ਤਾਜਾ ਖ਼ਬਰਾਂ


ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਪਿੰਡ ਡਾਂਗੋ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋਈ ਮਿੰਨੀ ਬੱਸ ਪਲਟ ਗਈ।ਜਿਸ ਨਾਲ ਪਿੰਡ ਡਾਂਗੋ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ ਬੁਰੀ ਤਰ੍ਹਾਂ ਬੱਸ ਹੇਠ ਦੱਬਿਆ ਗਿਆ ਜਿਸ ਨੂੰ ...
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  1 day ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  1 day ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  1 day ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  1 day ago
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  1 day ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  1 day ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  1 day ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  1 day ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  1 day ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  1 day ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  1 day ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  1 day ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  1 day ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  1 day ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  1 day ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  1 day ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  1 day ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  1 day ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  1 day ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  1 day ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  1 day ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  1 day ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  1 day ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  1 day ago
ਅੱਜ ਦਾ ਵਿਚਾਰ
. . .  1 day ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 1 hour ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  2 days ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  2 days ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  2 days ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  2 days ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  2 days ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  2 days ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  2 days ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  2 days ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 20 ਮੱਘਰ ਸੰਮਤ 551

ਮਾਨਸਾ

ਤਨਖ਼ਾਹ ਨਾ ਮਿਲਣ ਕਾਰਨ ਬਿਜਲੀ ਮੁਲਾਜ਼ਮਾਂ ਕੀਤੀ ਦੂਸਰੇ ਦਿਨ ਵੀ ਰੋਸ ਰੈਲੀ

ਮਾਨਸਾ, 4 ਦਸੰਬਰ (ਸ. ਰਿ.)- ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਮੰਡਲ ਮਾਨਸਾ ਵਲੋਂ ਪੈਨਸ਼ਨਾਂ ਨਾ ਮਿਲਣ ਦੇ ਰੋਸ ਵਜੋਂ ਦੂਜੇ ਦਿਨ ਵੀ ਰੈਲੀ ਕੀਤੀ ਗਈ | ਪ੍ਰਧਾਨ ਅਮਰਜੀਤ ਸਿੰਘ ਸਿੱਧੂ ਤੇ ਹੋਰ ਬੁਲਾਰਿਆਂ ਨੇ ਮੰਗ ਕੀਤੀ ਕਿ ਨਵੰਬਰ ਮਹੀਨੇ ਦੀ ਪੈਨਸ਼ਨ ਬਿਨਾਂ ਦੇਰੀ ਜਾਰੀ ਕੀਤੀ ਜਾਵੇ | ਇਸ ਮੌਕੇ ਜਨਰਲ ਸਕੱਤਰ ਗੁਰਬਚਨ ਸਿੰਘ ਖਿਆਲਾ, ਕੌਰ ਸਿੰਘ ਅਕਲੀਆ, ਭਗਵਾਨ ਸਿੰਘ ਭਾਟੀਆ ਆਦਿ ਹਾਜ਼ਰ ਸਨ |
ਬਰੇਟਾ, (ਜੀਵਨ ਸ਼ਰਮਾ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ ਸਬ ਡਵੀਜ਼ਨ ਬਰੇਟਾ ਦੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੇ ਤਨਖ਼ਾਹ ਨਾ ਮਿਲਣ ਕਾਰਨ ਦੂਸਰੇ ਦਿਨ ਵੀ ਰੋਸ ਰੈਲੀ ਕੀਤੀ ਅਤੇ ਕੰਮ ਠੱਪ ਰੱਖਿਆ ਗਿਆ | ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਜੇਕਰ ਤਨਖ਼ਾਹ ਨਾ ਮਿਲੀ ਤਾਂ ਅਗਲੇ ਦਿਨਾਂ ਵਿਚ ਵੀ ਕੰਮ ਠੱਪ ਰੱਖ ਕੇ ਰੋਸ ਮੁਜ਼ਾਹਰਾ ਕੱਢਿਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਅਤੇ ਮੈਨੇਜਮੈਂਟ ਦੀ ਹੋਵੇਗੀ | ਇਸ ਮੌਕੇ ਜੇ. ਈ. ਜਗਵੰਤ ਸਿੰਘ, ਭੂਰਾ ਸਿੰਘ, ਸੁਖਲਾਲ ਸਿੰਘ, ਜੇ. ਈ. ਗੁਰਜੰਟ ਸਿੰਘ, ਭਾਨਾ ਸਿੰਘ, ਰਣਜੀਤ ਕੁਮਾਰ, ਬਲਜੀਤ ਸਿੰਘ, ਦੁਰਗਾ ਸਿੰਘ ਨੇ ਵੀ ਸੰਬੋਧਨ ਕੀਤਾ |
ਭੀਖੀ, (ਗੁਰਿੰਦਰ ਸਿੰਘ ਔਲਖ)- ਇੰਪਲਾਈਜ਼ ਫੈਡਰੇਸ਼ਨ ਪੰਜਾਬ (ਪਹਿਲਵਾਨ) ਗਰੁੱਪ ਵਲੋਂ ਸੂਬਾ ਕਮੇਟੀ ਦੇ ਸੱਦੇ ਤਹਿਤ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਵਲੋਂ ਬਿਜਲੀ ਮੁਲਾਜ਼ਮਾਂ ਦੀਆਂ ਨਵੰਬਰ ਮਹੀਨੇ ਦੀਆਂ ਤਨਖ਼ਾਹਾਂ ਨਾ ਜਾਰੀ ਕਰਨ ਦੇ ਰੋਸ ਵਜੋਂ ਦੂਜੇ ਦਿਨ ਵੀ ਸਬ ਸਟੇਸ਼ਨ ਭੀਖੀ ਵਿਖੇ ਰੋਸ ਰੈਲੀ ਕੀਤੀ ਗਈ | ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਆਗੂ ਪਰਮਜੀਤ ਸਿੰਘ ਭੀਖੀ, ਸਬ ਡਵੀਜ਼ਨ ਪ੍ਰਧਾਨ ਤੇ ਸਰਕਲ ਸਕੱਤਰ ਨਰੋਤਮ ਸਿੰਘ ਧਲੇਵਾਂ ਨੇ ਕਿਹਾ ਕਿ ਵਿੱਤ ਮੰਤਰੀ ਦੀਆਂ ਮਾੜੀਆਂ ਨੀਤੀਆਂ ਕਾਰਨ ਪੰਜਾਬ ਦਾ ਹਰ ਵਰਗ ਦੁਖੀ ਹੈ | ਉਨ੍ਹਾਂ ਕਿਹਾ ਕਿ ਜੇਕਰ ਬਿਜਲੀ ਮੁਲਾਜ਼ਮਾਂ ਦੀਆ ਤਨਖ਼ਾਹਾਂ ਜਲਦੀ ਜਾਰੀ ਨਾ ਕੀਤੀਆਂ ਗਈਆਂ ਤਾਂ ਮੁਲਾਜ਼ਮ ਕੰਮਕਾਰ ਛੱਡ ਕੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਰੋਸ ਰੈਲੀਆਂ 'ਤੇ ਬੈਠਣ ਲਈ ਮਜਬੂਰ ਹੋਣਗੇ | ਰੈਲੀ ਨੂੰ ਬਿੱਕਰ ਸਿੰਘ ਮੱਤੀ, ਕੁਲਦੀਪ ਸਿੰਘ ਬੱਪੀਆਣਾ, ਉੱਗਰ ਸਿੰਘ, ਦਿਨੇਸ਼ ਕੁਮਾਰ ਸੋਨੀ, ਕਰਮਜੀਤ ਸਿੰਘ ਖੀਵਾ ਆਦਿ ਨੇ ਵੀ ਸੰਬੋਧਨ ਕੀਤਾ |
ਬੋਹਾ, (ਰਮੇਸ਼ ਤਾਂਗੜੀ)- ਪੀ. ਐਸ. ਪੀ. ਸੀ. ਐਲ. ਸਬ-ਡਵੀਜ਼ਨ ਬੋਹਾ ਦੇ ਦਫ਼ਤਰ ਅੱਗੇ ਬਿਜਲੀ ਕਾਮਿਆਂ ਨੇ ਤਨਖ਼ਾਹਾਂ ਨਾ ਮਿਲਣ 'ਤੇ ਦੂਜੇ ਦਿਨ ਰੋਸ ਰੈਲੀ ਤੇ ਧਰਨਾ ਦਿੱਤਾ | ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਪੀ. ਸੀ. ਬੀ. ਇੰਪਲਾਈਜ ਫੈਡਰੇਸ਼ਨ ਅਤੇ ਟੈਕਨੀਕਲ ਸਰਵਿਸ ਯੂਨੀਅਨ ਨਾਲ ਸਬੰਧਿਤ ਬਿਜਲੀ ਮੁਲਾਜ਼ਮਾ ਨੇ ਆਪਣੇ ਕੰਮ ਧੰਦੇ ਬੰਦ ਕਰ ਕੇ ਧਰਨਾ ਦਿੱਤਾ ਅਤੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਪ੍ਰਧਾਨ ਮਹਾਂ ਸਿੰਘ ਰਾਏਪੁਰ ਇੰਪਲਾਈਜ਼ ਫੈਡਰੇਸ਼ਨ ਅਤੇ ਬਿਕਰਮ ਸਿੰਘ ਪ੍ਰਧਾਨ ਟੀ. ਐਸ. ਯੂ. ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਦੀਆਂ ਨਵੰਬਰ ਦੀਆਂ ਤਨਖ਼ਾਹਾਂ ਉਨ੍ਹਾਂ ਦੇ ਖਾਤਿਆਂ ਵਿਚ ਨਾ ਪਾ ਕੇ ਪੰਜਾਬ ਸਰਕਾਰ ਅਤੇ ਕਾਰਪੋਰੇਸ਼ਨ ਬਿਜਲੀ ਕਾਮਿਆਂ ਨਾਲ ਸਰਾਸਰ ਧੱਕਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਫਾਲਤੂ ਕੰਮਾਂ 'ਤੇ ਕਰੋੜਾਂ ਰੁਪਿਆ ਰੋੜ ਰਹੀ ਹੈ ਅਤੇ ਦੂਜੇ ਪਾਸੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਰੋਕ ਕੇ ਉਨ੍ਹਾਂ ਨੂੰ ਭੁੱਲੇ ਮਾਰਨ ਵੱਲ ਵਧ ਰਹੀ ਹੈ | ਇਸ ਮੌਕੇ ਕੁਲਵੰਤ ਸਿੰਘ ਮੰਡਲ ਖਜ਼ਾਨਚੀ, ਬਲਵੰਤ ਸਿੰਘ, ਸਰਧਾ ਸਿੰਘ, ਪਵਨ ਕੁਮਾਰ ਆਦਿ ਹਾਜ਼ਰ ਸਨ |
ਬੁਢਲਾਡਾ, (ਰਾਹੀ)- ਸਬ ਡਵੀਜ਼ਨ ਬੁਢਲਾਡਾ ਨਾਲ ਸਬੰਧਿਤ ਪਾਵਰਕਾਮ ਕਰਮਚਾਰੀਆਂ ਨੂੰ ਨਵੰਬਰ ਮਹੀਨੇ ਦੀ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਬੋਰਡ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਦੂਜੇ ਦਿਨ ਵੀ ਮੈਨੇਜਮੈਂਟ ਿਖ਼ਲਾਫ਼ ਰੋਸ ਧਰਨਾ ਦਿੱਤਾ ਗਿਆ | ਸਥਾਨਕ ਪਾਵਰਕਾਮ ਦਫ਼ਤਰ ਵਿਖੇ ਧਰਨੇ ਨੂੰ ਸੰਬੋਧਨ ਕਰਦਿਆਂ ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਦੇ ਉਪ-ਮੰਡਲ ਪ੍ਰਧਾਨ ਜਗਸੀਰ ਸਿੰਘ ਜੱਗੀ, ਟੀ. ਐਸ. ਯੂ. (ਭੰਗਲ ਗਰੁੱਪ) ਦੇ ਸੁਖਵਿੰਦਰ ਸਿੰਘ ਅਤੇ ਸੇਵਾ ਮੁਕਤ ਜਥੇਬੰਦੀ ਦੇ ਲਾਭ ਸਿੰਘ ਨੇ ਕਿਹਾ ਕਿ ਤਨਖ਼ਾਹ ਤੇ ਪੈਨਸ਼ਨਾਂ ਨਾ ਮਿਲਣ ਕਾਰਨ ਮੁਲਾਜ਼ਮਾਂ ਨੂੰ ਆਪਣੇ ਘਰੇਲੂ ਖ਼ਰਚ ਤੇ ਹੋਰਨਾਂ ਦੇਣਦਾਰੀਆਂ ਲਈ ਮੁਸ਼ਕਿਲ ਪੇਸ਼ ਆ ਰਹੀ ਹੈ | ਉਨ੍ਹਾਂ ਪਾਵਰਕਾਮ ਮੈਨੇਜਮੈਂਟ ਪਾਸੋਂ ਤਨਖ਼ਾਹ ਅਤੇ ਪੈਨਸ਼ਨਰਾਂ ਦੀਆਂ ਮਹੀਨਾਵਾਰ ਪੈਨਸ਼ਨਾਂ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਤਨਖ਼ਾਹ ਸਮੇਂ ਸਿਰ ਨਾ ਦਿੱਤੀ ਗਈ ਤਾਂ ਮੁਲਾਜ਼ਮ ਉਦੋਂ ਤੱਕ ਕੰਮ 'ਤੇ ਨਹੀਂ ਪਰਤਣਗੇ | ਇਸ ਮੌਕੇ ਮੇਵਾ ਸਿੰਘ, ਸੁਖਦਰਸ਼ਨ ਸਿੰਘ, ਚੂਹੜ ਸਿੰਘ, ਨਾਜਰ ਸਿੰਘ ਦੋਦੜਾ, ਤਾਰਾ ਚੰਦ, ਅਮਰੀਕ ਸਿੰਘ ਬਰੇਟਾ, ਗੁਰਜੰਟ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ |

ਹੈਂਡਲੂਮ ਫ਼ੈਕਟਰੀ ਮਾਲਕ ਦੇ ਘਰੋਂ 7 ਲੱਖ ਦੀ ਨਕਦੀ ਚੋਰੀ

ਬਰੇਟਾ, 4 ਦਸੰਬਰ (ਜੀਵਨ ਸ਼ਰਮਾ)- ਸ਼ਹਿਰ ਵਿਖੇ ਇਕ ਹੈਂਡਲੂਮ ਫ਼ੈਕਟਰੀ 'ਚੋਂ ਲੱਖਾਂ ਰੁਪਏ ਦੀ ਨਕਦੀ ਚੋਰੀ ਹੋ ਜਾਣ ਦੀ ਖ਼ਬਰ ਹੈ | ਫ਼ੈਕਟਰੀ ਮਾਲਕ ਜਗਸੀਰ ਸਿੰਘ ਜੱਗੂ ਨੇ ਦੱਸਿਆ ਕਿ ਉਸ ਦੇ ਉੱਪਰਲੇ ਕਮਰੇ ਵਿਚੋਂ 7 ਲੱਖ ਦੇ ਕਰੀਬ ਰੁਪਏ ਚੋਰੀ ਹੋ ਗਏ, ਜਿਸ ਦਾ ਉਸ ਨੰੂ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਮਹਿਲ ਦਾ ਘਿਰਾਓ ਕਰਨ ਮੌਕੇ ਸ਼ਾਮਿਲ ਹੋਣ ਦਾ ਫ਼ੈਸਲਾ

ਮਾਨਸਾ, 4 ਦਸੰਬਰ (ਸ. ਰਿ.)- ਸਿਹਤ ਵਿਭਾਗ ਪੰਜਾਬ ਵਿਚ ਮਲਟੀਪਰਪਜ਼ ਹੈਲਥ ਵਰਕਰਾਂ ਦੀ ਨਵੀਂ ਭਰਤੀ ਦੀ ਮੰਗ ਨੂੰ ਲੈ ਕੇ 2 ਦਸੰਬਰ ਤੋਂ ਬਾਰਾਂਦਰੀ ਗਾਰਡਨ ਪਟਿਆਲਾ ਵਿਖੇ ਅਣਮਿਥੇ ਸਮੇਂ ਲਈ ਪੱਕਾ ਮੋਰਚਾ ਲਗਾ ਬੈਠੇ ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰਾਂ ਨੇ 8 ਦਸੰਬਰ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਰਾਜਵਿੰਦਰ ਸਿੰਘ ਨੂੰ ਦਿੱਤੀ ਵਿਦਾਇਗੀ ਪਾਰਟੀ

ਝੁਨੀਰ, 4 ਦਸੰਬਰ (ਨਿ.ਪ. ਪ.)- ਬੀ.ਡੀ.ਪੀ.ਓ. ਰਾਜਵਿੰਦਰ ਸਿੰਘ ਨੂੰ ਸਮੂਹ ਸਟਾਫ਼ ਅਤੇ ਪੰਚਾਇਤਾਂ ਵਲ਼ੋਂ ਵਿਦਾਇਗੀ ਪਾਰਟੀ ਦਿੱਤੀ ਗਈ | ਸਟਾਫ਼ ਅਤੇ ਪੰਚਾਇਤ ਯੂਨੀਅਨ ਵੱਲੋਂ ਸਮਾਗਮ ਰੱਖਿਆ ਗਿਆ | ਮੁਲਾਜ਼ਮ ਆਗੂ ਲਾਭ ਸਿੰਘ ਜਟਾਣਾ ਨੇ ਬੋਲਦਿਆਂ ਕਿਹਾ ਕਿ ਬੀ.ਡੀ.ਪੀ.ਓ. ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸਰਦੂਲਗੜ੍ਹ 4 ਦਸੰਬਰ (ਨਿ.ਪ.ਪ)- ਸਰਕਾਰੀ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਸਰਦੂਲਗੜ੍ਹ ਦੀ ਮੀਟਿੰਗ ਬਾਬੂ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਆ ਰਹੀਆਂ ਮੁਸ਼ਕਲਾਂ 'ਤੇ ਵਿਚਾਰ ਚਰਚਾ ਕਰਨ ਤੋਂ ਇਲਾਵਾ ਪੈਨਸ਼ਨਰਜ਼ ਦਿਵਸ ਦਫ਼ਤਰ ਵਿਚ ਹੀ ਮਨਾ ਕੇ 75 ...

ਪੂਰੀ ਖ਼ਬਰ »

ਮੰਗਾਂ ਮੰਨਣ ਦੀ ਕੀਤੀ ਅਪੀਲ

ਮਾਨਸਾ, 4 ਦਸੰਬਰ (ਸ. ਰਿ.)- ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਮਾਨਸਾ ਦੀ ਮੀਟਿੰਗ ਦੌਰਾਨ ਪੰਜਾਬ ਸਰਕਾਰ ਤੋਂ ਮੰਗਾਂ ਮੰਨਣ ਦੀ ਅਪੀਲ ਕੀਤੀ ਗਈ | ਪ੍ਰਧਾਨ ਰਜਿੰਦਰ ਸਿੰਘ ਅਤੇ ਗੁਰਚਰਨ ਸਿੰਘ ਮੰਦਰਾਂ ਨੇ ਮੰਗ ਕੀਤੀ ਕਿ ਮਹਿੰਗਾਈ ਭੱਤੇ ਦੀਆਂ ਬਕਾਇਆ ...

ਪੂਰੀ ਖ਼ਬਰ »

ਓਮ ਸ਼ਾਂਤੀ ਭਵਨ ਵਿਖੇ ਖ਼ੁਸ਼ੀ ਅਤੇ ਤਣਾਅ ਮੁਕਤ ਸਬੰਧੀ ਸੈਮੀਨਾਰ ਸੰਪੰਨ

ਬੁਢਲਾਡਾ, 4 ਦਸੰਬਰ (ਮਨਚੰਦਾ)- ਸਥਾਨਕ ਓਮ ਸ਼ਾਂਤੀ ਭਵਨ ਵਿਖੇ ਬ੍ਰਹਮਾ ਕੁਮਾਰੀ ਈਸ਼ਵਰੀਆਂ ਵਿਸ਼ਵ ਵਿਦਿਆਲਿਆ ਵਲੋਂ ਕਰਵਾਏ ਖ਼ੁਸ਼ੀ ਅਤੇ ਤਨਾਅ ਮੁਕਤ ਜੀਵਨ ਸਬੰਧੀ 2 ਰੋਜਾ ਸੈਮੀਨਾਰ ਮੌਕੇ ਬੁਲਾਰਿਆਂ ਨੇ ਕਿਹਾ ਕਿ ਮਨੁੱਖ ਦੀ ਜੀਵਨ ਸ਼ੈਲੀ ਨਕਾਰਾਤਮਿਕ ਅਤੇ ...

ਪੂਰੀ ਖ਼ਬਰ »

ਔਰਤ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਉਸ ਦੇ ਪਤੀ ਿਖ਼ਲਾਫ਼ ਮੁਕੱਦਮਾ ਦਰਜ

ਬੁਢਲਾਡਾ, 4 ਦਸੰਬਰ (ਮਨਚੰਦਾ)- ਸ਼ਹਿਰ ਦੇ ਵਾਰਡ ਨੰਬਰ 2 'ਚ ਬੀਤੇ ਦਿਨੀਂ ਇਕ ਔਰਤ ਵਲੋਂ ਖ਼ੁਦਕੁਸ਼ੀ ਕਰਨ ਲੈਣ 'ਤੇ ਥਾਣਾ ਸ਼ਹਿਰੀ ਪੁਲਿਸ ਵਲੋਂ ਉਸ ਦੇ ਪਤੀ ਿਖ਼ਲਾਫ਼ ਮਾਮਲਾ ਦਰਜ ਕਰਨ ਦੀ ਖ਼ਬਰ ਹੈ | ਥਾਣਾ ਮੁਖੀ ਗੁਰਦੀਪ ਸਿੰਘ ਨੇ ਦੱਸਿਆ ਕਿ ਮਿ੍ਤਕ ਔਰਤ ਦੀ ਮਾਤਾ ...

ਪੂਰੀ ਖ਼ਬਰ »

ਭਾਜਪਾ ਜ਼ਿਲ੍ਹਾ ਮਾਨਸਾ ਦੇ 5 ਮੰਡਲ ਪ੍ਰਧਾਨਾਂ ਦੀ ਚੋਣ ਹੋਈ

ਰੋਹਿਤ ਬਾਂਸਲ, ਅਮਨ ਸ਼ਰਮਾ ਤੇ ਗਜਿੰਦਰ ਕੁਮਾਰ ਸਿੰਗਲਾ ਦੂਜੀ ਵਾਰ ਪ੍ਰਧਾਨ ਚੁਣੇ ਮਾਨਸਾ, 4 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤੀ ਜਨਤਾ ਪਾਰਟੀ ਵਲੋਂ ਮਾਨਸਾ ਜ਼ਿਲੇ੍ਹ ਦੇ 9 ਮੰਡਲਾਂ 'ਚੋਂ 5 ਮੰਡਲਾਂ ਦੀ ਚੋਣ ਸਰਬਸੰਮਤੀ ਨਾਲ ਕਰ ਲਈ ਗਈ | ਮਾਨਸਾ, ਝੁਨੀਰ ਅਤੇ ...

ਪੂਰੀ ਖ਼ਬਰ »

ਦਿਵਿਆਂਗ ਵਿਅਕਤੀਆਂ ਦਾ ਹਰ ਅਦਾਰੇ 'ਚ ਪਹਿਲ ਦੇ ਆਧਾਰ 'ਤੇ ਕੰਮ ਕੀਤਾ ਜਾਵੇ- ਬਰਾੜ

ਮਾਨਸਾ, 4 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਸਥਾਨਕ ਨਾਨਕ ਮੱਲ ਧਰਮਸ਼ਾਲਾ ਵਿਖੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮਨਾਇਆ ਗਿਆ, ਜਿਸ ਵਿਚ ਵਾਧੂ ਚਾਰਜ ਡਿਪਟੀ ਕਮਿਸ਼ਨਰ ਮਾਨਸਾ ਰਾਜਦੀਪ ਸਿੰਘ ਬਰਾੜ ...

ਪੂਰੀ ਖ਼ਬਰ »

ਲਾਪਤਾ ਹੋਏ ਨੌਜਵਾਨ ਦੀ ਘੱਗਰ 'ਚ ਡੁੱਬਣ ਨਾਲ ਮੌਤ

ਸਰਦੂਲਗੜ੍ਹ, 4 ਦਸੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)-ਸਥਾਨਕ ਸ਼ਹਿਰ ਵਿਖੇ ਕੁਝ ਦਿਨ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਘੱਗਰ 'ਚ ਡੁੱਬਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ | ਥਾਣਾ ਮੁਖੀ ਸੰਦੀਪ ਸਿੰਘ ਭਾਟੀ ਨੇ ਦੱਸਿਆ ਕਿ ਮਿ੍ਤਕ ਦੇ ਪਿਤਾ ਜਗਸੀਰ ਸਿੰਘ ਵਲੋਂ ਪੁਲਿਸ ਨੂੰ ...

ਪੂਰੀ ਖ਼ਬਰ »

ਖਾਲ ਦੀ ਟੁੱਟੀ ਪੁਲੀ ਬਣੀ ਲੋਕਾਂ ਲਈ ਪੇ੍ਰਸ਼ਾਨੀ ਦਾ ਸਬੱਬ

ਕਾਲਾਂਵਾਲੀ, 4 ਦਸੰਬਰ (ਪੰਨੀਵਾਲੀਆ)- ਖੇਤਰ ਦੇ ਪਿੰਡ ਝੋਰੜਰੋਹੀ ਵਿਚ ਥਿਰਾਜ ਰੋਡ ਉੱਤੇ ਪਿਛਲੇ ਕਈ ਸਾਲਾਂ ਤੋਂ ਮੁੱਖ ਸੜਕ ਉੱਤੇ ਖਾਲ ਦੀ ਟੁੱਟੀ ਪੁਲੀ ਵਿਚੋਂ ਪਾਣੀ ਦੀ ਲੀਕੇਜ ਰਹਿੰਦੀ ਹੈ ਜਿਸ ਨਾਲ ਸੜਕ ਉੱਤੇ ਜਮ੍ਹਾ ਪਾਣੀ ਆਮ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ...

ਪੂਰੀ ਖ਼ਬਰ »

ਪੁੱਤਰ ਦੀ ਯਾਦ ਵਿਚ ਮੋਟਰ ਸਾਈਕਲ ਕੀਤਾ ਦਾਨ

ਬਠਿੰਡਾ, 4 ਦਸੰਬਰ (ਸ. ਰਿਪੋ.)- ਬਰਨਾਲਾ ਰੋਡ 'ਤੇ ਵਿਸ਼ਵਕਰਮਾ ਮਾਰਕੀਟ ਦੇ ਪ੍ਰਧਾਨ ਜਸਦੇਵ ਸਿੰਘ ਅਤੇ ਉਸ ਦੇ ਸਪੁੱਤਰ ਗੋਲਡੀ ਡਡਿਆਲ ਦੀ ਯਾਦ ਵਿਚ ਸਹਾਰਾ ਜਨ ਸੇਵਾ ਨੂੰ ਇਕ ਮੋਟਰ ਸਾਈਕਲ ਜਨ ਸੇਵਾ ਦੇ ਲਈ ਦਾਨ ਵਿਚ ਦਿੱਤਾ ਗਿਆ | ਸਹਾਰਾ ਜਨ ਸੇਵਾ ਟੀਮ ਵਲੋਂ ਦਾਨੀ ...

ਪੂਰੀ ਖ਼ਬਰ »

ਜੈ ਮਾਂ ਦੁਰਗੇ ਚੈਰੀਟੇਬਲ ਟਰੱਸਟ ਨੂੰ ਵਿੱਤ ਮੰਤਰੀ ਵਲੋਂ 3 ਲੱਖ ਦਾ ਚੈੱਕ ਭੇਟ

ਬਠਿੰਡਾ, 4 ਦਸੰਬਰ (ਸ. ਰਿਪੋ.)- ਸਮਾਜਸੇਵੀ ਕਾਰਜਾਂ ਲਈ ਕੰਮ ਕਰ ਰਹੀ ਜੈ ਮਾਂ ਦੁਰਗੇ ਚੈਰੀਟੇਬਲ ਟਰੱਸਟ ਬਠਿੰਡਾ ਨੂੰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ 3 ਲੱਖ ਰੁਪਏ ਦਾ ਚੈੱਕ ਭੇਟ ਕਰਦਿਆਂ ਲੋਕ ਭਲਾਈ ਕਾਰਜ ਭਵਿੱਖ ਵਿਚ ਵੀ ਜਾਰੀ ਰੱਖਣ ਲਈ ਹੌਸਲਾ ਅਫ਼ਜਾਈ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਬਠਿੰਡਾ ਦੀ ਚੋਣ ਸਬੰਧੀ ਮੀਟਿੰਗ

ਬਠਿੰਡਾ, 4 ਦਸੰਬਰ (ਸੁੱਖਾ)- ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਖੇਤਰ ਵਿਚ ਪਿਛਲੀ ਕਰੀਬ ਅੱਧੀ ਸਦੀ ਤੋਂ ਪ੍ਰਤੀਬੱਧਤਾ ਨਾਲ ਕਾਰਜਸ਼ੀਲ ਪੰਜਾਬੀ ਸਾਹਿਤ ਸਭਾ ਬਠਿੰਡਾ ਦੀ ਨਵੀਂ ਟੀਮ ਲਈ ਚੋਣ ਅਮਲ ਸ਼ੁਰੂ ਹੋ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਜਨਰਲ ...

ਪੂਰੀ ਖ਼ਬਰ »

ਸਾਲਾਨਾ ਬਾਲ ਮੈਗਜ਼ੀਨ 'ਅਹਿਸਾਸ' ਰਿਲੀਜ਼

ਰਾਮਾਂ ਮੰਡੀ, 4 ਦਸੰਬਰ (ਲਹਿਰੀ)- ਨੇੜਲੇ ਪਿੰਡ ਸੇਖੂ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਵੱਲੋਂ 6ਵਾਂ ਸਾਲਾਨਾ ਬਾਲ ਮੈਗਜ਼ੀਨ 'ਅਹਿਸਾਸ' ਰਿਲੀਜ਼ ਕੀਤਾ ਗਿਆ, ਜਿਸ ਦੀ ਘੁੰਡ ਚੁੱਕਾਈ ਦੀ ਰਸਮ ਸਰਪੰਚ ਗੁਰਚੇਤ ਸਿੰਘ ਸੇਖੂ ਨੇ ਨਿਭਾਈ | ਇਸ ਮੌਕੇ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਪਿੰਡ ਜਿਉਂਦ ਦਾ ਜ਼ਮੀਨੀ ਮਾਮਲਾ ਹੋਰ ਗਰਮਾਇਆ

ਚਾਉਕੇ, 4 ਦਸੰਬਰ (ਮਨਜੀਤ ਸਿੰਘ)- ਪਿਛਲੇ ਲੰਬੇ ਸਮੇਂ ਤੋਂ ਪਿੰਡ ਜਿਉਂਦ ਦਾ ਜੋ ਜ਼ਮੀਨੀ ਵਿਵਾਦ ਚੱਲ ਰਿਹਾ ਹੈ, ਹੋਰ ਭਖਦਾ ਵਿਖਾਈ ਦੇ ਰਿਹਾ ਹੈ | ਅੱਜ ਪਿੰਡ ਦੇ ਲੋਕਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸਹਿਯੋਗ ਨਾਲ ਥਾਣਾ ਸਦਰ ਰਾਮਪੁਰਾ ਗਿੱਲ ਕਲਾਂ ...

ਪੂਰੀ ਖ਼ਬਰ »

ਬਰਸੀ ਮੌਕੇ ਗੁਰਮਤਿ ਸਮਾਗਮ ਕਰਵਾਇਆ

ਰਾਮਾਂ ਮੰਡੀ, 4 ਦਸੰਬਰ (ਅਰੋੜਾ)-ਗੁਰਦੁਆਰਾ ਸਾਹਿਬ ਦੇ ਖ਼ਜ਼ਾਨਚੀ ਸਵ:ਹਰਭਜਨ ਸਿੰਘ ਮੱਕੜ ਅਤੇ ਉਨ੍ਹਾਂ ਦੀ ਪਤਨੀ ਸਵ: ਭਗਵੰਤ ਕੌਰ ਦੀ ਬਰਸੀ ਮੌਕੇ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ | ਇਸ ਮੌਕੇ ਸ਼੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਹਜ਼ੂਰੀ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਨੇ ਪਾਵਰਕਾਮ ਤੇ ਪੰਜਾਬ ਸਰਕਾਰ ਿਖ਼ਲਾਫ਼ ਕੀਤੀ ਰੋਸ ਰੈਲੀ

ਰਾਮਾਂ ਮੰਡੀ, 4 ਦਸੰਬਰ (ਲਹਿਰੀ)-ਸਥਾਨਕ ਪਾਵਰਕਾਮ ਦਫ਼ਤਰ ਵਿਖੇ ਬਿਜਲੀ ਮੁਲਾਜ਼ਮਾਂ ਨੇ ਤਨਖ਼ਾਹ ਨਾ ਮਿਲਣ ਅਤੇ ਆਪਣੀਆਂ ਜਾਇਜ਼ ਮੰਗਾਂ ਨੂੰ ਲਾਗੂ ਕਰਵਾਉਣ ਦੇ ਰੋਸ ਵਜੋਂ ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਦਫ਼ਤਰ ਅਤੇ ਫ਼ੀਲਡ ਦਾ ਕੰਮਕਾਜ ਬੰਦ ਕਰਕੇ ਰੋਸ ਰੈਲੀ ...

ਪੂਰੀ ਖ਼ਬਰ »

ਨਹਿਰ ਵਿਚ ਆ ਰਹੇ ਦੂਸ਼ਿਤ ਪਾਣੀ ਨੂੰ ਲੈ ਕੇ ਧਰਨਾ ਕੱਲ੍ਹ

ਮੌੜ ਮੰਡੀ, 4 ਦਸੰਬਰ (ਗੁਰਜੀਤ ਸਿੰਘ ਕਮਾਲੂ)-ਪਿਛਲੇ ਕਈ ਮਹੀਨਿਆਂ ਤੋਂ ਕੋਟਲਾ ਬ੍ਰਾਂਚ ਨਹਿਰ ਵਿਚ ਆ ਰਹੇ ਦੂਸ਼ਿਤ ਪਾਣੀ ਨੂੰ ਲੈ ਕੇ ਕਈ ਜਥੇਬੰਦੀਆਂ ਨੇ ਸਰਕਾਰ ਖਿਲਾਫ਼ ਆਪਣੀ ਅਵਾਜ਼ ਬੁਲੰਦ ਕੀਤੀ ਹੈ ਅਤੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਵੱਲ ਧਿਆਨ ਦੇ ਕੇ ...

ਪੂਰੀ ਖ਼ਬਰ »

ਸੀਵਰੇਜ ਓਵਰਫਲੋਅ ਹੋਣ ਕਾਰਨ ਗੰਦਾ ਪਾਣੀ ਗਲੀਆਂ 'ਚ ਭਰਿਆ

ਰਾਮਾਂ ਮੰਡੀ, 4 ਦਸੰਬਰ (ਗੁਰਪ੍ਰੀਤ ਸਿੰਘ ਅਰੋੜਾ)- ਸ਼ਹਿਰ ਦੇ ਬੰਗੀ ਰੋਡ ਸਥਿੱਤ ਹਿੰਦੂ ਸਕੂਲ ਦੇ ਪਿਛਲੇ ਪਾਸੇ ਕੁਝ ਦਿਨਾਂ ਤੋਂ ਸੀਵਰੇਜ ਦੇ ੳਵਰਫਲੋਅ ਹੋਣ ਕਾਰਨ ਗੰਦਾ ਪਾਣੀ ਗਲੀਆਂ ਵਿਚ ਫੈਲ ਰਿਹਾ ਹੈ | ਇਸ ਸਬੰਧੀ ਵਾਰਡ ਵਾਸੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ...

ਪੂਰੀ ਖ਼ਬਰ »

ਰਿਹਾਇਸ਼ੀ ਕਮਰੇ ਦੀ ਛੱਤ ਡਿਗੀ, ਜਾਨੀ ਨੁਕਸਾਨ ਤੋਂ ਬਚਾਅ

ਸੰਗਤ ਮੰਡੀ, 4 ਦਸੰਬਰ (ਅੰਮਿ੍ਤਪਾਲ ਸ਼ਰਮਾ)- ਥਾਣਾ ਸੰਗਤ ਦੇ ਪਿੰਡ ਭਗਵਾਨਗੜ੍ਹ ਵਿਖੇ ਰਿਹਾਇਸ਼ੀ ਕਮਰੇ ਦੀ ਅਚਾਨਕ ਛੱਤ ਡਿੱਗ ਜਾਣ ਕਾਰਨ ਕਮਰੇ 'ਚ ਪਏ ਘਰੇਲੂ ਸਮਾਨ ਦਾ ਨੁਕਸਾਨ ਹੋ ਗਿਆ ਪ੍ਰੰਤੂ ਜਾਨੀ ਨੁਕਸਾਨ ਤੋਂ ਬਚਾਅ ਰਿਹਾ | ਪਿੰਡ ਭਗਵਾਨਗੜ੍ਹ ਵਾਸੀ ਨਾਜ਼ਰ ...

ਪੂਰੀ ਖ਼ਬਰ »

ਯੂਥ ਕਾਂਗਰਸ ਦੀਆਂ ਵੋਟਾਂ ਅਮਨ ਅਮਾਨ ਨਾਲ ਪੈਣ 'ਤੇ ਪ੍ਰਸ਼ਾਸਨ ਨੇ ਲਿਆ ਸੁਖ ਦਾ ਸਾਹ

ਤਲਵੰਡੀ ਸਾਬੋ, 4 ਦਸੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ਯੂਥ ਕਾਂਗਰਸ ਦੇ ਜਥੇਬੰਦਕ ਢਾਂਚੇ ਲਈ ਅੱਜ ਪਈਆਂ ਵੋਟਾਂ ਦੌਰਾਨ ਜ਼ਿਲ੍ਹਾ ਬਠਿੰਡਾ ਦੀ ਪ੍ਰਧਾਨਗੀ ਦੀ ਚੋਣ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਦੀ ਹਮਾਇਤ ਪ੍ਰਾਪਤ ਉਮੀਦਵਾਰ ਅਤੇ ਤਲਵੰਡੀ ਸਾਬੋ ਨਾਲ ...

ਪੂਰੀ ਖ਼ਬਰ »

ਗੁਰਬਿੰਦਰਪਾਲ ਸਿੰਘ ਨੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਤਲਵੰਡੀ ਸਾਬੋ, 4 ਦਸੰਬਰ (ਰਾਹੀ)- ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ਵਿਚ ਕੰਮ ਕਰ ਰਹੇ ਲੈਕਚਰਾਰਾਂ ਨੰੂ ਪਦ ਉੱਨਤੀਆਂ ਦੇ ਕੇ ਬਤੌਰ ਪਿ੍ੰਸੀਪਲ ਨਿਯੁਕਤ ਕੀਤਾ ਗਿਆ ਹੈ ਜਿਸ ਤਹਿਤ ਗੁਰਬਿੰਦਰਪਾਲ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਵਿਖੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX