ਹਾਜੀਪੁਰ, 9 ਅਕਤੂਬਰ (ਰਣਜੀਤ ਸਿੰਘ)-ਬੀਤੇ ਦਿਨੀਂ ਥਾਣਾ ਹਾਜੀਪੁਰ ਪੁਲਿਸ ਨੂੰ ਰਾਧਾ ਕਿਸ਼ਨ ਪੈਲਸ ਨਜ਼ਦੀਕ ਛੱਪੜ 'ਚੋਂ ਕਿਸ਼ਨ ਕੁਮਾਰ ਵਾਸੀ ਸੁਭਾਸ਼ ਨਗਰ ਹਾਜੀਪੁਰ ਦੀ ਗਲੀ ਸੜੀ ਲਾਸ਼ ਮਿਲੀ ਸੀ | ਇਸ ਸਬੰਧ 'ਚ ਮਿ੍ਤਕ ਵਿਅਕਤੀ ਦੀ ਪਤਨੀ ਪਰਮਜੀਤ ਕੌਰ ਦੇ ਬਿਆਨ ਦੇ ਆਧਾਰ 'ਤੇ ਥਾਣਾ ਹਾਜੀਪੁਰ 'ਚ ਹੱਤਿਆ ਦਾ ਮੁਕੱਦਮਾ ਦਰਜ ਕੀਤਾ ਗਿਆ ਸੀ ਪਰ ਥਾਣਾ ਹਾਜੀਪੁਰ ਪੁਲਿਸ ਵਲੋਂ ਕੀਤੀ ਛਾਣਬੀਣ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਮਿ੍ਤਕ ਵਿਅਕਤੀ ਦੀ ਪਤਨੀ ਹੀ ਆਪਣੇ ਪਤੀ ਦੀ ਹੱਤਿਆਰਨ ਨਿਕਲੀ | ਅੱਜ ਥਾਣਾ ਹਾਜੀਪੁਰ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐਸ.ਪੀ. ਮੁਕੇਰੀਆਂ ਰਵਿੰਦਰ ਸਿੰਘ ਤੇ ਐਸ.ਐਚ.ਓ. ਥਾਣਾ ਹਾਜੀਪੁਰ ਲੋਮੇਸ਼ ਸ਼ਰਮਾ ਨੇ ਦੱਸਿਆ ਕਿ ਮਿ੍ਤਕ ਵਿਅਕਤੀ ਕਿਸ਼ਨ ਚੰਦ ਜੋ ਕਿ ਮਹਿਕਮਾ ਬਿਜਲੀ ਬੋਰਡ 'ਚ ਲਾਈਨਮੈਨ ਦੀ ਨੌਕਰੀ ਕਰਦਾ ਸੀ ਤੇ ਜਲੰਧਰ ਸ਼ਹਿਰ 'ਚ ਡਿਊਟੀ ਕਰ ਰਿਹਾ ਸੀ ਉਸ ਦੀ ਪਤਨੀ ਪਰਮਜੀਤ ਕੌਰ ਦੇ ਇੱਕ ਵਿਅਕਤੀ ਰਾਜ ਕੁਮਾਰ ਉਰਫ਼ ਰਾਜੂ ਪੁੱਤਰ ਨੱਥੂ ਰਾਮ ਵਾਸੀ ਆਸਫਪੁਰ ਥਾਣਾ ਹਾਜੀਪੁਰ ਨਾਲ ਨਾਜਾਇਜ਼ ਸਬੰਧ ਸਨ ਤੇ ਇਹ ਦੋਵੇਂ ਕਿਸ਼ਨ ਕੁਮਾਰ ਨੂੰ ਆਪਣੇ ਰਸਤੇ 'ਚ ਰੋੜਾ ਸਮਝਦੇ ਸਨ | ਇਨ੍ਹਾਂ ਦੋਵਾਂ ਨੇ ਗਿਣੀ ਮਿਥੀ ਸਾਜ਼ਿਸ਼ ਰਚੀ ਹੋਈ ਸੀ ਬੀਤੇ ਦਿਨੀਂ ਪਰਮਜੀਤ ਕੌਰ ਨੇ ਰਾਤ ਨੂੰ ਆਪਣੇ ਘਰ ਦੇ ਦਰਵਾਜ਼ੇ ਦਾ ਕੁੰਡਾ ਨਹੀਂ ਲਗਾਇਆ ਸੀ ਤੇ ਰਾਜ ਕੁਮਾਰ ਰਾਤ ਨੂੰ ਘਰ 'ਚ ਦਾਖਲ ਹੋ ਗਿਆ ਤੇ ਦੋਵਾਂ ਨੇ ਸੁੱਤੇ ਪਏ ਕਿਸ਼ਨ ਕੁਮਾਰ ਦੇ ਸਿਰ 'ਚ ਘੋਟਣਾ ਮਾਰ ਦਿੱਤਾ | ਇਸ ਤੋਂ ਕੁੱਝ ਹੀ ਸਮੇਂ ਬਾਅਦ ਕਿਸ਼ਨ ਕੁਮਾਰ ਦੀ ਮੌਤ ਹੋ ਗਈ ਤੇ ਇਨ੍ਹਾਂ ਦੋਵਾਂ ਨੇ ਕਿਸ਼ਨ ਕੁਮਾਰ ਦੇ ਮਿ੍ਤਕ ਸਰੀਰ ਨੂੰ ਚੁੱਕ ਕੇ ਨਜ਼ਦੀਕ ਛੱਪੜ 'ਚ ਟੋਆ ਕੱਢ ਕੇ ਦੱਬ ਦਿੱਤਾ ਪਰ ਥਾਣਾ ਹਾਜੀਪੁਰ ਪੁਲਿਸ ਦਾ ਸ਼ੱਕ ਮਿ੍ਤਕ ਵਿਅਕਤੀ ਦੀ ਪਤਨੀ 'ਤੇ ਟਿਕਿਆ ਹੋਇਆ ਸੀ ਇਸੇ ਤਹਿਤ ਜਦ ਥਾਣਾ ਹਾਜੀਪੁਰ ਪੁਲਿਸ ਨੇ ਪਰਮਜੀਤ ਕੌਰ ਨੂੰ ਹਿਰਾਸਤ 'ਚ ਲੈ ਕੇ ਸਖ਼ਤੀ ਨਾਲ ਪੁੱਛ ਪੜਤਾਲ ਕੀਤੀ ਤਾਂ ਪਰਮਜੀਤ ਕੌਰ ਨੇ ਆਪਣਾ ਸਾਰਾ ਗੁਨਾਹ ਕਬੂਲ ਕਰ ਲਿਆ | ਇਨ੍ਹਾਂ ਦੱਸਿਆ ਕਿ ਪੁਲਿਸ ਰਾਜ ਕੁਮਾਰ ਨੂੰ ਜਲਦ ਪੁਲਿਸ ਹਿਰਾਸਤ 'ਚ ਲੈ ਲਵੇਗੀ | ਹਾਜੀਪੁਰ ਪੁਲਿਸ ਨੇ ਕਥਿਤ ਦੋਸ਼ੀਆਂ ਿਖ਼ਲਾਫ਼ ਹੱਤਿਆ ਦਾ ਮੁਕੱਦਮਾ ਦਰਜ ਕਰ ਲਿਆ ਹੈ ਤੇ ਲੋੜੀਂਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਗੜ੍ਹਦੀਵਾਲਾ, 9 ਅਕਤੂਬਰ (ਚੱਗਰ)-ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਗੜ੍ਹਦੀਵਾਲਾ ਵਿਖੇ ਸਿਵਲ ਸਰਜਨ ਡਾ. ਜਸਵੀਰ ਸਿੰਘ ਤੇ ਡੀ.ਐਚ.ਓ. ਡਾ: ਸੁਰਿੰਦਰ ਸਿੰਘ ਦੀ ਅਗਵਾਈ ਹੇਠ ਹਲਵਾਈਆਂ ਤੇ ਖਾਣ-ਪੀਣ ਦੀਆ ਦੁਕਾਨਾਂ ਦੀ ਚੈਕਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਕਈ ਦੁਕਾਨਾਂ ਦੇ ...
ਹੁਸ਼ਿਆਰਪੁਰ, 9 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ ਈਸ਼ਾ ਕਾਲੀਆ ਨੇ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾਂ ਕੱਟਣ 'ਤੇ ਪਾਬੰਦੀ ਲਗਾਉਣ ...
ਹੁਸ਼ਿਆਰਪੁਰ, 9 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਦੱਸਿਆ ਕਿ ਸਾਲ 2019-20 ਦਾ ਪ੍ਰਾਪਰਟੀ ਟੈਕਸ ਸ਼ਹਿਰ ਵਾਸੀ 31 ਦਸੰਬਰ ਤੱਕ ਬਿਨਾਂ ਜੁਰਮਾਨੇ ਦੇ ਜਮ੍ਹਾ ਕਰਵਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸ਼ਹਿਰ ...
ਹੁਸ਼ਿਆਰਪੁਰ, 9 ਅਕਤੂਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 19 ਅਕਤੂਬਰ ਨੂੰ ਰੌਸ਼ਨ ਗਰਾਊਾਡ ਹੁਸ਼ਿਆਰਪੁਰ ਵਿਖੇ ਕਰਵਾਏ ...
ਸੈਲਾ ਖ਼ੁਰਦ, 9 ਅਕਤੂਬਰ (ਹਰਵਿੰਦਰ ਸਿੰਘ ਬੰਗਾ)-ਬਾਬਾ ਬਾਲਕ ਨਾਥ ਮੰਦਰ ਪਿੰਡ ਪੱਦੀ ਸੂਰਾ ਸਿੰਘ ਵਿਖੇ ਚੋਰ ਵਲੋਂ ਪਿੱਤਲ ਦੀ ਗਾਗਰ ਚੋਰੀ ਕਰਨ ਦੀ ਖ਼ਬਰ ਹੈ | ਮੰਦਰ ਕਮੇਟੀ ਦੇ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਤੇ ਸੁਨੀਲ ਕੁਮਾਰ ਨੇ ਦੱਸਿਆ ਕਿ ਮੰਦਰ 'ਚ ਲਗਾਤਾਰ ...
ਹੁਸ਼ਿਆਰਪੁਰ, 9 ਅਕਤੂਬਰ (ਬਲਜਿੰਦਰਪਾਲ ਸਿੰਘ)-ਸੀ.ਜੇ.ਐਮ. ਅਮਿਤ ਮੱਲ੍ਹਣ ਦੀ ਅਦਾਲਤ ਨੇ ਪਤਨੀ ਨਾਲ ਕੁੱਟਮਾਰ ਕਰਨ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋਸ਼ੀ ਪਤੀ ਨੂੰ ਇਕ ਸਾਲ ਦੀ ਸਜ਼ਾ ਅਤੇ 2 ਹਜ਼ਾਰ ਰੁਪਏ ਜੁਰਮਾਨੇ ਦੇ ਹੁਕਮ ਸੁਣਾਏ ਗਏ | ਜੁਰਮਾਨਾ ਨਾ ...
ਗੜ੍ਹਸ਼ੰਕਰ, 9 ਅਕਤੂਬਰ (ਧਾਲੀਵਾਲ)-ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਨੇ ਸਰਕਾਰੀ ਐਲੀਮੈਂਟਰੀ ਸਕੂਲਾਂ ਦੀ ਸਿੱਖਿਆ ਸਬੰਧੀ ਸਰਕਾਰਾਂ ਦੇ ਸੂਚਨਾ ਅਧਿਕਾਰ ਐਕਟ 2009 ਅਤੇ 21 ਏ ਸੰਵਿਧਾਨਕ ਮੂਲ ਅਧਿਕਾਰਾਂ ਦੀ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੇ ਐੱਚ.ਆਰ.ਡੀ. ...
ਗੜ੍ਹਸ਼ੰਕਰ, 9 ਅਕਤੂਬਰ (ਸੁਮੇਸ਼ ਬਾਲੀ/ਧਾਲੀਵਾਲ)-ਥਾਣਾ ਗੜ੍ਹਸ਼ੰਕਰ 'ਚ ਪਿਛਲੇ ਦਿਨੀਂ ਪ੍ਰਸ਼ੋਤਮ ਸ਼ਰਮਾ ਉਰਫ਼ ਪੰਕਜ ਪੁੱਤਰ ਸੁਰਿੰਦਰ ਸ਼ਰਮਾ ਵਾਸੀ ਮੁਹੱਲਾ ਅਰਫਵਾਲਾ ਮੰਦਰ ਵਾਲੀ ਗਲੀ ਕਪੂਰਥਲਾ ਦੇ ਬਿਆਨ ਦੇ ਆਧਾਰ 'ਤੇ ਡੀ.ਐਸ.ਪੀ. ਗੜ੍ਹਸ਼ੰਕਰ ਦੇ ...
ਹੁਸ਼ਿਆਰਪੁਰ, 9 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਝੋਨੇ ਦੀ ਖਰੀਦ ਨੂੰ ਲੈਕੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਕੋਈ ...
ਮੁਕੇਰੀਆਂ, 9 ਅਕਤੂਬਰ (ਰਾਮਗੜ੍ਹੀਆ)-ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਕਮੇਟੀ ਪਾਰਕ ਮੁਕੇਰੀਆਂ ਵਿਚ ਹੋਈ, ਜਿਸ ਦੌਰਾਨ ਕਿਸਾਨਾਂ ਦੀਆਂ ਗੰਨੇ ਅਤੇ ਝੋਨੇ ਦੀਆਂ ਮੁਸ਼ਕਲਾਂ ਜਿਸ ਦਾ ਕਿਸਾਨਾਂ ਨੂੰ ਵੇਚਣ ਤੇ ਅਦਾਇਗੀ ਸਬੰਧੀ ਢੁਕਵਾਂ ਹੱਲ ਕੇਂਦਰ ਅਤੇ ...
ਹੁਸ਼ਿਆਰਪੁਰ, 9 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਾ ਵਿਭਾਗ, ਪੰਜਾਬ ਵਲੋਂ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜ਼ਿਲ੍ਹਾ ਭਾਸ਼ਾ ...
ਹੁਸ਼ਿਆਰਪੁਰ, 9 ਅਕਤੂਬਰ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੇ ਵਿਦਿਆਰਥੀ ਇੰਦਰਪਾਲ ਸਿੰਘ ਨੇ ਨਿਸ਼ਾਨੇਬਾਜ਼ੀ ਵਿਚ ਵਧੀਆ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਇਸ ਸਬੰਧੀ ਕਾਲਜ ਪਿ੍ੰਸੀਪਲ ਡਾ: ਨੀਰਜਾ ਢੀਂਗਰਾ ਨੇ ਦੱਸਿਆ ਕਿ ਪੰਜਾਬ ...
ਗੜ੍ਹਸ਼ੰਕਰ, 9 ਅਕਤੂਬਰ (ਸੁਮੇਸ਼ ਬਾਲੀ)-ਤਹਿਸੀਲ ਗੜ੍ਹਸ਼ੰਕਰ ਦੇ ਬਲਾਕ ਮਾਹਿਲਪੁਰ ਦੇ ਪਿੰਡ ਰਾਮਪੁਰ ਸੈਣੀਆਂ ਦੇ ਰਜਿੰਦਰ ਸਿੰਘ ਜਿਸ ਨੂੰ ਕੁਵੈਤ 'ਚ ਫਾਂਸੀ ਦੀ ਸਜ਼ਾ ਦਾ ਫੁਰਮਾਨ ਕੁਵੈਤੀ ਕਾਨੂੰਨ ਅਨੁਸਾਰ ਹੋ ਚੁੱਕੀ ਹੈ, ਦਾ ਪਰਿਵਾਰ ਹਲਕਾ ਗੜ੍ਹਸ਼ੰਕਰ ਤੋਂ ਆਮ ...
ਦਸੂਹਾ, 9 ਅਕਤੂਬਰ (ਭੁੱਲਰ)-ਨਗਰ ਕੌਾਸਲ ਦਸੂਹਾ ਵਲੋਂ ਭਾਰਤ ਮੁਹਿੰਮ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਮੁਹੱਲਾ ਕਸਬਾ ਵਿਖੇ ਕੂੜਾਦਾਨ ਲਗਾਏ ਗਏ | ਇਸ ਮੌਕੇ ਨਗਰ ਕੌਾਸਲ ਦਸੂਹਾ ਦੇ ਕਾਰਜਕਾਰੀ ਪ੍ਰਧਾਨ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਦੱਸਿਆ ਕਿ ਸ਼ਹਿਰ ਵਿਚ ...
ਹੁਸ਼ਿਆਰਪੁਰ, 9 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਦਿੱਲੀ ਦੇ ਤੁਗਲਕਾਬਾਦ ਵਿਖੇ ਗੁਰੂ ਰਵਿਦਾਸ ਮੰਦਰ ਨੂੰ ਢਾਹੁਣ ਵਿਰੁੱਧ ਸੰਘਰਸ਼ ਕਰਨ ਮੌਕੇ ਗਿ੍ਫ਼ਤਾਰ ਕੀਤੇ 97 ਵਿਅਕਤੀਆਂ ਦੀ ਰਿਹਾਈ ਨੂੰ ਲੈ ਕੇ ਬੇਗਮਪੁਰਾ ਟਾਇਗਰ ਫੋਰਸ ਵਲੋਂ ਅੱਜ ਮਿੰਨੀ ...
ਮੁਕੇਰੀਆਂ, 9 ਅਕਤੂਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਹਲਕਾ ਮੁਕੇਰੀਆਂ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਮੈਡਮ ਇੰਦੂ ਬਾਲਾ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਕਾਂਗਰਸ ਹਾਈ ਕਮਾਂਡ ਨੇ ਆਪਣੀ ਪੂਰੀ ਤਾਕਤ ਝੋਕ ਦਿੱਤੀ ਹੈ, ਹਲਕੇ ਅੰਦਰ ਚਾਰ ਕੈਬਨਿਟ ਮੰਤਰੀ ਅਤੇ ਚਾਰ ...
ਮੁਕੇਰੀਆਂ, 9 ਅਕਤੂਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਅੱਜ ਦਸਹਿਰਾ ਗਰਾਊਾਡ ਮੁਕੇਰੀਆਂ ਵਿਖੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸ੍ਰੀ ਜੰਗੀ ਲਾਲ ਮਹਾਜਨ ਦੇ ਹੱਕ ਵਿਚ ਕਰਵਾਈ ਗਈ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ...
ਮੁਕੇਰੀਆਂ, 9 ਅਕਤੂਬਰ (ਰਾਮਗੜ੍ਹੀਆ)-ਪਿੰਡਾਂ ਵਿਚ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਉਮੀਦਵਾਰ ਗੁਰਵਤਨ ਸਿੰਘ ਮੁਲਤਾਨੀ ਦੇ ਹੱਕ ਵਿਚ ਰਹਿ ਕੇ ਲੋਕਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਵੱਖ-ਵੱਖ ਪਿੰਡਾਂ ਨਵਾਂ ਪਿੰਡ, ਕਲਸਾਂ, ਅਵਦੁਲਾਪੁਰ, ...
ਭੰਗਾਲਾ, 9 ਅਕਤੂਬਰ (ਸਰਵਜੀਤ ਸਿੰਘ)-ਆਮ ਆਦਮੀ ਪਾਰਟੀ ਦੀ ਟਿਕਟ 'ਤੇ ਹਲਕਾ ਮੁਕੇਰੀਆਂ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਹੁੰਗਾਰਾ ਮਿਲਿਆ ਜਦੋਂ ਪਾਰਟੀ ਪ੍ਰਧਾਨ ਭਗਵੰਤ ਮਾਨ ਨੇ ਹਲਕੇ ਦੇ ਕਰੀਬ ਇਕ ਦਰਜਨ ਪਿੰਡਾਂ ਦਾ ਦੌਰਾ ਕਰਕੇ ਚੋਣ ਜਲਸਿਆਂ ਨੂੰ ਸੰਬੋਧਨ ...
ਟਾਂਡਾ ਉੜਮੁੜ, 9 ਅਕਤੂਬਰ (ਗੁਰਾਇਆ)-ਇਲਾਕੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਐਮ.ਐਸ.ਕੇ.ਡੇ. ਬੋਰਡਿੰਗ ਸੀ.ਬੀ.ਐਸ.ਈ. ਸੈਕੰਡਰੀ ਸਕੂਲ ਕੋਟਲੀ ਜੰਡ ਦੇ ਵਿਦਿਆਰਥੀਆਂ ਨੇ ਹਾਲ ਹੀ ਵਿਚ ਹੋਈਆਂ ਪੰਜਾਬ ਸਕੂਲ ਖੇਡਾਂ ਦੌਰਾਨ 65ਵੀਂ ਸਟੇਟ ਵੂਸ਼ੋ ਚੈਂਪੀਅਨਸ਼ਿਪ ਵਿਚ ਜੋ ਕਿ ...
ਦਸੂਹਾ, 9 ਅਕਤੂਬਰ (ਕੌਸ਼ਲ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਤਹਿਸੀਲ ਦਸੂਹਾ ਦੀ ਮਾਸਿਕ ਮੀਟਿੰਗ ਬਾਬੂ ਰਾਮ ਸ਼ਰਮਾ ਦੀ ਪ੍ਰਧਾਨਗੀ ਹੇਠ ਸ੍ਰੀ ਪਰਸ਼ੂਰਾਮ ਮੰਦਰ ਵਿਖੇ ਹੋਈ | ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਬਿਲਕੁਲ ਜਾਇਜ਼ ...
ਹੁਸ਼ਿਆਰਪੁਰ, 9 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਤੇ ਵਿੱਤ ਸਕੱਤਰ ਮਨਜੀਤ ਸਿੰਘ ਸੈਣੀ ਨੇ ਦੱਸਿਆ ਕਿ ਮੁਲਾਜ਼ਮ ਮੰਗਾਂ ਦੀ ਪ੍ਰਾਪਤੀ, ਸਰਕਾਰ ਵਲੋਂ ...
ਹੁਸ਼ਿਆਰਪੁਰ, 9 ਅਕਤੂਬਰ (ਬਲਜਿੰਦਰਪਾਲ ਸਿੰਘ)-ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਵਲੋਂ ਵਾਸਲ ਐਜੂਕੇਸ਼ਨ ਗਰੁੱਪ ਦੀ ਅਗਵਾਈ ਵਿਚ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਲੋੜ ਅਨੁਸਾਰ ਸਕੂਲ ਵਲੋਂ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ ਜਿਸ ਤਹਿਤ ...
ਹੁਸ਼ਿਆਰਪੁਰ, 9 ਅਕਤੂਬਰ (ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਲੋਕਾਂ ਨੂੰ ਹੜ੍ਹ ਪੀੜਤਾਂ ਦੀ ਮੱਦਦ ਲਈ ਮੁੱਖ ਮੰਤਰੀ ਰਾਹਤ ਫੰਡ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਪੰਜਾਬ ਚੀਫ ਮਨਿਸਟਰ ਰਿਲੀਫ ਫੰਡ ਦੇ ਨਾਂਅ ...
ਦਸੂਹਾ, 9 ਅਕਤੂਬਰ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਕਰਵਾਏ ਗਏ ਚਾਰ ਰੋਜ਼ਾ ਯੂਥ ਤੇ ਹੈਰੀਟੇਜ ਫ਼ੈਸਟੀਵਲ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ | ਜ਼ੋਨ - ਏ ਦੇ ਕੁੱਲ 22 ਕਾਲਜਾਂ ...
ਸੈਲਾ ਖ਼ੁਰਦ, 9 ਅਕਤੂਬਰ (ਹਰਵਿੰਦਰ ਸਿੰਘ ਬੰਗਾ)-ਕਸਬੇ ਦੀਆਂ ਬਸਤੀਆਂ 'ਚ ਵਾਟਰ ਸਪਲਾਈ ਵਿਭਾਗ ਵਲੋਂ ਵਾਟਰ ਵਰਕਸ ਨਰਿਆਲਾਂ ਵਲੋਂ ਟੂਟੀਆਂ 'ਚ ਪੀਣ ਵਾਲੇ ਪਾਣੀ ਦੀ ਕੀਤੀ ਜਾ ਰਹੀ ਸਪਲਾਈ ਸਬੰਧੀ ਵੱਖ-ਵੱਖ ਬਸਤੀਆਂ ਦੇ ਮੋਹਤਵਾਰਾਂ ਨੇ ਮੰਗ ਕੀਤੀ ਕਿ ਸਵੇਰੇ ਅਤੇ ਸ਼ਾਮ ...
ਹੁਸ਼ਿਆਰਪੁਰ, 9 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਘਰ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣਾ ਸਿੱਖ ਸੰਗਤਾਂ ਦੀ ਅਰਦਾਸ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ...
ਚੌਲਾਂਗ, 9 ਅਕਤੂਬਰ (ਸੁਖਦੇਵ ਸਿੰਘ)-ਦਾਣਾ ਮੰਡੀ ਖੋਖਰ ਵਿਕੇ ਅੱਜ ਝੋਨੇ ਦੀ ਖ਼ਰੀਦ ਦਾ ਉਦਘਾਟਨ ਜੋਗਿੰਦਰ ਸਿੰਘ ਗਿਲਜੀਆਂ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ | ਇਸ ਮੌਕੇ ਆੜ੍ਹਤੀ ਐਸੋ. ਦੇ ਪ੍ਰਧਾਨ ਸ੍ਰੀ ਰਕੇਸ਼ ...
ਗੜ੍ਹਸ਼ੰਕਰ, 9 ਅਕਤੂਬਰ (ਧਾਲੀਵਾਲ)-ਅਰੋੜਾ ਇਮੀਗ੍ਰੇਸ਼ਨ ਐਾਡ ਐਜੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ਕੰਪਨੀ ਵਲੋਂ ਯੂ.ਕੇ. ਅਤੇ ਕੈਨੇਡਾ ਸਟੱਡੀ ਵੀਜ਼ੇ ਦੇ ਦਾਖਲੇ ਜਾਰੀ ਹਨ | ...
ਟਾਂਡਾ ਉੜਮੁੜ, 9 ਅਕਤੂਬਰ (ਦੀਪਕ ਬਹਿਲ)-ਮਹਾਨ ਸਾਲਾਨਾ ਇਕੋਤਰੀ ਸਮਾਗਮ ਦੇ ਮੁੱਖ ਆਕਰਸ਼ਨ ਵਜੋਂ 12 ਅਕਤੂਬਰ ਨੂੰ ਸਜਾਏ ਜਾਣ ਵਾਲੇ ਵਿਸ਼ਵ ਪ੍ਰਸਿੱਧ ਨਗਰ ਕੀਰਤਨ ਦੇ ਦਰਸ਼ਨਾਂ ਨੂੰ ਲੈ ਕੇ ਜਿੱਥੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਟਾਂਡਾ ਪੁੱਜੀਆਂ ਹਨ, ਉੱਥੇ ਇਸ ਨਗਰ ...
ਜਲੰਧਰ, 9 ਅਕਤੂਬਰ (ਅ.ਬ.)-ਗੁਜਰਾਂਵਾਲਾ ਜਵੈਲਰਜ਼ ਮੁੜ ਲੋਕਾਂ ਲਈ ਆਪਣੀ 16ਵੀਂ ਸਾਲਾਨਾ ਬੋਨਾਂਜ਼ਾ ਸਕੀਮ ਲੈ ਕੇ ਆਏ ਹਨ | ਹਰੇਕ ਸਾਲ ਅਕਤੂਬਰ ਮਹੀਨੇ ਦੀ ਪਹਿਲੀ ਤਰੀਕ ਨੂੰ ਉਹ ਆਪਲੇ ਸਾਲਾਨਾ ਸਕੀਮ ਸ਼ੁਰੂ ਕਰਦੇ ਹਨ, ਜਿਸ ਦੌਰਾਨ ਉਨ੍ਹਾਂ ਇਸ ਸਾਲ ਵੀ ਆਪਣੀ 16ਵੀਂ ...
ਹੁਸ਼ਿਆਰਪੁਰ, 9 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਸਾਹਿਬ ਦਾ ਜ਼ੋਨ-ਡੀ ਦਾ ...
ਮਾਹਿਲਪੁਰ, 9 ਅਕਤੂਬਰ (ਦੀਪਕ ਅਗਨੀਹੋਤਰੀ)-ਪਿੰਡ ਬਾੜੀਆਂ ਖ਼ੁਰਦ ਵਿਖੇ ਇੱਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਪ੍ਰਵਾਸੀ ਭਾਰਤੀ ਲੇਖਕ ਸੁਖਦੇਵ ਬਾਂਸਲ ਦੀ ਲਿਖੀ ਕਿਤਾਬ 'ਜੋਤੀ ਸਰੂਪ ਦੀ ਲੋਅ' ਦਲਜੀਤ ਸਹੋਤਾ ਮੈਂਬਰ ਐਨ.ਆਰ.ਆਈ. ਅਤੇ ਸੀਨੀਅਰ ਕਾਂਗਰਸੀ ਵਲੋਂ ਜਾਰੀ ...
ਊਨਾ, 9 ਅਕਤੂਬਰ (ਗੁਰਪ੍ਰੀਤ ਸਿੰਘ ਸੇਠੀ)-ਤਰੋਦਸ਼ੀ ਦਿਵਸ 11 ਅਕਤੂਬਰ ਨੂੰ ਗੁਰਦੁਆਰਾ ਦਮਦਮਾ ਅਸਥਾਨ ਬਾਬਾ ਸਾਹਿਬ ਸਿੰਘ ਬੇਦੀ ਵਿਖੇ ਬਾਬਾ ਸਰਬਜੋਤ ਸਿੰਘ ਬੇਦੀ ਅਤੇ ਸਮੂਹ ਸੰਗਤਾਂ ਵਲੋਂ ਸ਼ਰਧਾਪੂਰਵਕ ਮਨਾਇਆ ਜਾਵੇਗਾ | ਇਸ ਸਬੰਧ 'ਚ 9 ਅਕਤੂਬਰ ਨੂੰ ਸ੍ਰੀ ਅਖੰਡ ...
ਹੁਸ਼ਿਆਰਪੁਰ, 9 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਸੀ.ਬੀ.ਐਸ.ਈ. ਨਾਰਥ ਜ਼ੋਨ ਦੀਆਂ ਇੰਡੀਅਨ ਮਾਡਰਨ ਸਕੂਲ ਸੋਨੀਪਤ 'ਚ ਹੋਈਆ ਜੁੱਡੋ ਖੇਡਾਂ 'ਚ ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ ਦੇ 11ਵੀਂ ਜਮਾਤ ਦੇ ਵਿਦਿਆਰਥੀ ਪੰਕੁਸ਼ ਪਬਿਆਲ ਨੇ ਵਧੀਆ ਪ੍ਰਦਰਸ਼ਨ ਕਰਦਿਆਂ ...
ਨੰਗਲ ਬਿਹਾਲਾਂ, 9 ਅਕਤੂਬਰ (ਵਿਨੋਦ ਮਹਾਜਨ)-ਨਜ਼ਦੀਕੀ ਪਿੰਡ ਥੇ ਬਰਨਾਲਾ ਦੇ ਇਕ ਮੰਦਬੁੱਧੀ ਅਤੇ ਵਿਕਲਾਂਗ ਨੌਜਵਾਨ ਘਰੋਂ ਲਾਪਤਾ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਉਮਰ ਕਰੀਬ 25 ਸਾਲ ਵਾਸੀ ਪਿੰਡ ਥੇ ਬਰਨਾਲਾ ਥਾਣਾ ਹਾਜੀਪੁਰ ...
ਦਸੂਹਾ, 9 ਅਕਤੂਬਰ (ਭੁੱਲਰ)-ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਕੇ. ਐੱਮ. ਐੱਸ. ਕਾਲਜ ਆਫ਼ ਆਈ. ਟੀ. ਐਾਡ.ਮੈਨੇਜਮੈਂਟ ਚੌ. ਬੰਤਾ ਸਿੰਘ ਕਾਲੋਨੀ ਦਸੂਹਾ ਵਿਖੇ ਅਨਿਲ ਭਾਟੀਆ ਵਲੋਂ ਇਕ ਦਿਨ ਦੀ ਵਿਸ਼ੇਸ਼ ਵਰਕਸ਼ਾਪ ਲਗਾਈ ਗਈ | ਕਾਲਜ ਪਿ੍ੰ. ਡਾ. ਸ਼ਬਨਮ ਕੌਰ ਨੇ ...
ਊਨਾ, 9 ਅਕਤੂਬਰ (ਗੁਰਪ੍ਰੀਤ ਸਿੰਘ ਸੇਠੀ)-ਸੰਤੋਸ਼ਗੜ੍ਹ ਨਗਰ ਦੇ ਸੀਨੀਅਰ ਨਾਗਰਿਕ ਪ੍ਰੀਸ਼ਦ ਦੇ ਮਹਾਂਸਕੱਤਰ ਪੰਡਿਤ ਸ਼ਿਵ ਕਿਸ਼ੋਰ ਨੇ ਦੱਸਿਆ ਕਿ 11 ਅਕਤੂਬਰ ਸ਼ਾਮ 4 ਵਜੇ ਨਗਰ ਦੇ ਗੀਤਾ ਭਵਨ ਮੰਦਰ 'ਚ ਸੀਨੀਅਰ ਨਾਗਰਿਕ ਪ੍ਰੀਸ਼ਦ ਦੀ ਬੈਠਕ ਕੀਤੀ ਜਾਵੇਗੀ, ਜਿਸ ਵਿਚ ...
ਗੜ੍ਹਸ਼ੰਕਰ, 9 ਅਕਤੂਬਰ (ਧਾਲੀਵਾਲ)-ਵੱਖ-ਵੱਖ ਹਸਪਤਾਲਾਂ ਵਿਚ ਮਰੀਜ਼ਾਂ ਲਈ ਲੰਗਰ ਦਾ ਪ੍ਰਬੰਧ ਕਰਨ ਵਾਲੀ ਧੰਨ ਗੁਰੂ ਰਾਮਦਾਸ ਲੰਗਰ ਸੇਵਾ ਸੁਸਾਇਟੀ, ਪੁਰਹੀਰਾਂ (ਹੁਸ਼ਿਆਰਪੁਰ) ਵਲੋਂ ਅੱਜ ਇਥੇ ਸਿਵਲ ਹਸਪਤਾਲ ਵਿਖੇ ਮਰੀਜ਼ਾਂ ਤੇ ਹੋਰ ਲੋਕਾਂ ਲਈ ਲੰਗਰ ਆਰੰਭ ਕੀਤਾ ...
ਗੜ੍ਹਸ਼ੰਕਰ, 9 ਅਕਤੂਬਰ (ਧਾਲੀਵਾਲ)-ਪਿੰਡ ਬੋੜਾ ਵਿਖੇ ਦੁਸਹਿਰਾ ਟਰੱਸਟ ਬੋੜਾ ਵਲੋਂ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 20ਵਾਂ ਰਾਮ ਲੀਲਾ ਤੇ ਦੁਸਹਿਰਾ ਉਤਸਵ ਮਨਾਇਆ ਗਿਆ | ਇਸ ਮੌਕੇ ਕਲਾਕਾਰਾਂ ਵਲੋਂ ਭਗਵਾਨ ਸ੍ਰੀ ਰਾਮ ਤੇ ਲਛਮਣ ਤੇ ਹੋਰ ਰੂਪ ...
ਸ਼ਾਮਚੁਰਾਸੀ, 9 ਅਕਤੂਬਰ (ਗੁਰਮੀਤ ਸਿੰਘ ਖ਼ਾਨਪੁਰੀ)-ਡੇਰਾ ਬਾਬਾ ਜਵਾਹਰ ਦਾਸ ਪਿੰਡ ਸੂਸਾਂ ਵਲੋਂ ਇਲਾਕੇ ਦੇ ਵੱਖ-ਵੱਖ ਪਿੰਡਾਂ ਸੁਸਾਣਾ, ਕਾਲੂਵਾਹਰ, ਬੁੱਬ, ਆਹਰਾਂ, ਕੂੰਟਾਂ, ਪੱਜੋਦਿਉਤਾ, ਕਾਣੇ, ਲੰਮੇ, ਗਰੋਆ, ਬਹਿਰਾਮ, ਮਾਣਕਢੇਰੀ, ਮਾਣਕਰਾਏ, ਧਮੂਲੀ ਅਤੇ ...
ਮਾਹਿਲਪੁਰ, 9 ਅਕਤੂਬਰ (ਦੀਪਕ ਅਗਨੀਹੋਤਰੀ)-ਪਿੰਡ ਟੂਟੋਮਜਾਰਾ ਦੇ ਗੁਰਦੁਆਰਾ ਸ਼ਹੀਦ ਬਾਬਾ ਅੱਘੜ ਸਿੰਘ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾ ਮਹਾਨ ਗੁਰਮਤਿ ਸਮਾਗਮ ਅੱਜ ਸ਼ੁਰੂ ਹੋਇਆ | ਜਿੰਦਾ ਸ਼ਹੀਦ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਨਿਹਾਲ ...
ਦਸੂਹਾ, 9 ਅਕਤੂਬਰ (ਭੁੱਲਰ)-ਡੀ.ਏ.ਵੀ.ਸੀਨੀਅਰ ਸੈਕੰਡਰੀ ਸਕੂਲ ਦਸੂਹਾ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਹੋਈਆਂ ਅਥਲੈਟਿਕਸ ਖੇਡਾਂ ਵਿਚ 20 ਮੈਡਲ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਪਿ੍ੰਸੀਪਲ ਰਾਜੇਸ਼ ਕੁਮਾਰ ਗੁਪਤਾ ਨੇ ਦੱਸਿਆ ਕਿ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX