ਤਾਜਾ ਖ਼ਬਰਾਂ


ਕੋਰੋਨਾ ਪਾਜ਼ੀਟਿਵ ਅਮਿਤਾਭ ਬੱਚਨ ਦੀ ਹਾਲਤ ਸਥਿਰ
. . .  2 minutes ago
ਮੁੰਬਈ, 12 ਜੁਲਾਈ - ਕੋਰੋਨਾ ਵਾਇਰਸ ਦੀ ਲਪੇਟ 'ਚ ਆਏ ਬਾਲੀਵੁੱਡ ਸਟਾਰ ਅਮਿਤਾਭ ਬੱਚਨ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਮੁੰਬਈ ਦੇ ਨਾਨਾਵਤੀ ਹਸਪਤਾਲ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਉਨ੍ਹਾਂ 'ਚ ਕੋਰੋਨਾ ਵਾਇਰਸ ਦੇ ਹਲਕੇ ਲੱਛਣ ਹਨ ਤੇ ਉਨਾਂ੍ਹ ਨੂੰ ਹਸਪਤਾਲ ਦੇ ਆਈਸੋਲੇਸ਼ਨ ਵਾਰਡ...
ਭਰਾ ਨੇ ਕੀਤੀ ਭੈਣ ਦੀ ਗੋਲੀ ਮਾਰ ਕੇ ਹੱਤਿਆ
. . .  53 minutes ago
ਰੁੜਕਾ ਕਲਾਂ,12 ਜੁਲਾਈ (ਦਵਿੰਦਰ ਸਿੰਘ ਖਾਲਸਾ)- ਜਿਲ੍ਹਾ ਜਲੰਧਰ ਦੇ ਪਿੰਡ ਰੁੜਕਾ ਕਲਾਂ ਵਿਖੇ ਅੱਜ ਤੜਕਸਾਰ ਵਾਪਰੀ ਦੁਖਦਾਈ ਘਟਨਾ ਵਿਚ ਇਕ ਭਰਾ ਨੇ ਆਪਣੀ ਭੈਣ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮਿਲੀ ਜਾਣਕਾਰੀ ਮੁਤਾਬਕ ਪੱਤੀ ਰਾਵਲ ਕੀ ਪਾਸਲਾ ਰੋਡ 'ਤੇ ਘਰ ਵਿਚ ਸੌਂ ਰਹੀ ਆਪਣੀ ਭੈਣ...
ਇਕ ਹੋਰ ਪ੍ਰਵਾਸੀ ਭਾਰਤੀ ਨਿਕਲਿਆ ਕਰੋਨਾ ਪੀੜਤ
. . .  about 1 hour ago
ਖਮਾਣੋਂ, 12 ਜੁਲਾਈ (ਪਰਮਵੀਰ ਸਿੰਘ) - ਬੀਤੇ ਦਿਨ ਬਲਾਕ ਖਮਾਣੋਂ ਦੇ ਪਿੰਡ ਜਟਾਣਾ ਉੱਚਾ ਦਾ ਪ੍ਰਵਾਸੀ ਭਾਰਤੀ ਕਰੋਨਾ ਪੀੜਤ ਮਿਲ ਚੁੱਕਾ ਹੈ। ਇਸ ਦੇ ਨਾਲ ਹੀ ਬਲਾਕ ਦੇ ਪਿੰਡ ਅਜਮੇਰ ਦੇ ਕੁਵੈਤ ਤੋਂ ਪਰਤੇ ਵਿਅਕਤੀ ਦੀ ਕਰੋਨਾ ਰਿਪੋਰਟ ਪੋਜ਼ਿਟਿਵ ਆਈ ਹੈ। ਡਾਕਟਰ ਨਰੇਸ਼ ਚੌਹਾਨ ਨੇ ਦੱਸਿਆ ਕਿ ਪੀੜਤ...
ਅੱਜ ਦਾ ਵਿਚਾਰ
. . .  about 1 hour ago
ਮੁੰਬਈ : ਅਭਿਸ਼ੇਕ ਬਚਨ ਵੀ ਕੋਰੋਨਾ ਪਾਜ਼ੀਟਿਵ
. . .  1 day ago
ਮੁੰਬਈ : ਬਾਲੀਵੁੱਡ ਸਿਤਾਰਿਆਂ ਤੇ ਕ੍ਰਿਕਟ ਜਗਤ ਨੇ ਅਮਿਤਾਭ ਬਚਨ ਦੇ ਜਲਦੀ ਠੀਕ ਹੋਣ ਲਈ ਕੀਤੀ ਪ੍ਰਾਰਥਨਾ
. . .  1 day ago
ਮੁੰਬਈ : ਸੁਪਰ ਸਟਾਰ ਅਮਿਤਾਭ ਬਚਨ ਨਾਨਾਵਤੀ ਹਸਪਤਾਲ 'ਚ ਦਾਖ਼ਲ
. . .  1 day ago
ਮੁੰਬਈ ,11 ਜੁਲਾਈ ,{ ਪੰਨੂ }-ਸੁਪਰ ਸਟਾਰ ਅਮਿਤਾਭ ਬਚਨ ਨਾਨਾਵਤੀ ਹਸਪਤਾਲ 'ਚ ਦਾਖ਼ਲ । ਸੂਤਰਾਂ ਦਾ ਕਹਿਣਾ ਹੈ ਕਿ ਪੂਰੇ ਪਰਿਵਾਰ ਦਾ ਕੋਰੋਨਾ ਟੈਸਟ ਹੋਇਆ ਹੈ । ਅਮਿਤਾਭ ਬਚਨ ਦੇ ਕੋਰੋਨਾ ਦੀ ਪੁਸ਼ਟੀ ਹੋਈ ਹੈ ।
ਲੋਹੀਆਂ (ਜਲੰਧਰ) 'ਚ 2 ਪਾਜ਼ੀਟਿਵ ਮਰੀਜ਼ ਹੋਰ ਆਉਣ ਨਾਲ 'ਕੋਰੋਨਾ' ਨੇ ਫੜੀ ਰਫ਼ਤਾਰ
. . .  1 day ago
ਲੋਹੀਆਂ ਖ਼ਾਸ, 11 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ) ਲੰਘੀ 5 ਜੁਲਾਈ ਨੂੰ ਇਲਾਕੇ 'ਚ ਆਏ 2 ਪਾਜ਼ੀਟਿਵ ਮਾਮਲਿਆਂ ਤੋਂ ਬਾਅਦ ਅੱਜ 2 ਹੋਰ ਪਾਜ਼ੀਟਿਵ ਮਰੀਜ਼ ਮਿਲਣ ਨਾਲ ਕੋਰੋਨਾ ਵਾਇਰਸ ਨੇ ਲੋਹੀਆਂ 'ਚ ਰਫ਼ਤਾਰ ਫੜ ਲਈ ਲਗਦੀ ਹੈ, ਜਿਸ ਨਾਲ ਇਲਾਕੇ 'ਚ ਕੋਰੋਨਾ ਨੂੰ ਲੈ ਕੇ ਚਿੰਤਾ ਦਾ ਮਾਹੌਲ ਬਣ ਗਿਆ ਹੈ। ਸਿਵਲ ਹਸਪਤਾਲ...
ਨੱਥੇਵਾਲ (ਜਲੰਧਰ) 'ਚ 6 ਮਜ਼ਦੂਰਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਜੰਡਿਆਲਾ ਮੰਜਕੀ,11ਜੁਲਾਈ (ਸੁਰਜੀਤ ਸਿੰਘ ਜੰਡਿਆਲਾ) - ਐੱਸ.ਐਮ.ਓ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਮੱੁਢਲਾ ਸਿਹਤ ਕੇਂਦਰ ਜੰਡਿਆਲਾ ਅਧੀਨ ਆਉਂਦੇ ਪਿੰਡ ਨੱਥੇਵਾਲ ਵਿਚ ਅੱਜ 6 ਵਿਅਕਤੀਆਂ ਰਾਜੂ ਮਹਾਤੋ, ਧੂਰੀ ਮਹਾਤੋ,ਵਿਸ਼ਵਨਾਥ ਰਾਮ, ਜਤਿੰਦਰ ਮਹਾਤੋ, ਵੈਦਨਾਥ ਮਹਾਤੋ ਜਗਦੀਸ਼ ਮਹਾਤੋ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ...
ਸੁਨਾਮ (ਸੰਗਰੂਰ) ’ਚ ਅੱਜ ਦੋ ਹੋਰ ਕੇਸ ਆਏ ਕੋਰੋਨਾ ਪਾਜ਼ੀਟਿਵ
. . .  1 day ago
ਸੁਨਾਮ ਊਧਮ ਸਿੰਘ ਵਾਲਾ 11 ਜੁਲਾਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਕੋਰੋਨਾ ਦੇ 2 ਹੋਰ ਕੇਸ ਪਾਜ਼ੀਟਿਵ ਆਉਣ ਕਾਰਨ ਸੁਨਾਮ ਸ਼ਹਿਰ ’ਚ ਸਹਿਮ ਦਾ ਮਾਹੌਲ ਹੈ।ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ.ਸੰਜੇ ਕਾਮਰਾ ਨੇ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ...
ਲੁਧਿਆਣਾ 'ਚ ਪ੍ਰਾਪਰਟੀ ਕਾਰੋਬਾਰੀ ਦਾ ਕਤਲ
. . .  1 day ago
ਲੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਅਹੂਜਾ) - ਥਾਣਾ ਡਵੀਜ਼ਨ ਨੰਬਰ ਪੰਜ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਲਹਾਰ ਸੜਕ ਤੇ ਨੌਕਰ ਵੱਲੋਂ ਪ੍ਰਾਪਰਟੀ ਕਾਰੋਬਾਰੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿ੍ਰਤਕ ਦੀ ਸ਼ਨਾਖ਼ਤ ਸ਼ਮਸ਼ੇਰ ਸਿੰਘ ਅਟਵਾਲ (60) ਵਜੋਂ ਕੀਤੀ ਗਈ ਹੈ। ਜਾਂਚ ਕਰ ਰਹੇ ਅਧਿਕਾਰੀ...
ਪ੍ਰਸਿੱਧ ਗਾਇਕ ਗੁਰਨਾਮ ਭੁੱਲਰ ਗ੍ਰਿਫ਼ਤਾਰ
. . .  1 day ago
ਘਨੌਰ/ਪਟਿਆਲਾ, 11 ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ) - ਰਾਜਪੁਰਾ ਤੋਂ ਚੰਡੀਗੜ੍ਹ ਮੁੱਖ ਸੜਕ ਤੇ ਸਥਿਤ ਇੱਕ ਹੱਬ 'ਚ ਪੰਜਾਬ ਦੇ ਪ੍ਰਸਿੱਧ ਅਦਾਕਾਰ ਅਤੇ ਗਾਇਕ ਗੁਰਨਾਮ ਭੁੱਲਰ ਵਿਰੁੱਧ ਪੁਲਸ ਵੱਲੋਂ ਮੁਕੱਦਮਾ ਦਰਜ਼ ਕਰਨ ਉਪਰµਤ ਮੌਕੇ ਤੋਂ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ...
ਰਾਹੋਂ (ਨਵਾਂਸ਼ਹਿਰ) ਦੇ 2 ਸਾਲਾ ਬੱਚੇ ਅਤੇ 9 ਔਰਤਾਂ ਸਮੇਤ 23 ਦੀ ਰਿਪੋਰਟ ਕੋਰੋਨਾ ਪਾਜ਼ੀਟਿਵ
. . .  1 day ago
ਨਵਾਂਸ਼ਹਿਰ,11 ਜੁਲਾਈ (ਗੁਰਬਖ਼ਸ਼ ਸਿੰਘ ਮਹੇ) - ਅੱਜ ਸਵੇਰੇ ਇਕ ਔਰਤ ਸਮੇਤ ਆਏ 6 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਤੋਂ ਬਾਅਦ ਕਸਬਾ ਰਾਹੋਂ ਦੇ ਦੋ ਸਾਲਾ ਬੱਚੇ, 9 ਔਰਤਾਂ ਸਮੇਤ 23 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਹੁਣ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਐਕਟਿਵ ਮਰੀਜ਼ਾਂ ਦੀ ਗਿਣਤੀ...
ਕਪੂਰਥਲਾ 'ਚ ਇਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  1 day ago
ਕਪੂਰਥਲਾ, 11 ਜੁਲਾਈ (ਅਮਰਜੀਤ ਕੋਮਲ)-ਕੋਰੋਨਾ ਵਾਇਰਸ ਦੀ ਜਾਂਚ ਲਈ ਸਿਹਤ ਵਿਭਾਗ ਵੱਲੋਂ ਲਏ ਗਏ 297 ਸੈਂਪਲਾਂ ਵਿਚੋਂ ਇਕ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ 296 ਸੈਂਪਲ ਨੈਗੇਟਿਵ ਪਾਏ ਗਏ ਹਨ। ਡਾ: ਜਸਮੀਤ ਬਾਵਾ ਸਿਵਲ ਸਰਜਨ ਕਪੂਰਥਲਾ ਨੇ ਦੱਸਿਆ ਕਿ ਜਿਸ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ...
ਨਾਭਾ ਵਿਚ ਆਇਆ ਇੱਕ ਹੋਰ ਕੋਰੋਨਾ ਪਾਜ਼ੀਟਿਵ
. . .  1 day ago
ਨਾਭਾ, 11 ਜੁਲਾਈ (ਅਮਨਦੀਪ ਸਿੰਘ ਲਵਲੀ) - ਹਲਕਾ ਨਾਭਾ ਅੰਦਰ ਲਗਾਤਾਰ ਕੋਰੋਨਾ ਮਰੀਜ਼ਾ ਦੇ ਆਉਣ ਕਾਰਨ ਆਮ ਜਾਨਤਾ ਵਿੱਚ ਡਰ ਦਾ ਮਾਹੌਲ ਵਧਦਾ ਜਾ ਰਿਹਾ ਹੈ। ਸ਼ਹਿਰ ਨਾਭਾ ਦੇ ਅਜੀਤ ਨਗਰ ਦਾ ਵਸਨੀਕ ਜਿਸ ਦੀ ਉਮਰ 31 ਸਾਲ ਹੈ ਕੋਰੋਨਾ ਪਾਜ਼ੀਟਿਵ ਆਇਆ ਹੈ। ਜਿਸ ਸਬੰਧੀ ਸਿਹਤ ਵਿਭਾਗ...
ਪਿੰਡ ਸੇਖ ਕੁਤਬ (ਲੁਧਿਆਣਾ) ਦੇ ਨੌਜਵਾਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਬਰਨਾਲਾ 'ਚ ਕੋਰੋਨਾ ਦੇ ਦੋ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਬਰਨਾਲਾ, 11 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ 'ਚ ਅੱਜ ਦੋ ਹੋਰ ਨਵੇਂ ਕੋਰੋਨਾ...
15 ਹਜ਼ਾਰ ਬੋਤਲਾਂ ਦੇਸੀ ਲਾਹਣ ਬਰਾਮਦ
. . .  1 day ago
ਬਾਜਵਾ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ 'ਤੇ ਵੈਟਰਨਰੀ ਇੰਸਪੈਕਟਰਾਂ 'ਚ ਖ਼ੁਸ਼ੀ ਦਾ ਮਾਹੌਲ
. . .  1 day ago
ਬਟਾਲਾ, 11 ਜੁਲਾਈ (ਕਾਹਲੋਂ)- ਅੱਜ ਪੇਂਡੂ ਵਿਕਾਸ ਅਤੇ ਪੰਚਾਇਤ, ਉਚੇਰੀ ਸਿੱਖਿਆ ਅਤੇ ਪਸ਼ੂ ਪਾਲਨ ਮੱਛੀ...
ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਸਰਕਲ ਬਣਾਉਣ ਦੀ ਮੁਹਿੰਮ ਸ਼ੁਰੂ
. . .  1 day ago
ਨਵੀਂ ਦਿੱਲੀ, 11 ਜੁਲਾਈ- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦਾ ਵਿਸਥਾਰ ਸਮੁੱਚੀ ਦਿੱਲੀ 'ਚ ਕਰਨ ਦੇ ਮੰਤਵ ਨਾਲ ਸਰਕਲ ਬਣਾਉਣ ਦਾ....
ਅੰਮ੍ਰਿਤਸਰ 'ਚ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  1 day ago
ਅੰਮ੍ਰਿਤਸਰ, 11 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ...
ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  1 day ago
ਚੰਡੀਗੜ੍ਹ, 11 ਜੁਲਾਈ (ਸੁਰਿੰਦਰਪਾਲ)- ਦੁਨੀਆ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ...
ਹੁਸ਼ਿਆਰਪੁਰ 'ਚ 1 ਹੋਰ ਅਧਿਕਾਰੀ ਦੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ 'ਚ ਇੱਕ ਹੋਰ ਮਰੀਜ਼ ਦੇ ਕੋਰੋਨਾ ਪਾਜ਼ੀਟਿਵ ਆਉਣ...
ਸਥਾਨਕ ਸਰਕਾਰਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਰਜਤ ਓਬਰਾਏ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਅਜਨਾਲਾ 11 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਸਰਕਾਰਾਂ ਵਿਭਾਗ ਜ਼ਿਲ੍ਹਾ ਅੰਮ੍ਰਿਤਸਰ 'ਚ ਡਿਪਟੀ ਡਾਇਰੈਕਟਰ ...
ਗੁਰਦਾਸਪੁਰ ਦੇ ਏ.ਡੀ.ਸੀ ਨੂੰ ਹੋਇਆ ਕੋਰੋਨਾ
. . .  1 day ago
ਗੁਰਦਾਸਪੁਰ, 11 ਜੁਲਾਈ (ਆਰਿਫ਼)- ਗੁਰਦਾਸਪੁਰ ਦੇ ਏ. ਡੀ. ਸੀ ਤਜਿੰਦਰਪਾਲ ਸਿੰਘ ਸੰਧੂ ਕੋਰੋਨਾ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਅੱਸੂ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਸੜਕ 'ਤੇ ਘੁੰਮਦੇ ਆਵਾਰਾ ਪਸ਼ੂਆਂ ਨੇ ਲਈਆਂ ਦੋ ਹੋਰ ਜਾਨਾਂ

ਫ਼ਾਜ਼ਿਲਕਾ, 22 ਸਤੰਬਰ (ਦਵਿੰਦਰ ਪਾਲ ਸਿੰਘ)-ਅਵਾਰਾ ਪਸ਼ੂਆਂ ਕਾਰਨ ਹੋਏ ਸੜਕ ਹਾਦਸੇ 'ਚ ਨਾਨੀ ਤੇ ਦੋਹਤੇ ਦੀ ਮੌਤ ਹੋ ਜਾਣ ਦੀ ਖਬਰ ਹੈ | ਸਿਵਲ ਹਸਪਤਾਲ ਫ਼ਾਜ਼ਿਲਕਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜਲਾਲਾਬਾਦ ਨਿਵਾਸੀ ਸੁਮਿਤ ਬਜਾਜ (27) ਪੁੱਤਰ ਅਨਿਲ ਕੁਮਾਰ ਬਜਾਜ ਜੋ ਕਿ ਫ਼ਾਜ਼ਿਲਕਾ ਰਹਿੰਦੀ ਆਪਣੀ ਨਾਨੀ ਸੁਦੇਸ਼ ਕੁਮਾਰੀ(70) ਪਤਨੀ ਕ੍ਰਿਸ਼ਨ ਲਾਲ ਵਾਸੀ ਗਾਂਧੀ ਨਗਰ ਨੂੰ ਮੋਟਰਸਾਈਕਲ 'ਤੇ ਬਿਠਾ ਕੇ ਅਬੋਹਰ ਰਹਿੰਦੀ ਆਪਣੀ ਮਾਸੀ ਨੂੰ ਮਿਲਣ ਲਈ ਜਾ ਰਿਹਾ ਸੀ | ਫ਼ਾਜ਼ਿਲਕਾ ਅਬੋਹਰ ਮਾਰਗ 'ਤੇ ਪਿੰਡ ਨਿਹਾਲ ਖੇੜਾ ਦੇ ਕੋਲ ਮੋਟਰਸਾਈਕਲ ਦੇ ਅੱਗੇ ਅਚਾਨਕ ਆਵਾਰਾ ਪਸ਼ੂ ਆ ਗਏ, ਜਿਸ ਨੂੰ ਬਚਾਉਂਦਿਆਂ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਤੇ ਉਹ ਡਿਗ ਪਏ | ਮਿ੍ਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਹ ਕਾਫ਼ੀ ਦੇਰ ਸੜਕ 'ਤੇ ਪਏ ਰਹੇ, ਜਿਸ ਤੋਂ ਬਾਅਦ ਕੋਲੋਂ ਲੰਘ ਰਹੇ ਰਾਹਗੀਰਾਂ ਨੇ ਉਨ੍ਹਾਂ ਨੂੰ ਸਿਵਲ ਹਸਪਤਾਲ ਫ਼ਾਜ਼ਿਲਕਾ ਪਹੁੰਚਾਇਆ | ਜਿਥੇ ਡਾਕਟਰਾਂ ਨੇ ਸੁਦੇਸ਼ ਕੁਮਾਰੀ ਨੂੰ ਮਿ੍ਤਕ ਐਲਾਨ ਦਿੱਤਾ ਤੇ ਸੁਮਿਤ ਬਾਜਾਜ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਰੈਫ਼ਰ ਕਰ ਦਿੱਤਾ | ਰਸਤੇ 'ਚ ਸੁਮਿਤ ਬਜਾਜ ਨੇ ਵੀ ਦਮ ਤੋੜ ਦਿੱਤਾ | ਸਿਵਲ ਹਸਪਤਾਲ ਵਿਖੇ ਨਾਨੀ ਤੇ ਦੋਹਤੇ ਦੀਆਂ ਮਿ੍ਤਕ ਦੇਹਾਂ ਦਾ ਪੋਸਟ ਮਾਰਟਮ ਕੀਤਾ ਗਿਆ | ਥਾਣਾ ਖੂਈਖੇੜਾ ਪੁਲਿਸ ਨੇ ਧਾਰਾ 174 ਅਧੀਨ ਕਾਰਵਾਈ ਕੀਤੀ ਹੈ |

ਚੋਣਾਂ ਤੇ ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਵਲੋਂ ਫਲੈਗ ਮਾਰਚ

ਜਲਾਲਾਬਾਦ, 22 ਸਤੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਅੰਦਰ ਐਲਾਨ ਹੋਈਆਂ ਜ਼ਿਮਨੀ ਚੋਣਾਂ ਅਤੇ ਆਉਣ ਵਾਲੇ ਤਿਉਹਾਰ ਦੇ ਦਿਨਾਂ ਕਾਰਨ ਅੱਜ ਜਸਪਾਲ ਸਿੰਘ ਢਿੱਲੋਂ ਡੀ.ਐਸ.ਪੀ ਜਲਾਲਾਬਾਦ ਵਲੋਂ ਸ਼ਹਿਰ 'ਚ ਫਲੈਗ ਮਾਰਚ ਕੱਢਿਆ ਗਿਆ | ਜਿਸ ਵਿਚ ਡੀ.ਐਸ.ਪੀ ਜਲਾਲਾਬਾਦ ਦੇ ...

ਪੂਰੀ ਖ਼ਬਰ »

ਪਿੰਡ ਜਮੀਤਪੁਰ ਢੇਰੂ ਵਿਖੇ ਮਨਾਇਆ ਪੋਸ਼ਣ ਮਹੀਨਾ

ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਪੋ੍ਰਗਰਾਮ ਅਫ਼ਸਰ ਰਤਨਦੀਪ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਚਲਾਉਂਦੇ ਹੋਏ ਮਨਾਏ ਜਾ ਰਹੇ ਪੋਸ਼ਣ ਮਹੀਨੇ ਨੂੰ ਸਮਰਪਿਤ ਹੁੰਦਿਆਂ ਆਂਗਣਵਾੜੀ ਸੈਂਟਰ ਜਮੀਤਪੁਰ ...

ਪੂਰੀ ਖ਼ਬਰ »

ਦਾਜ ਦੇ ਲਾਲਚੀ ਸਹੁਰਾ ਪਰਿਵਾਰ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ)- ਦਾਜ ਦੀ ਮੰਗ ਕਰਦਿਆਂ ਵਿਆਹੁਤਾ ਦੀ ਕੁੱਟਮਾਰ ਕਰਨ ਵਾਲੇ ਸਹੁਰਾ ਪਰਿਵਾਰ ਿਖ਼ਲਾਫ਼ ਪੁਲਿਸ ਥਾਣਾ ਗੁਰੂਹਰਸਹਾਏ ਨੇ ਮੁਕੱਦਮਾ ਦਰਜ ਕੀਤਾ ਹੈ | ਸਿਵਲ ਹਸਪਤਾਲ ਮਮਦੋਟ ਵਿਖੇ ਇਲਾਜ ਅਧੀਨ ਪੀੜਤਾ ਸਰੋਜ ਕੌਰ ਪੁੱਤਰੀ ...

ਪੂਰੀ ਖ਼ਬਰ »

ਪਿੰਡ ਮਾੜਿਆਂ ਵਾਲਾ ਵਿਖੇ ਹੋਈ ਲੜਾਈ 'ਚ ਔਰਤ ਜ਼ਖ਼ਮੀ

ਜਲਾਲਾਬਾਦ, 22 ਸਤੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਮਾੜਿਆਂ ਵਾਲਾ ਵਿਖੇ ਹੋਈ ਲੜਾਈ 'ਚ ਇਕ ਔਰਤ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਜ਼ਖਮੀ ਔਰਤ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਜੇਰੇ ਇਲਾਜ ਹੈ | ਜ਼ਖਮੀ ਔਰਤ ਪ੍ਰਕਾਸ਼ ਕੌਰ ਪਤਨੀ ਬਲਬੀਰ ਸਿੰਘ ...

ਪੂਰੀ ਖ਼ਬਰ »

ਅਸਲਾ ਧਾਰਕ ਤੁਰੰਤ ਆਪਣਾ ਅਸਲ੍ਹਾ ਜਮ੍ਹਾਂ ਕਰਵਾਉਣ- ਥਾਣਾ ਸਿਟੀ ਮੁਖੀ

ਜਲਾਲਾਬਾਦ, 22 ਸਤੰਬਰ (ਜਤਿੰਦਰ ਪਾਲ ਸਿੰਘ)-ਭਾਰਤੀ ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਹਲਕਾ ਜਲਾਲਾਬਾਦ ਦੀ ਉਪ ਚੋਣਾਂ ਸਬੰਧੀ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਜ਼ਿਲ੍ਹਾ ਫ਼ਾਜ਼ਿਲਕਾ ਦੇ ਐਸ.ਐਸ.ਪੀ ਭੁਪਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਸਿਟੀ ...

ਪੂਰੀ ਖ਼ਬਰ »

ਨਵੀਂ ਸੀਵਰੇਜ ਲਾਈਨ ਦਾ ਵਿਧਾਇਕ ਪਿੰਕੀ ਨੇ ਰੱਖਿਆ ਨੀਂਹ ਪੱਥਰ

ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਜ਼ਿਲ੍ਹੇ ਦੀ ਵਿਕਾਸ ਕਾਰਜਾਂ ਰਾਹੀਂ ਨੁਹਾਰ ਬਦਲ ਕੇ ਸੂਬੇ ਭਰ 'ਚੋਂ ਸੁੰਦਰ ਤੇ ਹਰਿਆ-ਭਰਿਆ ਸ਼ਹਿਰ ਬਣਾਇਆ ਜਾਵੇਗਾ | ਇਹ ਪ੍ਰਗਟਾਵਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਪਰਮਿੰਦਰ ਸਿੰਘ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਦੀ ਯਾਦ 'ਚ ਲੱਖਾਂ ਰੁਪਏ ਖ਼ਰਚ ਕੇ ਅਤਿ ਸੁੰਦਰ ਬਣਾਇਆ ਜਾਵੇਗਾ ਭਵਨ ਤੇ ਪਾਰਕ- ਪਿੰਕੀ

ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ, ਕੰਵਰਜੀਤ ਸਿੰਘ ਜੈਂਟੀ)-ਜਲਿ੍ਹਆਂਵਾਲੇ ਬਾਗ ਅੰਦਰ ਨਿਰਦੋਸ਼ਾਂ ਦੇ ਹੋਏ ਕਤਲਾਂ ਦਾ ਬਦਲਾ ਲੰਡਨ ਪਹੰੁਚ ਲੈਣ ਵਾਲੇ ਯੋਧੇ ਸ਼ਹੀਦ ਊਧਮ ਸਿੰਘ ਦੀ ਯਾਦ'ਚ ਕੱਚਾ ਜ਼ੀਰਾ ਰੋਡ 'ਤੇ ਬਣੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਭਵਨ ...

ਪੂਰੀ ਖ਼ਬਰ »

ਮਿ੍ਤਕ ਵੀਰਪਾਲ ਸਿੰਘ ਵਲੋਂ ਮਰਨ ਤੋਂ ਪਹਿਲਾਂ ਬਣਾਈ ਵੀਡੀਓ ਪੁਲਿਸ ਦੇ ਹੱਥ ਲੱਗੀ

ਗੁਰੂਹਰਸਹਾਏ, 22 ਸਤੰਬਰ (ਹਰਚਰਨ ਸਿੰਘ ਸੰਧੂ)- ਆਪਣੀ ਕੁੱਟਮਾਰ ਦੀ ਵਾਇਰਲ ਹੋਈ ਵੀਡੀਓ ਤੋਂ ਬਾਅਦ ਖ਼ੁਦਕੁਸ਼ੀ ਕਰ ਚੁੱਕੇ ਪਿੰਡ ਕੋਹਰ ਸਿੰਘ ਵਾਲਾ ਦੇ ਵਾਸੀ ਵੀਰਪਾਲ ਸਿੰਘ ਨੇ ਮਰਨ ਤੋਂ ਪਹਿਲਾਂ ਆਪਣੇ ਮੋਬਾਈਲ 'ਤੇ ਵੀਡੀਓ ਬਣਾਈ ਤੇ ਆਤਮ ਹੱਤਿਆ ਦਾ ਕਾਰਨ ਦੱਸਿਆ | ...

ਪੂਰੀ ਖ਼ਬਰ »

ਪਿੰਡ ਹਰਾਜ ਵਿਖੇ ਨੌਜਵਾਨ ਦੇ ਕਤਲ ਦਾ ਮਾਮਲਾ ਉਲਝਿਆ

ਤਲਵੰਡੀ ਭਾਈ, 22 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਪਿੰਡ ਹਰਾਜ ਵਿਖੇ ਇਕ ਪਰਿਵਾਰ ਵਲੋਂ ਰਸਤੇ ਦੇ ਝਗੜੇ ਨੂੰ ਲੈ ਕੇ ਦੂਜੇ ਪਰਿਵਾਰ 'ਤੇ ਕੀਤੇ ਹਮਲੇ 'ਚ ਹੋਈ ਇਕ ਨੌਜਵਾਨ ਦੀ ਹੱਤਿਆ ਦਾ ਮਾਮਲਾ ਉਦੋਂ ਹੋਰ ਉਲਝ ਗਿਆ, ਜਦੋਂ ਮਿ੍ਤਕ ਨੌਜਵਾਨ ਦੇ ਰਿਸ਼ਤੇਦਾਰਾਂ ਨੇ ਕਤਲ ...

ਪੂਰੀ ਖ਼ਬਰ »

ਜ਼ਖਮੀ ਲੜਕੀ ਨੇ ਸਹੁਰੇ ਪਰਿਵਾਰ 'ਤੇ ਲਗਾਏ ਕੁੱਟਮਾਰ ਦੇ ਦੋਸ਼

ਜਲਾਲਾਬਾਦ, 22 ਸਤੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਢੰਡੀ ਕਦੀਮ ਦੀ ਪਿੰਡ ਸਜਰਾਣਾ ਵਿਖੇ ਵਿਆਹੀ ਲੜਕੀ ਵਲੋਂ ਸਹੁਰੇ ਪਰਿਵਾਰ 'ਤੇ ਦਾਜ ਕਾਰਨ ਕੁੱਟਮਾਰ ਦੇ ਦੋਸ਼ ਲਗਾਏ ਗਏ ਹਨ | ਜ਼ਖਮੀ ਲੜਕੀ ਸੁਦੇਸ਼ ਰਾਣੀ ਪੁੱਤਰੀ ਦਰਸ਼ਨ ਸਿੰਘ ਸਿਵਲ ...

ਪੂਰੀ ਖ਼ਬਰ »

ਆਰ.ਐਮ.ਪੀ. ਡਾਕਟਰ ਵਲੋਂ ਨਾਬਾਲਗ ਲੜਕੀ ਨਾਲ ਜਬਰ ਜਨਾਹ ਦੀ ਕੋਸ਼ਿਸ਼

ਮੰਡੀ ਲਾਧੂਕਾ, 22 ਸਤੰਬਰ (ਰਾਕੇਸ਼ ਛਾਬੜਾ)-ਇਕ ਨਾਬਾਲਗ ਲੜਕੀ ਨਾਲ ਆਰ.ਐਮ.ਪੀ. ਡਾਕਟਰ ਵਲੋਂ ਜਬਰ ਜਨਾਹ ਦੀ ਕੋਸ਼ਿਸ਼ ਕੀਤੇ ਜਾਣ 'ਤੇ ਥਾਣਾ ਸਦਰ ਫ਼ਾਜ਼ਿਲਕਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਉਕਤ ਲੜਕੀ ਦੇ ਪਿਤਾ ਦੇ ਬਿਆਨਾਂ 'ਤੇ ਦਰਜ ਕੀਤੇ ਇਸ ਮੁਕੱਦਮੇ ਬਾਰੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਦੋਸ਼ੀ ਕਾਬੂ

ਫ਼ਿਰੋਜ਼ਪੁਰ, 22 ਸਤੰਬਰ (ਨਿਰਮਲ ਸਿੰਘ ਗਿੱਲ)- ਥਾਣਾ ਸਦਰ ਵਲੋਂ 30 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਇਕ ਦੋਸ਼ੀ ਨੂੰ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਤਫ਼ਤੀਸ਼ੀ ਅਫ਼ਸਰ ਅਮਨਦੀਪ ਸਿੰਘ ਨੇ ਦੱਸਿਆ ਕਿ ਸਾਨੂੰ ਮੁਖਬਰ ਖ਼ਾਸ ਪਾਸੋਂ ਇਤਲਾਹ ...

ਪੂਰੀ ਖ਼ਬਰ »

ਮੇਲਾ ਸਿੰਘ ਬਣੇ ਫੈਡਰੇਸ਼ਨ ਏਟਕ ਦੇ ਸਰਕਲ ਪ੍ਰਧਾਨ

ਤਲਵੰਡੀ ਭਾਈ, 20 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ (ਏਟਕ) ਸਰਕਲ ਫ਼ਿਰੋਜ਼ਪੁਰ ਦੀ ਚੋਣ, ਡੈਲੀਗੇਟ ਇਜਲਾਸ ਗੁਰਪ੍ਰੀਤ ਸਿੰਘ ਗੰਡੀਵਿੰਡ ਡਿਪਟੀ ਜਨਰਲ ਸਕੱਤਰ ਪੰਜਾਬ ਤੇ ਗੁਰਮੇਲ ਸਿੰਘ ਨਾਹਰ ਸਰਕਲ ਸਕੱਤਰ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਜਾਗਰੂਕਤਾ ਸੈਮੀਨਾਰ

ਜ਼ੀਰਾ, 22 ਸਤੰਬਰ (ਮਨਜੀਤ ਸਿੰਘ ਢਿੱਲੋਂ)- ਸਿਵਲ ਹਸਪਤਾਲ ਜ਼ੀਰਾ ਦੇ ਮੈਡੀਕਲ ਅਫ਼ਸਰ ਡਾਕਟਰ ਆਕਾਸ਼ ਦੀ ਪ੍ਰਧਾਨਗੀ ਹੇਠ ਸ਼ਹੀਦ ਗੁਰਦਾਸ ਰਾਮ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਜ਼ੀਰਾ ਵਿਖੇ ਸੈਮੀਨਾਰ ਲਗਾ ਕੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ...

ਪੂਰੀ ਖ਼ਬਰ »

ਡੇਅਰੀ ਵਿਕਾਸ ਵਿਭਾਗ ਵਲੋਂ ਜਾਗਰੂਕਤਾ ਕੈਂਪ

ਫ਼ਿਰੋਜ਼ਪੁਰ, 20 ਸਤੰਬਰ (ਜਸਵਿੰਦਰ ਸਿੰਘ ਸੰਧੂ)- ਖੇਤੀਬਾੜੀ 'ਚ ਵਿਭਿੰਨਤਾ ਲਿਆਉਣ, ਡੇਅਰੀ ਕਿਸਾਨਾਂ ਨੂੰ ਸਮੇਂ ਦਾ ਹਾਣੀ ਤੇ ਤਕਨੀਕੀ ਗਿਆਨ ਦੇਣ ਲਈ ਡੇਅਰੀ ਕੈਂਪ ਤਿ੍ਪਤ ਰਾਜਿੰਦਰ ਬਾਜਵਾ ਕੈਬਨਿਟ ਮੰਤਰੀ ਪਸ਼ੂ ਪਾਲਣ ਮੱਛੀ ਪਾਲਣ, ਡੇਅਰੀ ਵਿਕਾਸ ਵਿਭਾਗ ਪੰਜਾਬ ...

ਪੂਰੀ ਖ਼ਬਰ »

ਸੈਂਟਰ ਪੱਧਰੀ ਖੇਡਾਂ 'ਚ ਸਰਕਾਰੀ ਪ੍ਰਾਇਮਰੀ ਸਕੂਲ ਮਾੜੇ ਕਲਾਂ ਦਾ ਸ਼ਾਨਦਾਰ ਪ੍ਰਦਰਸ਼ਨ

ਗੋਲੂ ਕਾ ਮੋੜ, 20 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਮਾੜੇ ਕਲਾਂ ਬਲਾਕ ਗੁਰੂਹਰਸਹਾਏ-2 ਦੀਆਂ ਖੇਡਾਂ ਸੈਂਟਰ ਸਕੂਲ ਗੁਰੂਹਰਸਹਾਏ ਵਿਖੇ ਹੋਈਆਂ | ਬੱਚਿਆਂ ਨੇ ਹਰ ਖੇਡ 'ਚ ਬਹੁਤ ਸ਼ਾਨਦਾਰ ਪ੍ਰਦਰਸ਼ਨ ਕਰਕੇ ਤਗਮੇ ਹਾਸਲ ਕੀਤੇ ਹਨ¢ ਇਸ ...

ਪੂਰੀ ਖ਼ਬਰ »

ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਯਤਨਾਂ ਸਦਕਾ ਸ਼ਾਹ ਅੱਬੂ ਬੁੱਕਰ ਦਾ ਸਕੂਲ ਹੋਇਆ ਅਪਗੇ੍ਰਡ

ਜ਼ੀਰਾ, 20 ਸਤੰਬਰ (ਮਨਜੀਤ ਸਿੰਘ ਢਿੱਲੋਂ)-ਇਲਾਕੇ ਦੇ ਲੋਕਾਂ ਦੀ ਮੁੱਖ ਮੰਗ ਨੂੰ ਲੈ ਕੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਸਿਰਤੋੜ ਯਤਨਾਂ ਸਦਕਾ ਸ਼ਾਹ ਅੱਬੂ ਬੱੁਕਰ ਦਾ ਸਰਕਾਰੀ ਹਾਈ ਸਕੂਲ ਅਪਗ੍ਰੇਡ ਕਰਕੇ ਬਾਰ੍ਹਵੀਂ ਜਮਾਤ ਤੱਕ ਕਰ ਦਿੱਤਾ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਧਾਰਮਿਕ ਭਾਵਨਾਵਾਾ ਨੂੰ ਠੇਸ ਪਹੁੰਚਾਉਣ 'ਤੇ ਸਿੱਧੂ ਮੂਸੇਵਾਲਾ ਵਿਰੁੱਧ ਪੁਲਿਸ ਕਾਰਵਾਈ ਦੀ ਮੰਗ

ਫ਼ਿਰੋਜ਼ਪੁਰ, 21 ਸਤੰਬਰ (ਰਾਕੇਸ਼ ਚਾਵਲਾ)- ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ਾਂ ਤਹਿਤ ਜ਼ਿਲ੍ਹਾ ਕਚਹਿਰੀ ਦੇ ਵਕੀਲ ਅਰਸ਼ਦੀਪ ਸਿੰਘ ਰੰਧਾਵਾ ਵਾਸੀ ਬੱਧਨੀ ਜੈਮਲ ਸਿੰਘ ਨੇ ਐੱਸ.ਐੱਸ.ਪੀ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਰੇਲਵੇ ਵਲੋਂ ਸਵੱਛ ਪੰਦਰਵਾੜਾ ਮੁਹਿੰਮ ਤਹਿਤ ਸਫ਼ਾਈ ਦਾ ਕੰਮ ਜ਼ੋਰਾਂ 'ਤੇ

ਫ਼ਿਰੋਜ਼ਪੁਰ, 22 ਸਤੰਬਰ (ਨਿਰਮਲ ਸਿੰਘ ਗਿੱਲ)- ਭਾਰਤ ਸਰਕਾਰ ਦੇ ਚੱਲ ਰਹੇ ਸਫ਼ਾਈ ਅਭਿਆਨ 'ਚ ਹੁਣ ਰੇਲਵੇ ਵਿਭਾਗ ਵੀ ਕਿਸੇ ਗੱਲੋਂ ਪਿੱਛੇ ਨਹੀਂ ਰਿਹਾ | ਡੀ.ਆਰ.ਐਮ ਫ਼ਿਰੋਜ਼ਪੁਰ ਰਾਜੇਸ਼ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਵੱਛ ਪੰਦਰਵਾੜਾ ਮੁਹਿੰਮ ਚੱਲ ਰਹੀ ਹੈ ...

ਪੂਰੀ ਖ਼ਬਰ »

ਮਹੀਨਾਵਾਰ ਲੋਕ ਅਦਾਲਤ 'ਚ ਵੱਖ-ਵੱਖ ਮਾਮਲਿਆਂ ਦਾ ਨਿਪਟਾਰਾ

ਅਬੋਹਰ, 22 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਅਗਵਾਈ 'ਚ ਇੱਥੋਂ ਦੀਆਂ ਪੰਜੇ ਅਦਾਲਤਾਂ 'ਚ ਅੱਜ ਲੋਕ ਅਦਾਲਤ ਲੱਗੀ | ਇਸ ਦੌਰਾਨ ਵੱਖ-ਵੱਖ ਪਰਿਵਾਰਕ, ਬੈਂਕਿੰਗ ਚੈੱਕਾਂ ਸਮੇਤ ਵੱਡੀ ਗਿਣਤੀ 'ਚ ਮਾਮਲਿਆਂ ਦਾ ਨਿਪਟਾਰਾ ਕੀਤਾ ...

ਪੂਰੀ ਖ਼ਬਰ »

ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਸਿਟੀ ਜ਼ੀਰਾ ਦੇ ਹੌਲਦਾਰ ਗੁਰਪ੍ਰਤਾਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਟਿੱਬਾ ਬਸਤੀ ਜ਼ੀਰਾ ਲਾਗਿਓਾ ਇਕ ਵਿਅਕਤੀ ਨੂੰ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਕਾਬੂ ਕੀਤਾ ਗਿਆ, ਜਿਸ ...

ਪੂਰੀ ਖ਼ਬਰ »

ਧਰਤੀ ਨੂੰ ਹਰਿਆ -ਭਰਿਆ ਤੇ ਵਾਤਾਵਰਨ ਨੂੰ ਸ਼ੱੁਧ ਰੱਖਣ ਲਈ ਬੈਂਕ ਸਟਾਫ ਨੇ ਲਗਾਏ ਬੂਟੇ

ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ)- ਧਰਤੀ ਨੂੰ ਹਰਿਆ-ਭਰਿਆ ਅਤੇ ਵਾਤਾਵਰਨ ਨੂੰ ਸ਼ੁੱਧ ਰੱਖਣ ਦੇ ਮੰਤਵ ਤਹਿਤ ਬਗ਼ਦਾਦੀ ਗੇਟ ਫ਼ਿਰੋਜ਼ਪੁਰ ਸ਼ਹਿਰ ਵਿਖੇ ਸਥਿਤ ਪੰਜਾਬ ਨੈਸ਼ਨਲ ਬੈਂਕ ਦੀ ਬਰਾਂਚ ਦੇ ਸੀਨੀਅਰ ਮੈਨੇਜਰ ਪ੍ਰਦੀਪ ਸਲਵਾਨ, ਮੈਨੇਜਰ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਭਾਗਸਰ ਵਿਖੇ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਖੇਡਾਂ ਕਰਵਾਈਆਂ

ਅਬੋਹਰ, 22 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸਰਕਾਰੀ ਹਾਈ ਸਕੂਲ ਭਾਗਸਰ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਡਾਂ ਕਰਵਾਈਆਂ ਗਈਆਂ | ਇਸ ਦੌਰਾਨ ਵਿਦਿਆਰਥੀਆਂ ਨੇ ਵੱਖ ਵੱਖ ਖੇਡਾਂ 'ਚ ਉਤਸ਼ਾਹ ਨਾਲ ਭਾਗ ਲਿਆ | ਇਸ ਦੌਰਾਨ ਅਧਿਆਪਕਾਂ ਨੇ ਵੀ ਖੇਡਾਂ 'ਚ ਭਾਗ ਲੈ ਕੇ ...

ਪੂਰੀ ਖ਼ਬਰ »

ਬੇਰੁਜ਼ਗਾਰ ਹੈਲਥ ਵਰਕਰਾਂ ਦੀ ਬੈਠਕ

ਅਬੋਹਰ, 22 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਜ਼ਿਮਨੀ ਚੋਣਾਂ ਦਾ ਐਲਾਨ ਹੁੰਦਿਆਂ ਹੀ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੀ ਹਲਕਾ ਇਕਾਈ ਫ਼ਾਜ਼ਿਲਕਾ ਨੇ ਯੂਨੀਅਨ ਦੇ ਫ਼ੈਸਲੇ ਅਨੁਸਾਰ ਅੱਜ ਯੂਨੀਅਨ ਆਗੂ ਸੁਖਜੀਤ ਸਿੰਘ ਦੀ ਅਗਵਾਈ ਵਿਚ ਨਹਿਰੂ ...

ਪੂਰੀ ਖ਼ਬਰ »

ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਦੀ ਬੈਠਕ

ਅਬੋਹਰ, 22 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਦੀ ਬੈਠਕ ਇੱਥੇ ਨਹਿਰੂ ਪਾਰਕ ਵਿਚ ਬਰਾਂਚ ਪ੍ਰਧਾਨ ਪ੍ਰਵੀਨ ਕੁਮਾਰ ਅਤੇ ਸੈਕਟਰੀ ਜੈ ਚੰਦ ਦੀ ਪ੍ਰਧਾਨਗੀ 'ਚ ਹੋਈ | ਇਸ ਮੌਕੇਵਿਸ਼ੇਸ਼ ਤੌਰ 'ਤੇ ਪੁੱਜੇ ਡਵੀਜ਼ਨ ਦੇ ਸੈਕਟਰੀ ...

ਪੂਰੀ ਖ਼ਬਰ »

ਰੁਬਾਸ਼ ਸਿੰਘ ਜਾਖੜ ਪੱਤਰੇ ਵਾਲਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਦਲੀਪ ਸਿੰਘ ਧਾਲੀਵਾਲ ਯਾਦਗਾਰੀ ਐਵਾਰਡ ਨਾਲ ਸਨਮਾਨਿਤ

ਅਬੋਹਰ, 22 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਪੱਤਰੇ ਵਾਲਾ ਨਿਵਾਸੀ ਰੁਬਾਸ ਸਿੰਘ ਜਾਖੜ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਬੀਤੇ ਕੱਲ੍ਹ ਦੋ ਰੋਜ਼ਾ ਕਿਸਾਨ ਮੇਲੇ ਦੌਰਾਨ ਦਲੀਪ ਸਿੰਘ ਧਾਲੀਵਾਲ ਯਾਦਗਾਰੀ ਐਵਾਰਡ ਨਾਲ ...

ਪੂਰੀ ਖ਼ਬਰ »

ਜ਼ਿਮਨੀ ਚੋਣ ਲਈ ਟਿਕਟ ਦੇ ਦਾਅਵੇਦਾਰ ਵਿਅਕਤੀ ਵਲੋਂ ਆਪਣੇ ਸਮਰਥਕਾਂ ਰਾਹੀਂ ਕੀਤੀ ਜਾ ਰਹੀ ਟਿਕਟ ਦੀ ਮੰਗ ਖਿਲਾਫ ਹੋਣ ਲੱਗਾ ਵਿਰੋਧ

ਮੰਡੀ ਰੋੜਾਂਵਾਲੀ, 22 ਸਤੰਬਰ (ਮਨਜੀਤ ਸਿੰਘ ਬਰਾੜ)-ਹਲਕਾ ਜਲਾਲਾਬਾਦ ਦੀ ਜ਼ਿਮਨੀ ਚੋਣ ਦੀ ਤਰੀਕ ਘੋਸ਼ਿਤ ਹੋਣ ਤੋਂ ਬਾਅਦ ਮੰਤਰੀ ਕਹਾਉਣ ਵਾਲੇ ਹਲਕੇ ਦੇ ਟਿਕਟ ਦੇ ਦਾਅਵੇਦਾਰ ਲੀਡਰ ਵਲੋਂ ਆਪਣੇ ਸਮਰਥਕਾਂ ਰਾਹੀਂ ਕਿਸੇ ਬਾਹਰੇ ਵਿਅਕਤੀ ਨੂੰ ਟਿਕਟ ਨਾ ਦੇ ਕੇ ਹਲਕੇ 'ਚ ...

ਪੂਰੀ ਖ਼ਬਰ »

ਰੈਲੀ ਕੱਢ ਕੇ ਚੰਗੀ ਸਿਹਤ ਸਬੰਧੀ ਕੀਤਾ ਜਾਗਰੂਕ

ਫ਼ਾਜ਼ਿਲਕਾ, 22 ਸਤੰਬਰ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਫਾਜ਼ਿਲਕਾ ਡਾ. ਦਲੇਰ ਸਿੰਘ ਮੁਲਤਾਨੀ ਦੇ ਦਿਸ਼ਾ ਨਿਰਦੇਸ਼ਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ. ਡੱਬਵਾਲਾ ਕਲਾਂ ਦੀ ਅਗਵਾਈ 'ਚ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਸੈਣੀਆਂ ਵਿਖੇ ਪੋਸ਼ਣ ਮਹੀਨੇ ਤਹਿਤ ...

ਪੂਰੀ ਖ਼ਬਰ »

ਸਰਹੱਦੀ ਖੇਤਰ ਨੂੰ ਬਠਿੰਡਾ ਤੇ ਮੁਕਤਸਰ ਸਾਹਿਬ ਨਾਲ ਜੋੜਨ ਵਾਲੀ ਸੜਕ ਨੂੰ ਚੌੜਾ ਕਰਨ ਦੀ ਮੰਗ

ਮੰਡੀ ਲਾਧੂਕਾ, 22 ਸਤੰਬਰ (ਰਾਕੇਸ਼ ਛਾਬੜਾ)-ਮੰਡੀ ਤੇ ਇਸ ਸਰਹੱਦੀ ਖੇਤਰ ਦੇ ਵੱਡੀ ਗਿਣਤੀ ਪਿੰਡਾਂ ਨੂੰ ਮਾਲਵੇ ਦੀ ਰਾਜਧਾਨੀ ਬਠਿੰਡਾ ਤੇ ਮੁਕਤਸਰ ਸਾਹਿਬ ਨਾਲ ਜੋੜਨ ਵਾਲੀ ਹੌਜ ਖ਼ਾਸ ਗੰਧੜ ਸੜਕ ਦਾ ਮਹੱਤਵ ਤੇ ਟ੍ਰੈਫਿਕ ਵਧਿਆ ਪਰ ਸਰਕਾਰ ਵਲੋਂ ਇਸ ਸੜਕ ਨੂੰ ਚੌੜਾ ...

ਪੂਰੀ ਖ਼ਬਰ »

ਸੈਕੰਡਰੀ ਸਕੂਲ ਮਾਹਮੂ ਜੋਇਆ ਵਿਖੇ ਸੜਕੀ ਸੁਰੱਖਿਆ ਸਬੰਧੀ ਸੈਮੀਨਾਰ

ਜਲਾਲਾਬਾਦ, 22 ਸਤੰਬਰ (ਜਤਿੰਦਰ ਪਾਲ ਸਿੰਘ)- ਪਿੰਡ ਮਾਹਮੂ ਜੋਇਆ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਐਸ. ਐਸ. ਪੀ. ਫ਼ਾਜ਼ਿਲਕਾ ਭੁਪਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੀ ਸੈ) ਤੇ ਸਕੂਲ ਪਿ੍ੰਸੀਪਲ ਬਿ੍ਜ ਮੋਹਨ ...

ਪੂਰੀ ਖ਼ਬਰ »

ਜ਼ਿਮਨੀ ਚੋਣ: ਬਾਹਰੀ ਉਮੀਦਵਾਰ ਨੂੰ ਟਿਕਟ ਦੇਣ ਖਿਲਾਫ ਡਟੇ ਕਾਂਗਰਸੀ

ਮੰਡੀ ਲਾਧੂਕਾ, 22 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਜਲਾਲਾਬਾਦ ਦੀ ਜ਼ਿਮਨੀ ਚੋਣ ਵਿਚ ਕਾਂਗਰਸ ਪਾਰਟੀ ਵਲੋਂ ਬਾਹਰੀ ਉਮੀਦਵਾਰ ਨੂੰ ਟਿਕਟ ਦਿੱਤੇ ਜਾਣ ਦੀਆਂ ਉੱਡ ਰਹੀ ਅਫ਼ਵਾਹਾਂ ਵਿਰੁੱਧ ਅੱਜ ਕਾਂਗਰਸ ਪਾਰਟੀ ਦੇ ਵਰਕਰ ਪੰਚ ਸਰਪੰਚ ਤੇ ਹੋਰ ਅਹੁਦੇਦਾਰ ਇਕੱਠੇ ਹੋਏ, ...

ਪੂਰੀ ਖ਼ਬਰ »

ਮਿਡ ਡੇ ਮੀਲ ਕੁੱਕ ਯੂਨੀਅਨ ਨੇ ਸਰਕਾਰ ਨੂੰ ਦਿੱਤੀ ਚਿਤਾਵਨੀ

ਫ਼ਾਜ਼ਿਲਕਾ, 22 ਸਤੰਬਰ (ਦਵਿੰਦਰ ਪਾਲ ਸਿੰਘ)-ਮਿਡ ਡੇ ਮੀਲ ਕੁੱਕ ਯੂਨੀਅਨ ਜ਼ਿਲ੍ਹਾ ਫ਼ਾਜ਼ਿਲਕਾ ਦੀ ਮੀਟਿੰਗ ਮੀਤ ਪ੍ਰਧਾਨ ਸੰਧਿਆ ਘਾਰੂ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਜਨਰਲ ਸਕੱਤਰ ਅਮਰਜੀਤ ਕੌਰ ਨੇ ਵਿਸ਼ੇਸ਼ ਤੌਰ 'ਤੇ ਹਿੱਸਾ ਲਿਆ | ਇਸ ਮੌਕੇ ਬੁਲਾਰਿਆਂ ਨੇ ...

ਪੂਰੀ ਖ਼ਬਰ »

ਹੱਡੀਆਂ ਤੇ ਜੋੜਾਂ ਦਾ ਮੁਫਤ ਚੱਕ-ਅੱਪ ਕੈਂਪ ਲਗਾਇਆ

ਮੰਡੀ ਰੋੜਾਂਵਾਲੀ, 20 ਸਤੰਬਰ (ਮਨਜੀਤ ਸਿੰਘ ਬਰਾੜ)-ਸਵ: ਅਧਿਆਪਕ ਸੰਜੀਵ ਕੁਮਾਰ ਲੂਣਾ ਦੀ ਯਾਦ 'ਚ ਅੱਜ ਅਰੋੜਾ ਹੈਲਥ ਕੇਅਰ ਸੈਂਟਰ ਫ਼ਾਜ਼ਿਲਕਾ ਤੇ ਯੂਥ ਕਲੱਬ ਮੰਡੀ ਰੋੜਾਂਵਾਲੀ ਵਲੋਂ ਹੱਡੀਆਂ ਤੇ ਜੋੜਾਂ ਦਾ ਮੁਫਤ ਚੈਕ-ਅੱਪ ਕੈਂਪ ਲਗਾਇਆ ਗਿਆ | ਜਿਸ ਵਿਚ ਅਰੋੜਾ ...

ਪੂਰੀ ਖ਼ਬਰ »

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਮੇਲੇ 'ਚ ਫ਼ਾਜ਼ਿਲਕਾ ਜ਼ਿਲ੍ਹੇ ਨੇ ਜਿੱਤੇ ਵੱਖ ਵੱਖ ਇਨਾਮ

ਅਬੋਹਰ, 22 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ) ਬੀਤੇ ਦਿਨੀਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਲਗਾਏ ਗਏ ਦੋ ਰੋਜ਼ਾ ਸੂਬਾ ਪੱਧਰੀ ਕਿਸਾਨ ਮੇਲੇ ਦੌਰਾਨ ਵੱਖ ਵੱਖ ਸ਼ੇ੍ਰਣੀਆਂ 'ਚ ਇਨਾਮ ਜਿੱਤ ਕੇ ਫ਼ਾਜ਼ਿਲਕਾ ਜ਼ਿਲੇ੍ਹ ਨੇ ਆਪਣਾ ਨਾਂਅ ਚਮਕਾਇਆ ਹੈ | ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੀਵਾਨ ਖੇੜਾ ਵਿਖੇ ਸੈਂਟਰ ਪੱਧਰੀ ਖੇਡਾਂ ਕਰਵਾਈਆਂ

ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ)-ਸਰਕਾਰੀ ਪ੍ਰਾਇਮਰੀ ਸਕੂਲ ਦੀਵਾਨ ਖੇੜਾ ਵਿਖੇ ਵਿਦਿਆਰਥੀਆਂ ਦੇ ਸੈਂਟਰ ਪੱਧਰੀ ਵੱਖ-ਵੱਖ ਤਰ੍ਹਾਂ ਦੇ ਖੇਡ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦੇ ਮੁੱਖ ਮਹਿਮਾਨ ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀ ਸੋਮ ਕੁਮਾਰ ...

ਪੂਰੀ ਖ਼ਬਰ »

ਅੱਖਾਂ ਦੇ ਹਸਪਤਾਲ ਦਾ ਜਥੇ: ਜ਼ੀਰਾ ਵਲੋਂ ਉਦਘਾਟਨ

ਜ਼ੀਰਾ, 22 ਸਤੰਬਰ (ਮਨਜੀਤ ਸਿੰਘ ਢਿੱਲੋਂ)-ਪੁਰਾਣੀ ਤਲਵੰਡੀ ਰੋਡ ਜ਼ੀਰਾ ਵਿਖੇ ਨਵੇਂ ਆਰੰਭ ਹੋਏ ਗੁਰੂ ਕਿਰਪਾ ਅੱਖਾਂ ਦੇ ਹਸਪਤਾਲ ਦਾ ਉਦਘਾਟਨ ਜਥੇ: ਇੰਦਰਜੀਤ ਸਿੰਘ ਜ਼ੀਰਾ ਨੇ ਕੀਤਾ | ਇਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਹਸਪਤਾਲ ਵਲੋਂ ਅੱਖਾਂ ...

ਪੂਰੀ ਖ਼ਬਰ »

ਐਮਬਰੋਜੀਅਲ ਸਕੂਲ ਦੀ ਜ਼ਿਲ੍ਹਾ ਪੱਧਰੀ ਬਾਕਸਿੰਗ ਖੇਡਾਂ 'ਚ ਝੰਡੀ

ਜ਼ੀਰਾ, 22 ਸਤੰਬਰ (ਮਨਜੀਤ ਸਿੰਘ ਢਿੱਲੋਂ)- ਐਮਬਰੋਜੀਅਲ ਪਬਲਿਕ ਸਕੂਲ ਜ਼ੀਰਾ ਦੇ ਜ਼ਿਲ੍ਹਾ ਪੱਧਰੀ ਕਰਵਾਈਆਂ ਗਈਆਂ ਬਾਕਸਿੰਗ ਖੇਡਾਂ 'ਚ ਸ਼ਾਨਦਾਰ ਨਤੀਜੇ ਰਹੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਸਤਨਾਮ ਸਿੰਘ ਬੁੱਟਰ ਅਤੇ ਪਿ੍ੰਸੀਪਲ ਤੇਜ਼ ਸਿੰਘ ਠਾਕੁਰ ...

ਪੂਰੀ ਖ਼ਬਰ »

ਪਬਲਿਕ ਸਕੂਲ ਕੱਸੋਆਣਾ ਵਿਖੇ ਨੈਸ਼ਨਲ ਸਾਫ਼ਟਬਾਲ ਖੇਡਾਂ ਅਮਿੱਟ ਯਾਦਾਂ ਛੱਡਦੀਆਂ ਸਮਾਪਤ

ਜ਼ੀਰਾ, 22 ਸਤੰਬਰ (ਮਨਜੀਤ ਸਿੰਘ ਢਿੱਲੋਂ)-ਐੱਸ.ਐੱਸ. ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੱਸੋਆਣਾ ਵਿਖੇ ਤਿੰਨ ਰੋਜ਼ਾ ਬਾਰ੍ਹਵੀਂ ਨੋਰਥ ਜ਼ੋਨ ਸੀਨੀਅਰ ਨੈਸ਼ਨਲ ਸਾਫ਼ਟਬਾਲ ਚੈਂਪੀਅਨਸ਼ਿਪ ਸ਼ਾਨੋ-ਸ਼ੋਕਤ ਨਾਲ ਸਮਾਪਤ ਹੋ ਗਈਆਂ | ਇਸ ਚੈਂਪੀਅਨਸ਼ਿਪ ਦੌਰਾਨ ...

ਪੂਰੀ ਖ਼ਬਰ »

ਪੋਸ਼ਣ ਮਹੀਨੇ ਸਬੰਧੀ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ

ਜ਼ੀਰਾ, 22 ਸਤੰਬਰ (ਮਨਜੀਤ ਸਿੰਘ ਢਿੱਲੋਂ)- ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜੀਵਨ ਮੱਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਮੈਡਮ ਸੁਨੀਤਾ ਸਚਦੇਵਾ ਤੇ ਮੈਡਮ ਕੁਲਵੰਤ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਪੌਸ਼ਟਿਕਤਾ ਪ੍ਰਤੀ ...

ਪੂਰੀ ਖ਼ਬਰ »

ਪੋਸ਼ਣ ਮਹੀਨੇ ਤਹਿਤ ਕੁਕਿੰਗ 'ਤੇ ਪੌਸ਼ਟਿਕ ਰੈਸਿਪੀ ਮੁਕਾਬਲਾ ਕਰਵਾਇਆ

ਗੁਰੂਹਰਸਹਾਏ, 22 ਸਤੰਬਰ (ਹਰਚਰਨ ਸਿੰਘ ਸੰਧੂ)- ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀ.ਡੀ.ਪੀ.ਓ. ਰਿਚਿਕਾ ਨੰਦਾ ਦੀ ਅਗਵਾਈ 'ਚ ਪੋਸ਼ਣ ਮਹੀਨੇ ਤਹਿਤ ਬਲਾਕ ਗੁਰੂਹਰਸਹਾਏ ਵਿਖੇ ਲਾਈਵ ਕੁਕਿੰਗ ਤੇ ...

ਪੂਰੀ ਖ਼ਬਰ »

ਬੇਰੁਜ਼ਗਾਰ ਹੈਲਥ ਵਰਕਰਾਂ ਦੀ ਬੈਠਕ

ਗੁਰੂਹਰਸਹਾਏ, 22 ਸਤੰਬਰ (ਹਰਚਰਨ ਸਿੰਘ ਸੰਧੂ)- ਪੰਜਾਬ ਜ਼ਿਮਨੀ ਚੋਣਾਂ ਦਾ ਐਲਾਣ ਹੁੰਦਿਆਂ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਨੇ ਪੰਜਾਬ ਇਕਾਈ ਦੇ ਫ਼ੈਸਲੇ ਅਨੁਸਾਰ ਸ਼ਹੀਦ ਊਧਮ ਸਿੰਘ ਪਾਰਕ ਵਾਸਲ ਮੋਹਨ ਕੇ ਵਿਖੇ ਮੀਟਿੰਗ ਕਰਦਿਆਂ ਸਾਰੀਆਂ ਖ਼ਾਲੀ ...

ਪੂਰੀ ਖ਼ਬਰ »

ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ

ਫ਼ਿਰੋਜ਼ਪੁਰ, 22 ਸਤੰਬਰ (ਰਾਕੇਸ਼ ਚਾਵਲਾ)- ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਪਰਮਿੰਦਰ ਪਾਲ ਸਿੰਘ ਵਲੋਂ ਸ਼ੁਰੂ ਕੀਤੀ ਮੁਹਿੰਮ ਅਧੀਨ ਪਿੰਡ ਪੱਧਰ 'ਤੇ ਮੁਫ਼ਤ ਕਾਨੂੰਨੀ ਸੇਵਾਵਾਂ ਨੂੰ ...

ਪੂਰੀ ਖ਼ਬਰ »

ਪ੍ਰਾਇਮਰੀ ਵਰਗ ਦੀਆਂ ਸੈਂਟਰ ਮਾਣਾ ਸਿੰਘ ਵਾਲਾ ਦੀਆਂ ਦੋ ਰੋਜ਼ਾ ਖੇਡਾਂ ਸਮਾਪਤ

ਫ਼ਿਰੋਜ਼ਸ਼ਾਹ, 22 ਸਤੰਬਰ (ਸਰਬਜੀਤ ਸਿੰਘ ਧਾਲੀਵਾਲ)- ਪ੍ਰਾਇਮਰੀ ਵਰਗ ਦੇ 6 ਤੋਂ 11 ਸਾਲ ਦੇ ਵਿਦਿਆਰਥੀਆਂ ਦੇ ਸੈਂਟਰ ਪੱਧਰ 'ਤੇ ਹੋ ਰਹੇ ਮੁਕਾਬਲਿਆਂ ਤਹਿਤ ਸੈਂਟਰ ਮਾਣਾ ਸਿੰਘ ਵਾਲਾ ਦੇ ਮੁਕਾਬਲੇ ਪਿੰਡ ਮਾਣਾ ਸਿੰਘ ਵਾਲਾ ਦੇ ਖੇਡ ਗਰਾਊਾਡ 'ਚ ਹੋਏ, ਜਿਸ 'ਚ ਸੈਂਟਰ ...

ਪੂਰੀ ਖ਼ਬਰ »

ਸਕੂਲ ਸਟਾਫ਼ ਵਲੋਂ ਆਪਣੇ ਯਤਨਾਂ ਸਦਕਾ ਸਕੂਲ ਦੀ ਦਿੱਖ ਸੰਵਾਰਨ ਦੇ ਉਪਰਾਲੇ ਸ਼ਲਾਘਾਯੋਗ- ਜ਼ਿਲ੍ਹਾ ਸਿੱਖਿਆ ਅਫ਼ਸਰ

ਫ਼ਿਰੋਜ਼ਸ਼ਾਹ, 22 ਸਤੰਬਰ (ਸਰਬਜੀਤ ਸਿੰਘ ਧਾਲੀਵਾਲ)- ਬਲਾਕ ਘੱਲ ਖ਼ੁਰਦ-1 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਪਿਆਰੇਆਣਾ ਵਿਖੇ ਨਵੇਂ ਬਣਾਏ ਕਮਰੇ ਅਤੇ ਪ੍ਰੀ-ਨਰਸਰੀ ਦੇ ਬੱਚਿਆਂ ਲਈ ਤਿਆਰ ਕੀਤੇ ਕਮਰੇ ਦੇ ਉਦਘਾਟਨ ਲਈ ਗਰਾਮ ਪੰਚਾਇਤ ਅਤੇ ਸਕੂਲ ਕਮੇਟੀ ਦੇ ...

ਪੂਰੀ ਖ਼ਬਰ »

26 ਦੀ ਦਿੱਲੀ ਰੈਲੀ 'ਚ ਮਮਦੋਟ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਜਥਾ ਜਾਵੇਗਾ

ਮਮਦੋਟ, 22 ਸਤੰਬਰ (ਸੁਖਦੇਵ ਸਿੰਘ ਸੰਗਮ)- ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਇਕਾਈ ਮਮਦੋਟ ਵਿਖੇ ਸੁਖਦੇਵ ਸਿੰਘ ਵੇਹੜੀ ਸਰਕਲ ਪ੍ਰਧਾਨ ਮਮਦੋਟ ਦੀ ਅਗਵਾਈ ਹੇਠ ਕੀਤੀ ਗਈ ਮੀਟਿੰਗ 'ਚ ਗੁਰਚਰਨ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ, ਤੇਜਿੰਦਰ ਸਿੰਘ ਦਿਉਲ ...

ਪੂਰੀ ਖ਼ਬਰ »

ਸੰਤ ਜੰਗੀਰ ਸਿੰਘ ਕੋਟ ਕਰੋੜ ਵਾਲਿਆਂ ਦੀ ਬਰਸੀ ਨੂੰ ਸਮਰਪਿਤ ਸਮਾਗਮ ਕੱਲ੍ਹ ਤੋਂ

ਤਲਵੰਡੀ ਭਾਈ, 22 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਗੁਰਦੁਆਰਾ ਆਸ਼ਰਮ ਸੰਤ ਬਾਬਾ ਜੰਗੀਰ ਸਿੰਘ ਕੋਟ ਕਰੋੜ ਕਲਾਂ ਦੇ ਬਾਨੀ ਬ੍ਰਹਮਲੀਨ ਸੰਤ ਜੰਗੀਰ ਸਿੰਘ ਦੀ 13ਵੀਂ ਬਰਸੀ 26 ਸਤੰਬਰ ਨੂੰ ਸੰਤ ਆਸ਼ਰਮ ਕੋਟ ਕਰੋੜ ਕਲਾਂ ਵਿਖੇ ਮਨਾਈ ਜਾ ਰਹੀ ਹੈ, ਜਿਸ ਸਬੰਧੀ ਸਮਾਗਮਾਂ ਦੀ ...

ਪੂਰੀ ਖ਼ਬਰ »

ਡੈਮੋਕੇ੍ਰਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵਲੋਂ ਜੰਗਲਾਤ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ

ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ)- ਡੈਮੋਕੇ੍ਰਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਡਵੀਜ਼ਨ ਫ਼ਿਰੋਜ਼ਪੁਰ ਦੀ ਮੀਟਿੰਗ ਭਗਤ ਸਿੰਘ ਪਾਰਕ ਵਿਖੇ ਹੋਈ, ਜਿਸ ਵਿਚ ਜੰਗਲਾਤ ਕਾਮਿਆਂ ਦੀਆਂ ਹੱਕੀ ਮੰਗਾਂ 'ਤੇ ਖੱੁਲ੍ਹ ਕੇ ਵਿਚਾਰ ਕੀਤਾ ਗਿਆ ਤੇ ਸੂਬਾ ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਗੁਰੂਹਰਸਹਾਏ, 22 ਸਤੰਬਰ (ਹਰਚਰਨ ਸਿੰਘ ਸੰਧੂ)-ਸਿਵਲ ਸਰਜਨ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਹੁਸਨਪਾਲ ਅਤੇ ਬਿੱਕੀ ਕੌਰ ਬੀ.ਈ.ਈ. ਦੀ ਰਹਿਨੁਮਾਈ ਹੇਠ ਪੋਸ਼ਣ ਅਭਿਆਨ ਤੇ ਡੇਂਗੂ ਤੋਂ ਬਚਾਅ ਸਬੰਧੀ ਪਿੰਡ ਚੱਕ ਜਮਾਲਗੜ੍ਹ ਦੇ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਜਲਾਲਾਬਾਦ ਦੀ ਜ਼ਿਮਨੀ ਚੋਣ ਸਬੰਧੀ ਨੋਟੀਫ਼ਿਕੇਸ਼ਨ ਅੱਜ- ਜ਼ਿਲ੍ਹਾ ਚੋਣ ਅਫ਼ਸਰ

ਫ਼ਾਜ਼ਿਲਕਾ, 22 ਸਤੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਨੇ ਅੱਜ ਇੱਥੇ ਦੱਸਿਆ ਕਿ ਵਿਧਾਨ ਸਭਾ ਹਲਕਾ ਜਲਾਲਾਬਾਦ ਦੀ ਜ਼ਿਮਨੀ ਚੋਣ ਸਬੰਧੀ ਨੋਟੀਫ਼ਿਕੇਸ਼ਨ ਚੋਣ ਕਮਿਸ਼ਨ ਵਲੋਂ 23 ਸਤੰਬਰ ਨੂੰ ਜਾਰੀ ਕੀਤਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਪਤੀ ਪਤਨੀ ਕਾਬੂ

ਮੰਡੀ ਅਰਨੀਵਾਲਾ, 22 ਸਤੰਬਰ (ਨਿਸ਼ਾਨ ਸਿੰਘ ਸੰਧੂ)-ਪੁਲਿਸ ਥਾਣਾ ਅਰਨੀਵਾਲਾ ਨੇ ਪਤੀ ਪਤਨੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਹਰਬਿੰਦਰ ਸਿੰਘ ਦੌਰਾਨੇ ਗਸ਼ਤ ਪਿੰਡ ਘੱਟਿਆਵਾਲੀ ਬੋਦਲਾ ਦੇ ਪੁਲ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੇ ਸੇਵਾ ਮੁਕਤ ਮੁਲਾਜ਼ਮਾਂ ਦੀ ਇਕੱਤਰਤਾ

ਤਲਵੰਡੀ ਭਾਈ, 22 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਮਾਰਕੀਟ ਕਮੇਟੀ ਤਲਵੰਡੀ ਭਾਈ ਦੇ ਸੇਵਾ ਮੁਕਤ ਕਰਮਚਾਰੀਆਂ (ਪੈਨਸ਼ਨਰਾਂ) ਦੀ ਇਕੱਤਰਤਾ ਇੱਥੇ ਮਾਰਕੀਟ ਕਮੇਟੀ ਦਫਤਰ ਵਿਖੇ ਰਿਟਾਇਰਡ ਮੰਡੀ ਸੁਪਰਵਾਈਜਰ ਕਿਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਵਾਸਲ ਮੋਹਨ ਕੇ (ਗੋਲੂ ਕਾ) ਦੇ ਵਿਦਿਆਰਥੀਆਂ ਨੇ ਖੇਡਾਂ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਗੋਲੂ ਕਾ ਮੋੜ, 22 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਸੈਂਟਰ ਮੋਹਨ ਕੇ ਉਤਾੜ ਗੁਰੂਹਰਸਹਾਏ-2 ਦੀਆਂ ਸੈਂਟਰ ਪੱਧਰੀ ਖੇਡਾਂ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਸਰੂਪ ਸਿੰਘ ਵਾਲਾ ਵਿਖੇ ਹੋਈਆ, ਜਿਸ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਵਾਸਲ ਮੋਹਨ ਕੇ (ਗੋਲੂ ਕੇ) ਦੇ ...

ਪੂਰੀ ਖ਼ਬਰ »

ਸੈਂਟਰ ਪੱਧਰੀ ਖੇਡਾਂ 'ਚ ਚੱਕ ਸੁਖੇਰਾ ਓਵਰ ਆਲ ਜੇਤੂ

ਜਲਾਲਾਬਾਦ, 22 ਸਤੰਬਰ (ਕਰਨ ਚੁਚਰਾ)-ਸੈਂਟਰ ਪੱਧਰ ਦੀਆਂ ਖੇਡਾਂ ਸਰਕਾਰੀ ਪ੍ਰਾਇਮਰੀ ਸਕੂਲ ਜਲਾਲਾਬਾਦ (ਕੋਠੀ ਸਕੂਲ) ਵਿਖੇ ਕਰਵਾਈਆਂ ਗਈਆਂ | ਇਨ੍ਹਾਂ ਖੇਡਾਂ 'ਚ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸੁਖੇਰਾ ਓਵਰ ਆਲ ਜੇਤੂ ਰਿਹਾ | ਖੇਡ ਮੁਕਾਬਲੇ ਲੜਕੇ ਕਬੱਡੀ 'ਚ ਪਹਿਲਾ ...

ਪੂਰੀ ਖ਼ਬਰ »

ਚੱਕ ਸਿੰਘੇਵਾਲਾ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ

ਮੰਡੀ ਲਾਧੂਕਾ, 22 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਸੈਂਟਰ ਮੰਡੀ ਲਾਧੂਕਾ 'ਚ ਸਕੂਲੀ ਵਿਦਿਆਰਥੀਆ ਦੀਆਂ ਖੇਡਾਂ ਹੋਈਆਂ ਜਿਸ ਵਿਚ 13 ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੇ ਭਾਗ ਲਿਆ | ਪੰਜਾਬ ਸਰਕਾਰ ਦੀਆਂ ਖੇਡ ਨੀਤੀ ਤਹਿਤ ਖੇਡਾਂ ਕਰਵਾਈਆਂ ਗਈਆਂ | ਖੇਡਾਂ ਵਿਚ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਜਥੇਬੰਦੀ ਦੀ ਸੂਬਾ ਕੋਰ ਕਮੇਟੀ ਨੇ ਕੀਤੀ ਮੀਟਿੰਗ

ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਸੂਬਾ ਹੈੱਡ ਕੁਆਰਟਰ ਸ਼ਹੀਦ ਅੰਗਰੇਜ਼ ਸਿੰਘ ਯਾਦਗਾਰ ਭਵਨ ਵਿਖੇ ਕੋਰ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਉਡਾਣ ਪ੍ਰਾਜੈਕਟ ਅਧੀਨ ਸਤੰਬਰ ਮਹੀਨੇ ਦੇ ਜੇਤੂ ਵਿਦਿਆਰਥੀ ਹੋਏ ਸਨਮਾਨਿਤ

ਜਲਾਲਾਬਾਦ, 22 ਸਤੰਬਰ (ਜਤਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਾਹਮੂ ਜੋਇਆ ਵਿਖੇ ਸਕੂਲੀ ਸਿੱਖਿਆ ਵਿਭਾਗ ਵਲੋਂ ਚਲਾਏ ਜਾ ਰਹੇ ਉਡਾਣ ਪੋ੍ਰਜੈਕਟ ਅਧੀਨ ਸਤੰਬਰ ਮਹੀਨੇ ਦੇ ਨਤੀਜੇ ਐਲਾਨੇ ਗਏ ਤੇ ਸਟਾਰ ਆਫ਼ ਦੀ ਮੰਥ ਬੱਚੇ ਚੁਣੇ ਗਏ | ਜਾਣਕਾਰੀ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲਾਂ ਦੀਆਂ ਸੈਂਟਰ ਪੱਧਰੀ ਖੇਡਾਂ ਸਮਾਪਤ

ਮੰਡੀ ਲਾਧੂਕਾ, 22 ਸਤੰਬਰ (ਰਾਕੇਸ਼ ਛਾਬੜਾ)-ਸਰਕਾਰੀ ਪ੍ਰਾਇਮਰੀ ਸਕੂਲ ਸੈਂਟਰ ਮੰਡੀ ਲਾਧੂਕਾ ਅਧੀਨ ਪੈਂਦੇ 14 ਸਕੂਲਾਂ ਦੀਆਂ ਸੈਂਟਰ ਪੱਧਰੀ ਖੇਡਾਂ ਸਫਲਤਾ ਪੂਰਵਕ ਸੰਪੰਨ ਹੋ ਗਈਆਂ ਹਨ | ਇਹ ਖੇਡ ਮੁਕਾਬਲੇ ਪਿੰਡ ਲਾਧੂਕਾ ਦੇ ਸ਼ਹੀਦ ਭਗਤ ਸਿੰਘ ਕਮਿਊਨਿਟੀ ਹਾਲ ਵਿਚ ...

ਪੂਰੀ ਖ਼ਬਰ »

ਸੈਂਟਰ ਪੱਧਰੀ ਮੁਕਾਬਲਿਆਂ ਵਿਚ ਲੱਖੇ ਕੜਾਈਆਂ ਦੇ ਖਿਡਾਰੀਆਂ ਨੇ ਮੱਲਾਂ ਮਾਰੀਆਂ

ਮੰਡੀ ਲਾਧੂਕਾ, 22 ਸਤੰਬਰ (ਰਾਕੇਸ਼ ਛਾਬੜਾ)-ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਸੈਂਟਰ ਪੱਧਰੀ ਮੁਕਾਬਲਿਆਂ 'ਚ ਪਿੰਡ ਲੱਖ ਕੇ ਉਤਾੜ ਦੇ ਖਿਡਾਰੀ ਕਬੱਡੀ ਮੁਕਾਬਲਿਆਂ 'ਚ ਚੰਗਾ ਪ੍ਰਦਰਸ਼ਨ ਕਰ ਕੇ ਜੇਤੂ ਰਹੇ | ਇਸ ਸਕੂਲ ਦੇ ਖਿਡਾਰੀਆਂ ਨੇ ਲੜਕਿਆਂ ਦੀ ਕਬੱਡੀ 'ਚ ਪਹਿਲਾ, ...

ਪੂਰੀ ਖ਼ਬਰ »

ਗੁਰਦੁਆਰਾ ਨਾਨਕਸਰ ਟੋਭਾ ਸਾਹਿਬ ਦੇ ਸਰੋਵਰ ਨੂੰ ਪੱਕਾ ਕਰਨ ਦੇ ਕੰਮ ਦੀ ਸ਼ੁਰੂਆਤ

ਅਬੋਹਰ, 22 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੇ ਇਤਿਹਾਸਕ ਗੁਰਦੁਆਰਾ ਨਾਨਕਸਰ ਟੋਭਾ ਸਾਹਿਬ ਵਿਖੇ ਬਣੇ ਸਰੋਵਰ ਨੂੰ ਪੱਕਾ ਕਰਨ ਦੇ ਕੰਮ ਦੀ ਅੱਜ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸਭ ਤੋਂ ਪਹਿਲਾਂ ਅਰਦਾਸ ਹੋਈ ਤੇ ਸੇਵਾ ਦਾ ਕੰਮ ਆਰੰਭਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪ੍ਰਾਇਮਰੀ ਖੇਡਾਂ 'ਚ ਗਾਡਵਿਨ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਫ਼ਾਜ਼ਿਲਕਾ, 22 ਸਤੰਬਰ (ਅਮਰਜੀਤ ਸ਼ਰਮਾ)-ਪ੍ਰਾਇਮਰੀ ਸਕੂਲ ਨਿਹਾਲ ਖੇੜਾ ਵਿਖੇ ਹੋਈਆਂ ਪ੍ਰਾਇਮਰੀ ਪੱਧਰੀ ਸੈਂਟਰ ਖੇਡਾਂ 'ਚ ਗਾਡਵਿਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੇ ਇਕ ਵਾਰ ਫਿਰ ਤੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦੇ 20 ਖਿਡਾਰੀਆਂ ਦੀ ਚੋਣ ਜ਼ੋਨ ...

ਪੂਰੀ ਖ਼ਬਰ »

ਸਨਮਾਨਿਤ ਹੋ ਕੇ ਵੀ ਅਪਮਾਨਿਤ ਮਹਿਸੂਸ ਕਰ ਰਹੇ ਹਨ ਅਧਿਆਪਕ

ਫ਼ਾਜ਼ਿਲਕਾ, 22 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਫ਼ਾਜ਼ਿਲਕਾ ਫੇਰੀ ਅਜੇ ਵੀ ਪੂਰੇ ਜ਼ਿਲ੍ਹੇ ਅੰਦਰ ਚਰਚਾ ਦਾ ਵਿਸ਼ਾ ਬਣੀ ਹੋਈ ਹੈ | ਪੱਤਰਕਾਰਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸ ਦੀ ਭਿਣਕ ਤੱਕ ਨਹੀਂ ਪੈਣ ਦਿੱਤੀ ...

ਪੂਰੀ ਖ਼ਬਰ »

ਪੰਜਾਬ ਪੁਲਿਸ ਟਰੇਨਿੰਗ ਪ੍ਰਾਪਤ ਬੇਰੁਜ਼ਗਾਰ ਨੌਜਵਾਨ ਯੂਨੀਅਨ ਨੇ ਧਰਨਾ ਕੀਤਾ ਮੁਲਤਵੀ

ਜਲਾਲਾਬਾਦ, 22 ਸਤੰਬਰ (ਜਤਿੰਦਰ ਪਾਲ ਸਿੰਘ)-ਪੰਜਾਬ ਪੁਲਿਸ ਟੇ੍ਰਨਿੰਗ ਪ੍ਰਾਪਤ ਬੇਰੁਜ਼ਗਾਰ ਨੌਜਵਾਨ ਯੂਨੀਅਨ ਦੀ ਮੀਟਿੰਗ ਸਥਾਨਕ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਕੀਤੀ ਗਈ | ਇਸ ਮੀਟਿੰਗ ਵਿਚ ਯੂਨੀਅਨ ਦੇ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ | ਮੀਟਿੰਗ ਤੋਂ ਬਾਅਦ 22 ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX