ਤਾਜਾ ਖ਼ਬਰਾਂ


ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  3 minutes ago
ਨਵੀਂ ਦਿੱਲੀ, 24 ਜਨਵਰੀ- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਭੂਸ਼ਨ ਪਾਵਰ ਐਂਡ ਸਟੀਲ ਲਿਮਟਿਡ (ਬੀ. ਪੀ. ਐੱਸ. ਐੱਲ.) ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਬੈਂਕ ਕਰਜ਼ ਘਪਲੇ...
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  9 minutes ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਉੱਪਰ ਭੜਕਦੇ ਹੋਏ ਮੁੱਖ ਮੰਤਰੀ ਦੇ ਸਲਾਹਕਾਰ ਕੁਸ਼ਲਦੀਪ ਢਿੱਲੋਂ ਨੇ ਕਿਹਾ ਕਿ ਉਹ ਰੱਬ ਤੋਂ ਡਰਦੇ ਹਨ, ਅਜਿਹੇ ਘਿਨੌਣੇ ਅਪਰਾਧ ਨਹੀਂ ਕਰਦੇ, ਜੋ ਸੁਖਬੀਰ ਬਾਦਲ ਨੇ ਕੀਤੇ ਹਨ। ਉਨ੍ਹਾਂ ਸੁਖਬੀਰ ਬਾਦਲ ਨੂੰ...
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  16 minutes ago
ਨਵੀਂ ਦਿੱਲੀ, 24 ਜਨਵਰੀ- ਸੁਪਰੀਮ ਕੋਰਟ ਨੇ ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਲਾਗੂ ਕਰਨ ਦੇ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ...
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  17 minutes ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ..................................
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  27 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  32 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  41 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  48 minutes ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  50 minutes ago
ਲੁਧਿਆਣਾ, 24 ਜਨਵਰੀ (ਪੁਨੀਤ ਬਾਵਾ)- ਰਾਜ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ...
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  55 minutes ago
ਨਵੀਂ ਦਿੱਲੀ, 24 ਜਨਵਰੀ - ਵਿਸ਼ੇਸ਼ ਅਦਾਲਤ ਨੇ ਹੌਲੀਡੇ ਗਰੁੱਪ ਦੇ ਸੀ.ਸੀ ਥੰਪੀ ਦਾ ਈ.ਡੀ ਰਿਮਾਂਡ 4 ਦਿਨਾਂ ਲਈ ਵਧਾ ਦਿੱਤਾ ਹੈ। ਰਾਬਰਟ ਵਾਡਰਾ ਨਾਲ ਜੁੜੇ ਮਨੀ ਲਾਂਡਰਿੰਗ...
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  59 minutes ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  1 minute ago
ਮੱਲਾਂਵਾਲਾ, 24 ਜਨਵਰੀ (ਗੁਰਦੇਵ ਸਿੰਘ)- ਕਰਜ਼ੇ ਤੋਂ ਪਰੇਸ਼ਾਨ ਇੱਕ ਕਿਸਾਨ ਵਲੋਂ ਰਾਜਸਥਾਨ ਫੀਡਰ (ਨਹਿਰ) 'ਚ ਛਾਲ ਮਾਰ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਕਿਸਾਨ ਦੀ ਪਹਿਚਾਣ ਕਸ਼ਮੀਰ ਸਿੰਘ...
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  about 1 hour ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  about 1 hour ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  about 1 hour ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  about 1 hour ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 16 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 165/3
. . .  about 2 hours ago
ਨਿਰਭੈਆ ਮਾਮਲਾ : ਦੋਸ਼ੀਆਂ ਦੇ ਵਕੀਲ ਵੱਲੋਂ ਅਦਾਲਤ ਵਿਚ ਫਿਰ ਤੋਂ ਅਪੀਲ ਦਾਇਰ
. . .  about 2 hours ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਬਿਨਾਂ ਕੋਈ ਦੌੜ ਬਣਾਏ ਆਊਟ
. . .  about 2 hours ago
ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਦੂਜਾ ਖਿਡਾਰੀ (ਮੁਨਰੋ) 59 ਦੌੜਾਂ ਬਣਾ ਕੇ ਆਊਟ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 11ਵੇਂ ਓਵਰ 'ਚ ਨਿਊਜ਼ੀਲੈਂਡ 100 ਦੌੜਾਂ ਪਾਰ
. . .  about 2 hours ago
ਜੇ.ਐਨ.ਯੂ ਹੋਸਟਲ ਮੈਨੂਅਲ ਮਾਮਲਾ : ਦਿੱਲੀ ਹਾਈਕੋਰਟ ਵੱਲੋਂ ਵਿਦਿਆਰਥੀਆਂ ਨੂੰ ਅੰਤਰਿਮ ਰਾਹਤ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 91/1
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ (ਗਪਟਿਲ) 30 ਦੌੜਾਂ ਬਣਾ ਕੇ ਆਊਟ
. . .  about 3 hours ago
ਮੁਸਲਮਾਨਾਂ ਨੂੰ ਗੁਮਰਾਹ ਰਹੇ ਹਨ ਸਿਮੀ ਅਤੇ ਪੀ.ਐਫ.ਆਈ - ਯੂ.ਪੀ ਮੰਤਰੀ
. . .  about 3 hours ago
ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਗੋਬਰ ਤੋਂ ਛੜੇ (ਲੱਕੜੀ) ਬਣਾਉਣ ਵਾਲੀ ਮਸ਼ੀਨ ਕੀਤੀ ਭੇਟ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 52/0
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 50 ਦੌੜਾਂ ਪੂਰੀਆਂ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੀ ਤੇਜ ਸ਼ੁਰੂਆਤ
. . .  about 3 hours ago
ਰਜਨੀਕਾਂਤ ਦੇ ਬਿਆਨ 'ਤੇ ਬਵਾਲ ਵਿਚਾਲੇ ਤਾਮਿਲਨਾਡੂ 'ਚ ਪੇਰੀਆਰ ਦੀ ਮੂਰਤੀ ਨਾਲ ਭੰਨਤੋੜ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੀ ਬੱਲੇਬਾਜ਼ੀ ਸ਼ੁਰੂ
. . .  about 3 hours ago
ਚੀਨ 'ਚ ਕੋਰੋਨਾ ਵਾਇਰਸ ਦਾ ਕਹਿਰ : ਭਾਰਤੀ ਦੂਤਘਰ ਨੇ ਬੀਜਿੰਗ 'ਚ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਨੂੰ ਕੀਤਾ ਰੱਦ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  about 4 hours ago
ਨੇਪਾਲ ਦੇ ਵਿਦੇਸ਼ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ 'ਸਗਰਮਥਾ ਸੰਵਾਦ' ਵਿਚ ਸ਼ਾਮਲ ਹੋਣ ਦਾ ਸੱਦਾ
. . .  about 4 hours ago
ਹੱਤਿਆ ਤੋਂ ਬਾਅਦ ਤੇਲ ਪਾ ਕੇ ਸਾੜੀ ਨੌਜਵਾਨ ਦੀ ਲਾਸ਼
. . .  about 4 hours ago
ਬੰਦ ਸਕੂਲ ਦੇ ਮੋਹਰਿਓਂ ਮਿਲੀ ਨੌਜਵਾਨ ਦੀ ਲਾਸ਼
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਅੱਸੂ ਸੰਮਤ 551

ਪਹਿਲਾ ਸਫ਼ਾ

ਭਾਰਤ ਨੂੰ ਮਿਲਿਆ ਪਹਿਲਾ ਰਾਫੇਲ

ਪੈਰਿਸ, 8 ਅਕਤੂਬਰ (ਏਜੰਸੀ)-ਹਵਾਈ ਫ਼ੌਜ ਦੇ 87ਵੇਂ ਸਥਾਪਨਾ ਦਿਵਸ ਮੌਕੇ ਭਾਰਤ ਨੂੰ ਪਹਿਲਾ ਰਾਫੇਲ ਲੜਾਕੂ ਜਹਾਜ਼ ਮਿਲ ਗਿਆ | ਫਰਾਂਸ 'ਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਪਹਿਲਾ ਰਾਫੇਲ ਜਹਾਜ਼ ਸੌਾਪਿਆ ਗਿਆ ਅਤੇ ਇਸ ਨੂੰ ਪ੍ਰਾਪਤ ਕਰਨ ਤੋਂ ਬਾਅਦ ਰਾਜਨਾਥ ਸਿੰਘ ਨੇ ਜਹਾਜ਼ 'ਚ ਪਹਿਲੀ ਉਡਾਣ ਭਰੀ | ਦੁਨੀਆ ਦੇ ਸ਼ਕਤੀਸ਼ਾਲੀ ਲੜਾਕੂ ਜਹਾਜ਼ਾਂ 'ਚੋਂ ਇਕ ਰਾਫੇਲ ਭਾਰਤੀ ਹਵਾਈ ਫ਼ੌਜ 'ਚ ਸ਼ਾਮਿਲ ਹੋਣ ਨਾਲ ਭਾਰਤੀ ਹਵਾਈ ਫ਼ੌਜ ਦੀ ਤਾਕਤ ਹੁਣ ਹੋਰ ਵਧ ਜਾਵੇਗੀ | ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ 'ਚ ਰਾਫੇਲ ਤਿਆਰ ਕਰਨ ਵਾਲੀ ਫ਼ੈਕਟਰੀ 'ਚ ਪਹੰੁਚ ਕੇ ਪਹਿਲਾਂ ਫ਼ੈਕਟਰੀ ਦਾ ਜਾਇਜ਼ਾ ਲਿਆ ਅਤੇ ਇਸ ਦੇ ਬਾਅਦ ਰਸਮੀ ਤੌਰ 'ਤੇ ਪਹਿਲਾ ਰਾਫੇਲ ਜਹਾਜ਼ ਭਾਰਤ ਨੂੰ ਸੌਾਪਿਆ ਗਿਆ | ਇਸ ਦੇ ਬਾਅਦ ਰਾਜਨਾਥ ਸਿੰਘ ਨੇ ਰਾਫੇਲ ਜਹਾਜ਼ ਦੀ ਸ਼ਸਤਰ ਪੂਜਾ ਵੀ ਕੀਤੀ | ਦੁਸਹਿਰੇ ਦੇ ਤਿਉਹਾਰ ਮੌਕੇ ਭਾਰਤ 'ਚ ਸ਼ਸਤਰ ਪੂਜਾ ਕਰਨ ਦਾ ਪਰੰਪਰਾ ਹੈ ਅਤੇ ਇਸ ਨੂੰ ਧਿਆਨ 'ਚ ਰੱਖਦੇ ਹੋਏ ਰਾਜਨਾਥ ਸਿੰਘ ਨੇ ਇਸ ਲੜਾਕੂ ਜਹਾਜ਼ ਦੀ ਪੂਜਾ ਕੀਤੀ | ਇਸ ਤੋਂ ਪਹਿਲਾਂ ਰਾਜਨਾਥ ਸਿੰਘ ਦੇ ਨਾਲ ਉੱਪ ਚੀਫ਼ ਮਾਰਸ਼ਲ ਹਰਜੀਤ ਸਿੰਘ ਅਰੋੜਾ ਫਰਾਂਸ ਦੇ ਬੋਰਡੋਕਸ 'ਚ ਡਸਾਲਟ ਏਵੀਏਸ਼ਨ ਦੇ ਪਲਾਂਟ 'ਤੇ ਪੁੱਜੇ, ਜਿੱਥੇ ਰਾਫੇਲ ਨੂੰ ਸੌਾਪਣ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਫਰਾਂਸ ਦੀ ਰੱਖਿਆ ਮੰਤਰੀ ਫਲੋਰੈਂਸ ਪਾਰਲੇ ਅਤੇ ਰਾਫੇਲ ਦਾ ਨਿਰਮਾਣ ਕਰਨ ਵਾਲੀ ਕੰਪਨੀ ਡਸਾਲਟ ਏਵੀਏਸ਼ਨ ਦੀ ਸੀ. ਈ. ਓ. ਏਰਿਕ ਟ੍ਰੈਪੀਅਰ ਵੀ ਹਾਜ਼ਰ ਸੀ | ਇਸ ਮੌਕੇ ਹਿੰਦੀ 'ਚ ਸੰਬੋਧਨ ਕਰਦਿਆਂ ਰਾਜਨਾਥ ਸਿੰਘ ਨੇ ਕਿਹਾ ਕਿ ਸਾਡੀ ਹਵਾਈ ਫ਼ੌਜ ਦੁਨੀਆ 'ਚ ਚੌਥੀ ਸਭ ਤੋਂ ਵੱਡੀ ਹਵਾਈ ਫ਼ੌਜ ਹੈ ਅਤੇ ਰਾਫੇਲ ਨਾਲ ਸਾਡੀ ਹਵਾਈ ਫ਼ੌਜ ਨੂੰ ਹੁਣ ਹੋਰ ਤਾਕਤ ਮਿਲੇਗੀ | ਉਨ੍ਹਾਂ ਕਿਹਾ ਕਿ ਮੈਂ ਦੱਸਣਾ ਚਾਹੁੰਦਾ ਹਾਂ ਕਿ ਫਰੈਂਚ ਦੇ ਸ਼ਬਦ 'ਰਾਫੇਲ' ਦਾ ਹਿੰਦੀ 'ਚ ਅਰਥ 'ਆਂਧੀ' ਹੁੰਦਾ ਹੈ ਅਤੇ ਮੈਨੂੰ ਯਕੀਨ ਹੈ ਇਹ ਲੜਾਕੂ ਜਹਾਜ਼ ਆਪਣੇ ਨਾਂਅ ਨੂੰ ਸਾਰਥਕ ਸਾਬਤ ਕਰੇਗਾ | ਉਨ੍ਹਾਂ ਕਿਹਾ ਕਿ ਅੱਜ ਭਾਰਤ ਤੇ ਫਰਾਂਸ ਦੇ ਰਣਨੀਤਕ ਸਬੰਧ ਅਤੇ ਦੁਵੱਲਾ ਰੱਖਿਆ ਸਹਿਯੋਗ ਨਵੀਆਂ ਉਚਾਈਆਂ 'ਤੇ ਪਹੁੰਚ ਗਿਆ ਹੈ | ਰਾਜਨਾਥ ਸਿੰਘ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ ਅਤੇ ਤੈਅ ਸਮੇਂ 'ਤੇ ਰਾਫੇਲ ਮਿਲਣਾ ਖੁਸ਼ੀ ਦੀ ਗੱਲ ਹੈ | ਅੱਜ ਭਾਰਤ 'ਚ ਦੁਸਹਿਰੇ ਦਾ ਤਿਉਹਾਰ ਤੇ ਹਵਾਈ ਫ਼ੌਜ ਦਾ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ, ਉਥੇ ਅੱਜ ਦੇ ਦਿਨ ਰਾਫੇਲ ਮਿਲਣ ਨਾਲ ਸਾਡੀ ਹਵਾਈ ਫ਼ੌਜ ਦੀ ਤਾਕਤ 'ਚ ਬਹੁਤ ਵਾਧਾ ਹੋਵੇਗਾ | ਰਾਫੇਲ ਸੌਦੇ ਨਾਲ ਭਾਰਤ ਅਤੇ ਫਰਾਂਸ ਦੇ ਰਿਸ਼ਤੇ ਨੂੰ ਇਕ ਨਵਾਂ ਮੁਕਾਮ ਮਿਲੇਗਾ ਅਤੇ ਦੋਵੇਂ ਦੇਸ਼ਾਂ ਦਰਮਿਆਨ ਰੱਖਿਆ ਸਹਿਯੋਗ ਨਵੀਆਂ ਉਚਾਈਆਂ 'ਤੇ ਪਹੁੰਚੇਗਾ | ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਫਰਾਂਸ ਵਲੋਂ ਸਾਰੇ 36 ਰਾਫੇਲ ਜਹਾਜ਼ ਭਾਰਤ ਨੂੰ ਤੈਅ ਸਮੇਂ ਮੁਤਾਬਿਕ ਸੌਾਪ ਦਿੱਤੇ ਜਾਣਗੇ | ਮੈਂ ਫਰਾਂਸ ਦੇ ਸਹਿਯੋਗ ਲਈ ਧੰਨਵਾਦੀ ਹਾਂ, ਜੋ ਸੁਰੱਖਿਆ ਅਤੇ ਹੋਰਨਾਂ ਮਾਮਲਿਆਂ 'ਚ ਭਾਰਤ ਲਈ ਮਹੱਤਵਪੂਰਨ ਹੈ | ਵਿਸ਼ਵ ਦੇ ਦੋ ਵੱਡੇ ਲੋਕਤੰਤਰਾਂ ਵਿਚਕਾਰ ਸਹਿਯੋਗ ਵਧਦਾ ਰਹੇਗਾ ਅਤੇ ਅਸੀਂ ਰੱਖਿਆ ਦੇ ਨਾਲ ਵਾਤਾਵਰਨ ਸੰਤੁਲਨ ਸਥਾਪਿਤ ਕਰਨ 'ਚ ਵੀ ਕਮਯਾਬ ਹੋਵਾਂਗੇ | ਭਾਰਤ ਨੂੰ ਮਿਲੇ ਪਹਿਲੇ ਰਾਫੇਲ ਦਾ ਨਾਂਅ ਹਵਾਈ ਸੈਨਾ ਮੁਖੀ ਆਰ. ਕੇ. ਐਸ. ਭਦੌਰੀਆ ਦੇ ਨਾਂਅ 'ਤੇ 'ਆਰ ਬੀ 001' ਰੱਖਿਆ ਜਾਵੇਗਾ | ਭਦੌਰੀਆ ਨੇ ਹੀ ਰਾਫੇਲ ਸੌਦੇ 'ਚ ਅਹਿਮ ਭੂਮਿਕਾ ਨਿਭਾਈ ਹੈ |
ਇਕ ਸਕੁਐਡਰਨ 'ਚ 16 ਤੋਂ 18 ਲੜਾਕੂ ਜਹਾਜ਼
ਫ਼ਰਾਂਸ ਤੋਂ ਆਉਣ ਵਾਲੇ 36 ਜਹਾਜ਼ਾਂ ਨੂੰ ਦੋ ਸਕੁਐਡਰਨ 'ਚ ਵੰਡਿਆ ਜਾਵੇਗਾ | ਇਕ ਸਕੁਐਡਰਨ 'ਚ 16 ਤੋਂ 18 ਲੜਾਕੂ ਜਹਾਜ਼ ਰੱਖੇ ਜਾਂਦੇ ਹਨ | ਪਹਿਲੇ ਸਕੁਐਡਰਨ ਨੂੰ ਪਾਕਿਸਤਾਨ ਨਾਲ ਮੁਕਾਬਲੇ ਲਈ ਅੰਬਾਲਾ 'ਚ ਅਤੇ ਅਤੇ ਦੂਸਰੇ ਨੂੰ ਚੀਨ ਨਾਲ ਮੁਕਾਬਲੇ ਲਈ ਪੱਛਮੀ ਬੰਗਾਲ ਦੇ ਹਾਸ਼ਿਮਪੁਰਾ ਵਿਖੇ ਤਾਇਨਾਤ ਕੀਤਾ ਜਾਵੇਗਾ | ਇਸ ਜਹਾਜ਼ ਦੀ ਮਾਰੂ ਸਮਰੱਥਾ ਤੋਂ ਲੈ ਕੇ ਰਫ਼ਤਾਰ ਅਤੇ ਹੋਰ ਖ਼ੂਬੀਆਂ ਸਾਰੀਆਂ ਦਮਦਾਰ ਹਨ | ਇਸ ਜਹਾਜ਼ ਦੀ ਵਿਸ਼ੇਸ਼ਤਾ ਇਹ ਹੈ ਕਿ ਇਹ ਰਡਾਰ ਦੀ ਪਕੜ 'ਚ ਨਹੀਂ ਆਉਂਦਾ |
ਰਾਫੇਲ 'ਚ ਉਡਾਣ, ਜ਼ਿੰਦਗੀ ਦਾ ਬੇਮਿਸਾਲ ਪਲ- ਰਾਜਨਾਥ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਰਾਫੇਲ 'ਚ ਕਰੀਬ 30 ਮਿੰਟ ਦੀ ਉਡਾਣ ਭਰੀ | ਉਹ ਪਿਛਲੀ ਸੀਟ 'ਤੇ ਬੈਠੇ ਸਨ | ਇਸ ਦੇ ਨਾਲ ਹੀ ਉਹ ਦੇਸ਼ ਦੇ ਪਹਿਲੇ ਰੱਖਿਆ ਮੰਤਰੀ ਬਣ ਗਏ ਹਨ, ਜਿਨ੍ਹਾਂ ਨੇ ਰਾਫੇਲ 'ਚ ਉਡਾਣ ਭਰੀ ਹੈ | ਇਸ ਤੋਂ ਪਹਿਲਾਂ ਰਾਜਨਾਥ ਨੇ ਤੇਜਸ 'ਚ ਵੀ ਉਡਾਣ ਭਰ ਕੇ ਇਤਿਹਾਸ ਰਚਿਆ ਸੀ | ਪਹਿਲੀ ਵਾਰ ਕਿਸੇ ਰੱਖਿਆ ਮੰਤਰੀ ਨੇ ਤੇਜਸ 'ਚ ਉਡਾਣ ਭਰੀ ਸੀ | ਉਡਾਣ ਭਰਨ ਦੇ ਬਾਅਦ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਆਪਣੇ ਅਨੁਭਵ ਸਾਂਝੇ ਕਰਦਿਆਂ ਪਾਇਲਟ ਕੈਪਟਨ ਫਿਲ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਇਹ ਮੇਰੀ ਜ਼ਿੰਦਗੀ ਦਾ ਅਨਮੋਲ ਪਲ ਸੀ | ਮੈਂ ਕਦੇ ਕਲਪਨਾ ਵੀ ਨਹੀਂ ਕੀਤੀ ਸੀ ਕਿ ਮੈਨੂੰ ਸੁਪਰਸੋਨਿਕ ਸਪੀਡ ਨਾਲ ਲੜਾਕੂ ਜਹਾਜ਼ 'ਚ ਉਡਾਣ ਭਰਨ ਦਾ ਮੌਕਾ ਮਿਲੇਗਾ |

ਮੋਦੀ ਵਲੋਂ ਔਰਤਾਂ ਦਾ ਮਾਣ-ਸਨਮਾਨ ਯਕੀਨੀ ਬਣਾਉਣ ਦਾ ਸੱਦਾ

ਦੇਸ਼-ਵਿਦੇਸ਼ 'ਚ ਦੁਸਹਿਰੇ ਦੀ ਰੌਣਕ
ਨਵੀਂ ਦਿੱਲੀ, 8 ਅਕਤੂਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਦਵਾਰਕਾ ਸਥਿਤ ਡੀ. ਡੀ. ਏ. ਮੈਦਾਨ 'ਚ ਕਰਵਾਏ ਦੁਸਹਿਰਾ ਸਮਾਗਮ 'ਚ ਸ਼ਿਰਕਤ ਕੀਤੀ ਤੇ ਤੀਰ ਮਾਰ ਕੇ ਰਾਵਣ ਦੇ ਪੁਤਲੇ ਨੂੰ ਅੱਗ ਲਗਾਈ | ਬੁਰਾਈ 'ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਇਸ ਤਿਉਹਾਰ ਮੌਕੇ ਉਨ੍ਹਾਂ ਦੇਸ਼ ਦੀ ਜਨਤਾ ਨੂੰ ਅਪੀਲ ਕੀਤੀ ਕਿ ਉਹ ਵੀ ਆਪਣੇ ਅੰਦਰ ਦੇ ਰਾਵਣ ਨੂੰ ਖ਼ਤਮ ਕਰਨ ਤਾਂ ਹੀ ਇਸ ਤਿਉਹਾਰ ਨੂੰ ਸਹੀ ਅਰਥਾਂ 'ਚ ਮਨਾਇਆ ਜਾ ਸਕਦਾ ਹੈ | ਉਨ੍ਹਾਂ ਮਹਿਲਾ ਸਸ਼ਕਤੀਕਰਨ ਵੱਲ ਹੋਰ ਕਦਮ ਵਧਾਉਣ ਤੇ ਉਨ੍ਹਾਂ ਦੇ ਮਾਣ ਨੂੰ ਬਹਾਲ ਕਰਨ ਦਾ ਸੱਦਾ ਦਿੱਤਾ | ਉਨ੍ਹਾਂ ਨਾਲ ਹੀ ਮਹਾਤਮਾ ਗਾਂਧੀ ਦੀ 150ਵੀਂ ਜਨਮ ਵਰ੍ਹੇਗੰਢ ਦੇ ਮੱਦੇਨਜ਼ਰ 'ਸਿੰਗਲ ਯੂਜ਼ਡ ਪਲਾਸਟਿਕ' ਦੀ ਵਰਤੋਂ 'ਤੇ ਪੂਰੀ ਤਰ੍ਹਾਂ ਪਾਬੰਦੀ ਲਈ ਸਮੂਹਿਕ ਯੋਗਦਾਨ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਵਰਤਮਾਨ ਸਮੇਂ ਭੋਜਨ ਨੂੰ ਬਰਬਾਦ ਨਾ ਕਰਨ ਅਤੇ ਊਰਜਾ ਤੇ ਪਾਣੀ ਨੂੰ ਬਚਾਉਣ ਦੀ ਮੁਹਿੰਮ 'ਚ ਯੋਗਦਾਨ ਦੇਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਅਜਿਹੇ ਦੇਸ਼ 'ਚ ਜਿੱਥੇ ਨਵਰਾਤਰਿਆਂ ਮੌਕੇ ਦੇਵੀਆਂ ਦੀ ਪੂਜਾ ਕੀਤੀ ਜਾਂਦੀ ਹੈ ਉੱਥੇ ਲੋਕਾਂ ਨੂੰ ਮਹਿਲਾ ਸਸ਼ਕਤੀਕਰਨ ਨੂੰ ਅੱਗੇ ਵਧਾਉਣ ਦੇ ਨਾਲ-ਨਾਲ ਉਨ੍ਹਾਂ ਦੇ ਮਾਣ-ਸਨਮਾਨ ਦੀ ਰੱਖਿਆ ਕਰਨ ਵੱਲ ਵੀ ਕੰਮ ਕਰਨਾ ਚਾਹੀਦਾ ਹੈ | ਪ੍ਰਧਾਨ ਮੰਤਰੀ ਇੱਥੇ ਦਵਾਰਕਾ ਸ੍ਰੀ ਰਾਮ ਲੀਲ੍ਹਾ ਸੁਸਾਇਟੀ ਵਲੋਂ ਕਰਵਾਏ ਦੁਸਹਿਰਾ ਸਮਾਰੋਹ ਮੌਕੇ ਬੋਲ ਰਹੇ ਸਨ ਜਿੱਥੇ ਰਾਵਣ, ਕੁੰਭਕਰਨ ਤੇ ਮੇਘਨਾਦ ਦੇ ਵੱਡ ਆਕਾਰੀ ਪੁਤਲਿਆਂ ਨੂੰ ਅੱਗ ਲਗਾਈ ਗਈ | ਇਸ ਮੌਕੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਤਿਉਹਾਰਾਂ ਦਾ ਦੇਸ਼ ਹੈ | ਤਿਉਹਾਰ ਸਾਡੇ ਦੇਸ਼ ਦੀ ਜਾਨ ਹਨ | ਇਸ ਦੀਵਾਲੀ ਮੌਕੇ ਸਾਨੂੰ ਆਪਣੀਆਂ ਬੇਟੀਆਂ ਨੂੰ ਸਨਮਾਨਿਤ ਕਰਨਾ ਚਾਹੀਦਾ ਹੈ ਜਿਨ੍ਹਾਂ ਨੇ ਕੁਝ ਹਾਸਲ ਕੀਤਾ ਹੈ ਜਾਂ ਦੂਜਿਆਂ ਨੂੰ ਪ੍ਰੇਰਿਤ ਕੀਤਾ ਹੈ | ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਅੱਜ ਦੇਸ਼ 'ਚ ਹਵਾਈ ਸੈਨਾ ਦਿਵਸ ਮਨਾਇਆ ਜਾ ਰਿਹਾ ਹੈ ਜਿਸ ਦੀ ਉਨ੍ਹਾਂ ਵਧਾਈ ਦਿੰਦਿਆਂ ਕਿਹਾ ਕਿ ਦੇਸ਼ ਨੂੰ ਭਾਰਤੀ ਹਵਾਈ ਸੈਨਾ 'ਤੇ ਮਾਣ ਹੈ | ਅੱਜ ਸਾਡੇ ਦੇਸ਼ ਦੀ ਹਵਾਈ ਫ਼ੌਜ ਨਵੀਆਂ ਉਚਾਈਆਂ ਨੂੰ ਛੂਹ ਰਹੀ ਹੈ | ਅੱਜ ਮੌਕਾ ਹੈ ਹਵਾਈ ਫ਼ੌਜ ਤੇ ਉਸ ਦੇ ਬਹਾਦਰ ਜਵਾਨਾਂ ਨੂੰ ਵੀ ਯਾਦ ਕੀਤਾ ਜਾਵੇ | ਇਸ ਮੌਕੇ ਮੋਦੀ ਨੇ ਮੰਚ 'ਤੇ ਰਾਮ, ਸੀਤਾ, ਲਕਸ਼ਮਣ ਅਤੇ ਹਨੂੰਮਾਨ ਦੀ ਭੂਮਿਕਾ ਨਿਭਾਉਣ ਵਾਲੇ ਕਲਾਕਾਰਾਂ ਦੇ ਤਿਲਕ ਵੀ ਲਗਾਇਆ | ਇਸ ਦੌਰਾਨ ਦਵਾਰਕਾ ਸ੍ਰੀ ਰਾਮ ਲੀਲ੍ਹਾ ਸੁਸਾਇਟੀ ਦੇ ਪ੍ਰਧਾਨ ਰਾਜੇਸ਼ ਗਹਿਲੋਤ ਨੇ ਦੱਸਿਆ ਕਿ ਰਾਵਣ, ਕੁੰਭਕਰਨ ਤੇ ਮੇਘਨਾਦ ਦੇ ਪੁਤਲੇ ਗਰੀਨ ਪਟਾਕਿਆਂ ਨਾਲ ਤਿਆਰ ਕੀਤੇ ਗਏ ਸਨ |

ਅੱਤਵਾਦੀ ਹਮਲਿਆਂ ਨਾਲ ਨਜਿੱਠਣ ਦੇ ਤਰੀਕਿਆਂ 'ਚ ਵਿਆਪਕ ਬਦਲਾਅ ਆਇਆ-ਭਦੌਰੀਆ

• ਹਵਾਈ ਸੈਨਾ ਦਿਵਸ ਮੌਕੇ ਸ਼ਕਤੀ ਪ੍ਰਦਰਸ਼ਨ • ਅਭਿਨੰਦਨ ਨੇ ਉਡਾਇਆ ਮਿੱਗ-21
ਨਵੀਂ ਦਿੱਲੀ, 8 ਅਕਤੂਬਰ (ਉਪਮਾ ਡਾਗਾ ਪਾਰਥ)-ਹਵਾਈ ਫੌਜ ਮੁਖੀ ਰਾਕੇਸ਼ ਸਿੰਘ ਭਦੌਰੀਆ ਨੇ ਗੁਆਂਢੀ ਦੇਸ਼ 'ਚ ਬਣੇ ਸੁਰੱਖਿਆ ਮਾਹੌਲ ਨੂੰ ਗੰਭੀਰ ਚਿੰਤਾ ਦਾ ਵਿਸ਼ਾ ਕਰਾਰ ਦਿੰਦਿਆਂ ਸਾਰੇ ਰੱਖਿਆ ਟਿਕਾਣਿਆਂ ਨੂੰ ਹਰ ਸਮੇਂ ਚੌਕਸ ਰਹਿਣ ਦੀ ਸਲਾਹ ਦਿੱਤੀ | ਗਾਜ਼ੀਆਬਾਦ ਦੇ ਹਿੰਡਨ ਵਿਖੇ ਭਾਰਤੀ ਹਵਾਈ ਫੌਜ ਦੇ 87ਵੇਂ ਸਥਾਪਨਾ ਦਿਵਸ ਮੌਕੇ ਨਵੇਂ ਹਵਾਈ ਫੌਜ ਮੁਖੀ ਨੇ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਆਤਮਘਾਤੀ ਅੱਤਵਾਦੀ ਹਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਹਮਲਾ ਯਾਦ ਕਰਵਾਉਂਦਾ ਹੈ ਕਿ ਸੁਰੱਖਿਆ ਟਿਕਾਣਿਆਂ 'ਤੇ ਲਗਾਤਾਰ ਖ਼ਤਰਾ ਬਣਿਆ ਹੋਇਆ ਹੈ | ਭਦੌਰੀਆ ਨੇ ਪੁਲਵਾਮਾ ਹਮਲੇ ਦੇ ਨਾਲ ਹੀ ਬਾਲਾਕੋਟ 'ਚ ਕੀਤੇ ਜਵਾਬੀ ਹਮਲੇ ਦਾ ਵੀ ਵਿਸ਼ੇਸ਼ ਤੌਰ 'ਤੇ ਜ਼ਿਕਰ ਕਰਦਿਆਂ ਇਸ ਨੂੰ ਸਰਕਾਰ ਦੀ ਬਦਲੀ ਹੋਈ ਰਣਨੀਤੀ ਦਾ ਹਿੱਸਾ ਕਰਾਰ ਦਿੱਤਾ | ਭਦੌਰੀਆ ਨੇ ਕਿਹਾ ਕਿ ਅੱਤਵਾਦੀ ਹਮਲਿਆਂ ਨਾਲ ਨਜਿੱਠਣ ਦੇ ਸਰਕਾਰ ਦੇ ਤਰੀਕਿਆਂ 'ਚ ਕਾਫ਼ੀ ਬਦਲਾਅ ਆਇਆ ਹੈ | ਗਾਜ਼ੀਆਬਾਦ ਦੇ ਹਿੰਡਨ ਏਅਰਬੇਸ 'ਤੇ ਹੋਏ ਸਮਾਗਮ 'ਚ ਵਿੰਗ ਕਮਾਂਡਰ ਅਭਿਨੰਦਨ ਵਰਧਮਾਨ ਸਮੇਤ ਬਾਲਾਕੋਟ ਹਵਾਈ ਹਮਲੇ 'ਚ ਸ਼ਾਮਿਲ ਪਾਇਲਟਾਂ ਨੇ ਮਿੱਗ-21 ਜੰਗੀ ਜਹਾਜ਼ ਉਡਾਏ | ਹਵਾਈ ਫੌਜ ਮੁਖੀ ਨੇ ਵਰਧਮਾਨ ਦੀ 51ਵੀਂ ਸਕਵਾਰਡਨ ਅਤੇ ਮਿਗਜ਼ 2000 ਦੀ 9 ਸਕਵਾਰਡਨ ਅਤੇ ਫਲਾਈਟ ਕੰਟਰੋਲਰ ਮਿੰਟੀ ਅਗਰਵਾਲ ਦੀ 601 ਸਿਗਨਲ ਯੂਨਿਟ ਨੂੰ ਪ੍ਰਸੰਸਾ ਪੱਤਰ ਦਿੱਤੇ | ਇਨ੍ਹਾਂ ਤਿੰਨਾਂ ਯੂਨਿਟਾਂ ਨੂੰ ਇਹ ਸਨਮਾਨ 26 ਫਰਵਰੀ ਨੂੰ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਟਿਕਾਣਿਆਂ 'ਤੇ ਹਵਾਈ ਹਮਲੇ ਕਰਨ ਲਈ ਦਿੱਤਾ ਗਿਆ | ਸਮਾਗਮ 'ਚ ਹਵਾਈ ਫੌਜ ਦੇ 54 ਜਹਾਜ਼ ਸ਼ਾਮਿਲ ਕੀਤੇ ਗਏ, ਜਿਨ੍ਹਾਂ 'ਚੋਂ 19 ਜੰਗੀ ਜਹਾਜ਼, 7 ਟਰਾਂਸਪੋਰਟ ਹਵਾਈ ਜਹਾਜ਼ ਅਤੇ 20 ਹੈਲੀਕਾਪਟਰ ਸ਼ਾਮਿਲ ਹਨ | ਇਸ ਤੋਂ ਪਹਿਲਾਂ ਹਥਿਆਰਬੰਦ ਫੌਜ ਮੁਖੀ ਵਿਪਿਨ ਰਾਵਤ ਸਮੁੰਦਰੀ ਫੌਜ ਮੁਖੀ ਕਰਮਬੀਰ ਸਿੰਘ ਅਤੇ ਹਵਾਈ ਫੌਜ ਮੁਖੀ ਆਰ. ਕੇ. ਐਸ. ਭਦੌਰੀਆ ਨੇ ਰਾਸ਼ਟਰੀ ਜੰਗੀ ਸਮਾਰਕ 'ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ |
ਮੋਦੀ ਵਲੋਂ ਸ਼ਲਾਘਾ

ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਵਾਈ ਸੈਨਾ ਦੀ ਸੰਘਰਸ਼ਾਂ ਦੌਰਾਨ ਦੇਸ਼ ਦੀ ਸੁਰੱਖਿਆ ਅਤੇ ਕੁਦਰਤੀ ਆਫ਼ਤਾਂ ਦੌਰਾਨ ਲੋਕਾਂ ਦੀ ਮਦਦ ਕਰਨ ਦੀ ਸ਼ਲਾਘਾ ਕੀਤੀ | ਉਨ੍ਹਾਂ ਨੇ ਹਵਾਈ ਸੈਨਾ ਦੇ ਸਥਾਪਨਾ ਦਿਵਸ ਮੌਕੇ ਟਵਿਟਰ 'ਤੇ ਇਕ ਵੀਡੀਓ ਸਾਂਝੀ ਕਰਦੇ ਹੋਏ ਹਵਾਈ ਸੈਨਾ ਦੇ ਯੋਗਦਾਨ ਨੂੰ ਦਿਖਾਇਆ |

'ਲਿੰਚਿੰਗ' ਸ਼ਬਦ ਭਾਰਤ ਦੀ ਪਰੰਪਰਾ ਦੇ ਅਨੁਕੂਲ ਨਹੀਂ-ਮੋਹਨ ਭਾਗਵਤ

ਨਾਗਪੁਰ, 8 ਅਕਤੂਬਰ (ਏਜੰਸੀ)-ਰਾਸ਼ਟਰੀ ਸਵੈ-ਸੇਵਕ ਸੰਘ (ਆਰ. ਐਸ. ਐਸ.) ਦੇ ਮੁਖੀ ਮੋਹਨ ਭਾਗਵਤ ਨੇ ਅੱਜ ਸੰਘ ਦੇ ਸਥਾਪਨਾ ਦਿਵਸ ਸਮਾਗਮ ਮੌਕੇ ਕਿਹਾ ਹੈ ਕਿ ਲਿੰਚਿੰਗ (ਭੀੜਤੰਤਰ) ਸ਼ਬਦ ਦੀ ਵਰਤੋਂ ਨਹੀਂ ਹੋਣੀ ਚਾਹੀਦੀ, ਕਿਉਂਕਿ ਇਹ 'ਪੱਛਮ ਰਚਿਤ' ਸ਼ਬਦ ਹੈ ਜੋ ਭਾਰਤ ਦੀ ਪਰੰਪਰਾ ਦੇ ਅਨੁਕੂਲ ਨਹੀਂ ਹੈ ਅਤੇ ਇਸ ਦੀ ਵਰਤੋਂ ਨਾਲ ਦੇਸ਼ ਦੀ ਬਦਨਾਮੀ ਹੁੰਦੀ ਹੈ | ਮਹਾਰਾਸ਼ਟਰ ਦੇ ਨਾਗਪੁਰ ਸ਼ਹਿਰ 'ਚ ਵਿਜੈ ਦਸ਼ਮੀ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੋਹਨ ਭਾਗਵਤ 'ਲਿੰਚਿੰਗ' ਸ਼ਬਦ ਦੀ ਉਤਪਤੀ ਭਾਰਤੀ ਪ੍ਰੰਪਰਾ 'ਚੋਂ ਨਹੀਂ ਸਗੋਂ ਵੱਖਰੇ ਧਾਰਮਿਕ ਸੰਦਰਭ 'ਚ ਹੋਈ ਅਤੇ ਇਸ ਨੂੰ ਭਾਰਤੀਆਂ 'ਤੇ ਥੋਪਣ ਨਾਲ ਦੇਸ਼ ਦੀ ਬਦਨਾਮੀ ਹੁੰਦੀ ਹੈ | ਉਨ੍ਹਾਂ ਕਿਹਾ ਕਿ ਸਮਾਜ ਦੇ ਵੱਖ-ਵੱਖ ਵਰਗਾਂ 'ਚ ਆਪਸੀ ਸਦਭਾਵਨਾ, ਸੰਵਾਦ ਤੇ ਸਹਿਯੋਗ ਵਧਾਉਣ ਦੀਆਂ ਕੋਸ਼ਿਸ਼ਾਂ ਜਾਰੀ ਰਹਿਣੀਆਂ ਚਾਹੀਦੀਆਂ ਹਨ | ਇਸ ਦੌਰਾਨ ਭਾਗਵਤ ਨੇ ਜੰਮੂ-ਕਸ਼ਮੀਰ 'ਚ ਧਾਰਾ 370 ਹਟਾਉਣ ਲਈ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਸ਼ਾਸਕ ਦਲ ਤੇ ਉਨ੍ਹਾਂ ਦੇ ਸਹਿਯੋਗੀ ਇਸ ਲਈ ਵਧਾਈ ਦੇ ਪਾਤਰ ਹਨ | ਭਾਗਵਤ ਨੇ ਦੇਸ਼ 'ਚ ਮੰਦੀ 'ਤੇ ਆਪਣੀ ਰਾਇ ਦਿੰਦਿਆਂ ਕਿਹਾ ਕਿ ਅਮਰੀਕਾ ਤੇ ਚੀਨ 'ਚ ਜਾਰੀ ਆਰਥਿਕ ਜੰਗ ਦਾ ਖਮਿਆਜ਼ਾ ਭਾਰਤ ਸਮੇਤ ਹੋਰ ਦੇਸ਼ਾਂ ਨੂੰ ਭੁਗਤਣਾ ਪੈ ਰਿਹਾ ਹੈ |
'ਹਿੰਦੂ ਰਾਸ਼ਟਰ' ਬਣਾਉਣ ਲਈ ਦਿ੍ੜ੍ਹ

ਆਪਣੇ ਸੰਬੋਧਨ ਦੌਰਾਨ ਭਾਗਵਤ ਨੇ ਕਿਹਾ ਕਿ ਆਰ.ਐਸ.ਐਸ. ਭਾਰਤ ਨੂੰ 'ਹਿੰਦੂ ਰਾਸ਼ਟਰ' ਬਣਾਉਣ ਲਈ ਪ੍ਰਤੀਬੱਧ ਹੈ ਅਤੇ ਜੇਕਰ ਹਿੰਦੂ ਦੁਨੀਆ ਤੋਂ ਇਹ ਸੁਣਨਾ ਚਾਹੁੰਦੇ ਹਨ ਤਾਂ ਉਨ੍ਹਾਂ ਸਭ ਨੂੰ ਇਕਮੁੱਠ ਹੋਣਾ ਪਵੇਗਾ | ਭਾਗਵਤ ਨੇ ਕਿਹਾ ਕਿ ਦੇਸ਼ ਦੀ ਸ਼ਾਂਤੀ ਤੇ ਸਨਮਾਨ ਲਈ ਕੰਮ ਕਰਨ ਵਾਲੇ ਸਭ ਭਾਰਤੀ 'ਹਿੰਦੂ' ਹਨ |

ਤਿਉਹਾਰਾਂ ਦੇ ਦਿਨਾਂ 'ਚ ਮਿਲਾਵਟਖ਼ੋਰ ਹੋਏ ਸਰਗਰਮ

ਪੰਜਾਬ 'ਚ ਕਰੀਬ 30 ਫ਼ੀਸਦੀ ਖ਼ੁਰਾਕ ਪਦਾਰਥ ਮਿਲਾਵਟੀ
- ਵਰਿੰਦਰ ਸਹੋਤਾ -

ਵਰਸੋਲਾ, 8 ਅਕਤੂਬਰ -ਤਿਉਹਾਰਾਂ ਦੇ ਦਿਨਾਂ ਦੌਰਾਨ ਮਿਲਾਵਟਖੋਰ ਵੱਧ ਮੁਨਾਫ਼ਾ ਕਮਾਉਣ ਦੇ ਚੱਕਰ 'ਚ ਪੂਰੇ ਸਰਗਰਮ ਹੋ ਗਏ ਹਨ | ਖ਼ਾਸ ਕਰਕੇ ਦੁੱਧ ਤੋਂ ਤਿਆਰ ਹੋਣ ਵਾਲੇ ਖੁਰਾਕੀ ਪਦਾਰਥਾਂ ਤੇ ਮਠਿਆਈਆਂ 'ਚ ਮਿਲਾਵਟ ਦੀ ਮਾਤਰਾ ਜ਼ਿਆਦਾ ਹੈ | ਇਸ ਦੇ ਨਾਲ ਹੀ ਇਨ੍ਹਾਂ ਪਦਾਰਥਾਂ ਨੰੂ ਤਿਆਰ ਕਰਨ ਲਈ ਕਈ ਹਾਨੀਕਾਰਕ ਕੈਮੀਕਲ ਤੇ ਰੰਗ ਵੀ ਧੜੱਲੇ ਨਾਲ ਵਰਤੇ ਜਾ ਰਹੇ ਹਨ | ਇਸ ਸਬੰਧ 'ਚ ਪਿਛਲੇ ਸਾਲ ਸਿਹਤ ਵਿਭਾਗ ਦੀ ਰਿਪੋਰਟ 'ਚ ਇਹ ਖ਼ੁਲਾਸਾ ਹੋਇਆ ਸੀ ਕਿ ਪੰਜਾਬ 'ਚ ਕਰੀਬ 30 ਫ਼ੀਸਦੀ ਖੁਰਾਕੀ ਪਦਾਰਥ ਮਿਲਾਵਟੀ ਹਨ | ਇਕ ਰਿਪੋਰਟ ਅਨੁਸਾਰ ਮਿਲਾਵਟ 'ਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 47 ਫ਼ੀਸਦੀ ਮਿਲਾਵਟੀ ਖੁਰਾਕ ਪਦਾਰਥਾਂ ਨਾਲ ਸਭ ਤੋਂ ਅੱਗੇ ਸੀ, ਜਿਸ 'ਚ ਸਿਹਤ ਵਿਭਾਗ ਵਲੋਂ ਭਰੇ 134 ਨਮੂਨਿਆਂ 'ਚੋਂ 63 ਮਿਲਾਵਟੀ ਪਾਏ ਗਏ ਸਨ, ਜਦ ਕਿ 43 ਫ਼ੀਸਦੀ ਮਿਲਾਵਟੀ ਪਦਾਰਥਾਂ ਨਾਲ ਤਰਨ ਤਾਰਨ ਦੂਜੇ ਨੰਬਰ 'ਤੇ ਸੀ, ਇੱਥੋਂ ਸਿਹਤ ਵਿਭਾਗ ਨੇ 211 ਨਮੂਨੇ ਭਰੇ ਸਨ, ਜਿਨ੍ਹਾਂ 'ਚੋਂ 91 ਮਿਲਾਵਟੀ ਪਾਏ ਗਏ, ਜਦ ਕਿ 12.6 ਫ਼ੀਸਦੀ ਮਿਲਾਵਟੀ ਖਾਦ ਪਦਾਰਥਾਂ ਨਾਲ ਜ਼ਿਲ੍ਹਾ ਪਠਾਨਕੋਟ ਸਭ ਤੋਂ ਪਿੱਛੇ ਦੱਸਿਆ ਗਿਆ | ਇੱਥੋਂ ਭਰੇ ਗਏ 119 ਨਮੂਨਿਆਂ 'ਚੋਂ ਸਿਰਫ਼ 15 ਮਿਲਾਵਟੀ ਪਾਏ ਗਏ ਸਨ | ਇਸ ਦੇ ਨਾਲ ਹੀ ਬਾਕੀ ਜ਼ਿਲਿ੍ਹਆਂ 'ਚ ਵੀ 15 ਤੋਂ ਲੈ ਕੇ 33 ਫ਼ੀਸਦੀ ਤੱਕ ਮਿਲਾਵਟੀ ਖੁਰਾਕੀ ਪਦਾਰਥ ਪਾਏ ਗਏ ਸਨ ਪਰ ਇਸ ਵਾਰ ਸਿਹਤ ਵਿਭਾਗ ਇਸ ਸਬੰਧੀ ਸਰਗਰਮ ਦਿਖਾਈ ਨਹੀਂ ਦੇ ਰਿਹਾ | ਇੱਥੋਂ ਤੱਕ ਕਿ ਕਈ ਜ਼ਿਲਿ੍ਹਆਂ 'ਚ ਸਿਹਤ ਵਿਭਾਗ ਵਲੋਂ ਖਾਨਾਪੂਰਤੀ ਲਈ ਵੀ ਕੋਈ ਸਰਗਰਮੀ ਨਹੀਂ ਦਿਖਾਈ ਜਾ ਰਹੀ | ਬਾਜ਼ਾਰ 'ਚ ਮਿਲਾਵਟੀ ਮਠਿਆਈਆਂ ਤੇ ਪਨੀਰ ਆਦਿ ਦੀ ਭਰਮਾਰ ਹੋ ਗਈ ਹੈ ਤੇ ਦਿਨ ਪ੍ਰਤੀ ਦਿਨ ਇਨ੍ਹਾਂ ਦੀ ਮੰਗ ਵਧ ਰਹੀ ਹੈ | ਇਸ ਸਬੰਧੀ ਘੋਖ ਕਰਨ 'ਤੇ ਇਹ ਗੱਲ ਵੀ ਸਾਹਮਣੇ ਆਈ ਕਿ ਇਨ੍ਹਾਂ ਦਿਨਾਂ ਦੌਰਾਨ ਮਠਿਆਈਆਂ ਦੀ ਵਧੀ ਮੰਗ ਕਾਰਨ ਮਠਿਆਈਆਂ ਲਈ ਯੂ.ਪੀ. ਤੇ ਰਾਜਸਥਾਨ ਤੋਂ ਵੀ ਖੋਇਆ ਆ ਰਿਹਾ ਹੈ ਤੇ ਇਹ ਖੋਇਆ ਵੀ ਮਿਲਾਵਟੀ ਹੈ, ਜਿਸ ਕਾਰਨ ਇਹ ਘੱਟ ਕੀਮਤਾਂ 'ਤੇ ਵਿਕ ਰਿਹਾ ਹੈ | ਇਸ ਸਬੰਧੀ ਵਾਤਾਵਰਨ ਪ੍ਰੇਮੀ ਡਾ: ਐਸ.ਯੂਸਫ਼, ਕਸ਼ਯਪ ਰਾਜਪੂਤ ਸਭਾ ਜੌਨ ਵਰਸੋਲਾ ਦੇ ਪ੍ਰਧਾਨ ਸੁਰਿੰਦਰ ਬੱਗਾ ਤੇ ਸਮਸੂਨ ਸੈਨਾ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਮਨਦੀਪ ਮੌਾਟੀ ਨੇ ਕਿਹਾ ਕਿ ਸਰਕਾਰ ਨੰੂ ਲੋਕਾਂ ਦੀ ਸਿਹਤ ਨੰੂ ਧਿਆਨ 'ਚ ਰੱਖਦੇ ਹੋਏ ਮਿਲਾਵਟੀ ਤੇ ਸਬ-ਮਿਆਰੀ ਹਾਨੀਕਾਰਕ ਖੁਰਾਕ ਪਦਾਰਥਾਂ ਦੀ ਵਿਕਰੀ ਨੰੂ ਰੋਕਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ |

ਪੁਲਾੜ ਸਬੰਧੀ ਖੋਜਾਂ ਨੂੰ ਲੈ ਕੇ ਤਿੰਨ ਵਿਗਿਆਨੀਆਂ ਨੂੰ ਭੌਤਿਕ ਵਿਗਿਆਨ 'ਚ ਨੋਬਲ ਪੁਰਸਕਾਰ

ਸਟਾਕਹੋਮ, 8 ਅਕਤੂਬਰ (ਏਜੰਸੀ)-ਨੋਬਲ ਪੁਰਸਕਾਰਾਂ ਦੇ ਦੂਜੇ ਦਿਨ ਮੰਗਲਵਾਰ ਨੂੰ ਭੌਤਿਕ ਵਿਗਿਆਨ ਦੇ ਖੇਤਰ 'ਚ ਜ਼ਿਕਰਯੋਗ ਕੰਮ ਕਰਨ ਵਾਲੇ ਤਿੰਨ ਵਿਗਿਆਨੀਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ | ਰਾਇਲ ਸਵੀਡਿਸ਼ ਅਕੈਡਮੀ ਆਫ਼ ਸਾਇੰਸਜ਼ ਦੇ ਜਨਰਲ ਸਕੱਤਰ ਗੋਰਾਨ ਹੈਾਸਨ ਨੇ ਦੱਸਿਆ ਕਿ ਵਿਸ਼ਵ ਦੇ ਇਸ ਪ੍ਰਸਿੱਧ ਪੁਰਸਕਾਰ ਨਾਲ ਸਨਮਾਨਿਤ ਹੋਣ ਵਾਲਿਆਂ 'ਚ ਕੈਨੇਡੀਅਨ-ਅਮਰੀਕਨ ਜੇਮਸ ਪੀਬਲਸ, ਸਵਿੱਸ ਵਿਗਿਆਨੀ ਮਿਸ਼ੇਲ ਮੇਅਰ ਅਤੇ ਡੀਡੀਏਰ ਕਵੇਲੋਜ਼ ਸ਼ਾਮਿਲ ਹਨ | ਜੇਮਸ ਪੀਬਲਸ ਨੂੰ ਭੌਤਿਕ ਪੁਲਾੜ ਵਿਗਿਆਨ 'ਚ ਸਿਧਾਂਤਕ ਖੋਜ ਲਈ ਅਤੇ ਮਿਸ਼ੇਲ ਮੇਅਰ ਤੇ ਡੀਡੀਏਰ ਕਵੇਲੋਜ ਨੂੰ ਸਾਂਝੇ ਤੌਰ 'ਤੇ ਐਕਸੋਪਲੈਨਟ ਦੀ ਖੋਜ ਲਈ ਦਿੱਤਾ ਗਿਆ ਹੈ | ਇਸ ਪੁਰਸਕਾਰ ਦਾ ਅੱਧਾ ਹਿੱਸਾ ਜੇਮਸ ਨੂੰ ਦਿੱਤਾ ਜਾਵੇਗਾ ਜਦੋਂ ਕਿ ਦੂਜੇ ਹਿੱਸੇ ਨੂੰ ਮੇਅਰ ਤੇ ਡੀਡੀਏਰ 'ਚ ਵੰਡਿਆ ਜਾਵੇਗਾ | ਨੋਬਲ ਪੁਰਸਕਾਰ ਜੇਤੂ 10 ਦਸੰਬਰ ਨੂੰ ਸਟਾਕਹੋਮ 'ਚ ਇਕੱਠੇ ਹੋਣਗੇ ਜਿੱਥੇ ਉਨ੍ਹਾਂ ਨੂੰ ਮੈਡਲ ਦਿੱਤੇ ਜਾਣਗੇ | ਜ਼ਿਕਰਯੋਗ ਹੈ ਕਿ ਪੀਬਲਸ (84) ਦਾ ਜਨਮ ਕੈਨੇਡਾ ਵਿਚ ਹੋਇਆ ਪਰ ਉਹ ਬਾਅਦ 'ਚ ਅਮਰੀਕਾ ਵਸ ਗਏ | ਮੇਅਰ (77) ਦਾ ਜਨਮ ਸਵਿਟਜ਼ਰਲੈਂਡ ਦੇ ਲੌਸਾਨੇ 'ਚ ਹੋਇਆ ਤੇ ਉਹ ਜਨੇਵਾ ਯੂਨੀਵਰਸਿਟੀ ਨਾਲ ਜੁੜੇ ਹੋਏ ਹਨ, ਉੱਥੇ ਡੀਡੀਏਰ ਜਨੇਵਾ ਤੇ ਬਰਤਾਨੀਆ ਦੀ ਕੈਂਬਰਿਜ ਯੂਨੀਵਰਸਿਟੀ ਨਾਲ ਜੁੜੇ ਹੋਏ ਹਨ | ਨੋਬਲ ਪੁਰਸਕਾਰ ਮਿਲਣ ਤੋਂ ਬਾਅਦ ਜੇਮਸ ਪੀਬਲਸ ਨੇ ਗੱਲਬਾਤ ਕਰਦਿਆਂ ਕਿਹਾ ਕਿ ਜੋ ਲੋਕ ਵਿਗਿਆਨ ਦੇ ਖੇਤਰ 'ਚ ਆ ਰਹੇ ਹਨ, ਉਨ੍ਹਾਂ ਲਈ ਮੇਰੀ ਸਲਾਹ ਹੈ ਕਿ ਉਨ੍ਹਾਂ ਨੂੰ ਵਿਗਿਆਨ ਨੂੰ ਪਿਆਰ ਨਾਲ ਅਪਣਾਉਣਾ ਚਾਹੀਦਾ ਹੈ |

ਜਸਟਿਸ ਵਿਨੋਦ ਕੁਮਾਰ ਸ਼ਰਮਾ ਨੇ ਚੁੱਕੀ ਪੰਜਾਬ ਦੇ ਲੋਕਪਾਲ ਵਜੋਂ ਸਹੁੰ

ਚੰਡੀਗੜ੍ਹ, 8 ਅਕਤੂਬਰ (ਅਜੀਤ ਬਿਊਰੋ)-ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਅੱਜ ਜਸਟਿਸ (ਸੇਵਾ-ਮੁਕਤ) ਵਿਨੋਦ ਕੁਮਾਰ ਸ਼ਰਮਾ ਨੂੰ ਪੰਜਾਬ ਦੇ ਲੋਕਪਾਲ ਅਤੇ ਲੈਫ਼ਟੀਨੈਂਟ ਜਨਰਲ (ਸੇਵਾ-ਮੁਕਤ) ਅਜੈ ਕੁਮਾਰ ਸ਼ਰਮਾ ਨੂੰ ਪੰਜਾਬ ਦੇ ਨਵੇਂ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁਕਾਈ | ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਾਸ ਤੌਰ 'ਤੇ ਹਾਜ਼ਰ ਸਨ | ਸਹੁੰ ਚੁੱਕ ਸਮਾਗਮ ਪੰਜਾਬ ਰਾਜ ਭਵਨ ਕੀਤਾ ਗਿਆ | ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਨੇ ਰਾਜਪਾਲ ਤੋਂ ਪ੍ਰਵਾਨਗੀ ਲੈ ਕੇ ਇਸ ਸਹੁੰ ਚੱੁਕ ਸਮਾਗਮ ਦੀ ਕਾਰਵਾਈ ਸ਼ੁਰੂ ਕੀਤੀ | ਜਸਟਿਸ ਵਿਨੋਦ ਕੁਮਾਰ ਸ਼ਰਮਾ ਨੇ ਸਾਲ 2006 ਤੋਂ 2010 ਤੱਕ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਬਤੌਰ ਜੱਜ ਸੇਵਾ ਨਿਭਾਈ ਸੀ | ਇਸ ਤੋਂ ਬਾਅਦ ਉਨ੍ਹਾਂ ਸਾਲ 2010 ਤੋਂ 2013 ਤੱਕ ਮਦਰਾਸ ਹਾਈ ਕੋਰਟ ਵਿਖੇ ਪੱਕੇ ਜੱਜ ਵਜੋਂ ਸੇਵਾ ਨਿਭਾਈ ਸੀ | ਸਾਲ 2013 'ਚ ਉਨ੍ਹਾਂ ਨੂੰ ਸੁਪਰੀਮ ਕੋਰਟ ਨੇ ਸੀਨੀਅਰ ਐਡਵੋਕੇਟ ਦੇ ਅਹੁਦੇ ਨਾਲ ਨਿਵਾਜਿਆ ਸੀ | ਜਦ ਕਿ ਲੈਫ਼ਟੀਨੈਂਟ ਜਨਰਲ (ਸੇਵਾ-ਮੁਕਤ) ਅਜੈ ਕੁਮਾਰ ਸ਼ਰਮਾ ਨੇ ਫ਼ੌਜ 'ਚ 38 ਸਾਲ ਸ਼ਾਨਦਾਰ ਸੇਵਾਵਾਂ ਨਿਭਾਈਆਂ | ਉਨ੍ਹਾਂ ਨੇ ਉੱਤਰ-ਪੂਰਬ 'ਚ ਇਨਫੈਨਟਰੀ ਬਿ੍ਗੇਡ ਦੀ ਅਗਵਾਈ ਕੀਤੀ ਅਤੇ ਸੰਯੁਕਤ ਰਾਸ਼ਟਰ ਦੇ ਹਿੱਸੇ ਵਜੋਂ ਡੀ. ਆਰ. ਕਾਾਗੋ ਵਿਚ ਮਲਟੀ ਨੈਸ਼ਨਲ ਬਿ੍ਗੇਡ ਦੀ ਵੀ ਬੜੇ ਗੌਰਵਮਈ ਢੰਗ ਨਾਲ ਅਗਵਾਈ ਕੀਤੀ | ਲੈਫ਼ਟੀਨੈਂਟ ਜਨਰਲ (ਸੇਵਾ-ਮੁਕਤ) ਅਜੈ ਕੁਮਾਰ ਸ਼ਰਮਾ ਨੇ ਸਾਲ 2005 'ਚ ਕਾਰਜਸ਼ੀਲ ਹੋਏ ਰਾਈਟ ਟੂ ਇਨਫਾਰਮੇਸ਼ਨ ਐਕਟ ਨੂੰ ਫ਼ੌਜ 'ਚ ਲਾਗੂ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਈ | ਸਮਾਗਮ ਦੌਰਾਨ ਵਿਧਾਇਕ ਰਾਣਾ ਗੁਰਜੀਤ ਸਿੰਘ, ਪੰਜਾਬ ਦੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਜੇ.ਐਮ. ਬਾਲਾਮੁਰੂਗਨ, ਮੁੱਖ ਸੂਚਨਾ ਕਮਿਸ਼ਨਰ ਸੁਰੇਸ਼ ਅਰੋੜਾ, ਪ੍ਰਮੁੱਖ ਸਕੱਤਰ (ਮੁੱਖ ਮੰਤਰੀ ਪੰਜਾਬ) ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ (ਜਲ ਸਰੋਤ ਵਿਭਾਗ) ਸਰਵਜੀਤ ਸਿੰਘ, ਸਕੱਤਰ ਵਿਜੀਲੈਂਸ ਵਿਵੇਕ ਪ੍ਰਤਾਪ ਸਿੰਘ, ਸਕੱਤਰ ਲੋਕਪਾਲ ਬੀ. ਪੁਰੁਸ਼ਾਰਥਾ, ਵਿਸ਼ੇਸ਼ ਸਕੱਤਰ (ਪ੍ਰਸ਼ਾਸਨਿਕ ਸੁਧਾਰ) ਰਵੀ ਭਗਤ, ਡਾਇਰੈਕਟਰ (ਪ੍ਰਸ਼ਾਸਨਿਕ ਸੁਧਾਰ) ਪਰਮਿੰਦਰ ਪਾਲ ਸਿੰਘ, ਸੀਨੀਅਰ ਸਿਵਲ ਤੇ ਪੁਲਿਸ ਅਧਿਕਾਰੀ ਅਤੇ ਸੂਬੇ ਭਰ ਦੇ ਹੋਰ ਪਤਵੰਤੇ ਸ਼ਾਮਿਲ ਸਨ |

ਫ਼ਿਰੋਜ਼ਪੁਰ ਸੈਕਟਰ 'ਚ ਰਾਤ ਨੂੰ ਪਾਕਿ ਡਰੋਨ ਭਾਰਤ 'ਚ ਦਾਖ਼ਲ

ਫ਼ਿਰੋਜ਼ਪੁਰ, 8 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਤਰਨ ਤਾਰਨ 'ਚ ਪਾਕਿਸਤਾਨੀ ਡਰੋਨਾਂ ਵਲੋਂ ਅਸਲ੍ਹਾ ਸੁੱਟਣ ਤੋਂ ਬਾਅਦ ਹਿੰਦ-ਪਾਕਿ ਕੌਮੀ ਸਰਹੱਦ ਹੁਸੈਨੀਵਾਲਾ ਨਜ਼ਦੀਕ ਫ਼ਿਰੋਜ਼ਪੁਰ ਸੈਕਟਰ 'ਚ ਵੀ ਦੇਰ ਰਾਤ ਪਾਕਿ ਡਰੋਨਾਂ ਨੂੰ ਭਾਰਤੀ ਖੇਤਰ 'ਚ ਦਾਖ਼ਲ ਹੁੰਦੇ ...

ਪੂਰੀ ਖ਼ਬਰ »

ਸਾਲ 'ਚ ਤੀਸਰੀ ਵਾਰ ਚੀਨ ਦੌਰੇ 'ਤੇ ਇਮਰਾਨ ਖ਼ਾਨ

ਪ੍ਰਧਾਨ ਮੰਤਰੀ ਲੀ ਕਿਆਂਗ ਨਾਲ ਕੀਤੀ ਮੁਲਾਕਾਤ ਬੀਜਿੰਗ, 8 ਅਕਤੂਬਰ (ਏਜੰਸੀ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਮੰਗਲਵਾਰ ਨੂੰ ਆਪਣੇ ਦੋ ਦਿਨਾ ਦੌਰੇ 'ਤੇ ਚੀਨ ਪੁੱਜੇ ਹਨ | ਇਹ ਉਨ੍ਹਾਂ ਦਾ ਸਾਲ 'ਚ ਤੀਸਰਾ ਚੀਨ ਦਾ ਦੌਰਾ ਹੈ | ਇਸ ਮੌਕੇ ਇਮਰਾਨ ਖ਼ਾਨ ਨੇ ਚੀਨੀ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਦੱਖਣੀ ਏਸ਼ੀਆ ਖੇਤਰ ਦਾ ਅਲਕਾਇਦਾ ਮੁਖੀ ਆਸਿਮ ਉਮਰ ਹਲਾਕ

ਕਾਬੁਲ, 8 ਅਕਤੂਬਰ (ਏਜੰਸੀ)-ਦੱਖਣੀ ਅਫ਼ਗਾਨਿਸਤਾਨ 'ਚ ਬੀਤੇ ਮਹੀਨੇ ਅਮਰੀਕਾ-ਅਫ਼ਗਾਨ ਸੈਨਿਕਾਂ ਵਲੋਂ ਕੀਤੀ ਸਾਂਝੀ ਕਾਰਵਾਈ 'ਚ ਦੱਖਣੀ ਏਸ਼ੀਆ ਖੇਤਰ ਦੇ ਅਲ-ਕਾਇਦਾ ਮੁਖੀ ਦੇ ਮਾਰੇ ਜਾਣ ਦੀ ਖਬਰ ਹੈ | ਇਹ ਪੁਸ਼ਟੀ ਅਫ਼ਗਾਨ ਅਧਿਕਾਰੀਆਂ ਨੇ ਕੀਤੀ | ਆਸਿਮ ਉਮਰ ਜੋ ਕਿ 2014 ...

ਪੂਰੀ ਖ਼ਬਰ »

ਪੱਛਮੀ ਬੰਗਾਲ 'ਚ ਮਿਲੇ 50 ਬੰਬ, 9 ਗਿ੍ਫ਼ਤਾਰ

ਹਾਵੜਾ, 8 ਅਕਤੂਬਰ (ਏਜੰਸੀ)-ਪੱਛਮੀ ਬੰਗਾਲ ਪੁਲਿਸ ਨੇ ਹਾਵੜਾ ਜ਼ਿਲ੍ਹੇ ਦੇ ਅਮਟਾ ਖੇਤਰ ਤੋਂ 50 ਤੋਂ ਜ਼ਿਆਦਾ ਬੰਬ ਬਰਾਮਦ ਕਰਕੇ 9 ਲੋਕਾਂ ਨੂੰ ਗਿ੍ਫ਼ਤਾਰ ਕੀਤਾ | ਇਕ ਸੀਨੀਅਰ ਅਧਿਕਾਰੀ ਨੇ ਮੰਗਲਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਨੇ ਦੱਸਿਆ ਕਿ ਗੁਪਤ ...

ਪੂਰੀ ਖ਼ਬਰ »

ਗੁਰਦੁਆਰਾ ਬੰਗਲਾ ਸਾਹਿਬ 'ਚ ਹਰ ਤਰ੍ਹਾਂ ਦੇ ਪਲਾਸਟਿਕ 'ਤੇ ਪਾਬੰਦੀ

ਨਵੀਂ ਦਿੱਲੀ, 8 ਅਕਤੂਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬੰਗਲਾ ਸਾਹਿਬ 'ਚ ਹਰ ਤਰ੍ਹਾਂ ਦੀ ਪਲਾਸਟਿਕ ਸਮੱਗਰੀ 'ਤੇ ਪਾਬੰਦੀ ਲਗਾ ਦਿੱਤੀ ਹੈ | ਕਮੇਟੀ ਪ੍ਰਧਾਨ ...

ਪੂਰੀ ਖ਼ਬਰ »

ਕੇਂਦਰ ਵਲੋਂ ਮਨਜ਼ੂਰੀ ਨਾ ਮਿਲਣ ਕਾਰਨ ਡੈਨਮਾਰਕ ਨਹੀਂ ਜਾ ਸਕੇ ਕੇਜਰੀਵਾਲ

ਨਵੀਂ ਦਿੱਲੀ, 8 ਅਕਤੂਬਰ (ਏਜੰਸੀ)-ਕੇਂਦਰੀ ਵਿਦੇਸ਼ ਮੰਤਰਾਲੇ ਵਲੋਂ ਰਾਜਸੀ ਆਗਿਆ-ਪੱਤਰ ਨਾ ਮਿਲਣ ਦੇ ਚੱਲਦਿਆਂ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਡੈਨਮਾਰਕ ਵਿਖੇ ਹੋਣ ਵਾਲੇ ਸੀ-40 ਵਾਤਾਵਰਨ ਸੰਮੇਲਨ 'ਚ ਹਿੱਸਾ ਲੈਣ ਨਹੀਂ ਜਾ ਸਕੇ | ਦਿੱਲੀ ਸਰਕਾਰ ...

ਪੂਰੀ ਖ਼ਬਰ »

ਦੁਸਹਿਰੇ ਮੌਕੇ ਪਾਕਿ ਮੰਤਰੀ ਨੇ ਟਵੀਟ ਕਰ ਕੇ ਦਿੱਤੀ ਵਧਾਈ

ਲੋਕਾਂ ਨੇ ਕਿਹਾ, ਪਹਿਲਾਂ ਆਪਣੇ ਅੰਦਰ ਦੇ ਰਾਵਣ ਨੂੰ ਮਾਰੋ ਅੰਮਿ੍ਤਸਰ, 8 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਮੰਤਰੀ ਫਵਾਦ ਚੌਧਰੀ ਨੇ ਟਵੀਟ ਕਰਕੇ ਲੋਕਾਂ ਨੂੰ ਦੁਸਹਿਰੇ ਮੌਕੇ ਵਧਾਈ ਦਿੱਤੀ ਹੈ | ਹਾਲਾਂਕਿ ਉਨ੍ਹਾਂ ਦੇ ਵਧਾਈ ਸੰਦੇਸ਼ ਨੂੰ ਲੋਕਾਂ ਨੇ ...

ਪੂਰੀ ਖ਼ਬਰ »

ਪੁਲਵਾਮਾ ਮੁਕਾਬਲੇ 'ਚ ਲਸ਼ਕਰ ਦੇ ਦੋ ਅੱਤਵਾਦੀ ਹਲਾਕ

ਸ੍ਰੀਨਗਰ, 8 ਅਕਤੂਬਰ (ਏਜੰਸੀ)-ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਦੋ ਅੱਤਵਾਦੀ ਮਾਰੇ ਗਏ | ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ 'ਚ ਅੱਤਵਾਦੀਆਂ ਦੇ ਹੋਣ ਬਾਰੇ ਸੂਹ ਮਿਲਣ ਤੋਂ ਬਾਅਦ ਅਵੰਤੀਪੋਰਾ ਦੇ ਬਾਹਰਵਾਰ ...

ਪੂਰੀ ਖ਼ਬਰ »

ਮੁਸ਼ੱਰਫ਼ ਿਖ਼ਲਾਫ਼ 24 ਤੋਂ ਰੋਜ਼ਾਨਾ ਹੋਵੇਗੀ ਦੇਸ਼-ਧ੍ਰੋਹ ਦੇ ਮਾਮਲੇ ਦੀ ਸੁਣਵਾਈ

ਅੰਮਿ੍ਤਸਰ, 8 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਿਖ਼ਲਾਫ਼ 24 ਅਕਤੂਬਰ ਤੋਂ ਰੋਜ਼ਾਨਾ ਦੇਸ਼-ਧ੍ਰੋਹ ਮਾਮਲੇ ਦੀ ਸੁਣਵਾਈ ਕੀਤੀ ਜਾਏਗੀ | ਫਿਲਹਾਲ ਪਾਕਿਸਤਾਨ ਦੀ ਇਕ ਵਿਸ਼ੇਸ਼ ਅਦਾਲਤ ਨੇ ਮੁਸ਼ੱਰਫ਼ ਿਖ਼ਲਾਫ਼ ...

ਪੂਰੀ ਖ਼ਬਰ »

ਰਾਜਨਾਥ ਵਲੋਂ ਫਰਾਂਸ ਦੇ ਰਾਸ਼ਟਰਪਤੀ ਮੈਕਰਨ ਨਾਲ ਮੁਲਾਕਾਤ

ਰੱਖਿਆ ਸਬੰਧਾਂ ਨੂੰ ਮਜ਼ਬੂਤ ਕਰਨ ਸਬੰਧੀ ਕੀਤੀ ਗੱਲਬਾਤ ਪੈਰਿਸ, 8 ਅਕਤੂਬਰ (ਏਜੰਸੀ)-ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰਨ ਨਾਲ ਮੁਲਾਕਾਤ ਕੀਤੀ | ਮੀਟਿੰਗ ਦੌਰਾਨ ਦੋਵੇਂ ਆਗੂਆਂ ਨੇ ਭਾਰਤ-ਫਰਾਂਸ ਰੱਖਿਆ ਸਬੰਧਾਂ ...

ਪੂਰੀ ਖ਼ਬਰ »

ਪਾਕਿ ਨੂੰ ਕੰਗਾਲੀ ਤੋਂ ਬਚਾਉਣ ਲਈ ਇਮਰਾਨ ਨੇ ਅਮੀਰਾਂ ਿਖ਼ਲਾਫ਼ ਚੁੱਕਿਆ ਵੱਡਾ ਕਦਮ

ਅੰਮਿ੍ਤਸਰ, 8 ਅਕਤੂਬਰ (ਸੁਰਿੰਦਰ ਕੋਛੜ)-ਵਿੱਤੀ ਸੰਕਟ ਅਤੇ ਮਹਿੰਗਾਈ ਨਾਲ ਨਜਿੱਠਣ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਇਕ ਵੱਡਾ ਕਦਮ ਚੁੱਕਿਆ ਹੈ | ਜਿਸ ਦੇ ਚੱਲਦਿਆਂ ਪਾਕਿ ਸਰਕਾਰ ਨੇ ਆਪਣੇ ਖ਼ਜ਼ਾਨੇ ਭਰਨ ਲਈ ਸਖ਼ਤ ਕਦਮ ਚੁੱਕਦਿਆਂ ਪਾਕਿ ਦੇ ਸਵਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX