ਤਾਜਾ ਖ਼ਬਰਾਂ


ਚੋਰੀ ਦੀ ਨੀਅਤ ਨਾਲ ਘਰ 'ਚ ਦਾਖਲ ਹੋਏ ਚੋਰ ਵੱਲੋਂ ਮਾਲਕ ਨੂੰ ਕੀਤਾ ਗਿਆ ਗੰਭੀਰ ਜ਼ਖਮੀ
. . .  7 minutes ago
ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਅਹੂਜਾ) - ਸਥਾਨਕ ਢਾਬਾ ਦੇ ਇਲਾਕੇ ਵਿਚ ਅੱਜ ਤੜਕੇ ਚੋਰੀ ਦੀ ਨੀਅਤ ਨਾਲ ਇਕ ਘਰ ਵਿਚ ਦਾਖਲ ਹੋਏ ਇਕ ਨੌਜਵਾਨ ਨੂੰ ਲੋਕਾਂ ਨੇ ਕਾਬੂ ਕਰ ਲਿਆ ਹੈ। ਕਾਬੂ ਕੀਤੇ ਜਾਣ 'ਤੇ ਨੌਜਵਾਨ ਵੱਲੋਂ ਘਰ ਦੇ ਮਾਲਕ ਸੋਨੂੰ 'ਤੇ ਚਾਕੂਆਂ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ 150 ਦੌੜਾਂ ਪਾਰ, ਮਅੰਕ ਅਗਰਵਾਲ ਸੈਂਕੜੇ ਬਣਾਉਣ ਦੇ ਨੇੜੇ
. . .  36 minutes ago
ਪਾਕਿਸਤਾਨ ਦੇ ਕਈ ਪਿੰਡ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 20 ਮੌਤਾਂ
. . .  43 minutes ago
ਇਸਲਾਮਾਬਾਦ, 15 ਨਵੰਬਰ - ਪਾਕਿਸਤਾਨ ਦੇ ਸਿੰਧ ਸੂਬੇ ਦੇ ਦਿਹਾਤੀ ਖੇਤਰਾਂ ਵਿਚ ਭਾਰੀ ਬਾਰਸ਼ ਤੋਂ ਬਾਅਦ ਅਸਮਾਨੀ ਬਿਜਲੀ ਡਿੱਗਣ ਕਾਰਨ ਘੱਟੋ ਘੱਟ 20 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਰੇਗਿਸਤਾਨੀ ਖੇਤਰ ਵਾਲੇ ਥਾਰਪਰਕਰ ਜ਼ਿਲ੍ਹੇ ਦੇ ਮਿੱਠੀ, ਛਾਛੀ ਇਲਾਕੇ ਤੇ ਰਾਮ...
ਓ.ਸੀ.ਆਈ. ਕਾਰਡ ਨਾਲ ਪ੍ਰਵਾਸੀ ਪੰਜਾਬੀ ਵੀ ਕਰ ਸਕਦੇ ਹਨ ਕਰਤਾਰਪੁਰ ਸਾਹਿਬ ਦੀ ਯਾਤਰਾ
. . .  about 1 hour ago
ਕਰਤਾਰਪੁਰ ਲਾਂਘਾ (ਡੇਰਾ ਬਾਬਾ ਨਾਨਕ), 15 ਨਵੰਬਰ (ਡਾ. ਕਾਹਲੋਂ) -ਵਿਦੇਸ਼ੀ ਸਿੱਖ ਸੰਗਤਾਂ ਜਿੰਨਾਂ ਕੋਲ ਭਾਰਤ ਦੀ ਨਾਗਰਿਕਤਾ ਨਹੀਂ ਹੈ। ਉਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਇੱਕ ਓ.ਸੀ.ਆਈ. (ਓਵਰਸੀਜ਼ ਸਿਟੀਜ਼ਨਸ਼ਿਪ ਆਫ਼ ਇੰਡੀਆ) ਕਾਰਡ ਵੀ ਜਾਰੀ ਕੀਤਾ ਜਾਂਦਾ ਹੈ। ਓ.ਸੀ.ਆਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੂੰ ਸ਼ੁਰੂਆਤ 'ਚ ਲੱਗੇ ਝਟਕੇ, ਸਕੋਰ 124/3
. . .  about 1 hour ago
ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ
. . .  about 2 hours ago
ਅੰਮ੍ਰਿਤਸਰ 15 ਨਵੰਬਰ (ਜਸਵੰਤ ਸਿੰਘ ਜੱਸ ) - ਟੀਵੀ, ਰੰਗਮੰਚ ਅਤੇ ਫ਼ਿਲਮਾਂ ਦੇ ਉੱਘੇ ਅਦਾਕਾਰ ਨਰਿੰਦਰ ਜੱਟੂ ਹੁਣ ਇਸ ਦੁਨੀਆਂ ਵਿਚ ਨਹੀਂ ਰਹੇ। ਬੀਤੀ ਦੇਰ ਰਾਤ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਹ ਪਿਛਲੇ ਪੰਜ ਛੇ ਵਰ੍ਹਿਆਂ ਤੋਂ ਯਾਦਦਾਸ਼ਤ ਭੁੱਲ ਜਾਣ ਕਾਰਨ ਬਿਮਾਰ ਸਨ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਕੀਤਾ...
ਦੀਪਿਕਾ ਰਣਵੀਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  58 minutes ago
ਅੰਮ੍ਰਿਤਸਰ, 15 ਨਵੰਬਰ (ਰਾਜੇਸ਼ ਕੁਮਾਰ) - ਬਾਲੀਵੁੱਡ ਦੇ ਮਸ਼ਹੂਰ ਸਟਾਰ ਰਣਵੀਰ ਸਿੰਘ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਆਪਣੀ ਪਤਨੀ ਅਤੇ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਅੱਜ ਤੜਕੇ 4:30 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ...
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ, ਨਹੀਂ ਮਿਲ ਰਹੀ ਰਾਹਤ
. . .  about 3 hours ago
ਨਵੀਂ ਦਿੱਲੀ, 15 ਨਵੰਬਰ - ਦਿੱਲੀ ਵਿਚ ਪ੍ਰਦੂਸ਼ਣ ਦੀ ਸਥਿਤੀ ਬੇਹੱਦ ਗੰਭੀਰ ਹੈ। ਪੂਰੀ ਦਿੱਲੀ 'ਤੇ ਧੁੰਦ ਦੀ ਚਾਦਰ ਛਾਈ ਹੋਈ ਹੈ। ਜਿਸ ਦੇ ਚੱਲਦਿਆਂ ਵਿਜ਼ੀਬਿਲਿਟੀ (ਦ੍ਰਿਸ਼ਟਤਾ) ਸਿਰਫ਼ 400 ਮੀਟਰ ਰਹਿ ਗਈ ਹੈ। ਏਅਰ ਕੁਆਲਿਟੀ ਇੰਡੈਕਸ ਦਿੱਲੀ 'ਚ ਪੀ.ਐਮ 2.5 ਤੇ ਪੀ.ਐਮ 10 ਦਾ ਪੱਧਰ 500 ਤੱਕ ਪਹੁੰਚ...
ਅੱਜ ਦਾ ਵਿਚਾਰ
. . .  about 3 hours ago
ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  1 day ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  1 day ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  1 day ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  1 day ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  1 day ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  1 day ago
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  1 day ago
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  1 day ago
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  1 day ago
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  1 day ago
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  1 day ago
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  1 day ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  1 day ago
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  1 day ago
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  1 day ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  1 day ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  1 day ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  1 day ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  1 day ago
ਪ੍ਰੇਮੀ ਪ੍ਰੇਮਿਕਾ ਦੀ ਲੜਾਈ ਹਟਾਉਣ ਗਏ ਪਤੀ ਪਤਨੀ 'ਤੇ ਪ੍ਰੇਮੀ ਵੱਲੋਂ ਫਾਇਰਿੰਗ, ਦੋਵੇਂ ਗੰਭੀਰ ਜ਼ਖਮੀ
. . .  1 day ago
ਵਿਵਾਦਾਂ 'ਚ ਘਿਰੇ ਸਿੱਧੂ ਮੂੱਸੇਵਾਲਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਗਿਆ ਮੱਥਾ
. . .  1 day ago
ਅੰਮ੍ਰਿਤਸਰ ਵਿਚ ਸੋਨੇ ਦੀ ਵਪਾਰੀ ਨਾਲ ਹੋਈ ਵੱਡੀ ਲੁੱਟ
. . .  1 day ago
ਟਰੱਕਾਂ ਵਾਲਿਆਂ ਤੋਂ ਨਾਕੇਬੰਦੀ ਦੌਰਾਨ ਪੈਸੇ ਲੈਂਦੇ ਮੁਲਾਜ਼ਮ ਮੁਅੱਤਲ
. . .  1 day ago
ਇੰਦੌਰ ਟੈਸਟ : ਬੰਗਲਾਦੇਸ਼ ਦੇ 5 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 140
. . .  1 day ago
ਮੋਟਰਸਾਈਕਲ ਸਵਾਰ ਦੋ ਲੁਟੇਰੇਆਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  1 day ago
ਖੱਟਰ ਕੈਬਨਿਟ ਦਾ ਹੋਇਆ ਵਿਸਤਾਰ
. . .  1 day ago
ਇੰਦੌਰ ਟੈਸਟ : ਬੰਗਲਾਦੇਸ਼ ਨੇ ਚਾਰ ਵਿਕਟਾਂ ਦੇ ਨੁਕਸਾਨ 'ਤੇ 100 ਦੌੜਾਂ ਕੀਤੀਆਂ ਮੁਕੰਮਲ
. . .  1 day ago
ਮੁੰਬਈ ਦੇ ਸਕੂਲੀ ਬੱਚਿਆਂ ਨਾਲ ਪ੍ਰਿੰਸ ਚਾਰਲਸ ਨੇ ਮਨਾਇਆ ਜਨਮ ਦਿਨ
. . .  1 day ago
ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  about 1 hour ago
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  about 1 hour ago
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  8 minutes ago
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  18 minutes ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  33 minutes ago
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  27 minutes ago
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  51 minutes ago
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 1 hour ago
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  about 1 hour ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  1 day ago
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜਿਹੜਾ ਆਦਮੀ ਸੰਕਲਪ ਕਰ ਸਕਦਾ ਹੈ, ਉਸ ਲਈ ਕੁਝ ਵੀ ਅਸੰਭਵ ਨਹੀਂ ਹੁੰਦਾ। -ਐਮਰਸਨ

ਮੁਕਤਸਰ ਸਾਹਿਬ

ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਵਿਖੇ ਖੇਤਰੀ ਯੁਵਕ ਤੇ ਵਿਰਾਸਤੀ ਮੇਲਾ ਸਮਾਪਤ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸ੍ਰੀ ਮੁਕਤਸਰ ਸਾਹਿਬ ਖੇਤਰ ਦੇ ਚਾਰ ਰੋਜ਼ਾ ਖੇਤਰੀ ਯੁਵਕ ਤੇ ਵਿਰਾਸਤੀ ਮੇਲੇ ਦੇ ਚੌਥੇ ਅਤੇ ਆਖ਼ਰੀ ਦਿਨ ਦੌਰਾਨ ਡਿਪਟੀ ਕਮਿਸ਼ਨਰ ਐੱਮ. ਕੇ. ਅਰਵਿੰਦ ਮੁੱਖ ਮਹਿਮਾਨ ਵਜੋਂ ਪਹੁੰਚੇ | ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਮੇਲੇ ਵਿਦਿਆਰਥੀਆਂ ਨੂੰ ਆਪਣੀ ਅਮੀਰ ਵਿਰਾਸਤ ਨੂੰ ਸੰਭਾਲ ਕੇ ਰੱਖਣ ਵਿਚ ਸਹਾਇਕ ਹੁੰਦੇ ਹਨ ਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਜਿਹੇ ਮੇਲਿਆਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੇ ਕਾਲਜ ਵਲੋਂ ਕਰਵਾਏ ਇਸ ਮੇਲੇ ਦੀ ਸ਼ਲਾਘਾ ਕੀਤੀ | ਕਾਲਜ ਪਿ੍ੰਸੀਪਲ ਡਾ. ਤੇਜਿੰਦਰ ਕੌਰ ਧਾਲੀਵਾਲ ਨੇ ਮੇਲੇ ਦੇ ਸਫ਼ਲਤਾਪੂਰਵਕ ਸੰਪੰਨ ਹੋਣ ਲਈ ਡਾ. ਨਿਰਮਲ ਜੌੜਾ (ਡਾਇਰੈਕਟਰ ਯੁਵਕ ਭਲਾਈ), ਕਾਲਜ ਮੈਨੇਜਮੈਂਟ ਤੇ ਪਹੁੰਚੇ ਵੱਖ-ਵੱਖ ਕਾਲਜਾਂ ਦੇ ਪਿ੍ੰਸੀਪਲ ਸਾਹਿਬਾਨ, ਭਾਗ ਲੈਣ ਵਾਲੀਆਂ ਟੀਮਾਂ ਤੇ ਇਲਾਕਾ ਨਿਵਾਸੀਆਂ ਅਤੇ ਪੱਤਰਕਾਰਾਂ ਦਾ ਧੰਨਵਾਦ ਕੀਤਾ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿੰਦਗੀ ਇਕ ਸੰਘਰਸ਼ ਹੈ ਤੇ ਇਸ ਵਿਚ ਜਿੱਤ ਇਕ ਸੁਪਨੇ ਵਾਂਗ ਹੁੰਦੀ ਹੈ, ਪਰ ਇਸ ਨੂੰ ਹਰ ਹਾਲਤ ਵਿਚ ਪ੍ਰਾਪਤ ਕਰਨ ਲਈ ਜੱਦੋ-ਜਹਿਦ ਕਰਨ ਨਾਲ ਇਹ ਸੁਪਨੇ ਵੀ ਸੱਚ ਬਣ ਜਾਂਦੇ ਹਨ | ਇਸ ਮੌਕੇ ਸਥਾਨਕ ਪ੍ਰਬੰਧਕੀ ਕਮੇਟੀ ਦੇ ਵਧੀਕ ਸਕੱਤਰ ਸਰੂਪ ਸਿੰਘ ਨੰਦਗੜ੍ਹ ਦੀ ਪਤਨੀ ਹਰਪਾਲ ਕੌਰ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇ: ਨਵਤੇਜ ਸਿੰਘ ਕਾਉਣੀ, ਹੀਰਾ ਸਿੰਘ ਚੜੇ੍ਹਵਣ, ਬੀਬੀ ਬਲਜਿੰਦਰ ਕੌਰ, ਪਿ੍ੰ. ਅਰੁਣ ਕਾਲੜਾ, ਪਿ੍ੰ. ਕਮਲਪ੍ਰੀਤ ਕੌਰ, ਪਿ੍ੰਸੀਪਲ ਗੁਰਜਿੰਦਰ ਸਿੰਘ, ਪਿ੍ੰਸੀਪਲ ਕਰਮਜੀਤ ਕੌਰ, ਪਿ੍ੰਸੀਪਲ ਮਨਜੀਤ ਸਿੰਘ ਬਰਕੰਦੀ, ਪਿ੍ੰਸੀਪਲ ਇੰਦਰਜੀਤ ਕੌਰ ਦਿਉਲ, ਪਿ੍ੰ. ਡਾ. ਰਾਜੇਸ਼ ਕੁਮਾਰ ਮਹਾਜਨ, ਪਿ੍ੰ. ਕਰਨਲ ਆਨੰਦ ਸਰੂਪ, ਪਿ੍ੰ. ਸਤਵੰਤ ਕੌਰ, ਪਿ੍ੰ. ਐੱਸ.ਐੱਸ. ਸੰਘਾ, ਡਾ. ਰੁਪਿੰਦਰ ਸੰਧੂ, ਰਾਜਨ ਵਧਵਾ, ਵੱਖ-ਵੱਖ ਕਾਲਜਾਂ ਦੇ ਅਧਿਆਪਕਾ ਤੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ | ਅੰਤ ਵਿਚ ਡਿਪਟੀ ਕਮਿਸ਼ਨਰ ਅਰਵਿੰਦ ਕੁਮਾਰ, ਵੱਖ-ਵੱਖ ਕਾਲਜਾਂ ਦੇ ਪਿ੍ੰਸੀਪਲ ਸਾਹਿਬਾਨ ਨੂੰ ਸਨਮਾਨਿਤ ਕੀਤਾ ਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ |
ਆਖ਼ਰੀ ਦਿਨ ਦੇ ਨਤੀਜੇ ਇਸ ਪ੍ਰਕਾਰ ਰਹੇ- ਲੋਕ ਨਾਚ (ਲੜਕੇ) ਵਿਚੋਂ ਪਹਿਲਾ ਡੀ.ਏ.ਵੀ. ਕਾਲਜ ਅਬੋਹਰ, ਦੂਜਾ ਡੀ.ਕੇ.ਸੀ. ਕਾਲਜ ਮੁਕਤਸਰ, ਤੀਜਾ ਐੱਮ.ਆਰ.ਐੱਸ ਕਾਲਜ ਮਲੋਟ ਤੇ ਜੀ.ਐੱਨ.ਸੀ. ਕਿੱਲਿਆਂਵਾਲੀ, ਲੋਕ ਨਾਚ (ਲੜਕੀਆਂ) ਵਿਚੋਂ ਪਹਿਲਾ ਡੀ.ਕੇ.ਸੀ. ਬਾਦਲ, ਦੂਜਾ ਸਰਕਾਰੀ ਕਾਲਜ ਮੁਕਤਸਰ, ਤੀਜਾ ਜੀ.ਐੱਨ.ਸੀ ਫ਼ਾਰ ਗਰਲਜ਼ ਮੁਕਤਸਰ, ਲੰਮੀ ਹੇਕ ਵਿਚੋਂ ਪਹਿਲਾ ਜੀ.ਐੱਨ.ਸੀ ਫ਼ਾਰ ਗਰਲਜ਼ ਮੁਕਤਸਰ, ਦੂਜਾ ਐੱਮ.ਆਰ.ਐੱਸ. ਕਾਲਜ ਮਲੋਟ ਤੇ ਤੀਜਾ ਸਥਾਨ ਜੀ.ਜੀ.ਐੱਸ. ਡੀ.ਏ.ਵੀ. ਕਾਲਜ ਜਲਾਲਾਬਾਦ, ਗਿੱਧਾ ਮੁਕਾਬਲੇ ਵਿਚ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਨੇ ਪਹਿਲਾ ਸਥਾਨ ਹਾਸਿਲ ਕੀਤਾ |

ਲੁੱਟ-ਖੋਹ ਗਰੋਹ ਦੇ ਦੋ ਮੈਂਬਰ ਪਿਸਤੌਲ, ਨਕਦੀ ਤੇ ਮੋਟਰਸਾਈਕਲ ਸਮੇਤ ਕਾਬੂ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ. ਪੀ. (ਇਨਵੈਸਟੀਗੇਸ਼ਨ) ਗੁਰਮੇਲ ਸਿੰਘ ਦੀ ਅਗਵਾਈ ਤੇ ਇੰਸਪੈਕਟਰ ਪ੍ਰਤਾਪ ਸਿੰਘ ਇੰਚਾਰਜ ਸੀ.ਆਈ.ਏ. ਸਟਾਫ਼ ਦੇ ਸਹਿਯੋਗ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਪੁਲਿਸ ਸ਼ਹੀਦੀ ਦਿਵਸ 'ਤੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਸ੍ਰੀ ਮੁਕਤਸਰ ਸਾਹਿਬ ਵਲੋਂ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਅੱਜ ਇੱਥੇ ਪੁਲਿਸ ਲਾਈਨ ਵਿਖੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਣਾਈ ਰੱਖਣ ਲਈ ਸ਼ਹੀਦੀਆਂ ਪਾਉਣ ਵਾਲੇ ਬਹਾਦਰ ...

ਪੂਰੀ ਖ਼ਬਰ »

ਸਟੱਡੀ ਸਰਕਲ ਵਲੋਂ ਦੋ ਅਧਿਆਪਕ ਸਨਮਾਨਿਤ

ਮਲੋਟ, 21 ਅਕਤੂਬਰ (ਗੁਰਮੀਤ ਸਿੰਘ ਮੱਕੜ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਗਏ ਅਧਿਆਪਕ ਸਨਮਾਨ ਸਮਾਰੋਹ ਜੋ ਕਿ ਅਬੋਹਰ ਦੇ ਗੋਪੀ ਚੰਦ ਕਾਲਜ ਵਿਚ ਕਰਵਾਇਆ ਗਿਆ, ਜਿਸ ਵਿਚ ਪਿੰਡ ਕੱਟਿਆਂਵਾਲੀ ਦੇ ਬਾਬਾ ਈਸ਼ਰ ਪਬਲਿਕ ਸਕੂਲ ਦੇ ਦੋ ਅਧਿਆਪਕ ਕੁਲਵੰਤ ਕੌਰ ...

ਪੂਰੀ ਖ਼ਬਰ »

ਬੱਚਿਆਂ ਨੇ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਮਾਰਚ ਕੱਢਿਆ

ਲੰਬੀ, 21 ਅਕਤੂਬਰ (ਮੇਵਾ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਖਿਉਵਾਲੀ ਦੇ ਬੱਚਿਆਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਕਰਨ ਲਈ ਪਿੰਡ ਖਿਉਵਾਲੀ ਦੀਆਂ ਗਲੀਆਂ ਵਿਚ ਪੈਦਲ ਮਾਰਚ ਕੀਤਾ ਗਿਆ | ਇਸ ਮਾਰਚ ਵਿਚ ਸੁਰਿੰਦਰ ਕੁਮਾਰ, ਜੰਗ ਬਹਾਦਰ ਸਿੰਘ, ...

ਪੂਰੀ ਖ਼ਬਰ »

ਪਿੰਡ ਦੌਲਾ ਵਿਖੇ ਸਕੂਲ ਕੈਂਪਸ ਦੀ ਸਫ਼ਾਈ ਕੀਤੀ

ਗਿੱਦੜਬਾਹਾ, 21 ਅਕਤੂਬਰ (ਬਲਦੇਵ ਸਿੰਘ ਘੱਟੋਂ)-ਸਰਕਾਰੀ ਹਾਈ ਸਕੂਲ ਦੌਲਾ ਦੇ ਈਕੋ ਕਲੱਬ ਦੀ ਮੀਟਿੰਗ ਮੁੱਖ ਅਧਿਆਪਕ ਸੁਭਾਸ਼ ਗਰਗ ਦੀ ਅਗਵਾਈ ਵਿਚ ਹੋਈ,ਜਿਸ ਵਿਚ ਮੁੱਖ ਅਧਿਆਪਕ ਨੇ ਦਿਨੋਂ-ਦਿਨ ਗੰਧਲੇ ਹੋ ਰਹੇ ਵਾਤਾਵਰਨ ਬਾਰੇ ਚਿੰਤਾ ਪ੍ਰਗਟ ਕਰਦਿਆਂ ਬੂਟਿਆਂ ਦੀ ...

ਪੂਰੀ ਖ਼ਬਰ »

ਸੰਥੈਟਿਕ ਦੁੱਧ ਤੇ ਮਠਿਆਈਆਂ ਦੀ ਵਿਕਰੀ ਜ਼ੋਰਾਂ 'ਤੇ-ਸਿਹਤ ਵਿਭਾਗ ਨੇ ਲਏ ਨਮੂਨੇ

ਮਲੋਟ, 21 ਅਕਤੂਬਰ (ਗੁਰਮੀਤ ਸਿੰਘ ਮੱਕੜ)-ਦੀਵਾਲੀ ਦਾ ਤਿਉਹਾਰ ਆਉਂਦਿਆਂ ਹੀ ਸੰਥੈਟਿਕ ਦੁੱਧ ਤੇ ਸੰਥੈਟਿਕ ਮਠਿਆਈਆਂ ਦੀ ਵਿਕਰੀ ਜ਼ੋਰਾਂ ਤੇ ਹੈ, ਪਰ ਸਿਹਤ ਵਿਭਾਗ ਗ਼ਾਇਬ ਹੈ | ਸ਼ਹਿਰ ਵਾਸੀਆਂ ਵਿਚ ਮਿਲਾਵਟੀ ਕਰਿਆਨੇ ਦੀਆਂ ਵਸਤੂਆਂ ਜਿਨ੍ਹਾਂ ਵਿਚ ਮਿਰਚ, ਮਸਾਲੇ, ...

ਪੂਰੀ ਖ਼ਬਰ »

ਸੋਲਰ ਲਾਈਟਾਂ ਲਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਬੂੜਾ ਗੁੱਜਰ ਦੀ ਗਰਾਮ ਪੰਚਾਇਤ ਵਲੋਂ ਪਿੰਡ ਵਿਚ ਸੋਲਰ ਲਾਈਟਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੀ ਸਰਪੰਚ ਜਸਪਾਲ ਕੌਰ ਨੇ ਦੱਸਿਆ ਕਿ ਸਾਰੇ ਪਿੰਡ ...

ਪੂਰੀ ਖ਼ਬਰ »

ਮਿਡ-ਡੇ-ਮੀਲ ਦਫ਼ਤਰੀ ਮੁਲਾਜ਼ਮ ਤੇ ਵਰਕਰ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਪਾਰਕ ਵਿਚ ਮਿਡ-ਡੇ-ਮੀਲ ਦਫ਼ਤਰੀ ਮੁਲਾਜ਼ਮ ਅਤੇ ਵਰਕਰ ਯੂਨੀਅਨ ਦੇ ਸੱਦੇ 'ਤੇ ਮਿਡ-ਡੇ-ਮੀਲ ਵਰਕਰਾਂ ਨੇ ਪਿਛਲੇ ਦਿਨੀਂ ਸਰਕਾਰ ਵਲੋਂ ਬੱਚਿਆਂ ਦੇ ਬਰਤਨ ...

ਪੂਰੀ ਖ਼ਬਰ »

ਖੇਡ ਮੁਕਾਬਲਿਆਂ 'ਚ ਰੁਪਾਣਾ ਸਕੂਲ ਦੀਆਂ ਲੜਕੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਰੁਪਾਣਾ, 21 ਅਕਤੂਬਰ (ਜਗਜੀਤ ਸਿੰਘ)-ਬਠਿੰਡਾ 'ਚ ਰਾਜ ਪੱਧਰੀ ਖੇਡ ਮੁਕਾਬਲਿਆਂ 'ਚ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਰੁਪਾਣਾ ਦੀਆਂ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਵਾਈਸ ਪਿ੍ੰਸੀਪਲ ਮਨੋਜ ਕੁਮਾਰ ਨੇ ਦੱਸਿਆ ਕਿ ਪਿਛਲੇ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਆਇਓਡੀਨ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਖਾਣ ਵਾਲੇ ਨਮਕ ਵਿਚ ਆਇਉਡੀਨ ਦੀ ਕਮੀ ਪਾਏ ਜਾਣ 'ਤੇ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕ ਕਰਨ ਲਈ ਮਨਾਏ ਜਾ ਰਹੇ ਗਲੋਬਲ ਆਇਉਡੀਨ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਜਾਗਰੂਕਤਾ ਵਾਹਨ ਰਵਾਨਾ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਜ਼ਿਲ੍ਹੇ ਵਿਚ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਜਾਗਰੂਕਤਾ ਵਾਹਨ ਰਵਾਨਾ ਕੀਤੇ ਗਏ ਹਨ | ਇਨ੍ਹਾਂ ਨੂੰ ...

ਪੂਰੀ ਖ਼ਬਰ »

ਪਿੰਡ ਮਾੜੀ ਮੁਸਤਫ਼ਾ ਵਿਖੇ ਨਾਟਕ 'ਚਿੜੀਆਂ ਦਾ ਚੰਬਾ' ਖੇਡਿਆ

ਠੱਠੀ ਭਾਈ, 21 ਅਕਤੂਬਰ (ਜਗਰੂਪ ਸਿੰਘ ਮਠਾੜੂ)- ਜ਼ਿਲ੍ਹਾ ਪ੍ਰੋਗਰਾਮ ਅਫਸਰ ਮੋਗਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਬਾਘਾ ਪੁਰਾਣਾ ਦੀ ਅਗਵਾਈ ਵਿਚ ਬਲਾਕ ਬਾਘਾ ਪੁਰਾਣਾ ਦੇ ਪਿੰਡ ਮਾੜੀ ਮੁਸਤਫ਼ਾ ਤੇ ਗੁਰੂਸਰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ-ਮੁਹੰਮਦ ਸਦੀਕ

ਨਿਹਾਲ ਸਿੰਘ ਵਾਲਾ, 21 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)- ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਮੁਹੰਮਦ ਸਦੀਕ ਨੇ ਪਿੰਡ ਕੁੱਸਾ ਵਿਖੇ ਕਾਂਗਰਸੀ ਆਗੂ ਭਰਪੂਰ ਸਿੰਘ ਕੁੱਸਾ ਦੇ ਨਿਵਾਸ 'ਤੇ ਪੁਰਾਣੇ ਕਾਂਗਰਸੀ ਵਰਕਰਾਂ ਨਾਲ ਮਿਲਣੀ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

ਨੈੱਟਬਾਲ ਦੀ ਗ੍ਰੇਡੇਸ਼ਨ ਬਹਾਲ ਕਰਨਾ ਸਰਕਾਰ ਦਾ ਸ਼ਲਾਘਾਯੋਗ ਕਦਮ- ਜਸਵਿੰਦਰ ਸ਼ਰਮਾ

ਮੰਡੀ ਬਰੀਵਾਲਾ, 21 ਅਕਤੂਬਰ (ਨਿਰਭੋਲ ਸਿੰਘ)- ਨੈੱਟਬਾਲ ਪ੍ਰਮੋਸ਼ਨ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸ਼ਰਮਾ (ਕਾਲਾ) ਡੋਡਾਂਵਾਲੀ ਨੇ ਦੱਸਿਆ ਕਿ ਨੈੱਟਬਾਲ ਦੀ ਗ੍ਰੇਡੇਸ਼ਨ ਬਹਾਲ ਕਰਨ ਸਰਕਾਰ ਦਾ ਸ਼ਲਾਘਾਯੋਗ ਕਦਮ ਹੈ | ਉਨ੍ਹਾਂ ਦੱਸਿਆ ਕਿ ਅਮਰਿੰਦਰ ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਟੈਕਨੀਸ਼ੀਅਨ ਤੇ ਦਰਜਾ ਚਾਰ ਮੁਲਾਜ਼ਮ ਯੂਨੀਅਨ ਵਲੋਂ ਰੋਸ ਧਰਨਾ ਅੱਜ

ਸ੍ਰੀ ਮੁਕਤਸਰ ਸਾਹਿਬ, 21ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੀ. ਡਬਲਯੂ. ਡੀ. ਟੈਕਨੀਸ਼ੀਅਨ ਤੇ ਦਰਜਾਚਾਰ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਤੱਖੀ ਤੇ ਬਰਾਂਚ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਸੁਖਵੀਰ ਸਿੰਘ ਧਾਲੀਵਾਲ ਨੇ ਪ੍ਰੈੱਸ ...

ਪੂਰੀ ਖ਼ਬਰ »

ਰਣਜੀਤ ਸਿੰਘ ਬਰਾੜ ਨਮਿਤ ਅੰਤਿਮ ਅਰਦਾਸ 25 ਨੂੰ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਦੋਦਾ ਵਾਸੀ ਸਵ: ਜਥੇਦਾਰ ਸੁਦਾਗਰ ਸਿੰਘ ਦੇ ਪੋਤਰੇ ਰਣਜੀਤ ਸਿੰਘ ਬਰਾੜ (ਰਾਜਾ) ਪੁੱਤਰ ਸਵ: ਜਰਨੈਲ ਸਿੰਘ ਬਰਾੜ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ | ਉਨ•ਾਂ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ ਤੇ ...

ਪੂਰੀ ਖ਼ਬਰ »

ਐੱਸ. ਐੱਮ. ਓ. ਵਲੋਂ ਫ਼ੀਲਡ ਸਟਾਫ਼ ਨਾਲ ਮੀਟਿੰਗ

ਲੰਬੀ, 21 ਅਕਤੂਬਰ (ਮੇਵਾ ਸਿੰਘ)-ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਡਾ. ਜਗਦੀਪ ਚਾਵਲਾ ਐੱਸ.ਐੱਮ.ਓ. ਲੰਬੀ ਦੀ ਅਗਵਾਈ ਵਿਚ ਮਹੀਨਾਵਾਰ ਰਿਪੋਰਟਾਂ ਦੇ ਏਜੰਡੇ ਦੀ ਪੂਰਤੀ ਲਈ ਫ਼ੀਲਡ ਸਟਾਫ਼ ਨਾਲ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਐੱਲ.ਐੱਚ.ਵੀ., ਏ.ਐੱਨ.ਐੱਮਜ., ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਮੌਕੇ ਜੀ. ਟੀ. ਰੋਡ ਮਲੋਟ 'ਤੇ ਕੀਤੀ ਜਾਵੇਗੀ ਲਾਈਟਿੰਗ

ਮਲੋਟ, 21 ਅਕਤੂਬਰ (ਪਾਟਿਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮਲੋਟ ਦੀ ਨਵੀਂ ਦਾਣਾ ਮੰਡੀ ਵਿਖੇ 8, 9 ਤੇ 10 ਨਵੰਬਰ ਨੂੰ ਸਾਂਝੇ ਤੌਰ 'ਤੇ ਇਲਾਕੇ ਦੀਆਂ ਧਾਰਮਿਕ ਜਥੇਬੰਦੀਆਂ ਵਲੋਂ ਵਿਸ਼ੇਸ਼ ਸਮਾਗਮ ਕਰਵਾਏ ਜਾਣ ਦੇ ਪ੍ਰੋਗਰਾਮ ਉਲੀਕੇ ਗਏ ਹਨ, ...

ਪੂਰੀ ਖ਼ਬਰ »

ਦੀਵਾਲੀ ਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੈਂਸਾਂ ਲਈ ਡਰਾਅ ਕੱਢੇ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਅਨੁਸਾਰ ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਵਿਕੇ੍ਰਤਾਵਾਂ ਨੂੰ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਰਾਜ ਪੱਧਰੀ ਡਰਾਪ ਰੋਬਾਲ ਮੁਕਾਬਲੇ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮਲਕੀਤ ਸਿੰਘ ਖੋਸਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਬਲਜੀਤ ਕੁਮਾਰ ਦੀ ਅਗਵਾਈ ਅਤੇ ਉੱਪ ਜ਼ਿਲ੍ਹਾ ...

ਪੂਰੀ ਖ਼ਬਰ »

ਜੀ. ਜੀ. ਐੱਸ. ਸਕੂਲ 'ਚ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ

ਮੰਡੀ ਬਰੀਵਾਲਾ, 21 ਅਕਤੂਬਰ (ਨਿਰਭੋਲ ਸਿੰਘ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਰਾੜ੍ਹ ਕਲਾਂ 'ਚ ਪਹਿਲੀ ਜਮਾਤ ਤੋਂ ਲੈ ਕੇ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਦੀਵੇ ਬਣਾਉਣ ਤੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਸਮੇਂ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਪਰਾਲੀ ਖੇਤ 'ਚ ਦੱਬਣ ਨਾਲ ਸੇਮ ਕਾਰਨ ਆਇਆ ਸ਼ੋਰਾ ਹੋਇਆ ਘੱਟ

ਮਲੋਟ, 21 ਅਕਤੂਬਰ (ਗੁਰਮੀਤ ਸਿੰਘ ਮੱਕੜ)-ਬਲਾਕ ਮਲੋਟ ਦੇ ਪਿੰਡ ਕੱਟਿਆਂਵਾਲੀ ਦੇ ਕਿਸਾਨ ਸੁਖਦੇਵ ਸਿੰਘ ਨੇ ਆਪਣੀ ਸੇਮ ਮਾਰੀ ਬੰਜਰ ਹੋਈ ਜ਼ਮੀਨ ਨੂੰ ਖੇਤ ਵਿਚ ਪਰਾਲੀ ਦਬਾ ਕੇ ਬਹਾਲ ਕਰ ਲਿਆ ਹੈ | ਹੁਣ ਉਸਦੀ ਉਸੇ ਜ਼ਮੀਨ ਵਿਚੋਂ 80 ਮਣ ਝੋਨਾ ਹੋ ਰਿਹਾ ਹੈ | ਆਪਣੀ ਸਫਲਤਾ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵਕ ਤੇ ਉੱਘੇ ਉਦਯੋਗਪਤੀ ਮੈਨੇਜਿੰਗ ਟਰੱਸਟੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ:) ਡਾ. ਐੱਸ. ਪੀ. ਸਿੰਘ ਉਬਰਾਏ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਧਵਾਵਾਂ ਅੰਗਹੀਣਾਂ ਬਲਾਈਡ ਤੇ ਬੇਸਹਾਰਾ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਦਾ ਸੰਦਾਂ ਨਾਲ ਪ੍ਰਦਰਸ਼ਨ ਕੀਤਾ

ਗਿੱਦੜਬਾਹਾ, 21 ਅਕਤੂਬਰ (ਬਲਦੇਵ ਸਿੰਘ ਘੱਟੋਂ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਭ ਲਾਈਆਣਾ ਵਿਖੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਵਰਤੇ ਜਾਂਦੇ ਸੰਦਾਂ ਦਾ ਖੇਤਾਂ ਵਿਚ ਪ੍ਰਦਰਸ਼ਨ ਕਰਕੇ ਵਿਖਾਇਆ | ਇਸ ਮੌਕੇ ਜ਼ਿਲ੍ਹੇ ਦੇ ਵਧੀਕ ਡਿਪਟੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਜਾਗਰੂਕਤਾ ਰੈਲੀ ਕੱਢੀ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਗੁਲਾਬੇਵਾਲਾ ਦੇ ਪਿ੍ੰਸੀਪਲ ਹਰਪਾਲ ਸਿੰਘ ਦੀ ਅਗਵਾਈ ਵਿਚ ਵਿਦਿਆਰਥੀਆਂ ਵਲੋਂ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪਿੰਡ ਵਿਚ ਜਾਗਰੂਕਤਾ ਰੈਲੀ ਕੱਢੀ ਗਈ | ਇਸ ...

ਪੂਰੀ ਖ਼ਬਰ »

ਆਇਓਡੀਨ ਸਬੰਧੀ ਵਰਕਸ਼ਾਪ ਲਗਾਈ

ਲੰਬੀ, 21 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਕਮਿਊਨਿਟੀ ਹੈਲਥ ਸੈਂਟਰ ਲੰਬੀ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਗਦੀਪ ਚਾਵਲਾ ਦੀ ਅਗਵਾਈ ਵਿਚ ਆਇਓਡੀਨ ਸਬੰਧੀ ਵਰਕਸ਼ਾਪ ਲਾਈ ਗਈ, ਜਿਸ ਵਿਚ ਹਲਕੇ ਭਰ ਤੋਂ ਹੈਲਥ ਸੈਂਟਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਦੇਸ਼ ਭਗਤ ਗਲੋਬਲ ਸਕੂਲ ਵਿਖੇ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਦੇਸ਼ ਭਗਤ ਯੂਨਾਈਟਿਡ ਗਰੁੱਪ ਦੇ ਚਾਂਸਲਰ ਡਾ. ਜੋਰਾ ਸਿੰਘ ਤੇ ਪ੍ਰੋ. ਚਾਂਸਲਰ ਡਾ. ਤੇਜਿੰਦਰ ਕੌਰ ਦੀ ਸਰਪ੍ਰਸਤੀ ਹੇਠ ਦੇਸ਼ ਭਗਤ ਗਲੋਬਲ ਸਕੂਲ ਸ੍ਰੀ ਮੁਕਤਸਰ ਸਾਹਿਬ ਦੇ ਪਿ੍ੰਸੀਪਲ ਸੰਜੀਵ ਜਿੰਦਲ ਦੀ ...

ਪੂਰੀ ਖ਼ਬਰ »

ਖੇਡਾਂ 'ਚ ਬਾਬਾ ਫ਼ਰੀਦ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਗਿੱਦੜਬਾਹਾ, 21 ਅਕਤੂਬਰ (ਬਲਦੇਵ ਸਿੰਘ ਘੱਟੋਂ)-ਬੀਤੇ ਦਿਨੀਂ ਥਾਂਦੇਵਾਲਾ ਵਿਖੇ ਹੋਈਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਪ੍ਰਾਇਮਰੀ ਪੱਧਰ ਦੀਆਂ ਸਕੂਲੀ ਖੇਡਾਂ ਵਿਚ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ...

ਪੂਰੀ ਖ਼ਬਰ »

ਬਜ਼ੁਰਗਾਂ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕਤਾ ਵੈਨ ਰਵਾਨਾ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਅੰਤਰਰਾਸ਼ਟਰੀ ਬਜ਼ੁਰਗ ਦਿਵਸ ਸਬੰਧੀ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਬਜ਼ੁਰਗਾਂ ਦੀ ਸਾਂਭ-ਸੰਭਾਲ, ਬਿਮਾਰੀਆਂ ਸਬੰਧੀ ਜਾਗਰੂਕਤਾ ਵੈਨ ਨੂੰ ਸਿਵਲ ਸਰਜਨ ਡਾ. ...

ਪੂਰੀ ਖ਼ਬਰ »

ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਨੇ ਧਾਰਮਿਕ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਵਲੋਂ ਕੰਨਿਆ ਭਰੂਣ ਹੱਤਿਆ ਵਿਰੁੱਧ ਤੇ ਮਹਿਲਾ ਸ਼ਸ਼ਕਤੀਕਰਨ ਸਬੰਧੀ ਰੁਪਾਣਾ ਵਿਖੇ ਮਾਤਾ ਦੀ ਚੌਾਕੀ ਦਾ ਪ੍ਰਬੰਧ ਕੀਤਾ ਗਿਆ | ਇਸ ਮੌਕੇ ਸਾਧਵੀ ਮੰਗਲਾਵਤੀ ਭਾਰਤੀ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਗਰੂਕਤਾ ਵੈਨ ਰਵਾਨਾ

ਸ੍ਰੀ ਮੁਕਤਸਰ ਸਾਹਿਬ ਵਿਖੇ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸੁਖਵਿੰਦਰ ਕੌਰ | ਤਸਵੀਰ:ਬਲਕਰਨ ਸਿੰਘ ਖਾਰਾ ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਗਰੂਕਤਾ ਵੈਨ ਰਵਾਨਾ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਪਰਸਨ ਮਾਨਯੋਗ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸੁਖਵਿੰਦਰ ਕੌਰ ਦੁਆਰਾ ਨਾਲਸਾ ਦੀਆਂ ਵੱਖ-ਵੱਖ ਸਕੀਮਾਂ ਤੇ ਸਰਕਾਰ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਵੈਨ ਰਵਾਨਾ

ਮਲੋਟ, 21 ਅਕਤੂਬਰ (ਗੁਰਮੀਤ ਸਿੰਘ ਮੱਕੜ)- ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪਿੰਡਾਂ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਵਲੋਂ ਸ਼ੁਰੂ ਕੀਤੀ ਜਾਗਰੂਕਤਾ ਵੈਨ ਨੂੰ ਐੱਸ. ਡੀ. ਐੱਮ. ਗੋਪਾਲ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਮਨਿਸਟਰੀਅਲ ਕਾਮਿਆਂ ਵਲੋਂ ਕਲਮ ਛੋੜ ਹੜਤਾਲ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸੂਬਾ ਕਮੇਟੀ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂ. ਟੀ. ਦੇ ਦਿੱਤੇ ਗਏ ਸੱਦੇ ਅਨੁਸਾਰ ਮਨਿਸਟਰੀਅਲ ਕਾਮਿਆਂ ਵਲੋਂ ਅੱਜ ਜ਼ਿਲੇ੍ਹ ਦੇ ਸਮੂਹ ਵਿਭਾਗਾਂ ਵਿਚ ਪੂਰਨ ਤੌਰ 'ਤੇ ਕਲਮ ਛੋੜ ਹੜਤਾਲ ਕੀਤੀ ਗਈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX