ਤਾਜਾ ਖ਼ਬਰਾਂ


ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  33 minutes ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  48 minutes ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  49 minutes ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  54 minutes ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  about 1 hour ago
ਰਾਜਾਸਾਂਸੀ, 24 ਜਨਵਰੀ (ਹੇਰ, ਖੀਵਾ)- ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਸਜਾ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਨੇ ਉੱਥੇ ਕੰਮ ਨਾ ਮਿਲਣ ਕਰਕੇ ਨਿਰਾਸ਼ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  about 1 hour ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  about 1 hour ago
ਨਵੀਂ ਦਿੱਲੀ, 24 ਜਨਵਰੀ- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਭੂਸ਼ਨ ਪਾਵਰ ਐਂਡ ਸਟੀਲ ਲਿਮਟਿਡ (ਬੀ. ਪੀ. ਐੱਸ. ਐੱਲ.) ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਬੈਂਕ ਕਰਜ਼ ਘਪਲੇ...
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  about 1 hour ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਉੱਪਰ ਭੜਕਦੇ ਹੋਏ ਮੁੱਖ ਮੰਤਰੀ ਦੇ ਸਲਾਹਕਾਰ ਕੁਸ਼ਲਦੀਪ ਢਿੱਲੋਂ ਨੇ ਕਿਹਾ ਕਿ ਉਹ ਰੱਬ ਤੋਂ ਡਰਦੇ ਹਨ, ਅਜਿਹੇ ਘਿਨੌਣੇ ਅਪਰਾਧ ਨਹੀਂ ਕਰਦੇ, ਜੋ ਸੁਖਬੀਰ ਬਾਦਲ ਨੇ ਕੀਤੇ ਹਨ। ਉਨ੍ਹਾਂ ਸੁਖਬੀਰ ਬਾਦਲ ਨੂੰ...
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  about 1 hour ago
ਨਵੀਂ ਦਿੱਲੀ, 24 ਜਨਵਰੀ- ਸੁਪਰੀਮ ਕੋਰਟ ਨੇ ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਲਾਗੂ ਕਰਨ ਦੇ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ...
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  about 1 hour ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ..................................
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  about 2 hours ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  about 2 hours ago
ਲੁਧਿਆਣਾ, 24 ਜਨਵਰੀ (ਪੁਨੀਤ ਬਾਵਾ)- ਰਾਜ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ...
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  about 2 hours ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  about 2 hours ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  about 2 hours ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  about 2 hours ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  about 3 hours ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 16 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 165/3
. . .  about 3 hours ago
ਨਿਰਭੈਆ ਮਾਮਲਾ : ਦੋਸ਼ੀਆਂ ਦੇ ਵਕੀਲ ਵੱਲੋਂ ਅਦਾਲਤ ਵਿਚ ਫਿਰ ਤੋਂ ਅਪੀਲ ਦਾਇਰ
. . .  about 3 hours ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਬਿਨਾਂ ਕੋਈ ਦੌੜ ਬਣਾਏ ਆਊਟ
. . .  about 4 hours ago
ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਦੂਜਾ ਖਿਡਾਰੀ (ਮੁਨਰੋ) 59 ਦੌੜਾਂ ਬਣਾ ਕੇ ਆਊਟ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 11ਵੇਂ ਓਵਰ 'ਚ ਨਿਊਜ਼ੀਲੈਂਡ 100 ਦੌੜਾਂ ਪਾਰ
. . .  about 4 hours ago
ਜੇ.ਐਨ.ਯੂ ਹੋਸਟਲ ਮੈਨੂਅਲ ਮਾਮਲਾ : ਦਿੱਲੀ ਹਾਈਕੋਰਟ ਵੱਲੋਂ ਵਿਦਿਆਰਥੀਆਂ ਨੂੰ ਅੰਤਰਿਮ ਰਾਹਤ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 91/1
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ (ਗਪਟਿਲ) 30 ਦੌੜਾਂ ਬਣਾ ਕੇ ਆਊਟ
. . .  about 4 hours ago
ਮੁਸਲਮਾਨਾਂ ਨੂੰ ਗੁਮਰਾਹ ਰਹੇ ਹਨ ਸਿਮੀ ਅਤੇ ਪੀ.ਐਫ.ਆਈ - ਯੂ.ਪੀ ਮੰਤਰੀ
. . .  about 4 hours ago
ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਗੋਬਰ ਤੋਂ ਛੜੇ (ਲੱਕੜੀ) ਬਣਾਉਣ ਵਾਲੀ ਮਸ਼ੀਨ ਕੀਤੀ ਭੇਟ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 52/0
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 50 ਦੌੜਾਂ ਪੂਰੀਆਂ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੀ ਤੇਜ ਸ਼ੁਰੂਆਤ
. . .  about 4 hours ago
ਰਜਨੀਕਾਂਤ ਦੇ ਬਿਆਨ 'ਤੇ ਬਵਾਲ ਵਿਚਾਲੇ ਤਾਮਿਲਨਾਡੂ 'ਚ ਪੇਰੀਆਰ ਦੀ ਮੂਰਤੀ ਨਾਲ ਭੰਨਤੋੜ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551

ਮੋਗਾ

ਸੰਘਣੀ ਆਬਾਦੀ 'ਚ ਵਸੇ ਘਰ 'ਚ ਵਾਪਰੀ ਚੋਰੀ ਦੀ ਘਟਨਾ

ਠੱਠੀ ਭਾਈ, 13 ਅਕਤੂਬਰ (ਜਗਰੂਪ ਸਿੰਘ ਮਠਾੜੂ)- ਲੰਘੀ ਰਾਤ ਪਿੰਡ ਮਾੜੀ ਮੁਸਤਫ਼ਾ ਵਾਸੀ ਰਜੇਸ਼ ਕੁਮਾਰ ਪੁੱਤਰ ਬਲਦੇਵ ਰਾਜ ਵਾਸੀ ਦੇ ਘਰ ਕੰਧਾਂ ਟੱਪ ਕੇ ਅੰਦਰ ਦਾਖ਼ਲ ਹੋਏ ਚੋਰਾਂ ਨੇ ਹੈਰਾਨੀ ਜਨਕ ਚੋਰੀ ਦੀ ਘਟਨਾ ਨੂੰ ਅੰਜਾਮ ਦਿੰਦਿਆਂ ਪਰਿਵਾਰ ਦੇ ਸੁੱਤੇ ਪਿਆ ਤੋਂ ਡਰਾਇੰਗ ਰੂਮ 'ਚੋਂ ਸੈਮਸੰਗ ਕੰਪਨੀ ਦੀ 42 ਇੰਚ ਦੀ ਐਲ. ਈ. ਡੀ. ਅਤੇ ਗੇਟ ਕੋਲ ਖੜ੍ਹੀ ਸਿਲਵਰ ਰੰਗ ਦੀ ਡੀਜ਼ਲ ਜੈੱਨ ਕਾਰ ਪੀ ਬੀ 30 ਸੀ 9315 ਲੈ ਜਾਣ ਕਰਕੇ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਬਣਾ ਦਿੱਤਾ ਹੈ | ਪਿੰਡ ਵਾਸੀਆਂ ਨੇ ਦੱਸਿਆ ਕਿ ਇਹ ਘਰ ਪਿੰਡ ਦੇ ਬਿੱਲ-ਕੁੱਲ ਵਿਚਕਾਰ ਸੰਘਣੀ ਆਬਾਦੀ ਵਿਚ ਵਸਿਆ ਹੋਇਆ ਹੈ ਅਤੇ ਜਿਸ ਗਲੀ ਵਿਚ ਇਹ ਘਰ ਵਸਦਾ ਹੈ ਉਹ ਗਲੀ ਵੀ ਅੱਗੋਂ ਬੰਦ ਹੈ ਜਿਸ ਕਰਕੇ ਪਰਿਵਾਰ ਅਤੇ ਪੂਰਾ ਪਿੰਡ ਇਸ ਚੋਰੀ ਤੋਂ ਜਿੱਥੇ ਹੈਰਾਨ ਹੈ ਉੱਥੇ ਦਹਿਸ਼ਤ ਦਾ ਵੀ ਸ਼ਿਕਾਰ ਹੋ ਚੁੱਕਾ ਹੈ ਕਿ ਜੇਕਰ ਆਬਾਦੀ ਦੇ ਵਿਚ ਘਰਾਂ 'ਚ ਇਸ ਤਰ੍ਹਾਂ ਚੋਰੀ ਦੀਆਂ ਵਾਰਦਾਤਾਂ ਵਾਪਰਨ ਲੱਗ ਗਈਆਂ ਤਾਂ ਖੇਤਾਂ ਵਿਚ ਬੈਠੇ ਪਰਿਵਾਰ ਕੀ ਕਰਨਗੇ | ਘਰ ਦੇ ਮੁਖੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਇਸ ਘਟਨਾ ਦਾ ਉਨ੍ਹਾਂ ਨੂੰ ਸਵੇਰੇ ਉੱਠਣ 'ਤੇ ਹੀ ਪਤਾ ਲੱਗਾ | ਉਨ੍ਹਾਂ ਦੱਸਿਆ ਕਿ ਜਾਂਦੇ ਹੋਏ ਚੋਰ ਘਰ ਵਿਚ ਖੜ੍ਹੇ ਮੋਟਰਸਾਈਕਲ ਅਤੇ ਹੋਰ ਚਾਬੀਆਂ ਵੀ ਨਾਲ ਲੈ ਗਏ | ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਬਾਘਾ ਪੁਰਾਣਾ ਤੋਂ ਹੈੱਡ ਕਾਂਸਟੇਬਲ ਅਮਰਜੀਤ ਸਿੰਘ ਪੁਲਿਸ ਪਾਰਟੀ ਸਮੇਤ ਵਾਰਦਾਤ ਵਾਲੀ ਥਾਂ 'ਤੇ ਪੁੱਜੇ ਅਤੇ ਉਨ੍ਹਾਂ ਆਸ-ਪਾਸ ਲੱਗੇ ਹੋਏ ਕੈਮਰਿਆਂ ਨੂੰ ਵੀ ਖੰਘਾਲਿਆ | ਜ਼ਿਕਰਯੋਗ ਹੈ ਕਿ ਇਕ ਮਹੀਨਾ ਪਹਿਲਾਂ 12-9-2019 ਦੀ ਰਾਤ ਨੂੰ ਬਲਦੇਵ ਸਿੰਘ ਪੁੱਤਰ ਗੁਰਦਿਆਲ ਸਿੰਘ ਦੇ ਘਰੋਂ 3 ਕੀਮਤੀ ਮੋਬਾਈਲ ਚੋਰੀ ਹੋਏ ਸਨ ਜਿਨ੍ਹਾਂ ਦੀ ਕੀਮਤ ਲਗਭਗ 50 ਹਜ਼ਾਰ ਰੁਪਏ ਸੀ ਜਿਸ ਦੀ ਵੀ ਅਜੇ ਤੱਕ ਕੋਈ ਉੱਘ-ਸੁੱਘ ਨਹੀਂ ਨਿਕਲ ਸਕੀ |

ਬੀਬੀ ਭਾਗੀਕੇ ਨੇ ਨਿਹਾਲ ਸਿੰਘ ਵਾਲਾ ਦੀ ਦਾਣਾ ਮੰਡੀ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਨਿਹਾਲ ਸਿੰਘ ਵਾਲਾ, 13 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ) - ਮੰਡੀ ਨਿਹਾਲ ਸਿੰਘ ਵਾਲਾ ਦੀ ਨਵੀਂ ਦਾਣਾ ਮੰਡੀ 'ਚ ਅੱਜ ਝੋਨੇ ਦੀ ਸਰਕਾਰੀ ਖ਼ਰੀਦ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ ਭਾਗੀਕੇ ਵਲੋਂ ...

ਪੂਰੀ ਖ਼ਬਰ »

400 ਗਰਾਮ ਹੈਰੋਇਨ ਬਰਾਮਦ, ਇਕ ਕਾਬੂ

ਮੋਗਾ, 13 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)- ਸਹਾਇਕ ਥਾਣੇਦਾਰ ਜਗਤਾਰ ਸਿੰਘ ਮੁੱਖ ਅਫ਼ਸਰ ਥਾਣਾ ਸਦਰ ਮੋਗਾ ਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਨੇ ਨਸ਼ਾ ਤਸਕਰਾਂ ਤੇ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਨ ਲਈ ਸ਼ਾਮ ਸਾਢੇ ਪੰਜ ਵਜੇ ਦੇ ਕਰੀਬ ਪਿੰਡ ਡਗਰੂ ਕੋਲ ਨਾਕਾਬੰਦੀ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਨੇ ਪੈਦਲ ਜਾ ਰਹੇ ਵਿਅਕਤੀ ਨੂੰ ਦਰੜਿਆ, ਮੌਕੇ 'ਤੇ ਮੌਤ

ਸਮਾਧ ਭਾਈ/ਨਿਹਾਲ ਸਿੰਘ ਵਾਲਾ, 13 ਅਕਤੂਬਰ (ਮਾਣੂੰਕੇ/ ਟਿਵਾਣਾ/ ਖ਼ਾਲਸਾ)- ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਣੂੰਕੇ ਗਿੱਲ ਦੇ ਨੇੜੇ ਇਕ ਤੇਜ਼ ਰਫ਼ਤਾਰ ਅਲਟੋ ਕਾਰ ਵਲੋਂ ਪੈਦਲ ਜਾ ਰਹੇ ਵਿਅਕਤੀ ਨੂੰ ਆਪਣੀ ਲਪੇਟ 'ਚ ਲੈਣ ਕਾਰਨ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋਣ ...

ਪੂਰੀ ਖ਼ਬਰ »

ਆਜ਼ਾਦ ਵੈੱਲਫ਼ੇਅਰ ਕਲੱਬ ਵਲੋਂ ਦੂਜਾ ਦਸਤਾਰ-ਏ-ਸਰਦਾਰ ਐਵਾਰਡ 2019 ਅਮਿੱਟ ਛਾਪ ਛੱਡਦਾ ਸਮਾਪਤ

ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ)- ਬੱਚਿਆਂ ਤੇ ਨੌਜਵਾਨਾਂ ਨੂੰ ਸਿੱਖੀ ਸਰੂਪ ਤੇ ਦਸਤਾਰ ਨਾਲ ਜੋੜਨ ਲਈ ਆਜ਼ਾਦ ਵੈੱਲਫੇਅਰ ਕਲੱਬ ਮੋਗਾ ਵਲੋਂ ਦੂਜਾ ਦਸਤਾਰ-ਏ-ਸਰਦਾਰ ਐਵਾਰਡ 2019 ਸ਼ਹਿਰ ਤੇ ਇਲਾਕੇ ਦੀਆਂ ਧਾਰਮਿਕ, ਸਮਾਜ ਸੇਵੀ ਸੰਸਥਾਵਾਂ ਤੇ ਸੰਤਾਂ ...

ਪੂਰੀ ਖ਼ਬਰ »

ਉੱਘੇ ਕਾਰੋਬਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ

ਮੋਗਾ, 13 ਅਕਤੂਬਰ (ਗੁਰਤੇਜ ਸਿੰਘ)- ਮੋਗਾ ਸ਼ਹਿਰ ਦੇ ਉੱਘੇ ਕਾਰੋਬਾਰੀ ਤੇ ਮੰਨੇ ਹੋਏ ਪਰਿਵਾਰਾਂ ਦੇ ਇਕ ਮੈਂਬਰ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਪਰਮਿੰਦਰਪਾਲ ਪੁਰੀ ਉਰਫ਼ ਟੀਟੂ ਪੁਰੀ ਉਮਰ 54 ਸਾਲ ਪੁੱਤਰ ਰਾਕੇਸ਼ ...

ਪੂਰੀ ਖ਼ਬਰ »

ਵਿਅਕਤੀ ਵਲੋਂ ਰੇਲਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ

ਮੋਗਾ, 13 ਅਕਤੂਬਰ (ਗੁਰਤੇਜ ਸਿੰਘ)- ਬੀਤੀ ਰਾਤ ਇਕ 36 ਸਾਲਾ ਵਿਅਕਤੀ ਵਲੋਂ ਰੇਲਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਸੁਖਦੀਪ ਸਿੰਘ ਪੁੱਤਰ ਸ਼ਿੰਦਰ ਸਿੰਘ ਵਾਸੀ ਚੰਦ ਪੁਰਾਣਾ ਜੋ ਕਿ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਉੜੀਸਾ ...

ਪੂਰੀ ਖ਼ਬਰ »

ਨਗਰ ਪੰਚਾਇਤ ਵਲੋਂ ਪਾਲੀਥੀਨ ਮੁਕਤ ਮੁਹਿੰਮ ਤਹਿਤ ਦੁਕਾਨਾਂ 'ਤੇ ਛਾਪੇ

ਬੱਧਨੀ ਕਲਾਂ, 13 ਅਕਤੂਬਰ (ਸੰਜੀਵ ਕੋਛੜ)- ਨਗਰ ਪੰਚਾਇਤ ਬੱਧਨੀ ਕਲਾਂ ਵਲੋਂ ਸਵੱਛ ਭਾਰਤ ਅਭਿਆਨ ਤਹਿਤ ਸ਼ਹਿਰ ਨੂੰ ਪਲਾਸਟਿਕ ਮੁਕਤ ਕਰਨ ਲਈ ਕਾਰਜ ਸਾਧਕ ਅਫ਼ਸਰ ਦਵਿੰਦਰ ਸਿੰਘ ਤੂਰ ਅਤੇ ਕਰਮਚਾਰੀ ਮਨਪ੍ਰੀਤ ਸਿੰਘ ਨੋਡਲ ਅਫ਼ਸਰ ਨੇ ਆਪਣੀ ਟੀਮ ਸਮੇਤ ਸ਼ਹਿਰ ਵਿਚ ...

ਪੂਰੀ ਖ਼ਬਰ »

ਪਾਬੰਦੀ ਦੇ ਬਾਵਜੂਦ ਮੰਡੀਆਂ 'ਚ ਗਿੱਲੇ ਝੋਨੇ ਦੀ ਆਮਦ

ਬਾਘਾ ਪੁਰਾਣਾ, 13 ਅਕਤੂਬਰ (ਬਲਰਾਜ ਸਿੰਗਲਾ)- ਸਰਕਾਰ ਦੀਆਂ ਸਖ਼ਤ ਹਦਾਇਤਾਂ ਦੇ ਬਾਵਜੂਦ ਬਾਘਾ ਪੁਰਾਣਾ ਦੇ ਮੁੱਖ ਖ਼ਰੀਦ ਕੇਂਦਰ ਤੇ ਦਿਹਾਤੀ ਖ਼ਰੀਦ ਕੇਂਦਰਾਂ 'ਚ ਵੱਧ ਨਮੀ ਵਾਲਾ ਝੋਨਾ ਧੜਾਧੜ ਆਉਣਾ ਸ਼ੁਰੂ ਹੋ ਗਿਆ | ਇਹ ਝੋਨਾ ਸਰਕਾਰ ਲਈ ਸਿਰਦਰਦੀ ਬਣ ਸਕਦਾ ਹੈ ...

ਪੂਰੀ ਖ਼ਬਰ »

ਹਲਕਾ ਦਾਖਾ ਦੀ ਜ਼ਿਮਨੀ ਚੋਣ ਕਾਂਗਰਸ ਸ਼ਾਨ ਨਾਲ ਜਿੱਤੇਗੀ-ਜਸਵੀਰ ਬਰਾੜ ਖੋਟੇ

ਮੋਗਾ, 13 ਅਕਤੂਬਰ (ਗੁਰਤੇਜ ਸਿੰਘ)- ਹਲਕਾ ਦਾਖਾ ਤੋਂ ਜ਼ਿਮਨੀ ਚੋਣ ਲੜ ਰਹੇ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਵੱਡੇ ਫ਼ਰਕ ਨਾਲ ਜਿੱਤਣਗੇ ਕਿਉਂਕਿ ਲੋਕਾਂ ਦਾ ਫ਼ਤਵਾ ਫਿਰ ਕਾਂਗਰਸ ਦੇ ਨਾਲ ਹੈ ਤੇ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਦੀਆਂ ਨੀਤੀਆਂ ਤੋਂ ...

ਪੂਰੀ ਖ਼ਬਰ »

ਗੁਰਮਤਿ ਰਾਗੀ ਗ੍ਰੰਥੀ ਸਭਾ ਦੀ ਮੀਟਿੰਗ

ਮੋਗਾ, 13 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)- ਗੁਰਮਤਿ ਰਾਗੀ ਗ੍ਰੰਥੀ ਸਭਾ ਜ਼ਿਲ੍ਹਾ ਮੋਗਾ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਭਾਈ ਰਣਜੀਤ ਸਿੰਘ ਸਿੰਘਾਂਵਾਲਾ ਅਤੇ ਸ਼ਹਿਰੀ ਪ੍ਰਧਾਨ ਭਾਈ ਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਸ੍ਰੀ ਕਲਗ਼ੀਧਰ ...

ਪੂਰੀ ਖ਼ਬਰ »

ਬਰਾੜ ਸਕੂਲ ਵਲੋਂ 'ਨੋ ਯੂਜ਼ ਆਫ਼ ਪਲਾਸਟਿਕ' ਸਬੰਧੀ ਜਾਗਰੂਕਤਾ ਰੈਲੀ

ਬਾਘਾ ਪੁਰਾਣਾ, 13 ਅਕਤੂਬਰ (ਬਲਰਾਜ ਸਿੰਗਲਾ)- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਨ 'ਤੇ 'ਨੋ ਯੂਜ਼ ਆਫ਼ ਪਲਾਸਟਿਕ' 'ਤੇ ਬੈਨ ਲਗਾ ਕੇ ਉਸ ਦੀ ਜਗ੍ਹਾ 'ਤੇ ਬਾਂਸ ਦੀ ਬੋਤਲਾਂ ਵਰਤਣ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ | ਇਸ ਸਬੰਧੀ ...

ਪੂਰੀ ਖ਼ਬਰ »

ਧੂੰਆਂ ਮੁਕਤ ਪੰਜਾਬ ਮੁਹਿੰਮ ਤਹਿਤ ਪਿੰਡ ਪੱਧਰ 'ਤੇ ਕਿਸਾਨ ਮਿਲਣੀਆਂ

ਸਮਾਧ ਭਾਈ, 13 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਧੂੰਆਂ ਮੁਕਤ ਪੰਜਾਬ ਮੁਹਿੰਮ ਤਹਿਤ ਕਿਸਾਨ ਚੇਤਨਾ ਕੈਂਪ ਵੱਖ-ਵੱਖ ਪਿੰਡਾਂ ਵਿਚ ਕਰਾਏ ਜਾ ਰਹੇ ਹਨ¢ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲ੍ਹਾ ...

ਪੂਰੀ ਖ਼ਬਰ »

ਮੁੱਦਕੀ ਤੋਂ ਬਾਘਾ ਪੁਰਾਣਾ ਵਾਇਆ ਨਿਹਾਲ ਸਿੰਘ ਵਾਲਾ ਹਿੰਮਤਪੁਰਾ ਡਰੇਨ ਦੇ ਪੁਲ ਤੱਕ ਸੜਕ ਨੂੰ ਬਣਾਇਆ ਜਾਵੇ-ਜਥੇਦਾਰ ਰਣਸੀਂਹ

ਨਿਹਾਲ ਸਿੰਘ ਵਾਲਾ, 13 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)- ਸ਼ੋ੍ਰਮਣੀ ਅਕਾਲੀ ਦਲ 1920 ਦੀ ਸਰਕਲ ਨਿਹਾਲ ਸਿੰਘ ਵਾਲਾ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਇਕ ਅਹਿਮ ਮੀਟਿੰਗ ਪਾਰਟੀ ਦੇ ਸੂਬਾ ਜਨਰਲ ਸਕੱਤਰ ਜਥੇਦਾਰ ਬੂਟਾ ਸਿੰਘ ਰਣਸੀਂਹ ਦੀ ਪ੍ਰਧਾਨਗੀ ਹੇਠ ਮੰਡੀ ...

ਪੂਰੀ ਖ਼ਬਰ »

ਨਕਲੀ ਦੁੱਧ ਤੇ ਖੋਆ ਵੇਚਣ ਵਾਲਿਆਂ ਿਖ਼ਲਾਫ਼ ਐਸ. ਡੀ. ਐਮ. ਨੂੰ ਦਿੱਤਾ ਮੰਗ ਪੱਤਰ

ਨਿਹਾਲ ਸਿੰਘ ਵਾਲਾ, 13 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)- ਇਲਾਕੇ ਦੀਆਂ ਸਮਾਜ ਸੇਵੀ ਸੰਸਥਾਵਾਂ ਤੇ ਭਰਾਤਰੀ ਜਥੇਬੰਦੀਆਂ ਨੇ ਅੱਜ ਐਸ. ਡੀ. ਐਮ. ਨਿਹਾਲ ਸਿੰਘ ਵਾਲਾ ਨੰੂ ਮੰਗ ਪੱਤਰ ਦੇ ਕੇ ਹਲਕੇ ਅੰਦਰ ਮਿਲਾਵਟਖੋਰਾਂ ਵਲੋਂ ਨਕਲੀ ਦੁੱਧ, ਦਹੀ, ਖੋਆ, ਪਨੀਰ, ਮਠਿਆਈ ...

ਪੂਰੀ ਖ਼ਬਰ »

ਸਾਂਝ ਕੇਂਦਰ ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੀ ਮੀਟਿੰਗ

ਨਿਹਾਲ ਸਿੰਘ ਵਾਲਾ, 13 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖਾਲਸਾ)-ਸਾਂਝ ਕੇਂਦਰ ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਤੇ ਸਾਂਝ ਕੇਂਦਰ ਥਾਣਾ ਨਿਹਾਲ ਸਿੰਘ ਵਾਲਾ ਦੀ ਮੀਟਿੰਗ ਸਬ ਡਵੀਜ਼ਨ ਸਾਂਝ ਕੇਂਦਰ ਦੇ ਇੰਚਾਰਜ ਜਸਵੀਰ ਸਿੰਘ ਅਤੇ ਸਾਂਝ ਕੇਂਦਰ ਥਾਣੇ ...

ਪੂਰੀ ਖ਼ਬਰ »

ਪ੍ਰਾਇਮਰੀ ਪੱਧਰ ਦੀਆਂ ਖੇਡਾਂ 'ਚ ਜੇਤੂ ਵਿਦਿਆਰਥੀਆਂ ਦਾ ਕੀਤਾ ਸਨਮਾਨ

ਨਿਹਾਲ ਸਿੰਘ ਵਾਲਾ, 13 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)- ਬਲਾਕ ਨਿਹਾਲ ਸਿੰਘ ਵਾਲਾ ਦੀਆਂ ਪ੍ਰਾਇਮਰੀ ਪੱਧਰ ਦੀਆਂ ਖੇਡਾਂ ਬੱਧਨੀ ਕਲਾਂ ਵਿਖੇ ਕਰਵਾਈਆਂ ਗਈਆਂ ਜਿਸ 'ਚ ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲ ਸਿੰਘ ਵਾਲਾ ਦੇ ਵਿਦਿਆਰਥੀਆਂ ਵਲੋਂ ਫੁੱਟਬਾਲ, ਬੈਡਮਿੰਟਨ, ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਦੀ ਮਹੀਨਾਵਾਰ ਮੀਟਿੰਗ

ਬਾਘਾ ਪੁਰਾਣਾ, 13 ਅਕਤੂਬਰ (ਬਲਰਾਜ ਸਿੰਗਲਾ)- ਸਾਬਕਾ ਸੈਨਿਕ ਵੈੱਲਫੇਅਰ ਯੂਨੀਅਨ ਬਾਘਾ ਪੁਰਾਣਾ ਦੀ ਮਹੀਨਾਵਾਰ ਮੀਟਿੰਗ ਸੂਬੇਦਾਰ ਹਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਇੱਥੇ ਹੋਈ ਜਿਸ ਵਿਚ ਇਲਾਕੇ ਭਰ ਦੇ ਸਾਬਕਾ ਸੈਨਿਕ ਸ਼ਾਮਿਲ ਹੋਏ | ਇਸ ਮੌਕੇ ਸਭ ਤੋਂ ਪਹਿਲਾਂ ...

ਪੂਰੀ ਖ਼ਬਰ »

ਦੇਵ ਪਿ੍ਆ ਤਿਆਗੀ ਬਣੇ ਬ੍ਰਾਹਮਣ ਸਭਾ ਮੋਗਾ ਦੇ ਸਰਪ੍ਰਸਤ

ਮੋਗਾ, 13 ਅਕਤੂਬਰ (ਗੁਰਤੇਜ ਸਿੰਘ)- ਸ੍ਰੀ ਬ੍ਰਾਹਮਣ ਸਭਾ ਪੰਜਾਬ ਜ਼ਿਲ੍ਹਾ ਮੋਗਾ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਪ੍ਰਦੀਪ ਭਾਰਤੀ ਦੀ ਅਗਵਾਈ ਵਿਚ ਹੋਈ | ਜਿਸ ਦੌਰਾਨ ਸਭਾ ਦੇ ਸਰਪ੍ਰਸਤ ਸੁਰਿੰਦਰ ਸ਼ਰਮਾ ਅਤੇ ਚੀਫ਼ ਐਡਵਾਈਜ਼ਰ ਕੈਪਟਨ ਸੁਭਾਸ਼ ...

ਪੂਰੀ ਖ਼ਬਰ »

ਮੋਬਾਈਲ ਖੋਹਣ ਵਾਲੇ ਤਿੰਨ ਅਣਪਛਾਤਿਆਂ ਿਖ਼ਲਾਫ਼ ਮਾਮਲਾ ਦਰਜ

ਬਾਘਾ ਪੁਰਾਣਾ, 13 ਅਕਤੂਬਰ (ਬਲਰਾਜ ਸਿੰਗਲਾ)- ਪਿਛਲੇ ਦਿਨੀਂ ਸਥਾਨਕ ਸ਼ਹਿਰ ਦੀ ਰੋਡੇ ਸੜਕ 'ਤੇ ਇਕ ਸਕੂਲ ਦੇ ਵਿਦਿਆਰਥੀ ਅਜੇਪਾਲ ਸਿੰਘ ਪੁੱਤਰ ਮਨਜਿੰਦਰ ਸਿੰਘ ਵਾਸੀ ਰੋਡੇ ਰੋਡੇ ਬਾਘਾ ਪੁਰਾਣਾ ਕੋਲੋਂ ਪਿਸਤੌਲ ਦੀ ਨੋਕ 'ਤੇ ਮੋਬਾਈਲ ਖੋਹਣ ਦੇ ਮਾਮਲੇ ਨੂੰ ਲੈ ਕੇ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਦੀ ਮਹੀਨਾਵਾਰ ਮੀਟਿੰਗ

ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ)- ਜਲ ਸਪਲਾਈ ਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਮੋਗਾ ਦੀ ਜਨਰਲ ਬਾਡੀ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਨੱਥੂਵਾਲਾ ਜਦੀਦ ਦੀ ਪ੍ਰਧਾਨਗੀ ਹੇਠ ਮੋਗਾ ਵਿਖੇ ਹੋਈ | ਮੀਟਿੰਗ ਵਿਚ ਮੁਲਾਜ਼ਮਾਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵੀ ਨਿੱਤਰੀ ਪਰਾਲੀ ਨੂੰ ਨਾ ਸਾੜਨ ਦੇ ਹੱਕ 'ਚ

ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਭਾਰਤੀ ਕਿਸਾਨ ਯੂਨੀਅਨ (ਬੁੱਧੀਜੀਵੀ) ਪੰਜਾਬ ਦੀ ਜਵਾਨੀ-ਕਿਸਾਨੀ ਤੇ ਵਾਤਾਵਰਣ ਬਚਾਉਣ ਦੇ ਹੱਕ 'ਚ ਨਿੱਤਰ ਚੁੱਕੀ ਹੈ | 550ਵੇਂ ਪ੍ਰਕਾਸ਼ ਉਤਸਵ ਅਤੇ ਵਾਤਾਵਰਨ ਨੂੰ ਸਾਫ਼ ਰੱਖਣ ਲਈ ਕਿਸਾਨਾਂ ਨੂੰ ਪਰਾਲੀ ਨਾ ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਨੇ ਕੀਤੀ ਮੀਟਿੰਗ

ਮੋਗਾ, 13 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਮੋਗਾ ਦੀ ਮਹੀਨਾਵਾਰ ਮੀਟਿੰਗ ਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਨਛੱਤਰ ਸਿੰਘ ਭਵਨ ਮੋਗਾ ਵਿਖੇ ਹੋਈ | ਸਭ ਤੋਂ ਪਹਿਲਾਂ ਭੱਲਣ ਸਿੰਘ, ਸੋਹਣ ਸਿੰਘ ਸੰਧੂ, ਮਾਤਾ ਸੁਰਜੀਤ ਕੌਰ ...

ਪੂਰੀ ਖ਼ਬਰ »

ਵੀ-ਕੇਅਰ ਵੈੱਲਫੇਅਰ ਸੁਸਾਇਟੀ ਨੇ ਕੀਤੀ ਲੋੜਵੰਦ ਪਰਿਵਾਰ ਦੀ ਮਦਦ

ਮੋਗਾ, 13 ਅਕਤੂਬਰ (ਗੁਰਤੇਜ ਸਿੰਘ)- ਪਿਛਲੇ ਲੰਮੇ ਸਮੇਂ ਤੋਂ ਲੋੜਵੰਦ ਪਰਿਵਾਰਾਂ ਦੀ ਮਦਦ ਕਰ ਰਹੀ ਵੀ-ਕੇਅਰ ਵੈੱਲਫੇਅਰ ਸੁਸਾਇਟੀ ਸੰਸਥਾ ਨੇ ਸਥਾਨਕ ਸ਼ਹਿਰ ਦੇ ਦੁਸਾਂਝ ਰੋਡ ਰਹਿੰਦੀ ਇਕ ਲੋੜਵੰਦ ਔਰਤ ਹਰਜਿੰਦਰ ਕੌਰ ਦੇ ਘਰ ਜਾ ਕੇ ਪਰਿਵਾਰ ਲਈ ਰਾਸ਼ਨ, ਸਬਜ਼ੀਆਂ ਤੇ ...

ਪੂਰੀ ਖ਼ਬਰ »

ਅਫ਼ੀਮ ਸਮੇਤ ਇਕ ਕਾਬੂ

ਅਬੋਹਰ 13 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਨਗਰ ਥਾਣਾ ਨੰਬਰ 2 ਦੀ ਪੁਲਿਸ ਨੇ ਇਕ ਵਿਅਕਤੀ ਨੂੰ 250 ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਰਣਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਹਨੂਮਾਨਗੜ੍ਹ ਚੌਕ ਬਾਈਪਾਸ ਨੇੜੇ ਇਕ ਵਿਅਕਤੀ ਨੂੰ ...

ਪੂਰੀ ਖ਼ਬਰ »

ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ-ਭੱਠਲ

ਨਿਹਾਲ ਸਿੰਘ ਵਾਲਾ, 13 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)- ਪਾਵਰ ਕਾਮ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਟਿਆਲਾ ਵਿਖੇ ਅਗਲੇ ਮਹੀਨੇ ਤੋਂ ਸੂਬਾ ਪੱਧਰੀ ਧਰਨਾ ਲਗਾਇਆ ਜਾਵੇਗਾ ਅਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਨ੍ਹਾਂ ...

ਪੂਰੀ ਖ਼ਬਰ »

ਨੈਸ਼ਨਲ ਕਾਨਵੈਂਟ ਸਕੂਲ ਮੋਗਾ 'ਚ 'ਬੇਟੀ ਬਚਾਓ ਬੇਟੀ ਪੜ੍ਹਾਓ' ਤਹਿਤ ਸੈਮੀਨਾਰ

ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ)- ਇਲਾਕੇ ਦੀ ਉੱਘੀ ਤੇ ਨਾਮਵਰ ਵਿਦਿਅਕ ਸੰਸਥਾ ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ 'ਬੇਟੀ ਬਚਾਓ-ਬੇਟੀ ਪੜ੍ਹਾਓ' ਪ੍ਰੋਗਰਾਮ ਅਧੀਨ ਸੈਮੀਨਾਰ ਕਰਵਾਇਆ ਗਿਆ | ਬੱਚਿਆਂ ਵਲੋਂ ਵੱਖ-ਵੱਖ ਕਵਿਤਾਵਾਂ ਪੇਸ਼ ...

ਪੂਰੀ ਖ਼ਬਰ »

ਆਰਸੇਟੀ ਮੋਗਾ ਨੇ 20 ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਮੋਗਾ, 13 ਅਕਤੂਬਰ (ਜਸਪਾਲ ਸਿੰਘ ਬੱਬੀ)- ਦੁੱਨੇਕੇ ਵਿਖੇ ਭਾਰਤ ਸਰਕਾਰ ਦੇ ਸਹਿਯੋਗ ਨਾਲ ਚੱਲ ਰਹੀ ਦਿਹਾਤੀ ਸਵੈ-ਰੋਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਵਿਖੇ ਡਾਇਰੈਕਟਰ ਵਿਕਾਸ ਢਡਵਾਲ ਦੀ ਅਗਵਾਈ ਹੇਠ ਚੱਲ ਰਹੇ ਪ੍ਰਧਾਨ ਮੰਤਰੀ ਰੋਜ਼ਗਾਰ ਜਨਰੇਸ਼ਨ ਪ੍ਰੋਗਰਾਮ ...

ਪੂਰੀ ਖ਼ਬਰ »

ਭਗਤਾਂ ਦਾ ਕਿਰਦਾਰ ਉਨ੍ਹਾਂ ਦੀ ਰਹਿਣੀ ਬਹਿਣੀ ਤੇ ਤੱਕਣੀ 'ਚੋਂ ਵੇਖਣ ਨੂੰ ਮਿਲਦਾ ਹੈ-ਐਚ. ਐਸ. ਚਾਵਲਾ

ਠੱਠੀ ਭਾਈ, 13 ਅਕਤੂਬਰ (ਜਗਰੂਪ ਸਿੰਘ ਮਠਾੜੂ)- ਧਰਮ ਹਮੇਸ਼ਾ ਇਨਸਾਨ ਨੂੰ ਇਨਸਾਨ ਨਾਲ ਜੋੜਦਾ ਹੈ ਅਤੇ ਸਮੇਂ ਦਾ ਸਤਿਗੁਰੂ ਇਨਸਾਨ ਨੂੰ ਜਾਤਾਂ ਪਾਤਾਂ ਅਤੇ ਹੋਰ ਵਹਿਮਾਂ ਭਰਮਾਂ 'ਚੋਂ ਕੱਢ ਕੇ ਮਨੁੱਖਤਾ ਨੂੰ ਸੱਚ ਦੇ ਮਾਰਗ 'ਤੇ ਤੋਰਨ ਦਾ ਕਾਰਜ ਕਰਦਾ ਹੈ, ਇਨ੍ਹਾਂ ...

ਪੂਰੀ ਖ਼ਬਰ »

ਹਾਦਸੇ 'ਚ ਨੌਜਵਾਨ ਜ਼ਖ਼ਮੀ

ਧਰਮਕੋਟ, 13 ਅਕਤੂਬਰ (ਪਰਮਜੀਤ ਸਿੰਘ)- ਸਥਾਨਕ ਸ਼ਹਿਰ ਦੇ ਢੋਲੇਵਾਲਾ ਰੋਡ 'ਤੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਸ੍ਰੀ ਹਜ਼ੂਰ ਸਾਹਿਬ ਦੇ ਨਜ਼ਦੀਕ ਮੋਟਰਸਾਈਕਲ ਅਤੇ ਮਹਿੰਦਰਾ ਪਿਕਅਪ ਦੇ ਆਪਸ 'ਚ ਟਕਰਾ ਜਾਣ ਕਾਰਨ ਮੋਟਰਸਾਈਕਲ ਸਵਾਰ ਦਯਿਆ ਸਿੰਘ ਵਾਸੀ ਧਰਮਕੋਟ ...

ਪੂਰੀ ਖ਼ਬਰ »

ਲੜਾਈ 'ਚ ਔਰਤ ਜ਼ਖ਼ਮੀ

ਜਲਾਲਾਬਾਦ,13ਅਕਤੂਬਰ(ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਢਾਣੀ ਫੁੱਲੇ ਵਾਲਾ ਵਿਖੇ ਹੋਈ ਲੜਾਈ 'ਚ ਇਕ ਔਰਤ ਦੇ ਜ਼ਖਮੀ ਹੋਣ ਦੀ ਖਬਰ ਹੈ | ਜ਼ਖਮੀ ਮਿੰਦੋ ਬਾਈ ਪਤਨੀ ਸ਼ਿੰਗਾਰ ਸਿੰਘ ਵਾਸੀ ਪਿੰਡ ਢਾਣੀ ਫੁੱਲੇ ਵਾਲਾ ਸਿਵਲ ਹਸਪਤਾਲ ਜਲਾਲਾਬਾਦ ਵਿਖੇ ...

ਪੂਰੀ ਖ਼ਬਰ »

ਭਗਵਾਨ ਮਹਾਂਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਸ਼ੋਭਾ ਯਾਤਰਾ ਕੱਢੀ

ਨਿਹਾਲ ਸਿੰਘ ਵਾਲਾ, 13 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)- ਭਾਰਤੀ ਵਾਲਮੀਕਿ ਸਭਾ ਨਿਹਾਲ ਸਿੰਘ ਵਾਲਾ ਵਲੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਮੰਡੀ ਨਿਹਾਲ ਸਿੰਘ ਵਾਲਾ 'ਚ ਸ਼ੋਭਾ ਯਾਤਰਾ ਕੱਢੀ ਗਈ | ਇਸ ਮੌਕੇ ਸ਼ਹਿਰ ਵਿਚ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ ਅਜੀਤਵਾਲ 'ਚ ਸੈਮੀਨਾਰ ਲਗਾਇਆ

ਅਜੀਤਵਾਲ, 13 ਅਕਤੂਬਰ (ਹਰਦੇਵ ਸਿੰਘ ਮਾਨ)- ਪ੍ਰਸਿੱਧ ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਵਿਦਿਆਰਥੀਆਂ ਦੇ ਵਧੀਆ ਭਵਿੱਖ ਲਈ ਐਸ.ਯੂ.ਐਸ. ਗਰੁੱਪ ਆਫ ਇੰਸਟੀਚਿਊਟ ਟੰਗੋਰੀ ਚੰਡੀਗੜ੍ਹ ਵਲੋਂ ਕਿ੍ਸ਼ਨ ਸਿੰਘ ਦੀ ਅਗਵਾਈ ਹੇਠ ਸੈਮੀਨਾਰ ਲਗਾਇਆ ਗਿਆ ...

ਪੂਰੀ ਖ਼ਬਰ »

ਪਿੰਡ ਵਾਂਦਰ ਕਲੱਬ ਵਲੋਂ ਡਾਕਟਰੀ ਜਾਂਚ ਕੈਂਪ

ਸਮਾਲਸਰ, 13 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)-ਸ਼ਹੀਦ ਊਧਮ ਸਿੰਘ ਵੈੱਲਫੇਅਰ ਕਲੱਬ ਅਜੀਤਗੜ੍ਹ ਵਾਂਦਰ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਪਿੰਡ ਵਾਂਦਰ ਦੇ ਗੁਰਦੁਆਰਾ ਸਾਹਿਬ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਗਰੀਨ ਵੈਲੀ ਪਬਲਿਕ ਸਕੂਲ ਦੇ ਬੱਚਿਆਂ ਦੀ ਤਾਇਕਵਾਂਡੋ, ਬਾਕਸਿੰਗ ਤੇ ਕਿੱਕ ਬਾਕਸਿੰਗ ਦੇ ਸੂਬਾ ਪੱਧਰੀ ਮੁਕਾਬਲਿਆਂ 'ਚ ਚੋਣ

ਬੱਧਨੀ ਕਲਾਂ, 13 ਅਕਤੂਬਰ (ਸੰਜੀਵ ਕੋਛੜ)- ਬੀਤੇ ਦਿਨੀਂ ਪੰਜਾਬ ਸਕੂਲ ਖੇਡਾਂ ਅਧੀਨ ਤਾਇਕਵਾਂਡੋ ਅਤੇ ਕਿੱਕ ਬਾਕਸਿੰਗ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਭੁਪਿੰਦਰਾ ਖਾਲਸਾ ਸਕੂਲ ਮੋਗਾ ਵਿਖੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਗਰੀਨ ਵੈਲੀ ਪਬਲਿਕ ਸਕੂਲ ਬੱਧਨੀ ...

ਪੂਰੀ ਖ਼ਬਰ »

ਐਸ. ਐਮ. ਡੀ. ਸਕੂਲ ਦੀ ਨੀਰਤ ਥਾਪਰ ਨੇ ਕੀਤਾ ਤੀਜਾ ਸਥਾਨ ਪ੍ਰਾਪਤ

ਸਮਾਲਸਰ, 13 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)- ਸੰਤ ਮੋਹਨ ਦਾਸ ਵਿਦਿਅਕ ਸੰਸਥਾਵਾਂ ਅਧੀਨ ਚੱਲ ਰਹੇ ਸਕੂਲ ਐਸ. ਐਮ. ਡੀ. ਵਰਲਡ ਸਕੂਲ ਕੋਟ ਸੁਖੀਆ ਦੀ ਖਿਡਾਰਨ ਨੀਰਤ ਥਾਪਰ ਸਪੁੱਤਰੀ ਪਰਮਜੀਤ ਸਿੰਘ ਵਾਸੀ ਬੱਗੇਆਣਾ ਨੇ ਤਰਨਤਾਰਨ ਵਿਚ ਹੋਈਆਂ 65ਵੀਆਂ ਪੰਜਾਬ ਰਾਜ ਅੰਤਰ ...

ਪੂਰੀ ਖ਼ਬਰ »

ਪਿ੍ੰਸੀਪਲ ਬਲਵੰਤ ਸਿੰਘ ਸੰਧੂ ਹੋਏ ਪਹਿਲਵਾਨਾਂ ਦੇ ਰੂ-ਬਰੂ

ਨਿਹਾਲ ਸਿੰਘ ਵਾਲਾ, 13 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)- ਮਹਾਰਾਸ਼ਟਰ ਵਿਚ ਹੋਈਆਂ ਰਾਸ਼ਟਰੀ ਖੇਡਾਂ ਵਿਚ ਬਾਬਾ ਸ਼ੇਖ਼ ਫ਼ਰੀਦ ਕੁਸ਼ਤੀ ਅਖਾੜਾ ਧੂੜਕੋਟ ਰਣਸੀਂਹ ਫਿਰ ਸੁਰਖ਼ੀਆਂ ਵਿਚ ਆ ਗਿਆ ਹੈ | ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ...

ਪੂਰੀ ਖ਼ਬਰ »

ਭਾਰਤ ਬਹੁ-ਭਾਸ਼ਾਈ ਤੇ ਬਹੁ-ਸੱਭਿਆਚਾਰੀ ਦੇਸ਼ ਹੈ- ਜਥੇਦਾਰ ਰਣੀਆ

ਮੋਗਾ, 13 ਅਕਤੂਬਰ (ਗੁਰਤੇਜ ਸਿੰਘ)- ਰਾਸ਼ਟਰੀ ਸਵੈਮ ਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਨੇ ਆਪਣੇ ਬਿਆਨ ਵਿਚ ਜੋ ਭਾਰਤ ਨੂੰ ਹਿੰਦੂ ਰਾਸ਼ਟਰ ਕਿਹਾ ਹੈ, ਉਹ ਸੰਘ ਦੀ ਮਾੜੀ ਤੇ ਸੰਕੀਰਨਤਾ ਭਰੀ ਸੋਚ ਹੈ ਕਿਉਂਕਿ ਭਾਰਤ ਬਹੁ-ਭਾਸ਼ਾਈ ਤੇ ਬਹੁ-ਸੱਭਿਆਚਾਰਕ ਦੇਸ਼ ਹੈ ਅਤੇ ਹਰ ...

ਪੂਰੀ ਖ਼ਬਰ »

ਬੀ.ਕੇ.ਐਸ. ਕਾਲਜ ਮੁਹਾਰ ਵਿਖੇ ਚਾਰ ਦਿਨਾ ਜ਼ੋਨਲ ਯੂਥ ਐਾਡ ਹੈਰੀਟੇਜ ਫ਼ੈਸਟੀਵਲ ਸਫਲਤਾ ਪੂਰਵਕ ਸਮਾਪਤ

ਕੋਟ ਈਸੇ ਖਾਂ, 13 ਅਕਤੂਬਰ (ਯਸ਼ਪਾਲ ਗੁਲਾਟੀ)- ਮੁਹਾਰ ਦੇ ਬਾਬਾ ਕੁੰਦਨ ਸਿੰਘ ਕਾਲਜ ਵਿਖੇ ਲੱਗੇ ਚਾਰ ਦਿਨਾਂ ਪੰਜਾਬ ਯੂਨੀਵਰਸਿਟੀ/ ਜ਼ੋਨਲ ਯੂਥ ਐਾਡ ਹੈਰੀਟੇਜ ਮੇਲੇ ਵਿਚ ਪੰਜਾਬ ਦੇ 22 ਵੱਖ-ਵੱਖ ਉੱਘੇ ਕਾਲਜਾਂ ਦੀਆਂ ਟੀਮਾਂ ਨੇ ਹਿੱਸਾ ਲਿਆ | ਕਾਲਜਾਂ ਦੇ ਗੱਭਰੂ ...

ਪੂਰੀ ਖ਼ਬਰ »

ਰਾਗੀ ਭਾਈ ਕਰਮਜੀਤ ਸਿੰਘ ਦੇ ਗ੍ਰਹਿ ਪਹੁੰਚੇ ਪ੍ਰਸਿੱਧ ਰਾਗੀ ਭਾਈ ਜਸਵੀਰ ਸਿੰਘ ਰਿਆੜ

ਬਾਘਾ ਪੁਰਾਣਾ, 13 ਅਕਤੂਬਰ (ਬਲਰਾਜ ਸਿੰਗਲਾ)- ਰਾਗੀ ਭਾਈ ਕਰਮਜੀਤ ਸਿੰਘ ਦੇ ਗ੍ਰਹਿ ਬਾਘਾ ਪੁਰਾਣਾ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ ਪੰਥ ਪ੍ਰਸਿੱਧ ਰਾਗੀ ਭਾਈ ਜਸਵੀਰ ਸਿੰਘ ਰਿਆੜ ਨੇ ਵੱਖ-ਵੱਖ ਰਾਗੀ ਜਥਿਆਂ ਅਤੇ ਧਾਰਮਿਕ ਜਥੇਬੰਦੀਆਂ ਨਾਲ ਗੁਰੂ ਨਾਨਕ ਦੇਵ ਜੀ ਦੇ 550 ...

ਪੂਰੀ ਖ਼ਬਰ »

ਦਾਖਾ ਹਲਕੇ ਤੋਂ ਮਨਪ੍ਰੀਤ ਇਯਾਲੀ ਵੱਡੇ ਫ਼ਰਕ ਨਾਲ ਜਿੱਤ ਪ੍ਰਾਪਤ ਕਰਨਗੇ- ਬਰਾੜ

ਕਿਸ਼ਨਪੁਰਾ ਕਲਾਂ, 13 ਅਕਤੂਬਰ (ਅਮੋਲਕ ਸਿੰਘ ਕਲਸੀ)- ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਲਗਾਈ ਗਈ ਹਲਕਾ ਦਾਖਾ ਵਿਚ ਡਿਊਟੀ ਨੂੰ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ਵੱਡੇ ਪੱਧਰ 'ਤੇ ਨਿਭਾਅ ਰਹੇ ਹਨ ਅਤੇ ਹਲਕੇ ਦੇ ਵੋਟਰਾਂ ਨਾਲ ਸਿੱਧਾ ਰਾਬਤਾ ...

ਪੂਰੀ ਖ਼ਬਰ »

ਡੀ.ਐਸ. ਬਲੌਸਮ ਸਕੂਲ ਵਿਖੇ ਪੀਲਾ ਦਿਵਸ ਮਨਾਇਆ

ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ)-ਡੀ.ਐਸ. ਬਲੌਸਮ ਹਾਈ ਸਕੂਲ ਨਾਨਕ ਗਰੀਨ ਵਿਖੇ ਪੀਲਾ ਦਿਵਸ ਮਨਾਇਆ ਗਿਆ | ਇਸ ਵਿਚ ਬੱਚਿਆਂ ਨੇ ਪੀਲੇ ਰੰਗ ਦੀਆਂ ਪੁਸ਼ਾਕਾਂ ਪਹਿਨੀਆਂ ਤੇ ਖਾਣ ਲਈ ਵੀ ਪੀਲੇ ਰੰਗ ਦੇ ਹੀ ਫਲ, ਚਾਵਲ ਆਦਿ ਲੈ ਕੇ ਆਏ | ਬੱਚਿਆਂ ਵਲੋਂ ਕੀਤੀ ਗਈ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਦੇ 22 ਖਿਡਾਰੀ ਸੂਬਾ ਪੱਧਰੀ ਖੇਡਾਂ ਲਈ ਰਵਾਨਾ

ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਕਮਲ ਸੈਣੀ ਦੇ ਸੁਚੱਜੇ ਪ੍ਰਬੰਧਨ ਹੇਠ ਵਿੱਦਿਅਕ ਖੇਤਰ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਆਪਣੀ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ

ਕੋਟ ਈਸੇ ਖਾਂ, 13 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)- ਭਗਵਾਨ ਵਾਲਮੀਕ ਦੇ ਜਨਮ ਦਿਵਸ ਨੂੰ ਸਮਰਪਿਤ ਵਾਲਮੀਕ ਸਭਾ ਸੁੰਦਰ ਨਗਰ ਕੋਟ ਈਸੇ ਖਾਂ ਵਲੋਂ ਸ਼ੋਭਾ ਯਾਤਰਾ ਕੱਢੀ ਗਈ ਜਿਸ ਦੀ ਸ਼ੁਰੂਆਤ ਮੌਕੇ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਪੀ.ਏ. ਸੋਹਣ ਸਿੰਘ ...

ਪੂਰੀ ਖ਼ਬਰ »

ਮੋਗਾ ਤੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਬੱਸ 2 ਨੂੰ ਰਵਾਨਾ ਹੋਵੇਗੀ-ਜਗਜੀਤ ਸਿੰਘ

ਮੋਗਾ, 13 ਅਕਤੂਬਰ (ਅਮਰਜੀਤ ਸਿੰਘ ਸੰਧੂ)-ਮੋਗਾ ਤੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਜਾਣ ਲਈ ਪਹਿਲੀ ਏ.ਸੀ. ਬੱਸ ਯਾਤਰਾ 2 ਨਵੰਬਰ ਦਿਨ ਸਨਿੱਚਰਵਾਰ ਨੂੰ ਸਵੇਰੇ 7 ਵਜੇ ਨੇੜੇ ਸਚਦੇਵਾ ਟੈਂਟ ਹਾਊਸ, ਚੌਕ ਸ਼ੇਖ਼ਾਂ ਮੋਗਾ ਤੋਂ ਰਵਾਨਾ ਹੋ ਰਹੀ ਹੈ | ਸਾਬਕਾ ...

ਪੂਰੀ ਖ਼ਬਰ »

ਸਵੀਪ ਤਹਿਤ ਲਗਾਇਆ ਗਿਆ ਵੋਟਰ ਵੈਰੀਫਿਕੇਸ਼ਨ ਜਾਗਰੂਕਤਾ ਕੈਂਪ

ਮੋਗਾ, 13 ਅਕਤੂਬਰ (ਰਾਜੇਸ਼ ਕੋਛੜ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਦੀਪ ਹੰਸ ਦੇ ਦਿਸ਼ਾ-ਨਿਰਦੇਸ਼ਾਂ ਅਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਵੀਪ ਤਹਿਤ ਵੋਟਰ ਸੂਚੀ ਨੂੰ 100 ਫ਼ੀਸਦੀ ਸੁੱਧ ਬਣਾਉਣ 'ਤੇ ਤਰੁੱਟੀ ਰਹਿਤ ਕਰਨ ਯੋਗ ਵੋਟਰਾਂ ਦੀ ...

ਪੂਰੀ ਖ਼ਬਰ »

ਰਾਮੰੂਵਾਲਾ ਨਵਾਂ ਵਿਖੇ ਬਾਬਾ ਪੂਰਨ ਦਾਸ ਯਾਦਗਾਰੀ ਕਬੱਡੀ ਕੱਪ ਸ਼ੁਰੂ

ਮੋਗਾ, 13 ਅਕਤੂਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਸ਼ੋ੍ਰਮਣੀ ਕਵੀਸ਼ਰ ਬਾਪੂ ਕਰਨੈਲ ਸਿੰਘ ਪਾਰਸ ਦੇ ਨਾਂਅ ਨਾਲ ਸੰਸਾਰ ਪੱਧਰ 'ਤੇ ਜਾਣੇ ਜਾਂਦੇ ਪਿੰਡ ਰਾਮੰੂਵਾਲਾ ਨਵਾਂ ਵਿਖੇ ਬਾਬਾ ਪੂਰਨ ਦਾਸ ਯਾਦਗਾਰੀ 11ਵਾਂ ਕਬੱਡੀ ਕੱਪ ਮਾਤਾ ਦਲਜੀਤ ਕੌਰ ਸਟੇਡੀਅਮ ਵਿਖੇ ...

ਪੂਰੀ ਖ਼ਬਰ »

ਪਿੰਡ ਮਾਣੂੰਕੇ ਵਿਖੇ ਫਿਰਨੀ ਬਣਾਉਣ ਦਾ ਕੰਮ ਸ਼ੁਰੂ

ਸਮਾਧ ਭਾਈ, 13 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਮਾਣੂੰਕੇ ਵਿਖੇ ਨਵੀਂ ਬਣੀ ਗ੍ਰਾਮ ਪੰਚਾਇਤ ਵਲੋਂ ਪਿੰਡ ਦੀ ਅੰਦਰਲੀ ਫਿਰਨੀ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ | ਸਰਪੰਚ ਨਿਰਮਲ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਸਾਲਾ ਨੂੰ ਪਿੰਡ ਦੰਦੂ ਮਾਣੂੰਕੇ ਦੀ ...

ਪੂਰੀ ਖ਼ਬਰ »

ਠੱਠੀ ਭਾਈ ਤੋਂ 3 ਬੋਤਲਾਂ ਨਾਜਾਇਜ਼ ਸ਼ਰਾਬ ਤੇ ਚਾਲੂ ਭੱਠੀ ਸਣੇ 92 ਲੀਟਰ ਲਾਹਣ ਬਰਾਮਦ

ਠੱਠੀ ਭਾਈ, 13 ਅਕਤੂਬਰ (ਜਗਰੂਪ ਸਿੰਘ ਮਠਾੜੂ)- ਇਕ ਮੁਖ਼ਬਰ ਵਲੋਂ ਦਿੱਤੀ ਗਈ ਸੂਚਨਾ ਦੇ ਆਧਾਰ 'ਤੇ ਠੱਠੀ ਭਾਈ ਵਿਖੇ ਬੀਤੀ ਰਾਤ ਛਾਪਾ ਮਾਰਦਿਆਂ ਥਾਣਾ ਸਮਾਲਸਰ ਦੀ ਪੁਲਿਸ ਨੇ ਖੇਤ ਵਾਲੀ ਕੋਠੜੀ ਵਿਚ ਨਾਜਾਇਜ਼ ਤੌਰ 'ਤੇ ਬਣਾਈ ਜਾ ਰਹੀ ਘਰ ਦੀ ਦੇਸੀ ਸ਼ਰਾਬ ਅਤੇ ਵੱਡੀ ...

ਪੂਰੀ ਖ਼ਬਰ »

ਕਿਸ਼ਨਪੁਰਾ ਕਲਾਂ ਤੋਂ ਬਹਾਦਰ ਕੇ ਰੋਡ 'ਤੇ ਬਣ ਰਹੇ ਸੇਮ ਨਾਲੇ ਦੇ ਪੁਲ 'ਚ ਘਟੀਆ ਮਟੀਰੀਅਲ ਵਰਤਣ ਦਾ ਦੋਸ਼

ਕਿਸ਼ਨਪੁਰਾ ਕਲਾਂ, 13 ਅਕਤੂਬਰ (ਅਮੋਲਕ ਸਿੰਘ ਕਲਸੀ)- ਕਿਸ਼ਨਪੁਰਾ ਕਲਾਂ ਤੋਂ ਕੰਨੀਆਂ, ਬਹਾਦਰ ਕੇ ਨੂੰ ਜਾਂਦੇ ਰਸਤੇ ਸੇਮ ਨਾਲੇ ਦੇ ਪੁਲ ਨੂੰ ਚੌੜਾ ਕਰਕੇ ਰਸਤਾ ਬਣਾਉਣ ਸਮੇਂ ਉੱਥੇ ਵਰਤਿਆ ਜਾਣ ਵਾਲਾ ਮੈਟੀਰੀਅਲ ਇੱਟਾਂ ਤੇ ਸੀਮੈਂਟ ਆਦਿ ਕੁਆਲਿਟੀ ਪੱਖੋਂ ਉਸ ਵਕਤ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਕਰਵਾਇਆ 27ਵਾਂ ਸਾਲਾਨਾ ਸਮਾਗਮ ਸਮਾਪਤ

ਬਾਘਾ ਪੁਰਾਣਾ, 13 ਅਕਤੂਬਰ (ਬਲਰਾਜ ਸਿੰਗਲਾ)- ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਾਘਾ ਪੁਰਾਣਾ ਵਲੋਂ 27ਵਾਂ ਸਾਲਾਨਾ ਰੋਗ ਨਿਵਾਰਨ ਕੈਂਪ, ਕੀਰਤਨ ਦਰਬਾਰ, ਨਾਮ ਜਾਪ ਤੇ ਸ਼ਬਦ ਜਾਪ ਸਮਾਗਮ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰ ਕੇ ...

ਪੂਰੀ ਖ਼ਬਰ »

ਪੰਜਾਬ ਸਕੂਲ ਖੇਡਾਂ 'ਚੋਂ ਦਸਮੇਸ਼ ਪਬਲਿਕ ਸਕੂਲ ਦੀਆਂ ਖਿਡਾਰਨਾਂ ਨੇ ਜਿੱਤਿਆ ਸੋਨ ਤਗਮਾ

ਕੋਟ ਈਸੇ ਖਾਂ, 13 ਅਕਤੂਬਰ (ਯਸ਼ਪਾਲ ਗੁਲਾਟੀ)- ਸੰਗਰੂਰ ਵਿਖੇ ਹੋਈਆਂ 65ਵੀਆਂ ਅੰਤਰ ਸਟੇਟ ਸਕੂਲ ਬੈਲਟਰੈਸਿਲੰਗ ਅੰਡਰ-19 ਸਾਲ ਖੇਡਾਂ ਵਿਚੋਂ ਦਸਮੇਸ਼ ਪਬਲਿਕ ਸੀਨੀਅਰ ਸੈਕੰ. ਸਕੂਲ ਕੋਟ ਈਸੇ ਖਾਂ ਦੀਆਂ ਖਿਡਾਰਨਾਂ ਨੇ ਵਧੀਆ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਸੋਨ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਵਿਦਿਆਰਥੀਆਂ ਦਾ ਸਨਮਾਨ

ਨਿਹਾਲ ਸਿੰਘ ਵਾਲਾ, 13 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)- ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਮੁਕਾਬਲਿਆਂ 'ਚ ਜੇਤੂ ਰਹਿਣ ਵਾਲੇ ...

ਪੂਰੀ ਖ਼ਬਰ »

ਮਹਾਂਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਧਾਰਮਿਕ ਸਮਾਗਮ

ਕਿਸ਼ਨਪੁਰਾ ਕਲਾਂ, 13 ਅਕਤੂਬਰ (ਅਮੋਲਕ ਸਿੰਘ ਕਲਸੀ)- ਕਸਬਾ ਕਿਸ਼ਨਪੁਰਾ ਕਲਾਂ ਵਿਖੇ ਵਾਲਮੀਕਿ ਨੌਜਵਾਨ ਸਭਾ ਕਲੱਬ ਵਲੋਂ ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਭਗਵਾਨ ਵਾਲਮੀਕਿ ਦੇ ਮੰਦਰ ਵਿਖੇ ਬੜੀ ...

ਪੂਰੀ ਖ਼ਬਰ »

ਪਹਿਲਵਾਨ ਸ਼ਾਂਟੀ ਨੰਗਲ ਦੀ ਨੈਸ਼ਨਲ ਕੁਸ਼ਤੀ ਮੁਕਾਬਲੇ ਲਈ ਚੋਣ ਹੋਈ

ਸਮਾਧ ਭਾਈ, 13 ਅਕਤੂਬਰ (ਗੁਰਮੀਤ ਸਿੰਘ ਮਾਣੰੂਕੇ)- ਸਰੀਰਕ ਤਾਕਤ ਤੇ ਦਾਅ ਪੇਚਾਂ 'ਚ ਨਿਪੁੰਨ ਇਲਾਕੇ ਦੇ ਜਾਨਦਾਰ ਪਹਿਲਵਾਨ ਸ਼ਮਸ਼ੇਰ ਸਿੰਘ ਸ਼ਾਂਟੀ ਨੰਗਲ ਨੇ ਕੁਸ਼ਤੀ ਅਖਾੜਾ ਬਾਬਾ ਸ਼ੇਖ਼ ਫਰੀਦ ਫ਼ਰੀਦਕੋਟ ਵਿਖੇ ਕਰਵਾਏ ਗਏ ਕੁਸ਼ਤੀ ਮੁਕਾਬਲਿਆਂ 'ਚ ਗਰੀਕੋ ਰੋਮਨ 55 ...

ਪੂਰੀ ਖ਼ਬਰ »

ਬੇਕਾਬੂ ਹੋਇਆ ਟਰੈਕਟਰ ਦੁਕਾਨ 'ਚ ਜਾ ਵੜਿਆ

ਕੋਟ ਈਸੇ ਖਾਂ, 13 ਅਕਤੂਬਰ (ਗੁਰਮੀਤ ਸਿੰਘ ਖਾਲਸਾ/ਯਸ਼ਪਾਲ ਗੁਲਾਟੀ)- ਸਥਾਨਕ ਸ਼ਹਿਰ ਦੇ ਚੀਮਾ ਰੋਡ 'ਤੇ ਦੁਪਹਿਰ ਸਮੇਂ ਲੱਕੜਾਂ ਨਾਲ ਲੱਦੀ ਇਕ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਦੁਕਾਨ ਦਾ ਸ਼ਟਰ ਤੋੜ ਕੇ ਘਰ ਅੰਦਰ ਜਾ ਵੜੀ | ਚੰਗੀ ਕਿਸਮਤ ਇਹ ਰਹੀ ਕਿ ਜਾਨੀ ਨੁਕਸਾਨ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ 148 ਵਿਧਵਾਵਾਂ ਤੇ 7 ਲੋੜਵੰਦਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

ਮੋਗਾ, 13 ਅਕਤੂਬਰ (ਜਸਪਾਲ ਸਿੰਘ ਬੱਬੀ)- ਡਾ: ਐਸ.ਪੀ. ਸਿੰਘ ਓਬਰਾਏ ਵਲੋਂ ਚਲਾਈ ਜਾ ਰਹੀ ਸਰਬੱਤ ਦਾ ਭਲਾ ਟਰੱਸਟ ਮੋਗਾ ਵਲੋਂ ਦਫ਼ਤਰ ਬਸਤੀ ਗੋਬਿੰਦਗੜ੍ਹ ਮੋਗਾ ਵਿਖੇ 148 ਵਿਧਵਾ ਔਰਤਾਂ ਅਤੇ 7 ਲੋੜਵੰਦਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਸਰਦਾਰੀ ਲਾਲ ਕਾਮਰਾ ਪ੍ਰਧਾਨ ...

ਪੂਰੀ ਖ਼ਬਰ »

ਅਜੀਤਵਾਲ ਕਾਲਜ ਵਿਖੇ ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ

ਅਜੀਤਵਾਲ, 13 ਅਕਤੂਬਰ (ਹਰਦੇਵ ਸਿੰਘ ਮਾਨ)- ਲਾਲਾ ਲਾਜਪਤ ਰਾਏ ਮੈਮੋਰੀਅਲ ਗਰੁੱਪ ਆਫ ਕਾਲਜ ਅਜੀਤਵਾਲ ਵਿਖੇ ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਉਂਦਿਆਂ ਉਨ੍ਹਾਂ ਦੀ ਤਸਵੀਰ ਉੱਪਰ ਫੁਲ-ਮਲਾਵਾਂ ਭੇਟ ਕਰਨ ਉਪਰੰਤ ਸੰਸਥਾ ਦੇ ਡਾਇਰੈਕਟਰ ਡਾ: ਚਮਨ ਲਾਲ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵਲੋਂ ਜ਼ਿਲ੍ਹਾ ਪੱਧਰੀ ਖੇਡਾਂ ਦਾ ਪੈਂਫਲੇਟ ਜਾਰੀ

ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ)-ਸਥਾਨਕ ਜ਼ਿਲ੍ਹਾ ਸਿੱਖਿਆ ਅਫ਼ਸਰ ਨੇਕ ਸਿੰਘ ਦੁਆਰਾ ਮਹੇਸ਼ਰੀ ਸੰਧੂਆਂ ਵਿਖੇ ਕਰਵਾਏ ਜਾਣ ਵਾਲੇ ਸਾਲਾਨਾ ਖੇਡਾਂ ਦਾ ਪੈਂਫਲੇਟ ਜਾਰੀ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕੀ ਜ਼ਿਲ੍ਹਾ ਮੋਗਾ ਦੇ ਵੱਖ ਵੱਖ ਬਲਾਕਾਂ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX