ਤਾਜਾ ਖ਼ਬਰਾਂ


ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  16 minutes ago
ਹੈਦਰਾਬਾਦ, 26 ਜਨਵਰੀ - ਹੈਦਰਾਬਾਦ ਪੁਲਿਸ ਨੇ ਲੰਗਰਹਾਉਸ ਪੁਲਿਸ ਥਾਣੇ ਦੀ ਹੱਦ ਅੰਦਰ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਖ਼ਿਲਾਫ਼ ਪ੍ਰਦਰਸ਼ਨ ਵਿਚ ਹਿੱਸਾ ਲੈਣ 'ਤੇ ਭੀਮ ਆਰਮੀ...
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 26 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਵਿਚ 'ਖੇਲੋ ਇੰਡੀਆ' ਵਿਚ ਹਿੱਸਾ ਲੈਣ ਵਾਲੇ ਖਿਡਾਰੀਆ ਤੇ ਮੇਜ਼ਬਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਰਾਸ਼ਟਰੀ ਖੇਡਾਂ ਇੱਕ ਅਜਿਹਾ ਅਖਾੜਾ ਹਨ, ਜਿਨ੍ਹਾਂ ਵਿਚ...
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 2 hours ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  about 2 hours ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  about 3 hours ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 minute ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 minute ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  about 4 hours ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  about 4 hours ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  about 4 hours ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਗਣਤੰਤਰ ਦਿਵਸ 'ਤੇ ਬੀ.ਐੱਸ.ਐਫ ਅਤੇ ਪਾਕਿ ਰੇਂਜਰਾਂ ਵਿਚਕਾਰ ਨਹੀਂ ਹੋਈਆਂ ਮਠਿਆਈ ਦਾ ਆਦਾਨ ਪ੍ਰਦਾਨ
. . .  about 4 hours ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ) - ਗਣਤੰਤਰ ਦਿਵਸ ਮੌਕੇ ਅਟਾਰੀ ਵਾਹਗਾ ਸਰਹੱਦ 'ਤੇ ਬੀ.ਐੱਸ.ਐਫ ਤੇ ਪਾਕਿ ਰੇਂਜਰਾਂ ਵਿਚਕਾਰ ਮਠਿਆਈ ਦਾ ਆਦਾਨ ਪ੍ਰਦਾਨ ਨਹੀਂ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  about 5 hours ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  about 5 hours ago
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 5 hours ago
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  about 5 hours ago
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  about 5 hours ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  about 5 hours ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  about 6 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  about 6 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  about 6 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  about 6 hours ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  about 6 hours ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  about 6 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  about 6 hours ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 6 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 7 hours ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  about 7 hours ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 7 hours ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 7 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 7 hours ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  1 minute ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 8 hours ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 7 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 8 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 8 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 8 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 8 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 8 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 8 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 8 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 8 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 9 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 9 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 9 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 9 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਕੱਤਕ ਸੰਮਤ 551

ਸੰਗਰੂਰ

ਸੁਨਾਮ ਸ਼ਹਿਰ ਵਾਸੀਆਂ ਦੀ ਜਾਨ-ਮਾਲ ਦੀ ਸੁਰੱਖਿਆ ਰੱਬ ਭਰੋਸੇ, ਪੁਲਿਸ ਸੁੱਤੀ ਗੂੜ੍ਹੀ ਨੀਂਦ-ਅਮਨ ਅਰੋੜਾ

ਸੁਨਾਮ ਊਧਮ ਸਿੰਘ ਵਾਲਾ, 21 ਅਕਤੂਬਰ (ਧਾਲੀਵਾਲ, ਭੁੱਲਰ)-ਸੁਨਾਮ ਸ਼ਹਿਰ ਵਿਚ ਪਿਛਲੇ ਕਈ ਦਿਨਾ ਤੋਂ ਲੁੱਟ-ਖੋਹ,ਚੋਰੀ ਅਤੇ ਝਪਟਮਾਰੀ ਆਦਿ ਦੀਆਂ ਕਰੀਬ ਹਰ ਰੋਜ਼ ਵਾਪਰ ਰਹੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲੈਂਦਿਆਂ ਹਲਕਾ ਵਿਧਾਇਕ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਦੀ ਸੁਰੱਖਿਆ ਦਾ 'ਰਿਐਲਟੀ ਚੈੱਕ' ਕਰਨ ਦੇ ਮੰਤਵ ਨਾਲ ਬੀਤੀ ਦਰਮਿਆਨੀ ਰਾਤ ਨੂੰ ਆਪਣੇ ਕੁਝ ਸਾਥੀਆਂ ਸਮੇਤ ਫੇਸਬੁੱਕ ਤੇ ਲਾਈਵ ਹੋ ਕੇ ਪੂਰੇ ਸ਼ਹਿਰ ਵਿਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮਸਲੇ ਨੂੰ ਲੈ ਕੇ ਅੱਜ ਆਪਣੇ ਦਫ਼ਤਰ ਵਿਖੇ ਇੱਕ ਪੈੱ੍ਰਸ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਤੋਂ ਸੁਰੱਖਿਆ 'ਚ ਖ਼ਾਮੀਆਂ ਨੂੰ ਲੈ ਕੇ ਮਿਲ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਉਨ੍ਹਾਂ ਨੇ ਜਦੋਂ ਲੰਘੀ ਰਾਤ ਦੋ ਸਵਾ ਦੋ ਵਜੇ ਕਰੀਬ ਅੱਧਾ ਪੌਣਾ ਘੰਟਾ ਜਦੋਂ ਸਾਰੇ ਸ਼ਹਿਰ ਵਿਚ ਚੱਕਰ ਲਗਾਇਆ ਤਾਂ ਉਨ੍ਹਾਂ ਨੂੰ ਸੁਰੱਖਿਆ ਦੇ ਨਾਂਅ ਤੇ ਸ਼ਹਿਰ ਵਿਚ ਵੱਡੀ ਗਿਣਤੀ 'ਚ ਦੱਸੇ ਗਏ ਤਾਇਨਾਤ ਕੀਤੇ ਪੁਲਿਸ ਮੁਲਾਜ਼ਮਾਂ ਵਿਚੋਂ ਸਿਰਫ਼ ਇਕ ਹੀ ਪੀ.ਸੀ.ਆਰ.ਮੁਲਾਜ਼ਮ ਸਥਾਨਕ ਅਗਰਸੈਨ ਚੌਾਕ ਵਿਖੇ ਮਿਲਿਆ ਅਤੇ ਦੋ ਮੁਲਾਜ਼ਮ ਪੀਰਾਂ ਵਾਲਾ ਗੇਟ ਵਿਖੇ ਨਾਕੇ ਦੌਰਾਨ ਮਿਲੇ | ਉਨ੍ਹਾਂ ਪੁਲਿਸ ਦੀ ਇਸ ਅਣਗਹਿਲੀ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜਦੋਂ ਸੂਬੇ ਦਾ ਗ੍ਰਹਿ ਮੰਤਰੀ/ਮੁੱਖ ਮੰਤਰੀ ਹੀ ਇਕ ਤਰ੍ਹਾਂ ਦੋ ਢਾਈ ਸਾਲਾਂ ਤੋਂ ਸੁੱਤਾ ਪਿਆ ਹੈ ਅਤੇ ਲੋਕਾਂ ਦੀ ਸਾਰ ਨਹੀਂ ਲੈ ਰਿਹਾ ਤਾਂ ਉਸ ਅਧੀਨ ਕੰਮ ਰਹੀ ਪੁਲਿਸ ਤੋਂ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਦੀ ਕੀ ਉਮੀਦ ਕੀਤੀ ਜਾ ਸਕਦੀ ਹੈ | ਇਸ ਸਮੇਂ ਉਨ੍ਹਾਂ ਸ਼ਹਿਰ ਵਾਸੀਆਂ ਅਤੇ ਪੱਤਰਕਾਰ ਭਾਈਚਾਰੇ ਨੂੰ ਆਪਣੀ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸ਼ਹਿਰ ਵਿਚ ਆਪਣੇ ਤੌਰ ਤੇ ਠੀਕਰੀ ਪਹਿਰੇ ਲਾਉਣ ਦਾ ਸੱਦਾ ਵੀ ਦਿੱਤਾ | ਉਨ੍ਹਾਂ ਦੱਸਿਆ ਕਿ ਪੁਲਿਸ ਦੀ ਇਸ ਲਾਪਰਵਾਹੀ ਸਬੰਧੀ ਜਦੋਂ ਪੁਲਿਸ ਥਾਣਾ ਸ਼ਹਿਰੀ ਸੁਨਾਮ ਦੇ ਐਸ.ਐਚ.ਓ. ਇੰਸਪੈਕਟਰ ਜਾਨਪਾਲ ਸਿੰਘ ਨਾਲ ਗੱਲ ਕੀਤੀ ਤਾਂ ਉਹ ਕੋਈ ਤਸੱਲੀਬਖ਼ਸ਼ ਜਵਾਬ ਨਾਂ ਦੇ ਸਕੇ | ਅਮਨ ਅਰੋੜਾ ਨੇ ਕਿਹਾ ਕਿ ਉਹ ਇਸ ਮਸਲੇ ਨੂੰ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਉਣ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਵਿਚ ਵੀ ਉਠਾਉਣਗੇ | ਅਰੋੜਾ ਨੇ ਕਿਹਾ ਕਿ ਪੁਲਿਸ ਵਲੋਂ ਆਮ ਤੌਰ ਤੇ ਲੋਕਾਂ ਨੂੰ ਜਵਾਬ ਦਿੱਤਾ ਜਾਂਦਾ ਹੈ ਕਿ ਥਾਣੇ ਵਿਚ ਪੁਲਿਸ ਨਫਰੀ ਘੱਟ ਹੈ ਜਦੋਂ ਕਿ ਥਾਣਿਆਂ ਦੇ ਕਾਗ਼ਜ਼ਾਂ ਵਿਚ ਤਾਇਨਾਤ ਮੁਲਾਜ਼ਮਾਂ 'ਚੋਂ ਹੀ ਕਈ ਸਿਆਸੀ ਆਗੂਆਂ ਅਤੇ ਅਫ਼ਸਰਾਂ ਨੂੰ ਅਣਅਧਿਕਾਰਤ ਤੌਰ ਤੇ ਗੰਨਮੈਨ ਮੁਹੱਈਆ ਕਰਵਾਏ ਹੋਏ ਹਨ ਜਿਸ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ | ਇਸ ਮੌਕੇ ਲਾਭ ਸਿੰਘ ਨੀਲੋਵਾਲ, ਮਨੀ ਸਰਾਓ, ਗੁਰਿੰਦਰਪਾਲ ਸਿੰਘ ਬਿੱਟੂ, ਮੁਕੇਸ਼ ਜੁਨੇਜਾ ਅਤੇ ਅਵਤਾਰ ਸਿੰਘ ਈਲਵਾਲ ਆਦਿ ਮੌਜੂਦ ਸਨ |

ਸੜਕ ਹਾਦਸੇ ਵਿਚ ਸਾਇਕਲ ਸਵਾਰ ਦੀ ਮੌਕੇ 'ਤੇ ਹੀ ਮੌਤ

ਭਵਾਨੀਗੜ੍ਹ, 21 ਅਕਤੂਬਰ (ਪਵਿੱਤਰ ਸਿੰਘ ਬਾਲਦ)- ਸਥਾਨਕ ਸ਼ਹਿਰ ਤੋਂ ਪਿੰਡ ਕਾਕੜੇ ਨੂੰ ਜਾਂਦੀ ਸੜਕ 'ਤੇ ਇੱਕ ਨਿੱਜੀ ਸਕੂਲ ਕੋਲ ਇੱਕ ਸਾਇਕਲ ਸਵਾਰ ਵਿਅਕਤੀ ਨੂੰ ਕਿਸੇ ਅਣਪਛਾਤੇ ਵਾਹਨ ਵੱਲੋਂ ਫੇਟ ਮਾਰ ਦੇਣ ਕਾਰਨ ਸਾਇਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦਾ ...

ਪੂਰੀ ਖ਼ਬਰ »

ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਕੀਤੀ ਖ਼ੁਦਕੁਸ਼ੀ

ਲਹਿਰਾਗਾਗਾ, 21 ਅਕਤੂਬਰ (ਗਰਗ, ਢੀਂਡਸਾ, ਗੋਇਲ)-ਪਿੰਡ ਘੋੜੇਨਬ ਵਿਖੇ ਇਕ ਵਿਆਹੁਤਾ ਔਰਤ ਵਲੋਂ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਮਿਲੀ ਹੈ | ਇਹ ਘਟਨਾ ਐਤਵਾਰ ਬਾਅਦ ਦੁਪਹਿਰ ਉਸ ਸਮੇਂ ਵਾਪਰੀ ਜਦੋਂ ...

ਪੂਰੀ ਖ਼ਬਰ »

ਚੈੱਕ ਬਾਊਾਸ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 21 ਅਕਤੂਬਰ (ਧੀਰਜ ਪਸ਼ੌਰੀਆ)- ਸੀ.ਜੇ.ਐਮ. ਅਜੀਤਪਾਲ ਸਿੰਘ ਦੀ ਅਦਾਲਤ ਨੇ ਚੈੱਕ ਬਾਉਂਸ ਦੇ ਦੋਸ਼ਾਂ ਵਿਚੋਂ ਇਕ ਵਿਅਕਤੀ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ | ਬਚਾਅ ਪੱਖ ਦੇ ਵਕੀਲ ਇੰਦਰਜੀਤ ਸਿੰਘ ਖੰਗੂੜਾ ਨੇ ਦੱਸਿਆ ਕਿ ਹੇਮ ਰਾਜ ਵਾਸੀ ਸੰਗਰੂਰ ਨੇ 3,80,000 ਰੁਪਏ ਦਾ ...

ਪੂਰੀ ਖ਼ਬਰ »

ਸਵੱਛਤਾ ਪੱਖੋਂ ਕੇ.ਟੀ. ਹੋਟਲ ਨੇ ਅਹਿਮ ਥਾਂ ਲਿਆ

ਸੰਗਰੂਰ, 21 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਨਗਰ ਕੌਾਸਲ ਸੰਗਰੂਰ ਵਲੋਂ ਮਹਾਤਮਾ ਗਾਂਧੀ ਦੀ 150ਵੀਂ ਜੈਯੰਤੀ ਨੰੂ ਸਮਰਪਿਤ ਸਵੱਛਤਾ ਸਰਵੇਖਨ ਕਰਵਾਇਆ ਗਿਆ | ਸਰਵੇਖਨ ਦੌਰਾਨ ਸਕੂਲਾਂ, ਹੋਟਲਾਂ, ਹਸਪਤਾਲਾਂ ਅਤੇ ਸਰਕਾਰੀ ਦਫ਼ਤਰਾਂ ਦਾ ਮੁਆਇਨਾ ...

ਪੂਰੀ ਖ਼ਬਰ »

ਮਿਲਾਵਟਖੋਰੀ ਵਿਰੁੱਧ ਰੋਸ ਪ੍ਰਦਰਸ਼ਨ

ਅਮਰਗੜ੍ਹ, 21 ਅਕਤੂਬਰ (ਸੁਖਜਿੰਦਰ ਸਿੰਘ ਝੱਲ)- ਤਿਉਹਾਰ ਮੌਸਮ ਦੇ ਮੱਦੇਨਜ਼ਰ ਮਿਠਾਈ ਵਿਚ ਮਿਲਾਵਟਖੋਰੀ ਦਾ ਕਾਲਾ ਕਾਰੋਬਾਰ ਸਿਖ਼ਰਾਂ ਨੂੰ ਛੂਹ ਰਿਹਾ ਹੈ ਅਤੇ ਇਸ ਮਿਲਾਵਟਖੋਰੀ ਦੇ ਿਖ਼ਲਾਫ਼ ਜਬਰ ਜ਼ੁਲਮ ਵਿਰੋਧੀ ਫ਼ਰੰਟ ਪੰਜਾਬ ਵਲੋਂ ਪ੍ਰਧਾਨ ਰਾਜ ਸਿੰਘ ...

ਪੂਰੀ ਖ਼ਬਰ »

ਐਫ. ਸੀ. ਆਈ. ਚੌਕੀਦਾਰ ਮਨਾਉਣਗੇ ਕਾਲੀ ਦੀਵਾਲੀ

ਸੁਨਾਮ ਊਧਮ ਸਿੰਘ ਵਾਲਾ, 21 ਅਕਤੂਬਰ (ਭੁੱਲਰ, ਭੁੱਲਰ)- ਐਫ.ਸੀ.ਆਈ.ਵਾਚਮੈਨ ਸੰਘਰਸ਼ ਕਮੇਟੀ ਦੀ ਇਕ ਅਹਿਮ ਮੀਟਿੰਗ ਅਜੈਬ ਸਿੰਘ ਨੀਲੋਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਮਾਤਾ ਮੋਦੀ ਪਾਰਕ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂ ਦਰਸ਼ਨ ਸਿੰਘ, ...

ਪੂਰੀ ਖ਼ਬਰ »

ਐਸ.ਐਮ.ਓ. ਮਲੇਰਕੋਟਲਾ ਅਤੇ ਹਸਪਤਾਲ ਸਟਾਫ਼ ਦਾ ਰੇੜਕਾ ਜਾਰੀ

ਧੂਰੀ, 21 ਅਕਤੂਬਰ (ਦੀਪਕ, ਸੰਜੇ ਲਹਿਰੀ)- ਸਿਵਲ ਹਸਪਤਾਲ ਮਾਲੇਰਕੋਟਲਾ ਵਿਖੇ ਇਨੀਂ ਦਿਨੀਂ ਐਸ.ਐਮ.ਓ. ਮਾਲੇਰਕੋਟਲਾ ਅਤੇ ਹਸਪਤਾਲ ਦੇ ਸਟਾਫ਼ ਵਿਚ ਰੇੜਕਾ ਚੱਲ ਰਿਹਾ ਹੈ | ਇਸ ਮਾਮਲੇ ਨੂੰ ਲੈ ਕੇ ਸਿਵਲ ਸਰਜਨ ਸੰਗਰੂਰ ਦੇ ਦਫ਼ਤਰ ਵਿਚ ਅੱਜ ਦੋਵੇਂ ਧਿਰਾਂ ਦੀ ਹਾਜ਼ਰੀ ...

ਪੂਰੀ ਖ਼ਬਰ »

ਸਲਾਈਟ ਦੇ 23 ਵਿਦਿਆਰਥੀ ਰੁਜ਼ਗਾਰ ਲਈ ਚੁਣੇ

ਲੌਾਗੋਵਾਲ, 21 ਅਕਤੂਬਰ (ਵਿਨੋਦ)- ਬਹੁਕੌਮੀ ਉਦਯੋਗਿਕ ਘਰਾਣੇ ਇਨਫੋਸਿਸ ਵਲੋਂ ਸਲਾਈਟ ਡੀਂਮਡ ਯੂਨੀਵਰਸਿਟੀ ਲੌਾਗੋਵਾਲ ਦੇ 23 ਵਿਦਿਆਰਥੀਆਂ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ ਹੈ | ਸਲਾਈਟ ਦੇ ਟਰੇਨਿੰਗ ਐਾਡ ਪਲੇਸਮੈਂਟ ਵਿਭਾਗ ਦੇ ਪ੍ਰਮੁੱਖ ਡਾ. ਆਰ. ਕੇ. ਮਿਸ਼ਰਾ ਨੇ ...

ਪੂਰੀ ਖ਼ਬਰ »

ਅਕਾਲ ਅਕੈਡਮੀ ਵਿਖੇ ਅਥਲੈਟਿਕਸ ਮੀਟ ਕਰਵਾਈ

ਧਰਮਗੜ੍ਹ, 21 ਅਕਤੂਬਰ (ਗੁਰਜੀਤ ਸਿੰਘ ਚਹਿਲ)- ਕਲਗੀਧਰ ਟਰੱਸਟ ਬੜੂ ਸਾਹਿਬ ਅਧੀਨ ਅਕਾਲ ਅਕੈਡਮੀ ਵਿਖੇ ਸਾਲਾਨਾ ਅਥਲੈਟਿਕਸ ਮੀਟ ਕਰਵਾਈ ਗਈ, ਜਿਸ 'ਚ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ 'ਚ ਉਤਸ਼ਾਹ ਨਾਲ ਭਾਗ ਲਿਆ | ਇਸ ਖੇਡ ਸਮਾਰੋਹ ਦੀ ਸ਼ੁਰੂਆਤ ਅਕੈਡਮੀ ਦੇ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਵਿਖੇ 12 ਨਵੰਬਰ ਨੂੰ ਹੋਵੇਗਾ ਵੱਖਰਾ ਪੰਥਕ ਸਮਾਗਮ-ਸਿਮਰਨਜੀਤ ਸਿੰਘ ਮਾਨ

ਸੰਦੌੜ, 21 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)- ਸ਼ੋ੍ਰਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈਕੇ ਪਾਰਟੀ ਵਲੋਂ ਸ੍ਰੀ ਸੁਲਤਾਨਪੁਰ ਲੋਧੀ ਵਿਖੇ ਸਿੱਖ ਸੰਗਤ ਦੇ ਸਹਿਯੋਗ ਦੇ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਸਕੂਲ ਨੇ ਕਰਵਾਈ ਬੱਚਿਆਂ ਨੂੰ ਮੁਫ਼ਤ ਯਾਤਰਾ

ਅਮਰਗੜ੍ਹ, 21 ਅਕਤੂਬਰ (ਸੁਖਜਿੰਦਰ ਸਿੰਘ ਝੱਲ)-ਨਨਕਾਣਾ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ ਛੰਨਾ ਵਲੋਂ ਪਿੰ੍ਰਸੀਪਲ ਹਰਜਸਵੀਰ ਸਿੰਘ ਸੇਖੋਂ ਦੀ ਅਗਵਾਈ ਹੇਠ ਦਸਵੀਂ ਗਿਆਰ੍ਹਵੀਂ ਅਤੇ ਬਾਰ੍ਹਵੀਂ ਦੇ ਕਰੀਬ 200 ਬੱਚਿਆਂ ਨੰੂ ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਏ ਮੁਨਸ਼ਾ ਸਿੰਘ ਸਵਰਗਵਾਸ

ਮੂਣਕ, 21 ਅਕਤੂਬਰ (ਭਾਰਦਵਾਜ, ਸਿੰਗਲਾ, ਧਾਲੀਵਾਲ)- ਮੂਣਕ ਦੇ ਵਸਨੀਕ ਆਜ਼ਾਦੀ ਘੁਲਾਟੀਏ ਮੁਨਸ਼ਾ ਸਿੰਘ (93) ਦਾ ਕੁੱਝ ਦਿਨ ਬਿਮਾਰ ਰਹਿਣ ਉਪਰੰਤ ਸਵਰਗ ਸਿਧਾਰ ਗਏ ਜਿਨ੍ਹਾਂ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਸਵਰਗ ਆਸ਼ਰਮ ਮੂਣਕ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ | ਇਸ ...

ਪੂਰੀ ਖ਼ਬਰ »

'ਸਮਾਰਟ ਫ਼ੋਨ' ਉੱਤੇ ਬਣੀ ਡਾਕੂਮੈਂਟਰੀ

ਸੰਗਰੂਰ, 21 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)- ਪ੍ਰਸਿੱਧ ਪੰਜਾਬੀ ਲੇਖਕ, ਨਸ਼ਾ ਛੁਡਾਊ ਕੇਂਦਰ ਸੰਗਰੂਰ ਦੇ ਪ੍ਰੋਜੈਕਟ ਡਾਇਰੈਕਟਰ ਅਤੇ ਸਮਾਜ ਸੇਵਕ ਮੋਹਨ ਸ਼ਰਮਾ ਦੀ ਕਹਾਣੀ ਸਮਾਰਟ ਫ਼ੋਨ 'ਤੇ ਆਧਾਰਿਤ ਵਿਰਦੀ ਫਿਲਮਜ਼ ਪ੍ਰੋਡਕਸ਼ਨਜ਼ ਵਲੋਂ ਡਾਕੂਮੈਂਟਰੀ ਫ਼ਿਲਮ ...

ਪੂਰੀ ਖ਼ਬਰ »

ਗੋਲਡਨ ਅਰਥ ਸਕੂਲ ਵਿਚ ਲਗਾਈ ਅਧਿਆਪਕ ਟਰੇਨਿੰਗ ਵਰਕਸ਼ਾਪ

ਸੰਗਰੂਰ, 21 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਗੋਲਡਨ ਅਰਥ ਗਲੋਬਲ ਸਕੂਲ ਵਿਚ ਸੀ.ਬੀ.ਐੱਸ.ਈ. ਬੋਰਡ ਵਲੋਂ ਨਿਰਧਾਰਿਤ ਕੀਤੀ ਅਸੈਸਮੈਂਟ ਬਾਰੇ ਜਾਣਕਾਰੀ ਦੇਣ ਲਈ ਇੱਕ ਵਰਕਸ਼ਾਪ ਕਰਵਾਈ ਗਈ | ਇਸ ਵਰਕਸ਼ਾਪ ਵਿਚ ਵੱਖ-ਵੱਖ ਜ਼ਿਲਿ੍ਹਆਂ ਦੇ ਸਕੂਲਾਂ ਦੇ ਅਧਿਆਪਕਾਂ ...

ਪੂਰੀ ਖ਼ਬਰ »

ਦੇਸ਼ ਦੇ ਹੋਰਨਾਂ ਹਿੱਸਿਆਂ ਵਾਂਗ ਪੰਜਾਬ ਵਿਚ ਭਾਜਪਾ ਦੀ ਚੜ੍ਹਤ ਬਰਕਰਾਰ-ਗਰਗ

ਸੰਗਰੂਰ, 21 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸਕੱਤਰ ਪਵਨ ਕੁਮਾਰ ਗਰਗ ਨੇ ਕਿਹਾ ਕਿ ਦੇਸ਼ ਵਿਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਲਹਿਰ ਅੱਜ ਵੀ ਕਾਇਮ ਹੈ | ਉਨ੍ਹਾਂ ਕਿਹਾ ਕਿ ਇਸ ਦੀ ਮਿਸਾਲ ਇਹ ਹੈ ਕਿ ਹਰਿਆਣੇ ...

ਪੂਰੀ ਖ਼ਬਰ »

ਸਾਂਝਾ ਕਾਵਿ-ਸੰਗ੍ਰਹ 'ਏਕੇ ਦੇ ਚਿਰਾਗ਼' ਹੋਇਆ ਲੋਕ ਅਰਪਣ

ਸੰਗਰੂਰ, 21 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-“ਭਾਰਤ ਇੱਕ ਬਹੁ-ਕੌਮੀ, ਬਹੁ-ਧਰਮੀ ਅਤੇ ਬਹੁ-ਭਾਸ਼ਾਈ ਦੇਸ਼ ਹੈ, ਇਸ ਲਈ ਅਜੋਕੇ ਸਮੇਂ ਦੀ ਇਹ ਅਣਸਰਦੀ ਲੋੜ ਹੈ ਕਿ ਲੇਖਕ 'ਇੱਕ ਰਾਸ਼ਟਰ ਇੱਕ ਭਾਸ਼ਾ' ਦੇ ਮਨਸੂਬਿਆਂ ਿਖ਼ਲਾਫ਼ ਲੜਾਈ ਤਿੱਖੀ ਕਰਨ | ਇਹ ਸ਼ਬਦ ਮਾਲਵਾ ਲਿਖਾਰੀ ...

ਪੂਰੀ ਖ਼ਬਰ »

ਕਵੀ ਦਰਬਾਰ 'ਚ ਸਾਹਿਤਕਾਰਾਂ ਨੇ ਰੰਗ ਬੰਨਿ੍ਹਆ

ਸੰਦੌੜ, 21 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)- ਪੰਜਾਬੀ ਸਾਹਿਤ ਸਭਾ ਸੰਦੌੜ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਭਾ ਦੇ ਪ੍ਰਧਾਨ ਨਾਇਬ ਸਿੰਘ ਬੁੱਕਣਵਾਲ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਦੌੜ ਵਿਖੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਰਸਾ ਸੰਭਾਲ ਸਰਦਾਰੀ ਲਹਿਰ ਵਲੋਂ ਦਸਤਾਰ ਮੁਕਾਬਲੇ ਕਰਵਾਏ

ਕੁੱਪ ਕਲਾਂ, 21 ਅਕਤੂਬਰ (ਕੁਲਦੀਪ ਸਿੰਘ ਲਵਲੀ)- ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਭਗਵਾਨ ਸਿੰਘ ਸਕੂਲ ਬੇਗੋਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਵਿਚ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ੇਸ਼ ...

ਪੂਰੀ ਖ਼ਬਰ »

ਸੁਨੀਲ ਤੋੜੂ ਸ਼ਹਿਰੀ ਤੇ ਕਸ਼ਮੀਰਾ ਸਿੰਘ ਬਣੇ ਦਿਹਾਤੀ ਪ੍ਰਧਾਨ

ਲਹਿਰਾਗਾਗਾ, 21 ਅਕਤੂਬਰ (ਅਸ਼ੋਕ ਗਰਗ)-ਸ਼ੈਲਰ ਮਾਲਕ ਐਸ਼ੋਸੀਏਸ਼ਨ ਲਹਿਰਾਗਾਗਾ ਦੀ ਇਕ ਮੀਟਿੰਗ ਐਸ਼ੋਸੀਏਸ਼ਨ ਦੇ ਚੇਅਰਮੈਨ ਗੌਰਵ ਗੋਇਲ ਅਤੇ ਪ੍ਰਧਾਨ ਚਰਨਜੀਤ ਸ਼ਰਮਾ ਦੀ ਪ੍ਰਧਾਨਗੀ ਹੇਠ ਸੌਰਵ ਕੰਪਲੈਕਸ ਲਹਿਰਾਗਾਗਾ ਵਿਖੇ ਹੋਈ ਜਿਸ ਵਿਚ ਪਿਛਲੇ ਸਾਲ ਦਾ ...

ਪੂਰੀ ਖ਼ਬਰ »

ਪੁਲਿਸ ਲਾਈਨ ਵਿਖੇ ਕੌਮੀ ਪੁਲਿਸ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)- ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕਰਨ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਅਧਿਕਾਰੀਆਂ ਤੇ ਜਵਾਨਾਂ ਨੂੰ ਅੱਜ ਇੱਥੇ ਪੁਲਿਸ ਲਾਈਨ ਵਿਖੇ ਆਯੋਜਿਤ ਕੌਮੀ ਪੁਲਿਸ ਸ਼ਹੀਦੀ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਸਬੰਧੀ ਚੁੱਕੇ ਜਾ ਰਹੇ ਨੇ ਵਿਸ਼ੇਸ਼ ਕਦਮ-ਡੀ. ਈ. ਓ.

ਸੰਦੌੜ, 21 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਦੌੜ ਵਿਖੇ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਸਬੰਧੀ ਵਿਸ਼ੇਸ਼ ਵਰਕਸ਼ਾਪ ਲਗਾਈ ਗਈ | ਇਸ ਵਰਕਸ਼ਾਪ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸ੍ਰੀ ਸੁਭਾਸ਼ ਚੰਦਰ ਨੇ ਉਚੇਚੇ ਤੌਰ ...

ਪੂਰੀ ਖ਼ਬਰ »

ਭਗਤ ਨਾਮਦੇਵ ਦਾ ਜਨਮ ਦਿਹਾੜਾ ਮਨਾਇਆ

ਲਹਿਰਾਗਾਗਾ, 21 ਅਕਤੂਬਰ (ਸੂਰਜ ਭਾਨ ਗੋਇਲ)- ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 749ਵਾਂ ਜਨਮ ਉਤਸਵ ਬੜੀ ਸ਼ਰਧਾ ਅਤੇ ਧੂਮ ਧਾਮ ਨਾਲ ਬਾਬਾ ਨਾਮਦੇਵ ਸਭਾ ਵਲੋਂ ਬਾਬਾ ਨਾਮਦੇਵ ਭਵਨ ਨੇੜੇ ਨਵਾਂ ਬੱਸ ਸਟੈਂਡ ਵਿਖੇ ਮਨਾਇਆ ਗਿਆ | ਇਸ ਸਮਾਗਮ 'ਚ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਕਿ੍ਕਟ ਮੁਕਾਬਲੇ 'ਚ ਡੀ.ਏ.ਵੀ. ਸਕੂਲ ਖਾਈ ਨੇ ਮਾਰੀ ਬਾਜ਼ੀ

ਲਹਿਰਾਗਾਗਾ, 21 ਅਕਤੂਬਰ (ਅਸ਼ੋਕ ਗਰਗ, ਸੂਰਜ ਭਾਨ ਗੋਇਲ)-ਡਾ. ਦੇਵ ਰਾਜ ਡੀ. ਏ. ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਖਾਈ ਲਹਿਰਾਗਾਗਾ ਵਿਖੇ ਸੀ. ਬੀ. ਐਸ. ਈ. ਨਵੀਂ ਦਿੱਲੀ ਹੱਬਜ਼ ਆਫ਼ ਲਰਨਿੰਗ ਪ੍ਰੋਗਰਾਮ ਤਹਿਤ ਸੀ.ਬੀ.ਐਸ.ਈ. ਤੋਂ ਮਾਨਤਾ ਪ੍ਰਾਪਤ ਵੱਖ-ਵੱਖ ਸਕੂਲਾਂ ਦੇ ...

ਪੂਰੀ ਖ਼ਬਰ »

ਮੂਲੋਵਾਲ ਦੀਆਂ ਲੜਕੀਆਂ ਖੇਡਾਂ ਵਿਚ ਛਾਈਆਂ

ਮੂਲੋਵਾਲ, 21 ਅਕਤੂਬਰ (ਰਤਨ ਭੰਡਾਰੀ) - ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸੰਤ ਬਾਬਾ ਰਣਜੀਤ ਸਿੰਘ ਸਕੂਲ ਮੂਲੋਵਾਲ ਦੀਆਂ ਲੜਕੀਆਂ ਛਾਈਆਂ | ਸਕੂਲ ਦੇ ਡੀ ਪੀ ਈ ਸਤਾਰ ਖਾਂ ਅਤੇ ਭੈ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ ਖੇਡ ਮੁਕਾਬਲੇ ਗੁਰਸਾਗਰ ...

ਪੂਰੀ ਖ਼ਬਰ »

ਆਈ.ਟੀ.ਆਈ. ਮੁਲਾਜ਼ਮਾਂ ਵਲੋਂ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਸੁਨਾਮ ਊਧਮ ਸਿੰਘ ਵਾਲਾ, 21 ਅਕਤੂਬਰ (ਭੁੱਲਰ, ਧਾਲੀਵਾਲ)- ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਕਲਮਛੋੜ ਹੜਤਾਲ ਕਰ ਕੇ ਪੰਜਾਬ ਸਰਕਾਰ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ...

ਪੂਰੀ ਖ਼ਬਰ »

ਦੀਵਾਲੀ ਪ੍ਰਦੂਸ਼ਣ ਮੁਕਤ ਮਨਾਉਣ ਦਾ ਸੱਦਾ

ਅਹਿਮਦਗੜ੍ਹ, 21 ਅਕਤੂਬਰ (ਰਣਧੀਰ ਸਿੰਘ ਮਹੋਲੀ) - ਧਾਰਮਿਕ ਅਤੇ ਸਮਾਜ ਸੇਵੀ ਕਾਰਜਾਂ ਨੂੰ ਸਮਰਪਿਤ ਗੁਰਮਤਿ ਸੇਵਾ ਸੁਸਾਇਟੀ ਮੁੱਖ ਦਫ਼ਤਰ ਨਿਰਮਲ ਆਸ਼ਰਮ ਜੰਡਾਲੀ ਅਹਿਮਦਗੜ੍ਹ ਵਲੋਂ ਸਮੂਹ ਸੰਗਤ ਨੂੰ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ ਗਿਆ | ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਪਾਵਰਕਾਮ ਦੇ ਖਾਈ ਬਣੇ ਪ੍ਰਧਾਨ

ਸੰਗਰੂਰ, 21 ਅਕਤੂਬਰ (ਅਮਨਦੀਪ ਸਿੰਘ ਬਿੱਟਾ)- ਇੰਪਲਾਈਜ਼ ਫੈਡਰੇਸ਼ਨ ਪਾਵਰਕਾਮ ਸਰਕਲ ਸੰਗਰੂਰ ਦੀ ਮੀਟਿੰਗ ਗੁਰਮੇਲ ਸਿੰਘ ਖਾਈ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੰਜਾਬ ਦੇ ਜਨਰਲ ਸਕੱਤਰ ਮਹਿੰਦਰ ਸਿੰਘ ਨੇ ਵਿਸ਼ੇਸ਼ ਤੌਰ ਉੱਤੇ ਸ਼ਾਮਲ ਹੋਏ | ਮੀਟਿੰਗ ਵਿਚ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਮੂਲੋਵਾਲ, 21 ਅਕਤੂਬਰ (ਰਤਨ ਭੰਡਾਰੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਰਨਾਲਾ ਪਰਿਵਾਰ ਵਲੋਂ ਗੁਰੂ ਨਗਰੀ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਮੂਲੌਵਾਲ ਵਿਖੇ ਬੀਬੀ ਹਰਪ੍ਰੀਤ ਕੌਰ ਬਰਨਾਲਾ ਮੈਂਬਰ ਕੋਰ ਕਮੇਟੀ ਇਸਤਰੀ ਵਿੰਗ ...

ਪੂਰੀ ਖ਼ਬਰ »

ਸੰਗਰੂਰ ਵਿਚ ਪਹੁੰਚੇ ਕੌਮਾਂਤਰੀ ਨਗਰ ਕੀਰਤਨ ਦਾ ਥਾਂ-ਥਾਂ ਉੱਤੇ ਭਰਵਾਂ ਸਵਾਗਤ

ਸੰਗਰੂਰ, 21 ਅਕਤੂਬਰ (ਦਮਨਜੀਤ ਸਿੰਘ, ਚੌਧਰੀ ਨੰਦ ਲਾਲ ਗਾਂਧੀ)- ਕੌਮਾਂਤਰੀ ਨਗਰ ਕੀਰਤਨ ਦਾ ਅੱਜ ਸ਼ਹਿਰ ਵਿਚ ਜਗ੍ਹਾ-ਜਗ੍ਹਾ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਵਪਾਰਕ ਜਥੇਬੰਦੀਆਂ ਤੋਂ ਇਲਾਵਾ ਸ਼ਹਿਰ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਸਥਾਨਕ ਗੁਰਦੁਆਰਾ ...

ਪੂਰੀ ਖ਼ਬਰ »

ਤਾਰਾ ਕਾਨਵੈਂਟ ਸਕੂਲ ਵਿਖੇ ਵਿਦਿਆਰਥੀਆਂ ਦੀ ਤਾਰਾ ਕਿ੍ਕਟ ਲੀਗ ਕਰਵਾਈ

ਮਾਲੇਰਕੋਟਲਾ, 21 ਅਕਤੂਬਰ (ਕੁਠਾਲਾ)- ਸਥਾਨਕ ਤਾਰਾ ਕਾਨਵੈਂਟ ਸਕੂਲ ਵਲੋਂ ਵਿਦਿਆਰਥੀਆਂ ਦੀਆਂ ਖੇਡ ਗਤੀਵਿਧੀਆਂ ਤੇ ਸਰੀਰਕ ਤੰਦਰੁਸਤੀ ਲਈ ਤਾਰਾ ਕਿ੍ਕਟ ਲੀਗ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਨਰਸਰੀ ਤੋਂ ਛੇਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸਕੂਲ ਦੇ ...

ਪੂਰੀ ਖ਼ਬਰ »

ਵਿਧਾਇਕ ਅਰੋੜਾ ਵਲੋਂ ਨਗਰ ਕੀਰਤਨ ਦਾ ਸਵਾਗਤ

ਲੌਾਗੋਵਾਲ, 21 ਅਕਤੂਬਰ (ਵਿਨੋਦ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਏ ਕੌਮਾਂਤਰੀ ਨਗਰ ਕੀਰਤਨ ਦਾ ਸੁਨਾਮ ਹਲਕੇ ਵਿਚ ਪ੍ਰਵੇਸ਼ ਕਰਨ 'ਤੇ ਹਲਕਾ ਵਿਧਾਇਕ ਸ਼੍ਰੀ ਅਮਨ ਅਰੋੜਾ ਨੇ ਨਗਰ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਦਾ ਬਾਬਾ ਦਲੇਰ ਸਿੰਘ ਖੇੜੀ ਵਾਲਿਆਂ ਦੀ ਅਗਵਾਈ ਹੇਠ ਹੋਇਆ ਭਰਵਾਂ ਸਵਾਗਤ

ਸੰਗਰੂਰ, 21 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਗਏ ਕੌਮਾਂਤਰੀ ਨਗਰ ਕੀਰਤਨ ਦਾ ਅੱਜ ਗੁਰਦੁਆਰਾ ਗੁਰਪ੍ਰਕਾਸ ਖੇੜੀ ਵਿਖੇ ਬਾਬਾ ਦਲੇਰ ਸਿੰਘ ਖਾਲਸਾ ਖੇੜੀ ਵਾਲਿਆਂ ਦੀ ਅਗਵਾਈ ਹੇਠ ਸੰਗਤਾਂ ...

ਪੂਰੀ ਖ਼ਬਰ »

ਆਗਮਨ ਪੁਰਬ ਸ਼ਰਧਾ ਨਾਲ ਮਨਾਇਆ

ਸੰਗਰੂਰ, 21 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਆਗਮਨ ਪੁਰਬ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਜਗਵਿੰਦਰ ਸਿੰਘ, ਹਰਦੀਪ ਸਿੰਘ ਸਾਹਨੀ, ਮਨਮੋਹਨ ਸਿੰਘ, ਜਸਵਿੰਦਰ ...

ਪੂਰੀ ਖ਼ਬਰ »

ਹੈਂਡਬਾਲ 19 ਸਾਲ ਲੜਕਿਆਂ 'ਚ ਸੰਗਰੂਰ ਬਣਿਆ ਚੈਂਪੀਅਨ

ਮਸਤੂਆਣਾ ਸਾਹਿਬ, 21 ਅਕਤੂਬਰ (ਦਮਦਮੀ)- ਸਾਈ ਸੈਂਟਰ ਮਸਤੂਆਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਚੱਲ ਰਹੇ ਪੰਜਾਬ ਸਕੂਲਾਂ (19ਸਾਲ) ਲੜਕੇ ਅਤੇ ਲੜਕੀਆਂ ਦੇ ਹੈਂਡਬਾਲ ਦੇ ਸਖ਼ਤ ਮੁਕਾਬਲੇ ਹੋਏ | ਜਿੰਨਾ ਦਾ ਦਰਸ਼ਕਾਂ ...

ਪੂਰੀ ਖ਼ਬਰ »

ਸੰਦੀਪ ਸਿੰਘ ਐਥਲੈਟਿਕਸ ਕੋਚ ਸਨਮਾਨਿਤ

ਛਾਜਲੀ, 21 ਅਕਤੂਬਰ (ਗੁਰਸੇਵ ਸਿੰਘ ਛਾਜਲੀ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਛਾਜਲੀ ਦੇ ਵਿਦਿਆਰਥੀ ਜਿੱਥੇ ਪੜ੍ਹਾਈ, ਵਿਗਿਆਨ, ਸਾਹਿਤਕ, ਸਮਾਜਿਕ, ਸਭਿਆਚਾਰਕ ਗਤੀਵਿਧੀਆਂ ਵਿਚ ਨਿੱਤ ਨਵੀਆਂ ਪੁਲਾਂਘਾਂ ਪੁੱਟ ਰਹੇ ਹਨ, ਉੱਥੇ ਖੇਡਾਂ ਦੇ ਖੇਤਰ ਵਿਚ ਵੀ ਇਹ ...

ਪੂਰੀ ਖ਼ਬਰ »

ਮਿਲਾਵਟਖੋਰੀ ਕਰਨ ਵਾਲੀਆਂ ਭੇਡਾਂ ਖਿਲਾਫ ਸਖਤ ਕਾਰਵਾਈ ਜਲਦ-ਪੰਨੰੂ

ਅਮਰਗੜ੍ਹ, 21 ਅਕਤੂਬਰ (ਸੁਖਜਿੰਦਰ ਸਿੰਘ ਝੱਲ)- ਮਿਲਾਵਟਖੋਰੀ ਦੇ ਧੰਦੇ 'ਚ ਲਿਪਤ ਜਨਤਾ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੀਆਂ ਕਾਲੀਆਂ ਭੇਡਾਂ ਖਿਲਾਫ ਸ਼ਖਤ ਕਾਰਵਾਈ ਕੀਤੀ ਜਾਵੇਗੀ ਇਹ ਵਿਚਾਰ ਅਜੀਤ ਨਾਲ ਸਾਂਝੇ ਕਰਦਿਆਂ ਫੂਡ ਅਤੇ ਡਰੱਗ ਪ੍ਰਬੰਧਕ ਕਮਿਸ਼ਨਰ ਸ. ਕਾਹਨ ...

ਪੂਰੀ ਖ਼ਬਰ »

ਮੁਲਾਜ਼ਮਾਂ ਨੇ ਕੀਤੀ ਕਲਮ ਛੋੜ ਹੜਤਾਲ

ਅਮਰਗੜ੍ਹ, 21 ਅਕਤੂਬਰ (ਸੁਖਜਿੰਦਰ ਸਿੰਘ ਝੱਲ)- ਸਾਂਝਾ ਮੁਲਾਜਮ ਮੰਚ ਪੰਜਾਬ ਅਤੇ ਚੰਡੀਗੜ੍ਹ ਯੂ.ਟੀ. ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ ਵਲੋਂ ਦਿੱਤੇ ਸੱਦੇ ਤੇ ਪੰਜਾਬ ਦੇ ਸਮੂਹ ਮੁਲਾਜ਼ਮਾਂ ਵਲੋਂ ਕਲਮ ਛੋੜ ਹੜਤਾਲ ਕੀਤੀ ਗਈ, ਇਸ ਦੌਰਾਨ ਮੁਲਾਜਮਾਂ ਦੀਆਂ ਸਾਂਝੀਆਂ ...

ਪੂਰੀ ਖ਼ਬਰ »

ਕੁਦਰਤੀ ਇਲਾਜ ਪ੍ਰਣਾਲੀ ਦੇ ਸਿਧਾਂਤਾਂ ਮੁਤਾਬਿਕ ਸਾਰੇ ਰੋਗਾਂ ਦਾ ਕਾਰਨ ਅਤੇ ਇਲਾਜ ਇਕ ਹੀ ਹੈ-ਭੰਡਾਰੀ

ਐੱਸ. ਏ. ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)-ਸਿਹਤ ਵਿਭਾਗ ਵਲੋਂ ਬੀਤੇ ਦਿਨੀਂ ਮੁਹਾਲੀ ਵਿਖੇ ਕਰਵਾਏ ਗਏ ਰਾਜ ਪੱਧਰੀ ਆਰੋਗਿਆ ਮੇਲੇ ਦੌਰਾਨ ਕੁਦਰਤੀ ਇਲਾਜ ਪ੍ਰਣਾਲੀ ਮਾਹਿਰ ਹਰਪ੍ਰੀਤ ਸਿੰਘ ਭੰਡਾਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੁਦਰਤੀ ਇਲਾਜ ਪ੍ਰਣਾਲੀ ਦੇ ...

ਪੂਰੀ ਖ਼ਬਰ »

ਸ਼ਰਾਬ ਸਮੇਤ ਕਾਬੂ

ਧਰਮਗੜ, 21 ਅਕਤੂਬਰ (ਗੁਰਜੀਤ ਸਿੰਘ ਚਹਿਲ)- ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਅਤੇ ਡੀ.ਐਸ.ਪੀ. ਦਿੜ੍ਹਬਾ ਸ੍ਰੀ ਵਿਲੀਅਮ ਜੇਜੀ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਦੇ ਤਹਿਤ ਥਾਣਾ ਧਰਮਗੜ੍ਹ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਸ਼ਰਾਬ ਦੇਸੀ ਹਰਿਆਣਾ ਸਮੇਤ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਦਾ ਮਸਤੂਆਣਾ ਸਾਹਿਬ ਵਿਖੇ ਪਹੁੰਚਣ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ

ਮਸਤੂਆਣਾ ਸਾਹਿਬ, 21 ਅਕਤੂਬਰ (ਦਮਦਮੀ)- ਸੂਬੇ ਦੇ ਵੱਖ-ਵੱਖ ਪੜਾਵਾ ਤੋਂ ਹੁੰਦਾ ਹੋਇਆ ਕੌਮਾਂਤਰੀ ਨਗਰ ਕੀਰਤਨ ਦਾ ਵੀਹਵੀਂ ਸਦੀ ਦੀ ਮਹਾਨ ਸ਼ਖਸੀਅਤ ਸੰਤ ਅਤਰ ਸਿੰਘ ਜੀ ਵਲੋਂ ਵਿਰੋਸਾਏ ਹੋਏ ਮਾਲਵੇ ਦੇ ਪ੍ਰਸਿੱਧ ਅਸਥਾਨ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ...

ਪੂਰੀ ਖ਼ਬਰ »

ਜਾਖਲ ਵਿਚ ਚੋਣਾਂ ਅਮਨ ਸ਼ਾਂਤੀ ਨਾਲ ਨੇਪਰੇ ਚੜ੍ਹੀਆਂ

ਜਾਖਲ, 21 ਅਕਤੂਬਰ (ਪ੍ਰਵੀਨ ਮਦਾਨ)- ਟੋਹਾਣਾ ਹਲਕੇ ਦੇ ਅਧੀਨ ਪੈਂਦੇ ਜਾਖਲ ਮੰਡੀ ਅਤੇ ਆਸਪਾਸ ਦੇ ਪਿੰਡਾਂ ਵਿਚ ਅੱਜ ਚੋਣਾਂ ਅਮਨ ਸ਼ਾਂਤੀ ਨਾਲ ਨੇਪਰੇ ਚੜ੍ਹ ਗਈਆਂ | ਸਵੇਰ ਤੋਂ ਹੀ ਵੋਟਰਾਂ ਦੀਆਂ ਲਾਈਨਾਂ ਲੱਗ ਗਈਆਂ ਸਨ ਪਰ ਬਾਅਦ ਵਿਚ ਇਹ ਚਾਲ ਮੱਧਮ ਪੈ ਗਈ | ਜਾਖਲ ਨਗਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX