ਤਾਜਾ ਖ਼ਬਰਾਂ


ਮੁੱਖ ਮੰਤਰੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ
. . .  about 1 hour ago
ਅੰਮ੍ਰਿਤਸਰ, 23 ਸਤੰਬਰ ( ਸੁਰਿੰਦਰ ਸਿੰਘ ਵਰਪਾਲ )-ਬੀਤੀ ਸ਼ਾਮ ਕਵਾੜ ਦੀ ਦੁਕਾਨ ਵਿਚ ਹੋਏ ਧਮਾਕੇ ਕਾਰਨ ਮਾਰੇ ਗਏ 2 ਵਿਅਕਤੀਆਂ ਦੇ ਪਰਿਵਾਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਮੁੱਖ ਮੰਤਰੀ ਪੰਜਾਬ ਕੈਪਟਨ...
ਸੰਗਤਾਂ ਲਈ ਤੋਹਫ਼ਾ,ਦਿੱਲੀ-ਲੋਹੀਆਂ ਖ਼ਾਸ 'ਇੰਟਰਸਿਟੀ ਸੁਪਰ ਫਾਸਟ' ਰੇਲ ਗੱਡੀ 4 ਅਕਤੂਬਰ ਤੋਂ ਚੱਲੇਗੀ
. . .  about 1 hour ago
ਲੋਹੀਆਂ ਖ਼ਾਸ, 23 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਸੁਲਤਾਨਪੁਰ ਲੋਧੀ ਵਿਖੇ ਵਿਸ਼ਵ ਪੱਧਰ 'ਤੇ 12 ਨਵੰਬਰ ਨੂੰ ਮਨਾਏ ਜਾ ਰਹੇ 'ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ' ਨੂੰ ਮਨਾਉਣ ਲਈ...
ਪ੍ਰਧਾਨ ਮੰਤਰੀ ਮੋਦੀ ਸੰਯੁਕਤ ਰਾਸ਼ਟਰ 'ਚ ਮੌਸਮ ਤਬਦੀਲੀ ਬਾਰੇ ਬੋਲੇ ਕਿ ਅਸੀਂ ਵਾਤਾਵਰਨ ਦੀ ਰੱਖਿਆ ਲਈ ਕਦਮ ਚੁੱਕ ਰਹੇ ਹਾਂ
. . .  about 1 hour ago
ਛੇਹਰਟਾ : ਅਚਾਨਕ ਹੋਏ ਧਮਾਕੇ 'ਚ 2 ਵਿਅਕਤੀਆਂ ਦੀ ਮੌਤ, 7 ਜ਼ਖਮੀ
. . .  about 3 hours ago
ਛੇਹਰਟਾ, 23 ਸਤੰਬਰ (ਸੁਰਿੰਦਰ ਸਿੰਘ ਵਿਰਦੀ)- ਗੁਰੂ ਅਰਜਨ ਦੇਵ ਨਗਰ ਵਾਰਡ ਨੰ 54 ਦੇ ਨਾਲ ਲਗਦੇ ਇਲਾਕੇ ਲਵ ਕੁਸ਼ ਨਗਰ 'ਚ ਅੱਜ ਸ਼ਾਮ ਧਮਾਕਾ ਹੋਣ ਦੀ ਖ਼ਬਰ ....
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ
. . .  about 3 hours ago
ਟਾਂਗਰਾ, 23 ਸਤੰਬਰ (ਹਰਜਿੰਦਰ ਸਿੰਘ ਕਲੇਰ)- ਜੀ.ਟੀ ਰੋਡ ਟਾਂਗਰਾ 'ਤੇ ਇਕ ਤੇਜ ਰਫ਼ਤਾਰ ਸਵਿਫ਼ਟ ਕਾਰ ਮੋਟਰਸਾਈਕਲ ਦੇ ਪਿਛਲੇ ਪਾਸਿਉਂ ਟਕਰਾ ਗਈ ...
ਕਾਂਗਰਸ ਤੋਂ ਬਾਅਦ ਹੁਣ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਲਈ ਉਮੀਦਵਾਰ ਦਾ ਕੀਤਾ ਐਲਾਨ
. . .  about 3 hours ago
ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਤੇ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ...
ਬਾਬਾ ਫ਼ਰੀਦ ਹਾਕੀ ਗੋਲਡ ਕੱਪ : ਲੜਕਿਆਂ ਦੀ ਪੰਜਾਬ ਐਂਡ ਸਿੰਧ ਬੈਂਕ ਤੇ ਲੜਕੀਆਂ ਦੀ ਸੋਨੀਪਤ ਅਕੈਡਮੀ ਟੀਮ ਜੇਤੂ
. . .  about 3 hours ago
ਫ਼ਰੀਦਕੋਟ 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੇ ਚਲ ਰਹੇ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ 'ਤੇ ਪੰਜਾਬ ਐਂਡ ਸਿੰਧ ਬੈਂਕ ਨੇ ਖ਼ਿਤਾਬੀ ਜਿੱਤ ਹਾਸਿਲ ਕੀਤੀ...
ਮਿਆਦ ਲੰਘਣ ਤੋਂ ਬਾਅਦ ਆਪਣੇ ਕੋਲ ਰਿਵਾਲਵਰ ਰੱਖਣ 'ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
. . .  about 3 hours ago
ਹਰੀਕੇ ਪੱਤਣ, 23 ਸਤੰਬਰ (ਸੰਜੀਵ ਕੁੰਦਰਾ)- ਹਥਿਆਰ ਦੀ ਲਾਇਸੈਂਸ ਮਿਆਦ ਲੰਘਣ ਤੋਂ ਬਾਅਦ ਰਿਵਾਲਵਰ ਕੋਲ ਰੱਖਣ 'ਤੇ ਥਾਣਾ ਹਰੀਕੇ ਪੁਲਿਸ ਨੇ ਇਕ ...
ਸਾਬਕਾ ਭਾਰਤੀ ਕ੍ਰਿਕਟਰ ਮਾਧਵ ਆਪਟੇ ਦਾ ਦੇਹਾਂਤ
. . .  about 4 hours ago
ਮੁੰਬਈ, 23 ਸਤੰਬਰ - ਸਾਬਕਾ ਭਾਰਤੀ ਕ੍ਰਿਕਟਰ ਮਾਧਵ ਆਪਟੇ ਦਾ ਅੱਜ ਦਿਹਾਂਤ ਹੋ ਗਿਆ। ਉਹ 86 ਸਾਲਾ ਦੇ ਸਨ। ਇਸ ਦੀ ਜਾਣਕਾਰੀ ਦਿੰਦਿਆਂ ਮਾਧਵ....
ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਇਮਾਨਦਾਰੀ ਅਤੇ ਮਾਨਵਤਾ ਦੀ ਸੇਵਾ ਲਈ ਦਿੱਤੇ ਗਏ ਐਵਾਰਡ
. . .  about 4 hours ago
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਮੌਕੇ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਇੱਕ ਧਾਰਮਿਕ ਸਮਾਗਮ ਦੌਰਾਨ ਬਾਬਾ...
ਪੰਜਾਬ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਵਲੋਂ ਉਮੀਦਵਾਰਾਂ ਦਾ ਐਲਾਨ
. . .  about 4 hours ago
ਜਲੰਧਰ, 23 ਸਤੰਬਰ (ਪਵਨ)- ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਅੱਜ ਕਾਂਗਰਸ ਨੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ...
ਕੀਨੀਆ : ਸਕੂਲ 'ਚ ਕਲਾਸ ਰੂਮ ਡਿੱਗਣ ਕਾਰਨ 7 ਬੱਚਿਆਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 4 hours ago
ਨੈਰੋਬੀ, 23 ਸਤੰਬਰ- ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਅੱਜ ਸਵੇਰੇ ਇੱਕ ਸਕੂਲ 'ਚ ਕਲਾਸ ਰੂਮ ਡਿੱਗਣ ਕਾਰਨ ਸੱਤ ਬੱਚਿਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ...
51 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਦੋ ਕਾਬੂ
. . .  about 6 hours ago
ਸੁਭਾਨਪੁਰ, 23 ਸਤੰਬਰ (ਕੰਵਰ ਬਰਜਿੰਦਰ ਸਿੰਘ ਜੱਜ)- ਥਾਣਾ ਸੁਭਾਨਪੁਰ ਪੁਲਿਸ ਨੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਇੱਕ ਗੱਡੀ 'ਚੋਂ 51 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ...
ਤਿੰਨ ਗੈਂਗਾਂ ਦਾ ਸਰਗਨਾ ਜਲੰਧਰ ਪੁਲਿਸ ਵਲੋਂ ਗ੍ਰਿਫ਼ਤਾਰ
. . .  about 7 hours ago
ਜਲੰਧਰ, 23 ਸਤੰਬਰ- ਦਿਹਾਤੀ ਪੁਲਿਸ ਦੇ ਸੀ. ਆਈ. ਏ. ਸਟਾਫ਼ ਨੇ ਗ਼ੈਰ-ਕਾਨੂੰਨੀ ਪਿਸਤੌਲ ਅਤੇ 5 ਜਿੰਦਾ ਕਾਰਤੂਸਾਂ ਸਣੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ...
ਚਿਦੰਬਰਮ ਨੇ ਨਿੱਜੀ ਫ਼ਾਇਦੇ ਲਈ ਵਿੱਤ ਮੰਤਰੀ ਦੇ ਅਹੁਦੇ ਦੀ ਵਰਤੋਂ ਕਰਨ ਦੇ ਦੋਸ਼ ਨੂੰ ਨਕਾਰਿਆ
. . .  about 7 hours ago
ਨਵੀਂ ਦਿੱਲੀ, 23 ਸਤੰਬਰ- ਕਾਂਗਰਸ ਨੇਤਾ ਪੀ. ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਅੱਜ ਸੀ. ਬੀ. ਆਈ. ਦੇ ਉਸ ਦਾਅਵੇ ਨੂੰ ਖ਼ਾਰਜ ਕਰ ਦਿੱਤਾ, ਜਿਸ 'ਚ ਏਜੰਸੀ ਨੇ ਉਨ੍ਹਾਂ 'ਤੇ ਵਿੱਤ ਮੰਤਰੀ...
ਪੱਛਮੀ ਬੰਗਾਲ 'ਚ ਕਦੇ ਵੀ ਲਾਗੂ ਨਹੀਂ ਹੋਣ ਦੇਵਾਂਗੀ ਐਨ.ਆਰ.ਸੀ- ਮਮਤਾ ਬੈਨਰਜੀ
. . .  about 7 hours ago
ਸਿੱਖਿਆ ਸਕੱਤਰ ਵਲੋਂ ਪਠਾਨਕੋਟ ਨੂੰ ਸੂਬੇ ਭਰ ਚੋਂ ਮੋਹਰੀ ਬਣਾਉਣ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  about 7 hours ago
ਸਰਕਾਰੀ ਆਈ. ਟੀ. ਆਈ. ਲੋਪੋਕੇ ਵਿਖੇ ਲਗਾਇਆ ਗਿਆ ਮੈਗਾ ਰੁਜ਼ਗਾਰ ਮੇਲਾ
. . .  1 minute ago
ਕਿਸ਼ਤਵਾੜ ਤੋਂ ਤਿੰਨ ਅੱਤਵਾਦੀ ਗ੍ਰਿਫ਼ਤਾਰ, ਭਾਜਪਾ ਅਤੇ ਆਰ. ਐੱਸ. ਐੱਸ. ਨੇਤਾਵਾਂ ਦੀ ਹੱਤਿਆ ਦੀ ਗੁੱਥੀ ਸੁਲਝੀ
. . .  about 8 hours ago
ਬੱਸ ਅਤੇ ਟੈਂਪੂ ਟਰੈਵਲਰ ਵਿਚਾਲੇ ਹੋਈ ਭਿਆਨਕ ਟੱਕਰ 'ਚ 10 ਲੋਕਾਂ ਦੀ ਮੌਤ
. . .  about 8 hours ago
ਅਮਿਤ ਸ਼ਾਹ ਨੇ ਦਿੱਤਾ 'ਇੱਕ ਦੇਸ਼ ਇੱਕ ਪਹਿਚਾਣ ਪੱਤਰ' ਦਾ ਪ੍ਰਸਤਾਵ, ਕਿਹਾ- 2021 'ਚ ਡਿਜੀਟਲ ਹੋਵੇਗੀ ਜਨਗਣਨਾ
. . .  about 9 hours ago
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਪੁਤਲੇ ਨੂੰ ਸੜਕਾਂ 'ਤੇ ਘਸੀਟਣ ਮਗਰੋਂ ਫੂਕਿਆ
. . .  about 9 hours ago
3 ਫੁੱਟ ਕੱਦ ਵਾਲੀ 6ਵੀਂ ਜਮਾਤ ਦੀ ਵਿਦਿਆਰਥਣ ਖ਼ੁਸ਼ੀ ਇੱਕ ਦਿਨ ਲਈ ਬਣੀ ਸਕੂਲ ਦੀ ਪ੍ਰਿੰਸੀਪਲ
. . .  about 9 hours ago
ਜੰਮੂ-ਕਸ਼ਮੀਰ ਦੇ ਕਠੂਆ 'ਚੋਂ ਸੁਰੱਖਿਆ ਬਲਾਂ ਨੇ ਬਰਾਮਦ ਕੀਤਾ 40 ਕਿਲੋ ਗੰਨ ਪਾਊਡਰ
. . .  about 9 hours ago
ਆਸਮਾਨੀ ਬਿਜਲੀ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  about 10 hours ago
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  about 10 hours ago
ਆਸਾਰਾਮ ਦੀ ਪਟੀਸ਼ਨ ਜੋਧਪੁਰ ਹਾਈਕੋਰਟ ਵਲੋਂ ਖ਼ਾਰਜ, ਸਜ਼ਾ ਖ਼ਤਮ ਕਰਨ ਦੀ ਕੀਤੀ ਸੀ ਮੰਗ
. . .  about 11 hours ago
ਬਾਲਾਕੋਟ 'ਚ ਮੁੜ ਸਰਗਰਮ ਹੋਏ ਅੱਤਵਾਦੀ- ਫੌਜ ਮੁਖੀ ਰਾਵਤ
. . .  about 10 hours ago
ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ 43ਵੀਆਂ ਪ੍ਰਾਇਮਰੀ ਸਕੂਲ ਖੇਡਾਂ ਸ਼ੁਰੂ
. . .  about 11 hours ago
ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ ਸ਼ੁਰੂ
. . .  about 11 hours ago
ਖੂਹ 'ਚੋਂ ਮਿਲੀਆਂ ਮਾਂ ਸਮੇਤ ਉਸ ਦੀਆਂ ਚਾਰ ਧੀਆਂ ਦੀਆਂ ਲਾਸ਼ਾਂ
. . .  about 12 hours ago
ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ ਨੇ ਕੀਤੀ ਪੀ. ਚਿਦੰਬਰਮ ਨਾਲ ਕੀਤੀ ਮੁਲਾਕਾਤ
. . .  about 12 hours ago
ਡਰਾਈਵਰ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  about 13 hours ago
ਦੇਸ਼ ਨੂੰ ਸੁਰੱਖਿਆ ਤੇ ਸੰਗਠਿਤ ਕਰਨ 'ਚ ਕੋਈ ਕਸਰ ਨਹੀ ਛੱਡੇਗਾ ਇਹ ਨਿਊ ਇੰਡੀਆ - ਅਮਿਤ ਸ਼ਾਹ
. . .  about 13 hours ago
ਮੁੰਬਈ ਸੈਂਸੇਕਸ 'ਚ 991.17 ਅੰਕਾਂ ਦਾ ਵਾਧਾ ਦਰਜ
. . .  about 13 hours ago
ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਤਿਹਾੜ ਜੇਲ੍ਹ ਪਹੁੰਚੇ ਸੋਨੀਆ ਗਾਂਧੀ ਤੇ ਮਨਮੋਹਨ ਸਿੰਘ
. . .  about 13 hours ago
ਨਿਊਯਾਰਕ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 14 hours ago
ਯੂ.ਪੀ, ਤ੍ਰਿਪੁਰਾ ਤੇ ਕੇਰਲ ਦੀ ਇੱਕ-ਇੱਕ ਵਿਧਾਨ ਸਭਾ ਉਪ ਚੋਣ ਲਈ ਵੋਟਿੰਗ ਜਾਰੀ
. . .  about 14 hours ago
ਸੋਨੀਆ ਗਾਂਧੀ ਤੇ ਮਨਮੋਹਨ ਸਿੰਘ ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਅੱਜ ਜਾਣਗੇ ਤਿਹਾੜ ਜੇਲ੍ਹ
. . .  about 14 hours ago
ਲਗਾਤਾਰ 7ਵੇਂ ਦਿਨ ਮਹਿੰਗਾ ਹੋਇਆ ਪੈਟਰੋਲ
. . .  about 14 hours ago
ਅੱਜ ਦਾ ਵਿਚਾਰ
. . .  about 15 hours ago
ਮੋਦੀ ਬੁਲਾਉਣਗੇ ਤਾਂ ਜਰੂਰ ਆਵਾਂਗਾ ਭਾਰਤ - ਟਰੰਪ
. . .  about 1 hour ago
ਭਾਰਤੀਆਂ ਨੇ ਮੋਦੀ ਨੂੰ ਚੰਗੇ ਤਰੀਕੇ ਨਾਲ ਜਤਾਇਆ - ਟਰੰਪ
. . .  about 1 hour ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਡੋਨਾਲਡ ਟਰੰਪ ਦਾ ਸੰਬੋਧਨ ਸ਼ੁਰੂ
. . .  10 minutes ago
ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਕੀਤਾ ਜਾ ਸਕਦਾ ਹੈ ਮਹਿਸੂਸ - ਮੋਦੀ
. . .  12 minutes ago
ਅਬਕੀ ਬਾਰ, ਟਰੰਪ ਸਰਕਾਰ - ਮੋਦੀ
. . .  16 minutes ago
ਰਾਸ਼ਟਰਪਤੀ ਬਣਨ ਤੋਂ ਪਹਿਲਾ ਵੀ ਹਰ ਕੋਈ ਟਰੰਪ ਦਾ ਨਾਂਅ ਲੈਂਦਾ ਸੀ - ਮੋਦੀ
. . .  17 minutes ago
ਕਰੋੜਾਂ ਲੋਕ ਲੈਂਦੇ ਹਨ ਮੋਦੀ-ਟਰੰਪ ਦਾ ਨਾਂਅ - ਹਾਉਡੀ ਮੋਦੀ ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  20 minutes ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ ਸ਼ੁਰੂ
. . .  22 minutes ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪਹੁੰਚੇ ਟਰੰਪ
. . .  28 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਮਨੁੱਖ ਜੇ ਆਪਣੀ ਜ਼ਮੀਰ ਗੁਆ ਕੇ ਪੂਰੀ ਦੁਨੀਆ ਵੀ ਜਿੱਤ ਲਵੇ ਤਾਂ ਉਹ ਘਾਟੇ ਵਿਚ ਹੀ ਰਹਿੰਦਾ ਹੈ। -ਲੂਸੀਅਨ

ਸੰਪਾਦਕੀ

ਦੁੱਧ ਵਿਚ ਮਿਲਾਵਟ ਦਾ ਵਧਦਾ ਕਾਰੋਬਾਰ

ਪਟਿਆਲਾ ਵਿਚ ਰਸਾਇਣਕ ਪਦਾਰਥਾਂ ਤੋਂ ਨਕਲੀ ਦੁੱਧ ਅਤੇ ਦੁੱਧ ਤੋਂ ਤਿਆਰ ਹੋਣ ਵਾਲੇ ਪਦਾਰਥਾਂ ਜਿਵੇਂ ਖੋਆ, ਪਨੀਰ ਆਦਿ ਨੂੰ ਬਣਾਉਣ ਵਾਲੀ ਇਕ ਸੀਲ ਬੰਦ ਫੈਕਟਰੀ ਦੇ ਚੁੱਪ-ਚੁਪੀਤੇ ਢੰਗ ਨਾਲ ਮੁੜ ਸਰਗਰਮ ਹੋਣ ਦੀ ਘਟਨਾ ਜਿਥੇ ਇਕ ਪਾਸੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਨੂੰ ਉਜਾਗਰ ਕਰਦੀ ਹੈ, ਉਥੇ ਹੀ ਇਹ ਵੀ ਸਿੱਧ ਕਰਦੀ ਹੈ ਕਿ ਮਿਲਾਵਟ ਨੂੰ ਰੋਕਣ ਦੇ ਲਈ ਮੌਜੂਦਾ ਕਾਨੂੰਨਾਂ ਨੂੰ ਹੋਰ ਸਖ਼ਤ ਬਣਾਏ ਜਾਣ ਦੀ ਵੱਡੀ ਲੋੜ ਹੈ। ਨਕਲੀ ਦੁੱਧ ਅਤੇ ਹੋਰ ਖਤਰਨਾਕ ਪਦਾਰਥਾਂ ਨੂੰ ਬਣਾਉਣ ਵਾਲੀ ਇਸ ਫੈਕਟਰੀ ਦਾ ਰਹੱਸ ਭਰਿਆ ਉਦਘਾਟਨ ਪਿਛਲੇ ਸਾਲ ਹੋਇਆ ਸੀ ਅਤੇ ਅਧਿਕਾਰੀਆਂ ਨੇ ਇਸ ਨੂੰ ਸੀਲ ਕਰ ਦਿੱਤਾ ਸੀ। ਪਰ ਹੈਰਾਨੀ ਦੀ ਗੱਲ ਹੈ ਕਿ ਕੁਝ ਹੀ ਸਮੇਂ ਬਾਅਦ ਇਸ ਫੈਕਟਰੀ ਨੇ ਖਤਰਨਾਕ ਜ਼ਹਿਰੀਲਾ ਦੁੱਧ ਮੁੜ ਤਿਆਰ ਕਰਨਾ ਸ਼ੁਰੂ ਕਰ ਦਿੱਤਾ ਅਤੇ ਫੈਕਟਰੀ ਦਿਨ ਰਾਤ ਚੱਲਣ ਵੀ ਲੱਗੀ। ਬਿਨਾਂ ਸ਼ੱਕ ਇਹ ਕਾਰਜ ਪ੍ਰਸ਼ਾਸਨ ਦੀ ਮਿਲੀਭੁਗਤ ਤੋਂ ਬਿਨਾਂ ਸੰਭਵ ਨਹੀਂ ਹੋ ਸਕਦਾ ਸੀ। ਇਸ ਤਰ੍ਹਾਂ ਇਕ ਪੂਰਾ ਘ੍ਰਿਣਾ ਭਰਿਆ ਤੰਤਰ ਵਿਕਸਤ ਹੋ ਗਿਆ ਹੈ, ਜਿਥੇ ਇਕ ਪਾਸੇ ਕਾਨੂੰਨ ਦੇ ਰਾਖੇ ਹੀ ਕਾਨੂੰਨ ਤੋੜ ਰਹੇ ਹਨ ਅਤੇ ਦੂਜੇ ਪਾਸੇ ਸਮਾਜ ਦਾ ਇਕ ਬਹੁਤ ਛੋਟਾ ਜਿਹਾ ਵਰਗ ਆਪਣੇ ਛੋਟੇ-ਛੋਟੇ ਨਿੱਜੀ ਸੁਆਰਥਾਂ ਦੀ ਪੂਰਤੀ ਲਈ ਦੂਜੇ ਵੱਡੇ ਸਮੂਹ ਦੇ ਲੋਕਾਂ ਦੇ ਜੀਵਨ ਨਾਲ ਖਿਲਵਾੜ ਕਰਨ 'ਤੇ ਉਤਾਰੂ ਹੋਇਆ ਪਿਆ ਹੈ। ਇਸ ਦਾ ਨਤੀਜਾ ਇਸ ਤੱਥ ਤੋਂ ਮਿਲ ਜਾਂਦਾ ਹੈ ਕਿ ਸੀਲ ਕੀਤੀ ਗਈ ਇਸ ਫੈਕਟਰੀ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਚਾਲੂ ਕਰ ਲਏ ਜਾਣ ਤੋਂ ਬਾਅਦ ਇਸ ਵਿਚੋਂ 99 ਬੋਰੀਆਂ ਪਾਊਡਰ, 32 ਡਰੰਮ ਸਿਰਕਾ, 120 ਲੀਟਰ ਅਮੋਨੀਆ, 1000 ਕਿਲੋ ਕਾਸਟਿਕ ਸੋਡਾ ਅਤੇ 400 ਲੀਟਰ ਐਸਿਡ ਬਰਾਮਦ ਕੀਤਾ ਗਿਆ। ਛਾਪੇ ਦੌਰਾਨ ਇਨ੍ਹਾਂ ਪਦਾਰਥਾਂ ਤੋਂ ਬਣੇ 10 ਕਿਲੋ ਨਕਲੀ ਪਨੀਰ, 50 ਕਿਲੋ ਮੱਖਣ, 25 ਲੀਟਰ ਤਿਆਰ ਨਕਲੀ ਦੁੱਧ, 20 ਕਿਲੋ ਨਕਲੀ ਦੇਸੀ ਘਿਓ ਵੀ ਬਰਾਮਦ ਹੋਇਆ ਹੈ। ਇਸ ਫੈਕਟਰੀ ਤੋਂ ਤਿਆਰ ਹੋਣ ਵਾਲਾ ਨਕਲੀ ਸਾਮਾਨ ਲੁਧਿਆਣਾ, ਪਟਿਆਲਾ, ਸੰਗਰੂਰ ਅਤੇ ਹਰਿਆਣਾ ਦੇ ਕਈ ਛੋਟੇ-ਵੱਡੇ ਸ਼ਹਿਰਾਂ ਅਤੇ ਕਸਬਿਆਂ ਵਿਚ ਬਾਜ਼ਾਰੀ ਮੁੱਲ ਤੋਂ ਅੱਧੇ ਭਾਅ 'ਤੇ ਵੇਚੇ ਜਾਣ ਦੇ ਸਬੂਤ ਵੀ ਇਸ ਫੈਕਟਰੀ ਵਿਚੋਂ ਮਿਲੇ ਹਨ।
ਦੇਸ਼ ਵਿਚ ਮਿਲਾਵਟ ਦਾ ਧੰਦਾ ਕੋਈ ਨਵਾਂ ਨਹੀਂ ਹੈ। ਹਾਲਾਂਕਿ ਦੁੱਧ ਵਿਚ ਕੀਤੀ ਜਾਣ ਵਾਲੀ ਮਿਲਾਵਟ ਸਭ ਤੋਂ ਜ਼ਿਆਦਾ ਖ਼ਤਰਨਾਕ ਅਤੇ ਇਕ ਘ੍ਰਿਣਾ ਭਰੀ ਪ੍ਰਕਿਰਿਆ ਹੈ। ਅਜਿਹਾ ਨਕਲੀ ਦੁੱਧ ਤਿਆਰ ਕਰਨ ਲਈ ਕਾਸਟਿਕ ਸੋਡਾ, ਤੇਜ਼ਾਬ, ਅਮੋਨੀਆ ਅਤੇ ਸਿਰਕਾ, ਹੋਰ ਤਰਲ ਪਦਾਰਥਾਂ ਆਦਿ ਦੀ ਵਰਤੋਂ ਕੀਤੀ ਜਾਂਦੀ ਹੈ। ਬੇਸ਼ੱਕ ਇਹ ਅਜਿਹੀ ਇਕ ਫੈਕਟਰੀ ਦਾ ਮਾਮਲਾ ਹੈ ਪਰ ਮਾਲਵਾ ਪੱਟੀ ਦੇ ਕਈ ਅਜਿਹੇ ਖੇਤਰ ਹਨ, ਜਿਥੇ ਕਈ ਅਜਿਹੀਆਂ ਫੈਕਟਰੀਆਂ ਹਨ, ਜਿਨ੍ਹਾਂ ਵਿਚ ਬਣਿਆ ਨਕਲੀ ਦੁੱਧ, ਘਿਓ, ਖੋਆ, ਪਨੀਰ ਆਦਿ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿਚ ਜੰਗੀ ਪੱਧਰ 'ਤੇ ਸਪਲਾਈ ਹੁੰਦਾ ਹੈ ਅਤੇ ਫਿਰ ਇਹ ਬਾਜ਼ਾਰਾਂ ਵਿਚ ਧੜੱਲੇ ਨਾਲ ਵਿਕ ਰਿਹਾ ਹੈ। ਹੈਰਾਨੀ ਦੀ ਗੱਲ ਹੈ ਕਿ ਪੁਲਿਸ ਅਤੇ ਪ੍ਰਸ਼ਾਸਨ ਦੀ ਨੱਕ ਹੇਠ ਅਜਿਹਾ ਗ਼ੈਰ-ਕਾਨੂੰਨੀ ਕਾਰੋਬਾਰ ਸਾਲਾਂ ਜਾਂ ਦਹਾਕਿਆਂ ਤੋਂ ਜਾਰੀ ਹੈ ਅਤੇ ਪ੍ਰਸ਼ਾਸਨਿਕ ਤੰਤਰ ਲਿੱਪਾ-ਪੋਚੀ ਕਰਕੇ ਆਪਣੀ ਜ਼ਿੰਮੇਵਾਰੀ ਨਿਭਾਅ ਰਿਹਾ ਹੈ। ਆਮ ਵਿਅਕਤੀ ਦੀ ਗੱਲ ਕਰੀਏ ਤਾਂ ਹਰ ਘਰ ਵਿਚ ਦੁੱਧ ਵੀ ਚਾਹੀਦਾ ਹੈ ਅਤੇ ਦੁੱਧ ਤੋਂ ਬਣੇ ਹੋਰ ਪਦਾਰਥਾਂ ਦੀ ਵੀ ਲੋੜ ਪੈਂਦੀ ਹੈ। ਆਮ ਵਿਅਕਤੀ ਆਪਣੇ ਪੱਧਰ 'ਤੇ ਦੁੱਧ ਦੀ ਮਿਲਾਵਟ ਦੀ ਜਾਂਚ ਵੀ ਨਹੀਂ ਕਰ ਸਕਦਾ ਅਤੇ ਨਾ ਹੀ ਅਧਿਕਾਰੀ ਪੱਧਰ ਤੱਕ ਉਸ ਦੀ ਪਹੁੰਚ ਹੁੰਦੀ ਹੈ। ਇਹ ਕੰਮ ਤਾਂ ਪ੍ਰਸ਼ਾਸਨ ਦਾ ਹੈ ਪਰ ਅਫ਼ਸੋਸ ਦੀ ਗੱਲ ਹੈ ਕਿ ਇਥੋਂ ਹੀ ਇਸ ਸਮਾਜ ਵਿਰੋਧੀ ਕਾਰਜ ਦਾ ਪਾਲਣ-ਪੋਸ਼ਣ ਹੁੰਦਾ ਹੈ। ਪ੍ਰਸ਼ਾਸਨਿਕ ਤੰਤਰ ਦੀਆਂ ਕੁਤਾਹੀਆਂ ਦਾ ਇਕ ਸਬੂਤ ਇਸ ਤੱਥ ਤੋਂ ਵੀ ਮਿਲ ਜਾਂਦਾ ਹੈ ਕਿ ਅਜਿਹਾ ਘਾਤਕ ਅਤੇ ਜ਼ਹਿਰੀਲਾ ਦੁੱਧ ਬਣਾਉਣ ਤੋਂ ਬਾਅਦ ਬਚੀ ਖਤਰਨਾਕ ਤੇਜ਼ਾਬੀ ਰਹਿੰਦ-ਖੂੰਹਦ ਨੂੰ ਫੈਕਟਰੀ ਦੇ ਮਾਲਕ ਚੋਰੀ-ਛੁਪੇ ਨੇੜਲੇ ਖੇਤਰਾਂ ਵਿਚ ਸੁੱਟ ਦਿੰਦੇ ਹਨ। ਇਸ ਸਬੰਧੀ ਪਿਛਲੇ ਸਾਲ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੂੰ ਸੂਚਿਤ ਵੀ ਕੀਤਾ ਗਿਆ ਸੀ। ਪਰ ਇਸ ਦੇ ਬਾਵਜੂਦ ਫੈਕਟਰੀ ਮਾਲਕਾਂ ਵਿਰੁੱਧ ਕੋਈ ਵੱਡੀ ਕਾਰਵਾਈ ਨਹੀਂ ਕੀਤੀ ਗਈ।
ਜ਼ਹਿਰੀਲੇ ਅਤੇ ਖ਼ਤਰਨਾਕ ਪਦਾਰਥਾਂ ਦਾ ਇਹ ਕਾਰੋਬਾਰ ਇਸ ਤਰ੍ਹਾਂ ਵੱਧ-ਫੁਲ ਰਿਹਾ ਹੈ ਕਿ ਇਸ ਦੀਆਂ ਜੜ੍ਹਾਂ ਦਾ ਪ੍ਰਸਾਰ ਦੁਆਬਾ ਅਤੇ ਮਾਝਾ ਦੇ ਖੇਤਰਾਂ ਵਿਚ ਵੀ ਹੋਣ ਲੱਗਾ ਹੈ। ਜਲੰਧਰ ਵਿਚ ਪਿਛਲੇ ਮਹੀਨੇ ਇਕ ਛਾਪੇ ਦੌਰਾਨ 40 ਕਿਲੋ ਨਕਲੀ ਘਿਓ ਬਰਾਮਦ ਕੀਤਾ ਗਿਆ ਸੀ। ਇਸੇ ਸ਼ਹਿਰ ਵਿਚ ਦੋ ਮਹੀਨੇ ਪਹਿਲਾਂ ਲਏ ਗਏ ਦੁੱਧ ਦੇ ਪਦਾਰਥਾਂ ਦੇ ਨਮੂਨਿਆਂ ਵਿਚੋਂ 29 ਫ਼ੀਸਦੀ ਕਸੌਟੀ 'ਤੇ ਖਰੇ ਨਹੀਂ ਉੱਤਰ ਸਕੇ ਸਨ। ਲੁਧਿਆਣਾ ਵਿਚ ਪਿਛਲੇ ਕੁਝ ਮਹੀਨਿਆਂ ਵਿਚ ਨਕਲੀ ਦੁੱਧ ਮਿਲਣ ਅਤੇ ਅਸਲੀ ਦੁੱਧ ਦੇ ਕਈ ਨਮੂਨੇ ਫੇਲ੍ਹ ਹੋ ਜਾਣ 'ਤੇ ਦਰਜਨਾਂ ਮਾਮਲੇ ਦਰਜ ਕਰਕੇ ਲੱਖਾਂ ਰੁਪਏ ਜੁਰਮਾਨਾ ਵੀ ਵਸੂਲ ਕੀਤਾ ਗਿਆ। ਹਾਲਾਂਕਿ ਇਹ ਗ਼ੈਰ-ਕਾਨੂੰਨੀ ਕਾਰੋਬਾਰ ਥੋੜ੍ਹੀ ਜਿਹੀ ਲਾਗਤ ਨਾਲ ਏਨਾ ਲਾਭਦਾਇਕ ਹੋ ਚੁੱਕਾ ਹੈ ਕਿ ਇਸ ਨਾਲ ਸਬੰਧਿਤ ਲੋਕ ਜੁਰਮਾਨਾ ਭਰ ਕੇ ਵੀ ਮੁੜ ਇਸ ਕੰਮ ਨੂੰ ਸ਼ੁਰੂ ਕਰ ਦਿੰਦੇ ਹਨ। ਕਿਸੇ ਸਮੇਂ ਸਾਂਝੇ ਪੰਜਾਬ ਨੂੰ ਦੁੱਧ ਦੇ ਦਰਿਆਵਾਂ ਅਤੇ ਘਿਓ-ਮੱਖਣ ਦੇ ਪਹਾੜਾਂ ਵਾਲੀ ਧਰਤੀ ਸਮਝਿਆ ਜਾਂਦਾ ਸੀ। ਇਸ ਦੇ ਪਸ਼ੂਆਂ ਨੂੰ ਖਰੀਦਣ ਦੇ ਲਈ ਹੋਰਾਂ ਦੇਸ਼ਾਂ ਤੋਂ ਵਪਾਰੀ ਵੀ ਆਉਂਦੇ ਸਨ ਪਰ ਅੱਜ ਇਸ ਧਰਤੀ 'ਤੇ ਪਸ਼ੂ ਲਗਾਤਾਰ ਘੱਟ ਹੋ ਰਹੇ ਹਨ, ਪਰ ਨਕਲੀ ਦੁੱਧ ਦੀਆਂ ਨਹਿਰਾਂ ਲਗਾਤਾਰ ਵਹਿ ਰਹੀਆਂ ਹਨ।
ਬਿਨਾਂ ਸ਼ੱਕ, ਦੁੱਧ ਵਿਚ ਖ਼ਤਰਨਾਕ ਪਦਾਰਥਾਂ ਦੀ ਮਿਲਾਵਟ ਇਕ ਗੰਭੀਰ ਅਪਰਾਧ ਹੈ ਤੇ ਇਸ ਅਪਰਾਧ ਲਈ ਸਖ਼ਤ ਸਜ਼ਾ ਦਾ ਪ੍ਰਬੰਧ ਹੋਣਾ ਬੇਹੱਦ ਜ਼ਰੂਰੀ ਹੈ। ਇਸ ਲਈ ਮੌਜੂਦਾ ਕਾਨੂੰਨ ਵਿਚ ਸੋਧਾਂ ਵੀ ਕੀਤੀਆਂ ਜਾ ਸਕਦੀਆਂ ਹਨ ਅਤੇ ਨਵਾਂ ਕਾਨੂੰਨ ਵੀ ਬਣਾਇਆ ਜਾਣਾ ਚਾਹੀਦਾ ਹੈ ਪਰ ਅਜਿਹੇ ਅਸਮਾਜਿਕ ਤੱਤਾਂ ਵਿਰੁੱਧ ਹਰ ਹਾਲ ਵਿਚ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਹ ਕੰਮ ਜਿੰਨੀ ਜਲਦੀ ਹੋਵੇਗਾ, ਓਨਾ ਹੀ ਇਸ ਦੇਸ਼ ਅਤੇ ਇਥੋਂ ਦੇ ਲੋਕਾਂ ਦੇ ਹਿਤ ਵਿਚ ਹੋਵੇਗਾ।

 

ਭਾਰਤ ਲਈ ਵੀ ਚਿੰਤਾਜਨਕ ਹੈ ਅਮਰੀਕਾ-ਚੀਨ ਵਪਾਰ ਯੁੱਧ

ਅਮਰੀਕਾ ਅਤੇ ਚੀਨ ਦੇ ਵਪਾਰਕ ਯੁੱਧ ਨੇ ਪਿਛਲੇ ਹਫ਼ਤੇ ਇਕ ਵਧੇਰੇ ਮਹੱਤਵਪੂਰਨ ਪੜਾਅ ਵਿਚ ਪ੍ਰਵੇਸ਼ ਕੀਤਾ ਹੈ। ਕਿਉਂਕਿ ਬੀਜਿੰਗ ਨੇ ਆਪਣੀ ਮੁਦਰਾ ਨੂੰ ਹੋਰ ਕਮਜ਼ੋਰ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਡਿਗਦੇ ਯੂਆਨ ਦਾ ਪੱਧਰ ਨਾ ਸਿਰਫ਼ ਅਮਰੀਕਾ ਦੇ ਲਈ ਹੀ ਨਹੀਂ ਸਗੋਂ ...

ਪੂਰੀ ਖ਼ਬਰ »

ਦਿੱਲੀ 'ਚ ਪੰਜਾਬੀ ਭਾਸ਼ਾ ਤੇ ਰੁਜ਼ਗਾਰ ਦੀਆਂ ਸੰਭਾਵਨਾਵਾਂ

ਸਿਆਣੇ ਲੋਕਾਂ ਦਾ ਮੰਨਣਾ ਹੈ ਕਿ ਭਾਸ਼ਾ ਦਾ ਸਬੰਧ ਮਨੁੱਖੀ ਵਿਚਾਰਾਂ ਦੇ ਪ੍ਰਗਟਾਅ ਦਾ ਸਭ ਤੋਂ ਚੰਗਾ ਸਾਧਨ ਹੈ। ਮਨੁੱਖ ਨੂੰ ਜਾਨਵਰਾਂ ਤੋਂ ਵੱਖਰਾ ਬਣਾਉਣ ਵਿਚ ਭਾਸ਼ਾ ਦੀ ਅਹਿਮ ਭੂਮਿਕਾ ਹੈ। ਪਰ ਜਿਵੇਂ-ਜਿਵੇਂ ਮਨੁੱਖ ਵਿਕਾਸ ਕਰਦਾ ਗਿਆ, ਉਸੇ ਤਰ੍ਹਾਂ ਉਸ ਦੀਆਂ ...

ਪੂਰੀ ਖ਼ਬਰ »

ਭਾਰਤੀ ਨਿਊਜ਼ ਚੈਨਲ ਭਾਰਤ ਦੇ ਮਸਲਿਆਂ ਦੀ ਗੱਲ ਕਰਨ

ਪੂਰੀ ਦੁਨੀਆ ਵਿਚ ਇਹ ਪ੍ਰਭਾਵ ਪਾਇਆ ਜਾਂਦਾ ਹੈ ਕਿ ਬਹੁਤੇ ਭਾਰਤੀ ਨਿਊਜ਼ ਚੈਨਲ ਪੱਤਰਕਾਰੀ ਦੀਆਂ ਉੱਚੀਆਂ-ਉੱਚੀਆਂ ਕਦਰਾਂ-ਕੀਮਤਾਂ ਨੂੰ ਛਿੱਕੇ ਟੰਗ ਕੇ, ਸੌੜੀ ਸਿਆਸਤ ਦੇ ਅਸਰ ਹੇਠ ਦੇਸ਼ ਵਾਸੀਆਂ ਨਾਲ ਦਗ਼ਾ ਕਰ ਰਹੇ ਹਨ। ਇੰਗਲੈਂਡ, ਆਸਟ੍ਰੇਲੀਆ, ਸਿੰਗਾਪੁਰ ਵਿਖੇ ਇਹ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX