ਤਾਜਾ ਖ਼ਬਰਾਂ


ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  10 minutes ago
ਮਾਛੀਵਾੜਾ ਸਾਹਿਬ ,22 ਅਕਤੂਬਰ (ਮਨੋਜ ਕੁਮਾਰ)- ਆਪਣੇ ਆਪ ਵਿਚ ਪਹਿਲਾ ਤੇ ਦਰਿਆ ਦੇ ਰਸਤੇ ਤੋ ਰੋਪੜ ਦੇ ਟਿੱਬੀ ਸਾਹਿਬ ਗੁਰਦੁਆਰਾ ਤੋ ਰਵਾਨਾ ਹੋਈ ਵਿਸ਼ਾਲ ਬੇੜੀ ਨੂੰ ਦੇਖਣ ਲਈ ਸੰਗਤਾਂ ਦਾ ਠਾਠਾਂ ਮਾਰਦਾ ...
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  19 minutes ago
ਸਲਾਣਾ ,22 ਅਕਤੂਬਰ (ਗੁਰਚਰਨ ਸਿੰਘ ਜੰਜੂਆ )- ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਸੁੱਚਾ ਸਿੰਘ ਜੰਜੂਆ ਦਾ ਅਜ ਦੇਹਾਂਤ ਹੋ ਗਿਆ ਹੈ । ਉਨ੍ਹਾਂ ਦਾ ਅੰਤਿਮ ਸੰਸਕਾਰ 23 ਅਕਤੂਬਰ ਨੂੰ ਦਿਨ ਬੁੱਧਵਾਰ ...
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  about 1 hour ago
ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਮਾਨਸਾ ਨੇ ਉਦੋਂ ਵੱਡੀ ਪ੍ਰਾਪਤੀ ਕੀਤੀ ਜਦੋਂ ਤਲਾਸ਼ੀ ਵਰੰਟਾਂ 'ਤੇ ਗੁਆਂਢੀ ਰਾਜ ਹਰਿਆਣਾ ਦੇ ਪਿੰਡ ਰੰਗਾਂ ਦੀ ...
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  about 2 hours ago
ਭੜੀ 22 ਅਕਤੂਬਰ {ਭਰਪੂਰ ਸਿੰਘ ਹਵਾਰਾ} -ਨਜ਼ਦੀਕੀ ਪਿੰਡ ਖੇੜੀ ਨੌਧ ਸਿੰਘ ਵਿਖੇ ਰੂਬੀ ਸਹੋਤਾ ਦੇ ਕੈਨੇਡਾ ਵਿਚ ਐੱਮ ਪੀ ਬਣਨ ‘ਤੇ ਖ਼ੁਸ਼ੀ ਵਿਚ ਲੱਡੂ ਵੰਡੇ ਗਏ।
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  about 2 hours ago
ਗੁਰੂਹਰਸਹਾਏ, 22 ਅਕਤੂਬਰ (ਹਰਚਰਨ ਸਿੰਘ ਸੰਧੂ)- ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਦੀ ਗੁਰੂਹਰਸਹਾਏ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ...
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  about 3 hours ago
ਬੰਗਾ, 22 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਬੰਗਾ ਸ਼ਹਿਰ 'ਚ ਇੱਕ ਵਿਅਕਤੀ ਪਾਸੋਂ ਲੁਟੇਰੇ ਡੇਢ ਲੱਖ ਦੇ ਕਰੀਬ ਰਾਸ਼ੀ ਲੁੱਟ ਕੇ ਫ਼ਰਾਰ ਹੋ ਗਏ। ਇਹ ਰਾਸ਼ੀ ਉਸ ਨੇ ਅਜੇ ...
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  about 3 hours ago
ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀਆਂ ਉਚੇਰੀ ਵਿੱਦਿਅਕ...
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 3 hours ago
ਫ਼ਾਜ਼ਿਲਕਾ, 22 ਅਕਤੂਬਰ( ਪ੍ਰਦੀਪ ਕੁਮਾਰ)- ਪੰਜਾਬ 'ਚ ਜਾਲੀ ਡਿਗਰੀਆਂ ਹਾਸਿਲ ਕਰਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਅਤੇ ਲੋਕਾਂ ਤੋਂ ਇਲਾਜ...
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 3 hours ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਸਰਹੱਦੀ ਪਿੰਡ ਕੱਕੜ ਦੇ ਰਹਿਣ ਵਾਲੇ ਦੋ ਨਸ਼ਾ ਤਸਕਰਾਂ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 4 hours ago
ਸ੍ਰੀਨਗਰ, 22 ਅਕਤੂਬਰ- ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  about 4 hours ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ...
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  about 4 hours ago
ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਡਾ ਨੇ ਅੱਜ ਪਾਰਟੀ ਹੈੱਡਕੁਆਟਰ ਵਿਖੇ ਭਾਜਪਾ ਦੇ ਜਨਰਲ ਸਕੱਤਰਾਂ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  about 4 hours ago
ਲਾਹੌਰ, 22 ਅਕਤੂਬਰ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ...
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  about 5 hours ago
ਕਾਬੁਲ, 22 ਅਕਤੂਬਰ- ਅਫ਼ਗ਼ਾਨਿਸਤਾਨ ਦੇ ਕੁੰਦੁਜ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਤਾਲਿਵਾਨੀ ਅੱਤਵਾਦੀਆਂ ਦੇ ਹਮਲੇ 'ਚ ਘੱਟੋ-ਘੱਟ 19 ਸੁਰੱਖਿਆ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ...
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 5 hours ago
ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ) - ਅੱਠਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ...
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  about 5 hours ago
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 6 hours ago
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  about 6 hours ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 6 hours ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  about 7 hours ago
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  about 7 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  about 7 hours ago
ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਰਾਜਦੂਤਾਂ ਦਾ ਵਫ਼ਦ
. . .  about 7 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  about 8 hours ago
ਨਾਭਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ
. . .  about 8 hours ago
ਕੈਨੇਡਾ ਚੋਣਾਂ 2019 : ਕੈਲਗਰੀ ਫੋਰੈਸਟ ਲਾਅਨ ਤੋਂ ਕੰਜ਼ਰਵੇਟਿਵ ਆਗੂ ਜਸਰਾਜ ਸਿੰਘ ਹਲਨ ਜਿੱਤੇ
. . .  about 8 hours ago
ਕੈਨੇਡਾ ਚੋਣਾਂ : ਬਰੈਂਪਟਨ ਈਸਟ ਤੋਂ ਮਨਿੰਦਰ ਸਿੰਘ ਸਿੱਧੂ ਦੀ ਜਿੱਤ
. . .  about 8 hours ago
ਇਸ ਵਾਰ ਕਾਂਗਰਸ ਹੀ ਹਰਿਆਣਾ 'ਚ ਸੱਤਾ 'ਚ ਆਵੇਗੀ : ਕੁਮਾਰੀ ਸ਼ੈਲਜਾ
. . .  about 8 hours ago
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ
. . .  about 8 hours ago
ਸੁਖਪਾਲ ਸਿੰਘ ਖਹਿਰਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  about 8 hours ago
ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  about 9 hours ago
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  about 8 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  about 9 hours ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  about 9 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  about 9 hours ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  about 9 hours ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  about 9 hours ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  about 9 hours ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  about 9 hours ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  about 9 hours ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  about 9 hours ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  about 10 hours ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  about 9 hours ago
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  about 10 hours ago
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  about 10 hours ago
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  about 10 hours ago
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  about 11 hours ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  about 10 hours ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  about 10 hours ago
ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਮਹਾਨਤਾ ਸ਼ਕਤੀਸ਼ਾਲੀ ਹੋਣ ਵਿਚ ਨਹੀਂ ਹੁੰਦੀ, ਸਗੋਂ ਸ਼ਕਤੀ ਦੀ ਸਹੀ ਅਤੇ ਉਚਿਤ ਵਰਤੋਂ ਕਰਨ ਵਿਚ ਹੁੰਦੀ ਹੈ। -ਹੈਨਰੀ ਵਾਰਡ

ਬਰਨਾਲਾ

ਬਦੀ ਉ ੱਪਰ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਜ਼ਿਲ੍ਹਾ ਬਰਨਾਲਾ ਵਿਚ ਧੂਮਧਾਮ ਨਾਲ ਮਨਾਇਆ

ਬਰਨਾਲਾ, 8 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਬਦੀ ਉੱਪਰ ਨੇਕੀ ਦੀ ਜਿੱਤ ਦੇ ਪ੍ਰਤੀਕ ਦਸਹਿਰੇ ਦਾ ਪਵਿੱਤਰ ਤਿਉਹਾਰ ਜ਼ਿਲ੍ਹਾ ਬਰਨਾਲਾ ਵਿਚ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ | ਬਰਨਾਲਾ ਦੇ 25 ਏਕੜ ਟੋਭਾ ਸਕੀਮ ਵਿਖੇ ਭਾਰਤੀਆ ਸਨਾਤਨ ਧਰਮ ਮਹਾਂਵੀਰ ਦਲ ਵਲੋਂ ਲਗਾਏ ਗਏ ਦੁਸਹਿਰੇ ਦੇ ਮੇਲੇ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਝੰਡੇ ਦੀ ਰਸਮ ਅਦਾ ਕੀਤੀ ਗਈ | ਜੋਤੀ ਪ੍ਰਚੰਡ ਸ੍ਰੀ ਸੰਜੀਵ ਵਰਮਾ ਵਲੋਂ ਕੀਤੀ ਗਈ | ਸਮਾਗਮ ਵਿਚ ਮੈਂਬਰ ਲੋਕ ਸਭਾ ਭਗਵੰਤ ਮਾਨ, ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਡਿਪਟੀ ਕਮਿਸ਼ਨਰ ਤੇਜ਼ ਪ੍ਰਤਾਪ ਸਿੰਘ ਫੂਲਕਾ, ਐਸ.ਐਸ.ਪੀ. ਹਰਜੀਤ ਸਿੰਘ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੱਖਣ ਸ਼ਰਮਾ, ਐਸ.ਪੀ. (ਡੀ.) ਸੁਖਦੇਵ ਸਿੰਘ ਵਿਰਕ, ਡੀ.ਐਸ.ਪੀ. ਰਾਜੇਸ਼ ਛਿੱਬਰ, ਏ.ਐਸ.ਪੀ. ਮਹਿਲ ਕਲਾਂ ਪ੍ਰਗਿਆ ਜੈਨ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮੇਲੇ ਵਿਚ ਬਾਲ ਲੋਕ ਗਾਇਕ ਰਵੀ ਦੀਵਾਨਾ (ਮਿੰਨੀ ਕੰਵਰ ਗਰੇਵਾਲ) ਵੱਲੋਂ ਸਭਿਆਚਾਰਕ ਪੋ੍ਰਗਰਾਮ ਪੇਸ਼ ਕੀਤਾ ਗਿਆ | ਮਹਾਂਵੀਰ ਦਲ ਦੇ ਪ੍ਰਧਾਨ ਐਡਵੋਕੇਟ ਰਾਜੀਵ ਮਿੱਤਲ, ਦਸਹਿਰਾ ਚੇਅਰਮੈਨ ਰਾਕੇਸ਼ ਕੁਮਾਰ ਮਿੱਠਾ, ਸਕੱਤਰ ਰਾਜ ਕੁਮਾਰ ਰਾਜੀ ਅਤੇ ਹੋਰ ਅਹੁਦੇਦਾਰਾਂ ਵਲੋਂ ਆਏ ਪਤਵੰਤਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਬੀਬੀ ਰੂਪੀ ਕੌਰ, ਜ਼ਿਲ੍ਹਾ ਮਹਿਲਾ ਕਾਂਗਰਸ ਦੇ ਪ੍ਰਧਾਨ ਸੁਖਜੀਤ ਕੌਰ ਸੁੱਖੀ, ਨਗਰ ਕੌਾਸਲਰ ਮਹੇਸ਼ ਕੁਮਾਰ ਲੋਟਾ, ਕੁਲਦੀਪ ਕੁਮਾਰ ਧਰਮਾ, ਵਿਨੋਦ ਚੋਬਰ, ਭਾਜਪਾ ਆਗੂ ਧੀਰਜ ਕੁਮਾਰ ਦੱਧਾਹੂਰ, ਐਸ.ਡੀ.ਸਭਾ ਦੇ ਜਨਰਲ ਸਕੱਤਰ ਸ਼ਿਵ ਦਰਸ਼ਨ ਕੁਮਾਰ ਸ਼ਰਮਾ, ਸਮਾਜ ਸੇਵੀ ਸੁਖਵਿੰਦਰ ਸਿੰਘ ਭੰਡਾਰੀ, ਅਨਿਲ ਦੱਤ ਸ਼ਰਮਾ, ਸ਼ਿਵ ਕੁਮਾਰ ਸਿੰਗਲਾ, ਯੂਥ ਕਾਂਗਰਸੀ ਆਗੂ ਸੁਰੇਸ਼ ਡਿੰਪਲ ਉੱਪਲੀ, ਵਰੁਣ ਬੱਤਾ, ਦੀਪ ਸੰਘੇੜਾ, ਸਰਪੰਚ ਸਤਨਾਮ ਸਿੰਘ ਪੱਤੀ ਸੇਖਵਾਂ, ਜਗਤਾਰ ਸਿੰਘ ਪੱਖੋ, ਬਲਦੇਵ ਸਿੰਘ ਭੱੁਚਰ ਆਦਿ ਵੱਡੀ ਗਿਣਤੀ 'ਚ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ |
ਹੰਡਿਆਇਆ, (ਗੁਰਜੀਤ ਸਿੰਘ ਖੱੁਡੀ)-ਸ੍ਰੀ ਰਾਮ ਕਲਾ ਮੰਚ (ਰਜਿ:) ਹੰਡਿਆਇਆ ਵਲੋਂ ਕਸਬਾ ਨਿਵਾਸੀਆਂ ਦੇ ਸਹਿਯੋਗ ਨਾਲ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਨਗਰ ਪੰਚਾਇਤ ਹੰਡਿਆਇਆ ਦੇ ਪ੍ਰਧਾਨ ਅਸ਼ਵਨੀ ਕੁਮਾਰ ਆਸੂ, ਮੰਚ ਦੇ ਅਹੁਦੇਦਾਰ ਰਾਕੇਸ਼ ਕੇਸੀ, ਅਸ਼ੋਕ ਕੁਮਾਰ ਸ਼ਾਸਤਰੀ, ਯਸ਼ਪਾਲ ਗੋਗੀ, ਜਨਕ ਰਾਜ ਗੋਇਲ, ਗੁਰਮੀਤ ਬਾਵਾ, ਰਣਧੀਰ ਕੌਸ਼ਲ, ਕਾਲਾ ਬਾਵਾ, ਵਿੱਕੀ ਬਾਵਾ, ਅਮਿਤ ਕੁਮਾਰ, ਜੋਗਿੰਦਰਪਾਲ ਸ਼ਰਮਾ, ਐਮ.ਸੀ. ਸੁਮਿੰਦਰ ਸਿੰਘ, ਪਤਲੂ ਸਿੰਘ, ਬਲਵਿੰਦਰ ਸਿੰਘ ਦੱੁਗਾ, ਜਰਮਨਜੀਤ ਸਿੰਘ, ਸੋਨੂੰ ਗੋਇਲ, ਐਡਵੋਕੇਟ ਸੁਰਿੰਦਰ ਕੋਟੀਆ, ਯਸ਼ਪਾਲ ਪਾਲੀ, ਸੁਖਵਿੰਦਰ ਜੇਠੀ ਆਦਿ ਸਮੇਤ ਪਤਵੰਤੇ ਹਾਜ਼ਰ ਸਨ | ਅਨਾਜ ਮੰਡੀ 'ਚ ਰਾਮ ਚੰਦਰ, ਮਾਤਾ ਸੀਤਾ, ਲਛਮਣ ਤੇ ਹਨੂਮਾਨ ਦੇ ਭੇਸ 'ਚ ਪੱੁਜੇ | ਥਾਣਾ ਸਦਰ ਬਰਨਾਲਾ ਦੇ ਐਸ.ਐਚ.ਓ. ਬਲਜੀਤ ਸਿੰਘ, ਚੌਕੀ ਇੰਚਾਰਜ ਜਸਵੀਰ ਸਿੰਘ ਤੇ ਪੁਲਿਸ ਪਾਰਟੀ ਵਲੋਂ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਸਨ |
ਧਨੌਲਾ, (ਜਤਿੰਦਰ ਸਿੰਘ ਧਨੌਲਾ)-ਸ੍ਰੀ ਆਦਿ ਸ਼ਕਤੀ ਰਾਮ ਲੀਲ੍ਹਾ ਕਲੱਬ ਧਨੌਲਾ ਵਲੋਂ ਦਸਹਿਰਾ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸਥਾਨਕ ਸਕੂਲ ਉਸਾਰੀ ਲਈ ਤਿਆਰ ਕੀਤੇ ਮੈਦਾਨ ਅੰਦਰ ਰਾਵਣ ਦੇ ਪੁਤਲੇ ਨੂੰ ਅਗਨੀ ਭੇਟ ਕਰਨ ਦੀ ਰਸਮ ਸ੍ਰੀ ਰਾਮ, ਲਕਸ਼ਮਣ ਅਤੇ ਸ੍ਰੀ ਹਨੂਮਾਨ ਜੀ ਦੇ ਰੂਪ 'ਚ ਸਜੇ ਕਲਾਕਾਰਾਂ ਨੇ ਅਦਾ ਕੀਤੀ ਜਿਨ੍ਹਾਂ ਦਾ ਸਾਥ ਡੀ.ਐਸ.ਪੀ. ਬਲਜੀਤ ਸਿੰਘ, ਐਸ.ਐਚ.ਓ. ਹਾਕਮ ਸਿੰਘ, ਰਾਮ ਲੀਲਾ ਕਲੱਬ ਦੇ ਪ੍ਰਧਾਨ ਰਜਿੰਦਰ ਕੁਮਾਰ, ਸਕੱਤਰ ਜਤਿੰਦਰ ਕੁਮਾਰ ਸੋਨੂੰ ਨੇ ਦਿੱਤਾ |
ਤਪਾ ਮੰਡੀ, 8 ਅਕਤੂਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸਥਾਨਕ ਆਜ਼ਾਦ ਕਲਚਰਲ ਐਾਡ ਰਾਮ-ਲੀਲ੍ਹਾ ਦਸਹਿਰਾ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਰਾਮ-ਲੀਲ੍ਹਾ ਅਤੇ ਦਸਹਿਰੇ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਸ੍ਰੀ ਅੰਕਿਤ ਬਾਂਸਲ (ਓ.ਐਸ.ਡੀ. ਮੁੱਖ ਮੰਤਰੀ ਪੰਜਾਬ) ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ, ਜਿਨ੍ਹਾਂ ਦਾ ਕਲੱਬ ਦੇ ਪ੍ਰਧਾਨ ਧਰਮਪਾਲ ਸ਼ਰਮਾ ਨੇ ਸਮੂਹ ਮੈਂਬਰਾਂ ਸਮੇਤ ਭਰਵਾਂ ਸਵਾਗਤ ਕੀਤਾ | ਮੇਲੇ ਦਾ ਉਦਘਾਟਨ ਯੂਥ ਕਾਂਗਰਸ ਦੇ ਆਗੂ ਅਰਵਿੰਦ ਰੰਗੀ ਅਤੇ ਪੰਜਾਬ ਮਹਾਂਕਾਂਵੜ ਸੰਘ ਦੇ ਸੂਬਾ ਪ੍ਰਧਾਨ ਤਰਲੋਚਨ ਬਾਂਸਲ ਨੇ ਕੀਤਾ | ਤਰਲੋਚਨ ਬਾਂਸਲ ਨੇ ਕਲੱਬ ਦੇ ਮੈਂਬਰਾਂ ਨੂੰ ਦਸਹਿਰੇ ਅਤੇ ਸਮਾਗਮ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਪਿਛਲੇ 10 ਦਿਨਾਂ ਤੋਂ ਕਲੱਬ ਦੇ ਮੈਂਬਰ ਰਾਮ-ਲੀਲ੍ਹਾ ਦੀ ਨਿਸ਼ਕਾਮ ਸੇਵਾ ਕਰ ਰਹੇ ਹਨ | ਤਰਲੋਚਨ ਬਾਂਸਲ ਅਤੇ ਅਰਵਿੰਦ ਰੰਗੀ ਵਲੋਂ ਕਲੱਬ ਮੈਂਬਰਾਂ ਨੂੰ ਧਾਰਮਿਕ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਕਲੱਬ ਵਲੋਂ ਦੋਵੇਂ ਮੱੁਖ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਗਿਆ | ਮੱੁਖ ਮਹਿਮਾਨ ਵਲੋਂ ਰਾਵਣ, ਮੇਘਨਾਥ ਅਤੇ ਕੰੁਭਕਰਨ ਦੇ ਪੁਤਲਿਆਂ ਨੂੰ ਅਗਨੀ ਭੇਟ ਵੀ ਕੀਤੀ | ਇਸ ਮੌਕੇ ਸਬ-ਡਵੀਜ਼ਨ ਦੇ ਡੀ.ਐਸ.ਪੀ ਰਵਿੰਦਰ ਸਿੰਘ ਰੰਧਾਵਾ ਵਲੋਂ ਪੁਲਿਸ ਫੋਰਸ ਸਮੇਤ ਹਰ ਸਥਿਤੀ 'ਤੇ ਨਜ਼ਰ ਰੱਖ ਰਹੇ ਸਨ | ਕਲੱਬ ਦੇ ਪ੍ਰਧਾਨ ਧਰਮਪਾਲ ਸ਼ਰਮਾ ਵਲੋਂ ਆਏ ਮਹਿਮਾਨਾਂ ਅਤੇ ਲੋਕਾਂ ਦਾ ਵਿਸ਼ੇਸ਼ ਧੰਨਵਾਦ ਕੀਤਾ | ਇਸ ਮੌਕੇ ਐਸ.ਪੀ. ਰੁਪਿੰਦਰ ਭਾਰਦਵਾਜ, ਪ੍ਰਧਾਨ ਧਰਮਪਾਲ ਸ਼ਰਮਾ, ਚੇਅਰਮੈਨ ਨਾਜ਼ ਸਿੰਗਲਾ, ਡਾਇਰੈਕਟਰ ਵਿਜੇ ਸ਼ਰਮਾ, ਸੁਰੇਸ਼ ਚੰੁਦੇਲ, ਸੱਤਪਾਲ ਛਾਬੜਾ, ਪੱਪੀ ਡਾਵਲਾ, ਜਗਦੀਸ਼ ਕਰਿਆੜ, ਸੁਸ਼ੀਲ ਕੁਮਾਰ ਭੂਤ, ਉਮੇਸ਼ ਪਿੰਕਾ, ਚੰੁਨੀ ਲਾਲ ਢੀਂਗਰਾਂ, ਮਾਸਟਰ ਜਸਪਾਲ ਸ਼ਰਮਾ, ਰਾਜ ਕੁਮਾਰ, ਮਾਸਟਰ ਜਸਵੰਤ ਰਾਏ, ਸੋਮਾ ਦੱੁਧ ਵਾਲਾ, ਰਾਮੇਸ਼ ਘੋਪਾ, ਰਾਜਨ ਕਰਿਆੜ ਤੋਂ ਇਲਾਵਾ ਕਲੱਬ ਮੈਂਬਰ ਵੀ ਹਾਜ਼ਰ ਸਨ |
ਰੂੜੇਕੇ ਕਲਾਂ, (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਜੀ.ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਵਿਖੇ ਸੰਸਥਾ ਦੇ ਚੇਅਰਮੈਨ ਰਿਸ਼ਵ ਜੈਨ, ਮੈਨੇਜਿੰਗ ਡਾਇਰੈਕਟਰ ਸੁਰੇਸ਼ ਬਾਂਸਲ ਦੀ ਅਗਵਾਈ ਹੇਠ ਪਿ੍ੰਸੀਪਲ ਇੰਦਰਜੀਤ ਸਿੰਘ ਅਤੇ ਸੰਸਥਾ ਦੇ ਸਮੂਹ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਸੰਸਥਾ ਦੇ ਵਿਦਿਆਰਥੀਆਂ ਨੇ ਸ੍ਰੀ ਰਾਮ, ਸ੍ਰੀ ਲਕਸ਼ਮਣ, ਸੀਤਾ ਮਾਤਾ ਤੇ ਸ੍ਰੀ ਬਜਰੰਗ ਬਲ੍ਹੀ ਦਾ ਰੋਲ ਅਦਾ ਕਰਦਿਆਂ ਦੁਸ਼ਹਿਰੇ ਦੇ ਤਿਉਹਾਰ ਦੇ ਇਤਿਹਾਸ ਨਾਲ ਸਬੰਧਿਤ ਵਿਸ਼ੇਸ਼ ਪ੍ਰੋਗਰਾਮ ਪੇਸ ਕੀਤਾ ਗਿਆ | ਚੇਅਰਮੈਨ ਰਿਸ਼ਵ ਜੈਨ ਨੇ ਵਿਦਿਆਰਥੀਆਂ ਨੂੰ ਦੁਸਹਿਰੇ ਦੇ ਤਿਉਹਾਰ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਸਮਾਜ ਵਿਚ ਫੈਲੀਆਂ ਲਾਹਨਤਾਂ ਨਸ਼ਾ, ਭਰੂਣ ਹੱਤਿਆ, ਭਿ੍ਸ਼ਟਾਚਾਰ ਨਾਮੀ ਰਾਵਣ ਨੂੰ ਖ਼ਤਮ ਕਰਨ ਦਾ ਸੰਦੇਸ਼ ਦਿੱਤਾ ¢ ਅੰਤ ਵਿਚ ਪ੍ਰਬੰਧਕ ਕਮੇਟੀ ਵਲੋਂ ਰਾਵਣ ਦਹਨ ਕੀਤਾ ਗਿਆ ¢ ਇਸ ਮੌਕੇ ਅਧਿਆਪਕ ਰਣਜੀਤ ਸਿੰਘ ਤੋਂ ਇਲਾਵਾ ਸਮੂਹ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ |
ਰੂੜੇਕੇ ਕਲਾਂ, (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ਬੀਬੀ ਅਮਰਜੀਤ ਕੌਰ ਖੀਪਲ ਦੀ ਅਗਵਾਈ ਵਿਚ ਸੰਸਥਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸਾਂਝੇ ਤੌਰ 'ਤੇ ਦਸਹਿਰੇ ਦਾ ਤਿਉਹਾਰ ਮਨਾਇਆ ਗਿਆ | ਦਸਹਿਰੇ ਦੇ ਤਿਉਹਾਰ ਨੂੰ ਸਮੱਰਪਿਤ ਕਰਵਾਏ ਪ੍ਰੋਗਰਾਮ ਦੌਰਾਨ ਸੰਸਥਾ ਦੇ ਵਿਦਿਆਰਥੀਆਂ ਨੇ ਦੁਸਹਿਰੇ ਦੇ ਤਿਉਹਾਰ ਨਾਲ ਸਬੰਧਿਤ ਅਤੇ ਸਮਾਜ ਵਿਚ ਫੈਲੀਆਂ ਲਾਹਨਤਾਂ ਖਿਲਾਫ਼ ਕੋਰੋਗ੍ਰਾਫ਼ੀਆਂ, ਨਾਟਕ, ਗੀਤ, ਕਵਿਤਾਵਾਂ ਪੇਸ਼ ਕੀਤੀਆਂ | ਸੰਬੋਧਨ ਕਰਦਿਆਂ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਨੇ ਦੁਸਹਿਰੇ ਦੇ ਤਿਉਹਾਰ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਰਲ ਕੇ ਸਮਾਜ ਵਿਚ ਫੈਲੀਆਂ ਮਾੜੀਆਂ ਸਮਾਜ ਵਿਰੋਧੀ ਲਾਹਨਤਾਂ ਨੂੰ ਖ਼ਤਮ ਕਰਨ ਤੇ ਪੰਜਾਬ ਦੇ ਪ੍ਰਦੂਸ਼ਿਤ ਹੋ ਚੁੱਕੇ ਵਾਤਾਵਰਨ ਨੂੰ ਬਚਾਉਣ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਮੌਕੇ ਸੰਸਥਾਂ ਦੇ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ |
ਭਦੌੜ, (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਸਕੂਲ ਦੇ ਚੇਅਰਮੈਨ ਦਰਸ਼ਨ ਸਿੰਘ ਗਿੱਲ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਦਸਹਿਰੇ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਸਾਡੇ ਦੇਸ਼ ਅੰਦਰ ਹਰ ਮਨਾਇਆ ਜਾਣ ਵਾਲਾ ਤਿਉਹਾਰ ਜਿੱਥੇ ਖ਼ੁਸ਼ੀ ਦਾ ਪ੍ਰਤੀਕ ਹੁੰਦਾ ਹੈ ਉੱਥੇ ਦਸਹਿਰੇ ਦਾ ਤਿਉਹਾਰ ਸਾਨੂੰ ਹਮੇਸ਼ਾ ਬੁਰਾਈ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਹੈ, ਜਿਸ ਕਰ ਕੇ ਸਾਨੂੰ ਹਮੇਸ਼ਾ ਲੋੜਵੰਦਾਂ ਦੀ ਮਦਦ ਕਰਨ ਅਤੇ ਦੂਜਿਆਂ ਨੂੰ ਖ਼ੁਸ਼ੀ ਦੇਣ ਲਈ ਹਮੇਸ਼ਾ ਤਤਪਰ ਰਹਿਣਾ ਚਾਹੀਦਾ ਹੈ | ਵਿਦਿਆਰਥੀਆਂ ਦੁਆਰਾ ਰਾਮਲੀਲ੍ਹਾ ਦੇ ਵੱਖ-ਵੱਖ ਰੋਲ ਅਦਾ ਕੀਤੇ ਗਏ | ਪਿ੍ੰਸੀਪਲ ਜੋਜੀ ਜੋਸਫ, ਮੈਡਮ ਐਨਸੀ ਜੇਸਨ ਨੇ ਵੀ ਦਸਹਿਰੇ ਦੇ ਇਤਿਹਾਸ ਸਬੰਧੀ ਵਿਦਿਆਰਥੀਆਂ ਨੂੰ ਚਾਨਣਾ ਪਾਇਆ |

ਪਤਨੀ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀ

ਹੰਡਿਆਇਆ, 8 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਹੰਡਿਆਇਆ ਵਿਖੇ ਪਤਨੀ ਤੋਂ ਤੰਗ ਆ ਕੇ ਇਕ ਵਿਅਕਤੀ ਨੇ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਹੰਡਿਆਇਆ ਦੇ ਐਸ.ਆਈ. ਜਸਵੀਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਮਹਿਲ ਕਲਾਂ, 8 ਅਕਤੂਬਰ (ਅਵਤਾਰ ਸਿੰਘ ਅਣਖੀ)-ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਤ ਰੋਜ਼ਾ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਚੁਹਾਣਕੇ ਕਲਾਂ ਵਿਖੇ ਗੁਰਦੁਆਰਾ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਮਹਿਲ ਕਲਾਂ 'ਚ ਮਨਾਇਆ ਗਿਆ ਪ੍ਰਦੂਸ਼ਣ ਰਹਿਤ ਦੁਸਹਿਰਾ

ਮਹਿਲ ਕਲਾਂ, 8 ਅਕਤੂਬਰ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਚੰਨਣਵਾਲ)-ਦੁਸਹਿਰਾ ਕਮੇਟੀ ਮਹਿਲ ਕਲਾਂ ਵਲੋਂ ਲੋਕ ਭਲਾਈ ਵੈੱਲਫੇਅਰ ਸੁਸਾਇਟੀ, ਸੰਤਾ ਸਿੰਘ ਰਾਹਲ ਯਾਦਗਾਰੀ ਟਰੱਸਟ ਕੈਨੇਡਾ, ਪ੍ਰਵਾਸੀ ਭਾਰਤੀਆਂ ਅਤੇ ਦਾਨੀ ਸੱਜਣਾ ਦੇ ਸਹਿਯੋਗ ਨਾਲ ਮਹਿਲ ਕਲਾਂ ਦਾ ...

ਪੂਰੀ ਖ਼ਬਰ »

ਦੁਸਹਿਰੇ ਦਾ ਪਵਿੱਤਰ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਟੱਲੇਵਾਲ, 8 ਅਕਤੂਬਰ (ਸੋਨੀ ਚੀਮਾ)-ਗੁਰਦੁਆਰਾ ਸਿੱਧ ਭੋਇ ਪਿੰਡ ਬੀਹਲਾ ਖ਼ੁਰਦ ਵਿਖੇ ਮੁੱਖ ਸੇਵਾਦਾਰ ਬਾਬਾ ਸੁਖਦੇਵ ਸਿੰਘ ਮਸਤਾਨ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਦਸਹਿਰੇ ਤੇ ਦਸਵੀਂ ਦਾ ਪਵਿੱਤਰ ਦਿਹਾੜਾ ਸ਼ਰਧਾ ਤੇ ਉਤਸ਼ਾਹ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਦੁਸਹਿਰੇ ਮੌਕੇ ਵੰਡੇ 1313 ਬੂਟੇ

ਮਹਿਲ ਕਲਾਂ, 8 ਅਕਤੂਬਰ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਦਸਹਿਰੇ ਦੇ ਤਿਉਹਾਰ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 1313 ਬੂਟਿਆਂ ਦੀ ਵੰਡ ਜ਼ਿਲ•ਾ ਪ੍ਰਧਾਨ ਜਗਸੀਰ ਸਿੰਘ ਸੀਰਾ ਦੀ ਅਗਵਾਈ ਹੇਠ ਕਰ ਕੇ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਨੇ ਕਰਵਾਇਆ ਸਮਾਜਿਕ ਸਰੋਕਾਰ ਵਿਸ਼ੇ 'ਤੇ ਸੈਮੀਨਾਰ

ਮਹਿਲ ਕਲਾਂ, 8 ਅਕਤੂਬਰ (ਅਵਤਾਰ ਸਿੰਘ ਅਣਖੀ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ, ਬਲਾਕ ਮਹਿਲ ਕਲਾਂ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ 'ਸਮਾਜਿਕ ਸਰੋਕਾਰ' ਵਿਸ਼ੇ 'ਤੇ ਸੈਮੀਨਾਰ ਬਲਾਕ ਪ੍ਰਧਾਨ ਅਮਰਜੀਤ ਸਿੰਘ ਕਾਲਸਾਂ ਦੀ ...

ਪੂਰੀ ਖ਼ਬਰ »

ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਵਿਖੇ ਸਾਇੰਸ ਮੇਲਾ ਲਗਾਇਆ

ਸ਼ਹਿਣਾ, 8 ਅਕਤੂਬਰ (ਸੁਰੇਸ਼ ਗੋਗੀ)-ਸ਼ਹੀਦ ਬੁੱਧੂ ਖਾਂ ਸੋਰੀਆਂ ਚੱਕਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿੰ੍ਰਸੀਪਲ ਮੈਡਮ ਇਕਬਾਲ ਕੌਰ ਉਦਾਸੀ ਦੀ ਯੋਗ ਅਗਵਾਈ ਵਿਚ ਸਾਇੰਸ ਮੇਲਾ ਲਗਾਇਆ ਗਿਆ | ਇਸ ਮੇਲੇ ਦਾ ਉਦਘਾਟਨ ਗੁਰਜੰਟ ਸਿੰਘ ਨੇ ਰਿਬਨ ਕੱਟ ਕੇ ਕੀਤਾ | ...

ਪੂਰੀ ਖ਼ਬਰ »

ਦੁਸਹਿਰੇ ਮੌਕੇ ਧਾਰਮਿਕ ਸਮਾਗਮ ਦੌਰਾਨ ਲੇਖਕ ਸਨਮਾਨਿਤ

ਤਪਾ ਮੰਡੀ, 8 ਅਕਤੂਬਰ (ਪ੍ਰਵੀਨ ਗਰਗ)-ਪਿੰਡ ਘੁੰਨਸ ਦੇ ਗੁਰਦੁਆਰਾ ਤਪ-ਅਸਥਾਨ ਸੰਤ ਅਤਰ ਸਿੰਘ ਘੁੰਨਸ ਵਿਖੇ ਦਸਵੀਂ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਧਾਰਮਿਕ ਸਮਾਗਮ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਓਵਰ ਸੈਵਨ ਸੀਜ਼ ਭਦੌੜ ਦੇ ਵਿਦਿਆਰਥੀ ਨੇ ਡਬਲ 8.5 ਬੈਂਡ ਹਾਸਲ ਕੀਤੇ

ਭਦੌੜ, 8 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਭਦੌੜ ਵਿਖੇ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੀ ਓਵਰ ਸੈਵਨ ਸੀਜ਼ ਸੰਸਥਾ ਦੇ ਵਿਦਿਆਰਥੀ ਆਏ ਦਿਨ ਆਈਲਟਸ ਵਿਚੋਂ ਚੰਗੇ ਬੈਂਡ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਡਾਇਰੈਕਟਰ ਮੋਹਿਤਪਾਲ ਸਿੰਘ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ ਦੀਆਂ ਚਾਰੇ ਸੀਟਾਂ ਅਕਾਲੀ-ਭਾਜਪਾ ਗੱਠਜੋੜ ਦੀ ਝੋਲੀ ਪੈਣਗੀਆਂ-ਐਡਵੋਕਟ ਰਾਹੀ

ਸ਼ਹਿਣਾ, 8 ਅਕਤੂਬਰ (ਸੁਰੇਸ਼ ਗੋਗੀ)-ਪੰਜਾਬ ਵਿਚ ਹੋਣ ਜਾ ਰਹੀਆਂ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਅਕਾਲੀ-ਭਾਜਪਾ ਗੱਠਜੋੜ ਦੀ ਝੋਲੀ ਪੈਣਗੀਆਂ | ਇਹ ਸ਼ਬਦ ਐਡਵੋਕੇਟ ਸਤਨਾਮ ਸਿੰਘ ਰਾਹੀ ਹਲਕਾ ਇੰਚਾਰਜ ਭਦੌੜ ਨੇ ਮੌੜ ਨਾਭਾ ਵਿਖੇ ਅਕਾਲੀ ਵਰਕਰਾਂ ਨਾਲ ...

ਪੂਰੀ ਖ਼ਬਰ »

ਫ਼ੌਜ ਵਿਚ ਭਰਤੀ ਸਬੰਧੀ ਪ੍ਰੇਰਨਾ ਸੈਮੀਨਾਰ ਲਾਇਆ

ਲੌਾਗੋਵਾਲ, 8 ਅਕਤੂਬਰ (ਵਿਨੋਦ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਵਿਖੇ ਪਿ੍ੰਸੀਪਲ ਸੁਖਵੀਰ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਫ਼ੌਜ ਵਿਚ ਭਰਤੀ ਹੋਣ ਸੰਬੰਧੀ ਪ੍ਰੇਰਨਾ ਸੈਮੀਨਾਰ ਲਾਇਆ ਗਿਆ | ਪਿ੍ੰਸੀਪਲ ਸੁਖਵੀਰ ਸਿੰਘ ਨੇ ਕਿਹਾ ਕਿ ਫ਼ੌਜ ਵਿਚ ...

ਪੂਰੀ ਖ਼ਬਰ »

ਸਰਕਾਰ ਨੂੰ ਕਿਸਾਨਾਂ ਦੀ ਮਾਨਸਿਕਤਾ ਸਮਝਣ ਦੀ ਲੋੜ-ਚੀਮਾ

ਸੁਨਾਮ ਊਧਮ ਸਿੰਘ ਵਾਲਾ, 8 ਅਕਤੂਬਰ (ਧਾਲੀਵਾਲ, ਭੁੱਲਰ)- ਸਰਕਾਰੀ ਅਧਿਕਾਰੀਆਂ ਵਲੋਂ ਆੜ੍ਹਤੀਆਂ ਨੂੰ ਡਰਾਉਣ ਧਮਕਾਉਣ ਦੇ ਬਾਵਜੂਦ ਸੂਬੇ ਦੇ ਕਰੀਬ 27 ਹਜ਼ਾਰ ਆੜ੍ਹਤੀਆਂ 'ਚੋਂ ਸਿਰਫ 314 ਆੜ੍ਹਤੀਆਂ ਵਲੋਂ ਰਜਿਸਟ੍ਰੇਸ਼ਨ ਕਰਵਾਉਣੀ ਪੰਜਾਬ ਦੇ ਕਿਸਾਨਾਂ ਅਤੇ ...

ਪੂਰੀ ਖ਼ਬਰ »

ਸੂਬੇ ਵਿਚ ਜ਼ਿਮਨੀ ਚੋਣਾਂ ਲਈ ਚੋਣ ਪ੍ਰਚਾਰ ਦਾ ਅਖਾੜਾ ਭਖਿਆ-ਹਰੀ ਸਿੰਘ

ਧੂਰੀ, 8 ਅਕਤੂਬਰ (ਸੰਜੇ ਲਹਿਰੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਸ. ਹਰੀ ਸਿੰਘ ਨੇ ਧੂਰੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿਚ ਅਕਤੂਬਰ ਮਹੀਨੇ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਵਿਚ ਸ਼੍ਰੋਮਣੀ ...

ਪੂਰੀ ਖ਼ਬਰ »

ਖੋ-ਖੋ ਚੈਂਪੀਅਨਸ਼ਿਪ ਵਿਚ ਡਾ. ਦੇਵ ਰਾਜ ਡੀ. ਏ. ਵੀ. ਸਕੂਲ ਤੇ ਸੰਤ ਈਸ਼ਰ ਸਿੰਘ ਸਕੂਲ ਦੀਆਂ ਟੀਮਾਂ ਜੇਤੂ

ਲਹਿਰਾਗਾਗਾ, 8 ਅਕਤੂਬਰ (ਅਸ਼ੋਕ ਗਰਗ, ਸੂਰਜ ਭਾਨ ਗੋਇਲ) - ਡਾ. ਦੇਵ ਰਾਜ ਡੀ.ਏ.ਵੀ. ਪਬਲਿਕ ਸਕੂਲ ਖਾਈ/ਲਹਿਰਾਗਾਗਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸੀ.ਬੀ.ਐੱਸ.ਈ. ਖੋ-ਖੋ ਚੈਂਪੀਅਨਸ਼ਿਪ ਸਫਲਤਾ ਪੂਰਵਕ ਨੇਪਰੇ ਚੜ ਗਈ ਹੈ | ਇਸ ...

ਪੂਰੀ ਖ਼ਬਰ »

ਡੀ. ਏ. ਵੀ. ਮੈਨੇਜਮੈਂਟ ਸਕੂਲ ਦੇ ਨਾਲ ਕਾਲਜ ਚਲਾਉਣ ਦੀ ਪ੍ਰਕਿਰਿਆ ਵੀ ਸ਼ੁਰੂ ਕਰੇ- ਡਾ. ਘੁੰਮਣ

ਲਹਿਰਾਗਾਗਾ, 8 ਅਕਤੂਬਰ (ਸੂਰਜ ਭਾਨ ਗੋਇਲ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਡਾ. ਦੇਵ ਰਾਜ ਡੀ.ਏ.ਵੀ. ਸੀਨੀ. ਸੈਕੰ. ਪਬਲਿਕ ਸਕੂਲ ਖਾਈ/ਲਹਿਰਾਗਾਗਾ ਵਿਚ ਸੀ.ਬੀ.ਐਸ.ਈ. ਖੋ-ਖੋ ਚੈਂਪੀਅਨਸ਼ਿਪ ਦੇ ਸਮਾਪਤੀ ਸਮਾਰੋਹ ਵਿਚ ਪ੍ਰੋ. (ਡਾ.) ਬੀ. ...

ਪੂਰੀ ਖ਼ਬਰ »

ਬਰਨਾਲਾ ਵਲੋਂ ਆਸਟੇ੍ਰਲੀਆ ਦੇ ਉਪ ਪ੍ਰਧਾਨ ਮੰਤਰੀ ਨਾਲ ਵਿਚਾਰ ਚਰਚਾ

ਧੂਰੀ, 8 ਅਕਤੂਬਰ (ਸੁਖਵੰਤ ਸਿੰਘ ਭੁੱਲਰ)- ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸ: ਗਗਨਜੀਤ ਸਿੰਘ ਬਰਨਾਲਾ ਸਾਬਕਾ ਵਿਧਾਇਕ ਧੂਰੀ ਨੇ ਆਪਣੇ ਆਸਟੇ੍ਰਲੀਆ ਦੌਰੇ ਦੌਰਾਨ ਅਸਟੇ੍ਰਲੀਆ ਦੇ ਉਪ ਪ੍ਰਧਾਨ ਮੰਤਰੀ ਸ੍ਰੀ ਮਾਈਕਲ ਮੈਕੋਰਮੈਕ ਨਾਲ ਵਿਸ਼ੇਸ਼ ਮੀਟਿੰਗ ਕੀਤੀ | ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨੂੰ ਸਾਰਾ ਸਾਲ ਚਾਰੇ ਲਈ ਕਿਵੇਂ ਵਰਤਿਆ ਜਾਵੇ, ਬਾਰੇ ਸੈਮੀਨਾਰ ਭਲਕੇ

ਸੰਗਰੂਰ, 8 ਅਕਤੂਬਰ (ਧੀਰਜ ਪਸ਼ੌਰੀਆ)- ਝੋਨੇ ਦੀ ਪਰਾਲੀ ਨੂੰ ਸਮੇਟਣਾ ਜੋ ਪੰਜਾਬ ਦੇ ਕਿਸਾਨਾਂ ਲਈ ਇਕ ਵੱਡੀ ਸਮੱਸਿਆ ਹੈ, ਦੇ ਹੱਲ ਲਈ 10 ਅਕਤੂਬਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਆਡੀਟੋਰੀਅਮ ਹਾਲ ਵਿਚ ਇਕ ਸੈਮੀਨਾਰ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਮੁੱਖ ...

ਪੂਰੀ ਖ਼ਬਰ »

ਕਲਾਲ ਮਾਜਰਾ ਵਿਖੇ ਮਨਰੇਗਾ ਮਜ਼ਦੂਰਾਂ ਨੇ ਮਨਾਇਆ ਕਾਲਾ ਦੁਸਹਿਰਾ

ਮਹਿਲ ਕਲਾਂ, 8 ਅਕਤੂਬਰ (ਅਵਤਾਰ ਸਿੰਘ ਅਣਖੀ)-ਪਿੰਡ ਕਲਾਲ ਮਾਜਰਾ ਵਿਖੇ ਮਨਰੇਗਾ ਮਜ਼ਦੂਰਾਂ ਨੂੰ ਰੁਜ਼ਗਾਰ ਨਾ ਮਿਲਣ ਤੇ ਕੀਤੇ ਕੰਮ ਦੇ ਮਿਹਨਤਾਨੇ ਦੀ ਰਾਸ਼ੀ ਨਾ ਜਾਰੀ ਕੀਤੇ ਜਾਣ ਦੇ ਰੋਸ ਵਜੋਂ ਮਨਰੇਗਾ ਮਜ਼ਦੂਰਾਂ ਨੇ ਦਿਹਾਤੀ ਮਜ਼ਦੂਰ ਸਭਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਚੌਕ 'ਚ ਇੰਟਰਲਾਕ ਟਾਈਲਾਂ ਦਾ ਕੰਮ ਪੰਚਾਇਤ ਨੇ ਸ਼ੁਰੂ ਕਰਵਾਇਆ

ਟੱਲੇਵਾਲ, 8 ਅਕਤੂਬਰ (ਸੋਨੀ ਚੀਮਾ)-ਪਿੰਡ ਪੱਖੋਕੇ ਦਾ ਮੇਨ ਚੌਕ ਜੋ ਕਿ ਨੀਵਾਂ ਹੋਣ ਕਾਰਨ ਬਰਸਾਤ ਮੌਕੇ ਨਰਕ ਦਾ ਰੂਪ ਧਾਰਨ ਕਰ ਲੈਂਦਾ ਸੀ ਅਤੇ ਪਿਛਲੇ ਚਾਰ ਸਾਲਾਂ ਤੋਂ ਇੰਟਰਲਾਕ ਟਾਈਲ ਲਗਾਉਣ ਦਾ ਕੰਮ ਅੱਧ ਵਿਚਕਾਰ ਲਟਕਿਆ ਹੋਇਆ, ਪਰ ਹੁਣ ਇਸ ਚੌਕ ਦੇ ਬਣਨ ਦੀ ਆਸ ...

ਪੂਰੀ ਖ਼ਬਰ »

ਚੰਨੋ ਦੀ ਸਿਹਤਯਾਬੀ ਲਈ ਕੀਤੀ ਅਰਦਾਸ

ਨਦਾਮਪੁਰ/ਚੰਨੋਂ, 8 ਅਕਤੂਬਰ (ਹਰਜੀਤ ਸਿੰਘ ਨਿਰਮਾਣ)- ਬਲਾਕ ਸੰਮਤੀ ਭਵਾਨੀਗੜ੍ਹ ਦੇ ਸਾਬਕਾ ਵਾਈਸ ਚੇਅਰਮੈਨ ਜਸਪਾਲ ਸਿੰਘ ਪਾਲੀ ਚੰਨੋਂ ਜਿਨ੍ਹਾਂ ਦੀ ਪਿਛਲੇ ਦਿਨੀਂ ਸਿਹਤ ਖ਼ਰਾਬ ਹੋ ਜਾਣ ਕਾਰਨ ਉਨ੍ਹਾਂ ਨੂੰ ਅਪੋਲੋ ਦੇ ਡੀ.ਐੱਮ.ਸੀ. ਹਸਪਤਾਲ ਵਿਚ ਦਾਖਲ ਕਰਵਾਇਆ ...

ਪੂਰੀ ਖ਼ਬਰ »

ਮਾਤਾ ਲਖਵੀਰ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਰੁੜਕੀ ਕਲਾਂ, 8 ਅਕਤੂਬਰ (ਜਤਿੰਦਰ ਮੰਨਵੀ) - ਸਾਬਕਾ ਸਰਪੰਚ ਸੁਖਦੇਵ ਸਿੰਘ ਸ਼ਾਹੀ ਕੈਨੇਡਾ ਦੀ ਮਾਤਾ ਲਖਵੀਰ ਕੌਰ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਸਮਾਗਮ ਉਨ੍ਹਾਂ ਦੇ ਗ੍ਰਹਿ ਮੰਡੀਆਂ ਵਿਖੇ ਕਰਵਾਇਆ ਗਿਆ | ਸ਼ਰਧਾਂਜਲੀ ਸਮਾਗਮ ਵਿਚ ਰਾਗੀ ਜਥੇ ਵਲੋਂ ਵੈਰਾਗਮਈ ...

ਪੂਰੀ ਖ਼ਬਰ »

ਦੁਸਹਿਰੇ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ

ਸੰਗਰੂਰ, 8 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)- ਸ੍ਰੀ ਰਾਮਲੀਲ੍ਹਾ ਵੈੱਲਫੇਅਰ ਕਮੇਟੀ ਸ਼ੇਖੂਪੂਰਾ ਸੰਗਰੂਰ ਵਲੋਂ ਸਥਾਨਕ ਮਹਾਰਾਜਾ ਰਣਜੀਤ ਸਿੰਘ ਮਾਰਕੀਟ, ਨਜ਼ਦੀਕ ਸ਼ਨੀ ਦੇਵ ਮੰਦਿਰ ਸੁਨਾਮੀ ਗੇਟ ਵਲੋਂ ਦਸਹਿਰੇ ਦੇ ਤਿਉਹਾਰ ਦੇ ਸੁੱਭ ਮੌਕੇ ਵਿਸ਼ਾਲ ਸੋਭਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX