ਤਾਜਾ ਖ਼ਬਰਾਂ


ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  7 minutes ago
ਮਾਛੀਵਾੜਾ ਸਾਹਿਬ ,22 ਅਕਤੂਬਰ (ਮਨੋਜ ਕੁਮਾਰ)- ਆਪਣੇ ਆਪ ਵਿਚ ਪਹਿਲਾ ਤੇ ਦਰਿਆ ਦੇ ਰਸਤੇ ਤੋ ਰੋਪੜ ਦੇ ਟਿੱਬੀ ਸਾਹਿਬ ਗੁਰਦੁਆਰਾ ਤੋ ਰਵਾਨਾ ਹੋਈ ਵਿਸ਼ਾਲ ਬੇੜੀ ਨੂੰ ਦੇਖਣ ਲਈ ਸੰਗਤਾਂ ਦਾ ਠਾਠਾਂ ਮਾਰਦਾ ...
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  16 minutes ago
ਸਲਾਣਾ ,22 ਅਕਤੂਬਰ (ਗੁਰਚਰਨ ਸਿੰਘ ਜੰਜੂਆ )- ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਸੁੱਚਾ ਸਿੰਘ ਜੰਜੂਆ ਦਾ ਅਜ ਦੇਹਾਂਤ ਹੋ ਗਿਆ ਹੈ । ਉਨ੍ਹਾਂ ਦਾ ਅੰਤਿਮ ਸੰਸਕਾਰ 23 ਅਕਤੂਬਰ ਨੂੰ ਦਿਨ ਬੁੱਧਵਾਰ ...
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  about 1 hour ago
ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਮਾਨਸਾ ਨੇ ਉਦੋਂ ਵੱਡੀ ਪ੍ਰਾਪਤੀ ਕੀਤੀ ਜਦੋਂ ਤਲਾਸ਼ੀ ਵਰੰਟਾਂ 'ਤੇ ਗੁਆਂਢੀ ਰਾਜ ਹਰਿਆਣਾ ਦੇ ਪਿੰਡ ਰੰਗਾਂ ਦੀ ...
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  about 2 hours ago
ਭੜੀ 22 ਅਕਤੂਬਰ {ਭਰਪੂਰ ਸਿੰਘ ਹਵਾਰਾ} -ਨਜ਼ਦੀਕੀ ਪਿੰਡ ਖੇੜੀ ਨੌਧ ਸਿੰਘ ਵਿਖੇ ਰੂਬੀ ਸਹੋਤਾ ਦੇ ਕੈਨੇਡਾ ਵਿਚ ਐੱਮ ਪੀ ਬਣਨ ‘ਤੇ ਖ਼ੁਸ਼ੀ ਵਿਚ ਲੱਡੂ ਵੰਡੇ ਗਏ।
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  about 2 hours ago
ਗੁਰੂਹਰਸਹਾਏ, 22 ਅਕਤੂਬਰ (ਹਰਚਰਨ ਸਿੰਘ ਸੰਧੂ)- ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਦੀ ਗੁਰੂਹਰਸਹਾਏ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ...
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  about 3 hours ago
ਬੰਗਾ, 22 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਬੰਗਾ ਸ਼ਹਿਰ 'ਚ ਇੱਕ ਵਿਅਕਤੀ ਪਾਸੋਂ ਲੁਟੇਰੇ ਡੇਢ ਲੱਖ ਦੇ ਕਰੀਬ ਰਾਸ਼ੀ ਲੁੱਟ ਕੇ ਫ਼ਰਾਰ ਹੋ ਗਏ। ਇਹ ਰਾਸ਼ੀ ਉਸ ਨੇ ਅਜੇ ...
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  about 3 hours ago
ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀਆਂ ਉਚੇਰੀ ਵਿੱਦਿਅਕ...
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 3 hours ago
ਫ਼ਾਜ਼ਿਲਕਾ, 22 ਅਕਤੂਬਰ( ਪ੍ਰਦੀਪ ਕੁਮਾਰ)- ਪੰਜਾਬ 'ਚ ਜਾਲੀ ਡਿਗਰੀਆਂ ਹਾਸਿਲ ਕਰਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਅਤੇ ਲੋਕਾਂ ਤੋਂ ਇਲਾਜ...
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 3 hours ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਸਰਹੱਦੀ ਪਿੰਡ ਕੱਕੜ ਦੇ ਰਹਿਣ ਵਾਲੇ ਦੋ ਨਸ਼ਾ ਤਸਕਰਾਂ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 3 hours ago
ਸ੍ਰੀਨਗਰ, 22 ਅਕਤੂਬਰ- ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  about 4 hours ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ...
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  about 4 hours ago
ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਡਾ ਨੇ ਅੱਜ ਪਾਰਟੀ ਹੈੱਡਕੁਆਟਰ ਵਿਖੇ ਭਾਜਪਾ ਦੇ ਜਨਰਲ ਸਕੱਤਰਾਂ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  about 4 hours ago
ਲਾਹੌਰ, 22 ਅਕਤੂਬਰ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ...
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  about 5 hours ago
ਕਾਬੁਲ, 22 ਅਕਤੂਬਰ- ਅਫ਼ਗ਼ਾਨਿਸਤਾਨ ਦੇ ਕੁੰਦੁਜ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਤਾਲਿਵਾਨੀ ਅੱਤਵਾਦੀਆਂ ਦੇ ਹਮਲੇ 'ਚ ਘੱਟੋ-ਘੱਟ 19 ਸੁਰੱਖਿਆ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ...
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 5 hours ago
ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ) - ਅੱਠਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ...
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  about 5 hours ago
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 6 hours ago
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  about 6 hours ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 6 hours ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  about 7 hours ago
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  about 7 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  about 7 hours ago
ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਰਾਜਦੂਤਾਂ ਦਾ ਵਫ਼ਦ
. . .  about 7 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  about 7 hours ago
ਨਾਭਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ
. . .  about 8 hours ago
ਕੈਨੇਡਾ ਚੋਣਾਂ 2019 : ਕੈਲਗਰੀ ਫੋਰੈਸਟ ਲਾਅਨ ਤੋਂ ਕੰਜ਼ਰਵੇਟਿਵ ਆਗੂ ਜਸਰਾਜ ਸਿੰਘ ਹਲਨ ਜਿੱਤੇ
. . .  about 8 hours ago
ਕੈਨੇਡਾ ਚੋਣਾਂ : ਬਰੈਂਪਟਨ ਈਸਟ ਤੋਂ ਮਨਿੰਦਰ ਸਿੰਘ ਸਿੱਧੂ ਦੀ ਜਿੱਤ
. . .  about 8 hours ago
ਇਸ ਵਾਰ ਕਾਂਗਰਸ ਹੀ ਹਰਿਆਣਾ 'ਚ ਸੱਤਾ 'ਚ ਆਵੇਗੀ : ਕੁਮਾਰੀ ਸ਼ੈਲਜਾ
. . .  about 8 hours ago
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ
. . .  about 8 hours ago
ਸੁਖਪਾਲ ਸਿੰਘ ਖਹਿਰਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  about 8 hours ago
ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  about 9 hours ago
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  about 8 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  about 9 hours ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  about 9 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  about 9 hours ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  about 9 hours ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  about 9 hours ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  about 9 hours ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  about 9 hours ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  about 9 hours ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  about 9 hours ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  about 9 hours ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  about 9 hours ago
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  about 10 hours ago
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  about 10 hours ago
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  about 10 hours ago
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  about 10 hours ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  about 10 hours ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  about 10 hours ago
ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਮਹਾਨਤਾ ਸ਼ਕਤੀਸ਼ਾਲੀ ਹੋਣ ਵਿਚ ਨਹੀਂ ਹੁੰਦੀ, ਸਗੋਂ ਸ਼ਕਤੀ ਦੀ ਸਹੀ ਅਤੇ ਉਚਿਤ ਵਰਤੋਂ ਕਰਨ ਵਿਚ ਹੁੰਦੀ ਹੈ। -ਹੈਨਰੀ ਵਾਰਡ

ਪੰਜਾਬ / ਜਨਰਲ

ਇਕ ਸਾਲ ਬਾਅਦ ਵੀ ਰੇਲ ਹਾਦਸੇ ਦੇ ਜ਼ਖ਼ਮ ਅੱਲ੍ਹੇ

ਪੀੜਤਾਂ ਤੇ ਇਲਾਕਾ ਵਾਸੀਆਂ ਵਲੋਂ ਰੋਸ ਧਰਨਾ

ਅੰਮਿ੍ਤਸਰ/ਵੇਰਕਾ, 8 ਅਕਤੂਬਰ (ਰੇਸ਼ਮ ਸਿੰਘ, ਪਰਮਜੀਤ ਸਿੰਘ ਬੱਗਾ)-ਬੀਤੇ ਸਾਲ ਇਥੋਂ ਦੇ ਜੌੜਾ ਫਾਟਕ ਵਿਖੇ ਦੁਸਿਹਰੇ ਮੌਕੇ ਵਾਪਰੇ ਰੇਲ ਹਾਦਸੇ, ਜਿਸ 'ਚ ਪੰਜ ਦਰਜ਼ਨ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਗਈ ਤੇ ਵੱਡੀ ਤਾਦਾਦ 'ਚ ਲੋਕ ਜ਼ਖ਼ਮੀ ਹੋ ਗਏ ਸਨ, ਦੇ ਪੀੜਤ ਪਰਿਵਾਰਾਂ ਨੂੰ ਇਨਸਾਫ ਨਾ ਮਿਲਣ 'ਤੇ ਅੱਜ ਇਲਾਕਾ ਵਾਸੀਆਂ ਤੇ ਪੀੜਤ ਪਰਿਵਾਰਾਂ ਵਲੋਂ ਸਤਾਧਾਰੀਆਂ ਿਖ਼ਲਾਫ਼ ਜੰਮ ਕੇ ਰੋਸ ਪ੍ਰਦਰਸ਼ਨ ਤੇ ਨਾਅਰੇਬਾਜੀ ਕੀਤੀ ਗਈ | ਰੋਸ ਧਰਨੇ 'ਚ ਪੀੜਤਾਂ ਤੋਂ ਇਲਾਵਾ ਪੰਜਾਬ ਏਕਤਾ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ, 'ਆਪ' ਆਗੂ ਕੁਲਦੀਪ ਸਿੰਘ ਧਾਲੀਵਾਲ, ਅਕਾਲੀ ਆਗੂ ਤਲਬੀਰ ਸਿੰਘ ਗਿੱਲ ਸਣੇ ਕਈ ਆਗੂਆਂ ਨੇ ਸ਼ਿਰਕਤ ਕੀਤੀ ਤੇ ਪੀੜਤਾਂ ਨਾਲ ਦੁੱਖ ਪ੍ਰਗਟਾਉਂਦਿਆਂ ਸਰਕਾਰ ਨੂੰ ਰਗੜੇ ਲਾਏ | ਇਸ ਦੌਰਾਨ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਤੇ ਰੇਲ ਆਵਾਜਾਈ ਜਾਮ ਕਰਨ ਦੇ ਖਦਸ਼ੇ ਕਾਰਨ ਰੇਲਵੇ ਲਾਈਨਾਂ ਤੇ ਫਾਟਕ 'ਤੇ ਵੀ ਪੁਲਿਸ ਦਾ ਖਹਿਰਾ ਸਖ਼ਤ ਰਿਹਾ | ਪ੍ਰਦਰਸ਼ਨਕਾਰੀਆਂ ਵਲੋਂ ਪ੍ਰਸ਼ਾਸਨ ਨੂੰ ਆਪਣੀਆਂ ਮੰਗਾਂ ਦੇ ਸਬੰਧ 'ਚ 19 ਅਕਤੂਬਰ ਦਾ ਅਲਟੀਮੇਟ ਦਿੰਦਿਆਂ ਕਿਹਾ ਗਿਆ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾਂ ਮੰਨੀਆਂ ਗਈਆਂ ਤਾਂ ਉਹ ਮੁੜ ਸੰਘਰਸ਼ ਛੇੜ ਦੇਣਗੇ | ਧਰਨੇ ਦੌਰਾਨ ਪੁੱਜੇ ਸੁਖਪਾਲ ਸਿੰਘ ਖਹਿਰਾ, ਤਲਬੀਰ ਸਿੰਘ ਗਿੱਲ, ਬੀਬੀ ਵਜਿੰਦਰ ਕੌਰ ਵੇਰਕਾ, ਸ਼ਮਸ਼ੇਰ ਸਿੰਘ ਸ਼ੇਰਾ, ਕੁਲਦੀਪ ਸਿੰਘ ਧਾਲੀਵਾਲ, ਮਨਦੀਪ ਸਿੰਘ ਮੰਨਾ ਨੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਾਦਸਾ ਪੀੜਤ ਪਰਿਵਾਰਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ ਕੀਤੀ | ਇਸ ਮੌਕੇ ਪਹੁੰਚੇ ਐਸ. ਡੀ. ਐਮ-2 ਵਿਕਾਸ ਹੀਰਾ ਨੇ ਪ੍ਰਦਰਨਕਾਰੀਆਂ ਤੇ ਇਥੇ ਪੁੱਜੇ ਸਿਆਸੀ ਲੀਡਰਾਂ ਨਾਲ ਲੰਮਾ ਸਮਾਂ ਚੱਲੀ ਬਹਿਸਬਾਜ਼ੀ ਤੋਂ ਬਾਅਦ ਉਨ੍ਹਾਂ ਦੀਆਂ ਮੰਗਾਂ ਨੂੰ 19 ਅਕਤੂਬਰ ਤੱਕ ਹੱਲ ਕਰਵਾਉਣ ਦਾ ਭਰੋਸਾ ਦਿੱਤਾ, ਪਰ ਪੀੜਤ ਪਰਿਵਾਰਾਂ ਤੇ ਸਿਆਸੀ ਆਗੂਆਂ ਨੇ ਇਹ ਭਰੋਸਾ ਲਿਖਤੀ ਰੂਪ 'ਚ ਲੈਣ ਤੋਂ ਬਾਅਦ ਧਰਨਾ ਸਮਾਪਤ ਕੀਤਾ | ਇਸ ਮੌਕੇ ਜਥੇ: ਬਾਵਾ ਸਿੰਘ ਗੁਮਾਨਪੁਰਾ, ਪੂਰਨ ਸਿੰਘ ਮੱਤੇਵਾਲ, ਕਮਲ ਕੁਮਾਰ ਬੰਗਾਲੀ, ਬਲਵਿੰਦਰ ਸਿੰਘ ਕਾਲਾ, ਅਜੈਬੀਰਪਾਲ ਸਿੰਘ ਰੰਧਾਵਾ, ਦਿਲਬਾਗ ਸਿੰਘ, ਕੰਵਲਜੀਤ ਸਿੰਘ ਗੁਰੂਵਾਲੀ, ਜਸਵਿੰਦਰ ਸਿੰਘ ਜਹਾਂਗੀਰ, ਪ੍ਰਗਟ ਸਿੰਘ ਚੋਗਾਵਾਂ, ਸੁਰੇਸ਼ ਕੁਮਾਰ ਸ਼ਰਮਾ, ਰਜਿੰਦਰ ਪਲਾਹ, ਡਾ: ਇੰਦਰਜੀਤ ਸਿੰਘ, ਵੇਦ ਪ੍ਰਕਾਸ਼ ਬਬਲੂ, ਸਵਰਨ ਕੌਰ, ਬਲਬੀਰ ਸਿੰਘ, ਅਨਿਲ ਸ਼ਰਮਾ, ਨੰਦ ਕਿਸ਼ੋਰ, ਮੁਨੀ ਲਾਲ, ਰੀਟਾ ਰਾਣੀ, ਅਵਿਨਾਸ਼ ਕੌਰ, ਬਿੰਦੂ ਸਮੇਤ ਹੋਰ ਹਾਜ਼ਰ ਸਨ |

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ 'ਚ ਦੁਸਹਿਰੇ ਮੌਕੇ ਸਜਾਇਆ ਨਗਰ ਕੀਰਤਨ

ਨਾਂਦੇੜ, 8 ਅਕਤੂਬਰ (ਰਵਿੰਦਰ ਸਿੰਘ ਮੋਦੀ)-ਤਖ਼ਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਗੁਰਦੁਆਰੇ ਵਿਖੇ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਪੰਜਾਬ, ਹਰਿਆਣਾ, ਦਿੱਲੀ, ਇੰਦੌਰ, ਮੁੰਬਈ, ਪੁਣੇ ਤੇ ਹੈਦਰਾਬਾਦ ਸਮੇਤ ਹੋਰ ਸ਼ਹਿਰਾਂ ਤੋਂ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਚਰਨਜੀਤ ਸਿੰਘ ਤੇ ਸੁਸ਼ੀਲ ਇੰਦੌਰਾ ਇਨੈਲੋ ਛੱਡ ਕਾਂਗਰਸ 'ਚ ਸ਼ਾਮਿਲ

ਚੰਡੀਗੜ੍ਹ, 8 ਅਕਤੂਬਰ (ਐਨ.ਐਸ.ਪਰਵਾਨਾ) - ਹਰਿਆਣਾ ਵਿਧਾਨ ਸਭਾ ਚੋਣਾਂ ਮੌਕੇ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਨੂੰ ਅੱਜ ਇਕ ਹੋਰ ਤਗੜਾ ਝਟਕਾ ਲੱਗਾ ਜਦੋਂ ਸਾਬਕਾ ਵਿਧਾਇਕ ਤੇ ਪਿਛਲੀ ਲੋਕ ਸਭਾ ਦੇ ਸਿਰਸਾ (ਰਾਖਵਾਂ) ਹਲਕਾ ਤੋਂ ਮੈਂਬਰ ਰਹੇ ਚਰਨਜੀਤ ਸਿੰਘ ਰੋੜੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨਾਲ ਮਿਲ ਕੇ ਮਨਾਏ ਜਾਣ ਸਮਾਗਮ ਭਾਈ ਲੌਾਗੋਵਾਲ ਵਲੋਂ ਮੁੱਖ ਮੰਤਰੀ ਨੂੰ ਮੁੜ ਅਪੀਲ

ਅੰਮਿ੍ਤਸਰ, 8 ਅਕਤੂਬਰ (ਸਟਾਫ ਰਿਪੋਰਟਰ)¸ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੁੜ ਅਪੀਲ ਕੀਤੀ ਹੈ ਕਿ ਉਹ 12 ਨਵੰਬਰ ਨੂੰ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਮਹਿੰਗੀਆਂ ਜ਼ਮੀਨਾਂ ਕਰਕੇ ਨਵੀਆਂ ਸਨਅਤੀ ਇਕਾਈਆਂ ਦੀ ਆਮਦ ਦਾ ਰੁਝਾਨ ਘੱਟ

ਜਲੰਧਰ, 8 ਅਕਤੂਬਰ (ਸ਼ਿਵ ਸ਼ਰਮਾ)- ਰਾਜ 'ਚ ਸਨਅਤੀ ਇਕਾਈਆਂ ਨੂੰ ਲਿਆਉਣ ਲਈ ਸਰਕਾਰਾਂ ਵਲੋਂ ਹਰ ਸਮੇਂ ਯਤਨ ਕੀਤੇ ਜਾ ਰਹੇ ਹਨ, ਪਰ ਜ਼ਿਆਦਾਤਰ ਸਨਅਤੀ ਇਕਾਈਆਂ ਨੂੰ ਫੋਕਲ ਪੁਆਇੰਟਾਂ 'ਚ ਜ਼ਮੀਨ ਮਿਲਣੀ ਔਖੀ ਹੋ ਗਈ ਹੈ ਤੇ ਜ਼ਮੀਨਾਂ ਦੀਆਂ ਕੀਮਤਾਂ ਕਾਫ਼ੀ ਵਧ ਗਈਆਂ ਹਨ | ...

ਪੂਰੀ ਖ਼ਬਰ »

ਆਨ-ਲਾਈਨ ਵਪਾਰ ਤੇ ਸ਼ਾਪਿੰਗ ਮਾਲਾਂ ਦੇ ਝੰਬੇ ਛੋਟੇ ਦੁਕਾਨਦਾਰ ਮਹਿੰਗੇ ਲਿਫ਼ਾਫ਼ਿਆਂ ਦਾ ਭਾਰ ਝੱਲਣ ਤੋਂ ਅਸਮਰੱਥ

ਸੰਗਰੂਰ, 8 ਅਕਤੂਬਰ (ਧੀਰਜ ਪਸੌਰੀਆ) -ਅੱਜ ਭਾਰਤ ਹੀ ਨਹੀਂ ਬਲਕਿ ਸਾਰੇ ਦੇਸ਼ ਪਲਾਸਟਿਕ ਤੋਂ ਹੋਣ ਵਾਲੇ ਪ੍ਰਦੂਸ਼ਣ ਤੋਂ ਮੁਕਤੀ ਪਾਉਣ ਬਾਰੇ ਕੋਸ਼ਿਸ਼ਾਂ ਕਰ ਰਹੇ ਹਨ, ਪਰ ਪਲਾਸਟਿਕ ਸਾਡੀ ਜੀਵਨਸ਼ੈਲੀ ਨਾਲ ਜੁੜ ਗਿਆ ਹੈ | ਸਵੇਰੇ ਦੰਦ ਸਾਫ਼ ਕਰਨ ਲਈ ਵਰਤੇ ਜਾਂਦੇ ...

ਪੂਰੀ ਖ਼ਬਰ »

ਮੋਦੀ, ਸ਼ਾਹ, ਯੋਗੀ ਤੇ ਨੱਢਾ ਹਰਿਆਣਾ 'ਚ ਕਰਨਗੇ ਚੋਣ ਪ੍ਰਚਾਰ

ਚੰਡੀਗੜ੍ਹ, 8 ਅਕਤੂਬਰ (ਐਨ.ਐਸ. ਪਰਵਾਨਾ)- ਹਰਿਆਣਾ ਵਿਧਾਨ ਸਭਾ ਦੀ ਚੋਣ 'ਚ ਭਾਜਪਾ ਦੇ ਮਿਸ਼ਨ 75 ਦੀ ਪ੍ਰਾਪਤੀ ਲਈ ਭਾਜਪਾ ਹਾਈਕਮਾਂਡ ਨੇ ਚਾਲੂ ਮਹੀਨੇ 'ਚ ਹਰਿਆਣਾ ਤੇ ਸਿਆਸੀ ਧਾਵਾ ਬੋਲਣ ਦਾ ਪ੍ਰੋਗਰਾਮ ਬਣਾਇਆ ਹੈ, ਜਿਸ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ...

ਪੂਰੀ ਖ਼ਬਰ »

ਪਟਵਾਰੀਆਂ ਵਲੋਂ ਵਿਧਾਨ ਸਭਾ ਹਲਕਿਆਂ 'ਚ ਰੋਸ ਧਰਨੇ 11 ਤੋਂ

ਲੁਧਿਆਣਾ, 8 ਅਕਤੂਬਰ (ਸਲੇਮਪੁਰੀ)- ਦੀ ਰੈਵਨਿਊ ਪਟਵਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਮੋਹਨ ਸਿੰਘ ਭੇਡਪੁਰਾ ਨੇ ਦੱਸਿਆ ਕਿ ਮੰਗਾਂ ਨੂੰ ਲੈ ਕੇ ਪੰਜਾਬ ਦੇ ਸਮੂਹ ਮਾਲ ਪਟਵਾਰੀਆਂ ਵਲੋਂ 11 ਅਕਤੂਬਰ ਨੂੰ ਸੂਬੇ ਦੇ ਸਾਰੇ ਜ਼ਿਲ੍ਹਾ ਹੈਡਕੁਆਟਰਾਂ 'ਤੇ ਸਵੇਰੇ 11 ਤੋਂ ...

ਪੂਰੀ ਖ਼ਬਰ »

ਪਵਿੱਤਰ ਵੇਈਾ 'ਚ ਪੈ ਰਹੇ ਦੂਸ਼ਿਤ ਪਾਣੀ ਨੂੰ ਰੋਕਣ ਲਈ ਅਗਲੇ ਹਫ਼ਤੇ ਮੁੱਖ ਮੰਤਰੀ ਨੂੰ ਮਿਲਾਂਗਾ-ਜਸਟਿਸ ਜਸਬੀਰ ਸਿੰਘ

ਕਪੂਰਥਲਾ/ਸੁਲਤਾਨਪੁਰ ਲੋਧੀ, 8 ਅਕਤੂਬਰ (ਅਮਰਜੀਤ ਕੋਮਲ, ਨਰੇਸ਼ ਹੈਪੀ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਤੋਂ ਪਹਿਲਾਂ ਪਵਿੱਤਰ ਕਾਲੀ ਵੇਈਾ 'ਚ ਕਪੂਰਥਲਾ, ਖੈੜਾ ਦੋਨਾ ਤੇ ਸੈਦੋ ਭੁਲਾਣਾ ਦੀਆਂ ਕਾਲੋਨੀਆਂ ਦਾ ਦੂਸ਼ਿਤ ਪਾਣੀ ਰੋਕਣ ਲਈ ਅਗਲੇ ਹਫ਼ਤੇ ...

ਪੂਰੀ ਖ਼ਬਰ »

ਡੇਰਾ ਬਿਆਸ ਿਖ਼ਲਾਫ਼ ਧਰਨੇ 'ਤੇ ਬੈਠੇ ਭਾਈ ਸਿਰਸਾ ਨੂੰ 10 ਤੱਕ ਨਿਆਇਕ ਹਿਰਾਸਤ 'ਚ ਭੇਜਿਆ

ਬਾਬਾ ਬਕਾਲਾ ਸਾਹਿਬ, 8 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬੀਤੀ 12 ਸਤੰਬਰ ਤੋਂ ਡੇਰਾ ਬਿਆਸ ਖਿਲਾਫ ਲੋਕ ਭਲਾਈ ਇਨਸਾਫ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਭਾਈ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਹੇਠ ਬਿਆਸ ਫਲਾਈਓਵਰ ਪੁਲ ਦੇ ਹੇਠਾਂ ਸ਼ੁਰੂ ਕੀਤੇ ਧਰਨੇ ਨੂੰ ਬੀਤੀ ...

ਪੂਰੀ ਖ਼ਬਰ »

'ਅੜਬ ਮੁਟਿਆਰਾਂ' ਨਾਲ ਮਿਲੇਗਾ ਪੰਜਾਬੀ ਸਿਨੇਮੇ ਨੂੰ ਨਵਾਂ ਅਦਾਕਾਰ

ਜਲੰਧਰ, 8 ਅਕਤੂਬਰ (ਅਜੀਤ ਬਿਊਰੋ)- 'ਅੜ੍ਹਬ ਮੁਟਿਆਰਾਂ' ਪੰਜਾਬੀ ਸਿਨੇਮੇ ਨੂੰ ਨਵੀਂ ਦਿਸ਼ਾ ਦੇਵੇਗੀ | ਇਸ ਫ਼ਿਲਮ ਰਾਹੀਂ ਸਮਾਜ 'ਚ ਔਰਤ ਦੇ ਜਜ਼ਬੇ ਦੀ ਪੇਸ਼ਕਾਰੀ ਕੀਤੀ ਜਾਵੇਗੀ | ਇਹ ਪ੍ਰਗਟਾਵਾ ਪ੍ਰਤਿਭਾਵਾਨ ਅਦਾਕਾਰ ਤੇ ਪਹਿਲੀ ਪੰਜਾਬੀ ਫ਼ਿਲਮ ਰਾਹੀਂ ਵੱਡੇ ਪਰਦੇ ...

ਪੂਰੀ ਖ਼ਬਰ »

ਪੰਜਾਬ ਤੋਂ ਵੱਡੀ ਗਿਣਤੀ ਵਿਚ ਕਿਸਾਨ ਡੀ. ਬੀ. ਡਬਲਿਊ. 187 ਦਾ ਬੀਜ ਲੈਣ ਲਈ ਕਰਨਾਲ ਪਹੁੰਚੇ

ਕਰਨਾਲ/ਪਟਿਆਲਾ, 8 ਅਕਤੂਬਰ (ਭਗਵਾਨ ਦਾਸ)- ਆਈ.ਸੀ.ਏ.ਆਰ.-ਭਾਰਤੀ ਕਣਕ ਤੇ ਜੌਾਆਂ ਦੇ ਖੋਜ ਸੰਸਥਾਨ ਕਰਨਾਲ ਵਲੋਂ ਆਯੋਜਿਤ ਕੀਤੇ ਕਿਸਾਨ-ਵਿਗਿਆਨੀ ਵਰਕਸ਼ਾਪ ਤੇ ਬੀਜ ਦਿਵਸ 'ਤੇ ਕਿਸਾਨਾਂ ਨੰੂ ਸੰਬੋਧਨ ਕਰਦਿਆਂ ਉਤਸਵ ਦੇ ਮੁੱਖ ਮਹਿਮਾਨ ਭਾਰਤੀ ਖੇਤੀ ਖੋਜ ਪ੍ਰੀਸ਼ਦ (ਆਈ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਹਰਿਆਣਾ ਦੇ ਤਰਾਵੜੀ ਤੋਂ ਕੁਰੂਕਸ਼ੇਤਰ ਲਈ ਰਵਾਨਾ

ਅੰਮਿ੍ਤਸਰ, 8 ਅਕਤੂਬਰ (ਸਟਾਫ ਰਿਪੋਰਟਰ)-ਕੌਮਾਂਤਰੀ ਨਗਰ ਕੀਰਤਨ ਦੀ ਅੱਜ ਗੁਰਦੁਆਰਾ ਸੀਸ ਗੰਜ ਸਾਹਿਬ ਤਰਾਵੜੀ (ਹਰਿਆਣਾ) ਤੋਂ ਖ਼ਾਲਸਾਈ ਜੈਕਾਰਿਆਂ ਤੇ ਨਗਾਰਿਆਂ ਦੀ ਗੂੰਜ 'ਚ ਕੁਰੂਕਸ਼ੇਤਰ ਲਈ ਰਵਾਨਗੀ ਸਮੇਂ ਹਰਿਆਣਾ ਦੀਆਂ ਹਜ਼ਾਰਾਂ ਸੰਗਤਾਂ ਨੇ ਉਤਸ਼ਾਹ ਸਹਿਤ ...

ਪੂਰੀ ਖ਼ਬਰ »

ਪਾਕਿ 'ਚ ਸਕੂਲੀ ਵਿਦਿਆਰਥਣਾਂ ਨੂੰ ਬੁਰਕੇ ਵੰਡਣ 'ਤੇ ਹੰਗਾਮਾ

ਅੰਮਿ੍ਤਸਰ, 8 ਅਕਤੂਬਰ (ਸੁਰਿੰਦਰ ਕੋਛੜ)-ਪਿਸ਼ਾਵਰ ਦੇ ਨਿਗਮ ਅਧਿਕਾਰੀ ਵਲੋਂ ਖ਼ਰੀਦੇ ਗਏ ਬੁਰਕਿਆਂ ਨੂੰ ਪਾ ਕੇ ਸਕੂਲੀ ਵਿਦਿਆਰਥਣਾਂ ਵਲੋਂ ਖਿਚਵਾਈਆਂ ਗਈਆਂ ਤਸਵੀਰਾਂ ਦੇ ਵਾਇਰਲ ਹੋਣ ਤੋਂ ਬਾਅਦ ਪਾਕਿਸਤਾਨੀ ਸੋਸ਼ਲ ਮੀਡੀਆ 'ਤੇ ਲੋਕਾਂ ਨੇ ਖੁੱਲ੍ਹ ਕੇ ਆਪਣਾ ...

ਪੂਰੀ ਖ਼ਬਰ »

ਔਰਤ ਅਧਿਕਾਰ ਮੁੱਦੇ ਨੂੰ 'ਹਥਿਆਰ' ਵਜੋਂ ਵਰਤਣ ਲਈ ਪਾਕਿ ਨੂੰ ਭਾਰਤ ਨੇ ਸੁਣਾਈਆਂ ਖਰੀਆਂ-ਖਰੀਆਂ

ਸੰਯੁਕਤ ਰਾਸ਼ਟਰ, 8 ਅਕਤੂਬਰ (ਏਜੰਸੀ)-ਜੰਮੂ-ਕਸ਼ਮੀਰ 'ਚ ਆਪਣੇ ਸਿਆਸੀ ਲਾਭ ਲਈ ਔਰਤ ਅਧਿਕਾਰ ਦੇ ਮੁੱਦੇ ਨੂੰ 'ਹਥਿਆਰ' ਵਜੋਂ ਵਰਤਣ ਨੂੰ ਲੈ ਕੇ ਪਾਕਿਸਤਾਨ ਨੂੰ ਖਰੀਆਂ-ਖਰੀਆਂ ਸੁਣਾਉਂਦੇ ਹੋਏ ਭਾਰਤ ਨੇ ਕਿਹਾ ਕਿ ਉਹ ਦੇਸ਼ ਇਸ ਸਬੰਧੀ ਭਾਰਤ ਨੂੰ ਲੈ ਕੇ ਬੇਬੁਨਿਆਦ ...

ਪੂਰੀ ਖ਼ਬਰ »

ਸਿਆਸੀ ਆਗੂਆਂ ਨੂੰ ਨਰਮੇ ਦੇ ਸੀਜ਼ਨ ਕਰਕੇ ਮਜ਼ਦੂਰਾਂ ਦੀ ਵੋਟ ਪੋਿਲੰਗ ਘਟਣ ਦਾ ਡਰ

ਨਿਸ਼ਾਨ ਸਿੰਘ ਸੰਧੂ ਮੰਡੀ ਅਰਨੀਵਾਲਾ, 8 ਅਕਤੂਬਰ - ਸਾਰੇ ਸਿਆਸੀ ਧਿਰਾਂ ਦੇ ਆਗੂ ਹਲਕੇ ਅੰਦਰ ਜਿਮਨੀ ਚੋਣ ਦੌਰਾਨ ਮਜ਼ਦੂਰ ਵਰਗ ਦੀ ਪੋਿਲੰਗ ਨੂੰ ਲੈ ਕੇ ਹੁਣ ਤੋਂ ਹੀ ਫ਼ਿਕਰਮੰਦ ਹਨ ਕਿਉਂਕਿ ਇਸ ਦਾ ਪ੍ਰਭਾਵ ਲੀਡਰਾਂ ਦੇ ਚੋਣ ਜਲਸਿਆਂ 'ਤੇ ਪੈ ਚੁੱਕਾ ਹੈ | ਇਕ ...

ਪੂਰੀ ਖ਼ਬਰ »

ਚੋਣ ਕਮਿਸ਼ਨ ਵਲੋਂ ਹਰਿਆਣਾ ਦਾ ਦੌਰਾ ਅੱਜ

ਚੰਡੀਗੜ੍ਹ, 8 ਅਕਤੂਬਰ (ਐਨ.ਐਸ. ਪਰਵਾਨਾ)- ਚੋਣ ਕਮਿਸ਼ਨ ਹਰਿਆਣਾ ਵਿਧਾਨ ਸਭਾ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ 9 ਅਕਤੂਬਰ ਨੂੰ ਹਰਿਆਣਾ ਆਵੇਗਾ | ਆਪਣੇ ਦੋ ਦਿਨਾਂ ਇਸ ਦੌਰੇ 'ਚ ਕਮਿਸ਼ਨ ਵਲੋਂ ਸਿਆਸੀ ਪਾਰਟੀਆਂ, ਸਟੇਟ ਨੋਡਲ ਅਧਿਕਾਰੀਆਂ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਤੇ ਦਫ਼ਤਰਾਂ ਵੱਲ ਬਿਜਲੀ ਵਿਭਾਗ ਦਾ 278.67 ਲੱਖ ਬਕਾਇਆ

ਗੁਰਦਾਸਪੁਰ, 8 ਅਕਤੂਬਰ (ਸੁਖਵੀਰ ਸਿੰਘ ਸੈਣੀ)-ਸਰਕਾਰੀ ਸਕੂਲਾਂ ਤੇ ਦਫ਼ਤਰਾਂ ਦੇ ਬਕਾਇਆ ਬਿਜਲੀ ਬਿੱਲਾਂ ਦੀ ਅਦਾਇਗੀ ਕਰਨ ਸਬੰਧੀ ਡਿਪਟੀ ਕੰਟਰੋਲ ਵਿੱਤ ਤੇ ਲੇਖਾ ਵਿਭਾਗ ਵਲੋਂ ਡੀ.ਪੀ.ਆਈ, ਡਾਇਰੈਕਟਰ, ਐਸ.ਸੀ ਈ.ਆਰ.ਟੀ. ਪੰਜਾਬ, ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰ, ...

ਪੂਰੀ ਖ਼ਬਰ »

ਟਿਊਬਵੈੱਲਾਂ ਦੀ ਬਿਜਲੀ ਸਪਲਾਈ 'ਚ 50 ਫੀਸਦੀ ਕਟੌਤੀ ਨਾਲ ਬਾਸਮਤੀ ਕਾਸ਼ਤਕਾਰ ਪ੍ਰੇਸ਼ਾਨੀ 'ਚ

ਅਜਨਾਲਾ, 8 ਅਕਤੂਬਰ (ਸੁੱਖ ਮਾਹਲ)-ਪਾਵਰਕਾਮ ਵਲੋਂ ਕਿਸਾਨਾਂ ਦੀ ਸਾਉਣੀ (ਝੋਨੇ) ਦੀ ਫ਼ਸਲ ਸਬੰਧੀ ਟਿਊਬਵੈਲਾਂ ਲਈ ਜਿੱਥੇ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਸੀ ਉੱਥੇ ਹੀ ਅਜੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਖੇਤਾਂ 'ਚ ਪੱਕੀ ਵੀ ਨਹੀਂ, ਪਰ ਪਾਵਰਕਾਮ ਵਲੋਂ ...

ਪੂਰੀ ਖ਼ਬਰ »

ਬੀ.ਐੱਸ.ਐੱਫ. ਵਲੋਂ ਗੋਲੀਬਾਰੀ ਤੋਂ ਬਾਅਦ ਸਰਹੱਦ ਤੋਂ 10 ਕਰੋੜ ਦੀ ਹੈਰੋਇਨ ਬਰਾਮਦ

ਖਾਲੜਾ/ਅਮਰਕੋਟ, 8 ਅਕਤੂਬਰ (ਜੱਜਪਾਲ ਸਿੰਘ, ਗੁਰਚਰਨ ਸਿੰਘ ਭੱਟੀ)-ਮੰਗਲਵਾਰ ਤੜ੍ਹਕਸਾਰ ਭਾਰਤ-ਪਾਕਿ ਸਰਹੱਦ 'ਤੇ ਪੈਂਦੇ ਖਾਲੜਾ ਸੈਕਟਰ ਅਧੀਨ ਆਉਂਦੀ ਸਰਹੱਦੀ ਚੌਕੀ ਡੱਲ ਦੇ ਇਲਾਕੇ 'ਚ ਬੀ.ਐੱਸ.ਐੱਫ. ਨੇ ਪਾਕਿਸਤਾਨੀ ਸਮੱਗਲਰਾਂ ਵਲੋਂ ਭੇਜੀ ਹੈਰੋਇਨ ਦੀ ਖੇਪ ਨੂੰ ...

ਪੂਰੀ ਖ਼ਬਰ »

ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੀ ਬਰਸੀ ਸਬੰਧੀ ਸਮਾਗਮ ਸਮਾਪਤ

ਜਗਰਾਉਂ, 8 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੀ 56ਵੀਂ ਬਰਸੀ ਨਮਿਤ ਚੱਲ ਰਹੇ ਪੰਜ ਰੋਜ਼ਾ ਸਮਾਗਮ ਸਮਾਪਤ ਹੋ ਗਏ ਹਨ | ਸਮਾਗਮ 'ਚ ਦੋ ਲੜੀਆਂ 'ਚ ਰਖਾਏ ਸ੍ਰੀ ਅਖੰਡ ਪਾਠਾਂ ਦੇ ਭੋਗ ...

ਪੂਰੀ ਖ਼ਬਰ »

ਭੇਟਾ ਰਹਿਤ ਵੰਡੇ ਜਾ ਰਹੇ ਹਨ ਗੁਰੂ ਨਾਨਕ ਦੇਵ ਜੀ ਦੀਆਂ ਯਾਤਰਾਵਾਂ ਸਬੰਧੀ 4 ਅੰਗਰੇਜ਼ੀ ਕਿਤਾਬਚੇ

ਅੰਮਿ੍ਤਸਰ, 8 ਅਕਤੂਬਰ (ਜਸਵੰਤ ਸਿੰਘ ਜੱਸ)¸ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ਼ੋੋ੍ਰਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਗੁਰੂ ਨਾਨਕ ਦੇਵ ਜੀ ਵਲੋਂ ਆਪਣੀਆਂ ਚਾਰ ਉਦਾਸੀਆਂ ਦੌਰਾਨ ਵੱਖ-ਵੱਖ ਮੁਲਕਾਂ 'ਚ ਜਾ ਕੇ ਦਿੱਤੇ ਗੁਰਮਤਿ ...

ਪੂਰੀ ਖ਼ਬਰ »

ਪਨਾਮਾ ਪੇਪਰ 'ਚ ਸ਼ਾਮਿਲ ਟੈਕਸ ਚੋਰਾਂ ਦੇ ਨਾਂਅ ਛੁਪਾ ਕੇ ਰੱਖ ਸਕਦੀ ਹੈ ਈ.ਡੀ.-ਸੀ.ਆਈ.ਸੀ.

ਨਵੀਂ ਦਿੱਲੀ, 8 ਅਕਤੂਬਰ (ਏਜੰਸੀ)-ਕੇਂਦਰੀ ਸੂਚਨਾ ਕਮਿਸ਼ਨ ਨੇ ਕਿਹਾ ਹੈ ਕਿ ਈ.ਡੀ. ਪਨਾਮਾ ਪੇਪਰ ਲੀਕ 'ਚ ਸ਼ਾਮਿਲ ਕਥਿਤ ਟੈਕਸ ਚੋਰਾਂ ਦੇ ਨਾਂਵਾਂ ਦਾ ਖੁਲਾਸਾ ਕਰਨ ਤੋਂ ਬਚ ਸਕਦੀ ਹੈ | ਇਕ ਪਟੀਸ਼ਨ 'ਤੇ ਕਮਿਸ਼ਨ ਨੇ ਇਹ ਗੱਲ ਕਹੀ | ਦੱਸਣਯੋਗ ਹੈ ਕਿ ਉਸ ਆਰ.ਟੀ.ਆਈ. ਅਰਜ਼ੀ ...

ਪੂਰੀ ਖ਼ਬਰ »

ਚੋਣ ਕਮਿਸ਼ਨ ਦੇ ਪ੍ਰਸਤਾਵ 'ਤੇ ਵਿਚਾਰ ਕਰ ਰਿਹਾ ਹੈ ਕਾਨੂੰਨ ਮੰਤਰਾਲਾ

ਨਵੀਂ ਦਿੱਲੀ, 8 ਅਕਤੂਬਰ (ਏਜੰਸੀ)- ਕਾਨੂੰਨ ਮੰਤਰਾਲੇ ਵਲੋਂ ਚੋਣ ਕਮਿਸ਼ਨ ਦੇ ਉਸ ਪ੍ਰਸਤਾਵ ਨੂੰ ਕਾਨੂੰਨੀ ਸਮਰਥਨ ਦੇਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ ਜਿਸ ਤਹਿਤ ਨਵੇਂ ਵੋਟਰਾਂ ਅਤੇ ਪਹਿਲਾਂ ਤੋਂ ਰਜਿਸਟਰਡ ਵੋਟਰਾਂ ਦੇ ਆਧਾਰ ਡੈਟਾ ਨੂੰ ਇੱਕਤਰ ਕੀਤਾ ਜਾਣਾ ਹੈ, ...

ਪੂਰੀ ਖ਼ਬਰ »

ਭਾਰਤ-ਚੀਨ ਨੂੰ ਸਾਂਝੇ ਤੌਰ 'ਤੇ ਗੱਲਬਾਤ ਜ਼ਰੀਏ ਵਿਵਾਦਾਂ ਨੂੰ ਹੱਲ ਕਰਨਾ ਚਾਹੀਦਾ ਹੈ-ਚੀਨੀ ਰਾਜਦੂਤ

ਨਵੀਂ ਦਿੱਲੀ, 8 ਅਕਤੂਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਚੀਨੀ ਰਾਸ਼ਟਰਪਤੀ ਸ਼ੀ ਜਿਨ ਪਿੰਗ ਵਿਚਾਲੇ ਹੋਣ ਵਾਲੀ ਦੂਸਰੀ ਰਸਮੀ ਵਾਰਤਾ ਤੋਂ ਪਹਿਲਾਂ ਚੀਨੀ ਰਾਜਦੂਤ ਸਨ ਵਿਡੋਂਗ ਨੇ ਕਿਹਾ ਕਿ ਭਾਰਤ ਤੇ ਚੀਨ ਨੂੰ ਖੇਤਰੀ ਪੱਧਰ 'ਤੇ ਆਪਸੀ ਗੱਲਬਾਲ ਰਾਹੀਂ ...

ਪੂਰੀ ਖ਼ਬਰ »

ਪਾਕਿ ਨੇ ਸਰਹੱਦ ਨੇੜੇ 20 ਅੱਤਵਾਦੀ ਕੈਂਪ ਅਤੇ 20 ਲਾਂਚ ਪੈਡ ਕੀਤੇ ਸਰਗਰਮ

ਨਵੀਂ ਦਿੱਲੀ, 8 ਅਕਤੂਬਰ (ਏਜੰਸੀ)-ਪਾਕਿਸਤਾਨ ਨੇ ਕੰਟਰੋਲ ਰੇਖਾ ਨੇੜੇ 20 ਅੱਤਵਾਦੀ ਕੈਂਪ ਅਤੇ 20 ਲਾਂਚ ਪੈਡ ਮੁੜ ਸਰਗਰਮ ਕਰ ਦਿੱਤੇ ਹਨ ਤਾਂ ਕਿ ਸਰਦੀਆਂ ਦੇ ਮੌਸਮ ਦੌਰਾਨ ਜੰਮੂ-ਕਸ਼ਮੀਰ 'ਚ ਵੱਧ ਤੋਂ ਵੱਧ ਅੱਤਵਾਦੀਆਂ ਨੂੰ ਘੁਸਪੈਠ ਕਰਵਾਈ ਜਾ ਸਕੇ | ਅਧਿਕਾਰੀਆਂ ਨੇ ...

ਪੂਰੀ ਖ਼ਬਰ »

ਚੋਟੀ ਦਾ ਡੈਮੋਕ੍ਰੇਟਿਕ ਸੈਨੇਟਰ ਕਸ਼ਮੀਰ 'ਚ ਸੰਚਾਰ ਤੇ ਘੁੰਮਣ-ਫਿਰਨ ਦੀਆਂ ਪਾਬੰਦੀਆਂ ਤੋਂ ਹੋਇਆ ਬੇਚੈਨ

ਵਾਸ਼ਿੰਗਟਨ, 8 ਅਕਤੂਬਰ (ਏਜੰਸੀ)- ਅਮਰੀਕਾ ਦੇ ਤਾਕਤਵਰ ਡੈਮੋਕ੍ਰੇਟਿਕ ਸੈਨੇਟਰ ਤੇ ਸੈਨੇਟ 'ਚ ਭਾਰਤ ਸਬੰਧੀ ਰਾਜਸੀ ਗੁੱਟ (ਕਾਕਸ) ਦੇ ਕੋ-ਚੇਅਰ ਮਾਰਕ ਵਾਰਨਰ ਨੇ ਅੱਜ ਕਿਹਾ ਹੈ ਕਿ ਉਹ ਕਸ਼ਮੀਰ 'ਚ ਸੰਚਾਰ ਤੇ ਘੁੰਮਣ-ਫਿਰਨ ਦੀਆਂ ਪਾਬੰਦੀਆਂ ਬਾਰੇ ਜਾਣਕੇ ਬੇਚੈਨ ਹੋ ਗਏ ...

ਪੂਰੀ ਖ਼ਬਰ »

ਅਯੁੱਧਿਆ 'ਚ ਰਾਮ ਮੰਦਰ ਬਣਾਉਣ ਲਈ ਵਿਸ਼ੇਸ਼ ਕਾਨੂੰਨ ਲਿਆਂਦਾ ਜਾਏ-ਊਧਵ ਠਾਕਰੇ

ਮੁੰਬਈ, 8 ਅਕਤੂਬਰ (ਏਜੰਸੀ)-ਸ਼ਿਵ ਸੈਨਾ ਪ੍ਰਧਾਨ ਉਧਵ ਠਾਕਰੇ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਵਿਸ਼ੇਸ਼ ਕਾਨੂੰਨ ਬਣਾ ਕੇ ਅਯੁੱਧਿਆ 'ਚ ਵਿਵਾਦ ਵਾਲੀ ਥਾਂ 'ਤੇ ਰਾਮ ਮੰਦਰ ਦਾ ਨਿਰਮਾਣ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਸ਼ਿਵ ਸੈਨਾ ਲਈ ਰਾਮ ਮੰਦਰ ਰਾਜਨੀਤੀ ਤੋਂ ਉਪਰ ...

ਪੂਰੀ ਖ਼ਬਰ »

ਪੰਜਾਬ ਸਮੇਤ 5 ਰਾਜਾਂ ਦੇ ਖੁਫ਼ੀਆ ਵਿਭਾਗਾਂ ਦੀ ਬੈਠਕ ਅਗਲੇ ਹਫ਼ਤੇ

ਚੰਡੀਗੜ੍ਹ, 8 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਕੇਂਦਰ ਸਰਕਾਰ ਵਲੋਂ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਦੇ ਬਾਅਦ ਬਣੇ ਹਾਲਾਤ ਦੀ ਸਮੀਖਿਆ ਲਈ ਜੰਮੂ-ਕਸ਼ਮੀਰ ਸਮੇਤ ਪੰਜਾਬ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਹਰਿਆਣਾ ਦੇ ਖੁਫੀਆ ਵਿਭਾਗ ਦੀ ਸਾਂਝੀ ਮੀਟਿੰਗ ਅਗਲੇ ...

ਪੂਰੀ ਖ਼ਬਰ »

ਸ਼ਹੀਦ ਭਾਈ ਜਿੰਦਾ ਤੇ ਭਾਈ ਸੁੱਖਾ ਦੀ 27ਵੀਂ ਬਰਸੀ ਅੱਜ

ਅੰਮਿ੍ਤਸਰ, 8 ਅਕਤੂਬਰ (ਜੱਸ)-ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜੂਨ '84 ਨੂੰ ਸਾਕਾ ਨੀਲਾ ਤਾਰਾ ਦੇ ਰੋਸ ਵਜੋਂ ਭਾਰਤੀ ਫ਼ੌਜੀ ਜਰਨੈਲ ਨੂੰ ਗੋਲੀਆਂ ਦਾ ਨਿਸ਼ਾਨਾ ਬਣਾਉਣ ਉਪਰੰਤ ਸੰਨ੍ਹ 1992 'ਚ ਹੱਸਦਿਆਂ ਹੋਇਆਂ ਫਾਂਸੀ ਦਾ ਰੱਸਾ ਚੁੰਮਣ ਵਾਲੇ ...

ਪੂਰੀ ਖ਼ਬਰ »

ਸਾਹਿਤਕਾਰ ਤੇ ਰਾਸ਼ਟਰਪਤੀ ਪੁਰਸਕਾਰ ਨਾਲ ਸਨਮਾਨਿਤ ਪ੍ਰੇਮ ਕੁਮਾਰ 'ਨਜ਼ਰ' ਨਹੀਂ ਰਹੇ

ਹੁਸ਼ਿਆਰਪੁਰ, 8 ਅਕਤੂਬਰ (ਹਰਪ੍ਰੀਤ ਕੌਰ)-ਉਰਦੂ ਦੇ ਸ਼੍ਰੋਮਣੀ ਸਾਹਿਤਕਾਰ ਤੇ ਰਾਸ਼ਟਰਪਤੀ ਪੁਰਸਕਾਰ ਨਾਲ ਸਨਮਾਨਿਤ ਬੁੱਧੀਜੀਵੀ ਤੇ ਚਿੰਤਕ ਪ੍ਰੋ. ਪ੍ਰੇਮ ਕੁਮਾਰ 'ਨਜ਼ਰ' ਸੰਖੇਪ ਬਿਮਾਰੀ ਉਪਰੰਤ ਬੀਤੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ | ਉਨ੍ਹਾਂ ਦਾ ਅੰਤਿਮ ...

ਪੂਰੀ ਖ਼ਬਰ »

ਮਹਾਂਰਾਸ਼ਟਰ ਦੇ ਇਕ ਪਿੰਡ 'ਚ ਕੀਤੀ ਜਾਂਦੀ ਹੈ ਰਾਵਣ ਦੀ ਪੂਜਾ

ਅਕੋਲਾ, 8 ਅਕਤੂਬਰ (ਏਜੰਸੀ)-ਸਾਡੇ ਵਿਚੋਂ ਜ਼ਿਆਦਾਤਰ ਲੋਕ ਦੁਸਹਿਰੇ ਨੂੰ ਬਦੀ 'ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਵਜੋਂ ਮਨਾਉਂਦੇ ਹਾਂ ਜਿਸ ਵਿਚ ਸ੍ਰੀ ਰਾਮ ਨੇ ਰਾਵਣ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ ਸੀ ਪਰ ਮਹਾਰਾਸ਼ਟਰ ਦੇ ਜ਼ਿਲ੍ਹੇ ਅਕੋਲਾ ਵਿਚ ਇਕ ਸੰਗੋਲਾ ਨਾਂਅ ...

ਪੂਰੀ ਖ਼ਬਰ »

ਭਾਰਤੀ ਸੱਭਿਆਚਾਰਕ ਭਾਈਚਾਰੇ ਵਲੋਂ ਪ੍ਰਧਾਨ ਮੰਤਰੀ ਨੂੰ ਖੁੱਲ੍ਹਾ ਪੱਤਰ ਲਿਖਣ ਵਾਲਿਆਂ 'ਤੇ ਮਾਮਲਾ ਦਰਜ ਕਰਨ ਦੀ ਨਿੰਦਾ

ਮੁੰਬਈ, 8 ਅਕਤੂਬਰ (ਏਜੰਸੀ)-ਬੀਤੇ ਹਫ਼ਤੇ ਬਿਹਾਰ ਦੇ ਮੁਜ਼ੱਫਰਪੁਰ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖੁੱਲਾ ਪੱਤਰ ਲਿਖਣ ਵਾਲੀਆਂ 49 ਸਖਸ਼ੀਅਤਾਂ ਿਖ਼ਲਾਫ਼ ਮਾਮਲਾ ਦਰਜ ਕੀਤੇ ਜਾਣ ਦੀ ਨਿੰਦਾ ਕਰਦਿਆਂ ਸਭਿਆਚਾਰਕ ਭਾਈਚਾਰੇ ਦੇ 180 ਤੋਂ ਵਧੇਰੇ ਮੈਂਬਰ ਨੇ ਕਿਹਾ ...

ਪੂਰੀ ਖ਼ਬਰ »

ਅਮਰੀਕੀ ਕਾਂਗਰਸ ਕਮੇਟੀ ਵਲੋਂ ਭਾਰਤ ਨੂੰ ਕਸ਼ਮੀਰ 'ਚੋਂ ਪਾਬੰਦੀਆਂ ਹਟਾਉਣ ਦੀ ਅਪੀਲ

ਵਾਸ਼ਿੰਗਟਨ, 8 ਅਕਤੂਬਰ (ਏਜੰਸੀ)-ਅਮਰੀਕਾ ਦੀ ਇਕ ਕਾਂਗਰਸ ਕਮੇਟੀ ਨੇ ਭਾਰਤ ਨੂੰ ਕਸ਼ਮੀਰ ਵਿਚ ਸੰਚਾਰ ਸੇਵਾਵਾਂ ਬਹਾਲ ਕਰਨ ਦੀ ਅਪੀਲ ਕੀਤੀ ਹੈ ਅਤੇ ਕਿਹਾ ਹੈ ਕਿ ਇਸ ਨਾਲ ਸੂਬੇ 'ਚ ਲੋਕਾਂ ਦਾ ਜੀਵਨ ਪ੍ਰਭਾਵਿਤ ਹੋ ਰਿਹਾ ਹੈ | 'ਹਾਊਸ ਫੋਰਨ ਅਫੇਅਰਸ ਕਮੇਟੀ' ਨੇ ਟਵੀਟ ...

ਪੂਰੀ ਖ਼ਬਰ »

ਸੈਲਾਨੀ ਪਾਬੰਦੀਆਂ ਹਟਾਉਣ ਦਾ ਐਲਾਨ ਬੇਦਿਲੀ ਨਾਲ ਕੀਤੀ ਪਹਿਲ-ਨੈਸ਼ਨਲ ਕਾਨਫ਼ਰੰਸ

ਸ੍ਰੀਨਗਰ, 8 ਅਕਤੂਬਰ (ਏਜੰਸੀ)- ਨੈਸ਼ਨਲ ਕਾਨਫਰੰਸ ਨੇ ਅੱਜ ਕਸ਼ਮੀਰ ਵਾਦੀ 'ਚ ਸੈਲਾਨੀਆਂ ਦੀ ਆਮਦ 'ਤੇ ਲਗਾਈਆਂ ਪਾਬੰਦੀਆਂ ਨੂੰ ਹਟਾਉਣ ਦੇ ਫ਼ੈਸਲੇ ਨੂੰ ਬੇਦਿਲੀ ਨਾਲ ਕੀਤੀ ਪਹਿਲ ਕਰਾਰ ਦਿੰਦਿਆਂ ਕਿਹਾ ਹੈ ਕਿ ਸੰਚਾਰ ਵਿਵਸਥਾ 'ਤੇ ਪਾਬੰਦੀਆਂ ਅਤੇ ਕਾਰੋਬਾਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX