ਤਾਜਾ ਖ਼ਬਰਾਂ


ਭਰਾ ਨੇ ਕੀਤੀ ਭੈਣ ਦੀ ਗੋਲੀ ਮਾਰ ਕੇ ਹੱਤਿਆ
. . .  24 minutes ago
ਰੁੜਕਾ ਕਲਾਂ,12 ਜੁਲਾਈ (ਦਵਿੰਦਰ ਸਿੰਘ ਖਾਲਸਾ)- ਜਿਲ੍ਹਾ ਜਲੰਧਰ ਦੇ ਪਿੰਡ ਰੁੜਕਾ ਕਲਾਂ ਵਿਖੇ ਅੱਜ ਤੜਕਸਾਰ ਵਾਪਰੀ ਦੁਖਦਾਈ ਘਟਨਾ ਵਿਚ ਇਕ ਭਰਾ ਨੇ ਆਪਣੀ ਭੈਣ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮਿਲੀ ਜਾਣਕਾਰੀ ਮੁਤਾਬਕ ਪੱਤੀ ਰਾਵਲ ਕੀ ਪਾਸਲਾ ਰੋਡ 'ਤੇ ਘਰ ਵਿਚ ਸੌਂ ਰਹੀ ਆਪਣੀ ਭੈਣ...
ਇਕ ਹੋਰ ਪ੍ਰਵਾਸੀ ਭਾਰਤੀ ਨਿਕਲਿਆ ਕਰੋਨਾ ਪੀੜਤ
. . .  59 minutes ago
ਖਮਾਣੋਂ, 12 ਜੁਲਾਈ (ਪਰਮਵੀਰ ਸਿੰਘ) - ਬੀਤੇ ਦਿਨ ਬਲਾਕ ਖਮਾਣੋਂ ਦੇ ਪਿੰਡ ਜਟਾਣਾ ਉੱਚਾ ਦਾ ਪ੍ਰਵਾਸੀ ਭਾਰਤੀ ਕਰੋਨਾ ਪੀੜਤ ਮਿਲ ਚੁੱਕਾ ਹੈ। ਇਸ ਦੇ ਨਾਲ ਹੀ ਬਲਾਕ ਦੇ ਪਿੰਡ ਅਜਮੇਰ ਦੇ ਕੁਵੈਤ ਤੋਂ ਪਰਤੇ ਵਿਅਕਤੀ ਦੀ ਕਰੋਨਾ ਰਿਪੋਰਟ ਪੋਜ਼ਿਟਿਵ ਆਈ ਹੈ। ਡਾਕਟਰ ਨਰੇਸ਼ ਚੌਹਾਨ ਨੇ ਦੱਸਿਆ ਕਿ ਪੀੜਤ...
ਅੱਜ ਦਾ ਵਿਚਾਰ
. . .  about 1 hour ago
ਮੁੰਬਈ : ਅਭਿਸ਼ੇਕ ਬਚਨ ਵੀ ਕੋਰੋਨਾ ਪਾਜ਼ੀਟਿਵ
. . .  1 day ago
ਮੁੰਬਈ : ਬਾਲੀਵੁੱਡ ਸਿਤਾਰਿਆਂ ਤੇ ਕ੍ਰਿਕਟ ਜਗਤ ਨੇ ਅਮਿਤਾਭ ਬਚਨ ਦੇ ਜਲਦੀ ਠੀਕ ਹੋਣ ਲਈ ਕੀਤੀ ਪ੍ਰਾਰਥਨਾ
. . .  1 day ago
ਮੁੰਬਈ : ਸੁਪਰ ਸਟਾਰ ਅਮਿਤਾਭ ਬਚਨ ਨਾਨਾਵਤੀ ਹਸਪਤਾਲ 'ਚ ਦਾਖ਼ਲ
. . .  1 day ago
ਮੁੰਬਈ ,11 ਜੁਲਾਈ ,{ ਪੰਨੂ }-ਸੁਪਰ ਸਟਾਰ ਅਮਿਤਾਭ ਬਚਨ ਨਾਨਾਵਤੀ ਹਸਪਤਾਲ 'ਚ ਦਾਖ਼ਲ । ਸੂਤਰਾਂ ਦਾ ਕਹਿਣਾ ਹੈ ਕਿ ਪੂਰੇ ਪਰਿਵਾਰ ਦਾ ਕੋਰੋਨਾ ਟੈਸਟ ਹੋਇਆ ਹੈ । ਅਮਿਤਾਭ ਬਚਨ ਦੇ ਕੋਰੋਨਾ ਦੀ ਪੁਸ਼ਟੀ ਹੋਈ ਹੈ ।
ਲੋਹੀਆਂ (ਜਲੰਧਰ) 'ਚ 2 ਪਾਜ਼ੀਟਿਵ ਮਰੀਜ਼ ਹੋਰ ਆਉਣ ਨਾਲ 'ਕੋਰੋਨਾ' ਨੇ ਫੜੀ ਰਫ਼ਤਾਰ
. . .  1 day ago
ਲੋਹੀਆਂ ਖ਼ਾਸ, 11 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ) ਲੰਘੀ 5 ਜੁਲਾਈ ਨੂੰ ਇਲਾਕੇ 'ਚ ਆਏ 2 ਪਾਜ਼ੀਟਿਵ ਮਾਮਲਿਆਂ ਤੋਂ ਬਾਅਦ ਅੱਜ 2 ਹੋਰ ਪਾਜ਼ੀਟਿਵ ਮਰੀਜ਼ ਮਿਲਣ ਨਾਲ ਕੋਰੋਨਾ ਵਾਇਰਸ ਨੇ ਲੋਹੀਆਂ 'ਚ ਰਫ਼ਤਾਰ ਫੜ ਲਈ ਲਗਦੀ ਹੈ, ਜਿਸ ਨਾਲ ਇਲਾਕੇ 'ਚ ਕੋਰੋਨਾ ਨੂੰ ਲੈ ਕੇ ਚਿੰਤਾ ਦਾ ਮਾਹੌਲ ਬਣ ਗਿਆ ਹੈ। ਸਿਵਲ ਹਸਪਤਾਲ...
ਨੱਥੇਵਾਲ (ਜਲੰਧਰ) 'ਚ 6 ਮਜ਼ਦੂਰਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਜੰਡਿਆਲਾ ਮੰਜਕੀ,11ਜੁਲਾਈ (ਸੁਰਜੀਤ ਸਿੰਘ ਜੰਡਿਆਲਾ) - ਐੱਸ.ਐਮ.ਓ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਮੱੁਢਲਾ ਸਿਹਤ ਕੇਂਦਰ ਜੰਡਿਆਲਾ ਅਧੀਨ ਆਉਂਦੇ ਪਿੰਡ ਨੱਥੇਵਾਲ ਵਿਚ ਅੱਜ 6 ਵਿਅਕਤੀਆਂ ਰਾਜੂ ਮਹਾਤੋ, ਧੂਰੀ ਮਹਾਤੋ,ਵਿਸ਼ਵਨਾਥ ਰਾਮ, ਜਤਿੰਦਰ ਮਹਾਤੋ, ਵੈਦਨਾਥ ਮਹਾਤੋ ਜਗਦੀਸ਼ ਮਹਾਤੋ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ...
ਸੁਨਾਮ (ਸੰਗਰੂਰ) ’ਚ ਅੱਜ ਦੋ ਹੋਰ ਕੇਸ ਆਏ ਕੋਰੋਨਾ ਪਾਜ਼ੀਟਿਵ
. . .  1 day ago
ਸੁਨਾਮ ਊਧਮ ਸਿੰਘ ਵਾਲਾ 11 ਜੁਲਾਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਕੋਰੋਨਾ ਦੇ 2 ਹੋਰ ਕੇਸ ਪਾਜ਼ੀਟਿਵ ਆਉਣ ਕਾਰਨ ਸੁਨਾਮ ਸ਼ਹਿਰ ’ਚ ਸਹਿਮ ਦਾ ਮਾਹੌਲ ਹੈ।ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ.ਸੰਜੇ ਕਾਮਰਾ ਨੇ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ...
ਲੁਧਿਆਣਾ 'ਚ ਪ੍ਰਾਪਰਟੀ ਕਾਰੋਬਾਰੀ ਦਾ ਕਤਲ
. . .  1 day ago
ਲੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਅਹੂਜਾ) - ਥਾਣਾ ਡਵੀਜ਼ਨ ਨੰਬਰ ਪੰਜ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਲਹਾਰ ਸੜਕ ਤੇ ਨੌਕਰ ਵੱਲੋਂ ਪ੍ਰਾਪਰਟੀ ਕਾਰੋਬਾਰੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿ੍ਰਤਕ ਦੀ ਸ਼ਨਾਖ਼ਤ ਸ਼ਮਸ਼ੇਰ ਸਿੰਘ ਅਟਵਾਲ (60) ਵਜੋਂ ਕੀਤੀ ਗਈ ਹੈ। ਜਾਂਚ ਕਰ ਰਹੇ ਅਧਿਕਾਰੀ...
ਪ੍ਰਸਿੱਧ ਗਾਇਕ ਗੁਰਨਾਮ ਭੁੱਲਰ ਗ੍ਰਿਫ਼ਤਾਰ
. . .  1 day ago
ਘਨੌਰ/ਪਟਿਆਲਾ, 11 ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ) - ਰਾਜਪੁਰਾ ਤੋਂ ਚੰਡੀਗੜ੍ਹ ਮੁੱਖ ਸੜਕ ਤੇ ਸਥਿਤ ਇੱਕ ਹੱਬ 'ਚ ਪੰਜਾਬ ਦੇ ਪ੍ਰਸਿੱਧ ਅਦਾਕਾਰ ਅਤੇ ਗਾਇਕ ਗੁਰਨਾਮ ਭੁੱਲਰ ਵਿਰੁੱਧ ਪੁਲਸ ਵੱਲੋਂ ਮੁਕੱਦਮਾ ਦਰਜ਼ ਕਰਨ ਉਪਰµਤ ਮੌਕੇ ਤੋਂ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ...
ਰਾਹੋਂ (ਨਵਾਂਸ਼ਹਿਰ) ਦੇ 2 ਸਾਲਾ ਬੱਚੇ ਅਤੇ 9 ਔਰਤਾਂ ਸਮੇਤ 23 ਦੀ ਰਿਪੋਰਟ ਕੋਰੋਨਾ ਪਾਜ਼ੀਟਿਵ
. . .  1 day ago
ਨਵਾਂਸ਼ਹਿਰ,11 ਜੁਲਾਈ (ਗੁਰਬਖ਼ਸ਼ ਸਿੰਘ ਮਹੇ) - ਅੱਜ ਸਵੇਰੇ ਇਕ ਔਰਤ ਸਮੇਤ ਆਏ 6 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਤੋਂ ਬਾਅਦ ਕਸਬਾ ਰਾਹੋਂ ਦੇ ਦੋ ਸਾਲਾ ਬੱਚੇ, 9 ਔਰਤਾਂ ਸਮੇਤ 23 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਹੁਣ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਐਕਟਿਵ ਮਰੀਜ਼ਾਂ ਦੀ ਗਿਣਤੀ...
ਕਪੂਰਥਲਾ 'ਚ ਇਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  1 day ago
ਕਪੂਰਥਲਾ, 11 ਜੁਲਾਈ (ਅਮਰਜੀਤ ਕੋਮਲ)-ਕੋਰੋਨਾ ਵਾਇਰਸ ਦੀ ਜਾਂਚ ਲਈ ਸਿਹਤ ਵਿਭਾਗ ਵੱਲੋਂ ਲਏ ਗਏ 297 ਸੈਂਪਲਾਂ ਵਿਚੋਂ ਇਕ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ 296 ਸੈਂਪਲ ਨੈਗੇਟਿਵ ਪਾਏ ਗਏ ਹਨ। ਡਾ: ਜਸਮੀਤ ਬਾਵਾ ਸਿਵਲ ਸਰਜਨ ਕਪੂਰਥਲਾ ਨੇ ਦੱਸਿਆ ਕਿ ਜਿਸ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ...
ਨਾਭਾ ਵਿਚ ਆਇਆ ਇੱਕ ਹੋਰ ਕੋਰੋਨਾ ਪਾਜ਼ੀਟਿਵ
. . .  1 day ago
ਨਾਭਾ, 11 ਜੁਲਾਈ (ਅਮਨਦੀਪ ਸਿੰਘ ਲਵਲੀ) - ਹਲਕਾ ਨਾਭਾ ਅੰਦਰ ਲਗਾਤਾਰ ਕੋਰੋਨਾ ਮਰੀਜ਼ਾ ਦੇ ਆਉਣ ਕਾਰਨ ਆਮ ਜਾਨਤਾ ਵਿੱਚ ਡਰ ਦਾ ਮਾਹੌਲ ਵਧਦਾ ਜਾ ਰਿਹਾ ਹੈ। ਸ਼ਹਿਰ ਨਾਭਾ ਦੇ ਅਜੀਤ ਨਗਰ ਦਾ ਵਸਨੀਕ ਜਿਸ ਦੀ ਉਮਰ 31 ਸਾਲ ਹੈ ਕੋਰੋਨਾ ਪਾਜ਼ੀਟਿਵ ਆਇਆ ਹੈ। ਜਿਸ ਸਬੰਧੀ ਸਿਹਤ ਵਿਭਾਗ...
ਪਿੰਡ ਸੇਖ ਕੁਤਬ (ਲੁਧਿਆਣਾ) ਦੇ ਨੌਜਵਾਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਬਰਨਾਲਾ 'ਚ ਕੋਰੋਨਾ ਦੇ ਦੋ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਬਰਨਾਲਾ, 11 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ 'ਚ ਅੱਜ ਦੋ ਹੋਰ ਨਵੇਂ ਕੋਰੋਨਾ...
15 ਹਜ਼ਾਰ ਬੋਤਲਾਂ ਦੇਸੀ ਲਾਹਣ ਬਰਾਮਦ
. . .  1 day ago
ਬਾਜਵਾ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ 'ਤੇ ਵੈਟਰਨਰੀ ਇੰਸਪੈਕਟਰਾਂ 'ਚ ਖ਼ੁਸ਼ੀ ਦਾ ਮਾਹੌਲ
. . .  1 day ago
ਬਟਾਲਾ, 11 ਜੁਲਾਈ (ਕਾਹਲੋਂ)- ਅੱਜ ਪੇਂਡੂ ਵਿਕਾਸ ਅਤੇ ਪੰਚਾਇਤ, ਉਚੇਰੀ ਸਿੱਖਿਆ ਅਤੇ ਪਸ਼ੂ ਪਾਲਨ ਮੱਛੀ...
ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਸਰਕਲ ਬਣਾਉਣ ਦੀ ਮੁਹਿੰਮ ਸ਼ੁਰੂ
. . .  1 day ago
ਨਵੀਂ ਦਿੱਲੀ, 11 ਜੁਲਾਈ- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦਾ ਵਿਸਥਾਰ ਸਮੁੱਚੀ ਦਿੱਲੀ 'ਚ ਕਰਨ ਦੇ ਮੰਤਵ ਨਾਲ ਸਰਕਲ ਬਣਾਉਣ ਦਾ....
ਅੰਮ੍ਰਿਤਸਰ 'ਚ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  1 day ago
ਅੰਮ੍ਰਿਤਸਰ, 11 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ...
ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  1 day ago
ਚੰਡੀਗੜ੍ਹ, 11 ਜੁਲਾਈ (ਸੁਰਿੰਦਰਪਾਲ)- ਦੁਨੀਆ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ...
ਹੁਸ਼ਿਆਰਪੁਰ 'ਚ 1 ਹੋਰ ਅਧਿਕਾਰੀ ਦੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ 'ਚ ਇੱਕ ਹੋਰ ਮਰੀਜ਼ ਦੇ ਕੋਰੋਨਾ ਪਾਜ਼ੀਟਿਵ ਆਉਣ...
ਸਥਾਨਕ ਸਰਕਾਰਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਰਜਤ ਓਬਰਾਏ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਅਜਨਾਲਾ 11 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਸਰਕਾਰਾਂ ਵਿਭਾਗ ਜ਼ਿਲ੍ਹਾ ਅੰਮ੍ਰਿਤਸਰ 'ਚ ਡਿਪਟੀ ਡਾਇਰੈਕਟਰ ...
ਗੁਰਦਾਸਪੁਰ ਦੇ ਏ.ਡੀ.ਸੀ ਨੂੰ ਹੋਇਆ ਕੋਰੋਨਾ
. . .  1 day ago
ਗੁਰਦਾਸਪੁਰ, 11 ਜੁਲਾਈ (ਆਰਿਫ਼)- ਗੁਰਦਾਸਪੁਰ ਦੇ ਏ. ਡੀ. ਸੀ ਤਜਿੰਦਰਪਾਲ ਸਿੰਘ ਸੰਧੂ ਕੋਰੋਨਾ ...
ਹਲਕਾ ਸ਼ਾਹਕੋਟ 'ਚ ਦੋ ਵਿਅਕਤੀਆਂ ਦੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਸ਼ਾਹਕੋਟ, 11 ਜੁਲਾਈ (ਦਲਜੀਤ ਸਚਦੇਵਾ)- ਜ਼ਿਲ੍ਹਾ ਜਲੰਧਰ 'ਚ ਅੱਜ ਆਏ ਕੋਰੋਨਾ ਪਾਜ਼ੀਟਿਵ ਮਰੀਜ਼ਾਂ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਅੱਸੂ ਸੰਮਤ 551

ਕਪੂਰਥਲਾ / ਫਗਵਾੜਾ

ਨਾਮ ਬਾਣੀ ਦੇ ਰੰਗ 'ਚ ਰੰਗਿਆਂ ਗਿਆ ਦੋਨਾ

ਕਾਲਾ ਸੰਘਿਆਂ, 22 ਸਤੰਬਰ (ਬਲਜੀਤ ਸਿੰਘ ਸੰਘਾ)- ਮਾਨਵਤਾ ਦੇ ਰਾਹ ਦਸੇਰਾ, ਮਹਾਨ ਚਿੰਤਕ, ਪਹਿਲੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਇੱਕ ਕਿੱਲੋ ਮੀਟਰ ਲੰਬਾ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜਿਸ ਦੌਰਾਨ ਲੋਕ ਬੱਸਾਂ, ਕਾਰਾਂ, ਜੀਪਾਂ, ਗੱਡੀਆਂ, ਮੋਟਰ ਸਾਈਕਲਾਂ ਸਮੇਤ ਸੈਂਕੜੇ ਵਾਹਨਾਂ ਦੇ ਕਾਫ਼ਲੇ ਵਿਚ ਉਤਸ਼ਾਹ ਨਾਲ ਸ਼ਾਮਿਲ ਹੋਏ | ਲੋਕਲ ਗੁਰਦੁਆਰਾ ਧਰਮਸ਼ਾਲਾ ਪ੍ਰਬੰਧਕ ਕਮੇਟੀ ਪਿੰਡ ਅਠੌਲਾ ਵਲੋਂ ਪੰਚਾਇਤਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਮਾਜ ਸੇਵੀ ਜਥੇਬੰਦੀਆਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਇਹ ਨਗਰ ਕੀਰਤਨ ਅਠੋਲਾ ਤੋਂ ਅਰੰਭ ਹੋ ਕੇ ਪਿੰਡ ਕੁਹਾਲਾ, ਨਿਜਰਾਂ, ਕਾਲਾ ਸੰਘਿਆਂ, ਸੰਧੂ ਚੱਠਾ ਚੌਾਕ, ਆਧੀ ਗੇਟ, ਫਤਹਿਪੁਰ ਕੁਲਾਰ, ਤਲਵੰਡੀ ਮਾਧੋ ਤੋਂ ਹੁੰਦਾ ਹੋਇਆ ਗੁਰਦੁਆਰਾ ਬਾਉਲੀ ਸਾਹਿਬ ਡੱਲਾ ਤੋਂ ਬਾਅਦ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਪੁੱਜ ਕੇ ਸਮਾਪਤ ਹੋਇਆ | ਪਿੰਡ ਕਾਲਾ ਸੰਘਿਆਂ ਵਿਖੇ ਗੁਰਦੁਆਰਾ ਟਾਵੀਂ ਸਾਹਿਬ, ਗੁਰਦੁਆਰਾ ਘੰਟਾ ਘਰ ਆਲਮਗੀਰ, ਗੁਰਦੁਆਰਾ ਬਾਬਾ ਕਾਹਨ ਦਾਸ, ਗੁਰਦੁਆਰਾ ਖਾਸ ਕਾਲਾ ਸੰਘਿਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਤੇ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ ਗਏ | ਵੱਖ ਵੱਖ ਪੜਾਵਾਂ ਤੇ ਚਾਹ ਪਕੌੜੇ, ਸਮੋਸੇ, ਦੁੱਧ, ਮਠਿਆਈਆਂ, ਬਰਿਆਨੀ, ਫਰੂਟ ਨਾਲ ਸੰਗਤ ਦੀ ਸੇਵਾ ਕੀਤੀ ਗਈ | ਜੱਥੇ: ਸੁਰਜੀਤ ਸਿੰਘ ਚੀਮਾ ਸਾਬਕਾ ਮੈਂਬਰ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਅਤੇ ਲੋਕਲ ਗੁਰਦੁਆਰਾ ਧਰਮਸ਼ਾਲਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਸੋਹਲ ਨੇ ਸਭ ਦਾ ਸਹਿਯੋਗ ਲਈ ਧੰਨਵਾਦ ਕੀਤਾ | ਇਸ ਮੌਕੇ ਤੇ ਸਰਪੰਚ ਪ੍ਰੋ: ਭੁਪਿੰਦਰ ਕੌਰ, ਸਤਵਿੰਦਰ ਸਿੰਘ ਬੱਬੀ, ਜਗਤਾਰ ਸਿੰਘ ਫੁੱਲ, ਜਸਮੇਲ ਸਿੰਘ ਸੰਘਾ, ਜਸਵਿੰਦਰ ਸਿੰਘ ਸ਼ਿੰਦਰ, ਬਲਵੀਰ ਸਿੰਘ ਆੜ੍ਹਤੀਆ, ਗਤਕਾ ਕੋਚ ਨਰਿੰਦਰ ਸਿੰਘ ਸੰਘਾ, ਹਰਮੀਤ ਸਿੰਘ, ਗੁਰਦਾਵਰ ਸਿੰਘ ਜੱਲੋਵਾਲ, ਮੁਖ਼ਤਿਆਰ ਸਿੰਘ ਖ਼ਾਲਸਾ, ਸਰਬਜੀਤ ਸਿੰਘ ਕਾਲੂ, ਉਂਕਾਰ ਸਿੰਘ, ਸੁਖਵੀਰ ਸਿੰਘ, ਗੁਰਵਿੰਦਰ ਮੱਲ, ਗੁਜਰਾਜ ਸਿੰਘ ਗੋਲਡੀ, ਨਵ ਸੰਘਾ, ਬਹਾਦਰ ਸਿੰਘ, ਬਲਵੰਤ ਸਿੰਘ ਆਧੀ, ਦਿਲਬਾਗ ਸਿੰਘ ਕੁਲਾਰ ਪ੍ਰਧਾਨ ਗੁਰਦੁਆਰਾ ਤੀਰ ਸਾਹਿਬ ਫਤਹਿਪੁਰ, ਪਿੰਡ ਕੁਲਾਰ ਤੋਂ ਗੁਰਦੇਵ ਸਿੰਘ ਖ਼ਾਲਸਾ, ਗੁਰਦੇਵ ਸਿੰਘ ਕੁਲਾਰ, ਬਲਵੰਤ ਸਿੰਘ ਧੁੱਤੀ, ਹਾਕਮ ਸਿੰਘ, ਡਾ. ਸੁਰਜੀਤ ਸਿੰਘ ਖੁਸਰੋਪੁਰ ਮੁੱਖ ਸੇਵਾਦਾਰ ਗੁਰੂ ਕਾ ਲੰਗਰ ਟੀਮ, ਪਰਮਜੀਤ ਸਿੰਘ ਖ਼ਾਲਸਾ, ਗਿਆਨੀ ਪਾਲ ਸਿੰਘ ਸੰਧੂ ਚੱਠਾ, ਮਹਾਂ ਸਿੰਘ, ਲਖਵੀਰ ਲੱਖਾ ਸੰਧੂ ਚੱਠੀਆ, ਕੁਲਦੀਪ ਸਿੰਘ ਸੰਧੂ ਚੱਠਾ, ਗਰਦਾਵਰ ਸਿੰਘ ਕੇਸਰਪੁਰ, ਪਿਆਰਾ ਸਿੰਘ ਸੰਧੂ ਆਦਿ ਵੀ ਹਾਜ਼ਰ ਸਨ | ਅੱਜ 23 ਸਤੰਬਰ ਦਿਨ ਸੋਮਵਾਰ ਨੂੰ ਪਿੰਡ ਅਠੌਲਾ ਦੇ ਗੁਰਦੁਆਰਾ ਧਰਮ ਸਾਲਾ ਵਿਖੇ ਸਵੇਰੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਹੋਵੇਗਾ ਜਿਸ ਦੌਰਾਨ ਗੁਰਮਤਿ ਸੰਗੀਤ ਅਕੈਡਮੀ ਅਠੋਲਾ ਦੇ ਬੱਚੇ, ਕਵੀਸ਼ਰ ਜਥਾ ਭਾਈ ਨਰਿੰਦਰ ਸਿੰਘ ਬੱਗਾ, ਕੀਰਤਨੀ ਜਥਾ ਭਾਈ ਸੁਖਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਗੁਰਮਤਿ ਵਿਚਾਰ ਗਿਆਨੀ ਜਗਤਾਰ ਸਿੰਘ ਸੰਗਤ ਨੂੰ ਗੁਰਇਤਹਾਸ ਅਤੇ ਗੁਰਬਾਣੀ ਨਾਲ ਜੋੜਨਗੇ |

ਕੈਪਟਨ ਪੰਜਾਬ ਦੇ ਹਿਤਾਂ ਦੀ ਰਾਖੀ ਕਰਨ ਵਿਚ ਅਸਫਲ ਸਾਬਿਤ ਹੋ ਰਹੇ ਹਨ-ਖਹਿਰਾ

ਸੁਭਾਨਪੁਰ, 22 ਸਤੰਬਰ (ਕੰਵਰ ਬਰਜਿੰਦਰ ਸਿੰਘ ਜੱਜ)-ਪੰਜਾਬ ਏਕਤਾ ਪਾਰਟੀ ਪ੍ਰਧਾਨ ਅਤੇ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਇਲਜ਼ਾਮ ਲਗਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਹਿੱਤਾਂ ਦੀ ਰਾਖੀ ਨਹੀਂ ਕਰ ਸਕਦੇ ਕਿਉਂਕਿ ਉਹ ...

ਪੂਰੀ ਖ਼ਬਰ »

12 ਬੋਤਲਾਂ ਵਿਸਕੀ ਸਮੇਤ ਵਿਅਕਤੀ ਕਾਬੂ

ਭੁਲੱਥ/ਬੇਗੋਵਾਲ, 22 ਸਤੰਬਰ (ਰਤਨ)- ਬੇਗੋਵਾਲ ਪੁਲਿਸ ਵਲੋਂ 12 ਬੋਤਲਾਂ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮੁਖੀ ਸੁਖਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਏ.ਐਸ.ਆਈ. ਬਲਜਿੰਦਰ ਸਿੰਘ ਅਤੇ ਇੰਸਪੈਕਟਰ ...

ਪੂਰੀ ਖ਼ਬਰ »

ਸਦਰ ਪੁਲਿਸ ਵਲੋਂ 150 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਦੋ ਵਿਅਕਤੀ ਗਿ੍ਫ਼ਤਾਰ

ਕਪੂਰਥਲਾ, 22 ਸਤੰਬਰ (ਸਡਾਨਾ)-ਨਸ਼ਾ ਤਸਕਰਾਂ ਵਿਰੁੱਧ ਚਲਾਈ ਗਈ ਮੁਹਿਮ ਤਹਿਤ ਡੀ.ਐਸ.ਪੀ. ਸਬ ਡਵੀਜ਼ਨ ਹਰਿੰਦਰ ਸਿੰਘ ਗਿੱਲ ਦੀ ਦੇਖ ਰੇਖ ਹੇਠ ਥਾਣਾ ਸਦਰ ਮੁਖੀ ਇੰਸਪੈਕਟਰ ਗੁਰਦਿਆਲ ਸਿੰਘ ਨੇ ਦੋ ਵਿਅਕਤੀਆਂ ਨੂੰ ਭਾਰੀ ਮਾਤਰਾ ਵਿਚ ਚੂਰਾ ਪੋਸਤ ਸਮੇਤ ਗਿ੍ਫ਼ਤਾਰ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ ਮਸੀਤਾਂ 'ਚ ਦਾਖ਼ਲਾ ਪ੍ਰੀਖਿਆ ਲਈ 30 ਤੱਕ ਭਰੇ ਜਾ ਸਕਦੇ ਹਨ ਆਨਲਾਈਨ ਫਾਰਮ

ਸੁਲਤਾਨਪੁਰ ਲੋਧੀ, 22 ਸਤੰਬਰ (ਥਿੰਦ, ਹੈਪੀ)-ਜਵਾਹਰ ਨਵੋਦਿਆ ਵਿਦਿਆਲਿਆ ਮਸੀਤਾਂ ਵਿਚ ਛੇਵੀਂ ਜਮਾਤ ਵਿਚ ਦਾਖਲਾ ਪ੍ਰੀਖਿਆ ਲਈ ਆਨਲਾਈਨ ਫਾਰਮ 30 ਸਤੰਬਰ ਤੱਕ ਭਰੇ ਜਾ ਸਕਦੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਰਵਿੰਦਰ ਕੁਮਾਰ ਨੇ ਦੱਸਿਆ ਕਿ ਸੈਸ਼ਨ 2020-21 ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 65ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸਮਾਪਤ

ਕਪੂਰਥਲਾ, 22 ਸਤੰਬਰ (ਅਮਰਜੀਤ ਕੋਮਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਜੇ ਪੜਾਅ ਦੀਆਂ 65ਵੀਆਂ ਜ਼ਿਲ੍ਹਾ ਸਕੂਲ ਖੇਡਾਂ ਸਮਾਪਤ ਹੋ ਗਈਆਂ | ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੱਸਾ ਸਿੰਘ ਸਿੱਧੂ, ਉਪ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਅਧਿਆਪਕ ਬੱਚਿਆਂ ਦਾ ਭਵਿੱਖ ਉੱਜਵਲ ਬਣਾਉਣ ਲਈ ਹਰ ਸੰਭਵ ਯਤਨ ਕਰਨ-ਮੱਸਾ ਸਿੰਘ ਸਿੱਧੂ

ਕਪੂਰਥਲਾ, 22 ਸਤੰਬਰ (ਸਡਾਨਾ)-ਰੋਟਰੀ ਕਲੱਬ ਕਪੂਰਥਲਾ ਇਲੀਟ ਤੇ ਰੋਟਰੀ ਕਲੱਬ ਕਪੂਰਥਲਾ ਡਾਊਨ ਟਾਊਨ ਵਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕਪੂਰਥਲਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਦੀ ਟੀਮ ਨੇ ਵਾਲੀਬਾਲ 'ਚ ਲਿਆ ਪਹਿਲਾ ਸਥਾਨ

ਕਪੂਰਥਲਾ, 22 ਸਤੰਬਰ (ਵਿ.ਪ੍ਰ.)-ਸ੍ਰੀ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਦੇ ਵਿਦਿਆਰਥੀਆਂ ਨੇ ਵਾਲੀਬਾਲ ਅੰਡਰ 19 ਉਮਰ ਵਰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ | ਵਾਲੀਬਾਲ ਦੇ ਮੈਚ ਦੌਰਾਨ ਸਕੂਲ ਦੀਆਂ ਵਿਦਿਆਰਥਣਾਂ ...

ਪੂਰੀ ਖ਼ਬਰ »

43ਵੀਆਂ ਮਿੰਨੀ ਪ੍ਰਾਇਮਰੀ ਸਕੂਲ ਖੇਡਾਂ ਸ਼ਹਾਜਹਾਨਪੁਰ ਵਿਚ ਅੱਜ ਤੋਂ-ਹਰਭਜਨ ਸਿੰਘ

ਡਡਵਿੰਡੀ, 22 ਸਤੰਬਰ (ਬਲਬੀਰ ਸੰਧਾ)-ਸਿੱਖਿਆ ਬਾਲਕ ਮਸੀਤਾਂ ਦੀਆਂ ਤਿੰਨ ਰੋਜ਼ਾ 43ਵੀਆਂ ਮਿੰਨੀ ਪ੍ਰਾਇਮਰੀ ਬਲਾਕ ਪੱਧਰੀ ਖੇਡਾਂ 23 ਸਤੰਬਰ ਤੋਂ ਸਰਕਾਰੀ ਐਲੀਮੈਂਟਰੀ ਸਕੂਲ ਸ਼ਹਾਜਹਾਨਪੁਰ ਵਿਖੇ ਸ਼ੁਰੂ ਹੋ ਰਹੀਆਂ ਹਨ | ਟੂਰਨਾਮੈਂਟ ਦੀ ਤਿਆਰੀ ਸਬੰਧੀ ਸਮੂਹ ...

ਪੂਰੀ ਖ਼ਬਰ »

ਸਾਲਾਨਾ ਜਾਗਰਣ ਕਰਵਾਉਣ ਸਬੰਧੀ ਮੀਟਿੰਗ

ਢਿਲਵਾਂ, 22 ਸਤੰਬਰ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)-ਮਾਤਾ ਵੈਸ਼ਨੋ ਦੇਵੀ ਮੰਦਿਰ ਕਮੇਟੀ ਮਾਂਗੇਵਾਲ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸਾਲਾਨਾ ਜਾਗਰਣ ਪਿੰਡ ਮਾਂਗੇਵਾਲ ਵਿਖੇ ਕਰਾਉਣ ਸਬੰਧੀ ਮੀਟਿੰਗ ਹੋਈ | ਇਸ ਸਬੰਧੀ ...

ਪੂਰੀ ਖ਼ਬਰ »

ਰੋਟਰੀ ਕਲੱਬ ਬੇਗੋਵਾਲ ਵਲੋਂ ਹੋਣਹਾਰ ਵਿਦਿਆਰਥਣਾਂ ਦਾ ਸਨਮਾਨ

ਭੁਲੱਥ/ਬੇਗੋਵਾਲ 22 ਸਤੰਬਰ (ਮਨਜੀਤ ਸਿੰਘ ਰਤਨ)-ਅੰਤਰਰਾਸ਼ਟਰੀ ਸਾਖਰਤਾ ਮਿਸ਼ਨ ਤਹਿਤ ਰੋਟਰੀ ਕਲੱਬ ਬੇਗੋਵਾਲ ਵਲੋਂ 6ਵੀਂ ਤੋਂ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਵਿਚੋਂ ਪਹਿਲੇ, ਦੂਸਰੇ ਅਤੇ ਤੀਸਰੇ ਦਰਜੇ ਤੇ ਆਉਣ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ ਚਿੰਨ੍ਹ ਅਤੇ ...

ਪੂਰੀ ਖ਼ਬਰ »

ਸਟੇਟ ਐਵਾਰਡੀ ਮੰਗਲ ਸਿੰਘ ਭੰਡਾਲ ਦਿਵਿਆਂਗ ਜਨ ਬਾਰੇ ਜ਼ਿਲ੍ਹਾ ਕਮੇਟੀ ਦੇ ਮੈਂਬਰ ਨਾਮਜ਼ਦ

ਕਪੂਰਥਲਾ, 22 ਸਤੰਬਰ (ਸਡਾਨਾ)-ਸਟੇਟ ਐਵਾਰਡੀ ਸ. ਮੰਗਲ ਸਿੰਘ ਭੰਡਾਲ ਨੂੰ ਦਿਵਿਆਂਗ ਜਨ ਬਾਰੇ ਗਠਿਤ ਕੀਤੀ ਗਈ ਜ਼ਿਲ੍ਹਾ ਪੱਧਰੀ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ | ਸਮਾਜ ਸੇਵਾ ਅਤੇ ਦਿਵਿਆਂਗ ਜਨ ਦੀ ਭਲਾਈ ਲਈ ਕੀਤੇ ਅਣਥੱਕ ਕੰਮਾਂ ਨੂੰ ਦੇਖਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

ਸੇਵਾ ਸਿੰਘ ਸੀਕਰੀ ਬਣੇ ਬਲਾਕ ਕਾਂਗਰਸ ਫਗਵਾੜਾ (ਦਿਹਾਤੀ) ਦੇ ਮੀਤ ਪ੍ਰਧਾਨ

ਫਗਵਾੜਾ, 22 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਬਲਾਕ ਕਾਂਗਰਸ ਫਗਵਾੜਾ (ਦਿਹਾਤੀ) ਦੇ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਨੇ ਸੇਵਾ ਸਿੰਘ ਸੀਕਰੀ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਮੀਤ ਪ੍ਰਧਾਨ ਬਲਾਕ ਫਗਵਾੜਾ (ਦਿਹਾਤੀ) ਨਿਯੁਕਤ ਕੀਤਾ ਹੈ | ਸੇਵਾ ...

ਪੂਰੀ ਖ਼ਬਰ »

ਦਰਿਆ ਬਿਆਸ ਵੱਲੋਂ ਲਾਈ ਜਾ ਰਹੀ ਜ਼ਮੀਨੀ ਢਾਅ ਰੋਕਣ ਲਈ ਅਧਿਕਾਰੀਆਂ ਨੇ ਮੌਕਾ ਵੇਖਿਆ

ਨਡਾਲਾ, 22 ਸਤੰਬਰ (ਮਨਜਿੰਦਰ ਸਿੰਘ ਮਾਨ)-ਦਰਿਆ ਬਿਆਸ ਵਲੋਂ ਕਪੂਰਥਲਾ ਜ਼ਿਲ੍ਹੇ ਵੱਲ ਲਗਾਤਾਰ ਲਗਾਈ ਜਾ ਰਹੀ ਢਾਅ ਕਾਰਨ ਮੰਡ ਸਰਦਾਰ ਸਿੰਘ ਵਾਲਾ ਦੇ ਕਿਸਾਨਾਂ ਦੀ ਜ਼ਮੀਨ ਦਰਿਆ ਦੀ ਭੇਟ ਚੜਨ ਕਾਰਨ ਹੋ ਰਹੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਦੀ ਟੀਮ ਨੇ ਮੰਡ ...

ਪੂਰੀ ਖ਼ਬਰ »

ਗਾਇਕ ਇੰਦਰਜੀਤ ਨਿੱਕੂ ਵੱਲੋਂ ਨੰਨੇ ਮੁੰਨੇ ਵਿਦਿਆਰਥੀਆਂ ਨਾਲ ਗੀਤ ਦਾ ਫ਼ਿਲਮਾਂਕਣ

ਕਾਲਾ ਸੰਘਿਆਂ, 22 ਸਤੰਬਰ (ਸੰਘਾ)-ਸੋਮਰਸੈਟ ਇੰਟਰਨੈਸ਼ਨਲ ਸਕੂਲ ਅਵਾਦਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੰਦਰਜੀਤ ਨਿੱਕੂ ਦੇ ਗੀਤ ਦਾ ਫ਼ਿਲਮਾਂਕਣ ਕੀਤਾ ਗਿਆ | ਐਕਟੀਵਿਟੀ ਇੰਚਾਰਜ ਰਿੰਤੂ ਸੰਦਲ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਵਿਆਹ ਦੇ ਝਾਂਸਾ ਦੇ ਕੇ ਲੜਕੀ ਨੂੰ ਵਰਗਲਾ ਕੇ ਲਿਜਾਣ ਵਾਲੇ ਵਿਰੁੱਧ ਕੇਸ ਦਰਜ

ਕਪੂਰਥਲਾ, 22 ਸਤੰਬਰ (ਸਡਾਨਾ)-ਇਕ ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਲੜਕੀ ਦੀ ਮਾਤਾ ਨੇ ਦੱਸਿਆ ਕਿ ਉਸ ਦੀ ਲੜਕੀ ਸਿਵਲ ਹਸਪਤਾਲ ਦੇ ਸਾਹਮਣੇ ਇਕ ਮੈਡੀਕਲ ਸਟੋਰ 'ਤੇ ਕੰਮ ...

ਪੂਰੀ ਖ਼ਬਰ »

ਵਾਟਰ ਸਪਲਾਈ ਚਾਲੂ ਕਰਵਾਉਣ ਲਈ ਅਮਾਨੀਪੁਰ ਵਾਸੀਆਂ ਵਲੋਂ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਡਡਵਿੰਡੀ, 22 ਸਤੰਬਰ (ਬਲਬੀਰ ਸੰਧਾ)-ਗ੍ਰਾਮ ਪੰਚਾਇਤ ਅਮਾਨੀਪੁਰ ਤੇ ਸਮੂਹ ਨਗਰ ਨਿਵਾਸੀਆਂ ਵਲੋਂ ਪਿੰਡ ਦੀ ਚਿਰਾਂ ਤੋਂ ਬੰਦ ਪਈ ਵਾਟਰ ਸਪਲਾਈ ਨੂੰ ਚਾਲੂ ਕਰਵਾਉਣ ਲਈ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਇਕ ਮੀਟਿੰਗ ਸਰਪੰਚ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਅੰਤਰ ਕਾਲਜ ਕ੍ਰਿਕਟ ਮੁਕਾਬਲਿਆਂ 'ਚ ਸਰਕਾਰੀ ਕਾਲਜ ਦੀ ਟੀਮ ਦੀ ਸ਼ਾਨਦਾਰ ਜਿੱਤ

ਕਪੂਰਥਲਾ, 22 ਸਤੰਬਰ (ਸਡਾਨਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਕਰਵਾਏ ਜਾ ਰਹੇ ਅੰਤਰ ਕਾਲਜ ਕ੍ਰਿਕਟ ਨਾਕਆਊਟ ਮੁਕਾਬਲਿਆਂ 'ਚ ਅੱਜ ਦਾ ਮੈਚ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਅਤੇ ਗੁਰੂ ਨਾਨਕ ਨੈਸ਼ਨਲ ਕਾਲਜ ਨਕੋਦਰ ਦੀਆਂ ...

ਪੂਰੀ ਖ਼ਬਰ »

ਵਿਸ਼ਵ ਸੂਫ਼ੀ ਸਮਾਜ ਦੀ ਮੀਟਿੰਗ, ਦਾਰਾ ਬਣੇ ਤਹਿਸੀਲ ਚੇਅਰਮੈਨ

ਭੁਲੱਥ, 22 ਸਤੰਬਰ (ਸੁਖਜਿੰਦਰ ਸਿੰਘ ਮੁਲਤਾਨੀ)-ਵਿਸ਼ਵ ਸੂਫ਼ੀ ਸੰਤ ਸਮਾਜ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਾਬਾ ਸ਼ਿੰਗਾਰੇ ਸ਼ਾਹ ਜੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸੰਤ ਸਮਾਜ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ | ਇਸ ਮੌਕੇ ਤਹਿਸੀਲ ਭੁਲੱਥ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਲੈਕਚਰਾਰ ਤੋਂ ਮਾਸਟਰ ਕੇਡਰ 'ਚ ਰਿਵਰਟ ਕਰਨਾ ਮੰਦਭਾਗਾ-ਖਹਿਰਾ, ਰੰਧਾਵਾ

ਖਲਵਾੜਾ, 22 ਸਤੰਬਰ (ਮਨਦੀਪ ਸਿੰਘ ਸੰਧੂ)-ਕਈ ਸਾਲਾ ਤੋ ਲੈਕਚਰਾਰ ਵਜੋਂ ਸਿੱਖਿਆ ਦੇ ਰਹੇ ਅਧਿਆਪਕਾ ਨੂੰ ਰਿਵਰਟ ਕਰਨ ਦੀ ਅਧਿਆਪਕ ਦਲ ਜਹਾਂਗੀਰ ਵਲੋਂ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ਅਧਿਆਪਕ ਦਲ ਪੰਜਾਬ (ਜਹਾਂਗੀਰ) ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਗਲੋਬਲਜ਼ ਐਜੂਕੇਸ਼ਨ ਨੇ ਜਨਤਜੋਤ ਵੜੈਚ ਨੂੰ ਕੈਨੇਡਾ 'ਚ ਕਾਨੂੰਨ ਦੀ ਪੜ੍ਹਾਈ ਲਈ ਦਿਵਾਇਆ ਦਾਖਲਾ

ਕਪੂਰਥਲਾ, 22 ਸਤੰਬਰ (ਸਡਾਨਾ)-ਨਗਰ ਕੌਾਸਲ ਨਕੋਦਰ ਦੇ ਕਾਰਜਸਾਧਕ ਅਫ਼ਸਰ ਵਜੋਂ ਸੇਵਾ ਨਿਭਾਅ ਰਹੇ ਰਣਦੀਪ ਸਿੰਘ ਵੜੈਚ ਦੀ ਬੇਟੀ ਜਨਤਜੋਤ ਕੌਰ ਵੜੈਚ ਨੇ ਕੈਨੇਡਾ ਦੇ ਮੋਢੀ ਕਾਲਜ ਵਿਚ ਕਾਨੂੰਨ ਦੀ ਪੜ੍ਹਾਈ ਕਰਨ ਸਬੰਧੀ ਦਾਖਲਾ ਪ੍ਰਾਪਤ ਕੀਤਾ ਹੈ | ਨਗਰ ਸੁਧਾਰ ਟਰੱਸਟ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਵਲੋਂ ਜ਼ਿਮਨੀ ਚੋਣ 'ਚ ਕਾਂਗਰਸ ਸਰਕਾਰ ਿਖ਼ਲਾਫ਼ ਲਾਮਬੰਦ ਹੋਣ ਦਾ ਸੱਦਾ

ਫਗਵਾੜਾ, 22 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਰਣਬੀਰ ਢਿੱਲੋਂ, ਸਕੱਤਰ ਰਣਜੀਤ ਸਿੰਘ, ਮੀਤ ਪ੍ਰਧਾਨ ਸੁਰਿੰਦਰ ਸਿੰਘ, ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਸਕੱਤਰ ਜਨਰਲ ਮਨਜੀਤ ਜਲਾਹ, ਰੋਡਵੇਜ਼ ...

ਪੂਰੀ ਖ਼ਬਰ »

ਸ਼ਬਦ ਗੁਰੂ ਪ੍ਰਚਾਰ ਸਭਾ ਵਲੋਂ ਬੱਚਿਆਂ ਦੇ ਧਾਰਮਿਕ ਮੁਕਾਬਲੇ 29 ਨੂੰ

ਕਪੂਰਥਲਾ, 22 ਸਤੰਬਰ (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸ਼ਬਦ ਗੁਰੂ ਪ੍ਰਚਾਰ ਸਭਾ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 10ਵੀਂ ਤੋਂ ਗਰੈਜੂਏਸ਼ਨ ਪੱਧਰ ਤੱਕ ...

ਪੂਰੀ ਖ਼ਬਰ »

ਜਨ ਜਾਗਰਣ ਮੰਚ ਨੇ ਪਲਾਸਟਿਕ ਦੀ ਵਰਤੋਂ ਰੋਕਣ ਲਈ ਵੰਡੇ ਜੂਟ ਦੇ ਬੈਗ

ਕਪੂਰਥਲਾ, 22 ਸਤੰਬਰ (ਸਡਾਨਾ)-ਸਮਾਜ ਸੇਵੀ ਸੰਸਥਾ ਜਨ ਜਾਗਰਣ ਮੰਚ ਦੀ ਮੀਟਿੰਗ ਪ੍ਰਧਾਨ ਡਾ: ਰਣਬੀਰ ਕੌਸ਼ਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪਲਾਸਟਿਕ ਦੇ ਲਿਫਾਫਿਆਂ ਨਾਲ ਪੈਦਾ ਹੁੰਦੀਆਂ ਸਮੱਸਿਆ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਡਾ: ਕੌਸ਼ਲ ਨੇ ਕਿਹਾ ਕਿ ...

ਪੂਰੀ ਖ਼ਬਰ »

22ਵੀਂ ਪੈਦਲ ਯਾਤਰਾ ਸ੍ਰੀ ਅਨੰਦਪੁਰ ਸਾਹਿਬ ਦਾ ਫਗਵਾੜਾ 'ਚ ਹੋਇਆ ਭਰਵਾਂ ਸਵਾਗਤ

ਫਗਵਾੜਾ, 22 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਬਾਬਾ ਸ਼ਹੀਦ ਬੜਿੰਗ ਤੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 22 ਵੀ ਸ੍ਰੀ ਅਨੰਦਪੁਰ ਸਾਹਿਬ ਪੈਦਲ ਯਾਤਰਾ ਦਾ ਫਗਵਾੜਾ ਪੁੱਜਣ 'ਤੇ ਵਾਲੀਆਂ ਪੈਟਰੋਲ ਪੰਪ ਤੇ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਵਿਦੇਸ਼ਾਂ ਵਿਚ ਵਸਦੇ ਪੰਜਾਬੀ ਬੈਂਸ ਭਰਾਵਾਂ ਨਾਲ ਚਟਾਨ ਵਾਂਗ ਖੜ੍ਹੇ-ਸਹੋਤਾ, ਥਿੰਦ, ਭੱਟੀ

ਸੁਲਤਾਨਪੁਰ ਲੋਧੀ, 22 ਸਤੰਬਰ (ਥਿੰਦ, ਹੈਪੀ)-ਲੋਕ ਇਨਸਾਫ਼ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਵਿਧਾਇਕ ਬਲਵਿੰਦਰ ਸਿੰਘ ਬੈਂਸ ਵਲੋਂ ਪੰਜਾਬ ਅੰਦਰ ਭਿ੍ਸ਼ਟਾਚਾਰ, ਧੱਕੇਸ਼ਾਹੀ ਅਤੇ ਘਟੀਆ ਪੱਧਰ ਦੀ ਰਾਜਨੀਤੀ ਵਿਰੁੱਧ ਉਠਾਈ ਜਾ ਰਹੀ ...

ਪੂਰੀ ਖ਼ਬਰ »

ਸਾਨੂੰ ਆਪਣੇ ਘਰਾਂ ਵਿਚ ਵੀ ਹਰਬਲ ਬੂਟੇ ਲਗਾਉਣੇ ਚਾਹੀਦੇ ਹਨ-ਅੰਮਿ੍ਤਪਾਲ ਕੌਰ

ਕਪੂਰਥਲਾ, 22 ਸਤੰਬਰ (ਵਿ.ਪ੍ਰ.)-ਸਰਕਾਰੀ ਹਾਈ ਸਕੂਲ ਇੱਬਣ ਵਿਚ ਬਣਾਏ ਗਏ ਹਰਬਲ ਪਾਰਕ ਦਾ ਉਦਘਾਟਨ ਅੰਮਿ੍ਤਪਾਲ ਕੌਰ ਪ੍ਰਧਾਨ ਨਗਰ ਕੌਾਸਲ ਕਪੂਰਥਲਾ ਨੇ ਕੀਤਾ | ਪਾਰਕ ਦੇ ਉਦਘਾਟਨ ਉਪਰੰਤ ਸਕੂਲ ਵਿਚ ਹੋਏ ਸੰਖੇਪ ਜਿਹੇ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਸਕੂਲ ਦੀ ...

ਪੂਰੀ ਖ਼ਬਰ »

ਸਰਕਾਰੀ ਕਾਲਜ ਭੁਲੱਥ ਵਿਖੇ ਕਰਵਾਏ ਪੋਸ਼ਣ ਨਾਲ ਸਬੰਧਿਤ ਪੋਸਟਰ ਮੇਕਿੰਗ ਮੁਕਾਬਲੇ

ਭੁਲੱਥ, 22 ਸਤੰਬਰ (ਮਨਜੀਤ ਸਿੰਘ ਰਤਨ)-ਸਰਕਾਰੀ ਕਾਲਜ ਭੁਲੱਥ ਵਿਖੇ ਪਿ੍ੰਸੀਪਲ ਸਤਿੰਦਰ ਕੌਰ ਦੀ ਯੋਗ ਅਗਵਾਈ ਹੇਠ ਪੋਸ਼ਣ ਨਾਲ ਸਬੰਧਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਵੱਧ ਚੱੜ ਕੇ ਭਾਗ ਲਿਆ ਅਤੇ ਉਨ੍ਹਾਂ ਨੇ ਇਸ ਮੌਕੇ ...

ਪੂਰੀ ਖ਼ਬਰ »

ਲੈਕਚਰਾਰਾਂ ਨੂੰ ਰਿਵਰਟ ਕਰਨ ਦਾ ਮਾਮਲਾ ਸਿੱਖਿਆ ਮੰਤਰੀ ਕੋਲ ਉਠਾਇਆ ਜਾਵੇਗਾ-ਗੁਰਚਰਨ ਸਿੰਘ ਚਾਹਲ

ਕਪੂਰਥਲਾ, 22 ਸਤੰਬਰ (ਵਿ.ਪ੍ਰ.)-ਸਿੱਖਿਆ ਵਿਭਾਗ ਪੰਜਾਬ ਵਲੋਂ ਜਾਰੀ ਕੀਤੀ ਗਈ ਨਵੀਂ ਸੀਨੀਅਰਤਾ ਸੂਚੀ ਵਿਚ ਬਹੁਤ ਸਾਰੇ ਲੈਕਚਰਾਰਾਂ ਦੇ ਨਾਂਅ ਰਿਵਰਸ਼ਨ ਸੂਚੀ ਵਿਚ ਪਾਏ ਜਾਣ 'ਤੇ ਅਧਿਆਪਕਾਂ ਵਿਚ ਪਾਏ ਜਾ ਰਹੇ ਰੋਸ ਨੂੰ ਮੱਦੇਨਜ਼ਰ ਰੱਖਦਿਆਂ ਲੈਕਚਰਾਰ ਯੂਨੀਅਨ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਨਾਲ 2 ਔਰਤਾਂ ਸਮੇਤ 4 ਕਾਬੂ

ਸੁਭਾਨਪੁਰ, 22 ਸਤੰਬਰ (ਜੱਜ)-ਥਾਣਾ ਸੁਭਾਨਪੁਰ ਪੁਲਿਸ ਵਲੋਂ ਨਸ਼ਾ ਤਸਕਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ 2 ਔਰਤਾਂ ਸਮੇਤ 4 ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 45 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੁਭਾਨਪੁਰ ਦੇ ਐਸ.ਐਚ.ਓ. ...

ਪੂਰੀ ਖ਼ਬਰ »

ਪਿੰਡ ਲੱਖਣ ਕੇ ਪੱਡਾ ਦੀ ਸਰਪੰਚ ਫ਼ਾਰਗ, ਵਿਭਾਗ ਨੇ ਕੰਮ ਚਲਾਉਣ ਲਈ ਪ੍ਰਬੰਧਕ ਲਾਇਆ

ਨਡਾਲਾ, 22 ਸਤੰਬਰ (ਮਾਨ)-ਪਿੰਡ ਲੱਖਣ ਕੇ ਪੱਡਾ ਦੀ ਸਰਪੰਚ ਸ਼ੀਲਾ ਦੇਵੀ ਨੂੰ ਪਿੰਡ ਦੇ ਵਿਕਾਸ ਕਾਰਜ ਨਾ ਕਰਵਾਉਣ ਅਤੇ ਲੋੜੀਂਦਾ ਬਹੁਮਤ ਘੱਟ ਜਾਣ ਦੇ ਬਾਅਦ ਡੀ.ਡੀ.ਪੀ.ਓ. ਕਪੂਰਥਲਾ ਹਰਜਿੰਦਰ ਸਿੰਘ ਸੰਧੂ ਨੇ ਪੰਚਾਇਤੀ ਐਕਟ 1994 ਦੀ ਧਾਰਾ 200 ਅਧੀਨ ਆਪਣੇ ਅਧਿਕਾਰਾਂ ਦੀ ...

ਪੂਰੀ ਖ਼ਬਰ »

ਮਾਡਲ ਟਾਊਨ ਵੈੱਲਫੇਅਰ ਕੌ ਾਸਲ ਵਲੋਂ 21ਵੇਂ ਸਾਲਾਨਾ ਸਭਿਆਚਾਰ ਮੇਲੇ ਸਬੰਧੀ ਮੀਟਿੰਗ

ਕਪੂਰਥਲਾ, 22 ਸਤੰਬਰ (ਸਡਾਨਾ)-ਮਾਡਲ ਟਾਊਨ ਵੈੱਲਫੇਅਰ ਕੌਾਸਲ ਕਪੂਰਥਲਾ ਦੀ ਮੀਟਿੰਗ ਪ੍ਰਧਾਨ ਤਲਵਿੰਦਰ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ ਮੌਕੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ 21ਵਾਂ ਸਾਲਾਨਾ ਸਭਿਆਚਾਰਕ ਮੇਲਾ 20 ਅਕਤੂਬਰ ਦਿਨ ਐਤਵਾਰ ਨੂੰ ਸ਼ਾਮ 6 ਵਜੇ ...

ਪੂਰੀ ਖ਼ਬਰ »

ਬਲਜੀਤ ਸਿੰਘ ਬਿੱਲਾ ਸਰਬਸੰਮਤੀ ਨਾਲ ਗੁਰੂ ਅਮਰਦਾਸ ਟੈਕਸੀ ਸਟੈਂਡ ਦੇ ਪ੍ਰਧਾਨ ਬਣੇ

ਤਲਵੰਡੀ ਚੌਧਰੀਆਂ, 22 ਸਤੰਬਰ (ਪਰਸਨ ਲਾਲ ਭੋਲਾ)-ਗੁਰੂ ਅਮਰਦਾਸ ਟੈਕਸੀ ਸਟੈਂਡ ਤਲਵੰਡੀ ਚੌਧਰੀਆਂ ਦੀ ਇਕ ਵਿਸ਼ੇਸ਼ ਮੀਟਿੰਗ ਹੋਈ | ਜਿਸ ਵਿਚ ਬਲਜੀਤ ਸਿੰਘ ਬਿੱਲਾ ਨੂਰਪੁਰ ਨੂੰ ਸਰਬਸੰਮਤੀ ਨਾਲ ਗੁਰੂ ਅਮਰਦਾਸ ਟੈਕਸੀ ਸਟੈਂਡ ਤਲਵੰਡੀ ਚੌਧਰੀਆਂ ਦੀ ਯੂਨੀਅਨ ਦਾ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਜ਼ਿਮਨੀ ਚੋਣਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ-ਬਲਜੀਤ ਢਿੱਲੋਂ

ਢਿਲਵਾਂ, 22 ਸਤੰਬਰ (ਸੁਖੀਜਾ, ਪ੍ਰਵੀਨ, ਪਲਵਿੰਦਰ)-ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਬਲਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪਿਛਲੇ ਸਮੇਂ ਦੇ ਕਾਰਜਕਾਲ ਦੌਰਾਨ ਪੰਜਾਬ ਵਿਚ ਅਨੇਕਾਂ ਵਿਕਾਸ ਦੇ ਕੰਮ ...

ਪੂਰੀ ਖ਼ਬਰ »

ਝੋਨਾ ਸੁੱਕਾ ਕੇ ਮੰਡੀ ਲਿਆਂਦਾ ਜਾਵੇ-ਰਾਕੇਸ਼ ਰੌਕੀ

ਤਲਵੰਡੀ ਚੌਧਰੀਆਂ, 22 ਸਤੰਬਰ (ਪਰਸਨ ਲਾਲ ਭੋਲਾ)-ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਖ਼ਰੀਦ 1 ਅਕਤੂਬਰ ਤੋਂ ਸਰਕਾਰੀ ਖ਼ਰੀਦ ਏਜੰਸੀਆਂ ਸ਼ੁਰੂ ਕਰ ਦੇਣਗੀਆਂ, ਪਰ ਜਿਹੜਾ ਝੋਨਾ ਅਗੇਤਾ ਲਾਇਆ ਗਿਆ ਸੀ ਉਸ ਦੀ ਆਮਦ ਮੰਡੀਆਂ ਵਿਚ ਸ਼ੁਰੂ ਹੋ ਗਈ ਹੈ ਅਤੇ ਨਿੱਜੀ ...

ਪੂਰੀ ਖ਼ਬਰ »

ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਦੇ ਪੰਜ ਵਿਦਿਆਰਥੀਆਂ ਦੀ ਐਮ.ਐਨ.ਸੀ. ਕੰਪਨੀ ਵਲੋਂ ਨੌਕਰੀ ਲਈ ਚੋਣ

ਕਪੂਰਥਲਾ, 22 ਸਤੰਬਰ (ਅਮਰਜੀਤ ਕੋਮਲ)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਾਡ ਮੈਨੇਜਮੈਂਟ ਕਪੂਰਥਲਾ ਦੇ ਪਲੇਸਮੈਂਟ ਐਾਡ ਟਰੇਨਿੰਗ ਸੈੱਲ ਵਲੋਂ ਵਿਦਿਆਰਥੀਆਂ ਨੂੰ ਰੋਜ਼ਗਾਰ ਦਿਵਾਉਣ ਦੇ ਮਨੋਰਥ ਨਾਲ ਕਾਲਜ ਵਿਚ ਪਲੇਸਮੈਂਟ ਡਰਾਈਵ ਕਰਵਾਈ ਗਈ | ਜਿਸ ਵਿਚ ਕਾਲਜ ਦੀ ...

ਪੂਰੀ ਖ਼ਬਰ »

ਸਮਾਜਿਕ ਸੰਸਥਾ ਗੂੰਜ ਨੇ ਲੋੜਵੰਦਾਂ ਨੂੰ ਵੰਡਣ ਲਈ ਕੱਪੜੇ ਵਾਲੀ ਗੱਡੀ ਕੀਤੀ ਰਵਾਨਾ

ਫਗਵਾੜਾ, 22 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਅੰਤਰਰਾਸ਼ਟਰੀ ਸਮਾਜਿਕ ਸੰਸਥਾ ਗੂੰਜ ਵਲੋਂ ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੇ ਸਹਿਯੋਗ ਨਾਲ ਛਮਾਹੀ ਪ੍ਰੋਜੈਕਟ ਤਹਿਤ ਇਕੱਠੇ ਕੀਤੇ ਹੋਏ ਕੱਪੜੇ ਵਾਲੀ ਇਕ ਗੱਡੀ ...

ਪੂਰੀ ਖ਼ਬਰ »

ਮੋਬਾਈਲ 'ਤੇ ਪੱਬਜੀ ਗੇਮ ਖੇਡਣ ਕਾਰਨ ਬਿਮਾਰ ਹੋਇਆ ਇਕ ਲੜਕਾ ਇਲਾਜ ਲਈ ਪਹੁੰਚਿਆ ਸਿਵਲ ਹਸਪਤਾਲ

ਸੁਲਤਾਨਪੁਰ ਲੋਧੀ, 22 ਸਤੰਬਰ (ਨਰੇਸ਼ ਹੈਪੀ)-ਸਥਾਨਕ ਮੁਹੱਲਾ ਜਵਾਲਾ ਸਿੰਘ ਨਗਰ ਵਾਸੀ ਗੁਰਦੀਪ ਸਿੰਘ ਦੇ ਇਕਲੌਤੇ ਪੁੱਤਰ ਰੋਹਿਤ ਨੂੰ ਪੱਬਜੀ ਗੇਮ ਖੇਡਣ ਦੀ ਆਦਤ ਨੇ ਹਸਪਤਾਲ ਤੱਕ ਪਹੁੰਚਾ ਦਿੱਤਾ | ਪ੍ਰਾਪਤ ਜਾਣਕਾਰੀ ਅਨੁਸਾਰ ਪੜ੍ਹਾਈ ਚੋਂ ਕਮਜ਼ੋਰ ਤੇ 10ਵੀਂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਤੇ ਬਾਬਾ ਸ੍ਰੀਚੰਦ ਦੇ ਆਗਮਨ ਪੁਰਬ ਸਬੰਧੀ ਸਮਾਗਮ ਤਿੰਨ ਰੋਜ਼ਾ ਸਮਾਗਮ 11 ਤੋਂ-ਬਾਬਾ ਮਨਜੀਤ ਸਿੰਘ ਬੇਦੀ

ਸੁਭਾਨਪੁਰ, 22 ਸਤੰਬਰ (ਕੰਵਰ ਬਰਜਿੰਦਰ ਸਿੰਘ ਜੱਜ)-ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਤੇ ਉਨ੍ਹਾਂ ਦੇ ਵੱਡੇ ਸਾਹਿਬਜ਼ਾਦੇ ਬਾਬਾ ਸ੍ਰੀ ਚੰਦ ਜੀ ਦੇ 525ਵੇਂ ਆਗਮਨ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸੱਚ ਖੰਡ ਗੁਰੂ ਨਾਨਕ ਦਰਬਾਰ ਡੇਰਾ ਬਾਬਾ ਸ੍ਰੀ ਚੰਦ ਜੀ ...

ਪੂਰੀ ਖ਼ਬਰ »

ਅਕਾਲੀ ਗੁਰਦੁਆਰਾ ਸਾਹਿਬ ਵਿਖੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਢਾਡੀ ਦਰਬਾਰ ਕਰਵਾਇਆ

ਖਲਵਾੜਾ, 22 ਸਤੰਬਰ (ਮਨਦੀਪ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਮੀਰੀ ਪੀਰੀ ਇੰਟਰਨੈਸ਼ਨਲ ਢਾਡੀ ਸਭਾ ਵਲੋਂ ਕਰਵਾਏ ਜਾ ਰਹੇ ਢਾਡੀ ਦਰਬਾਰਾਂ ਤਹਿਤ ਅਕਾਲੀ ਗੁਰਦੁਆਰਾ ਸਾਹਿਬ ਪਿੰਡ ਭੁੱਲਾਰਾਈ ਵਿਖੇ ਸਮੂਹ ਗੁਰਦੁਆਰਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨਾਂ ਤੋਂ ਖਾਤੇ ਸਿੱਧੇ ਲੈਣ ਲਈ ਲੋੜੀਂਦੀ ਕਾਰਵਾਈ ਕਰੇ-ਆੜ੍ਹਤੀ ਐਸੋਸੀਏਸ਼ਨ

ਸੁਲਤਾਨਪੁਰ ਲੋਧੀ, 22 ਸਤੰਬਰ (ਹੈਪੀ, ਥਿੰਦ)-ਆੜ੍ਹਤੀਆ ਐਸੋਸੀਏਸ਼ਨ ਰਜਿ: ਸੁਲਤਾਨਪੁਰ ਲੋਧੀ ਦੀ ਇਥ ਜਨਰਲ ਮੀਟਿੰਗ ਪ੍ਰਧਾਨ ਗੁਰਭੇਜ ਸਿੰਘ ਬਾਠ ਦੀ ਅਗਵਾਈ ਹੇਠ ਹੋਈ, ਜਿਸ ਵਿਚ ਕਿਸਾਨਾਂ ਨੂੰ ਪੀ.ਐਫ.ਐਮ.ਐਸ. ਨਾਲ ਜੋੜਣ ਲਈ ਲਗਾਈ ਗਈ ਆੜ੍ਹਤੀਆਂ ਦੀ ਡਿਊਟੀ ਸਬੰਧੀ ...

ਪੂਰੀ ਖ਼ਬਰ »

ਫਾਈਨਾਂਸਰ ਨੇ ਕੀਤੀ ਖ਼ੁਦਕੁਸ਼ੀ

ਫਗਵਾੜਾ, 22 ਸਤੰਬਰ (ਹਰੀਪਾਲ ਸਿੰਘ)-ਸਥਾਨਕ ਉਂਕਾਰ ਨਗਰ ਮੁਹੱਲੇ ਦੇ ਵਿਚ ਇਕ ਫਾਈਨਾਂਸਰ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਸਾਬਕਾ ਸਰਪੰਚ ਸਮੇਤ 10 ਵਿਅਕਤੀਆਂ ਦੇ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਉਂਕਾਰ ਨਗਰ ਦੇ ...

ਪੂਰੀ ਖ਼ਬਰ »

ਖ਼ੂਨ-ਦਾਨ ਸੇਵਾ ਰਾਸ਼ਟਰ ਸੇਵਾ ਦੇ ਸਮਾਨ-ਸੋਮ ਪ੍ਰਕਾਸ਼ ਕੈਂਥ

ਫਗਵਾੜਾ, 22 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਖੂਨ ਦਾਨੀ ਸਮਾਜ ਦੇ ਅਸਲੀ ਹੀਰੋ ਹਨ, ਇਹ ਖ਼ੂਨ-ਦਾਨ ਰੂਪੀ ਮਹਾਨ ਸੇਵਾ ਰਾਹੀਂ ਜ਼ਿੰਦਗੀ ਬਚਾਉਣ ਦੇ ਨਾਲ ਸਮਾਜ ਅੰਦਰ ਵੱਖਵਾਦੀ ਪ੍ਰਦੂਸ਼ਣ ਤੋਂ ਵੀ ਮੁਕਤੀ ਪ੍ਰਦਾਨ ਕਰਨ ਵਿਚ ਮਦਦ ਕਰ ਕਰ ਰਹੇ ਹਨ ਕਿਉਂਕਿ ਖ਼ੂਨ-ਦਾਨ ਵਾਲੀ ...

ਪੂਰੀ ਖ਼ਬਰ »

ਜੀ. ਟੀ. ਰੋਡ ਨੂੰ ਜੁੜਦੀਆਂ ਸੰਪਰਕ ਸੜਕਾਂ 'ਤੇ ਸਪੀਡ ਬਰੇਕਰ ਬਣਾਏ ਜਾਣ ਦੀ ਮੰਗ

ਢਿਲਵਾਂ, 22 ਸਤੰਬਰ (ਪ੍ਰਵੀਨ, ਸੁਖੀਜਾ)-ਜੀ.ਟੀ.ਰੋਡ ਬੱਸ ਅੱਡਾ ਢਿਲਵਾਂ ਨਜ਼ਦੀਕ ਰਾਸ਼ਟਰੀ ਰਾਜ ਮਾਰਗ ਨੂੰ ਜੁੜਣ ਵਾਲੀਆਂ ਸੰਪਰਕ ਸੜਕਾਂ 'ਤੇ ਸਪੀਡ ਬਰੇਕਰ ਬਣਾਏ ਜਾਣ ਦੀ ਮੰਗ ਕਰਦਿਆਂ ਸਥਾਨਕ ਦੁਕਾਨਦਾਰਾਂ ਸਮੇਤ ਲਾਗਲੇ ਪਿੰਡਾਂ ਦੇ ਵਸਨੀਕਾਂ ਦਾ ਕਹਿਣਾ ਹੈ ਕਿ ...

ਪੂਰੀ ਖ਼ਬਰ »

ਸਰਕਾਰੀ ਕਾਲਜ ਭੁਲੱਥ ਵਿਖੇ ਫੋਗਿੰਗ ਕਰਵਾਈ

ਭੁਲੱਥ, 22 ਸਤੰਬਰ (ਮਨਜੀਤ ਸਿੰਘ ਰਤਨ)-ਸਰਕਾਰੀ ਕਾਲਜ ਭੁਲੱਥ ਵਿਖੇ ਪਿ੍ੰਸੀਪਲ ਜਤਿੰਦਰ ਕੌਰ ਦੀ ਅਗਵਾਈ ਹੇਠ ਕਾਲਜ ਕੈਂਪਸ ਵਿਚ ਡੇਂਗੂ ਮੱਛਰ ਤੋਂ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਬਚਾਉਣ ਲਈ ਵੇਦ ਪ੍ਰਕਾਸ਼ ਖੁਰਾਣਾ ਪ੍ਰਧਾਨ ਨਗਰ ਪੰਚਾਇਤ ਭੁਲੱਥ ਅਤੇ ਨਰੇਸ਼ ...

ਪੂਰੀ ਖ਼ਬਰ »

ਗੁਰਦੁਆਰਾ ਸੰਤਸਰ ਵਿਖੇ ਬਾਬਾ ਬਖ਼ਤਾਵਰ ਸਿੰਘ ਤੇ ਬਾਬਾ ਸੰਤੋਖ ਸਿੰਘ ਦੀ ਬਰਸੀ ਸਬੰਧੀ ਸਮਾਗਮ

ਸੁਭਾਨਪੁਰ, 22 ਸਤੰਬਰ (ਜੱਜ)-ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਬਾਬਾ ਬਖ਼ਤਾਵਰ ਸਿੰਘ ਤੇ ਬਾਬਾ ਸੰਤੋਖ ਸਿੰਘ ਜੀ ਦੀ ਬਰਸੀ ਦੇ ਸਬੰਧ ਵਿਚ ਗੁਰਦੁਆਰਾ ਸੰਤਸਰ ਸਾਹਿਬ ਰਮੀਦੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਏ.ਡੀ.ਸੀ. ਵਲੋਂ ਹੁਨਰ ਵਿਕਾਸ ਕੇਂਦਰ ਸਾਇੰਸ ਸਿਟੀ ਦਾ ਅਚਨਚੇਤ ਨਿਰੀਖਣ

ਕਪੂਰਥਲਾ, 22 ਸਤੰਬਰ (ਵਿ.ਪ੍ਰ.)-ਸਿਖਿਆਰਥੀ ਮਨ ਲਗਾ ਕੇ ਤਿੰਨ ਮਹੀਨੇ ਦਾ ਕੋਰਸ ਪੂਰਾ ਕਰਨ ਤਾਂ ਜੋ ਕੋਰਸ ਉਪਰੰਤ ਉਹ ਕਾਰੋਬਾਰ ਸ਼ੁਰੂ ਕਰ ਸਕਣ ਦੇ ਸਮਰੱਥ ਹੋ ਸਕਣ | ਇਹ ਸ਼ਬਦ ਅਵਤਾਰ ਸਿੰਘ ਭੁੱਲਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕਪੂਰਥਲਾ ਨੇ ਪੁਸ਼ਪਾ ਗੁਜਰਾਲ ਸਾਇੰਸ ...

ਪੂਰੀ ਖ਼ਬਰ »

ਫਿਨਿਸ਼ ਸੁਸਾਇਟੀ ਵਲੋਂ ਹਿੰਦੂ ਕੰਨਿਆ ਕਾਲਜੀਏਟ ਸਕੂਲ 'ਚ ਖੇਡਿਆ ਗਿਆ ਨੁੱਕੜ ਨਾਟਕ

ਕਪੂਰਥਲਾ, 22 ਸਤੰਬਰ (ਵਿ.ਪ੍ਰ.)-ਨਗਰ ਨਿਗਮ ਕਪੂਰਥਲਾ ਤੇ ਆਈ.ਟੀ.ਸੀ. ਮਿਸ਼ਨ ਸੁਨਹਿਰਾ ਕੱਲ ਫਿਨਿਸ਼ ਸੁਸਾਇਟੀ ਕਪੂਰਥਲਾ ਦੀ ਟੀਮ ਵਲੋਂ ਪਲਾਸਟਿਕ ਦੇ ਮਾਰੂ ਪ੍ਰਭਾਵ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਨੁੱਕੜ ਨਾਟਕ ਖੇਡਿਆ ਗਿਆ | ਇਸ ਮੌਕੇ ਸੁਸਾਇਟੀ ਦੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਚੱਲ ਰਹੀ ਕਾਰ ਸੇਵਾ ਦਾ ਮਹਿੰਦਰ ਸਿੰਘ ਆਹਲੀ ਵਲੋਂ ਨਿਰੀਖਣ

ਸੁਲਤਾਨਪੁਰ ਲੋਧੀ, 22 ਸਤੰਬਰ (ਥਿੰਦ, ਹੈਪੀ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਲੈ ਕੇ ਸ਼ੋ੍ਰਮਣੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੇ ਸੁਲਤਾਨਪੁਰ ਲੋਧੀ ਸਥਿਤ ਹੋਰ ...

ਪੂਰੀ ਖ਼ਬਰ »

ਬਲਾਕ ਸੰਮਤੀ ਨਡਾਲਾ ਦੀ ਪਲੇਠੀ ਮੀਟਿੰਗ

ਨਡਾਲਾ, 22 ਸਤੰਬਰ (ਮਾਨ)-ਨਵ ਗਠਿਤ ਬਲਾਕ ਸੰਮਤੀ ਨਡਾਲਾ ਦੀ ਪਲੇਠੀ ਮੀਟਿੰਗ ਚੇਅਰਪਰਸਨ ਸੋਮਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਮਨਿੰਦਰਜੀਤ ਸਿੰਘ ਔਜਲਾ ਵੀ ਸ਼ਾਮਲ ਹੋਏ | ਇਸ ਮੌਕੇ ਬਲਾਕ ਸੰਮਤੀ ਨਾਲ ਸਬੰਧਿਤ ਮਸਲਿਆਂ ਤੇ ਵਿਚਾਰ ਕੀਤੀ ...

ਪੂਰੀ ਖ਼ਬਰ »

ਅਮਾਨੀਪੁਰ ਵਿਚ ਨਸ਼ਾ ਰੋਕੂ ਕਮੇਟੀ ਦਾ ਗਠਨ

ਡਡਵਿੰਡੀ, 22 ਸਤੰਬਰ (ਬਲਬੀਰ ਸੰਧਾ)-ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ ਪਿੰਡ ਅਮਾਨੀਪੁਰ ਵਿਖੇ ਗ੍ਰਾਮ ਪੰਚਾਇਤ ਅਮਾਨੀਪੁਰ ਦੇ ਵਿਸ਼ੇਸ਼ ਸਹਿਯੋਗ ਨਾਲ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਨਸ਼ਾ ਰੋਕੂ ਕਮੇਟੀ ਦਾ ਗਠਨ ਕੀਤਾ | ਪਿੰਡ ਦੇ ਇਕੱਠੇ ਹੋਏ ...

ਪੂਰੀ ਖ਼ਬਰ »

18ਵੇਂ ਗੋਲਡ ਕਬੱਡੀ ਕੱਪ ਲਈ ਇਲਾਕੇ ਦੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ-ਪ੍ਰਧਾਨ ਬਲਕਾਰ ਸਿੰਘ

ਡਡਵਿੰਡੀ, 22 ਸਤੰਬਰ (ਬਲਬੀਰ ਸੰਧਾ)-ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਕਬੱਡੀ ਕਲੱਬ ਰਜਿ: ਸੁਲਤਾਨਪੁਰ ਲੋਧੀ ਵਲੋਂ 28 ਸਤੰਬਰ ਨੂੰ ਕਰਵਾਏ ਜਾ ਰਹੇ 18ਵੇਂ ਗੋਲਡ ਕਬੱਡੀ ਕੱਪ ਲਈ ...

ਪੂਰੀ ਖ਼ਬਰ »

ਮੋਠਾਂਵਾਲਾ ਵਿਚ ਦੋ ਰੋਜ਼ਾ ਮਹਾਨ ਗੁਰਮਤਿ ਸਮਾਗਮ ਉਤਸ਼ਾਹ ਨਾਲ ਕਰਵਾਇਆ

ਡਡਵਿੰਡੀ, 22 ਸਤੰਬਰ (ਬਲਬੀਰ ਸੰਧਾ)-ਸਮੂਹ ਨਗਰ ਨਿਵਾਸੀ ਪਿੰਡ ਮੋਠਾਂਵਾਲਾ ਅਤੇ ਸੰਤ ਮਹਾਂਪੁਰਸ਼ਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਦੂਸਰਾ ਮਹਾਨ ...

ਪੂਰੀ ਖ਼ਬਰ »

ਰਣਜੀਤ ਸਿੰਘ ਰਾਣਾ ਵਲੋਂ ਦਮੂਲੀਆਂ ਬਸਤੀ ਬਾਜ਼ੀਗਰ ਵਿਚ ਵਰਕਰਾਂ ਨਾਲ ਭਰਵੀਂ ਮੀਟਿੰਗ

ਨਡਾਲਾ, 22 ਸਤੰਬਰ (ਮਾਨ)-ਹਲਕਾ ਇੰਚਾਰਜ ਭੁਲੱਥ ਰਣਜੀਤ ਸਿੰਘ ਰਾਣਾ ਵੱਲੋਂ ਪਿੰਡ ਦਮੂਲੀਆਂ ਬਸਤੀ ਬਾਜ਼ੀਗਰ 'ਚ ਤੇਜਾ ਸਿੰਘ ਵੰਝਰਾਵਤ ਦੀ ਅਗਵਾਈ ਹੇਠ ਵਰਕਰਾਂ ਨਾਲ ਮੀਟਿੰਗ ਕਰਕੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਸੁਣੀਆਂ ਗਈਆਂ | ਮੀਟਿੰਗ 'ਚ ਸੁਖਦੇਵ ਸਿੰਘ ...

ਪੂਰੀ ਖ਼ਬਰ »

ਪਟਿਆਲਾ (ਦਿਹਾਤੀ) ਦੇ ਹਲਕਾ ਇੰਚਾਰਜ ਖੱਟੜਾ ਦੀ ਅਗਵਾਈ 'ਚ ਸੰਗਤਾਂ ਨੇ ਰੰਗ ਰੋਗਨ ਤੇ ਸਫ਼ਾਈ ਦੀ ਸੇਵਾ ਕੀਤੀ

ਸੁਲਤਾਨਪੁਰ ਲੋਧੀ, 22 ਸਤੰਬਰ (ਥਿੰਦ, ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਤੋਂ ਪਹਿਲਾਂ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ ਵਾਈਟ ਸਿਟੀ ਬਣਾਉਣ ਲਈ ਸ਼ੋ੍ਰਮਣੀ ਅਕਾਲੀ ਦਲ ਵਲੋਂ ਲਈ ਗਈ ਸੇਵਾ ਤਹਿਤ ਅੱਜ ਪਟਿਆਲਾ ਦਿਹਾਤੀ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਸਿੱਧਵਾਂ ਦੋਨਾ 'ਚ ਸਮਾਰਟ ਕਲਾਸ ਰੂਮ ਦੀ ਸ਼ੁਰੂਆਤ

ਸਿੱਧਵਾਂ ਦੋਨਾ, 22 ਸਤੰਬਰ (ਅਵਿਨਾਸ਼ ਸ਼ਰਮਾ)-ਸਰਕਾਰੀ ਐਲੀਮੈਂਟਰੀ ਸਕੂਲ ਸਿੱਧਵਾਂ ਦੋਨਾ ਵਿਚ ਬਣਾਏ ਗਏ ਸਮਾਰਟ ਕਲਾਸ ਰੂਮ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਗੁਰਭਜਨ ਸਿੰਘ ਲਾਸਾਨੀ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੱਸਾ ਸਿੱਧੂ ਨੇ ...

ਪੂਰੀ ਖ਼ਬਰ »

ਸਪੋਰਟਸ ਕਰਾਟੇ ਅਕੈਡਮੀ ਨੇ ਕਰਾਟੇ ਚੈਂਪੀਅਨਸ਼ਿਪ 'ਚ ਮੱਲ੍ਹਾਂ ਮਾਰੀਆਂ

ਕਪੂਰਥਲਾ, 22 ਸਤੰਬਰ (ਅ.ਬ.)-ਸੀ.ਕੇ.ਸੀ. ਨੈਸ਼ਨਲ ਕਰਾਟੇ ਚੈਂਪੀਅਨਸ਼ਿਪ 2019 ਜਲੰਧਰ ਵਿਚ ਕਰਵਾਈ ਗਈ ਜਿਸ ਵਿਚ 600 ਦੇ ਕਰੀਬ ਵੱਖ-ਵੱਖ ਜ਼ਿਲਿ੍ਹਆਂ ਤੋਂ ਖਿਡਾਰੀਆਂ ਨੇ ਭਾਗ ਲਿਆ | ਕਪੂਰਥਲਾ ਤੋਂ ਕੋਚ ਵਿਨੋਦ ਕੁਮਾਰ ਦੀ ਅਗਵਾਈ ਵਿਚ ਸਪੋਰਟਸ ਕਰਾਟੇ ਅਕੈਡਮੀ ਦੇ ਖਿਡਾਰੀਆਂ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਨਡਾਲਾ ਦੀ ਇੱਕ ਹਫ਼ਤੇ 'ਚ ਬਦਲੀ

ਨਡਾਲਾ, 22 ਸਤੰਬਰ (ਮਾਨ)-ਨਡਾਲਾ ਦੇ ਨਵੇਂ ਆਏ ਬੀ.ਡੀ.ਪੀ.ਓ. ਪਰਮਜੀਤ ਸਿੰਘ ਇੱਕ ਹਫ਼ਤੇ ਬਾਅਦ ਹੀ ਬਦਲੀ ਹੋ ਗਈ ਹੈ | ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਉਨ੍ਹਾਂ ਦੀ ਬਦਲੀ ਮੁਕੇਰੀਆਂ ਦੀ ਕਰ ਦਿੱਤੀ ਹੈ | ਕਰੀਬ 5 ਮਹੀਨੇ ਬਾਅਦ ਨਡਾਲਾ ਨੂੰ ਕਾਬਲ ਅਧਿਕਾਰੀ ਮਿਲਿਆ ਸੀ | ...

ਪੂਰੀ ਖ਼ਬਰ »

ਸਰਕਾਰੀ ਕਾਲਜ ਦੀ ਕ੍ਰਿਕਟ ਟੀਮ ਨੇ ਅੰਤਰ ਕਾਲਜ ਲੀਗ ਟੂਰਨਾਮੈਂਟ 'ਚ ਆਪਣੀ ਜਗ੍ਹਾ ਬਣਾਈ

ਕਪੂਰਥਲਾ, 22 ਸਤੰਬਰ (ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਨਾ ਦੀ ਕ੍ਰਿਕਟ ਟੀਮ ਨੇ ਆਪਣੇ ਪੂਲ ਦੇ ਸਾਰੇ ਮੈਚ ਜਿੱਤ ਦੇ ਹੋਏ 23 ਸਤੰਬਰ ਤੋਂ ਸ਼ੁਰੂ ਹੋਣ ਜਾ ਰਹੇ ਅੰਤਰ ਕਾਲਜ ਲੀਗ ਟੂਰਨਾਮੈਂਟ ਵਿਚ ਆਪਣਾ ਸਥਾਨ ਬਣਾ ਰਿਹਾ ਹੈ | ਅੱਜ ਦਾ ਮੈਚ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਫ਼ਤ ਮੈਡੀਕਲ ਜਾਂਚ ਕੈਂਪ 29 ਨੂੰ

ਕਪੂਰਥਲਾ, 22 ਸਤੰਬਰ (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੋਟਰੀ ਕਲੱਬ ਕਪੂਰਥਲਾ ਇਲੀਟ ਤੇ ਸ਼ਹੀਦ ਬਾਬਾ ਦੀਪ ਸਿੰਘ ਗਤਕਾ ਅਖਾੜਾ ਸੇਵਾ ਸੁਸਾਇਟੀ ਕਪੂਰਥਲਾ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX