ਤਾਜਾ ਖ਼ਬਰਾਂ


ਤਾਮਿਲਨਾਡੂ 'ਚ ਕੋਰੋਨਾ ਕਾਰਨ ਅੱਜ 13 ਮੌਤਾਂ
. . .  13 minutes ago
ਚੇਨਈ, 31 ਮਈ - ਤਾਮਿਲਨਾਡੂ 'ਚ ਕੋਰੋਨਾ ਵਾਇਰਸ ਕਾਰਨ ਅੱਜ 13 ਮੌਤਾਂ ਹੋਈਆਂ ਹਨ ਜਦਕਿ 1149 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਸੂਬੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 22,333 ਹੋ ਗਈ ਹੈ ਤੇ ਹੁਣ ਤੱਕ ਕੋਰੋਨਾ ਕਾਰਨ 173 ਮੌਤਾਂ ਹੋਈਆਂ ਹਨ। ਇਸ...
ਗੈਰ ਕਾਨੂੰਨੀ ਤਰੀਕੇ ਨਾਲ ਦੇਸੀ ਸ਼ਰਾਬ ਦਾ ਜ਼ਖ਼ੀਰਾ ਲਿਜਾ ਰਹੇ 2 ਟਰੱਕ ਕਾਬੂ
. . .  19 minutes ago
ਸ੍ਰੀ ਹਰਗੋਬਿੰਦਪੁਰ, 31 ਮਈ (ਕੰਵਲਜੀਤ ਸਿੰਘ ਚੀਮਾ) - ਈ.ਟੀ.ਓ ਐਕਸਾਈਜ਼ ਵਿਭਾਗ ਤੇ ਇੰਸਪੈਕਟਰ ਐਕਸਾਈਜ਼ ਵਿਭਾਗ ਨੇ ਪੁਲਿਸ ਪਾਰਟੀ ਸਮੇਤ ਬੀਤੀ ਰਾਤ ਹਲਕਾ ਸ੍ਰੀ ਹਰਗੋਬਿੰਦਪੁਰ ਵਿਖੇ ਹਰਚੋਵਾਲ ਨੇੜੇ ਨਾਕੇਬੰਦੀ ਦੌਰਾਨ ਗੈਰ ਕਾਨੂੰਨੀ ਤਰੀਕੇ ਨਾਲ ਦੇਸੀ ਸ਼ਰਾਬ ਦਾ ਜ਼ਖ਼ੀਰਾ ਲਿਜਾ ਰਹੇ 2 ਟਰੱਕ ਕਾਬੂ ਕੀਤੇ ਹਨ। ਟਰੱਕ...
ਰੇਲਵੇ ਨੇ ਹੁਣ ਤੱਕ ਚਲਾਈਆਂ 4050 'ਸ਼੍ਰਮਿਕ ਸਪੈਸ਼ਲ ਟਰੇਨਾਂ' - ਚੇਅਰਮੈਨ ਰੇਲਵੇ ਬੋਰਡ
. . .  about 1 hour ago
ਨਵੀਂ ਦਿੱਲੀ, 31 ਮਈ - ਰੇਲਵੇ ਬੋਰਡ ਦੇ ਚੇਅਰਮੈਨ ਵਿਨੋਦ ਕੁਮਾਰ ਯਾਦਵ ਨੇ ਦੱਸਿਆ ਕਿ ਰੇਲਵੇ ਨੇ 1 ਮਈ ਤੋਂ 'ਸ਼੍ਰਮਿਕ ਸਪੈਸ਼ਲ ਟਰੇਨਾਂ' ਚਲਾਈਆਂ ਸਨ ਤੇ ਹੁਣ ਤੱਕ 4050 ਟਰੇਨਾਂ ਚਲਾਈਆਂ ਗਈਆਂ ਹਨ, ਜਿਨ੍ਹਾਂ ਰਾਹੀਂ 54 ਲੱਖ ਤੋਂ ਵੱਧ ਪ੍ਰਵਾਸੀ ਮਜ਼ਦੂਰ ਆਪਣੇ ਆਪਣੇ ਸੂਬਿਆਂ ਤੱਕ ਪਹੁੰਚੇ ਹਨ। ਸਭ ਤੋਂ ਵੱਧ...
ਜਲੰਧਰ ’ਚ ਮਿਲਿਆ ਕੋਰੋਨਾ ਪੀੜਤ ਇਕ ਹੋਰ ਮਰੀਜ਼, ਗਿਣਤੀ ਹੋਈ 251
. . .  about 1 hour ago
ਜਲੰਧਰ, 31 ਮਈ (ਐੱਮ. ਐੱਸ. ਲੋਹੀਆ) - ਜਲੰਧਰ ’ਚ ਅੱਜ ਕੋਰੋਨਾ ਪੀੜਤ ਇਕ ਹੋਰ ਮਰੀਜ਼ ਦੇ ਮਿਲਣ ਨਾਲ ਗਿਣਤੀ ਵੱਧ ਕੇ 251 ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਅੱਜ ਪਾਜ਼ੀਟਿਵ ਆਇਆ 51 ਸਾਲ ਦਾ ਵਿਅਕਤੀ ਡਿਫੈਂਸ ਕਾਲੋਨੀ ਦਾ ਰਹਿਣ ਵਾਲਾ ਹੈ, ਇਹ ਪਹਿਲਾਂ ਪਾਜ਼ੀਟਿਵ ਆਏ ਲਾਜਪਤ ਨਗਰ ਦੇ ਰਹਿਣ ਵਾਲੇ ਵਿਅਕਤੀ ਦੇ ਸੰਪਰਕ ’ਚ ਸੀ। ਇਸ ਤੋਂ ਇਲਾਵਾ...
ਉੱਤਰਾਖੰਡ ਦੇ ਮੰਤਰੀ, ਪਰਿਵਾਰ ਤੇ ਸਟਾਫ਼ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 1 hour ago
ਦੇਹਰਾਦੂਨ, 31 ਮਈ - ਉੱਤਰਾਖੰਡ ਦੇ ਇੱਕ ਕੈਬਨਿਟ ਮੰਤਰੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਮੰਤਰੀ ਦੇ ਪਰਿਵਾਰਕ ਮੈਂਬਰਾਂ ਅਤੇ ਸਟਾਫ਼ ਮੈਂਬਰਾਂ ਸਮੇਤ 22 ਜਣਿਆਂ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਸੂਬੇ ਦੇ ਮੁੱਖ ਸਕੱਤਰ ਉੱਤਪਲ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਅੰਮ੍ਰਿਤਸਰ, 31 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਕੋਰੋਨਾ ਦੇ ਅੱਜ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਜ਼ਿਲ੍ਹੇ 'ਚ ਹੁਣ ਤੱਕ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 392 ਹੋ ਚੁੱਕੀ ਹੈ, ਜਿਨ੍ਹਾਂ 'ਚੋਂ 310 ਡਿਸਚਾਰਜ ਹੋ ਚੁੱਕੇ ਹਨ ਤੇ 75 ਦਾਖਲ ਹਨ, ਜਦਕਿ 7 ਜਣਿਆਂ...
ਮਹਾਰਾਸ਼ਟਰ 'ਚ ਵੀ 30 ਜੂਨ ਤੱਕ ਵਧੀ ਤਾਲਾਬੰਦੀ
. . .  about 2 hours ago
ਮੁੰਬਈ, 31 ਮਈ - ਮਹਾਰਾਸ਼ਟਰ ਸਰਕਾਰ ਨੇ ਸੂਬੇ 'ਚ ਤਾਲਾਬੰਦੀ 30 ਜੂਨ ਤੱਕ ਵਧਾ ਦਿੱਤੀ ਹੈ। ਇਸ ਦੌਰਾਨ ਲੋੜੀਂਦੀਆਂ ਗਤੀਵਿਧੀਆਂ ਨੂੰ ਛੱਡ ਕੇ ਹਰ ਤਰਾਂ ਦੀ ਆਵਾਜਾਈ 'ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸਖ਼ਤੀ...
148 ਯਾਤਰੀਆਂ ਨੇ ਲੈ ਕੇ ਰਿਆਦ ਤੋਂ ਹੈਦਰਾਬਾਦ ਲਈ ਏਅਰ ਇੰਡੀਆ ਦੀ ਉਡਾਣ ਰਵਾਨਾ
. . .  about 2 hours ago
ਨਵੀਂ ਦਿੱਲੀ, 31 ਮਈ - ਕੋਰੋਨਾ ਦੇ ਚੱਲਦਿਆਂ ਵਿਦੇਸ਼ਾਂ 'ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਵੰਦੇ ਭਾਰਤ ਮਿਸ਼ਨ ਦੇ ਤਹਿਤ ਕਿੰਗ ਖ਼ਾਲਿਦ ਕੌਮਾਂਤਰੀ ਹਵਾਈ ਅੱਡਾ ਰਿਆਦ ਤੋਂ 143 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਉਡਾਣ ਹੈਦਰਾਬਦ ਲਈ ਰਵਾਨਾ ਹੋ ਗਈ ਹੈ। ਇਸ ਦੀ ਜਾਣਕਾਰੀ ਰਿਆਦ ਸਥਿਤ...
ਬਿਹਾਰ ਦੇ ਕੰਟੇਨਮੈਂਟ ਜ਼ੋਨਸ 'ਚ 30 ਤੱਕ ਵਧਾਇਆ ਗਿਆ ਲਾਕਡਾਊਨ
. . .  about 2 hours ago
ਪਟਨਾ, 31 ਮਈ - ਬਿਹਾਰ ਦੇ ਕੰਟੇਨਮੈਂਟ ਜ਼ੋਨਸ 'ਚ 30 ਜੂਨ ਤੱਕ ਲਾਕਡਾਊਨ ਵਧਾ ਦਿੱਤਾ ਗਿਆ ਹੈ। ਇਸ ਦੀ ਸੂਬੇ ਦੇ ਗ੍ਰਹਿ ਮੰਤਰਾਲੇ ਨੇ...
ਚੰਡੀਗੜ੍ਹ 'ਚ 40 ਸਾਲਾ ਇੱਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 2 hours ago
ਚੰਡੀਗੜ੍ਹ, 31 ਮਈ (ਮਨਜੋਤ) - ਪੀ.ਜੀ.ਆਈ ਤੋਂ ਮਿਲੀ ਰਿਪੋਰਟ ਅਨੁਸਾਰ ਚੰਡੀਗੜ੍ਹ ਵਿਖੇ 40 ਸਾਲਾ ਇੱਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਕੋਰੋਨਾ ਪੀੜਤ ਵਿਅਕਤੀ...
ਚੰਡੀਗੜ੍ਹ 'ਚ 27 ਸਾਲਾ ਲੜਕੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  1 minute ago
ਚੰਡੀਗੜ੍ਹ, 31 ਮਈ (ਮਨਜੋਤ) - ਕੈਨੇਡਾ ਤੋਂ ਚੰਡੀਗੜ੍ਹ ਆਈ 27 ਸਾਲਾ ਲੜਕੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਉਕਤ ਲੜਕੀ ਕੈਨੇਡਾ ਪੜਾਈ ਕਰ ਹੀ ਹੈ ਤੇ ਉਸ ਦਾ ਪਰਿਵਾਰ ਇੱਥੇ ਰਹਿੰਦਾ ਹੈ ਜੋ ਕਿ ਪਿਛਲੇ ਦਿਨੀਂ ਕੈਨੇਡਾ ਤੋਂ ਚੰਡੀਗੜ੍ਹ ਆਈ...
ਉਡੀਸ਼ਾ 'ਚ ਅੱਜ ਕੋਰੋਨਾ ਦੇ 129 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਭੁਵਨੇਸ਼ਵਰ, 31 ਮਈ - ਉਡੀਸ਼ਾ 'ਚ ਕੋਰੋਨਾ ਵਾਇਰਸ ਦੇ ਅੱਜ 129 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 1948...
ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 98 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਹੈਦਰਾਬਾਦ, 31 ਮਈ - ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 98 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 3042 ਹੋ ਚੁੱਕੀ ਹੈ। ਸੂਬੇ 'ਚ ਕੋਰੋਨਾ ਕਾਰਨ...
ਕੋਰੋਨਾ ਵਾਇਰਸ ਕਾਰਨ ਦਿੱਲੀ 'ਚ ਪੁਲਿਸ ਮੁਲਾਜ਼ਮ ਦੀ ਮੌਤ
. . .  about 3 hours ago
ਨਵੀਂ ਦਿੱਲੀ, 31 ਮਈ - ਦਿੱਲੀ ਪੁਲਿਸ ਅਨੁਸਾਰ ਦਿੱਲੀ ਪੁਲਿਸ ਦਾ 52 ਸਾਲਾ ਜਵਾਨ ਜੋ ਕਿ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਸੀ। ਉਸ ਦੀ...
ਅਸਮ 'ਚ ਅੱਜ ਕੋਰੋਨਾ ਦੇ 56 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਗੁਹਾਟੀ, 31 ਮਈ - ਅਸਮ ਦੇ ਸਿਹਤ ਮੰਤਰੀ ਹੇਮੰਤ ਬਿਸਵਾ ਸ਼ਰਮਾ ਨੇ ਦੱਸਿਆ ਕਿ ਅਸਮ 'ਚ ਕੋਰੋਨਾ ਵਾਇਰਸ ਦੇ ਅੱਜ 56 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 1272 ਹੋ ਗਈ ਹੈ। ਸੂਬੇ 'ਚ ਕੋਰੋਨਾ ਕਾਰਨ...
ਟ੍ਰਾਈ ਵੱਲੋਂ ਮੋਬਾਈਲ ਸੇਵਾਵਾਂ ਲਈ 11 ਅੰਕਾਂ ਦੇ ਨੰਬਰਾਂ ਦੀ ਸਿਫ਼ਾਰਿਸ਼ - ਸੂਤਰ
. . .  about 4 hours ago
ਨਵੀਂ ਦਿੱਲੀ, 31 ਮਈ - ਸੂਤਰਾਂ ਅਨੁਸਾਰ ਟ੍ਰਾਈ ਨੇ ਮੋਬਾਈਲ ਸੇਵਾਵਾਂ ਲਈ 11 ਅੰਕਾਂ ਦੇ ਨੰਬਰਾਂ ਦੀ ਸਿਫ਼ਾਰਿਸ਼ ਕੀਤੀ ਹੈ। ਟ੍ਰਾਈ ਦੀ ਸਿਫ਼ਾਰਿਸ਼ ਅਨੁਸਾਰ ਦੇਸ਼ 10 ਅੰਕਾਂ ਦੀ ਸੰਖਿਆ ਨਾਲ ਜਾਰੀ ਰਹੇਗਾ, ਪਰ 11 ਅੰਕਾਂ ਦੀ ਨੰਬਰਿੰਗ ਯੋਜਨਾ ਨੂੰ ਸਪਸ਼ਟ...
ਉੱਤਰਾਖੰਡ 'ਚ ਅੱਜ ਕੋਰੋਨਾ ਦੇ 53 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਦੇਹਰਾਦੂਨ, 31 ਮਈ - ਉੱਤਰਾਖੰਡ 'ਚ ਕੋਰੋਨਾ ਵਾਇਰਸ ਦੇ ਅੱਜ 53 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਦੇ ਮਾਮਲਿਆਂ ਦੀ...
ਪਠਾਨਕੋਟ ਵਿਖੇ 63 ਸੈਂਪਲਾਂ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  about 5 hours ago
ਪਠਾਨਕੋਟ 31 ਮਈ (ਸੰਧੂ) ਪਠਾਨਕੋਟ ਵਿਖੇ ਲਗਾਤਾਰ ਕੋਰੋਨਾ ਦੇ ਮਾਮਲੇ ਵਧਣ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਰੈਂਡਮਲੀ...
ਕੋਰੋਨਾ ਦੌਰਾਨ ਦਿੱਲੀ 'ਚ ਆਰਥਿਕ ਸੰਕਟ ਦੇ ਚੱਲਦਿਆਂ ਕੇਜਰੀਵਾਲ ਸਰਕਾਰ ਨੇ ਕੇਂਦਰ ਤੋਂ ਮੰਗੀ ਮਦਦ
. . .  about 5 hours ago
ਨਵੀਂ ਦਿੱਲੀ, 31 ਮਈ- ਕੋਰੋਨਾ ਸੰਕਟ ਦੇ ਚੱਲਦਿਆਂ ਦਿੱਲੀ ਦੇ ਉਪ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਸਰਕਾਰ ਨੂੰ ਸਿਰਫ਼ ਤਨਖ਼ਾਹਾਂ ਦੇਣ ਅਤੇ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਬਲਬੀਰ ਸਿੰਘ ਸਿੱਧੂ
. . .  about 5 hours ago
ਅੰਮ੍ਰਿਤਸਰ, 31 ਮਈ (ਰਾਜੇਸ਼ ਕੁਮਾਰ ਸੰਧੂ)- ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ...
ਤਪਾ ਖੇਤਰ 'ਚ ਪਿਆ ਭਾਰੀ ਮੀਂਹ
. . .  about 6 hours ago
ਤਪਾ ਮੰਡੀ, 31 ਮਈ (ਵਿਜੇ ਸ਼ਰਮਾ)- ਤਪਾ ਖੇਤਰ 'ਚ ਚਲੀਆਂ ਤੇਜ ਹਵਾਵਾਂ ਦੇ ਨਾਲ ਪਏ ਦੁਪਹਿਰ ਸਮੇਂ ਭਾਰੀ ਮੀਂਹ...
ਪਰਵਾਸੀ ਮਜ਼ਦੂਰਾਂ ਤੇ ਬਿਜਲੀ ਨਾ ਮਿਲਣ ਕਾਰਨ ਝੋਨਾ ਲਾਉਣਾ ਹੋਇਆ ਮੁਸ਼ਕਿਲ- ਕਿਸਾਨ ਯੂਨੀਅਨ ਰਾਜੇਵਾਲ
. . .  about 6 hours ago
ਜਲੰਧਰ, 30 ਮਈ- ਕਿਸਾਨ ਯੂਨੀਅਨ ਰਾਜੇਵਾਲ ਦੀ ਇੱਕ ਅਹਿਮ ਮੀਟਿੰਗ ਅੱਜ ਇੱਥੋਂ ਥੋੜ੍ਹੀ ਦੂਰ ਪੈਂਦੇ ਪਿੰਡ...
ਦਿੱਲੀ-ਗੁਰੂਗ੍ਰਾਮ ਸਰਹੱਦ 'ਤੇ ਪੁਲਿਸ ਵਾਹਨਾਂ ਦੀ ਕਰ ਰਹੀ ਹੈ ਜਾਂਚ
. . .  about 6 hours ago
ਨਵੀਂ ਦਿੱਲੀ, 31 ਮਈ- ਦਿੱਲੀ-ਗੁਰੂਗ੍ਰਾਮ ਸਰਹੱਦ 'ਤੇ ਪੁਲਿਸ ਮੁਲਾਜ਼ਮਾਂ ਵਾਹਨਾਂ ਦੀ ਜਾਂਚ ਕਰ ਰਹੇ...
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਸੂਬਾ ਅਤੇ ਕੇਂਦਰ ਸਰਕਾਰ ਦੇ ਫੂਕੇ ਪੁਤਲੇ
. . .  about 6 hours ago
ਬੱਧਨੀ ਕਲਾਂ, 31 ਮਈ (ਸੰਜੀਵ ਕੋਛੜ) ਖੇਤੀ ਸੈਕਟਰ 'ਚ ਮੋਟਰਾਂ ਉੱਪਰ ਬਿਜਲੀ ਦੇ ਬਿੱਲ ਲਗਾਏ ਜਾਣ ਦਾ ਭਾਰੀ ਵਿਰੋਧ ਕਰਦਿਆਂ ...
ਗੜ੍ਹਸ਼ੰਕਰ ਤੋਂ 191 ਪ੍ਰਵਾਸੀ ਮਜ਼ਦੂਰ ਛੱਤੀਸਗੜ੍ਹ ਲਈ ਰਵਾਨਾ
. . .  about 6 hours ago
ਗੜ੍ਹਸ਼ੰਕਰ, 31 ਮਈ (ਧਾਲੀਵਾਲ)- ਗੜ੍ਹਸ਼ੰਕਰ ਤੋਂ 5 ਬੱਸਾਂ ਰਾਹੀਂ 191 ਪ੍ਰਵਾਸੀ ਮਜ਼ਦੂਰ ਛੱਤੀਸਗੜ੍ਹ ਲਈ ਰਵਾਨਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਅੱਸੂ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਔਰਤ ਦੀ ਕੁੱਖ ਤੋਂ ਜਨਮ ਲੈਣ ਵਾਲਾ ਸਮਾਜ ਹੀ ਸਦੀਆਂ ਤੋਂ ਔਰਤ ਨੰੂ ਭੰਡਦਾ ਰਿਹੈ-ਪਿੰ੍ਰ: ਮਨਜੀਤ ਕੌਰ

ਨਵਾਂਸ਼ਹਿਰ, 22 ਸਤੰਬਰ (ਹਰਵਿੰਦਰ ਸਿੰਘ)-ਸਥਾਨਕ ਸੰਧੂ ਨਰਸਿੰਗ ਕਾਲਜ ਵਿਖੇ ਪੰਥਕ ਫਰੰਟ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਿਧਾਤਾਂ, ਗੁਰਬਾਣੀ ਅਤੇ ਗੁਰੂ ਸਾਹਿਬਾਨਾਂ ਦੇ ਜੀਵਨ ਅਤੇ ਸਿੱਖ ਫਲਸਫੇ ਸਬੰਧੀ ਕਰਵਾਏ ਜਾ ਰਹੇ ਸੈਮੀਨਾਰਾਂ ਦੀ ਲੜੀ ਤਹਿਤ 'ਸੋ ਕਿਉ ਮੰਦਾ ਆਖੀਐ ਜਿੱਤੁ ਜੰਮੇ ਰਾਜਾਨ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਪਿ੍ੰ: ਮਨਜੀਤ ਕੌਰ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਅੰਮਿ੍ਤਸਰ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਪਹਿਲਾਂ ਕਿਸੇ ਨੇ ਵੀ ਔਰਤ ਦੇ ਹੱਕ ਵਿਚ ਜੋਰਦਾਰ ਅਵਾਜ ਨਹੀਂ ਉਠਾਈ | ਉਨ੍ਹਾਂ ਕਿਹਾ ਕਿ ਔਰਤ ਦੀ ਕੁੱਖ ਤੋਂ ਜਨਮ ਲੈਣ ਵਾਲਾ ਸਮਾਜ ਵੀ ਸਦੀਆਂ ਤੋਂ ਔਰਤ ਨੂੰ ਭੰਡਦਾ ਆਇਆ ਹੈ ਅਤੇ ਉਸ ਲਈ ਅਤਿ ਘਿਨਾਉਣੇ ਸ਼ਬਦਾਂ ਦੀ ਵਰਤੋਂ ਕੀਤੀ ਜਾਂਦੀ ਰਹੀ ਹੈ ਪਰ ਗੁਰੂ ਸਾਹਿਬ ਨੇ ਔਰਤ ਨੂੰ ਬਰਾਬਰਤਾ ਦਾ ਦਰਜਾ ਦਿੰਦਿਆ ਇਸ ਨੂੰ ਰਾਜਿਆਂ-ਮਹਾਰਾਜਿਆਂ ਦੀ ਜਨਨੀ ਕਹਿ ਕੇ ਸਤਿਕਾਰ ਦਿੱਤਾ | ਉਨ੍ਹਾਂ ਗੁਰੂ ਨਾਨਕ ਦੇਵ ਜੀ ਦੇ ਆਉਣ ਤੋਂ ਪਹਿਲਾਂ ਦੇ ਧਾਰਮਿਕ, ਸਮਾਜਿਕ, ਰਾਜਨੀਤਿਕ ਅਤੇ ਆਰਥਿਕ ਹਾਲਾਤਾਂ ਬਾਰੇ ਵੀ ਵਿਸਥਾਰ ਨਾਲ ਚਾਨਣਾ ਪਾਇਆ | ਇਸ ਮੌਕੇ ਜਥੇਦਾਰ ਸੁਖਦੇਵ ਸਿੰਘ ਭੌਰ ਕਨਵੀਨਰ ਪੰਥਕ ਫਰੰਟ, ਜਰਨੈਲ ਸਿੰਘ ਖ਼ਾਲਸਾ, ਬਹਾਦਰ ਸਿੰਘ ਭਾਰਟਾ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਪਰਿਵਾਰ ਅਤੇ ਸਮਾਜ ਨੂੰ ਸਹੀ ਸੇਧ ਦੇਣ ਵਿਚ ਔਰਤ ਦਾ ਵੱਡਾ ਯੋਗਦਾਨ ਹੁੰਦਾ ਹੈ | ਉਨ੍ਹਾਂ ਬਾਬਾ ਫਰੀਦ ਜੀ ਦੇ ਜੀਵਨ ਨਾਲ ਸਬੰਧਿਤ ਉਨ੍ਹਾਂ ਦੀ ਮਾਤਾ ਜੀ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਮਾਤਾ ਨੇ ਬਾਬਾ ਫਰੀਦ ਜੀ ਨੂੰ ਮਿੱਠੀਆਂ ਚੀਜਾਂ ਦਾ ਲਾਲਚ ਦੇ ਕੇ ਰੱਬ ਨਾਲ ਜੋੜਿਆ ਤੇ ਜਦੋਂ ਬਾਬਾ ਫਰੀਦ ਰੱਬ ਨਾਲ ਜੁੜ ਗਏ ਤਾਂ ਦੁਨਿਆਵੀ ਮਿਠੇ ਪਦਾਰਥ ਉਨ੍ਹਾਂ ਨੂੰ ਫਿੱਕੇ ਲੱਗਣ ਲਗੇ | ਇਸ ਮੌਕੇ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ, ਡਾ: ਦਵਿੰਦਰ ਪਾਲ ਸਿੰਘ ਸੰਧੂ, ਮਾ: ਗੁਰਚਰਨ ਸਿੰਘ ਬਸਿਆਲਾ, ਪ੍ਰੇਮ ਸਿੰਘ ਬਡਵਾਲ, ਢਾਡੀ ਸਤਨਾਮ ਸਿੰਘ ਭਾਰਾਪੁਰ, ਢਾਡੀ ਹਰਦੀਪ ਸਿੰਘ ਸਾਹਧੜਾ, ਦਲਜੀਤ ਸਿੰਘ ਮੌਲਾ, ਜਰਨੈਲ ਸਿੰਘ ਹੂਸੈਨਪੁਰ ਆਦਿ ਵੀ ਹਾਜ਼ਰ ਸਨ |

ਪੰਜਾਬੀ ਮਾਂ ਬੋਲੀ ਦੇ ਸਨਮਾਨ ਨੂੰ ਹਰ ਹਾਲਤ 'ਚ ਕਾਇਮ ਰੱਖਾਂਗੇ-ਗੁਰਚਰਨ ਸਿੰਘ

ਉੜਾਪੜ/ਲਸਾੜਾ, 22 ਸਤੰਬਰ (ਲਖਵੀਰ ਸਿੰਘ ਖੁਰਦ) - ਭਾਰਤ ਇਕ ਬਹੁ ਧਰਮੀ ਅਤੇ ਬਹੁ ਭਾਸ਼ਾਵਾਂ ਵਾਲਾ ਦੇਸ਼ ਹੈ | ਦੇਸ਼ ਦਾ ਸੰਵਿਧਾਨ ਭਾਰਤ ਦੇ ਹਰ ਨਾਗਰਿਕ ਨੂੰ ਕਿਸੇ ਵੀ ਧਰਮ ਅਤੇ ਭਾਸ਼ਾ ਨੂੰ ਮੰਨਣ ਦੀ ਆਜ਼ਾਦੀ ਦਿੰਦਾ ਹੈ ਪਰ ਦੇਸ਼ ਦੀ ਬੀ. ਜੇ. ਪੀ ਸਰਕਾਰ ਆਰ. ਐਸ. ਐਸ ਦੇ ...

ਪੂਰੀ ਖ਼ਬਰ »

ਕਿਸਾਨ ਵੈੱਲਫੇਅਰ ਸੁਸਾਇਟੀ ਨੂੰ ਸਬਸਿਡੀ 'ਤੇ ਮਸ਼ੀਨਾਂ ਦਿੱਤੀਆਂ

ਸਮੁੰਦੜਾ, 22 ਸਤੰਬਰ (ਤੀਰਥ ਸਿੰਘ ਰੱਕੜ)-ਪਿੰਡ ਚੱਕ ਗਰੂ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਫ਼ਸਲਾਂ ਦੀ ਰਹਿੰਦ ਖੂਹੰਦ ਦੀ ਸਾਂਭ ਸੰਭਾਲ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਲਈ ਕਿਸਾਨ ਵੈੱਲਫੇਅਰ ਸੁਸਾਇਟੀ ਚੱਕ ਗੁਰੂ ਨੂੰ ਸਬਸਿਡੀ 'ਤੇ ...

ਪੂਰੀ ਖ਼ਬਰ »

ਪੁਰਾਤਨ ਮੰਦਰ ਤੁਗਲਕਾਬਾਦ ਵਿਖੇ ਹੀ ਬਣਨਾ ਚਾਹੀਦੈ - ਕਟਾਰੀਆਂ

ਬਹਿਰਾਮ, 22 ਸਤੰਬਰ (ਨਛੱਤਰ ਸਿੰਘ) - ਸਾਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨ ਦੇ ਨਾਲ-ਨਾਲ ਪੁਰਾਤਨ ਤੇ ਇਤਿਹਾਸਿਕ ਥਾਵਾਂ ਦੀ ਸਾਂਭ-ਸੰਭਾਲ ਅਤੇ ਰੱਖਿਆ ਵੀ ਕਰਨੀ ਅਤੀ ਜਰੂਰੀ ਹੈ | ਇਹ ਸ਼ਬਦ ਉੱਘੇ ਸਮਾਜ ਸੇਵਕ ਅਤੇ ਸਾਬਕਾ ਸਰਪੰਚ ਕਟਾਰੀਆਂ ਹਰਪਾਲ ਸਿੰਘ ਨੇ ਇੱਥੇ ਆਖੇ | ...

ਪੂਰੀ ਖ਼ਬਰ »

ਬਾਜ਼ੀਗਰਾਂ ਨੇ ਆਪਣੀ ਕਲਾ ਦੇ ਜੌਹਰ ਦਿਖਾ ਕੇ ਨਵੀਂ ਪੀੜ੍ਹੀ ਨੂੰ ਪੁਰਾਤਨ ਵਿਰਸੇ ਨਾਲ ਜੋੜਿਆ

ਟੱਪਰੀਆਂ ਖ਼ੁਰਦ, 22 ਸਤੰਬਰ (ਸ਼ਾਮ ਸੁੰਦਰ ਮੀਲੂ)-ਗਰਾਮ ਪੰਚਾਇਤ ਖਰੌੜ ਵੱਲੋਂ ਉੱਦਮ ਕਰਦਿਆਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨਗਰ ਦੀ ਸੁੱਖ ਸ਼ਾਂਤੀ ਤੇ ਨਵੀਂ ਪੀੜ੍ਹੀ ਨੂੰ ਪੁਰਾਤਨ ਵਿਰਸੇ ਤੋਂ ਜਾਣੂ ਕਰਵਾਉਣ ਲਈ ਪਿੰਡ 'ਚ ਬਾਜ਼ੀ ਪਵਾਈ ਗਈ | ਸਾਹਿਬਾ ਪਿੰਡ ...

ਪੂਰੀ ਖ਼ਬਰ »

ਔਰਤ ਸਰਪੰਚ-ਪੰਚ ਆਪਣੇ ਅਧਿਕਾਰਾਂ ਦੀ ਖੁਦ ਕਰਨ ਵਰਤੋਂ- ਜੱਸੀ

ਬੰਗਾ, 22 ਸਤੰਬਰ (ਕਰਮ ਲਧਾਣਾ) - ਲੰਮੇ ਸੰਘਰਸ਼ਾਂ ਤੋਂ ਬਾਅਦ ਔਰਤਾਂ ਨੂੰ ਮਰਦਾਂ ਦੇ ਬਰਾਬਰ ਕਾਨੂੰਨੀ ਅਧਿਕਾਰ ਮਿਲੇ ਹਨ ਜਿਸ ਕਾਰਨ ਪੰਜਾਬ ਵਿਚ 50 ਪ੍ਰਤੀਸ਼ਤ ਔਰਤਾਂ ਸਰਪੰਚ ਅਤੇ ਪੰਚ ਬਣੀਆਂ ਪਰ ਉਨ੍ਹਾਂ ਵਲੋਂ ਵਰਤੇ ਜਾਣ ਵਾਲੇ ਅਧਿਕਾਰਾਂ ਦੀ ਵਰਤੋਂ ਉਨ੍ਹਾਂ ਦੇ ...

ਪੂਰੀ ਖ਼ਬਰ »

ਤੇਜ਼ ਹਨੇਰੀ ਕਾਰਨ ਦਰੱਖਤ ਕਾਰ 'ਤੇ ਡਿੱਗਾ-ਤਿੰਨ ਵਿਅਕਤੀ ਜ਼ਖਮੀ

ਰੈਲਮਾਜਰਾ, 22 ਸਤੰਬਰ (ਰਾਕੇਸ਼ ਰੋਮੀ)-ਪਿੰਡ ਰਾਏਪੁਰ ਨੰਗਲ ਵਿਖੇ ਅੱਜ ਅਸਮਾਨੀ ਬਿਜਲੀ ਅਤੇ ਤੇਜ ਹਨੇਰੀ ਕਾਰਨ ਇਕ ਭਾਰੀ ਦਰਖਤ ਦੋ ਕਾਰਾਂ ਉੱਤੇ ਡਿਗ ਗਿਆ ਜਿਸ ਕਾਰਨ ਤਿੰਨ ਸਵਾਰ ਗੰਭੀਰ ਜ਼ਖਮੀ ਹੋ ਗਏ | ਜਾਣਕਾਰੀ ਅਨੁਸਾਰ ਸਮੂਹ ਪਿੰਡ ਨੰਗਲ ਨਿਵਾਸੀਆਂ ਵੱਲੋਂ ...

ਪੂਰੀ ਖ਼ਬਰ »

ਪਿੰਕੀ ਖੇਪੜ ਨੇ ਹੈੱਡ ਟੀਚਰ ਵਜੋਂ ਅਹੁਦਾ ਸੰਭਾਲਿਆ

ਪੋਜੇਵਾਲ ਸਰਾਂ, 22 ਸਤੰਬਰ (ਨਵਾਂਗਰਾਈਾ)-ਪਿੰਕੀ ਖੇਪੜ ਪੁੱਤਰੀ ਸ਼ਿਵਦੇਵ ਸਿੰਘ ਸਾਬਕਾ ਸਰਪੰਚ ਚਾਂਦਪੁਰ ਰੁੜਕੀ ਪਤਨੀ ਨਿਰਮਲ ਸਿੰਘ ਚੰਦਿਆਣੀ ਖ਼ੁਰਦ ਨੇ ਸਰਕਾਰੀ ਪ੍ਰਾਇਮਰੀ ਸਕੂਲ ਪੱਲੀ ਉੱਚੀ ਵਿਖੇ ਬਤੌਰ ਹੈੱਡ ਟੀਚਰ ਅਹੁਦਾ ਸੰਭਾਲਿਆ | ਇੱਥੇ ਵਰਨਣਯੋਗ ਹੈ ਕਿ ...

ਪੂਰੀ ਖ਼ਬਰ »

ਸ਼ਹੀਦਾਂ ਦੀਆਂ ਕੁਰਬਾਨੀਆਂ ਨੌਜਵਾਨਾਂ ਅੰਦਰ ਦੇਸ਼ ਭਗਤੀ ਦਾ ਜਜ਼ਬਾ ਪੈਦਾ ਕਰਦੀਆਂ ਹਨ-ਚੌ. ਮੰਗੂਪੁਰ

ਭੱਦੀ, 22 ਸਤੰਬਰ (ਨਰੇਸ਼ ਧੋਲ)-ਸ਼ਹੀਦਾਂ ਦੀਆਂ ਲਾਸਾਨੀ ਸ਼ਹਾਦਤਾਂ ਸਦਕਾ ਹੀ ਅੱਜ ਸਮੁੱਚਾ ਦੇਸ਼ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ ਅਤੇ ਉਨ੍ਹਾਂ ਦੇ ਨਾਂਅ 'ਤੇ ਬਣੇ ਸਮਾਰਕ ਸ਼ਹੀਦੀਆਂ ਦੀਆਂ ਦਾਸਤਾਨਾਂ ਨੌਜਵਾਨਾਂ ਅੰਦਰ ਦੇਸ਼ ਭਗਤੀ ਦਾ ਜਜ਼ਬਾ ਪੈਦਾ ਕਰਦੀਆਂ ਹਨ | ...

ਪੂਰੀ ਖ਼ਬਰ »

ਸੂਬਾ ਪੱਧਰੀ ਇੰਜੀਨੀਅਰਿੰਗ ਜੌਬ ਮੇਲਾ ਲਗਾਇਆ

ਰੈਲਮਾਜਰਾ, 22 ਸਤੰਬਰ (ਰਾਕੇਸ਼ ਰੋਮੀ, ਸੁਭਾਸ਼ ਟੌਾਸਾ)-ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਦੇ ਤਹਿਤ ਦੋ ਦਿਨਾਂ ਸੂਬਾ ਪੱਧਰੀ ਇੰਜੀਨੀਅਰਿੰਗ ਜੌਬ ਮੇਲਾ ਰੁਜ਼ਗਾਰ ਉਤਪਤੀ ਅਤੇ ਟਰੇਨਿੰਗ ਵਿਭਾਗ ਪੰਜਾਬ ਵਲੋਂ ਰਿਆਤ ਕੈਂਪਸ, ਰੈਲ ਮਾਜਰਾ ...

ਪੂਰੀ ਖ਼ਬਰ »

ਪਿੰਡ ਝਿੰਗੜਾਂ ਨੂੰ ਹਰ ਸਹੂਲਤ ਵਿਚ ਮੋਹਰੀ ਬਣਾਉਣ ਲਈ ਕੋਈ ਕਸਰ ਨਹੀਂ ਛੱਡਾਂਗੇ -ਸ਼ੇਰਗਿੱਲ

ਔੜ/ਝਿੰਗੜਾਂ, 22 ਸਤੰਬਰ (ਕੁਲਦੀਪ ਸਿੰਘ ਝਿੰਗੜ)- ਰਾਜਾ ਸਾਹਿਬ ਸੇਵਾ ਸੁਸਾਇਟੀ ਅਤੇ ਐਨ. ਆਰ. ਆਈ. ਸਭਾ ਪਿੰਡ ਝਿੰਗੜਾਂ ਵੱਲੋਂ ਪਿੰਡ ਦੀ ਸਹਿਕਾਰੀ ਸਭਾ ਵਿਖੇ ਪੰਜਾਬ ਸਰਕਾਰ ਵੱਲੋਂ ਚਲਾਈ ਭਾਈ ਘਨੱਈਆ ਸਿਹਤ ਸੇਵਾ ਸਕੀਮ ਤਹਿਤ ਬੀਤੇ ਕੱਲ੍ਹ 56 ਗਰੀਬ ਪਰਿਵਾਰਾਂ ਅਤੇ 117 ...

ਪੂਰੀ ਖ਼ਬਰ »

ਹਾਦਸਿਆਂ ਨੂੰ ਠੱਲ੍ਹ ਪਾਉਣ ਹਿਤ ਸਪੋਰਟਸ ਕਲੱਬ ਵਲੋਂ ਵਿਸ਼ੇਸ਼ ਉਪਰਾਲੇ

ਭੱਦੀ, 22 ਸਤੰਬਰ (ਨਰੇਸ਼ ਧੌਲ)-ਪਿੰਡ ਮੌਜੋਵਾਲ ਮਜਾਰਾ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਵਲੋਂ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲਿੰਕ ਸੜਕਾਂ ਦੇ ਮੋੜਾਂ 'ਤੇ 10 ਸ਼ੀਸ਼ੇ ਲਗਵਾਏ ਗਏ | ਕਲੱਬ ਪ੍ਰਧਾਨ ਮੱਖਣ ਸਿੰਘ ਖਟਕੜ ਅਤੇ ਸਰਪੰਚ ...

ਪੂਰੀ ਖ਼ਬਰ »

ਪ੍ਰਗਤੀਸ਼ੀਲ ਲੇਖਕ ਸੰਘ ਦੀ ਮੀਟਿੰਗ ਹੋਈ

ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਪ੍ਰਗਤੀਸ਼ੀਲ ਲੇਖਕ ਸੰਘ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਇਕਾਈ ਦੀ ਮੀਟਿੰਗ ਪਿੰਡ ਖਟਕੜ ਕਲਾਂ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਪਿ੍ੰ. ਜਸਪਾਲ ਸਿੰਘ, ਪ੍ਰੋ. ਇਕਬਾਲ ਸਿੰਘ ਚੀਮਾ ਅਤੇ ਹਰਬੰਸ ਹੀਉਂ ਨੇ ਕੀਤੀ | ਮੀਟਿੰਗ ...

ਪੂਰੀ ਖ਼ਬਰ »

ਆਈ. ਟੀ. ਆਈ. ਸੂੰਢ ਦੇ 10 ਸਿੱਖਿਆਰਥੀ ਨੌਕਰੀ ਲਈ ਚੁਣੇ

ਸੰਧਵਾਂ, 22 ਸਤੰਬਰ (ਪ੍ਰੇਮੀ ਸੰਧਵਾਂ) - ਪੰਜਾਬ ਸਰਕਾਰ ਵਲੋਂ ਘਰ-ਘਰ ਰੁਜਗਾਰ ਦੇਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਬੀਤੇ ਦਿਨੀ ਨਵਾਂਸ਼ਹਿਰ ਵਿਚ ਲੱਗੇ ਰੁਜਗਾਰ ਮੇਲੇ 'ਚ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਸੂੰਢ ਦੇ ਫਿਟਰ ਟਰੇਡ ਦੇ 10 ਸਿੱਖਿਆਰਥੀਆਂ ਦੀ ਫਰੈਂਡਜ਼ ...

ਪੂਰੀ ਖ਼ਬਰ »

ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਗ਼ਰੀਬਾਂ ਲਈ ਵਰਦਾਨ ਸਾਬਤ ਹੋਵੇਗੀ-ਡਾ: ਸੁੱਖੀ

ਸਾਹਲੋਂ, 22 ਸਤੰਬਰ (ਜਰਨੈਲ ਸਿੰਘ ਨਿੱਘ੍ਹਾ)-ਪਿੰਡ ਘਟਾਰੋਂ ਵਿਖੇ ਬੀਤੇ ਦਿਨੀ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਕਾਰਡ ਵੰਡੇ ਗਏ | ਇਸ ਮੌਕੇ ਹਲਕਾ ਬੰਗਾ ਦੇ ਵਿਧਾਇਕ ਡਾ: ਸੁਖਵਿੰਦਰ ਕੁਮਾਰ ਸੁੱਖੀ ਮੁੱਖ ਮਹਿਮਾਨ ਅਤੇ ਸ਼੍ਰੋਮਣੀ ...

ਪੂਰੀ ਖ਼ਬਰ »

ਪੋਸ਼ਣ ਅਭਿਆਨ ਸਬੰਧੀ ਮੀਟਿੰਗ ਹੋਈ

ਸਾਹਲੋਂ, 22 ਸਤੰਬਰ (ਜਰਨੈਲ ਸਿੰਘ ਨਿੱਘ੍ਹਾ)-ਪੰਜਾਬ ਸਰਕਾਰ ਵਲੋਂ ਚਲਾਏ ਪੋਸ਼ਣ ਅਭਿਆਨ ਤਹਿਤ ਪੰਕਜ ਸ਼ਰਮਾ ਸੀ.ਡੀ.ਪੀ.ਓ. ਔੜ ਦੀ ਅਗਵਾਈ 'ਚ ਪਿੰਡ ਸਾਹਲੋਂ ਵਿਖੇ ਬੀਤੇ ਕੱਲ੍ਹ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਮੀਟਿੰਗ ਕੀਤੀ ਗਈ ਜਿਸ ਵਿਚ ਨੁਮਾਇੰਦਿਆਂ ਵੱਲੋਂ ...

ਪੂਰੀ ਖ਼ਬਰ »

ਸਵਾਮੀ ਅਨੁਭਵਾ ਨੰਦ ਭੂਰੀ ਵਾਲਿਆਂ ਦੇ ਜਨਮ ਉਤਸਵ ਸਬੰਧੀ ਸੰਤ ਸਮਾਗਮ ਕਰਵਾਇਆ

ਭੱਦੀ, 22 ਸਤੰਬਰ (ਨਰੇਸ਼ ਧੌਲ)-ਬ੍ਰਹਮਲੀਨ ਸਵਾਮੀ ਗੰਗਾ ਨੰਦ, ਸਵਾਮੀ ਓਾਕਾਰਾ ਨੰਦ ਭੂਰੀ ਵਾਲਿਆਂ ਦੇ ਉੱਤਰਾਧਿਕਾਰੀ ਸਵਾਮੀ ਅਨੁਭਵਾ ਨੰਦ ਭੂਰੀ ਵਾਲਿਆਂ ਦੇ ਜਨਮ ਦਿਵਸ ਨੂੰ ਸਮਰਪਿਤ ਸੰਤ ਸਮਾਗਮ ਕੁਟੀਆ ਸਾਹਿਬ ਪਿੰਡ ਜੀਤਪੁਰ (ਭੱਦੀ) ਵਿਖੇ ਉਨ੍ਹਾਂ ਦੇ ਗੱਦੀ ...

ਪੂਰੀ ਖ਼ਬਰ »

ਅਣਖੀ ਸੂਰਬੀਰ ਜਿਊਣੇ ਮੌੜ ਦਾ ਨਾਟਕ ਖੇਡਿਆ

ਸੰਧਵਾਂ, 22 ਸਤੰਬਰ (ਪ੍ਰੇਮੀ ਸੰਧਵਾਂ) - ਪਿੰਡ ਸੰਧਵਾਂ ਵਿਖੇ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਵਿਖੇ ਭਿੰਦਾ ਐਾਡ ਪਾਰਟੀ ਰੰਗ ਮੰਚ ਨਾਟਕ ਮੰਡਾਲੀ ਨਵੀਂ ਆਬਾਦੀ ਨਾਰੰਗ ਸ਼ਾਹਪੁਰ ਹਦੀਆਬਾਦ (ਫਗਵਾੜਾ) ਵਲੋਂ ਪਿਛਲੇ ਕਈ ਦਿਨਾਂ ਤੋਂ ਵੱਖ-ਵੱਖ ਧਾਰਮਿਕ ਨਾਟਕ ਖੇਡੇ ਜਾ ...

ਪੂਰੀ ਖ਼ਬਰ »

ਧੰਨ-ਧੰਨ ਬਾਬਾ ਗੁਰਦਿੱਤਾ ਜੀ ਲੋਕ ਭਲਾਈ ਸੇਵਾ ਸੰਸਥਾ ਦਾ ਗਠਨ

ਪੋਜੇਵਾਲ ਸਰਾਂ, 22 ਸਤੰਬਰ (ਨਵਾਂਗਰਾਈਾ)-ਅੱਜ ਇਲਾਕੇ ਦੇ ਸਮਾਜ ਸੇਵੀਆਂ ਵਲੋਂ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਚਾਂਦਪੁਰ ਰੁੜਕੀ ਵਿਖੇ ਮੀਟਿੰਗ ਕੀਤੀ ਗਈ ਜਿਸ ਵਿਚ ਸਰਵਸੰਮਤੀ ਨਾਲ ਫ਼ੈਸਲਾ ਕਰਕੇ ਸਮਾਜ ਸੇਵੀ ਸੰਸਥਾ 'ਧੰਨ ਧੰਨ ਬਾਬਾ ਗੁਰਦਿੱਤਾ ਜੀ ਲੋਕ ਭਲਾਈ ...

ਪੂਰੀ ਖ਼ਬਰ »

ਬੀ. ਏ. ਵੀ. ਸਕੂਲ 'ਚ ਮਨਾਇਆ ਮਲ੍ਹਮ ਪੱਟੀ ਦਿਹਾੜਾ

ਬਲਾਚੌਰ, 22 ਸਤੰਬਰ (ਦੀਦਾਰ ਸਿੰਘ)-ਭਾਈ ਘਨਈਆ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਮਲ੍ਹਮ ਪਟੀ ਦਿਹਾੜਾ ਬੀ ਏ ਵੀ ਸੀਨੀਅਰ ਸੈਂਕਡਰੀ ਸਕੂਲ ਬਲਾਚੌਰ ਵਿਖੇ ਜਸਵੀਰ ਕੌਰ ਸੈਣੀ ਯਾਦਗਾਰੀ ਐਜੂਕੇਸ਼ਨ ਤੇ ਵੈੱਲਫੇਅਰ ਟਰੱਸਟ ਰਜਿ ਬਲਾਚੌਰ ਵਲੋਂ ਸਕੂਲ ਕਮੇਟੀ ਦੇ ਸਹਿਯੋਗ ...

ਪੂਰੀ ਖ਼ਬਰ »

ਪ੍ਰਬੁੱਧ ਭਾਰਤ ਫਾੳਾੂਡੇਸ਼ਨ ਵਲੋਂ ਕਰਵਾਈ ਇਨਾਮੀ ਪ੍ਰਤੀਯੋਗਤਾ ਪ੍ਰੀਖਿਆ 'ਚ ਰਾਜਮਹੇਸ਼ ਪੋਜੇਵਾਲ ਨੇ ਮਾਰੀ ਬਾਜ਼ੀ

ਸੜੋਆ, 22 ਸਤੰਬਰ (ਪੱਤਰ ਪ੍ਰੇਰਕ)-ਪ੍ਰਬੁੱਧ ਭਾਰਤ ਫਾੳਾੂਡੇਸ਼ਨ ਫਗਵਾੜਾ ਵਲੋਂ ਕਰਵਾਈ ਗਈ 12 ਵੀਂ ਇਨਾਮੀ ਪ੍ਰਤੀਯੋਗਤਾ ਪ੍ਰੀਖਿਆ ਵਿਚੋਂ ਰਾਜਮਹੇਸ਼ ਦੇਵੀ ਪੁੱਤਰੀ ਮਾ:ਮਹਿੰਦਰ ਚੰਦ ਪੋਜੇਵਾਲ ਨੇ ਤਹਿਸੀਲ ਬਲਾਚੌਰ ਵਿਚੋਂ ਸੱਭ ਤੋਂ ਵੱਧ 86 ਫ਼ੀਸਦੀ ਅੰਕ ਪ੍ਰਾਪਤ ...

ਪੂਰੀ ਖ਼ਬਰ »

ਉਡਾਣ ਪ੍ਰੋਜੈਕਟ ਦੇ ਵਿਦਿਆਰਥੀਆਂ ਦਾ ਸਨਮਾਨ

ਸੰਧਵਾਂ, 22 ਸਤੰਬਰ (ਪ੍ਰੇਮੀ ਸੰਧਵਾਂ) - ਪੰਜਾਬ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਪਿ੍ੰ. ਮਨੋਹਰ ਲਾਲ ਖਟਕੜ ਵਲੋਂ 'ਪੜੋ੍ਹ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਉਡਾਣ ਪ੍ਰੋਜੈਕਟ ਦੇ ਜੇਤੂ ...

ਪੂਰੀ ਖ਼ਬਰ »

ਲੱਖ ਦਾਤਾ ਪੀਰ ਦੀ ਯਾਦ 'ਚ ਮੇਲਾ 27, 28 ਨੂੰ

ਨਵਾਂਸ਼ਹਿਰ, 22 ਸਤੰਬਰ (ਹਰਵਿੰਦਰ ਸਿੰਘ)-ਦਰਬਾਰ ਗੌਾਸਪਾਕ ਪੀਰ ਗਿਆਰ੍ਹਵੀਂ ਵਾਲੀ ਸਰਕਾਰ ਦੀ ਯਾਦ 'ਚ 18 ਵਾਂ ਸਲਾਨਾ ਜੋੜ ਮੇਲਾ ਨਵੀਂ ਆਬਾਦੀ ਨਵਾਂਸ਼ਹਿਰ ਵਿਖੇ ਕਰਵਾਇਆ ਜਾ ਰਿਹਾ ਹੈ | ਜੋੜ ਮੇਲੇ ਦਾ ਪੋਸਟਰ ਜਾਰੀ ਕਰਦਿਆਂ ਦਰਬਾਰ ਦੀ ਸੇਵਾਦਾਰ ਬੀਬੀ ਬਲਜੀਤ ...

ਪੂਰੀ ਖ਼ਬਰ »

ਇਨਾਮ ਵੰਡ ਤੇ ਸਨਮਾਨ ਸਮਾਰੋਹ ਕਰਵਾਇਆ

ਮਜਾਰੀ/ਸਾਹਿਬਾ, 22 ਸਤੰਬਰ (ਚਾਹਲ)-ਸਰਕਾਰੀ ਪ੍ਰਾਇਮਰੀ ਸਕੂਲ ਸਿੰਬਲ ਮਜਾਰਾ ਵਿਖੇ ਇਨਾਮ ਵੰਡ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਬਲਾਕ ਸਿੱਖਿਆ ਅਫ਼ਸਰ ਸਤਪਾਲ ਵਲੋਂ ਕੀਤੀ ਗਈ | ਇਸ ਮੌਕੇ ਉਨ੍ਹਾਂ ਵਲੋਂ ਖੇਡਾਂ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ...

ਪੂਰੀ ਖ਼ਬਰ »

ਸੰਸਥਾ 'ਪੁੱਤ ਰਵਿਦਾਸ ਗੁਰੂ ਦੇ' ਵਲੋਂ ਸਕੂਲ ਨੂੰ ਅਲਮਾਰੀ, ਕੁਰਸੀਆਂ ਅਤੇ ਸਟੇਸ਼ਨਰੀ ਭੇਟ

ਕਟਾਰੀਆਂ, 22 ਸਤੰਬਰ (ਨਵਜੋਤ ਸਿੰਘ ਜੱਖੂ) - ਵਿੱਦਿਆ ਦੇ ਖੇਤਰ 'ਚ ਸਮਾਜ ਭਲਾਈ ਦੇ ਕਾਰਜ ਕਰਨ ਵਾਲੀ ਸਮਾਜ ਸੇਵੀ ਐਨ. ਆਰ. ਆਈ ਸੰਸਥਾ 'ਪੁੱਤ ਰਵਿਦਾਸ ਗੁਰੂ ਦੇ' ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਤਾਜੇਵਾਲ ਨੂੰ ਅਲਮਾਰੀ, ਕੁਰਸੀਆਂ, ਬੱਚਿਆਂ ਨੂੰ ਸਕੂਲ ਕਿੱਟਾਂ ਅਤੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ 23 ਥਾਵਾਂ 'ਤੇ ਲਾਰਵਾ ਕੀਤਾ ਨਸ਼ਟ

ਨਵਾਂਸ਼ਹਿਰ, 22 ਸਤੰਬਰ (ਹਰਵਿੰਦਰ ਸਿੰਘ)-ਸਿਹਤ ਵਿਭਾਗ ਵਲੋਂ ਬਣਾਈਆਂ ਟੀਮਾਂ ਨੇ ਅੱਜ ਨਵੀਂ ਆਬਾਦੀ ਅਤੇ ਥਾਣਾ ਸਦਰ ਦੇ ਨਜ਼ਦੀਕ ਵਾਲੇ ਇਲਾਕੇ ਵਿਚ ਡੇਂਗੂ ਤੇ ਮਲੇਰੀਏ ਦੇ ਲਾਰਵੇ ਦੀ ਜਾਂਚ ਕੀਤੀ | ਡਾ. ਜਗਦੀਪ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ ਦੀ ਅਗਵਾਈ ਵਾਲੀਆਂ ...

ਪੂਰੀ ਖ਼ਬਰ »

ਅਲਜ਼ਾਈਮਰ ਦਿਵਸ ਮਨਾਇਆ

ਨਵਾਂਸ਼ਹਿਰ, 22 ਸਤੰਬਰ (ਗੁਰਬਖਸ਼ ਸਿੰਘ ਮਹੇ)- ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਨਵਾਂਸ਼ਹਿਰ ਦੇ ਜੀ.ਐਨ.ਐਨ. ਭਾਗ ਦੂਜਾ ਦੀਆਂ ਵਿਦਿਆਰਥਣਾਂ ਵਲੋਂ ਨਵਾਂਸ਼ਹਿਰ ਦੇ ਇਕ ਹਸਪਤਾਲ 'ਚ ਅਲਜ਼ਾਈਮਰ ਦਿਵਸ ਮਨਾਇਆ ਗਿਆ | ਇਸ ਵਿਚ ਸੱਭ ਤੋਂ ਪਹਿਲਾਂ ਵਿਦਿਆਰਥਣਾਂ ਨੇ ਲੋਕਾਂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗਾਇਨ ਮੁਕਾਬਲੇ ਕਰਵਾਏ

ਬਹਿਰਾਮ, 22 ਸਤੰਬਰ (ਸਰਬਜੀਤ ਸਿੰਘ ਚੱਕਰਾਮੰੂ) - ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਦੀ ਰਹਿਨੁਮਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਚੱਕ ਰਾਮੰੂ ...

ਪੂਰੀ ਖ਼ਬਰ »

ਟੈਕਸੀ ਯੂਨੀਅਨ ਦੇ ਆਗੂ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਮਿਲੇ

ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਟੈਕਸੀ ਯੂਨੀਅਨ ਫਰੈਂਡਜ਼ ਅਤੇ ਸ਼ਹਿਨਸ਼ਾਹ ਟੈਕਸੀ ਯੂਨੀਅਨ ਦੇ ਅਹੁਦੇਦਾਰ ਆਪਣੀਆਂ ਮੰਗਾਂ ਸਬੰਧੀ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਮਿਲੇ | ਫਰੈਂਡਜ਼ ਟੈਕਸੀ ਯੂਨੀਅਨ ਦੇ ਪ੍ਰਧਾਨ ਮਨਦੀਪ ਸਿੰਘ ਕਲੇਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੁਫ਼ਤ ਕਾਨੰੂਨੀ ਸੇਵਾਵਾਂ ਸਬੰਧੀ ਸੈਮੀਨਾਰ ਕਰਵਾਇਆ

ਸੜੋਆ, 22 ਸਤੰਬਰ (ਪੱਤਰ ਪ੍ਰੇਰਕ)-ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਿਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਸਰਕਾਰੀ ਮਿਡਲ ਸਕੂਲ ਮੰਗੂਪੁਰ ਵਿਖੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦੇਣ ਸਬੰਧੀ ਜਾਗਰੂਕ ...

ਪੂਰੀ ਖ਼ਬਰ »

ਐਨ. ਸੀ. ਸੀ ਕੈਡਿਟ ਕੈਂਪ ਲਈ ਵਿਦਿਆਰਥੀ ਰਵਾਨਾ

ਨਵਾਂਸ਼ਹਿਰ, 22 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਰਾਹੋ ਰੋਡ ਨਵਾਂਸ਼ਹਿਰ ਦੇ 6 ਐਨ.ਸੀ.ਸੀ ਕੈਡਿਟ ਡਾਇਰੈਕਟਰ ਸੁਖਰਾਜ ਸਿੰਘ ਜੰਡ ਦੀ ਅਗਵਾਈ ਐਲ.ਪੀ.ਯੂ. ਫਗਵਾੜਾ ਲਈ ਰਵਾਨਾ ਹੋਏ | ਜਾਣਕਾਰੀ ਦਿੰਦੇ ਹੋਏ ਜੰਡ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਵਲੋਂ ਸਰਕਾਰੀ ਸਕੂਲ ਲਈ ਕੰਪਿਊਟਰ ਭੇਟ

ਔੜ/ਝਿੰਗੜਾਂ, 22 ਸਤੰਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਰਾਏਪੁਰ ਡੱਬਾ ਦੇ ਉੱਘੇ ਸਮਾਜ ਸੇਵੀ ਐਨ.ਆਰ.ਆਈ. ਸੁੱਚਾ ਸਿੰਘ ਯੂ.ਐੱਸ.ਏ ਪੁੱਤਰ ਭੁਲਾ ਸਿੰਘ ਦੇ ਪਰਿਵਾਰ ਵੱਲੋਂ ਸਮਾਜ ਸੇਵੀ ਕੰਮਾਂ ਨੂੰ ਅੱਗੇ ਤੋਰਦੇ ਹੋਏ ਪਿੰਡ ਦੇ ਸਰਕਾਰੀ ਮਿਡਲ ਸਕੂਲ ਲਈ ਕੰਪਿਊਟਰ ਭੇਟ ...

ਪੂਰੀ ਖ਼ਬਰ »

ਸੀਟੂ ਦੇ ਸੂਬਾਈ ਡੈਲੀਗੇਟ ਅਜਲਾਸ ਦੀ ਤਿਆਰੀ ਲਈ ਵਰਕਰ ਪੂਰੀ ਤਰਾਂ ਸਰਗਰਮ-ਜਾਡਲਾ, ਰੌੜੀ

ਨਵਾਂਸ਼ਹਿਰ, 22 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਮਜਦੂਰਾਂ ਦੀ ਸਿਰਮੌਰ ਜਥੇਬੰਦੀ ਸੀ.ਆਈ.ਟੀ.ਯੂ. ਦੇ 14, 15, 16 ਨੂੰ ਹੋ ਰਹੇ ਡੈਲੀਗੇਟ ਅਜਲਾਸ ਦੀ ਤਿਆਰੀ ਲਈ ਲੀਡਰ ਤੇ ਵਰਕਰ ਪੂਰੀ ਤਰਾਂ ਸਰਗਰਮੀ ਨਾਲ ਕੰਮ ਕਰ ਰਹੇ ਹਨ | ਇਹ ਜਾਣਕਾਰੀ ਸਵਾਗਤੀ ਕਮੇਟੀ ਦੇ ਚੇਅਰਮੈਨ ਬਲਵੀਰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਨਵਾਂਸ਼ਹਿਰ, 22 ਸਤੰਬਰ (ਹਰਵਿੰਦਰ ਸਿੰਘ)-ਮੈਨੇਜਮੈਂਟ ਸ਼ੂਗਰ ਮਿੱਲ ਨਵਾਂਸ਼ਹਿਰ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਿਸਾਨ ਭਰਾਵਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੰਨਾ ਮਿੱਲ ਨਵਾਂਸ਼ਹਿਰ ...

ਪੂਰੀ ਖ਼ਬਰ »

ਪੋਸ਼ਣ ਅਭਿਆਨ ਜਾਗਰੂਕਤਾ ਰੈਲੀ ਕੱਢੀ

ਬਹਿਰਾਮ, 22 ਸਤੰਬਰ (ਪ. ਪ.) - ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਚੱਕ-ਬਿਲਗਾ ਵਿਖੇ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਪੋਸ਼ਣ ਅਭਿਆਨ ਜਾਗਰੂਕਤਾ ਸਾਇਕਲ ਰੈਲੀ ਕੱਢੀ ਗਈ ਜੋ ਪਿੰਡ ਦੇ ਵੱਖ-ਵੱਖ ਥਾਂਵਾ ਤੋਂ ਹੁੰਦੀ ਹੋਈ ਸਕੂਲ ਵਿਖੇ ਸਮਾਪਤ ਹੋਈ | ਪਿ੍ੰਸੀਪਲ ...

ਪੂਰੀ ਖ਼ਬਰ »

ਸਾਲਾਨਾ ਗੁਰਮਤਿ ਸਮਾਗਮ ਸਬੰਧੀ ਪੋਸਟਰ ਕੀਤਾ ਜਾਰੀ

ਪੱਲੀ ਝਿੱਕੀ, 22 ਸਤੰਬਰ (ਕੁਲਦੀਪ ਸਿੰਘ ਪਾਬਲਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਬਾਬਾ ਨੰਦ ਸਿੰਘ ਅਤੇ ਬਾਬਾ ਗੁਲਾਬ ਸਿੰਘ ਦੀ ਯਾਦ ਨੂੰ ਸਮਰਪਿਤ ਮੁੱਖ ਸੇਵਾਦਾਰ ਬਾਬਾ ਜਰਨੈਲ ਸਿੰਘ, ਸਮੂਹ ਨਗਰ ਵਾਸੀ, ਸਮੂਹ ਗ੍ਰਾਮ ...

ਪੂਰੀ ਖ਼ਬਰ »

ਬਜ਼ੁਰਗਾਂ ਦੀ ਯਾਦ 'ਚ ਮੇਲਾ ਕਰਵਾਇਆ

ਸੰਧਵਾਂ, 22 ਸਤੰਬਰ (ਪ. ਪ.) - ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪਿੰਡ ਸੰਧਵਾਂ ਵਿਖੇ ਸੰਤ ਹਾਕਮ ਦਾਸ ਗੱਦੀ ਨਸ਼ੀਨ ਦਰਬਾਰ ਮਸਤ ਬਾਬਾ ਗੇਂਦਾ ਭਗਤ ਦੀ ਦੇਖ-ਰੇਖ ਹੇਠ ਸਮੂਹ ਹੀਰ ਗੋਤਰ ਭਾਈਚਾਰੇ ਵਲੋਂ ਸਾਲਾਨਾ ਮੇਲਾ ਕਰਵਾਇਆ ਗਿਆ | ਸੰਤ ਹਾਕਮ ਦਾਸ ਵਲੋਂ ਨਗਰ ਦੀ ਸੁੱਖ ...

ਪੂਰੀ ਖ਼ਬਰ »

ਛਿੰਝ ਮੇਲਾ ਤੇ ਕਬੱਡੀ ਟੂਰਨਾਮੈਂਟ ਸਬੰਧੀ ਮੀਟਿੰਗ

ਪੱਲੀ ਝਿੱਕੀ, 22 ਸਤੰਬਰ (ਪਾਬਲਾ) - ਰੋਜਾ ਪੰਜ ਪੀਰ ਅਸਥਾਨ ਪਿੰਡ ਦੇਨੋਵਾਲ ਕਲਾਂ ਵਿਖੇ 16ਵਾਂ ਸਾਲਾਨਾ ਛਿੰਝ ਮੇਲਾ ਅਤੇ ਕਬੱਡੀ ਟੂਰਨਾਮੈਂਟ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਰਘੁਭਿੰਦਰ ਸਿੰਘ ਬਿੱਟੂ, ਸਮੂਹ ਨਗਰ ਵਾਸੀ, ਇਲਾਕੇ ਦੀਆਂ ਸੰਗਤਾਂ ਅਤੇ ਐਨ. ਆਰ. ਆਈ ਵੀਰਾਂ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਹਸਪਤਾਲ ਨੂੰ ਰਾਸ਼ੀ ਭੇਟ

ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਗੁਰੂ ਅਰਜਨ ਦੇਵ ਮਿਸ਼ਨ ਹਸਪਤਾਲ ਟਰੱਸਟ ਪੱਟੀ ਮਸੰਦਾਂ, ਬੰਗਾ ਨੂੰ ਮਾਸਟਰ ਸੁਰਜੀਤ ਸਿੰਘ ਅਮਰੀਕਾ ਪਿੰਡ ਕਾਹਮਾ ਨੇ 20,000 ਰੁਪਏ ਦੀ ਰਾਸ਼ੀ ਭੇਟ ਕਰਕੇ ਗਰੀਬ ਲੋੜਵੰਦ ਮਰੀਜਾਂ ਦੀ ਮਦਦ ਕੀਤੀ | ਇਹ ਰਾਸ਼ੀ ਹਰ ਸਾਲ ਉਨ੍ਹਾਂ ਦੇ ...

ਪੂਰੀ ਖ਼ਬਰ »

ਪ੍ਰਕਾਸ਼ ਉਤਸਵ ਸਬੰਧੀ ਸਮਾਗਮ ਕਰਵਾਇਆ

ਪੋਜੇਵਾਲ ਸਰਾਂ, 22 ਸਤੰਬਰ (ਨਵਾਂਗਰਾਈਾ)-ਰਾਮ ਸਰੂਪ ਭਾਟੀਆ ਰਿਟਾ. ਡੀ.ਐੱਸ.ਪੀ ਨਵਾਂਗਰਾਂ ਵਲੋਂ ਗੁਰਦੁਆਰਾ ਸਾਹਿਬ ਕੁੱਲਪੁਰ ਵਿਖੇ ਸੀ੍ਰ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਉਤਸਵ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੀ੍ਰ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ...

ਪੂਰੀ ਖ਼ਬਰ »

ਨਸ਼ੇ ਦਾ ਵਿਰੋਧ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਸੈਮੀਨਾਰ ਲਗਾਇਆ

ਭੱਦੀ, 22 ਸਤੰਬਰ (ਨਰੇਸ਼ ਧੌਲ)-ਸਾਂਝ ਕੇਂਦਰ ਬਲਾਚੌਰ ਵਲੋਂ ਇੰਚਾਰਜ ਵਿਨੋਦ ਕੁਮਾਰ ਦੀ ਸਰਪ੍ਰਸਤੀ ਹੇਠ ਸੀਨੀਅਰ ਸੈਕੰਡਰੀ ਸਕੂਲ ਬਛੌੜੀ ਵਿਖੇ ਨਸ਼ਿਆਂ ਦੇ ਵਿਰੋਧ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ | ਉਨ੍ਹਾਂ ਸੰਬੋਧਨ ...

ਪੂਰੀ ਖ਼ਬਰ »

ਸੰਤ ਹਰੀ ਦਾਸ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ

ਸੰਧਵਾਂ, 22 ਸਤੰਬਰ (ਪ੍ਰੇਮੀ ਸੰਧਵਾਂ) - ਇੱਥੇ ਸੰਤ ਹਰੀ ਦਾਸ ਸੰਤ ਆਸ਼ਰਮ ਤੇ ਰਵਿਦਾਸੀਆ ਧਰਮ ਅਸਥਾਨ ਵਿਖੇ ਸੰਤ ਕ੍ਰਿਸ਼ਨਾ ਦੇਵੀ ਗੱਦੀ ਨਸ਼ੀਨ ਡੇਰਾ ਸੰਤ ਹਰੀ ਦਾਸ ਬੋਪਾਰਾਏ ਕਲਾਂ ਦੀ ਅਗਵਾਈ ਹੇਠ ਸੰਗਤਾਂ ਦੇ ਸਹਿਯੋਗ ਨਾਲ ਸੰਤ ਹਰੀ ਦਾਸ ਦੀ ਯਾਦ 'ਚ ਮਹੀਨਾਵਾਰੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਦੀ ਮੀਟਿੰਗ ਹੋਈ

ਨਵਾਂਸ਼ਹਿਰ, 22 ਸਤੰਬਰ (ਪਿੰਟੂ)-ਲਾਇਨਜ਼ ਕਲੱਬ ਨਵਾਂਸ਼ਹਿਰ ਸਿਟੀ 321-ਡੀ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਇਕਬਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਲੱਬ ਵਲੋਂ ਕੀਤੇ ਪੋ੍ਰਜੈਕਟਾਂ ਸਬੰਧੀ ਰਿਪੋਰਟ ਸੈਕਟਰੀ ਪ੍ਰੋ: ਜੀ.ਐੱਸ ਸੰਧੂ ਨੇ ਪੜ੍ਹ ਕੇ ਦੱਸੀ | ਇਸ ...

ਪੂਰੀ ਖ਼ਬਰ »

ਫ਼ਸਲੀ ਵਿਭਿੰਨਤਾ ਅਪਣਾਉਣਾ ਸਮੇਂ ਦੀ ਮੁੱਖ ਲੋੜ-ਡਾ: ਕੁਲਭੂਸ਼ਨ ਚੰਦਰ

ਮਜਾਰੀ/ਸਾਹਿਬਾ, 22 ਸਤੰਬਰ (ਨਿਰਮਲਜੀਤ ਸਿੰਘ ਚਾਹਲ)- ਖੇਤੀਬਾੜੀ ਵਿਭਾਗ ਵਲੋਂ ਪਿੰਡ ਜੈਨਪੁਰ ਵਿਖੇ ਫ਼ਸਲੀ ਵਿਭਿੰਨਤਾ ਸਕੀਮ (ਮੱਕੀ) ਅਧੀਨ ਕਿਸਾਨ ਗੋਸ਼ਟੀ ਲਗਾਈ ਗਈ ਜਿਸ ਦੀ ਪ੍ਰਧਾਨਗੀ ਕਰਦਿਆਂ ਡਾ: ਕੁਲਭੂਸ਼ਨ ਚੰਦਰ ਖੇਤੀਬਾੜੀ ਅਫ਼ਸਰ ਸੜੋਆ ਨੇ ਕਿਸਾਨਾਂ ਦੇ ...

ਪੂਰੀ ਖ਼ਬਰ »

ਡੀ. ਸੀ. ਐਮ. ਵਲੋਂ ਵਿਦਿਆਰਥੀਆਂ ਨੂੰ ਪੜ੍ਹਨ ਸਮੱਗਰੀ ਭੇਟ

ਭੱਦੀ, 22 ਸਤੰਬਰ (ਨਰੇਸ਼ ਧੌਲ)-ਇਲਾਕੇ ਅੰਦਰ ਡੀ.ਸੀ.ਐਮ. ਫ਼ੈਕਟਰੀ ਵਲੋਂ ਪਹਿਲਾਂ ਵੀ ਜਿੱਥੇ ਕਈ ਸਕੂਲਾਂ ਨੂੰ ਸਹਿਯੋਗ ਦਿੱਤਾ ਜਾਂਦਾ ਹੈ ਉੱਥੇ ਹੁਣ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਪਿੰਡ ਮੌਜੋਵਾਲ ਮਜਾਰਾ ਵਿਖੇ ਪਤਵੰਤਿਆਂ ਦੀ ਹਾਜ਼ਰੀ ਵਿਚ ਵਿਦਿਆਰਥੀਆਂ ...

ਪੂਰੀ ਖ਼ਬਰ »

ਵਾਹਨ ਚਾਲਕ ਸੜਕੀ ਨਿਯਮਾਂ ਦੀ ਪਾਲਣਾ ਕਰਨ- ਟ੍ਰੈਫ਼ਿਕ ਇੰਚਾਰਜ

ਬਲਾਚੌਰ, 22 ਸਤੰਬਰ (ਦੀਦਾਰ ਸਿੰਘ)- ਸੜਕੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਅੱਜ ਆਵਾਜਾਈ ਪੁਲਿਸ ਬਲਾਚੌਰ ਵਲੋਂ ਜਿੱਥੇ ਦਰਜਨਾਂ ਚਲਾਨ ਕੀਤੇ ਗਏ ਉੱਥੇ ਕਈਆਂ ਨੂੰ ਤਾੜਨਾ ਕਰਕੇ ਇਸ ਲਈ ਛੱਡ ਦਿੱਤਾ ਤਾਂ ਕਿ ਉਹ ਭਵਿੱਖ ਵਿਚ ਸੜਕੀ ਨਿਯਮਾਂ ਦੀ ਇੰਨ੍ਹ ਬਿੰਨ੍ਹ ...

ਪੂਰੀ ਖ਼ਬਰ »

5.5 ਬੈਂਡ ਨਾਲ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਅਪਲਾਈ ਕਰੋ- ਅਰੋੜਾ

ਗੜ੍ਹਸ਼ੰਕਰ, 22 ਸਤੰਬਰ (ਧਾਲੀਵਾਲ)- ਯੂਨੀਕ ਐਜੂਕੇਸ਼ਨ ਅਬਰੌਡ, ਨੇੜੇ ਬੱਸ ਸਟੈਂਡ ਨਵਾਂਸ਼ਹਿਰ ਦੇ ਮੈਨੇਜਿੰਗ ਡਾਇਰੈਕਟਰ ਏ.ਕੇ. ਅਰੋੜਾ ਨੇ ਕਿਹਾ ਕਿ ਵਿਦਿਆਰਥੀ 5.5 ਬੈਂਡ ਆਈਲਟਸ ਸਕੋਰ ਨਾਲ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਅਪਲਾਈ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਖੇਡ ਮੈਦਾਨ 'ਚ ਭਰਤ ਪਾਉਣ ਦਾ ਕੰਮ ਸ਼ੁਰੂ

ੋਮੱਲਪੁਰ ਅੜਕਾਂ, 22 ਸਤੰਬਰ (ਜੱਬੋਵਾਲ) - ਪਿੰਡ ਜੱਬੋਵਾਲ ਵਿਖੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੀਬੀ ਜਸਵਿੰਦਰ ਕੌਰ ਸਰਪੰਚ ਦੀ ਅਗਵਾਈ ਵਿਚ ਭਰਤੀ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ | ਸਰਪੰਚ ਨੇ ਕਿਹਾ ਪਿੰਡ ਦੇ ਬੱਚਿਆਂ ਨੂੰ ਬਰਸਾਤੀ ਮੌਸਮ ਵਿਚ ਗਰਾਉਂਡ ਵਿਚ ...

ਪੂਰੀ ਖ਼ਬਰ »

ਨਵੋਦਿਆ ਦਾਖ਼ਲਾ ਪ੍ਰੀਖਿਆ ਦੀ ਕੋਚਿੰਗ ਸ਼ੁਰੂ

ਕਾਠਗੜ੍ਹ, 22 ਸਤੰਬਰ (ਬਲਦੇਵ ਸਿੰਘ ਪਨੇਸਰ)-ਸਰਕਾਰੀ ਪ੍ਰਾਇਮਰੀ ਸਕੂਲ ਕਾਠਗੜ੍ਹ ਵਿਖੇ ਜਵਾਹਰ ਨਵੋਦਿਆ ਵਿਦਿਆਲਾ ਵਿਖੇ ਛੇਵੀਂ ਜਮਾਤ ਵਿਚ ਦਾਖ਼ਲੇ ਸਬੰਧੀ ਹੋਣ ਵਾਲੀ ਪ੍ਰੀਖਿਆ ਦੀ ਮੁਫ਼ਤ ਕੋਚਿੰਗ ਕਲਾਸ ਸ਼ੁਰੂ ਹੋਈ | ਮਾ: ਚਰਨਜੀਤ ਸਿੰਘ ਸਿਆਣ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰੱਤੂ ਜਠੇਰਿਆਂ ਦੇ ਅਸਥਾਨ 'ਤੇ ਸਾਲਾਨਾ ਸਮਾਗਮ ਕਰਵਾਇਆ

ਬਹਿਰਾਮ, 22 ਸਤੰਬਰ (ਨਛੱਤਰ ਸਿੰਘ) - ਮਹਾਂ-ਪੁਰਸ਼ਾਂ ਦੀ ਯਾਦ ਵਿਚ ਮਨਾਏ ਜਾਂਦੇ ਸਾਲਾਨਾ ਸਮਾਗਮ ਆਪਸੀ ਭਾਈਚਾਰਕ ਸਾਂਝ ਹੋਰ ਮਜ਼ਬੂਤ ਕਰਦੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸਾਬਕਾ ਪ੍ਰਧਾਨ ਰਸ਼ਪਾਲ ਰਾਜੂ ਅਤੇ ਪ੍ਰਵੀਨ ਬੰਗਾ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਨੂੰ ਦਿੱਤਾ ਮੰਗ ਪੱਤਰ

ਬਲਾਚੌਰ, 22 ਸਤੰਬਰ (ਦੀਦਾਰ ਸਿੰਘ)-ਬਲਾਚੌਰ ਹਲਕੇ ਦੇ ਸਨਅਤੀ ਖੇਤਰ ਦੀ ਇਕ ਸਨਅਤੀ ਇਕਾਈ ਦੀ ਵਰਕਰਜ਼ ਯੂਨੀਅਨ ਅਤੇ ਪ੍ਰਬੰਧਕਾਂ ਦੇ ਵਿਵਾਦ ਦੇ ਮੱਦੇਨਜ਼ਰ ਯੂਨੀਅਨ (ਸੀਟੂ) ਦਾ ਇਕ ਵਫ਼ਦ ਕੰਢੀ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਕਰਨ ਸਿੰਘ ਰਾਣਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਭਾਜਪਾ ਨੇਤਾ ਕਮਲਦੀਪ ਸ਼ਰਮਾ ਨੂੰ ਸਦਮਾ-ਭੈਣ ਦਾ ਦਿਹਾਂਤ

ਰੈਲਮਾਜਰਾ, 22 ਸਤੰਬਰ (ਰਾਕੇਸ਼ ਰੋਮੀ)-ਭਾਜਪਾ ਨੇਤਾ ਅਤੇ ਕਾਠਗੜ੍ਹ ਭਾਜਪਾ ਵਪਾਰ ਸੈੱਲ ਦੇ ਪ੍ਰਧਾਨ ਰੈਲਮਾਜਰਾ ਨਿਵਾਸੀ ਕਮਲਦੀਪ ਸ਼ਰਮਾ ਨੂੰ ਉਦੋਂ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਵੱਡੀ ਭੈਣ ਬਬੀਤਾ ਅਚਾਨਕ ਅਕਾਲ ਚਲਾਣਾ ਕਰ ਗਏ | ਉਹ ਕੁੱਝ ਦੇਰ ਤੋਂ ਬਿਮਾਰ ...

ਪੂਰੀ ਖ਼ਬਰ »

ਹੇੜੀਆਂ 'ਚ ਲਗਾਈਆਂ 8 ਸੋਲਰ ਲਾਈਟਾਂ

ਔੜ/ਝਿੰਗੜਾਂ, 22 ਸਤੰਬਰ (ਕੁਲਦੀਪ ਸਿੰਘ ਝਿੰਗੜ)- ਪਿੰਡ ਹੇੜੀਆਂ ਵਿਖੇ ਗਰਾਮ ਪੰਚਾਇਤ ਵਲੋਂ 8 ਸੋਲਰ ਲਾਈਟਾਂ ਲਗਾਈਆਂ ਗਈਆਂ | ਲਾਈਟਾਂ ਲਗਾਉਣ ਦੀ ਸ਼ੁਰੂਆਤ ਸਰਪੰਚ ਬਰਿੰਦਰ ਹਰੀਸ਼ ਹੇੜੀਆਂ ਤੇ ਪੰਚਾਇਤ ਮੈਂਬਰਾਂ ਵਲੋਂ ਕਰਵਾਈ ਗਈ | ਉਨ੍ਹਾਂ ਕਾਂਗਰਸ ਪਾਰਟੀ ਦੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ ਹੋਈ

ਨਵਾਂਸ਼ਹਿਰ, 22 ਸਤੰਬਰ (ਹਰਵਿੰਦਰ ਸਿੰਘ)-ਅੱਜ ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਸ਼ਹੀਦ ਮਲਕੀਤ ਚੰਦ ਮੇਹਲੀ ਭਵਨ ਬੰਗਾ ਰੋਡ, ਵਿਖੇ ਦਵਿੰਦਰ ਸਿੰਘ ਥਾਂਦੀ ਦੀ ਪ੍ਰਧਾਨਗੀ ਹੇਠ ਹੋਈ | ਇਸ ਵਿਚ ਜ਼ਿਲ੍ਹਾ ਜਨਰਲ ਸਕੱਤਰ ਕਾਮਰੇਡ ਮੁਕੰਦ ਲਾਲ, ਜਗਤਾਰ ...

ਪੂਰੀ ਖ਼ਬਰ »

ਕੌ ਾਸਲਰ ਪਰਮਿੰਦਰ ਪੰਮਾ ਬਣੇ ਬਲਾਚੌਰ ਟੈਕਸੀ ਯੂਨੀਅਨ ਦੇ ਪ੍ਰਧਾਨ

ਬਲਾਚੌਰ, 22 ਸਤੰਬਰ (ਦੀਦਾਰ ਸਿੰਘ)-ਦੀ ਬਲਾਚੌਰ ਟੈਕਸੀ ਯੂਨੀਅਨ ਤਹਿਸੀਲ ਬਲਾਚੌਰ ਦੀ ਵਿਸ਼ੇਸ਼ ਇਕੱਤਰਤਾ ਹੋਈ | ਜਿਸ ਵਿਚ ਬਲਾਚੌਰ, ਮਜਾਰੀ, ਕਾਠਗੜ੍ਹ, ਰੱਤੇਵਾਲ, ਭੱਦੀ ਅਤੇ ਪੋਜੇਵਾਲ ਸਟੈਂਡ ਨਾਲ ਸੰਬਧਿਤ ਕਾਰ ਚਾਲਕ ਸ਼ਾਮਿਲ ਹੋਏ | ਇਸ ਮੌਕੇ ਕੀਤੀ ਗਈ ਚੋਣ ਵਿਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX