ਤਾਜਾ ਖ਼ਬਰਾਂ


ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਚ 3 ਗੈਂਗਸਟਰਾਂ ਨੇ ਕੈਦੀ ਦੀ ਕੀਤੀ ਕੁੱਟਮਾਰ
. . .  1 day ago
ਨਾਭਾ ,16 ਸਤੰਬਰ {ਅਮਨਦੀਪ ਸਿੰਘ ਲਵਲੀ}- ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਦਾ ਮਾਮਲਾ ਸਾਹਮਣੇ ਆਇਆ ਜਿਸ ਵਿਚ ਤਿੰਨ ਗੈਂਗਸਟਰਾਂ ਵੱਲੋਂ ਕੈਦੀ ਦੀ ਕੁੱਟਮਾਰ ਕੀਤੀ ਗਈ ਹੈ । ਕੈਦੀ ਕਰਮਜੀਤ ...
ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ਬਰਾਮਦ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਪੁਲਿਸ ਵੱਲੋਂ ਪਿਛਲੇ ਦਿਨੀਂ ਸਾਢੇ ਸੱਤ ਕਿੱਲੋ ਹੈਰੋਇਨ ਅਤੇ 28 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਦੀ ਨਿਸ਼ਾਨਦੇਹੀ ਤੇ ਅੱਜ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ...
2 ਕਾਲਜ ਵਿਦਿਆਰਥਣਾਂ ਨੂੰ ਕਾਲਜ ਛੁੱਟੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼
. . .  1 day ago
ਪਠਾਨਕੋਟ 16 ਸਤੰਬਰ (ਸੰਧੂ)- ਪਠਾਨਕੋਟ ਦੇ ਸਿੰਬਲ ਚੌਂਕ ਨੇੜੇ ਅੱਜ ਬਾਅਦ ਦੁਪਹਿਰ ਕਾਲਜ ਛੁੱਟੀ ਹੋਣ ਤੋਂ ਬਾਅਦ ਘਰ ਵਾਪਸ ਜਾ ਰਹੀਆਂ 2 ਕਾਲਜ ਵਿਦਿਆਰਥਣਾਂ ਨੂੰ ਬੋਲੈਰੋ ਗੱਡੀ ਵਿਚ ਸਵਾਰ 4 ਨੌਜਵਾਨਾਂ ਵੱਲੋਂ ਅਗਵਾ ਕਰਨ ...
ਕੈਨੇਡੀਅਨ ਲੜਕੀ ਦੇ 19 ਸਾਲ ਪਹਿਲਾਂ ਹੋਏ ਕਤਲ ਮਾਮਲੇ 'ਚ ਮਾਂ ਅਤੇ ਮਾਮੇ ਖ਼ਿਲਾਫ਼ ਦੋਸ਼ ਆਇਦ
. . .  1 day ago
ਸੰਗਰੂਰ ,16 ਸਤੰਬਰ {ਧੀਰਜ ਪਿਸ਼ੌਰੀਆ }- 19 ਕੁ ਸਾਲ ਪਹਿਲਾ ਪੰਜਾਬੀ ਮੂਲ ਦੀ ਕੈਨੇਡੀਅਨ ਲੜਕੀ ਜਸਵਿੰਦਰ ਕੌਰ ਉਰਫ਼ ਜੱਸੀ ਵੱਲੋਂ ਪੰਜਾਬ ਆ ਕੇ ਪ੍ਰੇਮ ਵਿਆਹ ਕਰਵਾਏ ਜਾਣ ਤੋਂ ਬਾਅਦ ਉਸ ਦੇ ਕਤਲ ਸਬੰਧੀ ਪੁਲਿਸ...
ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  1 day ago
ਮਹਿਲ ਕਲਾਂ, 16 ਸਤੰਬਰ (ਅਵਤਾਰ ਸਿੰਘ ਅਣਖੀ)-ਠਾਠ ਨਾਨਕਸਰ ਮਹਿਲ ਕਲਾਂ ਸੋਢੇ ਵਿਖੇ 54ਵੇ ਸਾਲਾਨਾ ਜੋੜ ਮੇਲੇ ਮੌਕੇ ਹਰ ਸਾਲ ਦੀ ਤਰਾਂ ਇਸ ਵਾਰ ਦੁਕਾਨਾਂ ਲਗਾਉਣ ਆਏ ਗ਼ਰੀਬ ਦੁਕਾਨਦਾਰਾਂ ਨੂੰ ਮਹਿਲ ਕਲਾਂ ਸੋਢੇ ਦੇ ਕਾਂਗਰਸੀ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਬੁਢਲਾਡਾ ,16 ਸਤੰਬਰ (ਸਵਰਨ ਸਿੰਘ ਰਾਹੀ)- ਆਪਣੇ ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਬਰ੍ਹੇ ਦੇ ਇੱਕ ਬਜ਼ੁਰਗ ਕਿਸਾਨ ਵੱਲੋਂ ਬਿਜਲੀ ਦੀਆਂ ਤਾਰਾਂ ਨੂੰ ਹੱਥ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ।ਮ੍ਰਿਤਕ ਦੇ ਪੁੱਤਰ ਸਤਗੁਰ ਸਿੰਘ ਵੱਲੋਂ ...
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  1 day ago
ਨਵੀਂ ਦਿੱਲੀ, 16 ਸਤੰਬਰ- ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ...
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  1 day ago
ਰਾਜਪੁਰਾ, 16 ਸਤੰਬਰ (ਰਣਜੀਤ ਸਿੰਘ)- ਅੱਜ ਇੱਥੇ ਸ਼੍ਰੀ ਕ੍ਰਿਸ਼ਨਾ ਗਊਸ਼ਾਲਾ 'ਚ ਤਿੰਨ ਦਰਜਨ ਦੇ ਕਰੀਬ ਗਊਆਂ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ ਹੈ ਜਦ...
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  1 day ago
ਜੈਤੋ, 16 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਦੇ ਪ੍ਰਧਾਨ ਦੀ ਅਗਵਾਈ ਵਿਚ 'ਚ ਸਥਾਨਕ ਬੀ. ਡੀ.ਪੀ.ਓ. ਦਫ਼ਤਰ ...
ਸੁਲਤਾਨਪੁਰ ਲੋਧੀ ਵਿਖੇ ਸਾਰੇ ਜ਼ਰੂਰੀ ਪ੍ਰਬੰਧ 10 ਅਕਤੂਬਰ ਤੱਕ ਕਰ ਲਏ ਜਾਣਗੇ ਮੁਕੰਮਲ : ਏ. ਵੇਨੂੰ ਪ੍ਰਸਾਦ
. . .  1 day ago
ਚੰਡੀਗੜ੍ਹ, 16 ਸਤੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਚਲ ਰਹੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਂਦੀ ...
ਮਾਣਯੋਗ ਅਦਾਲਤ ਵਲੋਂ ਵਿਧਾਇਕ ਬੈਂਸ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਗੁਰਦਾਸਪੁਰ, 16 ਸਤੰਬਰ (ਸੁਖਵੀਰ ਸਿੰਘ ਸੈਣੀ/ਭਾਗਦੀਪ ਸਿੰਘ ਗੋਰਾਇਆ)- ਪਿਛਲੇ ਦਿਨੀਂ ਬਟਾਲਾ ਪਟਾਕਾ ਫ਼ੈਕਟਰੀ 'ਚ ਹੋਏ ਧਮਾਕੇ ਦੇ ਬਾਅਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਗੁਰਦਾਸਪੁਰ ...
ਅਣਪਛਾਤੇ ਵਾਹਨ ਦੀ ਫੇਟ ਵਜਣ ਕਾਰਨ 2 ਵਿਅਕਤੀ ਜਖਮੀ
. . .  1 day ago
ਬਹਿਰਾਮ, 16 ਸਤੰਬਰ (ਨਛੱਤਰ ਸਿੰਘ ਬਹਿਰਾਮ) - ਫਗਵਾੜਾ-ਰੋਪੜ ਮੁੱਖ ਮਾਰਗ ਬਹਿਰਾਮ ਨੇੜੇ ਮਾਹਿਲਪੁਰ ਚੌਂਕ ਕੋਲ ਇਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ।...
2 ਅਕਤੂਬਰ ਨੂੰ ਫ਼ਤਿਹਗੜ੍ਹ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਵਲੋਂ ਕੀਤੀ ਜਾਵੇਗੀ ਸੂਬਾ ਪੱਧਰੀ ਕਾਨਫ਼ਰੰਸ
. . .  1 day ago
ਨਾਭਾ 16 ਅਗਸਤ (ਕਰਮਜੀਤ ਸਿੰਘ) - ਪੰਥਕ ਜਥੇਬੰਦੀਆਂ ਵਲੋਂ ਸਿੱਖ ਕੌਮ ਦੀ ਇੱਕਜੁੱਟਤਾ ਲਈ ਫ਼ਤਿਹਗੜ੍ਹ ਸਾਹਿਬ ਵਿਖੇ ਅਗਲੀ ਦੋ ਅਕਤੂਬਰ ਨੂੰ ਸੂਬਾ ਪੱਧਰੀ ਕਾਨਫ਼ਰੰਸ ਦਾ ਆਯੋਜਨ ਕੀਤਾ ਜਾ ਰਿਹਾ....
ਰੰਜਸ਼ ਦੇ ਚੱਲਦਿਆਂ ਚਾਲਕ ਨੇ ਟਰੱਕ ਥੱਲੇ ਦੇ ਕੇ ਕੁਚਲਿਆ ਆਪਣੇ ਹੀ ਪਿੰਡ ਦਾ ਮੁੰਡਾ
. . .  1 day ago
ਬਟਾਲਾ, 16 ਸਤੰਬਰ (ਹਰਦੇਵ ਸਿੰਘ ਸੰਧੂ)- ਬਟਾਲਾ ਨਜ਼ਦੀਕ ਪਿੰਡ ਲੌਂਗੋਵਾਲ ਖ਼ੁਰਦ ਦੇ ਇੱਕ ਨੌਜਵਾਨ ਨੂੰ ਪਿੰਡ ਦੇ ਹੀ ਇੱਕ ਟਰੱਕ ਡਰਾਈਵਰ ਵੱਲੋਂ ਟਰੱਕ ਥੱਲੇ ਦੇ ਕੇ ਮਾਰਨ ...
ਰੋਡਵੇਜ਼ ਦਾ ਸਬ ਇੰਸਪੈਕਟਰ ਗੁਰਮੇਜ ਸਿੰਘ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਫ਼ਿਰੋਜ਼ਪੁਰ, 16 (ਜਸਵਿੰਦਰ ਸਿੰਘ ਸੰਧੂ) - ਪੰਜਾਬ ਰੋਡਵੇਜ਼ ਦੇ ਸਬ ਇੰਸਪੈਕਟਰ ਗੁਰਮੇਜ ਸਿੰਘ ਨੂੰ ਅੱਜ ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰ ਲੈਣ ...
ਅਫ਼ਗ਼ਾਨਿਸਤਾਨ 'ਚ ਸੜਕ ਕਿਨਾਰੇ ਹੋਏ ਬੰਬ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  1 day ago
ਪੰਜਾਬ ਸਰਕਾਰ ਵਲੋਂ ਖ਼ਾਲੀ ਅਸਾਮੀਆਂ ਭਰਨ ਲਈ ਸਿਵਲ ਸੇਵਾਵਾਂ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ ਫ਼ੈਸਲਾ
. . .  1 day ago
550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ
. . .  1 day ago
ਅਸਮਾਨੀ ਬਿਜਲੀ ਪੈਣ ਕਾਰਨ ਵਿਅਕਤੀ ਦੀ ਮੌਤ
. . .  1 day ago
ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਅਜਨਾਲਾ ਵਲੋਂ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਕੀਤੀ ਗਈ ਨਾਅਰੇਬਾਜ਼ੀ
. . .  1 day ago
ਪ੍ਰਿੰਸੀਪਲ ਅਤੇ ਲੈਕਚਰਾਰਾਂ ਦੀ ਘਾਟ ਨੂੰ ਲੈ ਕੇ ਸਰਕਾਰੀ ਸਕੂਲ ਢਿੱਲਵਾਂ ਨੂੰ ਜਿੰਦਰਾ ਮਾਰ ਕੇ ਲਾਇਆ ਗਿਆ ਧਰਨਾ
. . .  1 day ago
ਪੀ. ਐੱਸ. ਏ. ਦੇ ਤਹਿਤ ਹਿਰਾਸਤ 'ਚ ਹਨ ਫ਼ਾਰੂਕ ਅਬਦੁੱਲਾ, ਬਿਨਾਂ ਸੁਣਵਾਈ ਤੋਂ 2 ਸਾਲ ਤੱਕ ਰਹਿ ਸਕਦੇ ਹਨ ਬੰਦ
. . .  1 day ago
ਗ੍ਰਹਿ ਮੰਤਰਾਲੇ ਵਲੋਂ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਨਿਰੀਖਣ
. . .  1 day ago
ਬਠਿੰਡਾ ਦੇ ਰਾਮਾ ਪਿੰਡ 'ਚ ਵੀ ਫੈਲਿਆ ਹੈਪੇਟਾਈਟਸ 'ਏ'
. . .  1 day ago
ਐੱਸ.ਡੀ.ਓ. ਦੇ ਘਰ ਜਾ ਕੇ ਏ.ਐੱਸ.ਆਈ. ਵਲੋ ਬਦਸਲੂਕੀ ਕਰਨ 'ਤੇ ਬਿਜਲੀ ਕਰਮਚਾਰੀਆਂ ਨੇ ਥਾਣਾ ਮਜੀਠਾ ਦਾ ਕੀਤਾ ਘਿਰਾਓ
. . .  1 day ago
ਆਂਧਰਾ ਪ੍ਰਦੇਸ਼ ਦੇ ਸਾਬਕਾ ਸਪੀਕਰ ਕੋਡੇਲਾ ਸ਼ਿਵਾ ਪ੍ਰਸਾਦ ਰਾਓ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸਤਿਆਪਾਲ ਮਲਿਕ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਐਡਮਿਰਲ ਕਰਮਬੀਰ ਸਿੰਘ ਨੂੰ ਜਲ ਸੈਨਾ ਮੁਖੀ ਨਿਯੁਕਤ ਕੀਤੇ ਜਾਣ ਵਿਰੁੱਧ ਦਾਇਰ ਪਟੀਸ਼ਨ ਖ਼ਾਰਜ
. . .  1 day ago
ਗੁਰੂਹਰਸਹਾਏ ਦੇ ਮਨਰੇਗਾ ਕਰਮਚਾਰੀਆਂ ਵਲੋਂ ਤਿੰਨ ਦਿਨਾਂ ਦੀ ਹੜਤਾਲ
. . .  1 day ago
ਪੰਜਾਬ ਕੈਬਨਿਟ ਨੇ ਐੱਸ. ਸੀ. ਕਮਿਸ਼ਨ ਦੇ ਚੇਅਰਪਰਸਨ ਦੀ ਉਮਰ ਹੱਦ ਵਧਾਉਣ ਦੀ ਦਿੱਤੀ ਪ੍ਰਵਾਨਗੀ
. . .  1 day ago
ਰਾਜੀਵ ਜੈਨ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੈਕਟਰੀ ਬਣੇ
. . .  1 day ago
ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ- ਜੇਕਰ ਲੋੜ ਪਈ ਤਾਂ ਮੈਂ ਖ਼ੁਦ ਜਾਵਾਂਗਾ ਜੰਮੂ-ਕਸ਼ਮੀਰ
. . .  1 day ago
ਜੰਮੂ-ਕਸ਼ਮੀਰ ਜਾ ਸਕਦੇ ਹਨ ਗ਼ੁਲਾਮ ਨਬੀ ਆਜ਼ਾਦ, ਸੁਪਰੀਮ ਕੋਰਟ ਨੇ ਦਿੱਤੀ ਇਜਾਜ਼ਤ
. . .  1 day ago
ਏ. ਐੱਸ. ਆਈ. ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਧਾਰਾ 370 : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ
. . .  1 day ago
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਕਿਹਾ- ਘਾਟੀ 'ਚ ਮੀਡੀਆ ਨੂੰ ਦਿੱਤੀਆਂ ਜਾ ਰਹੀਆਂ ਹਨ ਸਹੂਲਤਾਂ
. . .  1 day ago
ਫ਼ਾਰੂਕ ਅਬਦੁੱਲਾ ਦੀ ਰਿਹਾਈ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  1 day ago
ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ 'ਆਪ' 'ਚ ਹੋਈ ਸ਼ਾਮਲ
. . .  1 day ago
ਚੰਡੀਗੜ੍ਹ : ਨਗਰ ਨਿਗਮ ਦੇ ਦਫ਼ਤਰ ਸਾਹਮਣੇ ਧਰਨੇ 'ਤੇ ਬੈਠੀ ਕਾਂਗਰਸ
. . .  1 day ago
ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਦਾ ਦੇਹਾਂਤ
. . .  1 day ago
ਜਵਾਹਰ ਕੇ ਮਾਈਨਰ 'ਚ ਪਿਆ 30 ਫੁੱਟ ਦਾ ਪਾੜ, ਡੁੱਬੀਆਂ ਕਿਸਾਨਾਂ ਦੀਆਂ ਫ਼ਸਲਾਂ
. . .  1 day ago
ਮੀਂਹ ਅਤੇ ਹਨੇਰੀ-ਝੱਖੜ ਕਾਰਨ ਜ਼ਮੀਨ 'ਤੇ ਵਿਛੀ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਝੋਨੇ ਦੀ ਫ਼ਸਲ
. . .  1 day ago
ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਅਮਰੀਕਾ ਦੇ ਪਿਉ-ਪੁੱਤਰ ਗ੍ਰਿਫ਼ਤਾਰ
. . .  1 day ago
ਤੇਜ ਹਨੇਰੀ ਤੇ ਹਲਕੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
. . .  1 day ago
ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ
. . .  1 day ago
ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ
. . .  1 day ago
"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  1 day ago
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਤਿੱਖੇ ਤੇ ਕੌੜੇ ਸ਼ਬਦ ਕਮਜ਼ੋਰ ਪੱਖ ਦੀ ਨਿਸ਼ਾਨੀ ਹਨ। -ਵਿਕਟਰ ਹਿਊਗੋ

ਫ਼ਤਹਿਗੜ੍ਹ ਸਾਹਿਬ

ਪਰਿਵਾਰ ਨੰੂ ਝਾਂਸਾ ਦੇ ਕੇ 22 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਗਰੋਹ ਦੇ ਤਿੰਨ ਵਿਅਕਤੀ ਕਾਬੂ-ਇਕ ਫ਼ਰਾਰ

ਮੰਡੀ ਗੋਬਿੰਦਗੜ•, 11 ਸਤੰਬਰ (ਮੁਕੇਸ਼ ਘਈ, ਬਲਜਿੰਦਰ ਸਿੰਘ)-ਲੋਹਾ ਨਗਰੀ ਮੰਡੀ ਗੋਬਿੰਦਗੜ• ਦੀ ਪੁਲਿਸ ਨੇ ਇਕ ਅਜਿਹੇ ਗਰੋਹ ਨੰੂ ਕਾਬੂ ਕਰਕੇ ਉਸ ਦਾ ਪਰਦਾਫਾਸ਼ ਕੀਤਾ ਹੈ ਜੋ ਲੋਕਾਂ ਨੰੂ ਅੰਧ ਵਿਸ਼ਵਾਸ ਵਿਚ ਪਾ ਕੇ ਮੋਟੀ ਰਕਮ ਵਸੂਲਣ ਦਾ ਗੋਰਖਧੰਦਾ ਕਰਦਾ ਸੀ | ਡੀ.ਐਸ.ਪੀ ਅਮਲੋਹ ਸੁਖਵਿੰਦਰ ਸਿੰਘ ਨੇ ਅੱਜ ਮੰਡੀ ਗੋਬਿੰਦਗੜ• ਦੇ ਪੁਲਿਸ ਥਾਣੇ 'ਚ ਪੱਤਰਕਾਰਾਂ ਨੰੂ ਸੰਬੋਧਨ ਕਰਦਿਆਂ ਦੱਸਿਆ ਕਿ ਉਕਤ ਗਰੋਹ ਭੋਲੇ-ਭਾਲੇ ਲੋਕਾਂ ਨੰੂ ਅੰਧ ਵਿਸ਼ਵਾਸ ਵਿਚ ਪਾ ਕੇ ਉਨ•ਾਂ ਤੋਂ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਕੰਮ ਕਰਦਾ ਸੀ | ਪੁਲਿਸ ਨੰੂ ਉਕਤ ਗਿਰੋਹ ਬਾਰੇ ਉਸ ਸਮੇਂ ਪਤਾ ਲੱਗਾ ਜਦੋਂ ਮੰਡੀ ਗੋਬਿੰਦਗੜ• ਦੇ ਨੇੜੇ ਪਿੰਡ ਲੁਹਾਰ ਮਾਜਰਾ ਦੇ ਸਤਨਾਮ ਸਿੰਘ ਤੇ ਉਸ ਦਾ ਪਰਿਵਾਰ ਅੰਧ ਵਿਸ਼ਵਾਸ ਵਿਚ ਆ ਕੇ ਲੱਖਾਂ ਰੁਪਏ ਦੀ ਠੱਗੀ ਦਾ ਸ਼ਿਕਾਰ ਹੋ ਗਿਆ | ਡੀ.ਐਸ.ਪੀ ਨੇ ਦੱਸਿਆ ਸਤਨਾਮ ਸਿੰਘ ਪੁੱਤਰ ਨਾਹਰ ਸਿੰਘ ਕੌਮ ਜੱਟ ਵਾਸੀ ਪਿੰਡ ਲੁਹਾਰ ਮਾਜਰਾ ਥਾਣਾ ਮੰਡੀ ਗੋਬਿੰਦਗੜ• ਨੇ ਪੁਲਿਸ ਨੰੂ ਦੱਸਿਆ ਕਿ ਉਸ ਨੇ ਆਪਣੇ ਘਰ ਦਾ ਕਲੇਸ਼ ਖ਼ਤਮ ਕਰਨ ਲਈ ਉਕਤ ਵਿਅਕਤੀਆਂ ਨਾਲ ਸੰਪਰਕ ਕੀਤਾ ਸੀ ਜਿਨ•ਾਂ ਨੇ ਇਸ ਦਾ ਨਾਜਾਇਜ਼ ਲਾਹਾ ਲੈ ਕੇ ਉਨ•ਾਂ ਪਾਸੋਂ 22 ਲੱਖ ਰੁਪਏ ਦੀ ਠੱਗੀ ਮਾਰ ਲਈ | ਪੁਲਿਸ ਨੇ ਸਤਨਾਮ ਸਿੰਘ ਦੇ ਬਿਆਨਾਂ 'ਤੇ ਅਬਦੁਲ ਜਵਾਹਰ, ਮਾਰੂਫ ਪੁੱਤਰਾਨ ਇਸਲਾਮ, ਫਰਜਾਨਾ ਪਤਨੀ ਅਬਦੁੱਲ ਜਵਾਹਰ ਅਤੇ ਅੰਕੁਰ ਪੁੱਤਰ ਸੱਤਿਆਪਾਲ ਵਾਸੀ ਪਿੰਡ ਨਾਵਲਾ ਥਾਣਾ ਮਨਸੂਰਪੁਰ ਜ਼ਿਲ•ਾ ਮੁਜ਼ੱਫ਼ਰਨਗਰ (ਯੂ.ਪੀ.) ਦੇ ਿਖ਼ਲਾਫ਼ ਧਾਰਾ 420, 120ਬੀ ਹਿੰ.ਦੰ. ਥਾਣਾ ਗੋਬਿੰਦਗੜ• ਮੁਕੱਦਮਾ ਦਰਜ ਕਰਕੇ ਕਾਰਵਾਈ ਅਮਲ 'ਚ ਲਿਆਂਦੀ ਹੈ | ਡੀ.ਐਸ.ਪੀ ਨੇ ਦੱਸਿਆ ਕਿ ਦੌਰਾਨੇ ਤਫ਼ਤੀਸ਼ ਮੁਕੱਦਮਾ ਦੇ ਕਥਿਤ ਦੋਸ਼ੀਆਨ ਅਬਦੁਲ ਜਵਾਹਰ, ਫਰਜਾਨਾ ਪਤਨੀ ਅਬਦੁੱਲ ਜਵਾਹਰ ਅਤੇ ਅੰਕੁਰ ਪੁੱਤਰ ਸੱਤਿਆਪਾਲ ਵਾਸੀਆਨ ਪਿੰਡ ਨਾਵਲਾ ਥਾਣਾ ਮਨਸੂਰਪੁਰ ਜ਼ਿਲ•ਾ ਮੁਜ਼ੱਫ਼ਰਨਗਰ (ਯੂ.ਪੀ) ਨੰੂ ਗਿ੍ਫ਼ਤਾਰ ਕਰਕੇ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ | ਜਦੋਂ ਕਿ ਕਥਿਤ ਦੋਸ਼ੀ ਮਾਰੂਫ ਪੁੱਤਰ ਇਸਲਾਮ ਵਾਸੀ ਪਿੰਡ ਨਾਵਲਾ ਥਾਣਾ ਮਨਸੂਰਪੁਰ ਜ਼ਿਲ•ਾ ਮੁਜ਼ੱਫ਼ਰਨਗਰ (ਯੂ.ਪੀ.) ਮੌਕੇ ਤੋਂ ਫ਼ਰਾਰ ਹੋ ਗਿਆ ਹੈ, ਜਿਸ ਨੰੂ ਜਲਦ ਹੀ ਗਿ੍ਫ਼ਤਾਰ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ | ਪੁਲਿਸ ਨੇ ਕਥਿਤ ਦੋਸ਼ੀਆਂ ਨੰੂ ਮਾਣਯੋਗ ਅਦਾਲਤ ਅਮਲੋਹ ਵਿਚ ਪੇਸ਼ ਕਰਕੇ ਤਿੰਨ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ, ਜਿਨ•ਾਂ ਪਾਸੋਂ ਹੋਰ ਵੀ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ | ਇਸ ਮੌਕੇ ਇੰਸਪੈਕਟਰ ਭੁਪਿੰਦਰ ਸਿੰਘ ਐਸ.ਐਚ.ਓ. ਗੋਬਿੰਦਗੜ• ਅਤੇ ਸਬ-ਇੰਸਪੈਕਟਰ ਕੁਲਦੀਪ ਸਿੰਘ ਵੀ ਸ਼ਾਮਿਲ ਸਨ |

ਖਮਾਣੋਂ ਕੰਪਲੈਕਸ ਵਿਖੇ ਕੰਮ ਕਰਦੇ ਕਰਮਚਾਰੀਆਂ ਨੇ ਕਾਲੇ ਬਿੱਲੇ ਲਗਾ ਕੇ ਕੀਤਾ ਰੋਸ ਪ੍ਰਦਰਸ਼ਨ

ਖਮਾਣੋਂ, 11 ਸਤੰਬਰ (ਮਨਮੋਹਣ ਸਿੰਘ ਕਲੇਰ)-ਪੰਜਾਬ ਭਰ ਦੇ ਫ਼ੀਲਡ 'ਚ ਕੰਮ ਕਰਦੇ ਪੀ.ਸੀ.ਐਸ. ਅਤੇ ਮਾਲ ਵਿਭਾਗ ਦੇ ਅਫ਼ਸਰਾਂ ਵਲੋਂ ਪੰਜਾਬ 'ਚ ਪਿਛਲੇ ਸਮੇਂ ਦੌਰਾਨ ਉਨ੍ਹਾਂ ਦੇ ਕੁਝ ਸਾਥੀਆਂ 'ਤੇ ਜਾਨਲੇਵਾ ਅਤੇ ਮਾਨਸਿਕ ਹਮਲਿਆਂ ਦੇ ਵਿਰੋਧ 'ਚ ਇਕ ਰੋਜ਼ਾ ਕਲਮ ਛੱਡ ਹੜਤਾਲ ...

ਪੂਰੀ ਖ਼ਬਰ »

ਡੀ.ਸੀ. ਦਫਤਰ ਕਰਮਚਾਰੀ ਯੂਨੀਅਨ ਦੇ ਸੱਦੇ 'ਤੇ ਮੁਲਾਜ਼ਮਾਂ ਵਲੋਂ ਰੈਲੀ

ਅਮਲੋਹ/ਸਲਾਣਾ, 11 ਸਤੰਬਰ (ਸੂਦ, ਜੰਜੂਆ)-ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਸੱਦੇ 'ਤੇ ਦਫ਼ਤਰ ਉਪ ਮੰਡਲ ਮੈਜਿਸਟੇ੍ਰਟ ਅਤੇ ਤਹਿਸੀਲ ਦਫ਼ਤਰ ਅਮਲੋਹ ਦੇ ਕਰਮਚਾਰੀਆਂ ਅਤੇ ਪਟਵਾਰ ਯੂਨੀਅਨ ਵਲੋਂ ਕਰਮਜੀਤ ਸਿੰਘ ਨਾਇਬ ਤਹਿਸੀਲਦਾਰ ਅਮਲੋਹ ਦੀ ਅਗਵਾਈ ਵਿਚ ਕਾਲੇ ...

ਪੂਰੀ ਖ਼ਬਰ »

ਬਰਵਾਲੀ ਕਲਾਂ 'ਚ ਨਸ਼ਿਆਂ ਤੇ ਜਲ ਸ਼ਕਤੀ ਅਭਿਆਨ ਤਹਿਤ ਸਮਾਗਮ

ਜਟਾਣਾ ਉੱਚਾ, 11 ਸਤੰਬਰ (ਮਨਮੋਹਣ ਸਿੰਘ ਕਲੇਰ)-ਬਲਾਕ ਖਮਾਣੋਂ ਦੇ ਪਿੰਡ ਬਰਵਾਲੀ ਕਲਾਂ ਵਿਖੇ ਸਰਪੰਚ ਜਸਵੀਰ ਕੌਰ ਦੀ ਅਗਵਾਈ ਹੇਠ ਨਸ਼ਿਆਂ ਅਤੇ ਜਲ ਸ਼ਕਤੀ ਅਭਿਆਨ ਤਹਿਤ ਪਾਣੀ ਦੀ ਸਾਂਭ ਸੰਭਾਲ ਬਾਰੇ ਇਕ ਸਮਾਗਮ ਪਿੰਡ ਦੇ ਕਮਿਊਨਿਟੀ ਸੈਂਟਰ ਵਿਖੇ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਡੇਂਗੂ ਦੇ ਲਾਰਵੇ ਸਬੰਧੀ ਸਰਕਾਰੀ ਦਫ਼ਤਰਾਂ ਦੀ ਕੀਤੀ ਜਾਵੇ ਚੈਕਿੰਗ-ਡਾ. ਗੋਇਲ

ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਭੂਸ਼ਨ ਸੂਦ)-ਜ਼ਿਲ੍ਹੇ ਵਿਚ ਸਾਫ਼ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ ਤੇ ਡੇਂਗੂ ਅਤੇ ਅਜਿਹੀਆਂ ਹੋਰਨਾਂ ਬਿਮਾਰੀਆਂ ਤੋਂ ਬਚਾਅ ਦੇ ਮੱਦੇਨਜ਼ਰ ਫੌਗਿੰਗ ਕਰਵਾਈ ਜਾਵੇ ਅਤੇ ਡੇਂਗੂ ਦੇ ਲਾਰਵੇ ਸਬੰਧੀ ਵੱਖ-ਵੱਖ ਥਾਵਾਂ 'ਤੇ ਕੀਤੀ ਜਾਂਦੀ ...

ਪੂਰੀ ਖ਼ਬਰ »

ਕੁਲਵੀਰ ਸਿੰਘ ਸ਼ੇਰਗੜ੍ਹ ਬਾੜਾ ਵਲੋਂ ਸ਼ੂਗਰ ਮਿੱਲ ਦੇ ਡਾਇਰੈਕਟਰ ਦੀ ਚੋਣ ਵਾਸਤੇ ਕਾਗ਼ਜ਼ ਦਾਖਲ

ਨੰਦਪੁਰ ਕਲੌੜ, 11 ਸਤੰਬਰ (ਜਰਨੈਲ ਸਿੰਘ ਧੁੰਦਾ)-ਸ਼ੂਗਰ ਮਿੱਲ ਮੋਰਿੰਡਾ ਦੇ ਬੋਰਡ ਦੇ ਡਾਇਰੈਕਟਰਾਂ ਦੀ ਚੋਣ ਵਾਸਤੇ ਕਾਂਗਰਸ ਪਾਰਟੀ ਨੇ ਜ਼ੋਨ ਨੰਬਰ 4 ਚੁੰਨ੍ਹੀ ਤੋਂ ਕੁਲਵੀਰ ਸਿੰਘ ਸ਼ੇਰਗੜ੍ਹ ਬਾੜਾ ਨੂੰ ਉਮੀਦਵਾਰ ਐਲਾਨਿਆ ਹੈ, ਉਨ੍ਹਾਂ ਅੱਜ ਡਾਇਰੈਕਟਰ ਦੀ ਚੋਣ ...

ਪੂਰੀ ਖ਼ਬਰ »

ਮਾਈ ਭਾਗੋ ਸਕੀਮ ਬੰਦ ਕਰ ਕੇ ਸਰਕਾਰ ਨੇ ਵਿਦਿਆਰਥਣਾਂ ਨਾਲ ਧੋਖਾ ਕੀਤਾ-ਗੁਰੂ

ਖਮਾਣੋਂ, 11 ਸਤੰਬਰ (ਮਨਮੋਹਣ ਸਿੰਘ ਕਲੇਰ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਨੇ ਜੋ ਮਾਈ ਭਾਗੋ ਸਕੀਮ ਤਹਿਤ ਮੁਫ਼ਤ ਸਾਈਕਲ ਸਕੀਮ ਚਲਾਈ ਸੀ, ਉਸ ਸਕੀਮ ਨੂੰ ...

ਪੂਰੀ ਖ਼ਬਰ »

ਖਸਤਾ ਹਾਲਤ ਵਾਲੇ ਸਕੂਲਾਂ ਦੀਆਂ ਇਮਾਰਤਾਂ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਜਾਇਜ਼ਾ

ਮੰਡੀ ਗੋਬਿੰਦਗੜ੍ਹ, 11 ਸਤੰਬਰ (ਬਲਜਿੰਦਰ ਸਿੰਘ)-ਲੋਕ ਨਿਰਮਾਣ ਵਿਭਾਗ ਵਲੋਂ ਸਾਲ 2016 'ਚ ਸਰਕਾਰੀ ਐਲੀਮੈਂਟਰੀ ਸਕੂਲ ਲੇਬਰ ਕਾਲੋਨੀ ਮੰਡੀ ਗੋਬਿੰਦਗੜ੍ਹ ਦੀ ਇਮਾਰਤ ਨੂੰ ਅਣ ਸੁਰੱਖਿਅਤ ਐਲਾਨਿਆ ਗਿਆ ਸੀ ਪਰ ਇਸ ਦੇ ਬਾਵਜੂਦ ਸਕੂਲੀ ਬੱਚੇ ਉਸੇ ਇਮਾਰਤ ਦੇ ਕਮਰਿਆਂ ਵਿਚ ...

ਪੂਰੀ ਖ਼ਬਰ »

ਬਿਜਲੀ ਦੀ ਤਾਰ ਦੀ ਲਪੇਟ 'ਚ ਆਉਣ ਕਾਰਨ 3 ਬੱਚਿਆਂ ਸਮੇਤ 5 ਜ਼ਖਮੀ

ਅਮਲੋਹ, 11 ਸਤੰਬਰ (ਰਾਮ ਸ਼ਰਨ ਸੂਦ)-ਮੰਡੀ ਗੋਬਿੰਦਗੜ ਰੋਡ ਉਪਰ ਅੱਜ ਬਾਅਦ ਦੁਪਹਿਰ ਬਿਜਲੀ ਦੀ ਤਾਰ ਅਚਾਨਕ ਟੁੱਟਣ ਕਾਰਨ ਇਕੋ ਪਰਿਵਾਰ ਦੇ ਪੰਜ ਵਿਅਕਤੀ ਜਿਨ•ਾਂ ਵਿਚ 3 ਬੱਚੇ ਵੀ ਸ਼ਾਮਿਲ ਹਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ, ਜਿਨ•ਾਂ ਨੂੰ ਤੁਰੰਤ ਸਿਵਲ ਹਸਪਤਾਲ ...

ਪੂਰੀ ਖ਼ਬਰ »

ਫੂਡ ਸਪਲਾਈ ਇੰਸਪੈਕਟਰਾਂ ਨੂੰ ਪਾਈ 25 ਕਰੋੜ ਦੀ ਰਿਕਵਰੀ ਕਾਰਨ ਕੀਤੀ ਹੜਤਾਲ

ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਭੂਸ਼ਨ ਸੂਦ)-ਇੰਸਪੈਕਟਰ ਯੂਨੀਅਨ ਖ਼ੁਰਾਕ ਅਤੇ ਸਿਵਲ ਸਪਲਾਈ ਫ਼ਤਹਿਗੜ੍ਹ ਸਾਹਿਬ ਵਲੋਂ ਸੂਬਾ ਸਰਕਾਰ ਦੇ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਨਦੀਪ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਡੇਂਗੂ ਪੀੜਤ ਮਰੀਜ਼ਾਂ ਦੀ ਗਿਣਤੀ 14 ਹੋਈ

ਨੋਗਾਵਾਂ, 11 ਸਤੰਬਰ (ਰਵਿੰਦਰ ਮੌਦਗਿਲ)-ਇਸ ਸੀਜ਼ਨ ਬਸੀ ਪਠਾਣਾਂ ਵਿਚ ਪਹਿਲਾ ਕੇਸ ਸਾਹਮਣੇ ਆਉਣ ਤੋਂ ਬਾਅਦ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਡੇਂਗੂ ਪੀੜਤ ਮਰੀਜ਼ਾਂ ਦੀ ਗਿਣਤੀ 14 ਹੋ ਗਈ ਹੈ | ਇਹ ਜਾਣਕਾਰੀ ਬਸੀ ਪਠਾਣਾਂ ਦੇ ਹਵੇਲੀ ਮਹਿਲਾਂ ਵਿਚ ਡੇਂਗੂ ਪੀੜਤ ...

ਪੂਰੀ ਖ਼ਬਰ »

ਗੁਰਦੁਆਰਾ ਰੌ ਾਟੀ ਸਾਹਿਬ ਵਿਖੇ ਨਿੱਤਨੇਮ ਦੀ ਸੰਥਿਆ ਹਰ ਸ਼ੁੱਕਰਵਾਰ ਨੂੰ

ਖਮਾਣੋਂ, 11 ਸਤੰਬਰ (ਜੋਗਿੰਦਰ ਪਾਲ)-ਗੁਰਦੁਆਰਾ ਰੌਾਟੀ ਸਾਹਿਬ ਖਮਾਣੋਂ ਖ਼ੁਰਦ ਵਿਖੇ ਸੰਗਤਾਂ ਨਾਲ ਨਿੱਤਨੇਮ ਦੀ ਸਾਡੇ ਜੀਵਨ ਵਿਚ ਮਹੱਤਤਾ ਅਤੇ ਲੋੜ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਜਿਸ ਵਿਚ ਸੰਗਤਾਂ ਨੇ ਨਿੱਤਨੇਮ ਦੀ ਸੰਥਿਆ ਲੈਣ ਲਈ ਹੁੰਗਾਰਾ ਭਰਿਆ | ਬਾਬਾ ...

ਪੂਰੀ ਖ਼ਬਰ »

ਇੰਜੀਨੀਅਰਜ਼ ਦਿਵਸ ਮਨਾਉਣ ਸਬੰਧੀ ਮੀਟਿੰਗ

ਖਮਾਣੋਂ, 11 ਸਤੰਬਰ (ਜੋਗਿੰਦਰ ਪਾਲ)-ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ, ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ) ਸ਼ਾਖਾ ਸਰਕਲ ਪਟਿਆਲਾ-2 ਅਤੇ ਕੌਾਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਫ਼ਤਹਿਗੜ੍ਹ ਸਾਹਿਬ ਜ਼ੋਨ ਦੀ ਮੀਟਿੰਗ ਇੰਜੀ: ਰਾਜਿੰਦਰ ਕੁਮਾਰ ਗੌੜ, ਮੁੱਖ ...

ਪੂਰੀ ਖ਼ਬਰ »

ਇੰਡੀਆ ਪੋਸਟ ਪੇਮੈਂਟ ਬੈਂਕ ਤੁਹਾਡਾ ਬੈਂਕ ਤੁਹਾਡੇ ਦਰ

ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਭੂਸ਼ਨ ਸੂਦ)-ਡਾਕ ਵਿਭਾਗ ਵਲੋਂ ਸ਼ੁਰੂ ਕੀਤੀ ਨਵੀਂ ਸੁਵਿਧਾ ਏ.ਈ.ਪੀ.ਐਸ. (ਆਧਾਰ ਅਨੈਬਲਡ ਪੇਮੈਂਟ ਸਿਸਟਮ) ਦੇ ਨਾਲ ਹੁਣ ਕੋਈ ਵੀ ਵਿਅਕਤੀ ਆਪਣੇ ਕਿਸੇ ਵੀ ਬੈਂਕ ਖਾਤੇ ਦੇ ਪੈਸੇ ਡਾਕਘਰ ਵਿਚੋਂ ਲੈ ਸਕਦਾ ਹੈ | ਬਰਾਂਚ ਮੈਨੇਜਰ ਸਾਹਿਲ ਘਈ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਅਮਲੋਹ ਵਲੋਂ ਮਾਰਕੀਟ ਕਮੇਟੀ ਨੂੰ ਦਿੱਤਾ ਮੰਗ ਪੱਤਰ

ਅਮਲੋਹ, 11 ਸਤੰਬਰ (ਕੁਲਦੀਪ ਸ਼ਾਰਦਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਅਮਲੋਹ ਵਲੋਂ ਅੱਜ ਇੱਥੇ ਮਾਰਕੀਟ ਕਮੇਟੀ ਦੇ ਲੇਖਾਕਾਰ ਸੁਰਜੀਤ ਸਿੰਘ ਅਤੇ ਮੰਡੀ ਸੁਪਰਵਾਈਜਰ ਸ਼ਿੰਦਰ ਮੋਹਨਪੁਰੀ ਨੂੰ ਮੰਗ ਪੱਤਰ ਦਿੱਤਾ ਗਿਆ, ਜਿਸ ਵਿਚ ਉਨ੍ਹਾਂ ਨੇ ਕਿਹਾ ...

ਪੂਰੀ ਖ਼ਬਰ »

ਅਕਾਲੀ ਸਰਕਾਰ ਲਿਆਉਣ ਲਈ ਐਸ.ਓ.ਆਈ. ਅਹਿਮ ਰੋਲ ਅਦਾ ਕਰੇਗੀ-ਝਿੰਜਰ

ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਭੂਸ਼ਨ ਸੂਦ)-ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਐਸ.ਓ.ਆਈ ਮਾਲਵਾ ਜ਼ੋਨ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ | ਇਸ ਮੌਕੇ ਯੂਥ ਅਕਾਲੀ ਦਲ ਦੀ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਨੇ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਭੂਸ਼ਨ ਸੂਦ)-ਨੰਬਰਦਾਰ ਯੂਨੀਅਨ ਪੰਜਾਬ ਵਲੋਂ ਸੂਬਾ ਪ੍ਰਧਾਨ ਕੁਲਵੰਤ ਸਿੰਘ ਝਾਂਮਪੁਰ ਦੀ ਅਗਵਾਈ ਹੇਠ ਸਾਥੀਆਂ ਸਮੇਤ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਰਾਹੀਂ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਦਿੱਤਾ ਗਿਆ | ਇਸ ਮੰਗ ਪੱਤਰ 'ਚ ...

ਪੂਰੀ ਖ਼ਬਰ »

ਓਮ ਪ੍ਰਕਾਸ਼ ਬਾਂਸਲ ਸਕੂਲ 'ਚ ਇਕ ਰੋਜ਼ਾ ਵਰਕਸ਼ਾਪ ਕਰਵਾਈ

ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਭੂਸ਼ਨ ਸੂਦ)-ਓਮ ਪ੍ਰਕਾਸ਼ ਬਾਂਸਲ ਮਾਡਰਨ ਸਕੂਲ, ਮੰਡੀ ਗੋਬਿੰਦਗੜ੍ਹ ਵਿਚ ਸੀ.ਬੀ.ਐਸ.ਈ. ਦੀ ਅਧਿਆਪਕਾਂ ਲਈ 'ਵਿੱਦਿਆ ਦੀ ਕੀਮਤ' ਵਿਸ਼ੇ 'ਤੇ ਇਕ ਰੋਜ਼ਾ ਵਰਕਸ਼ਾਪ ਸਕੂਲ ਦੇ ਟੈਨਿਸ ਹਾਲ ਵਿਚ ਕਰਵਾਈ ਗਈ | ਇਸ ਮੌਕੇ ਰਿਸੋਰਸ ਪਰਸਨ ਪ੍ਰੋ. ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਚੋਣਾਂ 'ਚ ਜਿੱਤ ਪਰਮਿੰਦਰ ਬਰਾੜ ਦੀ ਮਿਹਨਤ ਸਦਕਾ ਹੋਈ-ਮਜੀਠੀਆ, ਝਿੰਜਰ

ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਭੂਸ਼ਨ ਸੂਦ)- ਐਸ.ਓ.ਆਈ. ਵਲੋਂ ਉਮੀਦਵਾਰ ਚੇਤਨ ਚੌਧਰੀ ਦੀ ਸ਼ਾਨਦਾਰ ਜਿੱਤ ਦੀ ਵਧਾਈ ਦਿੰਦੇ ਹੋਏ ਯੂਥ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਐਸ.ਓ.ਆਈ. ਮਾਲਵਾ ਜ਼ੋਨ ਦੇ ਪ੍ਰਧਾਨ ਸਰਬਜੀਤ ਸਿੰਘ ...

ਪੂਰੀ ਖ਼ਬਰ »

ਮਨਰੇਗਾ ਕਰਮਚਾਰੀ ਯੂਨੀਅਨ ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਭੂਸ਼ਨ ਸੂਦ)-ਮਨੇਰੇਗਾ ਕਰਮਚਾਰੀ ਯੂਨੀਅਨ ਨੇ ਪੰਜਾਬ ਸਰਕਾਰ ਨੂੰ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਸੰਧੂ ਰਾਹੀਂ ਮੰਗ ਪੱਤਰ ਦਿੱਤਾ ਗਿਆ, ਜਿਸ ਵਿਚ ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਿਚ ਮਗਨਰੇਗਾ ਮੁਲਾਜ਼ਮ ...

ਪੂਰੀ ਖ਼ਬਰ »

ਆਵਾਰਾ ਪਸ਼ੂ ਅੱਗੇ ਆਉਣ ਨਾਲ ਬੇਕਾਬੂ ਮਹਿੰਦਰਾ ਪਿਕਅਪ ਖਤਾਨਾਂ 'ਚ ਪਲਟੀ

ਰਾਜਪੁਰਾ, 11 ਸਤੰਬਰ (ਜੀ.ਪੀ. ਸਿੰਘ)-ਰਾਜਪੁਰਾ-ਚੰਡੀਗੜ੍ਹ ਰੋਡ ਉੱਤੇ ਬੀਤੀ ਦੇਰ ਰਾਤ ਪਿੰਡ ਆਲਮਪੁਰ ਨੇੜੇ ਆਵਾਰਾ ਪਸ਼ੂ ਅੱਗੇ ਆਉਣ ਕਾਰਨ ਇਕ ਮਹਿੰਦਰਾ ਪਿਕਅਪ ਜੀਪ ਬੇਕਾਬੂ ਹੋ ਕੇ ਸੜਕ ਕੰਢੇ ਖਤਾਨਾਂ ਵਿਚ ਪਲਟ ਗਈ ਤੇ ਜੀਪ ਚਾਲਕ ਵਾਲ-ਵਾਲ ਬਚ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਦਾ ਆਰਥਿਕ ਸ਼ੋਸ਼ਣ ਬੰਦ ਕੀਤਾ ਜਾਵੇ -ਪੰਜੋਲਾ

ਬਨੂੜ, 11 ਸਤੰਬਰ (ਭੁਪਿੰਦਰ ਸਿੰਘ)-ਆਸ਼ਾ ਵਰਕਰਜ਼ ਯੂਨੀਅਨ ਪੰਜਾਬ ਦੀ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਨੇ ਮੰਗ ਕੀਤੀ ਹੈ ਕਿ ਆਸ਼ਾ ਵਰਕਰਾਂ ਦਾ ਆਰਥਿਕ ਸ਼ੋਸ਼ਣ ਬੰਦ ਕਰਕੇ ਉਨ੍ਹਾਂ ਨੂੰ ਨਿਯਮਿਤ ਗ੍ਰੇਡ ਦੇ ਘੇਰੇ ਵਿਚ ਲਿਆਂਦਾ ਜਾਵੇ | ਉਹ ਅੱਜ ਬਨੂੜ ਦੇ ਗੁਰਦੁਆਰਾ ...

ਪੂਰੀ ਖ਼ਬਰ »

ਕੌਮੀ ਸਨਮਾਨ ਮਿਲਿਆ ਕਿਸਾਨ ਬੀਰ ਦਲਵਿੰਦਰ ਸਿੰਘ ਨੂੰ

ਪਟਿਆਲਾ, 11 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਭਾਰਤੀ ਖੇਤੀ ਖੋਜ ਪ੍ਰੀਸ਼ਦ ਅਤੇ ਨਿਰਦੇਸ਼ਾਲਾ, ਖੇਤੀ ਅਤੇ ਕਿਸਾਨ ਭਲਾਈ ਵਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚਜੀ ਵਰਤੋਂ ਦੇ ਵਿਸ਼ੇ 'ਤੇ ਕਿਸਾਨਾਂ ਦੀ ਕੌਮੀ ਕਾਨਫ਼ਰੰਸ ਕਰਵਾਈ ਗਈ | ਇੱਥੇ ਪੰਜਾਬ, ਹਰਿਆਣਾ, ਉਤਰ ...

ਪੂਰੀ ਖ਼ਬਰ »

ਸਮਾਜ ਭਲਾਈ ਲਈ ਉਪਕਾਰ ਸੇਵਾ ਸੰਸਥਾ ਜਾਤੀਵਾਲ ਦਾ ਹੋਇਆ ਗਠਨ

ਭਾਦਸੋਂ, 11 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਸਮਾਜ ਵਿਚ ਫੈਲ ਰਹੀ ਬਦਅਮਨੀ, ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਅਤੇ ਲੋੜਵੰਦਾਂ ਦੀ ਮਦਦ ਲਈ ਪਿੰਡ ਜਾਤੀਵਾਲ ਵਿਖੇ ਮਿਲਕਫੈੱਡ ਪੰਜਾਬ ਦੇ ਸਾਬਕਾ ਜਨਰਲ ਮੈਨੇਜਰ ਬਲਵਿੰਦਰ ਸਿੰਘ ਜਾਤੀਵਾਲ ਦੀ ਸਰਪ੍ਰਸਤੀ ਅਤੇ ਸੂਬਾ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਉਪ ਕਪਤਾਨ ਪੁਲਿਸ ਦਾ ਸਨਮਾਨ

ਪਾਤੜਾਂ, 11 ਸਤੰਬਰ (ਗੁਰਵਿੰਦਰ ਸਿੰਘ ਬੱਤਰਾ)-ਨਵੇਂ ਆਏ ਉਪ ਕਪਤਾਨ ਪੁਲਿਸ ਦਲਵੀਰ ਸਿੰਘ ਗਰੇਵਾਲ ਦਾ ਸ਼ਹਿਰ ਦੇ ਰੋਟਰੀ ਕਲੱਬ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਦਲਵੀਰ ਸਿੰਘ ਨੇ ਕਲੱਬ ਦੇ ਅਹੁਦੇਦਾਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪੁਲਿਸ ਵਲੋਂ ਲੋਕਾਂ ਨੰੂ ...

ਪੂਰੀ ਖ਼ਬਰ »

ਵਿਧਾਇਕ ਜਲਾਲਪੁਰ ਵਲੋਂ 11 ਕੇ.ਵੀ. ਨੋਗਾਵਾਂ ਫੀਡਰ ਦਾ ਉਦਘਾਟਨ

ਘਨੌਰ, 11 ਸਤੰਬਰ (ਬਲਜਿੰਦਰ ਸਿੰਘ ਗਿੱਲ)-ਹਲਕੇ ਵਾਸੀਆਂ ਦੀ ਲੰਮੇ ਸਮੇਂ ਦੀ ਬਿਜਲੀ ਦੀ ਘਾਟ ਦੀ ਸਮੱਸਿਆ ਦਾ ਹੱਲ ਕੱਢਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਵਲੋਂ ਪਿੰਡ ਹਸਨਪੁਰ-ਕਬੂਲਪੁਰ ਵਿਖੇ 11 ਕੇ.ਵੀ. ਨੋਗਾਵਾਂ ਫੀਡਰ ਦਾ ਉਦਘਾਟਨ ਕਰਕੇ ਤੋਹਫ਼ਾ ਦਿੱਤਾ¢ ਇਸ ...

ਪੂਰੀ ਖ਼ਬਰ »

ਵਿਸ਼ਵ ਯੂਨੀਵਰਸਿਟੀ ਨੇ 'ਵਰਲਡ ਫਿਜ਼ੀਓਥੈਰੇਪੀ' ਦਿਵਸ ਮਨਾਇਆ

ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਭੂਸ਼ਨ ਸੂਦ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਫਿਜ਼ੀਓਥੈਰੇਪੀ ਵਿਭਾਗ ਵਲੋਂ 'ਵਰਲਡ ਫਿਜ਼ੀਉਥੈਰੇਪੀ' ਦਿਵਸ ਮਨਾਉਂਦਿਆਂ ਵਿਭਾਗ ਵਿਖੇ ਸੀ. ਐੱਮ. ਈ. (ਕੰਟੀਨਿਊਸ ਮੈਡੀਕਲ ਐਜੂਕੇਸ਼ਨ) ਪ੍ਰੋਗਰਾਮ ...

ਪੂਰੀ ਖ਼ਬਰ »

ਜੁਰਮ ਨੂੰ ਰੋਕਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ-ਸੁਖਵਿੰਦਰ ਸਿੰਘ

ਅਮਲੋਹ/ਸਲਾਣਾ, 11 ਸਤੰਬਰ (ਸੂਦ, ਸ਼ਾਰਦਾ, ਜੰਜੂਆ)-ਅਮਲੋਹ ਵਿਚ ਨਵ-ਨਿਯੁਕਤ ਡੀ.ਐਸ.ਪੀ. ਸੁਖਵਿੰਦਰ ਸਿੰਘ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਜੁਰਮ ਨੂੰ ਰੋਕਣ ਲਈ ਲੋਕਾਂ ਅਤੇ ਮੀਡੀਏ ਦਾ ਅਹਿਮ ਰੋਲ ਹੈ | ਉਨ੍ਹਾਂ ਸਹਿਯੋਗ ਦੀ ਮੰਗ ਕਰਦਿਆਂ ਭਰੋਸਾ ਦਿੱਤਾ ਕਿ ਲੋਕਾਂ ...

ਪੂਰੀ ਖ਼ਬਰ »

ਨਰਾਇਣਗੜ੍ਹ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਜ਼ਿਲ੍ਹਾ ਪੱਧਰੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ

ਚੁੰਨ੍ਹੀ, 11 ਸਤੰਬਰ (ਗੁਰਪ੍ਰੀਤ ਸਿੰਘ ਬਿਲਿੰਗ)-ਸ੍ਰੀ ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਨਰਾਇਣਗੜ੍ਹ (ਬਰਾਸ) ਦੀਆਂ ਵਿਦਿਆਰਥਣਾਂ ਵਲੋਂ ਜ਼ਿਲ੍ਹਾ ਪੱਧਰੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ | ਸਕੂਲ ਪ੍ਰਬੰਧਕ ਗੁਰਪ੍ਰੀਤ ਸਿੰਘ ਅਤੇ ਰਵਿੰਦਰਜੀਤ ਸਿੰਘ ਨੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਨਿਰਮਲ ਸਿੰਘ ਵਲੋਂ ਵਰਕਰਾਂ ਨਾਲ ਮੀਟਿੰਗ

ਨੋਗਾਵਾਂ, 11 ਸਤੰਬਰ (ਰਵਿੰਦਰ ਮੌਦਗਿਲ)-ਸਾਬਕਾ ਵਿਧਾਇਕ ਨਿਰਮਲ ਸਿੰਘ ਸੇਵਾ ਮੁਕਤ ਜੱਜ ਨੇ ਵਰਕਰਾਂ ਨਾਲ ਮੀਟਿੰਗ ਕੀਤੀ ਤੇ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ | ਸ਼ੋ੍ਰਮਣੀ ਅਕਾਲੀ ਦਲ ਦੇ ਬੀ.ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਸੀਵਰੇਜ ਦਾ ਕੰਮ ਕਰਨ ਵਾਲੇ ਵਿਅਕਤੀ 'ਤੇ ਜਾਨਲੇਵਾ ਹਮਲਾ

ਪਟਿਆਲਾ, 11 ਸਤੰਬਰ (ਮਨਦੀਪ ਸਿੰਘ ਖਰੋੜ)-ਸਥਾਨਕ ਧੀਰੂ ਨਗਰ 'ਚ ਸੀਵਰੇਜ ਦਾ ਕੰਮ ਕਰ ਰਹੇ ਇਕ ਵਿਅਕਤੀ 'ਤੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ 'ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਚਾਰ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਇਸ ਸਬੰਧੀ ਰਾਜ ਕੁਮਾਰ ਨੇ ਦੱਸਿਆ ਕਿ ਉਹ 9 ...

ਪੂਰੀ ਖ਼ਬਰ »

ਸਿਵਲ ਹਸਪਤਾਲ ਰਾਜਪੁਰਾ ਨੇ ਸਵੱਛਤਾ ਤੇ ਕਾਇਆ-ਕਲਪ ਮੁਹਿੰਮ 'ਚ ਮਾਰੀ ਬਾਜ਼ੀ

ਰਾਜਪੁਰਾ, 11 ਸਤੰਬਰ (ਜੀ.ਪੀ. ਸਿੰਘ)-ਸਥਾਨਕ ਸਿਵਲ ਹਸਪਤਾਲ ਨੂੰ ਸਵੱਛਤਾ ਅਤੇ ਕਾਇਆ-ਕਲਪ ਮੁਹਿੰਮ ਵਿਚ ਹਸਪਤਾਲਾਂ ਦੀ ਵਧੀਆ ਕਾਰਗੁਜ਼ਾਰੀ ਦੇਖਣ ਲਈ ਨਿਰੀਖਣ ਕਰਨ ਪਹੁੰਚੀ ਟੀਮ ਦੀ ਪਰਖ ਉੱਤੇ ਖਰਾ ਉੱਤਰਨ 'ਤੇ ਸਿਹਤ ਮੰਤਰੀ ਪੰਜਾਬ ਵਲੋਂ ਸਥਾਨਕ ਏ.ਪੀ. ਜੈਨ ਸਿਵਲ ...

ਪੂਰੀ ਖ਼ਬਰ »

ਬ੍ਰਾਹਮਣ ਸਭਾ ਪਾਤੜਾਂ ਵਲੋਂ ਚੇਅਰਪਰਸਨ ਕਿਰਨਾ ਰਾਣੀ ਸ਼ਰਮਾ ਦਾ ਸਨਮਾਨ

ਪਾਤੜਾਂ, 11 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਬ੍ਰਾਹਮਣ ਸਭਾ ਪਾਤੜਾਂ ਵਲੋਂ ਇਕ ਸਨਮਾਨ ਸਮਾਰੋਹ ਕਰਕੇ ਬਲਾਕ ਸੰਮਤੀ ਪਾਤੜਾਂ ਦੇ ਚੇਅਰਪਰਸਨ ਕਿਰਨਾ ਰਾਣੀ ਸ਼ਰਮਾ ਅਤੇ ਉਪ ਚੇਅਰਮੈਨ ਦਲਵੀਰ ਸਿੰਘ ਸ਼ੇਰਗੜ੍ਹ ਨੂੰ ਸਨਮਾਨਿਤ ਕੀਤਾ ਗਿਆ ਹੈ | ਇਸ ਸਮਾਰੋਹ 'ਚ ਚੇਅਰਪਰਸਨ ...

ਪੂਰੀ ਖ਼ਬਰ »

ਪੰਜਾਬ ਗਰੁੱਪ ਆਫ਼ ਕਾਲਜ ਚੁੰਨ੍ਹੀ ਵਿਖੇ 'ਪਰਿਚੈ 2019' ਫਰੈਸ਼ਰ ਪਾਰਟੀ ਦਿੱਤੀ

ਚੁੰਨ੍ਹੀ, 11 ਸਤੰਬਰ (ਗੁਰਪ੍ਰੀਤ ਸਿੰਘ ਬਿਲਿੰਗ)-ਪੰਜਾਬ ਗਰੁੱਪ ਆਫ਼ ਕਾਲਜ ਪਿੰਡ ਸਰਕੱਪੜਾ ਚੁੰਨ੍ਹੀ ਕਲਾਂ ਵਿਖੇ ਨਵੇਂ ਆਏ ਵਿਦਿਆਰਥੀਆਂ ਦੇ ਸਵਾਗਤ ਲਈ ਫਰੈਸ਼ਰ ਪਾਰਟੀ ''ਪਰਿਚੈ 2019'' ਦਿੱਤੀ ਗਈ | ਚੇਅਰਮੈਨ ਨਿਰਮਲ ਸਿੰਘ, ਮੁੱਖ ਮਹਿਮਾਨ ਡਾ. ਬੇਅੰਤਜੀਤ ਕੌਰ, ...

ਪੂਰੀ ਖ਼ਬਰ »

ਨਵੀਂ ਇਮਾਰਤ ਲਈ ਦੁੱਧ ਉਤਪਾਦਕ ਸਹਿਕਾਰੀ ਸਭਾ ਨੂੰ ਮਿਲੀ 2 ਲੱਖ ਰੁਪਏ ਦੀ ਗਰਾਂਟ

ਨੋਗਾਵਾਂ, 11 ਸਤੰਬਰ (ਰਵਿੰਦਰ ਮੌਦਗਿਲ)-ਗੰਢੂਆਂ ਖ਼ੁਰਦ ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਸਮਾਗਮ ਕਰਵਾਇਆ ਗਿਆ | ਜਿਸ ਵਿਚ ਮਿਲਕ ਪਲਾਂਟ ਮੁਹਾਲੀ ਦੇ ਉਪ-ਚੇਅਰਪਰਸਨ ਪਰਮਜੀਤ ਕੌਰ ਚੱਕਲ ਬਤੌਰ ਮੁੱਖ ਮਹਿਮਾਨ ਅਤੇ ਸਾਬਕਾ ਚੇਅਰਮੈਨ ਬਲਦੇਵ ਸਿੰਘ ਵਿਸ਼ੇਸ਼ ...

ਪੂਰੀ ਖ਼ਬਰ »

ਘਰਾਂ ਉਪਰੋਂ ਲੰਘਦੀਆਂ 11 ਹਜ਼ਾਰ ਵੋਲਟੇਜ ਦੀਆਂ ਤਾਰਾਂ ਸਬੰਧੀ ਵਫ਼ਦ ਐਕਸੀਅਨ ਨੂੰ ਮਿਲਿਆ

ਅਮਲੋਹ, 11 ਸਤੰਬਰ (ਸੂਦ)-ਪਾਵਰਕਾਮ ਅਮਲੋਹ ਦੇ ਐਕਸੀਅਨ ਇੰਜੀ: ਸੁਮੇਲ ਸਿੰਘ ਨੂੰ ਵਾਰਡ ਨੰਬਰ 12 ਦੇ ਲੋਕਾਂ ਦਾ ਇਕ ਵਫ਼ਦ ਸਾਬਕਾ ਕੌਾਸਲਰ ਸੋਹਣ ਸਿੰਘ ਦੀ ਅਗਵਾਈ ਵਿਚ ਘਰਾਂ ਉੱਪਰ ਦੀ ਲੰਘਦੀਆਂ 11 ਹਜ਼ਾਰ ਵੋਲਟੇਜ ਬਿਜਲੀ ਦੀਆਂ ਤਾਰਾਂ ਦੀ ਵੱਡੀ ਲਾਇਨ ਸਬੰਧੀ ਮਿਲਿਆ ...

ਪੂਰੀ ਖ਼ਬਰ »

ਭਮਾਰਸੀ ਜ਼ੇਰ ਪੰਚਾਇਤ ਨੇ ਮਨਰੇਗਾ ਸਕੀਮ ਤਹਿਤ ਜੌਬ ਕਾਰਡਾਂ ਦੀ ਕੀਤੀ ਵੰਡ

ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਮਨਪ੍ਰੀਤ ਸਿੰਘ)-ਭਮਾਰਸੀ ਜ਼ੇਰ ਪੰਚਾਇਤ ਨੇ ਲੋੜਵੰਦ ਵਿਅਕਤੀਆਂ ਨੂੰ ਮਨਰੇਗਾ ਸਕੀਮ ਤਹਿਤ ਕੰਮ ਦੇਣ ਲਈ ਜੌਬ ਕਾਰਡਾਂ ਦੀ ਵੰਡ ਕੀਤੀ | ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਜਸਵਿੰਦਰ ਸਿੰਘ ਨੇ ਦੱਸਿਆ ਕਿ ਕਾਂਗਰਸ ਪਾਰਟੀ ਪਿੰਡ ...

ਪੂਰੀ ਖ਼ਬਰ »

ਪੁਲਿਸ ਨੇ ਚਲਾਨ ਕੱਟੇ

ਮੰਡੀ ਗੋਬਿੰਦਗੜ੍ਹ, 11 ਸਤੰਬਰ (ਬਲਜਿੰਦਰ ਸਿੰਘ)-ਟ੍ਰੈਫ਼ਿਕ ਪੁਲਿਸ ਮੰਡੀ ਗੋਬਿੰਦਗੜ੍ਹ ਦੇ ਇੰਚਾਰਜ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਆਵਾਜਾਈ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਜਿੱਥੇ ਸਕੂਲਾਂ, ਕਾਲਜਾਂ ਅਤੇ ਹੋਰ ਜਨਤਕ ਥਾਵਾਂ 'ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮੁਸਤਫਾਬਾਦ ਸਕੂਲ 'ਚ ਕਾਨੰੂਨੀ ਸਾਖਰਤਾ ਕੈਂਪ

ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਭੂਸ਼ਨ ਸੂਦ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਆਰ.ਐੱਸ. ਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਸਤਫਾਬਾਦ ਵਿਖੇ ਸਥਿਤ ਲੀਗਲ ਲਿਟਰੇਸੀ ਕਲੱਬ ...

ਪੂਰੀ ਖ਼ਬਰ »

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕੀਤੀ ਸਕੂਲਾਂ ਦੀ ਅਚਨਚੇਤ ਚੈਕਿੰਗ

ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਰਾਜਿੰਦਰ ਸਿੰਘ)-ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਵਤਾਰ ਸਿੰਘ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ, ਸਰਕਾਰੀ ਸਕੂਲ ਲੜਕੇ ਸੰਘੋਲ, ਸਰਕਾਰੀ ...

ਪੂਰੀ ਖ਼ਬਰ »

ਕੈਬਨਿਟ ਰੈਂਕ ਮਿਲਣ 'ਤੇ ਯੂਥ ਦੇ ਅਹੁਦੇਦਾਰਾਂ ਨੇ ਵਿਧਾਇਕ ਨਾਗਰਾ ਦਾ ਕੀਤਾ ਸਨਮਾਨ

ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਮਨਪ੍ਰੀਤ ਸਿੰਘ)-ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੂੰ ਕੈਬਨਿਟ ਰੈਂਕ ਦਿੱਤੇ ਜਾਣ 'ਤੇ ਯੂਥ ਕਾਂਗਰਸ ਦੇ ਪ੍ਰਧਾਨ ਪਰਮਿੰਦਰ ਸਿੰਘ ਨੋਨੀ ਨੇ ...

ਪੂਰੀ ਖ਼ਬਰ »

ਯੂਨੀਵਰਸਿਟੀ ਪੱਧਰ ਵਿਖੇ ਐਨ.ਐਸ.ਐਸ. ਦੀ ਸਲਾਹਕਾਰ ਕਮੇਟੀ ਦੀ ਬੈਠਕ ਹੋਈ

ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਭੂਸ਼ਨ ਸੂਦ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ, ਵਿਖੇ ਕੌਮੀ ਸੇਵਾ ਯੋਜਨਾ (ਐਨ.ਅੱੈਸ.ਐੱਸ.) ਦੀ ਸਲਾਹਕਾਰ ਕਮੇਟੀ ਦੀ ਬੈਠਕ ਹੋਈ | ਬੈਠਕ ਦੌਰਾਨ ਅਕਾਦਮਿਕ ਵਰ੍ਹੇ 2019-20 ਵਿਚ ਇਕ ਅਤੇ ਸੱਤ ਰੋਜ਼ਾ ...

ਪੂਰੀ ਖ਼ਬਰ »

ਪੈਨਸ਼ਨਰ ਐਾਡ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮਾਸਿਕ ਬੈਠਕ ਹੋਈ

ਮੰਡੀ ਗੋਬਿੰਦਗੜ੍ਹ, 11 ਸਤੰਬਰ (ਬਲਜਿੰਦਰ ਸਿੰਘ)-ਪੈਨਸ਼ਨਰ ਐਾਡ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਦੀ ਮਾਸਿਕ ਬੈਠਕ ਸਥਾਨਕ ਪਰਉਪਕਾਰ ਸੇਵਾ ਸੰਮਤੀ ਦੇ ਮੈਡੀਕਲ ਹਾਲ ਵਿਚ ਪ੍ਰਧਾਨ ਬਲਦੇਵ ਸਿੰਘ ਰਿਟਾ. ਜ਼ਿਲ੍ਹੇਦਾਰ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਜੀ ਦੇ ਜਨਮ ਦਿਹਾੜੇ 'ਤੇ ਗੁਰਮਤਿ ਸਮਾਗਮ

ਬਸੀ ਪਠਾਣਾਂ, 11 ਸਤੰਬਰ (ਗੁਰਬਚਨ ਸਿੰਘ ਰੁਪਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਦੇ 525ਵੇਂ ਜਨਮ ਦਿਹਾੜੇ ਦੇ ਸਬੰਧ ਵਿਚ ਸਬ ਡਵੀਜ਼ਨ ਦੇ ਪ੍ਰਸਿੱਧ ਪਿੰਡ ਨੰਦ ਪੁਰ ਦੀ ਧਰਮਸ਼ਾਲਾ ਉਦਾਸੀਨ ਬਾਬਾ ਜਾਤੀ ਰਾਮ ਵਿਖੇ ਗੁਰਮਤਿ ਸਮਾਗਮ ਸਜਾਇਆ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂਅ 'ਤੇ ਰੱਖਿਆ ਸਰਹਿੰਦ ਵਿਖੇ ਬਣੇ ਨਵੇਂ ਬੱਸ ਸਟੈਂਡ ਦਾ ਨਾਂਅ- ਨਾਗਰਾ

ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਭੂਸ਼ਨ ਸੂਦ)-ਸਿੱਖ ਕੌਮ ਦੇ ਮਹਾਨ ਜਰਨੈਲ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਰਧਾਂਜਲੀ ਦੇਣ ਅਤੇ ਉਨ੍ਹਾਂ ਦੀ ਯਾਦ ਨੂੰ ਸੰਭਾਲਣ ਲਈ ਸਰਹਿੰਦ ਵਿਖੇ ਕੌਮੀ ਮਾਰਗ 'ਤੇ ਅਨਾਜ ਮੰਡੀ ਨੇੜੇ 3.20 ਕਰੋੜ ਰੁਪਏ ਦੀ ਲਾਗਤ ਨਾਲ ਕਰੀਬ ਡੇਢ ...

ਪੂਰੀ ਖ਼ਬਰ »

ਜਰਨੈਲ ਕੌਰ 'ਸੁਹਾਵੀ' ਨੂੰ ਸ਼ਰਧਾਂਜਲੀਆਂ ਭੇਟ

ਖਮਾਣੋਂ, 11 ਸਤੰਬਰ (ਜੋਗਿੰਦਰ ਪਾਲ)-ਟਕਸਾਲੀ ਅਕਾਲੀ ਆਗੂ ਜਥੇਦਾਰ ਸਰਵਣ ਸਿੰਘ ਸੁਹਾਵੀ ਮੈਂਬਰ ਵਰਕਿੰਗ ਕਮੇਟੀ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਧਰਮ ਪਤਨੀ ਜਰਨੈਲ ਕੌਰ ਸੁਹਾਵੀ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ ਅੱਜ ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX