ਤਾਜਾ ਖ਼ਬਰਾਂ


ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ
. . .  about 1 hour ago
ਭੋਗਪੁਰ, 9 ਦਸੰਬਰ (ਕੁਲਦੀਪ ਸਿੰਘ ਪਾਬਲਾ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਉੱਪਰ ਸਥਿਤ ਪਿੰਡ ਕਾਲਾ ਬੱਕਰਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਕਾਰ ਡਰਾਈਵਰ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ...
ਸੰਵਿਧਾਨਕ ਵਿਵਸਥਾ ਅਨੁਸਾਰ ਹਰ ਐਕਟ ਨੂੰ ਲਾਗੂ ਕਰਨਾ ਮਮਤਾ ਦੀ ਜ਼ਿੰਮੇਵਾਰੀ - ਰਾਮ ਮਾਧਵ
. . .  about 2 hours ago
ਨਵੀਂ ਦਿੱਲੀ, 9 ਦਸੰਬਰ - ਭਾਜਪਾ ਆਗੂ ਰਾਮ ਮਾਧਵ ਦਾ ਕਹਿਣਾ ਹੈ ਕਿ ਸੰਵਿਧਾਨਿਕ ਵਿਵਸਥਾ ਅਨੁਸਾਰ ਲੋਕ ਸਭਾ ਵੱਲੋਂ ਪਾਸ ਕੀਤੇ ਹਰ ਐਕਟ ਨੂੰ ਲਾਗੂ ਕਰਨਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਜ਼ਿੰਮੇਵਾਰੀ ਹੈ।
ਨਾਗਰਿਕਤਾ ਮਿਲਣ ਤੋਂ ਬਾਅਦ ਕਿੰਨੀ ਵਧੇਗੀ ਦੇਸ਼ ਦੀ ਆਬਾਦੀ? - ਸ਼ਿਵ ਸੈਨਾ ਸੰਸਦ ਮੈਂਬਰ
. . .  about 2 hours ago
ਨਵੀਂ ਦਿੱਲੀ, 9 ਦਸੰਬਰ -ਸ਼ਿਵ ਸੈਨਾ ਦੇ ਸੰਸਦ ਮੈਂਬਰ ਵਿਨਾਇਕ ਰਾਊਤ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਵਿਚ ਜ਼ਿਕਰ ਕੀਤੇ ਗਏ 6 ਭਾਈਚਾਰਿਆ ਦੇ ਕਿੰਨੇ ਲੋਕ ਭਾਰਤ 'ਚ ਰਹਿ ਰਹੇ ਹਨ?ਕੇਂਦਰੀ ਗ੍ਰਹਿ ਮੰਤਰੀ ਨੇ...
ਕਿਸਾਨ ਜਗਸੀਰ ਸਿੰਘ ਦਾ ਤੀਜੇ ਦਿਨ ਵੀ ਨਹੀਂ ਹੋਇਆ ਸਸਕਾਰ
. . .  about 2 hours ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੌਰਾਨ ਪਰਸੋਂ ਸਵੇਰੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੋੜਿਆਂਵਾਲੀ ਦੇ ਜਗਸੀਰ...
ਚੋਰਾਂ ਨੇ ਬੰਦ ਮਕਾਨ ਚੋਂ 14 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ 'ਤੇ ਕੀਤਾ ਹੱਥ ਸਾਫ਼
. . .  about 4 hours ago
ਡੇਰਾਬਸੀ, 9 ਨਵੰਬਰ( ਸ਼ਾਮ ਸਿੰਘ ਸੰਧੂ ) - ਬੀਤੀ ਦੇਰ ਡੇਰਾਬਸੀ ਸਥਿਤ ਪੰਜਾਬੀ ਬਾਗ ਕਾਲੋਨੀ ਵਿਚ ਇੱਕ ਬੰਦ ਮਕਾਨ ਦੇ ਤਾਲੇ ਤੋੜ ਕੇ ਚੋਰ ਕਰੀਬ 12 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ ਸਮੇਤ ਹੋਰ ਘਰੇਲੂ ਸਾਮਾਨ ਚੋਰੀ ਕਰ ਕੇ ਲੈ ਗਏ। ਚੋਰੀ ਦੀ ਵਾਰਦਾਤ...
ਸਵਾਤੀ ਮਾਲੀਵਾਲ ਨੇ ਸਮ੍ਰਿਤੀ ਈਰਾਨੀ ਨਿਰਭਿਆ ਫ਼ੰਡ ਵੰਡਣ ਲਈ ਲਿਖੀ ਚਿੱਠੀ
. . .  about 4 hours ago
ਨਵੀਂ ਦਿੱਲੀ, 9 ਦਸੰਬਰ - ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਈਰਾਨੀ ਨੂੰ ਚਿੱਠੀ ਲਿਖ ਸੂਬਿਆ ਨੂੰ ਨਿਰਭਿਆ...
ਦਿੱਲੀ ਅਗਨੀਕਾਂਡ : ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਸਰਕਾਰ ਸਮੇਤ ਹੋਰਨਾਂ ਨੂੰ ਭੇਜਿਆ ਨੋਟਿਸ
. . .  about 4 hours ago
ਨਵੀਂ ਦਿੱਲੀ, 9 ਦਸੰਬਰ - ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ (ਐਨ.ਐੱਚ.ਆਰ.ਸੀ) ਨੇ ਦਿੱਲੀ ਅਗਨੀਕਾਂਡ ਨੂੰ ਲੈ ਕੇ ਮੁੱਖ ਸਕੱਤਰ, ਦਿੱਲੀ ਸਰਕਾਰ, ਪੁਲਿਸ ਕਮਿਸ਼ਨਰ ਦਿੱਲੀ ਅਤੇ ਨਗਰ ਨਿਗਮ ਦਿੱਲੀ ਦੇ ਕਮਿਸ਼ਨਰ...
ਡਮਟਾਲ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  about 5 hours ago
ਡਮਟਾਲ, 9 ਦਸੰਬਰ (ਰਾਕੇਸ਼ ਕੁਮਾਰ) - ਥਾਣਾ ਡਮਟਾਲ ਦੀ ਪੁਲਿਸ ਨੇ ਗਸ਼ਤ ਦੌਰਾਨ 21 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ...
ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ ਨਹੀਂ - ਮਮਤਾ ਬੈਨਰਜੀ
. . .  about 5 hours ago
ਕੋਲਕਾਤਾ, 9 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਖੜਗਪੁਰ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ...
ਸਾਵਰਕਰ ਨੇ ਰੱਖੀ ਸੀ ਦੋ ਰਾਸ਼ਟਰ ਸਿਧਾਂਤ ਦੀ ਨੀਂਹ - ਮਨੀਸ਼ ਤਿਵਾੜੀ
. . .  about 5 hours ago
ਨਵੀਂ ਦਿੱਲੀ, 9 ਦਸੰਬਰ - ਕਾਂਗਰਸ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਹਿੰਦੇ ਹਨ ਕਿ ਧਰਮ ਦੇ...
ਸੰਸਦ ਕੰਪਲੈਕਸ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਕਾਬੂ
. . .  about 5 hours ago
ਨਵੀਂ ਦਿੱਲੀ, 9 ਦਸੰਬਰ - ਸੰਸਦ ਕੰਪਲੈਕਸ 'ਚ ਦਾਖਲ ਹੋ ਰਹੇ ਇੱਕ ਵਿਅਕਤੀ ਨੂੰ ਸੁਰੱਖਿਆ ਬਲਾਂ ਨੇ ਕਾਬੂ ਕਰ ਲਿਆ, ਜਿਸ ਨੂੰ ਕਿ ਦਿੱਲੀ ਪੁਲਿਸ ਹਵਾਲੇ ਕਰ ਦਿੱਤਾ...
ਮਣੀਪੁਰ 'ਚ ਇਨਰ ਲਾਈਨ ਪਰਮਿਟ ਲਾਗੂ ਹੋਵੇਗਾ- ਅਮਿਤ ਸ਼ਾਹ
. . .  about 6 hours ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਬਹਿਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮਣੀਪੁਰ ਨੂੰ ਇਨਰ ਲਾਈਨ ਪਰਮਿਟ ਸਿਸਟਮ 'ਚ ਸ਼ਾਮਲ...
ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਚਰਚਾ ਜਾਰੀ
. . .  about 6 hours ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 'ਤੇ ਲੋਕ ਸਭਾ 'ਚ ਚਰਚਾ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਬਿੱਲ...
ਅਸਲਾ ਸੋਧ ਬਿੱਲ ਲੋਕ ਸਭਾ 'ਚ ਪਾਸ
. . .  about 6 hours ago
ਨਵੀਂ ਦਿੱਲੀ, 9 ਦਸੰਬਰ- ਚਰਚਾ ਤੋਂ ਬਾਅਦ ਅਸਲਾ ਸੋਧ ਬਿੱਲ 2019 ਲੋਕ ਸਭਾ......
ਟੋਕੀਓ ਓਲੰਪਿਕ ਤੋਂ ਬਾਹਰ ਹੋਇਆ ਰੂਸ
. . .  about 6 hours ago
ਮਾਸਕੋ, 9 ਦਸੰਬਰ- ਟੋਕੀਓ ਓਲੰਪਿਕ 'ਚ ਸ਼ਾਮਲ ਹੋਣ ਦੀਆਂ ਰੂਸ ਦੀਆਂ ਉਮੀਦਾਂ ਖ਼ਤਮ ਹੋ ਗਈਆਂ ਹਨ। ਵਰਲਡ ਐਂਟੀ ਡੋਪਿੰਗ ਏਜੰਸੀ (ਡਬਲਯੂ. ਏ. ਡੀ. ਏ.) ਨੇ ਡੋਪਿੰਗ ਦੇ ਦੋਸ਼...
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 7 hours ago
ਰਾਸ਼ਟਰਪਤੀ ਭਵਨ ਵੱਲ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀਆਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  about 7 hours ago
ਜੈਤੋ-ਕੋਟਕਪੂਰਾ ਰੋਡ 'ਤੇ ਪਿੰਡ ਮੱਤਾ ਦੇ ਲੋਕਾਂ ਨੇ ਨੌਜਵਾਨ ਦੀ ਲਾਸ਼ ਰੱਖ ਕੇ ਲਾਇਆ ਧਰਨਾ
. . .  about 7 hours ago
ਜਲੰਧਰ: ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਮੀਟਿੰਗ 'ਚ ਪਹੁੰਚੇ ਸੁਨੀਲ ਜਾਖੜ
. . .  about 7 hours ago
ਕਰਨਾਟਕ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਦਿੱਤਾ ਅਸਤੀਫ਼ਾ
. . .  about 7 hours ago
ਬੰਬ ਧਮਾਕੇ ਦੇ ਮਾਮਲੇ 'ਚ ਭਾਈ ਹਵਾਰਾ ਬਰੀ
. . .  about 7 hours ago
ਕਰਨਾਟਕ ਵਿਧਾਨ ਸਭਾ ਚੋਣਾਂ : 6 ਸੀਟਾਂ 'ਤੇ ਅੱਗੇ ਚੱਲ ਰਹੀ ਹੈ ਭਾਜਪਾ
. . .  about 8 hours ago
ਸੁਪਰੀਮ ਕੋਰਟ ਨੇ ਦਿੱਲੀ 'ਚ ਨਿਰਮਾਣ ਕਾਰਜਾਂ 'ਤੇ ਲੱਗੀ ਰੋਕ ਹਟਾਈ
. . .  about 8 hours ago
ਰਾਹੁਲ ਬੋਲੇ- ਔਰਤਾਂ ਨੂੰ ਬਾਹਰ ਨਿਕਲਣ 'ਚ ਡਰ, ਕਿਹੋ ਜਿਹੀ ਰੱਖਿਆ ਕਰ ਰਹੇ ਪ੍ਰਧਾਨ ਮੰਤਰੀ?
. . .  about 8 hours ago
ਭੁੱਖ ਨਾਲ ਹੋਈਆਂ ਮੌਤਾਂ 'ਤੇ ਸੁਪਰੀਮ ਕੋਰਟ ਨੇ ਸਾਰਿਆਂ ਸੂਬਿਆਂ ਨੂੰ ਜਾਰੀ ਕੀਤਾ ਨੋਟਿਸ
. . .  about 8 hours ago
ਅਦਾਲਤ ਨੇ ਵਾਡਰਾ ਨੂੰ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ
. . .  about 9 hours ago
ਦਿੱਲੀ : ਜਾਂਚ ਲਈ ਅਨਾਜ ਮੰਡੀ ਪਹੁੰਚੀ ਫੋਰੈਂਸਿਕ ਟੀਮ
. . .  about 9 hours ago
ਕੜਾਕੇ ਦੀ ਠੰਢ ਕਾਰਨ ਬਜ਼ੁਰਗ ਵਿਅਕਤੀ ਦੀ ਹੋਈ ਮੌਤ
. . .  about 9 hours ago
ਵੋਟਿੰਗ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ
. . .  about 9 hours ago
ਕਾਂਗਰਸ ਨੇ ਧਰਮ ਦੇ ਆਧਾਰ 'ਤੇ ਦੇਸ਼ ਨੂੰ ਵੰਡਿਆ- ਅਮਿਤ ਸ਼ਾਹ
. . .  about 9 hours ago
ਜਲੰਧਰ: ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਹੰਗਾਮਾ
. . .  about 10 hours ago
ਦਿੱਲੀ : ਅਨਾਜ ਮੰਡੀ 'ਚ ਲੋਕਾਂ ਵਲੋਂ ਪ੍ਰਦਰਸ਼ਨ
. . .  about 10 hours ago
ਬਾਘਾਪੁਰਾਣਾ : ਨਗਰ ਨਿਗਮ ਦੇ ਵਿਹੜੇ 'ਚ ਮੱਚਿਆ ਘਮਸਾਣ
. . .  about 8 hours ago
'ਆਪ' ਵਲੋਂ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਜਾਵੇਗਾ ਵਿਰੋਧ
. . .  about 10 hours ago
ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ, ਅਮਿਤ ਸ਼ਾਹ ਨੇ ਕਿਹਾ- ਹਰੇਕ ਸਵਾਲ ਦਾ ਜਵਾਬ ਦੇਵਾਂਗਾ
. . .  about 10 hours ago
ਮਹਿੰਗਾਈ ਦੇ ਮੁੱਦੇ 'ਤੇ 'ਆਪ' ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ਦੇ ਕੇ ਸੌਂਪੇ ਮੰਗ ਪੱਤਰ
. . .  about 10 hours ago
ਨਾਗਰਿਕਤਾ ਸੋਧ ਬਿੱਲ 'ਤੇ ਸੰਸਦ 'ਚ ਹੰਗਾਮਾ
. . .  about 11 hours ago
ਨਾਗਰਿਕਤਾ ਸੋਧ ਬਿੱਲ 'ਤੇ ਵਿਰੋਧੀ ਧਿਰ ਨੂੰ ਬੋਲਣ ਦਾ ਪੂਰਾ ਮੌਕਾ ਦੇਵਾਂਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 11 hours ago
ਨਾਗਰਿਕਤਾ ਸੋਧ ਬਿੱਲ 'ਤੇ ਹਰੇਕ ਸਵਾਲ ਦਾ ਜਵਾਬ ਦੇਵਾਂਗਾ- ਅਮਿਤ ਸ਼ਾਹ
. . .  about 11 hours ago
ਨਾਗਰਿਕਤਾ ਸੋਧ ਬਿੱਲ ਘੱਟ ਗਿਣਤੀ ਦੇ ਵਿਰੁੱਧ ਨਹੀਂ- ਅਮਿਤ ਸ਼ਾਹ
. . .  about 11 hours ago
ਜਲੰਧਰ : ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪਹੁੰਚੇ ਜਾਖੜ
. . .  about 11 hours ago
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ 'ਚ ਪੇਸ਼ ਕੀਤਾ ਨਾਗਰਿਕਤਾ ਸੋਧ ਬਿੱਲ 2019
. . .  about 10 hours ago
ਨਿਊਜ਼ੀਲੈਂਡ 'ਚ ਫਟਿਆ ਜਵਾਲਾਮੁਖੀ, ਇੱਕ ਦੀ ਮੌਤ
. . .  about 11 hours ago
ਹੈਦਰਾਬਾਦ ਮੁਠਭੇੜ 'ਤੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਬੁੱਧਵਾਰ ਨੂੰ ਸੁਣਿਆ ਜਾਵੇਗਾ ਕੇਸ
. . .  about 11 hours ago
ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਅੱਜ 'ਆਪ' ਵਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ
. . .  about 11 hours ago
ਭਾਜਪਾ ਨੇ ਰਾਜ ਸਭਾ 'ਚ ਚੁੱਕਿਆ ਦਿੱਲੀ ਅਗਨੀਕਾਂਡ ਦਾ ਮੁੱਦਾ
. . .  about 12 hours ago
ਸੰਸਦ 'ਚ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 12 hours ago
ਕਰਨਾਟਕ ਜ਼ਿਮਨੀ ਚੋਣਾਂ : 12 ਸੀਟਾਂ 'ਤੇ ਭਾਜਪਾ ਅਤੇ 2 'ਤੇ ਕਾਂਗਰਸ ਅੱਗੇ
. . .  about 12 hours ago
ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਵੇਗਾ ਨਾਗਰਿਕਤਾ ਸੋਧ ਬਿੱਲ
. . .  about 12 hours ago
ਕਰਨਾਟਕ ਜ਼ਿਮਨੀ ਚੋਣਾਂ : 11 ਸੀਟਾਂ 'ਤੇ ਭਾਜਪਾ ਅੱਗੇ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਜੀਆ ਚਾਰਲਸ

ਤਾਜ਼ਾ ਖ਼ਬਰਾਂ

ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਚ 3 ਗੈਂਗਸਟਰਾਂ ਨੇ ਕੈਦੀ ਦੀ ਕੀਤੀ ਕੁੱਟਮਾਰ

ਨਾਭਾ ,16 ਸਤੰਬਰ {ਅਮਨਦੀਪ ਸਿੰਘ ਲਵਲੀ}- ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਦਾ ਮਾਮਲਾ ਸਾਹਮਣੇ ਆਇਆ ਜਿਸ ਵਿਚ ਤਿੰਨ ਗੈਂਗਸਟਰਾਂ ਵੱਲੋਂ ਕੈਦੀ ਦੀ ਕੁੱਟਮਾਰ ਕੀਤੀ ਗਈ ਹੈ । ਕੈਦੀ ਕਰਮਜੀਤ ਮੁਤਾਬਿਕ ਚਿੱਟੇ ਨਸ਼ੇ ਦੀ ਤਸਕਰੀ ਨੂੰ ਲੈ ਆਪਸ ਵਿਚ ਭਿੜ ਰਹੇ ਗੈਂਗਸਟਰਾਂ ਵਿਚ ਉਸ ਨੂੰ ਲਪੇਟ ਲਿਆ ਗਿਆ ਅਤੇ ਉਸ ਦੀ ਕੁੱਟਮਾਰ ਕੀਤੀ । ਕਰਮਜੀਤ ਮੁਤਾਬਿਕ ਜੋ ਮੁਲਾਜ਼ਮ ਡਿਊਟੀ ਤ ਸਨ ਉਹ ਕੋਲ ਖੜ੍ਹੇ ਤਮਾਸ਼ਾ ਦੇਖਦੇ ਰਹੇ ।

 

ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ਬਰਾਮਦ

ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਪੁਲਿਸ ਵੱਲੋਂ ਪਿਛਲੇ ਦਿਨੀਂ ਸਾਢੇ ਸੱਤ ਕਿੱਲੋ ਹੈਰੋਇਨ ਅਤੇ 28 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਦੀ ਨਿਸ਼ਾਨਦੇਹੀ ਤੇ ਅੱਜ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ਬਰਾਮਦ ਕੀਤੀ ਗਈ ...

ਪੂਰੀ ਖ਼ਬਰ »

2 ਕਾਲਜ ਵਿਦਿਆਰਥਣਾਂ ਨੂੰ ਕਾਲਜ ਛੁੱਟੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼

ਪਠਾਨਕੋਟ 16 ਸਤੰਬਰ (ਸੰਧੂ)- ਪਠਾਨਕੋਟ ਦੇ ਸਿੰਬਲ ਚੌਂਕ ਨੇੜੇ ਅੱਜ ਬਾਅਦ ਦੁਪਹਿਰ ਕਾਲਜ ਛੁੱਟੀ ਹੋਣ ਤੋਂ ਬਾਅਦ ਘਰ ਵਾਪਸ ਜਾ ਰਹੀਆਂ 2 ਕਾਲਜ ਵਿਦਿਆਰਥਣਾਂ ਨੂੰ ਬੋਲੈਰੋ ਗੱਡੀ ਵਿਚ ਸਵਾਰ 4 ਨੌਜਵਾਨਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼ ਕਰਨ ਦਾ ਸਨਸਨੀਖੇਜ ਮਾਮਲਾ ...

ਪੂਰੀ ਖ਼ਬਰ »

ਕੈਨੇਡੀਅਨ ਲੜਕੀ ਦੇ 19 ਸਾਲ ਪਹਿਲਾਂ ਹੋਏ ਕਤਲ ਮਾਮਲੇ 'ਚ ਮਾਂ ਅਤੇ ਮਾਮੇ ਖ਼ਿਲਾਫ਼ ਦੋਸ਼ ਆਇਦ

ਸੰਗਰੂਰ ,16 ਸਤੰਬਰ {ਧੀਰਜ ਪਿਸ਼ੌਰੀਆ }- 19 ਕੁ ਸਾਲ ਪਹਿਲਾ ਪੰਜਾਬੀ ਮੂਲ ਦੀ ਕੈਨੇਡੀਅਨ ਲੜਕੀ ਜਸਵਿੰਦਰ ਕੌਰ ਉਰਫ਼ ਜੱਸੀ ਵੱਲੋਂ ਪੰਜਾਬ ਆ ਕੇ ਪ੍ਰੇਮ ਵਿਆਹ ਕਰਵਾਏ ਜਾਣ ਤੋਂ ਬਾਅਦ ਉਸ ਦੇ ਕਤਲ ਸਬੰਧੀ ਪੁਲਿਸ ਥਾਣਾ ਅਮਰਗੜ੍ਹ 'ਚ ਦਰਜ ਮਾਮਲੇ ਦੀ ਅਦਾਲਤੀ ਕਾਰਵਾਈ ਮੁਕੰਮਲ ...

ਪੂਰੀ ਖ਼ਬਰ »

ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ

ਮਹਿਲ ਕਲਾਂ, 16 ਸਤੰਬਰ (ਅਵਤਾਰ ਸਿੰਘ ਅਣਖੀ)-ਠਾਠ ਨਾਨਕਸਰ ਮਹਿਲ ਕਲਾਂ ਸੋਢੇ ਵਿਖੇ 54ਵੇ ਸਾਲਾਨਾ ਜੋੜ ਮੇਲੇ ਮੌਕੇ ਹਰ ਸਾਲ ਦੀ ਤਰਾਂ ਇਸ ਵਾਰ ਦੁਕਾਨਾਂ ਲਗਾਉਣ ਆਏ ਗ਼ਰੀਬ ਦੁਕਾਨਦਾਰਾਂ ਨੂੰ ਮਹਿਲ ਕਲਾਂ ਸੋਢੇ ਦੇ ਕਾਂਗਰਸੀ ਧਨਾਢ ਸਾਬਕਾ ਸਰਪੰਚ ਵੱਲੋਂ ਜਾਰੀ ਕੀਤੇ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਬੁਢਲਾਡਾ ,16 ਸਤੰਬਰ (ਸਵਰਨ ਸਿੰਘ ਰਾਹੀ)- ਆਪਣੇ ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਬਰ੍ਹੇ ਦੇ ਇੱਕ ਬਜ਼ੁਰਗ ਕਿਸਾਨ ਵੱਲੋਂ ਬਿਜਲੀ ਦੀਆਂ ਤਾਰਾਂ ਨੂੰ ਹੱਥ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ।ਮ੍ਰਿਤਕ ਦੇ ਪੁੱਤਰ ਸਤਗੁਰ ਸਿੰਘ ਵੱਲੋਂ ਪੁਲਿਸ ਕੋਲ ਦਰਜ ਕਰਵਾਏ ...

ਪੂਰੀ ਖ਼ਬਰ »

ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ

ਨਵੀਂ ਦਿੱਲੀ, 16 ਸਤੰਬਰ- ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ ਹੈ। ਇਨ੍ਹਾਂ ਚਾਰਾਂ ਦੇ ਖ਼ਿਲਾਫ਼ ਦੇਸ਼ 'ਚ ਕਈ ਥਾਵਾਂ 'ਤੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਕਰਨ ਦੇ ਦੋਸ਼ ਲਾਗਏ ਗਏ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ

ਰਾਜਪੁਰਾ, 16 ਸਤੰਬਰ (ਰਣਜੀਤ ਸਿੰਘ)- ਅੱਜ ਇੱਥੇ ਸ਼੍ਰੀ ਕ੍ਰਿਸ਼ਨਾ ਗਊਸ਼ਾਲਾ 'ਚ ਤਿੰਨ ਦਰਜਨ ਦੇ ਕਰੀਬ ਗਊਆਂ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ ਹੈ ਜਦ ਕਿ ਇਕ ਦਰਜਨ ਦੇ ਕਰੀਬ ਗਊਆਂ ਬਿਮਾਰ ਹਨ ਜਿਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਗਊਸ਼ਾਲਾ 'ਚ ਗਉ ਰੱਖਿਆ ਦਲ ਦੇ ...

ਪੂਰੀ ਖ਼ਬਰ »

ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ

ਜੈਤੋ, 16 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਦੇ ਪ੍ਰਧਾਨ ਦੀ ਅਗਵਾਈ ਵਿਚ 'ਚ ਸਥਾਨਕ ਬੀ. ਡੀ.ਪੀ.ਓ. ਦਫ਼ਤਰ ਵਿਖੇ ਰੋਸ ਧਰਨਾ ਦੇ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀ ਦੇ ਆਗੂਆਂ ਨੇ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਵਿਖੇ ਸਾਰੇ ਜ਼ਰੂਰੀ ਪ੍ਰਬੰਧ 10 ਅਕਤੂਬਰ ਤੱਕ ਕਰ ਲਏ ਜਾਣਗੇ ਮੁਕੰਮਲ : ਏ. ਵੇਨੂੰ ਪ੍ਰਸਾਦ

ਚੰਡੀਗੜ੍ਹ, 16 ਸਤੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਚਲ ਰਹੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਂਦੀ ਗਈ ਹੈ ਅਤੇ ਇਹ ਕਾਰਜ 10 ਅਕਤੂਬਰ, 2019 ਤੱਕ ਮੁਕੰਮਲ ਕਰ ਲਏ ਜਾਣਗੇ। ਇਹ ਜਾਣਕਾਰੀ ਸਥਾਨਕ ਸਰਕਾਰਾਂ ...

ਪੂਰੀ ਖ਼ਬਰ »

ਮਾਣਯੋਗ ਅਦਾਲਤ ਵਲੋਂ ਵਿਧਾਇਕ ਬੈਂਸ ਦੀ ਜ਼ਮਾਨਤ ਅਰਜ਼ੀ ਖ਼ਾਰਜ

ਗੁਰਦਾਸਪੁਰ, 16 ਸਤੰਬਰ (ਸੁਖਵੀਰ ਸਿੰਘ ਸੈਣੀ/ਭਾਗਦੀਪ ਸਿੰਘ ਗੋਰਾਇਆ)- ਪਿਛਲੇ ਦਿਨੀਂ ਬਟਾਲਾ ਪਟਾਕਾ ਫ਼ੈਕਟਰੀ 'ਚ ਹੋਏ ਧਮਾਕੇ ਦੇ ਬਾਅਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨਾਲ ਡਿਊਟੀ ਦੌਰਾਨ ਬੋਲੇ ਗਏ ਅਪਸ਼ਬਦਾਂ ਦੇ ਸਬੰਧ 'ਚ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਫੇਟ ਵਜਣ ਕਾਰਨ 2 ਵਿਅਕਤੀ ਜਖਮੀ

ਬਹਿਰਾਮ, 16 ਸਤੰਬਰ (ਨਛੱਤਰ ਸਿੰਘ ਬਹਿਰਾਮ) - ਫਗਵਾੜਾ-ਰੋਪੜ ਮੁੱਖ ਮਾਰਗ ਬਹਿਰਾਮ ਨੇੜੇ ਮਾਹਿਲਪੁਰ ਚੌਂਕ ਕੋਲ ਇਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ। ਜਾਣਕਾਰੀ ਅਨੁਸਾਰ, ਬੰਗਾ ਸਾਈਡ ਤੋਂ ਧਰਮਪਾਲ, ਵਾਸੀ ਜੱਲੋਵਾਲ ਆਬਾਦੀ (ਜਲੰਧਰ) ਆਪਣੀ ਮੋਟਰ ...

ਪੂਰੀ ਖ਼ਬਰ »

2 ਅਕਤੂਬਰ ਨੂੰ ਫ਼ਤਿਹਗੜ੍ਹ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਵਲੋਂ ਕੀਤੀ ਜਾਵੇਗੀ ਸੂਬਾ ਪੱਧਰੀ ਕਾਨਫ਼ਰੰਸ

ਨਾਭਾ 16 ਅਗਸਤ (ਕਰਮਜੀਤ ਸਿੰਘ) - ਪੰਥਕ ਜਥੇਬੰਦੀਆਂ ਵਲੋਂ ਸਿੱਖ ਕੌਮ ਦੀ ਇੱਕਜੁੱਟਤਾ ਲਈ ਫ਼ਤਿਹਗੜ੍ਹ ਸਾਹਿਬ ਵਿਖੇ ਅਗਲੀ ਦੋ ਅਕਤੂਬਰ ਨੂੰ ਸੂਬਾ ਪੱਧਰੀ ਕਾਨਫ਼ਰੰਸ ਦਾ ਆਯੋਜਨ ਕੀਤਾ ਜਾ ਰਿਹਾ ਹੈ। ਅੱਜ ਇਸੇ ਕਾਨਫ਼ਰੰਸ ਦੀ ਤਿਆਰੀਆਂ ਸੰਬੰਧੀ ਗੁਰਦੁਆਰਾ ਸਿੱਧਸਰ ...

ਪੂਰੀ ਖ਼ਬਰ »

ਡਰਾਈਵਰ ਨੇ ਆਪਣੇ ਪਿੰਡ ਦੇ ਨੌਜਵਾਨ ਨੂੰ ਟਰੱਕ ਥੱਲੇ ਦੇ ਕੇ ਕੁਚਲਿਆ

ਬਟਾਲਾ, 16 ਸਤੰਬਰ (ਹਰਦੇਵ ਸਿੰਘ ਸੰਧੂ)- ਬਟਾਲਾ ਨਜ਼ਦੀਕ ਪਿੰਡ ਲੌਂਗੋਵਾਲ ਖ਼ੁਰਦ ਦੇ ਇੱਕ ਨੌਜਵਾਨ ਨੂੰ ਪਿੰਡ ਦੇ ਹੀ ਇੱਕ ਟਰੱਕ ਡਰਾਈਵਰ ਵੱਲੋਂ ਟਰੱਕ ਥੱਲੇ ਦੇ ਕੇ ਮਾਰਨ ਦੀ ਖ਼ਬਰ ਹੈ। ਇਸ ਸਬੰਧੀ ਥਾਣਾ ਸਿਵਲ ਲਾਇਨ ਬਟਾਲਾ ਦੇ ਮੁਖੀ ਇੰਸਪੈਕਟਰ ਮੁਖ਼ਤਿਆਰ ਸਿੰਘ ਨੇ ...

ਪੂਰੀ ਖ਼ਬਰ »

ਰੋਡਵੇਜ਼ ਦਾ ਸਬ ਇੰਸਪੈਕਟਰ ਗੁਰਮੇਜ ਸਿੰਘ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਫ਼ਿਰੋਜ਼ਪੁਰ, 16 (ਜਸਵਿੰਦਰ ਸਿੰਘ ਸੰਧੂ) - ਪੰਜਾਬ ਰੋਡਵੇਜ਼ ਦੇ ਸਬ ਇੰਸਪੈਕਟਰ ਗੁਰਮੇਜ ਸਿੰਘ ਨੂੰ ਅੱਜ ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰ ਲੈਣ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਬੀਤੇ ਦਿਨ ਪੰਜਾਬ ਰੋਡਵੇਜ਼ ਦੇ ਡੀਜ਼ਲ ਪੰਪ ਦੀ ਚੈਕਿੰਗ ...

ਪੂਰੀ ਖ਼ਬਰ »

ਅਫ਼ਗ਼ਾਨਿਸਤਾਨ 'ਚ ਸੜਕ ਕਿਨਾਰੇ ਹੋਏ ਬੰਬ ਧਮਾਕੇ 'ਚ ਪੰਜ ਲੋਕਾਂ ਦੀ ਮੌਤ

ਕਾਬੁਲ, 16 ਸਤੰਬਰ- ਅਫ਼ਗ਼ਾਨਿਸਤਾਨ ਦੇ ਫਰਾਹ ਸੂਬੇ 'ਚ ਇੱਕ ਵਾਹਨ ਦੇ ਬੰਬ ਧਮਾਕੇ ਦੀ ਲਪੇਟ 'ਚ ਆਉਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਸੂਬਾ ਪੁਲਿਸ ਦੇ ਬੁਲਾਰੇ ਮੋਹੀਬੁੱਲਾਹ ਨੇ ਦੱਸਿਆ ਕਿ ਇਸ ਧਮਾਕੇ 'ਚ ਔਰਤਾਂ ਅਤੇ ਬੱਚਿਆਂ ਦੀ ਵੀ ਜਾਨ ਗਈ ਹੈ। ਸੂਬੇ ਦੀ ਰਾਜਧਾਨੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਖ਼ਾਲੀ ਅਸਾਮੀਆਂ ਭਰਨ ਲਈ ਸਿਵਲ ਸੇਵਾਵਾਂ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ ਫ਼ੈਸਲਾ

ਚੰਡੀਗੜ੍ਹ, 16 ਸਤੰਬਰ- ਪੰਜਾਬ ਸਰਕਾਰ ਨੇ ਵੱਖ-ਵੱਖ ਕਾਨੂੰਨਾਂ 'ਚ ਸੋਧਾਂ ਕਰਕੇ ਸੂਬੇ 'ਚ ਯੋਗ ਸਿਵਲ ਸੇਵਾਵਾਂ ਉਮੀਦਵਾਰਾਂ ਲਈ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ ਫ਼ੈਸਲਾ ਕੀਤਾ ਹੈ। ਇਸ ਨਾਲ ਢੁੱਕਵੇਂ ਉਮੀਦਵਾਰ ਨਾ ਮਿਲਣ ਕਾਰਨ ਪਈਆਂ ਖ਼ਾਲੀ ਅਸਾਮੀਆਂ ਨੂੰ ਭਰਨ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ

ਡੇਰਾ ਬਾਬਾ ਨਾਨਕ, 16 ਸਤੰਬਰ- ਗ੍ਰਹਿ ਮੰਤਰਾਲੇ ਦੀ ਇੱਕ ਟੀਮ ਵਲੋਂ ਅੱਜ ਡੇਰਾ ਬਾਬਾ ਨਾਨਕ ਵਿਖੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੱਕ ਬਣਾਏ ਜਾ ਰਹੇ ਲਾਂਘੇ ਦਾ ਨਿਰੀਖਣ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗ੍ਰਹਿ ਮੰਤਰਾਲੇ ਦੇ ...

ਪੂਰੀ ਖ਼ਬਰ »

ਅਸਮਾਨੀ ਬਿਜਲੀ ਪੈਣ ਕਾਰਨ ਵਿਅਕਤੀ ਦੀ ਮੌਤ

ਡੇਰਾ ਬਾਬਾ ਨਾਨਕ, 16 ਅਗਸਤ (ਮਾਂਗਟ, ਸ਼ਰਮਾ)- ਨਜ਼ਦੀਕੀ ਪਿੰਡ ਮੂਲੋਵਾਲੀ ਵਿਖੇ ਅਸਮਾਨੀ ਬਿਜਲੀ ਪੈਣ ਕਾਰਨ ਖੇਤਾਂ 'ਚ ਕੰਮ ਕਰਦੇ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਚਰਨਜੀਤ ਸਿੰਘ ਪੁੱਤਰ ਮਹਿੰਗਾ ਸਿੰਘ ...

ਪੂਰੀ ਖ਼ਬਰ »

ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਅਜਨਾਲਾ ਵਲੋਂ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਕੀਤੀ ਗਈ ਨਾਅਰੇਬਾਜ਼ੀ

ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ 'ਚ ਮਨਰੇਗਾ ਅਧੀਨ ਪਿਛਲੇ 11-12 ਸਾਲ ਤੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਕਰਮਚਾਰੀਆਂ ਦੀਆਂ ਸਰਕਾਰ ਵਲੋਂ ਹੱਕੀ ਅਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ 'ਚ ਅੱਜ ਮਨਰੇਗਾ ...

ਪੂਰੀ ਖ਼ਬਰ »

ਪ੍ਰਿੰਸੀਪਲ ਅਤੇ ਲੈਕਚਰਾਰਾਂ ਦੀ ਘਾਟ ਨੂੰ ਲੈ ਕੇ ਸਰਕਾਰੀ ਸਕੂਲ ਢਿੱਲਵਾਂ ਨੂੰ ਜਿੰਦਰਾ ਮਾਰ ਕੇ ਲਾਇਆ ਗਿਆ ਧਰਨਾ

ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ)- ਨਜ਼ਦੀਕੀ ਪਿੰਡ ਢਿੱਲਵਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਅਤੇ ਲੈਕਚਰਾਰਾਂ ਦੀ ਘਾਟ ਨੂੰ ਲੈ ਕੇ ਕਿਸਾਨ ਜਥੇਬੰਦੀਆਂ, ਪਿੰਡ ਦੀਆਂ ਸਮੂਹ ਪੰਚਾਇਤਾਂ, ਸਕੂਲੀ ਬੱਚਿਆਂ ਅਤੇ ਮਾਪਿਆਂ ਵਲੋਂ ਸਕੂਲ ਦੇ ਗੇਟ ...

ਪੂਰੀ ਖ਼ਬਰ »

ਪੀ. ਐੱਸ. ਏ. ਦੇ ਤਹਿਤ ਹਿਰਾਸਤ 'ਚ ਹਨ ਫ਼ਾਰੂਕ ਅਬਦੁੱਲਾ, ਬਿਨਾਂ ਸੁਣਵਾਈ ਤੋਂ 2 ਸਾਲ ਤੱਕ ਰਹਿ ਸਕਦੇ ਹਨ ਬੰਦ

ਨਵੀਂ ਦਿੱਲੀ, 16 ਸਤੰਬਰ- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫ਼ਰੰਸ ਦੇ ਨੇਤਾ ਫ਼ਾਰੂਕ ਅਬਦੁੱਲਾ ਨੂੰ ਜਨਤਕ ਸੁਰੱਖਿਆ ਐਕਟ (ਪੀ. ਐੱਸ. ਏ.) ਦੇ ਤਹਿਤ ਹਿਰਾਸਤ 'ਚ ਲੈ ਗਿਆ ਹੈ। ਇੰਨਾ ਹੀ ਨਹੀਂ, ਜਿਸ ਥਾਂ 'ਤੇ ਅਬਦੁੱਲਾ ਨੂੰ ਰੱਖਿਆ ਜਾਵੇਗਾ, ਉਸ ਨੂੰ ਇੱਕ ...

ਪੂਰੀ ਖ਼ਬਰ »

ਗ੍ਰਹਿ ਮੰਤਰਾਲੇ ਵਲੋਂ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਨਿਰੀਖਣ

ਡੇਰਾ ਬਾਬਾ ਨਾਨਕ, 16 ਸਤੰਬਰ- ਗ੍ਰਹਿ ਮੰਤਰਾਲੇ ਦੇ ਵਧੀਕ ਸਕੱਤਰ ਗੋਬਿੰਦ ਮੋਹਨ ਨੇ ਅੱਜ ਡੇਰਾ ਬਾਬਾ ਨਾਨਕ ਵਿਖੇ ਜਾ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੱਕ ਬਣਾਏ ਜਾ ਰਹੇ ਲਾਂਘੇ ਦਾ ਨਿਰੀਖਣ ...

ਪੂਰੀ ਖ਼ਬਰ »

ਬਠਿੰਡਾ ਦੇ ਰਾਮਾ ਪਿੰਡ 'ਚ ਵੀ ਫੈਲਿਆ ਹੈਪੇਟਾਈਟਸ 'ਏ'

ਬਠਿੰਡਾ, 16 ਸਤੰਬਰ (ਨਾਇਬ ਸਿੱਧੂ)- ਬਠਿੰਡਾ ਜ਼ਿਲ੍ਹੇ ਦੇ ਪਿੰਡ ਰਾਏਪੁਰ ਤੋਂ ਬਾਅਦ ਹੁਣ ਰਾਮਾ ਪਿੰਡ 'ਚ ਵੀ ਹੈਪੇਟਾਈਟਸ 'ਏ' ਫੈਲ ਗਿਆ ਹੈ। ਇਸ ਦੇ ਮੱਦੇਨਜ਼ਰ ਇੱਥੇ ਸਿਹਤ ਵਿਭਾਗ ਦੀਆਂ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਹੈਪੇਟਾਈਟਸ 'ਏ' ਕਾਰਨ ਇੱਕ ਗਰਭਵਤੀ ...

ਪੂਰੀ ਖ਼ਬਰ »

ਐੱਸ.ਡੀ.ਓ. ਦੇ ਘਰ ਜਾ ਕੇ ਏ.ਐੱਸ.ਆਈ. ਵਲੋ ਬਦਸਲੂਕੀ ਕਰਨ 'ਤੇ ਬਿਜਲੀ ਕਰਮਚਾਰੀਆਂ ਨੇ ਥਾਣਾ ਮਜੀਠਾ ਦਾ ਕੀਤਾ ਘਿਰਾਓ

ਮਜੀਠਾ, 16 ਸਤੰਬਰ (ਜਗਤਾਰ ਸਿੰਘ ਸਹਿਮੀ)- ਐੱਸ. ਡੀ. ਓ. ਮਜੀਠਾ-1 ਸੁਖਜਿੰਦਰ ਸਿੰਘ ਮਜੀਠਾ ਨਾਲ ਪੁਲਿਸ ਚੌਕੀ ਮਜੀਠਾ 'ਚ ਤਾਇਨਾਤ ਏ. ਐੱਸ. ਆਈ. ਰਮੇਸ਼ ਕੁਮਾਰ ਵਲੋਂ ਬੀਤੀ 14 ਸਤੰਬਰ ਦੀ ਰਾਤ ਨੂੰ ਬਦਸਲੂਕੀ ਕਰਨ ਦੇ ਰੋਸ ਵਜੋਂ ਅੱਜ ਬਿਜਲੀ ਵਿਭਾਗ ਦੇ ਮੌਜੂਦਾ ਅਧਿਕਾਰੀਆਂ, ...

ਪੂਰੀ ਖ਼ਬਰ »

ਆਂਧਰਾ ਪ੍ਰਦੇਸ਼ ਦੇ ਸਾਬਕਾ ਸਪੀਕਰ ਕੋਡੇਲਾ ਸ਼ਿਵਾ ਪ੍ਰਸਾਦ ਰਾਓ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਹੈਦਰਾਬਾਦ, 16 ਸਤੰਬਰ- ਆਂਧਰਾ ਪ੍ਰਦੇਸ਼ ਦੇ ਸਾਬਕਾ ਸਪੀਕਰ ਕੋਡੇਲਾ ਸ਼ਿਵਾ ਪ੍ਰਸਾਦ ਰਾਓ ਨੇ ਹੈਦਰਾਬਾਦ ਸਥਿਤ ਆਪਣੀ ਰਿਹਾਇਸ਼ 'ਤੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ...

ਪੂਰੀ ਖ਼ਬਰ »

ਸਤਿਆਪਾਲ ਮਲਿਕ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ

ਨਵੀਂ ਦਿੱਲੀ, 16 ਸਤੰਬਰ- ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਬਣਾਉਣ ਲਈ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਵਿਚਾਲੇ ਅੱਜ ਸੂਬੇ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਸੰਬੰਧੀ ਜਾਣਕਾਰੀ ਪ੍ਰਧਾਨ ਮੰਤਰੀ ਦਫ਼ਤਰ ...

ਪੂਰੀ ਖ਼ਬਰ »

ਐਡਮਿਰਲ ਕਰਮਬੀਰ ਸਿੰਘ ਨੂੰ ਜਲ ਸੈਨਾ ਮੁਖੀ ਨਿਯੁਕਤ ਕੀਤੇ ਜਾਣ ਵਿਰੁੱਧ ਦਾਇਰ ਪਟੀਸ਼ਨ ਖ਼ਾਰਜ

ਨਵੀਂ ਦਿੱਲੀ, 16 ਸਤੰਬਰ- ਐਡਮਿਰਲ ਕਰਮਬੀਰ ਸਿੰਘ ਨੂੰ ਜਲ ਸੈਨਾ ਦਾ ਮੁਖੀ ਨਿਯੁਕਤ ਕੀਤੇ ਜਾਣ ਵਿਰੁੱਧ ਆਰਮਡ ਫੋਰਸਜ਼ ਟ੍ਰਿਬਿਊਨਲ ਨੇ ਵਾਈਸ ਐਡਮਿਰਲ ਬਿਮਲ ਵਰਮਾ ਵਲੋਂ ਦਾਇਰ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਕਰਮਬੀਰ ਸਿੰਘ ਨੂੰ ਜਲ ਸੈਨਾ ਮੁਖੀ ਦੇ ਰੂਪ 'ਚ ਨਿਯੁਕਤ ...

ਪੂਰੀ ਖ਼ਬਰ »

ਗੁਰੂਹਰਸਹਾਏ ਦੇ ਮਨਰੇਗਾ ਕਰਮਚਾਰੀਆਂ ਵਲੋਂ ਤਿੰਨ ਦਿਨਾਂ ਦੀ ਹੜਤਾਲ

ਗੁਰੂਹਰਸਹਾਏ, 16 ਸਤੰਬਰ (ਹਰਚਰਨ ਸਿੰਘ ਸੰਧੂ, ਕਪਿਲ ਕੰਧਾਰੀ)- ਮਨਰੇਗਾ ਕਰਮਚਾਰੀ ਯੂਨੀਅਨ ਬੀ. ਡੀ. ਪੀ. ਓ. ਦਫ਼ਤਰ ਗੁਰੂਹਰਸਹਾਏ ਦੇ ਕਰਮਚਾਰੀ ਅੱਜ ਕੰਮ-ਕਾਜ ਠੱਪ ਕਰਕੇ ਆਪਣੀਆਂ ਮੰਗਾਂ ਨੂੰ ਲੈ ਕੇ ਤਿੰਨ ਦਿਨਾਂ ਦੀ ਹੜਤਾਲ 'ਤੇ ਚਲੇ ਗਏ ਹਨ। ਕਰਮਚਾਰੀਆਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬ ਕੈਬਨਿਟ ਨੇ ਐੱਸ. ਸੀ. ਕਮਿਸ਼ਨ ਦੇ ਚੇਅਰਪਰਸਨ ਦੀ ਉਮਰ ਹੱਦ ਵਧਾਉਣ ਦੀ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 16 ਸਤੰਬਰ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਅੱਜ ਐੱਸ. ਸੀ. (ਪੰਜਾਬ ਰਾਜ ਅਨੁਸੂਚਿਤ ਜਾਤੀ ਐਕਟ, 2004) ਕਮਿਸ਼ਨ ਦੇ ਚੇਅਰਪਰਸਨ ਦੀ ਉਮਰ ਹੱਦ ਨੂੰ 70 ਤੋਂ ਵਧਾ ਕੇ 72 ਸਾਲ ਤੱਕ ਕਰਨ ਦੀ ਪ੍ਰਵਾਨਗੀ ਦੇ ਦਿੱਤੀ ...

ਪੂਰੀ ਖ਼ਬਰ »

ਰਾਜੀਵ ਜੈਨ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੈਕਟਰੀ ਬਣੇ

ਸੰਗਰੂਰ, 16 ਸਤੰਬਰ (ਧੀਰਜ ਪਸ਼ੋਰੀਆ)- ਰਾਜੀਵ ਜੈਨ ਨੂੰ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਸੈਕਟਰੀ ਬਣਾਇਆ ਗਿਆ ਹੈ। ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਦੱਸਿਆ ਕਿ ਜੈਨ ਦੀਆਂ ਐਸੋਸੀਏਸ਼ਨ ਪ੍ਰਤੀ ਸੇਵਾਵਾਂ ਅਤੇ ਕਾਬਲੀਅਤ ਨੂੰ ਦੇਖਦਿਆਂ ਉਨ੍ਹਾਂ ਨੂੰ ਇਹ ...

ਪੂਰੀ ਖ਼ਬਰ »

ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ- ਜੇਕਰ ਲੋੜ ਪਈ ਤਾਂ ਮੈਂ ਖ਼ੁਦ ਜਾਵਾਂਗਾ ਜੰਮੂ-ਕਸ਼ਮੀਰ

ਨਵੀਂ ਦਿੱਲੀ, 16 ਸਤੰਬਰ- ਚੀਫ਼ ਜਸਟਿਸ ਰੰਜਨ ਗੋਗੋਈ ਨੇ ਜੰਮੂ-ਕਸ਼ਮੀਰ ਨੂੰ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਕਿਹਾ ਕਿ ਜੇਕਰ ਲੋੜ ਪਈ ਤਾਂ ਮੈਂ ਖ਼ੁਦ ਸ੍ਰੀਨਗਰ ਜਾਵਾਂਗਾ। ਗੋਗੋਈ ਨੇ ਕਿਹਾ ਕਿ ਉਨ੍ਹਾਂ ਨੇ ਜੰਮੂ-ਕਸ਼ਮੀਰ ਹਾਈਕੋਰਟ ਤੋਂ ਇੱਕ ਰਿਪੋਰਟ ਮੰਗੀ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਜਾ ਸਕਦੇ ਹਨ ਗ਼ੁਲਾਮ ਨਬੀ ਆਜ਼ਾਦ, ਸੁਪਰੀਮ ਕੋਰਟ ਨੇ ਦਿੱਤੀ ਇਜਾਜ਼ਤ

ਨਵੀਂ ਦਿੱਲੀ, 16 ਸਤੰਬਰ- ਸੁਪਰੀਮ ਕੋਰਟ ਨੇ ਕਾਂਗਰਸ ਨੇਤਾ ਗ਼ੁਲਾਮ ਨਬੀ ਆਜ਼ਾਦ ਨੂੰ ਜੰਮੂ-ਕਸ਼ਮੀਰ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਆਜ਼ਾਦ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਆਪਣੇ ਘਰ ਜਾਣ ਦੀ ਆਗਿਆ ਮੰਗੀ ਸੀ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਅਨੰਤਨਾਗ, ...

ਪੂਰੀ ਖ਼ਬਰ »

ਏ. ਐੱਸ. ਆਈ. ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ

ਪਟਿਆਲਾ, 16 ਸਤੰਬਰ (ਅਮਨਦੀਪ ਸਿੰਘ)- ਪੰਜਾਬ ਪੁਲਿਸ ਦੇ ਸੀ. ਆਈ. ਡੀ. ਵਿੰਗ 'ਚ ਤਾਇਨਾਤ ਏ. ਐੱਸ. ਆਈ. ਹਰਮੇਲ ਸਿੰਘ ਨੇ ਆਪਣੇ ਹੀ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਡੀ. ਐੱਸ. ਪੀ. ਤਿੱਤਲੀ ਦੇ ਘਰ 24 ਸਾਲਾਂ ਤੋਂ ਤਾਇਨਾਤ ਏ. ਐੱਸ. ਆਈ. ...

ਪੂਰੀ ਖ਼ਬਰ »

ਧਾਰਾ 370 : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ

ਨਵੀਂ ਦਿੱਲੀ, 16 ਸਤੰਬਰ- ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ ਅਤੇ ਜੰਮੂ-ਕਸ਼ਮੀਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ ਹੈ। ਹੁਣ ਇਸ ਮਾਮਲੇ 'ਤੇ ਅਗਲੀ ਸੁਣਵਾਈ 30 ਸਤੰਬਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਕਿਹਾ- ਘਾਟੀ 'ਚ ਮੀਡੀਆ ਨੂੰ ਦਿੱਤੀਆਂ ਜਾ ਰਹੀਆਂ ਹਨ ਸਹੂਲਤਾਂ

ਨਵੀਂ ਦਿੱਲੀ, 16 ਸਤੰਬਰ- ਧਾਰਾ 370 ਨੂੰ ਹਟਾਏ ਜਾਣ ਵਿਰੁੱਧ ਦਾਇਰ ਇੱਕ ਪਟੀਸ਼ਨ ਦੇ ਜਵਾਬ 'ਚ ਕੇਂਦਰ ਸਰਕਾਰ ਵਲੋਂ ਅਟਾਰਨੀ ਜਨਰਲ ਕੇ. ਕੇ. ਵੇਣੂਗੋਪਾਲ ਨੇ ਸੁਪਰੀਮ ਕੋਰਟ 'ਚ ਕਿਹਾ ਕਿ ਮੀਡੀਆ ਕਰਮਚਾਰੀਆਂ ਨੂੰ ਉਨ੍ਹਾਂ ਦੇ ਕੰਮ ਲਈ ਲੈਂਡਲਾਈਨ ਅਤੇ ਬਾਕੀ ਸੰਪਰਕ ਦੀਆਂ ...

ਪੂਰੀ ਖ਼ਬਰ »

ਫ਼ਾਰੂਕ ਅਬਦੁੱਲਾ ਦੀ ਰਿਹਾਈ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ

ਨਵੀਂ ਦਿੱਲੀ, 16 ਸਤੰਬਰ- ਜੰਮੂ-ਕਸ਼ਮੀਰ ਮਸਲੇ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ ਹੋ ਗਈ ਹੈ। ਸਭ ਤੋਂ ਐੱਮ. ਡੀ. ਐੱਮ. ਕੇ. ਦੇ ਮੁਖੀ ਵਾਈਕੋ ਦੀ ਪਟੀਸ਼ਨ 'ਤੇ ਸੁਣਵਾਈ ਹੋਈ। ਵਾਈਕੋ ਨੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਦੀ ਰਿਹਾਈ ਨੂੰ ਲੈ ਕੇ ...

ਪੂਰੀ ਖ਼ਬਰ »

ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ 'ਆਪ' 'ਚ ਹੋਈ ਸ਼ਾਮਲ

ਸੰਗਰੂਰ, 16 ਸਤੰਬਰ (ਧੀਰਜ ਪਸ਼ੋਰੀਆ)- ਬਡਰੁੱਖਾਂ ਜ਼ੋਨ ਤੋਂ ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਅੱਜ ਸਾਥੀਆਂ ਸਣੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਈ ਹੈ। ਇਸ ਮੌਕੇ ਵਿਧਾਇਕ ਅਤੇ 'ਆਪ' ਦੇ ਸੀਨੀਅਰ ਆਗੂ ਅਮਨ ਅਰੋੜਾ ਅਤੇ ਸੀਨੀਅਰ ਆਗੂ ...

ਪੂਰੀ ਖ਼ਬਰ »

ਚੰਡੀਗੜ੍ਹ : ਨਗਰ ਨਿਗਮ ਦੇ ਦਫ਼ਤਰ ਸਾਹਮਣੇ ਧਰਨੇ 'ਤੇ ਬੈਠੀ ਕਾਂਗਰਸ

ਚੰਡੀਗੜ੍ਹ, 16 ਸਤੰਬਰ (ਲਿਬਰੇਟ)- ਚੰਡੀਗੜ੍ਹ 'ਚ ਅੱਜ ਕਾਂਗਰਸ ਪਾਰਟੀ ਦੇ ਵਰਕਰ ਨਗਰ ਨਿਗਮ ਦੇ ਦਫ਼ਤਰ ਮੂਹਰੇ ਧਰਨੇ 'ਤੇ ਬੈਠ ਗਏ ਹਨ। ਕਾਂਗਰਸ ਵਲੋਂ ਨਗਰ ਨਿਗਮ 'ਚ ਭਾਜਪਾ ਵਲੋਂ ਭ੍ਰਿਸ਼ਟਾਚਾਰ ਕੀਤੇ ਜਾਣ ਦਾ ਦੋਸ਼ ਲਾਇਆ ਗਿਆ ...

ਪੂਰੀ ਖ਼ਬਰ »

ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਦਾ ਦੇਹਾਂਤ

ਗੁਰੂਹਰਸਹਾਏ, 16 ਸਤੰਬਰ (ਹਰਚਰਨ ਸਿੰਘ ਸੰਧੂ)- ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਅਤੇ ਅਕਾਲੀ ਆਗੂ ਇਕਬਾਲ ਸਿੰਘ ਵਾਸੀ ਪਿੰਡ ਝੁੱਗੇ ਛਿਲੀਘਾ ਦੀ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਨ੍ਹਾਂ ਦੀ ਉਮਰ ਕਰੀਬ 55 ਸਾਲ ...

ਪੂਰੀ ਖ਼ਬਰ »

ਜਵਾਹਰ ਕੇ ਮਾਈਨਰ 'ਚ ਪਿਆ 30 ਫੁੱਟ ਦਾ ਪਾੜ, ਡੁੱਬੀਆਂ ਕਿਸਾਨਾਂ ਦੀਆਂ ਫ਼ਸਲਾਂ

ਮਾਨਸਾ, 16 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਮਾਨਸਾ ਨੇੜਲੇ ਜਵਾਹਰ ਕੇ ਮਾਈਨਰ 'ਚ 30 ਫੁੱਟ ਦੇ ਕਰੀਬ ਪਾੜ ਪੈ ਜਾਣ ਕਰਕੇ ਕਿਸਾਨਾਂ ਦੀਆਂ 50 ਏਕੜ ਫ਼ਸਲਾਂ ਦਾ ਨੁਕਸਾਨ ਹੋ ਗਿਆ, ਜਿਨ੍ਹਾਂ ਚ ਨਰਮਾ, ਜੀਰੀ ਅਤੇ ਸਬਜ਼ੀਆਂ ਸ਼ਾਮਲ ਹਨ। ਇੰਨਾ ਹੀ ਨਹੀਂ, ਪਾਣੀ ਨਾਲ ਲੱਗਦੇ ਘਰਾਂ ...

ਪੂਰੀ ਖ਼ਬਰ »

ਮੀਂਹ ਅਤੇ ਹਨੇਰੀ-ਝੱਖੜ ਕਾਰਨ ਜ਼ਮੀਨ 'ਤੇ ਵਿਛੀ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਝੋਨੇ ਦੀ ਫ਼ਸਲ

ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਸਵੇਰ ਚੜ੍ਹਦਿਆਂ ਹੀ ਆਏ ਤੇਜ਼ ਹਨੇਰੀ-ਝੱਖੜ ਅਤੇ ਮੀਂਹ ਕਾਰਨ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਜਾ ਰਹੀ ਝੋਨੇ ਦੀ ਫ਼ਸਲ ਜ਼ਮੀਨ 'ਤੇ ਵਿਛ ਗਈ। ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਇਨੀਂ-ਦਿਨੀਂ ਬਾਸਮਤੀ 1509 ਪੂਰੀ ...

ਪੂਰੀ ਖ਼ਬਰ »

ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਅਮਰੀਕਾ ਦੇ ਪਿਉ-ਪੁੱਤਰ ਗ੍ਰਿਫ਼ਤਾਰ

ਨਵੀਂ ਦਿੱਲੀ, 16 ਸਤੰਬਰ - ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਪੁਲਿਸ ਨੇ ਪਿਉ-ਪੁੱਤਰ ਨੂੰ ਹਿਰਾਸਤ ਵਿਚ ਲਿਆ ਹੈ। ਦੋਵੇਂ ਅਮਰੀਕਾ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਤੇਜ ਹਨੇਰੀ ਤੇ ਹਲਕੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ

ਸੁਲਤਾਨਪੁਰ ਲੋਧੀ, 16 ਸਤੰਬਰ (ਹੈਪੀ, ਲਾਡੀ, ਥਿੰਦ) - ਸੁਲਤਾਨਪੁਰ ਲੋਧੀ ਤੇ ਇਸ ਦੇ ਆਸ ਪਾਸ ਦੇ ਇਲਾਕਿਆਂ 'ਚ ਅੱਜ ਸਵੇਰੇ ਤੇਜ ਹਨੇਰੀ ਅਤੇ ਹਲਕੇ ਮੀਂਹ ਨਾਲ ਪਿਛਲੇ ਦਿਨਾਂ ਤੋਂ ਪੈ ਰਹੀ ਹੁੰਮਸ ਭਰੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ। ਖੇਤੀਬਾੜੀ ਮਾਹਿਰਾਂ ਅਨੁਸਾਰ ...

ਪੂਰੀ ਖ਼ਬਰ »

ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ

ਵਾਸ਼ਿੰਗਟਨ, 16 ਸਤੰਬਰ - ਸਾਉਦੀ ਅਰਬ ਦੀਆਂ ਤੇਲ ਫ਼ੈਕਟਰੀਆਂ 'ਤੇ ਡਰੋਨ ਹਮਲੇ ਤੋਂ ਬਾਅਦ ਕੱਚੇ ਤੇਲ ਦੀ ਕਮੀ ਨੂੰ ਦੇਖਦੇ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕਾ ਦੇ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ ਦੇ ਦਿੱਤੀ ...

ਪੂਰੀ ਖ਼ਬਰ »

ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ

ਸ੍ਰੀਨਗਰ, 16 ਸਤੰਬਰ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਪੁਣਛ 'ਚ ਪੈਂਦੇ ਬਾਲਾਕੋਟ ਤੇ ਮੇਂਡਰ ਸੈਕਟਰ 'ਚ ਬੀਤੀ ਰਾਤ ਜੰਗਬੰਦੀ ਦੀ ਉਲੰਘਣਾ ਕੀਤੀ ਗਈ ...

ਪੂਰੀ ਖ਼ਬਰ »

ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ

ਅਮਰਾਵਤੀ, 16 ਸਤੰਬਰ - ਆਂਧਰਾ ਪ੍ਰਦੇਸ਼ ਦੀ ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ ਹੁਣ ਤੱਕ 11 ਲਾਸ਼ਾਂ ਬਰਾਮਦ ਹੋ ਚੁੱਕੀਆਂ ਹਨ। ਅੱਜ ਸਵੇਰੇ ਕਿਸ਼ਤੀਆਂ ਤੇ ਹੈਲੀਕਾਪਟਰਾਂ ਦੀ ਮਦਦ ਨਾਲ ਬਚਾਅ ਅਭਿਆਨ ਮੁੜ ਤੋਂ ਸ਼ੁਰੂ ਕੀਤਾ ਗਿਆ ...

ਪੂਰੀ ਖ਼ਬਰ »

ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ

ਨਵੀਂ ਦਿੱਲੀ, 16 ਸਤੰਬਰ - ਜੰਮੂ ਕਸ਼ਮੀਰ 'ਚ ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਤੋਂ ਸੁਣਵਾਈ ...

ਪੂਰੀ ਖ਼ਬਰ »

"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ

ਵਾਸ਼ਿੰਗਟਨ, 16 ਸਤੰਬਰ - ਹੋਸਟਨ ਵਿਖੇ 22 ਸਤੰਬਰ ਨੂੰ ਹੋਣ ਵਾਲੇ "Howdi, Modi!" ਈਵੈਂਟ 'ਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸ਼ਾਮਲ ਹੋਣਗੇ। ਇਸ ਦੀ ਪੁਸ਼ਟੀ ਵਾਈਟ ਹਾਊਸ ਨੇ ਕੀਤੀ ...

ਪੂਰੀ ਖ਼ਬਰ »

ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ

ਚੇਨਈ, 16 ਸਤੰਬਰ - ਤਾਮਿਲਨਾਡੂ ਦੇ ਕੋਇੰਬਟੂਰ ਵਿਖੇ ਇੱਕ ਮਹਿਲਾ ਦੇ ਢਿੱਡ 'ਚੋ 7 ਕਿੱਲੋ ਦੀ ਰਸੌਲ਼ੀ ਨਿਕਲੀ। ਇਹ ਆਪ੍ਰੇਸ਼ਨ ਕੋਇੰਬਟੂਰ ਦੇ ਹਸਪਤਾਲ 'ਚ ਹੋਇਆ, ਜਿਸ ਨੂੰ ਕਿ 7 ਘੰਟੇ ਲੱਗੇ। ਮਹਿਲਾ ਹੁਣ ਪੂਰੀ ਤਰਾਂ ਠੀਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX