ਤਾਜਾ ਖ਼ਬਰਾਂ


ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  8 minutes ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  14 minutes ago
ਨਵੀਂ ਦਿੱਲੀ, 8 ਦਸੰਬਰ- ਦੇਸ਼ ਭਰ 'ਚ ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ...
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  23 minutes ago
ਗੁਰੂਹਰਸਹਾਏ, 8 ਦਸੰਬਰ (ਹਰਚਰਨ ਸਿੰਘ ਸੰਧੂ)- ਪਿੰਡ ਕੜਮਾ ਦੇ ਇੱਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਹਿਚਾਣ 40 ਸਾਲਾ ਰਿੰਕੂ...
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  49 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਫਾਇਰ ਸਰਵਿਸ (ਡੀ. ਐੱਫ. ਐੱਸ.) ਦੇ ਚੀਫ਼ ਫਾਇਰ ਅਫ਼ਸਰ ਅਤੁਲ ਗਰਗ ਨੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਵਾਪਰੀ ਅੱਗ ਲੱਗਣ ਦੀ ਘਟਨਾ 'ਤੇ ਕਿਹਾ ਕਿ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  about 1 hour ago
ਪਟਨਾ, 8 ਦਸੰਬਰ- ਰਾਜਧਾਨੀ ਦਿੱਲੀ 'ਚ ਇੱਕ ਫੈਕਟਰੀ 'ਚ ਲੱਗੀ ਅੱਗ ਕਾਰਨ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਮੁਆਵਜ਼ੇ ਦਾ ਐਲਾਨ...
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਮੈਂ ਇਸ 'ਤੇ ਰਾਜਨੀਤੀ ਨਹੀਂ ਕਰਨਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ...
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  about 1 hour ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)- ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ...
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  about 2 hours ago
ਨਾਭਾ, 8 ਦਸੰਬਰ (ਕਰਮਜੀਤ ਸਿੰਘ)- ਕੈਪਟਨ ਸਰਕਾਰ ਨੇ ਨਸ਼ਿਆਂ ਵਿਰੁੱਧ ਸਖ਼ਤ ਮੁਹਿੰਮ ਵਿੱਢੀ ਹੋਈ ਹੈ ਪਰ ਇਸ ਸਭ ਤੋਂ ਬੇਖ਼ੌਫ਼ ਕਰਮਚਾਰੀ ਪੰਜਾਬ ਸਰਕਾਰ ਦੇ ਅਦਾਰਿਆਂ 'ਚ...
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਪ੍ਰਧਾਨ ਮੰਤਰੀ ਦਫ਼ਤਰ (ਪੀ. ਐੱਮ. ਓ.) ਵਲੋਂ ਦਿੱਲੀ ਅਗਨੀਕਾਂਡ ਦੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਪੀ. ਐੱਮ. ਓ. ਵਲੋਂ ਜਾਰੀ ਬਿਆਨ...
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਲੋਕ ਨਾਇਕ ਹਸਪਤਾਲ...
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  about 3 hours ago
ਬਠਿੰਡਾ, 8 ਦਸੰਬਰ (ਨਾਇਬ ਸਿੱਧੂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ 93ਵਾਂ ਜਨਮ ਦਿਨ ਪਾਰਟੀ ਦੀ ਬਠਿੰਡਾ ਲੀਡਰਸ਼ਿਪ ਵਲੋਂ ਗੁਰਦੁਆਰਾ ਸਾਹਿਬ ਹਾਜੀਰਤਨ...
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅਨਾਜ ਮੰਡੀ 'ਚ ਫੈਕਟਰੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਉੱਤਰੀ-ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 4 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਫੈਕਟਰੀ 'ਚ ਲੱਗੀ ਅੱਗ ਕਾਰਨ ਜ਼ਖ਼ਮੀ ਹੋਏ ਕਈ ਲੋਕਾਂ ਨੂੰ ਲੋਕ ਨਾਇਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਇਸ ਸੰਬੰਧੀ...
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 4 hours ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 4 hours ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 4 hours ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 5 hours ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 5 hours ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 5 hours ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 6 hours ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 6 hours ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 6 hours ago
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 6 hours ago
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  1 day ago
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  1 day ago
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  1 day ago
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  1 day ago
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  1 day ago
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  about 1 hour ago
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  about 1 hour ago
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  about 1 hour ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  12 minutes ago
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  39 minutes ago
ਵਧੀਆਂ ਕੀਮਤਾਂ ਨੂੰ ਲੈ ਕੇ 'ਆਪ' ਵਲੋਂ ਗਲਾਂ 'ਚ ਪਿਆਜ਼ਾਂ ਦੇ ਹਾਰ ਪਾ ਕੇ ਪ੍ਰਦਰਸ਼ਨ
. . .  45 minutes ago
ਗੰਭੀਰ ਰੂਪ 'ਚ ਸੜਨ ਕਾਰਨ ਹੋਈ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ- ਸਫਦਰਜੰਗ ਹਸਪਤਾਲ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨੈਤਿਕਤਾ ਸਾਡੇ ਸਾਰਿਆਂ ਲਈ ਸਰਵੋਤਮ ਅਹਿਮੀਅਤ ਰੱਖਦੀ ਹੈ। -ਚਾਰਲਜ਼ ਡਿਕਨਜ਼

ਸੰਪਾਦਕੀ

ਸਰਬਉੱਚ ਅਦਾਲਤ ਦੇ ਅਹਿਮ ਫ਼ੈਸਲੇ

14 ਨਵੰਬਰ ਦਾ ਦਿਨ ਸੁਪਰੀਮ ਕੋਰਟ ਦੇ ਪੱਖ ਤੋਂ ਅਹਿਮ ਰਿਹਾ ਹੈ। ਇਸ ਦਿਨ ਸਰਬਉੱਚ ਅਦਾਲਤ ਵਲੋਂ ਤਿੰਨ ਅਹਿਮ ਫ਼ੈਸਲੇ ਰਾਫੇਲ, ਸਬਰੀਮਾਲਾ ਮੰਦਰ ਅਤੇ ਰਾਹੁਲ ਵਲੋਂ ਸੁਪਰੀਮ ਕੋਰਟ ਦੀ ਮਾਣਹਾਨੀ ਸਬੰਧੀ ਸੁਣਾਏ ਗਏ ਹਨ, ਜਿਨ੍ਹਾਂ ਵਿਚੋਂ ਦੋ ਫ਼ੈਸਲੇ ਵਿਸ਼ੇਸ਼ ਤੌਰ 'ਤੇ ਅਹਿਮੀਅਤ ਰੱਖਦੇ ਹਨ। ਇਸ ਕ੍ਰਮ ਵਿਚ ਪਹਿਲਾ ਫ਼ੈਸਲਾ ਫਰਾਂਸ ਨਾਲ ਹੋਏ ਰਾਫੇਲ ਲੜਾਕੂ ਜਹਾਜ਼ਾਂ ਦੇ ਸਮਝੌਤੇ ਬਾਰੇ ਹੈ। ਰਾਫੇਲ ਜਹਾਜ਼ ਖ਼ਰੀਦਣ ਸਬੰਧੀ ਇਹ ਸਮਝੌਤਾ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਇਕ ਭਖਦਾ ਮੁੱਦਾ ਬਣਿਆ ਸੀ। ਉਸ ਸਮੇਂ ਦੇ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਸਰਕਾਰ 'ਤੇ ਸਪੱਸ਼ਟ ਰੂਪ ਵਿਚ ਦੋਸ਼ ਲਾਏ ਸਨ ਕਿ ਇਸ ਸਮਝੌਤੇ ਵਿਚ ਅਨਿਲ ਅੰਬਾਨੀ ਦੀ ਇਕ ਫਰਮ ਨੂੰ ਲਾਭ ਪਹੁੰਚਾਇਆ ਗਿਆ ਹੈ। ਉਨ੍ਹਾਂ ਨੇ ਇਹ ਵੀ ਦੋਸ਼ ਲਾਇਆ ਸੀ ਕਿ ਪਿਛਲੀ ਡਾ: ਮਨਮੋਹਨ ਸਿੰਘ ਦੀ ਸਰਕਾਰ ਸਮੇਂ ਰਾਫੇਲ ਜਹਾਜ਼ ਖਰੀਦਣ ਸਬੰਧੀ ਜੋ ਸਮਝੌਤਾ ਹੋਇਆ ਸੀ, ਉਸ ਸਮਝੌਤੇ ਨੂੰ ਜੇ ਅਮਲੀ ਰੂਪ ਦਿੱਤਾ ਜਾਂਦਾ ਤਾਂ ਉਸ ਨਾਲ ਭਾਰਤ ਨੂੰ ਰਾਫੇਲ ਜਹਾਜ਼ਾਂ ਦੀ ਘੱਟ ਕੀਮਤ ਅਦਾ ਕਰਨੀ ਪੈਣੀ ਸੀ। ਪਰ ਨਰਿੰਦਰ ਮੋਦੀ ਦੀ ਸਰਕਾਰ ਨੇ ਉਸ ਸਮਝੌਤੇ ਨੂੰ ਪਾਸੇ ਛੱਡ ਕੇ ਫਰਾਂਸ ਦੀ ਕੰਪਨੀ ਦਸਾਲਟ ਐਵੀਏਸ਼ਨ ਨਾਲ ਜੋ ਨਵਾਂ ਸਮਝੌਤਾ ਕੀਤਾ, ਉਸ ਮੁਤਾਬਿਕ ਭਾਰਤ ਨੂੰ ਰਾਫੇਲ ਜਹਾਜ਼ ਕਿਤੇ ਜ਼ਿਆਦਾ ਮਹਿੰਗੇ ਮੁੱਲ 'ਤੇ ਖਰੀਦਣੇ ਪੈ ਰਹੇ ਹਨ। ਰਾਹੁਲ ਗਾਂਧੀ ਨੇ ਆਪਣੀ ਚੋਣ ਮੁਹਿੰਮ ਦਾ ਵੱਡਾ ਹਿੱਸਾ ਇਸ ਮੁੱਦੇ ਨੂੰ ਉਭਾਰਨ 'ਤੇ ਲਾਇਆ ਸੀ ਅਤੇ ਸਿੱਧੇ ਰੂਪ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚੋਰ ਕਰਾਰ ਦਿੱਤਾ ਸੀ। ਪਰ ਇਸ ਸਬੰਧੀ ਸੁਪਰੀਮ ਕੋਰਟ ਵਿਚ ਦਾਖਲ ਹੋਈਆਂ ਰਿੱਟਾਂ ਬਾਰੇ ਫ਼ੈਸਲਾ ਸੁਣਾਉਂਦਿਆਂ 14 ਦਸੰਬਰ, 2018 ਨੂੰ ਸੁਪਰੀਮ ਕੋਰਟ ਨੇ ਇਕ ਤਰ੍ਹਾਂ ਨਾਲ ਮੋਦੀ ਸਰਕਾਰ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਪਰ ਸੁਪਰੀਮ ਕੋਰਟ ਦੇ ਇਸ ਫ਼ੈਸਲੇ ਵਿਰੁੱਧ ਸਾਬਕਾ ਕੇਂਦਰੀ ਮੰਤਰੀਆਂ ਯਸ਼ਵੰਤ ਸਿਨਹਾ, ਅਰੁਣ ਸ਼ੋਰੀ ਅਤੇ ਪ੍ਰਸਿੱਧ ਵਕੀਲ ਪ੍ਰਸ਼ਾਂਤ ਭੂਸ਼ਨ ਅਤੇ ਕਈ ਹੋਰ ਧਿਰਾਂ ਵਲੋਂ ਸੁਪਰੀਮ ਕੋਰਟ ਵਿਚ ਮੁੜ ਨਜ਼ਰਸਾਨੀ ਪਟੀਸ਼ਨਾਂ ਦਾਖ਼ਲ ਕਰਵਾਈਆਂ ਗਈਆਂ ਸਨ। ਸੁਪਰੀਮ ਕੋਰਟ ਨੇ ਇਹ ਪਟੀਸ਼ਨਾਂ ਸੁਣਵਾਈ ਲਈ ਸਵੀਕਾਰ ਵੀ ਕਰ ਲਈਆਂ ਸਨ। ਇਸ ਤੋਂ ਉਤਸ਼ਾਹਿਤ ਹੋ ਕੇ ਹੀ ਰਾਹੁਲ ਗਾਂਧੀ ਨੇ ਕਈ ਚੋਣ ਰੈਲੀਆਂ ਵਿਚ ਇਥੋਂ ਤੱਕ ਕਹਿ ਦਿੱਤਾ ਸੀ ਕਿ ਹੁਣ ਤਾਂ ਸੁਪਰੀਮ ਕੋਰਟ ਨੇ ਵੀ ਮੰਨ ਲਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਰ ਹਨ। ਇਸ ਸਾਰੇ ਘਟਨਾਕ੍ਰਮ ਦੇ ਸਬੰਧ ਵਿਚ ਸੁਪਰੀਮ ਕੋਰਟ ਦਾ ਹੁਣ ਜੋ ਦੁਬਾਰਾ ਤਾਜ਼ਾ ਫ਼ੈਸਲਾ ਆਇਆ ਹੈ, ਉਸ ਵਿਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਪਿਛਲੀ ਸਰਕਾਰ ਨੂੰ ਇਕ ਵਾਰ ਫਿਰ ਕਲੀਨ ਚਿੱਟ ਦੇ ਦਿੱਤੀ ਗਈ ਹੈ ਅਤੇ ਸੁਪਰੀਮ ਕੋਰਟ ਦੇ ਪਿਛਲੇ ਫ਼ੈਸਲੇ 'ਤੇ ਮੁੜ ਨਜ਼ਰਸਾਨੀ ਕਰਨ ਸਬੰਧੀ ਸਾਰੀਆਂ ਪਟੀਸ਼ਨਾਂ ਨੂੰ ਇਹ ਕਹਿੰਦਿਆਂ ਰੱਦ ਕਰ ਦਿੱਤਾ ਹੈ ਕਿ ਇਨ੍ਹਾਂ ਵਿਚ ਕੋਈ ਦਮ ਨਹੀਂ ਹੈ। ਅਸੀਂ ਸਮਝਦੇ ਹਾਂ ਕਿ ਸੁਪਰੀਮ ਕੋਰਟ ਵਲੋਂ ਪਿਛਲੀ ਮੋਦੀ ਸਰਕਾਰ ਨੂੰ ਇਸ ਸਬੰਧ ਵਿਚ ਜੋ ਮੁੜ ਕਲੀਨ ਚਿੱਟ ਦਿੱਤੀ ਗਈ ਹੈ, ਉਸ ਨਾਲ ਜਿਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੀ ਪੁਜ਼ੀਸ਼ਨ ਹੋਰ ਮਜ਼ਬੂਤ ਹੋਈ ਹੈ, ਉਥੇ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਨੂੰ ਇਸ ਪੱਖ ਤੋਂ ਵੱਡੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਹੈ। ਇਸੇ ਕਰਕੇ ਭਾਰਤੀ ਜਨਤਾ ਪਾਰਟੀ ਨੇ ਅਤੇ ਵਿਸ਼ੇਸ਼ ਤੌਰ 'ਤੇ ਕਾਨੂੰਨ ਮੰਤਰੀ ਰਵੀਸ਼ੰਕਰ ਨੇ ਕਾਂਗਰਸ ਪਾਰਟੀ ਅਤੇ ਰਾਹੁਲ ਗਾਂਧੀ ਨੂੰ ਮੁਆਫ਼ੀ ਮੰਗਣ ਲਈ ਕਿਹਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਵਲੋਂ ਸੁਪਰੀਮ ਕੋਰਟ ਦੇ ਹਵਾਲੇ ਨਾਲ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਚੋਰ ਕਹਿਣ ਦੇ ਮਾਮਲੇ ਵਿਚ ਉਨ੍ਹਾਂ ਵਿਰੁੱਧ ਸੁਪਰੀਮ ਕੋਰਟ ਦੀ ਮਾਣਹਾਨੀ ਕਰਨ ਦੇ ਦੋਸ਼ ਵਿਚ ਕਾਰਵਾਈ ਕਰਨ ਦੀ ਮੰਗ ਕਰਨ ਵਾਲੀ ਦਾਖ਼ਲ ਕਰਵਾਈ ਗਈ ਇਕ ਵੱਖਰੀ ਪਟੀਸ਼ਨ ਨੂੰ ਵੀ ਇਹ ਕਹਿੰਦਿਆਂ ਰੱਦ ਕਰ ਦਿੱਤਾ ਕਿ ਰਾਹੁਲ ਗਾਂਧੀ ਇਸ ਸੰਬਧੀ ਪਹਿਲਾਂ ਹੀ ਮੁਆਫ਼ੀ ਮੰਗ ਚੁੱਕੇ ਹਨ ਪਰ ਨਾਲ ਹੀ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਅੱਗੇ ਤੋਂ ਚੌਕਸ ਰਹਿਣ ਲਈ ਵੀ ਆਖਿਆ ਹੈ। ਇਸ ਸਬੰਧੀ ਸਾਡੀ ਰਾਇ ਹੈ ਕਿ ਸਿਆਸੀ ਆਗੂਆਂ ਨੂੰ ਤੱਥਾਂ ਦੀ ਗੰਭੀਰਤਾ ਨਾਲ ਜਾਂਚ ਕਰਨ ਤੋਂ ਬਿਨਾਂ ਕਿਸੇ ਵੀ ਵਿਰੋਧੀ ਬਾਰੇ ਗੰਭੀਰ ਦੋਸ਼ ਲਾਉਣ ਤੋਂ ਸੰਕੋਚ ਕਰਨਾ ਚਾਹੀਦਾ ਹੈ।
ਸਬਰੀਮਾਲਾ
ਸੁਪਰੀਮ ਕੋਰਟ ਦਾ ਦੂਜਾ ਅਹਿਮ ਫ਼ੈਸਲਾ ਕੇਰਲ ਦੇ ਪ੍ਰਸਿੱਧ ਮੰਦਰ ਅਯੱਪਾ ਵਿਚ 10 ਤੋਂ 50 ਸਾਲ ਦੀਆਂ ਔਰਤਾਂ ਦੇ ਦਾਖ਼ਲੇ ਸਬੰਧੀ ਆਇਆ ਹੈ। ਸਤੰਬਰ 2018 ਵਿਚ ਸੁਪਰੀਮ ਕੋਰਟ ਨੇ ਇਕ ਅਹਿਮ ਫ਼ੈਸਲਾ ਦਿੰਦਿਆਂ ਸਬਰੀਮਾਲਾ ਮੰਦਰ ਵਿਚ ਔਰਤਾਂ ਦੇ ਦਾਖ਼ਲੇ ਦੀ ਇਜਾਜ਼ਤ ਦਿੱਤੀ ਸੀ। ਪਰ ਇਸ ਮੁੱਦੇ ਨੂੰ ਲੈ ਕੇ ਕੇਰਲ ਵਿਚ ਰਵਾਇਤੀ ਸੋਚ ਵਾਲੇ ਲੋਕਾਂ ਅਤੇ ਅਗਾਂਹਵਧੂ ਸੋਚ ਵਾਲੇ ਲੋਕਾਂ ਵਿਚਕਾਰ ਤਿੱਖਾ ਟਕਰਾਅ ਤੇ ਤਣਾਅ ਪੈਦਾ ਹੋ ਗਿਆ ਸੀ। ਰਿਵਾਇਤੀ ਵਿਚਾਰਾਂ ਵਾਲੇ ਬਹੁਤੇ ਲੋਕਾਂ ਵਲੋਂ ਇਸ ਮੰਦਰ ਵਿਚ ਪੂਜਾ ਅਰਚਨਾ ਲਈ ਔਰਤਾਂ ਦੇ ਦਾਖ਼ਲ ਹੋਣ ਸਬੰਧੀ ਸੁਪਰੀਮ ਕੋਰਟ ਵਲੋਂ ਦਿੱਤੇ ਗਏ ਫ਼ੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਸੀ, ਜਦੋਂ ਕਿ ਕੇਰਲ ਸਰਕਾਰ ਤੇ ਉਥੋਂ ਦੇ ਹੋਰ ਅਗਾਂਹਵਧੂ ਲੋਕ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਹੱਕ ਵਿਚ ਖੜ੍ਹੇ ਸਨ। ਇਸ ਮੁੱਦੇ ਨੂੰ ਲੈ ਕੇ ਹਿੰਸਕ ਝੜਪਾਂ ਵੀ ਹੋਈਆਂ ਸਨ। ਸੁੁਪਰੀਮ ਕੋਰਟ ਦੇ ਉਕਤ ਫ਼ੈਸਲੇ ਸਬੰਧੀ ਮੁੜ ਨਜ਼ਰਸਾਨੀ ਕਰਨ ਬਾਰੇ 60 ਤੋਂ ਵੱਧ ਪਟੀਸ਼ਨਾਂ ਵੀ ਦਾਖ਼ਲ ਹੋਈਆਂ ਸਨ। ਹੁਣ ਸੁਪਰੀਮ ਕੋਰਟ ਨੇ ਇਸ ਮੁੱਦੇ ਦੀ ਹੋਰ ਵਧੇਰੇ ਅਹਿਮੀਅਤ ਨੂੰ ਸਵੀਕਾਰਦਿਆਂ 7 ਜੱਜਾਂ 'ਤੇ ਆਧਾਰਿਤ ਇਕ ਵੱਡਾ ਬੈਂਚ ਬਣਾਉਣ ਦਾ ਫ਼ੈਸਲਾ ਕੀਤਾ ਹੈ, ਜੋ ਕਿ ਸਬਰੀਮਾਲਾ ਮੰਦਰ ਵਿਚ ਔਰਤਾਂ ਦੇ ਦਾਖਲੇ ਤੋਂ ਇਲਾਵਾ ਮਸਜਿਦਾਂ ਵਿਚ ਨਮਾਜ਼ ਪੜ੍ਹਨ ਲਈ ਔਰਤਾਂ 'ਤੇ ਲੱਗੀਆਂ ਰੋਕਾਂ ਅਤੇ ਬੋਰਾ ਭਾਈਚਾਰੇ ਵਿਚ ਪ੍ਰਚੱਲਿਤ ਔਰਤਾਂ ਦੇ ਖਤਨੇ ਸਬੰਧੀ ਰਿਵਾਇਤ ਆਦਿ ਮਸਲਿਆਂ 'ਤੇ ਵਿਸਥਾਰ ਵਿਚ ਸੁਣਵਾਈ ਕਰਕੇ ਆਪਣਾ ਅੰਤਿਮ ਫ਼ੈਸਲਾ ਦੇਵੇਗਾ। ਪਰ ਫਿਲਹਾਲ ਅਜੇ ਸੁਪਰੀਮ ਕੋਰਟ ਨੇ ਆਪਣੇ 28 ਸਤੰਬਰ, 2018 ਦੇ ਉਸ ਫ਼ੈਸਲੇ 'ਤੇ ਕੋਈ ਪਾਬੰਦੀ ਨਹੀਂ ਲਾਈ, ਜਿਸ ਵਿਚ ਉਸ ਨੇ ਔਰਤਾਂ ਨੂੰ ਮੰਦਰ ਵਿਚ ਦਾਖ਼ਲ ਹੋ ਕੇ ਪੂਜਾ ਅਰਚਨਾ ਕਰਨ ਦੀ ਖੁੱਲ੍ਹ ਦਿੱਤੀ ਸੀ। ਇਥੇ ਇਹ ਵੀ ਵਰਨਣਯੋਗ ਹੈ ਕਿ ਉਪਰੋਕਤ ਮਾਮਲੇ ਦੀ ਸੁਣਵਾਈ ਕਰ ਰਹੇ 5 ਮੈਂਬਰੀ ਬੈਂਚ ਵਿਚੋਂ ਦੋ ਜੱਜਾਂ ਨੇ ਆਪਣਾ ਘੱਟ-ਗਿਣਤੀ ਫ਼ੈਸਲਾ ਲਿਖਦਿਆਂ ਇਹ ਕਿਹਾ ਹੈ ਕਿ ਸੁਪਰੀਮ ਕੋਰਟ ਨੂੰ ਆਪਣੇ ਸਤੰਬਰ 2018 ਦੇ ਫ਼ੈਸਲੇ 'ਤੇ ਕਾਇਮ ਰਹਿਣਾ ਚਾਹੀਦਾ ਹੈ ਅਤੇ ਔਰਤਾਂ ਨੂੰ ਸਬਰੀਮਾਲਾ ਮੰੰਦਰ ਵਿਚ ਦਾਖ਼ਲ ਹੋਣ ਦੀ ਦਿੱਤੀ ਗਈ ਖੁੱਲ੍ਹ ਬਰਕਰਾਰ ਰੱਖਣੀ ਚਾਹੀਦੀ ਹੈ। ਸਾਡੀ ਵੀ ਇਹ ਰਾਇ ਹੈ ਕਿ ਕਿਸੇ ਵੀ ਧਰਮ ਵਿਚ ਧਾਰਮਿਕ ਸਥਾਨਾਂ ਵਿਚ ਔਰਤਾਂ ਦੇ ਦਾਖ਼ਲੇ ਅਤੇ ਪਾਠ ਪੂਜਾ ਕਰਨ ਦੇ ਮਾਮਲੇ ਵਿਚ ਕੋਈ ਵਿਤਕਰਾ ਨਹੀਂ ਹੋਣਾ ਚਾਹੀਦਾ ਹੈ। ਇਹ 21ਵੀਂ ਸਦੀ ਹੈ। ਇਸ ਵਿਚ ਔਰਤਾਂ ਨੂੰ ਹਰ ਪਹਿਲੂ ਤੋਂ ਮਰਦਾਂ ਦੇ ਬਰਾਬਰ ਅਧਿਕਾਰ ਮਿਲਣੇ ਚਾਹੀਦੇ ਹਨ। ਹੁਣ ਦੇਸ਼ ਦੇ ਲੋਕ ਦਿਲਚਸਪੀ ਨਾਲ ਇਸ ਗੱਲ ਦੀ ਉਡੀਕ ਕਰਨਗੇ ਕਿ ਆਉਣ ਵਾਲੇ ਸਮੇਂ ਵਿਚ ਸਬਰੀਮਾਲਾ ਮੰਦਰ ਅਤੇ ਹੋਰ ਧਾਰਮਿਕ ਸਥਾਨਾਂ 'ਤੇ ਵੱਖ-ਵੱਖ ਧਾਰਮਿਕ ਭਾਈਚਾਰਿਆਂ ਵਲੋਂ ਲਾਈਆਂ ਗਈਆਂ ਰੋਕਾਂ ਸਬੰਧੀ ਸੁਪਰੀਮ ਕੋਰਟ ਕਦੋਂ ਤੇ ਕਿਸ ਤਰ੍ਹਾਂ ਦਾ ਫ਼ੈਸਲਾ ਸੁਣਾਉਂਦੀ ਹੈ?

ਅਕਾਲੀ ਦਲ ਲਈ ਪੰਜਾਬ ਦੀਆਂ ਮੰਗਾਂ ਉਠਾਉਣ ਦਾ ਢੁਕਵਾਂ ਮੌਕਾ

ਭਾਵੇਂ ਇਸ ਵੇਲੇ ਦੇਸ਼ ਦੀ ਕੌਮੀ ਰਾਜਨੀਤੀ ਵਿਚ ਭਾਜਪਾ ਦੀ ਤੂਤੀ ਬੋਲ ਰਹੀ ਹੈ ਪਰ ਭਾਜਪਾ ਦੀਆਂ ਸਮਰਥਕ ਖੇਤਰੀ ਪਾਰਟੀਆਂ ਭਾਜਪਾ ਦੇ ਹੌਲੀ-ਹੌਲੀ ਉਨ੍ਹਾਂ ਦੇ ਖੇਤਰਾਂ ਵਿਚ ਛੋਟੇ ਭਰਾ ਤੋਂ ਵੱਡੇ ਭਰਾ ਦੀ ਭੂਮਿਕਾ ਵਿਚ ਆਉਣ ਤੋਂ ਪ੍ਰੇਸ਼ਾਨ ਤੇ ਸੁਚੇਤ ਹੋ ਗਈਆਂ ਹਨ। ਇਸ ...

ਪੂਰੀ ਖ਼ਬਰ »

ਸਨਮਾਨ ਸਮਾਰੋਹ ਕੁਝ ਪ੍ਰਭਾਵ

ਕੈਪਟਨ ਅਮਰਿੰੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਸ: ਚਰਨਜੀਤ ਸਿੰਘ ਚੰਨੀ ਸੈਰ ਸਪਾਟਾ ਮੰਤਰੀ ਦੀ ਅਗਵਾਈ ਵਿਚ 9 ਨਵੰਬਰ, 2019 ਨੂੰ ਆਈ.ਕੇ. ਗੁਜਰਾਲ ਟੈਕਨੀਕਲ ਯੂਨੀਵਰਸਿਟੀ ਕਪੂਰਥਲਾ ਰੋਡ ਜਲੰਧਰ ਦੇ ਖੁੱਲ੍ਹੇ-ਡੁੱਲ੍ਹੇ ਕੈਂਪਸ ਵਿਚ 'ਸਨਮਾਨ ਸਮਾਰੋਹ' ਹੋਇਆ। ਸਰਕਾਰ ...

ਪੂਰੀ ਖ਼ਬਰ »

ਸਥਾਪਨਾ ਦਿਵਸ 'ਤੇ ਵਿਸ਼ੇਸ਼

ਸ਼੍ਰੋਮਣੀ ਗੁਰਦੁਆਰਾ ਪ੍ਰ੍ਰਬੰਧਕ ਕਮੇਟੀ ਦੀ ਸਥਾਪਤੀ

ਸਿੱਖ ਮਿਸਲਾਂ 'ਤੇ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਕਾਲ ਸਮੇਂ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀਆਂ ਇਮਾਰਤਾਂ ਦਾ ਨਵ-ਉਸਾਰੀ ਤੇ ਨਵ-ਨਿਰਮਾਣ ਦਾ ਕਾਰਜ ਵੱਡੀ ਪੱਧਰ 'ਤੇ ਹੋਇਆ। 1839 ਈ: ਵਿਚ ਮਹਾਰਾਜਾ ਰਣਜੀਤ ਸਿੰਘ ਦੀ ਮੌਤ ਨਾਲ ਸਿੱਖ ਰਾਜ ਦੀ ਸ਼ਾਮ ਪੈਣੀ ਸ਼ੁਰੂ ਹੋ ਗਈ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX