ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  7 minutes ago
ਅੱਜ ਦਾ ਵਿਚਾਰ
ਲੁਧਿਆਣਾ ਚ 2 ਡਾਕਟਰਾਂ ਸਮੇਤ 4 ਮਰੀਜ ਕੋਰੋਨਾ ਪਾਜ਼ੀਟਿਵ ਪਾਏ ਗਏ
. . .  1 day ago
ਲੁਧਿਆਣਾ, 31 ਮਈ (ਸਲੇਮਪੁਰੀ) - ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੁਧਿਆਣਾ ਵਿੱਚ ਅੱਜ 4 ਹੋਰ ਮਰੀਜ਼ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਜਿਨ੍ਹਾਂ ਵਿਚ ਇੱਕ ਮਰੀਜ 82 ਸਾਲਾ ਉਮਰ ਦਾ ਹੈ ਜੋ ਆਪਣੀ ਦਿਲ ਦੀ ਬਿਮਾਰੀ ਦੇ ਇਲਾਜ ਦੇ ਸਬੰਧ ਵਿੱਚ ਮੋਹਨਦੇਈ ਓਸਵਾਲ...
ਨੌਜਵਾਨ ਵੱਲੋਂ ਜ਼ਹਰੀਲੀ ਚੀਜ਼ ਖਾਕੇ ਕੀਤੀ ਖੁਦਕੁਸ਼ੀ
. . .  1 day ago
ਘਨੌਲੀ,31 ਮਈ(ਜਸਵੀਰ ਸਿੰਘ ਸੈਣੀ )ਗੁਰੁ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦੇ ਨਜ਼ਦੀਕੀ ਪਿੰਡ ਨੂੰਹੋਂ ਵਿਖੇ ਇੱਕ 23 ਸਾਲਾ ਨੌਜਵਾਨ ਵੱਲੋਂ ਜ਼ਹਰੀਲੀ ਚੀਜ਼ ਖਾਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਚੌਕੀ ਘਨੌਲੀ ਦੇ ਇੰਚਾਰਜ ਜਸਮੇਰ ਸਿੰਘ ਨੇ ਉਕਤ ਮਾਮਲੇ ਦੀ ਪੁਸ਼ਟੀ ਕਰਦੇ...
ਪਠਾਨਕੋਟ ਵਿਖੇ 66 ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਸੀ.ਐਮ ਸਿਟੀ 'ਚ ਕੋਰੋਨਾ ਦੇ 2 ਹੋਰ ਮਾਮਲੇ ਆਏ ਸਾਹਮਣੇ
. . .  1 day ago
ਕਰਨਾਲ, 31 ਮਈ (ਗੁਰਮੀਤ ਸਿੰਘ ਸੱਗੂ) – ਸੀ.ਐਮ.ਸਿਟੀ ਵਿਖੇ ਅੱਜ ਦੋ ਹੋਰ ਕੋਰੋਨਾ ਮਾਮਲੇ ਸਾਹਮਣੇ ਆਉਣ ਤੋ ਬਾਅਦ ਇੱਥੇ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 52 ਹੋ ਗਈ ਹੈ ਜਿਨ੍ਹਾਂ ਵਿਚੋ 22 ਪੀੜਤ ਠੀਕ ਹੋ ਕੇ ਆਪਣੇ ਘਰਾਂ ਨੂੰ ਚਲੇ ਗਏ ਹਨ ਜਦਕਿ 31 ਪੀੜਤਾਂ ਦਾ ਇਲਾਜ ਕੀਤਾ ਜਾ ਰਿਹਾ...
ਹਿਮਾਚਲ ਪੁਲਿਸ ਵੱਲੋਂ 45 ਲੱਖ ਦੀ ਭੁੱਕੀ ਬਰਾਮਦ
. . .  1 day ago
ਊਨਾ, 31 ਮਈ - ਹਿਮਾਚਲ ਪੁਲਿਸ ਨੇ ਊਨਾ ਦੇ ਹਰੋਲੀ ਇਲਾਕੇ 'ਚੋਂ 45 ਲੱਖ ਰੁਪਏ ਦੀ ਭੁੱਕੀ ਬਰਾਮਦ...
ਪੱਛਮੀ ਬੰਗਾਲ 'ਚ ਕੋਰੋਨਾ ਕਾਰਨ ਅੱਜ 8 ਮੌਤਾਂ
. . .  1 day ago
ਕੋਲਕਾਤਾ, 31 ਮਈ - ਪੱਛਮੀ ਬੰਗਾਲ 'ਚ ਕੋਰੋਨਾ ਕਾਰਨ ਅੱਜ 8 ਮੌਤਾਂ ਹੋਈਆਂ ਹਨ, ਜਦਕਿ 371 ਨਵੇਂ ਮਾਮਲੇ ਸਾਹਮਣੇ ਆਏ ਹਨ। ਸੂਬੇ 'ਚ ਹੁਣ ਤੱਕ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 5501 ਤੇ ਮੌਤਾਂ ਦੀ ਗਿਣਤੀ...
ਰੇਲਵੇ ਕੱਲ੍ਹ ਤੋਂ ਚਲਾਏਗਾ 200 ਪੈਸੇਂਜਰ ਟਰੇਨਾਂ
. . .  1 day ago
ਨਵੀਂ ਦਿੱਲੀ, 31 ਮਈ - ਕੋਰੋਨਾ ਵਾਇਰਸ ਦੇ ਚੱਲਦਿਆਂ ਲੱਗੇ ਲਾਕਡਾਊਨ ਦੌਰਾਨ ਰੇਲਵੇ ਵੱਲੋਂ ਕੱਲ੍ਹ ਤੋਂ 200 ਪੈਸੇਂਜਰ ਟਰੇਨਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਟਰੇਨਾਂ ਵਿਚ 1.45 ਲੱਖ ਤੋਂ ਵੱਧ ਯਾਤਰੀ ਸਫ਼ਰ ਕਰਨਗੇ, ਜਦਕਿ 25,82,671 ਯਾਤਰੀਆਂ...
ਪੰਜਾਬ 'ਚ ਅੱਜ ਕੋਰੋਨਾ ਦੇ 30 ਮਾਮਲੇ ਆਏ ਸਾਹਮਣੇ
. . .  1 day ago
ਚੰਡੀਗੜ੍ਹ, 31 ਮਈ - ਪੰਜਾਬ 'ਚ ਅੱਜ ਕੋਰੋਨਾ ਵਾਇਰਸ ਦੇ 30 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 2263 ਹੋ ਗਈ। ਸੂਬੇ 'ਚ ਹੁਣ...
ਦਿੱਲੀ-ਆਦਮਪੁਰ ਸਪਾਈਸ ਜੈੱਟ ਦੀ ਉਡਾਣ ਅੱਜ ਵੀ ਰੱਦ
. . .  1 day ago
ਆਦਮਪੁਰ, 31 ਮਈ (ਰਮਨ ਦਵੇਸਰ) - ਆਦਮਪੁਰ ਤੋਂ ਦਿੱਲੀ ਆਉਣ-ਜਾਣ ਵਾਲੀ ਸਪਾਈਸ ਜੈੱਟ ਦੀ ਉਡਾਣ 1 ਜੂਨ ਨੂੰ ਰੱਦ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਦੋ ਮਹੀਨੇ ਬਾਅਦ ਇਹ ਉਡਾਣ 26 ਮਈ ਨੂੰ ਸ਼ੁਰੂ ਹੋਈ ਸੀ ਪਰ ਉਸ ਤੋਂ ਬਾਅਦ ਇਹ ਉਡਾਣ ਰੋਜ਼ਾਨਾ ਹੀ ਰੱਦ ਕੀਤੀ ਜਾ ਰਹੀ ਹੈ। ਹੁਣ ਇਹ ਉਡਾਣ...
ਤਾਮਿਲਨਾਡੂ 'ਚ ਕੋਰੋਨਾ ਕਾਰਨ ਅੱਜ 13 ਮੌਤਾਂ
. . .  1 day ago
ਚੇਨਈ, 31 ਮਈ - ਤਾਮਿਲਨਾਡੂ 'ਚ ਕੋਰੋਨਾ ਵਾਇਰਸ ਕਾਰਨ ਅੱਜ 13 ਮੌਤਾਂ ਹੋਈਆਂ ਹਨ ਜਦਕਿ 1149 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਸੂਬੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 22,333 ਹੋ ਗਈ ਹੈ ਤੇ ਹੁਣ ਤੱਕ ਕੋਰੋਨਾ ਕਾਰਨ 173 ਮੌਤਾਂ ਹੋਈਆਂ ਹਨ। ਇਸ...
ਗੈਰ ਕਾਨੂੰਨੀ ਤਰੀਕੇ ਨਾਲ ਦੇਸੀ ਸ਼ਰਾਬ ਦਾ ਜ਼ਖ਼ੀਰਾ ਲਿਜਾ ਰਹੇ 2 ਟਰੱਕ ਕਾਬੂ
. . .  1 day ago
ਸ੍ਰੀ ਹਰਗੋਬਿੰਦਪੁਰ, 31 ਮਈ (ਕੰਵਲਜੀਤ ਸਿੰਘ ਚੀਮਾ) - ਈ.ਟੀ.ਓ ਐਕਸਾਈਜ਼ ਵਿਭਾਗ ਤੇ ਇੰਸਪੈਕਟਰ ਐਕਸਾਈਜ਼ ਵਿਭਾਗ ਨੇ ਪੁਲਿਸ ਪਾਰਟੀ ਸਮੇਤ ਬੀਤੀ ਰਾਤ ਹਲਕਾ ਸ੍ਰੀ ਹਰਗੋਬਿੰਦਪੁਰ ਵਿਖੇ ਹਰਚੋਵਾਲ ਨੇੜੇ ਨਾਕੇਬੰਦੀ ਦੌਰਾਨ ਗੈਰ ਕਾਨੂੰਨੀ ਤਰੀਕੇ ਨਾਲ ਦੇਸੀ ਸ਼ਰਾਬ ਦਾ ਜ਼ਖ਼ੀਰਾ ਲਿਜਾ ਰਹੇ 2 ਟਰੱਕ ਕਾਬੂ ਕੀਤੇ ਹਨ। ਟਰੱਕ...
ਰੇਲਵੇ ਨੇ ਹੁਣ ਤੱਕ ਚਲਾਈਆਂ 4050 'ਸ਼੍ਰਮਿਕ ਸਪੈਸ਼ਲ ਟਰੇਨਾਂ' - ਚੇਅਰਮੈਨ ਰੇਲਵੇ ਬੋਰਡ
. . .  1 day ago
ਨਵੀਂ ਦਿੱਲੀ, 31 ਮਈ - ਰੇਲਵੇ ਬੋਰਡ ਦੇ ਚੇਅਰਮੈਨ ਵਿਨੋਦ ਕੁਮਾਰ ਯਾਦਵ ਨੇ ਦੱਸਿਆ ਕਿ ਰੇਲਵੇ ਨੇ 1 ਮਈ ਤੋਂ 'ਸ਼੍ਰਮਿਕ ਸਪੈਸ਼ਲ ਟਰੇਨਾਂ' ਚਲਾਈਆਂ ਸਨ ਤੇ ਹੁਣ ਤੱਕ 4050 ਟਰੇਨਾਂ ਚਲਾਈਆਂ ਗਈਆਂ ਹਨ, ਜਿਨ੍ਹਾਂ ਰਾਹੀਂ 54 ਲੱਖ ਤੋਂ ਵੱਧ ਪ੍ਰਵਾਸੀ ਮਜ਼ਦੂਰ ਆਪਣੇ ਆਪਣੇ ਸੂਬਿਆਂ ਤੱਕ ਪਹੁੰਚੇ ਹਨ। ਸਭ ਤੋਂ ਵੱਧ...
ਜਲੰਧਰ ’ਚ ਮਿਲਿਆ ਕੋਰੋਨਾ ਪੀੜਤ ਇਕ ਹੋਰ ਮਰੀਜ਼, ਗਿਣਤੀ ਹੋਈ 251
. . .  1 day ago
ਜਲੰਧਰ, 31 ਮਈ (ਐੱਮ. ਐੱਸ. ਲੋਹੀਆ) - ਜਲੰਧਰ ’ਚ ਅੱਜ ਕੋਰੋਨਾ ਪੀੜਤ ਇਕ ਹੋਰ ਮਰੀਜ਼ ਦੇ ਮਿਲਣ ਨਾਲ ਗਿਣਤੀ ਵੱਧ ਕੇ 251 ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਅੱਜ ਪਾਜ਼ੀਟਿਵ ਆਇਆ 51 ਸਾਲ ਦਾ ਵਿਅਕਤੀ ਡਿਫੈਂਸ ਕਾਲੋਨੀ ਦਾ ਰਹਿਣ ਵਾਲਾ ਹੈ, ਇਹ ਪਹਿਲਾਂ ਪਾਜ਼ੀਟਿਵ ਆਏ ਲਾਜਪਤ ਨਗਰ ਦੇ ਰਹਿਣ ਵਾਲੇ ਵਿਅਕਤੀ ਦੇ ਸੰਪਰਕ ’ਚ ਸੀ। ਇਸ ਤੋਂ ਇਲਾਵਾ...
ਉੱਤਰਾਖੰਡ ਦੇ ਮੰਤਰੀ, ਪਰਿਵਾਰ ਤੇ ਸਟਾਫ਼ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  1 day ago
ਦੇਹਰਾਦੂਨ, 31 ਮਈ - ਉੱਤਰਾਖੰਡ ਦੇ ਇੱਕ ਕੈਬਨਿਟ ਮੰਤਰੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਮੰਤਰੀ ਦੇ ਪਰਿਵਾਰਕ ਮੈਂਬਰਾਂ ਅਤੇ ਸਟਾਫ਼ ਮੈਂਬਰਾਂ ਸਮੇਤ 22 ਜਣਿਆਂ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਸੂਬੇ ਦੇ ਮੁੱਖ ਸਕੱਤਰ ਉੱਤਪਲ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 31 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਕੋਰੋਨਾ ਦੇ ਅੱਜ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਜ਼ਿਲ੍ਹੇ 'ਚ ਹੁਣ ਤੱਕ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 392 ਹੋ ਚੁੱਕੀ ਹੈ, ਜਿਨ੍ਹਾਂ 'ਚੋਂ 310 ਡਿਸਚਾਰਜ ਹੋ ਚੁੱਕੇ ਹਨ ਤੇ 75 ਦਾਖਲ ਹਨ, ਜਦਕਿ 7 ਜਣਿਆਂ...
ਮਹਾਰਾਸ਼ਟਰ 'ਚ ਵੀ 30 ਜੂਨ ਤੱਕ ਵਧੀ ਤਾਲਾਬੰਦੀ
. . .  1 day ago
ਮੁੰਬਈ, 31 ਮਈ - ਮਹਾਰਾਸ਼ਟਰ ਸਰਕਾਰ ਨੇ ਸੂਬੇ 'ਚ ਤਾਲਾਬੰਦੀ 30 ਜੂਨ ਤੱਕ ਵਧਾ ਦਿੱਤੀ ਹੈ। ਇਸ ਦੌਰਾਨ ਲੋੜੀਂਦੀਆਂ ਗਤੀਵਿਧੀਆਂ ਨੂੰ ਛੱਡ ਕੇ ਹਰ ਤਰਾਂ ਦੀ ਆਵਾਜਾਈ 'ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸਖ਼ਤੀ...
148 ਯਾਤਰੀਆਂ ਨੇ ਲੈ ਕੇ ਰਿਆਦ ਤੋਂ ਹੈਦਰਾਬਾਦ ਲਈ ਏਅਰ ਇੰਡੀਆ ਦੀ ਉਡਾਣ ਰਵਾਨਾ
. . .  1 day ago
ਨਵੀਂ ਦਿੱਲੀ, 31 ਮਈ - ਕੋਰੋਨਾ ਦੇ ਚੱਲਦਿਆਂ ਵਿਦੇਸ਼ਾਂ 'ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਵੰਦੇ ਭਾਰਤ ਮਿਸ਼ਨ ਦੇ ਤਹਿਤ ਕਿੰਗ ਖ਼ਾਲਿਦ ਕੌਮਾਂਤਰੀ ਹਵਾਈ ਅੱਡਾ ਰਿਆਦ ਤੋਂ 143 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਉਡਾਣ ਹੈਦਰਾਬਦ ਲਈ ਰਵਾਨਾ ਹੋ ਗਈ ਹੈ। ਇਸ ਦੀ ਜਾਣਕਾਰੀ ਰਿਆਦ ਸਥਿਤ...
ਬਿਹਾਰ ਦੇ ਕੰਟੇਨਮੈਂਟ ਜ਼ੋਨਸ 'ਚ 30 ਤੱਕ ਵਧਾਇਆ ਗਿਆ ਲਾਕਡਾਊਨ
. . .  1 day ago
ਪਟਨਾ, 31 ਮਈ - ਬਿਹਾਰ ਦੇ ਕੰਟੇਨਮੈਂਟ ਜ਼ੋਨਸ 'ਚ 30 ਜੂਨ ਤੱਕ ਲਾਕਡਾਊਨ ਵਧਾ ਦਿੱਤਾ ਗਿਆ ਹੈ। ਇਸ ਦੀ ਸੂਬੇ ਦੇ ਗ੍ਰਹਿ ਮੰਤਰਾਲੇ ਨੇ...
ਚੰਡੀਗੜ੍ਹ 'ਚ 40 ਸਾਲਾ ਇੱਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  1 day ago
ਚੰਡੀਗੜ੍ਹ, 31 ਮਈ (ਮਨਜੋਤ) - ਪੀ.ਜੀ.ਆਈ ਤੋਂ ਮਿਲੀ ਰਿਪੋਰਟ ਅਨੁਸਾਰ ਚੰਡੀਗੜ੍ਹ ਵਿਖੇ 40 ਸਾਲਾ ਇੱਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਕੋਰੋਨਾ ਪੀੜਤ ਵਿਅਕਤੀ...
ਚੰਡੀਗੜ੍ਹ 'ਚ 27 ਸਾਲਾ ਲੜਕੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  1 day ago
ਚੰਡੀਗੜ੍ਹ, 31 ਮਈ (ਮਨਜੋਤ) - ਕੈਨੇਡਾ ਤੋਂ ਚੰਡੀਗੜ੍ਹ ਆਈ 27 ਸਾਲਾ ਲੜਕੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਉਕਤ ਲੜਕੀ ਕੈਨੇਡਾ ਪੜਾਈ ਕਰ ਹੀ ਹੈ ਤੇ ਉਸ ਦਾ ਪਰਿਵਾਰ ਇੱਥੇ ਰਹਿੰਦਾ ਹੈ ਜੋ ਕਿ ਪਿਛਲੇ ਦਿਨੀਂ ਕੈਨੇਡਾ ਤੋਂ ਚੰਡੀਗੜ੍ਹ ਆਈ...
ਉਡੀਸ਼ਾ 'ਚ ਅੱਜ ਕੋਰੋਨਾ ਦੇ 129 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਭੁਵਨੇਸ਼ਵਰ, 31 ਮਈ - ਉਡੀਸ਼ਾ 'ਚ ਕੋਰੋਨਾ ਵਾਇਰਸ ਦੇ ਅੱਜ 129 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 1948...
ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 98 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਹੈਦਰਾਬਾਦ, 31 ਮਈ - ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 98 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 3042 ਹੋ ਚੁੱਕੀ ਹੈ। ਸੂਬੇ 'ਚ ਕੋਰੋਨਾ ਕਾਰਨ...
ਕੋਰੋਨਾ ਵਾਇਰਸ ਕਾਰਨ ਦਿੱਲੀ 'ਚ ਪੁਲਿਸ ਮੁਲਾਜ਼ਮ ਦੀ ਮੌਤ
. . .  1 day ago
ਨਵੀਂ ਦਿੱਲੀ, 31 ਮਈ - ਦਿੱਲੀ ਪੁਲਿਸ ਅਨੁਸਾਰ ਦਿੱਲੀ ਪੁਲਿਸ ਦਾ 52 ਸਾਲਾ ਜਵਾਨ ਜੋ ਕਿ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਸੀ। ਉਸ ਦੀ...
ਅਸਮ 'ਚ ਅੱਜ ਕੋਰੋਨਾ ਦੇ 56 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਗੁਹਾਟੀ, 31 ਮਈ - ਅਸਮ ਦੇ ਸਿਹਤ ਮੰਤਰੀ ਹੇਮੰਤ ਬਿਸਵਾ ਸ਼ਰਮਾ ਨੇ ਦੱਸਿਆ ਕਿ ਅਸਮ 'ਚ ਕੋਰੋਨਾ ਵਾਇਰਸ ਦੇ ਅੱਜ 56 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 1272 ਹੋ ਗਈ ਹੈ। ਸੂਬੇ 'ਚ ਕੋਰੋਨਾ ਕਾਰਨ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਭਾਦੋਂ ਸੰਮਤ 551

ਬਰਨਾਲਾ

ਨਹਿਰ 'ਚ ਡੁੱਬੇ ਮਹਿਲ ਕਲਾਂ ਦੇ ਨੌਜਵਾਨ ਦੀ ਲਾਸ਼ ਤੀਸਰੇ ਦਿਨ ਗਹਿਲ ਪੁਲ ਤੋਂ ਮਿਲੀ

ਮਹਿਲ ਕਲਾਂ, 18 ਅਗਸਤ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਚੰਨਣਵਾਲ)-ਕੁਝ ਦਿਨ ਪਹਿਲਾਂ ਨਹਾਉਂਦੇ ਸਮੇਂ ਬਠਿੰਡਾ ਬਰਾਂਚ ਨਹਿਰ 'ਚ ਡੁੱਬੇ ਪਿੰਡ ਮਹਿਲ ਕਲਾਂ ਸੋਢੇ ਦੇ ਕਿਸਾਨ ਪਰਿਵਾਰ ਨਾਲ ਸਬੰਧਿਤ ਇਕ 17 ਸਾਲਾ ਨੌਜਵਾਨ ਦੀ ਲਾਸ਼ ਅੱਜ ਤੀਸਰੇ ਦਿਨ ਪਿੰਡ ਗਹਿਲ, ਨਹਿਰ ਦੇ ਪੁਲ਼ ਤੋਂ ਬਰਾਮਦ ਹੋਣ ਦਾ ਪਤਾ ਲੱਗਿਆ ਹੈ | ਇਸ ਸਬੰਧੀ ਐਸ.ਐੱਚ.ਓ. ਮੋਹਰ ਸਿੰਘ ਨੇ ਦੱਸਿਆ ਕਿ ਨੌਜਵਾਨ ਇੰਦਰਜੀਤ ਸਿੰਘ (17) ਪੁੱਤਰ ਬਲਦੇਵ ਸਿੰਘ ਟਿਵਾਣਾ ਆਪਣੇ 8 ਸਾਥੀਆਂ ਸਮੇਤ ਬੀਤੀ 16 ਅਗਸਤ ਨੂੰ ਨਾਨਕਸਰ ਕਲੇਰਾਂ (ਜਗਰਾਉਂ) ਤੋਂ ਵਾਪਸ ਪਰਤਦੇ ਸਮੇਂ ਚੱਕ ਦਾ ਪੁਲ਼ (ਬਠਿੰਡਾ ਬਰਾਂਚ ਨਹਿਰ) 'ਤੇ ਰੁਕ ਗਿਆ | ਸਵੇਰੇ 10 ਵਜੇ ਦੇ ਕਰੀਬ ਨਹਿਰ 'ਚ ਨਹਾਉਣ ਸਮੇਂ ਉਹ ਤੇਜ਼ ਪਾਣੀ ਦੇ ਵਹਾਅ 'ਚ ਰੁੜ੍ਹ ਗਿਆ ਸੀ | ਇਸ ਸਬੰਧੀ ਸੂਚਨਾ ਮਿਲਦੇ ਹੀ ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ, ਡੀ.ਐਸ.ਪੀ.ਰਵਿੰਦਰ ਸਿੰਘ ਢਿੱਲੋਂ ਵਲੋਂ ਭੇਜੀ ਐਨ.ਡੀ.ਆਰ.ਐਫ.ਟੀਮ ਵਲੋਂ ਇੰਸਪੈਕਟਰ ਹਰੀ ਓਮ ਦੀ ਅਗਵਾਈ 'ਚ ਇੰਦਰਜੀਤ ਸਿੰਘ ਦੀ ਭਾਲ਼ ਸ਼ੁਰੂ ਕੀਤੀ ਗਈ ਸੀ | ਅੱਜ ਤੀਸਰੇ ਦਿਨ ਘਟਨਾ ਸਥਾਨ ਤੋਂ 8 ਅੱਠ ਕਿੱਲੋਮੀਟਰ ਦੀ ਦੂਰੀ 'ਤੇ ਨਹਿਰ ਦੇ ਪੁਲ ਪਿੰਡ ਗਹਿਲ ਨੇੜੇ ਲਾਸ਼ ਤੈਰਦੀ ਹੋਈ ਦਿਖਾਈ ਦਿੱਤੀ ਤਾਂ ਐਨ.ਡੀ.ਆਰ.ਐਫ. ਟੀਮ ਵਲੋਂ ਲਾਸ਼ ਨੂੰ ਸਰਪੰਚ ਮਹਿਲ ਕਲਾਂ ਬਲੌਰ ਸਿੰਘ ਤੋਤੀ, ਸਮਾਜ ਸੇਵੀ ਸਰਬਜੀਤ ਸਿੰਘ ਸ਼ੰਭੂ ਆਦਿ ਮੁਹਤਬਰਾਂ ਦੀ ਹਾਜ਼ਰੀ 'ਚ ਬਾਹਰ ਕੱਢਿਆ ਗਿਆ | ਪਰਿਵਾਰਿਕ ਮੈਂਬਰਾਂ ਵਲੋਂ ਸ਼ਨਾਖ਼ਤ ਕਰਨ ਤੋਂ ਬਾਅਦ ਮਹਿਲ ਕਲਾਂ ਪੁਲਿਸ ਨੇ ਪੋਸਟਮਾਰਟਮ ਕਰਵਾਉਣ ਲਈ ਲਾਸ਼ ਨੂੰ ਸਿਵਲ ਹਸਪਤਾਲ ਬਰਨਾਲਾ ਭੇਜ ਦਿੱਤਾ ਹੈ | ਐਸ.ਐੱਚ.ਓ. ਮਹਿਲ ਕਲਾਂ ਮੋਹਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮਿ੍ਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ, ਇਸ ਉਪਰੰਤ ਹੀ ਅਗਲੇਰੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ |

ਕਿਸਾਨਾਂ ਵਲੋਂ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਭਵਾਨੀਗੜ੍ਹ, 18 ਅਗਸਤ (ਪਵਿੱਤਰ ਸਿੰਘ ਬਾਲਦ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀਆਂ ਸਮੱਸਿਆਵਾਂ ਤੋਂ ਇਲਾਵਾ ਅਵਾਰਾ ਪਸ਼ੂਆਂ ਦਾ ਕੋਈ ਵੀ ਪੱਕਾ ਹੱਲ ਨਾ ਕਰਨ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਕਿਸਾਨਾਂ ਨੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਸੜਕ ਦੇ ਨਾਲ ਬਣੇ ਨਾਲੇ ਕਾਰਨ ਪਾਣੀ 'ਚ ਡੱੁਬੀ ਝੋਨੇ ਦੀ ਫ਼ਸਲ

ਤਪਾ ਮੰਡੀ, 18 ਅਗਸਤ (ਵਿਜੇ ਸ਼ਰਮਾ)-ਮੌਸਮ ਵਿਭਾਗ ਵਲੋਂ ਅਗਲੇ 48 ਤੋਂ 72 ਘੰਟਿਆਂ ਦੌਰਾਨ ਦਿੱਤੀ ਭਾਰੀ ਮੀਂਹ ਦੀ ਚਿਤਾਵਨੀ ਨੂੰ ਲੈ ਕੇ ਕਿਸਾਨਾਂ ਦੇ ਚਿਹਰਿਆਂ 'ਤੇ ਖ਼ਾਮੋਸ਼ੀ ਛਾਈ ਹੋਈ ਹੈ, ਜਿਸ ਦੇ ਚੱਲਦਿਆਂ ਬੀਤੀ ਸ਼ਾਮ ਪਏ ਤੇਜ਼ ਮੀਂਹ ਕਾਰਨ ਨੀਵੇਂ ਖੇਤ ਬਰਸਾਤ ਦੇ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਕਾਰਨ ਲੋਕ ਮਰ ਰਹੇ ਹਨ ਤੇ ਸਰਕਾਰ ਸੌਾ ਰਹੀ ਹੈ-ਚੀਮਾ

ਸੰਗਰੂਰ, 18 ਅਗਸਤ (ਸੁਖਵਿੰਦਰ ਸਿੰਘ ਫੁੱਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਐਡਵੋਕੇਟ ਨੇ ਕਿਹਾ ਹੈ ਕਿ ਪੰਜਾਬ 'ਚ ਅਵਾਰਾ ਪਸ਼ੂਆਂ ਦਾ ਮਾਮਲਾ ਬਹੁਤ ਗੰਭੀਰ ਹੋ ਚੁੱਕਾ ਹੈ | ਆਏ ਦਿਨ ਅਵਾਰਾ ...

ਪੂਰੀ ਖ਼ਬਰ »

ਨੌਸਰਬਾਜ਼ ਵਿਅਕਤੀ ਨੇ ਕੁਝ ਸੰੁਘਾ ਕੇ 5 ਹਜ਼ਾਰ ਨਕਦ ਤੇ ਸੋਨੇ ਦੀ ਛਾਪ ਲੁੱਟੀ

ਸੁਨਾਮ ਊਧਮ ਸਿੰਘ ਵਾਲਾ, 18 ਅਗਸਤ (ਧਾਲੀਵਾਲ, ਭੁੱਲਰ)-ਸੁਨਾਮ ਸ਼ਹਿਰ 'ਚ ਮੋਟਰਸਾਈਕਲ ਸਵਾਰ ਨੌਸਰਬਾਜ਼ ਦੇ ਇੱਕ ਵਿਅਕਤੀ ਤੋਂ 5 ਹਜ਼ਾਰ ਰੁਪਏ ਨਕਦ ਅਤੇ ਇੱਕ ਸੋਨੇ ਦੀ ਛਾਪ ਕੱਢ ਕੇ ਫ਼ਰਾਰ ਹੋਣ ਦੀ ਖ਼ਬਰ ਹੈ | ਜਾਣਕਾਰੀ ਦਿੰਦੇ ਹੋਏ ਲਹਿਰਾਗਾਗਾ ਨਿਵਾਸੀ ਮਦਨ ਲਾਲ ਨੇ ...

ਪੂਰੀ ਖ਼ਬਰ »

ਤਾਰਾਂ ਦੀ ਸਪਾਰਕਿੰਗ ਨਾਲ ਸਿਵਲ ਹਸਪਤਾਲ 'ਚ ਲੱਗੀ ਅੱਗ

ਬਰਨਾਲਾ, 18 ਅਗਸਤ (ਰਾਜ ਪਨੇਸਰ)-ਸਿਵਲ ਹਸਪਤਾਲ 'ਚ ਤਾਰਾਂ ਦੀ ਸਪਾਰਕਿੰਗ ਨਾਲ ਬਿਜਲੀ ਦੇ ਪੈਨਲ ਬੋਰਡ ਨੂੰ ਅੱਗ ਲੱਗਣ ਕਾਰਨ ਕਾਫ਼ੀ ਵੱਡਾ ਨੁਕਸਾਨ ਹੋ ਗਿਆ ਹੈ | ਜਾਣਕਾਰੀ ਅਨੁਸਾਰ ਬੀਤੀ ਰਾਤ 10 ਵਜੇ ਦੇ ਕਰੀਬ ਭਾਰੀ ਬਾਰਿਸ਼ ਕਾਰਨ ਸਿਵਲ ਹਸਪਤਾਲ ਪੁਰਾਣਾ ਵਿਚ ਤਾਰਾਂ ...

ਪੂਰੀ ਖ਼ਬਰ »

ਚੋਰਾਂ ਨੇ ਦੁਕਾਨ 'ਚ ਲਗਾਇਆ ਪਾੜ

ਲਹਿਰਾਗਾਗਾ, 18 ਅਗਸਤ (ਅਸ਼ੋਕ ਗਰਗ, ਸੂਰਜ ਭਾਨ ਗੋਇਲ)-ਸਥਾਨਕ ਜਾਖ਼ਲ ਰੋਡ ਉੱਪਰ ਹਨੰੂਮਾਨ ਮੰਦਿਰ ਨਜ਼ਦੀਕ ਕਿ੍ਸ਼ਨਾ ਕੰਨਫੈਕਸ਼ਨਰੀ ਤੇ ਕਰਿਆਨਾ ਸਟੋਰ ਵਿਖੇ ਬੀਤੀ ਰਾਤ ਚੋਰਾਂ ਵਲੋਂ ਨਕਦੀ ਤੇ ਸਾਮਾਨ ਚੋਰੀ ਕਰ ਲੈਣ ਦਾ ਸਮਾਚਾਰ ਹੈ | ਦੁਕਾਨ ਮਾਲਕ ਮੁਕੇਸ਼ ਕੁਮਾਰ ...

ਪੂਰੀ ਖ਼ਬਰ »

ਰੇਲ ਗੱਡੀ ਹੇਠ ਆ ਕੇ ਕੀਤੀ ਖ਼ੁਦਕੁਸ਼ੀ

ਲਹਿਰਾਗਾਗਾ, 18 ਅਗਸਤ (ਅਸ਼ੋਕ ਗਰਗ, ਸੂਰਜ ਭਾਨ ਗੋਇਲ)- ਲਹਿਰਾਗਾਗਾ-ਜਾਖਲ ਰੇਲਵੇ ਲਾਈਨ ਉੱਪਰ ਪੈਂਦੇ ਪਿੰਡ ਛਾਜਲੀ ਨੇੜੇ ਇਕ 45 ਸਾਲਾ ਵਿਅਕਤੀ ਵਲੋਂ ਕਿਸੇ ਨਾਮਾਲੂਮ ਰੇਲਗੱਡੀ ਹੇਠ ਆ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਮਿਲੀ ਹੈ | ਮਿ੍ਤਕ ਦੀ ਪਹਿਚਾਣ ਧੰਨ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਕੀਤੂ ਵਲੋਂ ਜਵੰਧਾ ਪਿੰਡੀ ਦੇ ਅਕਾਲੀ ਵਰਕਰਾਂ ਨਾਲ ਮੀਟਿੰਗ

ਧਨੌਲਾ, 18 ਅਗਸਤ (ਚੰਗਾਲ)-ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਦੁਖੀ ਪੰਜਾਬ ਦਾ ਹਰ ਵਰਗ ਸ਼ੋ੍ਰਮਣੀ ਅਕਾਲੀ ਦਲ ਨੀਤੀਆਂ ਨੂੰ ਯਾਦ ਕਰ ਕੇ ਅੱਜ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਨਾਲ ਜੁੜਨਾ ਚਾਹੁੰਦਾ ਹੈ | ਅਕਾਲੀ-ਭਾਜਪਾ ਗੱਠਜੋੜ ਦੇ ਰਾਜ ਅੰਦਰ ਸੂਬੇ ਵਿਚ ...

ਪੂਰੀ ਖ਼ਬਰ »

ਟੱਲੇਵਾਲ ਨਹਿਰ 'ਚੋਂ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ

ਟੱਲੇਵਾਲ, 18 ਅਗਸਤ (ਸੋਨੀ ਚੀਮਾ)-ਪਿੰਡ ਵਿਧਾਤੇ ਤੇ ਚੰੂਘਾਂ ਵਿਚਕਾਰ ਆਉਂਦੇ ਟੱਲੇਵਾਲ ਨਹਿਰ ਦੇ ਪੁਲ ਕੋਲੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ਇਸ ਸਬੰਧੀ ਥਾਣਾ ਟੱਲੇਵਾਲ ਦੇ ਏ.ਐਸ.ਆਈ. ਕਮਲਜੀਤ ਸਿੰਘ ਨੇ ਦੱਸਿਆ ਕਿ ਟੱਲੇਵਾਲ ਨਹਿਰ ਤੋਂ ਪਿੰਡ ਵਿਧਾਤੇ ...

ਪੂਰੀ ਖ਼ਬਰ »

ਸ਼ਹਿਣਾ ਵਿਖੇ ਸੱਪ ਲੜਨ ਨਾਲ ਨੌਜਵਾਨ ਦੀ ਮੌਤ

ਸ਼ਹਿਣਾ, 18 ਅਗਸਤ (ਸੁਰੇਸ਼ ਗੋਗੀ)-ਬੀਤੀ ਰਾਤ ਸ਼ਹਿਣਾ ਵਿਖੇ ਇਕ ਮਜਦੂਰ ਪਰਿਵਾਰ ਨਾਲ ਸਬੰਧਤ ਨੌਜਵਾਨ ਦੀ ਘਰ ਵਿਚ ਸੁੱਤੇ ਪਏ ਦੇ ਸੱਪ ਲੜ ਜਾਣ ਨਾਲ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਗੁਰਸੇਵਕ ਸਿੰਘ ਪੱੁਤਰ ਅਮਰ ਸਿੰਘ ਨੇੜੇ ਨਹਿਰ ਵਾਲਾ ਅੱਡਾ ਸ਼ਹਿਣਾ ਜੋ ਕਿ ...

ਪੂਰੀ ਖ਼ਬਰ »

ਬੇਕਾਬੂ ਹੋਈ ਗੱਡੀ ਝੋਨੇ 'ਚ ਪਲਟੀ, ਇਕ ਵਿਅਕਤੀ ਦੀ ਮੌਤ

ਮਹਿਲ ਕਲਾਂ, 18 ਅਗਸਤ (ਅਵਤਾਰ ਸਿੰਘ ਅਣਖੀ)- ਨੰਗਲ-ਜਲੂਰ ਲਿੰਕ ਰੋਡ 'ਤੇ ਬੀਤੀ ਰਾਤ ਤੇਜ਼ ਬਾਰਿਸ਼ ਦੇ ਮੌਸਮ 'ਚ ਗੱਡੀ ਦੇ ਬੇਕਾਬੂ ਹੋਣ ਕਾਰਨ ਵਾਪਰੇ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ | ਪੁਲਿਸ ਥਾਣਾ ਠੁੱਲੀਵਾਲ ਦੇ ਏ.ਐਸ.ਆਈ. ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਚੋਰੀ ਦੇ ਸ਼ੱਕ 'ਚ ਫੜੇ ਵਿਦਿਆਰਥੀ ਨੂੰ ਬਚਾਉਂਦੇ ਅਧਿਆਪਕ ਦੀ ਹੋਈ ਕੱੁਟਮਾਰ

ਸ਼ਹਿਣਾ, 18 ਅਗਸਤ (ਸੁਰੇਸ਼ ਗੋਗੀ)-ਪਿੰਡ ਉੱਗੋਕੇ ਦੇ ਸਕੂਲ ਵਿਚ ਅੱਜ ਇਕ ਨਬਾਲਗ ਵਿਦਿਆਰਥੀ ਨੂੰ ਚੋਰੀ ਦੇ ਸ਼ੱਕ ਵਿਚ ਫੜੇ ਜਾਣ 'ਤੇ ਉਸ ਨੂੰ ਬਚਾਉਂਦੇ ਪਿੰਡ ਦੇ ਹੀ ਇਕ ਅਧਿਆਪਕ ਨੇ ਪਿੰਡ ਦੇ ਕੁਝ ਵਿਅਕਤੀਆਂ 'ਤੇ ਉਸ ਨੂੰ ਘੇਰ ਕੇ ਕੱੁਟਮਾਰ ਕਰਨ ਦੇ ਦੋਸ਼ ਲਾਏ ਹਨ | ...

ਪੂਰੀ ਖ਼ਬਰ »

ਦਿਲ ਦੇ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਤਪਾ ਮੰਡੀ, 18 ਅਗਸਤ (ਪ੍ਰਵੀਨ ਗਰਗ)-ਸਥਾਨਕ ਰੂਪ ਚੰਦ ਰੋਡ 'ਤੇ ਸਥਿਤ ਨਰੇਸ਼ ਹਸਪਤਾਲ 'ਚ ਦਿਲ ਦੇ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ ¢ ਜਿਸ 'ਚ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਬਠਿੰਡਾ ਤੋਂ ਦਿਲ ਦੇ ਰੋਗਾਂ ਦੇ ਮਾਹਿਰ ਡਾ: ਰੋਹਿਤ ਮੋਦੀ ਡਾਇਰੈਕਟਰ ...

ਪੂਰੀ ਖ਼ਬਰ »

ਦੀਵਾਨਾ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਿੰਨੀ ਲਾਇਬ੍ਰੇਰੀ ਦਾ ਉਦਘਾਟਨ

ਟੱਲੇਵਾਲ, 18 ਅਗਸਤ (ਸੋਨੀ ਚੀਮਾ)-ਸ਼ਹੀਦ ਕਰਤਾਰ ਸਿੰਘ ਸਰਾਭਾ ਯਾਦਗਾਰੀ ਲਾਇਬ੍ਰੇਰੀ ਦੀਵਾਨਾ ਵਲੋਂ ਡੀ.ਪੀ.ਐਸ.ਸੀ. ਬਿਲਾਸਪੁਰ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋਕਾਂ ਨੂੰ ਸ਼ਬਦਾਂ, ਪੁਸਤਕਾਂ ਨਾਲ ਜੋੜਨ ਦੇ ...

ਪੂਰੀ ਖ਼ਬਰ »

23 ਅਗਸਤ ਦੇ ਧਰਨੇ ਦੀ ਤਿਆਰੀ 'ਚ ਨੌਜਵਾਨ ਕਿਸਾਨ ਆਗੂਆਂ ਵਲੋਂ ਮੀਟਿੰਗਾਂ

ਰੂੜੇਕੇ ਕਲਾਂ, 18 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ 23 ਅਗਸਤ ਨੂੰ ਡੀ.ਸੀ. ਬਰਨਾਲਾ ਦੇ ਗੇਟ 'ਤੇ ਦਿੱਤੇ ਜਾ ਰਹੇ ਰੋਸ ਧਰਨੇ ਦੀਆਂ ਤਿਆਰੀਆਂ 'ਚ ਨੌਜਵਾਨ ਕਿਸਾਨ ਆਗੂ ਬਿੱਟੂ ਸਿੰਘ ਸਿੱਧੂ ਰੂੜੇਕੇ ...

ਪੂਰੀ ਖ਼ਬਰ »

ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ. ਅਧਿਆਪਕਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 18 ਅਗਸਤ (ਅਸ਼ੋਕ ਭਾਰਤੀ)-ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ. ਅਧਿਆਪਕ ਯੂਨੀਅਨ ਦੀ ਬਰਨਾਲਾ ਇਕਾਈ ਦੀ ਮੀਟਿੰਗ ਸਥਾਨਕ ਚਿੰਟੂ ਪਾਰਕ ਵਿਖੇ ਹੋਈ ¢ ਮੀਟਿੰਗ ਦੌਰਾਨ ਸਿੱਖਿਆ ਮੰਤਰੀ ਵਲੋਂ 11 ਅਗਸਤ ਨੂੰ ਬੇਰੁਜ਼ਗਾਰ ਅਧਿਆਪਕਾਂ ਦੀ ਸੂਬਾਈ ਰੈਲੀ ਦੌਰਾਨ ਕੀਤੇ ਗਏ ...

ਪੂਰੀ ਖ਼ਬਰ »

ਹਲਕਾ ਅਮਰਗੜ੍ਹ 'ਚੋਂ ਭਿ੍ਸ਼ਟਾਚਾਰ ਖਤਮ ਕਰਨ ਦਾ ਚੁੱਕਿਆ ਬੀੜਾ

ਅਮਰਗੜ•, 18 ਅਗਸਤ (ਬਲਵਿੰਦਰ ਸਿੰਘ ਭੁੱਲਰ)-ਸੂਬੇ ਦੇ ਲੋਕ ਪਿਛਲੇ ਕਈ ਦਹਾਕਿਆਂ ਤੋਂ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਰਿਸ਼ਵਤਾਂ ਦੇ ਕੇ ਕੰਮ ਕਰਵਾਉਂਦੇ ਅੱਕੇ, ਥੱਕੇ ਅਤੇ ਮਜਬੂਰ ਹੋਏ ਪਏ ਹਨ, ਇਸ ਭਿ੍ਸਟਾਚਾਰ ਦੇ ਦੈਂਤ ਕਾਰਨ ਕਈ ਮਹਿਕਮਿਆਂ ਦੇ ਕਰਮਚਾਰੀ ...

ਪੂਰੀ ਖ਼ਬਰ »

ਗੁਰਬਾਣੀ ਦੀ ਸੰਥਿਆ ਲੈਣ ਵਾਲੀਆਂ ਲੜਕੀਆਂ ਨੂੰ ਕੀਤਾ ਸਨਮਾਨਿਤ

ਸ਼ਹਿਣਾ, 18 ਅਗਸਤ (ਸੁਰੇਸ਼ ਗੋਗੀ)-ਪਿੰਡ ਜੋਧਪੁਰ ਦੇ ਗੁਰਦੁਆਰਾ ਬਾਬਾ ਭਾਈ ਮੂਲ ਚੰਦ ਦੀ ਪ੍ਰਬੰਧਕੀ ਕਮੇਟੀ ਵਲੋਂ ਗੁਰਬਾਣੀ ਦੀ ਸੰਥਿਆ ਲੈਣ ਵਾਲੀਆਂ ਲੜਕੀਆਂ ਅਤੇ ਗਿਆਨੀ ਗੁਰਚਰਨ ਸਿੰਘ ਨੂੰ ਦਸਤਾਰਾਂ ਦੇ ਕੇ ਸਨਮਾਨਿਤ ਕੀਤਾ | ਇਸ ਸਮੇਂ ਪ੍ਰਬੰਧਕੀ ਕਮੇਟੀ ਦੇ ...

ਪੂਰੀ ਖ਼ਬਰ »

ਚਾਣਕਿਆ ਐਜੂਕੇਸ਼ਨ ਅਕੈਡਮੀ ਬਰਨਾਲਾ ਵਿਖੇ ਇਨਾਮ ਵੰਡ ਸਮਾਗਮ

ਬਰਨਾਲਾ, 18 ਅਗਸਤ (ਅਸ਼ੋਕ ਭਾਰਤੀ)-ਚਾਣਕਿਆ ਐਜੂਕੇਸ਼ਨ ਅਕੈਡਮੀ ਬਰਨਾਲਾ ਵਲੋਂ ਸਿਟੀ ਬੈਂਕਟ ਹਾਲ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਸਨਮਾਨ ਸਮਾਰੋਹ 'ਚ ਦੇਸ਼ ਦੀ ਵੱਕਾਰੀ ਪ੍ਰੀਖਿਆ ਯੂ.ਜੀ.ਸੀ. ਨੈੱਟ, ਪੀ.ਟੈੱਟ ਤੇ ਸੀ.ਟੈੱਟ ਪਾਸ ਕਰਨ ਵਾਲੇ 12 ਹੋਣਹਾਰ ...

ਪੂਰੀ ਖ਼ਬਰ »

ਸਹਿਕਾਰੀ ਸਭਾ ਸ਼ਹਿਣਾ ਨੇ ਵੱਖ-ਵੱਖ ਥਾਵਾਂ 'ਤੇ ਬੂਟੇ ਲਾਏ

ਸ਼ਹਿਣਾ, 18 ਅਗਸਤ (ਸੁਰੇਸ਼ ਗੋਗੀ)-ਸਹਿਕਾਰੀ ਸਭਾ ਸ਼ਹਿਣਾ ਵਲੋਂ ਪ੍ਰਧਾਨ ਮਨਪ੍ਰੀਤ ਸਿੰਘ ਸੇਖੋਂ ਦੀ ਅਗਵਾਈ ਵਿਚ ਵੱਖ-ਵੱਖ ਥਾਵਾਂ 'ਤੇ ਬੂਟੇ ਲਾਏ ਗਏ | ਸਭਾ ਦੇ ਸਕੱਤਰ ਕੁਲਦੀਪ ਸਿੰਘ ਨੇ ਦੱਸਿਆ ਕਿ ਡਿਪਟੀ ਰਜਿਸਟਰਾਰ ਅਨਿਲ ਕੁਮਾਰ ਸਨੇਹੀ, ਮੈਡਮ ਗੁਰਪ੍ਰੀਤ ਕੌਰ ...

ਪੂਰੀ ਖ਼ਬਰ »

ਪੈਰਾਡਾਈਜ਼ ਅਕੈਡਮੀ ਵਜੀਦਕੇ ਖ਼ੁਰਦ 'ਚ ਵੱਖ-ਵੱਖ ਮੁਕਾਬਲੇ ਕਰਵਾਏ

ਮਹਿਲ ਕਲਾਂ, 18 ਅਗਸਤ (ਅਵਤਾਰ ਸਿੰਘ ਅਣਖੀ)-ਨਾਮਵਰ ਸੰਸਥਾ ਪੈਰਾਡਾਈਜ਼ ਅਕੈਡਮੀ ਸੀਨੀਅਰ ਸੈਕੰਡਰੀ ਵਜੀਦ ਕੇ ਖ਼ੁਰਦ ਵਿਖੇ ਆਜ਼ਾਦੀ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਬੋਲਦਿਆਂ ਅਕੈਡਮੀ ਦੇ ਪਿ੍ੰਸੀਪਲ ਜਸਵਿੰਦਰ ਸਿੰਘ ਚਹਿਲ ਨੇ ...

ਪੂਰੀ ਖ਼ਬਰ »

'ਏ ਟਰੀਸਟ ਵਿਚ ਰਾਇਲਟੀ ਦੀ ਹਿਡਨ ਕਾਰਨਰਜ਼ ਆਫ਼ ਜੀਂਦ ਸਟੇਟ' ਪੁਸਤਕ ਮੁੱਖ ਮੰਤਰੀ ਪੰਜਾਬ ਵਲੋਂ ਰਿਲੀਜ਼

ਸੰਗਰੂਰ, 18 ਅਗਸਤ (ਧੀਰਜ ਪਸ਼ੌਰੀਆ)-ਪੰਜਾਬ ਦੀਆਂ 12 ਮਿਸਲਾਂ ਵਿਚ ਇਕ ਫੂਲਕੀਆ ਮਿਸਲ ਜਿਸ ਦਾ ਜੀਂਦ ਰਿਆਸਤ ਇਕ ਹਿੱਸਾ ਸੀ ਦੇ ਇਤਿਹਾਸ ਨੂੰ ਬਾਖ਼ੂਬੀ ਦਰਸਾਉਂਦੀ ਪੁਸਤਕ 'ਏ ਟਰੀਸਟ ਵਿਚ ਰੋਇਲਟੀ ਦੀ ਹਿਡਨ ਕਾਰਨਰਜ਼ ਆਫ਼ ਜੀਂਦ ਸਟੇਟ' ਨੂੰ ਪੰਜਾਬ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਮਾਡਰਨ ਕਾਲਜ 'ਚ ਸੈਮੀਨਾਰ ਕਰਵਾਇਆ

ਸੰਦੌੜ, 18 ਅਗਸਤ (ਗੁਰਪ੍ਰੀਤ ਸਿੰਘ ਚੀਮਾ)-ਮਾਡਰਨ ਕਾਲਜ ਆਫ਼ ਐਜੂਕੇਸ਼ਨ ਸ਼ੇਰਗੜ੍ਹ ਚੀਮਾ ਵਿਖੇ ਡਾਇਰੈਕਟਰ ਜਗਜੀਤ ਸਿੰਘ ਦੀ ਅਗਵਾਈ ਤੇ ਪ੍ਰੋਗਰਾਮ ਅਫ਼ਸਰ ਮੈਡਮ ਗੀਤਿਕਾ ਦੀ ਦੇਖ ਰੇਖ ਹੇਠ ਸਵੱਛਤਾ ਪਖਵਾੜਾ ਨੂੰ ਸਮਰਪਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਸਿੰਗਲਾ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਬੇਰੁਜ਼ਗਾਰ ਅਧਿਆਪਕਾਂ ਨੂੰ ਪੁਲਿਸ ਨੇ ਘੇਰਿਆ

ਸੰਗਰੂਰ, 18 ਅਗਸਤ (ਧੀਰਜ ਪਸੌਰੀਆ)-ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਸੰਗਰੂਰ ਸਥਿਤ ਕੋਠੀ ਦਾ ਘਿਰਾਓ ਕਰ ਕੇ ਪੱਕਾ ਮੋਰਚਾ ਲਾਉਣ ਦੇ ਇਰਾਦੇ ਨਾਲ ਕੋਠੀ ਵੱਲ ਵਧ ਰਹੇ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਨੂੰ ਪੁਲਿਸ ਨੇ ਰਸਤੇ ਵਿਚ ਹੀ ਘੇਰ ਲਿਆ ਜਿਸ ਕਾਰਨ ...

ਪੂਰੀ ਖ਼ਬਰ »

ਪਿੰਡ ਜੋਧਪੁਰ ਵਿਖੇ 5ਵੇਂ ਖ਼ੂਨਦਾਨ ਕੈਂਪ ਦੌਰਾਨ 59 ਵਿਅਕਤੀਆਂ ਨੇ ਕੀਤਾ ਖ਼ੂਨਦਾਨ

ਸ਼ਹਿਣਾ, 18 ਅਗਸਤ (ਸੁਰੇਸ਼ ਗੋਗੀ)-ਪਿੰਡ ਜੋਧਪੁਰ ਵਿਖੇ ਬਾਬਾ ਭਾਈ ਮੂਲ ਚੰਦ ਅਤੇ ਬਾਬਾ ਹਿੰਮਤ ਸਿੰਘ ਸਪੋਰਟਸ ਅਤੇ ਵੈੱਲਫੇਅਰ ਕਲੱਬ ਵਲੋਂ 5ਵਾਂ ਖ਼ੂਨਦਾਨ ਕੈਂਪ ਲਾਇਆ ਗਿਆ | ਕਲੱਬ ਆਗੂ ਜਸਵਿੰਦਰ ਸਿੰਘ, ਹਰਜੀਤ ਸਿੰਘ, ਸਤਿੰਦਰਪਾਲ ਸਿੰਘ ਅਤੇ ਅਮਰੀਕ ਸਿੰਘ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX