ਤਾਜਾ ਖ਼ਬਰਾਂ


ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  2 minutes ago
ਨਵੀਂ ਦਿੱਲੀ, 20 ਜਨਵਰੀ- ਜਵਾਹਰ ਲਾਲ ਨਹਿਰੂ ਸਟੂਡੈਂਟਸ ਯੂਨੀਅਨ ਅੱਜ ਦਿੱਲੀ ਹਾਈਕੋਰਟ 'ਚ ਪਟੀਸ਼ਨ ਦਾਇਰ ...
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  46 minutes ago
ਨਵੀਂ ਦਿੱਲੀ, 20 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਹਿਮਾਚਲ ਪ੍ਰਦੇਸ਼ ਦੇ ਦਿੱਗਜ਼ ਨੇਤਾ ਜਗਤ ਪ੍ਰਕਾਸ਼ ਨੱਢਾ ਅੱਜ ਪਾਰਟੀ ਦੇ 14ਵੇਂ ਪ੍ਰਧਾਨ ਵਜੋਂ ਅਹੁਦਾ ...
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  3 minutes ago
ਨਵੀਂ ਦਿੱਲੀ, 20 ਜਨਵਰੀ- ਨਿਰਭੈਆ ਮਾਮਲੇ 'ਚ ਦੋਸ਼ੀ ਪਵਨ ਕੁਮਾਰ ਗੁਪਤਾ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ...
ਅੱਜ ਦਾ ਵਿਚਾਰ
. . .  about 1 hour ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਰਾਜਾਸਾਂਸੀ, 19 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) - ਮੌਸਮ ਖ਼ਰਾਬ ਹੋਣ ਅਤੇ ਸੰਘਣੀ ਧੁੰਦ ਪੈਣ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਦਿੱਲੀ ਤੋਂ ਪੁੱਜਣ ਵਾਲੀ ਇੱਕ ਉਡਾਣ ਰੱਦ ਹੋ ਗਈ ਜਦੋਂ ਕਿ ਬਰਮਿੰਘਮ ਤੋਂ ਅੰਮ੍ਰਿਤਸਰ...
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 31 ਓਵਰਾਂ ਮਗਰੋਂ 161/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੂੰ 120 ਗੇਂਦਾਂ ਵਿਚ ਜਿੱਤਣ ਲਈ ਚਾਹੀਦੀਆਂ ਹਨ 131 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਰੋਹਿਤ ਸ਼ਰਮਾ ਨੇ 110 ਗੇਂਦਾਂ 'ਤੇ ਠੋਕਿਆ ਸੈਂਕੜਾ, ਸਕੋਰ 154/1
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਦੀਆਂ ਇਕ ਵਿਕਟ ਦੇ ਨੁਕਸਾਨ 'ਤੇ 150 ਦੌੜਾਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਵਿਰਾਟ ਕੋਹਲੀ ਨੇ ਕਪਤਾਨ ਵਜੋਂ 5 ਹਜ਼ਾਰ ਦੌੜਾਂ ਕੀਤੀਆਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੇ 20.3 ਓਵਰਾਂ 'ਚ 100 ਦੌੜਾਂ ਕੀਤੀਆਂ ਪੂਰੀਆਂ
. . .  1 day ago
ਹਵਲਦਾਰ ਬਲਜਿੰਦਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਚੌਲਾਂਗ, 19 ਜਨਵਰੀ (ਸੁਖਦੇਵ ਸਿੰਘ) - ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਜਹੂਰਾ ਦੇ ਹਵਲਦਾਰ ਬਲਜਿੰਦਰ ਸਿੰਘ ਲੇਹ ਲਦਾਖ ਵਿਖੇ ਸ਼ਹੀਦ ਹੋ ਗਏ। ਅੱਜ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ...
ਭਾਰਤ ਆਸਟ੍ਰੇਲੀਆ ਮੈਚ : ਰੋਹਿਤ ਸ਼ਰਮਾ ਨੇ ਬਣਾਇਆ ਅਰਧ ਸੈਂਕੜਾ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੇ.ਐਲ. ਰਾਹੁਲ 19 ਦੌੜਾਂ ਬਣਾ ਕੇ ਆਊਟ, ਭਾਰਤ 69/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 61/0 'ਤੇ
. . .  1 day ago
ਸਬਜ਼ੀ ਵੇਚਣ ਵਾਲੇ ਦਾ ਨਿਕਲਿਆ ਲੋਹੜੀ ਬੰਪਰ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 38/0 'ਤੇ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ ਦਿੱਤਾ 287 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਨੌਵਾਂ ਖਿਡਾਰੀ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਮੁਹੰਮਦ ਸ਼ੰਮੀ ਨੇ ਇੱਕੋ ਓਵਰ 'ਚ ਆਸਟ੍ਰੇਲੀਆ ਦੇ ਦੋ ਖਿਡਾਰੀ ਕੀਤੇ ਆਊਟ
. . .  1 day ago
...ਤੇ ਹੁਣ ਮੁਕਤਸਰ ਸਾਹਿਬ 'ਚ ਫੜਿਆ ਗਿਆ ਕਿਸੇ ਹੋਰ ਉਮੀਦਵਾਰ ਦੀ ਥਾਂ ਟੈੱਟ ਦਾ ਪੇਪਰ ਦੇ ਰਿਹਾ ਵਿਅਕਤੀ
. . .  1 day ago
ਕਸ਼ਮੀਰ 'ਚ ਇੰਟਰਨੈੱਟ ਨੂੰ ਲੈ ਕੇ ਦਿੱਤੇ ਬਿਆਨ 'ਤੇ ਨੀਤੀ ਆਯੋਗ ਦੇ ਮੈਂਬਰ ਸਾਰਸਵਤ ਨੇ ਦਿੱਤੀ ਸਫ਼ਾਈ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਭਾਰਤ ਨੂੰ ਮਿਲੀ 6ਵੀਂ ਸਫਲਤਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦੇ ਸਟੀਵ ਸਮਿਥ ਦੀਆਂ 100 ਦੌੜਾਂ ਪੂਰੀਆਂ
. . .  1 day ago
ਨਾਗਰਿਕਤਾ ਕਾਨੂੰਨ ਅਤੇ ਐੱਨ. ਆਰ. ਸੀ. ਭਾਰਤ ਦਾ ਅੰਦਰੂਨੀ ਮਾਮਲਾ ਪਰ ਇਸ ਦੀ ਲੋੜ ਨਹੀਂ ਸੀ- ਸ਼ੇਖ਼ ਹਸੀਨਾ
. . .  1 day ago
ਇੰਟਰ ਹੋਸਟਲ ਮੈਨੇਜਮੈਂਟ ਮੈਨੂਅਲ ਰੱਦ ਕਰਵਾਉਣ ਲਈ ਕੇਸ ਦਾਇਰ ਕਰਵਾਏਗਾ ਜੇ.ਐਨ.ਯੂ ਵਿਦਿਆਰਥੀ ਸੰਘ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਪੰਜਵਾਂ ਖਿਡਾਰੀ (ਕੈਰੀ) 35 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : 40 ਓਵਰਾਂ ਬਾਅਦ ਆਸਟ੍ਰੇਲੀਆ 223/4
. . .  1 day ago
37 ਓਵਰਾਂ 'ਚ ਆਸਟ੍ਰੇਲੀਆ ਦੀਆਂ 200 ਦੌੜਾਂ ਪੂਰੀਆਂ
. . .  1 day ago
ਦਿੱਲੀ 'ਚ ਭਾਜਪਾ ਦਫ਼ਤਰ ਦੇ ਬਾਹਰ ਪਾਰਟੀ ਵਰਕਰਾਂ ਵਲੋਂ ਪ੍ਰਦਰਸ਼ਨ
. . .  1 day ago
ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
. . .  1 day ago
ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਉਣ ਲਈ 3000 ਸ਼ਰਧਾਲੂ ਜਾਣਗੇ ਪਾਕਿ : ਸਿਰਸਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਜਾਰੀ ਕੀਤਾ ਮੈਨੀਫੈਸਟੋ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਫਿੰਚ 19 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਡੇਵਿਡ ਵਾਰਨਰ 38 ਦੌੜਾਂ ਬਣਾ ਕੇ ਆਊਟ
. . .  1 day ago
ਹੌਲਦਾਰ ਬਲਜਿੰਦਰ ਸਿੰਘ ਲੇਹ ਲਦਾਖ਼ 'ਚ ਡਿਊਟੀ ਦੌਰਾਨ ਹੋਇਆ ਸ਼ਹੀਦ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਲੋਕਾਂ ਨੂੰ ਬਿਹਤਰ ਜ਼ਿੰਦਗੀ ਪ੍ਰਦਾਨ ਕਰਨਾ ਹੈ ਨਾਗਰਿਕਤਾ ਸੋਧ ਕਾਨੂੰਨ ਦਾ ਮਕਸਦ: ਵਿਤ ਮੰਤਰੀ
. . .  1 day ago
ਭਾਰਤ ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿੱਲੀ : ਐਨ.ਆਰ.ਸੀ ਅਤੇ ਸੀ.ਏ.ਏ ਦੇ ਖ਼ਿਲਾਫ਼ ਜਾਰੀ ਪ੍ਰਦਰਸ਼ਨ 'ਚ ਸ਼ਾਮਲ ਹੋਏ ਅਦਾਕਾਰ ਸੁਸ਼ਾਂਤ ਸਿੰਘ
. . .  1 day ago
ਮਹਾਰਾਸ਼ਟਰ ਅਤੇ ਕਰਨਾਟਕ ਦੇ ਦਰਮਿਆਨ ਸਰਹੱਦੀ ਵਿਵਾਦ ਨੂੰ ਸੁਲਝਾਏ ਗ੍ਰਹਿ ਮੰਤਰਾਲੇ : ਸੰਜੇ ਰਾਉਤ
. . .  1 day ago
20 ਕਰੋੜ ਦੀ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ
. . .  1 day ago
ਫ਼ਰੀਦਕੋਟ ਵਿਖੇ ਅਧਿਆਪਕ ਯੋਗਤਾ ਟੈੱਸਟ ਦੌਰਾਨ ਕਿਸੇ ਹੋਰ ਦੀ ਜਗ੍ਹਾ ਪ੍ਰੀਖਿਆ ਦੇ ਰਿਹਾ ਇਕ ਵਿਅਕਤੀ ਕਾਬੂ
. . .  1 day ago
ਸੰਘਣੀ ਧੁੰਦ ਨੇ ਰੋਕੀ ਵਾਹਨਾਂ ਦੀ ਰਫ਼ਤਾਰ
. . .  1 day ago
ਪਾਕਿ 'ਚ ਅਗਵਾ ਦੱਸੀ ਜਾ ਰਹੀ ਹਿੰਦੂ ਕੁੜੀ ਨੇ ਸਵੈ ਇੱਛਾ ਨਾਲ ਕੀਤਾ ਧਰਮ ਪਰਿਵਰਤਨ, ਵੀਡੀਓ 'ਚ ਕੀਤਾ ਖ਼ੁਲਾਸਾ
. . .  1 day ago
ਮਹਾਰਾਸ਼ਟਰ : ਸ਼ਬਾਨਾ ਆਜ਼ਮੀ ਦੇ ਡਰਾਈਵਰ ਦੇ ਖ਼ਿਲਾਫ਼ ਦਰਜ ਹੋਇਆ ਮਾਮਲਾ
. . .  1 day ago
ਸੰਘਣੀ ਧੁੰਦ ਕਾਰਨ ਟੋਲ ਪਲਾਜ਼ਾ ਤੇ ਲੱਗਿਆ ਵਾਹਨਾਂ ਦਾ ਜਾਮ, ਪ੍ਰੀਖਿਆਰਥੀ ਪਰੇਸ਼ਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 20 ਮੱਘਰ ਸੰਮਤ 551

ਪਹਿਲਾ ਸਫ਼ਾ

ਮੰਤਰੀ ਮੰਡਲ ਵਲੋਂ ਨਾਗਰਿਕਤਾ ਸੋਧ ਬਿੱਲ ਨੂੰ ਪ੍ਰਵਾਨਗੀ

• ਇਸੇ ਹਫ਼ਤੇ ਸੰਸਦ 'ਚ ਕੀਤਾ ਜਾ ਸਕਦਾ ਹੈ ਪੇਸ਼ • ਐੱਸ.ਸੀ./ਐੱਸ.ਟੀ. ਰਾਖਵੇਂਕਰਨ ਦੀ ਮਿਆਦ 10 ਸਾਲ ਵਧਾਈ
ਨਵੀਂ ਦਿੱਲੀ, 4 ਦਸੰਬਰ (ਉਪਮਾ ਡਾਗਾ ਪਾਰਥ)-ਮੋਦੀ ਸਰਕਾਰ ਦੇ ਏਜੰਡੇ ਦੇ ਅਹਿਮ ਬਿੱਲ ਨਾਗਰਿਕਤਾ (ਤਰਮੀਮੀ) ਬਿੱਲ ਨੂੰ ਮੰਤਰੀ ਮੰਡਲ ਦੀ ਪ੍ਰਵਾਨਗੀ ਮਿਲ ਗਈ ਹੈ | ਇਸ ਬਿੱਲ ਨਾਲ ਪਾਕਿਸਤਾਨ, ਬੰਗਲਾਦੇਸ਼ ਅਤੇ ਅਫ਼ਗਾਨਿਸਤਾਨ ਤੋਂ ਆਏ ਗੈਰ-ਮੁਸਲਮਾਨ ਸ਼ਰਨਾਰਥੀਆਂ ਨੂੰ ਭਾਰਤ ਦੀ ਨਾਗਰਿਕਤਾ ਮਿਲਣ ਦੀ ਤਜਵੀਜ਼ ਹੈ | ਲੋਕ ਸਭਾ ਦੇ ਪਿਛਲੇ ਕਾਰਜਕਾਲ 'ਚ ਪ੍ਰਭਾਵਹੀਣ ਹੋ ਚੁੱਕੇ ਇਸ ਬਿੱਲ ਨੂੰ ਮੋਦੀ ਸਰਕਾਰ ਵਲੋਂ ਇਸ ਹਫ਼ਤੇ ਹੀ ਸੰਸਦ 'ਚ ਪੇਸ਼ ਕੀਤਾ ਜਾ ਸਕਦਾ ਹੈ | ਰੱਖਿਆ ਮੰਤਰੀ ਰਾਜਨਾਥ ਸਿੰਘ ਪਹਿਲਾਂ ਹੀ ਮੰਗਲਵਾਰ ਨੂੰ ਹੋਈ ਭਾਜਪਾ ਸੰਸਦ ਮੈਂਬਰਾਂ ਦੀ ਬੈਠਕ 'ਚ ਬਿੱਲ ਪੇਸ਼ ਹੋਣ ਸਮੇਂ ਸਾਰੇ ਸੰਸਦ ਮੈਂਬਰਾਂ ਦੇ ਹਾਜ਼ਰ ਰਹਿਣ ਦੀ ਤਾਗੀਦ ਕਰ ਚੁੱਕੇ ਹਨ | ਹਾਲਾਂਕਿ ਇਹ ਬਿੱਲ ਪਾਸ ਕਰਵਾਉਣ ਦੀ ਰਾਹ ਸੌਖੀ ਨਹੀਂ ਹੈ | ਕਾਂਗਰਸ, ਖੱਬੇ ਪੱਖੀ ਤੇ ਕਈ ਵਿਰੋਧੀ ਪਾਰਟੀਆਂ ਤੋਂ ਇਲਾਵਾ ਭਾਜਪਾ ਦੀ ਗੱਠਜੋੜ ਭਾਈਵਾਲ ਜਨਤਾ ਦਲ (ਯੂ) ਵੀ ਇਸ ਬਿੱਲ ਦੇ ਿਖ਼ਲਾਫ਼ ਹੈ | ਮੋਦੀ ਸਰਕਾਰ ਨੂੰ ਲੋਕ ਸਭਾ 'ਚ ਬਿੱਲ ਪਾਸ ਕਰਵਾਉਣ 'ਚ ਕੋਈ ਦਿੱਕਤ ਨਹੀਂ ਆਏਗੀ ਪਰ ਰਾਜ ਸਭਾ 'ਚ ਘੱਟ ਗਿਣਤੀ ਵਾਲੀ ਭਾਜਪਾ ਲਈ ਬਿੱਲ ਪਾਸ ਕਰਵਾਉਣ 'ਚ ਵਿਰੋਧੀ ਧਿਰਾਂ ਦੀ ਮੁਖ਼ਾਲਫ਼ਤ ਮੁਸ਼ਕਿਲ ਪੈਦਾ ਕਰ ਸਕਦੀ ਹੈ | ਹਾਲਾਂਕਿ ਇਸ ਬਿੱਲ 'ਤੇ ਜਿੱਥੇ ਗ੍ਰਹਿ ਮੰਤਰੀ ਅਮਿਤ ਸ਼ਾਹ ਕਈ ਵਾਰ ਜਨਤਕ ਤੌਰ 'ਤੇ ਇਹ ਦੁਹਰਾਅ ਚੁੱਕੇ ਹਨ ਕਿ ਆਸਾਮ ਦੀ ਤਰਜ਼ 'ਤੇ ਦੇਸ਼ ਭਰ 'ਚ ਐੱਨ.ਆਰ.ਸੀ. ਲਾਗੂ ਕੀਤਾ ਜਾਵੇਗਾ, ਜਦਕਿ ਹਾਲੇ ਤੱਕ ਇਸ ਦੇ ਵਿਰੋਧ 'ਚ ਸਭ ਤੋਂ ਤਿੱਖੇ ਸੁਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਹੀ ਉਠਾਏ ਹਨ | ਮਮਤਾ ਬੈਨਰਜੀ ਦੀ ਟੀ.ਐੱਮ.ਸੀ. ਨੇ ਇਸ ਬਿੱਲ ਨੂੰ ਸੰਵਿਧਾਨਕ ਵਿਰੋਧੀ ਕਰਾਰ ਦਿੱਤਾ ਹੈ |
ਕੀ ਹੈ ਨਾਗਰਿਕਤਾ (ਤਰਮੀਮੀ) ਬਿੱਲ
ਇਸ ਬਿੱਲ ਦਾ ਮੰਤਵ 6 ਧਰਮਾਂ ਹਿੰਦੂ, ਸਿੱਖ, ਈਸਾਈ, ਜੈਨ, ਬੁੱਧ ਅਤੇ ਪਾਰਸੀ ਦੇ ਲੋਕ ਜੋ ਅਫ਼ਗਾਨਿਸਤਾਨ, ਬੰਗਲਾਦੇਸ਼ ਅਤੇ ਪਾਕਿਸਤਾਨ ਤੋਂ ਆਏ ਉਨ੍ਹਾਂ ਨੂੰ ਭਾਰਤ ਦੀ ਨਾਗਰਿਕਤਾ ਦੇਣ 'ਚ ਆਸਾਨੀ ਹੋਵੇਗੀ | ਇਸ ਬਿੱਲ 'ਚ ਮੁਸਲਮਾਨ ਭਾਈਚਾਰੇ ਨੂੰ ਸ਼ਾਮਿਲ ਨਹੀਂ ਕੀਤਾ ਗਿਆ, ਜਿਸ ਕਾਰਨ ਵਿਰੋਧੀ ਧਿਰਾਂ ਬਿੱਲ ਨੂੰ ਭਾਰਤੀ ਸੰਵਿਧਾਨ 'ਚ ਦਰਜ ਧਰਮ ਨਿਰਪੱਖ ਸਿਧਾਂਤਾਂ ਦੇ ਿਖ਼ਲਾਫ਼ ਦੱਸਦਿਆਂ ਇਸ ਦੀ ਨਿਖੇਧੀ ਕਰ ਰਹੀਆਂ ਹਨ | ਸਿਰਫ਼ ਵਿਰੋਧੀ ਧਿਰਾਂ ਹੀ ਨਹੀਂ ਦੇਸ਼ ਦੇ ਉੱਤਰ ਪੂਰਬੀ ਰਾਜਾਂ 'ਚ ਵੀ ਇਸ ਬਿੱਲ ਦਾ ਵਿਰੋਧ ਕੀਤਾ ਜਾ ਰਿਹਾ ਹੈ | ਉਨ੍ਹਾਂ ਦੀ ਚਿੰਤਾ ਹੈ ਕਿ ਇਸ ਬਿੱਲ ਰਾਹੀਂ ਪਿਛਲੇ ਕੁਝ ਦਹਾਕਿਆਂ ਤੋਂ ਬੰਗਲਾਦੇਸ਼ ਤੋਂ ਆਏ ਹਿੰਦੂਆਂ ਨੂੰ ਇੱਥੋਂ ਦੀ ਨਾਗਰਿਕਤਾ ਮਿਲ ਜਾਵੇਗੀ, ਜਿਸ ਨਾਲ ਇਨ੍ਹਾਂ ਰਾਜਾਂ ਦੀ ਸੱਭਿਆਚਾਰਕ, ਭਾਸ਼ਾਈ ਅਤੇ ਰਵਾਇਤੀ ਵਿਰਾਸਤ ਖ਼ਤਮ ਹੋ ਜਾਵੇਗੀ | ਨਾਗਰਿਕਤਾ ਕਾਨੂੰਨ ਸਾਲ 1955 'ਚ ਲਿਆਂਦਾ ਗਿਆ ਸੀ, ਜਿਸ ਤਹਿਤ ਭਾਰਤ ਸਰਕਾਰ ਅਫ਼ਗਾਨਿਸਤਾਨ, ਬੰਗਲਾਦੇਸ਼ ਅਤੇ ਪਾਕਿਸਤਾਨ ਦੇ ਗ਼ੈਰ-ਮੁਸਲਮਾਨ ਨੂੰ 12 ਸਾਲ ਦੇਸ਼ 'ਚ ਰਹਿਣ ਤੋਂ ਬਾਅਦ ਨਾਗਰਿਕਤਾ ਦਿੰਦਾ ਸੀ | ਹੁਣ ਮੌਜੂਦਾ ਬਿੱਲ 'ਚ ਨਾਗਰਿਕਤਾ ਮਿਲਣ ਲਈ 12 ਸਾਲ ਦੀ ਥਾਂ 6 ਸਾਲ ਦੀ ਸਮਾਂ ਹੱਦ ਤਾਂ ਨਿਸਚਿਤ ਕੀਤੀ ਗਈ ਹੈ, ਨਾਲ ਹੀ 31 ਦਸੰਬਰ, 2014 ਤੱਕ ਜਾਂ ਉਸ ਤੋਂ ਪਹਿਲਾਂ ਆਏ ਗ਼ੈਰ-ਮੁਸਲਮਾਨਾਂ ਨੂੰ ਬਿਨਾਂ ਕੋਈ ਵੈਧ ਦਸਤਾਵੇਜ਼ ਦੇ ਭਾਰਤ ਦੀ ਨਾਗਰਿਕਤਾ ਮਿਲ ਜਾਵੇਗੀ | ਨਵੇਂ ਬਿੱਲ 'ਚ ਕੀਤੀਆਂ ਤਰਮੀਮਾਂ ਰਾਹੀਂ ਸਰਕਾਰ ਨੇ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਗ਼ੈਰ-ਕਾਨੂੰਨੀ ਢੰਗ ਨਾਲ ਭਾਰਤ 'ਚ ਦਾਖ਼ਲ ਹੋਏ ਲੋਕਾਂ ਅਤੇ ਗੁਆਂਢੀ ਦੇਸ਼ 'ਚ ਧਾਰਮਿਕ ਜ਼ੁਲਮਾਂ ਦਾ ਸ਼ਿਕਾਰ ਹੋ ਕੇ ਭਾਰਤ 'ਚ ਸ਼ਰਨ ਲੈਣ ਵਾਲੇ ਲੋਕਾਂ 'ਚ ਸਪੱਸ਼ਟ ਤੌਰ 'ਤੇ ਫ਼ਰਕ ਕੀਤਾ ਜਾ ਸਕੇ | ਜ਼ਿਕਰਯੋਗ ਹੈ ਕਿ 16ਵੀਂ ਲੋਕ ਸਭਾ 'ਚ ਨਾਗਰਿਕਤਾ ਤਰਮੀਮੀ ਬਿੱਲ 19 ਜੁਲਾਈ, 2016 ਨੂੰ ਲੋਕ ਸਭਾ 'ਚ ਪੇਸ਼ ਕੀਤਾ ਗਿਆ ਸੀ ਅਤੇ 12 ਅਗਸਤ, 2016 ਨੂੰ ਇਸ ਨੂੰ ਸਾਂਝੀ ਸੰਸਦੀ ਕਮੇਟੀ ਕੋਲ ਭੇਜਿਆ ਗਿਆ ਸੀ | ਕਮੇਟੀ ਨੇ 7 ਜਨਵਰੀ, 2019 'ਚ ਆਪਣੀ ਰਿਪੋਰਟ ਪੇਸ਼ ਕੀਤੀ ਸੀ, ਜਿਸ ਤੋਂ ਬਾਅਦ ਅਗਲੇ ਹੀ ਦਿਨ ਭਾਵ 8 ਜਨਵਰੀ, 2019 'ਚ ਇਸ ਬਿੱਲ ਨੂੰ ਲੋਕ ਸਭਾ 'ਚ ਪਾਸ ਕੀਤਾ ਗਿਆ ਸੀ ਪਰ ਉਸ ਸਮੇਂ ਬਿੱਲ ਰਾਜ ਸਭਾ 'ਚ ਪੇਸ਼ ਨਹੀਂ ਹੋ ਪਾਇਆ ਸੀ | ਇਸ ਲਈ ਸਰਕਾਰ ਨੂੰ 17ਵੀਂ ਲੋਕ ਸਭਾ 'ਚ ਇਹ ਬਿੱਲ ਮੁੜ ਦੋਵਾਂ ਸਦਨਾਂ 'ਚ ਪਾਸ ਕਰਵਾਉਣਾ ਪਵੇਗਾ |
ਐੱਸ.ਸੀ./ਐੱਸ.ਟੀ. ਰਾਖਵੇਂਕਰਨ ਦੀ ਮਿਆਦ ਵਧਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਬੈਠਕ 'ਚ ਲਏ ਹੋਰ ਅਹਿਮ ਫ਼ੈਸਲਿਆਂ 'ਚ ਲੋਕ ਸਭਾ ਅਤੇ ਵਿਧਾਨ ਸਭਾਵਾਂ 'ਚ ਵੀ ਐੱਸ.ਸੀ./ਐੱਸ.ਟੀ. ਦਾ ਰਾਖਵਾਂਕਰਨ 10 ਸਾਲ ਲਈ ਵਧਾਇਆ ਗਿਆ ਹੈ, ਜਿਸ ਤੋਂ ਬਾਅਦ ਹੁਣ ਉਕਤ ਸ੍ਰੇਣੀਆਂ ਲਈ ਰਾਖਵੇਂਕਰਨ ਦੀ ਮਿਆਦ 25 ਜਨਵਰੀ, 2030 ਤੱਕ ਹੋ ਜਾਵੇਗੀ, ਜੋ 25 ਜਨਵਰੀ, 2020 ਨੂੰ ਖ਼ਤਮ ਹੋਣੀ ਸੀ | ਇਸ ਤੋਂ ਇਲਾਵਾ ਪ੍ਰਗਤੀ ਮੈਦਾਨ 'ਚ 5 ਤਾਰਾ ਹੋਟਲ ਬਣਾਉਣ ਅਤੇ ਅੰਤਰਰਾਸ਼ਟਰੀ ਕਨਵੈਨਸ਼ਨ ਸੈਂਟਰ ਬਣਾਉਣ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ | ਕੇਂਦਰ ਸਰਕਾਰ ਨੇ ਦੇਸ਼ ਦੇ ਪਹਿਲੇ ਕਾਰਪੋਰੇਟ ਬਾਂਡ ਐਕਸਚੇਂਜ ਟ੍ਰੇਡਡ ਫ਼ੰਡ (ਈ.ਟੀ.ਐੱਫ਼) ਨੂੰ ਵੀ ਮਨਜ਼ੂਰੀ ਦੇ ਦਿੱਤੀ | ਇਸੇ ਬੈਠਕ 'ਚ ਜੰਮੂ ਕਸ਼ਮੀਰ ਰਾਖਵਾਂਕਰਨ ਸੋਧ ਬਿੱਲ ਨੂੰ ਵਾਪਸ ਲੈਣ ਦਾ ਫ਼ੈਸਲਾ ਵੀ ਲਿਆ ਗਿਆ | ਮੋਦੀ ਸਰਕਾਰ ਨੇ ਕੇਂਦਰੀ ਸੰਸਕ੍ਰਿਤ ਯੂਨੀਵਰਸਿਟੀ ਬਿੱਲ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ, ਜਿਸ ਤਹਿਤ ਦੇਸ਼ ਦੀਆਂ 3 ਡੀਮਡ ਯੂਨੀਵਰਸਿਟੀਆਂ ਨੂੰ ਕੇਂਦਰੀ ਯੂਨੀਵਰਸਿਟੀ 'ਚ ਬਦਲਿਆ ਜਾਵੇਗਾ | ਇਸ ਤੋਂ ਇਲਾਵਾ ਕੈਬਨਿਟ ਨੇ ਮਾਤਾ-ਪਿਤਾ ਅਤੇ ਸੀਨੀਅਰ ਨਾਗਰਿਕਾਂ ਦੀ ਭਲਾਈ ਅਤੇ ਰੱਖ-ਰਖਾਅ ਤਰਮੀਮੀ ਬਿੱਲ 2019 ਨੂੰ ਵੀ ਮਨਜ਼ੂਰੀ ਦਿੱਤੀ ਹੈ | ਇਸ ਤੋਂ ਇਲਾਵਾ ਨਿੱਜੀ ਡਾਟਾ ਸੁਰੱਖਿਆ ਬਿੱਲ ਨੂੰ ਵੀ ਕੈਬਨਿਟ ਨੇ ਪ੍ਰਵਾਨਗੀ ਦਿੱਤੀ ਹੈ | ਸੂਚਨਾ ਤੇ ਪ੍ਰਸਾਰਣ ਮੰਤਰੀ ਜਾਵੜੇਕਰ ਨੇ ਕਿਹਾ ਕਿ ਇਸ ਬਿੱਲ ਨੂੰ ਸੰਸਦ ਦੇ ਮੌਜੂਦਾ ਸਰਦ ਰੁੱਤ ਇਜਲਾਸ 'ਚ ਪੇਸ਼ ਕੀਤਾ ਜਾਵੇਗਾ |

106 ਦਿਨ ਬਾਅਦ ਤਿਹਾੜ ਜੇਲ੍ਹ 'ਚੋਂ ਬਾਹਰ ਆਏ ਚਿਦੰਬਰਮ

ਨਵੀਂ ਦਿੱਲੀ, 4 ਦਸੰਬਰ (ਜਗਤਾਰ ਸਿੰਘ)-ਅੱਜ ਸੁਪਰੀਮ ਕੋਰਟ ਵਲੋਂ ਜ਼ਮਾਨਤ ਅਰਜ਼ੀ ਮਨਜ਼ੂਰ ਹੋਣ ਤੋ ਾ ਬਾਅਦ ਸਾਬਕਾ ਵਿੱਤ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਪੀ. ਚਿਦੰਬਰਮ ਨੂੰ ਬੁੱਧਵਾਰ ਰਾਤ ਕਰੀਬ 8 ਵਜੇ ਤਿਹਾੜ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ | ਉਹ 106 ਦਿਨ ਤਿਹਾੜ ਜੇਲ੍ਹ 'ਚ ਬੰਦ ਰਹੇ | ਜੇਲ੍ਹ ਤੋਂ ਬਾਹਰ ਕਦਮ ਰੱਖਣ ਤੋਂ ਬਾਅਦ ਪੀ. ਚਿਦੰਬਰਮ ਦਾ ਕਾਂਗਰਸੀ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਤੋਂ ਪਹਿਲਾਂ ਅੱਜ ਸਵੇਰੇ ਸੁਪਰੀਮ ਕੋਰਟ ਨੇ ਆਈ. ਐਨ. ਐਕਸ. ਮੀਡੀਆ ਹਵਾਲਾ ਰਾਸ਼ੀ ਮਾਮਲੇ 'ਚ ਪੀ. ਚਿਦੰਬਰਮ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ | ਸੁਪਰੀਮ ਕੋਰਟ ਨੇ ਈ.ਡੀ. ਦੇ ਉਨ੍ਹਾਂ ਦਾਅਵਿਆਂ ਕਿ ਉਹ (ਚਿਦੰਬਰਮ) ਬਾਹਰ ਆ ਕੇ ਸਬੂਤਾਂ ਨਾਲ ਛੇੜਛਾੜ ਕਰ ਸਕਦੇ ਹਨ, ਨੂੰ ਅਸਵੀਕਾਰ ਕਰਦਿਆਂ ਕਿਹਾ ਕਿ ਚਿਦੰਬਰਮ ਕੋਲ ਨਾ ਤਾਂ ਰਾਜਨੀਤਕ ਸ਼ਕਤੀ ਹੈ ਤੇ ਨਾ ਹੀ ਉਹ ਸਰਕਾਰ 'ਚ ਕਿਸੇ ਅਹੁਦੇ 'ਤੇ ਹਨ | ਅਦਾਲਤ ਨੇ ਉਨ੍ਹਾਂ ਨੂੰ ਸ਼ਰਤਾਂ ਤਹਿਤ ਜ਼ਮਾਨਤ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਪਾਸਪੋਰਟ ਜ਼ਬਤ ਰਹੇਗਾ ਤਾਂ ਕਿ ਉਹ ਦੇਸ਼ ਛੱਡ ਕੇ ਨਾ ਜਾ ਸਕਣ | ਅਦਾਲਤ ਨੇ ਇਹ ਵੀ ਕਿਹਾ ਕਿ ਜੇਲ੍ਹ 'ਚੋਂ ਬਾਹਰ ਆਉਣ ਤੋਂ ਬਾਅਦ ਉਹ ਮੀਡੀਆ ਨਾਲ ਗੱਲ ਨਹੀਂ ਕਰਨਗੇ | ਇਸ ਤੋਂ ਇਲਾਵਾ ਉਨ੍ਹਾਂ 'ਤੇ ਪ੍ਰੈੱਸ ਇੰਟਰਵਿਊ ਤੇ ਮੀਡੀਆ 'ਚ ਬਿਆਨ ਦੇਣ 'ਤੇ ਵੀ ਰੋਕ ਲਗਾ ਦਿੱਤੀ ਗਈ ਹੈ | ਉਨ੍ਹਾਂ ਨੂੰ 2 ਲੱਖ ਦੇ ਨਿੱਜੀ ਮੁਚੱਲਕੇ 'ਤੇ ਏਨੀ ਹੀ ਰਕਮ ਦੀਆਂ ਦੋ ਜ਼ਮਾਨਤਾਂ 'ਤੇ ਜ਼ਮਾਨਤ ਦਿੱਤੀ ਗਈ ਹੈ | ਫ਼ੈਸਲਾ ਸੁਣਾਉਂਦੇ ਹੋਏ ਅਦਾਲਤ ਨੇ ਕਿਹਾ ਕਿ ਅਪਰਾਧ ਦੀ ਗੰਭੀਰਤਾ ਨੂੰ ਵੇਖਦੇ ਹੋਏ ਹਰ ਮਾਮਲੇ 'ਚ ਤੱਥਾਂ ਤੇ ਸਥਿਤੀਆਂ ਨਾਲ ਨਜਿੱਠਣਾ ਪੈਂਦਾ ਹੈ | ਚਿਦੰਬਰਮ ਨੂੰ ਇਸੇ ਸਾਲ 21 ਅਗਸਤ ਨੂੰ ਸੀ.ਬੀ.ਆਈ. ਦੀ ਹਿਰਾਸਤ 'ਚ ਰੱਖਿਆ ਗਿਆ ਸੀ | ਬਾਅਦ 'ਚ ਬੀਤੀ 17 ਅਕਤੂਬਰ ਤੋਂ ਉਨ੍ਹਾਂ ਨੂੰ ਈ.ਡੀ. ਦੀ ਹਿਰਾਸਤ 'ਚ ਭੇਜਿਆ ਗਿਆ ਸੀ |
ਆਜ਼ਾਦ ਹਵਾ 'ਚ ਸਾਹ ਲੈ ਕੇ ਖੁਸ਼ ਹਾਂ-ਚਿਦੰਬਰਮ
ਅੱਜ ਦੇਰ ਸ਼ਾਮ ਜੇਲ੍ਹ ਤੋਂ ਰਿਹਾਅ ਹੋਏ ਚਿਦੰਬਰਮ ਨੇ ਕਿਹਾ ਕਿ ਉਹ ਵੀਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰਨਗੇ | ਤਿਹਾੜ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਚਿਦੰਬਰਮ ਨੇ ਕਿਹਾ ਕਿ 106 ਦਿਨਾਂ ਤੋਂ ਬਾਅਦ ਜੇਲ੍ਹ ਤੋਂ ਬਾਹਰ ਆ ਕੇ ਅਤੇ ਆਜ਼ਾਦ ਹਵਾ 'ਚ ਸਾਹ ਲੈ ਕੇ ਮੈਂ ਖ਼ੁਸ਼ ਹਾਂ | ਰਿਹਾਅ ਹੋਣ ਤੋਂ ਬਾਅਦ ਕਾਂਗਰਸੀ ਨੇਤਾ ਪੀ. ਚਿਦੰਬਰਮ ਅਤੇ ਉਨ੍ਹਾਂ ਦੇ ਪੁੱਤਰ ਕਾਰਤੀ ਚਿਦੰਬਰਮ ਪਾਰਟੀ ਦੀ ਅੰਤਰਿਮ ਚੇਅਰਮੈਨ ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਹਾਇਸ਼ 'ਤੇ ਮਿਲਣ ਪਹੁੰਚੇ | ਇਸ ਤੋਂ ਬਾਅਦ ਉਨ੍ਹਾਂ ਵਲੋਂ ਸੀਨੀਅਰ ਕਾਂਗਰਸੀ ਆਗੂ ਅਹਿਮਦ ਪਟੇਲ ਨਾਲ ਵੀ ਗੱਲਬਾਤ ਕੀਤੀ |

ਖੰਨਾ ਨੇੜੇ ਵਿਆਹ ਸਮਾਗਮ 'ਚ ਬੱਬੂ ਮਾਨ ਦੇ ਅਖਾੜੇ ਦੌਰਾਨ ਚੱਲੀ ਗੋਲੀ-2 ਮਰੇ

ਦੋਰਾਹਾ, 4 ਦਸੰਬਰ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ, ਓਬਰਾਏ)- ਦੋਰਾਹਾ ਦੇ ਕਸ਼ਮੀਰ ਗਾਰਡਨ ਪੈਲੇਸ 'ਚ ਵਿਆਹ ਸਮਾਗਮ ਦੌਰਾਨ ਚੱਲੀ ਗੋਲੀ ਦੀ ਘਟਨਾ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਅਤੇ ਦੋ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਪਤਾ ਲੱਗਾ ਹੈ ਕਿ ਜਦੋਂ ਗੋਲੀ ਚੱਲੀ ਉਸ ਵੇਲੇ ਬੱਬੂ ਮਾਨ ਗਾ ਰਿਹਾ ਸੀ | ਵਿਆਹ 'ਚ ਸ਼ਾਮਿਲ ਦੋ ਧਿਰਾਂ ਵਿਚ ਆਹਮੋ-ਸਾਹਮਣੇ ਗੋਲੀਆਂ ਚੱਲਣ ਦੀ ਗੱਲ ਵੀ ਕਹੀ ਜਾ ਰਹੀ ਹੈ | ਗੋਲੀ ਚੱਲਣ ਨਾਲ ਵਿਆਹ ਵਿਚ ਭਾਜੜ ਮਚ ਗਈ | ਦੱਸਿਆ ਗਿਆ ਹੈ ਕਿ ਪੈਲੇਸ ਵਿਚ ਖਮਾਣੋਂ ਦੇ ਐਨ. ਆਰ. ਆਈ. ਹਰਜੀਤ ਸਿੰਘ ਦੀ ਬੇਟੀ ਦਾ ਵਿਆਹ ਸੀ | ਪਤਾ ਲੱਗਾ ਹੈ ਕਿ ਮਰਨ ਵਾਲੇ ਦੋਵੇਂ ਪਿੰਡ ਧਾਂਦਲਾ ਦੇ ਹਨ, ਜਿਨ੍ਹਾਂ ਦੀ ਪਛਾਣ ਗੁਰਪ੍ਰੀਤ ਸਿੰਘ (50), ਬਲਵੰਤ ਸਿੰਘ (28) ਵਜੋਂ ਹੋਈ ਹੈ ਅਤੇ ਇਹ ਦੋਵੇਂ ਰਿਸ਼ਤੇ ਵਿਚ ਚਾਚਾ-ਭਤੀਜਾ ਲਗਦੇ ਸਨ | ਇਹ ਪਿੰਡ ਲੁਧਿਆਣਾ ਪੁਲਿਸ ਕਮਿਸ਼ਨਰੇਟ 'ਚ ਪੈਂਦਾ ਹੈ | ਘਟਨਾ ਦਾ ਪਤਾ ਲੱਗਦਿਆਂ ਹੀ ਐਸ. ਪੀ. ਜਾਂਚ ਜਗਵਿੰਦਰ ਸਿੰਘ ਚੀਮਾ ਅਤੇ ਦੋਰਾਹਾ/ਪਾਇਲ ਦੀਆਂ ਪੁਲਿਸ ਪਾਰਟੀਆਂ ਮੌਕੇ 'ਤੇ ਪਹੁੰਚ ਗਈਆਂ | ਐਸ. ਪੀ. ਜਾਂਚ ਜਗਵਿੰਦਰ ਸਿੰਘ ਚੀਮਾ ਖ਼ੁਦ ਲੁਧਿਆਣਾ ਦੇ ਅਪੋਲੋ ਹਸਪਤਾਲ 'ਚ ਪਹੁੰਚ ਗਏ | ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ | ਇਸ ਲੜਾਈ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਿਆ ਹੈ |

ਆਈ.ਟੀ.ਬੀ.ਪੀ. ਜਵਾਨ ਵਲੋਂ 5 ਸਾਥੀਆਂ ਦੀ ਗੋਲੀਆਂ ਮਾਰ ਕੇ ਹੱਤਿਆ ਤੋਂ ਬਾਅਦ ਖੁਦਕੁਸ਼ੀ

ਰਾਏਪੁਰ, 4 ਦਸੰਬਰ (ਪੀ. ਟੀ. ਆਈ.)-ਛੱਤੀਸਗੜ੍ਹ ਦੇ ਨਰਾਇਣਪੁਰ ਜ਼ਿਲ੍ਹੇ 'ਚ ਆਈ.ਟੀ.ਬੀ.ਪੀ. ਦੇ ਇਕ ਜਵਾਨ ਨੇ ਆਪਣੇ ਸਾਥੀ 5 ਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਦੋ ਜਵਾਨ ਇਸ ਘਟਨਾ 'ਚ ਜ਼ਖ਼ਮੀ ਹੋ ਗਏ | ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਜਵਾਨ ਨੇ ਖ਼ੁਦਕੁਸ਼ੀ ਕਰ ਲਈ | ਮਾਰੇ ਗਏ ਜਵਾਨਾਂ 'ਚੋਂ ਇਕ ਜਵਾਨ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਅਤੇ ਇਕ ਜਵਾਨ ਹਿਮਾਚਲ ਪ੍ਰਦੇਸ਼ ਨਾਲ ਸਬੰਧਿਤ ਸੀ | ਬਸਤਰ ਰੇਂਜ ਦੇ ਪੁਲਿਸ ਆਈ.ਜੀ. ਸੁੰਦਰਰਾਜ ਨੇ ਦੱਸਿਆ ਕਿ ਰਾਏਪੁਰ ਤੋਂ ਕਰੀਬ 350 ਕਿਲੋਮੀਟਰ ਦੀ ਦੂਰੀ 'ਤੇ ਕਾਨੇਰ ਪਿੰਡ 'ਚ ਆਈ.ਟੀ.ਬੀ.ਪੀ. ਦੀ 45ਵੀਂ ਬਟਾਲੀਅਨ ਦੇ ਕੈਂਪ 'ਚ ਸਵੇਰੇ 8.30 ਵਜੇ ਇਹ ਘਟਨਾ ਵਾਪਰੀ | ਮਸੂਦੁਲ ਰਹਿਮਾਨ ਨਾਂਅ ਦੇ ਇਕ ਆਈ.ਟੀ.ਬੀ.ਪੀ. ਜਵਾਨ ਨੇ ਕਿਸੇ ਗੱਲ ਨੂੰ ਲੈ ਕੇ ਹੋਏ ਵਿਵਾਦ ਦੇ ਚਲਦਿਆਂ ਆਪਣੇ ਸਰਵਿਸ ਹਥਿਆਰ ਨਾਲ ਚਾਰ ਸਾਥੀ ਜਵਾਨਾਂ ਨੂੰ ਮੌਕੇ 'ਤੇ ਮਾਰ ਦਿੱਤਾ ਅਤੇ ਤਿੰਨ ਹੋਰ ਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ 'ਚੋਂ ਇਕ ਦੀ ਬਾਅਦ 'ਚ ਮੌਤ ਹੋ ਗਈ | ਦੋ ਜ਼ਖ਼ਮੀ ਜਵਾਨਾਂ ਨੂੰ ਹਵਾਈ ਜਹਾਜ਼ ਰਾਹੀਂ ਰਾਏਪੁਰ ਦੇ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ | ਇੰਡੋ-ਤਿੱਬਤਨ ਬਾਰਡਰ ਪੁਲਿਸ (ਆਈ.ਟੀ.ਬੀ.) ਦੇ ਬੁਲਾਰੇ ਵਿਵੇਕ ਕੁਮਾਰ ਪਾਂਡੇ ਨੇ ਦੱਸਿਆ ਕਿ ਰਹਿਮਾਨ ਨੇ ਆਪਣੇ ਸਾਥੀਆਂ ਨੂੰ ਮਾਰਨ ਤੋਂ ਬਾਅਦ ਖ਼ੁਦਕੁਸ਼ੀ ਕਰ ਲਈ | ਉਸ ਨੂੰ ਸੈਨਿਕਾਂ ਵਲੋਂ ਨਹੀਂ ਮਾਰਿਆ ਗਿਆ | ਮਾਰੇ ਗਏ ਜਵਾਨਾਂ ਦੀ ਪਛਾਣ ਹੈੱਡ ਕਾਂਸਟੇਬਲ ਮਹਿੰਦਰ ਸਿੰਘ, ਦਲਜੀਤ ਸਿੰਘ, ਕਾਂਸਟੇਬਲ ਸੁਰਜੀਤ ਸਰਕਾਰ, ਬਿਸਵਾਰੂਪ ਮਹਿਤੋ ਤੇ ਬੀਜੀਸ਼ ਵਜੋਂ ਹੋਈ ਹੈ | ਇਨ੍ਹਾਂ ਤੋਂ ਇਲਾਵਾ ਕਾਂਸਟੇਬਲ ਐਸ.ਬੀ. ਉਲਾਸ ਅਤੇ ਸੀਤਾਰਾਮ ਦੂਨ ਜੇਰੇ ਇਲਾਜ ਹਨ | ਉਹ ਸਾਰੇ ਆਈ.ਟੀ.ਬੀ.ਪੀ. ਦੀ 45ਵੀਂ ਬਟਾਲੀਅਨ ਨਾਲ ਸਬੰਧਿਤ ਸਨ |

ਇਕ ਜਵਾਨ ਲੁਧਿਆਣਾ ਦੇ ਪਿੰਡ ਜਾਂਗਪੁਰ ਨਾਲ ਸਬੰਧਿਤ

ਮੁੱਲਾਂਪੁਰ-ਦਾਖਾ, 4 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਆਈ. ਟੀ. ਬੀ. ਪੀ. 'ਚ ਨੌਕਰੀ ਕਰ ਰਹੇ ਲਾਗਲੇ ਪਿੰਡ ਜਾਂਗਪੁਰ (ਲੁਧਿ:) ਦੇ ਜਵਾਨ ਦਲਜੀਤ ਸਿੰਘ ਦੀ ਵੀ ਇਸ ਘਟਨਾ 'ਚ ਮੌਤ ਹੋ ਗਈ। ਖ਼ਬਰ ਸੁਣਦਿਆਂ ਹੀ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ। ਜਾਣਕਾਰੀ ਅਨੁਸਾਰ ਫਗਵਾੜਾ ਤੋਂ ਵਿਧਾਇਕ (ਆਈ.ਏ.ਐੱਸ.) ਬਲਵਿੰਦਰ ਸਿੰਘ ਧਾਲੀਵਾਲ ਦੇ ਚਚੇਰੇ ਭਰਾ ਤੇ ਸਾਬਕਾ ਫ਼ੌਜੀ ਸਵ: ਗੁਰਦੇਵ ਸਿੰਘ ਜਾਂਗਪੁਰ ਦਾ ਪੁੱਤਰ ਦਲਜੀਤ ਸਿੰਘ ਆਈ.ਟੀ.ਬੀ.ਪੀ. 'ਚ ਨੌਕਰੀ ਕਰਦਾ ਸੀ। ਦਲਜੀਤ ਸਿੰਘ ਦੀ ਮੌਤ ਦੀ ਖ਼ਬਰ ਸੁਣ ਕੇ ਪਤਨੀ, ਬੇਟੇ, ਬੇਟੀ, ਭੈਣਾਂ ਤੇ ਹੋਰ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ। ਦਲਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਆਉਣ ਅਤੇ ਸਸਕਾਰ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਮਿਲੀ।

ਬਰਫ਼ ਦੇ ਤੋਦੇ ਡਿਗਣ ਨਾਲ 4 ਜਵਾਨ ਸ਼ਹੀਦ

ਸ੍ਰੀਨਗਰ, 4 ਦਸੰਬਰ (ਮਨਜੀਤ ਸਿੰਘ)-ਉੱਤਰੀ ਕਸ਼ਮੀਰ 'ਚ ਕੰਟਰੋਲ ਰੇਖਾ ਨੇੜੇ ਬਰਫ਼ ਦੇ ਤੋਦੇ ਡਿਗਣ ਦੀਆਂ ਦੋ ਵੱਖ-ਵੱਖ ਘਟਨਾਵਾਂ 'ਚ 4 ਜਵਾਨ ਸ਼ਹੀਦ ਹੋ ਗਏ | ਇਸ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਕੁਪਵਾੜਾ ਜ਼ਿਲ੍ਹੇ ਦੇ ਤੰਗਧਾਰ ਖੇਤਰ 'ਚ ਫੌਜ ਦੀ ਇਕ ਚੌਕੀ 'ਤੇ ਬਰਫ਼ ਦਾ ਤੋਦਾ ਡਿਗ ਗਿਆ, ਜਿਸ ਦੀ ਲਪੇਟ 'ਚ ਚਾਰ ਜਵਾਨ ਆ ਗਏ | ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ 'ਚੋਂ 3 ਜਵਾਨਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ, ਜਦਕਿ 1 ਜਵਾਨ ਨੂੰ ਜਿਊਾਦਾ ਬਚਾਅ ਲਿਆ ਗਿਆ ਹੈ | ਇਕ ਹੋਰ ਘਟਨਾ 'ਚ ਬਾਂਦੀਪੋਰਾ ਜ਼ਿਲ੍ਹੇ ਦੇ ਗੁਰੇਜ ਸੈਕਟਰ ਦੇ ਦਵਾਰ ਖੇਤਰ 'ਚ ਫੌਜ ਦੀ ਪੈਟ੍ਰੋਲਿੰਗ ਪਾਰਟੀ 'ਤੇ ਬਰਫ਼ ਦਾ ਤੋਦਾ ਡਿਗ ਗਿਆ, ਜਿਸ ਦੀ ਲਪੇਟ 'ਚ 2 ਜਵਾਨ ਆ ਗਏ | ਉਨ੍ਹਾਂ ਦੱਸਿਆ ਕਿ ਇਨ੍ਹਾਂ 'ਚੋਂ ਇਕ ਦੀ ਲਾਸ਼ ਬਰਾਮਦ ਕਰ ਲਈ ਹੈ, ਜਦਕਿ ਇਕ ਨੂੰ ਜਿਊਾਦਾ ਬਚਾਅ ਲਿਆ ਹੈ | ਸ਼ਹੀਦ ਹੋਏ ਸੈਨਿਕਾਂ ਦੀ ਪਹਿਚਾਣ ਹੌਲਦਾਰ ਰਜਿੰਦਰ, ਸਿਪਾਹੀ ਕਮਲ ਕੁਮਾਰ, ਨਿਖਿਲ ਤੇ ਅਮਿਤ ਕੁਮਾਰ ਵਜੋਂ ਹੋਈ ਹੈ, ਜਦਕਿ ਜਿਊਾਦੇ ਬਚੇ ਜਵਾਨ ਦੀ ਪਹਿਚਾਣ ਵਿਕਾਸ ਕੁਮਾਰ ਵਜੋਂ ਹੋਈ ਹੈ |
1984 ਤੋਂ ਹੁਣ ਤੱਕ 1 ਹਜ਼ਾਰ ਤੋਂ ਵੱਧ ਜਵਾਨ ਸ਼ਹੀਦ
ਸਿਆਚਿਨ 'ਚ ਇਸ ਤੋਂ ਪਹਿਲਾਂ ਵੀ ਕਈ ਵਾਰ ਅਜਿਹੇ ਹਾਦਸਿਆਂ 'ਚ ਭਾਰਤੀ ਫੌਜ ਦੇ ਸੈਂਕੜੇ ਜਵਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ | ਅੰਕੜਿਆਂ ਅਨੁਸਾਰ ਸਾਲ 1984 ਤੋਂ ਲੈ ਕੇ ਹੁਣ ਤੱਕ ਬਰਫ਼ ਦੇ ਤੋਦੇ ਡਿਗਣ ਦੀਆਂ ਘਟਨਾਵਾਂ 'ਚ ਫੌਜ ਦੇ 35 ਅਧਿਕਾਰੀਆਂ ਸਮੇਤ 1 ਹਜ਼ਾਰ ਤੋਂ ਵੱਧ ਜਵਾਨ ਸਿਆਚਿਨ 'ਚ ਸ਼ਹੀਦ ਹੋ ਚੁੱਕੇ ਹਨ | 2016 'ਚ ਅਜਿਹੀ ਇਕ ਘਟਨਾ 'ਚ ਮਦਰਾਸ ਰੈਜੀਮੈਂਟ ਹਨੁਮਨਥੱਪਾ ਸਮੇਤ ਫੌਜ ਦੇ ਕੁੱਲ 10 ਜਵਾਨ ਸ਼ਹੀਦ ਹੋ ਚੁੱਕੇ ਹਨ |

ਨਾਈਜੀਰੀਆ ਤੱਟ ਨੇੜੇ ਸਮੁੰਦਰੀ ਲੁਟੇਰਿਆਂ ਵਲੋਂ 18 ਭਾਰਤੀ ਅਗਵਾ

ਨਵੀਂ ਦਿੱਲੀ, 4 ਦਸੰਬਰ (ਏਜੰਸੀ)-ਹਾਂਗਕਾਂਗ ਦੀ ਕਿਸ਼ਤੀ 'ਚ ਸਵਾਰ 18 ਭਾਰਤੀਆਂ ਨੂੰ ਸਮੁੰਦਰੀ ਲੁਟੇਰਿਆਂ ਨੇ ਨਾਈਜੀਰੀਆ ਤੱਟ ਨੇੜਿਓਾ ਅਗਵਾ ਕਰ ਲਿਆ | ਖੇਤਰ 'ਚ ਸਮੁੰਦਰੀ ਘਟਨਾਕ੍ਰਮ 'ਤੇ ਨਜ਼ਰ ਰੱਖਣ ਵਾਲੀ ਕੌਮਾਂਤਰੀ ਏਜੰਸੀ ਨੇ ਇਹ ਜਾਣਕਾਰੀ ਦਿੱਤੀ | ਸਰਕਾਰੀ ਸੂਤਰਾਂ ਨੇ ਕਿਹਾ ਕਿ ਭਾਰਤੀਆਂ ਦੀ ਅਗਵਾ ਦੀਆਂ ਰਿਪੋਰਟਾਂ ਦੇ ਬਾਅਦ ਨਾਈਜੀਰੀਆ 'ਚ ਭਾਰਤੀ ਮਿਸ਼ਨ ਨੇ ਅਫ਼ਰੀਕੀ ਰਾਸ਼ਟਰ ਦੇ ਅਧਿਕਾਰੀਆਂ ਤੱਕ ਘਟਨਾ ਦੀ ਜਾਣਕਾਰੀ ਪ੍ਰਾਪਤ ਕਰਨ ਅਤੇ ਅਗਵਾ ਭਾਰਤੀਆਂ ਨੂੰ ਬਚਾਉਣ ਲਈ ਸਹਾਇਤਾ ਲਈ ਪਹੁੰਚ ਕੀਤੀ ਗਈ ਹੈ | ਕਿਸ਼ਤੀ ਜਿਸ ਉਪਰ ਹਾਂਗਕਾਂਗ ਦਾ ਝੰਡਾ ਲੱਗਾ ਹੋਇਆ ਸੀ 'ਤੇ 3 ਦਸੰਬਰ ਦੀ ਸ਼ਾਮ ਨੂੰ ਨਾਈਜੀਰੀਆ ਰਾਹੀਂ ਲੰਘਦੇ ਸਮੇਂ ਸਮੁੰਦਰੀ ਲੁਟੇਰਿਆਂ ਨੇ ਹਮਲਾ ਕਰ ਦਿੱਤਾ |

ਸੁਡਾਨ 'ਚ ਫੈਕਟਰੀ ਵਿਚ ਅੱਗ ਲੱਗਣ ਕਾਰਨ 18 ਭਾਰਤੀਆਂ ਸਮੇਤ 23 ਮੌਤਾਂ

ਖਾਰਤੂਮ, 4 ਦਸੰਬਰ (ਏਜੰਸੀ)-ਸੂਡਾਨ 'ਚ ਇਕ ਚੀਨੀ ਮਿੱਟੀ ਦੀ ਫੈਕਟਰੀ 'ਚ ਐਲ. ਪੀ. ਜੀ. ਗੈਸ ਦੇ ਟੈਂਕਰ 'ਚ ਧਮਾਕਾ ਹੋਣ ਕਾਰਨ 18 ਭਾਰਤੀਆਂ ਸਮੇਤ 23 ਲੋਕਾਂ ਦੀ ਮੌਤ ਹੋ ਗਈ, ਜਦਕਿ 130 ਲੋਕ ਜ਼ਖ਼ਮੀ ਹੋ ਗਏ | ਭਾਰਤੀ ਮਿਸ਼ਨ ਨੇ ਬੁੱਧਵਾਰ ਨੂੰ ਦੱਸਿਆ ਕਿ ਰਾਸ਼ਟਰੀ ਰਾਜਧਾਨੀ ...

ਪੂਰੀ ਖ਼ਬਰ »

ਈ.ਡੀ. ਵਲੋਂ ਹੁੱਡਾ ਤੋਂ ਪੁੱਛਗਿੱਛ

ਨਵੀਂ ਦਿੱਲੀ, 4 ਦਸੰਬਰ (ਏਜੰਸੀ)- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸੀ ਨੇਤਾ ਭੁਪਿੰਦਰ ਸਿੰਘ ਹੁੱਡਾ ਜ਼ਮੀਨ ਘੁਟਾਲਾ ਮਾਮਲੇ 'ਚ ਹਵਾਲਾ ਰਾਸ਼ੀ ਜਾਂਚ ਦੇ ਸਬੰਧ 'ਚ ਅੱਜ ਚੰਡੀਗੜ੍ਹ ਵਿਖੇ ਈ.ਡੀ. ਦੇ ਸਾਹਮਣੇ ਪੇਸ਼ ਹੋਏ | ਇਸ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਆਖਿਰਕਾਰ ਸਚਾਈ ਦੀ ਜਿੱਤ ਹੋਈ-ਕਾਂਗਰਸ

ਨਵੀਂ ਦਿੱਲੀ, 4 ਦਸੰਬਰ (ਏਜੰਸੀ)- ਸਾਬਕਾ ਵਿੱਤ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਵਲੋਂ ਜ਼ਮਾਨਤ ਮਿਲਣ ਤੋਂ ਬਾਅਦ ਕਾਂਗਰਸ ਨੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਆਖਿਰਕਾਰ ਸੱਚਾਈ ਦੀ ਜਿੱਤ ਹੋਈ ਹੈ | ਕਾਂਗਰਸ ਦੇ ਸਾਬਕਾ ...

ਪੂਰੀ ਖ਼ਬਰ »

ਜਬਰ-ਜਨਾਹ ਦੇ ਭਗੌੜੇ ਦੋਸ਼ੀ ਨਿਤਿਆਨੰਦ ਨੇ ਬਣਾਇਆ ਆਪਣਾ ਦੇਸ਼ 'ਕੈਲਾਸਾ'

• ਵੈੱਬਸਾਈਟ ਬਣਾ ਕੇ ਐਲਾਨਿਆ ਹਿੰਦੂ ਰਾਸ਼ਟਰ • ਰਾਸ਼ਟਰੀ ਝੰਡਾ ਤੇ ਚਿੰਨ੍ਹਾਂ ਦਾ ਕੀਤਾ ਐਲਾਨ ਨਵੀਂ ਦਿੱਲੀ, 4 ਦਸੰਬਰ (ਏਜੰਸੀ)- ਆਪਣੀਆਂ ਸ਼ਰਧਾਲੂਆਂ ਨਾਲ ਜਬਰ-ਜਨਾਹ ਤੇ ਬੱਚਿਆਂ ਨੂੰ ਅਗਵਾ ਕਰਨ ਦੇ ਦੋਸ਼ ਲੱਗਣ ਬਾਅਦ ਦੇਸ਼ ਤੋਂ ਭਗੌੜੇ ਹੋਏ ਵਿਵਾਦਤ ਸੁਆਮੀ ...

ਪੂਰੀ ਖ਼ਬਰ »

ਗੁਜਰਾਲ ਦੀ ਸਲਾਹ ਮੰਨ ਕੇ ਫ਼ੌਜ ਬੁਲਾਉਣ ਦਾ ਫ਼ੈਸਲਾ ਕੀਤਾ ਹੰੁਦਾ ਤਾਂ ਸ਼ਾਇਦ '84 ਦੇ ਦੰਗੇ ਨਾ ਹੁੰਦੇ-ਡਾ: ਮਨਮੋਹਨ ਸਿੰਘ

ਉਪਮਾ ਡਾਗਾ ਪਾਰਥ ਨਵੀਂ ਦਿੱਲੀ, 4 ਦਸੰਬਰ-31 ਅਕਤੂਬਰ, 1984 ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਲਗਾਤਾਰ ਵਿਗੜ ਰਹੇ ਹਾਲਾਤ ਨੂੰ ਵੇਖਦਿਆਂ ਇੰਦਰ ਕੁਮਾਰ ਗੁਜਰਾਲ ਨੇ ਉਸੇ ਦਿਨ ਹੀ ਸ਼ਾਮ ਨੂੰ ਉਸ ਸਮੇਂ ਦੇ ਗ੍ਰਹਿ ਮੰਤਰੀ ਨਰਸਿਮਾ ਰਾਓ ...

ਪੂਰੀ ਖ਼ਬਰ »

ਸਰਹੱਦੀ ਮੁੱਦਿਆਂ 'ਤੇ ਭਾਰਤ-ਚੀਨ ਵਿਚਾਲੇ ਵਿਚਾਰਕ ਮਤਭੇਦ-ਰਾਜਨਾਥ ਸਿੰਘ

ਕਿਹਾ, ਸਾਡੇ ਫ਼ੌਜੀ ਵੀ ਉਨ੍ਹਾਂ ਦੇ ਇਲਾਕੇ 'ਚ ਚਲੇ ਜਾਂਦੇ ਹਨ ਨਵੀਂ ਦਿੱਲੀ, 4 ਦਸੰਬਰ (ਏਜੰਸੀ)-ਭਾਰਤੀ ਸਰਹੱਦ 'ਚ ਅਕਸਰ ਚੀਨੀ ਫ਼ੌਜੀਆਂ ਦੀ ਘੁਸਪੈਠ ਨੂੰ ਲੈ ਕੇ ਲੋਕ ਸਭਾ ਵਿਚ ਜਵਾਬ ਦਿੰਦੇ ਹੋਏ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਸਰਹੱਦੀ ਮੁੱਦਿਆਂ ਨੂੰ ...

ਪੂਰੀ ਖ਼ਬਰ »

ਗਾਜ਼ੀਆਬਾਦ ਸਮੂਹਿਕ ਖੁਦਕੁਸ਼ੀ ਮਾਮਲਾ

ਖੁਦਕੁਸ਼ੀ ਲਈ ਉਕਸਾਉਣ ਵਾਲਾ ਸਾਂਢੂ ਗਿ੍ਫ਼ਤਾਰ

ਗਾਜ਼ੀਆਬਾਦ, 4 ਦਸੰਬਰ (ਏਜੰਸੀ)- ਬੀਤੇ ਦਿਨ ਗਾਜ਼ੀਆਬਾਦ ਦੇ ਇੰਦਰਾਪੁਰਮ ਇਲਾਕੇ 'ਚ ਗੁਲਸ਼ਨ ਵਾਸੂਦੇਵ ਉਸ ਦੀ ਪਤਨੀ ਤੇ ਮੈਨੇਜਰ ਸੰਜਨਾ ਨੇ ਇਮਾਰਤ ਦੀ ਅੱਠਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਆਤਮ-ਹੱਤਿਆ ਕਰ ਲਈ ਸੀ ਅਤੇ ਇਸ ਤੋਂ ਪਹਿਲਾਂ ਉਨ੍ਹਾਂ ਆਪਣੇ ਨਾਬਾਲਗ ਬੇਟੀ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX