ਤਾਜਾ ਖ਼ਬਰਾਂ


ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  11 minutes ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  17 minutes ago
ਨਵੀਂ ਦਿੱਲੀ, 8 ਦਸੰਬਰ- ਦੇਸ਼ ਭਰ 'ਚ ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ...
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  26 minutes ago
ਗੁਰੂਹਰਸਹਾਏ, 8 ਦਸੰਬਰ (ਹਰਚਰਨ ਸਿੰਘ ਸੰਧੂ)- ਪਿੰਡ ਕੜਮਾ ਦੇ ਇੱਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਹਿਚਾਣ 40 ਸਾਲਾ ਰਿੰਕੂ...
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  52 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਫਾਇਰ ਸਰਵਿਸ (ਡੀ. ਐੱਫ. ਐੱਸ.) ਦੇ ਚੀਫ਼ ਫਾਇਰ ਅਫ਼ਸਰ ਅਤੁਲ ਗਰਗ ਨੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਵਾਪਰੀ ਅੱਗ ਲੱਗਣ ਦੀ ਘਟਨਾ 'ਤੇ ਕਿਹਾ ਕਿ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  about 1 hour ago
ਪਟਨਾ, 8 ਦਸੰਬਰ- ਰਾਜਧਾਨੀ ਦਿੱਲੀ 'ਚ ਇੱਕ ਫੈਕਟਰੀ 'ਚ ਲੱਗੀ ਅੱਗ ਕਾਰਨ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਮੁਆਵਜ਼ੇ ਦਾ ਐਲਾਨ...
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਮੈਂ ਇਸ 'ਤੇ ਰਾਜਨੀਤੀ ਨਹੀਂ ਕਰਨਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ...
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  about 1 hour ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)- ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ...
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  about 2 hours ago
ਨਾਭਾ, 8 ਦਸੰਬਰ (ਕਰਮਜੀਤ ਸਿੰਘ)- ਕੈਪਟਨ ਸਰਕਾਰ ਨੇ ਨਸ਼ਿਆਂ ਵਿਰੁੱਧ ਸਖ਼ਤ ਮੁਹਿੰਮ ਵਿੱਢੀ ਹੋਈ ਹੈ ਪਰ ਇਸ ਸਭ ਤੋਂ ਬੇਖ਼ੌਫ਼ ਕਰਮਚਾਰੀ ਪੰਜਾਬ ਸਰਕਾਰ ਦੇ ਅਦਾਰਿਆਂ 'ਚ...
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਪ੍ਰਧਾਨ ਮੰਤਰੀ ਦਫ਼ਤਰ (ਪੀ. ਐੱਮ. ਓ.) ਵਲੋਂ ਦਿੱਲੀ ਅਗਨੀਕਾਂਡ ਦੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਪੀ. ਐੱਮ. ਓ. ਵਲੋਂ ਜਾਰੀ ਬਿਆਨ...
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਲੋਕ ਨਾਇਕ ਹਸਪਤਾਲ...
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  about 3 hours ago
ਬਠਿੰਡਾ, 8 ਦਸੰਬਰ (ਨਾਇਬ ਸਿੱਧੂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ 93ਵਾਂ ਜਨਮ ਦਿਨ ਪਾਰਟੀ ਦੀ ਬਠਿੰਡਾ ਲੀਡਰਸ਼ਿਪ ਵਲੋਂ ਗੁਰਦੁਆਰਾ ਸਾਹਿਬ ਹਾਜੀਰਤਨ...
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅਨਾਜ ਮੰਡੀ 'ਚ ਫੈਕਟਰੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  about 4 hours ago
ਨਵੀਂ ਦਿੱਲੀ, 8 ਦਸੰਬਰ- ਉੱਤਰੀ-ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 4 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਫੈਕਟਰੀ 'ਚ ਲੱਗੀ ਅੱਗ ਕਾਰਨ ਜ਼ਖ਼ਮੀ ਹੋਏ ਕਈ ਲੋਕਾਂ ਨੂੰ ਲੋਕ ਨਾਇਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਇਸ ਸੰਬੰਧੀ...
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 4 hours ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 4 hours ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 4 hours ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 5 hours ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 5 hours ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 5 hours ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 6 hours ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 6 hours ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 6 hours ago
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  1 minute ago
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  1 day ago
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  1 day ago
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  1 day ago
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  1 day ago
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  about 1 hour ago
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  about 1 hour ago
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  about 1 hour ago
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  1 minute ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  15 minutes ago
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  42 minutes ago
ਵਧੀਆਂ ਕੀਮਤਾਂ ਨੂੰ ਲੈ ਕੇ 'ਆਪ' ਵਲੋਂ ਗਲਾਂ 'ਚ ਪਿਆਜ਼ਾਂ ਦੇ ਹਾਰ ਪਾ ਕੇ ਪ੍ਰਦਰਸ਼ਨ
. . .  48 minutes ago
ਗੰਭੀਰ ਰੂਪ 'ਚ ਸੜਨ ਕਾਰਨ ਹੋਈ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ- ਸਫਦਰਜੰਗ ਹਸਪਤਾਲ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨੈਤਿਕਤਾ ਸਾਡੇ ਸਾਰਿਆਂ ਲਈ ਸਰਵੋਤਮ ਅਹਿਮੀਅਤ ਰੱਖਦੀ ਹੈ। -ਚਾਰਲਜ਼ ਡਿਕਨਜ਼

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਫਿਰ ਜ਼ੀਰੋ ਆਵਰ ਰਿਹੈ ਭਾਰੀ, ਸਮਾਰਟ ਸਿਟੀ ਪ੍ਰਾਜੈਕਟ ਸਬੰਧੀ 3 ਮਹੱਤਵਪੂਰਨ ਏਜੰਡੇ ਮੁਲਤਵੀ

ਚੰਡੀਗੜ੍ਹ, 14 ਨਵੰਬਰ (ਆਰ.ਐਸ.ਲਿਬਰੇਟ)- ਇਕ ਵਾਰ ਫਿਰ, ਨਗਰ ਨਿਗਮ ਸਦਨ ਦੀ ਬੈਠਕ ਦੌਰਾਨ ਜ਼ੀਰੋ ਆਵਰ ਭਾਰੀ ਰਿਹਾ, ਸਮਾਰਟ ਸਿਟੀ ਪ੍ਰਾਜੈਕਟ ਸਬੰਧੀ ਤਿੰਨ ਮਹੱਤਵਪੂਰਨ ਏਜੰਡੇ ਅਗਲੀ ਬੈਠਕ ਲਈ ਮੁਲਤਵੀ ਕਰਨੇ ਪਏ | ਐਮ.ਓ.ਐਚ. ਵਿੰਗ 'ਤੇ ਸਾਬਕਾ ਡਿਪਟੀ ਮੇਅਰ ਅਤੇ ਕੌਾਸਲਰ ਸ੍ਰੀ ਵਿਨੋਦ ਅਗਰਵਾਲ ਨੇ ਕਰਮਚਾਰੀਆਂ ਦਾ ਨਾਂਅ ਲੈ ਕੇ ਭਿ੍ਸ਼ਟਾਚਾਰ ਦੇ ਦੋਸ਼ ਲਗਾਏ | ਜੇ.ਪੀ. ਕੂੜਾ ਪਲਾਂਟ ਮਾਮਲੇ ਨਾਲ ਨਜਿੱਠਣ ਲਈ ਕਮਿਸ਼ਨਰ ਨੇ ਮਾਹਿਰ ਵਕੀਲਾਂ ਦੇ ਪੈਨਲ ਦੀ ਸਦਨ ਤੋਂ ਮੰਗ ਕੀਤੀ ਤੇ ਪੈਨਲ ਦੀ ਪ੍ਰਵਾਨਗੀ ਲੈਣ ਦੀ ਜ਼ਿੰਮੇਵਾਰੀ ਲਈ | ਸਮਾਰਟ ਸਿਟੀ ਪ੍ਰਾਜੈਕਟ ਸਬੰਧੀ ਤਿੰਨ ਮਹੱਤਵਪੂਰਨ ਏਜੰਡੇ ਅਗਲੀ ਬੈਠਕ ਲਈ ਮੁਲਤਵੀ ਕਰਨੇ ਪਏ | ਸਮੇਂ ਦੀ ਬਰਬਾਦੀ ਕਾਰਨ ਇਸ ਮਹੀਨੇ ਦੇ ਅਖੀਰ ਵਿਚ ਹੋਣ ਵਾਲੀ ਬੈਠਕ ਵਿਚ ਵਿਚਾਰ ਵਟਾਂਦਰੇ ਲਈ ਮੁਲਤਵੀ ਕਰਨਾ ਪਿਆ | ਇਨ੍ਹਾਂ ਵਿਚ ਕੂੜਾ ਕਰਕਟ ਟਰਾਂਸਫ਼ਰ ਸਟੇਸ਼ਨ ਲਈ ਘੱਟ ਸਮੱਗਰੀ ਦੀ ਰਿਕਵਰੀ ਸਹੂਲਤ ਦਾ ਏਜੰਡਾ ਸ਼ਾਮਲ ਸੀ, ਜਿਸ ਨੇ ਸ਼ਹਿਰ ਦੀ ਵੱਖਰੀ ਪ੍ਰਕਿਰਿਆ 'ਤੇ ਜ਼ੋਰ ਦਿੱਤਾ | ਇਸੇ ਤਰ੍ਹਾਂ ਪੇਨ ਸਿਟੀ ਤੇ ਪੁਨਰਵਾਸ ਅਤੇ ਅਪਗੇ੍ਰਡੇਸ਼ਨ ਸੀਵਰੇਜ ਟਰੀਟਮੈਂਟ ਪਲਾਂਟ ਨਾਲ ਸਬੰਧਤ ਪ੍ਰਸਤਾਵ ਤੱਕ 24 ਘੰਟੇ ਪਾਣੀ ਸਪਲਾਈ ਪ੍ਰਾਜੈਕਟ ਸ਼ਾਮਿਲ ਸਨ ਜਿਨ੍ਹਾਂ 'ਤੇ ਚਰਚਾ ਬਾਅਦ ਸ਼ਹਿਰ ਲਈ ਅਮਲ ਦੀ ਮੌਜੂਦਾ ਲੋੜ ਸੀ | ਏਜੰਡਿਆਂ 'ਤੇ ਚਰਚਾ ਦੁਪਹਿਰ ਦੇ ਖਾਣੇ ਤੋਂ ਬਾਅਦ 2.50 ਵਜੇ ਵੀ ਨਿਗਮ ਕਮਿਸ਼ਨਰ ਨੂੰ ਨਾਮਜ਼ਦ ਕੌਾਸਲਰਾਂ ਦੇ ਅੱਗੇ ਹੱਥ ਜੋੜ ਕੇ ਸ਼ੁਰੂ ਕਰਵਾਉਣੀ ਪਈ | ਸ਼ਾਮ ਪੰਜ ਵਜੇ, ਜਦੋਂ ਸਦਨ ਖ਼ਤਮ ਹੋਣ ਦੇ ਕਿਨਾਰੇ 'ਤੇ ਪਹੁੰਚ ਗਿਆ, ਪੰਜ- ਛੇ ਮਿੰਟਾਂ 'ਚ, ਛੇ ਏਜੰਡੇ ਪਾਸ ਵਾਜਿਬ ਬਹਿਸ ਤੋਂ ਬਿਨਾਂ ਪਾਸ ਕਰਨੇ ਪਏ ਜਦਕਿ ਪੇਸ਼ 14 ਏਜੰਡੇ ਕੀਤੇ ਗਏ ਸਨ | ਦੁਪਹਿਰ ਦੇ ਖਾਣੇ ਬਾਅਦ ਏਜੰਡਾ ਨੰਬਰ 2 ਤੋਂ 5 ਤੱਕ ਹੀ ਲੋੜੀਂਦਾ ਵਿਚਾਰ ਵਟਾਂਦਰਾ ਹੋ ਸਕਿਆ | ਜਦ ਕੌਾਸਲਰਾਂ ਨੇ ਸ਼ਹਿਰ ਵਿਚ ਸਾਫ਼-ਸੁਥਰੀ ਸਵੱਛਤਾ ਬਾਰੇ ਬਹਿਸ ਦੌਰਾਨ ਕੂੜਾ ਪਲਾਂਟ ਦੀ ਕਾਰਗੁਜ਼ਾਰੀ 'ਤੇ ਨਾਰਾਜ਼ਗੀ ਜਾਹਰ ਕੀਤੀ ਤਾਂ ਕਮਿਸ਼ਨਰ ਨਗਰ ਨਿਗਮ ਨੇ ਐਨ.ਜੀ.ਟੀ. ਵਿਚ ਜੇ.ਪੀ. ਪਲਾਂਟ ਨਾਲ ਕਾਨੂੰਨੀ ਲੜਾਈ ਲੜਨ ਲਈ ਕੌਾਸਲਰਾਂ ਤੋਂ ਵਕੀਲਾਂ ਦੇ ਪੈਨਲ ਦੀ ਮੰਗ ਕੀਤੀ | ਕੌਾਸਲਰਾਂ ਨੇ ਮੰਗ ਕੀਤੀ ਕਿ ਕੂੜਾ ਕਰਕਟ ਪਲਾਂਟ ਨਗਰ ਨਿਗਮ ਨੂੰ ਆਪਣੇ ਕਬਜ਼ੇ ਵਿਚ ਲੈ ਲੈਣਾ ਚਾਹੀਦਾ ਹੈ | ਇਸ 'ਤੇ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਐਨ.ਜੀ.ਟੀ. ਵਿਚ ਕਾਨੂੰਨੀ ਲੜਾਈ ਲਈ ਦਸਤਾਵੇਜ਼ ਤਿਆਰ ਕਰ ਲਏ ਹਨ, ਕਾਹਲੀ ਨਾ ਕਰੋ ਤਾਂ ਜੋ ਬਾਅਦ ਵਿਚ ਸਾਨੂੰ ਕਾਨੂੰਨੀ ਮੁਸਕਲਾਂ ਦਾ ਸਾਹਮਣਾ ਨਾ ਕਰਨਾ ਪਵੇ | ਸਾਬਕਾ ਮੇਅਰ ਅਤੇ ਕੌਾਸਲਰ ਦਵੇਸ ਮੌਦਗਿਲ ਨੇ ਕਿਹਾ ਕਿ ਸਾਨੂੰ ਆਪਣੇ ਸੀਨੀਅਰ ਵਕੀਲ ਨਿਯੁਕਤ ਕਰਨੇ ਚਾਹੀਦੇ ਹਨ ਜੋ ਸਹੀ ਤਰੀਕੇ ਨਾਲ ਸਾਡੇ ਕੇਸ ਦੀ ਅਪੀਲ ਕਰ ਸਕਦੇ ਹਨ | ਨਿਗਮ ਕਮਿਸ਼ਨਰ ਨੇ ਫਿਰ ਇਕ ਪੈਨਲ ਦੇਣ ਲਈ ਕਿਹਾ ਅਤੇ ਜਿਸ ਦੀ ਪ੍ਰਵਾਨਗੀ ਪ੍ਰਸ਼ਾਸਨ ਤੋਂ ਉਹ ਲੈਣਗੇ ਦੀ ਜ਼ਿੰਮੇਵਾਰੀ ਲਈ | ਕਮਿਸ਼ਨਰ ਨੇ ਮੰਨਿਆ ਕਿ 2017 ਦੇ ਫ਼ੈਸਲੇ ਵਿਚ ਅਸੀਂ ਬਹੁਤ ਕੁਝ ਕਰ ਸਕਦੇ ਸੀ | ਉਸ ਸਮੇਂ, ਨਿਗਮ ਨੇ ਨਾ ਸਿਰਫ਼ ਮਤਾ ਪਾਸ ਕੀਤਾ ਸੀ ਬਲਕਿ ਜੇ.ਪੀ. ਪਲਾਂਟ ਨੂੰ ਹਟਾਉਣ ਦਾ ਫ਼ੈਸਲਾ ਕੀਤਾ ਸੀ ਪਰ ਨਿਗਮ ਇਸ ਨੂੰ ਆਪਣੇ ਹੱਥ 'ਚ ਨਹੀਂ ਲੈ ਸਕਿਆ, ਇੱਥੋਂ ਤੱਕ ਕਿ ਐਨ.ਜੀ.ਟੀ. ਵਿਚ ਸੁਣਵਾਈ ਦੌਰਾਨ ਵੀ ਨਿਗਮ ਨੂੰ ਟਿਪਿੰਗ ਫ਼ੀਸ ਦੇਣ ਦਾ ਹੁਕਮ ਸਵੀਕਾਰਨਾ ਪਿਆ |
ਐਮ.ਓ.ਐਚ. ਵਿੰਗ 'ਤੇ ਸਾਬਕਾ ਡਿਪਟੀ ਮੇਅਰ ਤੇ ਕੌਾਸਲਰ ਸ੍ਰੀ ਵਿਨੋਦ ਅਗਰਵਾਲ ਮੇਅਰ ਨੇ ਦੋਸ਼ ਲਾਇਆ ਕਿ ਮਨੀਮਾਜਰਾ ਵਿਚ ਇਕ ਨਰਸਰੀ ਤੋਂ ਵਧੀਕ ਕਮਿਸ਼ਨਰ ਦੇ ਨਾਂਅ ਉੱਤੇ ਦੋ ਐਮ.ਓ.ਐਚ. ਵਿੰਗ ਦੇ ਕਰਮਚਾਰੀ ਫੜ੍ਹੀਆਂ ਲਗਾਉਣ ਵਾਲੇ ਘੁਮਿਆਰਾਂ ਤੋਂ ਬਰਤਨ ਮੰਗਦੇ ਹਨ | ਜਦੋਂ ਉਹ ਘੜਾ ਜਾਂ ਹੋਰ ਵਰਤੋਂ ਦੇ ਬਰਤਨ ਦੇਣੋਂ ਇਨਕਾਰ ਕਰਦੇ ਹਨ ਤਾਂ ਉਨ੍ਹਾਂ ਨੂੰ ਦਫ਼ਤਰੀ ਧੌਾਸ ਦਿਖਾਉਂਦੇ ਚਲਾਨ ਕੀਤੇ ਜਾਂਦੇ ਹਨ | ਇਸ ਮਾਮਲੇ 'ਤੇ ਕਮਿਸ਼ਨਰ ਨੇ ਕਿਹਾ ਕਿ ਇਸ ਸਬੰਧੀ ਲਿਖਤੀ ਸ਼ਿਕਾਇਤ ਦਿੱਤੀ ਜਾਵੇ ਤਾਂ ਗਹਿਰਾਈ ਨਾਲ ਜਾਂਚ ਕੀਤੀ ਜਾਏਗੀ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ |

ਪੀ.ਜੀ.ਆਈ. ਵਿਖੇ 'ਮਾਈਲੋਫਟ' ਐਪ ਦੀ ਸ਼ੁਰੂਆਤ

ਚੰਡੀਗੜ੍ਹ, 14 ਨਵੰਬਰ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਵਿਖੇ ਡਾ: ਤੁਲਸੀ ਦਾਸ ਲਾਇਬ੍ਰੇਰੀ ਵਿਚ 'ਮਾਈਲੋਫਟ' ਐਪ ਦੀ ਸ਼ੁਰੂਆਤ ਕੀਤੀ ਗਈ | ਇਸ ਦਾ ਉਦਘਾਟਨ ਪੀ.ਜੀ.ਆਈ. ਦੇ ਮੈਡੀਕਲ ਸੁਪਰਡੈਂਟ ਡਾ: ਏ.ਕੇ. ਗੁਪਤਾ ਵਲੋਂ ਕੀਤਾ ਗਿਆ | ਇਸ ਐਪ ਦਾ ਮਕਸਦ ਰਿਸਰਚ ਸਕਾਲਰਾਂ, ਫੈਕਲਟੀ, ...

ਪੂਰੀ ਖ਼ਬਰ »

ਝਪਟਮਾਰੀ ਦੇ ਮਾਮਲੇ 'ਚ ਇਕ ਬਰੀ

ਚੰਡੀਗੜ੍ਹ, 14 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਜ਼ਿਲ੍ਹਾ ਅਦਾਲਤ ਨੇ ਝੱਪਟਮਾਰੀ ਦੇ ਇਕ ਮਾਮਲੇ 'ਚ ਸਬੂਤਾਂ ਦੀ ਘਾਟ ਦੇ ਚਲਦੇ ਇਕ ਲੜਕੇ ਨੂੰ ਬਰੀ ਕਰ ਦਿੱਤਾ | ਮਿਲੀ ਜਾਣਕਾਰੀ ਅਨੁਸਾਰ ਬਰੀ ਹੋਣ ਵਾਲਾ ਪਟਿਆਲਾ ਦਾ ਪਰਮਜੀਤ ਸਿੰਘ ਹੈ | ਬਚਾਅ ਪੱਖ ਦੇ ਵਕੀਲ ਰਮਨ ...

ਪੂਰੀ ਖ਼ਬਰ »

ਥੋੜ੍ਹਾ ਟਕਰਾਅ ਤੋਂ ਬਾਅਦ ਕਾਂਗਰਸੀ ਤੇ ਭਾਜਪਾਈ ਕੌਾਸਲਰਾਂ ਨੇ ਬਾਲ ਦਿਵਸ ਇਕੱਠਿਆਂ ਮਨਾਇਆ

ਚੰਡੀਗੜ੍ਹ, 14 ਨਵੰਬਰ (ਆਰ.ਐਸ. ਲਿਬਰੇਟ) -ਅੱਜ ਨਗਰ ਨਿਗਮ ਸਦਨ ਦੀ ਮਹੀਨਾਵਾਰ ਬੈਠਕ ਦੌਰਾਨ ਬਾਲ ਦਿਵਸ ਨੂੰ ਲੈ ਕੇ ਕਾਂਗਰਸੀ ਤੇ ਭਾਜਪਾਈ ਕੌਾਸਲਰਾਂ 'ਚ ਬਹਿਸ ਛਿੜਦੀ-ਛਿੜਦੀ ਰੁਕੀ | ਬੈਠਕ ਦੌਰਾਨ ਕਾਂਗਰਸ ਦੀ ਕੌਾਸਲਰ ਗੁਰਬਖ਼ਸ਼ ਰਾਵਤ ਨੇ ਕਿਹਾ ਕਿ ਸਾਲ 2016 ਤੋਂ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਔਰਤ ਗਿ੍ਫ਼ਤਾਰ

ਚੰਡੀਗੜ੍ਹ, 14 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਇਕ ਔਰਤ ਨੂੰ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਔਰਤ ਸੈਕਟਰ 25 ਦੀ ਰਹਿਣ ਵਾਲੀ ਹੈ | ਮਿਲੀ ਜਾਣਕਾਰੀ ਅਨੁਸਾਰ ਪੁਲਿਸ ਸਟੇਸ਼ਨ ਸੈਕਟਰ 39 ਦੀ ਟੀਮ ਨੇ ਮੁਲਜ਼ਮ ਔਰਤ ਨੂੰ ...

ਪੂਰੀ ਖ਼ਬਰ »

ਅਚਨਚੇਤ ਛਾਪੇਮਾਰੀ ਦੌਰਾਨ 35.68 ਕੁਇੰਟਲ ਨਾ ਖਾਣਯੋਗ ਫਲ ਤੇ ਸਬਜ਼ੀਆਂ ਨਸ਼ਟ

ਚੰਡੀਗੜ੍ਹ, 14 ਨਵੰਬਰ (ਅਜੀਤ ਬਿਊਰੋ)- ਤੰਦਰੁਸਤ ਪੰਜਾਬ ਮਿਸ਼ਨ ਤਹਿਤ ਡਵੀਜ਼ਨਲ, ਜ਼ਿਲ੍ਹਾ ਤੇ ਮਾਰਕੀਟ ਕਮੇਟੀ ਪੱਧਰ 'ਤੇ ਗਠਿਤ ਟੀਮਾਂ ਵਲੋਂ ਵੀਰਵਾਰ ਨੂੰ ਸੂਬੇ ਭਰ ਦੀਆਂ 47 ਫਲ ਤੇ ਸਬਜ਼ੀ ਮੰਡੀਆਂ ਦੀ ਅਚਨਚੇਤ ਜਾਂਚ ਕੀਤੀ ਗਈ | ਇਹ ਜਾਣਕਾਰੀ ਤੰਦਰੁਸਤ ਪੰਜਾਬ ...

ਪੂਰੀ ਖ਼ਬਰ »

ਲਗਪਗ 13 ਹਜ਼ਾਰ ਪ੍ਰਾਇਮਰੀ ਸਕੂਲਾਂ 'ਚ ਪੜ੍ਹਦੇ 10.8 ਲੱਖ ਵਿਦਿਆਰਥੀਆਂ ਤੇ 40 ਹਜ਼ਾਰ ਅਧਿਆਪਕਾਂ ਨੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਵਿੱਦਿਅਕ ਮੁਕਾਬਲਿਆਂ 'ਚ ਲਿਆ ਭਾਗ

ਐੱਸ. ਏ. ਐੱਸ. ਨਗਰ, 14 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਪੰਜਾਬ ਦੇ ਲਗਪਗ 13000 ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਕਰਵਾਏ ਗਏ, ਜਿਸ ਵਿਚ ਪ੍ਰਾਇਮਰੀ ਅਤੇ ਪ੍ਰੀ-ਪ੍ਰਾਇਮਰੀ ਜਮਾਤਾਂ ...

ਪੂਰੀ ਖ਼ਬਰ »

ਕਰਤਾਰਪੁਰ ਕੋਰੀਡੋਰ ਲਈ ਪ੍ਰਧਾਨ ਮੰਤਰੀ ਵਲੋਂ ਰੱਖੇ ਨੀਂਹ-ਪੱਥਰ 'ਤੇ ਕਾਲੀ ਸਿਆਹੀ ਦਾ ਪੋਚਾ ਮਾਰਾਂਗਾ : ਖ਼ਾਲਸਾ

ਖਰੜ, 14 ਨਵੰਬਰ (ਗੁਰਮੁੱਖ ਸਿੰਘ ਮਾਨ)- ਪੰਥਕ ਵਿਚਾਰ ਮੰਚ ਦੇ ਆਗੂ ਬਲਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਕੋਰੀਡੋਰ ਦੀ ਸ਼ੁਰੂਆਤ ਕਰਨ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਜੋ ਨੀਂਹ ਪੱਥਰ ਰੱਖਿਆ ਗਿਆ ਸੀ, ਉਸ 'ਤੇ ਵੀ ਉਹ ਜਲਦ ਹੀ ਕਾਲੀ ਸਿਆਹੀ ਦਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬਜ਼ੁਰਗ ਦੀ ਮੌਤ

ਡੇਰਾਬੱਸੀ, 14 ਨਵੰਬਰ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਬਰਵਾਲਾ ਚੌਕ ਨੇੜੇ ਇਕ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਇਕ 84 ਸਾਲਾਂ ਦੇ ਬਜ਼ੁਰਗ ਦੀ ਮੌਤ ਹੋ ਗਈ | ਹਾਦਸੇ ਮਗਰੋਂ ਉਸ ਨੂੰ ਇਲਾਜ਼ ਲਈ ਸਥਾਨਕ ਸਬ ਡਵੀਜ਼ਨਲ ਹਸਪਤਾਲ ਲਿਜਾਇਆ ਗਿਆ ਜਿੱਥੇ ਮੁੱਢਲੀ ਮੈਡੀਕਲ ...

ਪੂਰੀ ਖ਼ਬਰ »

5 ਰੋਜ਼ਾ 'ਗੁਰਸ਼ਰਨ ਸਿੰਘ ਨਾਟ ਉਤਸਵ' ਦਾ ਕੱਲ੍ਹ ਹੋਵੇਗਾ ਆਗਾਜ਼- ਅਨੀਤਾ ਸ਼ਬਦੀਸ਼

ਚੰਡੀਗੜ੍ਹ, 14 ਨਵੰਬਰ (ਅਜਾਇਬ ਸਿੰਘ ਔਜਲਾ)- ਸੁਚੇਤਕ ਰੰਗਮੰਚ ਵਲੋਂ ਆਪਣੀਆਂ ਰੰਗਕਰਮੀ ਸਰਗਰਮੀਆਂ ਦੇ 20 ਸਾਲ ਮੁਕੰਮਲ ਹੋਣ 'ਤੇ 16 ਨਵੰਬਰ ਤੋਂ '16ਵੇਂ ਗੁਰਸ਼ਰਨ ਸਿੰਘ ਨਾਟ ਉਤਸਵ' ਦਾ ਆਗਾਜ਼ ਪੰਜਾਬ ਕਲਾ ਭਵਨ ਵਿਖੇ ਕੀਤਾ ਜਾਵੇਗਾ | ਇਹ ਜਾਣਕਾਰੀ ਅੱਜ ਇੱਥੇ ਇਕ ...

ਪੂਰੀ ਖ਼ਬਰ »

ਚੰਡੀਗੜ੍ਹ ਕਾਂਗਰਸ ਨੇ ਨਹਿਰੂ ਦਾ ਜਨਮ ਦਿਨ ਮਨਾਇਆ

ਚੰਡੀਗੜ੍ਹ, 14 ਨਵੰਬਰ (ਆਰ.ਐਸ.ਲਿਬਰੇਟ)- ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ 'ਤੇ ਕਾਂਗਰਸ ਦਫ਼ਤਰ ਰਾਜੀਵ ਭਵਨ ਸੈਕਟਰ 35 ਵਿਚ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਅਤੇ ਚੰਡੀਗੜ੍ਹ ਦੇ ਪ੍ਰਧਾਨ ਪ੍ਰਦੀਪ ਛਾਬੜਾ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ ਸਾਈਕਲ ਸਵਾਰ ਜ਼ਖ਼ਮੀ

ਚੰਡੀਗੜ੍ਹ, 14 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 11 ਦੇ ਛੋਟੇ ਚੌਕ ਨੇੜੇ ਇਕ ਕਾਰ ਦੀ ਟੱਕਰ ਲੱਗਣ ਕਾਰਨ ਸਾਈਕਲ ਸਵਾਰ ਵਿਅਕਤੀ ਜ਼ਖ਼ਮੀ ਹੋ ਗਿਆ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਅਹਿਮਦਾਬਾਦ ਦੇ ਰਹਿਣ ਵਾਲੇ ਮੰਗਲੇਸ਼ਵਰ ਪ੍ਰਸ਼ਾਦ ...

ਪੂਰੀ ਖ਼ਬਰ »

ਸਰਸਵਤੀ ਕਾਲਜ ਵਿਖੇ 550ਵੇਂ ਪ੍ਰਕਾਸ਼ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਇਆ

ਕੁਰਾਲੀ, 14 ਨਵੰਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਮੋਰਿੰਡਾ ਮਾਰਗ 'ਤੇ ਸਥਿਤ ਪਿੰਡ ਧਿਆਨਪੁਰਾ ਦੇ ਸਰਸਵਤੀ ਕਾਲਜ ਵਿਖੇ ਕਾਲਜ ਪ੍ਰਬੰਧਕਾਂ ਵਲੋਂ ਅੱਜ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸਮਾਗਮ ਕਰਵਾਇਆ ਗਿਆ | ਸ੍ਰੀ ਸੁਖਮਨੀ ...

ਪੂਰੀ ਖ਼ਬਰ »

ਸੁਪਰ ਸਕਸ਼ਨ ਮਸ਼ੀਨਾਂ ਰਾਹੀਂ ਸੀਵਰੇਜ ਪਾਇਪਾਂ ਦੀ ਸਫ਼ਾਈ ਕਰਵਾ ਕੇ ਕਰੋੜਾਂ ਰੁਪਏ ਬਚਾਅ ਸਕਦੈ ਜ਼ੀਰਕਪੁਰ ਪ੍ਰਸ਼ਾਸਨ

ਜ਼ੀਰਕਪੁਰ, 14 ਨਵੰਬਰ (ਅਵਤਾਰ ਸਿੰਘ)- ਜ਼ੀਰਕਪੁਰ ਵਿਖੇ ਸੀਵਰੇਜ ਟਰੀਟਮੈਂਟ ਪਲਾਂਟ ਦੇ ਓਵਰ ਫਲੋ ਹੋਣ ਦੀ ਸਮੱਸਿਆ ਕਾਰਨ ਜ਼ੀਰਕਪੁਰ ਸ਼ਹਿਰ ਅੰਦਰ ਰੋਜ਼ਾਨਾ ਕਿਤੇ ਨਾ ਕਿਤੇ ਸੀਵਰੇਜ ਪਾਇਪਾਂ ਬਲਾਕ ਹੋਣ ਕਾਰਨ ਸੀਵਰੇਜ ਦਾ ਗੰਦਾ ਪਾਣੀ ਸੜਕਾਂ 'ਤੇ ਘੁੰਮਦਾ ਨਜ਼ਰ ...

ਪੂਰੀ ਖ਼ਬਰ »

ਚੰਡੀਗੜ੍ਹ ਪੁਲਿਸ ਨੇ ਮਨਾਇਆ 53ਵਾਂ ਸਥਾਪਨਾ ਦਿਵਸ

ਚੰਡੀਗੜ੍ਹ, 14 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੇ 53ਵੇਂ ਸਥਾਪਨਾ ਦਿਵਸ ਮੌਕੇ ਅੱਜ ਪੁਲਿਸ ਲਾਈਨ ਵਿਚ ਇਕ ਪਰੇਡ ਕਰਵਾਈ ਗਈ | ਚੰਡੀਗੜ੍ਹ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ...

ਪੂਰੀ ਖ਼ਬਰ »

40 ਲੱਖ ਰਿਸ਼ਵਤ ਮਾਮਲੇ 'ਚ ਫਸੇ ਦਹੂਜਾ ਨੂੰ ਅਦਾਲਤ ਤੋਂ ਵਿਦੇਸ਼ ਜਾਣ ਦੀ ਮਿਲੀ ਆਗਿਆ

ਚੰਡੀਗੜ੍ਹ, 14 ਨਵੰਬਰ (ਰਣਜੀਤ ਸਿੰਘ)- ਚੰਡੀਗੜ੍ਹ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਵਿਚ ਤਾਇਨਾਤ ਰਹੇ ਡੀ.ਐਸ.ਪੀ. ਆਰਸੀ ਮੀਨਾ ਨਾਲ 40 ਲੱਖ ਰੁਪਏ ਦੀ ਰਿਸ਼ਵਤ ਮਾਮਲੇ 'ਚ ਗਿ੍ਫ਼ਤਾਰ ਹੋਏ ਬਰਕਲੇ ਆਟੋਮੋਬਾਇਲਜ ਦੇ ਮਾਲਕ ਸੰਜੇ ਦਹੂਜਾ ਨੇ ਸੀ.ਬੀ.ਆਈ. ਤੋਂ ਵਿਦੇਸ਼ ਜਾਣ ਦੀ ...

ਪੂਰੀ ਖ਼ਬਰ »

ਅਦਾਲਤ ਨੇ ਤਿੰਨ ਦੋਸ਼ੀਆਂ ਨੂੰ ਭੇਜਿਆ ਦੋ ਦਿਨਾਂ ਦੇ ਪੁਲਿਸ ਰਿਮਾਂਡ 'ਤੇ

ਖਰੜ, 14 ਨਵੰਬਰ (ਗੁਰਮੁੱਖ ਸਿੰਘ ਮਾਨ)- ਖਰੜ ਦੀ ਅਦਾਲਤ ਨੇ ਪਿੰਡ ਬਡਾਲਾ ਦੇ ਰਹਿਣ ਵਾਲੇ ਸੰਦੀਪ ਸਿੰਘ ਦੀ ਸ਼ਿਕਾਇਤ 'ਤੇ ਦਰਜ ਮਾਮਲੇ ਵਿਚ ਨਾਮਜ਼ਦ ਕਥਿਤ ਦੋਸ਼ੀ ਜਸਪ੍ਰੀਤ ਸਿੰਘ, ਪਰਵਿੰਦਰ ਸਿੰਘ ਉਰਫ਼ ਭਿੰਡੀ ਤੇ ਪ੍ਰਗਟ ਸਿੰਘ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ...

ਪੂਰੀ ਖ਼ਬਰ »

ਗੁਰਦੁਆਰਾ ਸ਼ੀਸ਼ ਮਹਿਲ ਸਿਸਵਾਂ ਦੇ ਸਾਲਾਨਾ ਸਮਾਗਮ ਦੀਆਂ ਤਿਆਰੀਆਂ ਅੰਤਿਮ ਪੜਾਅ 'ਤੇ : ਬਾਬਾ ਕੁਲਜੀਤ ਸਿੰਘ

ਮੁੱਲਾਂਪੁਰ ਗਰੀਬਦਾਸ, 14 ਨਵੰਬਰ (ਦਿਲਬਰ ਸਿੰਘ ਖੈਰਪੁਰ)- ਸੰਤ ਬਾਬਾ ਕਰਤਾਰ ਸਿੰਘ ਭੈਰੋਂਮਾਜਰੇ ਵਾਲਿਆਂ ਦੀ ਯਾਦ 'ਚ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਸਿਸਵਾਂ ਵਿਖੇ 16, 17 ਤੇ 18 ਨਵੰਬਰ ਨੂੰ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਮੁੱਖ ਸੇਵਾਦਾਰ ਸੰਤ ...

ਪੂਰੀ ਖ਼ਬਰ »

ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਇਆ ਸੀ. ਜੀ. ਸੀ. ਲਾਂਡਰਾਂ ਦਾ 'ਪਰਿਵਰਤਨ-2019'

ਐੱਸ. ਏ. ਐੱਸ. ਨਗਰ, 14 ਨਵੰਬਰ (ਕੇ. ਐੱਸ. ਰਾਣਾ)- ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਲਾਂਡਰਾਂ ਦਾ 14ਵਾਂ ਰਾਸ਼ਟਰੀ ਸਾਲਾਨਾ ਟੈਕਨੋ-ਕਲਚਰਲ ਫੈਸਟ 'ਪਰਿਵਰਤਨ-2019' ਅੱਜ ਤਕਨੀਕੀ ਤੇ ਗ਼ੈਰ-ਤਕਨੀਕੀ ਸੈਸ਼ਨਾਂ ਸਮੇਤ ਸਭਿਆਚਾਰਕ ਪ੍ਰੋਗਰਾਮਾਂ ਦੀਆਂ ਰੰਗ-ਬਿਰੰਗੀਆਂ ਯਾਦਾਂ ...

ਪੂਰੀ ਖ਼ਬਰ »

ਦੁੱਧ ਦੇ 37 ਸੈਂਪਲਾਂ 'ਚੋਂ 9 'ਚ ਪਾਈ ਗਈ ਪਾਣੀ ਦੀ ਮਿਲਾਵਟ

ਖਰੜ, 14 ਨਵੰਬਰ (ਗੁਰਮੁੱਖ ਸਿੰਘ ਮਾਨ)-ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਖਰੜ ਦੇ ਸੈਕਟਰ-10 ਵਿਖੇ ਦੁੱਧ ਜਾਂਚ ਕੈਂਪ ਲਗਾਇਆ ਗਿਆ | ਮੋਬਾਈਲ ਲੈਬਾਰਟਰੀ ਦੇ ਡੇਅਰੀ ਟੈਕਨਾਲੋਜਿਸਟ ਦਰਸ਼ਨ ਸਿੰਘ ...

ਪੂਰੀ ਖ਼ਬਰ »

ਦੀਵੇ ਥੱਲ੍ਹੇ ਹਨ੍ਹੇਰਾ..... ਸਾਰੇ ਸ਼ਹਿਰ ਨੂੰ ਪਾਣੀ ਸਪਲਾਈ ਕਰਨ ਵਾਲੀ ਡੇਰਾਬੱਸੀ ਨਗਰ ਕੌਾਸਲ ਦੇ ਦਫ਼ਤਰ ਦੇ ਬਾਹਰ ਗਮਲਿਆਂ 'ਚ ਲੱਗੇ ਬੂਟੇ ਪਾਣੀ ਨੂੰ ਤਰਸੇ

ਡੇਰਾਬੱਸੀ, 14 ਨਵੰਬਰ (ਗੁਰਮੀਤ ਸਿੰਘ)- ਸਾਰੇ ਸ਼ਹਿਰ ਨੂੰ ਪਾਣੀ ਸਪਲਾਈ ਕਰਨ ਵਾਲੀ ਨਗਰ ਕੌਾਸਲ ਦੇ ਦਫ਼ਤਰ ਦੇ ਬਾਹਰ ਰੱਖੇ ਗਮਲੇ ਮਹਿਜ ਸ਼ੋਅ-ਪੀਸ ਬਣ ਕੇ ਰਹਿ ਗਏ ਹਨ | ਦਰਜਨ ਦੇ ਕਰੀਬ ਪਏ ਵੱਡੇ-ਵੱਡੇ ਗਮਲੇ ਜੋ ਵਾਤਾਵਰਨ ਦੀ ਸਾਂਭ-ਸੰਭਾਲ ਦਾ ਹੋਕਾ ਦੇ ਰਹੇ ਹਨ, 'ਚ ...

ਪੂਰੀ ਖ਼ਬਰ »

ਪੰਜਾਬ ਦੇ 611 ਹਸਪਤਾਲ ਸਰਬੱਤ ਸਿਹਤ ਬੀਮਾ ਯੋਜਨਾ 'ਚ ਸੂਚੀਬੱਧ : ਸਿੱਧੂ

ਐੱਸ. ਏ. ਐੱਸ. ਨਗਰ, 14 ਨਵੰਬਰ (ਕੇ. ਐੱਸ. ਰਾਣਾ)- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਪਿੰਡ ਨੰਡਿਆਲੀ ਵਿਖੇ ਸਰਬੱਤ ਸਿਹਤ ਬੀਮਾ ਯੋਜਨਾ ਦੇ 84 ਲਾਭਪਾਤਰੀਆਂ ਨੂੰ ਕਾਰਡ ਵੰਡੇ ਗਏ | ਇਸ ਮੌਕੇ ਸਿਹਤ ਤੇ ਸਿੱਖਿਆ ਨੂੰ ਪੰਜਾਬ ...

ਪੂਰੀ ਖ਼ਬਰ »

ਹਲਕਾ ਡੇਰਾਬੱਸੀ 'ਚ ਧੜੇਬੰਦੀ ਤੋਂ ਉੱਪਰ ਉੱਠ ਕੇ ਲੜਾਂਗੇ ਕੌਾਸਲ ਚੋਣਾਂ : ਪ੍ਰਨੀਤ ਕੌਰ

ਜ਼ੀਰਕਪੁਰ, 14 ਨਵੰਬਰ (ਹੈਪੀ ਪੰਡਵਾਲਾ)- ਚੋਣਾਂ 'ਚ ਹਾਰ-ਜਿੱਤ ਹੁੰਦੀ ਰਹਿੰਦੀ ਹੈ ਪਰ ਕਦੇ ਸੋਚਿਆ ਵੀ ਨਹੀਂ ਸੀ ਕਿ ਲੋਕ ਸਭਾ ਚੋਣਾਂ ਦੌਰਾਨ ਹਲਕਾ ਡੇਰਾਬੱਸੀ ਤੋਂ ਵੱਡੇ ਫਰਕ ਨਾਲ ਹਾਰ ਮਿਲੇਗੀ | ਇਹ ਵਿਚਾਰ ਲੋਕ ਸਭਾ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਨੇ ਅੱਜ ਇਥੇ ...

ਪੂਰੀ ਖ਼ਬਰ »

ਪਰਾਲੀ ਨਾ ਫੂਕਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜਾਰੀ ਜਾਗਰੂਕਤਾ ਕੈਂਪਾਂ ਦੀ ਲੜੀ ਸਮਾਪਤ

ਐੱਸ. ਏ. ਐੱਸ. ਨਗਰ, 14 ਨਵੰਬਰ (ਕੇ. ਐੱਸ. ਰਾਣਾ)- ਪਰਾਲੀ ਨਾ ਸਾੜਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਨਾਬਾਰਡ ਤੇ ਮਹਿਲਾ ਕਲਿਆਣ ਸਮਿਤੀ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਕਿਸਾਨਾਂ ਜਾਗਰੂਕਤਾ ਕੈਂਪਾਂ ਦੀ ਲੜੀ ਦਾ ਸਮਾਪਤੀ ਕੈਂਪ ਅੱਜ ਸਥਾਨਕ ਸੈਕਟਰ-70 ਦੇ ਹੋਟਲ ...

ਪੂਰੀ ਖ਼ਬਰ »

ਗੁਰਦੁਆਰਾ ਗੋਬਿੰਦਸਰ ਸਾਹਿਬ ਵਿਖੇ ਸਾਲਾਨਾ 32ਵਾਂ ਸਮਾਗਮ ਸਮਾਪਤ

ਐੱਸ. ਏ. ਐੱਸ. ਨਗਰ, 14 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੋਬਿੰਦਸਰ ਸਾਹਿਬ ਫੇਜ਼-1 ਮੁਹਾਲੀ ਵਿਖੇ ਸਮੁੱਚੀ ਸੰਗਤ ਦੇ ਸਹਿਯੋਗ ਨਾਲ ਬਾਬਾ ਅਵਤਾਰ ਸਿੰਘ ਧੂਲਕੋਟ ਵਾਲਿਆਂ ਦੇ ਉਪਰਾਲੇ ਸਦਕਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਂਸਰ ਜਾਂਚ ਕੈਂਪ 16 ਨੂੰ

ਐੱਸ. ਏ. ਐੱਸ. ਨਗਰ, 14 ਨਵੰਬਰ (ਕੇ. ਐੱਸ. ਰਾਣਾ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਫੇਜ਼-8 ਮੁਹਾਲੀ ਵਿਖੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੇ ਸਾਹਮਣੇ ਪੈਂਦੇ ...

ਪੂਰੀ ਖ਼ਬਰ »

ਲਾਅ ਵਿਭਾਗ 'ਚ ਵਿਦਿਆਰਥੀਆਂ ਵਲੋਂ ਰੋਸ ਪ੍ਰਦਰਸ਼ਨ

ਪੰਜਾਬ ਯੂਨੀਵਰਸਿਟੀ ਵਿਖੇ ਲਾਅ ਵਿਭਾਗ ਵਿਚ ਵਿਦਿਆਰਥੀਆਂ ਵਲੋਂ ਵੱਖ- ਵੱਖ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਵਿਦਿਆਰਥੀਆਂ ਨੇ ਮੰਗ ਕੀਤੀ ਵਿਭਾਗ ਵਿਚ ਪਲੇਸਮੈਂਟ ਸੈੱਲ, ਲਾਇਬ੍ਰੇਰੀ ਵਿਚ ਨਵੀਂ ਕਿਤਾਬਾਂ ਦਾ ਪ੍ਰਬੰਧ ਕਰਨ, ਸੈਮੀਨਾਰ ਕਰਵਾਉਣ, ...

ਪੂਰੀ ਖ਼ਬਰ »

ਨਰਿੰਦਰ ਮੋਦੀ ਕਮੇਟੀ ਦੀ ਸਿਫ਼ਾਰਸ਼ਾਂ ਲਾਗੂ ਕਰਵਾਉਣ ਲਈ ਹਾਈਕੋਰਟ ਪਹੁੰਚੇ

ਚੰਡੀਗੜ੍ਹ, 14 ਨਵੰਬਰ (ਸੁਰਜੀਤ ਸਿੰਘ ਸੱਤੀ)- ਯੂ.ਪੀ.ਏ. ਸਰਕਾਰ ਵੇਲੇ ਸਾਲ 2010 ਵਿਚ ਗੁਜਰਾਤ ਦੇ ਤਤਕਾਲੀ ਮੁੱਖ ਮੰਤਰੀ (ਹੁਣ ਪ੍ਰਧਾਨ ਮੰਤਰੀ) ਨਰਿੰਦਰ ਮੋਦੀ ਦੀ ਅਗਵਾਈ ਹੇਠ ਕਿਸਾਨਾਂ ਦੀ ਆਮਦਨ 'ਚ ਵਾਧਾ ਕਰਨ ਲਈ ਬਣੀ ਕਮੇਟੀ ਦੀਆਂ ਸਿਫ਼ਾਰਸ਼ਾਂ ਲਾਗੂ ਕਰਵਾਉਣ ਲਈ ...

ਪੂਰੀ ਖ਼ਬਰ »

ਪਿੰਡ ਦਿਆਲਪੁਰਾ ਵਿਖੇ ਰੱਖਿਆ ਗਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ

ਜ਼ੀਰਕਪੁਰ, 14 ਨਵੰਬਰ (ਹੈਪੀ ਪੰਡਵਾਲਾ)- ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵਲੋਂ ਜ਼ਿਲ੍ਹਾ ਮੁਹਾਲੀ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਾਹ ਪੱਥਰ ਰੱਖਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਜੇ.ਐਨ.ਯੂ. ਦੇ ਵੱਖ- ਵੱਖ ਮੁੱਦਿਆਂ ਨੂੰ ਲੈ ਕੇ ਵਿਦਿਆਰਥੀਆਂ ਵਲੋਂ ਰੋਸ ਪ੍ਰਦਰਸ਼ਨ

ਚੰਡੀਗੜ੍ਹ, 14 ਨਵੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਵਲੋਂ ਜਵਾਹਰ ਲਾਲ ਯੂਨੀਵਰਸਿਟੀ (ਜੇ.ਐਨ.ਯੂ.) ਦਿੱਲੀ ਨਾਲ ਸਬੰਧਤ ਵੱਖ -ਵੱਖ ਮੁੱਦਿਆਂ ਨੂੰ ਲੈ ਕੇ ਸਟੂਡੈਂਟ ਸੈਂਟਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਰੋਸ ਪ੍ਰਦਰਸ਼ਨ ਵਿਚ ...

ਪੂਰੀ ਖ਼ਬਰ »

ਮਹਾਰਾਣੀ ਪ੍ਰਨੀਤ ਕੌਰ ਦੀ ਫੇਰੀ ਦੌਰਾਨ ਡੇਰਾਬੱਸੀ ਹਲਕੇ ਦੇ ਕਾਂਗਰਸੀਆਂ ਦੀ ਫੁੱਟਬਾਜ਼ੀ ਆਈ ਸਾਹਮਣੇ

ਡੇਰਾਬੱਸੀ, 14 ਨਵੰਬਰ (ਗੁਰਮੀਤ ਸਿੰਘ)- ਹਲਕਾ ਡੇਰਾਬੱਸੀ ਅੰਦਰ ਕਾਂਗਰਸ ਪਾਰਟੀ ਦੇ ਆਗੂਆਂ 'ਚ ਬਣੀ ਧੜੇਬੰਦੀ ਅੱਜ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਵਲੋਂ ਲੋਕ ਸਭਾ ਚੋਣਾਂ ਲਈ ਰੱਖੇ ਵੋਟਰਾਂ ਦੇ ਧੰਨਵਾਦੀ ਸਮਾਗਮ ਦੌਰਾਨ ਖੁੱਲ੍ਹ ਕੇ ਸਾਹਮਣੇ ਆਈ | ਡੇਰਾਬੱਸੀ ਦੇ ...

ਪੂਰੀ ਖ਼ਬਰ »

ਟਾਟਾ ਮੋਟਰਜ਼ ਵਲੋਂ 'ਭਾਰਤ ਦੀ ਦੂਜੀ ਦੀਵਾਲੀ' ਮੁਹਿੰਮ ਦਾ ਐਲਾਨ

ਚੰਡੀਗੜ੍ਹ, 14 ਨਵੰਬਰ (ਅ.ਬ)-ਟਾਟਾ ਮੋਟਰਜ਼ ਨੇ ਤਿਉਹਾਰਾਂ ਦਾ ਆਨੰਦ ਵਧਾਉਂਦੇ ਹੋਏ ਆਪਣੀ ਨਵੀਂ 'ਭਾਰਤ ਦੀ ਦੂਜੀ ਦੀਵਾਲੀ' ਮੁਹਿੰਮ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ | ਇਹ ਕੈਂਪਨ ਕੰਪਨੀ ਦੀ ਮੁਸਕਰਾਹਟ ਵਪਾਰਕ ਵਾਹਨ ਦੀ ਸ਼੍ਰੇਣੀ ਦੀ ਸਫ਼ਲਤਾ ਨੂੰ ਯਾਦ ...

ਪੂਰੀ ਖ਼ਬਰ »

ਹੋਂਦ ਚਿੱਲੜ ਸਿੱਖ ਇਨਸਾਫ਼ ਕਮੇਟੀ ਅੱਜ ਹੋਂਦ ਚਿੱਲੜ ਦੀ ਸ਼ਹੀਦੀ ਯਾਦਗਾਰ ਵਿਖੇ ਨਿਸ਼ਾਨ ਸਾਹਿਬ ਸਥਾਪਿਤ ਕਰੇਗੀ : ਭਾਈ ਘੋਲੀਆ

ਚੰਡੀਗੜ੍ਹ, 14 ਨਵੰਬਰ (ਅਜੀਤ ਬਿਊਰੋ)- ਇੰਦਰਾ ਗਾਂਧੀ ਦੀ ਮੌਤ ਤੋਂ ਬਾਅਦ 2 ਨਵੰਬਰ 1984 ਨੂੰ ਪਿੰਡ ਹੋਂਦ ਚਿੱਲੜ ਹਰਿਆਣਾ ਵਿੱਚ 32 ਸਿੱਖ ਪਰਿਵਾਰਾਂ ਨੂੰ ਬੇਰਹਿਮੀ ਨਾਲ ਕਤਲ ਕਰਕੇ ਉੱਥੇ ਹੀ ਇਕ ਖੂਹ ਵਿਚ ਲਾਸ਼ਾਂ ਨੂੰ ਸੁੱਟ ਦਿੱਤਾ ਗਿਆ ਸੀ ਅਤੇ ਇਸੇ ਕਤਲੇਆਮ ਦੌਰਾਨ 2 ...

ਪੂਰੀ ਖ਼ਬਰ »

ਪੁਲਿਸ ਨੇ ਟਿਕਟਾਕ ਫੇਮ ਸੰਧੂ ਜੋੜੀ ਿਖ਼ਲਾਫ਼ ਧੋਖਾਧੜੀ ਦਾ ਨਵਾਂ ਮਾਮਲਾ ਕੀਤਾ ਦਰਜ

ਐੱਸ. ਏ. ਐੱਸ. ਨਗਰ, 14 ਨਵੰਬਰ (ਜਸਬੀਰ ਸਿੰਘ ਜੱਸੀ)- ਸੋਸ਼ਲ ਮੀਡੀਆ ਐਪ ਟਿਕਟਾਕ 'ਤੇ ਸੰਧੂ ਜੋੜੀ ਦੇ ਨਾਂਅ ਹੇਠ ਲੋਕਾਂ ਨੂੰ ਹਸਾਉਣ ਵਾਲੀ ਬਲਜਿੰਦਰ ਕੌਰ ਅਤੇ ਏਕਮ ਸੰਧੂ ਦੀਆਂ ਮੁਸ਼ਕਿਲਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ | ਹੁਣ ਥਾਣਾ ਫੇਜ਼-1 ਦੀ ਪੁਲਿਸ ਨੇ ਵਿਦੇਸ਼ ...

ਪੂਰੀ ਖ਼ਬਰ »

ਮੀਡੀਆ ਨੈਤਿਕਤਾ 'ਤੇ ਇੰਟਰੈਕਟਿਵ ਸੈਸ਼ਨ ਕਰਵਾਇਆ

ਚੰਡੀਗੜ੍ਹ, 14 ਨਵੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਸਕੂਲ ਆਫ਼ ਕਮਿਊਨੀਕੇਸ਼ਨ ਸਟੱਡੀਜ਼ ਵਿਖੇ ਮੀਡੀਆ ਨੈਤਿਕਤਾ 'ਤੇ ਇੰਟਰੈਕਟਿਵ ਸੈਸ਼ਨ ਕਰਵਾਇਆ ਗਿਆ ਜਿਸ ਵਿਚ ਖਰੜ ਤੋਂ ਵਿਧਾਇਕ ਕੰਵਰ ਸੰਧੂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਉਨ੍ਹਾਂ ਨੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਾਇਆ

ਚੰਡੀਗੜ੍ਹ, 14 ਨਵੰਬਰ (ਮਨਜੋਤ ਸਿੰਘ ਜੋਤ)- ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਸੈਕਟਰ 26 ਵਿਖੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ, ਜੋ ਕਿ ਕਾਲਜ ਵਿਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮਾਂ ...

ਪੂਰੀ ਖ਼ਬਰ »

ਏਅਰ ਹੋਸਟਸ ਤੋਂ ਮਾਡਿਲੰਗ ਖੇਤਰ 'ਚ ਆਉਣਾ ਕਾਰਗਰ ਸਾਬਿਤ ਹੋਇਐ - ਜਸ਼ਨ ਅਗਨੀਹੋਤਰੀ

ਚੰਡੀਗੜ੍ਹ, 14 ਨਵੰਬਰ (ਅਜਾਇਬ ਸਿੰਘ ਔਜਲਾ)- 'ਏਅਰ ਹੋਸਟਸ ਤੋਂ ਮਾਡਿਲੰਗ ਖੇਤਰ 'ਚ ਆਉਣਾ ਕਾਰਗਰ ਸਾਬਿਤ ਹੋਇਆ ਹੈ |' ਇਹ ਗੱਲ ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਖ਼ੂਬਸੂਰਤ ਮਾਡਲ ਸੁੰਦਰੀ ਅਤੇ ਅਦਾਕਾਰਾ ਜਸ਼ਨ ਅਗਨੀਹੋਤਰੀ ਵਲੋਂ ਸਾਂਝੀ ਕੀਤੀ ਗਈ | ਦਿੱਲੀ ਦੇ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX