ਤਾਜਾ ਖ਼ਬਰਾਂ


ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  6 minutes ago
ਨਵੀਂ ਦਿੱਲੀ, 24 ਜਨਵਰੀ- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਭੂਸ਼ਨ ਪਾਵਰ ਐਂਡ ਸਟੀਲ ਲਿਮਟਿਡ (ਬੀ. ਪੀ. ਐੱਸ. ਐੱਲ.) ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਬੈਂਕ ਕਰਜ਼ ਘਪਲੇ...
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  12 minutes ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਉੱਪਰ ਭੜਕਦੇ ਹੋਏ ਮੁੱਖ ਮੰਤਰੀ ਦੇ ਸਲਾਹਕਾਰ ਕੁਸ਼ਲਦੀਪ ਢਿੱਲੋਂ ਨੇ ਕਿਹਾ ਕਿ ਉਹ ਰੱਬ ਤੋਂ ਡਰਦੇ ਹਨ, ਅਜਿਹੇ ਘਿਨੌਣੇ ਅਪਰਾਧ ਨਹੀਂ ਕਰਦੇ, ਜੋ ਸੁਖਬੀਰ ਬਾਦਲ ਨੇ ਕੀਤੇ ਹਨ। ਉਨ੍ਹਾਂ ਸੁਖਬੀਰ ਬਾਦਲ ਨੂੰ...
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  19 minutes ago
ਨਵੀਂ ਦਿੱਲੀ, 24 ਜਨਵਰੀ- ਸੁਪਰੀਮ ਕੋਰਟ ਨੇ ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਲਾਗੂ ਕਰਨ ਦੇ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ...
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  20 minutes ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ..................................
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  30 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  35 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  44 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  51 minutes ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  53 minutes ago
ਲੁਧਿਆਣਾ, 24 ਜਨਵਰੀ (ਪੁਨੀਤ ਬਾਵਾ)- ਰਾਜ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ...
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  58 minutes ago
ਨਵੀਂ ਦਿੱਲੀ, 24 ਜਨਵਰੀ - ਵਿਸ਼ੇਸ਼ ਅਦਾਲਤ ਨੇ ਹੌਲੀਡੇ ਗਰੁੱਪ ਦੇ ਸੀ.ਸੀ ਥੰਪੀ ਦਾ ਈ.ਡੀ ਰਿਮਾਂਡ 4 ਦਿਨਾਂ ਲਈ ਵਧਾ ਦਿੱਤਾ ਹੈ। ਰਾਬਰਟ ਵਾਡਰਾ ਨਾਲ ਜੁੜੇ ਮਨੀ ਲਾਂਡਰਿੰਗ...
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  about 1 hour ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  about 1 hour ago
ਮੱਲਾਂਵਾਲਾ, 24 ਜਨਵਰੀ (ਗੁਰਦੇਵ ਸਿੰਘ)- ਕਰਜ਼ੇ ਤੋਂ ਪਰੇਸ਼ਾਨ ਇੱਕ ਕਿਸਾਨ ਵਲੋਂ ਰਾਜਸਥਾਨ ਫੀਡਰ (ਨਹਿਰ) 'ਚ ਛਾਲ ਮਾਰ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਕਿਸਾਨ ਦੀ ਪਹਿਚਾਣ ਕਸ਼ਮੀਰ ਸਿੰਘ...
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  about 1 hour ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  about 1 hour ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  about 1 hour ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  about 1 hour ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 16 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 165/3
. . .  about 2 hours ago
ਨਿਰਭੈਆ ਮਾਮਲਾ : ਦੋਸ਼ੀਆਂ ਦੇ ਵਕੀਲ ਵੱਲੋਂ ਅਦਾਲਤ ਵਿਚ ਫਿਰ ਤੋਂ ਅਪੀਲ ਦਾਇਰ
. . .  about 2 hours ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਬਿਨਾਂ ਕੋਈ ਦੌੜ ਬਣਾਏ ਆਊਟ
. . .  about 2 hours ago
ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਦੂਜਾ ਖਿਡਾਰੀ (ਮੁਨਰੋ) 59 ਦੌੜਾਂ ਬਣਾ ਕੇ ਆਊਟ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 11ਵੇਂ ਓਵਰ 'ਚ ਨਿਊਜ਼ੀਲੈਂਡ 100 ਦੌੜਾਂ ਪਾਰ
. . .  about 2 hours ago
ਜੇ.ਐਨ.ਯੂ ਹੋਸਟਲ ਮੈਨੂਅਲ ਮਾਮਲਾ : ਦਿੱਲੀ ਹਾਈਕੋਰਟ ਵੱਲੋਂ ਵਿਦਿਆਰਥੀਆਂ ਨੂੰ ਅੰਤਰਿਮ ਰਾਹਤ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 91/1
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ (ਗਪਟਿਲ) 30 ਦੌੜਾਂ ਬਣਾ ਕੇ ਆਊਟ
. . .  about 3 hours ago
ਮੁਸਲਮਾਨਾਂ ਨੂੰ ਗੁਮਰਾਹ ਰਹੇ ਹਨ ਸਿਮੀ ਅਤੇ ਪੀ.ਐਫ.ਆਈ - ਯੂ.ਪੀ ਮੰਤਰੀ
. . .  about 3 hours ago
ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਗੋਬਰ ਤੋਂ ਛੜੇ (ਲੱਕੜੀ) ਬਣਾਉਣ ਵਾਲੀ ਮਸ਼ੀਨ ਕੀਤੀ ਭੇਟ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 52/0
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 50 ਦੌੜਾਂ ਪੂਰੀਆਂ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੀ ਤੇਜ ਸ਼ੁਰੂਆਤ
. . .  about 3 hours ago
ਰਜਨੀਕਾਂਤ ਦੇ ਬਿਆਨ 'ਤੇ ਬਵਾਲ ਵਿਚਾਲੇ ਤਾਮਿਲਨਾਡੂ 'ਚ ਪੇਰੀਆਰ ਦੀ ਮੂਰਤੀ ਨਾਲ ਭੰਨਤੋੜ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੀ ਬੱਲੇਬਾਜ਼ੀ ਸ਼ੁਰੂ
. . .  about 3 hours ago
ਚੀਨ 'ਚ ਕੋਰੋਨਾ ਵਾਇਰਸ ਦਾ ਕਹਿਰ : ਭਾਰਤੀ ਦੂਤਘਰ ਨੇ ਬੀਜਿੰਗ 'ਚ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਨੂੰ ਕੀਤਾ ਰੱਦ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  about 4 hours ago
ਨੇਪਾਲ ਦੇ ਵਿਦੇਸ਼ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ 'ਸਗਰਮਥਾ ਸੰਵਾਦ' ਵਿਚ ਸ਼ਾਮਲ ਹੋਣ ਦਾ ਸੱਦਾ
. . .  about 4 hours ago
ਹੱਤਿਆ ਤੋਂ ਬਾਅਦ ਤੇਲ ਪਾ ਕੇ ਸਾੜੀ ਨੌਜਵਾਨ ਦੀ ਲਾਸ਼
. . .  about 4 hours ago
ਬੰਦ ਸਕੂਲ ਦੇ ਮੋਹਰਿਓਂ ਮਿਲੀ ਨੌਜਵਾਨ ਦੀ ਲਾਸ਼
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਅੱਸੂ ਸੰਮਤ 551

ਬਠਿੰਡਾ /ਮਾਨਸਾ

ਦੁਸਹਿਰੇ ਮੌਕੇ ਪਿਛਲੇ ਸਾਲ ਦੀ ਰੇਲ ਹਾਦਸਾ ਤਰਾਸਦੀ, ਅੱਤ ਦੀ ਮਹਿੰਗਾਈ ਤੇ ਆਰਥਿਕ ਮੰਦੀ ਲੋਕਾਂ ਦੇ ਉਤਸ਼ਾਹ 'ਤੇ ਪਈ ਭਾਰੂ

ਬਠਿੰਡਾ, 8 ਅਕਤੂਬਰ-(ਕੰਵਲਜੀਤ ਸਿੰਘ ਸਿੱਧੂ/ ਅੰਮਿ੍ਤਪਾਲ ਸਿੰਘ ਵਲ੍ਹਾਣ)- ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ 'ਤੇ ਪਿਛਲੇ ਸਾਲ ਹੋਏ ਅੰਮਿ੍ਤਸਰ ਰੇਲ ਹਾਦਸੇ ਦੀ ਤਰਾਸਦੀ, ਆਰਥਿਕ ਮੰਦੀ ਤੇ ਅੱਤ ਦੀ ਮਹਿੰਗਾਈ ਦਾ ਪਰਛਾਵਾਂ ਲੋਕਾਂ ਦੇ ਉਤਸ਼ਾਹ 'ਤੇ ਭਾਰੀ ਪੈਣ ਦੇ ਬਾਵਜੂਦ ਸਦੀਆਂ ਤੋਂ ਚਲੀਆਂ ਆ ਰਹੀਆਂ ਰਹੁ ਰੀਤਾਂ ਨਾਲ ਬਠਿੰਡਾ 'ਚ ਦੁਸਹਿਰਾ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਬਣਾਏ ਗਏ | ਜਦਕਿ ਲਾਇਨੋਪਾਰ ਖੇਤਰ 'ਚ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਦੇ ਨਾਲ-ਨਾਲ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਚਿੱਟੇ ਦਾ ਖ਼ਾਤਮਾ ਕਰੋ ਦਾ ਵੀ ਪੁਤਲਾ ਬਣਾਇਆ ਗਿਆ ਜੋ ਕਿ ਚਰਚਾ ਦਾ ਕੇਂਦਰ ਬਣੇ ਰਹੇ ਪਰ ਦੇਰ ਸ਼ਾਮ ਤੱਕ ਇੱਥੇ ਬਣਾਏ ਗਏ ਪੁਤਲਿਆਂ ਨੂੰ ਅਗਨੀ ਦਹਿਨ ਕਰਨ ਦੀ ਮਨਜ਼ੂਰੀ ਨਾ ਮਿਲਣ ਕਰ ਕੇ ਲਾਇਨਪਾਰ ਦੇ ਖੇਤਰ ਵਿਚ ਮਾਹੌਲ ਤਣਾਉ ਪੂਰਨ ਬਣਿਆ ਰਿਹਾ | ਇਸ ਮੌਕੇ ਇਨ੍ਹਾਂ ਪੁਤਲਿਆਂ ਦੇ ਆਸ-ਪਾਸ ਭਾਰੀ ਗਿਣਤੀ 'ਚ ਪੁਲਿਸ ਫੋਰਸ ਤੈਨਾਤ ਕਰ ਦਿੱਤੀ ਗਈ ਪਰ ਕੁਝ ਸਮੇਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨਾਲ ਇਸ ਵਿਜੇ ਕੁਮਾਰ ਐਮ ਸੀ, ਮੇਅਰ ਬਲਵੰਤ ਰਾਏ ਨਾਥ ਅਤੇ ਇਕਬਾਲ ਸਿੰਘ ਬਬਲੀ ਢਿੱਲੋਂ ਅਤੇ ਹੋਰ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਦਰਮਿਆਨ ਚਲੀ ਗੱਲਬਾਤ ਦੌਰਾਨ ਪੁਤਲਿਆਂ ਨੂੰ ਅਗਨ ਭੇਟ ਕੀਤੇ ਜਾਣ ਦੀ ਮਨਜ਼ੂਰੀ ਦਿੱਤੀ ਗਈ ਜਿਨ੍ਹਾਂ ਨੂੰ ਮੇਅਰ ਬਲਵੰਤ ਰਾਏ ਨਾਥ ਅਤੇ ਬਬਲੀ ਢਿੱਲੋਂ ਨੇ ਅਗਨਭੇਟ ਕਰ ਦਿੱਤਾ ਜਿਸ ਉਪਰੰਤ ਮਾਮਲਾ ਸ਼ਾਂਤ ਹੋ ਗਿਆ | ਉੱਧਰ ਬਠਿੰਡਾ ਜ਼ਿਲੇ੍ਹ ਵਿਚ ਲਗਾਤਾਰ ਦਸ ਦਿਨ ਚੱਲੀਆਂ ਰਾਮ ਲੀਲ੍ਹਾਵਾਂ ਦੇ ਅੱਜ ਆਖ਼ਰੀ ਦਿਨ ਸਾਰੇ ਕਿਰਦਾਰਾਂ ਨੂੰ ਪ੍ਰਦਰਸ਼ਿਤ ਕਰਨ ਉਪਰੰਤ ਦੇਰ ਸ਼ਾਮ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅਗਨ ਭੇਟ ਕਰ ਦਿੱਤਾ ਗਿਆ | ਇਸ ਵਾਰ ਦੁਸਹਿਰੇ 'ਤੇ ਮਹਿੰਗਾਈ ਦੀ ਮਾਰ ਦਾ ਅਸਰ ਸਪਸ਼ਟ ਵੇਖਣ ਨੂੰ ਮਿਲਿਆ ਕਿਉਂ ਕਿ ਹਰ ਵਾਰ ਦੀ ਤਰ੍ਹਾਂ ਬਾਜ਼ਾਰਾਂ 'ਚ ਕੋਈ ਜ਼ਿਆਦਾ ਖ਼ਰੀਦਦਾਰੀ ਨਹੀਂ ਵੇਖਣ ਨੂੰ ਮਿਲੀ ਨਾ ਹੀ ਰਾਮ ਲੀਲ੍ਹਾ ਕਲੱਬਾਂ ਵਲੋਂ ਮੁੱਖ ਬਾਜ਼ਾਰਾਂ ਵਿਚ ਪਹਿਲਾਂ ਦੀ ਤਰ੍ਹਾਂ ਲਾਮ ਲਸ਼ਕਰ ਨਾਲ ਜਲੂਸ ਅਤੇ ਝਾਕੀਆਂ ਪ੍ਰਦਰਸ਼ਿਤ ਕੀਤੀਆਂ ਗਈ ਜਿਨ੍ਹਾਂ 'ਤੇ ਹੀ ਹਰ ਸਾਲ ਲੱਖਾ ਰੁਪਏ ਤੇ ਚਲਾਏ ਜਾਂਦੇ ਪਟਾਕਿਆਂ 'ਤੇ ਹੀ ਵੱਡੀ ਧਨ ਰਾਸ਼ੀ ਖ਼ਰਚ ਕਰ ਦਿੱਤੀ ਜਾਂਦੀ ਸੀ | ਬਦਲੇ ਸਰੂਪ ਤਹਿਤ ਪ੍ਰਵਾਸੀ ਮਜ਼ਦੂਰਾਂ ਅਤੇ ਸਥਾਨਕ ਨਿਵਾਸੀਆਂ ਨੇ ਇਸ ਮੌਕੇ ਉਤਸ਼ਾਹ ਨਾਲ ਦੁਸਹਿਰਾ ਗਰਾਉਡਾਂ 'ਚ ਸ਼ਮੂਲੀਅਤ ਕੀਤੀ ਅਤੇ ਉੱਥੇ ਹੀ ਇਸ ਤਿਉਹਾਰ ਦਾ ਅਨੰਦ ਮਾਣਿਆ | ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਮਾਡਲ ਟਾਊਨ ਫ਼ੇਜ਼-2 ਵਿਖੇ ਸਥਿਤ ਸ੍ਰੀ ਗੁਰੂ ਨਾਨਕ ਸਕੂਲ ਦੇ ਗਰਾਊਾਡ ਵਿਖੇ ਮਨਾਇਆ ਗਿਆ ਜਿੱਥੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕੇਵਲ ਕਿ੍ਸ਼ਨ ਅਗਰਵਾਲ, ਟਹਿਲ ਸਿੰਘ ਸੰਧੂ, ਜੈਜੀਤ ਜੌਹਲ, ਪਵਨ ਮਾਨੀ, ਨੱਥੂ ਰਾਮ, ਮਾਸਟਰ ਪ੍ਰਕਾਸ਼ ਚੰਦ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂਆਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਬੀ ਸ੍ਰੀਨਿਵਾਸਨ, ਐਸ.ਐਸ.ਪੀ ਡਾ. ਨਾਨਕ ਸਿੰਘ ਸਮੇਤ ਸਮੇਤ ਵੱਡੀ ਗਿਣਤੀ ਵਿਚ ਸਿਵਲ ਤੇ ਪੁਲਿਸ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ | ਜ਼ਿਲ੍ਹਾ ਪੱਧਰੀ ਇਸ ਸਮਾਗਮ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਮੂਲੀਅਤ ਕੀਤੀ ਅਤੇ ਪੁਤਲਿਆਂ ਨੂੰ ਅਗਨ ਭੇਟ ਕਰਨ ਦੀ ਰਸਮ ਨਿਭਾਈ | ਇਸ ਮੌਕੇ ਸੰਬੋਧਨ ਕਰਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ ਜੋ ਕਿ ਸਿੱਧ ਕਰਦਾ ਹੈ ਕਿ ਬੁਰਾਈ ਜਿੰਨੀ ਮਰਜ਼ੀ ਵੱਡੀ ਅਤੇ ਤਾਕਤਵਰ ਕਿਉਂ ਨਾ ਹੋਵੇ ਸਚਾਈ ਦੇ ਸਾਹਮਣੇ ਟਿਕ ਨਹੀਂ ਸਕਦੀ ਅਤੇ ਇਕ ਦਿਨ ਇਸ ਦਾ ਅੰਤ ਨਿਸ਼ਚਿਤ ਹੈ | ਇਸ ਮੌਕੇ ਉਨ੍ਹਾਂ ਸਾਰਿਆਂ ਨੂੰ ਇਸ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ ਇਸ ਤੋਂ ਇਲਾਵਾ ਸਥਾਨਕ ਪ੍ਰਤਾਪ ਨਗਰ, ਐਨ.ਐਫ.ਐਲ., ਥਰਮਲ ਕਾਲੋਨੀ ਸਮੇਤ ਹੋਰ ਅੱਧੀ ਦਰਜਨ ਥਾਵਾਂ 'ਤੇ ਕੱਦ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਵਿਧੀ ਵਿਧਾਨ ਨਾਲ ਅਗਨ ਭੇਟ ਕੀਤਾ ਗਿਆ | ਦੁਸਹਿਰਾ ਗਰਾਊਾਡ ਵਿਚ ਪਰਵਾਸੀ ਵਸੋਂ ਵਲੋਂ ਉਤਸ਼ਾਹ ਨਾਲ ਭਰਵੀਂ ਸ਼ਮੂਲੀਅਤ ਕੀਤੀ ਗਈ | ਬਠਿੰਡਾ ਪੁਲਿਸ ਵਲੋਂ ਤਿਉਹਾਰ ਦੇ ਨੂੰ ਲੈ ਕੇ ਨਾਕੇਬੰਦੀ ਕਰ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਡਾ: ਨਾਨਕ ਸਿੰਘ ਨੇ ਦੱਸਿਆ ਕਿ ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਲੋਕਾਂ ਦੇ ਭਾਰੀ ਇਕੱਠ ਦੇ ਮੱਦੇਨਜ਼ਰ ਬਠਿੰਡਾ ਸ਼ਹਿਰ ਦੇ ਵਿਸ਼ੇਸ਼ ਕਰ ਕੇ ਉਨ੍ਹਾਂ ਸਥਾਨਾਂ ਜਿੱਥੇ ਵਧੇਰੇ ਜਨਤਕ ਇਕੱਠ ਸਨ, 'ਚ ਪੁਲਿਸ ਸੁਰੱਖਿਆ ਦੇ ਵਿਸ਼ੇਸ਼ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ 'ਚ ਫੋਰਸ ਦੇ ਨਾਲ ਨਾਲ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੀ ਵੀ ਤੈਨਾਤੀ ਕੀਤੀ ਗਈ ਸੀ |
ਮਾਂਊਾਟ ਲਿਟਰਾ ਜ਼ੀ ਸਕੂਲ 'ਚ ਦੁਸਹਿਰੇ ਸਬੰਧੀ ਅਸੈਂਬਲੀ
ਲਹਿਰਾ ਮੁਹੱਬਤ, 8 ਅਕਤੂਬਰ (ਸੁਖਪਾਲ ਸਿੰਘ ਸੁੱਖੀ)-ਮਾਊਾਟ ਲਿਟਰਾ ਜ਼ੀ ਸਕੂਲ ਲਹਿਰਾ ਧੂਰਕੋਟ 'ਚ ਦੁਸਹਿਰੇ ਮੌਕੇ ਬੱਚਿਆਂ ਵਲੋਂ ਰਮਾਇਣ ਪੇਸ਼ ਕੀਤੀ ਗਈ | ਜਿਸ ਵਿਚ ਚੌਥੀ ਤੇ ਪੰਜਵੀਂ ਦੇ ਬੱਚਿਆਂ ਦੁਆਰਾ ਵੱਧ ਚੜ੍ਹਕੇ ਹਿੱਸਾ ਲਿਆ ਗਿਆ | ਬੱਚਿਆਂ ਨੇ ਆਪਣੇ-ਆਪਣੇ ਕਿਰਦਾਰ ਦੇ ਅਨੁਸਾਰ ਪੌਸ਼ਾਕਾਂ ਪਹਿਨਕੇ ਰਮਾਇਣ ਨੂੰ ਸੱਚ ਦਾ ਹੀ ਰੂਪ ਦੇ ਦਿੱਤਾ | ਇਸ ਨਾਟਕ ਦੁਆਰਾ ਬੱਚਿਆਂ ਨੂੰ ਦੱਸਿਆ ਗਿਆ ਕਿ ਦੁਸਹਿਰੇ ਨੂੰ ਕਿਉਂ ਮਨਾਇਆ ਜਾਂਦਾ ਹੈ ਤੇ ਇਸ ਤਿਉਹਾਰ ਪਿੱਛੇ ਸਾਡਾ ਕੀ ਇਤਿਹਾਸ ਹੈ | ਇਸ ਨਾਟਕ 'ਚ ਸ੍ਰੀ ਰਾਮ ਦੇ ਜਨਮ ਤੋਂ ਲੈ ਕੇ ਰਾਮ ਬਨਵਾਸ, ਭਰਤ ਮਿਲਾਪ, ਸੀਤਾ ਹਰਨ, ਹਨੂੰਮਾਨ ਦਾ ਅਗੂੰਠੀ ਦਿਖਾਉਣਾ ਆਦਿ ਘਟਨਾਵਾਂ ਪੇਸ਼ ਕੀਤੀਆਂ | ਇਸ ਨਾਲ ਬੱਚਿਆਂ ਨੂੰ ਦੱਸਿਆ ਗਿਆ ਕਿਵੇਂ ਬੁਰਾਈ ਦਾ ਅੰਤ ਤੇ ਚੰਗਿਆਈ ਦੀ ਜਿੱਤ ਹੁੰਦੀ ਹੈ | ਇਸ ਮੌਕੇ ਸਕੂਲ ਦੇ ਪ੍ਰਧਾਨ ਗਗਨ ਬਾਂਸਲ, ਜਨਰਲ ਸਕੱਤਰ ਸ੍ਰੀਮਤੀ ਨਮਿਤਾ ਬਾਂਸਲ ਤੇ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਗੀਤਾ ਪਿਲੇ ਨੇ ਬੱਚਿਆ ਨੂੰ ਦੁਸਹਿਰੇ ਦੀ ਵਧਾਈ ਦਿੱਤੀ |
ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ
ਚਾਉਕੇ, (ਮਨਜੀਤ ਸਿੰਘ ਘੜੈਲੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਾ ਵਲੋਂ ਵੱਖ-ਵੱਖ ਪੇਸ਼ਕਾਰੀਆਂ ਵਿਖਾਈਆਂ, ਜਿੰਨਾਂ 'ਚ ਸਕਿੱਟ ਅਤੇ ਫੈਂਸੀ ਡਰੈੱਸ ਨੇ ਦਰਸ਼ਕਾਂ ਨੂੰ ਬੇਹੱਦ ਪ੍ਰਭਾਵਿਤ ਕੀਤਾ | ਸਕੂਲ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਨੇ ਬੱਚਿਆਂ ਨੰੂ ਦੁਸਹਿਰੇ ਦੇ ਪਵਿੱਤਰ ਤਿਉਹਾਰ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਉਨ੍ਹਾਂ ਦੱਸਿਆ ਕਿ ਅਜੇਹੇ ਸਮਾਗਮ ਕਰਵਾਉਣ ਦਾ ਮਕਸਦ ਬੱਚਿਆਂ ਨੰੂ ਪੜ੍ਹਾਈ ਦੇ ਨਾਲ-ਨਾਲ ਦੇਸ਼ ਦੀ ਸੰਸਕ੍ਰਿਤੀ ਬਾਰੇ ਜਾਣੰੂ ਕਰਵਾਉਣਾ ਹੈ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਵੀ ਹਾਜ਼ਰ ਸਨ |
ਲਿਟਲ ਫ਼ਲਾਵਰ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ
ਬਠਿੰਡਾ, (ਕੰਵਲਜੀਤ ਸਿੰਘ ਸਿੱਧੂ)-ਲਿਟਲ ਫਲਾਵਰ ਪਬਲਿਕ ਹਾਈ ਸਕੂਲ ਵਿਖੇ ਦੁਸਹਿਰਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਸਕੂਲ ਦੇ ਐਮ. ਡੀ. ਮਹਿੰਦਰ ਸਿੰਘ ਨੇ ਦੱਸਿਆ ਕਿ ਦੁਸਹਿਰਾ ਤਿਉਹਾਰ ਬੁਰਾਈ ਉਪਰ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ | ਸਕੂਲ ਦੇ ਵਿਦਿਆਰਥੀਆਂ ਨੇ ਵੀ ਆਪਣੇ ਭਾਸ਼ਣ ਵਿਚ ਦੁਸਹਿਰੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਸਕੂਲ ਦੇ ਡਾਇਰੈਕਟਰ ਕੁਲਦੀਪ ਕੌਰ ਨੇ ਕਿਹਾ ਕਿ ਜਿਵੇਂ ਦੁਸਹਿਰਾ ਬੁਰਾਈ ਉਪਰ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ | ਉਸੇ ਤਰ੍ਹਾਂ ਸਾਨੂੰ ਸਮਾਜ ਵਿਚ ਫੈਲੀ ਬੁਰਾਈ ਨੂੰ ਵੀ ਖ਼ਤਮ ਕਰਨਾ ਚਾਹੀਦਾ ਹੈ | ਸਕੂਲ ਦੀ ਪਿ੍ੰਸੀਪਲ ਜਸਪ੍ਰੀਤ ਕੌਰ, ਅਕੈਡਮਿਕ ਡਾਇਰੈਕਟਰ ਅਮਨਦੀਪ ਕੌਰ , ਪ੍ਰਬੰਧਕ ਅਵਤਾਰ ਸਿੰਘ ਨੇ ਵਿਦਿਆਰਥੀਆਂ ਨੂੰ ਦੁਸਹਿਰੇ ਦੀ ਵਧਾਈ ਦਿੱਤੀ | ਇਸ ਦੌਰਾਨ ਬੱਚਿਆਂ ਵਲੋਂ ਡਾਂਡੀਆਂ ਨਾਚ ਵੀ ਕੀਤਾ ਗਿਆ ਅੰਤ ਵਿਚ ਪ੍ਰਬੰਧਕ ਰਾਵਣ ਦੇ ਪੁਤਲੇ ਨੂੰ ਅੱਗ ਲਗਾਈ ਗਈ |
ਸ੍ਰੀ ਇੱਛਾ ਪੂਰਨ ਬਾਲਾ ਜੀ ਮੰਦਰ ਵਿਖੇ ਦੁਸਹਿਰੇ ਦੇ ਤਿਉਹਾਰ ਮਨਾਇਆ
ਗੋਨਿਆਣਾ, (ਮਨਦੀਪ ਸਿੰਘ ਮੱਕੜ / ਲਛਮਣ ਗਰਗ)- ਸ਼੍ਰੀ ਸਨਾਤਨ ਧਰਮ ਪੰਜਾਬ ਮਹਾਂਵੀਰ ਦਲ ਗੋਨਿਆਣਾ ਵਲੋਂ ਰਾਮਾਨੰਦ ਬ੍ਰਹਮਚਾਰੀ, ਰਾਜੀਵ ਕੁਮਾਰ ਸੇਵਕ ਤੇ ਇਲਾਕਾ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮੁੱਖ ਪੁਜਾਰੀ ਪੰਡਤ ਅਨਿਲ ਚਤੁਰਵੇਦੀ ਦੀ ਅਗਵਾਈ ਹੇਠ ਸ਼੍ਰੀ ਇੱਛਾ ਪੂਰਨ ਬਾਲਾ ਜੀ ਮੰਦਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੁਰਾਈ 'ਤੇ ਸਚਾਈ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮਾਗਮ 'ਚ ਹਲਕਾ ਭੁੱਚੋਂ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸੂਰਜ ਛਿਪਣ ਤੇ ਰਾਵਣ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅਗਨੀ ਭੇਟ ਕਰਨ ਦੀ ਰਸਮ ਮੁੱਖ ਮਹਿਮਾਨ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ, ਡੀ.ਐਸ.ਪੀ ਗੋਪਾਲ ਚੰਦ ਭੰਡਾਰੀ ਅਤੇ ਇੰਸਪੈਕਟਰ ਰਾਜੇਸ਼ ਕੁਮਾਰ ਥਾਣਾ ਮੁੱਖੀ, ਪੰਡਤ ਅਨਿਲ ਚਤੁਰਵੇਦੀ ਅਤੇ ਸਮੂਹ ਕਮੇਟੀ ਮੈਂਬਰਾਂ ਨੇ ਸਾਂਝੇ ਤੌਰ 'ਤੇ ਨਿਭਾਈ | ਇਸ ਮੌਕੇ ਏਕਲਵਯਾ ਕਾਨਵੈਂਟ ਸਕੂਲ ਦੇ ਬੱਚਿਆਂ ਦੁਆਰਾ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਆਤਿਸ਼ਬਾਜ਼ੀ, ਪਟਾਕੇ ਵੀ ਚਲਾਏ ਗਏ | ਸਟੇਜ ਸਕੱਤਰ ਦੀ ਭੂਮਿਕਾ ਪੰਮੀ ਪੂਰੀ ਪ੍ਰ;ਪਰਟੀ ਐਡਵਾਈਜਰ ਨੇ ਬਾਖ਼ੂਬੀ ਨਿਭਾਈ | ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਸਨਮਾਨਿਤ ਕੀਤਾ ਗਿਆ | ਡੀ.ਅੇੈਸ.ਪੀ. ਗੋਪਾਲ ਚੰਦ ਭੰਡਾਰੀ, ਰਾਜੇਸ਼ ਕੁਮਾਰ ਥਾਣਾ ਮੁਖੀ ਨੇਹੀਆਵਾਲਾ, ਬਲਵਿੰਦਰ ਸਿੰਘ ਚੌਾਕੀ ਇੰਚਾਰਜ, ਪੀ.ਏ ਮਾਸਟਰ ਬਲਵਿੰਦਰ ਸ਼ਰਮਾ, ਗੁਲਜਾਰੀ ਲਾਲ ਨੰਦਾ, ਭੋਲਾ ਸਿੰਘ ਕੋਟਭਾਈ, ਲਖਵਿੰਦਰ ਸਿੰਘ ਲੱਖਾ ਚੇਅਰਮੈਨ, ਸੰਦੀਪ ਕੁਮਾਰ ਬਿੰਟਾ ਕੋਂਸਲਰ, ਬਲਵਿੰਦਰ ਸਿੰਘ ਧਿੰਗੜਾ, ਦਲੀਪ ਸਿੰਘ ਚੋਟਮੁਰਾਦਾ, ਸ਼ਵਿੰਦਰ ਸਿੰਘ ਨੇਹੀਆ ਵਾਲਾ, ਸ੍ਰੀ ਸਨਾਤਨ ਧਰਮ ਪੰਜਾਬ ਮਹਾਂਵੀਰ ਦਲ ਦੇ ਪ੍ਰਧਾਨ ਸ਼ਾਮ ਲਾਲ ਬਾਂਸਲ, ਰਵਿੰਦਰ ਬਾਂਸਲ, ਸੋਹਨ ਲਾਲ ਗਰਗ, ਲਖਵਿੰਦਰ ਬੱਬੂ, ਹੰਸ ਰਾਜ ਹੰਸੂ, ਦੀਪੂ, ਅਕਾਸ਼ ਗਲਹੋਤਰਾ, ਸ਼ੁਰੇਸ ਬਾਂਸਲ, ਭੁਪਿੰਦਰ ਸਿੰਘ ਮੱਕੜ, ਸ਼ਾਮ ਲਾਲ ਬੀਮੇ ਵਾਲੇ, ਦਵਿੰਦਰ ਭਰਵਾਕਰ, ਭਾਰਤ ਭੂਸ਼ਨ ਕਾਲਾ, ਅਸ਼ੋਕ ਸਿੰਗਲਾ ਅਤ ਬਿ੍ਜਮੋਹਨ ਜਿੰਦਲ, ਸੰਦੀਪ ਲਵਲੀ, ਪੰਮੀ ਪੁਰੀ ਪ੍ਰਾਪਰਟੀ ਐਡਵਾਈਜ਼ਰ ਅਤੇ ਸਮੂਹ ਕਮੇਟੀ ਮੈਂਬਰ ਅਤੇ ਸ਼ਹਿਰ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਪਾਵਰ ਕਾਲੋਨੀ ਲਹਿਰਾ ਮੁਹੱਬਤ 'ਚ ਦਸਹਿਰੇ ਦਾ ਤਿਉਹਾਰ ਮਨਾਇਆ
ਲਹਿਰਾ ਮੁਹੱਬਤ, (ਭੀਮ ਸੈਨ ਹਦਵਾਰੀਆ)- ਪਾਵਰ ਕਾਲੋਨੀ ਲਹਿਰਾ ਮੁਹੱਬਤ ਵਿਖੇ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ਰਾਮ ਕਲਾ ਕੇਂਦਰ ਦੀ ਅਗਵਾਈ 'ਚ ਕਾਲੋਨੀ ਗਰਾਊਾਡ 'ਚ ਹੋਏ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਥਰਮਲ ਪਲਾਂਟ ਦੇ ਚੀਫ਼ ਇੰਜੀਨੀਅਰ ਹਰਚਰਨ ਦਾਸ ਗੋਇਲ ਅਤੇ ਉਨ੍ਹਾਂ ਨਾਲ ਡਿਪਟੀ ਚੀਫ਼ ਇੰਜੀਨੀਅਰ ਬੀ. ਕੇ. ਗਰਗ, ਪਲਾਂਟ ਦੇ ਅਧਿਕਾਰੀ/ ਕਰਮਚਾਰੀ, ਸ੍ਰੀ , ਰਾਮ ਕਲਾ ਕੇਂਦਰ ਦੇ ਪ੍ਰਧਾਨ ਮਹਾਰਾਜ ਕਿਸ਼ਨਉਪ ਪ੍ਰਧਾਨ ਲਾਡੀ, ਵਿਰੇਂਦਰ ਸਿੰਘ ਪਵਾਰ, ਧਨੀ ਲਾਲ, ਕ੍ਰਿਸ਼ਨ, ਜਤਿੰਦਰ ਨੇਗੀ ਅਤੇ ਮਾਨਵੀ ਪ੍ਰਸਾਦ ਗਹਿਲੋਤ ਸਮੇਤ ਨਗਰ ਦੇ ਕੌਾਸਲਰਜ਼ ਤੇ ਪਤਵੰਤੇ ਹਾਜ਼ਰ ਸਨ | ਇਸ ਦੌਰਾਨ ਵੱਖ ਵੱਖ ਤਰ੍ਹਾਂ ਦੀਆਂ ਝਾਕੀਆਂ ਕੱਢੀਆਂ ਗਈਆਂ | ਗੁਰਜੰਟ ਸਿੰਘ ਰਾਮਨਗਰ ਨੇ ਪੁਰਾਤਨ 'ਬਾਜ਼ੀ' ਪਾਉਂਦਿਆਂ ਜੌਹਰ ਦਿਖਾਏ | ਹੋਲੀ ਹਾਰਟ ਸਕੂਲ ਦੀਆਂ ਗਿੱਧਾ ਪੇਸ਼ ਕਰਨ ਵਾਲੀਆਂ ਬੱਚੀਆਂ ਨੂੰ ਸਨਮਾਨਿਤ ਕੀਤਾ ਗਿਆ | ਸ਼ਾਮ 6:30 ਵਜੇ ਦੇ ਕਰੀਬ ਰਾਵਣ ਦੇ ਪੁਤਲੇ ਨੂੰ ਅਗਨ ਭੇਟ ਕੀਤਾ ਗਿਆ | ਇਸ ਮੌਕੇ ਲਹਿਰਾ ਮੁਹੱਬਤ ਸਮੇਤ ਆਸ ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ ਲੋਕਾਂ ਨੇ ਸਮਾਗਮ 'ਚ ਹਾਜ਼ਰੀ ਲਗਾਈ |
ਮੌੜ ਮੰਡੀ 'ਚ ਮੰਦੀ ਕਾਰਨ ਇਕੱਲੇ ਰਾਵਣ ਦਾ ਹੀ ਪੁਤਲਾ ਸਾੜਿਆ
ਮੌੜ ਮੰਡੀ, (ਲਖਵਿੰਦਰ ਸਿੰਘ ਮੌੜ)- ਸਥਾਨਕ ਦਾਣਾ ਮੰਡੀ 'ਚ ਦੁਸਹਿਰੇ ਦਾ ਜਸ਼ਨ ਪਿਛਲੇ ਸਾਲਾਂ ਨਾਲੋਂ ਥੋੜਾ ਵੱਖਰਾ ਤੇ ਠੰਢਾ ਰਿਹਾ, ਕਿਉਂਕਿ ਇਸ ਵਾਰ ਕੁੰਭਕਰਨ ਅਤੇ ਮੇਘਨਾਥ ਦਾ ਪੁਤਲਾ ਸਾੜਨ ਦੀ ਥਾਂ ਸਿਰਫ਼ ਛੋਟੇ ਕੱਦ ਵਾਲੇ ਰਾਵਣ ਦਾ ਹੀ ਪੁਤਲਾ ਸਾੜਿਆ ਗਿਆ, ਜੋ ਕਿ ਫ਼ਾਜ਼ਲਿਕਾ ਤੋਂ ਕਰੀਬ ਚਾਲੀ ਹਜ਼ਾਰ ਰੁਪਏ ਦਾ ਖ਼ਰੀਦਿਆ ਦੱਸਿਆ ਜਾ ਰਿਹਾ ਸੀ | ਰਵਾਇਤ ਮੁਤਾਬਿਕ ਸਰਕਾਰੀ ਐੱਸ.ਡੀ.ਹਾਈ ਸਕੂਲ ਦੇ ਮੈਦਾਨ ਵਿਚ ਦੁਸਹਿਰਾ ਮਨਾਉਣ ਦੀ ਥਾਂ ਇਸ ਵਾਰ ਦਾਣਾ ਮੰਡੀ 'ਚ ਹੀ ਰਾਵਣ ਦਹਿਨ ਦੀ ਰਸਮ ਅਦਾ ਕਰਨੀ ਪਈ | ਅੰਮਿ੍ਤਸਰ ਵਾਲੀ ਘਟਨਾ ਦੇ ਮੱਦੇ ਨਜ਼ਰ ਰੱਖਦਿਆਂ ਵੀ ਇਸ ਸਕੂਲ ਦੇ ਰੇਲਵੇ ਲਾਈਨਾਂ ਕੋਲ ਸਥਿਤ ਹੋਣ ਦੇ ਕਾਰਨ ਵੀ ਰਾਵਣ ਦਹਿਨ ਲਈ ਦਾਣਾ ਮੰਡੀ ਨੂੰ ਹੀ ਚੁਣਨਾ ਪਿਆ ਹੋ ਸਕਦਾ ਹੈ | ਇਸ ਮੌਕੇ ਵੱਖ-ਵੱਖ ਵੰਨਗੀ ਦੀਆਂ ਸਭਿਆਚਾਰਕ ਸਰਗਰਮੀਆਂ ਦੀ ਪੇਸ਼ਕਾਰੀ ਕਰਨ ਦੇ ਨਾਲ ਹੀ ਸਕੂਲੀ ਬੱਚਿਆਂ ਵਲੋਂ ਵੀ ਅਪਣੀ ਕਲਾ ਦਾ ਪ੍ਰਦਰਸ਼ਨ ਕੀਤਾ | ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਆਨੰਦ ਮਾਨਣ ਆਏ ਦਰਸ਼ਕਾਂ ਨੂੰ ਜੀ ਆਇਆਂ ਕਿਹਾ ਅਤੇ ਸਭ ਦਾ ਧੰਨਵਾਦ ਕੀਤਾ | ਇਸ ਮੌਕੇ ਜਸਵੀਰ ਸਿੰਘ ਡੀ.ਐੱਸ.ਪੀ.ਮੌੜ ਦੀ ਅਗਵਾਈ 'ਚ ਥਾਣਾ ਮੌੜ ਦੀ ਪੁਲਿਸ ਵਲੋਂ ਪੂਰੀ ਮੁਸਤੈਦੀ ਨਾਲ ਸੁਰੱਖਿਆ ਦੇ ਬੰਦੋਬਸਤ ਕੀਤੇ ਗਏ |

ਨਾਜਾਇਜ਼ ਮਾਈਨਿੰਗ ਦਾ ਧੰਦਾ ਕਰਦੇ 4 ਵਿਅਕਤੀ ਟਰੈਕਟਰ-ਟਰਾਲੀਆਂ ਸਮੇਤ ਕਾਬੂ

ਸੰਗਤ ਮੰਡੀ, 8 ਅਕਤੂਬਰ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਮੰਗਲਵਾਰ ਨੂੰ ਥਾਣਾ ਸੰਗਤ ਦੀ ਪੁਲਿਸ ਨੇ ਸੰਗਤ ਮੰਡੀ ਨਜ਼ਦੀਕ ਮਾਈਨਿੰਗ ਦਾ ਨਾਜਾਇਜ਼ ਧੰਦਾ ਕਰਦੇ ਟਰੈਕਟਰ-ਟਰਾਲੀਆਂ ਸਮੇਤ ਚਾਰ ਵਿਅਕਤੀਆਂ ਨੂੰ ਮੌਕੇ ਤੋਂ ਗਿ੍ਫ਼ਤਾਰ ਕੀਤਾ ਹੈ ਅਤੇ ਉਨ੍ਹਾਂ ...

ਪੂਰੀ ਖ਼ਬਰ »

ਭੋਡੀਪੁਰਾ ਵਿਖੇ ਹੋਏ ਇਕ ਔਰਤ ਦੇ ਕਤਲ ਮਾਮਲੇ 'ਚ 2 ਗਿ੍ਫ਼ਤਾਰ

ਭਗਤਾ ਭਾਈਕਾ, 8 ਅਕਤੂਬਰ (ਸੁਖਪਾਲ ਸਿੰਘ ਸੋਨੀ)-ਸਾਲ 2014 ਦੌਰਾਨ ਪਿੰਡ ਭੋਡੀਪੁਰਾ ਵਿਖੇ ਹੋਏ ਇਕ ਗਰਭਵਤੀ ਔਰਤ ਦੇ ਕਤਲ ਮਾਮਲੇ ਸਬੰਧੀ ਸਥਾਨਕ ਪੁਲਿਸ ਨੇ 2 ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਵਲੋਂ ਗਿ੍ਫ਼ਤਾਰ ਕਥਿਤ ਦੋਸ਼ੀਆਂ ਨੂੰ ...

ਪੂਰੀ ਖ਼ਬਰ »

ਬਠਿੰਡਾ ਵਿਖੇ ਨਾਸਿਕ ਤੋਂ ਆਏ ਪਿਆਜ਼ਾਂ ਨਾਲ ਭਰੇ ਟਰਾਲਾ ਚਾਲਕ ਦਾ ਭੇਦਭਰੇ ਹਾਲਾਤਾਂ ਵਿਚ ਕਤਲ

ਬਠਿੰਡਾ, 8 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ-ਡੱਬਵਾਲੀ ਰੋਡ 'ਤੇ ਪੈਂਦੇ ਧੀ ਲਾਡਲੀ ਚੌਕ 'ਚ ਅੱਜ ਵੱਡੇ ਤੜਕੇ ਨਾਸਿਕ ਤੋਂ ਆਏ ਪਿਆਜ਼ਾਂ ਨਾਲ ਭਰੇ ਟਰਾਲੇ ਨੂੰ ਲੁੱਟਣ ਦੀ ਕੋਸ਼ਿਸ਼ ਤਹਿਤ ਟਰਾਲਾ ਚਾਲਕ ਦਾ ਅਣਪਛਾਤੇ ਵਿਅਕਤੀਆਂ ਵਲੋਂ ਕਤਲ ਕਰ ਦਿੱਤਾ ਗਿਆ ਹੈ ...

ਪੂਰੀ ਖ਼ਬਰ »

6000 ਨਸ਼ੀਲੀਆਂ ਗੋਲੀਆਂ ਸਮੇਤ ਦੋ ਗਿ੍ਫ਼ਤਾਰ

ਰਾਮਾਂ ਮੰਡੀ, 8 ਅਕਤੂਬਰ (ਤਰਸੇਮ ਸਿੰਗਲਾ)-ਸੀ. ਆਈ. ਏ. ਸਟਾਫ਼ ਬਠਿੰਡਾ ਦੇ ਏ. ਐਸ. ਆਈ. ਜਸਕਰਨ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਨੇੜਲੇ ਪਿੰਡ ਮਾਨਵਾਲਾ ਦੀ ਹੱਦ ਵਿਚੋਂ ਦੋ ਮੈਡੀਕਲ ਦਵਾਈ ਤਸਕਰਾਂ ਗਗਨਦੀਪ ਸਿੰਘ ਅਤੇ ਮਨਦੀਪ ਸਿੰਘ ਵਾਸੀਆਨ ...

ਪੂਰੀ ਖ਼ਬਰ »

ਗਲੋਬਲ ਡਿਸਕਵਰੀ ਸਕੂਲ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ

ਲਹਿਰਾ ਮੁਹੱਬਤ, 8 ਅਕਤੂਬਰ (ਸੁਖਪਾਲ ਸਿੰਘ ਸੁੱਖੀ)-ਸਰਾਫ਼ ਐਜੂਬੀਕਨਸ ਗਲੋਬਲ ਡਿਸਕਵਰੀ ਸਕੂਲ ਲਹਿਰਾ ਧੂੁਰਕੋਟ ਦੇ ਵਿਦਿਆਰਥੀਆਂ ਦਾ ਰਾਜਸਥਾਨ ਦਾ ਵਿੱਦਿਅਕ ਟੂਰ ਲਗਵਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਨੂੰ ਜੋਧਪੁਰ ਤੇ ਜੈਸਲਮੇਰ ਵਿਖੇ ਕਿਲਾ ਮਾਹੇਰਗੜ੍ਹ, ...

ਪੂਰੀ ਖ਼ਬਰ »

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਹਿਜ ਪਾਠ ਸੰਪੂਰਨਤਾ ਸਮਾਗਮ ਕਰਵਾਏ ਗਏ

ਤਲਵੰਡੀ ਸਾਬੋ, 8 ਅਕਤੂਬਰ (ਰਣਜੀਤ ਸਿੰਘ ਰਾਜੂ)-ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਹਿਜ ਪਾਠ ਸੇਵਾ (ਸਿੱਖਸ ਹੈਲਪਿੰਗ ਸਿੱਖਸ) ਵਲੋਂ ਸ੍ਰੀ ਗੁਰੁੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਅਤੇ ਸ਼੍ਰੋਮਣੀ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ

ਚਾਉਕੇ, 8 ਅਕਤੂਬਰ (ਮਨਜੀਤ ਸਿੰਘ ਘੜੈਲੀ)-ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਬੁਰਜਮਾਨਸ਼ਾਹੀਆ ਵਿਖੇ ਸਿਹਤ ਵਿਭਾਗ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਸਿਹਤ ਇੰਸਪੈਕਟਰ ਬਲਵੀਰ ਸਿੰਘ ਸੰਧੂ ਕਲਾਂ ਨੇ ...

ਪੂਰੀ ਖ਼ਬਰ »

ਕੱਲ੍ਹ ਦੀ ਬਠਿੰਡਾ ਮਹਾਂ ਰੈਲੀ ਸਬੰਧੀ ਥਰਮਲ ਦੇ ਕੱਚੇ ਮੁਲਾਜ਼ਮਾਂ ਨੇ ਜਾਗੋ ਕੱਢੀ

ਲਹਿਰਾ ਮੁਹੱਬਤ, 8 ਅਕਤੂਬਰ (ਭੀਮ ਸੈਨ ਹਦਵਾਰੀਆ) 'ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ' ਦੇ ਬੈਨਰ ਹੇਠ ਸਮੂਹ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਵਲੋਂ 10 ਅਕਤੂਬਰ ਨੂੰ ਬਠਿੰਡਾ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਮਹਾਂ ਰੈਲੀ ਦੀਆਂ ਤਿਆਰੀਆਂ ਅਤੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਪਿੰਡ ਢਿਪਾਲੀ ਵਿਖੇ ਕਾਂਗਰਸ ਨੂੰ ਝਟਕਾ

ਭਾਈਰੂਪਾ, 8 ਅਕਤੂਬਰ (ਵਰਿੰਦਰ ਲੱਕੀ)-ਪਿੰਡ ਢਿਪਾਲੀ ਵਿਖੇ ਸੱਤਾਧਾਰੀ ਕਾਂਗਰਸ ਪਾਰਟੀ ਨੂੰ ਉਸ ਵਕਤ ਸਿਆਸੀ ਝਟਕਾ ਲੱਗਾ ਜਦੋਂ ਪਿੰਡ ਦੇ ਕਾਂਗਰਸੀ ਆਗੂ ਅਵਤਾਰ ਸਿੰਘ ਨੰਬਰਦਾਰ ਨੇ ਆਪਣੇ 15 ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ ...

ਪੂਰੀ ਖ਼ਬਰ »

ਵੱਖ-ਵੱਖ ਸਰਕਾਰੀ ਸਕੂਲਾਂ 'ਚ ਵਿਗਿਆਨ ਮੇਲੇ ਕਰਵਾਏ

ਭਗਤਾ ਭਾਈਕਾ, 8 ਅਕਤੂਬਰ (ਸੁਖਪਾਲ ਸਿੰਘ ਸੋਨੀ)-ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਤਹਿਤ ਅਤੇ ਪੜੋ੍ਹ ਪੰਜਾਬ, ਪੜ੍ਹਾਓ ਪੰਜਾਬ ਵਿਗਿਆਨ ਪ੍ਰਾਜੈਕਟ ਤਹਿਤ ਪੰਜਾਬ ਭਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਅੰਦਰ ਵਿਗਿਆਨ ਕਿਰਿਆਵਾਂ ਅਤੇ ਮੁਲਾਂਕਣ ਮੇਲੇ ਕਰਵਾਏ ਜਾ ...

ਪੂਰੀ ਖ਼ਬਰ »

ਜਮਹੂਰੀ ਅਧਿਕਾਰ ਸਭਾ ਦਾ ਵਫ਼ਦ ਐਸ.ਐਸ.ਪੀ. ਨੂੰ ਮਿਲਿਆ

ਬਠਿੰਡਾ, 8 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਪੁਲਿਸ ਵਲੋਂ 28 ਸਤੰਬਰ ਨੂੰ ਪੱਛਮੀ ਬੰਗਾਲ ਦੇ 3 ਜਮਹੂਰੀ ਕਾਰਕੁਨਾਂ ਨੂੰ ਹਿਰਾਸਤ ਵਿਚ ਲੈ ਕੇ ਉਨ੍ਹਾਂ ਉੱਪਰ ਦਰਜ਼ ਕੀਤੇ ਗਏ ਕੇਸ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਜਮਹੂਰੀ ਅਧਿਕਾਰ ਸਭਾ ਇਕਾਈ ਬਠਿੰਡਾ ...

ਪੂਰੀ ਖ਼ਬਰ »

ਨਵਰਾਤਿਆਂ ਦੇ ਸਮਾਗਮ 'ਚ ਸਹਿਜਪ੍ਰੀਤ ਦਾ ਵਿਸ਼ੇਸ਼ ਸਨਮਾਨ

ਬਠਿੰਡਾ, 8 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)- ਥੋੜੇ ਸਮੇਂ ਦੌਰਾਨ ਹੀ ਮਾਡਿਲੰਗ ਅਤੇ ਅਦਾਕਾਰੀ ਦੇ ਖੇਤਰ 'ਚ ਵਿਸ਼ੇਸ਼ ਸਥਾਨ ਬਣਾਉਣ ਵਾਲੀ ਜੇਵੀਅਰ ਸਕੂਲ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਮੰਨਤ ਦਾ ਸਥਾਨਕ ਬਾਹੀਆ ਹਾਈਟਸ ਵਿਖੇ ਕਰਵਾਏ ਗਏ ਨਵਰਾਤਿਆਂ ਦੇ ਇਕ ਵੱਡੇ ...

ਪੂਰੀ ਖ਼ਬਰ »

ਜਮਹੂਰੀ ਅਧਿਕਾਰ ਸਭਾ ਦਾ ਵਫ਼ਦ ਐਸ.ਐਸ.ਪੀ. ਨੂੰ ਮਿਲਿਆ

ਬਠਿੰਡਾ, 8 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਪੁਲਿਸ ਵਲੋਂ 28 ਸਤੰਬਰ ਨੂੰ ਪੱਛਮੀ ਬੰਗਾਲ ਦੇ 3 ਜਮਹੂਰੀ ਕਾਰਕੁਨਾਂ ਨੂੰ ਹਿਰਾਸਤ ਵਿਚ ਲੈ ਕੇ ਉਨ੍ਹਾਂ ਉੱਪਰ ਦਰਜ਼ ਕੀਤੇ ਗਏ ਕੇਸ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਜਮਹੂਰੀ ਅਧਿਕਾਰ ਸਭਾ ਇਕਾਈ ਬਠਿੰਡਾ ...

ਪੂਰੀ ਖ਼ਬਰ »

ਲੋਕਾਂ ਵਲੋਂ ਪੰਚਾਇਤੀ ਰਾਹ 'ਤੇ ਨਾਜਾਇਜ਼ ਕਬਜ਼ਾ ਕਰਨ ਦੇ ਦੋਸ਼

ਗੋਨਿਆਣਾ, 8 ਅਕਤੂਬਰ (ਲਛਮਣ ਦਾਸ ਗਰਗ)- ਨਜ਼ਦੀਕੀ ਪਿੰਡ ਗੋਨਿਆਣਾ ਕਲਾਂ ਦੇ ਕੁਝ ਲੋਕਾਂ ਵਲੋਂ ਪਿੰਡ ਜੀਦਾ ਨੂੰ ਜਾਂਦੇ ਗੁਰਦੁਆਰਾ ਪੰਪਾਸਰ ਸਾਹਿਬ ਵਾਲੇ ਰਸਤੇ ਦੇ ਦੋਨੇ ਪਾਸੇ ਪੰਚਾਇਤੀ ਰਾਹ 'ਤੇ ਛੇ-ਛੇ ਫੁੱਟ ਤੱਕ ਕਬਜ਼ਾ ਕਰਨ ਦੀ ਸ਼ਿਕਾਇਤ ਕੀਤੀ ਹੈ | ਪੰਚਾਇਤ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਨੇ ਲੋਕਾਂ ਦਾ ਜਿਊਣਾ ਕੀਤਾ ਦੁੱਭਰ

ਰਾਮਾਂ ਮੰਡੀ, 8 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)-ਸਥਾਨਕ ਸ਼ਹਿਰ ਅੰਦਰ ਅਵਾਰਾ ਪਸ਼ੂਆਂ ਦੀ ਭਰਮਾਰ ਹੈ | ਜਿਸ ਕਰ ਕੇ ਆਵਾਜਾਈ ਵਿਚ ਬਹੁਤ ਵੱਡਾ ਵਿਘਨ ਪੈਂਦਾ ਹੈ | ਵੱਡੀ ਗਿਣਤੀ 'ਚ ਸ਼ਹਿਰ ਅੰਦਰ ਘੁੰਮ ਰਹੇ ਅਵਾਰਾ ਪਸ਼ੂ ਹਾਦਸਿਆਂ ਦਾ ਵੱਡਾ ਕਾਰਨ ਬਣਦੇ ਹਨ | ਇਨ੍ਹਾਂ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ

ਤਲਵੰਡੀ ਸਾਬੋ 8 ਅਕਤੂਬਰ (ਰਣਜੀਤ ਸਿੰਘ ਰਾਜੂ)- ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ ਤੇ ਗੁਰੂ ਗੋਬਿੰਦ ਸਿੰਘ ਡਿਗਰੀ ਕਾਲਜ ਤਲਵੰਡੀ ਸਾਬੋ ਦੇ ਐਨ.ਐੱਸ.ਐੱਸ ਯੂਨਿਟ ਦੇ ਵਾਲੰਟੀਅਰਾਂ ਨੇ ਬੀਤੇ ਦਿਨ 'ਵਾਤਾਵਰਨ ਚੇਤਨਾ ਮੁਹਿੰਮ' ਸਿਰਲੇਖ ਹੇਠ ਰੈਲੀ ਕੱਢ ਕੇ ਕਿਸਾਨਾਂ ...

ਪੂਰੀ ਖ਼ਬਰ »

ਬੀ.ਕੇ.ਯੂ. (ਲੱਖੋਵਾਲ) ਵਲੋਂ ਕਿਸਾਨ ਲਾਮਬੰਦੀ ਇਕੱਤਰਤਾ

ਨਥਾਣਾ, 8 ਅਕਤੂਬਰ (ਗੁਰਦਰਸ਼ਨ ਲੁੱਧੜ) ਪਿੰਡ ਗੰਗਾ ਦੇ ਗੁਰਦੁਆਰਾ ਸਾਹਿਬ ਵਿਖੇ ਕਿਸਾਨ ਲਾਮਬੰਦੀ ਇਕੱਤਰਤਾ ਦੌਰਾਨ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾਈ ਆਗੂਆਂ ਨੇ ਸੰਬੋਧਨ ਕਰਦਿਆਂ ਕੇਂਦਰ ਅਤੇ ਸੂਬਾ ਸਰਕਾਰ ਦੀ ਕਾਰਗੁਜਾਰੀ ਨੂੰ ਕਿਸਾਨ ਮਾਰੂ ਕਰਾਰ ...

ਪੂਰੀ ਖ਼ਬਰ »

ਭਾਈਰੂਪਾ ਦੀਆਂ ਰਮਨਦੀਪ ਤੇ ਮਨਦੀਪ ਬਠਿੰਡਾ ਜ਼ਿਲ੍ਹੇ ਦੀਆਂ ਉੱਤਮ ਐਥਲੀਟ ਬਣੀਆਂ

ਭਾਈਰੂਪਾ, 8 ਅਕਤੂਬਰ (ਵਰਿੰਦਰ ਲੱਕੀ)- ਕਸਬਾ ਭਾਈਰੂਪਾ ਲਈ ਮਾਨ ਦੀ ਗੱਲ ਹੈ ਕਿ ਇਥੋਂ ਦੀਆਂ ਲੜਕੀਆਂ ਰਮਨਦੀਪ ਤੇ ਮਨਦੀਪ ਜ਼ਿਲ੍ਹਾ ਪੱਧਰੀ ਸਕੂਲੀ ਅਥਲੈਟਿਕਸ ਖੇਡਾਂ 'ਚ ਜ਼ਿਲ੍ਹਾ ਬਠਿੰਡਾ ਦੀਆਂ ਉੱਤਮ ਐਥਲੀਟ ਬਣੀਆਂ ਹਨ | ਜਾਣਕਾਰੀ ਦਿੰਦੇ ਹੋਏ ਅਥਲੈਟਿਕਸ ਕੋਚ ...

ਪੂਰੀ ਖ਼ਬਰ »

ਮਿੰਨੀ ਮੈਰਾਥਨ ਅਤੇ ਨੇਕੀ ਨਾਈਟ ਦਾ ਆਯੋਜਨ 19 ਨੂੰ

ਬੁਢਲਾਡਾ, 8 ਅਕਤੂਬਰ (ਪ.ਪ.)- ਸਮਾਜ ਸੇਵੀ ਸੰਸਥਾ ਨੇਕੀ ਫਾਊਾਡੇਸ਼ਨ ਵਲੋਂ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਸਥਾ ਦੇ 2 ਸਾਲ ਪੂਰੇ ਹੋਣ 'ਤੇ ਸਾਲਾਨਾ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ | ਸੰਸਥਾ ਦੇ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿੰਨੀ ਮੈਰਾਥਨ ...

ਪੂਰੀ ਖ਼ਬਰ »

ਜ਼ਿਲ੍ਹਾ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਸ਼ਾਨੋ-ਸ਼ੌਕਤ ਨਾਲ ਸਮਾਪਤ

ਮਾਨਸਾ, 8 ਅਕਤੂਬਰ (ਰਾਵਿੰਦਰ ਸਿੰਘ ਰਵੀ)- ਜ਼ਿਲ੍ਹਾ ਰੋਲਰ ਸਕੇਟਿੰਗ ਐਸੋਸੀਏਸ਼ਨ ਵਲੋਂ 'ਦ ਰੇਨੈਸਾਂ ਸਕੂਲ ਵਿਖੇ ਕਰਵਾਈ 11ਵੀਂ ਜ਼ਿਲ੍ਹਾ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਈ | ਉਦਘਾਟਨ ਚੇਅਰਮੈਨ ਡਾ. ਅਵਤਾਰ ਸਿੰਘ ਅਤੇ ਪਿ੍ੰਸੀਪਲ ...

ਪੂਰੀ ਖ਼ਬਰ »

ਸ਼ਿਵ ਸ਼ਕਤੀ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 8 ਅਕਤੂਬਰ (ਪ. ਪ.)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਐਮ.ਐਡ. ਸਮੈਸਟਰ ਦੂਜਾ ਦੇ ਨਤੀਜੇ ਵਿਚ ਸ਼ਿਵ ਸ਼ਕਤੀ ਕਾਲਜ ਆਫ਼ ਐਜੂਕੇਸ਼ਨ ਭੀਖੀ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਸਾਰੇ ਹੀ ਵਿਦਿਆਰਥੀ ਪਹਿਲੀ ਸ਼੍ਰੇਣੀ ਵਿਚ ਪਾਸ ਹੋਏ | ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਫ਼ੈਸਲਿਆਂ ਨੂੰ ਲਾਗੂ ਕਰਨ ਸਬੰਧੀ ਵਿਚਾਰਾਂ

ਬਠਿੰਡਾ, 8 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕਿਰਤੀ ਕਿਸਾਨ ਯੂਨੀਅਨ, ਜ਼ਿਲ੍ਹਾ ਬਠਿੰਡਾ ਦੀ ਕਮੇਟੀ ਦੀ ਮੀਟਿੰਗ ਸਥਾਨਕ ਟੀਚਰਜ਼ ਹੋਮ ਵਿਖੇ ਹੋਈ, ਜਿਸ 'ਚ ਸ਼ਾਮਿਲ ਕਿਸਾਨਾਂ ਨੇ ਸੂਬਾ ਕਮੇਟੀ ਦੇ ਫ਼ੈਸਲਿਆਂ ਨੂੰ ਲਾਗੂ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ | ਇਸ ...

ਪੂਰੀ ਖ਼ਬਰ »

ਦਰਜਾ ਚਾਰ ਕਰਮਚਾਰੀ ਡੀ.ਪੀ.ਆਈ. ਦਫ਼ਤਰ ਅੱਗੇ 15 ਨੂੰ ਕਰਨਗੇ ਰੋਸ ਪ੍ਰਦਰਸ਼ਨ

ਬਠਿੰਡਾ, 8 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ, ਸਿੱਖਿਆ ਵਿਭਾਗ, ਜਿਲ੍ਹਾ ਬਠਿੰਡਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਅਤੇ ਸੂਬਾ ਜਨਰਲ ਸਕੱਤਰ ਅੰਗਰੇਜ਼ ਜੀਦਾ ਦੀ ਅਗਵਾਈ 'ਚ ਟੀਚਰਜ਼ ਹੋਮ, ਬਠਿੰਡਾ ਵਿਖੇ ਹੋਈ, ਜਿਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 16 ਨੂੰ ਭੁੱਚੋ ਪੁਲਿਸ ਚੌਕੀ ਮੂਹਰੇ ਧਰਨੇ ਦਾ ਐਲਾਨ

ਭੁੱਚੋ ਮੰਡੀ, 8 ਅਕਤੂਬਰ (ਬਿੱਕਰ ਸਿੰਘ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸਥਾਨਕ ਮਿਉਂਸਪਲ ਪਾਰਕ ਵਿਖੇ ਬਲਾਕ ਪ੍ਰਧਾਨ ਹੁਸ਼ਿਆਰ ਸਿੰਘ ਚੱਕ ਫ਼ਤਹਿ ਸਿੰਘ ਵਾਲਾ ਦੀ ਪ੍ਰਧਾਨਗੀ ਹੇਠ ਹੋਈ ਬਲਾਕ ਪੱਧਰੀ ਮੀਟਿੰਗ ਦੌਰਾਨ ਪਿਛਲੇ ਦਿਨੀਂ ਬਿਜਲੀ ...

ਪੂਰੀ ਖ਼ਬਰ »

ਵਿਗਿਆਨ ਪ੍ਰਦਰਸ਼ਨੀ ਲਗਾਈ

ਰਾਮਾਂ ਮੰਡੀ, 8 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਨੇੜਲੇ ਪਿੰਡ ਮਲਕਾਣਾ ਵਿਖੇ ਸਰਕਾਰੀ ਹਾਈ ਸਕੂਲ ਵਿਚ ਮੁੱਖ ਅਧਿਆਪਕ ਗੁਰਮੀਤ ਸਿੰਘ ਦੀ ਅਗਵਾਈ ਹੇਠ ਵਿਗਿਆਨ ਮੇਲਾ ਲਗਾਇਆ ਗਿਆ | ਇਸ ਮੇਲੇ ਵਿਚ ਵਿਦਿਆਰਥੀਆਂ ਵਲੋਂ ਵੱਖ-ਵੱਖ ਕਿਰਿਆਵਾਂ ਦਾ ਪ੍ਰਦਰਸ਼ਨੀ ਲਗਾਈ ਗਈ | ...

ਪੂਰੀ ਖ਼ਬਰ »

'ਹੁਣ ਦੁਨੀਆ ਬਣੇਗੀ ਬਿਹਤਰੀਨ' ਪੁਸਤਕ ਜਾਰੀ

ਮਾਨਸਾ, 8 ਅਕਤੂਬਰ (ਸਭਿ.ਪ੍ਰਤੀ.)- ਰਮੇਸ਼ ਪਾਹੂਜਾ ਸੋਸ਼ਲ ਵਰਕਰ ਮਾਨਸਾ ਵਲੋਂ ਲਿਖੀ ਪੁਸਤਕ 'ਹੁਣ ਦੁਨੀਆ ਬਣੇਗੀ ਬਿਹਤਰੀਨ' ਡਾ . ਨਰਿੰਦਰ ਭਾਰਗਵ ਐਸ.ਐਸ.ਪੀ. ਮਾਨਸਾ ਤੇ ਹੋਰਨਾਂ ਵਲੋਂ ਜਾਰੀ ਕੀਤੀ ਗਈ | ਉਨ੍ਹਾਂ ਲੇਖਕ ਦੇ ਇਸ ਯਤਨ ਦੀ ਸ਼ਲਾਘਾ ਕਰਦਿਆਂ ਇਸ ਪੁਸਤਕ ...

ਪੂਰੀ ਖ਼ਬਰ »

ਕਿਸਾਨ ਮੇਲੇ 'ਚ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਦੱਸਿਆ

ਮਾਨਸਾ, 8 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਖੇਤੀ ਵਿਗਿਆਨ ਕੇਂਦਰ ਖੋਖਰ ਖ਼ੁਰਦ (ਮਾਨਸਾ) ਵਿਖੇ ਕਿਸਾਨ ਮੇਲਾ ਲਗਾਇਆ ਗਿਆ, ਜਿਸ 'ਚ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਵਾਤਾਵਰਨ ਨੂੰ ਬਚਾਉਣ ਦਾ ਸੱਦਾ ਦਿੱਤਾ ਗਿਆ | ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਸਵੱਛ ਇੰਡੀਆ ਮੁਹਿੰਮ ਤਹਿਤ ਸਫ਼ਾਈ ਕਰਵਾਈ

ਬਾਲਿਆਂਵਾਲੀ, 8 ਅਕਤੂਬਰ (ਕੁਲਦੀਪ ਮਤਵਾਲਾ)-ਨਹਿਰੂ ਯੁਵਾ ਕੇਂਦਰ ਬਠਿੰਡਾ ਵਲੋਂ ਗਾਂਧੀ ਜਯੰਤੀ ਦੇ ਮੌਕੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਹਰਸ਼ਰਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਰਾਮਪੁਰਾ ਦੇ ਪਿੰਡ ਢੱਡੇ ਵਿਖੇ ਫਿੱਟ ਇੰਡੀਆ ਅਤੇ ਸਵੱਛਤਾ ਕਾ ਇਰਾਦਾ 2 ...

ਪੂਰੀ ਖ਼ਬਰ »

ਰਾਜੋਆਣਾ ਦੀ ਸਜ਼ਾ ਨੂੰ ਬਦਲਣਾ ਕਾਨੂੰਨ ਨਾਲ ਕੋਝਾ ਮਜਾਕ- ਪਵਨ ਗੁਪਤਾ

ਰਾਮਾਂ ਮੰਡੀ, 8 ਅਕਤੂਬਰ (ਤਰਸੇਮ ਸਿੰਗਲਾ)- ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਨੂੰ ਰੱਦ ਕਰਕੇ ਉਮਰ ਕੈਦ 'ਚ ਤਬਦੀਲ ਕਰਨਾ ਦੇਸ਼ ਦੀ ਕਾਨੂੰਨ ਵਿਵਸਥਾ ਨਾਲ ਕੋਝਾ ਮਜ਼ਾਕ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ਿਵਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਕੁਮਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX