ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  6 minutes ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  1 day ago
ਠੱਠੀ ਭਾਈ, 21 ਨਵੰਬਰ (ਜਗਰੂਪ ਸਿੰਘ ਮਠਾੜੂ)-ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਆਗੂ ਭਗਵੰਤ ਮਾਨ 22 ਨਵੰਬਰ ਨੂੰ ਸ਼ਾਮ 4 ਵਜੇ ਤੋਂ 6 ਵਜੇ ਤੱਕ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ...
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  1 day ago
ਫ਼ਤਿਹਗੜ੍ਹ ਸਾਹਿਬ, 21 ਨਵੰਬਰ (ਅਰੁਣ ਆਹੂਜਾ)- ਪਿਛਲੀ ਅਕਾਲੀ ਸਰਕਾਰ ਸਮੇਂ ਹੋਂਦ 'ਚ ਆਏ ਬਿਜਲੀ ਮਾਫ਼ੀਆ, ਰੇਤ ਮਾਫ਼ੀਆ, ਲੈਂਡ ਮਾਫ਼ੀਆਂ, ਕੇਬਲ ਮਾਫ਼ੀਆ ਤੇ ਗੁੰਡਾ ਟੈਕਸ ...
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  1 day ago
ਨਵੀਂ ਦਿੱਲੀ, 21 ਨਵੰਬਰ- ਟੈਰਰ ਫੰਡਿੰਗ ਮਾਮਲੇ 'ਚ ਈ.ਡੀ. ਨੇ ਕਸ਼ਮੀਰ 'ਚ ਹਿਜ਼ਬੁਲ ਮੁਜ਼ਾਹਦੀਨ ਦੇ ਅੱਤਵਾਦੀਆਂ ਦੀ ਜਾਇਦਾਦ ਨੂੰ ਜ਼ਬਤ ਕਰ...
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  1 day ago
ਸਮਾਣਾ(ਪਟਿਆਲਾ) 21 ਨਵੰਬਰ (ਸਾਹਿਬ ਸਿੰਘ)- ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਦਾ ਫ਼ੋਨ ਸੀ.ਆਈ.ਏ. ਸਮਾਣਾ ਦੇ ਸਾਬਕਾ ਮੁਖੀ ਇੰਸਪੈਕਟਰ ਵਿਜੇ ਕੁਮਾਰ ਵਲੋਂ ਕਥਿਤ ਟੈਪ ਕਰਨ ਦਾ ਮਾਮਲਾ ਗਰਮਾ...
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ
. . .  1 day ago
ਸੁਲਤਾਨਵਿੰਡ, 21 ਨਵੰਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ-ਜਲੰਧਰ ਜੀ.ਟੀ ਰੋਤ ਸਥਿਤ ਟੀ ਪੁਆਇੰਟ ਨਿਊ ਅੰਮ੍ਰਿਤਸਰ ਵਿਖੇ ਆਈ ਟਵੰਟੀ ਕਾਰ 'ਚ ਅਣਪਛਾਤੇ ਸਵਾਰ ਵਿਅਕਤੀਆਂ ਵੱਲੋਂ ਦੂਜੇ ਕਾਰ ਸਵਾਰ ਵਿਅਕਤੀ ...
ਡਿਊਟੀ 'ਚ ਕੁਤਾਹੀ ਵਰਤਣ 'ਤੇ ਅਧਿਆਪਕ ਮੁਅੱਤਲ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਅੱਜ ਸ਼ੁਰੂ ਹੋਈਆਂ ਪੰਜਾਬ ਸਕੂਲੀ ਖੇਡਾਂ 'ਚ ਡਿਊਟੀ 'ਚ ਕੁਤਾਹੀ ਕਾਰਣ ਜੋਗਿੰਦਰ ਸਿੰਘ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦੋਦਾ (ਸ੍ਰੀ ਮੁਕਤਸਰ ਸਾਹਿਬ) ਨੂੰ ਤਤਕਾਲ...
ਪੰਜਾਬ ਦੀਆਂ ਅਧਿਆਪਕ, ਮੁਲਾਜ਼ਮ ਜਥੇਬੰਦੀਆਂ ਵਲੋਂ 24 ਨਵੰਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਵੱਖ-ਵੱਖ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਇੱਕਜੁੱਟ ਹੋ ਕੇ 24 ਨਵੰਬਰ ਨੂੰ....
ਆਮਿਰ ਖ਼ਾਨ ਨੇ ਰੂਪਨਗਰ ਸਥਿਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਟੇਕਿਆ ਮੱਥਾ
. . .  1 day ago
ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)- ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਅੱਜ ਦੁਪਹਿਰ ਕਰੀਬ 1 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਮੱਥਾ ਟੇਕਣ ਪੁੱਜੇ। ਉਹ...
ਜਮੀਅਤ ਉਲਮਾ-ਏ-ਹਿੰਦ ਬਾਬਰੀ ਮਸਜਿਦ ਮਾਮਲੇ 'ਚ ਸੁਪਰੀਮ ਕੋਰਟ 'ਚ ਨਹੀਂ ਦਾਇਰ ਕਰੇਗਾ ਸਮੀਖਿਆ ਪਟੀਸ਼ਨ
. . .  1 day ago
ਨਵੀਂ ਦਿੱਲੀ, 21 ਨਵੰਬਰ- ਜਮੀਅਤ ਉਲਮਾ-ਏ-ਹਿੰਦ ਨੇ ਇੱਕ ਸਪਸ਼ਟੀਕਰਨ ਜਾਰੀ ਕਰਦਿਆਂ ਕਿਹਾ ਕਿ ਜਮੀਅਤ ਉਲਮਾ-ਏ-ਹਿੰਦ ਨੇ ਇੱਕ ਪ੍ਰਸਤਾਵ ਪਾਸ ਕੀਤਾ ਹੈ ਕਿ ਉਹ ਬਾਬਰੀ ਮਸਜਿਦ...
ਸਰਾਏ ਅਮਾਨਤ ਖਾਂ ਪਹੁੰਚੀ ਮਨਦੀਪ ਦੀ ਮ੍ਰਿਤਕ ਦੇਹ, ਦਿਲ ਦਾ ਦੌਰਾ ਪੈਣ ਕਾਰਨ ਦੁਬਈ 'ਚ ਹੋਈ ਸੀ ਮੌਤ
. . .  1 day ago
ਸਰਾਏ ਅਮਾਨਤ ਖਾਂ, 21 ਨਵੰਬਰ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਗੰਡੀ ਵਿੰਡ ਦੇ ਵਸਨੀਕ 23 ਸਾਲਾ ਨੌਜਵਾਨ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਘਰ ਪਹੁੰਚ ਗਈ ਹੈ ਅਤੇ ਹੁਣ ਉਸ...
ਬੈਂਕ 'ਚ ਪੈਸੇ ਜਮਾ ਕਰਵਾਉਣ ਗਏ ਪ੍ਰਵਾਸੀ ਮਜ਼ਦੂਰ ਕੋਲੋਂ 50 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋਇਆ ਵਿਅਕਤੀ
. . .  1 day ago
ਗੁਰਦਾਸਪੁਰ, 21 ਨਵੰਬਰ (ਆਲਮਬੀਰ ਸਿੰਘ)- ਸਥਾਨਕ ਸ਼ਹਿਰ ਦੇ ਮੰਡੀ ਰੋਡ ਸਥਿਤ ਸੈਂਟਰਲ ਬੈਂਕ ਵਿਖੇ ਅੱਜ ਸਵੇਰੇ ਪੈਸੇ ਜਮਾ ਕਰਵਾਉਣ ਗਏ ਇੱਕ ਪ੍ਰਵਾਸੀ ਮਜ਼ਦੂਰ ਕੋਲੋਂ ਇੱਕ ਵਿਅਕਤੀ 50 ਹਜ਼ਾਰ ਰੁਪਏ...
ਗੁਰੂਹਰਸਹਾਏ ਸ਼ਹਿਰ 'ਚ ਡੇਂਗੂ ਨੇ ਦਿੱਤੀ ਦਸਤਕ
. . .  1 day ago
ਗੁਰੂਹਰਸਹਾਏ, 21 ਨਵੰਬਰ (ਕਪਿਲ ਕੰਧਾਰੀ)- ਇੱਕ ਪਾਸੇ ਜਿੱਥੇ ਗੁਰੂਹਰਸਹਾਏ 'ਚ 4 ਦਸੰਬਰ ਨੂੰ ਅੰਤਰਰਾਸ਼ਟਰੀ ਕਬੱਡੀ ਮੈਚ ਹੋਣ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਸ਼ਹਿਰ 'ਚ ਡੇਂਗੂ ਦਾ ਕਹਿਰ ਸ਼ੁਰੂ...
ਬੇਅੰਤ ਸਿੰਘ ਦੀ ਸਰਕਾਰ ਵਾਂਗ ਪੰਜਾਬ 'ਚ ਸਮੁੱਚੇ ਅਧਿਕਾਰਾਂ ਦਾ ਹੋ ਰਿਹੈ ਘਾਣ- ਮਜੀਠੀਆ
. . .  1 day ago
ਚੰਡੀਗੜ੍ਹ, 21 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ. ਐੱਸ. ਆਈ. ਰੰਗੇ ਹੱਥੀਂ ਦਬੋਚਿਆ
. . .  1 day ago
ਬਠਿੰਡਾ, 21 ਨਵੰਬਰ (ਨਾਇਬ ਸਿੱਧੂ)- ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਅੱਜ ਵਾਰੰਟ ਸਟਾਫ਼ ਇੱਕ ਏ. ਐੱਸ. ਆਈ. ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ...
ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  1 day ago
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  1 day ago
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  1 day ago
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  1 day ago
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  1 day ago
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  1 day ago
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  1 day ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  1 day ago
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  1 day ago
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  1 day ago
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  1 day ago
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  1 day ago
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  1 day ago
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  1 day ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  1 day ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  1 day ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  1 day ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  1 day ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  1 day ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  about 1 hour ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  6 minutes ago
ਅੱਜ ਦਾ ਵਿਚਾਰ
. . .  22 minutes ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  2 days ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  2 days ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  2 days ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  2 days ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  2 days ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  2 days ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  2 days ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  2 days ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  2 days ago
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  2 days ago
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਤਿੱਖੇ ਤੇ ਕੌੜੇ ਸ਼ਬਦ ਕਮਜ਼ੋਰ ਪੱਖ ਦੀ ਨਿਸ਼ਾਨੀ ਹਨ। -ਵਿਕਟਰ ਹਿਊਗੋ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਚੋਰਾਂ ਨੇ ਦਿਨ ਦਿਹਾੜੇ ਕੀਤੀਆਂ ਕਈ ਵਾਰਦਾਤਾਂ

ਫ਼ਾਜ਼ਿਲਕਾ, 11 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਸ਼ਹਿਰ ਅੰਦਰ ਦਿਨ ਦਿਹਾੜੇ ਚੋਰਾਂ ਨੇ ਚਾਰ ਘਰਾਂ ਨੂੰ ਨਿਸ਼ਾਨਾਂ ਬਣਾਉਂਦਿਆਂ ਸੋਨੇ ਦੇ ਗਹਿਣੇ ਤੇ ਲੱਖਾਂ ਦੀ ਨਕਦੀ ਆਦਿ ਚੋਰੀ ਕਰ ਲਈ ਹੈ | ਫ਼ਾਜ਼ਿਲਕਾ ਸ਼ਹਿਰ ਦੇ ਜੋਰਾ ਸਿੰਘ ਮਾਨ ਨਗਰ 'ਚ ਚੋਰਾਂ ਨੇ ਸੁਭਾਸ਼ ਚੰਦਰ ਤੇ ਸਤਪਾਲ ਸਚਦੇਵਾ ਦੇ ਘਰ ਨੂੰ ਨਿਸ਼ਾਨਾ ਬਣਾਇਆ | ਸਤਪਾਲ ਸਚਦੇਵਾ ਨੇ ਦੱਸਿਆ ਕਿ ਉਹ ਆਪਣੀ ਦੁਕਾਨ 'ਤੇ ਸੀ | ਉਨ੍ਹਾਂ ਦੀ ਪਤਨੀ ਤੇ ਬੇਟਾ ਕਿਸੇ ਕੰਮ ਲਈ ਦੁਪਹਿਰ ਸਮੇਂ ਬਾਜ਼ਾਰ ਗਏ ਹੋਏ ਸਨ | ਜਦੋਂ ਉਹ ਘਰ ਵਾਪਸ ਆਏ ਤਾਂ ਮੁੱਖ ਦਰਵਾਜ਼ੇ ਦਾ ਤਾਲਾ ਟੁੱਟਿਆ ਪਿਆ ਸੀ | ਜਦੋਂ ਉਹ ਘਰ 'ਚ ਦਾਖਲ ਹੋਏ ਤਾਂ ਦੇਖਿਆ ਘਰ ਦਾ ਸਾਰਾ ਸਾਮਾਨ ਖਿੱਲਰਿਆ ਹੋਇਆ ਸੀ, ਅਲਮਾਰੀ ਟੁੱਟੀ ਪਈ ਸੀ, ਅਲਮਾਰੀ 'ਚ ਪਈ 80 ਹਜ਼ਾਰ ਦੀ ਨਕਦੀ, 5 ਤੋਲੇ ਸੋਨੇ ਦੇ ਗਹਿਣੇ ਗ਼ਾਇਬ ਸਨ | ਇਸੇ ਤਰ੍ਹਾਂ ਸੁਭਾਸ਼ ਚੰਦਰ ਨੇ ਦੱਸਿਆ ਕਿ ਉਹ ਆਪਣੀ ਦੁਕਾਨ 'ਤੇ ਸੀ | ਉਸ ਦੀ ਪਤਨੀ ਘਰ ਨੂੰ ਤਾਲਾ ਲਗਾ ਕੇ ਗੁਆਂਢੀਆਂ ਦੇ ਘਰ ਗਈ ਸੀ | ਜਦੋਂ ਥੋੜੇ੍ਹ ਸਮੇਂ ਬਾਅਦ ਘਰ ਗਈ ਤਾਂ ਘਰ ਦੇ ਮੁੱਖ ਦਰਵਾਜ਼ੇ ਦਾ ਤਾਲਾ ਟੁੱਟਿਆ ਪਿਆ ਸੀ | ਘਰ 'ਚ ਸਾਮਾਨ ਖਿੱਲਰਿਆ ਹੋਇਆ ਸੀ | ਘਰ 'ਚ ਪਿਆ 6 ਤੋਲੇ ਸੋਨਾ, 30 ਹਜ਼ਾਰ ਰੁਪਏ ਦੀ ਨਕਦੀ ਚੋਰੀ ਹੋ ਗਈ ਸੀ | ਉਥੇ ਹੀ ਮੁਹੱਲਾ ਨਿਵਾਸੀਆਂ ਦਾ ਕਹਿਣਾ ਹੈ ਕਿ ਦੋ ਨੌਜਵਾਨ ਗਲੀ 'ਚ ਮੋਟਰਸਾਈਕਲ 'ਤੇ ਆਏ ਸਨ, ਉਨ੍ਹਾਂ ਨੇ ਇਕ ਬਜੁਰਗ ਵਿਅਕਤੀ ਤੋਂ ਘਰਾਂ ਨੂੰ ਲੱਗੇ ਤਾਲਿਆਂ ਬਾਰੇ ਪੁੱਛਿਆ | ਇਸ ਤੋਂ ਇਲਾਵਾ ਆਦਰਸ਼ ਨਗਰ ਮੁਹੱਲੇ ਦੀ ਗਲੀ ਨੰਬਰ 7 'ਚ ਪ੍ਰੇਮ ਦੱਤ ਕਾਲੀਆਂ ਦੇ ਘਰ ਨੂੰ ਵੀ ਚੋਰਾਂ ਨੇ ਆਪਣਾ ਨਿਸ਼ਾਨਾ ਬਣਾਇਆ | ਪੀੜਤ ਪਰਿਵਾਰ ਨੇ ਦੱਸਿਆ ਕਿ ਉਹ ਆਪਣੇ ਕਿਸੇ ਕੰਮ ਲਈ ਬਾਜ਼ਾਰ ਗਏ ਹੋਏ ਸਨ, ਘਰ ਦੀਆਂ ਔਰਤਾਂ ਘਰ ਨੂੰ ਤਾਲਾ ਲਗਾ ਕੇ ਦਵਾਈ ਲੈਣ ਲਈ ਗਈਆਂ ਸਨ | ਜਦੋਂ ਘਰ ਆਏ ਤਾਂ ਸਾਮਾਨ ਖਿੱਲਰਿਆ ਪਿਆ ਸੀ | ਘਰ 'ਚ ਪਈ ਇਕ ਲੱਖ ਰੁਪਏ ਦੀ ਨਕਦੀ ਅਤੇ ਕਰੀਬ 6 ਤੋਲੇ ਸੋਨੇ ਦੇ ਗਹਿਣੇ ਗ਼ਾਇਬ ਸਨ | ਇਸ ਗਲੀ 'ਚ ਵੀ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੇ ਆਉਣ ਦੀ ਗੱਲ ਸਾਹਮਣੇ ਆਈ ਹੈ | ਇਸ ਦੇ ਨਾਲ ਹੀ ਬੀਤੀ ਰਾਤ ਸਲੇਮਸ਼ਾਹ ਰੋਡ 'ਤੇ ਨਵੀਂ ਆਬਾਦੀ ਦੇ ਇਕ ਮਕਾਨ 'ਚੋਂ ਚੋਰਾਂ ਨੇ ਨਕਦੀ ,ਸੋਨਾ ਅਤੇ ਕੁੱਝ ਜ਼ਰੂਰੀ ਕਾਗ਼ਜ਼ਾਤ ਚੋਰੀ ਕਰ ਲਏ | ਘਟਨਾ ਸਮੇਂ ਪਰਿਵਾਰਕ ਮੈਂਬਰ ਵਿਹੜੇ 'ਚ ਸੁੱਤੇ ਪਏ ਸਨ | ਇਸ ਸਬੰਧੀ ਸੋਨੂੰ ਪਰਜਾਪਤ ਨੇ ਦੱਸਿਆ ਕਿ ਰੋਜਾਨਾ ਦੀ ਤਰ੍ਹਾਂ ਉਹ ਵਿਹੜੇ 'ਚ ਸੁੱਤੇ ਪਏ ਸਨ | ਸਵੇਰੇ ਸਵੇਰੇ ਗੁਆਂਢੀਆਂ ਨੇ ਘਰ ਦੇ ਪਿਛਲੇ ਪਾਸੇ ਲੱਗੇ ਪਾੜ ਦੀ ਸੂਚਨਾ ਉਨ੍ਹਾਂ ਨੂੰ ਦਿੱਤੀ | ਉਨ੍ਹਾਂ ਦੱਸਿਆ ਕਿ ਚੋਰ ਪਾੜ ਪਾ ਕੇ ਕਮਰੇ 'ਚ ਦਾਖਲ ਹੋਏ | ਇਸ ਦੌਰਾਨ ਉਹ 32 ਹਜ਼ਾਰ ਦੀ ਨਕਦੀ, 2 ਤੋਲੇ ਸੋਨਾ ਤੇ ਜ਼ਰੂਰੀ ਕਾਗ਼ਜ਼ਾਤ ਚੋਰੀ ਕਰਕੇ ਲਏ ਗਏ ਹਨ | ਇਨ੍ਹਾਂ ਵਾਰਦਾਤਾਂ ਸਬੰਧੀ ਥਾਣਾ ਸਿਟੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਪਤਾ ਲੱਗਾ ਹੈ ਕਿ ਪੁਲਿਸ ਨੇ ਚੋਰੀ ਦੇ ਮਾਮਲੇ ਸਬੰਧੀ ਕਈ ਨੌਜਵਾਨਾਂ ਨੂੰ ਗਿ੍ਫਤਾਰ ਕੀਤਾ ਹੈ | ਚੋਰੀ ਦੀਆਂ ਵਾਰਦਾਤਾਂ ਨਾਲ ਸ਼ਹਿਰ ਦੇ ਲੋਕਾਂ 'ਚ ਭਾਰੀ ਸਹਿਮ ਦੇਖਣ ਨੂੰ ਮਿਲਿਆ |


ਕਿਸਾਨ ਜਥੇਬੰਦੀਆਂ ਨੇ ਐੱਸ.ਡੀ.ਐਮ ਜ਼ੀਰਾ ਵਲੋਂ ਝੂਠੇ ਪਰਚੇ ਕਰਵਾਉਣ ਨੂੰ ਲੈ ਕੇ ਕੀਤਾ ਮਖੂ ਥਾਣੇ ਦਾ ਘਿਰਾਓ

ਮਖੂ, 11 ਸਤੰਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ, ਮੁਖ਼ਤਿਆਰ ਸਿੰਘ ਧੰਜੂ)- ਅੱਜ ਕਿਸਾਨ ਜਥੇਬੰਦੀਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਏਕਨੂਰ ਖ਼ਾਲਸਾ ਫ਼ੌਜ, ਸਤਿਕਾਰ ਕਮੇਟੀ ਅਤੇ ਕਿਸਾਨ ਯੂਨੀਅਨ ਦੇ ਸੈਂਕੜੇ ਵਰਕਰਾਂ ਨੇ ਬੀਤੇ ਦਿਨੀਂ ਪਿੰਡ ਗੱਟਾ ਬਾਦਸ਼ਾਹ ...

ਪੂਰੀ ਖ਼ਬਰ »

ਕਿਸਾਨਾਂ ਦੇ ਪੂਰਨ ਕਰਜ਼ੇ ਮੁਆਫ਼ੀ ਦੀ ਮੰਗ ਨੂੰ ਲੈ ਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਲਾਇਆ ਧਰਨਾ

ਜਲਾਲਾਬਾਦ, 11 ਸਤੰਬਰ (ਜਤਿੰਦਰ ਪਾਲ ਸਿੰਘ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਕਿਸਾਨਾਂ ਦੇ ਕਰਜ਼ੇ ਮੁਕਤੀ ਲਈ ਸ਼ੁਰੂ ਕੀਤੇ ਗਏ ਸੰਘਰਸ਼ ਤਹਿਤ ਅੱਜ ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਮਿੱਡਾ ਦੀ ਪ੍ਰਧਾਨਗੀ ਹੇਠ ਸਥਾਨਕ ਤਹਿਸੀਲ ਕੰਮਪਲੈਕਸ ਵਿਖੇ ਐਸ ਡੀ ਐਮ ...

ਪੂਰੀ ਖ਼ਬਰ »

ਮੋਟਰਸਾਈਕਲ ਖੋਹਣ ਦੇ ਮਾਮਲੇ 'ਚ ਨਾਮਜ਼ਦ 4 ਬਰੀ

ਫ਼ਿਰੋਜ਼ਪੁਰ, 11 ਸਤੰਬਰ (ਰਾਕੇਸ਼ ਚਾਵਲਾ)- ਡਰਾ ਧਮਕਾ ਕੇ ਮੋਟਰਸਾਈਕਲ ਖੋਹਣ ਦੇ ਮਾਮਲੇ 'ਚ ਨਾਮਜ਼ਦ ਚਾਰ ਵਿਅਕਤੀਆਂ ਨੂੰ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਫ਼ਿਰੋਜ਼ਪੁਰ ਦੀ ਅਦਾਲਤ ਨੇ ਬਰੀ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਦਿਲਬਾਗ ਸਿੰਘ ਨੂੰ ਮੁੱਦਈ ...

ਪੂਰੀ ਖ਼ਬਰ »

ਜ਼ਮੀਨੀ ਝਗੜੇ ਨੂੰ ਲੈ ਕੇ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਤਲਵੰਡੀ ਭਾਈ, 11 ਸਤੰਬਰ (ਰਵਿੰਦਰ ਸਿੰਘ ਬਜਾਜ)- ਪੁਲਿਸ ਥਾਣਾ ਘੱਲ ਖ਼ੁਰਦ ਅਧੀਨ ਪੈਂਦੇ ਪਿੰਡ ਸੋਢੀ ਨਗਰ ਵਿਖੇ ਜ਼ਮੀਨ ਦੇ ਝਗੜੇ ਦੇ ਚੱਲਦਿਆਂ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਸੱਟਾਂ ਮਾਰਨ ਦੀ ਖ਼ਬਰ ਹੈ | ਸਹਾਇਕ ਥਾਣੇਦਾਰ ਸੁਰਿੰਦਰਪਾਲ ਸਿੰਘ ਪਾਸੋਂ ਪ੍ਰਾਪਤ ...

ਪੂਰੀ ਖ਼ਬਰ »

ਅਸ਼ਵਨੀ ਸੇਠੀ ਫ਼ਾਜ਼ਿਲਕਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਨਿਯੁਕਤ

ਫ਼ਾਜ਼ਿਲਕਾ, 11 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਨਗਰ ਸੁਧਾਰ ਟਰੱਸਟ ਦਾ ਪੁਨਰਗਠਨ ਕਰਦਿਆਂ ਸ਼ਹਿਰ ਦੇ ਉੱਘੇ ਵਪਾਰੀ, ਕੇ.ਸੀ. ਰੋਡ ਲਾਈਨ ਦੇ ਸੰਚਾਲਕ ਅਸ਼ਵਨੀ ਸੇਠੀ ਨੂੰ ਨਗਰ ਸੁਧਾਰ ਟਰੱਸਟ ਫ਼ਾਜ਼ਿਲਕਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਸ਼ਰਾਬ ਪੀਣ ਕਾਰਨ ਨੌਜਵਾਨ ਦੀ ਮੌਤ

ਫ਼ਿਰੋਜ਼ਪੁਰ, 11 ਸਤੰਬਰ (ਜਸਵਿੰਦਰ ਸਿੰਘ ਸੰਧੂ)- ਨਸ਼ਿਆਂ ਦੇ ਦੈਂਤ ਵਲੋਂ ਕੀਤੇ ਜਾ ਰਹੇ ਘਰਾਂ ਦੇ ਘਰ ਬਰਬਾਦ ਦੌਰਾਨ ਅੱਜ ਝੋਕ ਹਰੀ ਹਰ ਵਿਖੇ ਵਿਕਦੀ ਖੁੱਲ੍ਹੀ ਕੱਚੀ ਰੂੜ੍ਹੀ ਮਾਰਕਾ ਸ਼ਰਾਬ ਨੇ ਇਕ ਹੋਰ ਨੌਜਵਾਨ ਨੂੰ ਨਿਗਲ ਕੇ ਨੰਨ੍ਹੇ-ਮੁੰਨੇ ਬੱਚਿਆਂ ਤੋਂ ਸਿਰ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ ਦੇਖਣ ਨੂੰ ਮਿਲਿਆ ਅਜੀਬੋ ਗ਼ਰੀਬ ਡਰਾਮਾ

ਫ਼ਾਜ਼ਿਲਕਾ, 11 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਜੱਟੀਆਂ ਮੁਹੱਲੇ ਦੇ ਇਕ ਘਰ ਵਿਚ ਅਜੀਬੋ ਗ਼ਰੀਬ ਡਰਾਮਾ ਦੇਖਣ ਨੂੰ ਮਿਲਿਆ, ਜਿਥੇ ਇਕ ਵਿਅਕਤੀ ਨੇ ਖ਼ੁਦ ਨੂੰ ਕਮਰੇ 'ਚ ਬੰਦ ਕਰਕੇ ਆਪਣੇ ਪੇਟ 'ਚ ਚਾਕੂ ਮਾਰ ਲਿਆ | ਜਿਸ ਨੂੰ ਪੁਲਿਸ ਨੇ ਕਾਬੂ ਕਰਕੇ ਉਸ ਨੂੰ ...

ਪੂਰੀ ਖ਼ਬਰ »

ਕੰਬਾਈਨ ਤੇ ਟੈਂਕਰ ਦੀ ਟੱਕਰ 'ਚ ਇਕ ਦੀ ਮੌਤ, 3 ਜ਼ਖ਼ਮੀ

ਮਮਦੋਟ, 11 ਸਤੰਬਰ (ਸੁਖਦੇਵ ਸਿੰਘ ਸੰਗਮ)- ਅੱਜ ਸਵੇਰੇ ਫ਼ਿਰੋਜ਼ਪੁਰ ਤੇ ਫ਼ਾਜ਼ਿਲਕਾ ਜੀ.ਟੀ ਰੋਡ 'ਤੇ ਸੋਢੀ ਵਾਲਾ ਅੱਡੇ ਨੇੜੇ ਕੰਬਾਈਨ ਤੇ ਦੁੱਧ ਦੇ ਟੈਂਕਰ ਵਿਚਾਲੇ ਹੋਈ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਤ ਤੇ ਤਿੰਨ ਜਣਿਆਂ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ...

ਪੂਰੀ ਖ਼ਬਰ »

ਫ਼ਾਜ਼ਿਲਕਾ ਸਹਿਕਾਰੀ ਖੰਡ ਮਿੱਲ ਦੀ 29 ਕਰੋੜ ਦੀ ਰਾਸ਼ੀ ਪੰਜਾਬ ਸਰਕਾਰ ਵਲੋਂ ਜਾਰੀ : ਘੁਬਾਇਆ

ਫ਼ਾਜ਼ਿਲਕਾ, 11 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਨੇ ਫ਼ਾਜ਼ਿਲਕਾ ਸਹਿਕਾਰੀ ਖੰਡ ਮਿਲ ਨਾਲ ਸੰਬੰਧਿਤ ਗੰਨਾ ਕਾਸ਼ਤਕਾਰਾਂ ਦੀ ਕਰੋੜਾਂ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ...

ਪੂਰੀ ਖ਼ਬਰ »

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅੱਜ ਜਲਾਲਾਬਾਦ ਦਾ ਕਰਨਗੇ ਦੌਰਾ

ਫ਼ਾਜ਼ਿਲਕਾ, 11 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ 12 ਸਤੰਬਰ ਨੂੰ ਜਲਾਲਾਬਾਦ ਦਾ ਦੌਰਾ ਕਰਕੇ ਇੱਥੇ ਸਾਰੇ ਦਫ਼ਤਰ ਇਕੋ ਥਾਂ ਕਰਨ ਦਾ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕਰਣਗੇ | ਇਹ ਜਾਣਕਾਰੀ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਖ਼ੁਦਕੁਸ਼ੀ ਮਾਮਲੇ 'ਚ ਦੋਸ਼ੀਆਂ ਿਖ਼ਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਗੁਰੂਹਰਸਹਾਏ ਥਾਣੇ ਅੱਗੇ ਦਿੱਤਾ ਧਰਨਾ

ਗੁਰੂਹਰਸਹਾਏ, 11 ਸਤੰਬਰ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਵਿਖੇ ਪਿਛਲੇ ਦਿਨੀਂ 18 ਸਾਲਾ ਨੌਜਵਾਨ ਬੌਬੀ ਉਰਫ਼ ਭੁਲਰੀ ਵਲੋਂ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ ਤੋਂ ਬਾਅਦ ਸਥਾਨਕ ਪੁਲਿਸ ਨੇ ਇਕ ਔਰਤ ਤੇ ਇਕ ਵਿਅਕਤੀ ਖਿਲਾਫ਼ ਮੁਕੱਦਮਾ ਦਰਜ ਕੀਤਾ ਸੀ, ਪਰੰਤੂ ਪੁਲਿਸ ...

ਪੂਰੀ ਖ਼ਬਰ »

ਅਦਾਲਤੀ ਭਗੌੜੇ ਿਖ਼ਲਾਫ਼ ਸਿਟੀ ਫ਼ਿਰੋਜ਼ਪੁਰ ਵਲੋਂ ਕੇਸ ਦਰਜ

ਫ਼ਿਰੋਜ਼ਪੁਰ, 11 ਸਤੰਬਰ (ਰਾਕੇਸ਼ ਚਾਵਲਾ)- ਚੈੱਕ ਬਾਊਾਸ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਵਲੋਂ ਭਗੌੜੇ ਕਰਾਰ ਦਿੱਤੇ ਇਕ ਵਿਅਕਤੀ ਵਿਰੁੱਧ ਥਾਣਾ ਸਿਟੀ ਫ਼ਿਰੋਜ਼ਪੁਰ ਪੁਲਿਸ ਨੇ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਮੁਲਜ਼ਮ ਕਪਿਲ ਪੁੱਤਰ ਕੇਵਲ ਕ੍ਰਿਸ਼ਨ ਵਾਸੀ ...

ਪੂਰੀ ਖ਼ਬਰ »

ਸੇਖਵਾਂ ਦਾ ਹਾਈ ਸਕੂਲ ਬਣਿਆ ਸੈੱਲਫ਼ ਸਮਾਰਟ, ਜਥੇਦਾਰ ਜ਼ੀਰਾ ਨੇ ਕੀਤਾ ਉਦਘਾਟਨ

ਤਲਵੰਡੀ ਭਾਈ, 11 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਬੱਚਿਆਂ ਨੂੰ ਉੱਚ ਪੱਧਰ ਦੀ ਵਿੱਦਿਆ ਪ੍ਰਦਾਨ ਕਰਨ ਵਾਸਤੇ ਸੈੱਲਫ਼ ਸਮਾਰਟ ਸਕੂਲ ਸਥਾਪਿਤ ਕੀਤਾ ਗਿਆ ਹੈ, ਜਿਸ ਨੇ ਅੱਜ ਤੋਂ ਕਾਰਜ ਆਰੰਭ ਕਰ ਦਿੱਤਾ ਹੈ | ਸੈੱਲਫ਼ ਸਮਾਰਟ ਸਕੂਲ ਦੀ ਆਰੰਭਤਾ ਮੌਕੇ ਕਰਵਾਏ ਸਮਾਗਮ ...

ਪੂਰੀ ਖ਼ਬਰ »

ਮੇਲਾ ਧੀਆਂ ਰਾਣੀਆਂ ਦਾ 14 ਨੂੰ , ਡੀ.ਸੀ. ਚੰਦਰ ਗੈਂਦ ਨੇ ਕੀਤਾ ਪੋਸਟਰ ਜਾਰੀ

ਫ਼ਿਰੋਜ਼ਪੁਰ, 11 ਸਤੰਬਰ (ਜਸਵਿੰਦਰ ਸਿੰਘ ਸੰਧੂ)- ਧੀ-ਪੁੱਤਰ ਇਕ ਸਮਾਨ ਹੋਣ ਦਾ ਸੰਦੇਸ਼ ਦੇਣ ਤੇ ਧੀਆਂ ਨੂੰ ਪੜ੍ਹਾ-ਲਿਖਾ ਕੇ ਬਣਦਾ ਮਾਣ ਸਨਮਾਨ ਦੇਣ ਦਾ ਸੱਦਾ ਦਿੰਦੇ ਹੋਏ ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਮੈਮੋਰੀਅਲ ਸੁਸਾਇਟੀ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ...

ਪੂਰੀ ਖ਼ਬਰ »

ਜਸਪਾਲ ਸਿੰਘ ਢਿੱਲੋਂ ਜਲਾਲਾਬਾਦ ਦੇ ਡੀ.ਐਸ.ਪੀ ਨਿਯੁਕਤ

ਜਲਾਲਾਬਾਦ, 11 ਸਤੰਬਰ (ਜਤਿੰਦਰ ਪਾਲ ਸਿੰਘ)- ਜਲਾਲਾਬਾਦ 'ਚ ਬਤੌਰ ਡੀ.ਐਸ.ਪੀ ਸੇਵਾਵਾਂ ਨਿਭਾਅ ਰਹੇ ਅਮਰਜੀਤ ਸਿੰਘ ਸਿੱਧੂ ਦਾ ਤਬਾਦਲਾ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਹੋ ਗਿਆ ਹੈ ਤੇ ਉਨ੍ਹਾਂ ਦੀ ਥਾਂ 'ਤੇ ਜਸਪਾਲ ਸਿੰਘ ਢਿੱਲੋਂ ਜਲਾਲਾਬਾਦ ਦੇ ਨਵੇਂ ਡੀ.ਐਸ.ਪੀ ...

ਪੂਰੀ ਖ਼ਬਰ »

ਸੈਕੰਡਰੀ ਸਕੂਲ ਮਾਹਮੂ ਜੋਈਆ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

ਜਲਾਲਾਬਾਦ, 11 ਸਤੰਬਰ(ਜਤਿੰਦਰ ਪਾਲ ਸਿੰਘ)- ਪਿੰਡ ਮਾਹਮੂ ਜੋਈਆ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ( ਸੈ ਸਿ) ਅਤੇ ਸਕੂਲ ਪਿ੍ੰਸੀਪਲ ਬਿ੍ਜ ਮੋਹਨ ਸਿੰਘ ਬੇਦੀ ਦੀ ਅਗਵਾਈ ਹੇਠ ਲਗਾਏ ...

ਪੂਰੀ ਖ਼ਬਰ »

ਪਿੰਡ ਲੱਲੇ ਦੇ ਮੁੱਕੇਬਾਜ਼ ਮਨਵੀਰ ਸਿੰਘ ਸੰਧੂ ਦੀ ਸਟੇਟ ਪੱਧਰੀ ਮੁਕਾਬਲੇ ਲਈ ਚੋਣ

ਤਲਵੰਡੀ ਭਾਈ, 11 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਪਿੰਡ ਲੱਲੇ ਦੇ ਉੱਭਰਦੇ ਬਾਕਸਰ ਪਿੰਡ ਲੱਲੇ ਨਿਵਾਸੀ ਬਲਜਿੰਦਰ ਪਾਲ ਸਿੰਘ ਸੰਧੂ ਤੇ ਅਮਰਜੀਤ ਕੌਰ ਦਾ ਪੁੱਤਰ ਮਨਵੀਰ ਸਿੰਘ ਸੰਧੂ ਸ਼ਹੀਦ ਗੰਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੁੱਦਕੀ ਦਾ ਵਿਦਿਆਰਥੀ ਹੈ ਤੇ ਉਸ ...

ਪੂਰੀ ਖ਼ਬਰ »

ਫੁੱਟਬਾਲ 'ਚ ਖ਼ਾਲਸਾ ਸਕੂਲ ਦੀ ਟੀਮ ਨੇ ਜ਼ਿਲ੍ਹੇ ਭਰ 'ਚੋਂ ਲਿਆ ਦੂਸਰਾ ਸਥਾਨ

ਗੁਰੂਹਰਸਹਾਏ, 11 ਸਤੰਬਰ (ਹਰਚਰਨ ਸਿੰਘ ਸੰਧੂ)-ਸੰਤ ਹਰਨਾਮ ਸਿੰਘ ਖ਼ਾਲਸਾ ਦਮਦਮੀ ਟਕਸਾਲ ਦੀ ਰਹਿਨੁਮਾਈ ਤੇ ਡਾਇਰੈਕਟਰ ਭਾਈ ਜੀਵਾਂ ਸਿੰਘ ਦੀ ਦੇਖਰੇਖ ਹੇਠ ਚੱਲ ਰਹੇ ਸੰਤ ਕਰਤਾਰ ਸਿੰਘ ਖ਼ਾਲਸਾ ਸਕੂਲ ਪਿੰਡ ਬੁਰਜ ਮੱਖਣ ਸਿੰਘ ਦੇ ਅੰਡਰ-17 ਫੁੱਟਬਾਲ ਗਰੁੱਪ ਲੜਕਿਆਂ ...

ਪੂਰੀ ਖ਼ਬਰ »

ਜਲ ਸਪਲਾਈ ਵਰਕਰਾਂ ਨੇ ਕੀਤੀ ਮੀਟਿੰਗ

ਫ਼ਿਰੋਜ਼ਪੁਰ, 11 ਸਤੰਬਰ (ਜਸਵਿੰਦਰ ਸਿੰਘ ਸੰਧੂ)- ਜਲ ਸਪਲਾਈ ਤੇ ਮਸਟਰੋਲ ਇੰਪਲਾਈਜ਼ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਬੰੂਗੀ ਦੀ ਪ੍ਰਧਾਨਗੀ ਹੇਠ ਪੰਜਾਬ ਸਰਕਾਰ ਵਲੋਂ ਮਹਿਕਮੇ ਦੇ ਨਿੱਜੀਕਰਨ ਵਿਰੁੱਧ ਸਰਕਲ ਫ਼ਿਰੋਜ਼ਪੁਰ ਵਰਕਰਾਂ ਦੀ ਮੀਟਿੰਗ ਹੋਈ, ...

ਪੂਰੀ ਖ਼ਬਰ »

ਨਿਊ ਪੈਰਾਡਾਈਜ਼ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਗਤਕੇ 'ਚ ਮੱਲਾਂ ਮਾਰੀਆਂ

ਜ਼ੀਰਾ, 11 ਸਤੰਬਰ (ਮਨਜੀਤ ਸਿੰਘ ਢਿੱਲੋਂ)- ਗੁਰੂਹਰਸਹਾਏ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਨਿਊ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਦੀਆਂ ਬਾਰ੍ਹਵੀਂ ਜਮਾਤ ਦੀਆਂ ਸਾਇੰਸ ਗਰੁੱਪ ਦੀਆਂ ਵਿਦਿਆਰਥਣਾਂ ਨੇ ਹਿੱਸਾ ਲਿਆ ਤੇ ...

ਪੂਰੀ ਖ਼ਬਰ »

ਅੱਖਾਂ ਦਾਨ ਪੰਦ੍ਹਰਵਾੜੇ ਤਹਿਤ ਜਾਗਰੂਕਤਾ ਸੈਮੀਨਾਰ ਲਗਾਇਆ

ਜ਼ੀਰਾ, 11 ਸਤੰਬਰ (ਮਨਜੀਤ ਸਿੰਘ ਢਿੱਲੋਂ)- ਲੋਕਾਂ ਨੂੰ ਨਿਗ੍ਹਾ ਖਤਮ ਦੀ ਬਿਮਾਰੀ ਦੇ ਕਾਰਨਾਂ ਤੋਂ ਜਾਗਰੂਕ ਕਰਨ ਤੇ ਮਰਨ ਉਪਰੰਤ ਆਪਣੀਆਂ ਅੱਖਾਂ ਦਾਨ ਕਰਨ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਬਲਾਕ ਪੀ.ਐੱਸ.ਸੀ ਕੱਸੋਆਣਾ ਵਿਖੇ ਅੱਖਾਂ ਦਾਨ ਪੰਦ੍ਹਰਵਾੜੇ ਤਹਿਤ ...

ਪੂਰੀ ਖ਼ਬਰ »

ਪੰਜਾਬ ਲਿਖਾਰੀ ਸਭਾ ਪੀਰ ਮੁਹੰਮਦ ਨੇ ਨਵੀਂ ਪਿਰਤ ਪਾਉਂਦਿਆਂ ਪੋਲੀਥੀਨ ਮੁਕਤ ਹੋਣ ਦਾ ਦਿੱਤਾ ਸੱਦਾ

ਜ਼ੀਰਾ/ਮਖੂ, 11 ਸਤੰਬਰ (ਮਨਜੀਤ ਸਿੰਘ ਢਿੱਲੋਂ, ਵਰਿੰਦਰ ਮਨਚੰਦਾ)- ਪੰਜਾਬੀ ਲਿਖਾਰੀ ਸਭਾ ਪਿੰਡ ਪੀਰ ਮੁਹੰਮਦ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਨੌਜਵਾਨਾਂ ਲਈ ਪੇ੍ਰਰਨਾ ਸਰੋਤ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਛਾਂਗਾ ਰਾਏ ਉਤਾੜ ਦੇ ਵਿਦਿਆਰਥੀ ਸਨਮਾਨਿਤ

ਗੋਲੂ ਕਾ ਮੋੜ, 11 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਸਿੱਖਿਆ ਵਿਭਾਗ ਵਲੋਂ ਸੈਸ਼ਨ 2018-19 ਦੌਰਾਨ ਲਏ ਗਏ ਰਾਜ ਪੱਧਰੀ ਮੈਥ ਓਲੰਪੀਅਡ ਟੈੱਸਟ 'ਚੋਂ ਮੱਲਾਂ ਮਾਰਨ ਵਾਲੇ ਸਰਕਾਰੀ ਹਾਈ ਸਮਾਰਟ ਸਕੂਲ ਛਾਂਗਾ ਰਾਏ ਉਤਾੜ ਦੇ 10 ਵਿਦਿਆਰਥੀਆਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਸ਼ਿਵ ਸੈਨਾ ਸ਼ੇਰ-ਏ-ਪੰਜਾਬ ਨੇ ਦਿੱਤਾ ਮੰਗ-ਪੱਤਰ

ਫ਼ਿਰੋਜ਼ਪੁਰ, 11 ਸਤੰਬਰ (ਜਸਵਿੰਦਰ ਸਿੰਘ ਸੰਧੂ)- ਆਵਾਰਾ ਪਸ਼ੂਆਂ ਕਾਰਨ ਵਾਪਰਦੇ ਸੜਕੀ ਹਾਦਸਿਆਂ 'ਚ ਅਜਾਈਾ ਜਾਂਦੀਆਂ ਕੀਮਤੀ ਮਨੁੱਖੀ ਜਾਨਾਂ ਤੇ ਹੁੰਦੇ ਫ਼ਸਲੀ ਤੇ ਦੁਕਾਨਦਾਰਾਂ ਦੇ ਨੁਕਸਾਨ ਦੀ ਆਵਾਜ਼ ਉਠਾਉਂਦਿਆਂ ਸ਼ਿਵ ਸੈਨਾ ਸ਼ੇਰ-ਏ ਪੰਜਾਬ ਵਲੋਂ ਸੂਬਾ ...

ਪੂਰੀ ਖ਼ਬਰ »

ਵਿਅਕਤੀ ਨੇ ਖ਼ੁਦ ਦੇ ਅਗਵਾ ਹੋਣ ਦਾ ਰਚਿਆ ਡਰਾਮਾ, ਪੁਲਿਸ ਨੇ ਕੀਤਾ ਕਾਬੂ

ਮਖੂ, 11 ਸਤੰਬਰ (ਮੁਖਤਿਆਰ ਸਿੰਘ ਧੰਜੂ)- ਬੀਤੇ ਕੁਝ ਦਿਨਾਂ ਤੋਂ ਆਪਣੇ ਹੀ ਅਗਵਾ ਦਾ ਡਰਾਮਾ ਰਚ ਕੇ ਘਰੋਂ ਫ਼ਰਾਰ ਹੋਇਆ ਇੰਦਰਜੀਤ ਸਿੰਘ ਆਿਖ਼ਰ ਪੁਲਿਸ ਨੇ ਗਿ੍ਫਤਾਰ ਕਰ ਹੀ ਲਿਆ | ਇੰਦਰਜੀਤ ਸਿੰਘ ਪਿੰਡ ਬਹਿਕ ਫੱਤੂ ਤੋਂ ਰਾਤ ਸਮੇਂ ਘਰ ਆਉਂਦੇ ਸਮੇਂ ਰਾਤ 2 ਵਜੇ ਤੋਂ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 11 ਸਤੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਇਕ ਔਰਤ ਦੇ ਕੰਨਾਂ ਦੀਆਂ ਵਾਲੀਆਂ ਝਪਟਣ ਦੇ ਮਾਮਲੇ 'ਚ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਢਾਣੀ ਸੁਖਚੈਨ ਸਿੰਘ ਨਿਵਾਸੀ ਸੁਮਨ ਪਤਨੀ ਵਿਜੇ ਕੁਮਾਰ ਨੇ ...

ਪੂਰੀ ਖ਼ਬਰ »

ਨਾਜਾਇਜ ਸ਼ਰਾਬ ਦੇ ਦੋ ਮਾਮਲੇ ਦਰਜ

ਮੰਡੀ ਅਰਨੀਵਾਲਾ, 11 ਸਤੰਬਰ (ਨਿਸ਼ਾਨ ਸਿੰਘ ਸੰਧੂ)-ਪੁਲਿਸ ਥਾਣਾ ਅਰਨੀਵਾਲਾ ਨੇ ਦੋ ਵਿਅਕਤੀਆਂ ਖਿਲਾਫ ਨਾਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਦੇ ਦੋ ਵੱਖ ਵੱਖ ਮਾਮਲੇ ਦਰਜ ਕੀਤੇ ਹਨ | ਪੁਲਿਸ ਥਾਣਾ ਅਰਨੀਵਾਲਾ ਦੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੂੰ ਮੁਖ਼ਬਰ ਖ਼ਾਸ ...

ਪੂਰੀ ਖ਼ਬਰ »

14 ਨੂੰ ਅਬੋਹਰ ਹਲਕੇ ਦੇ ਅਬਜ਼ਰਵਰ ਰੋਜ਼ੀ ਬਰਕੰਦੀ ਕਰਨਗੇ ਵਰਕਰਾਂ ਨਾਲ ਬੈਠਕ

ਅਬੋਹਰ, 11 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਅਬੋਹਰ ਸ਼੍ਰੋਮਣੀ ਅਕਾਲੀ ਦਲ ਵਲੋਂ ਅਬੋਹਰ ਵਿਧਾਨ ਸਭਾ ਹਲਕੇ ਲਈ ਅਬਜ਼ਰਵਰ ਲਗਾਏ ਗਏ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ 14 ਸਤੰਬਰ ਨੂੰ ਗੁਰਦੁਆਰਾ ਸਿੰਘ ਸਭਾ ਵਿਖੇ ਹਲਕੇ ਦੇ ਆਗੂਆਂ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਜਥੇਬੰਦੀ ਦੀ ਮੁੱਖ ਮੰਤਰੀ ਨਾਲ ਮੀਟਿੰਗ ਕੱਲ੍ਹ -ਪੰਨੂੰ, ਪੰਧੇਰ

ਫ਼ਿਰੋਜ਼ਪੁਰ, 11 ਸਤੰਬਰ (ਜਸਵਿੰਦਰ ਸਿੰਘ ਸੰਧੂ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਦੱਸਿਆ ਕਿ ਕਿਸਾਨਾਂ-ਮਜ਼ਦੂਰਾਂ ਦੇ ਮਸਲਿਆਂ ਦੇ ਹੱਲ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਖ਼ੁਰਾਕ ਤੇ ਸਪਲਾਈਜ਼ ਵਿਭਾਗ ਦੇ ਇੰਸਪੈਕਟਰਾਂ ਤੇ ਏ.ਐਫ.ਐੱਸ.ਓ. ਨੇ ਹੜਤਾਲ ਕਰ ਕੇ ਕੀਤਾ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 11 ਸਤੰਬਰ (ਜਸਵਿੰਦਰ ਸਿੰਘ ਸੰਧੂ)- ਖ਼ੁਰਾਕ ਤੇ ਸਪਲਾਈ ਵਿਭਾਗ ਦੇ ਇੰਸਪੈਕਟਰਾਂ ਅਤੇ ਏ.ਐਫ.ਐੱਸ.ਓ. ਨੇ ਅੱਜ ਕਲਮ ਛੋੜ ਹੜਤਾਲ ਕਰਦਿਆਂ ਦਫ਼ਤਰ ਦੇ ਬਾਹਰ ਧਰਨਾ ਦੇ ਕੇ ਸਰਕਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਉਹ ਦੋਸ਼ ਲਗਾ ਰਹੇ ਸਨ ਕਿ ਕਣਕ ਦੀ ...

ਪੂਰੀ ਖ਼ਬਰ »

ਪੰਜਾਬ ਭਰ ਦੇ ਮਗਨਰੇਗਾ ਮੁਲਾਜ਼ਮ 16 ਤੋਂ ਕਲਮ ਛੋੜ ਹੜਤਾਲ 'ਤੇ

ਫ਼ਿਰੋਜ਼ਪੁਰ, 11 ਸਤੰਬਰ (ਜਸਵਿੰਦਰ ਸਿੰਘ ਸੰਧੂ)- ਮਗਨਰੇਗਾ ਕਰਮਚਾਰੀ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਦੀ ਅਗਵਾਈ 'ਚ ਜ਼ਿਲ੍ਹਾ ਪ੍ਰੀਸ਼ਦ ਫ਼ਿਰੋਜ਼ਪੁਰ ਵਿਖੇ ਹੋਈ, ਜਿਸ ਵਿਚ ਸੂਬਾ ਪ੍ਰਧਾਨ ਵਰਿੰਦਰ ਸਿੰਘ ਅਤੇ ...

ਪੂਰੀ ਖ਼ਬਰ »

ਵੱਖ-ਵੱਖ ਗੁਰਦੁਆਰਿਆਂ 'ਚ ਲੰਗਰ ਲਈ ਭਾਂਡੇ ਵੰਡੇ

ਫ਼ਿਰੋਜ਼ਪੁਰ, 11 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਪ੍ਰਚਾਰ ਤੇ ਪਸਾਰ ਨੂੰ ਸਮਰਪਿਤ ਹੋ ਕੇ ਸੇਵਾਵਾਂ ਨਿਭਾਅ ਰਹੇ ਜਥੇਦਾਰ ਪ੍ਰੀਤਮ ਸਿੰਘ ਮਲਸੀਆਂ ਮੈਂਬਰ ਸ਼ੋ੍ਰਮਣੀ ਕਮੇਟੀ ਅੰਮਿ੍ਤਸਰ ਵਲੋਂ ਅੱਜ ਇਕ ਸਾਦੇ ਤੇ ਪ੍ਰਭਾਵਸ਼ਾਲੀ ...

ਪੂਰੀ ਖ਼ਬਰ »

ਇਸਤਰੀ ਤੇ ਬਾਲ ਵਿਭਾਗ ਵਲੋਂ ਗੋਲੂ ਕਾ ਮੋੜ ਵਿਖੇ ਗੋਦ ਭਰਾਈ ਸਮਾਗਮ

ਗੋਲੂ ਕਾ ਮੋੜ, 11 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਪੋਸ਼ਣ ਅਭਿਆਨ ਤਹਿਤ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਫ਼ਿਰੋਜ਼ਪੁਰ ਰਤਨਦੀਪ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਰਿਤਿਕਾ ਨੰਦਾ ...

ਪੂਰੀ ਖ਼ਬਰ »

ਜੇ.ਐਨ ਇੰਟਰਨੈਸ਼ਨਲ ਸਕੂਲ 'ਚ ਹੋਏ ਜ਼ਿਲ੍ਹਾ ਪੱਧਰੀ ਤਾਈਕਵਾਂਡੋ ਮੁਕਾਬਲੇ

ਗੋਲੂ ਕਾ ਮੋੜ, 11 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਜੇ.ਐਨ. ਇੰਟਰਨੈਸ਼ਨਲ ਸਕੂਲ 'ਚ ਜ਼ਿਲ੍ਹਾ ਪੱਧਰੀ ਤਾਈਕਵਾਂਡੋ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ 'ਚ ਅਲੱਗ-ਅਲੱਗ ਸਕੂਲਾਂ ਨੇ ਭਾਗ ਲਿਆ | ਇਸ ਮੌਕੇ ਮੁੱਖ ਮਹਿਮਾਨ ਜਸਵਿੰਦਰ ਸਿੰਘ ਜ਼ਿਲ੍ਹਾ ਸਕੱਤਰ, ਹੰਸ ਰਾਜ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ 'ਚ ਰੋਜ਼ਗਾਰ ਮੇਲਾ 20 ਨੂੰ

ਫ਼ਿਰੋਜ਼ਪੁਰ, 11 ਸਤੰਬਰ (ਤਪਿੰਦਰ ਸਿੰਘ)- ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਵਿਖੇ 20 ਸਤੰਬਰ ਨੂੰ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ | ਦੇਵ ਸਮਾਜ ਕਾਲਜ ਦੇ ਸੈਕਟਰੀ ਡਾ: ਮਧੂ ਪਰਾਸ਼ਰ ਨੇ ਦੱਸਿਆ ਕਿ ਵੱਖ-ਵੱਖ ...

ਪੂਰੀ ਖ਼ਬਰ »

ਟੀ.ਬੀ. ਦੀ ਬਿਮਾਰੀ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਤਲਵੰਡੀ ਭਾਈ, 11 ਸਤੰਬਰ (ਰਵਿੰਦਰ ਸਿੰਘ ਬਜਾਜ)- ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਐੱਚ.ਐਨ. ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਟੀ.ਬੀ. ਅਫ਼ਸਰ ਡਾ: ਸਤਿੰਦਰ ਓਬਰਾਏ ਦੀ ਅਗਵਾਈ ਹੇਠ ਆਰ.ਐਨ.ਟੀ.ਸੀ.ਪੀ ਸਟਾਫ਼ ਨੇ ਐਕਟਿਵ ਕੇਸ ਫਾਈਡਿੰਗ ਮੁਹਿੰਮ ਤਹਿਤ ...

ਪੂਰੀ ਖ਼ਬਰ »

ਪੋਸ਼ਣ ਅਭਿਆਨ ਤਹਿਤ ਗਰਭਵਤੀ ਔਰਤਾਂ ਨੂੰ ਵੰਡਿਆ ਰਾਸ਼ਨ

ਫ਼ਿਰੋਜ਼ਪੁਰ, 11 ਸਤੰਬਰ (ਤਪਿੰਦਰ ਸਿੰਘ)- ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤੇ ਸੁਪਰਵਾਈਜ਼ਰ ਰਜਿੰਦਰ ਕੌਰ ਦੀ ਅਗਵਾਈ ਵਿਚ ਚੱਲ ਰਹੇ ਪੋਸ਼ਣ ਅਭਿਆਨ ਤਹਿਤ ਅੱਜ ਗਰਭਵਤੀ ਔਰਤਾਂ ਦੀ ਗੋਦ ਭਰਾਈ ਦੀ ਰਸਮ ਕੀਤੀ ਗਈ, ਜਿਸ 'ਚ ...

ਪੂਰੀ ਖ਼ਬਰ »

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਹੜ੍ਹ ਪ੍ਰਭਾਵਿਤ ਸਕੂਲਾਂ ਦਾ ਦੌਰਾ

ਫ਼ਿਰੋਜ਼ਪੁਰ, 11 ਸਤੰਬਰ (ਤਪਿੰਦਰ ਸਿੰਘ)- ਹੜ੍ਹਾਂ ਦੀ ਮਾਰ ਹੇਠ ਆਏ ਜ਼ਿਲ੍ਹਾ ਫ਼ਿਰੋਜਪੁਰ ਦੇ ਸਰਕਾਰੀ ਸਕੂਲਾਂ ਦੀ ਜ਼ਮੀਨੀ ਹਕੀਕਤ ਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਹੋਏ ਨੁਕਸਾਨ ਦੀ ਜਾਣਕਾਰੀ ਲਈ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

14 ਦੀ ਜਲੰਧਰ ਮਹਾਂ ਰੈਲੀ ਦੀਆਂ ਤਿਆਰੀਆਂ ਜ਼ੋਰਾਂ 'ਤੇ

ਫ਼ਿਰੋਜ਼ਪੁਰ, 11 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਦੇ ਮੁਲਾਜ਼ਮਾਂ ਦੀ ਪ੍ਰਤੀਨਿਧਤਾ ਕਰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਅਪਣਾਈ ਬੇਰੁਖ਼ੀ ਿਖ਼ਲਾਫ਼ ਵਿੱਢੇ ਤਿੰਨ ਪੜਾਵੀਂ ਸੰਘਰਸ਼ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਕੂਲ ਖੇਡਾਂ 'ਚ ਹੈਾਡਬਾਲ ਦੀ ਓਵਰਆਲ ਟਰਾਫ਼ੀ ਐੱਸ.ਬੀ.ਐੱਸ. ਦੇ ਖਿਡਾਰੀਆਂ ਨੇ ਆਪਣੇ ਨਾਂਅ ਕੀਤੀ

ਫ਼ਿਰੋਜ਼ਪੁਰ, 11 ਸਤੰਬਰ (ਤਪਿੰਦਰ ਸਿੰਘ)- ਸਾਲਾਨਾ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿਚ ਸ਼ਹੀਦ ਭਗਤ ਸਿੰਘ ਪਬਲਿਕ ਸਕੂਲ ਖ਼ੁਸ਼ਹਾਲ ਸਿੰਘ ਵਾਲਾ ਦੇ ਖਿਡਾਰੀਆਂ ਨੇ ਵਰਗ-14, 17 ਅਤੇ 19 ਦੇ ਹੈਾਡਬਾਲ (ਲੜਕਿਆਂ) ਦੇ ਮੁਕਾਬਲਿਆਂ 'ਚ ਪਹਿਲਾ ਸਥਾਨ ਪ੍ਰਾਪਤ ਕਰਦੇ ਹੋਏ ਓਵਰ ਆਲ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਨੈਸ਼ਨਲ ਸਟਾਈਲ ਕਬੱਡੀ (ਲੜਕੀਆਂ) ਦਾ ਟੂਰਨਾਮੈਂਟ ਸਮਾਪਤ

ਤਲਵੰਡੀ ਭਾਈ, 11 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਸਕੂਲੀ ਖੇਡਾਂ ਤਹਿਤ ਜ਼ਿਲ੍ਹਾ ਪੱਧਰੀ ਨੈਸ਼ਨਲ ਸਟਾਈਲ ਕਬੱਡੀ ਟੂਰਨਾਮੈਂਟ ਸਰਕਾਰੀ ਹਾਈ ਸਕੂਲ ਕੋਟ ਕਰੋੜ ਕਲਾਂ ਦੇ ਖੇਡ ਮੈਦਾਨ 'ਚ ਕਰਵਾਇਆ ਗਿਆ, ਜਿਸ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਨਾਲ ਸਬੰਧਿਤ ਅੰਡਰ-14, ਅੰਡਰ-17 ...

ਪੂਰੀ ਖ਼ਬਰ »

ਗਰਭਵਤੀ ਔਰਤਾਂ ਦੇ ਚੈੱਕਅਪ ਲਈ ਕੈਂਪ ਲਗਾਇਆ

ਫ਼ਿਰੋਜ਼ਸ਼ਾਹ, 11 ਸਤੰਬਰ (ਸਰਬਜੀਤ ਸਿੰਘ ਧਾਲੀਵਾਲ)- ਜੱਚਾ-ਬੱਚਾ ਦੀ ਭਲਾਈ ਲਈ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਤਹਿਤ ਅੱਜ ਕਮਿਊਨਿਟੀ ਹੈਲਥ ਸੈਂਟਰ ਫ਼ਿਰੋਜ਼ਸ਼ਾਹ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਨੀਤਾ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ 'ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX