ਤਾਜਾ ਖ਼ਬਰਾਂ


ਜੇਕਰ ਗ਼ੈਰ-ਕਾਨੂੰਨੀ ਢੰਗ ਨਾਲ ਫੈਕਟਰੀ ਚੱਲ ਰਹੀ ਸੀ ਤਾਂ ਨਗਰ ਨਿਗਮ ਨੇ ਕਿਉਂ ਨਹੀਂ ਕੀਤੀ ਕਾਰਵਾਈ- ਸੰਜੇ ਸਿੰਘ
. . .  8 minutes ago
ਨਵੀਂ ਦਿੱਲੀ, 8 ਦਸੰਬਰ- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਜੇਕਰ ਕੋਈ ਫੈਕਟਰੀ ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੀ ਸੀ ਤਾਂ ਉਸ ਨੂੰ ਬੰਦ ਕਰਨ ਦੀ...
ਦਿੱਲੀ ਅਗਨੀਕਾਂਡ 'ਤੇ ਭਾਜਪਾ ਦੇ ਸੰਸਦ ਮੈਂਬਰ ਡਾ. ਹਰਸ਼ਵਰਧਨ ਨੇ ਜਤਾਇਆ ਦੁੱਖ
. . .  21 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਚਾਂਦਨੀ ਚੌਕ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਨੇ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਹੋਈ 43 ਲੋਕਾਂ ਦੀ...
ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  38 minutes ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  44 minutes ago
ਨਵੀਂ ਦਿੱਲੀ, 8 ਦਸੰਬਰ- ਦੇਸ਼ ਭਰ 'ਚ ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ...
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  53 minutes ago
ਗੁਰੂਹਰਸਹਾਏ, 8 ਦਸੰਬਰ (ਹਰਚਰਨ ਸਿੰਘ ਸੰਧੂ)- ਪਿੰਡ ਕੜਮਾ ਦੇ ਇੱਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਹਿਚਾਣ 40 ਸਾਲਾ ਰਿੰਕੂ...
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਫਾਇਰ ਸਰਵਿਸ (ਡੀ. ਐੱਫ. ਐੱਸ.) ਦੇ ਚੀਫ਼ ਫਾਇਰ ਅਫ਼ਸਰ ਅਤੁਲ ਗਰਗ ਨੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਵਾਪਰੀ ਅੱਗ ਲੱਗਣ ਦੀ ਘਟਨਾ 'ਤੇ ਕਿਹਾ ਕਿ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  about 1 hour ago
ਪਟਨਾ, 8 ਦਸੰਬਰ- ਰਾਜਧਾਨੀ ਦਿੱਲੀ 'ਚ ਇੱਕ ਫੈਕਟਰੀ 'ਚ ਲੱਗੀ ਅੱਗ ਕਾਰਨ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਮੁਆਵਜ਼ੇ ਦਾ ਐਲਾਨ...
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਮੈਂ ਇਸ 'ਤੇ ਰਾਜਨੀਤੀ ਨਹੀਂ ਕਰਨਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ...
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  about 2 hours ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)- ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ...
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  about 2 hours ago
ਨਾਭਾ, 8 ਦਸੰਬਰ (ਕਰਮਜੀਤ ਸਿੰਘ)- ਕੈਪਟਨ ਸਰਕਾਰ ਨੇ ਨਸ਼ਿਆਂ ਵਿਰੁੱਧ ਸਖ਼ਤ ਮੁਹਿੰਮ ਵਿੱਢੀ ਹੋਈ ਹੈ ਪਰ ਇਸ ਸਭ ਤੋਂ ਬੇਖ਼ੌਫ਼ ਕਰਮਚਾਰੀ ਪੰਜਾਬ ਸਰਕਾਰ ਦੇ ਅਦਾਰਿਆਂ 'ਚ...
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਪ੍ਰਧਾਨ ਮੰਤਰੀ ਦਫ਼ਤਰ (ਪੀ. ਐੱਮ. ਓ.) ਵਲੋਂ ਦਿੱਲੀ ਅਗਨੀਕਾਂਡ ਦੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਪੀ. ਐੱਮ. ਓ. ਵਲੋਂ ਜਾਰੀ ਬਿਆਨ...
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਲੋਕ ਨਾਇਕ ਹਸਪਤਾਲ...
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  about 3 hours ago
ਬਠਿੰਡਾ, 8 ਦਸੰਬਰ (ਨਾਇਬ ਸਿੱਧੂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ 93ਵਾਂ ਜਨਮ ਦਿਨ ਪਾਰਟੀ ਦੀ ਬਠਿੰਡਾ ਲੀਡਰਸ਼ਿਪ ਵਲੋਂ ਗੁਰਦੁਆਰਾ ਸਾਹਿਬ ਹਾਜੀਰਤਨ...
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 4 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅਨਾਜ ਮੰਡੀ 'ਚ ਫੈਕਟਰੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  about 4 hours ago
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 4 hours ago
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 4 hours ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  1 minute ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 5 hours ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 5 hours ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 5 hours ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 5 hours ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 6 hours ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 6 hours ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 7 hours ago
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 7 hours ago
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  1 day ago
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  about 1 hour ago
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  about 1 hour ago
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  about 1 hour ago
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  about 1 hour ago
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  about 1 hour ago
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  6 minutes ago
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  12 minutes ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  28 minutes ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  42 minutes ago
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨੈਤਿਕਤਾ ਸਾਡੇ ਸਾਰਿਆਂ ਲਈ ਸਰਵੋਤਮ ਅਹਿਮੀਅਤ ਰੱਖਦੀ ਹੈ। -ਚਾਰਲਜ਼ ਡਿਕਨਜ਼

ਸੰਗਰੂਰ

ਯੂ.ਪੀ. ਬਿਹਾਰ ਤੋਂ ਆਏ ਪਰਵਾਸੀ ਕਿਰਤੀਆਂ ਦੇ ਬੱਚੇ ਬਣੇ ਭਾਈ ਲਾਲੋ ਦੇ ਵਾਰਸ

ਮਲੇਰਕੋਟਲਾ, 14 ਨਵੰਬਰ (ਕੁਠਾਲਾ) - ਸਿੱਖਾਂ ਅੰਦਰ ਦਿਨੋਂ ਦਿਨ ਵਧ ਰਹੇ ਪਤਿਤਪੁਣੇ ਅਤੇ ਸਿੱਖ ਪਰਿਵਾਰਾਂ ਦੇ ਬੱਚਿਆਂ ਦਾ ਲਗਾਤਾਰ ਸਿੱਖੀ ਤੋਂ ਦੂਰ ਜਾਣਾ ਜਿੱਥੇ ਸਿੱਖ ਸਮਾਜ ਲਈ ਵੱਡੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਉੱਥੇ ਉਤਰ ਪ੍ਰਦੇਸ਼ ਤੇ ਬਿਹਾਰ ਵਰਗੇ ਰਾਜਾਂ ਤੋਂ ਰੋਜ਼ੀ ਰੋਟੀ ਲਈ ਪੰਜਾਬ ਆਏ ਹਿੰਦੂ ਪ੍ਰਵਾਸੀ ਮਜ਼ਦੂਰਾਂ ਦੇ ਬੱਚਿਆਂ ਦਾ ਸਿੱਖੀ ਵੱਲ ਦਿਨੋ ਦਿਨ ਵਧ ਰਿਹਾ ਹੈਰਾਨੀਜਨਕ ਰੁਝਾਨ ਪੰਜਾਬ ਦੀ ਧਰਤੀ 'ਤੇ ਸਿੱਖੀ ਹੋਂਦ ਬਾਰੇ ਚਿੰਤਤ ਚਿੰਤਕਾਂ ਲਈ ਤਸੱਲੀ ਵਾਲਾ ਵਰਤਾਰਾ ਕਿਹਾ ਜਾ ਸਕਦਾ ਹੈ | ਇਸ ਵਿਲੱਖਣ ਵਰਤਾਰੇ ਦੀ ਗਵਾਹ ਬਣ ਰਹੀ ਹੈ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਗੁਰਮਤਿ ਸੰਗੀਤ ਅਕੈਡਮੀ ਮਲੇਰਕੋਟਲਾ | ਇਸ ਅਕੈਡਮੀ 'ਚ ਜਿੱਥੇ ਬਿਹਾਰੀ ਗ਼ਰੀਬ ਮਜ਼ਦੂਰ ਪਰਿਵਾਰਾਂ ਦੇ ਚਾਲੀ ਤੋਂ ਵੱਧ ਨਿੱਕੇ ਨਿੱਕੇ ਬੱਚੇ ਮਾਣਮੱਤੀ ਸਿੱਖ ਵਿਰਾਸਤ ਨੂੰ ਸੰਭਾਲਣ ਲਈ ਅੱਗੇ ਆਏ ਹਨ ਉੱਥੇ ਸਿਰ 'ਤੇ ਕੇਸਕੀ ਸਜਾ ਕੇ ਪੜ•ਨ ਆਉਂਦੀ ਯੂ.ਪੀ. ਤੋਂ ਆਏ ਇੱਕ ਮਜ਼ਦੂਰ ਪਰਿਵਾਰ ਦੀ ਇਕ ਅੰਮਿ੍ਤਧਾਰੀ ਲੜਕੀ ਸਰੋਜ ਕੁਮਾਰੀ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਚ ਪੜ•ਦੀਆਂ ਇਕ ਹਜ਼ਾਰ ਤੋਂ ਵੱਧ ਲੜਕੀਆਂ ਵਿਚੋਂ ਇਕੱਲੀ ਹੈ ਜਿਸ ਨੇ ਸਿੱਖੀ ਬਾਣੇ ਤੇ ਗੁਰਸਿੱਖੀ ਰਹਿਤ ਮਰਿਆਦਾ ਨੂੰ ਮਾਣ ਨਾਲ ਸੰਭਾਲ ਰੱਖਿਆ ਹੈ | ਜਾਣਕਾਰੀ ਮੁਤਾਬਿਕ ਮਲੇਰਕੋਟਲਾ ਦੇ ਮਾਣਕਮਾਜਰਾ ਰੋਡ ਸਥਿਤ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਗੁਰਮਤਿ ਸੰਗੀਤ ਅਕੈਡਮੀ ਅਤੇ ਸਮਾਜ ਭਲਾਈ ਸੰਸਥਾ ਵਿਖੇ ਆਲੇ ਦੁਆਲੇ ਵਸਦੇ ਬਿਹਾਰੀ ਮਜ਼ਦੂਰ ਪਰਿਵਾਰਾਂ ਦੇ ਕਰੀਬ ਚਾਲੀ ਬੱਚੇ ਗੁਰਬਾਣੀ, ਸਿੱਖ ਇਤਿਹਾਸ, ਕੀਰਤਨ, ਨਿਤਨੇਮ, ਸੰਥਿਆ ਅਤੇ ਪੰਜਾਬੀ ਬੋਲੀ ਦਾ ਗਿਆਨ ਹਾਸਿਲ ਕਰ ਰਹੇ ਹਨ | ਇਨ•ਾਂ ਬੱਚਿਆਂ ਨੂੰ ਗੁਰਸਿੱਖੀ ਗਿਆਨ ਦੇ ਰਹੇ ਅਕੈਡਮੀ ਦੇ ਮੁੱਖ ਸੇਵਾਦਾਰ ਭਾਈ ਨਰਿੰਦਰਪਾਲ ਸਿੰਘ ਨੇ ਦੱਸਿਆ ਕਿ ਆਲੇ ਦੁਆਲੇ ਵੱਖ ਵੱਖ ਫ਼ੈਕਟਰੀਆਂ ਜਾਂ ਹੋਰ ਥਾਵਾਂ 'ਤੇ ਮਿਹਨਤ ਮਜ਼ਦੂਰੀ ਕਰਨ ਵਾਲੇ ਇਨ•ਾਂ ਬਿਹਾਰੀ ਮਜ਼ਦੂਰ ਪਰਿਵਾਰਾਂ ਦੇ ਪ੍ਰਾਇਮਰੀ ਸਕੂਲਾਂ ਵਿਚ ਪੜ• ਰਹੇ ਇਹ ਬੱਚੇ ਸਕੂਲ ਸਮੇਂ ਤੋਂ ਬਾਅਦ ਆਪਣੇ ਮਾਪਿਆਂ ਦੀ ਮਰਜ਼ੀ ਅਤੇ ਸਵੈ ਇੱਛਾ ਨਾਲ ਅਕੈਡਮੀ ਵਿਖੇ ਗੁਰਮਤਿ ਗਿਆਨ ਹਾਸਿਲ ਕਰਨ ਲਈ ਆ ਰਹੇ ਹਨ | ਭਾਈ ਨਰਿੰਦਰਪਾਲ ਸਿੰਘ ਨੇ ਇਨ•ਾਂ ਬੱਚਿਆਂ ਦੀ ਯਾਦ ਸ਼ਕਤੀ ਤੇ ਗਿਆਨ ਹਾਸਲ ਕਰਨ ਦੀ ਸਮਰੱਥਾ ਉੱਪਰ ਹੈਰਾਨੀ ਪ੍ਰਗਟ ਕਰਦਿਆਂ ਦੱਸਿਆ ਕਿ ਇਨ•ਾਂ ਵਿਚੋਂ ਕਈਆਂ ਨੂੰ ਸ੍ਰੀ ਜਪੁਜੀ ਸਾਹਿਬ ਅਤੇ ਗੁਰਬਾਣੀ ਦੇ ਕਈ ਸਲੋਕ ਕੁੱਝ ਦਿਨਾਂ ਅੰਦਰ ਹੀ ਕੰਠ ਹੋ ਗਏ ਹਨ | ਕਈ ਬੱਚੇ ਦੂਸਰੇ ਬੱਚਿਆਂ ਨੂੰ ਖੁਦ ਬਾਣੀ ਕੰਠ ਕਰਵਾਉਣ ਦੀ ਸੇਵਾ ਨਿਭਾ ਰਹੇ ਹਨ ਅਤੇ ਕਈ ਤਬਲੇ ਤੇ ਹਰਮੋਨੀਅਮ ਦਾ ਗਿਆਨ ਪ੍ਰਾਪਤ ਕਰ ਰਹੇ ਹਨ | ਉਨ•ਾਂ ਦੱਸਿਆ ਕਿ ਐਨ.ਆਰ.ਆਈ ਸ. ਹਰਲੈਕਜਿੰਦਰ ਸਿੰਘ ਚੱਠਾ ਅਤੇ ਗੁਰਪਾਲ ਸਿੰਘ ਯੂ.ਐਸ.ਏ. ਦੇ ਵਿਸ਼ੇਸ਼ ਯੋਗਦਾਨ ਨਾਲ ਚਲਾਈ ਜਾ ਰਹੀ ਇਹ ਨਿਰੋਲ ਧਾਰਮਿਕ ਸੰਸਥਾ ਹੈ | ਇਕ ਬਿਹਾਰੀ ਮਜ਼ਦੂਰ ਦੀ ਬੇਟੀ ਕੁਸ਼ੱਲਿਆ ਨੂੰ ਜਪੁਜੀ ਸਾਹਿਬ ਜ਼ੁਬਾਨੀ ਕੰਠ ਹੈ ਜਦਕਿ ਇਕ ਹੋਰ ਬੱਚੀ ਪਿੰਕੀ ਤੇ ਅੰਕੁਸ਼ ਗੁਰਬਾਣੀ ਦੇ ਕਈ ਸਲੋਕਾਂ ਦਾ ਪਾਠ ਕਰ ਲੈਂਦੀਆਂ ਹਨ | ਇਕ ਬੱਚਾ ਜਸ਼ਨ ਦਸਾਂ ਸਿੱਖ ਗੁਰੂਆਂ ਬਾਰੇ ਮੁੱਢਲਾ ਗਿਆਨ ਰਖਦਾ ਹੈ ਜਦਕਿ ਸਾਹਿਬ ਲਾਲ ਦੀ ਬੇਟੀ ਨਿੱਧੀ ਨੂੰ ਅਰਦਾਸ ਜ਼ੁਬਾਨੀ ਯਾਦ ਹੈ | ਇਨ•ਾਂ ਬੱਚਿਆਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਹ ਆਪਣੇ ਘਰੀਂ ਜਾ ਕੇ ਆਪਣੇ ਮਾਪਿਆਂ ਅਤੇ ਨੇੜਲੇ ਰਿਸ਼ਤੇਦਾਰਾਂ ਨਾਲ ਸਿੱਖ ਧਰਮ ਬਾਰੇ ਗੱਲ ਕਰਦਿਆਂ ਮਾਣ ਨਾਲ ਦਸਦੇ ਹਨ ਕਿ ਸਿੱਖਾਂ ਅੰਦਰ ਨਾ ਕੋਈ ਜਾਤ ਪਾਤ ਹੈ ਅਤੇ ਨਾ ਹੀ ਕੋਈ ਹੋਰ ਵਿਤਕਰਾ | ਬੱਚਿਆਂ ਮੁਤਾਬਿਕ ਜਦੋਂ ਤੋਂ ਉਹ ਗੁਰਮਤਿ ਗਿਆਨ ਦੀਆਂ ਕਲਾਸਾਂ ਲਾਉਣ ਲੱਗੇ ਹਨ ਉਦੋਂ ਤੋਂ ਉਨ•ਾਂ ਦੇ ਪਰਿਵਾਰਾਂ ਦੇ ਮੈਂਬਰ ਨਸ਼ਿਆਂ ਦੀ ਵਰਤੋਂ ਛੱਡ ਗਏ ਹਨ | ਆਸ਼ੂ, ਸੰਜਨਾ, ਨੀਰਜ ਕੀਰਤੀ ਤੇ ਸੁਨੀਲ ਆਦਿ ਬੱਚਿਆਂ ਨੂੰ ਕੁਰਬਾਨੀਆਂ ਭਰੇ ਸਿੱਖ ਇਤਿਹਾਸ ਦਾ ਸੰਖੇਪ ਗਿਆਨ ਪ੍ਰਾਪਤ ਹੈ | ਭਾਈ ਨਰਿੰਦਰਪਾਲ ਸਿੰਘ ਮੁਤਾਬਿਕ ਇਨ•ਾਂ ਬੱਚਿਆਂ ਲਈ ਐਤਵਾਰ ਤੇ ਹੋਰ ਛੁੱਟੀਆਂ ਵਾਲੇ ਦਿਨ ਵਿਗਿਆਨ, ਪੰਜਾਬੀ, ਅੰਗਰੇਜ਼ੀ ਤੇ ਗਣਿਤ ਆਦਿ ਵਿਸ਼ਿਆਂ ਦੀ ਮੁਫ਼ਤ ਟਿਊਸ਼ਨ ਵਾਸਤੇ ਬੀਬੀ ਰਣਬੀਰ ਕੌਰ ਅਤੇ ਬੀਬੀ ਪਰਮਜੀਤ ਕੌਰ ਵਲੋਂ ਲਗਾਤਾਰ ਸੇਵਾ ਨਿਭਾਈ ਜਾ ਰਹੀ ਹੈ | ਸਰਕਾਰੀ ਕੰਨਿ•ਆ ਕੇਸਕੀ ਸਜਾ ਕੇ ਪੜ•ਨ ਆਉਂਦੀ ਇਕੱਲੀ ਅੰਮਿ੍ਤਧਾਰੀ ਲੜਕੀ ਸਰੋਜ ਕੁਮਾਰੀ ਦਾ ਪਿਤਾ ਯੂ.ਪੀ. ਦੇ ਸ਼ਹਿਰ ਗੋਰਖਪੁਰ ਤੋਂ ਕਈ ਵਰ•ੇ ਪਹਿਲਾਂ ਰੋਜ਼ੀ ਰੋਟੀ ਲਈ ਮਲੇਰਕੋਟਲਾ ਆਇਆ ਸੀ ਅਤੇ ਇਸ ਵੇਲੇ ਰੇਲਵੇ ਸਟੇਸ਼ਨ ਸਾਹਮਣੇ ਗੋਬਿੰਦ ਨਗਰ ਵਿਚ ਆਪਣੇ ਪੰਜ ਜੀਆਂ ਦੇ ਪਰਿਵਾਰ ਨਾਲ ਰਹਿ ਰਿਹਾ ਹੈ | ਬਾਰ•ਵੀਂ ਜਮਾਤ ਦੀ ਵਿਦਿਆਰਥਣ ਸਰੋਜ ਦਸਦੀ ਹੈ ਕਿ ਉਸ ਨੇ ਸਿੱਖ ਗੁਰੂਆਂ ਦੇ ਕੁਰਬਾਨੀਆਂ ਭਰੇ ਇਤਿਹਾਸ ਅਤੇ ਸੰਗਤ ਪੰਗਤ ਦੀ ਵਿਲੱਖਣ ਪ੍ਰੰਪਰਾ ਤੋਂ ਪ੍ਰਭਾਵਿਤ ਹੋ ਕੇ ਜਥੇਦਾਰ ਜੈਪਾਲ ਸਿੰਘ ਮੰਡੀਆਂ ਦੀ ਅਗਵਾਈ ਹੇਠ 5 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਹੋਏ ਅੰਮਿ੍ਤ ਸੰਚਾਰ ਸਮਾਗਮ ਵਿਚ ਦਸਮੇਸ਼ ਪਿਤਾ ਦੇ ਖੰਡੇ ਬਾਟੇ ਦਾ ਅੰਮਿ੍ਤ ਛਕਿਆ ਸੀ | ਪਹਿਲਾਂ ਪਹਿਲਾਂ ਭਾਵੇਂ ਮਾਪਿਆਂ ਤੇ ਪਰਿਵਾਰਕ ਮੈਂਬਰਾਂ ਨੇ ਉਸ ਦੇ ਅੰਮਿ੍ਤ ਛਕਣ ਦਾ ਬੁਰਾ ਮਨਾਇਆ ਪਰੰਤੂ ਕੁੱਝ ਸਮੇਂ ਬਾਅਦ ਸਮਾਜ ਅੰਦਰ ਉਸ ਨੂੰ ਮਿਲੇ ਸਤਿਕਾਰ ਤੇ ਸਨਮਾਨ ਨੂੰ ਵੇਖਦਿਆਂ ਹੁਣ ਸਾਰਾ ਪਰਿਵਾਰ ਉਸ ਦੇ ਫ਼ੈਸਲੇ 'ਤੇ ਗੌਰਵ ਮਹਿਸੂਸ ਕਰ ਰਿਹਾ ਹੈ | ਸਰੋਜ ਕੁਮਾਰੀ ਤੋਂ ਆਪਣਾ ਨਾਂ ਸਰੋਜ ਕੌਰ ਰੱਖਣ ਲਈ ਜੱਦੋਜਹਿਦ ਕਰ ਰਹੀ ਇਸ ਲੜਕੀ ਨੇ ਦੱਸਿਆ ਕਿ ਉਸ ਨੂੰ ਕੁੱਝ ਤਕਨੀਕੀ ਕਾਰਨਾਂ ਕਰ ਕੇ ਆਪਣੇ ਨਾਂ ਨਾਲ ਕੁਮਾਰੀ ਦੀ ਜਗ•ਾ ਕੌਰ ਸ਼ਬਦ ਨਾ ਲਿਖ ਸਕਣ ਦਾ ਮਲਾਲ ਹੈ | ਉਸ ਨੇ ਸਿੱਖ ਆਗੂਆਂ ਨੂੰ ਅਪੀਲ ਕੀਤੀ ਕਿ ਸਰਟੀਫਿਕੇਟਾਂ ਤੇ ਹੋਰ ਦਸਤਾਵੇਜ਼ਾਂ ਵਿਚ ਉਸ ਦਾ ਨਾਂ ਸਰੋਜ ਕੁਮਾਰੀ ਤੋਂ ਸਰੋਜ ਕੌਰ ਕਰਨ ਲਈ ਉਸ ਦੀ ਮਦਦ ਕੀਤੀ ਜਾਵੇ |

3 ਲੱਖ 10 ਹਜ਼ਾਰ ਦੀ ਖੋਹ ਕਰ ਕੇ ਅਣਪਛਾਤੇ ਲੁਟੇਰੇ ਫਰਾਰ

ਸੰਗਰੂਰ, 14 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਨਜ਼ਦੀਕੀ ਪਿੰਡ ਲੱਡਾ ਦੀ ਹਦੂਦ 'ਚ ਇਕ ਵਿਅਕਤੀ ਤੋਂ 3 ਲੱਖ 10 ਹਜ਼ਾਰ ਰੁਪਏ ਖੋਹੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਥਾਣਾ ਸਦਰ ਸੰਗਰੂਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਦਰ ਦੇ ਮੁੱਖ ...

ਪੂਰੀ ਖ਼ਬਰ »

ਕਾਨੰੂਨਗੋ ਪੰਜ ਹਜ਼ਾਰ ਰੁਪਏ ਲੈਂਦਿਆਂ ਰੰਗੇ ਹੱਥੀ ਕਾਬੂ

ਸੰਗਰੂਰ, 14 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) – ਵਿਜੀਲੈਂਸ ਵਿਭਾਗ ਸੰਗਰੂਰ ਦੀ ਟੀਮ ਨੇ ਮਾਲ ਮਹਿਕਮੇ ਦੇ ਇਕ ਕਾਨੰੂਨਗੋ ਨੰੂ ਪੰਜ ਹਜ਼ਾਰ ਰੁਪਏ ਰਿਸਵਤ ਲੈਂਦਿਆਂ ਰੰਗੇ ਹੱਥੀ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਵਿਜੀਲੈਂਸ ਵਿਭਾਗ ਸੰਗਰੂਰ ਦੇ ਐਸ.ਪੀ. ...

ਪੂਰੀ ਖ਼ਬਰ »

ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਛਾਹੜ, 14 ਨਵੰਬਰ (ਜਸਵੀਰ ਸਿੰਘ ਔਜਲਾ) - ਸੰਤ ਈਸ਼ਰ ਸਿੰਘ ਪਬਲਿਕ ਸਕੂਲ ਛਾਹੜ ਦੇ ਵਿਦਿਆਰਥੀਆਂ ਵਲੋਂ ਪਿਛਲੇ ਦਿਨੀਂ ਆਰੀਆ ਪਬਲਿਕ ਸਕੂਲ ਸੰਗਰੂਰ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲੇ 'ਭਾਰਤ ਕੋ ਜਾਣੋ' 'ਚੋਂ ਪਹਿਲਾਂ ਸਥਾਨ ਹਾਸਲ ਕੀਤਾ | ਇਨ੍ਹਾਂ ...

ਪੂਰੀ ਖ਼ਬਰ »

ਪਰਾਲੀ ਸਾੜਨ ਵਾਲੇ 7 ਹੋਰ ਕਿਸਾਨਾਂ 'ਤੇ ਮਾਮਲਾ ਦਰਜ

ਕੁੱਪ ਕਲਾਂ, 14 ਨਵੰਬਰ (ਸਰੌਦ) - ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਪੁਲਿਸ ਦਾ ਸ਼ਿਕੰਜਾ ਲਗਾਤਾਰ ਕੱਸਿਆ ਜਾ ਰਿਹਾ ਹੈ | ਦੇਰ ਸ਼ਾਮ ਮਿਲੀ ਜਾਣਕਾਰੀ ਅਨੁਸਾਰ ਥਾਣਾ ਸਦਰ ਅਹਿਮਦਗੜ੍ਹ ਦੀ ਪੁਲਿਸ ਵਲੋਂ ਪਰਾਲੀ ਸਾੜਨ ਵਾਲੇ 7 ਹੋਰ ਕਿਸਾਨਾਂ 'ਤੇ ਮਾਮਲਾ ਦਰਜ ਕਰਕੇ ਅਗਲੀ ...

ਪੂਰੀ ਖ਼ਬਰ »

ਪਰਾਲੀ ਸਾੜਨ ਵਾਲੇ 6 ਕਿਸਾਨ ਹਿਰਾਸਤ 'ਚ ਲਏ

ਅਹਿਮਦਗੜ•, 14 ਨਵੰਬਰ (ਪੁਰੀ) - ਸ਼ਹਿਰੀ ਪੁਲਿਸ ਸਟੇਸ਼ਨ ਅਹਿਮਦਗੜ• ਅਧੀਨ ਆਉਂਦੇ ਖੇਤਾਂ ਵਿਚ ਪਰਾਲੀ ਸਾੜਨ ਨੂੰ ਰੋਕਣ ਲਈ ਵੱਡੇ ਪੱਧਰ 'ਤੇ ਸਖਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ | ਸਿਟੀ ਪੁਲਿਸ ਇੰਚਾਰਜ ਸੁਖਦੀਪ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਵਲੋਂ ਪਿਛਲੇ ...

ਪੂਰੀ ਖ਼ਬਰ »

ਪੁਲਿਸ ਵਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਿਖ਼ਲਾਫ਼ ਮੁਕੱਦਮੇ ਦਰਜ ਕਰਨ ਉਪਰੰਤ ਗਿ੍ਫ਼ਤਾਰੀਆਂ ਤੇਜ਼

 ਧੂਰੀ, 14 ਨਵੰਬਰ (ਸੰਜੇ ਲਹਿਰੀ, ਦੀਪਕ) - ਥਾਣਾ ਸਦਰ ਧੂਰੀ ਦੇ ਐਸ.ਐਚ.ਓ. ਸ੍ਰੀ ਹਰਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਪੁਲਿਸ ਪ੍ਰਸ਼ਾਸਨ ਵਲੋਂ ਵਿੱਢੀ ਮੁਹਿੰਮ ਦੇ ਚਲਦਿਆਂ ਧੂਰੀ ਇਲਾਕੇ ਦੇ ਵੱਖ-ਵੱਖ ...

ਪੂਰੀ ਖ਼ਬਰ »

ਆਤਮ ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ਾਂ 'ਚੋਂ ਪਤੀ, ਸੱਸ ਤੇ ਨਣਦ ਬਰੀ

ਸੰਗਰੂਰ, 14 ਨਵੰਬਰ (ਧੀਰਜ ਪਸ਼ੌਰੀਆ) - ਵਧੀਕ ਸ਼ੈਸ਼ਨ ਜੱਜ ਡਾ. ਰਜਨੀਸ਼ ਦੀ ਅਦਾਲਤ ਨੇ ਆਤਮ ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ਾਂ ਵਿਚੋਂ ਮਿ੍ਤਕਾ ਦੇ ਪਤੀ, ਸੱਸ ਅਤੇ ਨਣਦ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਅਸ਼ਵਨੀ ਚੌਧਰੀ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਸਰਕਾਰ ਦੇ ਦਾਅਵਿਆਂ ਦੀ ਨਿਕਲੀ ਫ਼ੂਕ

ਚੁਕਾਈ ਨਾ ਹੋਣ ਕਾਰਨ ਮੰਡੀਆਂ 'ਚ ਝੋਨੇ ਦੀਆਂ ਬੋਰੀਆਂ ਦੇ ਲੱਗੇ ਅੰਬਾਰ

ਕੁੱਪ ਕਲਾਂ, ਰੁੜਕੀ ਕਲਾਂ, 14 ਨਵੰਬਰ (ਮਨਜਿੰਦਰ ਸਿੰਘ ਸਰੌਦ, ਜਤਿੰਦਰ ਮੰਨਵੀ) - ਪੰਜਾਬ ਸਰਕਾਰ ਵਲੋਂ ਹਰ ਸਾਲ ਝੋਨੇ ਦੀ ਖ਼ਰੀਦ ਤੋਂ ਪਹਿਲਾਂ ਕੀਤੇ ਜਾਂਦੇ ਪ੍ਰਬੰਧਾਂ ਸਬੰਧੀ ਵੱਡੀਆਂ-ਵੱਡੀਆਂ ਗੱਲਾਂ ਕਰ ਕੇ ਢੇਰਾਂ ਦਾਅਵੇ ਕੀਤੇ ਜਾਂਦੇ ਨੇ ਜੋ ਬਾਅਦ ਵਿਚ ਰੇਤੇ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਵਲੋਂ ਕੇਂਦਰ ਸਰਕਾਰ ਿਖ਼ਲਾਫ਼ ਧਰਨਾ ਅੱਜ

ਸੰਗਰੂਰ, 14 ਨਵੰਬਰ (ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸ੍ਰੀ ਰਜਿੰਦਰ ਸਿੰਘ ਰਾਜਾ ਬੀਰ ਕਲਾਂ ਨੇ ਕਿਹਾ ਕਿ ਭਲਕੇ ਜ਼ਿਲ੍ਹਾ ਕਾਂਗਰਸ 15 ਨਵੰਬਰ ਨੂੰ ਕੇਂਦਰ ਸਰਕਾਰ ਦੀਆਂ ਨੀਤੀਆਂ ਿਖ਼ਲਾਫ਼ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰਵਾਰ ਇਕ ...

ਪੂਰੀ ਖ਼ਬਰ »

ਫੈਕਟਰੀ ਤੋਂ ਡਿਊਟੀ ਕਰ ਕੇ ਪਰਤ ਰਹੇ 3 ਨੌਜਵਾਨਾਂ ਤੋਂ 48 ਹਜ਼ਾਰ ਖੋਹੇ

ਸੰਗਰੂਰ, 14 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਬੀਤੀ ਰਾਤ ਸ਼ਗੁਨ ਐਗਰੋ ਘਿਓ ਫੈਕਟਰੀ ਭਿੰਡਰਾਂ ਤੋਂ ਆਪਣੀ ਡਿਊਟੀ ਖ਼ਤਮ ਕਰਕੇ ਮੁੜ ਰਹੇ 3 ਨੌਜਵਾਨਾਂ ਤੋਂ 48000 ਰੁਪਏ ਖੋਹੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਖੋਹ ਦੀ ਇਸ ਘਟਨਾ ਦੌਰਾਨ ਇੰਨ੍ਹਾਂ ਤਿੰਨੇ ...

ਪੂਰੀ ਖ਼ਬਰ »

ਕੁੱਪ ਕਲਾਂ ਦਾ ਸ਼ਾਨਦਾਰ ਕਬੱਡੀ ਕੱਪ ਅੱਜ

ਕੁੱਪ ਕਲਾਂ, 14 ਨਵੰਬਰ (ਕੁਲਦੀਪ ਸਿੰਘ ਲਵਲੀ) - ਸਥਾਨਕ ਪਿੰਡ ਕੁੱਪ ਕਲਾਾ ਵਿਖੇ ਸ਼ਾਨਦਾਰ ਸੱਤਵਾਂ ਕਬੱਡੀ ਕੱਪ ਅੱਜ ਜਿਉਂਣ ਸਮਾਧੀ ਬਾਬਾ ਨਿਰਮਲ ਨਾਥ ਦੀ ਛਤਰ ਛਾਇਆ ਹੇਠ, ਸ੍ਰੀ 108 ਬ੍ਰਹਮਲੀਨ ਮਹੰਤ ਬਾਬਾ ਮਹਿੰਦਰ ਨਾਥ ਦੀ ਨਿੱਘੀ ਯਾਦ ਵਿੱਚ ਐਨ.ਆਰ.ਆਈ. ਵੀਰਾਂ, ਗ੍ਰਾਮ ...

ਪੂਰੀ ਖ਼ਬਰ »

ਮਾਡਰਨ ਕਾਲਜ ਸ਼ੇਰਗੜ੍ਹ ਚੀਮਾ ਵਿਖੇ ਅੰਤਰ ਕਾਲਜ ਮੁਕਾਬਲੇ ਕਰਵਾਏ

ਸੰਦੌੜ, 14 ਨਵੰਬਰ (ਗੁਰਪ੍ਰੀਤ ਸਿੰਘ ਚੀਮਾ) - ਮਾਡਰਨ ਕਾਲਜ ਆਫ਼ ਐਜੂਕੇਸ਼ਨ ਸ਼ੇਰਗੜ੍ਹ ਚੀਮਾ ਵਿਖੇ ਪਿ੍ੰਸੀਪਲ ਡਾ. ਨੀਤੂ ਸੇਠੀ ਦੀ ਅਗਵਾਈ ਹੇਠ 'ਅਭਿਵਿਅਕਤੀ' ਅੰਤਰ ਕਾਲਜ ਮੁਕਾਬਲੇ ਕਰਵਾਏ ਗਏ | ਪ੍ਰੋਗਰਾਮ ਦਾ ਆਗਾਜ਼ ਸੰਸਥਾ ਦੇ ਚੇਅਰਮੈਨ ਸ. ਹਰਪਾਲ ਸਿੰਘ, ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਲਗਾਇਆ

ਸ਼ੇਰਪੁਰ, 14 ਨਵੰਬਰ (ਸੁਰਿੰਦਰ ਚਹਿਲ) - ਗੁਰਦੁਆਰਾ ਸ੍ਰੀ ਅਕਾਲ ਪ੍ਰਕਾਸ਼ ਸਾਹਿਬ ਸ਼ੇਰਪੁਰ ਵਿਖੇ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਅਰੁਣ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੁਫ਼ਤ ਸੰਜੀਵਨੀ ਮੈਡੀਕਲ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ...

ਪੂਰੀ ਖ਼ਬਰ »

ਸੌਰਵ ਗੋਇਲ ਕੰਪਲੈਕਸ ਬਣਿਆ ਲੋਕਾਂ ਦੀ ਪਹਿਲੀ ਪਸੰਦ

ਲਹਿਰਾਗਾਗਾ, 14 ਨਵੰਬਰ (ਅਸ਼ੋਕ ਗਰਗ) - ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਬਰਿੰਦਰ ਗੋਇਲ ਐਡਵੋਕੇਟ ਵਲੋਂ ਆਪਣੇ ਮਰਹੂਮ ਪੁੱਤਰ ਐਡਵੋਕੇਟ ਸੌਰਵ ਗੋਇਲ ਦੀ ਯਾਦ ਵਿਚ ਉਸਾਰਿਆ ਗਿਆ ਸੌਰਵ ਕੰਪਲੈਕਸ ਲੋਕਾਂ ਦੀ ਪਹਿਲੀ ਪਸੰਦ ਬਣ ਚੁੱਕਿਆ ਹੈ | ਇਸ ਕੰਪਲੈਕਸ ਦਾ ਨੀਂਹ ਪੱਥਰ ...

ਪੂਰੀ ਖ਼ਬਰ »

ਫੱਗੂਵਾਲਾ ਨੇ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਕੀਤੀ ਖ਼ਤਮ ਪਰ ਸੰਘਰਸ਼ ਨੂੰ ਰੱਖਿਆ ਜਾਵੇਗਾ ਜਾਰੀ

ਸੰਗਰੂਰ, 14 ਨਵੰਬਰ (ਧੀਰਜ ਪਸ਼ੌਰੀਆ) - ਮਸਤੂਆਣਾ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੀ ਨਕਲ 'ਤੇ ਉਸਾਰੇ ਗੁਰਦੁਆਰਾ ਸਾਹਿਬ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਹੁਕਮਨਾਮੇ ਨੰੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੰਮਾ ...

ਪੂਰੀ ਖ਼ਬਰ »

ਕੁੱਟਮਾਰ ਕਰਨ ਤੇ ਪਿਸ਼ਾਬ ਪਿਲਾਉਣ ਦੇ ਦੋਸ਼ ਹੇਠ 3 ਿਖ਼ਲਾਫ਼ ਮੁਕੱਦਮਾ ਦਰਜ

ਲਹਿਰਾਗਾਗਾ, 14 ਨਵੰਬਰ (ਅਸ਼ੋਕ ਗਰਗ) - ਲਹਿਰਾਗਾਗਾ ਪੁਲਿਸ ਨੇ ਪਿੰਡ ਚੰਗਾਲੀਵਾਲਾ ਦੇ ਜਗਮੇਲ ਸਿੰਘ ਪੁੱਤਰ ਪ੍ਰੀਤਮ ਸਿੰਘ ਦੇ ਬਿਆਨਾਂ ਉੱਪਰ ਰਿੰਕੂ ਤੇ ਉਸ ਦੇ ਪਿਤਾ ਅਮਰਜੀਤ ਸਿੰਘ ਸਮੇਤ ਲੱਕੀ ਵਾਸੀ ਚੰਗਾਲੀਵਾਲਾ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਕੁੱਟਮਾਰ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ ਹੈ-ਬਹਿਣੀਵਾਲ

ਲਹਿਰਾਗਾਗਾ, 14 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਜੋ ਸਿੱਖ ਕੌਮ ਅਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਵਲੋਂ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ 'ਤੇ ਬੜੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਦੇ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਪਰਾਲੀ ਸਾੜਨ ਵਾਲੇ ਕੁੱਲ 84 ਕਿਸਾਨਾਂ 'ਤੇ ਕੀਤੀ ਕਾਰਵਾਈ

ਕੁੱਪ ਕਲਾਂ, 14 ਨਵੰਬਰ (ਮਨਜਿੰਦਰ ਸਿੰਘ ਸਰੌਦ) - ਅਹਿਮਦਗੜ੍ਹ ਪ੍ਰਸ਼ਾਸਨ ਵਲੋਂ ਹੁਣ ਤੱਕ ਪਰਾਲੀ ਸਾੜਨ ਵਾਲੇ ਕੁੱਲ 84 ਕਿਸਾਨਾਂ 'ਤੇ ਕਾਰਵਾਈ ਕਰ ਕੇ ਉਨ੍ਹਾਂ ਨੂੰ 2 ਲੱਖ 10 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ | ਇਸ ਸਬੰਧ ਜਾਣਕਾਰੀ ਦਿੰਦਿਆਂ ਐੱਸ.ਡੀ.ਐਮ. ...

ਪੂਰੀ ਖ਼ਬਰ »

ਆਇਲਟਸ ਤੇ ਪੀ.ਟੀ.ਈ 'ਚ ਤਹਿਦਿਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ

ਸੰਗਰੂਰ, 14 ਨਵੰਬਰ (ਅਮਨਦੀਪ ਸਿੰਘ ਬਿੱਟਾ) - ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ. ਸੁਖਵਿੰਦਰ ਸਿੰਘ ਨੇ ਕਿਹਾ ਕਿ ਕੈਨੇਡਾ ਅਤੇ ਅਸਟ੍ਰੇਲੀਆ ਵਲੋਂ ਵਿਦਿਆਰਥੀਆਂ ਨੂੰ ਵੀਜੇ ਬਿਨਾ ਕਿਸੇ ਦੇਰੀ ਤੋਂ ਦਿੱਤੇ ਜਾ ਰਹੇ ਹਨ | ਅਕੈਡਮੀ ਵਿਚ ਨੌਜਵਾਨਾਂ ਦੀ ਇਕੱਤਰਤਾ ਨੂੰ ...

ਪੂਰੀ ਖ਼ਬਰ »

ਬਾਲ ਦਿਵਸ ਮੌਕੇ ਨੇਚਰ ਵਾਕ ਤੇ ਲੋਕ ਖੇਡਾਂ ਕਰਵਾਈਆਂ

ਲਹਿਰਾਗਾਗਾ, 14 ਨਵੰਬਰ (ਅਸ਼ੋਕ ਗਰਗ) - ਅੱਜ ਬਾਲ ਦਿਵਸ ਮੌਕੇ ਸੀਬਾ ਸਕੂਲ ਵਿਚ ਛੋਟੇ ਬੱਚਿਆਂ ਨੂੰ ਨੇਚਰ ਵਾਕ ਕਰਵਾਈ, ਜਿਸ ਵਿਚ ਬੱਚਿਆਂ ਨੇ ਪੇਡ ਪੌਦੇ, ਜੀਵ-ਜੰਤੂਆਂ ਨੂੰ ਬੜੀ ਉਤਸੁਕਤਾ ਨਾਲ ਵੇਖਿਆ | ਅੱਠਵੀਂ ਤੋਂ ਬਾਰ੍ਹਵੀਂ ਤਕ ਦੇ ਵਿਦਿਆਰਥੀਆਂ ਨੂੰ ਯੁਵਰਾਜ ...

ਪੂਰੀ ਖ਼ਬਰ »

ਸੱਤਵਾਂ ਚੱਕ ਕਬੱਡੀ ਕੱਪ ਆਪਣੀਆਂ ਮਿੱਠੀਆਂ ਯਾਦਾਂ ਛੱਡਦਾ ਸਮਾਪਤ

ਸੰਦੌੜ, 14 ਨਵੰਬਰ (ਜਸਵੀਰ ਸਿੰਘ ਜੱਸੀ) - ਨੇੜਲੇ ਪਿੰਡ ਚੱਕ ਸੇਖੂਪੁਰ ਕਲਾਂ ਵਿਖੇ ਨਵੀਂ ਸੋਚ ਨਵੀਂ ਉਮੀਦ ਕਲੱਬ ਤੇ ਨੌਜਵਾਨ ਆਗੂ ਬਲਾਕ ਸੰਮਤੀ ਮੈਂਬਰ ਕਮਲਜੀਤ ਸਿੰਘ ਚੱਕ, ਸਰਪੰਚ ਧਰਮਿੰਦਰ ਸਿੰਘ ਚੱਕ ਦੇ ਉੱਦਮ ਸਦਕਾ ਕਰਵਾਇਆ ਗਿਆ ਸੱਤਵਾਂ ਕਬੱਡੀ ਕੱਪ ਮਿੱਠੀਆਂ ...

ਪੂਰੀ ਖ਼ਬਰ »

ਦੰਦਾਂ ਦਾ ਪੰਦ੍ਹਰਵਾੜਾ ਕੱਲ੍ਹ ਤੋਂ

ਲੌਾਗੋਵਾਲ, 14 ਨਵੰਬਰ (ਵਿਨੋਦ) - ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਲੌਾਗੋਵਾਲ ਵਿਖੇ ਦੰਦਾਾ ਦਾ ਪੰਦ੍ਹਰਵਾੜਾ 16 ਤੋਂ 30 ਨਵੰਬਰ ਤੱਕ ਮਨਾਇਆ ਜਾ ਰਿਹਾ ਹੈ | ਐੱਸ ਐੱਮ ਓ ਲੌਾਗੋਵਾਲ ਡਾ. ਅੰਜੂ ਸਿੰਗਲਾ ਅਤੇ ਮੈਡੀਕਲ ਅਫ਼ਸਰ ਡੈਂਟਲ ਡਾ. ਸੰਦੀਪ ਕੰਡਾਰਾ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਐਸ.ਡੀ.ਐਮ ਵਲੋਂ ਪਿੰਡਾਂ ਦਾ ਦੌਰਾ

ਕੁੱਪ ਕਲਾਂ, 14 ਨਵੰਬਰ (ਕੁਲਦੀਪ ਸਿੰਘ ਲਵਲੀ, ਮਨਜਿੰਦਰ ਸਿੰਘ ਸਰੌਦ) - ਜਿੱਥੇ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ 'ਤੇ ਕਾਨੂੰਨੀ ਕਾਰਵਾਈ ਕਰਦਿਆਂ ਪ੍ਰਸ਼ਾਸਨ ਵਲੋਂ ਮਾਮਲੇ ਦਰਜ ਕੀਤੇ ਜਾ ਰਹੇ ਹਨ, ਉੱਥੇ ਹੀ ਅਜਿਹਾ ਨਾ ਕਰਨ ਵਾਲੇ ਵਾਤਾਵਰਨ ਪ੍ਰੇਮੀ ਕਿਸਾਨਾਂ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX