ਤਾਜਾ ਖ਼ਬਰਾਂ


ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  8 minutes ago
ਮਾਛੀਵਾੜਾ ਸਾਹਿਬ ,22 ਅਕਤੂਬਰ (ਮਨੋਜ ਕੁਮਾਰ)- ਆਪਣੇ ਆਪ ਵਿਚ ਪਹਿਲਾ ਤੇ ਦਰਿਆ ਦੇ ਰਸਤੇ ਤੋ ਰੋਪੜ ਦੇ ਟਿੱਬੀ ਸਾਹਿਬ ਗੁਰਦੁਆਰਾ ਤੋ ਰਵਾਨਾ ਹੋਈ ਵਿਸ਼ਾਲ ਬੇੜੀ ਨੂੰ ਦੇਖਣ ਲਈ ਸੰਗਤਾਂ ਦਾ ਠਾਠਾਂ ਮਾਰਦਾ ...
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  17 minutes ago
ਸਲਾਣਾ ,22 ਅਕਤੂਬਰ (ਗੁਰਚਰਨ ਸਿੰਘ ਜੰਜੂਆ )- ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਸੁੱਚਾ ਸਿੰਘ ਜੰਜੂਆ ਦਾ ਅਜ ਦੇਹਾਂਤ ਹੋ ਗਿਆ ਹੈ । ਉਨ੍ਹਾਂ ਦਾ ਅੰਤਿਮ ਸੰਸਕਾਰ 23 ਅਕਤੂਬਰ ਨੂੰ ਦਿਨ ਬੁੱਧਵਾਰ ...
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  about 1 hour ago
ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਮਾਨਸਾ ਨੇ ਉਦੋਂ ਵੱਡੀ ਪ੍ਰਾਪਤੀ ਕੀਤੀ ਜਦੋਂ ਤਲਾਸ਼ੀ ਵਰੰਟਾਂ 'ਤੇ ਗੁਆਂਢੀ ਰਾਜ ਹਰਿਆਣਾ ਦੇ ਪਿੰਡ ਰੰਗਾਂ ਦੀ ...
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  about 2 hours ago
ਭੜੀ 22 ਅਕਤੂਬਰ {ਭਰਪੂਰ ਸਿੰਘ ਹਵਾਰਾ} -ਨਜ਼ਦੀਕੀ ਪਿੰਡ ਖੇੜੀ ਨੌਧ ਸਿੰਘ ਵਿਖੇ ਰੂਬੀ ਸਹੋਤਾ ਦੇ ਕੈਨੇਡਾ ਵਿਚ ਐੱਮ ਪੀ ਬਣਨ ‘ਤੇ ਖ਼ੁਸ਼ੀ ਵਿਚ ਲੱਡੂ ਵੰਡੇ ਗਏ।
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  about 2 hours ago
ਗੁਰੂਹਰਸਹਾਏ, 22 ਅਕਤੂਬਰ (ਹਰਚਰਨ ਸਿੰਘ ਸੰਧੂ)- ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਦੀ ਗੁਰੂਹਰਸਹਾਏ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ...
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  about 3 hours ago
ਬੰਗਾ, 22 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਬੰਗਾ ਸ਼ਹਿਰ 'ਚ ਇੱਕ ਵਿਅਕਤੀ ਪਾਸੋਂ ਲੁਟੇਰੇ ਡੇਢ ਲੱਖ ਦੇ ਕਰੀਬ ਰਾਸ਼ੀ ਲੁੱਟ ਕੇ ਫ਼ਰਾਰ ਹੋ ਗਏ। ਇਹ ਰਾਸ਼ੀ ਉਸ ਨੇ ਅਜੇ ...
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  about 3 hours ago
ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀਆਂ ਉਚੇਰੀ ਵਿੱਦਿਅਕ...
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 3 hours ago
ਫ਼ਾਜ਼ਿਲਕਾ, 22 ਅਕਤੂਬਰ( ਪ੍ਰਦੀਪ ਕੁਮਾਰ)- ਪੰਜਾਬ 'ਚ ਜਾਲੀ ਡਿਗਰੀਆਂ ਹਾਸਿਲ ਕਰਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਅਤੇ ਲੋਕਾਂ ਤੋਂ ਇਲਾਜ...
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 3 hours ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਸਰਹੱਦੀ ਪਿੰਡ ਕੱਕੜ ਦੇ ਰਹਿਣ ਵਾਲੇ ਦੋ ਨਸ਼ਾ ਤਸਕਰਾਂ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 3 hours ago
ਸ੍ਰੀਨਗਰ, 22 ਅਕਤੂਬਰ- ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  about 4 hours ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ...
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  about 4 hours ago
ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਡਾ ਨੇ ਅੱਜ ਪਾਰਟੀ ਹੈੱਡਕੁਆਟਰ ਵਿਖੇ ਭਾਜਪਾ ਦੇ ਜਨਰਲ ਸਕੱਤਰਾਂ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  about 4 hours ago
ਲਾਹੌਰ, 22 ਅਕਤੂਬਰ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ...
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  about 5 hours ago
ਕਾਬੁਲ, 22 ਅਕਤੂਬਰ- ਅਫ਼ਗ਼ਾਨਿਸਤਾਨ ਦੇ ਕੁੰਦੁਜ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਤਾਲਿਵਾਨੀ ਅੱਤਵਾਦੀਆਂ ਦੇ ਹਮਲੇ 'ਚ ਘੱਟੋ-ਘੱਟ 19 ਸੁਰੱਖਿਆ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ...
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 5 hours ago
ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ) - ਅੱਠਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ...
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  about 5 hours ago
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 6 hours ago
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  about 6 hours ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 6 hours ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  about 7 hours ago
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  about 7 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  about 7 hours ago
ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਰਾਜਦੂਤਾਂ ਦਾ ਵਫ਼ਦ
. . .  about 7 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  about 7 hours ago
ਨਾਭਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ
. . .  about 8 hours ago
ਕੈਨੇਡਾ ਚੋਣਾਂ 2019 : ਕੈਲਗਰੀ ਫੋਰੈਸਟ ਲਾਅਨ ਤੋਂ ਕੰਜ਼ਰਵੇਟਿਵ ਆਗੂ ਜਸਰਾਜ ਸਿੰਘ ਹਲਨ ਜਿੱਤੇ
. . .  about 8 hours ago
ਕੈਨੇਡਾ ਚੋਣਾਂ : ਬਰੈਂਪਟਨ ਈਸਟ ਤੋਂ ਮਨਿੰਦਰ ਸਿੰਘ ਸਿੱਧੂ ਦੀ ਜਿੱਤ
. . .  about 8 hours ago
ਇਸ ਵਾਰ ਕਾਂਗਰਸ ਹੀ ਹਰਿਆਣਾ 'ਚ ਸੱਤਾ 'ਚ ਆਵੇਗੀ : ਕੁਮਾਰੀ ਸ਼ੈਲਜਾ
. . .  about 8 hours ago
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ
. . .  about 8 hours ago
ਸੁਖਪਾਲ ਸਿੰਘ ਖਹਿਰਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  about 8 hours ago
ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  about 9 hours ago
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  about 8 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  about 9 hours ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  about 9 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  about 9 hours ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  about 9 hours ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  about 9 hours ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  about 9 hours ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  about 9 hours ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  about 9 hours ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  about 9 hours ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  about 10 hours ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  about 9 hours ago
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  about 10 hours ago
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  about 10 hours ago
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  about 10 hours ago
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  about 10 hours ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  about 10 hours ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  about 10 hours ago
ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਮਹਾਨਤਾ ਸ਼ਕਤੀਸ਼ਾਲੀ ਹੋਣ ਵਿਚ ਨਹੀਂ ਹੁੰਦੀ, ਸਗੋਂ ਸ਼ਕਤੀ ਦੀ ਸਹੀ ਅਤੇ ਉਚਿਤ ਵਰਤੋਂ ਕਰਨ ਵਿਚ ਹੁੰਦੀ ਹੈ। -ਹੈਨਰੀ ਵਾਰਡ

ਰੂਪਨਗਰ

ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਧੂਮ-ਧਾਮ ਨਾਲ ਮਨਾਇਆ

ਰੂਪਨਗਰ, 8 ਅਕਤੂਬਰ (ਸਤਨਾਮ ਸਿੰਘ ਸੱਤੀ)-ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਅੱਜ ਵੱਖ-ਵੱਖ ਥਾਵਾਂ 'ਤੇ ਉਤਸ਼ਾਹ ਨਾਲ ਮਨਾਇਆ ਗਿਆ | ਰੂਪਨਗਰ ਸ਼ਹਿਰ ਦੀਆਂ ਤਿੰਨ ਥਾਵਾਂ ਉੱਤੇ ਰਾਵਣ ਦੇ ਪੁਤਲੇ ਫੂਕੇ ਗਏ ਜਿੱਥੇ ਵੱਡੀ ਗਿਣਤੀ 'ਚ ਦਰਸ਼ਕਾਂ ਨੇ ਸ਼ਿਰਕਤ ਕੀਤੀ | ਗਿਆਨੀ ਜ਼ੈਲ ਸਿੰਘ ਨਗਰ 'ਚ ਹੋਏ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਸ਼ਿਰਕਤ ਕੀਤੀ | ਉਨ੍ਹਾਂ ਭਗਵਾਨ ਰਾਮ ਦੀਆਂ ਸਿੱਖਿਆਵਾਂ 'ਤੇ ਚੱਲ ਕੇ ਦੇਸ਼ ਅਤੇ ਸਮਾਜ ਵਿਚੋਂ ਰਾਵਣ ਰੂਪੀ ਬਦੀ ਨੂੰ ਤਿਆਗਣ ਦੀ ਤਾਕੀਦ ਕੀਤੀ | ਇਸ ਮੌਕੇ ਉਨ੍ਹਾਂ ਇਥੇ ਜੈ ਜਗਦੰਬੇ ਡਰਾਮਾਟਿ੍ਕ ਕਲੱਬ ਵਲੋਂ ਕਰਵਾਈ ਗਈ ਰਾਮ ਲੀਲ੍ਹਾ ਦੇ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਨਗਰ ਸੁਧਾਰ ਟਰਸਟ ਦੇ ਚੇਅਰਮੈਨ ਸੁਖਵਿੰਦਰ ਸਿੰਘ ਵਿਸਕੀ, ਰਮੇਸ਼ ਗੋਇਲ, ਰਾਮ ਸਿੰਘ ਸੈਣੀ, ਗੁਰਿੰਦਰਪਾਲ ਸਿੰਘ ਬਿੱਲਾ, ਪੋਮੀ ਸੋਨੀ, ਸਤਿੰਦਰ ਨਾਗੀ, ਸੰਜੇ ਵਰਮਾ, ਮਨਦੀਪ ਮੋਦਗਿੱਲ, ਆਰ. ਕੇ. ਅਰੋੜਾ ਸਮੇਤ ਸ਼ਖ਼ਸੀਅਤਾਂ ਸ਼ਾਮਲ ਸਨ |
ਰਾਮ ਲੀਲ੍ਹਾ ਮੈਦਾਨ ਵਿਖੇ ਹੋਏ ਭਰਵੇਂ ਸਮਾਰੋਹ ਦੌਰਾਨ ਰਾਵਣ ਦੇ ਪੁਤਲੇ ਫੂਕੇ ਗਏ ਜਿੱਥੇ ਦੋ ਸਾਬਕਾ ਮੰਤਰੀਆਂ ਡਾ: ਦਲਜੀਤ ਸਿੰਘ ਚੀਮਾ ਅਤੇ ਮਦਨ ਮੋਹਨ ਮਿੱਤਲ ਸਮੇਤ ਕਾਂਗਰਸੀ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਸ਼ਿਰਕਤ ਕੀਤੀ | ਸ: ਸੰਦੋਆ ਨੇ ਪ੍ਰਬੰਧਕਾਂ ਨੂੰ 5 ਲੱਖ ਦੀ ਗ੍ਰਾਂਟ ਦੇਣ ਦਾ ਭਰੋਸਾ ਵੀ ਦਿੱਤਾ | ਇਸ ਮੌਕੇ ਆਗੂਆਂ ਨੇ ਭਾਈਚਾਰਕ ਸਾਂਝ ਅਤੇ ਬੁਰਾਈਆਂ ਦੇੇ ਤਿਆਗ ਦੀ ਕਾਮਨਾ ਕੀਤੀ | ਇਸ ਮੌਕੇ ਨਗਰ ਕੌਾਸਲ ਪ੍ਰਧਾਨ ਪਰਮਜੀਤ ਸਿੰਘ ਮਾਕੜ, ਕੌਾ: ਰਚਨਾ ਲਾਂਬਾ, ਬੀ. ਜੇ. ਪੀ. ਦੇ ਮੰਡਲ ਪ੍ਰਧਾਨ ਰਾਜੇਸ਼ਵਰ ਜੈਨ, ਮੁਕੇਸ਼ ਮਹਾਜਨ, ਹਰੀ ਪ੍ਰਸਾਦ ਕਪੂਰ, ਬੌਬੀ ਚੌਹਾਨ, ਜਸਪ੍ਰੀਤ ਸਿੰਘ ਜੱਸਾ ਸਮੇਤ ਪ੍ਰਬੰਧਕ, ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ 'ਚ ਦਰਸ਼ਕ ਸ਼ਾਮਲ ਸਨ |
ਪਾਵਰ ਕਾਲੋਨੀ ਵਿਖੇ ਰਾਵਣ ਦੇ ਪੁਤਲਿਆਂ ਨੂੰ ਅਗਨੀ ਸਾਬਕਾ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨੇ ਦਿਖਾਈ | ਸਮਾਰੋਹ ਦੌਰਾਨ ਦਸਮੇਸ਼ ਪਬਲਿਕ ਹਾਈ ਸਕੂਲ ਦੇ ਬੱਚਿਆਂ ਨੇ ਦਿਲਖਿਚਵੀਆਂ ਪੇਸ਼ਕਾਰੀਆਂ ਦਿੱਤੀਆਂ | ਇਸ ਮੌਕੇ ਪਰਮਜੀਤ ਸਿੰਘ ਮਾਕੜ, ਸੀਨੀਅਰ ਕੌਾਸਲਰ ਗੁਰਮੁਖ ਸਿੰਘ ਸੈਣੀ, ਕੌਾ: ਹਰਜੀਤ ਕੌਰ, ਕੌਾ: ਮਨਜਿੰਦਰ ਸਿੰਘ ਧਨੋਆ, ਕਰਨੈਲ ਸਿੰਘ ਤੰਬੜ, ਰਣਜੀਤ ਸਿੰਘ ਸੰਧੂ, ਡਾ: ਪਰਮਿੰਦਰ ਸਿੰਘ, ਸੰਦੀਪ ਸਿੰਘ ਮਨਚੰਦਾ ਸਮੇਤ ਪ੍ਰਬੰਧਕ ਰਾਮ ਬਚਨ ਨੌਟਿਗਲ ਪ੍ਰਧਾਨ, ਵਿਜੇ ਮਲਹੋਤਰਾ, ਓਮ ਪ੍ਰਕਾਸ਼ ਸਮੇਤ ਪਾਵਰ ਕਾਲੋਨੀ ਅਤੇ ਇਲਾਕੇ ਦੀਆਂ ਸ਼ਖ਼ਸੀਅਤਾਂ ਅਤੇ ਦਰਸ਼ਕ ਵੱਡੀ ਗਿਣਤੀ 'ਚ ਸ਼ਾਮਲ ਸਨ |
ਨੰਗਲ 'ਚ ਧੂਮ-ਧਾਮ ਨਾਲ ਮਨਾਇਆ ਦੁਸਹਿਰਾ
ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਵਿਸ਼ਾਲ ਕੱਦ ਪੁਤਲੇ ਸਾੜੇ
ਨੰਗਲ ਤੋਂ ਪ੍ਰੀਤਮ ਸਿੰਘ ਬਰਾਰੀ ਅਨੁਸਾਰ-ਅਛਾਈ ਦੀ ਬੁਰਾਈ 'ਤੇ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਨੰਗਲ ਵਿਚ ਧੂਮ-ਧਾਮ ਨਾਲ ਮਨਾਇਆ ਗਿਆ | ਸਨਾਤਨ ਧਰਮ ਸਭਾ ਵਲੋਂ ਹਰ ਸਾਲ ਵਾਂਗ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਕਰੀਬ 30 ਤੋਂ 40 ਫੁੱਟ ਵਿਸ਼ਾਲ ਕੱਦ ਵਾਲੇ ਪੁਤਲਿਆਂ ਨੂੰ ਭਗਵਾਨ ਰਾਮ ਜੀ ਦੇ ਤੀਰਾਂ ਨਾਲ ਅਗਨ ਭੇਟ ਕੀਤਾ ਗਿਆ | ਇਸ ਤੋਂ ਪਹਿਲਾਂ ਸਭਾ ਵਲੋਂ ਮੇਨ ਮਾਰਕੀਟ ਦੇ ਸ਼ਿਵ ਮੰਦਰ ਤੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ ਜੋ ਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦੀ ਹੋਈ ਉਕਤ ਗਰਾਊਾਡ ਵਿਖੇ ਪਹੁੰਚੀ ਜਿੱਥੇ ਰਾਵਣ ਅਤੇ ਰਾਮ ਸੈਨਾ ਵਿਚ ਘਮਸਾਣ ਦਾ ਯੁੱਧ ਹੋਇਆ ਜਿਸ ਵਿਚ ਰਾਮ ਸੈਨਾ ਦੀ ਜਿੱਤ ਹੋਈ | ਇਸ ਮੌਕੇ ਸਨਾਤਨ ਧਰਮ ਸਭਾ ਦੇ ਪ੍ਰਧਾਨ ਰਾਮੇਸ਼ ਗੁਲਾਟੀ, ਸੁਨੀਲ ਸੋਬਤੀ, ਸੁਰਿੰਦਰ ਪੰਮਾ, ਟੋਨੀ ਸਹਿਗਲ, ਅਜੈ ਸ਼ਰਮਾ, ਮਦਨ ਗੋਪਾਲ, ਵਿਪਨ ਸ਼ਰਮਾ, ਸੁਧੀਰ ਸ਼ਰਮਾ, ਰਾਕੇਸ਼, ਮਨਮੋਹਨ ਸ਼ਰਮਾ ਦੇ ਨਾਲ ਸਨਾਤਨ ਧਰਮ ਡਰਾਮਾਟਿਕ ਕਲੱਬ ਦੇ ਚੇਅਰਮੈਨ ਹਰਨੇਕ ਕਾਲੀਆ, ਮੁਕੇਸ਼ ਦੱਤ ਸ਼ਰਮਾ, ਰਵੀ ਕਾਂਤ, ਨਰਿੰਦਰ ਪ੍ਰਭਾਕਰ ਆਦਿ ਹਾਜ਼ਰ ਸਨ |
ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਦੁਸਹਿਰਾ
ਪੱਤਰਕਾਰ ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ ਅਨੁਸਾਰ ਧਾਰਮਿਕ ਨਗਰੀ ਵਿਖੇ ਚਰਨ ਗੰਗਾ ਸਟੇਡੀਅਮ ਅਤੇ ਪੁਰਾਣੀ ਪਸ਼ੂ ਮੰਡੀ ਵਿਖੇ ਦੋ ਥਾਵਾਂ 'ਤੇ ਦੁਸਹਿਰੇ ਦਾ ਤਿਉਹਾਰ ਰਾਵਣ ਦਾ ਬੁੱਤ ਸਾੜ ਕੇ ਮਨਾਇਆ ਗਿਆ | ਚਰਨ ਗੰਗਾ ਸਟੇਡੀਅਮ ਵਿਖੇ ਮਨਾਏ ਦੁਸਹਿਰਾ ਦੇ ਤਿਉਹਾਰ ਵਿਚ ਭਾਜਪਾ ਦੇ ਬੁਲਾਰੇ ਐਡਵੋਕੇਟ ਅਰਵਿੰਦ ਮਿੱਤਲ ਜਦੋਂ ਕਿ ਪੁਰਾਣੀ ਪਸ਼ੂ ਮੰਡੀ ਵਿਖੇ ਭਾਜਪਾ ਦੇ ਜ਼ਿਲ੍ਹ•ਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਭਗਵਾਨ ਰਾਮ ਦੇ ਜੀਵਨ 'ਤੇ ਚਾਨਣਾ ਪਾਇਆ | ਇਸ ਮੌਕੇ ਨਿਪੁੰਨ ਸੋਨੀ, ਰਤਨ ਧਨੇੜਾ, ਮੁਨੀਸ਼ ਕੇਅਰਪਾਲ, ਅਜੇ ਰਾਣਾ, ਇੰਦਰਜੀਤ ਕੌਸ਼ਲ, ਰਵੀ ਲਟਾਵਾ, ਕੇ. ਕੇ. ਬੇਦੀ, ਸਨਾਤਨ ਧਰਮ ਸਭਾ ਦੇ ਪ੍ਰਧਾਨ ਹਰੀ ਓਮ ਸ਼ਰਮਾ, ਰਾਮ ਪਰਾਸ਼ਰ, ਬਲਰਾਮ ਪਰਾਸ਼ਰ, ਮੋਹਣ ਸਿੰਘ ਕੈਂਥ, ਹਰਗੁਪਾਲ ਗਾਂਧੀ, ਈਸ਼ਵਰ ਚੰਦਰ ਸਰਧਾਨਾ, ਗੁਰਜੀਤ ਸਿੰਘ ਖੱਟੜਾ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸੀ |
ਭਰਤਗੜ੍ਹ ਤੋਂ ਜਸਬੀਰ ਸਿੰਘ ਬਾਵਾ ਅਨੁਸਾਰ-ਕੌਮੀ ਤਿਉਹਾਰ ਦੁਸਹਿਰੇ ਮੌਕੇ ਸਥਾਨਕ ਰਘੂਨਾਥ ਡਰਾਮਾਟਿ੍ਕ ਕਲੱਬ ਦੇ ਸਮੂਹ ਨੁਮਾਇੰਦਿਆਂ ਵਲੋਂ ਸ੍ਰੀ ਰਾਧਾ ਕਿ੍ਸ਼ਨ ਮੰਦਰ ਦੇ ਸਾਹਮਣੇ ਸਰੋਵਰ 'ਚ ਲੰਕੇਸ਼ਵਰ ਰਾਵਣ, ਕੁੰਭਕਰਨ ਤੇ ਮੇਘ ਨਾਥ ਦੇ ਪੁਤਲੇ ਕਰੀਬ ਸ਼ਾਮੀਂ 7 ਵਜੇ ਨੇੜਲੇ ਪਿੰਡਾਂ ਦੇ ਹਜ਼ਾਰਾਂ ਲੋਕਾਂ ਦੀ ਮੌਜੂਦਗੀ ਵਿਚ ਅਗਨ ਭੇਟ ਕੀਤੇ ਗਏ | ਇਸ ਦੌਰਾਨ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨਰਿੰਦਰ ਪੁਰੀ, ਸਮਾਜ ਸੇਵੀ ਰਮਿੰਦਰ ਗਰਗ, ਗਊਸ਼ਾਲਾ ਦੇ ਪ੍ਰਬੰਧਕ ਮੰਗਤ ਰਾਮ ਤੇ ਸਥਾਨਕ ਸਰਪੰਚ ਸੁਖਦੀਪ ਸਿੰਘ ਰਾਣਾ ਨੇ ਸ਼ਾਮਿਲ ਲੋਕਾਂ ਅਤੇ ਸਬੰਧਿਤ ਨੁਮਾਇੰਦਿਆਂ ਨੂੰ ਇਸ ਤਿਉਹਾਰ ਦੀ ਮੁਬਾਰਕਬਾਦ ਦਿੰਦਿਆਂ ਸਾਰੇ ਤਿਉਹਾਰਾਂ ਨੂੰ ਰਲ-ਮਿਲ ਕੇ ਮਿਲਣ ਦਾ ਸੁਨੇਹਾ ਦਿੱਤਾ | ਇਸ ਦੌਰਾਨ ਕੀਰਤਪੁਰ ਸਾਹਿਬ ਦੇ ਥਾਣਾ ਮੁਖੀ ਸੰਨੀ ਖੰਨਾ ਅਤੇ ਭਰਤਗੜ੍ਹ• ਪੁਲਿਸ ਚੌਕੀ ਦੇ ਇੰਚਾਰਜ ਸੋਹਣ ਸਿੰਘ ਦੀ ਅਗਵਾਈ 'ਚ ਸਬੰਧਿਤ ਪੁਲਿਸ ਪਾਰਟੀ ਵਲੋਂ ਸੁਰੱਖਿਆ ਇੰਤਜ਼ਾਮ ਕੀਤੇ ਸਨ | ਇਸ ਮੌਕੇ ਸਰਪੰਚ ਗੁਰਨਾਮ ਸਿੰਘ, ਰਜਿੰਦਰ ਸਿੰਘ ਭੁੱਲਰ, ਰਮਨ ਭੱਲਾ, ਸੁਰਿੰਦਰ ਪੁਰੀ, ਗੁਰਨਾਮ ਸਿੰਘ ਝੱਜ, ਓਮੇਸ਼ ਪੁਰੀ, ਸੰਜੀਵ ਚੌਹਾਨ ਸਮੇਤ ਅਣਗਣਿਤ ਪ੍ਰਬੰਧਕ ਹਾਜ਼ਰ ਸਨ |
ਘਨੌਲੀ ਤੋਂ ਜਸਵੀਰ ਸਿੰਘ ਸੈਣੀ ਅਨੁਸਾਰ-ਦੁਸਹਿਰੇ ਦਾ ਪਵਿੱਤਰ ਤਿਉਹਾਰ ਦਸਮੇਸ਼ ਨਗਰ ਘਨੌਲੀ ਦੀ ਰਾਮ ਲੀਲ੍ਹਾ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ਚੇਅਰਮੈਨ ਸ਼ਿਵ ਸੈਨਾ ਸਚਿਨ ਘਨੌਲੀ ਦੀ ਅਗਵਾਈ 'ਚ ਘਨੌਲੀ ਸਿਹਤ ਕੇਂਦਰ ਦੇ ਮੈਦਾਨ 'ਚ ਮਨਾਇਆ ਗਿਆ | ਸਮਾਗਮ ਦੇ ਮੁੱਖ ਪ੍ਰਬੰਧਕ ਸਚਿਨ ਘਨੌਲੀ ਨੇ ਦੱਸਿਆ ਕਿ ਇਹ ਸਾਰਾ ਸਮਾਗਮ ਸ਼ਿਵ ਸੈਨਾ ਪ੍ਰਧਾਨ ਸੰਜੀਵ ਘਨੌਲੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੋਇਆ | ਇਸ ਮੌਕੇ ਦਸਮੇਸ਼ ਨਗਰ ਘਨੌਲੀ ਦੇ ਬਾਲ ਕਲਾਕਾਰਾਂ ਨੇ ਸ੍ਰੀ ਰਾਮ ਚੰਦਰ ਜੀ ਦੇ ਜੀਵਨ ਸਬੰਧੀ ਸੁੰਦਰ ਝਾਕੀਆਂ ਪੇਸ਼ ਕੀਤੀਆਂ ਗਈਆਂ ਅਤੇ ਪ੍ਰਬੰਧਕ ਵਲੋਂ ਦੇਰ ਸ਼ਾਮ ਨੂੰ ਰਾਵਣ ਦੇ ਪੁਤਲੇ ਨੂੰ ਅੱਗ ਲਗਾਈ ਗਈ | ਉੱਥੇ ਹੀ ਇਸ ਮੌਕੇ ਸਦਰ ਰੂਪਨਗਰ ਦੇ ਸਬ ਇੰਸਪੈਕਟਰ ਰੁਪਿੰਦਰ ਸਿੰਘ ਦੀ ਅਗਵਾਈ 'ਚ ਆਈ ਪੁਲਿਸ ਦੀ ਟੀਮ ਨੇ ਪੂਰਾ ਸਮਾਗਮ ਨਿਗਰਾਨ ਹੇਠ ਸ਼ਾਂਤਮਈ ਤਰੀਕੇ ਨਾਲ ਨੇਪਰੇ ਚਾੜਿ੍ਹਆ | ਇਸ ਮੌਕੇ ਸੰਜੀਵ ਘਨੌਲੀ, ਗੁਰਿੰਦਰ ਸਿੰਘ ਗੋਗੀ, ਸਚਿਨ ਘਨੌਲੀ, ਬਲਜੀਤ ਸਿੰਘ ਸਰਪੰਚ ਦਸਮੇਸ਼ ਨਗਰ, ਲਾਭ ਸਿੰਘ, ਗੁਰਪ੍ਰੀਤ ਸਿੰਘ ਰੌਬਨ, ਡਾ: ਨਰਿੰਦਰ ਕੁਮਾਰ, ਮਨਦੀਪ ਕੁਮਾਰ, ਸੁਖਵਿੰਦਰ ਸਿੰਘ, ਪੰਚ ਰਵਿੰਦਰ ਕੌਰ, ਪੰਚ ਕਾਤਾਂ ਦੇਵੀ, ਪੰਚ ਸਤੀਸ਼ ਕੁਮਾਰ, ਡਾ: ਗਗਨ ਪੰਚ, ਸੰਦੀਪ, ਸੰਨੀ, ਕੈਲਾਸ਼ ਪਰੋਹਿਤ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸੀ | ਇਸ ਤੋਂ ਇਲਾਵਾ ਨੂੰ ਹੋਂ ਕਾਲੋਨੀ ਵਿਚ ਦੁਸਹਿਰੇ ਦਾ ਤਿਉਹਾਰ ਰਾਮ ਲੀਲ੍ਹਾ ਮੈਦਾਨ 'ਚ ਮਨਾਇਆ ਗਿਆ |
ਭਰਤਗੜ੍ਹ, (ਜਸਬੀਰ ਸਿੰਘ ਬਾਵਾ)-ਮਾਜਰੀ ਗੁੱਜਰਾਂ, ਆਸਪੁਰ, ਅਵਾਨਕੋਟ ਅਤੇ ਕੋਟਬਾਲਾ ਦੀ ਸਮੂਹ ਸਾਧ ਸੰਗਤ ਵਲੋਂ ਬਾਬਾ ਘੋੜੀ ਵਾਲਾ ਦੇ ਅਸਥਾਨ 'ਤੇ ਕੌਮੀ ਤਿਉਹਾਰ ਦੁਸਹਿਰੇ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦੀ ਬਾਣੀ ਸਰਵਣ ਕਰਨ ਮਗਰੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸੇ ਦੌਰਾਨ ਕਰਵਾਏ ਧਾਰਮਿਕ ਸਮਾਗਮ ਦੌਰਾਨ ਭਾਈ ਗੁਰਭਾਗ ਸਿੰਘ ਪਪਰਾਲੀ ਤੇ ਸਾਥੀਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ | ਮੁੱਖ ਪ੍ਰਬੰਧਕ ਗੁਰਨਾਮ ਸਿੰਘ ਸੈਣੀ, ਅਮਰਜੀਤ ਸਿੰਘ ਫ਼ੌਜੀ, ਨੰਦ ਸਿੰਘ, ਕੁਲਵੰਤ ਸਿੰਘ, ਸਰਪੰਚ ਰਣਜੀਤ ਸਿੰਘ ਆਦਿ ਵਲੋਂ ਸਹਿਯੋਗੀਆਂ ਤੇ ਸ਼ਖ਼ਸੀਅਤਾਂ ਨੂੰ ਗੁਰੂ ਘਰ ਦੀ ਰਹਿਤ ਮਰਿਆਦਾ ਅਨੁਸਾਰ ਸਿਰੋਪਾਉ ਦੀ ਬਖਸ਼ਿਸ਼ ਕੀਤੀ ਤੇ ਅਵਾਨਕੋਟ ਦੀ ਵਸਨੀਕ ਗੀਤਾ ਦੇਵੀ ਪਤਨੀ ਸਵ. ਮੂਰਤੀ ਨੂੰ ਉਨ੍ਹਾਂ ਦੀ ਧੀ ਦੇ ਵਿਆਹ ਲਈ ਮਾਇਕ ਸਹਾਇਤਾ ਵੀ ਕੀਤੀ | ਇਸ ਮੌਕੇ ਪ੍ਰਧਾਨ ਬਲਵਿੰਦਰ ਸਿੰਘ ਅਵਾਨਕੋਟ, ਰਣਬੀਰ ਸਿੰਘ ਕੋਟਬਾਲਾ, ਬਲਵਿੰਦਰ ਸਿੰਘ ਪਾਬਲਾ, ਰਾਮ ਸਿੰਘ ਆਸਪੁਰ, ਅਮਰੀਕ ਸਿੰਘ, ਹਰਭਜਨ ਸਿੰਘ, ਰਾਮ ਕਿਸ਼ਨ ਮਾਜਰੀ ਆਦਿ ਹਾਜ਼ਰ ਸਨ |

ਖ਼ਾਲਸਾ ਦਰਬਾਰ ਸਬੰਧੀ 3 ਦਿਨਾ ਗੁਰਮਤਿ ਸਮਾਗਮ ਨਗਰ ਕੀਰਤਨ ਉਪਰੰਤ ਅਮਨ-ਅਮਾਨ ਨਾਲ ਸਮਾਪਤ

ਸ੍ਰੀ ਚਮਕੌਰ ਸਾਹਿਬ, 8 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਅਦ ਦੁਪਹਿਰ ਸਜਾਏ ਨਗਰ ਕੀਰਤਨ ਨਾਲ ਖ਼ਾਲਸਾ ਦਰਬਾਰ (ਦੁਸ਼ਹਿਰੇ ਦਾ ਜੋੜ ਮੇਲਾ) ਅਮਨ-ਅਮਾਨ ਨਾਲ ਸੰਪੂਰਨ ਹੋ ਗਿਆ | ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਛਤਰ ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਨੇ ਦਿੱਤਾ ਧਰਨਾ

ਸ੍ਰੀ ਅਨੰਦਪੁਰ ਸਾਹਿਬ, 8 ਅਕਤੂਬਰ (ਪ.ਪ. ਰਾਹੀਂ)-ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਵਲੋਂ ਪੰਜਾਬ ਇਕਾਈ ਦੇ ਹੁਕਮਾਂ 'ਤੇ ਰੋਸ ਧਰਨਾ ਦਿੱਤਾ ਗਿਆ | ਤਹਿਸੀਲ ਪ੍ਰਧਾਨ ਰਸ਼ਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੰਨੀਆਂ ਹੋਈਆਂ ਮੰਗਾਂ, ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੀ ਧਰਤੀ, ਮਨੁੱਖਤਾ ਦੀ ਸੇਵਾ, ਜ਼ੁਲਮ ਤੇ ਜ਼ਾਲਮ ਿਖ਼ਲਾਫ਼ ਲੜਨ ਦੀ ਪ੍ਰੇਰਨਾ ਦਿੰਦੀ ਹੈ-ਚੰਨੀ

ਸ੍ਰੀ ਚਮਕੌਰ ਸਾਹਿਬ, 8 ਅਕਤੂਬਰ (ਨਾਰੰਗ)-ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਆਪਣੇ ਸਾਥੀਆਂ ਸਮੇਤ ਦੁਸ਼ਹਿਰੇ ਦੇ ਜੋੜ ਮੇਲੇ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ...

ਪੂਰੀ ਖ਼ਬਰ »

ਸੂਬੇ ਦੇ ਚਾਰ ਹਲਕਿਆਂ 'ਚ ਹੋ ਰਹੀਆਂ ਜ਼ਿਮਨੀ ਚੋਣਾਂ 'ਚ ਅਕਾਲੀ-ਭਾਜਪਾ ਗੱਠਜੋੜ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ- ਚੰਦੂਮਾਜਰਾ

ਨੂਰਪੁਰ ਬੇਦੀ, 8 ਅਕਤੂਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਸੂਬੇ ਦੇ ਚਾਰ ਵਿਧਾਨ ਸਭਾ ਹਲਕਿਆਂ 'ਚ ਹੋ ਰਹੀਆਂ ਜ਼ਿਮਨੀ ਚੋਣਾਂ 'ਚ ਅਕਾਲੀ-ਭਾਜਪਾ ਗਠਜੋੜ ਸ਼ਾਨਦਾਰ ਜਿੱਤ ਹਾਸਲ ਕਰੇਗਾ ਕਿਉਂਕਿ ਸੂਬੇ ਦੀ ਕਾਂਗਰਸ ਸਰਕਾਰ ਆਪਣੇ ਚੋਣਾਂ ਦੌਰਾਨ ਕੀਤੇ ਵਾਅਦੇ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਦੀ ਲਾਸ਼ ਨਹਿਰ 'ਚੋਂ ਹੋਈ ਬਰਾਮਦ

ਰੂਪਨਗਰ, 8 ਅਕਤੂਬਰ (ਪੱਤਰ ਪ੍ਰੇਰਕ)- ਨਜ਼ਦੀਕੀ ਪਿੰਡ ਰੰਗੀਲਪੁਰ ਕੋਲੋਂ ਲੰਘਦੀ ਭਾਖੜਾ ਨਹਿਰ ਵਿਚੋਂ ਇਕ ਪੁਲਿਸ ਮੁਲਾਜ਼ਮ ਦੀ ਲਾਸ਼ ਬਰਾਮਦ ਕੀਤੀ ਗਈ, ਦੀ ਪਹਿਚਾਣ ਪ੍ਰਕਾਸ਼ ਕੁਮਾਰ ਨਿਵਾਸੀ ਪਿੰਡ ਬੜਾ ਪਿੰਡ (ਭਰਤਗੜ੍ਹ) ਵਜੋਂ ਹੋਈ ਹੈ ਜੋ ਕਿ ਪੁਲਿਸ ਮੁਲਾਜ਼ਮ ਸੀ ...

ਪੂਰੀ ਖ਼ਬਰ »

ਪੰਥ ਵਿਰੋਧੀ ਤਾਕਤਾਂ ਨੂੰ ਕੌਮ ਦੀ ਚੜ੍ਹਦੀ ਕਲਾ ਬਰਦਾਸ਼ਤ ਨਹੀਂ-ਪ੍ਰੋ: ਚੰਦੂਮਾਜਰਾ ਦਰਬਾਰ ਖ਼ਾਲਸਾ (ਦੁਸਹਿਰੇ ਦਾ ਜੋੜ ਮੇਲਾ) ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਪੁੱਜੀਆਂ

ਸ੍ਰੀ ਚਮਕੌਰ ਸਾਹਿਬ, 8 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਖ਼ਾਲਸਾ ਦਰਬਾਰ (ਦੁਸਹਿਰੇ ਦਾ ਜੋੜ ਮੇਲਾ) ਦੇ ਸਬੰਧ ਵਿਚ ਸਜਾਏ ਜੋੜ ਮੇਲੇ ਮੌਕੇ ਅੱਜ ਵੱਡੀ ਗਿਣਤੀ ਵਿਚ ਸੰਗਤਾਂ ਇਥੋਂ ਦੇ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਈਆਂ ਅਤੇ ਬਾਣੀ ਦਾ ਅਨੰਦ ਮਾਣਿਆ | ਅੱਜ ...

ਪੂਰੀ ਖ਼ਬਰ »

ਦਰਬਾਰ ਖ਼ਾਲਸਾ (ਦੁਸਹਿਰੇ ਦਾ ਜੋੜ ਮੇਲਾ) ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਪੁੱਜੀਆਂ

ਸ੍ਰੀ ਚਮਕੌਰ ਸਾਹਿਬ, 8 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਖ਼ਾਲਸਾ ਦਰਬਾਰ (ਦੁਸਹਿਰੇ ਦਾ ਜੋੜ ਮੇਲਾ) ਦੇ ਸਬੰਧ ਵਿਚ ਸਜਾਏ ਜੋੜ ਮੇਲੇ ਮੌਕੇ ਅੱਜ ਵੱਡੀ ਗਿਣਤੀ ਵਿਚ ਸੰਗਤਾਂ ਇਥੋਂ ਦੇ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਈਆਂ ਅਤੇ ਬਾਣੀ ਦਾ ਅਨੰਦ ਮਾਣਿਆ | ਅੱਜ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਨੂਰਪੁਰ ਬੇਦੀ, 8 ਅਕਤੂਬਰ (ਪ.ਪ. ਰਾਹੀਂ) -ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਨੂਰਪੁਰ ਬੇਦੀ ਇਕਾਈ ਦੀ ਬੈਠਕ ਸ਼ਿੰਗਾਰਾ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੈਨਸ਼ਨਰਾਂ ਨਾਲ ਸੰਬੰਧਿਤ ਵੱਖ-ਵੱਖ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਪਿੰਡ ਕਲਵਾਂ ਵਾਸੀ ਹਲਕਾ ਵਿਧਾਇਕ ਨੂੰ ਮਿਲੇ

ਕਾਹਨਪੁਰ ਖੂਹੀ, 8 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਪਿੰਡ ਕਲਵਾਂ ਵਾਸੀ ਕਾਫ਼ੀ ਸਮੇਂ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ ਜਿਸ ਕਾਰਨ ਅੱਜ ਪਿੰਡ ਵਾਸੀ ਸਰਪੰਚ ਰਾਜ ਰਾਣੀ ਦੀ ਅਗਵਾਈ ਹੇਠ ਹਲਕਾ ਰੂਪਨਗਰ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਮਿਲੇ¢ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਅਨੰਦਪੁਰ ਸਾਹਿਬ, 8 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ ਸ਼ਾਖਾ ਪ੍ਰਧਾਨ ਮੱਖਣ ਕਾਲਸ ਦੀ ਪ੍ਰਧਾਨਗੀ ਹੇਠ ਹੋਈ | ਜਿਸ ਸਬੰਧੀ ਸਰਕਲ ਪ੍ਰਧਾਨ ਕਪਿਲ ਮਹਿੰਦਲੀ ਨੇ ਦੱਸਿਆ ਕਿ ਠੇਕਾ ...

ਪੂਰੀ ਖ਼ਬਰ »

ਮਾਸਟਰ ਰਾਮ ਪ੍ਰਕਾਸ਼ ਝਿੰਜੜੀ ਨਹੀਂ ਰਹੇ

ਨੂਰਪੁਰ ਬੇਦੀ, 8 ਅਕਤੂਬਰ (ਝਾਂਡੀਆਂ)-ਮੁਲਾਜ਼ਮਾਂ ਦੇ ਹੱਕਾਂ ਲਈ ਸੰਘਰਸ਼ਾਂ 'ਚ ਤੇ ਆਰ. ਐਮ. ਪੀ. ਆਈ. ਦੀ ਅਗਵਾਈ 'ਚ ਕਿਸਾਨਾਂ ਮਜ਼ਦੂਰਾਂ ਦੇ ਹਿਤਾਂ ਲਈ ਸੰਘਰਸ਼ਸ਼ੀਲ ਖੱਬੇ ਪੱਖੀ ਲਹਿਰ ਦੇ ਜੁਝਾਰੂ ਆਗੂ ਮਾਸਟਰ ਰਾਮ ਪ੍ਰਕਾਸ਼ ਝਿੰਜੜੀ ਨਹੀਂ ਰਹੇ | ਉਹ 90 ਵਰਿ੍ਹਆਂ ਦੇ ...

ਪੂਰੀ ਖ਼ਬਰ »

ਚਾਰ ਰੋਜ਼ਾ ਜ਼ਿਲ੍ਹਾ ਅਥਲੈਟਿਕਸ ਮੀਟ ਸਮਾਪਤ

ਸ੍ਰੀ ਅਨੰਦਪੁਰ ਸਾਹਿਬ, 8 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਐਸ. ਜੀ. ਐਸ. ਖ਼ਾਲਸਾ. ਸੀ. ਸੈਕੰ. ਸਕੂਲ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਰਨਜੀਤ ਸਿੰਘ ਦੀ ਅਗਵਾਈ ਹੇਠ ਸ਼ੁਰੂ ਹੋਈ ਚਾਰ ਰੋਜ਼ਾ ਅਥਲੈਟਿਕਸ ਮੀਟ ਸਮਾਪਤ ਹੋ ਗਈ ਜਿਸ ਵਿਚ ਜ਼ਿਲ੍ਹਾ ...

ਪੂਰੀ ਖ਼ਬਰ »

ਨਿਹੰਗ ਸਿੰਘਾਂ ਨੇ ਸਜਾਇਆ ਮਹੱਲਾ, ਖ਼ਾਲਸਾਈ ਖੇਡਾਂ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ

ਸ੍ਰੀ ਚਮਕੌਰ ਸਾਹਿਬ, 8 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਦਰਬਾਰ ਖ਼ਾਲਸਾ ਦੀ ਸੰਪੂਰਨਤਾ 'ਤੇ ਅੱਜ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਰਣਜੀਤ ਗੜ੍ਹ ਸਾਹਿਬ ਤੋਂ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ...

ਪੂਰੀ ਖ਼ਬਰ »

ਮਾਸਟਰ ਜਸਵਿੰਦਰ ਸਿੰਘ ਮੀਰਪੁਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਨੂਰਪੁਰ ਬੇਦੀ, 8 ਅਕਤੂਬਰ (ਪੱਤਰ ਪ੍ਰੇਰਕ)-ਅਧਿਆਪਕ ਦਲ ਪੰਜਾਬ ਦੇ ਆਗੂ ਮਾਸਟਰ ਜਸਵਿੰਦਰ ਸਿੰਘ ਮੀਰਪੁਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਉਨ੍ਹਾਂ ਦੇ ਗ੍ਰਹਿ ਪਿੰਡ ਮੀਰਪੁਰ ਵਿਖੇ ਕਰਵਾਏ ਸ਼ਰਧਾਂਜਲੀ ਸਮਾਗਮ ਤੋਂ ਪਹਿਲਾਂ ਰਾਗੀ ...

ਪੂਰੀ ਖ਼ਬਰ »

ਸਪੀਕਰ ਨੇ ਕਮਿਊਨਿਟੀ ਸੈਂਟਰ ਕੰਨਚੇੜ੍ਹਾ ਦੀਆਂ ਚਾਬੀਆਂ ਗੁਰੂ ਰਵਿਦਾਸ ਮੰਦਰ ਕਮੇਟੀ ਨੂੰ ਸੌ ਾਪੀਆਂ

ਨੰਗਲ, 8 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਾਸਲ ਨੰਗਲ ਵਲੋਂ ਸ਼ਹਿਰ ਦੇ ਵਾਰਡ ਨੰਬਰ 11 ਪਿੰਡ ਕੰਨਚੇੜਾ ਵਿਖੇ ਉਸਾਰੇ ਗਏ ਕਮਿਊਨਿਟੀ ਸੈਂਟਰ ਦੀਆਂ ਚਾਬੀਆਂ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਇਲਾਕੇ ਦੇ ਪਤਵੰਤੇ ਸੱਜਣਾਂ ਦੀ ਹਾਜ਼ਰੀ ...

ਪੂਰੀ ਖ਼ਬਰ »

ਲਾਲਾ ਲਾਜਪਤ ਰਾਏ ਸਿਵਲ ਹਸਪਤਾਲ 'ਚ ਆਿਖ਼ਰ ਕਦੋਂ ਹੋਣਗੇ ਮਰੀਜ਼ ਦਾਖ਼ਲ?

ਨੰਗਲ, 8 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਹਰ ਪਾਸਿਉਂ ਨਿਘਾਰ ਵੱਲ ਜਾ ਰਹੇ ਨੰਗਲ ਦੇ ਲੋਕ ਅਨੇਕਾਂ ਮਾਨਸਿਕ ਪ੍ਰੇਸ਼ਾਨੀਆਂ ਦੇ ਦੌਰ 'ਚੋਂ ਗੁਜ਼ਰ ਰਹੇ ਹਨ | ਸਿਹਤ ਸਹੂਲਤਾਂ ਦੀ ਘਾਟ ਕਾਰਨ ਲੋਕ ਪ੍ਰੇਸ਼ਾਨ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਸ਼ਹਿਰੋਂ ਬਾਹਰ ਹੀ ...

ਪੂਰੀ ਖ਼ਬਰ »

ਮਾਤਾ ਨੈਣਾ ਦੇਵੀ ਦਾ ਨਵਰਾਤਰੇ ਮੇਲਾ ਸਮਾਪਤ

ਸ੍ਰੀ ਅਨੰਦਪੁਰ ਸਾਹਿਬ, 08 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)-ਪ੍ਰਸਿੱਧ ਸ਼ਕਤੀ ਪੀਠ ਮਾਤਾ ਨੈਣਾ ਦੇਵੀ ਜੀ ਵਿਖੇ ਚੱਲਣ ਵਾਲਾ ਅੱਸੂ ਸਰਦ ਰੁੱਤ ਨਵਰਾਤਰੇ ਮੇਲਾ ਸਮਾਪਤ ਹੋ ਗਿਆ, ਇਨ੍ਹਾਂ 10 ਦਿਨਾਂ ਦੌਰਾਨ ਕਰੀਬ ਡੇਢ ਲੱਖ ਸ਼ਰਧਾਲੂਆਂ ਨੇ ਮੱਥਾ ਟੇਕਿਆ | ਜਾਣਕਾਰੀ ...

ਪੂਰੀ ਖ਼ਬਰ »

ਅਨੀਮੀਆ ਮੁਕਤ ਭਾਰਤ ਤਹਿਤ ਗਰਭਵਤੀ ਔਰਤਾਂ ਦੀ ਜਾਂਚ

ਢੇਰ, 8 ਅਕਤੂਬਰ (ਕਾਲੀਆ)-ਸਿਵਲ ਸਰਜਨ ਰੂਪਨਗਰ ਡਾ. ਐਚ.ਐਨ. ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾਕਟਰ ਰਾਮ ਪ੍ਰਕਾਸ਼ ਸਰੋਆ ਸੀਨੀਅਰ ਮੈਡੀਕਲ ਅਫ਼ਸਰ ਕੀਰਤਪੁਰ ਸਾਹਿਬ ਅਤੇ ਡਾਕਟਰ ਪਵਨ ਕੌਸ਼ਲ ਮੈਡੀਕਲ ਅਫ਼ਸਰ ਮਿੰਨੀ ਪੀ.ਐਚ.ਸੀ. ਢੇਰ ਦੀ ਯੋਗ ਅਗਵਾਈ ਹੇਠ ਢੇਰ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨਸ਼ੇ ਅਤੇ ਸਮਾਜਿਕ ਕੁਰੀਤੀਆਂ ਤੋਂ ਦੂਰ ਰੱਖਣ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ

ਸੁਖਸਾਲ, 8 ਅਕਤੂਬਰ (ਪਾਲ)-ਸ਼ਹੀਦ ਬਾਬਾ ਦੀਪ ਸਿੰਘ ਯੂਥ ਕਲੱਬ ਭੱਲੜੀ ਵੱਲੋਂ ਨੌਜਵਾਨਾਂ ਨੂੰ ਨਸ਼ੇ ਅਤੇ ਸਮਾਜਿਕ ਕੁਰੀਤੀਆਂ ਤੋਂ ਦੂਰ ਰੱਖਣ ਦੇ ਮੰਤਵ ਨਾਲ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਯੂਥ ਕੋਆਰਡੀਨੇਟਰ ਪੰਕਜ ਯਾਦਵ ਵੱਲੋਂ ਰੀਬਨ ਕੱਟ ...

ਪੂਰੀ ਖ਼ਬਰ »

ਮਿੰਨੀ ਸਕੱਤਰੇਤ ਦੀ ਸੜਕ 'ਤੇ ਸੀਵਰੇਜ ਦੇ ਪਾਣੀ ਨੇ ਧਾਰਿਆ ਛੱਪੜ ਦਾ ਰੂਪ

ਰੂਪਨਗਰ, 8 ਅਕਤੂਬਰ (ਮਨਜਿੰਦਰ ਸਿੰਘ ਚੱਕਲ)-ਮਿੰਨੀ ਸਕੱਤਰੇਤ ਰੋਪੜ ਦੇ ਸਾਹਮਣੇ ਮੁੱਖ ਸੜਕ 'ਤੇ ਸੀਵਰੇਜ ਦਾ ਗੰਦਾ ਪਾਣੀ ਇਕੱਤਰ ਹੋਣ ਨਾਲ ਲੋਕਾਂ ਨੂੰ ਵੱਡੀ ਪ੍ਰੇਸ਼ਾਨੀ ਹੋ ਰਹੀ ਹੈ ਜਦਕਿ ਸੀਵਰੇਜ ਵਿਭਾਗ ਇਸ ਪਾਣੀ ਦੀ ਨਿਕਾਸੀ ਕਰਨ ਲਈ ਅੱਖਾਂ ਬੰਦ ਕਰਕੇ ਬੈਠਾ ਹੈ ...

ਪੂਰੀ ਖ਼ਬਰ »

ਖੇਡ ਮੁਕਾਬਲਿਆਂ 'ਚ ਸਰਕਾਰੀ ਕੰਨਿਆ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲ੍ਹਾਂ

ਨੰਗਲ, 8 ਅਕਤੂਬਰ (ਪ੍ਰੋ: ਅਵਤਾਰ ਸਿੰਘ)-ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਵੱਖ-ਵੱਖ ਖੇਡ ਮੁਕਾਬਲਿਆਂ 'ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਮੱਲ੍ਹਾਂ ਮਾਰਦੇ ਹੋਏ ਕਈ ਪੁਜ਼ੀਸ਼ਨਾਂ ...

ਪੂਰੀ ਖ਼ਬਰ »

ਪ੍ਰਭਾਤ ਫੇਰੀ ਦਾ ਬੇਲਿਆਂ ਵਿਚ ਪਹੰੁਚਣ 'ਤੇ ਨਿੱਘਾ ਸਵਾਗਤ

ਢੇਰ, 8 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੀਆਂ ਜਾ ਰਹੀਆਂ ਪ੍ਰਭਾਤ ਫੇਰੀਆਂ ਦਾ ਅੱਜ ਬੇਲਿਆਂ ਦੇ ਪਿੰਡਾਂ ਵਿਚ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਲਗਾਏ ਵਿਗਿਆਨ ਮੇਲੇ ਲਗਾਏ

ਸ੍ਰੀ ਚਮਕੌਰ ਸਾਹਿਬ, 8 ਅਕਤੂਬਰ (ਜਗਮੋਹਣਸਿੰਘ ਨਾਰੰਗ)-ਨੇੜਲੇ ਪਿੰਡ ਬਸੀ ਗੁਜਰਾਂ ਸਰਕਾਰੀ ਹਾਈ ਸਕੂਲ ਵਿਚ ਵਿਗਿਆਨ ਮੇਲਾ ਲਗਾਇਆ ਗਿਆ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਵਲੋਂ ਤਿਆਰ ਕੀਤੀਆਂ 117 ਕਿਰਿਆਵਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਖ਼ੂਨਦਾਨ ਤੇ ਮੁਫਤ ਮੈਡੀਕਲ ਕੈਂਪ ਲਗਾਉਣ ਸਬੰਧੀ ਮੀਟਿੰਗ

ਨੂਰਪੁਰ ਬੇਦੀ, 8 ਅਕਤੂਬਰ (ਵਿੰਦਰਪਾਲ ਝਾਂਡੀਆਂ)-ਗੁਰੂ ਨਾਨਕ ਸੇਵਾ ਵੈਲਫੇਅਰ ਸੁਸਾਇਟੀ (ਰਜਿ:) ਨੂਰਪੁਰ ਬੇਦੀ ਦੀ ਮੀਟਿੰਗ ਪ੍ਰਧਾਨ ਕੋਸ਼ਲ ਭਟੋਆ ਦੀ ਅਗਵਾਈ 'ਚ ਹੋਈ ਜਿਸ ਵਿਚ ਸੰਸਥਾ ਵਲੋਂ ਆਗਾਮੀ ਦਿਨਾਂ ਵਿਚ ਖ਼ੂਨਦਾਨ ਤੇ ਮੁਫਤ ਮੈਡੀਕਲ ਕੈਂਪ ਲਗਾਉਣ ਦਾ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ 'ਚ ਸਰਕਾਰ ਨਹੀਂ ਸਰਕਾਰੀ ਤੰਤਰ ਕੰਮ ਕਰ ਰਿਹੈ-ਪ੍ਰੋ: ਚੰਦੂਮਾਜਰਾ

ਸ੍ਰੀ ਚਮਕੌਰ ਸਾਹਿਬ, 8 ਅਕਤੂਬਰ (ਨਾਰੰਗ)-ਪੰਜਾਬ ਵਿਚ ਚਾਰ ਹਲਕਿਆਂ 'ਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਵਿਚ ਝੂਠੇ ਲਾਰੇ ਲਾ ਕੇ ਸੱਤਾ ਹਾਸਲ ਕਰਨ ਵਾਲੀ ਕਾਂਗਰਸ ਪਾਰਟੀ ਬੁਰੀ ਤਰ੍ਹਾਂ ਹਾਰੇਗੀ | ਇਹ ਵਿਚਾਰ ਅੱਜ ਇਥੇ ਸੀਨੀਅਰ ਅਕਾਲੀ ਆਗੂ ਅਤੇ ਲੋਕ ਸਭਾ ਦੇ ਸਾਬਕਾ ...

ਪੂਰੀ ਖ਼ਬਰ »

ਅਨਾਜ ਮੰਡੀ ਸੂਰੇਵਾਲ ਦੇ ਆੜ੍ਹਤੀਆਂ ਦੀ ਮੀਟਿੰਗ ਹੋਈ

ਸੁਖਸਾਲ, 8 ਅਕਤੂਬਰ (ਧਰਮ ਪਾਲ)-ਸਥਾਨਕ ਅਨਾਜ ਮੰਡੀ ਸੂਰੇਵਾਲ ਦੇ ਸਮੂਹ ਆੜ੍ਹਤੀਆਂ ਦੀ ਮੀਟਿੰਗ ਪ੍ਰਧਾਨ ਜਸਵਿੰਦਰ ਸਿੰਘ ਸਿੰਦਾ ਦੀ ਅਗਵਾਈ ਹੇਠ ਹੋਈ | ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਆੜ੍ਹਤੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਝੋਨੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਹੋਈ

ਨੰਗਲ, 8 ਅਕਤੂਬਰ (ਬਰਾਰੀ)-ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਇਕਾਈ ਨੰਗਲ ਦੀ ਮੀਟਿੰਗ ਮਹਿੰਦਰ ਪਾਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਇੱਥੇ ਬੱਸ ਸਟੈਂਡ ਵਿਖੇ ਹੋਈ | ਸਭ ਤੋਂ ਪਹਿਲਾਂ ਕੁਲਦੀਪ ਸਿੰਘ ਪ੍ਰਧਾਨ ਏਟਕ ਪੰਜਾਬ ਰੋਡਵੇਜ਼ ...

ਪੂਰੀ ਖ਼ਬਰ »

ਬਾਂਦਰਾਂ ਤੋਂ ਪਰੇਸ਼ਾਨ ਨੇ ਝਿੰਜੜੀ ਦੇ ਵਾਸੀ

ਸ੍ਰੀ ਅਨੰਦਪੁਰ ਸਾਹਿਬ, 8 (ਨਿੱਕੂਵਾਲ, ਕਰਨੈਲ ਸਿੰਘ)-ਬਾਂਦਰਾਂ ਤੋਂ ਪਿੰਡ ਝਿੰਜੜੀ ਦੇ ਵਸਨੀਕ ਬਹੁਤ ਪ੍ਰੇਸ਼ਾਨ ਹਨ ਕਿਉਂਕਿ ਉਨ੍ਹਾਂ ਵਲੋਂ ਆਦਮੀਆਂ ਦੇ ਨਾਲ-ਨਾਲ ਪਸ਼ੂਆਂ ਨੂੰ ਵੀ ਨਿਸ਼ਾਨਾ ਬਣਾ ਕੇ ਉਨ੍ਹਾਂ 'ਤੇ ਹਮਲਾ ਕੀਤਾ ਜਾ ਰਿਹਾ ਹੈ | ਪਿੰਡ ਝਿੰਜੜੀ ਦੇ ...

ਪੂਰੀ ਖ਼ਬਰ »

ਮੀਜ਼ਲ ਰੁਬੈਲਾ ਸਬੰਧੀ ਸੈਮੀਨਾਰ ਕਰਵਾਇਆ

ਭਰਤਗੜ੍ਹ, 8 ਅਕਤੂਬਰ (ਬਾਵਾ)-ਭਰਤਗੜ੍ਹ ਸਥਿੱਤ ਕਮਿਊਨਿਟੀ ਸਿਹਤ ਕੇਂਦਰ ਵਿਚ ਅੱਜ ਐਸ. ਐਮ. ਓ. ਰਜਿੰਦਰ ਕੁਮਾਰ ਦੀ ਅਗਵਾਈ 'ਚ ਕਰਵਾਏ ਮੀਜ਼ਲ ਰੂਬੈਲਾ ਸਬੰਧੀ ਸੈਮੀਨਾਰ ਦੌਰਾਨ ਇਨ੍ਹਾਂ ਸਮੇਤ ਹੋਰਨਾਂ ਬੁਲਾਰਿਆਂ ਨੇ ਆਸ਼ਾ ਮਹਿਲਾਵਾਂ ਨੂੰ ਉਕਤ ਰੋਗ ਦੇ ਲੱਛਣ ਅਤੇ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਲੈ ਕੇ ਪ੍ਰਭਾਤ ਫੇਰੀਆਂ ਸ਼ੁਰੂ

ਨੰਗਲ, 8 ਅਕਤੂਬਰ (ਪ੍ਰੋ: ਅਵਤਾਰ ਸਿੰਘ) -ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਲੈ ਕੇ ਇਲਾਕੇ 'ਚ ਪ੍ਰਭਾਤ ਫੇਰੀਆਂ ਜ਼ੋਰਾਂ ਸ਼ੋਰਾਂ ਨਾਲ ਸ਼ੁਰੂ ਹੋ ਗਈਆਂ ਹਨ | ਇਸੇ ਕੜੀ ਤਹਿਤ ਅੱਜ ਭਾਰਤੀਯ ਵਾਲਮੀਕੀ ਧਰਮ ਸਮਾਜ (ਭਾਵਾਦਾਸ) ਵਲੋਂ ਸਵੇਰੇ ਤੜਕਸਾਰ ਇਲਾਕੇ ਦੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX