ਤਾਜਾ ਖ਼ਬਰਾਂ


ਬੈਂਕ ਦੀ ਇਮਾਰਤ ਵਿਚ ਅਚਾਨਕ ਲੱਗੀ ਅੱਗ
. . .  1 day ago
ਅਹਿਮਦਗੜ੍ਹ ,18 ਸਤੰਬਰ (ਸੋਢੀ) -ਸਥਾਨਕ ਪੰਜਾਬ ਐਂਡ ਸਿੰਧ ਬੈਂਕ ਦੀ ਇਮਾਰਤ ਵਿਚ ਅੱਜ ਰਾਤ ਕਰੀਬ 10 ਵਜੇ ਅਚਾਨਕ ਅੱਗ ਲੱਗ ਗਈ।ਜਿਸ ਕਾਰਨ ਬੈਂਕ ਵਿਚ ਪਿਆ ਕਾਫੀ ਰਿਕਾਰਡ, ਬੈਂਕ ਵਿਚ ਲੱਗੇ ਏਅਰ ਕੰਡੀਸ਼ਨਰ ਅਤੇ ਪੱਖਿਆਂ ਤੋਂ ਇਲਾਵਾ...
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਸ਼ਕਤੀ ਨਹਿਰ 'ਚ ਡਿੱਗੀ ਕਾਰ ਮਿਲੀ ,ਕਾਰ ਸਵਾਰਾਂ ਦੀ ਭਾਲ ਜਾਰੀ
. . .  1 day ago
ਪਾਉਂਟਾ ਸਾਹਿਬ , 18 ਸਤੰਬਰ { ਹਰਬਖ਼ਸ਼ ਸਿੰਘ } -ਪਾਉਂਟਾ ਸਾਹਿਬ ਕੋਲ ਕੁਲਹਾਲ ਸ਼ਕਤੀ ਨਹਿਰ 'ਚ ਡਿੱਗੀ ਕਾਰ ਨੂੰ ਗ਼ੋਤਾ ਖੋਰਾ ਅਤੇ ਐਨ ਡੀ ਆਰ ਐਫ ਨੇ 24 ਘੰਟਿਆਂ ਬਾਅਦ ਬਾਹਰ ਕੱਢ ਲਿਆ ਹੈ। ਕਾਰ ਵਿਚ ਕੌਣ ਕੌਣ ਸਵਾਰ ਸੀ ...
ਮਾਂ ਬੋਲੀ ਪੰਜਾਬੀ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ ਉੱਠੀ ਲਹਿਰ
. . .  1 day ago
ਮਲੌਦ, 18 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਇੱਕ ਦੇਸ਼ ਇੱਕ ਭਾਸ਼ਾ ਵਿਚ ਹਿੰਦੀ ਨੂੰ ਤਰਜੀਹ ਦੇਣ ਦੇ ਦਿੱਤੇ ਬਿਆਨ ਤੋਂ ਬਾਅਦ ਪੰਜਾਬ ਰਾਜ ਵਿਚ ਵਿਰੋਧ ਦੀਆਂ ...
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਦੋ ਦਰਜਨ ਕਰਮਚਾਰੀਆਂ ਦਾ ਡੋਪ ਟੈੱਸਟ ਪੌਜੀਟਿਵ ਆਇਆ
. . .  1 day ago
ਅਜਨਾਲਾ, 18 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ 'ਚ ਤਾਇਨਾਤ ਪੁਲਿਸ ਕਰਮਚਾਰੀਆਂ ਦੇ ਸਰਕਾਰੀ ਹਸਪਤਾਲ ਤੋਂ ਕਰਵਾਏ ਜਾਂਦੇ ਸਾਲਾਨਾ ਮੈਡੀਕਲ ਦੌਰਾਨ ਕਰੀਬ ...
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਦਿੱਤਾ 150 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਤੀਸਰਾ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਦੂਸਰਾ ਖਿਡਾਰੀ (ਕੁਵਿੰਟਨ ਡੀ ਕਾਕ) 54 ਦੌੜਾਂ ਬਣਾ ਕੇ ਆਊਟ
. . .  1 day ago
ਇੱਕ ਹੋਰ ਬੇਰੁਜ਼ਗਾਰ ਈ.ਟੀ.ਟੀ ਅਧਿਆਪਕ ਵੱਲੋਂ ਮਰਨ ਵਰਤ ਸ਼ੁਰੂ
. . .  1 day ago
ਸੰਗਰੂਰ, 18 ਸਤੰਬਰ (ਧੀਰਜ ਪਿਸ਼ੋਰੀਆ) - ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਦੇ ਸ਼ਹਿਰ ਵਿਚ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ ਨੇ ਆਪਣਾ ਸੰਘਰਸ਼...
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 10 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 78/1
. . .  1 day ago
ਰਾਬਰਟ ਸੀ.ਓ ਬ੍ਰਾਇਨ ਹੋਣਗੇ ਅਮਰੀਕਾ ਦੇ ਨਵੇਂ ਕੌਮੀ ਸੁਰੱਖਿਆ ਸਲਾਹਕਾਰ
. . .  1 day ago
ਵਾਸ਼ਿੰਗਟਨ, 18 ਸਤੰਬਰ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦੇ ਹੋਏ ਬੜੀ ਖ਼ੁਸ਼ੀ ਹੋ ਰਹੀ ਹੈ ਕਿ ਰਾਬਰਟ ਸੀ.ਓ ਬ੍ਰਾਇਨ ਜੋ ਕਿ ਵਿਦੇਸ਼ ਵਿਭਾਗ...
ਰੇਲਵੇ ਸਟੇਸ਼ਨ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਗੜ੍ਹਸ਼ੰਕਰ, 18 ਸਤੰਬਰ (ਧਾਲੀਵਾਲ) - ਰੇਲਵੇ ਸਟੇਸ਼ਨ ਗੜ੍ਹਸ਼ੰਕਰ ਤੋਂ ਸ਼ਾਮ ਸਮੇਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਦੀ...
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 5 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 32/1
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  1 day ago
ਟਰੰਪ ਵੱਲੋਂ ਈਰਾਨ 'ਤੇ ਪਾਬੰਦੀਆਂ ਵਧਾਉਣ ਦੇ ਹੁਕਮ
. . .  1 day ago
ਵਾਸ਼ਿੰਗਟਨ, 18 ਸਤੰਬਰ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਖ਼ਜ਼ਾਨਾ ਸਕੱਤਰ ਨੂੰ ਈਰਾਨ ਉੱਪਰ ਪਾਬੰਦੀਆਂ ਵਧਾਉਣ ਦੇ ਹੁਕਮ...
ਕਦੇ ਵੀ ਹਿੰਦੀ ਨੂੰ ਦੂਸਰੀਆਂ ਖੇਤਰੀ ਭਾਸ਼ਾਵਾਂ ਉੱਪਰ ਥੋਪਣ ਦੀ ਗੱਲ ਨਹੀ ਕਹੀ - ਅਮਿਤ ਸ਼ਾਹ
. . .  1 day ago
ਕਸ਼ਮੀਰ 'ਚ ਕਰਫ਼ਿਊ ਹਟਾਏ ਜਾਣ ਤੱਕ ਭਾਰਤ ਨਾਲ ਗੱਲਬਾਤ ਨਹੀਂ - ਇਮਰਾਨ ਖਾਨ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
8 ਤਹਿਸੀਲਦਾਰਾਂ ਤੇ 4 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
. . .  1 day ago
ਪ੍ਰਧਾਨ ਮੰਤਰੀ ਨੂੰ ਮਿਲੀ ਮਮਤਾ ਬੈਨਰਜੀ
. . .  1 day ago
ਐਲੀ ਮਾਂਗਟ ਨੂੰ ਮਿਲੀ ਜ਼ਮਾਨਤ
. . .  1 day ago
ਇੱਕ ਆਈ. ਏ. ਐੱਸ. ਅਤੇ ਚਾਰ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਹਿੰਦੀ 'ਤੇ ਹੰਗਾਮਾ ਜਾਰੀ, ਹੁਣ ਰਜਨੀਕਾਂਤ ਨੇ ਕਿਹਾ- ਥੋਪੀ ਨਹੀਂ ਜਾਣੀ ਚਾਹੀਦੀ ਕੋਈ ਵੀ ਭਾਸ਼ਾ
. . .  1 day ago
ਬੱਸ ਕੰਡਕਟਰ ਵਲੋਂ ਲੜਕੀ ਦੇ ਥੱਪੜ ਮਾਰੇ ਜਾਣ ਦੇ ਵਿਰੋਧ 'ਚ ਵਿਦਿਆਰਥੀਆਂ ਨੇ ਕਾਲਜ ਅੱਗੇ ਲਾਇਆ ਧਰਨਾ
. . .  1 day ago
ਪੰਜਾਬ ਸਰਕਾਰ ਦੇ ਵਲੰਟੀਅਰਾਂ ਵਲੋਂ ਸੁਲਤਾਨਪੁਰ ਲੋਧੀ ਅੰਦਰ ਕੀਤੀ ਗਈ ਸਫ਼ਾਈ
. . .  1 day ago
ਕਾਰ ਅਤੇ ਸਕੂਟਰੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ
. . .  1 day ago
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਵਲੋਂ ਵੀ ਭੁੱਖ ਹੜਤਾਲ ਸ਼ੁਰੂ
. . .  1 day ago
ਕਰਤਾਰਪੁਰ ਲਾਂਘੇ ਅਤੇ ਡੇਰਾ ਬਾਬਾ ਨਾਨਕ ਦੇ ਵਿਕਾਸ ਕੰਮਾਂ ਨੂੰ ਲੈ ਕੇ ਮੀਟਿੰਗ ਕੱਲ੍ਹ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚਣਗੇ
. . .  1 day ago
ਟਿੱਪਰ ਵਲੋਂ ਕੁਚਲੇ ਜਾਣ ਕਾਰਨ ਗਾਇਕ ਮਾਸਟਰ ਸਲੀਮ ਦੀ ਭਾਬੀ ਦੀ ਮੌਤ
. . .  1 day ago
ਕੇਂਦਰੀ ਕੈਬਨਿਟ ਦੇ ਵੱਡੇ ਫ਼ੈਸਲੇ- ਰੇਲਵੇ ਕਰਮਚਾਰੀਆਂ ਨੂੰ ਮਿਲੇਗਾ 78 ਦਿਨਾਂ ਦਾ ਬੋਨਸ, ਈ-ਸਿਗਰਟ 'ਤੇ ਪਾਬੰਦੀ
. . .  1 day ago
ਖੇਮਕਰਨ ਵਿਖੇ ਦੁਕਾਨਦਾਰਾਂ ਅਤੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  1 day ago
ਕੈਬਨਿਟ ਬੈਠਕ ਦਾ ਫ਼ੈਸਲਾ- ਰੇਲਵੇ ਕਰਮਚਾਰੀਆਂ ਨੂੰ ਲਗਾਤਾਰ ਛੇਵੇਂ ਸਾਲ ਦਾ ਬੋਨਸ, ਕਰਮਚਾਰੀਆਂ ਨੂੰ 78 ਦਿਨਾਂ ਦੀ ਤਨਖ਼ਾਹ ਬੋਨਸ ਵਜੋਂ ਦਿੱਤੀ ਜਾਵੇਗੀ
. . .  1 day ago
ਕੈਬਨਿਟ ਬੈਠਕ ਦਾ ਫ਼ੈਸਲਾ- ਈ-ਸਿਗਰਟ 'ਤੇ ਸਰਕਾਰ ਨੇ ਪੂਰੀ ਤਰ੍ਹਾਂ ਨਾਲ ਲਾਈ ਪਾਬੰਦੀ
. . .  1 day ago
ਕੈਬਨਿਟ ਦੇ ਫ਼ੈਸਲਿਆਂ 'ਤੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਅਤੇ ਪ੍ਰਕਾਸ਼ ਜਾਵੜੇਕਰ ਕਰ ਰਹੇ ਪ੍ਰੈੱਸ ਕਾਨਫ਼ਰੰਸ
. . .  1 day ago
ਜਲੰਧਰ ਨਗਰ ਨਿਗਮ ਦੇ ਬੀ. ਐਂਡ ਆਰ. ਵਿਭਾਗ 'ਚ ਵਿਜੀਲੈਂਸ ਵਲੋਂ ਛਾਪੇਮਾਰੀ
. . .  1 day ago
ਸਿਵਲ ਹਸਪਤਾਲ ਸੰਗਰੂਰ ਦੀ ਐਮਰਜੈਂਸੀ 'ਚ ਵੀ ਦੋਹਾਂ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  1 day ago
ਸਕੇ ਭਰਾਵਾਂ ਨੂੰ ਅਗਵਾ ਕਰਨ ਦਾ ਮਾਮਲਾ : ਅਦਾਲਤ ਨੇ ਸਾਬਕਾ ਇੰਸਪੈਕਟਰ ਜੋਗਿੰਦਰ ਸਿੰਘ ਨੂੰ ਸੁਣਾਈ 6 ਸਾਲ ਦੀ ਸਜ਼ਾ
. . .  1 day ago
ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਮੁੱਖ ਮੰਤਰੀ ਨਾਲ ਗੱਲਬਾਤ ਦਾ ਸਮਾਂ ਮਿਲਣ ਦੇ ਬਾਵਜੂਦ ਅਧਿਆਪਕ ਧਰਨਾ ਜਾਰੀ ਰੱਖਣ 'ਤੇ ਅੜੇ
. . .  1 day ago
ਪਾਕਿ ਬੈਟ ਕਮਾਂਡੋ ਕਰ ਰਹੇ ਸਨ ਘੁਸਪੈਠ ਦੀ ਕੋਸ਼ਿਸ਼, ਫੌਜ ਨੇ ਗਰਨੇਡ ਨਾਲ ਬਣਾਇਆ ਨਿਸ਼ਾਨਾ
. . .  1 day ago
ਰੋਹ 'ਚ ਆਏ ਅਧਿਆਪਕਾਂ ਨੇ ਜਾਮ ਕੀਤਾ ਸੰਗਰੂਰ-ਸੁਨਾਮ ਮਾਰਗ
. . .  1 day ago
ਮਰਨ ਵਰਤ 'ਤੇ ਬੈਠ ਅਧਿਆਪਕਾਂ ਨੂੰ ਪੁਲਿਸ ਨੇ ਜ਼ਬਰਦਸਤੀ ਪਹੁੰਚਾਇਆ ਹਸਪਤਾਲ
. . .  1 day ago
2020 ਟੋਕੀਓ ਓਲੰਪਿਕ ਦੀ ਟਿਕਟ ਹਾਸਲ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਪਹਿਲਵਾਨ ਬਣੀ ਵਿਨੇਸ਼ ਫੋਗਾਟ
. . .  1 day ago
ਨਹੀਂ ਰਹੇ ਹਾਰਰ ਫ਼ਿਲਮਾਂ ਦੇ ਬਾਦਸ਼ਾਹ ਸ਼ਿਆਮ ਰਾਮਸੇ
. . .  1 day ago
ਕਸ਼ਮੀਰ ਮਸਲੇ ਨੂੰ ਗੱਲਬਾਤ ਨਾਲ ਸੁਲਝਾਉਣ ਭਾਰਤ ਅਤੇ ਪਾਕਿਸਤਾਨ- ਯੂਰਪੀ ਯੂਨੀਅਨ ਦੀ ਸੰਸਦ
. . .  1 day ago
ਭੇਦਭਰੇ ਹਾਲਾਤ 'ਚ ਨੌਜਵਾਨ ਦੀ ਮੌਤ
. . .  1 day ago
ਭਾਰੀ ਮੀਂਹ ਦੇ ਚੱਲਦਿਆਂ ਪਟਨਾ ਪੁਲਿਸ ਲਾਈਨ 'ਤੇ ਡਿੱਗਾ ਦਰਖ਼ਤ, 10 ਕਰਮਚਾਰੀ ਜ਼ਖ਼ਮੀ
. . .  1 day ago
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- 18 ਅਕਤੂਬਰ ਤੱਕ ਬਹਿਸ ਪੂਰੀ ਕਰਨ ਦੋਵੇਂ ਪੱਖ
. . .  1 day ago
ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਕੀਤੇ ਕੇਦਾਰਨਾਥ ਮੰਦਰ ਦੇ ਦਰਸ਼ਨ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਤੋਂ ਪਟਨਾ ਸਾਹਿਬ ਲਈ ਏਅਰ ਇੰਡੀਆ ਕਰ ਰਿਹੈ ਉਡਾਣ ਸ਼ੁਰੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਲੋਕਤੰਤਰ ਦੀ ਭਰੋਸਯੋਗਤਾ ਕਾਇਮ ਰੱਖਣ ਲਈ ਗ਼ਲਤ ਰੁਝਾਨ ਖਿਲਾਫ਼ ਹੋਕਾ ਦੇਣ ਵਾਲਿਆਂ ਦੀ ਜ਼ਰੂਰਤ ਹੈ। -ਮਾਈਕਲ ਐਂਡਰਸਨ

ਪਹਿਲਾ ਸਫ਼ਾ

550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦਾ ਫ਼ੈਸਲਾ

• ਸੁਲਤਾਨਪੁਰ ਲੋਧੀ 'ਚ ਸੁਪਰ ਸਪੈਸ਼ਲਿਟੀ ਹਸਪਤਾਲ ਬਣਾਉਣ ਦਾ ਐਲਾਨ • ਵਿਦੇਸ਼ ਮੰਤਰੀ ਕਰਤਾਰਪੁਰ ਸਾਹਿਬ ਲਈ ਵੀਜ਼ਾ ਮੁਕਤ ਲਾਂਘੇ ਦਾ ਮਾਮਲਾ ਪਾਕਿ ਕੋਲ ਉਠਾਉਣ-ਕੈਪਟਨ
ਸੁਲਤਾਨਪੁਰ ਲੋਧੀ, 10 ਸਤੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਅੱਜ ਸੁਲਤਾਨਪੁਰ ਲੋਧੀ 'ਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਅਕਤੂਬਰ ਵਿਚ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਸਬੰਧੀ ਮਤਾ ਪਾਸ ਕੀਤਾ ਗਿਆ ਤੇ ਇਸ ਵਿਸ਼ੇਸ਼ ਇਜਲਾਸ ਦੌਰਾਨ ਦੇਸ਼ ਦੇ ਰਾਸ਼ਟਰਪਤੀ ਤੇ ਹੋਰ ਉੱਘੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਬੁਲਾਉਣ ਦਾ ਫ਼ੈਸਲਾ ਵੀ ਲਿਆ ਗਿਆ | ਮੰਤਰੀ ਮੰਡਲ ਨੇ ਇਕ ਹੋਰ ਮਤੇ 'ਚ ਇਸ ਇਤਿਹਾਸਕ ਮੌਕੇ ਸੰਸਦ ਦਾ ਵਿਸ਼ੇਸ਼ ਸਾਂਝਾ ਇਜਲਾਸ ਸੱਦਣ ਲਈ ਭਾਰਤ ਸਰਕਾਰ ਨੂੰ ਜ਼ੋਰਦਾਰ ਸਿਫ਼ਾਰਸ਼
ਪੰਜਾਬ ਸਰਕਾਰ ਪ੍ਰਕਾਸ਼ ਪੁਰਬ ਸਬੰਧੀ ਵੱਖਰੇ ਤੌਰ 'ਤੇ ਸਮਾਗਮ ਕਰਵਾਏਗੀ-ਕੈਪਟਨ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸ਼ੋ੍ਰਮਣੀ ਕਮੇਟੀ ਵਲੋਂ ਪੰਜਾਬ ਸਰਕਾਰ ਨਾਲ ਮਿਲ ਕੇ ਮਨਾਉਣ ਸਬੰਧੀ ਲਗਾਈਆਂ ਜਾ ਰਹੀਆਂ ਕਿਆਸ ਅਰਾਈਆਂ ਅੱਜ ਉਸ ਵੇਲੇ ਖ਼ਤਮ ਹੋ ਗਈਆਂ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਲਤਾਨਪੁਰ ਲੋਧੀ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਸੁਲਤਾਨਪੁਰ ਲੋਧੀ 'ਚ ਵੱਖਰੇ ਤੌਰ 'ਤੇ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਰਾਜ ਪੱਧਰੀ ਸਮਾਗਮ ਕਰਵਾਏਗੀ | ਇਸ ਸਮਾਗਮ ਲਈ ਸਰਕਾਰ ਵਲੋਂ ਵੱਖਰਾ ਪੰਡਾਲ ਬਣਾਇਆ ਜਾ ਰਿਹਾ ਹੈ | ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ਼ੋ੍ਰਮਣੀ ਕਮੇਟੀ ਨੂੰ ਗੁਰਦੁਆਰਾ ਸਾਹਿਬ ਦੀ ਹਦੂਦ 'ਚ ਕਰਵਾਏ ਜਾਣ ਵਾਲੇ ਸਮਾਗਮ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਤਿਆਰ ਹੈ ਅਤੇ ਇੱਥੇ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੇ ਠਹਿਰਨ ਲਈ ਲੋੜੀਂਦੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ | ਮੁੱਖ ਮੰਤਰੀ ਦੇ ਐਲਾਨ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਹੁਣ ਸ਼ੋ੍ਰਮਣੀ ਕਮੇਟੀ ਤੇ ਪੰਜਾਬ ਸਰਕਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਵੱਖਰੇ-ਵੱਖਰੇ ਸਮਾਗਮ ਕਰਵਾਏ ਜਾਣਗੇ | ਇੱਥੇ ਵਰਨਣਯੋਗ ਹੈ ਕਿ ਸ਼ੋ੍ਰਮਣੀ ਕਮੇਟੀ ਇਸ ਤੋਂ ਪਹਿਲਾਂ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ 'ਚ 1 ਨਵੰਬਰ ਤੋਂ 12 ਨਵੰਬਰ ਤੱਕ ਧਾਰਮਿਕ ਸਮਾਗਮ ਕਰਵਾਉਣ ਦਾ ਐਲਾਨ ਕਰ ਚੁੱਕੀ ਹੈ |
ਕਰਨ ਦਾ ਫ਼ੈਸਲਾ ਲਿਆ | ਇਸ ਸੰਸਦੀ ਇਜਲਾਸ 'ਚ ਵੀ ਦੇਸ਼ ਦੇ ਰਾਸ਼ਟਰਪਤੀ ਤੇ ਹੋਰ ਨਾਮਵਰ ਸ਼ਖ਼ਸੀਅਤਾਂ ਨੂੰ ਸੱਦਾ ਦੇਣ ਦੀ ਬੇਨਤੀ ਕੀਤੀ ਗਈ | ਮੰਤਰੀ ਮੰਡਲ ਨੇ ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਵਾਲੀ ਸੰਗਤ ਤੋਂ ਦਾਖਲਾ ਫ਼ੀਸ, ਫੈਸੀਲਿਟੇਸ਼ਨ ਚਾਰਜ, ਸਰਵਿਸ ਚਾਰਜ ਆਦਿ ਤੋਂ ਬਿਨਾਂ ਵੀਜ਼ਾ ਮੁਕਤ ਲਾਂਘੇ ਦੀ ਇਜਾਜ਼ਤ ਦੇਣ ਦਾ ਮਸਲਾ ਕੇਂਦਰੀ ਵਿਦੇਸ਼ ਮੰਤਰੀ ਕੋਲ ਉਠਾਉਣ ਦਾ ਫ਼ੈਸਲਾ ਲਿਆ | ਮੁੱਖ ਮੰਤਰੀ ਨੇ ਕਿਹਾ ਕਿ ਉਹ ਕੇਂਦਰੀ ਵਿਦੇਸ਼ ਮੰਤਰੀ ਨੂੰ ਅਪੀਲ ਕਰਨਗੇ ਤੇ ਉਹ ਲੱਖਾਂ ਸ਼ਰਧਾਲੂਆਂ ਨੂੰ ਬਿਨਾਂ ਕਿਸੇ ਦਿੱਕਤ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਦੀ ਸਹੂਲਤ ਦੇਣ ਲਈ ਪਾਕਿਸਤਾਨ ਵਿਚਲੇ ਆਪਣੇ ਹਮਰੁਤਬਾ ਨਾਲ ਵੀਜ਼ਾ ਮੁਕਤ ਲਾਂਘੇ ਨੂੰ ਯਕੀਨੀ ਬਣਾਉਣ ਲਈ ਇਹ ਮਾਮਲਾ ਉਨ੍ਹਾਂ ਦੇ ਧਿਆਨ 'ਚ ਲਿਆਉਣ | ਮੀਟਿੰਗ 'ਚ ਮੁੱਖ ਮੰਤਰੀ ਨੇ ਸੁਲਤਾਨਪੁਰ ਲੋਧੀ ਦੇ ਬੁਨਿਆਦੀ ਢਾਂਚੇ ਦੇ ਅਤੇ ਹੋਰ ਵਿਕਾਸ ਪ੍ਰਾਜੈਕਟਾਂ ਦੇ ਚੱਲ ਰਹੇ ਕੰਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਮੁੜ 10 ਅਕਤੂਬਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੁਲਤਾਨਪੁਰ ਲੋਧੀ 'ਚ ਸੱਦਣ ਦਾ ਫ਼ੈਸਲਾ ਲਿਆ | ਉਨ੍ਹਾਂ ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਬੇਨਤੀ 'ਤੇ 30 ਸਤੰਬਰ ਤੋਂ ਪਹਿਲਾਂ ਡੇਰਾ ਬਾਬਾ ਨਾਨਕ 'ਚ ਵਿਸ਼ੇਸ਼ ਮੀਟਿੰਗ ਸੱਦਣ ਨੂੰ ਵੀ ਸਹਿਮਤੀ ਦਿੱਤੀ ਤਾਂ ਜੋ ਇਸ ਖੇਤਰ 'ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਾ ਸਕੇ | ਮੰਤਰੀ ਮੰਡਲ ਦੀ ਇਸ ਵਿਸ਼ੇਸ਼ ਮੀਟਿੰਗ ਦੌਰਾਨ ਸੁਲਤਾਨਪੁਰ ਲੋਧੀ 'ਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਸੁਲਤਾਨਪੁਰ ਲੋਧੀ, ਕਪੂਰਥਲਾ, ਕਰਤਾਰਪੁਰ, ਬਿਆਸ, ਬਟਾਲਾ (ਬਟਾਲਾ ਬਾਈਪਾਸ ਸਮੇਤ) ਡੇਰਾ ਬਾਬਾ ਨਾਨਕ ਮਾਰਗ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ ਐਲਾਨਣ ਲਈ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ ਗਈ ਅਤੇ ਮੀਟਿੰਗ ਦੌਰਾਨ 96.15 ਕਰੋੜ ਰੁਪਏ ਦੀ ਲਾਗਤ ਨਾਲ 136.14 ਕਿੱਲੋਮੀਟਰ ਲੰਮੀ ਇਸ ਸੜਕ ਨੂੰ ਅਪਗਰੇਡ ਕਰ ਕੇ 10 ਮੀਟਰ ਤੱਕ ਚੌੜਾ ਕਰਨ ਦਾ ਫ਼ੈਸਲਾ ਲਿਆ ਗਿਆ | ਮੰਤਰੀ ਮੰਡਲ ਨੇ ਮੀਟਿੰਗ 'ਚ ਸੁਲਤਾਨਪੁਰ ਲੋਧੀ ਦੇ ਕਾਂਗਰਸੀ ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਸਥਾਨਕ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਨੂੰ ਸੁਪਰਸਪੈਸ਼ਲਿਟੀ ਹਸਪਤਾਲ ਵਜੋਂ ਅਪਗਰੇਡ ਕਰਨ ਸਬੰਧੀ ਕੀਤੀ ਗਈ ਅਪੀਲ ਨੂੰ ਪ੍ਰਵਾਨ ਕਰਦਿਆਂ ਸੁਲਤਾਨਪੁਰ ਲੋਧੀ 'ਚ ਸੁਪਰਸਪੈਸ਼ਲਿਟੀ ਹਸਪਤਾਲ ਬਣਾਉਣ ਦੇ ਪ੍ਰਸਤਾਵ ਨੂੰ ਹਰੀ ਝੰਡੀ ਦਿੱਤੀ ਗਈ | ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਸੰਤਘਾਟ ਤੋਂ ਕਪੂਰਥਲਾ ਸੁਲਤਾਨਪੁਰ ਲੋਧੀ ਰੋਡ ਨਾਲ ਜੋੜਨ ਲਈ ਇਕ ਕਿੱਲੋਮੀਟਰ ਨਵੀਂ ਸੜਕ ਬਣਾਉਣ ਲਈ 1.24 ਕਰੋੜ ਰੁਪਏ ਦੀ ਤਜਵੀਜ਼ ਨੂੰ ਪ੍ਰਵਾਨ ਕੀਤਾ ਗਿਆ | ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਵੱਖ-ਵੱਖ ਵਿਕਾਸ ਕਾਰਜ ਕਰ ਰਹੀਆਂ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਸਮੇਂ ਸਿਰ ਮੁਕੰਮਲ ਕੀਤੇ ਜਾਣ | ਉਨ੍ਹਾਂ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਵੀ ਹਦਾਇਤ ਕੀਤੀ ਕਿ ਉਹ ਸਬੰਧਿਤ ਅਧਿਕਾਰੀਆਂ ਨਾਲ ਨਿਰੰਤਰ ਮੀਟਿੰਗ ਕਰ ਕੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚੜ੍ਹਾਉਣ | ਕੈਪਟਨ ਅਮਰਿੰਦਰ ਸਿੰਘ ਨੇ ਰਾਜ ਦੇ ਮੁੱਖ ਸਕੱਤਰ ਤੇ ਡਾਇਰੈਕਟਰ ਜਨਰਲ ਪੁਲਿਸ ਨੂੰ ਵੀ ਚੱਲ ਰਹੇ ਵਿਕਾਸ ਕਾਰਜਾਂ ਤੇ ਟਰੈਫ਼ਿਕ ਵਿਵਸਥਾ ਦੇ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਕਿਹਾ | ਮੁੱਖ ਮੰਤਰੀ ਨੇ ਪਾਵਰਕਾਮ ਦੇ ਚੇਅਰਮੈਨ ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਸਕੱਤਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਲਗਾਏ ਜਾਣ ਵਾਲੇ ਲੰਗਰਾਂ ਨੂੰ ਬਿਜਲੀ ਤੇ ਪਾਣੀ ਦੀ ਵਸੂਲੀ ਤੋਂ ਛੋਟ ਦੇਣ ਲਈ ਬਦਲਵਾਂ ਹੱਲ ਤਲਾਸ਼ ਕਰਨ ਲਈ ਕਿਹਾ | ਉਨ੍ਹਾਂ ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਨੂੰ ਪ੍ਰਕਾਸ਼ ਪੁਰਬ ਮੌਕੇ 550 ਸਿੱਖਾਂ / ਨਾਨਕ ਨਾਮਲੇਵਾ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਨ ਲਈ ਇਕ ਕਮੇਟੀ ਦਾ ਗਠਨ ਕਰਨ ਲਈ ਕਿਹਾ | ਇਸ ਤੋਂ ਪਹਿਲਾਂ ਮੀਟਿੰਗ 'ਚ ਪੰਜਾਬ ਦੇ ਸੱਭਿਆਚਾਰਕ ਮਾਮਲੇ ਤੇ ਪੰਜਾਬ ਦੇ ਸੈਰ ਸਪਾਟਾ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ 'ਚ ਤਿੰਨ ਵੱਖ-ਵੱਖ ਥਾਵਾਂ ਗੁਰਦੁਆਰਾ ਬੇਰ ਸਾਹਿਬ, ਲੋਹੀਆਂ ਰੋਡ, ਸੁਲਤਾਨਪੁਰ-ਕਪੂਰਥਲਾ ਰੋਡ 'ਤੇ ਸੰਗਤ ਦੇ ਰਹਿਣ ਵਾਲੇ 277 ਏਕੜ ਰਕਬੇ 'ਚ ਟੈਂਟ ਸਿਟੀ ਸਥਾਪਿਤ ਕੀਤੇ ਜਾ ਰਹੇ ਹਨ | ਮੀਟਿੰਗ ਦੇ ਅੰਤ 'ਚ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਇੰਜ: ਡੀ.ਪੀ.ਐਸ. ਖਰਬੰਦਾ ਨੇ ਸੁਲਤਾਨਪੁਰ ਲੋਧੀ 'ਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ |
ਅਦਾਲਤਾਂ 'ਚ ਕੋਰਟ ਮੈਨੇਜਰਾਂ ਦੀਆਂ 24 ਅਸਾਮੀਆਂ ਦੀ ਸਿਰਜਣਾ
ਰਾਜ 'ਚ ਨਿਆਂ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਦੇ ਮਨੋਰਥ ਨਾਲ ਮੰਤਰੀ ਮੰਡਲ ਨੇ ਅੱਜ ਰਾਜ ਦੀਆਂ ਅਧੀਨ ਅਦਾਲਤਾਂ 'ਚ ਕੋਰਟ ਮੈਨੇਜਰ ਗਰੇਡ 2 ਦੀਆਂ 24 ਅਸਾਮੀਆਂ ਸਿਰਜਣ ਨੂੰ ਪ੍ਰਵਾਨਗੀ ਦਿੱਤੀ ਹੈ | ਇਹ ਫ਼ੈਸਲਾ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਤੇ ਹਾਈਕੋਰਟ ਦੇ ਰਜਿਸਟਰਾਰ ਪਾਸੋਂ ਪ੍ਰਾਪਤ ਤਜਵੀਜ਼ ਦੇ ਸੰਦਰਭ 'ਚ ਲਿਆ ਗਿਆ | ਇਸ ਤਜਵੀਜ਼ ਤਹਿਤ 10300-34800+4800 ਦਾ ਪੇਅ ਸਕੇਲ ਕੋਰਟ ਮੈਨੇਜਰਾਂ ਨੂੰ ਦੇਣ ਦੀ ਮੰਗ ਕੀਤੀ ਗਈ ਸੀ | ਇਨ੍ਹਾਂ 'ਚੋਂ 22 ਅਸਾਮੀਆਂ ਸੈਸ਼ਨ ਡਵੀਜ਼ਨਾਂ ਲਈ, ਜਦਕਿ ਇਕ-ਇਕ ਅਸਾਮੀ ਚੰਡੀਗੜ੍ਹ ਤੇ ਹਾਈਕੋਰਟ ਲਈ ਹੋਵੇਗੀ ਤੇ ਇਨ੍ਹਾਂ ਅਸਾਮੀਆਂ ਲਈ ਯੋਗਤਾ ਮਾਨਤਾ ਪ੍ਰਾਪਤ ਯੂਨੀਵਰਸਿਟੀ ਦੇ ਮਨੁੱਖੀ ਵਸੀਲਿਆਂ ਵਿਚ ਐਮ.ਬੀ.ਏ. ਜਾਂ ਕੋਰਟ ਮੈਨੇਜਮੈਂਟ 'ਚ ਐਮ.ਬੀ.ਏ. ਹੋਵੇਗੀ |
ਈ.ਸੀ.ਜੀ.ਐਚ. ਸਕੀਮ ਤਹਿਤ ਪ੍ਰਤੀ ਏਕੜ ਫਲੈਟਾਂ ਦੀ ਗਿਣਤੀ ਸੀਮਤ ਕਰਨ ਦਾ ਫ਼ੈਸਲਾ
ਮੀਟਿੰਗ 'ਚ ਈ.ਸੀ.ਜੀ.ਐਚ. ਸਕੀਮ ਤਹਿਤ ਜ਼ਮੀਨ ਦੀ ਅਲਾਟਮੈਂਟ ਲਈ ਪ੍ਰਤੀ ਏਕੜ 40 ਫਲੈਟਾਂ ਦੀ ਗਿਣਤੀ ਸੀਮਤ ਕਰਨ ਤੇ ਪੁੱਡਾ ਤੇ ਵਿਸ਼ੇਸ਼ ਅਥਾਰਟੀਆਂ ਤਹਿਤ ਰਿਹਾਇਸ਼ੀ ਪਲਾਟਾਂ ਲਈ ਸਰਕਾਰੀ ਮੁਲਾਜ਼ਮਾਂ ਵਾਸਤੇ 3 ਪ੍ਰਤੀਸ਼ਤ ਰਾਖਵਾਂਕਰਨ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ | ਇਸ ਸਕੀਮ ਅਧੀਨ ਉਹ ਮੁਲਾਜ਼ਮ ਹੀ ਬਿਨੈਪੱਤਰ ਦੇ ਸਕਣਗੇ, ਜਿਨ੍ਹਾਂ ਦੀ ਘੱਟੋ-ਘੱਟ 5 ਸਾਲ ਦੀ ਰੈਗੂਲਰ ਨੌਕਰੀ ਹੋਵੇਗੀ ਜਾਂ ਇਸ ਸਕੀਮ ਦੇ ਸ਼ੁਰੂ ਹੋਣ ਦੇ 5 ਸਾਲ ਅੰਦਰ ਕਰਮਚਾਰੀ ਸੇਵਾਮੁਕਤ ਹੋਇਆ ਹੋਵੇ |
ਕੁਦਰਤੀ ਗੈਸ 'ਤੇ ਵੈਟ ਘਟਾ ਕੇ 3.3 ਫ਼ੀਸਦੀ ਕੀਤਾ
ਮੰਤਰੀ ਮੰਡਲ ਦੀ ਮੀਟਿੰਗ 'ਚ ਉਦਯੋਗ ਨੂੰ ਵਾਤਾਵਰਨ ਪੱਖੀ ਗੈਸ ਦੀ ਵਰਤੋਂ ਵੱਲ ਉਤਸ਼ਾਹਿਤ ਕਰਨ ਦੇ ਮਨੋਰਥ ਨਾਲ ਕੁਦਰਤੀ ਗੈਸ 'ਤੇ ਵੈਟ ਦੀ ਦਰ 14.3 ਫ਼ੀਸਦੀ ਤੋਂ ਘਟਾ ਕੇ 3.3 ਫ਼ੀਸਦੀ ਕਰਨ ਦਾ ਫ਼ੈਸਲਾ ਲਿਆ ਗਿਆ | ਮੁੱਖ ਮੰਤਰੀ ਨੇ ਕਿਹਾ ਕਿ ਵੈਟ ਘਟਾਉਣ ਨਾਲ ਰਾਜ 'ਚ ਉਦਯੋਗ ਪ੍ਰਦੂਸ਼ਣ ਨੂੰ ਘੱਟ ਕਰਨ 'ਚ ਸਫਲਤਾ ਮਿਲੇਗੀ | ਇੱਥੇ ਵਰਨਣਯੋਗ ਹੈ ਕਿ ਇਸ ਸਮੇਂ ਪੰਜਾਬ 'ਚ ਕੁਦਰਤੀ ਗੈਸ 'ਤੇ ਵੈਟ ਦੀ ਦਰ 13 ਫ਼ੀਸਦੀ ਤੇ 10 ਪ੍ਰਤੀਸ਼ਤ ਸਰਚਾਰਜ ਹੈ | ਨੈਸ਼ਨਲ ਫਰਟੀਲਾਈਜ਼ਰ ਲਿਮਟਿਡ ਵਲੋਂ ਗੁਜਰਾਤ ਤੋਂ ਹਰੇਕ ਮਹੀਨੇ 300 ਕਰੋੜ ਰੁਪਏ ਦੀ ਕੁਦਰਤੀ ਗੈਸ ਖ਼ਰੀਦੀ ਜਾ ਰਹੀ ਹੈ ਤੇ 15 ਫ਼ੀਸਦੀ ਦਰ ਦੇ ਹਿਸਾਬ ਨਾਲ ਕੇਂਦਰੀ ਸੂਬਾਈ ਟੈਕਸ ਦੇ 45 ਕਰੋੜ ਰੁਪਏ ਗੁਜਰਾਤ ਨੂੰ ਅਦਾ ਕੀਤੇ ਜਾ ਰਹੇ ਹਨ | ਸਰਕਾਰੀ ਬੁਲਾਰਿਆਂ ਨੇ ਦੱਸਿਆ ਕਿ ਕੁਦਰਤੀ ਗੈਸ 'ਤੇ ਵੈਟ ਦੀ ਦਰ ਘਟਣ ਨਾਲ ਕੁਦਰਤੀ ਗੈਸ ਸਪਲਾਈ ਕਰਨ ਵਾਲਾ ਐਨ.ਐਫ.ਐਲ. ਕੁਦਰਤੀ ਗੈਸ ਦੀ ਬਿਿਲੰਗ ਪੰਜਾਬ ਤੋਂ ਸ਼ੁਰੂ ਕਰ ਸਕਦਾ ਹੈ ਜਿਸ ਨਾਲ ਕੁਦਰਤੀ ਗੈਸ 'ਤੇ ਵੈਟ ਦੀ ਵਸੂਲੀ 'ਚ ਵਾਧਾ ਹੋਵੇਗਾ |
ਧਰਤੀ ਹੇਠਲੇ ਪਾਣੀ ਦੇ ਡਿਗ ਰਹੇ ਪੱਧਰ ਨੂੰ ਰੋਕਣ ਲਈ ਪ੍ਰਸ਼ਾਸਕੀ ਕਦਮ ਚੁੱਕਣ ਦੀ ਲੋੜ
ਮੰਤਰੀ ਮੰਡਲ ਦੀ ਮੀਟਿੰਗ 'ਚ ਰਾਜ ਵਿਚ ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿਗ ਰਹੇ ਪੱਧਰ ਨੂੰ ਰੋਕਣ ਲਈ ਲੋੜੀਂਦੇ ਪ੍ਰਸ਼ਾਸਕੀ ਤੇ ਕਾਨੂੰਨੀ ਕਦਮ ਚੁੱਕਣ ਦਾ ਨਿਸ਼ਚਾ ਕੀਤਾ ਗਿਆ | ਮਤੇ 'ਚ ਸਤਲੁਜ, ਬਿਆਸ ਤੇ ਰਾਵੀ ਦੇ ਕੰਢਿਆਂ ਨੂੰ ਨਹਿਰਾਂ ਦੀ ਤਰਜ਼ 'ਤੇ ਬੰਨ੍ਹਣ ਤੇ ਪਾਣੀ ਦੀ ਸੁਚਾਰੂ ਵਰਤੋਂ ਨੂੰ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕਣ ਦਾ ਫ਼ੈਸਲਾ ਲਿਆ ਗਿਆ | ਮੁੱਖ ਮੰਤਰੀ ਨੇ ਮੀਟਿੰਗ 'ਚ ਚਿਤਾਵਨੀ ਦਿੱਤੀ ਕਿ ਜੇਕਰ ਅਸੀਂ ਆਪਣੀ ਜ਼ਿੰਮੇਵਾਰੀ ਨਿਭਾਉਣ ਵਿਚ ਨਾਕਾਮ ਰਹੇ ਤਾਂ ਪੰਜਾਬ ਮਾਰੂਥਲ 'ਚ ਤਬਦੀਲ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਰਾਜ ਦੇ 85 ਫ਼ੀਸਦੀ ਹਿੱਸੇ ਦੇ ਧਰਤੀ ਹੇਠਲੇ ਪਾਣੀ ਦਾ ਪੱਧਰ ਡਿਗ ਰਿਹਾ ਹੈ ਤੇ ਸਾਲਾਨਾ 50 ਸੈਂਟੀਮੀਟਰ ਔਸਤਨ ਦੀ ਦਰ ਨਾਲ ਹੇਠਾਂ ਜਾ ਰਿਹਾ ਹੈ |

ਕੈਂਟਰਬਰੀ ਦੇ ਆਰਕ ਬਿਸ਼ਪ ਜਸਟਿਨ ਪੋਰਟਲ ਵੈਲਬੇ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਧਾਰਮਿਕ ਮੁੱਦਿਆਂ 'ਤੇ ਵਿਚਾਰ-ਚਰਚਾ
ਅੰਮਿ੍ਤਸਰ, 10 ਸਤੰਬਰ (ਹਰਮਿੰਦਰ ਸਿੰਘ)-ਕੈਂਟਰਬਰੀ ਦੇ ਆਰਕ ਬਿਸ਼ਪ ਜਸਟਿਨ ਪੋਰਟਲ ਵੈਲਬੇ ਨੇ ਆਪਣੀ ਪਤਨੀ ਕੈਲੋਰੀਨ ਵੈਲਬੇ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ | ਉਨ੍ਹਾਂ ਨਾਲ ਗੁਰੂ ਨਾਨਕ ਨਿਸ਼ਕਾਮ ਸੇਵਾ ਜਥਾ ਬਰਮਿੰਘਮ ਦੇ ਮੁਖੀ ਭਾਈ ਮਹਿੰਦਰ ਸਿੰਘ ਵੀ ਮੌਜੂਦ ਸਨ | ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਆਰਕ ਬਿਸ਼ਪ ਜਸਟਿਨ ਪੋਰਟਲ ਵੈਲਬੇ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਮੁਲਾਕਾਤ ਕੀਤੀ ਅਤੇ ਦੋਵੇਂ ਧਾਰਮਿਕ ਆਗੂਆਂ 'ਚ ਕੁਝ ਸਮਾਂ ਧਾਰਮਿਕ ਅਤੇ ਮਨੁੱਖਤਾ ਦੀ ਸੇਵਾ ਮਿਲ ਕੇ ਕਰਨ ਸਬੰਧੀ ਵਿਚਾਰ-ਵਟਾਂਦਰਾ ਹੋਇਆ | ਇਸ ਮੌਕੇ ਆਰਕ ਬਿਸ਼ਪ ਜਸਟਿਨ ਪੋਰਟਨ ਵੈਲਬੇ ਨੂੰ ਗਿਆਨੀ ਹਰਪ੍ਰੀਤ ਸਿੰਘ, ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸਕੱਤਰ ਮਹਿੰਦਰ ਸਿੰਘ ਆਹਲੀ, ਬਲਵਿੰਦਰ ਸਿੰਘ ਜੌੜਾਸਿੰਘਾ ਤੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਸਿਰੋਪਾਓ, ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ | ਆਰਕ ਬਿਸ਼ਪ ਜਸਟਿਨ ਪੋਰਟਨ ਵੈਲਬੇ ਨੇ ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਕਰਵਾਏ ਜਾਣ ਵਾਲੇ ਮੁੱਖ ਸਮਾਗਮ 'ਚ ਸ਼ਾਮਿਲ ਹੋਣ ਦਾ ਸੱਦਾ ਵੀ ਸਵੀਕਾਰ ਕੀਤਾ | ਉਨ੍ਹਾਂ ਕਿਹਾ ਸ੍ਰੀ ਹਰਿਮੰਦਰ ਸਾਹਿਬ ਬਹੁਤ ਪਵਿੱਤਰ ਅਸਥਾਨ ਹੈ, ਆਓ ਇੱਥੇ ਆ ਕੇ ਅਸੀਂ ਮਨੁੱਖਤਾ ਦੀ ਭਲਾਈ ਲਈ ਅਰਦਾਸ ਕਰੀਏ | ਉਨ੍ਹਾਂ ਕਿਹਾ ਕਿ ਇੱਥੇ ਆ ਕੇ ਉਨ੍ਹਾਂ ਨੂੰ ਇਸ ਤਰ੍ਹਾਂ ਮਹਿਸੂਸ ਹੋਇਆ ਜਿਵੇਂ ਉਹ ਸ਼ਾਂਤੀ ਦਾ ਮਸੀਹਾ ਬਣ ਕੇ ਆਏ ਹਨ ਅਤੇ ਉਨ੍ਹਾਂ ਦਾ ਪ੍ਰਮਾਤਮਾ ਨਾਲ ਮੇਲ ਹੋ ਗਿਆ ਹੋਵੇ | ਪੱਤਰਕਾਰਾਂ ਵਲੋਂ ਨਫ਼ਰਤੀ ਹਮਲਿਆਂ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਨੇ ਕਿਹਾ ਕਿ ਜਿਸ ਵੀ ਸਥਾਨ 'ਤੇ ਅਜਿਹੀ ਹਿੰਸਾ ਹੰੁਦੀ ਹੈ ਉਸ ਨੂੰ ਉੱਥੇ ਹੀ ਰੋਕਣਾ ਚਾਹੀਦਾ ਹੈ ਅਤੇ ਇਸ ਲਈ ਉੱਥੋਂ ਦੇ ਲੋਕਾਂ ਨੂੰ ਇਸ ਿਖ਼ਲਾਫ਼ ਆਵਾਜ਼ ਉਠਾਉਣੀ ਚਾਹੀਦੀ ਹੈ | ਇਸ ਮੌਕੇ ਬਿਸ਼ਪ ਸਮੰਤਾ ਰਾਏ, ਡਾ. ਪਰਮਜੀਤ ਸਿੰਘ ਸਰੋਆ, ਬਲਵਿੰਦਰ ਸਿੰਘ ਕਾਹਲਵਾਂ, ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ, ਅੰਮਿ੍ਤਪਾਲ ਸਿੰਘ, ਹਰਿੰਦਰ ਸਿੰਘ ਰੋਮੀ ਆਦਿ ਮੌਜੂਦ ਸਨ |

ਜਲਿ੍ਹਆਂਵਾਲਾ ਬਾਗ਼ ਸਾਕੇ ਨੂੰ ਸ਼ਰਮਨਾਕ ਕਾਰਵਾਈ ਦੱਸਿਆ

ਅੰਮਿ੍ਤਸਰ, 10 ਸਤੰਬਰ (ਸੁਰਿੰਦਰ ਕੋਛੜ)-ਕੈਂਟਰਬਰੀ ਦੇ ਮੁਖੀ (ਆਰਕ ਬਿਸ਼ਪ) ਜਸਟਿਨ ਪੋਰਟਲ ਵੈਲਬੇ ਆਪਣੀ ਪਤਨੀ ਕੈਲੋਰੀਨ ਵੈਲਬੇ ਸਮੇਤ ਅੱਜ ਸਥਾਨਕ ਜਲਿ੍ਹਆਂ ਵਾਲਾ ਬਾਗ਼ ਵਿਖੇ ਸ਼ਰਧਾਂਜਲੀ ਭੇਟ ਕੀਤੀ | ਜਲਿ੍ਹਆਂਵਾਲਾ ਬਾਗ਼ 'ਚ ਸ਼ਹੀਦੀ ਸਮਾਰਕ ਵਿਖੇ ਸ਼ਰਧਾਂਜਲੀ ਭੇਟ ਕਰਨ ਉਪਰੰਤ ਉਨ੍ਹਾਂ 13 ਅਪ੍ਰੈਲ 1919 ਨੂੰ ਬਾਗ਼ 'ਚ ਹੋਏ ਸਾਕੇ ਨੂੰ ਸ਼ਰਮਨਾਕ ਦਸਦਿਆਂ ਇਸ ਨੂੰ ਅੰਗਰੇਜ਼ ਸਰਕਾਰ ਦੀ ਦਿਲਾਂ ਨੂੰ ਵਲੂੰਧਰਨ ਵਾਲੀ ਕਾਰਵਾਈ ਦੱਸਿਆ | ਉਨ੍ਹਾਂ ਬਾਗ਼ 'ਚ ਅਮਰ ਜਯੋਤੀ ਵਿਖੇ ਸ਼ਰਧਾਂਜਲੀ ਭੇਟ ਕਰਨ ਉਪਰੰਤ ਜਲਿ੍ਹਆਂਵਾਲਾ ਬਾਗ਼ ਸਮਾਰਕ ਦੇ ਵਿਜ਼ਟਰ ਰਜਿਸਟਰ 'ਤੇ ਆਪਣੇ ਅੰਦਰੂਨੀ ਭਾਵ ਪ੍ਰਗਟ ਕਰਦਿਆਂ ਲਿਖਿਆ ਕਿ ਇਸ 'ਤੇ ਜਗ੍ਹਾ ਇਕ ਅੰਗਰੇਜ਼ ਅਫ਼ਸਰ ਵਲੋਂ ਕੀਤੀ ਨਫ਼ਰਤ ਵਾਲੀ ਕਾਰਵਾਈ ਕਾਰਨ ਇਕ ਅੰਗਰੇਜ਼ ਕਿ੍ਸਚੀਅਨ ਹੋਣ ਦੇ ਨਾਤੇ ਮੈਂ ਸ਼ਰਮ ਮਹਿਸੂਸ ਕਰ ਰਿਹਾ ਹਾਂ | ਉਸ ਨੇ ਬਾਗ਼ 'ਚ ਜੋ ਨਿਰਦੋਸ਼ ਲੋਕਾਂ ਦਾ ਕਤਲ ਕਰਕੇ ਦਰਿੰਦਗੀ ਵਿਖਾਈ ਮੈਂ ਉਸ ਦੀ ਨਿੰਦਾ ਕਰਦਾ ਹਾਂ | ਉਨ੍ਹਾਂ ਬਾਗ਼ 'ਚ ਸ਼ਹੀਦ ਹੋਣ ਵਾਲੇ ਲੋਕਾਂ ਦੀ ਆਤਮਾ ਦੀ ਸ਼ਾਂਤੀ ਲਈ ਈਸ਼ਵਰ ਤੋਂ ਦੁਆ ਕਰਦਿਆਂ ਇਹ ਵੀ ਲਿਖਿਆ ਕਿ ਉਹ ਪ੍ਰਾਰਥਨਾ ਕਰਦੇ ਹਨ ਕਿ ਸਾਰੇ ਧਰਮਾਂ 'ਚ ਬਣੀਆਂ ਦੂਰੀਆਂ ਖ਼ਤਮ ਹੋਣ ਅਤੇ ਹਰ ਪਾਸੇ ਸ਼ਾਂਤੀ ਕਾਇਮ ਹੋਵੇ |

ਭਾਰਤ ਵਲੋਂ ਪਾਕਿ ਦੀ ਕਸ਼ਮੀਰ ਮਾਮਲੇ 'ਤੇ ਅੰਤਰਰਾਸ਼ਟਰੀ ਜਾਂਚ ਕਰਵਾਉਣ ਦੀ ਮੰਗ ਖ਼ਾਰਜ

ਜਨੇਵਾ ਕੌ ਾਸਲ 'ਚ ਪਾਕਿ ਨੇ ਫਿਰ ਅਲਾਪਿਆ ਕਸ਼ਮੀਰ ਦਾ ਰਾਗ
ਜਨੇਵਾ, 10 ਸਤੰਬਰ (ਏਜੰਸੀ)-ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰਾਂ ਬਾਰੇ ਕੌਾਸਲ (ਯੂ.ਐਨ.ਐਚ.ਆਰ.ਸੀ.) ਦੇ 42ਵੇਂ ਇਜਲਾਸ ਮੌਕੇ ਪਾਕਿਸਤਾਨ ਵਲੋਂ ਜੰਮੂ-ਕਸ਼ਮੀਰ ਦੇ ਵਿਸ਼ੇਸ਼ ਦਰਜੇ ਨੂੰ ਖ਼ਤਮ ਕਰਨ 'ਤੇ ਇਤਰਾਜ਼ ਉਠਾਉਣ ਤੇ ਕਸ਼ਮੀਰ 'ਚ ਭਾਰਤ ਵਲੋਂ ਮਨੁੱਖੀ ਅਧਿਕਾਰਾਂ ਦੀ ਕੀਤੀ ਜਾ ਰਹੀ ਉਲੰਘਣਾ ਦੀ ਅੰਤਰਰਾਸ਼ਟਰੀ ਪੱਧਰ 'ਤੇ ਜਾਂਚ ਕਰਵਾਉਣ ਦੀ ਕੀਤੀ ਗਈ ਮੰਗ ਨੂੰ ਖਾਰਜ ਕਰਦਿਆਂ ਭਾਰਤ ਨੇ ਸਪੱਸ਼ਟ ਕੀਤਾ ਕਿ ਜੰਮੂ-ਕਸ਼ਮੀਰ ਨੂੰ ਦਿੱਤੇ ਵਿਸ਼ੇਸ਼ ਦਰਜੇ ਨੂੰ ਖ਼ਤਮ ਕਰਨ ਦਾ ਫ਼ੈਸਲਾ ਸਾਡਾ ਰਾਜਕੀ ਫ਼ੈਸਲਾ ਹੈ | ਵਿਦੇਸ਼ ਮਾਮਲਿਆਂ ਦੇ ਮੰਤਰਾਲੇ 'ਚ ਫਸਟ ਸਕੱਤਰ ਵਿਮਰਸ਼ ਆਰੀਅਨ ਨੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਵਲੋਂ ਯੂ. ਐਨ. ਐਚ. ਆਰ. ਸੀ. 'ਚ ਦਿੱਤੇ ਬਿਆਨ ਦਾ ਜਵਾਬ ਦਿੰਦਿਆਂ ਸਪੱਸ਼ਟ ਕੀਤਾ ਹੈ ਕਿ ਭਾਰਤੀ ਸੰਵਿਧਾਨ ਦੀ ਧਾਰਾ 370 ਤਹਿਤ ਜੰਮੂ-ਕਸ਼ਮੀਰ ਨੂੰ ਆਰਜ਼ੀ ਤੌਰ 'ਤੇ ਦਿੱਤੇ ਵਿਸ਼ੇਸ਼ ਦਰਜੇ ਨੂੰ ਖ਼ਤਮ ਕਰਨ ਦਾ ਨਿਰਣਾ ਨਿਰੋਲ ਰੂਪ 'ਚ ਭਾਰਤ ਦਾ ਰਾਜਕੀ ਅਧਿਕਾਰ ਹੈ ਤੇ ਇਹ ਸਾਡਾ ਅੰਦਰੂਨੀ ਮਾਮਲਾ ਹੈ | ਭਾਰਤੀ ਅਧਿਕਾਰੀ ਨੇ ਕਿਹਾ ਕਿ ਸਾਨੂੰ ਪਾਕਿਸਤਾਨ ਦੇ ਝੱਲਪੁਣੇ ਵਾਲੀ ਬਿਆਨਬਾਜੀ 'ਤੇ ਕੋਈ ਹੈਰਾਨਗੀ ਨਹੀਂ ਹੈ, ਜੋ ਆਪਣੇ ਰਾਜਨੀਤਕ ਸੁਆਰਥ ਲਈ ਯੂ. ਐਨ. ਐਚ. ਆਰ. ਸੀ. ਦੀ ਵਰਤੋਂ ਕਰਨਾ ਚਾਹੁੰਦਾ ਹੈ | ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਭਾਰਤ ਵਿਰੋਧੀ ਬਿਆਨਬਾਜੀ 'ਤੇ ਤੰਜ ਕੱਸਦਿਆਂ ਕਿਹਾ ਕਿ ਪਾਕਿਸਤਾਨੀ ਦੇ ਕੁਝ ਨੇਤਾ ਜੰਮੂ-ਕਸ਼ਮੀਰ 'ਚ ਹਿੰਸਾ ਨੂੰ ਹੱਲਾਸੇਰੀ ਦੇਣ ਲਈ ਜ਼ਿਹਾਦ ਤੱਕ ਦੀ ਦੁਹਾਈ ਦੇ ਰਹੇ ਹਨ | ਆਰੀਅਨ ਨੇ ਪਾਕਿਸਤਾਨ ਨੂੰ ਸਪੱਸ਼ਟ ਸ਼ਬਦਾਂ 'ਚ ਕਿਹਾ ਕਿ ਆਪਣੇ ਦੇਸ਼ 'ਚ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਕਰਨ ਵਾਲੇ ਪਾਕਿਸਤਾਨ ਨੂੰ ਦੂਸਰੇ ਦੇਸ਼ਾਂ 'ਤੇ ਘੱਟ-ਗਿਣਤੀ ਭਾਈਚਾਰਿਆਂ ਦੇ ਲੋਕਾਂ ਦੇ ਮਨੁੱਖੀ ਅਧਿਕਾਰਾਂ ਦੀ ਅਵੱਗਿਆ ਕਰਨ ਦੇ ਇਲਜ਼ਾਮ ਲਗਾਉਣ ਦਾ ਕੋਈ ਅਧਿਕਾਰ ਨਹੀਂ ਹੈ ਅਤੇ ਉਹ (ਪਾਕਿ) ਆਪਣੀ ਝੂਠੀ ਬਿਆਨਬਾਜੀ ਨਾਲ ਦੁਨੀਆ ਨੂੰ ਮੂਰਖ ਨਹੀਂ ਬਣਾ ਸਕਦਾ |
ਭਾਰਤ 'ਤੇ ਲਾਇਆ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਦੋਸ਼
ਪਾਕਿਸਤਾਨ ਨੇ ਅੱਜ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ (ਯੂ. ਐਨ. ਐਚ. ਆਰ. ਸੀ.) 'ਚ ਕਸ਼ਮੀਰ ਦਾ ਮੁੱਦਾ ਚੁੱਕਿਆ ਤੇ ਕਸ਼ਮੀਰ ਦੇ ਹਾਲਾਤ ਬਾਰੇ ਅੰਤਰਰਾਸ਼ਟਰੀ ਪੱਧਰ 'ਤੇ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਦੁਨੀਆ ਨੂੰ ਕਸ਼ਮੀਰ ਦੇ ਹਾਲਾਤ ਪ੍ਰਤੀ ਉਦਾਸੀਨ ਰਵੱਈਆ ਨਹੀਂ ਅਪਣਾਉਣਾ ਚਾਹੀਦਾ ਜਦੋਂ ਕਿ ਭਾਰਤ ਵਲੋਂ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕਰ ਦਿੱਤਾ ਗਿਆ ਹੈ | ਇੱਥੇ ਮਨੁੱਖੀ ਅਧਿਕਾਰ ਪ੍ਰੀਸ਼ਦ ਦੇ 42ਵੇਂ ਇਜਲਾਸ ਨੂੰ ਸੰਬੋਧਨ ਕਰਦੇ ਹੋਏ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਦੀ ਇਸ ਉੱਚ ਸੰਸਥਾ ਨੂੰ ਇਸ ਮੁੱਦੇ 'ਤੇ ਚੁੱਪ ਰਹਿ ਕੇ ਵਿਸ਼ਵ ਮੰਚ 'ਤੇ ਸ਼ਰਮਿੰਦਾ ਨਹੀਂ ਹੋਣਾ ਚਾਹੀਦਾ | ਉਨ੍ਹਾਂ ਕਿਹਾ ਕਿ 5 ਅਗਸਤ ਨੂੰ ਭਾਰਤ ਵਲੋਂ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕਰਨ ਤੋਂ ਬਾਅਦ ਕਸ਼ਮੀਰ ਮੁੱਦੇ 'ਤੇ ਬਿਲਕੁਲ ਚੁੱਪ ਨਹੀਂ ਰਹਿਣਾ ਚਾਹੀਦਾ | ਅੱਜ ਮੈਂ ਕਸ਼ਮੀਰ ਦੇ ਲੋਕਾਂ ਲਈ ਨਿਆਂ ਤੇ ਸਤਿਕਾਰ ਲਈ ਮਨੁੱਖੀ ਅਧਿਕਾਰ ਪ੍ਰੀਸ਼ਦ ਦਾ ਦਰਵਾਜ਼ਾ ਖੜਕਾਇਆ ਹੈ | ਉਨ੍ਹਾਂ ਕਿਹਾ ਕਿ ਸਾਨੂੰ ਇਸ ਵਿਸ਼ਵ ਪੱਧਰੀ ਸੰਸਥਾ ਨੂੰ ਅਗਸਤ ਮਹੀਨੇ 'ਚ ਸ਼ਰਮਿੰਦਾ ਨਹੀਂ ਹੋਣ ਦੇਣਾ ਚਾਹੀਦਾ | ਪ੍ਰੀਸ਼ਦ ਦਾ ਮੁੱਢਲਾ ਮੈਂਬਰ ਹੋਣ ਦੇ ਨਾਤੇ ਪਾਕਿਸਤਾਨ ਅਜਿਹਾ ਹੋਣ ਤੋਂ ਰੋਕਣ ਲਈ ਨੈਤਿਕ ਤੇ ਸਿਧਾਂਤਕ ਤੌਰ 'ਤੇ ਪਾਬੰਦ ਹੈ ਅਤੇ ਇਸ ਮੁੱਦੇ ਨੰੂ ਲੈ ਕੇ ਮਨੁੱਖੀ ਅਧਿਕਾਰ ਪ੍ਰੀਸ਼ਦ ਨੂੰ ਵੀ ਚੁੱਪ ਨਹੀਂ ਰਹਿਣਾ ਚਾਹੀਦਾ | ਉਨ੍ਹਾਂ ਕਿਹਾ ਕਿ ਸਾਨੂੰ ਇਸ ਬਾਰੇ ਫ਼ੈਸਲਾਕੁਨ ਤੇ ਦਿ੍ੜ੍ਹਤਾ ਨਾਲ ਕਾਰਵਾਈ ਕਰਨੀ ਹੋਵੇਗੀ | ਜ਼ਿਕਰਯੋਗ ਹੈ ਕਿ ਭਾਰਤ ਨੇ ਬੀਤੇ ਮਹੀਨੇ ਜੰਮੂ-ਕਸ਼ਮੀਰ 'ਚ ਧਾਰਾ 370 ਨੂੰ ਖ਼ਤਮ ਕਰ ਕੇ ਇਸ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਵੰਡ ਦਿੱਤਾ ਸੀ | ਕੁਰੈਸ਼ੀ ਨੇ ਪ੍ਰੀਸ਼ਦ ਨੂੰ ਕਿਹਾ ਕਿ ਉਹ ਭਾਰਤ ਨੂੰ ਅਪੀਲ ਕਰੇ ਕਿ ਉਹ ਕਸ਼ਮੀਰ 'ਚ ਤੁਰੰਤ ਪੈਲਟ ਗੰਨ ਦੀ ਵਰਤੋਂ ਬੰਦ ਕਰੇ, ਕਰਫ਼ਿਊ ਹਟਾਏ, ਸੰਚਾਰ ਸਾਧਨਾਂ ਨੂੰ ਮੁੜ ਬਹਾਲ ਕਰੇ, ਮੌਲਿਕ ਆਜ਼ਾਦੀ ਬਹਾਲ ਕਰੇ, ਰਾਜਨੀਤਕ ਕੈਦੀਆਂ ਨੂੰ ਰਿਹਾਅ ਕਰੇ ਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਮਤਿਆਂ ਅਤੇ ਵੱਖ-ਵੱਖ ਮਨੁੱਖੀ ਅਧਿਕਾਰ ਸਾਧਨਾਂ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰਾ ਕਰੇ ਜੋ ਕਿ ਅੰਤਰਰਾਸ਼ਟਰੀ ਕਾਨੂੰਨ ਤਹਿਤ ਲੋੜੀਂਦੀਆਂ ਹਨ | ਉਨ੍ਹਾਂ ਮਨੁੱਖੀ ਅਧਿਕਾਰ ਪ੍ਰੀਸ਼ਦ ਨੂੰ ਕਸ਼ਮੀਰ ਦੇ ਹਾਲਾਤ ਦੀ ਜਾਂਚ ਕਰਵਾਉਣ ਲਈ ਇਕ ਕਮਿਸ਼ਨ ਬਣਾਉਣ ਦੀ ਮੰਗ ਕੀਤੀ | ਕੁਰੈਸ਼ੀ ਨੇ ਕਿਹਾ ਕਿ ਕਸ਼ਮੀਰੀ ਲੋਕਾਂ ਨੂੰ ਮੁੱਢਲੇ ਤੇ ਮੌਲਿਕ ਮਨੁੱਖੀ ਅਧਿਕਾਰਾਂ ਤੋਂ ਵਾਂਝਾ ਕਰ ਦਿੱਤਾ ਗਿਆ ਹੈ | ਲੋਕਾਂ ਲਈ ਬੁਨਿਆਦੀ ਸਹੂਲਤਾਂ ਤੇ ਸੰਚਾਰ ਦੇ ਸਾਧਨ ਉਪਲਬਧ ਨਹੀਂ ਹਨ | ਉਨ੍ਹਾਂ ਦਾਅਵਾ ਕੀਤਾ ਕਿ ਕਸ਼ਮੀਰ ਦੇ ਹਸਪਤਾਲਾਂ ਤੇ ਦੁਕਾਨਾਂ 'ਚ ਦਵਾਈਆਂ ਦੀ ਘਾਟ ਹੈ ਤੇ ਰਾਜਨੀਤਕ ਆਗੂ ਘਰ 'ਚ ਨਜ਼ਰਬੰਦ ਹਨ ਜਾਂ ਜੇਲ੍ਹ 'ਚ ਹਨ | ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਵਲੋਂ ਧਾਰਾ 370 ਨੂੰ ਖ਼ਤਮ ਕਰਨ ਦਾ ਫ਼ੈਸਲਾ ਅੰਤਰਰਾਸ਼ਟਰੀ ਕਾਨੂੰਨ ਤਹਿਤ ਗੈਰ-ਕਾਨੂੰਨੀ ਹੈ |

ਜਦ ਪਾਕਿ ਵਿਦੇਸ਼ ਮੰਤਰੀ ਨੇ ਜੰਮੂ-ਕਸ਼ਮੀਰ ਨੂੰ ਦੱਸਿਆ ਭਾਰਤੀ ਸੂਬਾ

ਕੀ ਪਾਕਿਸਤਾਨ ਨੇ ਮੰਨ ਲਿਆ ਹੈ ਕਿ ਕਸ਼ਮੀਰ ਭਾਰਤ ਦਾ ਅਭਿੰਨ ਹਿੱਸਾ ਹੈ? ਲੋਕਾਂ 'ਚ ਇਸ ਨੂੰ ਲੈ ਕੇ ਉਤਸੁਕਤਾ ਉਦੋਂ ਵੱਧ ਗਈ ਜਦੋਂ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦੀ ਇਕ ਵੀਡੀਓ ਵਾਇਰਲ ਹੋ ਗਈ | ਇਹ ਵੀਡੀਓ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ ਦੀ ਬੈਠਕ 'ਚ ਹਿੱਸਾ ਲੈਣ ਪਹੁੰਚੇ ਕੁਰੈਸ਼ੀ ਵਲੋਂ ਮੀਡੀਆ ਨੂੰ ਕੀਤੇ ਸੰਬੋਧਨ ਦੀ ਹੈ | ਇਸ ਵੀਡੀਓ 'ਚ ਉਹ ਇਕ ਪਾਸੇ ਭਾਰਤ 'ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਦੋਸ਼ ਲਗਾ ਰਹੇ ਹਨ ਤੇ ਦੂਜੇ ਪਾਸੇ ਉਹ ਕਸ਼ਮੀਰ ਨੂੰ ਭਾਰਤੀ ਸੂਬਾ ਸਵੀਕਾਰ ਕਰ ਰਹੇ ਹਨ | ਜ਼ਿਕਰਯੋਗ ਹੈ ਕਿ ਪਾਕਿਸਤਾਨ ਇਸ ਨੂੰ ਭਾਰਤ ਪ੍ਰਸ਼ਾਸਿਤ ਕਸ਼ਮੀਰ ਕਹਿੰਦਾ ਹੈ | ਕੁਰੈਸ਼ੀ ਨੇ ਕਿਹਾ ਕਿ ਜੇਕਰ ਕਸ਼ਮੀਰ 'ਚ ਜ਼ਿੰਦਗੀ ਆਮ ਵਾਂਗ ਹੈ ਤਾਂ ਭਾਰਤ ਅੰਤਰਰਾਸ਼ਟਰੀ ਮੀਡੀਆ, ਅੰਤਰਰਾਸ਼ਟਰੀ ਸੰਗਠਨ, ਐਨ. ਜੀ. ਓ., ਸਿਵਲ ਸੁਸਾਇਟੀ ਨੂੰ ਭਾਰਤ ਦੇ ਰਾਜ ਜੰਮੂ-ਕਸ਼ਮੀਰ 'ਚ ਜਾਣ ਕਿਉਂ ਨਹੀਂ ਦੇ ਰਿਹਾ | ਉਨ੍ਹਾਂ ਨੂੰ ਖ਼ੁਦ ਸਚਾਈ ਕਿਉਂ ਨਹੀਂ ਦੇਖਣ ਦੇ ਰਿਹਾ |

ਉਰਮਿਲਾ ਮਾਤੋਂਡਕਰ ਨੇ ਨਾਰਾਜ਼ਗੀ ਦੇ ਚਲਦਿਆਂ ਛੱਡੀ ਕਾਂਗਰਸ

ਮੁੰਬਈ, 10 ਸਤੰਬਰ (ਏਜੰਸੀ)-6 ਮਹੀਨੇ ਪਹਿਲਾਂ ਕਾਂਗਰਸ 'ਚ ਸ਼ਾਮਿਲ ਹੋਣ ਵਾਲੀ ਬਾਲੀਵੁੱਡ ਦੀ ਅਦਾਕਾਰਾ ਉਰਮਿਲਾ ਮਾਤੋਂਡਕਰ ਨੇ ਨਾਰਾਜ਼ਗੀ ਦੇ ਚਲਦਿਆਂ ਕਾਂਗਰਸ ਨੂੰ ਅੱਜ ਅਲਵਿਦਾ ਆਖ ਦਿੱਤਾ | ਉਨ੍ਹਾਂ ਨੇ ਲੋਕ ਸਭਾ ਚੋਣਾਂ-2019 ਦੌਰਾਨ ਉੱਤਰੀ ਮੁੰਬਈ ਤੋਂ ਚੋਣ ਲੜੀ ਸੀ ਅਤੇ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ | ਮਹਾਰਾਸ਼ਟਰ ਵਿਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ ਅਤੇ ਲੋਕ ਸਭਾ ਚੋਣਾਂ ਦੌਰਾਨ
2,41,431 ਵੋਟਾਂ ਹਾਸਲ ਕਰਨ ਵਾਲੀ ਉਰਮਿਲਾ ਵਲੋਂ ਕਾਂਗਰਸ ਨੂੰ ਇਸ ਮੌਕੇ ਅਲਵਿਦਾ ਆਖ ਜਾਣਾ ਇਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ | ਉਰਮਿਲਾ ਮਾਰਚ ਮਹੀਨੇ ਵਿਚ ਹੀ ਕਾਂਗਰਸ ਵਿਚ ਸ਼ਾਮਿਲ ਹੋਈ ਸੀ ਅਤੇ ਉਨ੍ਹਾਂ ਨੂੰ ਭਾਜਪਾ ਦੇ ਗੋਪਾਲ ਸ਼ੈਟੀ ਕੋਲੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ | ਉਰਮਿਲਾ ਨੇ ਆਪਣੇ ਬਿਆਨ ਵਿਚ ਕਿਹਾ ਕਿ ਮੈਂ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਹੈ | ਮੇਰੀਆਂ ਲਗਾਤਾਰ ਕੋਸ਼ਿਸ਼ਾਂ ਦੇ ਬਾਵਜੂਦ 16 ਮਈ ਨੂੰ ਮੁੰਬਈ ਕਾਂਗਰਸ ਮੁਖੀ ਨੂੰ ਲਿਖੇ ਗਏ ਪੱਤਰ 'ਤੇ ਕੋਈ ਕਾਰਵਾਈ ਨਹੀਂ ਕੀਤੀ ਗਈ | ਮੇਰੇ ਇਸ ਗੁਪਤ ਪੱਤਰ ਨੂੰ ਆਸਾਨੀ ਨਾਲ ਮੀਡੀਆ ਵਿਚ ਲੀਕ ਕਰ ਦਿੱਤਾ ਗਿਆ ਪਰ ਕਿਸੇ ਨੇ ਵੀ ਇਸ 'ਤੇ ਚਿੰਤਾ ਜ਼ਾਹਰ ਨਹੀਂ ਕੀਤੀ, ਜਦੋਂ ਕਿ ਮੇਰੇ ਵਲੋਂ ਇਹ ਮੁੱਦਾ ਵਾਰ-ਵਾਰ ਉਠਾਇਆ ਗਿਆ | ਦੂਜੇ ਪਾਸੇ ਆਪਣੇ ਪੱਤਰ 'ਚ ਉੱਤਰੀ ਮੁੰਬਈ ਵਿਚ ਕਾਂਗਰਸ ਦੀ ਹਾਰ ਲਈ ਜ਼ਿੰਮੇਵਾਰ ਜਿਨ੍ਹਾਂ ਲੋਕਾਂ ਦਾ ਮੈਂ ਨਾਂਅ ਲਿਆ ਸੀ ਉਨ੍ਹਾਂ ਨੂੰ ਨਵੇਂ ਅਹੁਦੇ ਦੇ ਕੇ ਸਨਮਾਨਿਤ ਕੀਤਾ ਗਿਆ |
ਮਹਾਰਾਸ਼ਟਰ ਦੇ ਸਾਬਕਾ ਮੰਤਰੀ ਕ੍ਰਿਪਾਸ਼ੰਕਰ ਵਲੋਂ ਵੀ ਕਾਂਗਰਸ ਨੂੰ ਅਲਵਿਦਾ

ਉਰਮਿਲਾ ਤੋਂ ਇਲਾਵਾ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਕ੍ਰਿਪਾਸ਼ੰਕਰ ਸਿੰਘ ਨੇ ਵੀ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ | ਕ੍ਰਿਪਾਸ਼ੰਕਰ ਦਾ ਕਹਿਣਾ ਹੈ ਕਿ ਉਹ ਪਾਰਟੀ ਨੂੰ ਇਸ ਲਈ ਛੱਡ ਰਹੇ ਹਨ ਕਿਉਂਕਿ ਪਾਰਟੀ ਧਾਰਾ-370 ਨੂੰ ਹਟਾਉਣ ਦੇ ਿਖ਼ਲਾਫ਼ ਹੈ |

'ਏਅਰ ਫੋਰਸ ਡੇਅ' ਮੌਕੇ ਭਾਰਤ ਨੂੰ ਮਿਲੇਗਾ ਪਹਿਲਾ ਰਾਫ਼ੇਲ

ਨਵੀਂ ਦਿੱਲੀ, 10 ਸਤੰਬਰ (ਏਜੰਸੀ)- ਭਾਰਤੀ ਹਵਾਈ ਸੈਨਾ ਨੂੰ ਇਸ ਸਾਲ 8 ਅਕਤੂਬਰ ਨੂੰ ਦੁਸਹਿਰੇ 'ਤੇ ਪਹਿਲਾ ਰਾਫੇਲ ਲੜਾਕੂ ਜੈੱਟ ਹਵਾਈ ਜਹਾਜ਼ ਮਿਲਣ ਦੀ ਉਮੀਦ ਹੈ ਅਤੇ ਇਸ ਦੀ ਸਪੁਰਦਗੀ ਲਈ ਫਰਾਂਸ ਦੇ ਮੇਰੀਗਨਾਕ ਵਿਖੇ ਹੋਣ ਵਾਲੇ ਰਸਮੀ ਪ੍ਰਦਰਸ਼ਨ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਸ਼ਾਮਿਲ ਹੋ ਸਕਦੇ ਹਨ | ਭਾਰਤੀ ਹਵਾਈ ਸੈਨਾ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਰਾਫੇਲ ਨੂੰ 8 ਅਕਤੂਬਰ ਦੇ ਦਿਨ ਭਾਰਤੀ ਹਵਾਈ ਸੈਨਾ 'ਚ ਸ਼ਾਮਿਲ ਕਰਨ ਲਈ ਇਸ ਲਈ ਚੁਣਿਆ ਗਿਆ ਹੈ ਕਿਉਂਕਿ ਇਸ ਦਿਨ ਦੁਸਹਿਰਾ ਤੇ 'ਹਵਾਈ ਸੈਨਾ ਦਿਵਸ' ਹੈ | ਭਾਵੇਂ 8 ਅਕਤੂਬਰ ਨੂੰ ਰਾਫੇਲ ਭਾਰਤੀ ਹਵਾਈ ਸੈਨਾ 'ਚ ਸ਼ਾਮਿਲ ਹੋ ਜਾਵੇਗਾ ਪਰ 4 ਰਾਫੇਲ ਜੈੱਟ ਜਹਾਜ਼ਾਂ ਦਾ ਪਹਿਲਾ ਬੈਚ ਭਾਰਤ ਨੂੰ ਅਗਲੇ ਸਾਲ ਅਪ੍ਰੈਲ-ਮਈ 'ਚ ਮਿਲੇਗਾ ਅਤੇ ਸਤੰਬਰ 2022 ਤੱਕ ਸਾਰੇ 36 ਰਾਫੇਲ ਲੜਾਕੂ ਜੈਟ ਹਵਾਈ ਜਹਾਜ਼ ਭਾਰਤ ਪੁੱਜ ਜਾਣਗੇ |
ਦੱਸਣਯੋਗ ਹੈ ਕਿ ਭਾਰਤੀ ਹਵਾਈ ਸੈਨਾ ਦੀ ਪ੍ਰਸਿੱਧ 'ਗੋਲਡਨ ਐਰੋ' 17 ਸਕੁਆਰਡਨ ਫਰਾਂਸ ਦੇ ਬਣੇ ਅਤਿ-ਆਧੁਨਿਕ ਤਕਨੀਕ ਵਾਲੇ ਰਾਫੇਲ ਲੜਾਕੂ ਜੈਟ ਹਵਾਈ ਜਹਾਜ਼ ਦੀ ਨਵੀਂ ਪਨਾਹਗਾਹ ਬਣਨ ਜਾ ਰਹੀ ਹੈ, ਜਿਸ ਦੇ ਹੋਣਹਾਰ ਪਾਇਲਟਾਂ ਵਲੋਂ ਇਹ ਜਹਾਜ਼ ਉਡਾਏ ਜਾਣੇ ਹਨ | ਗੋਲਡਨ ਐਰੋ 17 ਸਕੁਆਰਡਨ ਦਾ ਗਠਨ 1951 'ਚ ਹੋਇਆ ਸੀ ਅਤੇ 1999 ਦੀ ਕਾਰਗਿਲ ਜੰਗ ਸਮੇਂ ਭਾਰਤੀ ਹਵਾਈ ਸੈਨਾ ਦੇ ਮੌਜੂਦਾ ਮੁਖੀ ਬੀ.ਐਸ. ਧਨੋਆ ਨੇ ਖੁਦ ਇਸ ਸਕੁਆਰਡਨ ਦੀ ਅਗਵਾਈ ਕਰਦਿਆਂ ਦੁਸ਼ਮਣਾਂ ਦੇ ਦੰਦ ਖੱਟੇ ਕੀਤੇ ਸਨ | ਫਰਾਂਸ ਤੋਂ ਮਿਲਣ ਵਾਲੇ ਰਾਫੇਲ ਹਵਾਈ ਜਹਾਜ਼ਾਂ ਨੂੰ ਭਾਰਤੀ ਹਵਾਈ ਸੈਨਾ ਦੇ ਰਣਨੀਤਕ ਪੱਖੋਂ ਬੇਹੱਦ ਮਹੱਤਵਪੂਰਣ ਮੰਨੇ ਜਾਂਦੇ ਅੰਬਾਲਾ ਹਵਾਈ ਅੱਡੇ 'ਤੇ ਤਾਇਨਾਤ ਕੀਤਾ ਜਾਵੇਗਾ, ਜੋ ਪਾਕਿਸਤਾਨ ਦੀ ਸਰਹੱਦ ਤੋਂ ਮਹਿਜ਼ 200 ਕਿਲੋਮੀਟਰ ਦੂਰੀ 'ਤੇ ਸਥਿਤ ਹੈ | ਰਾਫੇਲ ਲੜਾਕੂ ਜੈੱਟ ਹਵਾਈ ਜਹਾਜ਼ਾਂ ਨੂੰ ਅੰਬਾਲਾ ਹਵਾਈ ਅੱਡੇ 'ਤੇ ਤਾਇਨਾਤ ਕਰਨ ਲਈ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਰਾਫੇਲ ਨੂੰ ਉਡਾਉਣ ਵਾਲੇ ਪਾਇਲਟਾਂ ਦੀ ਟ੍ਰੇਨਿੰਗ ਵੀ ਪੂਰੀ ਹੋ ਚੁੱਕੀ ਹੈ | ਜ਼ਿਕਰਯੋਗ ਹੈ ਕਿ ਭਾਰਤ ਵਲੋਂ 23 ਸਤੰਬਰ 2016 ਨੂੰ ਫਰਾਂਸ ਤੋਂ 36 ਰਾਫੇਲ ਲੜਾਕੂ ਜੈੱਟ ਹਵਾਈ ਜਹਾਜ਼ ਲੈਣ ਲਈ 59,000 ਕਰੋੜ ਰੁਪਏ ਦਾ ਸੌਦਾ ਕੀਤਾ ਗਿਆ ਸੀ, ਜਿਸ ਨੇ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਵੱਡਾ ਰਾਜਨੀਤਕ ਵਿਵਾਦ ਖੜ੍ਹਾ ਕਰ ਦਿੱਤਾ ਸੀ |

ਭਾਰਤ-ਪਾਕਿ ਵਿਚਕਾਰ ਤਣਾਅ ਪਿਛਲੇ ਦੋ ਹਫ਼ਤਿਆਂ ਦੀ ਤੁਲਨਾ 'ਚ ਘਟਿਆ-ਟਰੰਪ

ਦੋਵਾਂ ਦੇਸ਼ਾਂ ਵਿਚਕਾਰ ਵਿਚੋਲਗੀ ਦੀ ਮੁੜ ਕੀਤੀ ਪੇਸ਼ਕਸ਼ ਵਾਸ਼ਿੰਗਟਨ, 10 ਸਤੰਬਰ (ਏਜੰਸੀ)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਪਿਛਲੇ ਦੋ ਹਫ਼ਤਿਆਂ ਦੀ ਤੁਲਨਾ 'ਚ ਘੱਟ ਹੋਇਆ ਹੈ | ਨਾਲ ਹੀ ਉਨ੍ਹਾਂ ਨੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਨਵੀਆਂ ਨਿਯੁਕਤੀਆਂ ਗ਼ੈਰ-ਸੰਵਿਧਾਨਿਕ-ਮਜੀਠੀਆ

ਚੰਡੀਗੜ੍ਹ 10 ਸਤੰਬਰ (ਵਿਕਰਮਜੀਤ ਸਿੰਘ ਮਾਨ)-ਅੱਜ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਰਾਜ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 6 ਹੋਰ ਸਲਾਹਕਾਰ ਲਾ ਕੇ ਜਨਤਾ ਦੇ ...

ਪੂਰੀ ਖ਼ਬਰ »

ਹਾਈਕੋਰਟ 'ਚ ਚੁਣੌਤੀ

ਚੰਡੀਗੜ੍ਹ, 10 ਸਤੰਬਰ (ਸੁਰਜੀਤ ਸਿੰਘ ਸੱਤੀ)-ਪੰਜਾਬ 'ਚ ਛੇ ਵਿਧਾਇਕਾਂ ਦੀ ਮੰਤਰੀ ਦੇ ਦਰਜੇ ਵਜੋਂ ਕੀਤੀ ਨਿਯੁਕਤੀ ਨੂੰ ਹਾਈਕੋਰਟ 'ਚ ਚੁਣੌਤੀ ਦਿੱਤੀ ਗਈ ਹੈ | ਇਸ ਪਟੀਸ਼ਨ 'ਤੇ ਇਤਰਾਜ਼ ਖ਼ਤਮ ਹੋਣ ਉਪਰੰਤ ਛੇਤੀ ਸੁਣਵਾਈ ਹੋਣ ਦੀ ਸੰਭਾਵਨਾ ਹੈ | ਜ਼ਿਕਰਯੋਗ ਹੈ ਕਿ ਮੁੱਖ ...

ਪੂਰੀ ਖ਼ਬਰ »

ਬੱਚੀ ਦੀ ਜਬਰ ਜਨਾਹ ਬਾਅਦ ਹੱਤਿਆ ਦੇ ਦੋਸ਼ੀ ਨੂੰ ਮੌਤ ਦੀ ਸਜ਼ਾ

ਜਗਤਸਿੰਘਪੁਰ (ਓਡੀਸ਼ਾ), 10 ਸਤੰਬਰ (ਏਜੰਸੀ)-ਓਡੀਸ਼ਾ ਦੇ ਜਗਤਸਿੰਘਪੁਰ ਜ਼ਿਲ੍ਹੇ ਦੀ ਇਕ ਅਦਾਲਤ ਨੇ ਇਕ ਨੌਾ ਸਾਲਾ ਬੱਚੀ ਦੀ ਜਬਰ ਜਨਾਹ ਤੋਂ ਬਾਅਦ ਹੱਤਿਆ ਕਰਨ ਦੇ ਦੋਸ਼ੀ ਨੂੰ ਮੌਤ ਦੀ ਸਜ਼ਾ ਸੁਣਾਈ | ਵਧੀਕ ਜ਼ਿਲ੍ਹਾ ਅਤੇ ਵਿਸ਼ੇਸ਼ ਪੋਕਸੋ ਅਦਾਲਤ ਦੇ ਜੱਜ ...

ਪੂਰੀ ਖ਼ਬਰ »

ਚਿਨਮਯਾਨੰਦ ਮਾਮਲਾ-ਸਿੱਟ ਵਲੋਂ ਪੀੜਤ ਲੜਕੀ ਦੇ ਹੋਸਟਲ ਕਮਰੇ ਦੀ 5 ਘੰਟੇ ਜਾਂਚ

ਸ਼ਾਹਜਾਂਹਪੁਰ, 10 ਸਤੰਬਰ (ਏਜੰਸੀ)-ਅੱਜ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੇ ਮੈਂਬਰਾਂ ਨੇ ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਸਵਾਮੀ ਚਿਨਮਯਾਨੰਦ ਿਖ਼ਲਾਫ਼ ਜਬਰ-ਜਨਾਹ ਅਤੇ ਸਰੀਰਕ ਸ਼ੋਸ਼ਣ ਦੇ ਦੋਸ਼ ਲਗਾਉਣ ਵਾਲੀ ਪੀੜਤ ਲੜਕੀ ਦੇ ਹੋਸਟਲ ਦੇ ਕਮਰੇ ਦੀ ਜਾਂਚ ...

ਪੂਰੀ ਖ਼ਬਰ »

ਮੋਦੀ ਅਤੇ ਓਲੀ ਨੇ ਕੀਤਾ ਦੱਖਣੀ ਏਸ਼ੀਆ ਦੀ ਪਹਿਲੀ ਸਰਹੱਦ ਪਾਰ ਪਾਈਪਲਾਈਨ ਦਾ ਉਦਘਾਟਨ

ਨਵੀਂ ਦਿੱਲੀ, 10 ਸਤੰਬਰ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਨਿਪਾਲ ਦੇ ਹਮਅਹੁਦਾ ਕੇ. ਪੀ. ਸ਼ਰਮਾ ਓਲੀ ਨੇ ਦੱਖਣੀ ਏਸ਼ਿਆਈ ਪਹਿਲੀ ਸਰਹੱਦ ਪਾਰ ਪੈਟਰੋਲੀਅਮ ਪਾਈਪਲਾਈਨ ਦਾ ਉਦਘਾਟਨ ਕੀਤਾ | ਬਿਹਾਰ ਦੇ ਮੋਤੀਹਾਰੀ ਤੋਂ ਨਿਪਾਲ ਦੇ ...

ਪੂਰੀ ਖ਼ਬਰ »

ਕਸ਼ਮੀਰ 'ਚ ਲਸ਼ਕਰ ਅੱਤਵਾਦੀਆਂ ਦੇ 8 ਸਹਿਯੋਗੀ ਗਿ੍ਫ਼ਤਾਰ

ਸ੍ਰੀਨਗਰ, 10 ਸਤੰਬਰ (ਏਜੰਸੀ)-ਕਸ਼ਮੀਰ ਦੇ ਬਾਰਾਮੁਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਅੱਜ ਸਥਾਨਕ ਲੋਕਾਂ ਨੂੰ ਪੋਸਟਰਾਂ ਦੇ ਜ਼ਰੀਏ ਧਮਕਾਉਣ ਦੇ ਦੋਸ਼ਾਂ ਤਹਿਤ ਲਸ਼ਕਰ-ਏ-ਤਾਇਬਾ ਅੱਤਵਾਦੀਆਂ ਦੇ 8 ਸਹਿਯੋਗੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ | ਅਧਿਕਾਰੀਆਂ ਨੇ ਦੱਸਿਆ ...

ਪੂਰੀ ਖ਼ਬਰ »

ਸ਼ਰਧਾਲੂਆਂ ਨੇ ਗੁਰੂ ਰਵਿਦਾਸ ਮੰਦਰ ਵਾਲੀ ਜਗ੍ਹਾ ਨੇੜੇ ਕੀਤੀ ਅਰਦਾਸ

ਨਵੀਂ ਦਿੱਲੀ, 10 ਸਤੰਬਰ (ਏਜੰਸੀ)-ਅੱਜ ਦਿੱਲੀ ਦੇ ਤੁਗਲਕਾਬਾਦ ਇਲਾਕੇ ਵਿਚ ਗੁਰੂ ਰਵਿਦਾਸ ਮੰਦਰ ਵਾਲੀ ਜਗ੍ਹਾ ਜਿਸ ਨੂੰ ਕਰੀਬ ਇਕ ਮਹੀਨਾ ਪਹਿਲਾਂ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਢਾਹ ਦਿੱਤਾ ਗਿਆ ਸੀ ਨੇੜੇ ਮਾਰਚ ਕਰਦੇ ਹੋਏ ਵੱਡੀ ਗਿਣਤੀ ਲੋਕਾਂ ਨੇ ਅਰਦਾਸ ਕੀਤੀ ...

ਪੂਰੀ ਖ਼ਬਰ »

ਦਿੱਲੀ 'ਚ ਡੀ.ਆਰ.ਡੀ.ਓ. 'ਚ ਤਾਇਨਾਤ ਗੁਰਦਾਸਪੁਰ ਦੇ ਸੁਰੱਖਿਆ ਕਰਮੀ ਵਲੋਂ ਖ਼ੁਦਕੁਸ਼ੀ

ਨਵੀਂ ਦਿੱਲੀ, 10 ਸਤੰਬਰ (ਏਜੰਸੀ)-ਦਿੱਲੀ ਦੇ ਰੱਖਿਆ ਖੋਜ ਤੇ ਵਿਕਾਸ ਸੰਗਠਨ (ਡੀ.ਆਰ.ਡੀ.ਓ.) ਦੇ ਅੰਦਰ ਪੰਜਾਬ ਨਾਲ ਸਬੰਧਿਤ ਇਕ ਸੁਰੱਖਿਆ ਕਰਮੀ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ | ਸਿਵਲ ਲਾਈਨਸ ਇਲਾਕੇ ਦੇ ਇਸ ਡੀ.ਆਰ.ਡੀ.ਓ. ਸੈਂਟਰ 'ਚ ਡਿਫੈਂਸ ਸੁਰੱਖਿਆ ...

ਪੂਰੀ ਖ਼ਬਰ »

ਐਨ. ਸੀ. ਬੀ. ਵਲੋਂ ਪੰਜਾਬ ਨਾਲ ਸਬੰਧਤ ਅੰਤਰਰਾਸ਼ਟਰੀ ਨਸ਼ਾ ਤਸਕਰੀ ਦਾ ਪਰਦਾਫ਼ਾਸ਼, ਦੋ ਗਿ੍ਫ਼ਤਾਰ

ਨਵੀਂ ਦਿੱਲੀ, 10 ਸਤੰਬਰ (ਏਜੰਸੀ)-ਐਨ. ਸੀ. ਬੀ. ਨੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਕੇ ਅਤੇ 2 ਕਰੋੜ ਦਾ ਨਸ਼ਾ ਬਰਾਮਦ ਕਰ ਕੇ ਕੈਨੇਡਾ ਅਤੇ ਪੰਜਾਬ ਦਰਮਿਆਨ ਚੱਲ ਰਹੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਦੇ ਕਾਰੋਬਾਰ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ | ਇਕ ਸੀਨੀਅਰ ...

ਪੂਰੀ ਖ਼ਬਰ »

ਲੈਂਡਰ ਵਿਕਰਮ ਨਾਲ ਸੰਪਰਕ ਦੀਆਂ ਕੋਸ਼ਿਸ਼ਾਂ ਜਾਰੀ-ਇਸਰੋ

ਬੈਂਗਲੁਰੂ, 10 ਸਤੰਬਰ (ਏਜੰਸੀ)-ਚੰਦਰਯਾਨ-2 ਦੇ ਲੈਂਡਰ ਵਿਕਰਮ ਨਾਲ ਇਸਰੋ ਵਲੋਂ ਸੰਪਰਕ ਦੀਆਂ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ | ਇਸ ਸਬੰਧੀ ਇਸਰੋ ਨੇ ਅੱਜ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ | ਉਸ ਨੇ ਕਿਹਾ ਕਿ ਚੰਦਰਯਾਨ-2 ਦੇ ਆਰਬਿਟਰ ਨੇ ਵਿਕਰਮ ਲੈਂਡਰ ਦਾ ਪਤਾ ਤਾਂ ਲਗਾ ...

ਪੂਰੀ ਖ਼ਬਰ »

ਭਾਰਤ ਦੇ ਸਕਦੈ ਬਲਦੇਵ ਕੁਮਾਰ ਨੂੰ ਸ਼ਰਨ

ਨਵੀਂ ਦਿੱਲੀ, 10 ਸਤੰਬਰ (ਉਪਮਾ ਡਾਗਾ ਪਾਰਥ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਦੇ ਸਾਬਕਾ ਸਿੱਖ ਵਿਧਾਇਕ ਬਲਦੇਵ ਕੁਮਾਰ (43) ਨੇ ਗੁਆਂਢੀ ਮੁਲਕ 'ਚ ਘੱਟ ਗਿਣਤੀਆਂ ਲਈ ਅਸੁਰੱਖਿਅਤ ਮਾਹੌਲ ਦਾ ਹਵਾਲਾ ਦਿੰਦਿਆਂ ਭਾਰਤ ਸਰਕਾਰ ਤੋਂ ਪਨਾਹ ਮੰਗੀ ਹੈ | ...

ਪੂਰੀ ਖ਼ਬਰ »

ਮੇਰੇ ਪਿਤਾ ਦੇ ਕਾਤਲ ਨੂੰ ਭਾਰਤ ਨਾ ਦੇਵੇ ਸ਼ਰਨ-ਅਜੇ ਸਿੰਘ

ਅੰਮਿ੍ਤਸਰ, 10 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਘੱਟ ਗਿਣਤੀ ਮੰਤਰੀ ਤੇ ਮੁੱਖ ਮੰਤਰੀ ਦੇ ਸਲਾਹਕਾਰ ਐਮ. ਪੀ. ਏ. ਡਾ: ਸੂਰਨ ਸਿੰਘ ਦੇ ਕਤਲ 'ਚ ਨਾਮਜ਼ਦ ਬਲਦੇਵ ਕੁਮਾਰ ਨੂੰ ਭਗੌੜਾ ਕਰਾਰ ਦਿੰਦਿਆਂ ਪਾਕਿ ਸਿੱਖ ਭਾਈਚਾਰੇ ਨੇ ਉਸ ਨੂੰ ...

ਪੂਰੀ ਖ਼ਬਰ »

ਭਾਰਤ ਨੇ ਕਸ਼ਮੀਰ 'ਤੇ ਪਾਕਿਸਤਾਨ-ਚੀਨ ਦੇ ਸਾਂਝੇ ਬਿਆਨ 'ਤੇ ਪ੍ਰਗਟਾਇਆ ਇਤਰਾਜ਼

ਨਵੀਂ ਦਿੱਲੀ, 10 ਸਤੰਬਰ (ਉਪਮਾ ਡਾਗਾ ਪਾਰਥ)-ਭਾਰਤ ਨੇ ਪਾਕਿਸਤਾਨ ਅਤੇ ਚੀਨ ਵਲੋਂ 'ਕਸ਼ਮੀਰ ਨੂੰ ਇਤਿਹਾਸ ਵਲੋਂ ਛੱਡੇ ਗਏ ਵਿਵਾਦ' ਕਰਾਰ ਦੇਣ ਦੇ ਬਿਆਨ ਨੂੰ ਨਕਾਰਦਿਆਂ ਕਿਹਾ ਕਿ ਜੰਮੂ-ਕਸ਼ਮੀਰ ਭਾਰਤ ਦਾ ਅਨਿੱਖੜਵਾਂ ਹਿੱਸਾ ਹੈ | ਵਿਦੇਸ਼ ਮੰਤਰਾਲੇ ਦੇ ਬੁਲਾਰੇ ...

ਪੂਰੀ ਖ਼ਬਰ »

ਟਰੰਪ ਵਲੋਂ ਰਾਸ਼ਟਰੀ ਸੁਰੱਖਿਆ ਸਲਾਹਕਾਰ ਬੋਲਟਨ ਬਰਖ਼ਾਸਤ

ਵਾਸ਼ਿੰਗਟਨ, 10 ਸਤੰਬਰ (ਏਜੰਸੀ)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਹੋਰ ਹੈਰਾਨੀ ਭਰਿਆ ਕਦਮ ਚੁੱਕਦੇ ਹੋਏ ਰਾਸ਼ਟਰੀ ਸੁਰੱਖਿਆ ਸਲਾਹਕਾਰ ਜਾਨ ਬੋਲਟਨ ਨੂੰ ਬਰਖ਼ਾਸਤ ਕਰ ਦਿੱਤਾ | ਟਰੰਪ ਨੇ ਟਵਿੱਟਰ 'ਤੇ ਇਹ ਜਾਣਕਾਰੀ ਦਿੱਤੀ | ਉਨ੍ਹਾਂ ਨੇ ਜਾਨ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX