ਫ਼ਰੀਦਕੋਟ, 9 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਖੇਤੀਬਾੜੀ ਵਿਭਾਗ ਫ਼ਰੀਦਕੋਟ ਵਲੋਂ ਖੇਤਰੀ ਖੋੋਜ਼ ਕੇਂਦਰ ਫ਼ਰੀਦਕੋੋਟ ਵਿਖੇ 'ਅਸੀਂ ਚਾਹੁੰਦੇ ਹਾਂ ਪ੍ਰਦੂਸ਼ਣ ਰਹਿਤ ਪੰਜਾਬ, ਤਾਂ ਜੋੋ ਖਿੜੇ ਰਹਿਣ ਬੱਚੇ, ਕਲੀਆਂ ਤੇ ਗੁਲਾਬ' ਨਾਅਰੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਲਗਾਇਆ ਗਿਆ, ਜਿਸ ਵਿਚ ਵੱਖ-ਵੱਖ ਬੁਲਾਰਿਆਂ ਵਲੋਂ ਕਿਸਾਨਾਂ ਨੂੰ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਅਤੇ ਅੱਗ ਨਾਲ ਪੈਦਾ ਹੋਏ ਧੂੰਏ ਕਾਰਨ ਪੈਦਾ ਹੁੰਦੀਆਂ ਬਿਮਾਰੀਆਂ ਸਬੰਧੀ ਜਾਗਰੂਕ ਕੀਤਾ ਗਿਆ | ਮੇਲੇ ਵਿਚ ਮੈਂਬਰ ਲੋਕ ਸਭਾ ਮੁਹੰਮਦ ਸਦੀਕ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਮੇਲੇ ਦਾ ਉਦਘਾਟਨ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਆਤਮਾ ਪ੍ਰੋਜੈਕਟ ਕੁਮਾਰ ਸੌਰਭ ਰਾਜ ਨੇ ਕੀਤਾ | ਸਮਾਗਮ ਵਿਚ ਇਕੱਤਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮੈਂਬਰ ਲੋਕ ਸਭਾ ਮੁਹੰਮਦ ਸਦੀਕ ਨੇ ਕਿਹਾ ਕਿ ਝੋਨੇ ਦੀ ਪਰਾਲੀ ਤੇ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਪੈਦਾ ਹੁੰਦਾ ਵਾਤਾਵਰਨ ਪ੍ਰਦੂਸ਼ਣ ਸਾਡੇ ਸਾਰਿਆਂ ਲਈ ਗੰਭੀਰ ਮਸਲਾ ਬਣਿਆ ਹੋਇਆ ਹੈ, ਜਿਸ ਲਈ ਸਾਨੂੰ ਮਿਲ ਕੇ ਹੰਭਲਾ ਮਾਰਨ ਦੀ ਵੱਡੀ ਲੋੜ ਹੈ | ਉਨ੍ਹਾਂ ਕਿਹਾ ਕਿ ਜਿਵੇਂ ਅਨਾਜ ਉਤਪਾਦਨ ਦੇ ਖੇਤਰ ਵਿਚ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੀ ਅਗਵਾਈ ਕੀਤੀ ਹੈ, ਉਸੇ ਤਰ੍ਹਾਂ ਹੀ ਹੁਣ ਵਾਤਾਵਰਨ ਦੀ ਸੰਭਾਲ ਤੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਵੀ ਪੰਜਾਬ ਦੇ ਕਿਸਾਨ ਹੀ ਪੂਰੇ ਦੇਸ਼ ਨੂੰ ਜਾਗਰੂਕ ਕਰਨਗੇ | ਉਨ੍ਹਾਂ ਕਿਹਾ ਕਿ ਪੰਜਾਬ ਤੇ ਕੇਂਦਰ ਸਰਕਾਰ ਵਲੋਂ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਦੇ ਮਸ਼ੀਨਰੀ ਖਰੀਦਣ ਵਾਸਤੇ ਵੱਡੀ ਪੱਧਰ 'ਤੇ ਸਬਸਿਡੀ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਉਹ ਸਾਂਸਦ ਹੋਣ ਦੇ ਨਾਤੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਕੇਂਦਰ ਕੋਲ ਉਠਾਉਣਗੇ | ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੰਭਾਲ, ਮਨੁੱਖ, ਜਾਨਵਰਾਂ ਤੇ ਬਨਸਪਤੀ ਲਈ ਬਹੁਤ ਜ਼ਰੂਰੀ ਹੈ | ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਪਹਿਲੇ ਪੜਾਅ ਅਧੀਨ ਵਿਅਕਤੀਗਤ ਤੌਰ 'ਤੇ ਅਰਜ਼ੀਆਂ ਦੇਣ ਵਾਲੇ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ 'ਤੇ ਖੇਤੀ ਮਸ਼ੀਨਰੀ ਦਿੱਤੀ ਜਾ ਰਹੀ ਹੈ, ਜਦਕਿ ਕਿਸਾਨਾਂ ਗਰੁੱਪਾਂ/ਸਹਿਕਾਰੀ ਸਭਾਵਾਂ ਨੂੰ ਫ਼ਾਰਮ ਮਸ਼ੀਨਰੀ ਬੈਂਕ ਬਣਾ ਕੇ ਕਸਟਮ ਹਾਇਰਿੰਗ ਸੈਂਟਰ ਵਜੋਂ ਮਸ਼ੀਨਰੀ ਖਰੀਦਣ ਲਈ 80 ਫ਼ੀਸਦੀ ਸਬਸਿਡੀ ਮੁਹੱਈਆ ਕਰਵਾਈ ਜਾਂਦੀ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਪਰਾਲੀ ਪ੍ਰਬੰਧਨ ਲਈ ਹਾਈਰਿੰਗ ਸੈਂਟਰ ਖੋੋਲ੍ਹੇ ਗਏ ਹਨ, ਜਿੱਥੇ ਬਹੁਤ ਘੱਟ ਰੇਟ 'ਤੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਸਬੰਧੀ ਖੇਤੀ ਸੰਦ ਉਪਲਬਧ ਕਰਵਾਏ ਜਾਂਦੇ ਹਨ, ਜਿਸ ਵਿਚ ਸੁਪਰ ਐੱਸ.ਐੱਮ.ਐਸ., ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਹਾਈਡਰੌਲਿਕ ਰਿਵਰਸੀਬਲ ਮੋਲਡ ਬੋਰਡ ਪਲੌਅ ਤੇ ਜ਼ੀਰੋ ਟਿੱਲ ਡਰਿੱਲ ਮਸ਼ੀਨਾਂ ਸ਼ਾਮਿਲ ਹਨ | ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੀਆਂ ਮੰਗਾਂ ਦੇ ਹੱਲ ਲਈ ਪੰਜਾਬ ਸਰਕਾਰ ਨੂੰ ਲਿਖਤੀ ਰੂਪ ਵਿਚ ਸੂਚਿਤ ਕਰਨਗੇ | ਡਾ. ਅਮਨਦੀਪ ਕੇਸ਼ਵ ਪ੍ਰਾਜੈਕਟ ਡਾਇਰੈਕਟਰ ਆਤਮਾ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਸਬਸਿਡੀ 'ਤੇ ਦਿੱਤੀ ਜਾ ਰਹੀ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ ਤਾਂਕਿ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ ਪਾਈ ਜਾ ਸਕੇ, ਜਿਸ ਨਾਲ ਲੋਕਾਂ ਨੂੰ ਸਿਹਤਮੰਦੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸੂਬੇ ਦੇ ਵਾਤਾਵਰਨ ਨੂੰ ਵੀ ਬਚਾਇਆ ਜਾ ਸਕੇ | ਇਸ ਤੋਂ ਪਹਿਲਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸੰਯੁਕਤ ਡਾਇਰੈਕਟਰ ਡਾ. ਸੁਖਦੇਵ ਸਿੰਘ ਸਿੱਧੂ ਨੇ ਇਸ ਦੇ ਖੇਤਰੀ ਖੋਜ ਕੇਂਦਰਾਂ ਦੀਆਂ ਗਤੀਵਿਧੀਆਂ, ਪਹਿਲੂਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ਡਾ. ਜਗਦੀਸ਼ ਗਰੋਵਰ, ਡਿਪਟੀ ਡਾਇਰੈਕਟਰ ਕੇ. ਵੀ. ਕੇ. ਅਤੇ ਉਨ੍ਹਾਂ ਦੀ ਟੀਮ ਨੇ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ, ਫ਼ਲਦਾਰ ਬੂਟਿਆਂ ਦੀ ਕਾਸ਼ਤ, ਫ਼ਾਰਮ ਮਸ਼ੀਨਰੀ, ਫ਼ਸਲਾਂ ਤੇ ਬਿਮਾਰੀਆਂ ਅਤੇ ਕੀੜੇ-ਮਕੌੜੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਵੱਖ-ਵੱਖ ਪਿੰਡਾਂ ਵਿਚ ਕਿਸਾਨ ਗਰੁੱਪਾਂ ਵਲੋਂ ਬਣਾਈਆਂ ਗਈਆਂ ਸੁਸਾਇਟੀਆਂ ਤੇ ਅਗਾਂਹਵਧੂ ਕਿਸਾਨਾਂ ਵਲੋਂ ਖੇਤੀ ਅਤੇ ਖੇਤੀ ਸਹਾਇਕ ਧੰਦਿਆਂ ਨੂੰ ਦਰਸਾਉਂਦੀਆਂ ਵੱਖ-ਵੱਖ ਪ੍ਰਦਰਸ਼ਨੀਆਂ ਲਗਾਈਆਂ ਗਈਆਂ, ਜਿਸ ਵਿਚ ਉਨ੍ਹਾਂ ਵਲੋਂ ਵੱਖ-ਵੱਖ ਉਤਪਾਦ (ਅਚਾਰ, ਜੈਮ, ਚਟਨੀ, ਸ਼ਹਿਦ, ਮਸਾਲੇ ਤੇ ਤੇਲ ਆਦਿ ਪ੍ਰਦਰਸ਼ਿਤ ਕੀਤੇ ਗਏ | ਇਸ ਮੌਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨ ਲਈ ਪੰਜਾਬ ਸਰਕਾਰ ਵਲੋਂ ਮਿਸ਼ਨ ਤੰਦਰੁਸਤ ਤਹਿਤ ਵੱਖ-ਵੱਖ ਪਿੰਡਾਂ ਵਿਚ ਬਣਾਏ ਖੇਤੀ ਮਸ਼ੀਨਰੀ ਬੈਂਕ ਦੀਆਂ ਖੇਤੀ ਮਸ਼ੀਨਰੀਆਂ ਨੂੰ ਵੀ ਪ੍ਰਦਰਸ਼ਿਤ ਕੀਤਾ ਗਿਆ | ਇਸ ਮੌਕੇ ਖੇਤੀ ਤੇ ਖੇਤੀ ਸਹਾਇਕ ਧੰਦਿਆਂ ਸਬੰਧੀ ਸਾਹਿਤ ਕਿਸਾਨਾਂ ਨੂੰ ਮੁਫ਼ਤ ਵੰਡਿਆ ਗਿਆ | ਇਸ ਕੈਂਪ ਮੌਕੇ ਜਗਸੀਰ ਸਿੰਘ ਫ਼ਾਰਮ ਮੈਨੇਜਮੈਂਟ ਸਪੈਸ਼ਲਿਸਟ, ਪਾਖਰ ਸਿੰਘ ਤੇ ਦਵਿੰਦਰ ਸਿੰਘ (ਬਲਾਕ ਖੇਤੀਬਾੜੀ ਅਫ਼ਸਰ), ਇੰਜ: ਹਰਚਰਨ ਸਿੰਘ, ਕਰਨਜੀਤ ਸਿੰਘ ਕੈਮੀਕਲ ਐਨਾਲਿਸਟ, ਭੁਪੇਸ਼ ਜੋਸ਼ੀ ਤੇ ਖੁਸ਼ਵੰਤ ਸਿੰਘ ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ਤੇ ਸਮੂਹ ਖੇਤੀਬਾੜੀ ਵਿਭਾਗ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ |
ਸਾਦਿਕ, 9 ਅਕਤੂਬਰ (ਆਰ.ਐਸ.ਧੰੁਨਾ)-ਅਨਾਜ ਮੰਡੀ ਸਾਦਿਕ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਕਰਨ ਆਈਆਂ ਖ਼ਰੀਦ ਏਜੰਸੀਆਂ ਨੂੰ ਉਸ ਸਮੇਂ ਬੇਰੰਗ ਮੁੜਨਾ ਪਿਆ ਜਦੋਂ ਸਾਦਿਕ ਮੰਡੀ ਦੇ ਆੜ੍ਹਤੀਆਂ ਨੇ ਪੋਰਟਲ ਦੀ ਸ਼ਰਤ 'ਤੇ ਝੋਨੇ ਦੀ ਬੋਲੀ ਲਗਵਾਉਣ ਤੋਂ ਸ਼ਪੱਸ਼ਟ ਇਨਕਾਰ ਕਰ ...
ਫ਼ਰੀਦਕੋਟ, 9 ਅਕਤੂਬਰ (ਸਰਬਜੀਤ ਸਿੰਘ)- ਐਾਟੀ ਨਾਰਕੋਟਿਕਸ ਪੁਲਿਸ ਸੈੱਲ ਵਲੋਂ 490 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਤੇ ਡਰੱਗ ਮਨੀ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਸ਼ਹਿਰੀ ਪੁਲਿਸ ਵਲੋਂ ਦੋਵਾਂ ਵਿਰੁੱਧ ਮਾਮਲਾ ਦਰਜ ਕਰਕੇ ਪੜਤਾਲ ...
ਕੋਟਕਪੂਰਾ, 9 ਅਕਤੂਬਰ (ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ ਦੇ ਵਾਰਡ ਨੰਬਰ: 12 ਤੇ 13 ਦੇ ਸੂਝਵਾਨ ਵਸਨੀਕਾਂ ਨੇ ਵਾਰਡ ਦੀਆਂ ਸਮੱਸਿਆਵਾਂ ਤੋਂ ਤੰਗ ਆ ਕੇ ਪੰਜਾਬ ਸਰਕਾਰ ਤੇ ਸਥਾਨਕ ਪ੍ਰਸ਼ਾਸਨ ਵਿਰੁੱਧ ਮਟਕਾ ਭੰਨ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਮੁਹੱਲਾ ...
ਫ਼ਰੀਦਕੋਟ, 9 ਅਕਤੂਬਰ (ਸਰਬਜੀਤ ਸਿੰਘ)- ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਵਿਚ ਸਥਾਨਕ ਸਰਕਾਰੀ ਬਰਜਿੰਦਰਾ ਕਾਲਜ ਵਿਖੇ ਯੁਵਕ ਮੇਲੇ ਲਈ ਫ਼ੰਡ ਜਾਰੀ ਨਾ ਕਰਨ ਦੇ ਵਿਰੋਧ 'ਚ ਪਿ੍ੰਸੀਪਲ ਦੇ ਦਫ਼ਤਰ ਅੱਗੇ ਭੰਗੜੇ ਦੀ ਰਿਹਰਸਲ ਕੀਤੀ ਗਈ ਤੇ ਰੋਸ ਪ੍ਰਗਟ ਕੀਤਾ ਗਿਆ | ...
ਫ਼ਰੀਦਕੋਟ, 9 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਕੁਮਾਰ ਸੌਰਭ ਰਾਜ ਵਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਬੰਧਕੀ ਕੰਪਲੈਕਸ ਦੇ ਅਸ਼ੋਕਾ ਚੱਕਰ ਮੀਟਿੰਗ ਹਾਲ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ...
ਫ਼ਰੀਦਕੋਟ, 9 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਕੁਮਾਰ ਸੌਰਭ ਰਾਜ ਵਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਬੰਧਕੀ ਕੰਪਲੈਕਸ ਦੇ ਅਸ਼ੋਕਾ ਚੱਕਰ ਮੀਟਿੰਗ ਹਾਲ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ...
ਫ਼ਰੀਦਕੋਟ, 9 ਅਕਤੂਬਰ (ਜਸਵੰਤ ਸਿੰਘ ਪੁਰਬਾ)-ਦੀ ਰੈਵਿਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਕੇਂਦਰੀ ਪਟਵਾਰਖਾਨਾਂ ਫ਼ਰੀਦਕੋਟ ਵਿਖੇ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ ਬਿੱਕਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਰੈਵੀਨਿਊ ਪਟਵਾਰ ...
ਫ਼ਰੀਦਕੋਟ, 9 ਅਕਤੂਬਰ (ਜਸਵੰਤ ਸਿੰਘ ਪੁਰਬਾ)-ਐੱਸ. ਐੱਮ. ਡੀ. ਵਰਲਡ ਸਕੂਲ ਕੋਟ ਸੁਖੀਆ ਦੀ ਖਿਡਾਰਣ ਨੀਰਤ ਥਾਪਰ ਪੁੱਤਰੀ ਪਰਮਜੀਤ ਸਿੰਘ ਵਾਸੀ ਬੱਗੇਆਣਾ ਨੇ ਤਰਨ ਤਾਰਨ ਵਿਚ ਹੋਈਆਂ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿਚ ਜੂੱਡੋ ਦੇ 17 ਸਾਲਾ ਉਮਰ ਵਰਗ ...
ਫ਼ਰੀਦਕੋਟ, 9 ਅਕਤੂਬਰ (ਸਰਬਜੀਤ ਸਿੰਘ)-ਸਥਾਨਕ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਰਿਹਾਇਸ਼ੀ ਇਲਾਕੇ ਮੈਡੀਕਲ ਕੈਂਪਸ ਵਿਖੇ ਚੋਰੀ ਦੀਆਂ ਘਟਨਾਵਾਂ ਕਾਰਨ ਇੱਥੇ ਰਹਿੰਦੇ ਡਾਕਟਰਾਂ ਤੇ ਕਰਮਚਾਰੀਆਂ ਵਿਚ ਕਾਫ਼ੀ ਦਹਿਸ਼ਤ ਦਾ ਮਹੌਲ ਵੇਖਣ ਨੂੰ ਮਿਲ ...
ਫ਼ਰੀਦਕੋਟ, 9 ਅਕਤੂਬਰ (ਸਰਬਜੀਤ ਸਿੰਘ, ਅਮਰਜੀਤ ਬਰਾੜ)-ਪਿੰਡ ਪਿੱਪਲੀ ਵਸਨੀਕ ਇਕ ਨੌਜਵਾਨ ਦੀ ਤੜਕੇ ਡਿਊਟੀ 'ਤੇ ਜਾਂਦੇ ਦੀ ਅਣਪਛਾਤੇ ਵਾਹਨ ਨਾਲ ਟੱਕਰ ਹੋਣ ਕਰਕੇ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਅਣਪਛਾਤੇ ਵਾਹਨ ਚਾਲਕ ਵਿਰੁੱਧ ਮਾਮਲਾ ਦਰਜ ...
ਫ਼ਰੀਦਕੋਟ, 9 ਅਕਤੂਬਰ (ਸਰਬਜੀਤ ਸਿੰਘ)-ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੇ ਬਾਹਰ ਜੂਸ ਤੇ ਫਲ ਵੇਚਣ ਵਾਲਿਆਂ ਿਖ਼ਲਾਫ਼ ਸਿਹਤ ਵਿਭਾਗ ਵਲੋਂ ਕਾਰਵਾਈ ਕਰਦੇ ਹੋਏ ਛਾਪੇਮਾਰੀ ਕੀਤੀ ਗਈ | ਸਿਹਤ ਵਿਭਾਗ ਵਲੋਂ ਭਾਰੀ ਮਾਤਰਾ ਵਿਚ ਗਲੇ-ਸੜੇ ਫਲ ਤੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX