ਤਾਜਾ ਖ਼ਬਰਾਂ


ਹੈਰੋਇਨ ਸਮੇਤ ਫ਼ੌਜ 'ਚੋ ਸੇਵਾ ਮੁਕਤ ਕੈਪਟਨ ਅਤੇ ਪੁਲਿਸ ਮੁਲਾਜ਼ਮ ਕਾਬੂ
. . .  2 minutes ago
ਪਠਾਨਕੋਟ, 18 ਨਵੰਬਰ (ਸੰਧੂ)- ਨਸ਼ੇ ਦੇ ਕਾਰੋਬਾਰੀਆਂ ਦੇ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਜ਼ਿਲ੍ਹਾ ਪਠਾਨਕੋਟ ਪੁਲਿਸ ਦੇ ਹੱਥ ਵੱਡੀ ਸਫਲਤਾ ...
ਜੇ. ਐੱਨ. ਯੂ. ਦੇ ਵਿਦਿਆਰਥੀਆਂ ਨਾਲ ਅਸੀਂ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ- ਦਿੱਲੀ ਪੁਲਿਸ
. . .  28 minutes ago
ਨਵੀਂ ਦਿੱਲੀ, 18 ਨਵੰਬਰ- ਦਿੱਲੀ ਪੁਲਿਸ ਦੇ ਬੁਲਾਰੇ ਮਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੁਲਿਸ ਵਿਦਿਆਰਥੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਦੇ ਬਾਰੇ 'ਚ ਗੱਲ ਕਰਨ ਦੀ ਕੋਸ਼ਿਸ਼ ਕਰ...
ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  56 minutes ago
ਨਵੀਂ ਦਿੱਲੀ, 18 ਨਵੰਬਰ- ਸ਼ਿਵ ਸੈਨਾ ਅਤੇ ਤ੍ਰਿਣਮੂਲ ਕਾਂਗਰਸ ਸਮੇਤ ਹੋਰ ਵਿਰੋਧੀ ਦਲਾਂ ਨੇ ਰਾਜ ਸਭਾ ਦੇ ਸਪੀਕਰ ਵੈਂਕਈਆ ਨਾਇਡੂ ਨੂੰ ਨੋਟਿਸ ...
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  56 minutes ago
ਨਵੀਂ ਦਿੱਲੀ, 18 ਨਵੰਬਰ- ਆਪਣੀ ਮੰਗਾਂ ਨੂੰ ਲੈ ਕੇ ਜਵਾਹਰ ਲਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ (ਜੇ. ਐੱਨ. ਯੂ.) ਵਲੋਂ ਸੰਸਦ ਤੱਕ ਕੱਢੇ ਜਾ ਰਹੇ ਮਾਰਚ...
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਪ੍ਰਦੂਸ਼ਣ ਅਤੇ ਔਡ-ਇਵਨ ਤੋਂ ਬਾਅਦ ਹੁਣ ਪਾਣੀ 'ਤੇ ਸਿਆਸੀ ਆਗੂਆਂ ਵੱਲੋਂ ਰਾਜਨੀਤੀ ਕੀਤੀ ਜਾ ਰਹੀ ਹੈ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  about 1 hour ago
ਨਵੀਂ ਦਿੱਲੀ, 18 ਨਵੰਬਰ- ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਜਲੇਬੀ ਖਾਣ ਵਾਲੀ ਆਪਣੀ ਤਸਵੀਰ 'ਤੇ ਸਫ਼ਾਈ ਦਿੱਤੀ ਹੈ। ਇਸ ਸੰਬੰਧੀ ਪੱਤਰਕਾਰਾਂ ਨਾਲ...
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  about 1 hour ago
ਇਸਲਾਮਾਬਾਦ, 18 ਨਵੰਬਰ- ਪਾਕਿਸਤਾਨ ਦੇ ਪੂਰਬੀ ਜ਼ਿਲ੍ਹੇ ਓਕਾਰਾ 'ਚ ਸਤਲੁਜ ਦਰਿਆ 'ਚ ਅੱਜ ਕਿਸ਼ਤੀ ਦੇ ਪਲਟਣ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਮਾਲਹੁ ਸ਼ੇਖ਼ਾ ਇਲਾਕੇ...
ਦੇਸ਼ ਦੀ ਬਿਹਤਰੀ ਲਈ ਰਾਜ ਸਭਾ ਹਮੇਸ਼ਾ ਰਹੀ ਹੈ ਤਿਆਰ : ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 18 ਨਵੰਬਰ- ਰਾਜ ਸਭਾ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਦੋਂ ਵੀ ਦੇਸ਼ ਦੀ ਭਲਾਈ ਦੀ ਗੱਲ ਆਉਂਦੀ ਹੈ ਤਾਂ ਸਦਨ ਇਸ ਦੇ ਲਈ ਹਮੇਸ਼ਾ ਤਿਆਰ ਰਿਹਾ...
ਦਲਿਤ ਨੌਜਵਾਨ ਜਗਮੇਲ ਦੇ ਪਰਿਵਾਰਕ ਮੈਂਬਰਾਂ ਵਲੋਂ ਕੈਪਟਨ ਸੰਧੂ ਨਾਲ ਮੁਲਾਕਾਤ
. . .  about 2 hours ago
ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸੰਗਰੂਰ ਦੇ ਚੰਗਾਲੀਵਾਲਾ ਪਿੰਡ 'ਚ ਬੇਰਹਿਮੀ ਨਾਲ ਕਤਲ ਕੀਤੇ ਗਏ ਦਲਿਤ ਨੌਜਵਾਨ ਜਗਮੇਲ ਸਿੰਘ ਦੇ ਪਰਿਵਾਰਕ ਮੈਂਬਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਬੂਹ ਹਥਾੜ ਖੇਤਰ 'ਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ
. . .  about 2 hours ago
ਹਰੀਕੇ ਪੱਤਣ, 18 ਨਵੰਬਰ (ਸੰਜੀਵ ਕੁੰਦਰਾ)- ਥਾਣਾ ਹਰੀਕੇ ਪੱਤਣ ਪੁਲਿਸ ਨੇ ਨਾਜਾਇਜ਼ ਮਾਈਨਿੰਗ ਵਿਰੁੱਧ ਵੱਡੀ ਕਾਰਵਾਈ ਕਰਦਿਆਂ 3 ਪੋਕਲੇਨ ਮਸ਼ੀਨਾਂ ਅਤੇ 5 ਘੋੜੇ ਟਰਾਲੇ...
ਸੰਸਦ ਭਾਰਤ ਦੀ ਵਿਕਾਸ ਯਾਤਰਾ ਦਾ ਪ੍ਰਤੀਬਿੰਬ ਹੈ- ਮੋਦੀ
. . .  about 2 hours ago
ਰਾਜ ਸਭਾ ਦੇ 250ਵੇਂ ਸੈਸ਼ਨ 'ਚ ਸ਼ਾਮਲ ਹੋਣਾ ਮੇਰੀ ਖ਼ੁਸ਼ਕਿਸਮਤੀ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਸਦਨ ਨੇ ਬਦਲੇ ਹਾਲਾਤ 'ਚ ਖ਼ੁਦ ਨੂੰ ਢਾਲਣ ਦੀ ਕੋਸ਼ਿਸ਼ ਕੀਤੀ- ਮੋਦੀ
. . .  about 2 hours ago
ਰਾਜ ਸਭਾ 'ਚ ਯੋਗਦਾਨ ਦੇਣ ਵਾਲਿਆਂ ਨੂੰ ਵਧਾਈਆਂ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰ ਰਹੇ ਹਨ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਕੈਪਟਨ ਸੰਧੂ ਨਾਲ ਮੁਲਾਕਾਤ ਕਰਨਗੇ ਦਲਿਤ ਨੌਜਵਾਨ ਦੇ ਜਗਮੇਲ ਦੇ ਪਰਿਵਾਰਕ ਮੈਂਬਰ
. . .  1 minute ago
ਕੈਲੇਫੋਰਨੀਆ 'ਚ ਗੋਲੀਬਾਰੀ, ਚਾਰ ਲੋਕਾਂ ਦੀ ਮੌਤ
. . .  about 3 hours ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 3 hours ago
ਸੰਸਦ 'ਚ ਪਹੁੰਚੇ ਸੰਨੀ ਦਿਓਲ
. . .  about 3 hours ago
ਦਿੱਲੀ 'ਚ ਆਸਮਾਨ ਸਾਫ਼, ਇਸ ਲਈ ਔਡ-ਈਵਨ ਦੀ ਕੋਈ ਲੋੜ ਨਹੀਂ- ਕੇਜਰੀਵਾਲ
. . .  about 4 hours ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਰੋਕਿਆ
. . .  about 4 hours ago
ਜ਼ਮੀਨੀ ਝਗੜੇ ਦੌਰਾਨ ਨੌਜਵਾਨ ਦਾ ਕਤਲ
. . .  about 4 hours ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 4 hours ago
ਕੀ ਸਰਕਾਰ ਇਹ ਮੰਨਣ ਲਈ ਤਿਆਰ ਹੈ ਕਿ ਦੇਸ਼ ਆਰਥਿਕ ਮੰਦੀ 'ਚੋਂ ਲੰਘ ਰਿਹਾ ਹੈ- ਭਗਵੰਤ ਮਾਨ
. . .  about 4 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ
. . .  about 4 hours ago
ਸੜਕ ਕਿਨਾਰੇ ਝਾੜੀਆਂ 'ਚੋਂ ਮਿਲਿਆ ਨਵ-ਜੰਮਿਆ ਲੜਕਾ
. . .  about 5 hours ago
ਕੈਨੇਡਾ ਤੋਂ ਵਿਸ਼ੇਸ਼ ਬੱਸ ਰਾਹੀਂ ਆਏ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਨੇ ਹਰਿਮੰਦਰ ਸਾਹਿਬ ਪਹੁੰਚਣ 'ਤੇ ਕੀਤਾ ਸਨਮਾਨਿਤ
. . .  about 5 hours ago
ਜੇ. ਐੱਨ. ਯੂ. ਦੇ ਵਿਦਿਆਰਥੀਆਂ ਦੇ ਮਾਰਚ ਤੋਂ ਪਹਿਲਾਂ ਸੰਸਦ ਦੇ ਨੇੜੇ ਧਾਰਾ 144 ਲਾਗੂ
. . .  about 5 hours ago
ਲੋਕ ਸਭਾ 'ਚ ਅਰੁਣ ਜੇਤਲੀ, ਸੁਸ਼ਮਾ ਸਵਰਾਜ ਅਤੇ ਰਾਮ ਜੇਠਮਲਾਨੀ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 5 hours ago
ਜੰਮੂ-ਕਸ਼ਮੀਰ : ਸ੍ਰੀਨਗਰ ਅਤੇ ਬਨਿਹਾਲ ਵਿਚਾਲੇ ਟਰੇਨ ਸੇਵਾ ਬਹਾਲ
. . .  1 minute ago
ਜੰਮੂ-ਕਸ਼ਮੀਰ 'ਚ ਅਸਥਿਰਤਾ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਲੋਕ ਸਭਾ 'ਚ ਦਿੱਤਾ ਸਥਗਨ ਪ੍ਰਸਤਾਵ ਨੋਟਿਸ
. . .  about 6 hours ago
ਸੰਸਦ ਦੇ ਇਜਲਾਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਵਿਰੋਧੀ ਦਲਾਂ ਕੋਲ ਕੀਤੀ ਸਕਾਰਾਤਮਕ ਸਹਿਯੋਗ ਦੀ ਅਪੀਲ
. . .  about 6 hours ago
ਸਾਰੇ ਮੁੱਦਿਆਂ 'ਤੇ ਖੁੱਲ੍ਹ ਕੇ ਚਰਚਾ ਹੋਣੀ ਚਾਹੀਦੀ ਹੈ- ਮੋਦੀ
. . .  about 6 hours ago
ਉਮੀਦ ਹੈ ਇਸ ਇਜਲਾਸ 'ਚ ਸਕਾਰਾਤਮਕ ਨਤੀਜੇ ਨਿਕਲਣਗੇ- ਪ੍ਰਧਾਨ ਮੰਤਰੀ ਮੋਦੀ
. . .  about 6 hours ago
ਸਕਾਰਾਤਮਕ ਭੂਮਿਕਾ ਲਈ ਸਾਰੇ ਸੰਸਦ ਮੈਂਬਰਾਂ ਦਾ ਧੰਨਵਾਦੀ ਹਾਂ- ਮੋਦੀ
. . .  about 6 hours ago
2019 ਦਾ ਆਖ਼ਰੀ ਅਤੇ ਮਹੱਤਵਪੂਰਨ ਇਜਲਾਸ ਹੈ- ਪ੍ਰਧਾਨ ਮੰਤਰੀ ਮੋਦੀ
. . .  about 6 hours ago
ਸੰਸਦ ਭਵਨ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਮੀਡੀਆ ਨੂੰ ਕਰ ਰਹੇ ਹਨ ਸੰਬੋਧਿਤ
. . .  about 6 hours ago
ਮਹਾਰਾਸ਼ਟਰ 'ਚ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ - ਸੰਜੇ ਰਾਊਤ
. . .  about 7 hours ago
ਜਸਟਿਸ ਸ਼ਰਦ ਅਰਵਿੰਦ ਬੋਬੜੇ ਨੇ 47ਵੇਂ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ
. . .  about 7 hours ago
ਬੱਸ ਅਤੇ ਟਰੱਕ ਦੀ ਟੱਕਰ 'ਚ 10 ਮੌਤਾਂ, 25 ਜ਼ਖਮੀ
. . .  about 8 hours ago
ਸ਼ਰਦ ਪਵਾਰ ਸ਼ਾਮ 4 ਵਜੇ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  about 8 hours ago
ਅਰਵਿੰਦ ਕੇਜਰੀਵਾਲ ਅੱਜ ਦੁਪਹਿਰ 12 ਵਜੇ ਕਰਨਗੇ ਪ੍ਰੈੱਸ ਵਾਰਤਾ
. . .  about 8 hours ago
ਸੰਸਦ ਦਾ ਸਰਦ ਰੁੱਤ ਇਜਲਾਸ ਅੱਜ ਤੋਂ
. . .  about 8 hours ago
ਦਿੱਲੀ 'ਚ ਅੱਜ ਵੀ ਆਈ.ਟੀ.ਓ ਮਾੜੀ ਸ਼੍ਰੇਣੀ ਵਿਚ 215ਵੇਂ ਨੰਬਰ 'ਤੇ
. . .  about 8 hours ago
ਦਿੱਲੀ-ਐਨ.ਸੀ.ਆਰ 'ਚ ਅੱਜ ਮੁੜ ਖੁੱਲ੍ਹਣਗੇ ਸਕੂਲ
. . .  about 8 hours ago
ਜਸਟਿਸ ਸ਼ਰਦ ਅਰਵਿੰਦ ਬੋਬੜੇ ਅੱਜ ਲੈਣਗੇ 47ਵੇਂ ਚੀਫ਼ ਜਸਟਿਸ ਵਜੋਂ ਹਲਫ਼
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਚੱਲਦੀ ਕਾਰ ਨੂੰ ਅਚਾਨਕ ਲੱਗੀ ਭਿਆਨਕ ਅੱਗ
. . .  1 day ago
ਬਟਾਲਾ 'ਚ ਮਾਮੇ ਨੇ ਭਣੇਵੀਂ ਨੂੰ ਗੋਲੀ ਮਾਰ ਆਪ ਕੀਤੀ ਆਤਮ ਹੱਤਿਆ
. . .  1 day ago
ਆਈ.ਈ.ਡੀ ਧਮਾਕੇ 'ਚ ਹੌਲਦਾਰ ਸ਼ਹੀਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਤਿੱਖੇ ਤੇ ਕੌੜੇ ਸ਼ਬਦ ਕਮਜ਼ੋਰ ਪੱਖ ਦੀ ਨਿਸ਼ਾਨੀ ਹਨ। -ਵਿਕਟਰ ਹਿਊਗੋ

ਸੰਪਾਦਕੀ

ਕਸ਼ਮੀਰ ਸਬੰਧੀ ਪਾਕਿਸਤਾਨ ਦੀ ਹੜਬੜਾਹਟ

ਪਿਛਲੇ ਮਹੀਨੇ 5 ਅਗਸਤ ਨੂੰ ਜੰਮੂ-ਕਸ਼ਮੀਰ ਵਿਚ ਧਾਰਾ 370 ਖ਼ਤਮ ਕਰਨ ਦੇ ਐਲਾਨ ਨਾਲ ਜੋ ਤੂਫ਼ਾਨ ਉੱਠਿਆ ਸੀ, ਉਹ ਕੁਦਰਤੀ ਸੀ। ਇਸ ਲਈ ਕਿ ਭਾਰਤ ਸਰਕਾਰ ਵਲੋਂ ਅਜਿਹਾ ਕਦਮ ਚੁੱਕਣ ਦੀ ਉਮੀਦ ਨਹੀਂ ਸੀ ਕੀਤੀ ਜਾਂਦੀ। ਪਿਛਲੇ 70 ਸਾਲਾਂ ਤੋਂ ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਇਸ ਖਿੱਤੇ ਨੂੰ ਹਥਿਆਉਣ ਲਈ ਆਪਣੀ ਪੂਰੀ ਵਾਹ ਲਾਈ ਰੱਖੀ ਹੈ। ਵੰਡ ਸਮੇਂ ਤਤਕਾਲੀ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੀ ਕਮਜ਼ੋਰੀ ਕਰਕੇ ਪਾਕਿਸਤਾਨ ਨੇ ਹਮਲਾ ਕਰਕੇ ਜੰਮੂ-ਕਸ਼ਮੀਰ ਦਾ ਕਾਫੀ ਹਿੱਸਾ ਹਥਿਆ ਲਿਆ ਸੀ, ਜਿਹੜਾ ਹਾਲੇ ਵੀ ਉਸ ਕੋਲ ਹੈ। ਉਸੇ ਹੀ ਸਮੇਂ ਇਥੋਂ ਦੇ ਮਹਾਰਾਜਾ ਹਰੀ ਸਿੰਘ ਵਲੋਂ ਭਾਰਤ ਨਾਲ ਇਸ ਰਾਜ ਨੂੰ ਭਾਰਤ ਵਿਚ ਮਿਲਾਉਣ ਸਬੰਧੀ ਕੀਤੇ ਗਏ ਸਮਝੌਤੇ ਤੋਂ ਬਾਅਦ ਵੀ ਪਾਕਿਸਤਾਨ ਨੇ ਆਪਣੇ ਵਲੋਂ ਹਥਿਆਏ ਖੇਤਰ ਤੋਂ ਆਪਣਾ ਅਧਿਕਾਰ ਨਹੀਂ ਸੀ ਛੱਡਿਆ, ਜਦੋਂ ਕਿ ਭਾਰਤ ਇਸ ਨੂੰ ਹਮੇਸ਼ਾ ਆਪਣਾ ਅੰਗ ਸਮਝਦਾ ਆਇਆ ਹੈ।
ਇਸ ਮਸਲੇ 'ਤੇ ਪਾਕਿਸਤਾਨ ਨੇ ਤਿੰਨ ਲੜਾਈਆਂ ਹੀ ਨਹੀਂ ਲੜੀਆਂ, ਸਗੋਂ ਹਰ ਸਮੇਂ ਇਸ ਮਸਲੇ ਨੂੰ ਲੈ ਕੇ ਭਾਰਤ ਨੂੰ ਕੌਮਾਂਤਰੀ ਮੰਚਾਂ 'ਤੇ ਭੰਡਿਆ ਵੀ ਹੈ। ਆਪਣੀ ਪੇਸ਼ ਨਾ ਜਾਂਦੀ ਵੇਖ ਕੇ ਉਥੋਂ ਦੀਆਂ ਤਤਕਾਲੀ ਸਰਕਾਰਾਂ ਨੇ ਅੱਤਵਾਦੀਆਂ ਦੇ ਵੱਡੇ ਟੋਲੇ ਤਿਆਰ ਕਰਕੇ ਭਾਰਤ ਭੇਜਣੇ ਜਾਰੀ ਰੱਖੇ, ਜਿਨ੍ਹਾਂ ਨੇ ਪਿਛਲੇ 30 ਸਾਲਾਂ ਤੋਂ ਇਥੇ ਖੂਨ ਖਰਾਬਾ ਜਾਰੀ ਰੱਖਿਆ ਹੋਇਆ ਹੈ। ਇਥੇ ਹੀ ਬਸ ਨਹੀਂ, ਪਾਕਿਸਤਾਨ ਦੇ ਸਿਖਾਏ ਇਨ੍ਹਾਂ ਟੋਲਿਆਂ ਨੇ ਮੁੰਬਈ ਵਿਚ ਵੀ ਵੱਡੇ ਹਮਲੇ ਕੀਤੇ। ਦੇਸ਼ ਦੀ ਸੰਸਦ 'ਤੇ ਹਮਲਾ ਕੀਤਾ। ਭਾਰਤੀ ਜਹਾਜ਼ ਅਗਵਾ ਕੀਤੇ ਅਤੇ ਹਰ ਸਮੇਂ ਦੇਸ਼ ਨੂੰ ਵੰਗਾਰਿਆ। ਪਾਕਿਸਤਾਨ ਨੇ ਸਮੇਂ-ਸਮੇਂ ਪ੍ਰਮਾਣੂ ਬੰਬ ਦੀਆਂ ਧਮਕੀਆਂ ਵੀ ਦਿੱਤੀਆ। ਜਦੋਂ ਦੇਸ਼ ਨੂੰ ਦੀਵਾਰ ਨਾਲ ਲਗਾ ਦਿੱਤਾ ਗਿਆ ਤਾਂ ਉਸ ਸਮੇਂ ਭਾਰਤ ਸਰਕਾਰ ਵਲੋਂ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਅਧਿਕਾਰ ਹਟਾ ਕੇ ਇਸ ਨੂੰ ਭਾਰਤ ਨਾਲ ਜੋੜਨ ਦੇ ਐਲਾਨ ਨੇ ਪਾਕਿਸਤਾਨ ਨੂੰ ਵੱਡਾ ਧੱਕਾ ਲਗਾਇਆ। ਉਸ ਸਮੇਂ ਤੋਂ ਪਾਕਿਸਤਾਨ ਬੁਰੀ ਤਰ੍ਹਾਂ ਬੌਖਲਾ ਕੇ ਹੱਥ-ਪੈਰ ਮਾਰ ਰਿਹਾ ਹੈ। ਉਸ ਨੇ ਆਪਣੇ ਸਾਥੀ ਮੁਲਕ ਚੀਨ ਨੂੰ ਵੀ ਮਦਦ ਲਈ ਪੁਕਾਰਿਆ। ਚੀਨ ਨੇ ਉਸ ਦੀ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿਚ ਮਦਦ ਕਰਨ ਦਾ ਯਤਨ ਵੀ ਕੀਤਾ। ਪਰ ਸੁਰੱਖਿਆ ਪ੍ਰੀਸ਼ਦ ਇਸ ਮਸਲੇ 'ਤੇ ਪਾਕਿਸਤਾਨ ਨਾਲ ਖੜ੍ਹੀ ਨਾ ਹੋਈ। ਕਿਉਂਕਿ ਬਹੁਤੇ ਦੇਸ਼ਾਂ ਨੂੰ ਇਹ ਅਹਿਸਾਸ ਹੈ ਕਿ ਪਾਕਿਸਤਾਨ ਅੱਤਵਾਦੀਆਂ ਦਾ ਗੜ੍ਹ ਬਣ ਚੁੱਕਾ ਹੈ, ਜੋ ਦੁਨੀਆ ਭਰ ਲਈ ਵੱਡਾ ਖ਼ਤਰਾ ਹੈ। ਇਸ ਤੋਂ ਪਹਿਲਾਂ ਚੀਨ ਦੇ ਵਿਦੇਸ਼ ਮੰਤਰੀ ਵੀ ਪਾਕਿਸਤਾਨ ਆਏ। ਉਨ੍ਹਾਂ ਨੇ ਪਾਕਿਸਤਾਨ ਨਾਲ ਖੜ੍ਹੇ ਹੋਣ ਦੀ ਹਾਮੀ ਭਰੀ ਪਰ ਇਸ ਦੇ ਨਾਲ ਹੀ ਇਹ ਵੀ ਕਿਹਾ ਕਿ ਦੋਵਾਂ ਦੇਸ਼ਾਂ ਨੂੰ ਆਪਸ ਵਿਚ ਗੱਲਬਾਤ ਕਰਨੀ ਚਾਹੀਦੀ ਹੈ। ਦੁਨੀਆ ਦੇ ਲਗਪਗ ਸਾਰੇ ਹੀ ਮੁਲਕਾਂ ਨੇ ਭਾਰਤ ਦੇ ਇਸ ਪੱਖ ਦੀ ਹਾਮੀ ਭਰੀ ਹੈ ਕਿ ਦੋਵੇਂ ਦੇਸ਼ ਮਿਲ-ਬੈਠ ਕੇ ਆਪਣੇ ਮਸਲੇ ਹੱਲ ਕਰਨ। ਜਦੋਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੋਵਾਂ ਵਿਚ ਵਿਚੋਲਗੀ ਕਰਨ ਦੀ ਪੇਸ਼ਕਸ਼ ਕੀਤੀ ਸੀ ਤਾਂ ਭਾਰਤ ਨੇ ਉਸ ਨੂੰ ਸਵੀਕਾਰ ਨਹੀਂ ਸੀ ਕੀਤਾ। ਹੁਣ ਪਾਕਿਸਤਾਨ ਨੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ ਕੋਲ ਪਹੁੰਚ ਕਰਕੇ ਕਸ਼ਮੀਰ ਦੇ ਲੋਕਾਂ ਦੇ ਹੱਕਾਂ-ਹਿਤਾਂ ਦੀ ਦੁਹਾਈ ਪਾਈ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਮਹਿਮੂਦ ਕੁਰੈਸ਼ੀ ਨੇ ਸਵਿਟਜ਼ਰਲੈਂਡ ਦੇ ਜਨੇਵਾ ਸ਼ਹਿਰ ਵਿਚ ਇਸ ਪ੍ਰੀਸ਼ਦ ਦੇ 42ਵੇਂ ਸੈਸ਼ਨ ਵਿਚ ਬੋਲਦਿਆਂ ਇਹ ਕਿਹਾ ਕਿ ਭਾਰਤ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ ਮਨੁੱਖੀ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ। ਸੈਸ਼ਨ ਵਿਚ ਇਸ ਦੇ ਜਵਾਬ ਵਿਚ ਭਾਰਤ ਦੀ ਸੀਨੀਅਰ ਕੂਟਨੀਤਕ ਵਿਜੈ ਠਾਕੁਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਅੱਜ ਅੱਤਵਾਦੀਆਂ ਦਾ ਗੜ੍ਹ ਬਣ ਚੁੱਕਾ ਹੈ, ਜਿਸ ਤੋਂ ਦੁਨੀਆ ਭਰ ਨੂੰ ਖ਼ਤਰਾ ਹੈ ਅਤੇ ਇਹ ਵੀ ਇਸ ਦੇਸ਼ ਨੂੰ ਮਨੁੱਖੀ ਅਧਿਕਾਰਾਂ ਦੀ ਗੱਲ ਕਰਨ ਦਾ ਇਸ ਲਈ ਹੱਕ ਨਹੀਂ ਹੈ, ਕਿਉਂਕਿ ਪਾਕਿਸਤਾਨ ਵਿਚ ਅੱਜ ਫ਼ੌਜ ਵਲੋਂ ਬਲੋਚਿਸਤਾਨ ਅਤੇ ਸਿੰਧ ਦੇ ਲੋਕਾਂ 'ਤੇ ਵੱਡੇ ਜ਼ੁਲਮ ਕੀਤੇ ਜਾ ਰਹੇ ਹਨ। ਉਨ੍ਹਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਅੰਦੋਲਨਾਂ ਨੂੰ ਵੀ ਦਰੜ ਕੇ ਰੱਖ ਦਿੱਤਾ ਗਿਆ ਹੈ। ਇਸ ਦੇ ਨਾਲ ਭਾਰਤ ਨੇ ਆਪਣੇ ਇਸ ਪੱਖ ਨੂੰ ਮੁੜ ਦੁਹਰਾਇਆ ਹੈ ਕਿ ਜੰਮੂ-ਕਸ਼ਮੀਰ ਦੇਸ਼ ਦਾ ਅਨਿੱਖੜਵਾਂ ਅੰਗ ਹੈ ਅਤੇ ਇਥੇ ਕੋਈ ਵੀ ਤਬਦੀਲੀ ਕਰਨਾ ਉਸ ਦਾ ਅੰਦਰੂਨੀ ਮਾਮਲਾ ਹੈ। ਬਿਨਾਂ ਸ਼ੱਕ ਕੌਮਾਂਤਰੀ ਮੰਚ 'ਤੇ ਪਾਕਿਸਤਾਨ ਇਸ ਮਸਲੇ 'ਤੇ ਬੁਰੀ ਤਰ੍ਹਾਂ ਪੱਛੜ ਗਿਆ ਹੈ ਅਤੇ ਇਕੱਲਾ-ਦੁਕੱਲਾ ਰਹਿ ਗਿਆ ਜਾਪਦਾ ਹੈ।
ਜਿਥੋਂ ਤੱਕ ਮਨੁੱਖੀ ਅਧਿਕਾਰਾਂ ਦਾ ਸਬੰਧ ਹੈ, ਇਸ ਦੀ ਮਨੁੱਖੀ ਅਧਿਕਾਰ ਕੌਂਸਲ ਦੀ ਹਾਈ ਕਮਿਸ਼ਨਰ ਨੇ ਭਾਰਤ ਨੂੰ ਕਸ਼ਮੀਰ ਵਿਚ ਲਗਾਈਆਂ ਪਾਬੰਦੀਆਂ ਹਟਾਉਣ ਦੀ ਅਪੀਲ ਕੀਤੀ ਹੈ ਅਤੇ ਉਥੇ ਨਜ਼ਰਬੰਦ ਕੀਤੇ ਗਏ ਆਗੂਆਂ ਅਤੇ ਹੋਰ ਲੋਕਾਂ ਨੂੰ ਰਿਹਾਅ ਕਰਨ ਲਈ ਕਿਹਾ ਹੈ। ਭਾਰਤ ਨੇ ਇਸ ਦੇ ਜਵਾਬ ਵਿਚ ਪਾਬੰਦੀਆਂ ਹਟਾਉਣ ਤੋਂ ਬਾਅਦ ਹਿੰਸਾ ਵਧਣ ਦੀ ਸੰਭਾਵਨਾ ਪ੍ਰਗਟ ਕੀਤੀ ਹੈ। ਇਸ ਮਸਲੇ ਸਬੰਧੀ ਭਾਰਤ ਸਰਕਾਰ ਦੀ ਫ਼ਿਕਰਮੰਦੀ ਜ਼ਰੂਰ ਸਾਹਮਣੇ ਆਉਂਦੀ ਹੈ। ਜੇਕਰ ਪਾਬੰਦੀਆਂ ਹਟਾਉਣ ਤੋਂ ਬਾਅਦ ਕਸ਼ਮੀਰੀ ਲੋਕ ਕੋਈ ਵੱਡਾ ਅੰਦੋਲਨ ਕਰਦੇ ਹਨ, ਜਿਸ ਨਾਲ ਹਿੰਸਾ ਭੜਕ ਸਕਦੀ ਹੈ ਤਾਂ ਕਸ਼ਮੀਰ ਦੇ ਹਾਲਾਤ ਨੂੰ ਸੰਭਾਲ ਸਕਣਾ ਭਾਰਤ ਸਰਕਾਰ ਲਈ ਮੁਸ਼ਕਿਲ ਗੱਲ ਹੋਵੇਗੀ। ਇਸ ਸਮੇਂ ਕਸ਼ਮੀਰ ਦੇ ਹਾਲਾਤ ਭਾਰਤ ਸਰਕਾਰ ਲਈ ਵੱਡੀ ਚੁਣੌਤੀ ਬਣ ਕੇ ਉੱਭਰੇ ਹਨ। ਇਸ ਸਬੰਧੀ ਹੁਣ ਤੱਕ ਅਨੇਕਾਂ ਹੀ ਵੱਡੇ ਪ੍ਰਸ਼ਾਸਨਿਕ ਕਦਮ ਉਠਾਏ ਜਾ ਚੁੱਕੇ ਹਨ, ਜਿਸ ਦਾ ਅਸਰ ਆਉਣ ਵਾਲੇ ਸਮੇਂ ਵਿਚ ਦੇਖਿਆ ਜਾ ਸਕੇਗਾ। ਪਰ ਇਹ ਗੱਲ ਯਕੀਨੀ ਹੈ ਕਿ ਕਸ਼ਮੀਰ ਦੇ ਲੋਕਾਂ ਨੂੰ ਅਜਿਹੀ ਸਥਿਤੀ ਵਿਚ ਲੰਮੇ ਸਮੇਂ ਤੱਕ ਨਹੀਂ ਰੱਖਿਆ ਜਾ ਸਕੇਗਾ। ਅਜਿਹੀ ਸਥਿਤੀ ਦਾ ਮੁਕਾਬਲਾ ਵੱਡੀ ਸੂਝ-ਬੂਝ ਅਤੇ ਦ੍ਰਿੜ੍ਹਤਾ ਨਾਲ ਹੀ ਕੀਤਾ ਜਾ ਸਕੇਗਾ।


-ਬਰਜਿੰਦਰ ਸਿੰਘ ਹਮਦਰਦ

ਭ੍ਰਿਸ਼ਟਾਚਾਰ ਅਤੇ ਅਪਰਾਧੀਕਰਨ ਦਾ ਘਾਲਮੇਲ ਹੈ ਅਜੋਕੀ ਰਾਜਨੀਤੀ

ਕਿਸੇ ਸਮੇਂ ਰਾਜਨੀਤੀ ਲੋਕਾਂ ਦੀ ਸੇਵਾ ਲਈ ਸੀ। ਪਰ ਇਸ ਸਮੇਂ ਦੇਸ਼ ਦੀ ਰਾਜਨੀਤੀ ਬੇਹੱਦ ਗੰਧਲੀ ਹੋ ਹੋ ਚੁੱਕੀ ਹੈ, ਜਿਸ ਕਾਰਨ ਲੋਕਾਂ ਦਾ ਲੋਕਤੰਤਰ ਤੋਂ ਮੋਹ ਭੰਗ ਹੋ ਰਿਹਾ ਹੈ। ਦੇਸ਼ ਦੇ ਚੰਦ ਕੁ ਨੇਤਾਵਾਂ ਨੂੰ ਛੱਡ ਕੇ ਬਾਕੀ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ, ...

ਪੂਰੀ ਖ਼ਬਰ »

ਅੱਜ ਲਈ ਵਿਸ਼ੇਸ਼

ਸਾਰਾਗੜ੍ਹੀ ਇਕ ਅਭੁੱਲ ਇਤਿਹਾਸਕ ਕਾਰਨਾਮਾ

ਭਾਰਤ ਦਾ ਇਤਿਹਾਸ ਦੇਸ਼ ਵਾਸੀਆਂ (ਖ਼ਾਸ ਤੌਰ 'ਤੇ ਪੰਜਾਬੀਆਂ) ਵਲੋਂ ਦੇਸ਼ ਲਈ ਕੀਤੀਆਂ ਕੁਰਬਾਨੀਆਂ ਨਾਲ ਭਰਿਆ ਪਿਆ ਹੈ। ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇਤਿਹਾਸਕ ਪਿਛੋਕੜ ਨੂੰ ਜਾਨਣਾ ਜ਼ਰੂਰੀ ਹੈ। ਇਕ ਸਾਹਸ, ਸਿਦਕ, ਦ੍ਰਿੜ੍ਹਤਾ ਅਤੇ ਆਪਣੇ ਫ਼ਰਜ਼ ਦਾ ਪਾਲਣ ਕਰਨ ...

ਪੂਰੀ ਖ਼ਬਰ »

ਪ੍ਰਾਂਤਕ ਸਕੂਲ ਬੋਰਡਾਂ ਤੋਂ ਲੋਕਾਂ ਦੀ ਦੂਰੀ ਕਿਉਂ?

ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਦਾ ਝੁਕਾਅ ਦਿਨੋ-ਦਿਨ ਸੀ.ਬੀ.ਐਸ.ਈ. ਅਤੇ ਆਈ.ਸੀ.ਐਸ.ਈ. ਬੋਰਡਾਂ ਵੱਲ ਵਧਣਾ ਸਰਕਾਰੀ ਅਤੇ ਪ੍ਰਾਂਤਕ ਬੋਰਡਾਂ ਅਧੀਨ ਚੱਲ ਰਹੇ ਪ੍ਰਾਈਵੇਟ ਮਾਡਲ ਸਕੂਲਾਂ ਦੇ ਪ੍ਰਬੰਧਕਾਂ ਲਈ ਫ਼ਿਕਰਮੰਦੀ ਦਾ ਕਾਰਨ ਬਣਦਾ ਜਾ ਰਿਹਾ ਹੈ। ਗ਼ਰੀਬ ਅਤੇ ਮੱਧ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX