ਤਾਜਾ ਖ਼ਬਰਾਂ


ਲੁਧਿਆਣਾ ਚ 2 ਡਾਕਟਰਾਂ ਸਮੇਤ 4 ਮਰੀਜ ਕੋਰੋਨਾ ਪਾਜ਼ੀਟਿਵ ਪਾਏ ਗਏ
. . .  1 day ago
ਲੁਧਿਆਣਾ, 31 ਮਈ (ਸਲੇਮਪੁਰੀ) - ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੁਧਿਆਣਾ ਵਿੱਚ ਅੱਜ 4 ਹੋਰ ਮਰੀਜ਼ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਜਿਨ੍ਹਾਂ ਵਿਚ ਇੱਕ ਮਰੀਜ 82 ਸਾਲਾ ਉਮਰ ਦਾ ਹੈ ਜੋ ਆਪਣੀ ਦਿਲ ਦੀ ਬਿਮਾਰੀ ਦੇ ਇਲਾਜ ਦੇ ਸਬੰਧ ਵਿੱਚ ਮੋਹਨਦੇਈ ਓਸਵਾਲ...
ਨੌਜਵਾਨ ਵੱਲੋਂ ਜ਼ਹਰੀਲੀ ਚੀਜ਼ ਖਾਕੇ ਕੀਤੀ ਖੁਦਕੁਸ਼ੀ
. . .  1 day ago
ਘਨੌਲੀ,31 ਮਈ(ਜਸਵੀਰ ਸਿੰਘ ਸੈਣੀ )ਗੁਰੁ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦੇ ਨਜ਼ਦੀਕੀ ਪਿੰਡ ਨੂੰਹੋਂ ਵਿਖੇ ਇੱਕ 23 ਸਾਲਾ ਨੌਜਵਾਨ ਵੱਲੋਂ ਜ਼ਹਰੀਲੀ ਚੀਜ਼ ਖਾਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਚੌਕੀ ਘਨੌਲੀ ਦੇ ਇੰਚਾਰਜ ਜਸਮੇਰ ਸਿੰਘ ਨੇ ਉਕਤ ਮਾਮਲੇ ਦੀ ਪੁਸ਼ਟੀ ਕਰਦੇ...
ਪਠਾਨਕੋਟ ਵਿਖੇ 66 ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਸੀ.ਐਮ ਸਿਟੀ 'ਚ ਕੋਰੋਨਾ ਦੇ 2 ਹੋਰ ਮਾਮਲੇ ਆਏ ਸਾਹਮਣੇ
. . .  1 day ago
ਕਰਨਾਲ, 31 ਮਈ (ਗੁਰਮੀਤ ਸਿੰਘ ਸੱਗੂ) – ਸੀ.ਐਮ.ਸਿਟੀ ਵਿਖੇ ਅੱਜ ਦੋ ਹੋਰ ਕੋਰੋਨਾ ਮਾਮਲੇ ਸਾਹਮਣੇ ਆਉਣ ਤੋ ਬਾਅਦ ਇੱਥੇ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 52 ਹੋ ਗਈ ਹੈ ਜਿਨ੍ਹਾਂ ਵਿਚੋ 22 ਪੀੜਤ ਠੀਕ ਹੋ ਕੇ ਆਪਣੇ ਘਰਾਂ ਨੂੰ ਚਲੇ ਗਏ ਹਨ ਜਦਕਿ 31 ਪੀੜਤਾਂ ਦਾ ਇਲਾਜ ਕੀਤਾ ਜਾ ਰਿਹਾ...
ਹਿਮਾਚਲ ਪੁਲਿਸ ਵੱਲੋਂ 45 ਲੱਖ ਦੀ ਭੁੱਕੀ ਬਰਾਮਦ
. . .  1 day ago
ਊਨਾ, 31 ਮਈ - ਹਿਮਾਚਲ ਪੁਲਿਸ ਨੇ ਊਨਾ ਦੇ ਹਰੋਲੀ ਇਲਾਕੇ 'ਚੋਂ 45 ਲੱਖ ਰੁਪਏ ਦੀ ਭੁੱਕੀ ਬਰਾਮਦ...
ਪੱਛਮੀ ਬੰਗਾਲ 'ਚ ਕੋਰੋਨਾ ਕਾਰਨ ਅੱਜ 8 ਮੌਤਾਂ
. . .  1 day ago
ਕੋਲਕਾਤਾ, 31 ਮਈ - ਪੱਛਮੀ ਬੰਗਾਲ 'ਚ ਕੋਰੋਨਾ ਕਾਰਨ ਅੱਜ 8 ਮੌਤਾਂ ਹੋਈਆਂ ਹਨ, ਜਦਕਿ 371 ਨਵੇਂ ਮਾਮਲੇ ਸਾਹਮਣੇ ਆਏ ਹਨ। ਸੂਬੇ 'ਚ ਹੁਣ ਤੱਕ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 5501 ਤੇ ਮੌਤਾਂ ਦੀ ਗਿਣਤੀ...
ਰੇਲਵੇ ਕੱਲ੍ਹ ਤੋਂ ਚਲਾਏਗਾ 200 ਪੈਸੇਂਜਰ ਟਰੇਨਾਂ
. . .  1 day ago
ਨਵੀਂ ਦਿੱਲੀ, 31 ਮਈ - ਕੋਰੋਨਾ ਵਾਇਰਸ ਦੇ ਚੱਲਦਿਆਂ ਲੱਗੇ ਲਾਕਡਾਊਨ ਦੌਰਾਨ ਰੇਲਵੇ ਵੱਲੋਂ ਕੱਲ੍ਹ ਤੋਂ 200 ਪੈਸੇਂਜਰ ਟਰੇਨਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਟਰੇਨਾਂ ਵਿਚ 1.45 ਲੱਖ ਤੋਂ ਵੱਧ ਯਾਤਰੀ ਸਫ਼ਰ ਕਰਨਗੇ, ਜਦਕਿ 25,82,671 ਯਾਤਰੀਆਂ...
ਪੰਜਾਬ 'ਚ ਅੱਜ ਕੋਰੋਨਾ ਦੇ 30 ਮਾਮਲੇ ਆਏ ਸਾਹਮਣੇ
. . .  1 day ago
ਚੰਡੀਗੜ੍ਹ, 31 ਮਈ - ਪੰਜਾਬ 'ਚ ਅੱਜ ਕੋਰੋਨਾ ਵਾਇਰਸ ਦੇ 30 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 2263 ਹੋ ਗਈ। ਸੂਬੇ 'ਚ ਹੁਣ...
ਦਿੱਲੀ-ਆਦਮਪੁਰ ਸਪਾਈਸ ਜੈੱਟ ਦੀ ਉਡਾਣ ਅੱਜ ਵੀ ਰੱਦ
. . .  1 day ago
ਆਦਮਪੁਰ, 31 ਮਈ (ਰਮਨ ਦਵੇਸਰ) - ਆਦਮਪੁਰ ਤੋਂ ਦਿੱਲੀ ਆਉਣ-ਜਾਣ ਵਾਲੀ ਸਪਾਈਸ ਜੈੱਟ ਦੀ ਉਡਾਣ 1 ਜੂਨ ਨੂੰ ਰੱਦ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਦੋ ਮਹੀਨੇ ਬਾਅਦ ਇਹ ਉਡਾਣ 26 ਮਈ ਨੂੰ ਸ਼ੁਰੂ ਹੋਈ ਸੀ ਪਰ ਉਸ ਤੋਂ ਬਾਅਦ ਇਹ ਉਡਾਣ ਰੋਜ਼ਾਨਾ ਹੀ ਰੱਦ ਕੀਤੀ ਜਾ ਰਹੀ ਹੈ। ਹੁਣ ਇਹ ਉਡਾਣ...
ਤਾਮਿਲਨਾਡੂ 'ਚ ਕੋਰੋਨਾ ਕਾਰਨ ਅੱਜ 13 ਮੌਤਾਂ
. . .  1 day ago
ਚੇਨਈ, 31 ਮਈ - ਤਾਮਿਲਨਾਡੂ 'ਚ ਕੋਰੋਨਾ ਵਾਇਰਸ ਕਾਰਨ ਅੱਜ 13 ਮੌਤਾਂ ਹੋਈਆਂ ਹਨ ਜਦਕਿ 1149 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਸੂਬੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 22,333 ਹੋ ਗਈ ਹੈ ਤੇ ਹੁਣ ਤੱਕ ਕੋਰੋਨਾ ਕਾਰਨ 173 ਮੌਤਾਂ ਹੋਈਆਂ ਹਨ। ਇਸ...
ਗੈਰ ਕਾਨੂੰਨੀ ਤਰੀਕੇ ਨਾਲ ਦੇਸੀ ਸ਼ਰਾਬ ਦਾ ਜ਼ਖ਼ੀਰਾ ਲਿਜਾ ਰਹੇ 2 ਟਰੱਕ ਕਾਬੂ
. . .  1 day ago
ਸ੍ਰੀ ਹਰਗੋਬਿੰਦਪੁਰ, 31 ਮਈ (ਕੰਵਲਜੀਤ ਸਿੰਘ ਚੀਮਾ) - ਈ.ਟੀ.ਓ ਐਕਸਾਈਜ਼ ਵਿਭਾਗ ਤੇ ਇੰਸਪੈਕਟਰ ਐਕਸਾਈਜ਼ ਵਿਭਾਗ ਨੇ ਪੁਲਿਸ ਪਾਰਟੀ ਸਮੇਤ ਬੀਤੀ ਰਾਤ ਹਲਕਾ ਸ੍ਰੀ ਹਰਗੋਬਿੰਦਪੁਰ ਵਿਖੇ ਹਰਚੋਵਾਲ ਨੇੜੇ ਨਾਕੇਬੰਦੀ ਦੌਰਾਨ ਗੈਰ ਕਾਨੂੰਨੀ ਤਰੀਕੇ ਨਾਲ ਦੇਸੀ ਸ਼ਰਾਬ ਦਾ ਜ਼ਖ਼ੀਰਾ ਲਿਜਾ ਰਹੇ 2 ਟਰੱਕ ਕਾਬੂ ਕੀਤੇ ਹਨ। ਟਰੱਕ...
ਰੇਲਵੇ ਨੇ ਹੁਣ ਤੱਕ ਚਲਾਈਆਂ 4050 'ਸ਼੍ਰਮਿਕ ਸਪੈਸ਼ਲ ਟਰੇਨਾਂ' - ਚੇਅਰਮੈਨ ਰੇਲਵੇ ਬੋਰਡ
. . .  1 day ago
ਨਵੀਂ ਦਿੱਲੀ, 31 ਮਈ - ਰੇਲਵੇ ਬੋਰਡ ਦੇ ਚੇਅਰਮੈਨ ਵਿਨੋਦ ਕੁਮਾਰ ਯਾਦਵ ਨੇ ਦੱਸਿਆ ਕਿ ਰੇਲਵੇ ਨੇ 1 ਮਈ ਤੋਂ 'ਸ਼੍ਰਮਿਕ ਸਪੈਸ਼ਲ ਟਰੇਨਾਂ' ਚਲਾਈਆਂ ਸਨ ਤੇ ਹੁਣ ਤੱਕ 4050 ਟਰੇਨਾਂ ਚਲਾਈਆਂ ਗਈਆਂ ਹਨ, ਜਿਨ੍ਹਾਂ ਰਾਹੀਂ 54 ਲੱਖ ਤੋਂ ਵੱਧ ਪ੍ਰਵਾਸੀ ਮਜ਼ਦੂਰ ਆਪਣੇ ਆਪਣੇ ਸੂਬਿਆਂ ਤੱਕ ਪਹੁੰਚੇ ਹਨ। ਸਭ ਤੋਂ ਵੱਧ...
ਜਲੰਧਰ ’ਚ ਮਿਲਿਆ ਕੋਰੋਨਾ ਪੀੜਤ ਇਕ ਹੋਰ ਮਰੀਜ਼, ਗਿਣਤੀ ਹੋਈ 251
. . .  1 day ago
ਜਲੰਧਰ, 31 ਮਈ (ਐੱਮ. ਐੱਸ. ਲੋਹੀਆ) - ਜਲੰਧਰ ’ਚ ਅੱਜ ਕੋਰੋਨਾ ਪੀੜਤ ਇਕ ਹੋਰ ਮਰੀਜ਼ ਦੇ ਮਿਲਣ ਨਾਲ ਗਿਣਤੀ ਵੱਧ ਕੇ 251 ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਅੱਜ ਪਾਜ਼ੀਟਿਵ ਆਇਆ 51 ਸਾਲ ਦਾ ਵਿਅਕਤੀ ਡਿਫੈਂਸ ਕਾਲੋਨੀ ਦਾ ਰਹਿਣ ਵਾਲਾ ਹੈ, ਇਹ ਪਹਿਲਾਂ ਪਾਜ਼ੀਟਿਵ ਆਏ ਲਾਜਪਤ ਨਗਰ ਦੇ ਰਹਿਣ ਵਾਲੇ ਵਿਅਕਤੀ ਦੇ ਸੰਪਰਕ ’ਚ ਸੀ। ਇਸ ਤੋਂ ਇਲਾਵਾ...
ਉੱਤਰਾਖੰਡ ਦੇ ਮੰਤਰੀ, ਪਰਿਵਾਰ ਤੇ ਸਟਾਫ਼ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  1 day ago
ਦੇਹਰਾਦੂਨ, 31 ਮਈ - ਉੱਤਰਾਖੰਡ ਦੇ ਇੱਕ ਕੈਬਨਿਟ ਮੰਤਰੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਮੰਤਰੀ ਦੇ ਪਰਿਵਾਰਕ ਮੈਂਬਰਾਂ ਅਤੇ ਸਟਾਫ਼ ਮੈਂਬਰਾਂ ਸਮੇਤ 22 ਜਣਿਆਂ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਸੂਬੇ ਦੇ ਮੁੱਖ ਸਕੱਤਰ ਉੱਤਪਲ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 31 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਕੋਰੋਨਾ ਦੇ ਅੱਜ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਜ਼ਿਲ੍ਹੇ 'ਚ ਹੁਣ ਤੱਕ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 392 ਹੋ ਚੁੱਕੀ ਹੈ, ਜਿਨ੍ਹਾਂ 'ਚੋਂ 310 ਡਿਸਚਾਰਜ ਹੋ ਚੁੱਕੇ ਹਨ ਤੇ 75 ਦਾਖਲ ਹਨ, ਜਦਕਿ 7 ਜਣਿਆਂ...
ਮਹਾਰਾਸ਼ਟਰ 'ਚ ਵੀ 30 ਜੂਨ ਤੱਕ ਵਧੀ ਤਾਲਾਬੰਦੀ
. . .  1 day ago
ਮੁੰਬਈ, 31 ਮਈ - ਮਹਾਰਾਸ਼ਟਰ ਸਰਕਾਰ ਨੇ ਸੂਬੇ 'ਚ ਤਾਲਾਬੰਦੀ 30 ਜੂਨ ਤੱਕ ਵਧਾ ਦਿੱਤੀ ਹੈ। ਇਸ ਦੌਰਾਨ ਲੋੜੀਂਦੀਆਂ ਗਤੀਵਿਧੀਆਂ ਨੂੰ ਛੱਡ ਕੇ ਹਰ ਤਰਾਂ ਦੀ ਆਵਾਜਾਈ 'ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸਖ਼ਤੀ...
148 ਯਾਤਰੀਆਂ ਨੇ ਲੈ ਕੇ ਰਿਆਦ ਤੋਂ ਹੈਦਰਾਬਾਦ ਲਈ ਏਅਰ ਇੰਡੀਆ ਦੀ ਉਡਾਣ ਰਵਾਨਾ
. . .  1 day ago
ਨਵੀਂ ਦਿੱਲੀ, 31 ਮਈ - ਕੋਰੋਨਾ ਦੇ ਚੱਲਦਿਆਂ ਵਿਦੇਸ਼ਾਂ 'ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਵੰਦੇ ਭਾਰਤ ਮਿਸ਼ਨ ਦੇ ਤਹਿਤ ਕਿੰਗ ਖ਼ਾਲਿਦ ਕੌਮਾਂਤਰੀ ਹਵਾਈ ਅੱਡਾ ਰਿਆਦ ਤੋਂ 143 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਉਡਾਣ ਹੈਦਰਾਬਦ ਲਈ ਰਵਾਨਾ ਹੋ ਗਈ ਹੈ। ਇਸ ਦੀ ਜਾਣਕਾਰੀ ਰਿਆਦ ਸਥਿਤ...
ਬਿਹਾਰ ਦੇ ਕੰਟੇਨਮੈਂਟ ਜ਼ੋਨਸ 'ਚ 30 ਤੱਕ ਵਧਾਇਆ ਗਿਆ ਲਾਕਡਾਊਨ
. . .  1 day ago
ਪਟਨਾ, 31 ਮਈ - ਬਿਹਾਰ ਦੇ ਕੰਟੇਨਮੈਂਟ ਜ਼ੋਨਸ 'ਚ 30 ਜੂਨ ਤੱਕ ਲਾਕਡਾਊਨ ਵਧਾ ਦਿੱਤਾ ਗਿਆ ਹੈ। ਇਸ ਦੀ ਸੂਬੇ ਦੇ ਗ੍ਰਹਿ ਮੰਤਰਾਲੇ ਨੇ...
ਚੰਡੀਗੜ੍ਹ 'ਚ 40 ਸਾਲਾ ਇੱਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  1 day ago
ਚੰਡੀਗੜ੍ਹ, 31 ਮਈ (ਮਨਜੋਤ) - ਪੀ.ਜੀ.ਆਈ ਤੋਂ ਮਿਲੀ ਰਿਪੋਰਟ ਅਨੁਸਾਰ ਚੰਡੀਗੜ੍ਹ ਵਿਖੇ 40 ਸਾਲਾ ਇੱਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਕੋਰੋਨਾ ਪੀੜਤ ਵਿਅਕਤੀ...
ਚੰਡੀਗੜ੍ਹ 'ਚ 27 ਸਾਲਾ ਲੜਕੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  1 day ago
ਚੰਡੀਗੜ੍ਹ, 31 ਮਈ (ਮਨਜੋਤ) - ਕੈਨੇਡਾ ਤੋਂ ਚੰਡੀਗੜ੍ਹ ਆਈ 27 ਸਾਲਾ ਲੜਕੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਉਕਤ ਲੜਕੀ ਕੈਨੇਡਾ ਪੜਾਈ ਕਰ ਹੀ ਹੈ ਤੇ ਉਸ ਦਾ ਪਰਿਵਾਰ ਇੱਥੇ ਰਹਿੰਦਾ ਹੈ ਜੋ ਕਿ ਪਿਛਲੇ ਦਿਨੀਂ ਕੈਨੇਡਾ ਤੋਂ ਚੰਡੀਗੜ੍ਹ ਆਈ...
ਉਡੀਸ਼ਾ 'ਚ ਅੱਜ ਕੋਰੋਨਾ ਦੇ 129 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਭੁਵਨੇਸ਼ਵਰ, 31 ਮਈ - ਉਡੀਸ਼ਾ 'ਚ ਕੋਰੋਨਾ ਵਾਇਰਸ ਦੇ ਅੱਜ 129 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 1948...
ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 98 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਹੈਦਰਾਬਾਦ, 31 ਮਈ - ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 98 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 3042 ਹੋ ਚੁੱਕੀ ਹੈ। ਸੂਬੇ 'ਚ ਕੋਰੋਨਾ ਕਾਰਨ...
ਕੋਰੋਨਾ ਵਾਇਰਸ ਕਾਰਨ ਦਿੱਲੀ 'ਚ ਪੁਲਿਸ ਮੁਲਾਜ਼ਮ ਦੀ ਮੌਤ
. . .  1 day ago
ਨਵੀਂ ਦਿੱਲੀ, 31 ਮਈ - ਦਿੱਲੀ ਪੁਲਿਸ ਅਨੁਸਾਰ ਦਿੱਲੀ ਪੁਲਿਸ ਦਾ 52 ਸਾਲਾ ਜਵਾਨ ਜੋ ਕਿ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਸੀ। ਉਸ ਦੀ...
ਅਸਮ 'ਚ ਅੱਜ ਕੋਰੋਨਾ ਦੇ 56 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਗੁਹਾਟੀ, 31 ਮਈ - ਅਸਮ ਦੇ ਸਿਹਤ ਮੰਤਰੀ ਹੇਮੰਤ ਬਿਸਵਾ ਸ਼ਰਮਾ ਨੇ ਦੱਸਿਆ ਕਿ ਅਸਮ 'ਚ ਕੋਰੋਨਾ ਵਾਇਰਸ ਦੇ ਅੱਜ 56 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 1272 ਹੋ ਗਈ ਹੈ। ਸੂਬੇ 'ਚ ਕੋਰੋਨਾ ਕਾਰਨ...
ਟ੍ਰਾਈ ਵੱਲੋਂ ਮੋਬਾਈਲ ਸੇਵਾਵਾਂ ਲਈ 11 ਅੰਕਾਂ ਦੇ ਨੰਬਰਾਂ ਦੀ ਸਿਫ਼ਾਰਿਸ਼ - ਸੂਤਰ
. . .  1 day ago
ਨਵੀਂ ਦਿੱਲੀ, 31 ਮਈ - ਸੂਤਰਾਂ ਅਨੁਸਾਰ ਟ੍ਰਾਈ ਨੇ ਮੋਬਾਈਲ ਸੇਵਾਵਾਂ ਲਈ 11 ਅੰਕਾਂ ਦੇ ਨੰਬਰਾਂ ਦੀ ਸਿਫ਼ਾਰਿਸ਼ ਕੀਤੀ ਹੈ। ਟ੍ਰਾਈ ਦੀ ਸਿਫ਼ਾਰਿਸ਼ ਅਨੁਸਾਰ ਦੇਸ਼ 10 ਅੰਕਾਂ ਦੀ ਸੰਖਿਆ ਨਾਲ ਜਾਰੀ ਰਹੇਗਾ, ਪਰ 11 ਅੰਕਾਂ ਦੀ ਨੰਬਰਿੰਗ ਯੋਜਨਾ ਨੂੰ ਸਪਸ਼ਟ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਭਾਦੋਂ ਸੰਮਤ 551

ਤਰਨਤਾਰਨ

ਹਰੀਕੇ ਹੈੱਡ ਵਰਕਸ ਤੋਂ ਛੱਡੇ ਪਾਣੀ ਨੇ ਹਥਾੜ ਇਲਾਕੇ 'ਚ ਮਚਾਈ ਤਬਾਹੀ

ਹਰੀਕੇ ਪੱਤਣ, 18 ਅਗਸਤ (ਸੰਜੀਵ ਕੁੰਦਰਾ)- ਭਾਖੜਾ ਡੈਮ ਤੋਂ ਛੱਡੇ ਗਏ ਪਾਣੀ ਕਾਰਨ ਸਤਲੁਜ ਬਿਆਸ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਵੱਧ ਗਿਆ ਅਤੇ ਡਾਊਨ ਸਟਰੀਮ ਨੂੰ ਸਤਲੁਜ ਦਰਿਆ ਵਿਚ ਛੱਡੇ 70 ਹਜ਼ਾਰ ਕਿਊਸਿਕ ਪਾਣੀ ਨੇ ਹਥਾੜ ਇਲਾਕੇ ਵਿਚ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ ਅਤੇ ਪਿੰਡ ਕੁੱਤੀਵਾਲਾ ਨਜ਼ਦੀਕ ਧੁੱਸੀ ਬੰਨ ਦੇ ਅੰਦਰ ਦਰਿਆ ਵਾਲੇ ਪਾਸੇ ਕਿਸਾਨਾਂ ਵਲੋਂ ਬਣਾਇਆ ਆਰਜੀ ਬੰਨ੍ਹ ਇਸ ਤੇਜ਼ ਪਾਣੀ ਦੀ ਭੇਟ ਚੜ੍ਹ ਗਿਆ ਹੈ ਤੇ ਬੰਨ੍ਹ ਟੁੱਟਣ ਤੋਂ ਬਾਅਦ ਵੇਖਦਿਆਂ ਹੀ ਵੇਖਦਿਆਂ ਸੈਂਕੜੇ ਏਕੜ ਜ਼ਮੀਨ ਇਸ ਹੜ ਦੇ ਪਾਣੀ ਦੀ ਭੇਟ ਚੜ੍ਹ ਗਈ | ਇਸ ਮੌਕੇ ਕਿਸਾਨ ਸਰਵਣ ਸਿੰਘ, ਸਰਪੰਚ ਲੱਖਾ ਸਿੰਘ, ਪ੍ਰਗਟ ਸਿੰਘ, ਬਲਕਾਰ ਸਿੰਘ, ਬਲਵਿੰਦਰ ਸਿੰਘ, ਸੁਖਪਾਲ ਸਿੰਘ ਆਦਿ ਕਿਸਾਨਾਂ ਨੇ ਦੱਸਿਆ ਕਿ ਬੀਤੇ ਕੱਲ੍ਹ ਤੋਂ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਸੀ ਤੇ ਅੱਜ ਦੁਪਹਿਰ 1 ਦੇ ਕਰੀਬ ਸਾਡੇ ਵਲੋਂ ਬਣਾਇਆ ਆਰਜੀ ਬੰਨ੍ਹ ਤੇਜ਼ ਪਾਣੀ ਕਾਰਨ ਟੁੱਟ ਗਿਆ ਅਤੇ ਦਰਿਆ ਦਾ ਪਾਣੀ ਸਾਡੇ ਖ਼ੇਤਾਂ ਵਿਚ ਦਾਖ਼ਲ ਹੋ ਗਿਆ | ਉਨ੍ਹਾਂ ਦੱਸਿਆ ਕਿ ਸਾਡਾ ਝੋਨਾ, ਬਾਸਮਤੀ, ਚਾਰਾ ਆਦਿ ਫ਼ਸਲਾਂ ਵਿਚ 7-7 ਫੁੱਟ ਤੱਕ ਪਾਣੀ ਭਰ ਗਿਆ ਤੇ ਬੜੀ ਤੇਜ਼ੀ ਨਾਲ ਇਹ ਪਾਣੀ ਹੋਰ ਖੇਤਰ ਨੂੰ ਵੀ ਲਪੇਟ ਵਿਚ ਲੈ ਰਿਹਾ ਹੈ ਤੇ ਹੁਣ ਤੱਕ 2 ਹਜ਼ਾਰ ਏਕੜ ਫ਼ਸਲ ਇਸ ਪਾਣੀ ਦੀ ਭੇਟ ਚੜ੍ਹ ਗਈ ਹੈ | ਇਸ ਪਾਣੀ ਨੇ ਜ਼ਿਲ੍ਹਾ ਤਰਨ ਤਾਰਨ ਅਤੇ ਫ਼ਿਰੋਜ਼ਪੁਰ ਜ਼ਿਲਿ੍ਹਆਂ ਦੇ ਦਰਜਨ ਤੋਂ ਵੱਧ ਪਿੰਡਾਂ ਦੇ ਕਿਸਾਨਾਂ ਦੀ ਜ਼ਮੀਨ, ਜੋ ਕਿ ਸਤਲੁਜ ਦਰਿਆ ਦੇ ਨਾਲ ਲੱਗਦੀ ਹੈ, ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ | ਪ੍ਰਵਾਸੀ ਮਜ਼ਦੂਰ ਰਜੇਸ਼ ਮੰਡਲ ਅਤੇ ਹਨੂੰਮਾਨ ਜੋ ਕਿ ਆਪਣਾ ਸਾਮਾਨ ਵਗੈਰਾ ਲੈ ਕੇ ਧੁੱਸੀ ਬੰਨ 'ਤੇ ਬੈਠੇ ਸਨ, ਨੇ ਦੱਸਿਆ ਕਿ ਅਸੀਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਨਿਜਾਮੀਵਾਲਾ ਦੇ ਰਕਬੇ ਵਿਚ ਜ਼ਮੀਨ ਠੇਕੇ 'ਤੇ ਲੈ ਕੇ ਪਰਮਲ ਸਬਜ਼ੀ ਦੀ ਫ਼ਸਲ ਬੀਜੀ ਸੀ ਕਿ ਪਾਣੀ ਨੇ ਸਾਡੀ ਫ਼ਸਲ ਬਰਬਾਦ ਕਰ ਦਿੱਤੀ | ਧੁੱਸੀ ਬੰਨ ਦੇ ਅੰਦਰ ਦਰਿਆ ਵਾਲੇ ਪਾਸੇ ਬਹਿਕਾਂ ਵਿਚ ਰਹਿੰਦੇ ਲੋਕ ਆਰਜੀ ਬੰਨ੍ਹ ਟੁੱਟਣ ਤੋਂ ਬਾਅਦ ਸਹਿਮ ਗਏ ਅਤੇ ਆਪਣੇ ਪਰਿਵਾਰਕ ਮੈਂਬਰਾਂ ਤੇ ਮਾਲ ਡੰਗਰਾਂ ਨੂੰ ਸੁਰੱਖਿਅਤ ਥਾਵਾਂ 'ਤੇ ਲਿਆਉਣ ਲੱਗੇ |
ਹੜਾਂ ਦੀ ਸਥਿਤੀ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਹਰਕਤ 'ਚ
ਜ਼ਿਲ੍ਹਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਵਲੋਂ ਸਾਰੀ ਸਥਿਤੀ 'ਤੇ ਖ਼ੁਦ ਨਜ਼ਰ ਜਾ ਰਹੀ ਹੈ | ਅੱਜ ਜਿਵੇਂ ਹੀ ਹਰੀਕੇ ਹੈੱਡ ਵਰਕਸ ਵਿਚ ਡਾਊਨ ਸਟਰੀਮ ਨੂੰ 50 ਹਜ਼ਾਰ ਕਿਊਸਿਕ ਤੋਂ ਵੱਧ ਪਾਣੀ ਛੱਡਿਆ ਗਿਆ ਤਾਂ ਸਥਿਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਹਰੀਕੇ ਹੈੱਡ ਵਰਕਸ 'ਤੇ ਪੁੱਜੇ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਕੋਲੋਂ ਪਾਣੀ ਸਬੰਧੀ ਰਿਪੋਰਟ ਲਈ | ਡਿਪਟੀ ਕਮਿਸ਼ਨਰ ਨੂੰ ਜਦ ਪਿੰਡ ਕੁੱਤੀਵਾਲਾ ਨਜ਼ਦੀਕ ਆਰਜੀ ਬੰਨ੍ਹ ਟੁੱਟਣ ਦਾ ਪਤਾ ਲੱਗਾ ਤਾਂ ਤੁਰੰਤ ਹੀ ਪਿੰਡ ਕੁੱਤੀਵਾਲਾ ਨਜ਼ਦੀਕ ਬੰਨ 'ਤੇ ਜਾਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਅਤੇ ਤੁਰੰਤ ਹੀ ਚੋਹਲਾ ਸਾਹਿਬ ਦੀ ਨਾਇਬ ਤਹਿਸੀਲਦਾਰ ਮੈਡਮ ਸੁਖਬੀਰ ਕੌਰ ਅਤੇ ਨਾਇਬ ਤਹਿਸੀਲਦਾਰ ਪੱਟੀ ਕਰਨਪਾਲ ਸਿੰਘ ਰਿਆੜ ਅਤੇ ਹੋਰ ਅਧਿਕਾਰੀਆਂ ਸਮੇਤ ਮੌਕੇ 'ਤੇ ਪੁੱਜੇ ਤੇ ਜਿੰਨਾਂ ਕਿਸਾਨਾਂ ਦੀਆਂ ਬਹਿਕਾਂ ਦੇ ਆਲੇ ਦੁਆਲੇ ਪਾਣੀ ਭਰ ਚੁੱਕਾ ਸੀ, ਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਮਾਲ ਡੰਗਰ ਅਤੇ ਸਾਮਾਨ ਨੂੰ ਕੱਢਣ ਵਾਸਤੇ ਪ੍ਰਬੰਧ ਸ਼ੁਰੂ ਕੀਤੇ | ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ ਤੇ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ |
ਪਿਛਲੇ ਸਾਲ ਦਾ ਮੁਆਵਜ਼ਾ ਅਜੇ ਨਹੀਂ ਮਿਲਿਆ ਕਿ ਹੜ੍ਹਾਂ ਨੇ ਫਿਰ ਕੀਤੀ ਬਰਬਾਦੀ
ਹਰੀਕੇ ਹੈੱਡ ਵਰਕਸ ਤੋਂ ਡਾਊਨ ਸਟਰੀਮ ਵਾਲੇ ਪਾਸੇ ਪੈਂਦੇ ਹਥਾੜ ਇਲਾਕੇ ਦੇ ਕਿਸਾਨਾਂ ਨੂੰ ਹਰ ਸਾਲ ਹੀ ਪਾਣੀ ਦੀ ਮਾਰ ਝੱਲਣੀ ਪੈਂਦੀ ਹੈ | ਕਿਸਾਨਾਂ ਵਲੋਂ ਫ਼ਸਲ ਪੱਕਣ ਤੱਕ ਕਈ ਤਰ੍ਹਾਂ ਦੇ ਸੁਪਨੇ ਸਜਾਏ ਹੁੰਦੇ ਹਨ ਕਿ ਕੁਦਰਤ ਦੀ ਕਰੋਪੀ ਇਹ ਸਭ ਕੁਝ ਵਹਾਅ ਕੇ ਲੈ ਜਾਂਦੀ ਹੈ | ਸਰਕਾਰ ਵਲੋਂ ਇਨ੍ਹਾਂ ਕਿਸਾਨਾਂ ਦੇ ਜ਼ਖ਼ਮਾਂ 'ਤੇ ਮੱਲ੍ਹਮ ਲਗਾਉਣ ਦੀ ਕੋਸ਼ਿਸ਼ ਇਕ ਮੁਆਵਜ਼ੇ ਦੇ ਰੂਪ ਵਿਚ ਕੀਤੀ ਜਾਂਦੀ ਹੈ ਪਰ ਇਹ ਸਭ ਕੁਝ ਲੈਣ ਲਈ ਕਿਸਾਨਾਂ ਨੂੰ ਦਫ਼ਤਰਾਂ ਦੇ ਚੱਕਰ ਕੱਢਣੇ ਪੈਂਦੇ ਹਨ ਤੇ ਇਹ ਮੁਆਵਜ਼ਾ ਫਿਰ ਵੀ ਨਹੀਂ ਮਿਲਦਾ ਕਿ ਦੁਬਾਰਾ ਹੜ੍ਹ ਦੀ ਮਾਰ ਫੇਰ ਵੱਜ ਜਾਂਦੀ ਹੈ | ਪਿੰਡ ਕੁੱਤੀਵਾਲਾ, ਘੁੱਲੇਵਾਲਾ, ਸਭਰਾ ਆਦਿ ਪਿੰਡਾਂ ਦੇ ਸੈਂਕੜੇ ਕਿਸਾਨਾਂ ਦੀ ਇਹੀ ਹਾਲਤ ਹੈ ਕਿ ਪਿਛਲੇ ਸਾਲ ਹੋਈ ਬਰਬਾਦੀ ਦਾ ਮੁਆਵਜ਼ਾ ਅਜੇ ਤੱਕ ਨਹੀਂ ਮਿਲਿਆ ਕਿ ਹੁਣ ਫਿਰ ਹੜਾਂ ਦਾ ਪਾਣੀ ਫ਼ਸਲਾਂ ਨੂੰ ਵਹਾਅ ਕੇ ਲੈ ਗਿਆ | ਕਿਸਾਨ ਸਰਵਣ ਸਿੰਘ, ਬੀਰਾ ਸਿੰਘ, ਬਲਵੀਰ ਸਿੰਘ, ਸਾਹਿਬ ਸਿੰਘ, ਭਜਨ ਸਿੰਘ, ਨਰਿੰਦਰਜੀਤ ਸਿੰਘ, ਗੁਰਮੇਜ ਸਿੰਘ ਆਦਿ ਨੇ ਦੱਸਿਆ ਕਿ ਮੁਆਵਜ਼ਾ ਲੈਣ ਲਈ ਅਸੀਂ ਦਫ਼ਤਰਾਂ ਦੇ ਅਨੇਕਾਂ ਚੱਕਰ ਕੱਟੇ ਪਰ ਸਿਵਾਏ ਲਾਰਿਆਂ ਤੋਂ ਕੁਝ ਨਹੀਂ ਮਿਲਿਆ |
ਹਰੀਕੇ ਹੈੱਡ ਵਰਕਸ 'ਚ ਲਗਾਤਾਰ ਵੱਧ ਰਿਹੈ ਪਾਣੀ ਦਾ ਪੱਧਰ
ਬਿਆਸ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਬੀਤੇ ਕੱਲ੍ਹ ਤੋਂ ਲਗਾਤਾਰ ਵੱਧ ਰਿਹਾ ਹੈ | ਅੱਜ ਸਵੇਰੇ ਹੈੱਡ ਵਰਕਸ ਦੇ ਅੱਪ ਸਟਰੀਮ ਵਿਚ 54 ਹਜ਼ਾਰ ਕਿਊਸਿਕ ਪਾਣੀ ਦੀ ਆਮਦ ਸੀ, ਜੋ ਸ਼ਾਮ ਤੱਕ ਵੱਧ ਕੇ 68 ਹਜ਼ਾਰ ਕਿਊਸਕ ਹੋ ਗਿਆ ਹੈ | ਵਿਭਾਗ ਦੇ ਰੈਗੂਲੇਸ਼ਨ ਦਫ਼ਤਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਾਮ 4 ਵਜੇ 71 ਹਜ਼ਾਰ ਕਿਊਸਿਕ ਪਾਣੀ ਡਾਊਨ ਸਟਰੀਮ ਨੂੰ ਛੱਡਿਆ ਜਾ ਰਿਹਾ ਸੀ | ਵਿਭਾਗ ਮੁਤਾਬਿਕ ਜੇਕਰ ਡਾਊਨ ਸਟਰੀਮ ਨੂੰ 50 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾਂਦਾ ਹੈ ਤਾਂ ਲੋਅ ਫਲੱਡ ਐਲਾਨ ਹੋ ਜਾਂਦਾ ਹੈ | ਵਿਭਾਗ ਦੇ ਐੱਸ.ਡੀ.ਓ. ਮੁਕੇਸ਼ ਗੋਇਲ ਨੇ ਦੱਸਿਆ ਕਿ ਪਾਣੀ ਦਾ ਪੱਧਰ ਹੋਰ ਵਧਣ ਦੀ ਸੰਭਾਵਨਾ ਹੈ, ਕਿਉਂਕਿ ਰੋਪੜ ਹੈੱਡ ਵਰਕਸ ਤੋਂ 2 ਲੱਖ 40 ਹਜ਼ਾਰ ਕਿਊਸਿਕ ਪਾਣੀ ਜਾਰੀ ਕੀਤਾ ਗਿਆ ਹੈ ਜਿਸ ਦੀ ਕਿ 48 ਘੰਟਿਆਂ ਬਾਅਦ ਇਥੇ ਪੁੱਜਣ ਦੀ ਸੰਭਾਵਨਾ ਹੈ ਜਿਸ ਨਾਲ ਹਥਾੜ ਇਲਾਕੇ ਲਈ ਵੱਡਾ ਖ਼ਤਰਾ ਪੈਦਾ ਹੋ ਸਕਦਾ ਹੈ |

ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ ਕਾਬੂ

ਫਤਿਆਬਾਦ, 18 ਅਗਸਤ (ਹਰਵਿੰਦਰ ਸਿੰਘ ਧੂੰਦਾ)¸ ਪੁਲਿਸ ਚੌਕੀ ਫਤਿਆਬਾਦ ਦੇ ਇੰਚਾਰਜ ਇਕਬਾਲ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ 30 ਨਸ਼ੀਲੇ ਕੈਪਸੁਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ | ਚੌਕੀ ਇੰਚਾਰਜ ਇਕਬਾਲ ਸਿੰਘ ਨੇ ਦੱਸਿਆ ਕਿ ਪਿੰਡ ਖੁਵਾਸਪੁਰ ਲਾਗੇ ਨਹਿਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਅਰਥੀ ਫੂਕ ਮੁਜ਼ਾਹਰਾ

ਮੀਆਂਵਿੰਡ, 18 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਖਡੂਰ ਸਾਹਿਬ ਦੇ ਪ੍ਰਧਾਨ ਦਿਆਲ ਸਿੰਘ, ਸੂਬਾਈ ਆਗੂ ਸਵਿੰਦਰ ਸਿੰਘ ਚੁਤਾਲਾ, ਪ੍ਰੈੱਸ ਸਕੱਤਰ ਇਕਬਾਲ ਸਿੰਘ ਵੜਿੰਗ ਦੀ ਪ੍ਰਧਾਨਗੀ ਵਿਚ ਇਕ ਮੀਟਿੰਗ ਮੀਆਂਵਿੰਡ ...

ਪੂਰੀ ਖ਼ਬਰ »

ਭਾਰੀ ਮੀਂਹ ਪੈਣ ਕਾਰਨ ਵਰਾਂਡੇ ਦੀ ਛੱਤ ਡਿਗੀ

ਸ਼ਾਹਬਾਜਪੁਰ, 18 ਅਗਸਤ (ਪ੍ਰਦੀਪ ਬੇਗੇਪੁਰ)- ਬੀਤੇ ਦਿਨ ਹੋਈ ਲਗਾਤਾਰ ਪੂਰਾ ਦਿਨ ਬਾਰਿਸ਼ ਕਾਰਨ ਸਰਬਜੀਤ ਸਿੰਘ ਪੁੱਤਰ ਰਵੇਲ ਸਿੰਘ ਅਤੇ ਮਨਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਗੁਲਾਲੀਪੁਰ ਦੇ ਦੋ ਮੱਝਾਂ ਵਾਲੇ ਲਗਪਗ 100 ਫੁੱਟ ਲੰਮੇ ਵਰਾਂਡੇ ਦੀ ਛੱਤ ਡਿੱਗ ਪਈ | ...

ਪੂਰੀ ਖ਼ਬਰ »

ਕੰਬਾਈਨ ਸੰਘਰਸ਼ ਕਮੇਟੀ ਬਲਾਕ ਚੋਹਲਾ ਦੀ ਮੀਟਿੰਗ

ਚੋਹਲਾ ਸਾਹਿਬ, 18 ਅਗਸਤ (ਬਲਵਿੰਦਰ ਸਿੰਘ)- ਕੰਬਾਈਨ ਸੰਘਰਸ਼ ਕਮੇਟੀ ਬਲਾਕ ਚੋਹਲਾ ਸਾਹਿਬ ਦੀ ਮੀਟਿੰਗ ਬਲਾਕ ਪ੍ਰਧਾਨ ਜੁਗਰਾਜ ਸਿੰਘ ਰਾਣੀਵਲਾਹ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਚੋਹਲਾ ਸਾਹਿਬ ਵਿਖੇ ਹੋਈ | ਮੀਟਿੰਗ ਵਿਚ ਚੋਹਲਾ ਸਾਹਿਬ ਦੇ ਸਾਰੇ ਕੰਬਾਈਨ ਮਾਲਕਾਂ ...

ਪੂਰੀ ਖ਼ਬਰ »

ਪੰਜ ਵਿਅਕਤੀ ਅਦਾਲਤ ਵਲੋਂ ਭਗੌੜੇ ਕਰਾਰ

ਤਰਨ ਤਾਰਨ, 18 ਅਗਸਤ (ਹਰਿੰਦਰ ਸਿੰਘ)-ਅਦਾਲਤ 'ਚ ਚੱਲ ਰਹੇ ਕੇਸ ਦੌਰਾਨ ਹਾਜਰ ਨਾ ਹੋਣ 'ਤੇ ਅਦਾਲਤ ਨੇ ਪੰਜ ਵਿਅਕਤੀਆਂ ਨੂੰ ਭਗੌੜਾ ਕਰਾਰ ਦਿੱਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਠੱਠਾ, ਰਵਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਤੀਹਰੇ ਕਤਲ ਕਾਂਡ 'ਚ ਲੋੜੀਂਦੇ 2 ਵਿਅਕਤੀ ਪੁਲਿਸ ਵਲੋਂ ਕਾਬੂ

ਸਰਾਏਾ ਅਮਾਨਤ ਖਾਂ, 18 ਅਗਸਤ (ਨਰਿੰਦਰ ਸਿੰਘ ਦੋਦੇ)- ਪਿਛਲੇ ਦਿਨੀ ਥਾਣਾ ਸਰਾਏਾ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਢਾਲਾ ਵਿਖੇ ਇਕ ਨੌਜਵਾਨ ਵਲੋਂ ਆਪਣੇ ਪਿੰਡ ਦੀ ਹੀ ਲੜਕੀ ਨਾਲ ਪ੍ਰੇਮ ਵਿਆਹ ਕਰਾਉਣ ਕਾਰਨ ਲੜਕੀ ਪਰਿਵਾਰ ਅਤੇ ਰਿਸ਼ਤੇਦਾਰਾਂ ਵਲੋਂ ਅਣਖ ...

ਪੂਰੀ ਖ਼ਬਰ »

ਆਇਲਟਸ ਵਿਚੋਂ 5.5 ਬੈਂਡ ਵਾਲੇ ਵਿਦਿਆਰਥੀ ਯੂ.ਕੇ. 'ਚ ਬਣਾਉਣ ਆਪਣਾ ਭਵਿੱਖ-ਗੈਵੀ ਕਲੇਰ

ਤਰਨ ਤਾਰਨ, 18 ਅਗਸਤ (ਹਰਿੰਦਰ ਸਿੰਘ)- ਸਟੱਡੀ ਵੀਜ਼ੇ 'ਤੇ ਵਿਦੇਸ਼ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ ਇਸ ਸਮੇਂ ਯੂ.ਕੇ. ਸਭ ਤੋਂ ਵਧੀਆ ਅਤੇ ਬਿਹਤਰ ਵਿਕਲਪ ਹੈ ਜਿੱਥੇ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਨੌਕਰੀ ਤੇ ਪੱਕੇ ਹੋਣ ਦੇ ਕਈ ਮੌਕੇ ਉਪਲਬੱਧ ਹੋਣਗੇ | ਇਸ ...

ਪੂਰੀ ਖ਼ਬਰ »

ਵਿਆਹੁਤਾ ਦੀ ਬੀਤੇ ਦਿਨੀਂ ਅਚਾਨਕ ਹੋਈ ਮੌਤ

ਝਬਾਲ, 18 ਅਗਸਤ (ਸਰਬਜੀਤ ਸਿੰਘ)-ਥਾਣਾ ਝਬਾਲ ਅਧੀਨ ਪੈਦੇ ਪਿੰਡ ਛਿਛਰੇਵਾਲ ਵਿਖੇ ਇਕ ਵਿਆਹੁਤਾ ਦੀ ਮਾਨਸਿਕ ਪ੍ਰੇਸ਼ਾਨੀ ਕਾਰਨ ਪਿਛਲੇ ਦਿਨੀਂ ਅਚਾਨਕ ਮੌਤ ਹੋਣ 'ਤੇ ਪਿੰਡ 'ਚ ਸੋਗ ਦੀ ਲਹਿਰ ਬਣ ਗਈ | ਇਸ ਲੜਕੀ ਦੀ ਅਚਾਨਕ ਮੌਤ 'ਤੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਪੁੱਜੇ ...

ਪੂਰੀ ਖ਼ਬਰ »

ਥਾਣਾ ਖੇਮਕਰਨ ਦੇ ਮੁਖੀ ਨੇ ਖਿਡਾਰੀਆਂ ਨੂੰ ਨਸ਼ੇ ਤੇ ਹੋਰ ਸਮਾਜਿਕ ਬੁਰਾਈਆਂ ਤੋਂ ਸੁਚੇਤ ਕੀਤਾ

ਖੇਮਕਰਨ, 18 ਅਗਸਤ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ਅੰਦਰ ਨੌਜਵਾਨਾਂ ਅੰਦਰ ਖ਼ਾਸ ਕਰਕੇ ਨਸ਼ੇ ਦੇ ਵਧਦੇ ਜਾ ਰਹੇ ਰੁਝਾਨ ਤੋਂ ਚਿੰਤਤ ਸਮਾਜ, ਨੌਜਵਾਨਾਂ ਤੇ ਬੱਚਿਆਂ ਦੇ ਸਹਿਯੋਗ ਨਾਲ ਨਸ਼ੇ ਨੂੰ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਵਲੋਂ ਜਗ੍ਹਾ ਜਗ੍ਹਾ ਨੌਜਵਾਨਾਂ ...

ਪੂਰੀ ਖ਼ਬਰ »

ਬੱਚਿਆਂ ਨੂੰ ਸੁਧਾਰਨ ਲਈ ਮਾਤਾ-ਪਿਤਾ ਨੂੰ ਆਪਣਾ ਰਵੱਈਆ ਬਦਲਣ ਦੀ ਲੋੜ-ਪ੍ਰੋ: ਸਰਬਜੀਤ ਸਿੰਘ

ਪੱਟੀ, 18 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)¸ ਚੀਫ਼ ਖਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਚਾਰ ਮੁਹਿੰਮ ਦਾ ਆਗਾਜ਼ ਕੀਤਾ ਗਿਆ, ਜਿਸ ਦਾ ਮੁੱਖ ਮਕਸਦ ਵਿਦਿਆਰਥੀਆਂ, ਮਾਪਿਆਂ, ਅਧਿਆਪਕ ...

ਪੂਰੀ ਖ਼ਬਰ »

ਅਮੀਰਾਂ ਵਾਲੀ ਬਸਤੀ ਦੇ ਵਸਨੀਕਾਂ ਨੰੂ ਸੀਵਰੇਜ ਤੇ ਬਾਰਿਸ਼ ਦੇ ਪਾਣੀ ਤੋਂ ਜਲਦ ਮਿਲੇਗੀ ਰਾਹਤ- ਜੇ.ਈ.

ਪੱਟੀ, 18 ਅਗਸਤ (ਅਵਤਾਰ ਸਿੰਘ ਖਹਿਰਾ)- ਸਥਾਨਕ ਸ਼ਹਿਰ ਦੇ ਬੱਸ ਅੱਡੇ ਦੇ ਨਜ਼ੰਦੀਕ ਅਮੀਰਾਂ ਵਾਲੀ ਕਲੋਨੀ ਜੋ ਕਿ ਹਮੇਸ਼ਾਂ ਹੀ ਮੁਸ਼ਕਿਲਾਂ ਵਿਚ ਘਿਰੀ ਰਹੀ ਹੈ | ਜਦ ਵੀ ਬਰਸਾਤ ਹੁੁੰਦੀ ਹੈ ਤਾਂ ਸਾਰੀ ਕਾਲੋਨੀ ਵਿਚਲੇ ਘਰਾਂ ਅੰਦਰ ਪਾਣੀ ਦਾਖ਼ਲ ਹੋ ਜਾਂਦਾ ਹੈ ਜਿਸ ...

ਪੂਰੀ ਖ਼ਬਰ »

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਪ੍ਰਬੰਧ ਮੁਕੰਮਲ-ਨਵਤੇਜ ਸਿੰਘ

ਚੋਹਲਾ ਸਾਹਿਬ, 18 ਅਗਸਤ (ਬਲਵਿੰਦਰ ਸਿੰਘ)- ਆਉਣ ਵਾਲੇ 48 ਘੰਟਿਆਂ ਵਿਚ ਭਾਰੀ ਬਾਰਿਸ਼ ਹੋਣ ਦੇ ਖ਼ਦਸ਼ੇ ਅਤੇ ਭਾਖੜਾ ਡੈਮ ਤੋਂ ਵਾਧੂ ਪਾਣੀ ਛੱਡੇ ਜਾਣ ਕਾਰਨ ਦਰਿਆ ਬਿਆਸ ਦੇ ਨਾਲ ਲੱਗਦੇ ਪਿੰਡਾਂ ਅਤੇ ਮੰਡ ਖ਼ੇਤਰ ਵਿਚ ਰਹਿੰਦੇ ਲੋਕਾਂ ਦੀ ਸਹਾਇਤਾ ਲਈ ਜ਼ਿਲ੍ਹਾ ...

ਪੂਰੀ ਖ਼ਬਰ »

ਜੇਲ੍ਹ ਮੰਤਰੀ ਰੰਧਾਵਾ ਨੇ ਕੀਤਾ ਡੀ.ਐੱਸ.ਪੀ. ਜੇਲ੍ਹ ਵਿਜੈ ਕੁਮਾਰ ਨੂੰ ਸਨਮਾਨਿਤ

ਪੱਟੀ, 18 ਅਗਸਤ (ਅਵਤਾਰ ਸਿੰਘ ਖਹਿਰਾ)- ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸਬ ਜੇਲ੍ਹ ਪੱਟੀ ਦੇ ਡੀ.ਐੱਸ.ਪੀ. ਵਿਜੈ ਕੁਮਾਰ ਨੂੰ ਵਧੀਆ ਸੇਵਾਵਾਂ ਨਿਭਾਉਣ ਬਦਲੇ ਅਤੇ ਸਬ ਜੇਲ੍ਹ ਪੱਟੀ ਵਿਖੇ ਸੁਧਾਰ ਕਰਨ ਲਈ ਬੀਤੇ ਦਿਨੀਂ ਪ੍ਰਸੰਸਾ ਪੱਤਰ (ਕਲਾਸ-1) ਦੇ ਕੇ ...

ਪੂਰੀ ਖ਼ਬਰ »

ਸਾਡੇ ਪਰਿਵਾਰ ਦੇ ਮੈਂਬਰਾਂ 'ਤੇ ਝੂਠਾ ਪਰਚਾ ਦਰਜ ਕੀਤਾ ਗਿਆ ਹੈ-ਪੀੜਤ

ਗੋਇੰਦਵਾਲ ਸਾਹਿਬ, 18 ਅਗਸਤ (ਵਰਿੰਦਰ ਸਿੰਘ ਰੰਧਾਵਾ)¸ ਕੁਝ ਦਿਨ ਪਹਿਲਾਂ ਪਿੰਡ ਧੂੰਦਾ ਵਿਖੇ ਇਕ ਨੌਜਵਾਨ ਸਰਬਜੀਤ ਸਿੰਘ ਦੀ ਭੇਦਭਰੇ ਹਾਲਾਤ ਵਿਚ ਹੋਈ ਮੌਤ ਤੋਂ ਬਾਅਦ ਪੁਲਿਸ ਥਾਣਾ ਗੋਇੰਦਵਾਲ ਸਾਹਿਬ ਵਲੋਂ ਪਿੰਡ ਵਾਸੀਆਂ ਦੇ ਦਬਾਅ ਕਾਰਨ ਮਿ੍ਤਕ ਨੌਜਵਾਨ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈ ਕੇ ਕੀਤਾ ਅਮਨਦੀਪ ਹਸਪਤਾਲ ਦਾ ਉਦਘਾਟਨ

ਤਰਨ ਤਾਰਨ, 18 ਅਗਸਤ (ਹਰਿੰਦਰ ਸਿੰਘ)- ਇਲਾਕੇ ਦੇ ਲੋਕਾਂ ਨੂੰ ਆਧੁਨਿਕ ਸਹੂਲਤਾਂ ਉਨ੍ਹਾਂ ਦੇ ਘਰ ਦੇ ਕੋਲ ਹੀ ਮੁਹੱਈਆ ਕਰਵਾਉਣ ਦਾ ਟੀਚਾ ਲੈ ਕੇ ਚੱਲ ਰਹੇ ਉੱਤਰ ਭਾਰਤ ਦੇ ਸਭ ਤੋਂ ਆਧੁਨਿਕ ਹੈਲਥਕੇਅਰ ਗਰੁੱਪ ਅਮਨਦੀਪ ਹਸਪਤਾਲ ਸਮੂਹ ਵਲੋਂ ਤਰਨ ਤਾਰਨ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਕੁੱਲ ਹਿੰਦ ਖ਼ੇਤ ਮਜ਼ਦੂਰ ਯੂਨੀਅਨ ਕਮੇਟੀ ਦੀ ਚੋਣ

ਤਰਨ ਤਾਰਨ, 18 ਅਗਸਤ (ਹਰਿੰਦਰ ਸਿੰਘ)- ਪਿੰਡ ਗੋਹਲਵੜ੍ਹ ਵਿਖੇ ਕੁੱਲ ਹਿੰਦ ਖ਼ੇਤ ਮਜ਼ਦੂਰ ਯੂਨੀਅਨ ਦੀ ਚੋਣ ਸੁਖਵੰਤ ਸਿੰਘ ਗੋਹਲਵੜ੍ਹ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ 11 ਮੈਂਬਰੀ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਈ | ਇਸ ਚੋਣ ਵਿਚ ਸੁਖਵੰਤ ਸਿੰਘ ਗੋਹਲਵੜ੍ਹ ...

ਪੂਰੀ ਖ਼ਬਰ »

ਕਸ਼ਮੀਰ 'ਚ ਹੋ ਰਹੇ ਜ਼ੁਲਮ ਵਿਰੁੱਧ ਕਿਸਾਨ ਜਥੇਬੰਦੀ ਨੇ ਫੂਕਿਆ ਪੁਤਲਾ

ਪੱਟੀ, 18 ਅਗਸਤ (ਅਵਤਾਰ ਸਿੰਘ ਖਹਿਰਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੀ ਮੀਟਿੰਗ ਪਿੰਡ ਮਨਿਹਾਲਾ ਜੈ ਸਿੰਘ ਵਿਖੇ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਵਿਖੇ ਜ਼ੰੋਨ ਪੱਟੀ ਵਲੋਂ ਮੇਹਰ ਸਿੰਘ ਤਲਵੰਡੀ, ਗੁਰਸਾਹਿਬ ਸਿੰਘ ਪਹੂਵਿੰਡ, ਅਵਤਾਰ ਸਿੰਘ ...

ਪੂਰੀ ਖ਼ਬਰ »

550 ਸਾਲਾ ਸ਼ਤਾਬਦੀ ਨੂੰ ਸਮਰਪਿਤ 65ਵਾਂ ਗੁਰਮਤਿ ਸਮਾਗਮ

ਫਤਿਆਬਾਦ, 18 ਅਗਸਤ (ਹਰਵਿੰਦਰ ਸਿੰਘ ਧੂੰਦਾ)¸ ਗੁਰੂ ਨਾਨਕ ਦੇਵ ਜੀ ਦੇ ਪਿਤਾ ਪੁਰਖੀ ਨਗਰ ਪੱਠੇਵਿੰਡਪੁਰ (ਗੁਰਦੁਆਰਾ ਡੇਹਰਾ ਸਾਹਿਬ ਲੁਹਾਰ) ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਜੋ ਮਹਾਂ ਸ਼ਤਾਬਦੀ 1, 2, 3 ਨਵੰਬਰ 2019 ਨੂੰ ਬਾਬਾ ਲੱਖਾ ਸਿੰਘ ...

ਪੂਰੀ ਖ਼ਬਰ »

ਬਾਬਾ ਬਕਾਲਾ ਕਾਂਗਰਸ ਦੀ ਰੈਲੀ 'ਚ ਸ਼ਾਮਿਲ ਹੋਣ 'ਤੇ ਵਰਕਰਾਂ ਦਾ ਧੰਨਵਾਦ-ਹਰਪਾਲ ਸਿੰਘ

ਖਡੂਰ ਸਾਹਿਬ, 18 ਅਗਸਤ (ਰਸ਼ਪਾਲ ਸਿੰਘ ਕੁਲਾਰ)- ਗੁਰੂੁ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਿੰਡ ਜਲਾਲਾਬਾਦ ਨੂੰ 550 ਸਾਲਾ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਦਿੱਤੀ ਗਈ ਇਕ ਕਰੋੜ ਰੁਪਏ ਦੀ ਗ੍ਰਾਂਟ ਸਬੰਧਤ ਵਿਭਾਗ ਵਲੋਂ ਪੰਚਾਇਤ ਦਾ ਕੋਰਮ ਪੂਰਾ ਨਾ ਹੋਣ 'ਤੇ ...

ਪੂਰੀ ਖ਼ਬਰ »

ਬਾਬਾ ਸੁਰਜਨ ਸਾਹਿਬ ਦੇ ਜਨਮ ਦਿਵਸ ਦੇ ਸਬੰਧ 'ਚ ਜੋੜ ਮੇਲੇ ਦੀਆਂ ਤਿਆਰੀਆਂ ਸ਼ੁਰੂ

ਸ਼ਾਹਬਾਜ਼ਪੁਰ, 18 ਅਗਸਤ (ਪਰਦੀਪ ਬੇਗੇਪੁਰ)- ਗੁਰੂ ਅਰਜਨ ਦੇਵ ਜੀ ਦੇ ਅਨਿਨ ਸੇਵਕ ਧੰਨ ਧੰਨ ਬਾਬਾ ਸੁਰਜਨ ਸਾਹਿਬ ਦੇ 13 ਅੱਸੂ ਨੂੰ ਮਨਾਏ ਜਾਣ ਵਾਲੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸਥਾਨਕ ਗੁਰਦੁਆਰਾ ਬਾਬਾ ਸੁਰਜਨ ਜੀ ਵਿਖੇ ਸ਼ੁਰੂ ਹੋ ਚੁੱਕੀਆਂ ਹਨ | ਗੁਰਦੁਆਰਾ ...

ਪੂਰੀ ਖ਼ਬਰ »

ਅਮਰਪੁਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਗੋਇੰਦਵਾਲ ਸਾਹਿਬ, 18 ਅਗਸਤ (ਵਰਿੰਦਰ ਸਿੰਘ ਰੰਧਾਵਾ)¸ ਪ੍ਰਸਿੱਧ ਵਿਦਿਅਕ ਸੰਸਥਾ ਅਮਰਪੁਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਤੀਆਂ ਦਾ ਤਿਓਹਾਰ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਤੋਂ ਇਲਾਵਾ ਛੋਟੇ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਕੈਬਨਿਟ ਮੰਤਰੀ ਸਿੰਗਲਾ ਨਾਲ ਮੁਲਾਕਾਤ

ਮੀਆਂਵਿੰਡ, 18 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)¸ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਸਿੱਖਿਆ ਮੰਤਰੀ ਵਿਜੈ ਸਿੰਗਲਾ ਨਾਲ ਮੁਲਾਕਾਤ ਕੀਤੀ ਤੇ ਹਲਕੇ ਦੇ ਸਕੂਲਾਂ ਵਿਚ ਅਧਿਆਪਕਾਂ ਦੀਆਂ ਖ਼ਾਲੀ ਅਸਾਮੀਆਂ ਭਰਨ ਦੀ ਮੰਗ ਕੀਤੀ | ਇਸ ਸਬੰਧੀ ...

ਪੂਰੀ ਖ਼ਬਰ »

-ਮਾਮਲਾ ਮਜ਼ਦੂਰ ਨੂੰ ਜ਼ਖਮੀ ਕਰਨ ਦੇ ਬਾਵਜੂਦ ਕਾਰਵਾਈ ਨਾ ਕਰਨ ਦਾ- ਥਾਣਾ ਖਾਲੜਾ ਦਾ ਘਿਰਾਓ 28 ਨੂੰ

ਖਾਲੜਾ, 18 ਅਗਸਤ (ਜੱਜਪਾਲ ਸਿੰਘ)-ਥਾਣਾ ਖਾਲੜਾ ਅਧੀਨ ਪਿੰਡ ਡੱਲ ਦੇ ਇਕ ਮਜ਼ਦੂਰ ਨੂੰ ਝਗੜੇ ਵਿਚ ਸੱਟਾਂ ਲੱਗਣ ਦੇ ਬਾਵਜੂਦ ਪੁਲਿਸ ਵਲੋਂ ਕੋਈ ਇਨਸਾਫ਼ ਨਾ ਦੇਣ ਦੇ ਵਿਰੋਧ ਵਿਚ ਦਿਹਾਤੀ ਮਜ਼ਦੂਰ ਸਭਾ 28 ਅਗਸਤ ਨੂੰ ਥਾਣਾ ਖਾਲੜਾ ਦਾ ਘਿਰਾਓ ਕਰੇਗੀ | ਇਹ ਜਾਣਕਾਰੀ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਇਆ

ਤਰਨ ਤਾਰਨ, 18 ਅਗਸਤ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਇਕ ਲੜਕੀ ਨੂੰ ਭਜਾਉਣ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਸਰਹਾਲੀ ...

ਪੂਰੀ ਖ਼ਬਰ »

ਤਰਨ ਤਾਰਨ ਜ਼ੋਨ 2 ਦੇ ਸਕੂਲਾਂ ਦੀ ਮੀਟਿੰਗ ਹੋਈ

ਤਰਨ ਤਾਰਨ, 18 ਅਗਸਤ (ਹਰਿੰਦਰ ਸਿੰਘ)— ਤਰਨ ਤਾਰਨ ਜ਼ਿਲ੍ਹੇ ਜ਼ੋਨ 2 ਦੇ ਸਮੂਹ ਸਕੂਲਾਂ ਦੀ ਮੀਟਿੰਗ ਬੁਲਾਈ ਗਈ | ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਸਤਨਾਮ ਸਿੰਘ ਬਾਠ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਹਾਇਕ ਜ਼ਿਲ੍ਹਾ ਸਿੱਖਿਆ ਅਫ਼ਸਰ (ਖੇਡਾ) ਕੁਲਵਿੰਦਰ ਕੌਰ ਦੀ ...

ਪੂਰੀ ਖ਼ਬਰ »

ਪਿੰਡ ਖੱਬੇ ਡੋਗਰਾ 'ਚ ਕਿਸਾਨ ਜਥੇਬੰਦੀ ਦੀ 18 ਮੈਂਬਰੀ ਕਮੇਟੀ ਦੀ ਚੋਣ ਹੋਈ

ਤਰਨ ਤਾਰਨ, 18 ਅਗਸਤ (ਹਰਿੰਦਰ ਸਿੰਘ)— ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ ਦਾ ਇਕੱਠ ਪਿੰਡ ਖੱਬੇ ਡੋਗਰਾ ਦੇ ਗੁਰਦੁਆਰਾ ਸਾਹਿਬ ਵਿਚ ਕੀਤਾ ਗਿਆ | ਇਸ ਮੌਕੇ ਪਿੰਡ ਦੀ ਅਗਵਾਈ ਕਰਨ ਲਈ 18 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ ਜਿਸ ਵਿਚ ਕੁਲਬੀਰ ਸਿੰਘ ...

ਪੂਰੀ ਖ਼ਬਰ »

ਸੁਖਬੀਰ ਤੇ ਮਜੀਠੀਆ ਵਲੋਂ ਗੁਰਪ੍ਰੀਤ ਵਡਾਲੀ ਹਲਕਾ ਪੱਛਮੀ ਤੋਂ ਸਹਾਇਕ ਅਬਜ਼ਰਵਰ ਨਿਯੁਕਤ

ਛੇਹਰਟਾ, 17 ਅਗਸਤ (ਵਡਾਲੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਵਲੋਂ ਮਿਹਨਤੀ ਤੇ ਜੁਝਾਰੂ ਆਗੂ ਗੁਰਪ੍ਰੀਤ ਸਿੰਘ ਵਡਾਲੀ ਮੀਤ ਪ੍ਰਧਾਨ ਯੂਥ ਅਕਾਲੀ ਦਲ ਨੂੰ ਅੰਮਿ੍ਤਸਰ ਸ਼ਹਿਰੀ ਦੇ ਅਬਜ਼ਰਵਰ ਤੇ ...

ਪੂਰੀ ਖ਼ਬਰ »

ਪੰਜਾਬ ਤੋਂ ਵਿਦੇਸ਼ਾਂ 'ਚ ਗਏ ਨੌਜਵਾਨਾਂ ਦੇ ਮਾਪੇ ਹੁਣ ਬੁਢਾਪੇ ਦੀ ਡੰਗੋਰੀ ਤੋਂ ਹੋਣ ਲੱਗੇ ਵਾਂਝੇ

ਖਡੂਰ ਸਾਹਿਬ, 18 ਅਗਸਤ (ਰਸ਼ਪਾਲ ਸਿੰਘ ਕੁਲਾਰ)- ਇਕ ਸਮਾਂ ਸੀ ਜਦੋਂ ਪੰਜਾਬ ਦੇ ਕਿਸੇ ਵਿਰਲੇ ਵਾਂਝੇ ਪਿੰਡ ਤੋਂ ਕਿਸੇ ਵਿਅਕਤੀ ਦੇ ਵਿਦੇਸ਼ਾਂ ਵਿਚ ਗਏ ਹੋਣ ਦੀ ਕੰਨੀ ਖ਼ਬਰ ਪੈਂਦੀ ਸੀ ਪਰ ਹੁਣ ਤਾਂ ਪੰਜਾਬ ਤੋਂ ਵਿਦੇਸ਼ ਜਾਣ ਦੀ ਦੌੜ ਵਿਚ ਜਿਵੇਂ ਹੀਰ ਹੀ ਕਮਲੀ ਹੋਈ ...

ਪੂਰੀ ਖ਼ਬਰ »

ਕਿਲੇ ਮਹੱਲੇ ਵਾਲੇ ਛੱਪੜ ਦੀ ਚਾਰਦੀਵਾਰੀ ਛੱਪੜ 'ਚ ਡਿਗੀ

ਫਤਿਆਬਾਦ, 18 ਅਗਸਤ (ਹਰਵਿੰਦਰ ਸਿੰਘ ਧੂੰਦਾ) - ਕਸਬਾ ਫਤਿਆਬਾਦ ਸਥਿਤ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਦੇ ਪਿਛਲੇ ਪਾਸੇ ਜੋ ਛੱਪੜ ਕਿਲੇ ਮਹੱਲੇ ਵਿਚ ਪੈਂਦਾ ਹੈ ਤੇ ਜਿੱਥੇ ਪਿਛਲੇ ਦਿਨੀ ਟਰਾਂਸਫਾਰਮਰ ਵੀ ਡਿੱਗਾ ਸੀ, ਦੀ ਮਹਿਰੇ ਸਿੰਘਾਂ ਦੇ ਘਰਾਂ ਵਾਲੇ ਪਾਸੇ ਦੀ ...

ਪੂਰੀ ਖ਼ਬਰ »

ਚੌਕੀ ਇੰਚਾਰਜ ਰਾਜੋਕੇ ਵਲੋਂ ਜੀ.ਓ.ਜੀ. ਤੇ ਡੈਪੋ ਮੈਂਬਰਾਂ ਨਾਲ ਮੀਟਿੰਗ

ਖਾਲੜਾ, 18 ਅਗਸਤ (ਜੱਜਪਾਲ ਸਿੰਘ)- ਥਾਣਾ ਖਾਲੜਾ ਅਧੀਨ ਆਉਂਦੀ ਪੁਲਿਸ ਚੌਕੀ ਰਾਜੋਕੇ ਦੇ ਇੰਚਾਰਜ ਐੱਸ.ਆਈ. ਅੰਮਿ੍ਤਪਾਲ ਸਿੰਘ ਵਲੋਂ ਨਸ਼ਿਆਂ ਨੂੰ ਰੋਕਣ ਸਬੰਧੀ ਪਿੰਡ ਬਾਸਰਕੇ ਵਿਖੇ ਜੀ.ਓ.ਜੀ. ਅਤੇ ਡੈਪੋ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਐੱਸ.ਆਈ. ...

ਪੂਰੀ ਖ਼ਬਰ »

ਕਾਂਗਰਸ ਤੋਂ ਸਤਾਏ ਲੋਕ ਅਕਾਲੀ ਦਲ ਨੂੰ ਮੁੜ ਸੱਤਾ 'ਚ ਦੇਖਣ ਲਈ ਉਤਾਵਲੇ-ਮੰਨਾ

ਮੀਆਂਵਿੰਡ, 18 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਕਾਂਗਰਸ ਸਰਕਾਰ ਪਿਛਲੇ ਢਾਈ ਸਾਲ ਤੋਂ ਵੱਧ ਦਾ ਸਮਾਂ ਸੱਤਾ ਵਿਚ ਗੁਜ਼ਾਰ ਚੁੱਕੀ ਹੈ ਪਰ ਇਸ ਦੌਰਾਨ ਉਨ੍ਹਾਂ ਨੇ ਲੋਕ ਭਲਾਈ ਦਾ ਕੋਈ ਕੰਮ ਨਹੀਂ ਕੀਤਾ ਤੇ ਕਾਂਗਰਸ ਸਰਕਾਰ ਕੋਲੋਂ ਸਤਾਏ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ...

ਪੂਰੀ ਖ਼ਬਰ »

ਸੀ.ਬੀ.ਐੱਸ.ਈ. ਬੋਰਡ ਵਲੋਂ ਬਾਰ੍ਹਵੀਂ ਦੀ ਮਾਨਤਾ ਮਿਲਣ 'ਤੇ ਹਾਰਵਰਡ ਲੇਨ ਸਕੂਲ ਠੱਠਾ ਇਲਾਕੇ ਦੀ ਸਿਰਮੌਰ ਸੰਸਥਾ ਬਣੀ

ਝਬਾਲ, 18 ਅਗਸਤ (ਸੁਖਦੇਵ ਸਿੰਘ)— ਸਰਹੱਦੀ ਤੇ ਪੇਂਡੂ ਖ਼ੇਤਰ 'ਚ ਵਿੱਦਿਆ ਦਾ ਚਾਨਣ ਫੈਲਾਅ ਰਹੇ ਹਾਰਵਰਡਲੇਨ ਸੀਨੀਅਰ ਸਕੂਲ ਠੱਠਾ ਨੂੰ ਸੀ.ਬੀ.ਐੱਸ.ਈ. ਬੋਰਡ ਦਿੱਲੀ ਵਲੋਂ ਬਾਰ੍ਹਵੀਂ ਦੀ ਮਾਨਤਾ ਮਿਲਣ ਨਾਲ ਹੁਣ ਵਿਦਿਆਰਥੀਆਂ ਨੂੰ ਦੂਰ ਦੁਰਾਡੇ ਪੜ੍ਹਾਈ ਲਈ ਨਹੀਂ ...

ਪੂਰੀ ਖ਼ਬਰ »

ਜਸਵਿੰਦਰ ਸਿੰਘ ਸ਼ਾਹ ਕਾਂਗਰਸ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਣੇ

ਮੀਆਂਵਿੰਡ, 18 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)¸ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਜਸਵਿੰਦਰ ਸਿੰਘ ਸ਼ਾਹ ਮੀਆਂਵਿੰਡ ਨੂੰ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਵਧੀਆ ਸੇਵਾਵਾਂ ਬਦਲੇ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ...

ਪੂਰੀ ਖ਼ਬਰ »

ਭਾਈ ਗੁਰਦਾਸ ਜੀ ਦੀ ਯਾਦ 'ਚ ਗੁਰਮਤਿ ਸਮਾਗਮ

ਗੋਇੰਦਵਾਲ ਸਾਹਿਬ, 18 ਅਗਸਤ (ਵਰਿੰਦਰ ਸਿੰਘ ਰੰਧਾਵਾ)- ਸਿੱਖ ਧਰਮ ਦੇ ਮਹਾਨ ਵਿਆਖਿਆਕਾਰ ਭਾਈ ਸਾਹਿਬ ਭਾਈ ਗੁਰਦਾਸ ਜੀ ਦੀ ਯਾਦ ਨੂੰ ਸਮਰਪਿਤ ਇਕ ਮਹਾਨ ਗੁਰਮਤਿ ਸਮਾਗਮ ਸਥਾਨਕ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ਖ਼ੂਹ ਸਾਹਿਬ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 2 ਵਿਅਕਤੀ ਕਾਬੂ, ਇਕ ਫ਼ਰਾਰ

ਤਰਨ ਤਾਰਨ, 18 ਅਗਸਤ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ਵਿਅਕਤੀ ਫਰਾਰ ਹੋਣ 'ਚ ਕਾਮਯਾਬ ਹੋ ਗਿਆ | ਐੱਸ.ਐੱਸ.ਪੀ. ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਜ਼ਿਲ੍ਹਾ ਜਥੇਦਾਰਾਂ ਦੀ ਕਰੇਗਾ ਨਿਯੁਕਤੀ-ਸੰਘਾ

ਤਰਨ ਤਾਰਨ, 18 ਅਗਸਤ (ਹਰਿੰਦਰ ਸਿੰਘ)— ਸਿੱਖ ਸਟੂਡੈਂਟ ਫੈੱਡਰੇਸ਼ਨ ਸੰਘਾ ਦੇ ਪ੍ਰਧਾਨ ਕਸ਼ਮੀਰ ਸਿੰਘ ਸੰਘਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਆਉਂਦੇ ਹੀ ਕੁਝ ਦਿਨਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਸਮੁੱਚੇ ...

ਪੂਰੀ ਖ਼ਬਰ »

ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਬਰਸੀ ਪਿੰਡ ਭੂਰਾ ਕੋਹਨਾ ਵਿਖੇ ਮਨਾਈ

ਖੇਮਕਰਨ, 18 ਅਗਸਤ (ਰਾਕੇਸ਼ ਬਿੱਲਾ)- ਦਮਦਮੀ ਟਕਸਾਲ ਦੇ 13ਵੇਂ ਮੁਖੀ ਸਚਖੰਡ ਵਾਸੀ ਸੰਤ ਕਰਤਾਰ ਸਿੰਘ ਭਿੰਡਰਾਂਵਾਲਿਆਂ ਦੀ ਬਰਸੀ ਬੜੀ ਸ਼ਰਧਾ ਨਾਲ ਸੰਤਾਂ ਦੇ ਜੱਦੀ ਪਿੰਡ ਭੂਰਾ ਕੋਹਨਾ ਦੇ ਗੁਰਦੁਆਰਾ ਖ਼ਾਲਸਾ ਦਰਬਾਰ ਵਿਚ ਮਨਾਈ ਗਈ | ਅਖੰਡ ਪਾਠ ਦੇ ਭੋਗ ਉਪਰੰਤ ਸਿੱਖ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੇ ਹੜ੍ਹਾਂ ਨਾਲ ਨਜਿੱਠਣ ਦੇ ਦਾਅਵੇ ਖੋਖਲੇ : ਭਰੋਵਾਲ

ਫਤਿਆਬਾਦ, 18 ਅਗਸਤ (ਹਰਵਿੰਦਰ ਸਿੰਘ ਧੂੰਦਾ)- ਖਡੂਰ ਸਾਹਿਬ ਤਹਿਸੀਲ ਦੇ ਪਿੰਡ ਭਰੋਵਾਲ 'ਚੋਂ ਲੰਘਦੀ ਨਹਿਰ ਖਲਾਈ ਨਾ ਹੋਣ ਕਾਰਨ ਭਾਰੀ ਬਾਰਿਸ਼ ਦੇ ਪਹਿਲੇ ਹੱਲੇ ਕਾਰਨ ਪਾਣੀ ਦੀ ਝਾਲ ਨਾ ਝਲ ਸਕੀ ਜਿਸ ਕਾਰਨ ਨਹਿਰ ਵਿਚ 12 ਤੋਂ 15 ਫੁੱਟ ਚੌੜਾ ਪਾੜ ਪਿੰਡ ਵਾਲੇ ਪਾਸੇ ਨੂੰ ...

ਪੂਰੀ ਖ਼ਬਰ »

ਥਾਣਾ ਮੁਖੀ ਵਲੋਂ ਨਸ਼ਿਆਂ ਵਿਰੁੱਧ ਪਿੰਡ ਨਿਵਾਸੀਆਂ ਨਾਲ ਮੀਟਿੰਗ

ਸਰਾਏਾ ਅਮਾਨਤ ਖਾਂ, 18 ਅਗਸਤ (ਨਰਿੰਦਰ ਸਿੰਘ ਦੋਦੇ)- ਜ਼ਿਲ੍ਹਾ ਤਰਨ ਤਾਰਨ ਦੇ ਪੁਲਿਸ ਮੁਖੀ ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ 'ਤੇ ਥਾਣਾ ਮੁਖੀਆਂ ਵਲੋਂ ਪਿੰਡਾਂ ਵਿਚ ਨਸ਼ਾ ਤਸਕਰਾਂ ਖਿਲਾਫ਼ ਚਲਾਈ ਮੁਹਿੰਮ ਤਹਿਤ ਥਾਣਾ ਸਰਾਏਾ ਅਮਾਨਤ ਖਾਂ ਦੇ ਥਾਣਾ ਮੁਖੀ ਇੰਸ: ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਤੋਂ ਇਲਾਵਾ ਹੋਰ ਬੁਰਾਈਆਂ ਸਮਾਜ ਨੂੰ ਘੁੱਣ ਵਾਂਗ ਚੱਟ ਰਹੀਆਂ ਹਨ: ਪੰਚਾਇਤ ਧੂੰਦਾ

ਫਤਿਆਬਾਦ, 18 ਅਗਸਤ (ਹਰਵਿੰਦਰ ਸਿੰਘ ਧੂੰਦਾ)- ਪਿੰਡਾਂ ਵਿਚ ਕਿਸਾਨਾਂ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਕਰ ਰਹੇ ਆਵਾਰਾ ਪਸ਼ੂ ਜਿੱਥੇ ਕਿਸਾਨਾਂ ਦਾ ਆਰਥਿਕ ਤੌਰ 'ਤੇ ਨੁਕਸਾਨ ਕਰ ਰਹੇ ਹਨ, ਉੱਥੇ ਸੜਕਾਂ 'ਤੇ ਵੀ ਕਈ ਤਰ੍ਹਾਂ ਦੇ ਹਾਦਸਿਆਂ ਦਾ ਕਾਰਨ ਬਣ ਰਹੇ ਹਨ | ਇਸ ਤੋਂ ...

ਪੂਰੀ ਖ਼ਬਰ »

ਆਦੇਸ਼ ਅਗਨੀਹੋਤਰੀ ਨੂੰ ਵੱਖ-ਵੱਖ ਜਥੇਬੰਦੀਆਂ ਵਲੋਂ ਨਗਰ ਸੁਧਾਰ ਟਰੱਸਟ ਦਾ ਚੇਅਰਮੈਨ ਨਿਯੁਕਤ ਕਰਨ ਦੀ ਮੰਗ

ਤਰਨ ਤਾਰਨ, 18 ਅਗਸਤ (ਹਰਿੰਦਰ ਸਿੰਘ)-ਤਰਨ ਤਾਰਨ ਦੇ ਸੇਲ ਟੈਕਸ ਅਤੇ ਇਨਕਮ ਟੈਕਸ ਦੇ ਸੀਨੀਅਰ ਐਡਵੋਕੇਟ ਅਤੇ ਵੱਖ ਵੱਖ ਜਥੇਬੰਦੀਆਂ ਦੇ ਅਹੁਦਿਆਂ 'ਤੇ ਕੰਮ ਕਰ ਰਹੇ ਐਡਵੋਕੇਟ ਆਦੇਸ਼ ਅਗਨੀਹੋਤਰੀ ਨੂੰ ਵੱਖ-ਵੱਖ ਜਥੇਬੰਦੀਆਂ ਵਲੋਂ ਨਗਰ ਸੁਧਾਰ ਟਰੱਸਟ ਦਾ ਚੇਅਰਮੈਨ ...

ਪੂਰੀ ਖ਼ਬਰ »

ਪੁਲਿਸ ਥਾਣਾ ਗੋਇੰਦਵਾਲ ਸਾਹਿਬ ਵਲੋਂ ਕਰਵਾਈ ਨਸ਼ਾ ਵਿਰੋਧੀ ਮੀਟਿੰਗ ਵਿਚ ਨਹੀਂ ਪੁੱਜੇ ਲੋਕ

ਗੋਇੰਦਵਾਲ ਸਾਹਿਬ, 18 ਅਗਸਤ (ਵਰਿੰਦਰ ਸਿੰਘ ਰੰਧਾਵਾ)- ਪੁਲਿਸ ਥਾਣਾ ਗੋਇੰਦਵਾਲ ਸਾਹਿਬ ਵਿਖੇ ਨਸ਼ਾ ਵਿਰੋਧੀ ਕਰਵਾਈ ਜਾਣ ਵਾਲੀ ਮੀਟਿੰਗ ਵਾਰ ਵਾਰ ਮੁਲਤਵੀ ਹੋਣ ਤੋਂ ਬਾਅਦ ਸਥਾਨਕ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਵਿਖੇ ਕਰਵਾਈ ਗਈ ਪਰ ਸਥਾਨਕ ਪੁਲਸ ਪ੍ਰਸ਼ਾਸਨ ...

ਪੂਰੀ ਖ਼ਬਰ »

ਬੱਸਾਂ ਦੇ ਟਾਈਮ ਨੂੰ ਲੈ ਕੇ ਹੋਏ ਝਗੜੇ ਦਾ ਸਿਆਸਤ ਨਾਲ ਕੋਈ ਸਬੰਧ ਨਹੀਂ- ਕਸ਼ਮੀਰ ਸਿੰਘ

ਝਬਾਲ, 18 ਅਗਸਤ (ਸੁਖਦੇਵ ਸਿੰਘ)-ਬੀਤੇ ਦਿਨੀਂ ਅੱਡਾ ਝਬਾਲ ਵਿਖੇ ਬੱਸਾਂ ਦੇ ਟਾਈਮ ਨੂੰ ਲੈ ਕੇ ਦੋ ਧਿਰਾਂ ਵਿਚ ਹੋਏ ਝਗੜੇ ਦੌਰਾਨ ਲਵਪ੍ਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਬਹੋੜੂ ਵਲੋਂ ਥਾਣਾ ਝਬਾਲ ਵਿਖੇ ਦਰਜ ਕਰਵਾਏ ਬਿਆਨਾਂ ਦੇ ਆਧਾਰ 'ਤੇ ਦਰਜ ਕੀਤੇ ਗਏ ਪਰਚੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਪੱਟੀ ਵਿਚ ਰੋਟਾ ਵਾਇਰਸ ਵੈਕਸੀਅਨ ਦੀ ਸ਼ੁਰੂਆਤ

ਪੱਟੀ, 18 ਅਗਸਤ (ਅਵਤਾਰ ਸਿੰਘ ਖਹਿਰਾ)- ਸਿਵਲ ਸਰਜਨ ਤਰਨਤਾਰਨ ਡਾ. ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਐਮ.ਉ. ਡਾ. ਪ੍ਰੇਮ ਪਾਲ ਸਿੰਘ ਗਿੱਲ ਦੀ ਅਗਵਾਈ ਹੇਠ ਸਿਵਲ ਹਸਪਤਾਲ ਪੱਟੀ ਵਿਚ ਰੋਟਾ ਵਾਇਰਸ ਵੈਕਸੀਅਨ ਦੀ ਸ਼ੁਰੂਆਤ ਕੀਤੀ ਗਈ | ਡਾ. ਪ੍ਰੇਮ ਪਾਲ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਝਬਾਲ, 18 ਅਗਸਤ (ਸਰਬਜੀਤ ਸਿੰਘ)- ਪੂਰਨ ਬ੍ਰਹਮ ਗਿਆਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਤੱਪ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਭਾਦੋਂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮੈਨੇਜਰ ਗੁਰਾ ਸਿੰਘ ਦੀ ਦੇਖ ਰੇਖ ਹੇਠ ਸ਼ਰਧਾ ਭਾਵਨਾ ਨਾਲ ਮਨਾਇਆ ...

ਪੂਰੀ ਖ਼ਬਰ »

ਦੁੱਧ ਖਪਤਕਾਰ ਜਾਗਰੂਕਤਾ ਕੈਂਪ 'ਚ ਭਰੇ ਦੁੱਧ ਦੇ 30 ਸੈਂਪਲ

ਪੱਟੀ, 18 ਅਗਸਤ (ਅਵਤਾਰ ਸਿੰਘ ਖਹਿਰਾ)- ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਅਤੇ ਇੰਦਰਜੀਤ ਸਿੰਘ ਸਰਾਂ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ, ਪੰਜਾਬ ਡੇਅਰੀ ਵਿਕਾਸ ਬੋਰਡ ਦੇ ਦਿਸ਼ਾ ਨਿਰਦੇਸ਼ਾਂ ...

ਪੂਰੀ ਖ਼ਬਰ »

ਬਾਬਾ ਬਕਾਲਾ ਕਾਨਫਰੰਸ ਨੇ ਸਾਬਤ ਕਰ ਦਿੱਤਾ ਕਿ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹਨ: ਟੋਨੀ ਬ੍ਰਹਮਪੁਰਾ

ਫਤਿਆਬਾਦ, 18 ਅਗਸਤ (ਹਰਵਿੰਦਰ ਸਿੰਘ ਧੂੰਦਾ)- ਸ਼੍ਰੋਮਣੀ ਅਕਾਲੀ ਦੇ ਜੁਝਾਰੂ ਵਰਕਰਾਂ ਦਾ ਇਕ ਵੱਡਾ ਜਥਾ ਸਰਕਲ ਚੋਹਲਾ ਤੋਂ ਜਥੇ: ਗੁਰਬਚਨ ਸਿੰਘ ਕਰਮੂਵਾਲਾ ਅਤੇ ਸਰਕਲ ਮੁੰਡਾ ਪਿੰਡ ਤੋਂ ਗੁਰਿੰਦਰ ਸਿੰਘ ਟੋਨੀ ਭੱਠਿਆਂ ਵਾਲੇ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਪਿੰਡ ਬਹਾਦਰ ਨਗਰ ਦੇ 3 ਨੌਜਵਾਨਾਂ ਨੇ ਨਸ਼ਾ ਤਿਆਗਣ ਦੀ ਸਹੁੰ ਖਾਧੀ

ਖੇਮਕਰਨ/ਅਮਰਕੋਟ, 18 ਅਗਸਤ (ਬਿੱਲਾ, ਭੱਟੀ)- ਪੰਜਾਬ ਅੰਦਰ ਨਸ਼ਾ ਖ਼ਤਮ ਕਰਨ ਵਾਸਤੇ ਪਬਲਿਕ ਤੇ ਪੁਲਿਸ ਦਾ ਗਠਜੋੜ ਬਹੁਤ ਜ਼ਰੂਰੀ ਹੈ | ਆਮ ਜਨਤਾ ਦੇ ਸਹਿਯੋਗ ਤੋਂ ਬਿਨਾਂ ਕੁਝ ਨਹੀਂ ਕੀਤਾ ਜਾ ਸਕਦਾ | ਖ਼ਾਸ ਕਰਕੇ ਜੇਕਰ ਅਸੀਂ ਆਪਣੇ ਪਿੰਡਾਂ ਨੂੰ ਨਸ਼ਿਆਂ ਮੁਕਤ ਕਰਨਾ ਹੈ ...

ਪੂਰੀ ਖ਼ਬਰ »

ਸੱਟਾਂ ਮਾਰ ਕੇ ਕੀਤਾ ਗੰਭੀਰ ਜ਼ਖ਼ਮੀ

ਤਰਨ ਤਾਰਨ, 18 ਅਗਸਤ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਇਕ ਔਰਤ ਨਾਲ ਥੱਪੜ ਮਾਰਨ ਅਤੇ ਉਸ ਦੇ ਪਤੀ ਨਾਲ ਮਾਰਕੁੱਟ ਕਰਦਿਆਂ ਉਸ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ ਇਕ ਔਰਤ ਸਮੇਤ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ ...

ਪੂਰੀ ਖ਼ਬਰ »

ਦਰਗਾਹ ਬਾਬਾ ਸ਼ਾਹ ਮੁਰਾਦ ਵਿਖੇ ਸਾਲਾਨਾ ਮੇਲਾ

ਸੁਰ ਸਿੰਘ, 18 ਅਗਸਤ (ਧਰਮਜੀਤ ਸਿੰਘ)-ਸਥਾਨਕ ਪੱਤੀ ਨੰਗਲ ਕੀ ਸਥਿਤ ਦਰਗਾਹ ਬਾਬਾ ਸ਼ਾਹ ਮੁਰਾਦ (ਫ਼ਕੀਰਾਂਵਾਲੀ) ਵਿਖੇ ਕਸਬਾ ਵਾਸੀਆਂ ਵਲੋਂ ਸਾਲਾਨਾ ਮੇਲਾ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪ੍ਰਬੰਧਕਾਂ ਵਲੋਂ ਦਰਗਾਹ 'ਤੇ ਚਾਦਰ ਚੜ੍ਹਾਉਣ ਦੀ ਰਸਮ ਨਿਭਾਈ ਗਈ | ...

ਪੂਰੀ ਖ਼ਬਰ »

ਵਰਲਡ ਕੈਂਸਰ ਕੇਅਰ ਚੇਰੀਟੇਬਲ ਟਰੱਸਟ ਵਲੋਂ ਕੈਂਪ

ਅਮਰਕੋਟ, 18 ਅਗਸਤ (ਭੱਟੀ)- ਬੀਤੇ ਦਿਨੀਂ ਪਿੰਡ ਵਲਟੋਹਾ ਦੇ ਗੁਰਦੁਆਰਾ ਬਾਬਾ ਭਾਈ ਝਾੜੂ ਸਾਹਿਬ ਜੀ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸ਼ਤਾਬਦੀ ਨੂੰ ਸਮਰਪਿਤ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਅਤੇ ਐੱਨ.ਆਰ. ਵੀਰਾਂ ਦੇ ਸਹਿਯੋਗ ਨਾਲ ਸਰਹੱਦੀ ਇਲਾਕੇ 'ਚ ਪਹਿਲਾਂ ...

ਪੂਰੀ ਖ਼ਬਰ »

ਮਾਂ ਦੇ ਦੁੱਧ ਦੀ ਮਹੱਹਤਾ ਪ੍ਰਤੀ ਜਾਗਰੂਕ ਕੀਤਾ

ਖਡੂਰ ਸਾਹਿਬ, 18 ਅਗਸਤ (ਰਸ਼ਪਾਲ ਸਿੰਘ ਕੁਲਾਰ)- ਐੱਸ.ਐੱਮ.ਓ. ਖਡੂਰ ਸਾਹਿਬ ਡਾ: ਜੁਗਲ ਕੁਮਾਰ ਤੇ ਹੋਮਿਓਪੈਥਿਕ ਵਿਭਾਗ ਦੇ ਜ਼ਿਲ੍ਹਾ ਹੋਮਿਓਪੈਥੀ ਅਫ਼ਸਰ ਡਾ: ਬਲਿਹਾਰ ਸਿੰਘ ਦੀ ਯੋਗ ਅਗਵਾਈ ਹੇਠ ਸਾਂਝੇ ਤੌਰ 'ਤੇ ਸਥਾਨਕ ਸਬ-ਡਵੀਜ਼ਨਲ ਹਸਪਤਾਲ ਖਡੂਰ ਸਾਹਿਬ ਵਿਖੇ ਚੱਲ ...

ਪੂਰੀ ਖ਼ਬਰ »

ਭਿੱਖੀਵਿੰਡ ਤਹਿਸੀਲ ਬਦਲ ਕੇ ਡਿੱਬੀਪੁਰੇ ਲਿਜਾਣ ਵਿਰੁੱਧ ਧਰਨਾ 26 ਨੂੰ -ਐਕਸ਼ਨ ਕਮੇਟੀ

ਭਿੱਖੀਵਿੰਡ, 18 ਅਗਸਤ (ਬੌਬੀ)- ਤਹਿਸੀਲ ਹੈੱਡ ਕੁਆਰਟਰ ਬਦਲ ਕੇ ਪਿੰਡ ਡਿੱਬੀਪੁਰ 'ਚ ਖੜ੍ਹਨ ਸਬੰਧੀ ਸੰਘਰਸ਼ ਨੂੰ ਜਾਰੀ ਰਖਦਿਆਂ ਐਕਸ਼ਨ ਕਮੇਟੀ ਦੀ ਮੀਟਿੰਗ ਸੇਵਾ ਮੁਕਤ ਐੱਸ.ਪੀ. ਕਿਹਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਫੈਸਲਾ ਕੀਤਾ ਕਿ 26 ਅਗਸਤ ਨੂੰ ...

ਪੂਰੀ ਖ਼ਬਰ »

14 ਸਤੰਬਰ ਨੂੰ ਜ਼ਿਲ੍ਹੇ ਦੀਆਂ ਅਦਾਲਤਾਂ 'ਚ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ

ਤਰਨ ਤਾਰਨ, 18 ਅਗਸਤ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੀਆਂ ਸਾਰੀਆਂ ਦੀਵਾਨੀ ਅਤੇ ਫੌਜ਼ਦਾਰੀ ਅਦਾਲਤਾਂ 'ਚ 14 ਸਤੰਬਰ 2019 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ | ਇਹ ਜਾਣਕਾਰੀ ਦਿੰਦਿਆਂ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਸਕੱਤਰ ਤੇ ਚੀਫ਼ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX