ਤਾਜਾ ਖ਼ਬਰਾਂ


ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  9 minutes ago
ਲੋਹਟਬੱਦੀ, 26 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦਵਾਰਾ ਈਸ਼ਰਸਰ ਸਾਹਿਬ ਪਿੰਡ ਲੋਹਟਬੱਦੀ ਨੇੜੇ ਕਲਿਆਣ ਪੁਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ, 50 ਸਾਲ ਅੱਜ ਆਪਣਾ ਪੰਜ ਭੌਤਿਕ...
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  about 1 hour ago
ਹੈਦਰਾਬਾਦ, 26 ਜਨਵਰੀ - ਹੈਦਰਾਬਾਦ ਪੁਲਿਸ ਨੇ ਲੰਗਰਹਾਉਸ ਪੁਲਿਸ ਥਾਣੇ ਦੀ ਹੱਦ ਅੰਦਰ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਖ਼ਿਲਾਫ਼ ਪ੍ਰਦਰਸ਼ਨ ਵਿਚ ਹਿੱਸਾ ਲੈਣ 'ਤੇ ਭੀਮ ਆਰਮੀ...
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  about 2 hours ago
ਨਵੀਂ ਦਿੱਲੀ, 26 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਵਿਚ 'ਖੇਲੋ ਇੰਡੀਆ' ਵਿਚ ਹਿੱਸਾ ਲੈਣ ਵਾਲੇ ਖਿਡਾਰੀਆ ਤੇ ਮੇਜ਼ਬਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਰਾਸ਼ਟਰੀ ਖੇਡਾਂ ਇੱਕ ਅਜਿਹਾ ਅਖਾੜਾ ਹਨ, ਜਿਨ੍ਹਾਂ ਵਿਚ...
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 3 hours ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  about 3 hours ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  about 4 hours ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  about 4 hours ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  about 3 hours ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  about 5 hours ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  about 5 hours ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  about 5 hours ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਗਣਤੰਤਰ ਦਿਵਸ 'ਤੇ ਬੀ.ਐੱਸ.ਐਫ ਅਤੇ ਪਾਕਿ ਰੇਂਜਰਾਂ ਵਿਚਕਾਰ ਨਹੀਂ ਹੋਈਆਂ ਮਠਿਆਈ ਦਾ ਆਦਾਨ ਪ੍ਰਦਾਨ
. . .  about 5 hours ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ) - ਗਣਤੰਤਰ ਦਿਵਸ ਮੌਕੇ ਅਟਾਰੀ ਵਾਹਗਾ ਸਰਹੱਦ 'ਤੇ ਬੀ.ਐੱਸ.ਐਫ ਤੇ ਪਾਕਿ ਰੇਂਜਰਾਂ ਵਿਚਕਾਰ ਮਠਿਆਈ ਦਾ ਆਦਾਨ ਪ੍ਰਦਾਨ ਨਹੀਂ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  about 6 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  about 6 hours ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  about 6 hours ago
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 6 hours ago
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  about 6 hours ago
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 6 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  about 6 hours ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  about 6 hours ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  about 7 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  about 7 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  about 7 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  about 7 hours ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  about 7 hours ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  about 7 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  about 7 hours ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 7 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 8 hours ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  about 8 hours ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 8 hours ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 8 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 8 hours ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 8 hours ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 9 hours ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 8 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 9 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 9 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 9 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 9 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 9 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 9 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 9 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 9 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 9 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  1 minute ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 10 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਭਾਦੋਂ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

36 ਸੀਟਾਂ ਜਿੱਤ ਕੇ ਮੈਨੀਟੋਬਾ 'ਚ ਮੁੜ ਸੱਤਾ 'ਤੇ ਕਾਬਜ਼ ਹੋਈ ਕੰਜ਼ਰਵੇਟਿਵ ਪਾਰਟੀ

42ਵੀਂ ਵਿਧਾਨ ਸਭਾ 'ਚ ਪਹਿਲੀ ਵਾਰ ਪਹੁੰਚੇ ਦੋ ਪੰਜਾਬੀ

ਸਰਬਪਾਲ ਸਿੰਘ
ਵਿਨੀਪੈਗ, 11 ਸਤੰਬਰ-ਮੈਨੀਟੋਬਾ 'ਚ ਵੱਖ-ਵੱਖ ਪਾਰਟੀਆਂ ਵਲੋਂ ਤਕਰੀਬਨ ਚਾਰ ਹਫ਼ਤਿਆਂ ਤੋਂ ਚੱਲ ਰਹੀਆਂ ਚੋਣ ਸਰਗਰਮੀਆਂ ਤੋਂ ਬਾਅਦ ਅੱਜ ਵੋਟਾਂ ਪੈਣ ਦਾ ਕੰਮ ਮੁਕੰਮਲ ਹੋ ਗਿਆ ਹੈ | ਬੇਸ਼ੱਕ ਮਿਥੇ ਸਮੇਂ ਤੋਂ ਇਕ ਸਾਲ ਪਹਿਲਾਂ ਹੋ ਰਹੀਆਂ ਇਨ੍ਹਾਂ ਚੋਣਾਂ ਨੇ ਬਹੁਤ ਜ਼ਿਆਦਾ ਲੋਕਾਂ ਦਾ ਧਿਆਨ ਨਹੀਂ ਖਿੱਚਿਆ, ਪਰ ਕਈ ਹਲਕਿਆਂ 'ਚ ਇਨ੍ਹਾਂ ਚੋਣਾਂ ਦੌਰਾਨ ਸਥਿਤੀ ਕਾਫ਼ੀ ਦਿਲਚਸਪ ਬਣੀ ਹੋਈ ਸੀ | ਅੱਜ ਐਲਾਨੇ ਨਤੀਜਿਆਂ ਮੁਤਾਬਿਕ ਮੈਨੀਟੋਬਾ ਸੂਬੇ ਦੀ 42ਵੀਂ ਵਿਧਾਨ ਸਭਾ ਦੀਆਂ 57 ਸੀਟਾਂ 'ਚੋਂ 36 ਸੀਟਾਂ ਤੇ ਜਿੱਤ ਦਰਜ ਕਰ ਕੇ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਮੁੜ ਸੱਤਾ 'ਤੇ ਕਾਬਜ਼ ਹੋ ਗਈ ਹੈ | ਇਨ੍ਹਾਂ ਚੋਣਾਂ ਵਿਚ ਪੰਜਾਬੀ ਮੂਲ ਦੇ ਵੱਖ-ਵੱਖ ਪਾਰਟੀਆਂ ਦੇ 11 ਉਮੀਦਵਾਰ ਚੋਣ ਲੜ ਰਹੇ ਸਨ, ਜਿਨ੍ਹਾਂ 'ਚ ਸਿਰਫ਼ ਦੋ ਪੰਜਾਬੀ ਮੂਲ ਦੇ ਉਮੀਦਵਾਰ ਜੋ ਕਿ ਪਹਿਲੀ ਵਾਰੀ ਜਿੱਤ ਪ੍ਰਾਪਤ ਕਰ ਕੇ ਵਿਧਾਇਕ ਬਣੇ ਹਨ | ਵਿਨੀਪੈਗ ਦੇ ਮੈਪਲਜ਼ ਹਲਕੇ ਤੋਂ ਮਿੰਟੂ ਸੰਧੂ ਅਤੇ ਬੁਰੋਜ਼ ਹਲਕੇ ਤੋਂ ਦਿਲਜੀਤਪਾਲ ਸਿੰਘ ਬਰਾੜ ਵਿਧਾਇਕ ਚੁਣੇ ਗਏ ਹਨ, ਪੰਜਾਬੀ ਮੂਲ ਦੇ ਇਨ੍ਹਾਂ ਦੋਵਾਂ ਆਗੂਆਂ ਨੇ ਐੱਨ.ਡੀ.ਪੀ. ਪਾਰਟੀ ਵਲੋਂ ਜਿੱਤ ਪ੍ਰਾਪਤ ਕੀਤੀ ਹੈ | ਉਸ ਨੂੰ ਕੁਲ ਪੋਲ ਹੋਈਆਂ 6,406 ਵੋਟਾਂ 'ਚੋਂ 2536 ਵੋਟਾਂ ਪ੍ਰਾਪਤ ਹੋਈਆਂ ਹਨ ਜਦ ਕਿ ਉਸ ਦੀ ਨੇੜਲੀ ਵਿਰੋਧੀ ਕੰਜ਼ਰਵੇਟਿਵ ਪਾਰਟੀ ਦੀ ਜੈਸਮੀਨ ਬਰਾੜ ਨੂੰ 1680 ਅਤੇ ਲਿਬਰਲ ਪਾਰਟੀ ਦੇ ਸਰਬ ਗਿੱਲ ਨੂੰ 1170 ਵੋਟਾਂ ਿੰਮਲੀਆਂ ਹਨ | ਮਿੰਟੂ ਸੰਧੂ ਬਰਨਾਲਾ ਜ਼ਿਲ੍ਹੇ ਦੇ ਪਿੰਡ ਧਨੇਰ ਦਾ ਜੰਮਪਲ ਹੈ ਅਤੇ ਉਸ ਨੂੰ ਕੁਲ ਪੋਲ ਹੋਈਆਂ 7043 ਵੋਟਾਂ ਵਿਚੋਂ 2744 ਵੋਟਾਂ ਪ੍ਰਾਪਤ ਹੋਈਆਂ ਹਨ ਜਦਕਿ ਉਸ ਦੇ ਨੇੜਲੇ ਉਮੀਦਵਾਰ ਲਿਬਰਲ ਪਾਟੀ ਦੇ ਦੀਪ ਬਰਾੜ ਨੂੰ 2070 ਵੋਟਾਂ ਅਤੇ ਕੰਜ਼ਰਵੇਟਿਵ ਪਾਰਟੀ ਦੀ ਅਮਨ ਸੰਧੂ ਨੂੰ 1824 ਵੋਟਾਂ ਮਿਲੀਆਂ ਹਨ ਇਸੇ ਹਲਕੇ ਤੋਂ ਗ੍ਰੀਨ ਪਾਰਟੀ ਦੀ ਕਿਰਨ ਗਿੱਲ ਹਿੱਸੇ ਸਿਰਫ਼ 405 ਵੋਟਾਂ ਹੀ ਆਈਆਂ | ਐੱਨ.ਡੀ.ਪੀ. ਪਾਰਟੀ ਵਲੋਂ ਕੰਜ਼ਰਵੇਟਿਵ ਪਾਰਟੀ ਦੁਆਰਾ ਸਿਹਤ-ਸੰਭਾਲ ਸੁਧਾਰਾਂ ਵਿਚ ਕੀਤੀਆਂ ਤਬਦੀਲੀਆਂ ਨੂੰ ਮੁੱਖ ਮੁੱਦਾ ਬਣਾ ਕੇ ਲੜੀਆਂ ਜਾ ਰਹੀਆਂ ਇਹ ਚੋਣਾਂ ਵਿਚ ਕੁੱਲ 18 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ, ਬੇਸ਼ੱਕ ਲਿਬਰਲ ਪਾਰਟੀ ਦਾ ਸੂਬੇ ਵਿਚ ਬਹੁਤਾ ਮਜ਼ਬੂਤ ਅਧਾਰ ਨਹੀਂ ਦਿਸ ਰਿਹਾ ਸੀ, ਕਿਉਂਕਿ ਲਿਬਰਲ ਲੀਡਰ ਡਗਲਡ ਲੈਮਾੋਟ ਨੇ 2018 ਵਿਚ ਹੋਈ ਜ਼ਿਮਨੀ ਚੋਣ ਦੁਆਰਾ ਆਪਣੀ ਵਿਧਾਨ ਸਭਾ ਸੀਟ ਜਿੱਤੀ ਸੀ ਜੋ ਕਿ ਅਧਿਕਾਰਤ ਤੌਰ 'ਤੇ ਪਿਛਲੀ ਵਿਧਾਨ ਸਭਾ ਵਿਚ ਪਾਰਟੀ ਦੀ ਚੌਥੀ ਸੀਟ ਸੀ ਜਦ ਕਿ ਫੈਡਰਲ ਪੱਧਰ 'ਤੇ ਸੱਤਾ ਵਿਚ ਹੁੰਦਿਆਂ ਵੀ ਲਿਬਰਲ ਪਾਰਟੀ 4 ਤੋਂ ਘੱਟ ਇਸ ਵਾਰ ਸਿਰਫ਼ 3 ਸੀਟਾਂ ਉੱਤੇ ਹੀ ਸਿਮਟ ਗਈ | ਗ੍ਰੀਮ ਪਾਰਟੀ ਜਿਸ ਨੇ ਮੈਨੀਟੋਬਾ ਵਿਚ ਕਦੇ ਵੀ ਸੀਟ ਨਹੀਂ ਜਿੱਤੀ, ਇਸ ਵਾਰ ਵਿਨੀਪੈਗ ਦੇ ਵੋਲਸੇਲੇ ਹਲਕੇ ਵਿਚ ਜਿੱਤ ਦੀ ਉਮੀਦ ਕਰ ਰਹੀ ਸੀ, ਪਰ ਉਸ ਨੂੰ ਇਸ ਵਾਰ ਵੀ ਸਫਲਤਾ ਪ੍ਰਾਪਤ ਨਹੀਂ ਹੋ ਸਕੀ |
ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਹਨ ਵਿਧਾਇਕ ਦਿਲਜੀਤਪਾਲ ਸਿੰਘ ਬਰਾੜ
ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਜੰਮਪਲ ਹਨ ਕੈਨੇਡਾ 'ਚ ਵਿਧਾਇਕ ਬਣੇ ਦਿਲਜੀਤਪਾਲ ਸਿੰਘ ਰੂਬੀ ਬਰਾੜ | ਖੁਸ਼ੀ 'ਚ ਖੀਵੇ ਹੋਏ ਲੋਕ ਉਨ੍ਹਾਂ ਦੇ ਸ੍ਰੀ ਮੁਕਤਸਰ ਸਾਹਿਬ ਗ੍ਰਹਿ ਵਿਖੇ ਪਹੁੰਚੇ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ | ਪਰਿਵਾਰਕ ਮੈਂਬਰਾਂ ਨੇ ਲੱਡੂ ਅਤੇ ਬਰਫ਼ੀ ਨਾਲ ਇਕ-ਦੂਜੇ ਦਾ ਮੁੂੰਹ ਮਿੱਠਾ ਕਰਵਾ ਕੇ ਖੁਸ਼ੀ ਸਾਂਝੀ ਕੀਤੀ | ਦਿਲਜੀਤਪਾਲ ਸਿੰਘ ਬਰਾੜ ਦਾ ਜਨਮ ਪਿਤਾ ਸ: ਮੰਗਲ ਸਿੰਘ ਬਰਾੜ (ਸੇਵਾ ਮੁਕਤ ਲੈਕਚਰਾਰ) ਦੇ ਘਰ ਮਾਤਾ ਅਮਰਜੀਤ ਕੌਰ ਬਰਾੜ (ਸੇਵਾ ਮੁਕਤ ਸੈਂਟਰ ਹੈੱਡ ਟੀਚਰ) ਦੀ ਕੁੱਖੋਂ ਪਿੰਡ ਭੰਗਚੜੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 26 ਮਈ 1975 ਨੂੰ ਹੋਇਆ | ਪਿੰਡ ਦੇ ਸਰਕਾਰੀ ਹਾਈ ਸਕੂਲ ਤੋਂ 6ਵੀਂ ਤੱਕ ਪੜ੍ਹਾਈ ਕੀਤੀ ਅਤੇ 7ਵੀਂ ਜੀ.ਟੀ.ਬੀ. ਖ਼ਾਲਸਾ ਸਕੂਲ ਮਲੋਟ, 8ਵੀਂ ਤੋਂ 10ਵੀਂ ਦੀ ਪੜ੍ਹਾਈ ਸਰਕਾਰੀ ਹਾਈ ਸਕੂਲ ਰੁਪਾਣਾ ਤੋਂ 1990 ਵਿਚ ਪਾਸ ਕੀਤੀ | ਇਸ ਮਗਰੋਂ ਡੀ.ਏ.ਵੀ. ਕਾਲਜ ਚੰਡੀਗੜ੍ਹ ਤੋਂ 10+2 ਕਰਕੇ ਪੀ.ਏ.ਯੂ. ਲੁਧਿਆਣਾ ਤੋਂ ਬੀ.ਐੱਸ.ਸੀ. (ਖੇਤੀਬਾੜੀ) ਅਤੇ ਇਸ ਉਪਰੰਤ ਐੱਮ.ਐੱਸ.ਸੀ. 1998 ਵਿਚ ਪਾਸ ਕੀਤੀ | ਬਾਅਦ ਵਿਚ ਪੀ.ਏ.ਯੂ. ਵਿਖੇ ਹੀ ਸਹਾਇਕ ਪ੍ਰੋਫ਼ੈਸਰ ਵਜੋਂ ਭਰਤੀ ਹੋ ਗਏ | 2010 ਵਿਚ ਸਰਵਿਸ ਛੱਡ ਕੇ ਕੈਨੇਡਾ ਚਲੇ ਗਏ, ਜਿਥੇ ਖੇਤੀਬਾੜੀ ਅਧਿਕਾਰੀ ਭਰਤੀ ਹੋ ਗਏ | ਦਿਲਜੀਤਪਾਲ ਸਿੰਘ ਵਾਂਗ ਉਨ੍ਹਾਂ ਦੇ ਪਿਤਾ ਮੰਗਲ ਸਿੰਘ ਬਰਾੜ ਅਤੇ ਛੋਟਾ ਭਰਾ ਗੁਰਰੀਤਪਾਲ ਸਿੰਘ ਬਰਾੜ ਵੀ ਸਾਹਿਤਕ ਰੁਚੀ ਰੱਖਦੇ ਹਨ ਅਤੇ ਇਨ੍ਹਾਂ ਦੇ ਲੇਖ ਅਤੇ ਹੋਰ ਸਾਹਿਤਕ ਸਮਗਰੀ ਅਖ਼ਬਾਰਾਂ ਅਤੇ ਵੱਖ-ਵੱਖ ਰਸਾਲਿਆਂ ਵਿਚ ਪ੍ਰਕਾਸ਼ਿਤ ਹੁੰਦੀ ਰਹੀ ਹੈ | ਛੋਟਾ ਭਰਾ ਗੁਰਰੀਤਪਾਲ ਸਿੰਘ ਬਰਾੜ ਯੂਨੀਵਰਸਿਟੀ ਆਫ਼ ਕੈਲੇਫ਼ੋਰਨੀਆ (ਅਮਰੀਕਾ) ਵਿਖੇ ਅਸਿਸਟੈਂਟ ਪ੍ਰੋਫ਼ੈਸਰ ਹੈ | ਉਨ੍ਹਾਂ ਦੇ ਪਿਤਾ ਸਾਹਿਤਕਾਰ ਮੰਗਲ ਸਿੰਘ ਬਰਾੜ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਹੀ ਨਹੀਂ, ਬਲਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ | ਇਸ ਮੌਕੇ ਮਾਤਾ ਅਮਰਜੀਤ ਕੌਰ ਨੇ ਕਿਹਾ ਕਿ ਉਹ ਇਹ ਪ੍ਰਾਪਤੀ 'ਤੇ ਪ੍ਰਮਾਤਮਾ ਅਤੇ ਅਧਿਆਪਕਾਂ ਦਾ ਸ਼ੁਕਰਾਨਾ ਅਦਾ ਕਰਦੇ ਹਨ, ਜਿਨ੍ਹਾਂ ਦੀ ਬਦੌਲਤ ਉਨ੍ਹਾਂ ਦੇ ਬੇਟੇ ਨੂੰ ਵਿਦੇਸ਼ ਦੀ ਧਰਤੀ 'ਤੇ ਸਫ਼ਲਤਾ ਮਿਲੀ ਹੈ | ਇਸ ਮੌਕੇ ਹਾਜ਼ਰ ਰੂਬੀ ਬਰਾੜ ਦੇ ਅਧਿਆਪਕ ਜਗਨਨਾਥ ਖੁਰਾਣਾ ਨੇ 'ਅਜੀਤ' ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਮਾਣ ਮਹਿਸੂਸ ਕੀਤਾ ਕਿ ਉਸ ਦੇ ਪੜ੍ਹਾਏ ਹੋਏ ਵਿਦਿਆਰਥੀ ਨੇ ਉੱਚ ਪਦਵੀ ਹਾਸਿਲ ਕੀਤੀ ਹੈ |

ਕੈਨੇਡਾ ਦੇ ਪ੍ਰਧਾਨ ਮੰਤਰੀ ਵਲੋਂ ਸੰਸਦੀ ਚੋਣਾਂ ਦਾ ਐਲਾਨ

ਟੋਰਾਂਟੋ, 11 ਸਤੰਬਰ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੀਤੇ ਕੱਲ੍ਹ ਸਵੇਰਸਾਰ ਦੇਸ਼ ਦੀ ਗਵਰਨਰ ਜਨਰਲ ਜੂਲੀ ਪੇਅਟ ਨਾਲ ਰਾਜਧਾਨੀ ਓਟਾਵਾ ਵਿਖੇ ਮੁਲਾਕਾਤ ਕੀਤੀ | ਜਿਸ ਤੋਂ ਬਾਅਦ 43ਵੀਂ ਸੰਸਦ ਭੰਗ ਕਰਕੇ 44ਵੀਂ ਸੰਸਦ ਦੇ ਗਠਨ ਲਈ ਆਮ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਬੁੱਢਾ ਜੀ ਸਿੱਖ ਸੈਂਟਰ ਵਿਖੇ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਸਮਾਗਮ

ਬਰੇਸ਼ੀਆ (ਇਟਲੀ), 11 ਸਤੰਬਰ (ਬਲਦੇਵ ਸਿੰਘ ਬੂਰੇ ਜੱਟਾਂ)-ਬਰੇਸ਼ੀਆ ਦੇ ਗੁਰਦੁਆਰਾ ਧੰਨ ਧੰਨ ਬਾਬਾ ਬੁੱਢਾ ਜੀ ਸਿੱਖ ਸੈਂਟਰ, ਕਸਤੇਨੇਦੋਲੋ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਜਿਸ ...

ਪੂਰੀ ਖ਼ਬਰ »

ਜਰਮਨੀ ਦੇ ਦੋ ਸੂਬਿਆਂ ਦੇ 85 ਤੋਂ ਵੱਧ ਹਸਪਤਾਲਾਂ ਨੂੰ ਚਿਤਾਵਨੀ

ਫਰੈਂਕਫਰਟ, 11 ਸਤੰਬਰ (ਸੰਦੀਪ ਕੌਰ ਮਿਆਣੀ)-ਜਰਮਨੀ ਦੀਆਂ ਦੋ ਸਟੇਟਾਂ ਰਾਈਨਲੈਂਡ ਫਾਲਸ ਅਤੇ ਸਾਰਲੈਂਡ 'ਚ 85 ਤੋਂ ਵੱਧ ਹਸਪਤਾਲਾਂ ਨੂੰ ਸਿਹਤ ਵਿਭਾਗ ਵਲੋਂ ਚਿਤਾਵਨੀ ਦਿੱਤੀ ਗਈ | ਸਿਹਤ ਵਿਭਾਗ ਦੇ ਨਜ਼ਰ 'ਚ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਡਾਕਟਰਾਂ ਵਲੋਂ ਇਕ ...

ਪੂਰੀ ਖ਼ਬਰ »

ਕੈਨੇਡਾ ਦਾ ਟਰੱਕ ਡਰਾਈਵਰ ਅਮਰੀਕਾ 'ਚ ਗਿ੍ਫ਼ਤਾਰ

ਟੋਰਾਂਟੋ, 11 ਸਤੰਬਰ (ਸਤਪਾਲ ਸਿੰਘ ਜੌਹਲ)-ਅਮਰੀਕਾ ਤੋਂ ਬੀਤੇ ਸਨਿਚਰਵਾਰ ਨੂੰ ਕੈਨੇਡਾ 'ਚ ਟਰੱਕ ਲਿਆਉਂਦੇ ਸਮੇਂ ਸਰਹੱਦ 'ਤੇ ਕਸਟਮਜ਼ ਅਧਿਕਾਰੀਆਂ ਨੇ ਡਰਾਈਵਰ ਜਤਿੰਦਰਪਾਲ ਸਿੰਘ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਜਿਸ ਤੋਂ 60 ਲੱਖ ਡਾਲਰਾਂ ਦੇ ਮੁੱਲ ਦੀ ...

ਪੂਰੀ ਖ਼ਬਰ »

ਇਕ ਵਾਰ ਫਿਰ ਉੱਠੀ ਜਲਿ੍ਹਆਂਵਾਲਾ ਬਾਗ ਦੀ ਮੁਆਫ਼ੀ ਦੀ ਮੰਗ

ਲੰਡਨ, 11 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕੈਂਟਬਰੀ ਦੇ ਆਰਕ ਬਿਸ਼ਪ ਜਸਟਿਨ ਪੋਰਟਲ ਵੈਲਬੇ ਵਲੋਂ ਅੰਮਿ੍ਤਸਰ ਵਿਖੇ ਜਲਿ੍ਹਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦੀ ਨਿੰਦਾ ਕਰਦਿਆਂ, ਉਕਤ ਘਟਨਾ ਦੀ ਮੁਆਫ਼ੀ ਮੰਗੇ ਜਾਣ ਤੋਂ ਬਾਅਦ ਬਰਤਾਨਵੀ ਪੰਜਾਬੀ ਸਿਆਸਤਦਾਨਾਂ ...

ਪੂਰੀ ਖ਼ਬਰ »

ਹੁਣ ਐਫ.ਡਬਲਿਊ.ਆਈ.ਸੀ.ਈ. ਨੇ ਕੀਤਾ ਦਿਲਜੀਤ ਦੇ ਸ਼ੋਅ ਦਾ ਵਿਰੋਧ

ਦਿਲਜੀਤ ਨੇ ਤਰੀਕ ਅੱਗੇ ਵਧਾਈ

ਮੁੰਬਈ, 11 ਸਤੰਬਰ (ਏਜੰਸੀਆਂ)-ਪਾਕਿਸਤਾਨੀ ਮਹਿਮਾਨ ਦੇ ਘਰ ਗਾ ਕੇ ਫਸੇ ਗਾਇਕ ਮੀਕਾ ਸਿੰਘ ਤੋਂ ਬਾਅਦ ਹੁਣ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਸਿੰਘ ਦੋਸਾਂਝ ਦੇ ਅਮਰੀਕਾ 'ਚ ਹੋਣ ਵਾਲੇ ਪ੍ਰੋਗਰਾਮ 'ਤੇ ਵਿਵਾਦ ਖ਼ੜ੍ਹਾ ਹੋ ਗਿਆ ਹੈ | ਫ਼ੈਡਰੇਸ਼ਨ ਆਫ਼ ਵੈਸਟਰਨ ਇੰਡੀਆ ...

ਪੂਰੀ ਖ਼ਬਰ »

ਜਰਮਨੀ ਦੀਆਂ ਸੰਗਤਾਂ ਨੇ 2100 ਯੂਰੋ ਹੜ੍ਹ ਪੀੜਤਾਂ ਲਈ ਭੇਜਿਆ

ਫਰੈਂਕਫਰਟ, 11 ਸਤੰਬਰ (ਸੰਦੀਪ ਕੌਰ ਮਿਆਣੀ)- ਜਰਮਨੀ ਦੇ ਸ਼ਹਿਰ ਟੂਬਿੰਗਨ ਦੀਆਂ ਸੰਗਤਾਂ ਨੇ ਖਾਲਸਾ ਏਡ ਜੋ ਕਿ ਪੰਜਾਬ 'ਚ ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ ਦੇ ਲੋਕਾਂ ਦੀ ਦਿਨ ਰਾਤ ਅਣਥੱਕ ਮਦਦ ਕਰ ਰਹੀ ਹੈ ਨੂੰ 2100 ਯੂਰੋਂ ਫੰਡ ਦੇ ਰੂਪ 'ਚ ਭੇਜੇ | ਇਸ ਨੇਕ ਕਾਰਜ 'ਚ ...

ਪੂਰੀ ਖ਼ਬਰ »

ਡਾ : ਹਰਸ਼ਿੰਦਰ ਕੌਰ ਦਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਸਨਮਾਨ

ਲੰਡਨ, 11 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਪ੍ਰਸਿੱਧ ਸਮਾਜ ਸੇਵੀ ਅਤੇ ਲੇਖਕਾ ਡਾ: ਹਰਸ਼ਿੰਦਰ ਕੌਰ ਨੇ ਮੱਥਾ ਟੇਕਿਆ ਅਤੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ | ਇਸ ਮੌਕੇ ਬੋਲਦਿਆਂ ਉਨ੍ਹਾਂ ਪੰਜਾਬ ਵਿਚ ਨੌਜਵਾਨਾਂ ਅਤੇ ...

ਪੂਰੀ ਖ਼ਬਰ »

ਵਿਸ਼ਵ ਪੰਜਾਬੀ ਸਾਹਿਤ ਅਕੈਡਮੀ ਵਲੋਂ ਪ੍ਰੋ. ਔਜਲਾ ਨਾਲ ਰੂ-ਬ-ਰੂ ਦੌਰਾਨ ਸਾਹਿਤਕ ਸਮਾਗਮ ਯਾਦਗਾਰੀ ਹੋ ਨਿਬੜਿਆ

ਹੇਵਰਡ (ਕੈਲੇਫੋਰਨੀਆ), 11 ਸਤੰਬਰ ( ਹੁਸਨ ਲੜੋਆ ਬੰਗਾ)-ਪੰਜਾਬ ਤੋਂ ਕੈਲੇਫੋਰਨੀਆ ਦੌਰੇ 'ਤੇ ਆਏ ਪ੍ਰੋ. ਸੰਤੋਖ ਸਿੰਘ ਔਜਲਾ ਨਾਲ ਵਿਸ਼ਵ ਪੰਜਾਬੀ ਸਾਹਿਤ ਅਕੈਡਮੀ ਵਲੋਂ ਫੇਵਰਟ ਇੰਡੀਆ ਰੈਸਟੋਰੈਂਟ ਹੇਵਰਡ ਵਿਖੇ ਕਰਵਾਇਆ ਗਿਆ ਰੂ-ਬਰੂ ਬਹੁਤ ਪ੍ਰਭਾਵਸ਼ਾਲੀ ਰਿਹਾ | ...

ਪੂਰੀ ਖ਼ਬਰ »

ਵਾਰਿਸ ਭਰਾਵਾਂ ਦਾ ਐਡੀਲੇਡ ਹਵਾਈ ਅੱਡੇ 'ਤੇ ਨਿੱਘਾ ਸਵਾਗਤ

ਐਡੀਲੇਡ, 11 ਸਤੰਬਰ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਹਵਾਈ ਅੱਡੇ 'ਤੇ ਪੁੱਜੇ ਪੰਜਾਬੀ ਵਿਰਸੇ 2019 ਦੇ ਸਿਲਵਰ ਜੁਬਲੀ ਸ਼ੋਅ ਮਨਾਉਣ ਲਈ ਉੱਘੇ ਗਾਇਕ ਮਨਮੋਹਣ ਵਾਰਿਸ, ਕਮਲ ਹੀਰ ਤੇ ਸੰਗਤਾਰ ਦਾ ਪੰਜਾਬੀ ਭਾਈਚਾਰੇ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਸ਼ੋਅ ਦੇ ਮੁੱਖ ...

ਪੂਰੀ ਖ਼ਬਰ »

ਸਮਾਜ ਸੇਵੀ 'ਸੋਚ' ਸੰਸਥਾ ਦੇ ਵਾਲੰਟੀਅਰਾਂ ਵਲੋਂ ਕੀਤੇ ਕਾਰਜਾਂ ਦੀ ਸ਼ਲਾਘਾ

ਸਿਆਟਲ, 11 ਸਤੰਬਰ (ਗੁਰਚਰਨ ਸਿੰਘ ਢਿੱਲੋਂ)-ਸਿਆਟਲ 'ਚ ਗੁਰਦੁਆਰਾ ਬੋਥਲ ਦੀ ਪ੍ਰਬੰਧਕ ਕਮੇਟੀ ਨਾਲ ਤਾਲਮੇਲ ਕਰ ਕੇ ਸਮਾਜਸੇਵੀ ਸੰਸਥਾ 'ਸੋਚ' ਦੇ ਵਲੰਟੀਅਰ ਵਿਲੱਖਣ ਕੰਮ ਕਰ ਕੇ ਸੇਵਾ ਨਿਭਾ ਰਹੇ ਹਨ ਜਿਸ ਦੀ ਪੰਜਾਬੀ ਭਾਈਚਾਰੇ ਵਲੋਂ ਸ਼ਲਾਘਾ ਕੀਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਯੋਗ ਗੁਰੂ ਅਨੰਦ ਗਿਰੀ 'ਤੇ ਲਾਏ ਸਾਰੇ ਦੋਸ਼ ਅਦਾਲਤ ਵਲੋਂ ਖ਼ਾਰਜ

ਸਿਡਨੀ, 11 ਸਤੰਬਰ (ਹਰਕੀਰਤ ਸਿੰਘ ਸੰਧਰ)-ਔਰਤਾਂ ਵਲੋਂ ਯੋਗ ਗੁਰੂ ਅਨੰਦ ਗਿਰੀ 'ਤੇ ਲਾਏ ਦੋਸ਼ਾਂ ਨੂੰ ਅਦਾਲਤ ਨੇ ਖ਼ਾਰਜ ਕਰ ਦਿੱਤਾ ਹੈ | ਯੋਗ ਗੁਰੂ ਨੂੰ ਹੁਣ ਇਸ ਮਸਲੇ ਤੋਂ ਸਾਫ਼ ਬਰੀ ਹੋ ਗਿਆ ਹੈ | ਯੋਗ ਗੁਰੂ ਨੂੰ ਮਈ 'ਚ ਸਿਡਨੀ ਤੋਂ ਉਸ ਵੇਲੇ ਪੁਲਿਸ ਨੇ ਜੇਲ੍ਹ ਅੰਦਰ ...

ਪੂਰੀ ਖ਼ਬਰ »

ਦੁਨੀਆ ਭਰ 'ਚ ਹਰ ਸਾਲ 8 ਲੱਖ ਲੋਕ ਆਪਣੀ ਮਰਜ਼ੀ ਨਾਲ ਮੌਤ ਨੂੰ ਲਗਾ ਰਹੇ ਨੇ ਗਲੇ

ਹਰ 40 ਸਕਿੰਟ 'ਚ 1 ਇਨਸਾਨ ਵਲੋਂ ਕੀਤੀ ਜਾ ਰਹੀ ਹੈ ਖ਼ੁਦਕੁਸ਼ੀ

ਮਿਲਾਨ (ਇਟਲੀ), 11 ਸਤੰਬਰ (ਇੰਦਰਜੀਤ ਸਿੰਘ ਲੁਗਾਣਾ)-ਦੁਨੀਆ 'ਚ ਸ਼ਾਇਦ ਹੀ ਕੋਈ ਅਜਿਹਾ ਦੇਸ਼ ਹੋਵੇ ਜਿਥੇ ਕੋਈ ਖ਼ੁਦਕੁਸ਼ੀ ਨਾ ਕਰਦਾ ਹੋਵੇ ਪਰ ਖ਼ੁਦਕੁਸ਼ੀ ਕਰਨਾ ਜਿਥੇ ਗੈਰ-ਕਾਨੂੰਨੀ ਹੈ ਉਥੇ ਹੀ ਕਾਦਰ ਦੀ ਕੁਦਰਤ ਨੂੰ ਨਕਾਰਨ ਵਾਲੀ ਗੱਲ ਹੈ, ਕਿਉਂਕਿ ਇਨਸਾਨ ਨੂੰ ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਔਲਖ ਨੂੰ ਸ਼ਰਧਾਂਜਲੀਆਂ ਭੇਟ

ਲੰਡਨ, 11 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ ਕੇ ਅਤੇ ਵੇਲਜ਼ ਦੇ ਉੱਘੇ ਕਾਰੋਬਾਰੀ ਅਤੇ ਸਮਾਜ ਸੇਵੀ ਸ: ਵਾਹਿਗੁਰੂਪਾਲ ਸਿੰਘ ਔਲਖ ਦੀ ਮਾਤਾ ਬੀਬੀ ਸੁਰਜੀਤ ਕੌਰ ਦੇ ਪਰਿਵਾਰ ਅਤੇ ਪੰਜਾਬੀ ਭਾਈਚਾਰੇ ਵਲੋਂ ਹੰਝੂਆਂ ਭਰੀ ਵਿਦਾਇਗੀ ਦਿੱਤੀ ਗਈ ਅਤੇ ...

ਪੂਰੀ ਖ਼ਬਰ »

ਐਡਮਿੰਟਨ 'ਚ ਬਾਬਾ ਫ਼ਰੀਦ ਦਾ ਜਨਮ ਦਿਹਾੜਾ 22 ਨੂੰ ਮਨਾਇਆ ਜਾਵੇਗਾ

ਐਡਮਿੰਟਨ, 11 ਸਤੰਬਰ (ਦਰਸ਼ਨ ਸਿੰਘ ਜਟਾਣਾ)-ਇਲਾਕੇ ਦੀ ਹੋਰ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਐਡਮਿੰਟਨ ਵਿਖੇ ਬਾਬਾ ਫ਼ਰੀਦ ਜੀ ਦਾ ਆਗਮਨ ਪੁਰਬ 20, 21, 22 ਸਤੰਬਰ ਨੂੰ ਮਨਾਇਆ ਜਾਵੇਗਾ | 20 ਸਤੰਬਰ ਦਿਨ ਸ਼ੁੱਕਰਵਾਰ ਦੀ ਸਵੇਰ 9 ਵਜੇ ਸਾਹਿਬ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਬਰਤਾਨੀਆ ਦੇ ਪ੍ਰਧਾਨ ਮੰਤਰੀ ਨੂੰ ਇਕ ਹੋਰ ਝਟਕਾ

* ਸਕਾਟਿਸ਼ ਅਦਾਲਤ ਨੇ ਕਿਹਾ ਸੰਸਦ ਮੁਅੱਤਲ ਕਰਨਾ ਗੈਰ-ਕਾਨੂੰਨੀ ਲੰਡਨ, 11 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-6 ਦਿਨਾਂ 'ਚ 6 ਪ੍ਰਸਤਾਵ ਸੰਸਦ 'ਚ ਹਾਰ ਵਾਲੇ ਬਰਤਾਨੀਆ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੂੰ ਅੱਜ ਸਕਾਟਲੈਂਡ ਦੀ ਉੱਚ ਅਦਾਲਤ ਨੇ ਇਕ ਹੋਰ ਝਟਕਾ ...

ਪੂਰੀ ਖ਼ਬਰ »

'ਸਦੀਵੀ ਸੱਚ ਨਾਲ ਜੁੜਿਆ ਸਾਹਿਤ ਹੀ ਵਧੀਆ ਸਾਹਿਤ ਹੈ'

ਕੈਲਗਰੀ, 11 ਸਤੰਬਰ (ਹਰਭਜਨ ਸਿੰਘ ਢਿੱਲੋਂ)-ਪੰਜਾਬੀ ਸਾਹਿਤ ਸਭਾ ਕੈਲਗਰੀ ਦੀ ਸਤੰਬਰ ਮਹੀਨੇ ਦੀ ਇਕੱਤਰਤਾ ਐਤਵਾਰ ਨੂੰ ਬਾਅਦ ਦੁਪਹਿਰ ਕੋਸੋ ਹਾਲ 'ਚ ਸੁਰਿੰਦਰ ਗੀਤ ਅਤੇ ਲਲਿਤਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਕੱਤਰਤਾ 'ਚ ਮਿਆਰੀ ਕਵਿਤਾਵਾਾ, ਗ਼ਜ਼ਲਾਾ ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX