ਤਾਜਾ ਖ਼ਬਰਾਂ


ਦਿੱਲੀ ਅਗਨੀਕਾਂਡ : ਫੈਕਟਰੀ ਦਾ ਮਾਲਕ ਰੇਹਾਨ ਫ਼ਰਾਰ, ਤਲਾਸ਼ 'ਚ ਜੁਟੀ ਪੁਲਿਸ
. . .  8 minutes ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਫੈਕਟਰੀ 'ਚ ਅੱਗ ਲੱਗਣ ਕਾਰਨ 43 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਜ਼ਖ਼ਮੀ ਹੋਏ ਹਨ। ਉੱਥੇ...
ਜੇਕਰ ਗ਼ੈਰ-ਕਾਨੂੰਨੀ ਢੰਗ ਨਾਲ ਫੈਕਟਰੀ ਚੱਲ ਰਹੀ ਸੀ ਤਾਂ ਨਗਰ ਨਿਗਮ ਨੇ ਕਿਉਂ ਨਹੀਂ ਕੀਤੀ ਕਾਰਵਾਈ- ਸੰਜੇ ਸਿੰਘ
. . .  24 minutes ago
ਨਵੀਂ ਦਿੱਲੀ, 8 ਦਸੰਬਰ- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਜੇਕਰ ਕੋਈ ਫੈਕਟਰੀ ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੀ ਸੀ ਤਾਂ ਉਸ ਨੂੰ ਬੰਦ ਕਰਨ ਦੀ...
ਦਿੱਲੀ ਅਗਨੀਕਾਂਡ 'ਤੇ ਭਾਜਪਾ ਦੇ ਸੰਸਦ ਮੈਂਬਰ ਡਾ. ਹਰਸ਼ਵਰਧਨ ਨੇ ਜਤਾਇਆ ਦੁੱਖ
. . .  37 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਚਾਂਦਨੀ ਚੌਕ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਨੇ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਹੋਈ 43 ਲੋਕਾਂ ਦੀ...
ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  54 minutes ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਦੇਸ਼ ਭਰ 'ਚ ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ...
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 1 hour ago
ਗੁਰੂਹਰਸਹਾਏ, 8 ਦਸੰਬਰ (ਹਰਚਰਨ ਸਿੰਘ ਸੰਧੂ)- ਪਿੰਡ ਕੜਮਾ ਦੇ ਇੱਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਹਿਚਾਣ 40 ਸਾਲਾ ਰਿੰਕੂ...
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਫਾਇਰ ਸਰਵਿਸ (ਡੀ. ਐੱਫ. ਐੱਸ.) ਦੇ ਚੀਫ਼ ਫਾਇਰ ਅਫ਼ਸਰ ਅਤੁਲ ਗਰਗ ਨੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਵਾਪਰੀ ਅੱਗ ਲੱਗਣ ਦੀ ਘਟਨਾ 'ਤੇ ਕਿਹਾ ਕਿ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  about 1 hour ago
ਪਟਨਾ, 8 ਦਸੰਬਰ- ਰਾਜਧਾਨੀ ਦਿੱਲੀ 'ਚ ਇੱਕ ਫੈਕਟਰੀ 'ਚ ਲੱਗੀ ਅੱਗ ਕਾਰਨ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਮੁਆਵਜ਼ੇ ਦਾ ਐਲਾਨ...
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਮੈਂ ਇਸ 'ਤੇ ਰਾਜਨੀਤੀ ਨਹੀਂ ਕਰਨਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ...
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  about 2 hours ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)- ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ...
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  about 2 hours ago
ਨਾਭਾ, 8 ਦਸੰਬਰ (ਕਰਮਜੀਤ ਸਿੰਘ)- ਕੈਪਟਨ ਸਰਕਾਰ ਨੇ ਨਸ਼ਿਆਂ ਵਿਰੁੱਧ ਸਖ਼ਤ ਮੁਹਿੰਮ ਵਿੱਢੀ ਹੋਈ ਹੈ ਪਰ ਇਸ ਸਭ ਤੋਂ ਬੇਖ਼ੌਫ਼ ਕਰਮਚਾਰੀ ਪੰਜਾਬ ਸਰਕਾਰ ਦੇ ਅਦਾਰਿਆਂ 'ਚ...
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਪ੍ਰਧਾਨ ਮੰਤਰੀ ਦਫ਼ਤਰ (ਪੀ. ਐੱਮ. ਓ.) ਵਲੋਂ ਦਿੱਲੀ ਅਗਨੀਕਾਂਡ ਦੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਪੀ. ਐੱਮ. ਓ. ਵਲੋਂ ਜਾਰੀ ਬਿਆਨ...
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਲੋਕ ਨਾਇਕ ਹਸਪਤਾਲ...
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  about 4 hours ago
ਬਠਿੰਡਾ, 8 ਦਸੰਬਰ (ਨਾਇਬ ਸਿੱਧੂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ 93ਵਾਂ ਜਨਮ ਦਿਨ ਪਾਰਟੀ ਦੀ ਬਠਿੰਡਾ ਲੀਡਰਸ਼ਿਪ ਵਲੋਂ ਗੁਰਦੁਆਰਾ ਸਾਹਿਬ ਹਾਜੀਰਤਨ...
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 4 hours ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  about 4 hours ago
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  1 minute ago
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 5 hours ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 5 hours ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 5 hours ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 5 hours ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 6 hours ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 6 hours ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 6 hours ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 7 hours ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 7 hours ago
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 7 hours ago
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  about 1 hour ago
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  about 1 hour ago
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  about 1 hour ago
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  about 1 hour ago
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  about 1 hour ago
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  5 minutes ago
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  22 minutes ago
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  28 minutes ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  44 minutes ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  58 minutes ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨੈਤਿਕਤਾ ਸਾਡੇ ਸਾਰਿਆਂ ਲਈ ਸਰਵੋਤਮ ਅਹਿਮੀਅਤ ਰੱਖਦੀ ਹੈ। -ਚਾਰਲਜ਼ ਡਿਕਨਜ਼

ਰੂਪਨਗਰ

ਲਾਲ ਲਾਜਪਤ ਰਾਏ ਸਿਵਲ ਹਸਪਤਾਲ 'ਚ ਸ੍ਰੀ ਅਨੰਦਪੁਰ ਸਾਹਿਬ ਕਰਮ ਭੂਮੀ ਵੈੱਲਫੇਅਰ ਟਰੱਸਟ ਵਲੋਂ ਲਗਾਏ ਕੈਂਪ ਦਾ ਸਪੀਕਰ ਵਲੋਂ ਉਦਘਾਟਨ

ਨੰਗਲ, 14 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਲਾਲਾ ਲਾਜਪਤ ਰਾਏ ਸਿਵਲ ਹਸਪਤਾਲ ਨੰਗਲ ਵਿਚ ਸ੍ਰੀ ਅਨੰਦਪੁਰ ਸਾਹਿਬ ਕਰਮਭੂਮੀ ਵੈੱਲਫੇਅਰ ਟਰੱਸਟ ਵਲੋਂ ਇਕ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਬਤੌਰ ਮੁੱਖ ਮਹਿਮਾਨ ਤਸ਼ਰੀਫ ਲਿਆਏ ਸਪੀਕਰ ਪੰਜਾਬ ਰਾਣਾ ਕੰਵਰਪਾਲ ਸਿੰਘ ਵਲੋਂ ਕੀਤਾ ਗਿਆ ਜਦਕਿ ਸਿਵਲ ਸਰਜਨ ਰੂਪਨਗਰ ਡਾ. ਐੱਚ. ਐੱਨ. ਸ਼ਰਮਾ ਬਤੌਰ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ | ਇਸ ਮੌਕੇ ਉਨ੍ਹਾਂ ਵਲੋਂ ਕਰਮ ਭੂਮੀ ਟਰੱਸਟ ਨੂੰ 2 ਲੱਖ ਰੁਪਏ ਮਦਦ ਦੇਣ ਦਾ ਐਲਾਨ ਵੀ ਕੀਤਾ | ਇਸ ਮੌਕੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਸਪੀਕਰ ਨੇ ਕਿਹਾ ਕਿ ਨੰਗਲ ਸ਼ਹਿਰ ਨੂੰ ਵਧੀਆ ਸਿਹਤ ਸਹੂਲਤਾਂ ਦੇਣਾ ਮੇਰਾ ਸੁਪਨਾ ਸੀ ਕਿ 10 ਰੁਪਏ ਵਿਚ ਹਰ ਇਕ ਦਾ ਵਧੀਆ ਇਲਾਜ ਹੋਵੇ ਜੋ ਕਿ ਅੱਜ ਪੂਰਾ ਹੋਣ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇੱਥੇ ਛੇਤੀ ਹੀ ਮਾਹਿਰ ਡਾਕਟਰਾਂ ਦੀ ਟੀਮ ਵੀ ਤਾਇਨਾਤ ਹੋ ਜਾਵੇਗੀ ਅਤੇ 24 ਘੰਟੇ ਐਾਮਰਜੈਂਸੀ ਸੇਵਾ ਵੀ ਸ਼ੁਰੂ ਹੋ ਜਾਵੇਗੀ | ਹਸਪਤਾਲ ਲਈ ਲੋੜੀਂਦੇ ਫੰਡਾਂ ਦਾ ਵੀ ਪ੍ਰਬੰਧ ਕਰਵਾ ਕੇ 6 ਕਰੋੜ ਰੁਪਏ ਮਨਜੂਰ ਕਰਵਾਏ ਗਏ, ਜਿਸ 'ਚੋਂ 3 ਕਰੋੜ ਰੁਪਏ ਹਸਪਤਾਲ ਨੂੰ ਮਿਲ ਚੁੱਕੇ ਹਨ | ਉਨ੍ਹਾਂ ਕਿਹਾ ਕਿ ਛੇਤੀ ਹੀ ਇੱਥੇ ਲਈ ਇਕ ਐਾਬੂਲੈਂਸ ਵੀ ਖੜ੍ਹੀ ਹੋ ਜਾਵੇਗੀ | ਇਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵੈੱਲਫੇਅਰ ਟਰੱਸਟ ਵਲੋਂ 5 ਕੰਨਿਆ ਨੂੰ 21 ਹਜ਼ਾਰ ਰੁਪਏ ਦੀ ਫਿਕਸ ਡਿਪਾਜ਼ਿਟ ਦਿੱਤੀ ਗਈ ਜੋ ਕਿ 18 ਸਾਲ ਤੋਂ ਬਾਅਦ ਕੈਸ਼ ਹੋਵੇਗੀ | ਇਸ ਮੌਕੇ ਟਰੱਸਟ ਦੇ ਪ੍ਰਧਾਨ ਰਵਿੰਦਰ ਸਿੰਘ ਬਿੱਟਾ ਨੇ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਕੈਂਪ ਵਿਚ ਜਿੱਥੇ ਸਿਹਤ ਵਿਭਾਗ ਵਲੋਂ ਆਪਣੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਉੱਥੇ ਹੀ ਮੁਹਾਲੀ ਤੋਂ ਗਰੇਸ਼ੀਅਨ ਹਸਪਤਾਲ, ਅਮਰ ਹਸਪਤਾਲ, ਸੋਹਾਣਾ ਹਸਪਤਾਲ ਤੋਂ ਮਾਹਿਰ ਡਾਕਟਰਾਂ ਦੀਆਂ ਵਿਸ਼ੇਸ਼ ਟੀਮਾਂ ਵਲੋਂ ਮਰੀਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਵਿਚ ਕੈਂਸਰ ਦੇ ਮਾਹਿਰ ਡਾਕਟਰ, ਔਰਤਾਂ ਦੇ ਮਾਹਿਰ ਡਾਕਟਰ, ਦਿਲ ਦੇ ਮਾਹਿਰ ਡਾਕਟਰ, ਦੰਦਾਂ ਦੇ ਮਾਹਿਰ ਡਾਕਟਰ, ਫਿਜ਼ੀਓਥੈਰੇਪਿਸਟ ਤੇ ਡਾਈਟੀਸ਼ੀਅਨ ਆਦਿ ਵਿਸ਼ੇਸ਼ ਤੌਰ 'ਤੇ ਪਹੁੰਚੇ ਹਨ | ਇਸ ਮੌਕੇ ਸਮਾਜ ਸੇਵਿਕਾ ਦਿਵਿਆ ਕੰਵਰ ਵਲੋਂ ਡਾਕਟਰਾਂ ਨੂੰ ਯਾਦਗਾਰੀ ਸਨਮਾਨ ਚਿੰਨ੍ਹ ਭੇਟ ਕੀਤੇ ਗਏ | ਸਿਵਲ ਸਰਜਨ ਰੂਪਨਗਰ ਡਾ. ਐੱਚ. ਐੱਨ. ਸ਼ਰਮਾ ਨੇ ਕਿਹਾ ਕਿ ਭਾਰਤ ਸਰਕਾਰ ਤੇ ਸੂਬਾ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਨੰਗਲ ਦੇ ਲੋਕਾਂ ਨੂੰ ਭਰਪੂਰ ਲਾਭ ਦਿੱਤਾ ਜਾ ਰਿਹਾ ਹੈ | ਅੱਜ ਆਰ. ਐੱਸ. ਬੀ. ਕੇ. ਦੀਆਂ ਟੀਮਾਂ ਵਿਸ਼ੇਸ਼ ਤੌਰ 'ਤੇ ਆਈਆਂ ਹੋਈਆਂ ਹਨ ਜੋ ਕਿ ਬੱਚਿਆਂ ਦੀ ਜਾਂਚ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਬੱਚੇ ਨੂੰ ਕੋਈ ਗੰਭੀਰ ਬਿਮਾਰੀ ਆਉਂਦੀ ਹੈ ਤਾਂ ਉਸ ਦਾ ਇਲਾਜ ਸਰਕਾਰ ਵਲੋਂ 5 ਲੱਖ ਰੁਪਏ ਤੱਕ ਮੁਫ਼ਤ ਕੀਤਾ ਜਾਵੇਗਾ | ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ 45 ਸਾਲ ਤੋਂ ਵੱਧ ਉਮਰ ਦੇ ਮਰੀਜ਼ਾਂ ਨੂੰ ਐਨਕਾਂ ਬਿਲਕੁਲ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਰਾਣਾ ਕੰਵਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਹਸਪਤਾਲ ਨੂੰ ਸੁਚਾਰੂ ਰੂਪ ਵਿਚ ਚਲਾਉਣ ਲਈ ਪ੍ਰਸ਼ਾਸਨ ਯਤਨਸ਼ੀਲ ਹੈ ਅਤੇ ਛੇਤੀ ਹੀ ਇੱਥੇ ਐਮਰਜੈਂਸੀ ਸੇਵਾਵਾਂ ਵੀ ਸ਼ੁਰੂ ਕਰ ਦਿੱਤੀਆਂ ਜਾਣਗੀਆਂ | ਇਸ ਮੌਕੇ 1000 ਦੇ ਕਰੀਬ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਤੇ ਟੈੱਸਟ ਕੀਤੇ ਗਏ | ਇਸ ਮੌਕੇ ਨਗਰ ਸੁਧਾਰ ਟਰੱਸਟ ਰੂਪਨਗਰ ਦੇ ਸਾਬਕਾ ਚੇਅਰਮੈਨ ਅਸ਼ੋਕ ਸਵਾਮੀਪੁਰ, ਰਾਕੇਸ਼ ਨਈਅਰ, ਡਾ. ਨਰੇਸ਼ ਕੁਮਾਰ, ਡਾ. ਪੀ. ਪੀ. ਸਿੰਘ, ਸੁਦਰਸ਼ਨ ਚੌਧਰੀ, ਡੀ. ਐੱਸ. ਪੀ. ਅਨੰਦਪੁਰ ਸਾਹਿਬ ਦਵਿੰਦਰ ਸਿੰਘ, ਰਾਮੇਸ਼ ਗੁਲਾਟੀ, ਕਿ੍ਸ਼ਨਪਾਲ ਰਾਣਾ, ਰਾਜ ਕੁਮਾਰ ਖੰਨਾ, ਸਤੀਸ਼ ਅਰੋੜਾ, ਰਜਨੀਸ਼ ਵੋਹਰਾ ਤੋਂ ਇਲਾਵਾ ਟਰੱਸਟ ਮੈੱਾਬਰ ਰਾਣਾ ਗੁਰਨਾਮ ਸਿੰਘ, ਹਰਬਖਸ਼ ਸਿੰਘ, ਸੁਮਿਤ ਕਟਿਆਲ, ਸੰਦੀਪ ਸ਼ਰਮਾ, ਅਮਰਿੰਦਰ ਸਿੰਘ ਲੂੰਬਾ, ਰਾਜੂ ਵਰਮਾ, ਵਿਕਰਮ ਸਿੰਘ, ਉਂਕਾਰ ਸਿੰਘ ਰਾਣਾ, ਦਿਨੇਸ਼ ਰਤਨ, ਨਵਦੀਪ ਰਾਣਾ, ਕੁਸ਼ਲ ਰਾਣਾ, ਸੁਧੀਰ ਗਰੋਵਰ, ਅਮਿਤ ਰੀਹਲ, ਪਿ੍ੰਸ , ਕੁਲਵਿੰਦਰਜੀਤ ਸਿੰਘ, ਅਰੁਣ ਸੋਨੀ, ਪ੍ਰਦੀਪ ਸ਼ਰਮਾ, ਹਰਬਖਸ਼ ਸਿੰਘ, ਭਗਤ ਸਿੰਘ, ਤੁਸ਼ਾਰ ਜੈਰਥ, ਨਿਰਮਲ ਸਿੰਘ, ਥਾਣਾ ਮੁਖੀ ਚੌਧਰੀ ਪਵਨ ਕੁਮਾਰ ਆਦਿ ਹਾਜ਼ਰ ਸਨ |

ਰੂਪਨਗਰ ਦੀਆਂ ਪੁੱਤਰੀਆਂ ਨੇ ਏਸ਼ੀਆ 'ਚ ਜ਼ਿਲ੍ਹੇ ਦਾ ਨਾਂਅ ਚਮਕਾਇਆ

ਰੂਪਨਗਰ, 14 ਨਵੰਬਰ (ਸਤਨਾਮ ਸਿੰਘ ਸੱਤੀ)-ਦੋਹਾ ਕਤਰ 'ਚ ਸਮਾਪਤ ਹੋਈ 14ਵੀਂ ਏਸ਼ੀਅਨ ਸ਼ੂਟਿੰਗ ਚੈਂਪੀਅਨਸ਼ਿਪ ਵਿਚ ਭਾਰਤੀ ਟੀਮ ਵਲੋਂ ਖੇਡ ਕੇ ਤਗਮੇ ਲੈ ਕੇ ਪੁੱਜੀਆਂ ਰੂਪਨਗਰ ਜ਼ਿਲ੍ਹੇ ਦੀਆਂ ਦੋ ਖਿਡਾਰਨਾਂ ਦਾ ਰੂਪਨਗਰ ਪੁੱਜਣ 'ਤੇ ਖੇਡ ਪ੍ਰੇਮੀਆਂ, ਖੇਡ ਪ੍ਰਮੋਟਰਾਂ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਤੇ ਆਂਗਣਵਾੜੀ ਸੈਂਟਰ 'ਚ ਬਾਲ ਚੇਤਨਾ ਸਮਾਗਮ ਕਰਵਾਏ

ਮੋਰਿੰਡਾ, 14 ਨਵੰਬਰ (ਪਿ੍ਤਪਾਲ ਸਿੰਘ)-ਅੰਤਰਰਾਸ਼ਟਰੀ ਬਾਲ ਦਿਵਸ ਮੌਕੇ ਮੋਰਿੰਡਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਵਾਰਡ ਨੰਬਰ-13-14 ਦੇ ਆਂਗਣਵਾੜੀ ਸੈਂਟਰ ਵਿਖੇ ਬਾਲ ਚੇਤਨਾ ਸਮਾਗਮ ਕਰਵਾਏ ਗਏ | ਸਮਾਗਮਾਂ ਦਾ ਉਦਘਾਟਨ ਕਰਦਿਆਂ ਸਕੂਲ ਕਮੇਟੀ ਦੇ ਪ੍ਰਧਾਨ ਕਰਨੈਲ ...

ਪੂਰੀ ਖ਼ਬਰ »

ਬੱਸ ਤੇ ਕਾਰ ਦੀ ਟੱਕਰ 'ਚ ਇਕ ਗੰਭੀਰ ਜ਼ਖ਼ਮੀ

ਮੋਰਿੰਡਾ, 14 ਨਵੰਬਰ (ਤਰਲੋਚਨ ਸਿੰਘ ਕੰਗ)-ਅੱਜ ਮੋਰਿੰਡਾ-ਲੁਧਿਆਣਾ ਸੜਕ 'ਤੇ ਪੈਂਦੇ ਪੰਜਕੋਹਾ ਪੈਲੇਸ ਕੋਲ ਹੋਏ ਸੜਕ ਹਾਦਸੇ ਵਿਚ ਇਕ ਕਾਰ ਚਾਲਕ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਕੱਕੜ ਹਸਪਤਾਲ ਵਿਚ ਦਾਖਲ ਕਰਵਾ ਦਿੱਤਾ ਗਿਆ | ਮੌਕੇ ਤੋਂ ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਮਾਈਨਿੰਗ ਮਾਫੀਏ ਨੂੰ ਰੋਕਣ ਲਈ ਬਣਾਈ ਕਮੇਟੀ ਨੂੰ ਸੁਚਾਰੂ ਕਰਨ ਦੀ ਮੰਗ

ਰੂਪਨਗਰ, 14 ਨਵੰਬਰ (ਹੁੰਦਲ)-ਹਲਕਾ ਰੂਪਨਗਰ ਤੋਂ ਕਾਂਗਰਸੀ ਆਗੂ ਨੇ 4 ਮਹੀਨੇ ਪਹਿਲਾਂ ਇਕ ਕਮੇਟੀ ਦਾ ਗਠਨ ਕੀਤਾ ਸੀ, ਜਿਸ ਨੂੰ ਮੀਡੀਏ ਰਾਹੀਂ ਪ੍ਰਚਾਰਿਆ ਵੀ ਖੂਬ ਗਿਆ | ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨੇ ਇਹ ਗੱਲ ਛਾਤੀ ਠੋਕ ਕੇ ਕਹੀ ਸੀ ਕਿ ਮੇਰੇ ਵਲੋਂ ਬਣਾਈ ਕਮੇਟੀ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਵਿਖੇ ਬਾਲ ਦਿਵਸ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 14 ਨਵੰਬਰ (ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਐੱਸ. ਜੀ. ਐੱਸ. ਖ਼ਾਲਸਾ ਸੀਨੀ: ਸੈਕੰ: ਸਕੂਲ ਅਨੰਦਪੁਰ ਸਾਹਿਬ ਵਿਖੇ ਪ੍ਰਾਇਮਰੀ ਵਿੰਗ ਵਿਚ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨੂੰ ਯਾਦ ਕਰਦਿਆਂ ਬਾਲ ਦਿਵਸ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਗੁ: ਬਾਬਾ ਜੋਗੀ ਪੀਰ ਬਾਹਮਣਮਾਜਰਾ ਵਿਖੇ ਪ੍ਰਕਾਸ਼ ਸਬੰਧੀ ਸਮਾਗਮ ਕਰਵਾਇਆ

ਨੂਰਪੁਰ ਬੇਦੀ, 14 ਨਵੰਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਪੀਰ ਬਾਬਾ ਜੋਗੀ ਪੀਰ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਣ ਸਿੰਘ ਚਾਹਲ ਦੀ ਅਗਵਾਈ 'ਚ ਧਾਰਮਿਕ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਵਿਸ਼ਵ ਸ਼ੂਗਰ ਦਿਵਸ ਨੂੰ ਸਮਰਪਿਤ ਸਰਕਾਰੀ ਹਸਪਤਾਲ 'ਚ ਸੈਮੀਨਾਰ ਕਰਵਾਇਆ

ਸ੍ਰੀ ਚਮਕੌਰ ਸਾਹਿਬ, 14 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਬੰਸ ਸਿੰਘ ਦੀ ਅਗਵਾਈ ਹੇਠ ਸਥਾਨਕ ਸਰਕਾਰੀ ਹਸਪਤਾਲ ਵਿਚ ਅੱਜ ਵਿਸ਼ਵ ਸ਼ੂਗਰ ਦਿਵਸ ਸਬੰਧੀ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਸ਼ੂਗਰ ...

ਪੂਰੀ ਖ਼ਬਰ »

ਲੜਕੀਆਂ ਦੇ ਸਕੂਲ ਵਿਖੇ ਦੋ ਤਹਿਸੀਲ ਪੱਧਰੀ ਵਿਗਿਆਨ, ਗਣਿਤ ਤੇ ਵਾਤਾਵਰਨ ਪ੍ਰਦਰਸ਼ਨੀ ਸ਼ੁਰੂ

ਸ੍ਰੀ ਚਮਕੌਰ ਸਾਹਿਬ, 14 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤਹਿਸੀਲ ਸ੍ਰੀ ਚਮਕੌਰ ਸਾਹਿਬ ਅਧੀਨ ਪੈਂਦੇ ਸਮੂਹ ਸਰਕਾਰੀ ਮਿਡਲ, ਹਾਈ ਤੇ ਸੈਕੰਡਰੀ ਸਕੂਲਾਂ ਦੀ ਦੋ ਰੋਜ਼ਾ ਵਿਗਿਆਨ, ਗਣਿਤ ਅਤੇ ਵਾਤਾਵਰਨ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਸਕੂਲ ਵਿਖੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ

ਸ੍ਰੀ ਅਨੰਦਪੁਰ ਸਾਹਿਬ, 14 ਨਵੰਬਰ (ਨਿੱਕੂਵਾਲ, ਕਰਨੈਲ ਸਿੰਘ)- ਸ੍ਰੀ ਅਨੰਦਪੁਰ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਕੂਲ ਦੇ ਵਿਦਿਆਰਥੀਆਂ, ਸਟਾਫ਼ ਅਤੇ ਮੈਨੇਜਮੈਂਟ ਨੇ ਬੜੀ ਸ਼ਰਧਾ ਨਾਲ ਮਨਾਇਆ | ਇਸ ਮੌਕੇ ...

ਪੂਰੀ ਖ਼ਬਰ »

ਦੇਸ਼ ਦੀ ਤਰੱਕੀ ਤੇ ਭਾਈਚਾਰਕ ਸਾਂਝ ਦੀ ਮਜ਼ਬੂਤੀ 'ਚ ਪੰਡਿਤ ਨਹਿਰੂ ਦਾ ਅਹਿਮ ਯੋਗਦਾਨ- ਰਾਣਾ ਕੇ. ਪੀ. ਸਿੰਘ

ਨੰਗਲ, 14 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਪੰਡਿਤ ਜਵਾਹਰ ਲਾਲ ਨਹਿਰੂ ਨੇ ਨੰਗਲ ਵਿਚ ਭਾਖੜਾ ਡੈਮ ਦਾ ਨਿਰਮਾਣ ਕਰਵਾ ਕੇ ਸਮੁੱਚੇ ਉੱਤਰੀ ਭਾਰਤ ਨੂੰ ਸਿੰਚਾਈ ਲਈ ਪਾਣੀ ਅਤੇ ਬਿਜਲੀ ਉਪਲੱਬਧ ਕਰਵਾਈ | ਉਨ੍ਹਾਂ ਐੱਨ. ਐੱਫ. ਐੱਲ. ਦਾ ਕਾਰਖ਼ਾਨਾ, ਖੇਤੀਬਾੜੀ ਯੂਨੀਵਰਸਿਟੀ ...

ਪੂਰੀ ਖ਼ਬਰ »

ਬਰਸਾਤ ਕਾਰਨ ਟੁੱਟੀ ਪੁਲੀ ਦੀ ਲੋਕ ਨਿਰਮਾਣ ਵਿਭਾਗ ਨੇ ਅਜੇ ਤੱਕ ਨਹੀਂ ਲਈ ਕੋਈ ਸਾਰ

ਪੁਰਖਾਲੀ, 14 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਪਿਛਲੇ ਮਹੀਨੇ ਹੋਈ ਤੇਜ਼ ਬਰਸਾਤ ਨਾਲ ਪਿੰਡ ਫ਼ਤਹਿਪੁਰ ਨੇੜੇ ਰੁੜ੍ਹੀ ਮੁੱਖ ਸੜਕ ਦੀ ਪੁਲੀ ਦੀ ਮੁਰੰਮਤ ਕਰਨ ਦਾ ਲੋਕ ਨਿਰਮਾਣ ਵਿਭਾਗ ਰੂਪਨਗਰ ਅਜੇ ਤੱਕ ਕੋਈ ਨਾਂਅ ਨਹੀਂ ਲੈ ਰਿਹਾ | ਪੁਲੀ ਰੁੜ੍ਹਨ ਕਾਰਨ ਇਲਾਕੇ ਦੇ ...

ਪੂਰੀ ਖ਼ਬਰ »

30ਵਾਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਮੇਲਾ ਰੂਪਨਗਰ

ਰੂਪਨਗਰ, 14 ਨਵੰਬਰ (ਸਤਨਾਮ ਸਿੰਘ ਸੱਤੀ)-30ਵਾਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫ਼ੈਸਟੀਵਲ ਦੇ ਦੂਜੇ ਦਿਨ 3 ਮੈਚ ਖੇਡੇ ਗਏ ਅਤੇ ਪਹਿਲਾ ਮੈਚ ਐੱਸ. ਜੀ. ਪੀ. ਸੀ ਅੰਮਿ੍ਤਸਰ ਅਤੇ ਜਰਖੜ ਅਕੈਡਮੀ ਦਰਮਿਆਨ ਖੇਡਿਆ ਗਿਆ | ਅੱਜ ਦੇ ਪਹਿਲੇ ਮੈਚ ਨੂੰ ਜਰਖੜ ਅਕੈਡਮੀ ਨੇ 4-2 ਗੋਲਾਂ ...

ਪੂਰੀ ਖ਼ਬਰ »

ਮਸ਼ਾਲ ਪ੍ਰੋਜੈਕਟ ਤੇ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਕਰਵਾਈ ਇਕ ਰੋਜ਼ਾ ਵਰਕਸ਼ਾਪ

ਰੂਪਨਗਰ, 14 ਨਵੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਰੂਪਨਗਰ ਲੋਕੇਸ਼ ਮੋਹਨ ਸ਼ਰਮਾ ਦੀ ਯੋਗ ਅਗਵਾਈ ਹੇਠ ਡੀ. ਏ. ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਮਸ਼ਾਲ ਪ੍ਰੋਜੈਕਟ ਅਤੇ ਕਿਸ਼ੋਰ ਸਿੱਖਿਆ ਪ੍ਰੋਗਰਾਮ (ਏ.ਈ.ਪੀ.) ਦੇ ਤਹਿਤ ਇਕ ...

ਪੂਰੀ ਖ਼ਬਰ »

30ਵਾਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਮੇਲਾ ਰੂਪਨਗਰ

ਰੂਪਨਗਰ, 14 ਨਵੰਬਰ (ਸਤਨਾਮ ਸਿੰਘ ਸੱਤੀ)-30ਵਾਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫ਼ੈਸਟੀਵਲ ਦੇ ਦੂਜੇ ਦਿਨ 3 ਮੈਚ ਖੇਡੇ ਗਏ ਅਤੇ ਪਹਿਲਾ ਮੈਚ ਐੱਸ. ਜੀ. ਪੀ. ਸੀ ਅੰਮਿ੍ਤਸਰ ਅਤੇ ਜਰਖੜ ਅਕੈਡਮੀ ਦਰਮਿਆਨ ਖੇਡਿਆ ਗਿਆ | ਅੱਜ ਦੇ ਪਹਿਲੇ ਮੈਚ ਨੂੰ ਜਰਖੜ ਅਕੈਡਮੀ ਨੇ 4-2 ਗੋਲਾਂ ...

ਪੂਰੀ ਖ਼ਬਰ »

ਦੁੱਖ ਦਾ ਪ੍ਰਗਟਾਵਾ

ਪੁਰਖਾਲੀ, 14 ਨਵੰਬਰ (ਬੰਟੀ)-ਪਿੰਡ ਸਿੰਬਲ ਝੱਲੀਆਂ ਵਾਸੀ ਹਰਬੰਸ ਸਿੰਘ ਪ੍ਰਧਾਨ ਸਹਿਕਾਰੀ ਸਭਾ ਫੂਲਪੁਰ ਗਰੇਵਾਲ ਦੀ ਹੋਈ ਬੇਵਕਤੀ ਮੌਤ 'ਤੇ ਵੱਖ-ਵੱਖ ਸ਼ਖ਼ਸੀਅਤਾਂ ਨੇ ਭਾਰੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਇਸ ਸਬੰਧ 'ਚ ਸਾਬਕਾ ਡਾਇਰੈਕਟਰ ਗੁਰਚਰਨ ਸਿੰਘ ਠੌਣਾ, ...

ਪੂਰੀ ਖ਼ਬਰ »

ਆਦਰਸ਼ ਬਾਲ ਵਿਦਿਆਲਿਆ 'ਚ ਸਮਾਗਮ ਕਰਵਾਇਆ

ਨੰਗਲ, 14 ਨਵੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਆਦਰਸ਼ ਬਾਲ ਵਿਦਿਆਲਿਆ 'ਚ ਬਾਲ ਦਿਵਸ ਮੌਕੇ ਬਹੁਤ ਹੀ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਪਿ੍ੰਸੀਪਲ ਪੂਜਾ ਸ਼ਰਮਾ ਨੇ ਪੰਡਿਤ ਜਵਾਹਰ ਲਾਲ ਨਹਿਰੂ ਬਾਰੇ ਵਿਸਥਾਰ ਨਾਲ ਦੱਸਿਆ, ਜਿਹੜੇ ਬਤੌਰ ਪ੍ਰਧਾਨ ਮੰਤਰੀ 13 ਵਾਰੀ ...

ਪੂਰੀ ਖ਼ਬਰ »

ਕਿਰਤੀ ਸਿੱਖਾਂ ਨੇ ਅਮਲੀ ਰੂਪ 'ਚ ਮਨਾਇਆ 550 ਸਾਲਾ ਪ੍ਰਕਾਸ਼ ਪੁਰਬ-ਪਿ੍ੰ. ਸੁਰਿੰਦਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 14 ਨਵੰਬਰ (ਕਰਨੈਲ ਸਿੰਘ, ਨਿੱਕੂਵਾਲ)-ਗੁਰੂ ਨਾਨਕ ਸਾਹਿਬ ਨੇ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦਾ ਸਿਧਾਂਤ ਦੇ ਕੇ ਮਨੁੱਖਤਾ ਨੂੰ ਭਗਤ, ਦਾਤਾ ਜਾਂ ਸੂਰਮੇ ਵਾਲੇ ਤਿੰਨੇ ਗੁਣਾਂ ਨਾਲ ਭਰਪੂਰ ਕਰ ਦਿੱਤਾ | ਪਿ੍ੰ. ਸੁਰਿੰਦਰ ਸਿੰਘ ਮੈਂਬਰ ...

ਪੂਰੀ ਖ਼ਬਰ »

ਸਕੂਲ ਵਿਖੇ ਬਾਲ ਦਿਵਸ ਮਨਾਇਆ

ਨੰਗਲ, 14 ਨਵੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ 'ਚ ਬਾਲ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ | ਪਿ੍ੰਸੀਪਲ ਵਿਜੈ ਬੰਗਲਾ ਤੇ ਸਮਰਪਿਤ ਟੀਚਰ ਰਾਣਾ ਰਾਜੇਸ਼ ਸਿੰਘ ਨੇ ਅੱਜ ਦੇ ਦਿਨ ਦਾ ਮਹੱਤਵ ਦੱਸਿਆ ਅਤੇ ਪੰਡਿਤ ਜਵਾਹਰ ਲਾਲ ਨਹਿਰੂ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਬਾਲ ਦਿਵਸ ਮਨਾਇਆ

ਕਾਹਨਪੁਰ ਖੂਹੀ, 14 ਨਵੰਬਰ (ਗੁਰਬੀਰ ਸਿੰਘ ਵਾਲੀਆ)-ਸਰਕਾਰੀ ਐਲੀਮੈਂਟਰੀ ਸਕੂਲ ਨਲਹੋਟੀ ਵਿਖੇ ਬਾਲ ਦਿਵਸ ਮਨਾਇਆ ਗਿਆ | ਇਸ ਦਿਨ ਨੂੰ ਵਿਦਿਆਰਥੀਆਂ ਲਈ ਵਿਸ਼ੇਸ਼ ਅਤੇ ਯਾਦਗਾਰ ਬਣਾਉਣ ਲਈ ਪਿੰਡ ਦੀ ਨੌਜਵਾਨ ਸਭਾ ਵਲੋਂ ਸਕੂਲ ਲਈ ਐੱਲ. ਈ. ਡੀ. ਭੇਟ ਕੀਤੀ ਗਈ | ਨੌਜਵਾਨ ...

ਪੂਰੀ ਖ਼ਬਰ »

ਦਸਗਰਾਈਾ ਸਕੂਲ ਵਿਖੇ ਬਾਲ ਦਿਵਸ ਮਨਾਇਆ

ਢੇਰ, 14 ਨਵੰਬਰ (ਸ਼ਿਵ ਕੁਮਾਰ ਕਾਲੀਆ)-ਨਜ਼ਦੀਕੀ ਪੈਂਦੇ ਸੀਨੀਅਰ ਸੈਕੰਡਰੀ ਹਾਈ ਸਕੂਲ ਦਸਗਰਾਈਾ ਵਿਚ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਨੂੰ ਬਾਲ ਦਿਵਸ ਵਜੋਂ ਮਨਾਉਣ ਮੌਕੇ ਅੱਜ ਇਕ ਸਾਦਾ ਸਮਾਰੋਹ ਕਰਵਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਲੋੜਵੰਦ ਵਿਦਿਆਰਥੀਆਂ ਨੂੰ ਵੰਡੀਆਂ ਕੋਟੀਆਂ

ਕਾਹਨਪੁਰ ਖੂਹੀ, 14 ਨਵੰਬਰ (ਗੁਰਬੀਰ ਸਿੰਘ ਵਾਲੀਆ)-ਅੱਜ ਸਰਕਾਰੀ ਐਲੀਮੈਂਟਰੀ ਸਕੂਲ ਬੇਈਹਾਰਾ ਦੇ ਲੋੜਵੰਦ ਵਿਦਿਆਰਥੀਆਂ ਨੂੰ ਸ਼ਹੀਦ ਬਾਗ਼ ਗੁਰਦੁਆਰਾ ਸਾਹਿਬ ਬੇਈਾਹਾਰਾ ਦੇ ਮੁੱਖ ਪ੍ਰਬੰਧਕ ਵਲੋਂ ਸੇਵਾ ਨਿਭਾਅ ਰਹੇ ਬਾਬਾ ਗੁਰਚਰਨ ਸਿੰਘ ਨੇ ਹਰ ਸਾਲ ਦੀ ਤਰ੍ਹਾਂ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਜੰਡ ਸਾਹਿਬ ਵਿਖੇ ਬਾਲ ਦਿਵਸ ਮਨਾਇਆ

ਬੇਲਾ, 14 ਨਵੰਬਰ (ਮਨਜੀਤ ਸਿੰਘ ਸੈਣੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀੜ ਗੁਰੂ ਜੰਡ ਸਾਹਿਬ ਵਿਖੇ ਮੈਡਮ ਸਰਬਜੀਤ ਕੌਰ ਪਿ੍ੰਸੀਪਲ ਦੀ ਅਗਵਾਈ 'ਚ ਬਾਲ ਦਿਵਸ ਮਨਾਇਆ, ...

ਪੂਰੀ ਖ਼ਬਰ »

ਬਾਲ ਦਿਵਸ ਮੌਕੇ ਵਿੱਦਿਅਕ ਮੁਕਾਬਲੇ ਕਰਵਾਏ

ਸੁਖਸਾਲ, 14 ਨਵੰਬਰ (ਧਰਮ ਪਾਲ)-ਸੰਤ ਬਾਬਾ ਸੇਵਾ ਸਿੰਘ ਜੀ ਖਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਭੱਲੜੀ ਵਿਖੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਨੂੰ ਸਮਰਪਿਤ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਹਰਮਿੰਦਰ ਸਿੰਘ ਮਿਨਹਾਸ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਵਿਖੇ ਬਾਲ ਦਿਵਸ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 14 ਨਵੰਬਰ (ਕਰਨੈਲ ਸਿੰਘ, ਨਿੱਕੂਵਾਲ)-ਸਥਾਨਕ ਐੱਸ. ਜੀ. ਐੱਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਾਇਮਰੀ ਵਿੰਗ ਵਿਚ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਯਾਦ ਕਰਦਿਆਂ ਬਾਲ ਦਿਵਸ ਮਨਾਇਆ ਗਿਆ | ਬਾਲ ...

ਪੂਰੀ ਖ਼ਬਰ »

ਰੂਰਲ ਸਕਿੱਲ ਸੈਂਟਰ ਭਲਾਣ ਵਿਖੇ ਬਾਲ ਦਿਵਸ ਮਨਾਇਆ

ਸੁਖਸਾਲ, 14 ਨਵੰਬਰ (ਧਰਮ ਪਾਲ)-ਪਿੰਡ ਭਲਾਣ ਵਿਖੇ ਚੱਲ ਰਹੇ ਰੂਰਲ ਸਕਿੱਲ ਸੈਂਟਰ 'ਚ ਟ੍ਰੇਨਿੰਗ ਪ੍ਰਾਪਤ ਕਰ ਰਹੀਆਂ ਲੜਕੀਆਂ ਨੇ ਬਾਲ ਦਿਵਸ ਮਨਾਇਆ | ਇਸ ਮੌਕੇ ਲੜਕੀਆਂ ਨੇ ਪੇਂਟਿੰਗ ਰਾਹੀਂ ਬਾਲ ਦਿਵਸ ਦੀ ਮਹੱਤਤਾ ਬਾਰੇ ਬਾਖ਼ੂਬੀ ਪੇਸ਼ਕਾਰੀ ਕੀਤੀ | ਇਸ ਮੌਕੇ ਰੂਰਲ ...

ਪੂਰੀ ਖ਼ਬਰ »

ਆਈ. ਟੀ. ਆਈ. ਨੰਗਲ ਵਿਖੇ ਬੱਡੀ ਗਰੁੱਪ ਤਹਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਨੰਗਲ, 14 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤਾ ਗਿਆ ਪ੍ਰੋਗਰਾਮ 'ਡਰੱਗ ਅਬਿਊਜ਼ ਪ੍ਰੀਵੈਨਸ਼ਨ ਅਫ਼ਸਰ' (ਡੈਪੋ) ਅਤੇ ਬੱਡੀਜ਼ ਪ੍ਰੋਗਰਾਮ ਦੇ ਤਹਿਤ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ...

ਪੂਰੀ ਖ਼ਬਰ »

ਨੇਤਾ ਜੀ ਮਾਡਲ ਸਕੂਲ ਨੇ ਕੌਮੀ ਪੱਧਰ 'ਤੇ ਜਿੱਤੇ 3 ਤਗਮੇ

ਰੂਪਨਗਰ, 14 ਨਵੰਬਰ (ਸਤਨਾਮ ਸਿੰਘ ਸੱਤੀ)- 4 ਤੋਂ 8 ਨਵੰਬਰ ਤੱਕ ਭੋਪਾਲ ਵਿਚ ਹੋਈ ਹੱਪਕਵਾਂਡੋ ਮਾਰਸ਼ਲ ਆਰਟ ਪ੍ਰਤੀਯੋਗਤਾ ਵਿਚ ਨੇਤਾ ਜੀ ਸਕੂਲ ਦੇ 9 ਖਿਡਾਰੀਆਂ ਨੇ ਭਾਗ ਲਿਆ | 65ਵੀਆਂ ਨੈਸ਼ਨਲ ਸਕੂਲ ਖੇਡਾਂ ਵਿਚ ਨੇਤਾ ਜੀ ਮਾਡਲ ਸਕੂਲ ਦੇ ਨਿਰਦੇਸ਼ਕ ਵੀ. ਪੀ. ਸੈਣੀ ਨੇ ...

ਪੂਰੀ ਖ਼ਬਰ »

ਬਲਾਕ ਦੇ ਪ੍ਰਾਇਮਰੀ ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਦਾਖਲਾ ਮੁਹਿੰਮ ਦੀ ਕੀਤੀ ਸ਼ੁਰੂਆਤ

ਸ੍ਰੀ ਅਨੰਦਪੁਰ ਸਾਹਿਬ, 14 ਨਵੰਬਰ (ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਬਲਾਕ ਦੇ ਸਮੂਹ ਪ੍ਰਾਇਮਰੀ ਸਕੂਲਾਂ 'ਚ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਵਸ ਬਾਲ ਦਿਵਸ ਦੇ ਤੌਰ 'ਤੇ ਮਨਾਇਆ ਗਿਆ | ...

ਪੂਰੀ ਖ਼ਬਰ »

ਕੌਮੀ ਸਕੂਲ ਖੇਡਾਂ 'ਚ ਤੀਜੇ ਸਥਾਨ 'ਤੇ ਰਹਿਣ ਵਾਲੇ ਵਿਦਿਆਰਥੀ ਦਾ ਸਨਮਾਨ

ਸ੍ਰੀ ਚਮਕੌਰ ਸਾਹਿਬ, 14 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਹਰਕਮਲ ਸਿੰਘ ਨੇ 65ਵੀਆਂ ਕੌਮੀ ਸਕੂਲ ਖੇਡਾਂ ਜੋ ਕਿ ਭੋਪਾਲ (ਮੱਧ ਪ੍ਰਦੇਸ਼) ਵਿਚ ਹੋਈਆਂ ਸਨ, ਦੇ ਹੱਪ ਕਵਾਡੋ ਅੰਡਰ-19 ਸਾਲ (69-72 ...

ਪੂਰੀ ਖ਼ਬਰ »

ਏਾਜਲਜ ਵਰਲਡ ਸਕੂਲ ਵਿਖੇ ਬਾਲ ਦਿਵਸ ਮਨਾਇਆ

ਮੋਰਿੰਡਾ, 14 ਨਵੰਬਰ (ਤਰਲੋਚਨ ਸਿੰਘ ਕੰਗ)-ਏਾਜਲਜ ਵਰਲਡ ਸਕੂਲ ਮੋਰਿੰਡਾ ਵਿਖੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੀ ਯਾਦ 'ਚ ਬਾਲ ਦਿਵਸ ਮਨਾਇਆ ਗਿਆ | ਸਕੂਲ ਦੀ ਸਵੇਰ ਦੀ ਪ੍ਰਾਰਥਨਾ ਸਭਾ ਮੌਕੇ ਇਸ ਦਿਨ ਦੀ ਵਿਸ਼ੇਸ਼ਤਾ ਅਤੇ ਨਹਿਰੂ ਜੀ ਦੇ ...

ਪੂਰੀ ਖ਼ਬਰ »

ਟਿੱਬਾ ਨੰਗਲ ਕਾਲਜ ਵਿਖੇ ਬਾਲ ਦਿਵਸ ਮਨਾਇਆ

ਨੂਰਪੁਰ ਬੇਦੀ, 14 ਨਵੰਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਮਹਾਰਾਜ ਬ੍ਰਹਮ ਸਾਗਰ ਬ੍ਰਹਮਾ ਨੰਦ ਭੂਰੀ ਵਾਲੇ ਗਰੀਬਦਾਸੀ ਕਾਲਜ ਵਿਖੇ ਬਾਲ ਦਿਵਸ ਮਨਾਇਆ ਗਿਆ | ਪ੍ਰੋਫੈਸਰ ਕੁਲਵਿੰਦਰ ਸਿੰਘ ਬੱਬੂ ਨੇ ਦੱਸਿਆ ਕਿ ਬੱਡੀਜ਼ ਗਰੁੱਪ ਨਾਲ ਸਬੰਧਿਤ ਵਿਦਿਆਰਥੀਆਂ ...

ਪੂਰੀ ਖ਼ਬਰ »

ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ 'ਚ ਬਾਲ ਦਿਵਸ ਮਨਾਇਆ

ਰੂਪਨਗਰ, 14 ਨਵੰਬਰ (ਸਤਨਾਮ ਸਿੰਘ ਸੱਤੀ)-ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ 'ਚ ਅੱਜ ਪੰਡਿਤ ਜਵਾਹਰ ਲਾਲ ਨਹਿਰੂ ਜੀ ਦਾ ਜਨਮ ਦਿਵਸ ਬਾਲ ਦਿਵਸ ਵਜੋਂ ਮਨਾਇਆ ਗਿਆ | ਇਹ ਦਿਨ ਬੱਚਿਆਂ ਦੇ ਅਧਿਕਾਰ ਦੇ ਵਿਸ਼ੇ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ ਮਨਾਇਆ ਜਾਂਦਾ ਹੈ | ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਮੁੰਡੀਆਂ ਵਿਖੇ ਮਨਾਇਆ ਬਾਲ ਦਿਵਸ

ਸ੍ਰੀ ਚਮਕੌਰ ਸਾਹਿਬ, 14 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਰਕਾਰੀ ਪ੍ਰਾਇਮਰੀ ਸਕੂਲ ਮੁੰਡੀਆਂ 'ਚ ਮਨਾਏ ਬਾਲ ਦਿਵਸ ਮੌਕੇ ਵਿੱਦਿਅਕ ਅਤੇ ਸਹਿ-ਵਿੱਦਿਅਕ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਦੇ ਜੇਤੂ ਵਿਦਿਆਰਥੀਆਂ ਨੂੰ ਸਕੂਲ ਸਟਾਫ਼ ਅਤੇ ਸਕੂਲ ਮੈਨੇਜਮੈਂਟ ਕਮੇਟੀ ...

ਪੂਰੀ ਖ਼ਬਰ »

ਸ਼ਹੀਦ ਕਿਰਨਜੀਤ ਕੌਰ ਅਧਿਆਪਕ ਯੂਨੀਅਨ ਵਲੋਂ ਰੈਸ਼ਨੇਲਾਈਜੇਸ਼ਨ ਸਬੰਧੀ ਮੀਟਿੰਗ

ਰੂਪਨਗਰ, 14 ਨਵੰਬਰ (ਹੁੰਦਲ)-ਸ਼ਹੀਦ ਕਿਰਨਜੀਤ ਕੌਰ ਈ. ਜੀ. ਐੱਸ./ਏ. ਆਈ. ਈ./ਐੱਸ. ਟੀ. ਆਰ. ਅਧਿਆਪਕ ਯੂਨੀਅਨ ਦੀ ਮੀਟਿੰਗ ਰਣਜੀਤ ਸਿੰਘ ਬਾਗ਼ ਰੂਪਨਗਰ ਵਿਖੇ ਹੋਈ | ਮੀਟਿੰਗ 'ਚ ਅਧਿਆਪਕਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਸ 'ਚ ਜੋ ਵੀ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਬੱਡੀ ਪ੍ਰੋਗਰਾਮ ਤਹਿਤ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਰੂਪਨਗਰ, 14 ਨਵੰਬਰ (ਸਤਨਾਮ ਸਿੰਘ ਸੱਤੀ)-ਸਰਕਾਰੀ ਕਾਲਜ ਰੋਪੜ ਵਿਖੇ ਪਿ੍ੰਸੀਪਲ ਡਾ. ਸੰਤ ਸੁਰਿੰਦਰਪਾਲ ਸਿੰਘ ਦੀ ਸਰਪ੍ਰਸਤੀ ਹੇਠ ਨਸ਼ਿਆਂ ਦੀ ਰੋਕਥਾਮ ਲਈ ਚਲਾਏ ਜਾ ਰਹੇ ਬੱਡੀ ਪ੍ਰੋਗਰਾਮ ਦੇ ਤਹਿਤ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਇਸ ਵਿਚ ਮੁੱਖ ਮਹਿਮਾਨ ...

ਪੂਰੀ ਖ਼ਬਰ »

ਸੰਤ ਕਰਮ ਸਿੰਘ ਅਕੈਡਮੀ 'ਚ ਬਾਲ ਦਿਵਸ ਮਨਾਇਆ

ਰੂਪਨਗਰ, 14 ਨਵੰਬਰ (ਸਤਨਾਮ ਸਿੰਘ ਸੱਤੀ)-ਸੰਤ ਕਰਮ ਸਿੰਘ ਅਕੈਡਮੀ 'ਚ ਬਾਲ ਦਿਵਸ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਨੰਨੇ੍ਹ-ਮੁੰਨੇ ਬੱਚਿਆਂ ਦੇ ਫੈਂਸੀ ਡਰੈੱਸ ਸ਼ੋਅ ਅਤੇ ਐਡ-ਮੈਡ ਸ਼ੋਅ ਕਰਵਾਇਆ ਗਿਆ, ਜਿਸ 'ਚ ਬੱਚਿਆਂ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX