੇ ਸਬੰਧ 'ਚ ਐਵਾਰਡ ਪ੍ਰੋਗਰਾਮ ਕਰਵਾਇਆ

ਅੰਮਿ੍ਤਸਰ, 18 ਅਗਸਤ (ਹਰਮਿੰਦਰ ਸਿੰਘ)¸ਮੁਹੰਮਦ ਰਫ਼ੀ ਮੈਮੋਰੀਅਲ ਸੁਸਾਇਟੀ ਵਲੋਂ ਪਿੱਠਵਰਤੀ ਗਾਇਕ ਮਰਹੂਮ ਮੁਹੰਮਦ ਰਫ਼ੀ ਦੀ 39ਵੀਂ ਬਰਸੀ ਦੇ ਸਬੰਧ 'ਚ ਸਥਾਨਕ ਗੁਰੂ ਨਾਨਕ ਭਵਨ ਵਿਖੇ ਰਫ਼ੀ ਐਵਾਰਡ 2019 -20 ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਵਿਧਾਇਕ ਅਤੇ ਚੇਅਰਮੈਨ ...

ਪੂਰੀ ਖ਼ਬਰ »

ਪਿੰਡ ਪੱਛੀਆ ਵਿਖੇ ਵੱਡੀ ਗਿਣਤੀ 'ਚ ਵਰਕਰਾਂ ਵਲੋਂ ਅਜਨਾਲਾ ਪਰਿਵਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਣ ਦਾ ਵਾਅਦਾ

ਰਮਦਾਸ, 18 ਅਗਸਤ (ਜਸਵੰਤ ਸਿੰਘ ਵਾਹਲਾ)-ਸਾਬਕਾ ਵਿਧਾਇਕ ਤੇ ਸਾਬਕਾ ਸੰਸਦੀ ਸਕੱਤਰ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਪਿੰਡ ਪੱਛੀਆ ਦੇ ਪਰਮਿੰਦਰ ਸਿੰਘ ਸਾਬੂ ਦੇ ਗ੍ਰਹਿ ਵਿਖੇ ਇਕ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਪੰਜਾਬ ਦੇ ਲੋਕਾਂ ਨਾਲ ਕਾਂਗਰਸ ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰ- ਸਕੂਲ ਧਾਰਮਿਕ ਗਿਆਨ ਪਰਖ ਮੁਕਾਬਲੇ ਕਰਵਾਏ

ਅੰਮਿ੍ਤਸਰ, 18 ਅਗਸਤ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਦੇ ਆਦੇਸ਼ ਅਨੁਸਾਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰ-ਹਰਿਕਿ੍ਸ਼ਨ ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰ- ਸਕੂਲ ਧਾਰਮਿਕ ਗਿਆਨ ਪਰਖ ਮੁਕਾਬਲੇ ਕਰਵਾਏ

ਅੰਮਿ੍ਤਸਰ, 18 ਅਗਸਤ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਦੇ ਆਦੇਸ਼ ਅਨੁਸਾਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰ-ਹਰਿਕਿ੍ਸ਼ਨ ...

ਪੂਰੀ ਖ਼ਬਰ »

500 ਤੋਂ ਵਧੇਰੇ ਖਿਡਾਰੀਆਾ ਦਾ ਇਕ ਕਰੋੜ 40 ਲੱਖ ਦੇ ਨਕਦ ਇਨਾਮਾਂ ਤੇ ਟਰਾਫ਼ੀਆਂ ਨਾਲ ਸਨਮਾਨ

ਅੰਮਿ੍ਤਸਰ, 18 ਅਗਸਤ (ਰੇਸ਼ਮ ਸਿੰਘ)¸ਯੁਵਕ ਮਾਮਲੇ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਦੇ ਸਕੱਤਰ ਸ੍ਰੀ ਰਾਧੇ ਸ਼ਾਮ ਨੇ ਕਿਹਾ ਹੈ ਕਿ ਉਲਪਿੰਕ ਖੇਡਾਂ 'ਚ ਜਿਆਦਾ ਮੈਡਲ ਵਿਕਸਿਤ ਦੇਸ਼ਾਂ ਦੇ ਖਾਤੇ ਵਿਚ ਜਾਂਦੇ ਹਨ ਅਤੇ ਉਹ ਚੰਗੇ ਖਿਡਾਰੀ ਦੇ ਨਾਲ ਚੰਗੇ ਪੜ੍ਹੇ ਲਿਖੇ ਵੀ ...

ਪੂਰੀ ਖ਼ਬਰ »

ਕੰਪਨੀ ਬਾਗ਼ ਤੋਂ ਮਿਲੀ 2 ਦਿਨਾਂ ਦੀ ਲਾਵਾਰਸ ਬੱਚੀ ਨੂੰ ਪੰਘੂੜੇ ਨੇ ਅਪਣਾਇਆ

ਅੰਮਿ੍ਤਸਰ, 18 ਅਗਸਤ (ਰੇਸ਼ਮ ਸਿੰਘ)¸ਬੀਤੇ ਦਿਨ ਇੱਥੋਂ ਦੇ ਕੰਪਨੀ ਬਾਗ਼ ਤੋਂ ਮਿਲੀ ਦੋ ਦਿਨਾਂ ਦੀ ਲਵਾਰਿਸ ਬੱਚੀ ਨੂੰ 'ਪੰਘੂੜਾ' ਨੇ ਅਪਨਾਇਆ ਹੈ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਲ-2008 'ਚ ਲਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈੱਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਡਰਾਈ ਅਤੇ ਫਰਾਈ ਡੇਅ ਪ੍ਰੋਗਰਾਮ ਤਹਿਤ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ

ਓਠੀਆਂ, 18 ਅਗਸਤ (ਗੁਰਵਿੰਦਰ ਸਿੰਘ ਛੀਨਾ)-ਸਿਹਤ ਵਿਭਾਗ ਦੇ ਸਿਵਲ ਸਰਜਨ ਡਾਕਟਰ ਹਰਦੀਪ ਸਿੰਘ ਘਈ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਬਿ੍ਜ ਭੂਸ਼ਣ ਸਹਿਗਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਅੱਜ ਮਿੰਨੀ ਪ੍ਰਾਇਮਰੀ ਹੈਲਥ ਸੈਂਟਰ ਓਠੀਆਂ ਦੇ ਹੈਲਥ ਸੁਪਰਵਾਈਜ਼ਰ ਗੁਰਵੇਲ ...

ਪੂਰੀ ਖ਼ਬਰ »

ਅਫ਼ਰੀਕੀ ਵਫ਼ਦ ਤੇ ਡਾ: ਆਰ. ਕੇ. ਰਾਣਾ ਵਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਦਾ ਦੌਰਾ

ਮਜੀਠਾ, 18 ਅਗਸਤ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ)-ਅਫ਼ਰੀਕੀ ਵਫ਼ਦ ਅਤੇ ਡਾ: ਆਰ. ਕੇ. ਰਾਣਾ ਅਟਾਰੀ -1 ਲੁਧਿਆਣਾ ਨੇ ਅੱਜ ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਅਮਿ੍ਤਸਰ ਦਾ ਦੌਰਾ ਕੀਤਾ | ਡਾ: ਭੁਪਿੰਦਰ ਸਿੰਘ ਢਿੱਲੋਂ ਸਹਿਯੋਗੀ ਨਿਰਦੇਸ਼ਕ (ਸਿਖਲਾਈ) ...

ਪੂਰੀ ਖ਼ਬਰ »

ਲੱਖਾ ਸਿੰਘ ਮਿੰਨੀ ਬੱਸ ਆਪ੍ਰੇਟਰ ਯੂਨੀਅਨ ਰੂਟ ਚੋਗਾਵਾਂ ਦਾ ਪ੍ਰਧਾਨ ਅਤੇ ਸ਼ੇਰ ਸਿੰਘ ਮੀਤ ਪ੍ਰਧਾਨ ਨਿਯੁਕਤ

ਰਾਮ ਤੀਰਥ, 18 ਅਗਸਤ (ਧਰਵਿੰਦਰ ਸਿੰਘ ਔਲਖ)¸ਅੱਜ ਮਿੰਨੀ ਬੱਸ ਆਪ੍ਰੇਟਰ ਵਰਕਰਜ਼ ਯੂਨੀਅਨ ਦੇ ਵਰਕਰਾਂ ਦੀ ਭਰਵੀਂ ਮੀਟਿੰਗ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਬੱਬੂ ਦੀ ਅਗਵਾਈ ਹੇਠ ਅੱਡਾ ਖਿਆਲਾ ਵਿਖੇ ਹੋਈ ਜਿਸ ਵਿਚ ਸਰਬ-ਸੰਮਤੀ ਨਾਲ ਮਿੰਨੀ ਬੱਸ ਯੂਨੀਅਨ ...

ਪੂਰੀ ਖ਼ਬਰ »

ਰੁਜ਼ਗਾਰ ਹੋਣ ਦੇ ਬਾਵਜੂਦ ਮੂੰਹ ਅੱਡੀ ਖੱੜੀਆਂ ਨੇ ਇਲਾਕਾ ਖ਼ਾਸਾ ਦੀਆਂ ਮੁਸ਼ਕਿਲਾਂ-ਪਿੰਡ ਦੀਆਂ ਗਲੀਆਂ, ਨਾਲੀਆਂ ਅਤੇ ਸੜਕ ਦੀ ਹਾਲਤ ਤਰਸਯੋਗ

ਖਾਸਾ, 18 ਅਗਸਤ (ਗੁਰਨੇਕ ਸਿੰਘ ਪੰਨੂੰ)-ਅੰਮਿ੍ਤਸਰ ਤੋਂ ਅਟਾਰੀ ਅੰਤਰਰਾਸ਼ਟਰੀ ਮਾਰਗ 'ਤੇ ਵੱਸਿਆ ਕਸਬਾ ਖ਼ਾਸਾ, ਜੋ ਕਿ ਅਟਾਰੀ ਤੋਂ ਪਹਿਲਾਂ ਇਕ ਮੁੱਖ ਕਸਬੇ ਵਜੋਂ ਜਾਣਿਆ ਜਾਂਦਾ ਹੈ | ਜਿੱਥੇ ਦੇਸ਼ ਦੇ ਕੋਨੇ-ਕੋਨੇ ਤੋਂ ਆ ਕੇ ਲੋਕ ਵੱਸੇ ਹੋਏ ਹਨ, ਜਿਸ ਦਾ ਕਾਰਨ ਇਥੇ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਸਟੇਸ਼ਨਰੀ ਤੇ ਬੈਗ ਵੰਡੇ

ਰਈਆ, 18 ਅਗਸਤ (ਸੁੱਚਾ ਸਿੰਘ ਘੁੰਮਣ)-ਸਮਾਜ ਸੇਵੀ ਖੇਤਰ ਵਿਚ ਮੋਹਰੀ ਸੰਸਥਾ ਵਜੋਂ ਜਾਣੀ ਜਾਂਦੀ ਸਮਾਜ ਸੇਵਕ ਸਭਾ ਰਈਆ ਨੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਅਭਿਆਨ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਈਆ ਦੀਆਂ ਛੇਵੀਂ ਸ਼੍ਰੇਣੀ ਦੀਆਂ ਦੋ ਵਿਦਿਆਰਥਣਾਂ ...

ਪੂਰੀ ਖ਼ਬਰ »

ਪਿੰਡ ਹੇਤਮਪੁਰਾ ਵਿਖੇ ਦੋ ਦਿਨਾ ਧਾਰਮਿਕ ਜੋੜ ਮੇਲਾ ਕਰਵਾਇਆ

ਲੋਪੋਕੇ, 18 ਅਗਸਤ (ਗੁਰਵਿੰਦਰ ਸਿੰਘ ਕਲਸੀ)-ਸਰੱਹਦੀ ਪਿੰਡ ਹੇਤਮਪੁਰਾ ਦੇ ਇਤਿਹਾਸਕ ਗੁਰਦੁਆਰਾ ਬਾਬਾ ਨਿਹੰਗ ਸਿੰਘ ਦਾ ਸਾਲਾਨਾ ਦੋ ਦਿਨਾ ਧਾਰਮਿਕ ਜੋੜ ਮੇਲਾ ਸਮੂਹ ਪਿੰਡ ਹੇਤਮਪੁਰਾ ਦੀ ਸੰਗਤ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਜਨਵਾਦੀ ਇਸਤਰੀ ਸਭਾ ਨੇ ਔਰਤਾਂ ਦੀ ਸਵੈ ਸੁਰੱਖਿਆ ਲਈ ਜਥੇਬੰਦ ਹੋਣ ਦਾ ਮਹੱਤਵ ਮੁੱਦੇ 'ਤੇ ਕਰਵਾਈ ਤਹਿਸੀਲ ਪੱਧਰੀ ਕਨਵੈਨਸ਼ਨ

ਅਜਨਾਲਾ, 18 ਅਗਸਤ (ਐਸ. ਪ੍ਰਸ਼ੋਤਮ)-ਅੱਜ ਇਥੇ ਜਨਵਾਦੀ ਇਸਤਰੀ ਸਭਾ ਦੇ ਤਹਿਸੀਲ ਪੱਧਰੀ ਕੰਪਲੈਕਸ ਦੇ ਖੁੱਲੇ੍ਹ ਹਾਲ 'ਚ ਸਭਾ ਵਲੋਂ ਰਵਾਇਤੀ ਤੇ ਵਿਰਾਸਤੀ ਤਿਉਹਾਰਾਂ ਦੀ ਪੁਨਰ ਸੁਰਜੀਤੀ ਲਈ ਰੱਖੜੀ ਤੇ ਤੀਆਂ ਦੇ ਮੇਲੇ ਨੂੰ ਸਮਰਪਿਤ ਕਰਵਾਈ ਗਈ ਔਰਤਾਂ ਦੀ ਸਵੈ ...

ਪੂਰੀ ਖ਼ਬਰ »

-ਸਾਡੇ ਚਾਨਣ ਮੁਨਾਰੇ- ਵਿੱਦਿਆ ਦੇ ਖੇਤਰ ਵਿਚ ਵੱਖਰੀ ਪਹਿਚਾਣ ਕਾਇਮ ਕਰ ਚੁੱਕਾ ਸੰਤ ਡੇ ਬੋਰਡਿੰਗ ਸਕੂਲ ਜੰਡਿਆਲਾ ਗੁਰੂ

ਜੰਡਿਆਲਾ ਗੁਰੂ, 18 ਅਗਸਤ (ਰਣਜੀਤ ਸਿੰਘ ਜੋਸਨ)-ਵਿੱਦਿਆ ਦੇ ਖੇਤਰ ਵਿਚ ਇਕ ਵੱਖਰੀ ਪਹਿਚਾਣ ਕਾਇਮ ਕਰ ਚੁੱਕਾ ਸੰਤ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਜੰਡਿਆਲਾ ਗੁਰੂ ਪ੍ਰਧਾਨ ਸ: ਅਮੋਲਕ ਸਿੰਘ ਤੇ ਸ: ਫਿੰਦਰਜੀਤ ਸਿੰਘ ਅਤੇ ਪਿ੍ੰਸੀਪਲ ਹਰਜੀਤ ਕੌਰ ਦੀ ਯੋਗ ਅਗਵਾਈ ...

ਪੂਰੀ ਖ਼ਬਰ »

ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਜੀਵਨ ਜੁਗਤਿ ਸਮਾਗਮਾਂ ਦੀ ਲੜੀ ਜਾਰੀ

ਅੰਮਿ੍ਤਸਰ, 18 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਗੰ੍ਰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਸ਼ੋ੍ਰਮਣੀ ਕਮੇਟੀ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਜੀਵਨ ਜੁਗਤਿ ਸਮਾਗਮਾਂ ਦੀ ਲੜੀ ਦੇ ਅੱਜ 9ਵੇਂ ਦਿਨ ਸਵੇਰ ਦਾ ...

ਪੂਰੀ ਖ਼ਬਰ »

ਇੰਟਰ ਸਕੂਲ ਕਰਾਟੇ ਚੈਂਪੀਅਨਸ਼ਿਪ 'ਚ ਇੰਡੀਅਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਅੰਮਿ੍ਤਸਰ, 18 ਅਗਸਤ (ਹਰਮਿੰਦਰ ਸਿੰਘ)- ਗੁਰਦਾਸਪੁਰ 'ਚ ਅੱਜ ਹੋਏ ਇੰਟਰ ਸਕੂਲ ਅਤੇ ਕਾਲਜ ਓਪਨ ਕਰਾਟੇ ਚੈਂਪੀਅਨਸ਼ਿਪ 'ਚ ਅੰਮਿ੍ਤਸਰ ਦੇ ਹਵਾਈ ਅੱਡਾ ਮਾਰਗ ਸਥਿਤ ਇੰਡੀਅਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰੀਆਂ | ਇਸ ਮੁਕਾਬਲੇ 'ਚ ਸਕੂਲ ਦੇ 8ਵੀਂ ਜਮਾਤ ...

ਪੂਰੀ ਖ਼ਬਰ »

ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਜੀਵਨ ਜੁਗਤਿ ਸਮਾਗਮਾਂ ਦੀ ਲੜੀ ਜਾਰੀ

ਅੰਮਿ੍ਤਸਰ, 18 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਗੰ੍ਰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਸ਼ੋ੍ਰਮਣੀ ਕਮੇਟੀ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਜੀਵਨ ਜੁਗਤਿ ਸਮਾਗਮਾਂ ਦੀ ਲੜੀ ਦੇ ਅੱਜ 9ਵੇਂ ਦਿਨ ਸਵੇਰ ਦਾ ...

ਪੂਰੀ ਖ਼ਬਰ »

ਬਲਾਕ ਚੋਗਾਵਾਂ ਦੇ ਖਾਦ ਦਵਾਈ ਵਿਕਰੇਤਾਵਾਂ ਦੀ ਮੀਟਿੰਗ ਹੋਈ

ਚੋਗਾਵਾਂ, 18 ਅਗਸਤ (ਗੁਰਬਿੰਦਰ ਸਿੰਘ ਬਾਗੀ)- ਬਲਾਕ ਚੋਗਾਵਾਂ ਦੇ ਸਮੂੰਹ ਖਾਦ ਦਵਾਈ ਵਿਕਰੇਤਾਵਾਂ ਦੀ ਇਕ ਮੀਟਿੰਗ ਯੂਨੀਅਨ ਦੇ ਬਲਾਕ ਪ੍ਰਧਾਨ ਕੁਲਦੀਪ ਸਿੰਘ ਔਲਖ, ਸਰਪ੍ਰਸਤ ਹਰਦੇਵ ਸਿੰਘ ਔਲਖ ਦੇ ਪ੍ਰਧਾਨਗੀ ਹੇਠ ਹੋਈ ਜਿਸ 'ਚ ਖਾਦ ਦਵਾਈ ਵਿਕਰੇਤਾਵਾਂ ਨੂੰ ਆ ...

ਪੂਰੀ ਖ਼ਬਰ »

ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਦਾ ਯਾਦਗਾਰੀ ਬੁੱਤ ਲੱਗੇਗਾ-ਬਾਬਾ ਬਲਬੀਰ ਸਿੰਘ

ਅੰਮਿ੍ਤਸਰ, 18 ਅਗਸਤ (ਵਿ: ਪ੍ਰ:)¸ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਹੇ ਬਾਬਾ ਫੂਲਾ ਸਿੰਘ ਅਕਾਲੀ ਨਿਹੰਗ ਸਿੰਘ ਦਾ ਆਦਮਕੱਦ ਬੁੱਤ ਬਣਾ ਕੇ ਛਾਉਣੀ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਲਗਾਇਆ ਜਾਵੇਗਾ | ...

ਪੂਰੀ ਖ਼ਬਰ »

ਜੇਲ੍ਹ 'ਚ ਦੋ ਕੈਦੀਆਂ ਪਾਸੋਂ ਮੋਬਾਈਲ ਫ਼ੋਨ ਬਰਾਮਦ

ਅੰਮਿ੍ਤਸਰ, 18 ਅਗਸਤ (ਰੇਸ਼ਮ ਸਿੰਘ)-ਜੇਲ੍ਹ 'ਚ ਬੰਦ ਦੋ ਕੈਦੀਆਂ ਪਾਸੋਂ ਤਲਾਸ਼ੀ ਦੌਰਾਨ ਮੋਬਾਈਲ ਫ਼ੋਨ ਤੇ ਚਾਰਜ਼ਰ ਬਰਾਮਦ ਹੋਇਆ ਹੈ | ਇਸ ਸਬੰਧੀ ਥਾਣਾ ਇਸਲਾਮਾਬਾਦ ਦੀ ਪੁਲਿਸ ਨੂੰ ਸਹਾਇਕ ਸੁਪਰਡੈਂਟ ਜੇਲ੍ਹ ਰਣਜੀਤ ਸਿੰਘ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਪਹਿਲੇ ...

ਪੂਰੀ ਖ਼ਬਰ »

ਉਚੇਰੀ ਸਿੱਖਿਆ ਦੇ ਖੇਤਰ 'ਚ ਨਿਵੇਕਲੀ ਪਛਾਣ ਬਣਾ ਰਿਹੈ ਗੁਰੂ ਨਾਨਕ ਕਾਲਜ ਫ਼ਾਰ ਵੂਮੈਨ (ਲੜਕੀਆਂ) ਉੱਗਰ ਔਲਖ

ਅਜਨਾਲਾ, 18 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ-ਅੰਮਿ੍ਤਸਰ ਰੋਡ 'ਤੇ ਪਿੰਡ ਉੱਗਰ ਔਲਖ ਵਿਖੇ ਸਥਿਤ ਗੁਰੂ ਨਾਨਕ ਦੇਵ ਕਾਲਜ ਫ਼ਾਰ ਵੂਮੈਨ (ਲੜਕੀਆਂ) ਉਚੇਰੀ ਸਿੱਖਿਆ ਦੇ ਖੇਤਰ ਵਿੱਚ ਵਿਦਿਆਰਥੀਆਂ ਲਈ ਸਰਹੱਦੀ ਖੇਤਰ 'ਚ ਵਰਦਾਨ ਸਾਬਤ ਹੋ ਕੇ ਇਕ ਨਿਵੇਕਲੀ ਪਛਾਣ ...

ਪੂਰੀ ਖ਼ਬਰ »

ਪਿੰਡ ਕੋਹਾਲੀ ਵਿਖੇ ਕਰਵਾਇਆ ਮੇਲਾ

ਰਾਮ ਤੀਰਥ, 18 ਅਗਸਤ (ਧਰਵਿੰਦਰ ਸਿੰਘ ਔਲਖ)¸ਕਸਬਾ ਚੋਗਾਵਾਂ ਦੇ ਪਿੰਡ ਕੋਹਾਲੀ ਵਿਖੇ ਪੀਰ ਬਾਬਾ ਮੀਰਾ ਪਾਤਸ਼ਾਹ ਦੀ ਦਰਗਾਹ 'ਤੇ ਮੇਲਾ ਕਰਵਾਇਆ ਗਿਆ | ਇਸ ਸਮੇਂ ਮੇਲਾ ਪ੍ਰਬੰਧਕ ਕਮੇਟੀ ਨੇ ਪੀਰ ਬਾਬਾ ਮੀਰਾ ਸ਼ਾਹ ਦੀ ਦਰਗਾਹ 'ਤੇ ਚਾਦਰ ਚੜ੍ਹਾਈ ਅਤੇ ਚੂਰਮੇ ਦਾ ...

ਪੂਰੀ ਖ਼ਬਰ »

ਆਇਲਟਸ 'ਚੋਂ 5.5 ਬੈਂਡ ਵਾਲੇ ਵਿਦਿਆਰਥੀ ਯੂ.ਕੇ. 'ਚ ਬਣਾਉਣ ਆਪਣਾ ਭਵਿੱਖ-ਗੈਵੀ ਕਲੇਰ

ਤਰਨ ਤਾਰਨ, 18 ਅਗਸਤ (ਹਰਿੰਦਰ ਸਿੰਘ)- ਸਟੱਡੀ ਵੀਜ਼ੇ 'ਤੇ ਵਿਦੇਸ਼ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ ਇਸ ਸਮੇਂ ਯੂ.ਕੇ. ਸਭ ਤੋਂ ਵਧੀਆ ਅਤੇ ਬਿਹਤਰ ਵਿਕਲਪ ਹੈ ਜਿੱਥੇ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਨੌਕਰੀ ਤੇ ਪੱਕੇ ਹੋਣ ਦੇ ਕਈ ਮੌਕੇ ਉਪਲਬੱਧ ਹੋਣਗੇ | ਇਸ ...

ਪੂਰੀ ਖ਼ਬਰ »

ਸੁਖਬੀਰ ਤੇ ਮਜੀਠੀਆ ਵਲੋਂ ਗੁਰਪ੍ਰੀਤ ਵਡਾਲੀ ਹਲਕਾ ਪੱਛਮੀ ਤੋਂ ਸਹਾਇਕ ਅਬਜ਼ਰਵਰ ਨਿਯੁਕਤ

ਛੇਹਰਟਾ, 18 ਅਗਸਤ (ਵਡਾਲੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਵਲੋਂ ਮਿਹਨਤੀ ਤੇ ਜੁਝਾਰੂ ਆਗੂ ਗੁਰਪ੍ਰੀਤ ਸਿੰਘ ਵਡਾਲੀ ਮੀਤ ਪ੍ਰਧਾਨ ਯੂਥ ਅਕਾਲੀ ਦਲ ਨੂੰ ਅੰਮਿ੍ਤਸਰ ਸ਼ਹਿਰੀ ਦੇ ਅਬਜ਼ਰਵਰ ਤੇ ...

ਪੂਰੀ ਖ਼ਬਰ »

ਪਿੰਡ ਚੱਕ ਮੁਕੰਦ 'ਚ ਸਾਲਾਨਾ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਖਾਸਾ, 18 ਅਗਸਤ (ਗੁਰਨੇਕ ਸਿੰਘ ਪੰਨੂੰ)-ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਸੰਗਤਪੁਰਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਚੱਕ ਮੁਕੰਦ ਵਿਖੇ ਸਾਲਾਨਾ ਜੋੜ੍ਹ ਮੇਲਾ ਬਾਬਾ ਸਤਨਾਮ ਸਿੰਘ ਗੁਰੂੁ ਕਾ ਬਾਗ ਵਾਲੇ ਤੇ ਜਥੇਦਾਰ ਬਾਬਾ ਕਿ੍ਪਾਲ ਸਿੰਘ ਦੀ ਅਗਵਾਈ 'ਚ ਸਮੂਹ ਨਗਰ ਤੇ ...

ਪੂਰੀ ਖ਼ਬਰ »

ਕੰਵਰਪ੍ਰਤਾਪ ਨੇ ਲੋਕ ਦਰਬਾਰ ਲਗਾ ਕੇ ਲੋਕਾਂ ਦੀਆਂ ਦਰਪੇਸ਼ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ

ਅਜਨਾਲਾ, 18 ਅਗਸਤ (ਐਸ. ਪ੍ਰਸ਼ੋਤਮ)-ਸਥਾਨਕ ਸ਼ਹਿਰ 'ਚ ਕਾਂਗਰਸ ਸ਼ਹਿਰੀ ਪ੍ਰਧਾਨ ਸ੍ਰੀ ਪ੍ਰਵੀਨ ਕੁਕਰੇਜਾ ਤੇ ਨਗਰ ਪੰਚਾਇਤ ਉੱਪ ਪ੍ਰਧਾਨ ਵਿਜੇ ਤ੍ਰੇਹਨ ਦੇ ਉੱਦਮ ਨਾਲ ਲੋਕਾਂ ਦੀਆਂ ਸ਼ਿਕਾਇਤਾਂ ਸੁਨਣ ਤੇ ਹੱਲ ਕਰਵਾਉਣ ਲਈ ਲਗਾਏ ਗਏ ਲੋਕ ਦਰਬਾਰ ਦੌਰਾਨ ਹਲਕਾ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੇ ਵਫ਼ਦ 28 ਨੂੰ ਡਿਪਟੀ ਕਮਿਸ਼ਨਰਾਂ ਨੂੰ ਮਿਲ ਕੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਲਈ ਮੰਗ ਕਰਨਗੇ-ਛੀਨਾ

ਅਜਨਾਲਾ, 18 ਅਗਸਤ (ਐਸ. ਪ੍ਰਸ਼ੋਤਮ)-ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈਅ ਸਿੰਘ ਢੁੱਡੀਕੇ ਦੀ ਪ੍ਰਧਾਨਗੀ 'ਚ ਕਰਵਾਈ ਗਈ ਸੂਬਾ ਪੱਧਰੀ ਮੀਟਿੰਗ 'ਚ ਕਿਸਾਨੀ ਭਖਦੀਆਂ ਸਮੱਸਿਆਵਾਂ ਦੇ ਹੱਲ ਲਈ ਲੜੇ ਜਾ ਰਹੇ ਸੰਘਰਸ਼ ਦੀ ਮੌਜੂਦਾ ਸਥਿਤੀ ਤੇ ਲੰਮੇ ਵਿਚਾਰ ...

ਪੂਰੀ ਖ਼ਬਰ »

ਕਾਂਗਰਸ ਤੇ ਕੌਮੀ ਮਨੁੱਖੀ ਅਧਿਕਾਰ ਆਵਾਜ਼ ਸੰਗਠਨ ਦੇ ਕਾਰਕੁੰਨਾਂ ਦੀ ਕੌਮੀ ਆਗੂ ਡਾ: ਸੂਫੀ ਦੀ ਪ੍ਰਧਾਨਗੀ 'ਚ ਹੋਈ ਮੀਟਿੰਗ

ਅਜਨਾਲਾ, 18 ਅਗਸਤ (ਐਸ. ਪ੍ਰਸ਼ੋਤਮ)-ਅੱਜ ਇੱਥੇ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਨਰਲ ਸਕੱਤਰ ਤੇ ਕੌਮੀ ਮਨੁੱਖੀ ਅਧਿਕਾਰ ਆਵਾਜ਼ ਸੰਗਠਨ ਦੇ ਕੌਮੀ ਕਨਵੀਨਰ ਡਾ: ਨਿਆਮਤ ਸੂਫੀ ਦੀ ਪ੍ਰਧਾਨਗੀ 'ਚ ਕਾਂਗਰਸ ਤੇ ਸੰਗਠਨ ਦੇ ਕਾਰਕੁੰਨਾਂ ਦੀ ਹੋਈ ਪ੍ਰਭਾਵਸ਼ਾਲੀ ਮੀਟਿੰਗ 'ਚ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਮਾਂ ਬੋਲੀ ਨੂੰ ਸਮਰਪਿਤ ਕਵੀ ਦਰਬਾਰ

ਬਾਬਾ ਬਕਾਲਾ ਸਾਹਿਬ, 18 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਨਿਰੰਤਰ ਸਾਹਿਤਕ ਸਰਗਰਮੀਆਂ ਰਚਾਉਣ ਵਾਲੀ ਚਰਚਿਤ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ, ਬਾਬਾ ਬਕਾਲਾ ਸਾਹਿਬ ਵਲੋਂ ਇਕ ਸਾਹਿਤਕ ਸਮਾਗਮ ਮਰਹੂਮ ਪਿ੍ਥੀਪਾਲ ਸਿੰਘ ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰਡਾਲਾ ਦੀ ਬਦੌਲਤ ਹਲਕਾ ਜੰਡਿਆਲਾ ਗੁਰੂ 'ਚ ਵਿਕਾਸ ਕਾਰਜਾਂ ਦਾ ਨਵਾਂ ਅਧਿਆਏ ਸ਼ੁਰੂ ਹੋਇਆ-ਜੋਹਲ

ਮਾਨਾਂਵਾਲਾ, 18 ਅਗਸਤ (ਗੁਰਦੀਪ ਸਿੰਘ ਨਾਗੀ)-ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਦੇ ਵਿਕਾਸ ਲਈ ਜਿਥੇ ਵੱਡੇ-ਵੱਡੇ ਪ੍ਰੋਜੈਕਟਾਂ ਨੂੰ ਅਮਲੀਜਾਮਾ ਪਹਿਨਾਇਆ ਜਾ ਰਿਹਾ ਹੈ, ਉੱਥੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ: ਸੁਖਵਿੰਦਰ ...

ਪੂਰੀ ਖ਼ਬਰ »

ਅਟਾਰੀ ਸਰਹੱਦ 'ਤੇ ਮੋਮਬੱਤੀਆਂ ਜਗਾ ਕੇ ਸਾਂਝ ਦਾ ਸੁਨੇਹਾ ਦਿੱਤਾ

ਅਟਾਰੀ, 18 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)¸24ਵੇਂ ਹਿੰਦ-ਪਾਕਿ ਦੋਸਤੀ ਮੇਲੇ ਮੌਕੇ ਭਾਰਤ-ਪਾਕਿਸਤਾਨ ਵਿਚਕਾਰ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਯਤਨਸ਼ੀਲ ਹਿੰਦ-ਪਾਕਿ ਦੋਸਤੀ ਮੰਚ, ਫੋਕਲੋਰ ਰਿਸਰਚ ਅਕਾਦਮੀ ਅੰਮਿ੍ਤਸਰ, ਸਾਫ਼ਮਾ ਅਤੇ ਪੰਜਾਬ ਜਾਗਿ੍ਤੀ ਮੰਚ ...

ਪੂਰੀ ਖ਼ਬਰ »

ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਭਲਕੇ ਤੋਂ ਸ਼ੁਰੂ ਹੋਵੇਗਾ ਇਲਾਜ-ਐਸ.ਐਮ.ਓ

ਮਾਨਾਂਵਾਲਾ, 18 ਅਗਸਤ (ਗੁਰਦੀਪ ਸਿੰਘ ਨਾਗੀ)-ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ, ਜੋ 20 ਅਗਸਤ ਨੂੰ ਸ਼ੁਰੂ ਹੋਣ ਰਹੀ ਹੈ, ਲਾਭਪਾਤਰੀਆਂ ਦੇ ਈ-ਕਾਰਡ ਬਣਵਾਉਣ 'ਚ ਆ ਰਹੀ ਸੱਮਸਿਆਵਾ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਕੁਝ ਸਰਪੰਚ ਦਾ ਵਫ਼ਦ ...

ਪੂਰੀ ਖ਼ਬਰ »

ਸਾਲਾਨਾ ਧਾਰਮਿਕ ਜੋੜ ਮੇਲਾ ਕਰਵਾਇਆ

ਚੋਗਾਵਾਂ, 18 ਅਗਸਤ (ਗੁਰਬਿੰਦਰ ਸਿੰਘ ਬਾਗੀ)-ਧੰਨ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਤੇ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨ ਸੇਵਕ ਬਾਬਾ ਸਾਧੂ ਸਿੱਖ ਦੀ ਯਾਦ ਵਿਚ ਕਰਵਾਏ ਗਏ ਸਾਲਾਨਾ ਧਾਰਮਿਕ ਜੋੜ ਮੇਲੇ ਦੌਰਾਨ ਨਵੀਂ ਬਣੀ ...

ਪੂਰੀ ਖ਼ਬਰ »

ਭਲਕੇ ਔਰਤਾਂ ਦੀ ਸਵੈ ਸੁਰੱਖਿਆ ਲਈ ਜਥੇਬੰਦ ਹੋਣ ਦਾ ਮਹੱਤਵ ਵਿਸ਼ੇ 'ਤੇ ਹੋਵੇਗਾ ਸੈਮੀਨਾਰ ਤੇ ਕਨਵੈਨਸ਼ਨ- ਕੋਟ ਰਜ਼ਾਦਾ

ਅਜਨਾਲਾ, 18 ਅਗਸਤ (ਐਸ. ਪ੍ਰਸ਼ੋਤਮ)¸ਸਥਾਨਕ ਸ਼ਹਿਰ 'ਚ ਜਨਵਾਦੀ ਇਸਤਰੀ ਸਭਾ ਦੇ ਤਹਿਸੀਲ ਪੱਧਰੀ ਕੰਪਲੈਕਸ ਵਿਖੇ ਪੰਜਾਬ ਸਮੇਤ ਦੇਸ਼ 'ਚ ਔਰਤਾਂ ਨੂੰ ਦਰਪੇਸ਼ ਸਮਾਜਿਕ, ਘਰੇਲੂ ਹਿੰਸਾ, ਔਰਤਾਂ ਿਖ਼ਲਾਫ਼ ਜਿਣਸੀ ਅਪਰਾਧ ਸਿਖ਼ਰ 'ਤੇ ਪਹੁੰਚਣ ਆਦਿ ਭੱਖਦੀਆਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸੈਮੀਨਾਰ

ਚਵਿੰਡਾ ਦੇਵੀ, 18 ਅਗਸਤ (ਸਤਪਾਲ ਸਿੰਘ ਢੱਡੇ)¸ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਕਰਵਾਏ ਜਾ ਰਹੇ ਸੈਮੀਨਾਰਾਂ ਦੀ ਲੜੀ ਤਹਿਤ ਗੁਰੂ ਨਾਨਕ ਬਾਣੀ ਅਤੇ ਸਮਾਜਿਕ ਚੇਤਨਤਾ' ਦੇ ਵਿਸ਼ੇ 'ਤੇ ਤਰਕਸ਼ੀਲ ਸੁਸਾਇਟੀ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਬਿਜਲੀ ਚੋਰੀ ਕਰਨ ਵਾਲੇ ਖ਼ਪਤਕਾਰਾਂ ਨੂੰ 61:60 ਲੱਖ ਦਾ ਜੁਰਮਾਨਾ

ਅੰਮਿ੍ਤਸਰ, 18 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)¸ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀਆਂ ਵੱਖ-ਵੱਖ ਟੀਮਾਂ ਵਲੋਂ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਬਿਜਲੀ ਚੌਰੀ ਕਰਨ ਵਾਲੇ ਖਪਤਕਾਰਾਂ ਨੂੰ ਭਾਰੀ ਜੁਰਮਾਨੇ ਪਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆ ਚੀਫ਼ ...

ਪੂਰੀ ਖ਼ਬਰ »

ਸਕੂਲ ਖੇਡਾਂ ਸਬੰਧੀ ਜ਼ੋਨ ਖਿਲਚੀਆਂ ਦੀ ਮੀਟਿੰਗ 20 ਨੂੰ

ਟਾਂਗਰਾ, 18 ਅਗਸਤ (ਹਰਜਿੰਦਰ ਸਿੰਘ ਕਲੇਰ)-ਪੰਜਾਬ ਸਕੂਲ ਸਿੱਖਿਆ ਵਲੋਂ ਸੈਸ਼ਨ 2019-20 ਦੀਆਂ ਜ਼ੋਨ ਪੱਧਰੀ ਖੇਡਾਂ ਦੀ ਰੂਪ ਰੇਖਾ ਸਬੰਧੀ ਇਕ ਜਰੂਰੀ ਮੀਟਿੰਗ ਸ. ਸ. ਸ. ਸਕੂਲ ਖਿਲਚੀਆਂ ਵਿਖੇ 20 ਅਗਸਤ ਨੂੰ ਸਵੇਰੇ 10 ਵਜੇ ਬੁਲਾਈ ਗਈ ਹੈ | ਪੱਤਰਕਾਰਾਂ ਨੂੰ ਜਾਣਕਾਰੀ ...

ਪੂਰੀ ਖ਼ਬਰ »

ਜ਼ੋਨਲ ਖੇਡਾਂ ਸਬੰਧੀ ਖੇਡ ਇੰਚਾਰਜਾਂ ਦੀ ਵਿਸ਼ੇਸ਼ ਮੀਟਿੰਗ ਭਲਕੇ

ਹਰਸਾ ਛੀਨਾ, 18 ਅਗਸਤ (ਕੜਿਆਲ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਸਕੂਲੀ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਸਕੂਲ ਪੱਧਰ ਤੋਂ ਵਿਦਿਆਰਥੀਆਂ ਦੀਆਂ ਖੇਡਾਂ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਲਈ ਜ਼ੋਨ ਹਰਸਾ ਛੀਨਾ ਦੀਆਂ ਖੇਡਾਂ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX