ਤਾਜਾ ਖ਼ਬਰਾਂ


ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਪਿੰਡ ਡਾਂਗੋ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋਈ ਮਿੰਨੀ ਬੱਸ ਪਲਟ ਗਈ।ਜਿਸ ਨਾਲ ਪਿੰਡ ਡਾਂਗੋ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ ਬੁਰੀ ਤਰ੍ਹਾਂ ਬੱਸ ਹੇਠ ਦੱਬਿਆ ਗਿਆ ਜਿਸ ਨੂੰ ...
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  1 day ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  1 day ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  1 day ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  1 day ago
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  1 day ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  1 day ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  1 day ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  1 day ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  1 day ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  1 day ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  1 day ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  1 day ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  1 day ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  1 day ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  1 day ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  1 day ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  1 day ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  1 day ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  1 day ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  1 day ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  1 day ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  1 day ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  1 day ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  1 day ago
ਅੱਜ ਦਾ ਵਿਚਾਰ
. . .  1 day ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 1 hour ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  2 days ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  2 days ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  2 days ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  2 days ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  2 days ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  2 days ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  2 days ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  2 days ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਮੱਘਰ ਸੰਮਤ 551

ਪਹਿਲਾ ਸਫ਼ਾ

ਨਾਗਰਿਕਤਾ ਕਾਨੂੰਨ ਖ਼ਿਲਾਫ਼ ਹਿੰਸਾ ਜਾਰੀ

ਦਿੱਲੀ 'ਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜ

• ਆਸਾਮ ਵਿਚ ਕਰਫ਼ਿਊ ਜਾਰੀ • ਬੰਗਾਲ 'ਚ ਰੇਲਵੇ ਤੇ ਪੁਲਿਸ ਸਟੇਸ਼ਨ ਨੂੰ ਲਗਾਈ ਅੱਗ
ਗੁਹਾਟੀ, 13 ਦਸੰਬਰ (ਏਜੰਸੀ)- ਨਾਗਰਿਕਤਾ ਕਾਨੂੰਨ ਦੇ ਵਿਰੋਧ 'ਚ ਆਸਾਮ 'ਚ ਤਣਾਅ ਦਾ ਮਾਹੌਲ ਜਾਰੀ ਹੈ ਤੇ ਲੋਕ ਗੁਹਾਟੀ ਤੇ ਡਿਬਰੂਗੜ੍ਹ 'ਚ ਕਰਫਿਊ ਦੀ ਪ੍ਰਵਾਹ ਕੀਤੇ ਬਗੈਰ ਪ੍ਰਦਰਸ਼ਨਾਂ 'ਚ ਹਿੱਸਾ ਲੈ ਰਹੇ ਹਨ | ਸੂਬੇ 'ਚ ਇੰਟਰਨੈਟ ਸੇਵਾਵਾਂ ਬੰਦ ਹਨ ਜਦਕਿ ਫੌਜ ਵਲੋਂ ਹਾਲਾਤ ਸੁਧਾਰਨ ਲਈ ਸਿਵਲ ਪ੍ਰਸ਼ਾਸਨ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ | ਜੋਰਹਾਟ ਤੇ ਤਿਨਸੁਕੀਆ 'ਚ ਰਾਤ ਦਾ ਕਰਫਿਊ ਜਾਰੀ ਹੈ | ਪ੍ਰਦਰਸ਼ਨਾਂ ਤੇ ਕਰਫਿਊ ਕਾਰਨ ਸੜਕੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ ਤੇ ਅਗਲੇ ਦੋ ਤਿੰਨ ਦਿਨਾਂ ਤੱਕ ਕਰੀਬ 70 ਰੇਲ ਗੱਡੀਆਂ ਨੂੰ ਰੱਦ ਕਰ ਦਿੱਤਾ ਗਿਆ ਹੈ | ਹਾਲਾਂਕਿ ਅੱਜ ਸੂਬੇ 'ਚ ਪੁਲਿਸ ਤੇ ਪ੍ਰਦਰਸ਼ਨਕਾਰੀਆਂ 'ਚ ਝੜਪ ਦੀ ਕੋਈ ਖਬਰ ਨਹੀਂ ਹੈ | ਇਸ ਤੋਂ ਪਹਿਲਾਂ ਬੀਤੇ ਦਿਨ ਗੁਹਾਟੀ ਦੇ ਵੱਖ-ਵੱਖ ਹਿੱਸਿਆਂ 'ਚ ਪੁਲਿਸ ਫਾਇਰਿੰਗ 'ਚ ਤਿੰਨ ਵਿਅਕਤੀ ਮਾਰੇ ਗਏ ਸਨ, ਪਰ ਅੱਜ ਪੂਰੇ ਸੂਬੇ 'ਚ ਸਵੇਰ ਤੋਂ ਲੈ ਕੇ ਹੁਣ ਤੱਕ ਸਥਿਤੀ ਸ਼ਾਂਤੀਪੂਰਨ ਬਣੀ ਹੋਈ ਹੈ |
ਸਟੇਸ਼ਨ ਨੂੰ ਲਗਾਈ ਅੱਗ
ਕੋਲਕਾਤਾ (ਰਣਜੀਤ ਸਿੰਘ ਲੁਧਿਆਣਵੀ)-ਨਾਗਰਿਕਤਾ ਕਾਨੂੰਨ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਹਜ਼ਾਰਾਂ ਲੋਕਾਂ ਨੇ ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਰੇਲਵੇ ਸਟੇਸ਼ਨ ਕੰਪਲੈਕਸ ਨੂੰ ਅੱਗ ਲਗਾ ਦਿੱਤੀ ਜਦਕਿ ਉਥੇ ਤਾਇਨਾਤ ਰੇਲਵੇ ਸੁਰੱਖਿਆ ਪੁਲਿਸ (ਆਰ.ਪੀ.ਐਫ.) ਦੇ ਜਵਾਨਾਂ ਨਾਲ ਕੁੱਟਮਾਰ ਕੀਤੀ | ਇਸ ਸਬੰਧੀ ਜ਼ਿਲ੍ਹਾ ਪੁਲਿਸ ਦੇ ਸੂਤਰਾਂ ਨੇ ਦੱਸਿਆ ਕਿ ਨਾਗਰਕਿਤਾ ਕਾਨੂੰਨ ਖਿਲਾਫ ਜ਼ਿਲ੍ਹੇ ਦੇ ਕਈ ਘੱਟ ਗਿਣਤੀ ਸੰਗਠਨਾਂ ਨੇ ਸਮੂਹਿਕ ਪ੍ਰਦਰਸ਼ਨਾਂ ਦਾ ਸੱਦਾ ਦਿੱਤਾ ਹੋਇਆ ਹੈ | ਇਸ ਸਬੰਧੀ ਆਰ.ਪੀ.ਐਫ. ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਪ੍ਰਦਰਸ਼ਨਕਾਰੀ ਅਚਾਨਕ ਰੇਲਵੇ ਸਟੇਸ਼ਨ 'ਚ ਦਾਖਲ ਹੋ ਗਏ ਤੇ ਉਨ੍ਹਾਂ ਪਲੇਟਫਾਰਮ, ਦੋ ਤਿੰਨ ਇਮਾਰਤਾਂ ਤੇ ਰੇਲਵੇ ਦੇ ਦਫਤਰਾਂ ਨੂੰ ਅੱਗ ਲਗਾ ਦਿੱਤੀ | ਜਦੋਂ ਆਰ.ਪੀ.ਐਫ. ਦੇ ਜਵਾਨਾਂ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਨਾਲ ਵੀ ਮਾਰਕੁਟਾਈ ਕੀਤੀ | ਉਨ੍ਹਾਂ ਦੱਸਿਆ ਕਿ ਇਸ ਦੇ ਚੱਲਦਿਆਂ ਰੇਲ ਗੱਡੀਆਂ ਨੂੰ ਰੋਕ ਦਿੱਤਾ ਗਿਆ ਹੈ | ਇਸੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਇਕ ਪੁਲਿਸ ਥਾਣੇ ਨੂੰ ਅੱਗ ਲਗਾ ਦਿੱਤੀ |
ਅਲੀਗੜ੍ਹ 'ਚ ਇੰਟਰਨੈੱਟ ਬੰਦ
ਅਲੀਗੜ੍ਹ (ਏਜੰਸੀ)-ਨਾਗਰਕਿਤਾ ਕਾਨੂੰਨ ਦੇ ਵਿਰੋਧ 'ਚ ਪ੍ਰਦਰਸ਼ਨ ਹੋਣ ਦੇ ਮੱਦਨੇਜ਼ਰ ਯੂ.ਪੀ. ਦੇ ਅਲੀਗੜ੍ਹ ਜ਼ਿਲ੍ਹੇ 'ਚ ਇੰਟਰਨੈੱਟ ਸੇਵਾਵਾਂ ਨੂੰ ਰੱਦ ਕਰ ਦਿੱਤਾ ਗਿਆ | ਇਸ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਭੂਸ਼ਣ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਬਸਪਾ ਨੇਤਾ ਤੇ ਮੇਅਰ ਫੁਰਕਾਨ ਅਲੀ ਨੂੰ ਨਾਗਰਿਕਤਾ ਕਾਨੂੰਨ ਖਿਲਾਫ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ |
ਕਰਫ਼ਿਊ 'ਚ ਢਿੱਲ
ਹਿੰਸਕ ਪ੍ਰਦਰਸ਼ਨਾਂ ਤੋਂ ਬਾਅਦ ਸ਼ਿਲਾਂਗ ਦੇ ਕੁਝ ਹਿੱਸਿਆਂ 'ਚ ਲਗਾਏ ਕਰਫਿਊ 'ਚ ਸ਼ੁੱਕਰਵਾਰ ਨੂੰ 12 ਘੰਟਿਆਂ ਦੀ ਢਿੱਲ ਦੇ ਦਿੱਤੀ ਗਈ | ਅਜਿਹਾ ਫੈਸਲਾ ਕਿਸੇ ਵੀ ਖੇਤਰ 'ਚੋਂ ਕੋਈ ਅਣਸੁਖਾਵੀਂ ਘਟਨਾ ਨਾ ਵਾਪਰਨ ਦੇ ਮੱਦੇਨਜ਼ਰ ਲਿਆ ਗਿਆ ਹੈ | ਸਦਰ ਤੇ ਲਮਡਿਏਾਗਰੀ ਪੁਲਿਸ ਥਾਣਾ ਅਧੀਨ ਪੈਂਦੇ ਖੇਤਰਾਂ 'ਚ ਵੀਰਵਾਰ ਰਾਤ ਨੂੰ ਕਰਫਿਊ ਲਗਾ ਦਿੱਤਾ ਗਿਆ ਸੀ | ਇਸ ਸਬੰਧੀ ਪੂਰਬੀ ਖਾਸੀ ਹਿੱਲਜ਼ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਐਮ ਡਬਲਿਊ ਨੋਂਗਬਰੀ ਨੇ ਦੱਸਿਆ ਕਿ ਸਦਰ ਤੇ ਲਮਡਿਏਾਗਰੀ ਪੁਲਿਸ ਥਾਣਾ ਖੇਤਰਾਂ ਅਧੀਨ ਪੈਂਦੇ ਖੇਤਰਾਂ 'ਚ ਸਵੇਰੇ 10 ਵਜੇ ਤੋਂ ਰਾਤ 10 ਵਜੇ ਤੱਕ ਕਰਫਿਊ 'ਚ ਢਿੱਲ ਦਿੱਤੀ ਗਈ ਹੈ |
ਬਾਜ਼ਾਰਾਂ 'ਚ ਜ਼ਰੂਰੀ ਸਾਮਾਨ ਲੈਣ ਵਾਲਿਆਂ ਦੀਆਂ ਲੱਗੀਆਂ ਕਤਾਰਾਂ
ਕਰਫਿਊ 'ਚ ਢਿੱਲ ਦਿੱਤੇ ਜਾਣ ਦੀਆਂ ਖਬਰਾਂ ਦੇ ਮੱਦੇਨਜ਼ਰ ਗੁਹਾਟੀ 'ਚ ਸਵੇਰ ਦੇ ਸਮੇਂ ਖੁੱਲ੍ਹੇ ਬਾਜ਼ਾਰ ਤੇ ਦੁਕਾਨਾਂ 'ਚ ਜ਼ਰੂਰੀ ਵਸਤੂਆਂ ਖਰੀਦਣ ਵਾਲੇ ਸਥਾਨਕ ਲੋਕਾਂ ਦੀਆਂ ਲੰਬੀਆਂ ਕਤਾਰਾਂ ਵੇਖਣ ਨੂੰ ਮਿਲੀਆਂ | ਹਾਲਾਂਕਿ ਕਰਫਿਊ 'ਚ ਢਿੱਲ ਦੇਣ ਦੀਆਂ ਖਬਰਾਂ ਨੂੰ ਪ੍ਰਸ਼ਾਸਨ ਨੇ ਬਾਅਦ 'ਚ ਖਾਰਜ਼ ਕਰ ਦਿੱਤਾ | ਇਸ ਸਬੰਧੀ ਆਸਾਮ ਪੁਲਿਸ ਦੇ ਇਕ ਬੁਲਾਰੇ ਨੇ ਇਹ ਸਾਫ ਕਰ ਦਿੱਤਾ ਕਿ ਕਰਫਿਊ 'ਚ ਢਿੱਲ ਦੇਣ ਬਾਰੇ ਕੋਈ ਆਦੇਸ਼ ਨਹੀਂ ਦਿੱਤਾ ਗਿਆ ਤੇ ਪਾਬੰਦੀਆ ਲਾਗੂ ਰਹਿਣਗੀਆਂ | ਹਾਲਾਂਕਿ ਸ਼ਹਿਰ ਦੇ ਚੱਪੇ-ਚੱਪੇ 'ਤੇ ਗਸ਼ਤ ਕਰ ਰਹੇ ਸੁਰੱਖਿਆ ਬਲਾਂ ਨੇ ਕਿਸੇ ਵੀ ਦੁਕਾਨ ਨੂੰ ਜ਼ਬਰੀ ਬੰਦ ਨਹੀਂ ਕਰਵਾਇਆ ਤੇ ਨਾ ਹੀ ਵਾਹਨਾਂ ਦੀ ਆਵਾਜਾਈ ਰੋਕੀ ਹੈ | ਇਸੇ ਦੌਰਾਨ ਅੱਜ ਸ਼ਹਿਰ ਦੇ ਕਰਿਆਨਾ ਸਟੋਰਾਂ, ਪੈਟਰੋਲ ਪੰਪਾਂ, ਏ.ਟੀ.ਐਮ., ਪੌਲਟਰੀ ਤੇ ਮੱਛੀ ਦੀਆਂ ਦੁਕਾਨਾਂ ਦੇ ਬਾਹਰ ਲੰਬੀਆਂ ਕਤਾਰਾਂ ਵੇਖਣ ਨੂੰ ਮਿਲੀਆਂ | ਇਸ ਸਬੰਧੀ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਉਹ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਜਾਰੀ ਅਨਿਸ਼ਚਤਤਾ ਕਾਰਨ ਆਪਣੇ ਘਰਾਂ 'ਚ ਦੋ-ਤਿੰਨ ਦਿਨਾਂ ਲਈ ਵਸਤੂਆਂ ਦਾ ਸਟਾਕ ਇਕੱਠਾ ਕਰ ਰਹੇ ਹਨ |

ਸੁਪਰੀਮ ਕੋਰਟ 'ਚ ਪਟੀਸ਼ਨਾਂ ਦਾਖ਼ਲ

ਨਵੀਂ ਦਿੱਲੀ, 13 ਦਸੰਬਰ (ਏਜੰਸੀ)-ਕਾਂਗਰਸ ਦੇ ਸੀਨੀਅਰ ਆਗੂ ਜੈਰਾਮ ਰਮੇਸ਼ ਨੇ ਨਾਗਰਿਕਤਾ ਕਾਨੂੰਨ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਹੈ | ਇਸ ਤੋਂ ਇਲਾਵਾ ਤਿ੍ਣਮੂਲ ਕਾਂਗਰਸ ਦੀ ਸੰਸਦ ਮੈਂਬਰ ਮਹੂਆ ਮੋਇਤਰਾ ਨੇ ਵੀ ਨਾਗਰਿਕਤਾ ਕਾਨੂੰਨ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਹੈ | ਮੋਇਤਰਾ ਦੇ ਵਕੀਲ ਨੇ ਚੀਫ ਜਸਟਿਸ ਐਸ.ਏ. ਬੋਬੜੇ ਦੀ ਅਗਵਾਈ ਵਾਲੇ ਬੈਂਚ ਤੋਂ ਇਸ 'ਤੇ ਜ਼ਰੂਰੀ ਸੁਣਵਾਈ ਦੀ ਮੰਗ ਕੀਤੀ ਹੈ | ਵਕੀਲ ਨੇ ਬੈਂਚ ਨੂੰ ਅਪੀਲ ਕੀਤੀ ਹੈ ਕਿ ਇਸ 'ਤੇ 16 ਦਸੰਬਰ ਨੂੰ ਸੁਣਵਾਈ ਕਰੇ |

ਰਾਹੁਲ ਦੀ ਵਿਵਾਦਿਤ ਟਿੱਪਣੀ 'ਤੇ ਲੋਕ ਸਭਾ 'ਚ ਭਾਰੀ ਹੰਗਾਮਾ

ਰਾਹੁਲ ਗਾਂਧੀ ਨੇ ਮੁਆਫ਼ੀ ਮੰਗਣ ਤੋਂ ਕੀਤਾ ਇਨਕਾਰ
ਉਪਮਾ ਡਾਗਾ ਪਾਰਥ


ਨਵੀਂ ਦਿੱਲੀ, 13 ਦਸੰਬਰ-ਝਾਰਖੰਡ 'ਚ ਇਕ ਚੋਣ ਰੈਲੀ ਦੌਰਾਨ ਰਾਹੁਲ ਗਾਂਧੀ ਵਲੋਂ 'ਮੇਕ ਇਨ ਇੰਡੀਆ' ਨਾਲ ਤੁਕਬੰਦੀ ਕਰਦਿਆਂ ਕੀਤੀ ਗਈ 'ਰੇਪ ਇਨ ਇੰਡੀਆ' ਦੀ ਟਿੱਪਣੀ 'ਤੇ ਸੰਸਦ ਦੇ ਦੋਵਾਂ ਸਦਨਾਂ 'ਚ ਜੰਮ ਕੇ ਹੰਗਾਮਾ ਹੋਇਆ | ਭਾਜਪਾ ਸੰਸਦ ਮੈਂਬਰਾਂ ਨੇ ਟਿੱਪਣੀ ਨੂੰ ਭਾਰਤੀ ਔਰਤਾਂ ਦੇ ਸਨਮਾਨ ਦੇ ਿਖ਼ਲਾਫ਼ ਦੱਸਦਿਆਂ ਉਕਤ ਬਿਆਨ ਲਈ ਰਾਹੁਲ ਗਾਂਧੀ ਤੋਂ ਮੁਆਫ਼ੀ ਦੀ ਮੰਗ ਕੀਤੀ, ਜਦਕਿ ਰਾਹੁਲ ਗਾਂਧੀ ਨੇ ਮੁਆਫ਼ੀ ਮੰਗਣ ਤੋਂ ਸਾਫ਼ ਇਨਕਾਰ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਬੇਲੋੜੇ ਮੁੱਦੇ ਉਛਾਲੇ ਜਾ ਰਹੇ ਹਨ | ਰਾਹੁਲ ਗਾਂਧੀ ਨੇ ਜਵਾਬੀ ਹਮਲਾ ਕਰਦਿਆਂ ਇਹ ਵੀ ਕਿਹਾ ਕਿ ਅਰਥਵਿਵਸਥਾ ਨੂੰ ਇਸ ਹਾਲ ਤੱਕ ਪਹੁੰਚਾਉਣ ਲਈ ਪ੍ਰਧਾਨ ਮੰਤਰੀ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ |
ਰਾਹੁਲ ਮੁਆਫ਼ੀ ਮੰਗੇ-ਸਮਿ੍ਤੀ

ਕੇਂਦਰੀ ਮੰਤਰੀ ਸਮਿ੍ਤੀ ਇਰਾਨੀ ਨੇ ਲੋਕ ਸਭਾ 'ਚ ਰਾਹੁਲ ਗਾਂਧੀ ਦੇ ਿਖ਼ਲਾਫ਼ ਮੋਰਚਾ ਸੰਭਾਲਦਿਆਂ ਕਿਹਾ ਕਿ ਜਬਰ ਜਨਾਹ ਜਿਹੇ ਗੰਭੀਰ ਮੁੱਦੇ ਨੂੰ ਸਿਆਸੀ ਦਿਖਾਵੇ ਦਾ ਹਿੱਸਾ ਕਿਵੇਂ ਬਣਾਇਆ ਜਾ ਸਕਦਾ ਹੈ | ਸਮਿ੍ਤੀ ਇਰਾਨੀ ਨੇ ਸੰਸਦ ਦੇ ਸਰਦ ਰੁੱਤ ਦੇ ਇਜਲਾਸ ਦੇ ਆਖ਼ਰੀ ਦਿਨ ਰਾਹੁਲ ਗਾਂਧੀ 'ਤੇ ਤਨਜ਼ ਕਰਦਿਆਂ ਕਿਹਾ ਕਿ 'ਗਾਂਧੀ ਪਰਿਵਾਰ ਦਾ ਬੇਟਾ ਅਤੇ ਇਸ ਸਦਨ ਦੇ ਸੰਸਦ ਮੈਂਬਰ ਜਨਤਕ ਤੌਰ 'ਤੇ ਜਬਰ ਜਨਾਹ ਦਾ ਸੱਦਾ ਦਿੰਦੇ ਹਨ |' ਇਜਲਾਸ ਦੇ ਆਖ਼ਰੀ ਦਿਨ ਜਿਉਂ ਹੀ ਸਪੀਕਰ ਓਮ ਬਿਰਲਾ 13 ਸਾਲ ਪਹਿਲਾਂ ਹੋਏ ਸੰਸਦ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸਭਾ ਦੀ ਕਾਰਵਾਈ ਸ਼ੁਰੂ ਕਰਨ ਲੱਗੇ ਤਾਂ ਸੰਸਦੀ ਮਾਮਲਿਆਂ ਬਾਰੇ ਰਾਜ ਮੰਤਰੀ ਅਰਜੁਨ ਮੇਘਵਾਲ ਨੇ ਮੁੱਦਾ ਉਠਾਉਂਦਿਆਂ ਭਾਜਪਾ ਸੰਸਦ ਮੈਂਬਰਾਂ ਵਲੋਂ ਦਿੱਤੇ ਨੋਟਿਸਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਰਾਹੁਲ ਗਾਂਧੀ ਨੂੰ ਆਪਣੇ ਬਿਆਨ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ | ਪੱਛਮੀ ਬੰਗਾਲ ਤੋਂ ਭਾਜਪਾ ਸੰਸਦ ਮੈਂਬਰ ਲਾਕੇਟ ਚੈਟਰਜੀ ਨੇ 'ਮੇਕ ਇਨ ਇੰਡੀਆ' ਦੀ ਤੁਲਨਾ 'ਰੇਪ ਇਨ ਇੰਡੀਆ' ਨਾਲ ਕਰਨ 'ਤੇ ਸਖ਼ਤ ਇਤਰਾਜ਼ ਪ੍ਰਗਟਾਉਂਦਿਆਂ ਕਿਹਾ ਕਿ ਰਾਹੁਲ ਗਾਂਧੀ ਜੋ ਸੁਰੱਖਿਆ ਤੋਂ ਬਿਨਾਂ ਬਾਹਰ ਵੀ ਨਹੀਂ ਨਿਕਲਦੇ, ਕਿਵੇਂ ਜਬਰ ਜਨਾਹ ਦਾ ਦੁੱਖ ਜਾਣ ਸਕਦੇ ਹਨ | ਸਮਿ੍ਤੀ ਇਰਾਨੀ ਅਤੇ ਹੋਰ ਔਰਤ ਭਾਜਪਾ ਸੰਸਦ ਮੈਂਬਰਾਂ ਨੇ ਸੱਤਾ ਧਿਰ ਦੀਆਂ ਅਗਲੇਰੀਆਂ ਸੀਟਾਂ ਕੋਲ ਆਉਂਦਿਆਂ 'ਰਾਹੁਲ ਗਾਂਧੀ ਮੁਆਫ਼ੀ ਮੰਗੋ' ਦੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ | ਨਾਅਰੇਬਾਜ਼ੀ ਦੌਰਾਨ ਵਿਵਾਦਿਤ ਬੋਲਾਂ ਲਈ ਜਾਣੀ ਜਾਂਦੀ ਪ੍ਰੱਗਿਆ ਠਾਕੁਰ ਵੀ ਦੂਜੀ ਕਤਾਰ 'ਚ ਖੜ੍ਹੀ ਮੁਆਫ਼ੀ ਦੀ ਮੰਗ ਕਰਦੀ ਨਜ਼ਰ ਆਈ |
ਰਾਜਨਾਥ ਨੇ ਵੀ ਪ੍ਰਗਟਾਇਆ ਇਤਰਾਜ਼
ਇਸ ਮੁੱਦੇ 'ਤੇ ਹੋ ਰਹੇ ਹੰਗਾਮੇ ਦੌਰਾਨ ਸਦਨ 'ਚ ਮੌਜੂਦ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਉਕਤ ਬਿਆਨ 'ਤੇ ਇਤਰਾਜ਼ ਪ੍ਰਗਟਾਉਂਦਿਆਂ ਕਿਹਾ ਕਿ ਰਾਹੁਲ ਗਾਂਧੀ ਨੇ ਜਿਨ੍ਹਾਂ ਸ਼ਬਦਾਂ ਨਾਲ ਤੁਕਬੰਦੀ ਕੀਤੀ, ਉਨ੍ਹਾਂ ਨੂੰ ਉਸ ਨਾਲ ਦੁੱਖ ਪਹੁੰਚਿਆ ਹੈ | ਰੱਖਿਆ ਮੰਤਰੀ ਨੇ ਕਿਹਾ ਕਿ ਉਹ ਅਜਿਹੇ ਸ਼ਬਦਾਂ ਦੀ ਵਰਤੋਂ ਇਸ ਸਦਨ 'ਚ ਨਹੀਂ ਕਰ ਸਕਦੇ | ਰਾਜਨਾਥ ਸਿੰਘ ਨੇ ਉਚੇਚੇ ਤੌਰ 'ਤੇ ਸਾਧਵੀ ਨਿਰੰਜਨ ਜੋਤੀ ਅਤੇ ਅਨੰਤ ਹੇਗੜੇ ਦਾ ਨਾਂਅ ਲੈਂਦਿਆਂ ਕਿਹਾ ਕਿ ਦੋਵਾਂ ਨੇ ਸਦਨ ਤੋਂ ਬਾਹਰ ਦਿੱਤੇ ਆਪਣੇ ਬਿਆਨਾਂ ਲਈ ਸਦਨ ਤੋਂ ਮੁਆਫ਼ੀ ਮੰਗੀ | ਰਾਜਨਾਥ ਸਿੰਘ ਨੇ ਰਾਹੁਲ ਗਾਂਧੀ ਤੋਂ ਮੁਆਫ਼ੀ ਦੀ ਮੰਗ ਕਰਨ ਦੇ ਨਾਲ ਇਹ ਵੀ ਕਿਹਾ ਕਿ ਇਸ ਬਿਆਨ ਤੋਂ ਬਾਅਦ ਉਨ੍ਹਾਂ ਨੂੰ ਸਦਨ ਦਾ ਮੈਂਬਰ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ |
ਹੰਗਾਮਿਆਂ ਕਾਰਨ ਦੋ ਵਾਰ ਮੁਲਤਵੀ ਕਰਨੀ ਪਈ ਸਭਾ ਦੀ ਕਾਰਵਾਈ
ਭਾਜਪਾ ਸੰਸਦ ਮੈਂਬਰਾਂ ਵਲੋਂ ਲਗਾਤਾਰ ਮੁਆਫ਼ੀ ਮੰਗਣ ਲਈ ਨਾਅਰੇਬਾਜ਼ੀ ਦੇ ਜਵਾਬ 'ਚ ਕਾਂਗਰਸੀ ਸੰਸਦ ਮੈਂਬਰਾਂ ਨੇ ਨਿਆਂ ਦੀ ਗੁਹਾਰ ਲਗਾਉਂਦਿਆਂ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਅਤੇ ਉਨਾਓ ਜਬਰ ਜਨਾਹ ਦਾ ਮੁੱਦਾ ਵੀ ਉਠਾਉਂਦਿਆਂ ਕਿਹਾ ਕਿ ਉਨਾਓ ਕਾਂਡ ਦਾ ਕੀ ਹੋਇਆ? ਕਾਂਗਰਸੀ ਸੰਸਦ ਮੈਂਬਰਾਂ ਨੇ ਵੀ ਸੰਸਦੀ ਸ਼ਿਸਟਾਚਾਰ ਨਿਭਾਉਂਦਿਆਂ ਸਭਾ ਦੇ ਵਿਚਕਾਰ ਆ ਕੇ ਨਾਅਰੇਬਾਜ਼ੀ ਕਰਨੀ ਜਾਰੀ ਰੱਖੀ | ਨਾਅਰੇਬਾਜ਼ੀ ਦੌਰਾਨ ਹਾਲੀਆ ਭਖਦੇ ਮੁੱਦੇ ਵੀ ਸ਼ਾਮਿਲ ਕਰਦਿਆਂ ਕਾਂਗਰਸੀ ਸੰਸਦ ਮੈਂਬਰਾਂ ਨੇ ਨਾਗਰਿਕਤਾ ਸੋਧ ਬਿੱਲ ਦਾ ਜਵਾਬ ਦਿਓ | ਕਾਂਗਰਸ ਸੰਸਦ ਮੈਂਬਰਾਂ ਨੇ ਉੱਤਰ-ਪੂਰਬੀ ਰਾਜਾਂ ਦਾ ਵੱਖ-ਵੱਖ ਨਾਂਅ ਲੈਂਦਿਆਂ ਉਨ੍ਹਾਂ ਨੂੰ ਆਪਣੇ ਨਾਅਰਿਆਂ 'ਚ ਸ਼ਾਮਿਲ ਕਰਦਿਆਂ ਸਰਕਾਰ ਤੋਂ ਜਵਾਬ ਦੀ ਮੰਗ ਕੀਤੀ | ਕਾਂਗਰਸੀ ਸੰਸਦ ਮੈਂਬਰਾਂ ਵਲੋਂ ਲਗਾਤਾਰ ਮੰਗ ਕਰਨ ਦੇ ਬਾਵਜੂਦ ਸਪੀਕਰ ਨੇ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਦੀ ਇਜਾਜ਼ਤ ਨਹੀਂ ਦਿੱਤੀ | ਹੰਗਾਮਿਆਂ ਕਾਰਨ ਸਪੀਕਰ ਬਿਰਲਾ ਨੂੰ ਦੋ ਵਾਰ ਸਦਨ ਦੀ ਕਾਰਵਾਈ ਮੁਲਤਵੀ ਕਰਨੀ ਪਈ | ਦੂਜੀ ਵਾਰ ਸਭਾ ਜੁੜਨ ਤੋਂ ਬਾਅਦ ਰਾਜਨਾਥ ਸਿੰਘ ਦੇ ਬਿਆਨ ਦੇ ਦਰਮਿਆਨ ਰਾਹੁਲ ਗਾਂਧੀ ਵੀ ਸਦਨ 'ਚ ਦਾਖ਼ਲ ਹੋ ਕੇ ਆਪਣੀ ਸੀਟ 'ਤੇ ਬੈਠ ਗਏ |
ਰਾਜ ਸਭਾ 'ਚ ਵੀ ਉੱਠਿਆ ਮੁੱਦਾ
ਭਾਜਪਾ ਸੰਸਦ ਮੈਂਬਰਾਂ ਨੇ ਰਾਜ ਸਭਾ 'ਚ ਵੀ ਇਹ ਮੁੱਦਾ ਉਠਾਉਂਦਿਆਂ ਰਾਹੁਲ ਗਾਂਧੀ ਤੋਂ ਮੁਆਫ਼ੀ ਦੀ ਮੰਗ ਕੀਤੀ | ਹਾਲਾਂਕਿ ਰਾਜ ਸਭਾ ਦੇ ਚੇਅਰਮੈਨ ਵੈਂਕਈਆ ਨਾਇਡੂ ਨੇ ਇਹ ਕਹਿ ਕੇ ਸੰਸਦ ਮੈਂਬਰਾਂ ਦੀ ਮੰਗ ਖਾਰਜ ਕਰ ਦਿੱਤੀ ਕਿ ਰਾਹੁਲ ਗਾਂਧੀ ਰਾਜ ਸਭਾ ਦੇ ਮੈਂਬਰ ਨਹੀਂ ਹਨ |
ਮੁਆਫ਼ੀ ਨਹੀਂ ਮੰਗਾਂਗਾ-ਰਾਹੁਲ
ਰਾਹੁਲ ਗਾਂਧੀ ਨੇ ਆਪਣੇ ਸਬੰਧਿਤ ਬਿਆਨ 'ਤੇ ਮੁਆਫ਼ੀ ਮੰਗਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਮੁਆਫ਼ੀ ਨਹੀਂ ਮੰਗਣਗੇ | ਰਾਹੁਲ ਗਾਂਧੀ ਨੇ ਅਜੋਕੇ ਹਾਲਾਤ 'ਤੇ ਧਿਆਨ ਦੁਆਉਂਦਿਆਂ ਕਿਹਾ ਕਿ ਅਸਲ ਮੁੱਦਿਆਂ ਤੋਂ ਧਿਆਨ ਹਟਾਉਣ ਲਈ ਉਨ੍ਹਾਂ 'ਤੇ ਹਮਲਾ ਬੋਲਿਆ ਜਾ ਰਿਹਾ ਹੈ | ਸਦਨ ਤੋਂ ਬਾਹਰ ਪੱਤਰਕਾਰਾਂ ਅੱਗੇ ਆਪਣਾ ਪੱਖ ਰੱਖਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਨੇ ਉੱਤਰ ਪੂਰਬੀ ਖਿੱਤੇ ਨੂੰ ਜਲਾਇਆ ਹੈ ਅਤੇ ਦੇਸ਼ ਦਾ ਧਿਆਨ ਇਸ ਤੋਂ ਹਟਾਉਣ ਲਈ ਹੁਣ ਉਨ੍ਹਾਂ ਦੇ ਬਿਆਨ ਨੂੰ ਮੁੱਦਾ ਬਣਾਇਆ ਜਾ ਰਿਹਾ ਹੈ | ਰਾਹੁਲ ਗਾਂਧੀ ਨੇ ਕਿਹਾ ਕਿ ਉਹ ਆਪਣਾ ਬਿਆਨ ਮੁੜ ਦੁਹਰਾ ਰਹੇ ਹਨ ਕਿ ਮੋਦੀ ਨੇ ਕਿਹਾ ਸੀ ਕਿ 'ਮੇਕ ਇਨ ਇੰਡੀਆ' ਹੋਵੇਗਾ | ਸਾਨੂੰ ਲੱਗਾ ਕਿ 'ਮੇਕ ਇਨ ਇੰਡੀਆ' ਦਿਖਾਈ ਦੇਵੇਗਾ ਪਰ ਅੱਜ ਜਦੋਂ ਅਸੀਂ ਅਖ਼ਬਾਰ ਖੋਲ੍ਹਦੇ ਹਾਂ ਤਾਂ ਸਾਨੂੰ 'ਰੇਪ ਇਨ ਇੰਡੀਆ' ਵਿਖਾਈ ਦਿੰਦਾ ਹੈ | ਜ਼ਿਕਰਯੋਗ ਹੈ ਕਿ ਜੁਰਮਾਂ ਦੇ ਰਿਕਾਰਡ ਬਾਰੇ ਰਾਸ਼ਟਰੀ ਬਿਊਰੋ ਦੇ ਅੰਕੜਿਆਂ ਮੁਤਾਬਿਕ ਭਾਰਤ 'ਚ ਹਰ ਰੋਜ਼ ਔਸਤਨ 106 ਜਬਰ ਜਨਾਹ ਹੁੰਦੇ ਹਨ | ਰਾਹੁਲ ਗਾਂਧੀ ਨੇ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਰਘੂਰਾਮ ਰਾਜਨ ਨੇ ਉਨ੍ਹਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਮਰੀਕਾ, ਯੂਰਪ 'ਚ ਹੁਣ ਭਾਰਤ ਦੀ ਗੱਲ ਨਹੀਂ ਹੋ ਰਹੀ | ਜੇਕਰ ਭਾਰਤ ਦੀ ਗੱਲ ਹੋ ਰਹੀ ਹੈ ਤਾਂ ਅਰਥਚਾਰੇ ਦੀ ਨਹੀਂ, ਸਗੋਂ ਜੁਰਮਾਂ ਦੀ ਹੁੰਦੀ ਹੈ | ਉਨ੍ਹਾਂ ਪ੍ਰਧਾਨ ਮੰਤਰੀ ਤੋਂ ਸਵਾਲ ਕਰਦਿਆਂ ਪੁੱਛਿਆ ਕਿ ਮੋਦੀ ਨੂੰ ਜਵਾਬ ਦੇਣਾ ਹੋਵੇਗਾ ਕਿ ਉਨ੍ਹਾਂ ਨੇ ਭਾਰਤ ਦੇ ਅਰਥਚਾਰੇ ਨੂੰ ਤਬਾਹ ਕਿਉਂ ਕਰ ਦਿੱਤਾ?
ਪ੍ਰਧਾਨ ਮੰਤਰੀ ਨੇ ਵੀ ਦਿੱਲੀ ਨੂੰ 'ਰੇਪ ਕੈਪੀਟਲ' ਕਿਹਾ ਸੀ-ਰਾਹੁਲ
ਵਿਵਾਦਿਤ ਬਿਆਨਾਂ ਦੇ ਇਲਜ਼ਾਮਾਂ ਦੇ ਅਦਲਾ-ਬਦਲੀ ਦੌਰਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਰਾਣੇ ਬਿਆਨ ਦਾ ਹਵਾਲਾ ਵੀ ਦਿੱਤਾ, ਜਿਸ 'ਚ ਉਨ੍ਹਾਂ ਦਿੱਲੀ ਨੂੰ 'ਰੇਪ ਕੈਪੀਟਲ' ਕਿਹਾ ਸੀ | ਰਾਹੁਲ ਗਾਂਧੀ ਲੋਕ ਸਭਾ 'ਚ ਵੀ ਮੋਦੀ ਦੇ ਇਸ ਭਾਸ਼ਨ ਦੀ ਵੀਡੀਓ ਕਲਿੱਪ ਆਪਣੇ ਕਾਂਗਰਸੀ ਸੰਸਦ ਮੈਂਬਰਾਂ ਜਿਨ੍ਹਾਂ 'ਚ ਪਾਰਟੀ ਦੀ ਅੰਤਿ੍ੰਮ ਪ੍ਰਧਾਨ ਸੋਨੀਆ ਗਾਂਧੀ ਵੀ ਸ਼ਾਮਿਲ ਸੀ, ਨੂੰ ਦਿਖਾਉਂਦੇ ਨਜ਼ਰ ਆਏ | ਰਾਹੁਲ ਗਾਂਧੀ ਨੇ ਬਾਅਦ 'ਚੋਂ ਮੋਦੀ ਦੇ ਉਕਤ ਭਾਸ਼ਨ ਵਾਲੀ ਵੀਡੀਓ ਕਲਿੱਪ ਟਵਿੱਟਰ 'ਤੇ ਵੀ ਸ਼ੇਅਰ ਕੀਤੀ | ਰਾਹੁਲ ਗਾਂਧੀ ਨੇ ਕਲਿੱਪ ਦੇ ਨਾਲ ਲਿਖੇ ਸੰਦੇਸ਼ 'ਚ ਮੋਦੀ ਤੋਂ ਮੁਆਫ਼ੀ ਦੀ ਮੰਗ ਵੀ ਕੀਤੀ | ਕਾਂਗਰਸੀ ਮੈਂਬਰ ਨੇ ਕਿਹਾ ਕਿ ਮੋਦੀ ਨੂੰ ਉੱਤਰ ਪੂਰਬ ਨੂੰ ਜਲਾਉਣ, ਭਾਰਤ ਦੀ ਆਰਥਿਕਤਾ ਨੂੰ ਤਬਾਹ ਕਰਨ ਅਤੇ ਇਸ ਭਾਸ਼ਨ ਲਈ (ਜਿਸ ਦੀ ਵੀਡੀਓ ਕਲਿੱਪ) ਉਹ ਨਾਲ ਲਗਾ ਰਹੇ ਹਨ, ਲਈ ਮੁਆਫ਼ੀ ਮੰਗਣੀ ਚਾਹੀਦੀ ਹੈ |

ਆਂਧਰਾ ਪ੍ਰਦੇਸ਼ 'ਚ ਜਬਰ ਜਨਾਹ ਦੇ ਦੋਸ਼ੀਆਂ ਨੂੰ 21 ਦਿਨਾਂ 'ਚ ਮਿਲੇਗੀ ਸਜ਼ਾ

ਅਮਰਾਵਤੀ, 13 ਦਸੰਬਰ (ਏਜੰਸੀ)- ਆਂਧਰਾ ਪ੍ਰਦੇਸ਼ ਵਿਧਾਨ ਸਭਾ ਨੇ ਸ਼ੁੱਕਰਵਾਰ ਨੂੰ ਦਿਸ਼ਾ ਐਕਟ-2019 ਪਾਸ ਕੀਤਾ ਹੈ, ਜਿਸ ਔਰਤਾਂ ਅਤੇ ਬੱਚਿਆਂ ਨਾਲ ਘਿਨਾਉਣੇ ਅਪਰਾਧਾਂ ਦੇ ਦੋਸ਼ੀਆਂ ਨੂੰ 21 ਦਿਨਾਂ 'ਚ ਸਜ਼ਾ ਦਿੱਤੀ ਜਾਵੇਗੀ | ਹੈਦਰਾਬਾਦ 'ਚ ਕੁਝ ਦਿਨ ਪਹਿਲਾਂ ਇਕ ਮਹਿਲਾ ਵੈਟਰਨਰੀ ਡਾਕਟਰ ਨਾਲ ਜਬਰ ਜਨਾਹ ਉਪਰੰਤ ਹੱਤਿਆ ਦੀ ਵਾਪਰੀ ਘਟਨਾ ਤੋਂ ਸਬਕ ਲੈਂਦਿਆਂ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈ.ਐੱਸ. ਜਗਨਮੋਹਨ ਰੈਡੀ ਦੀ ਅਗਵਾਈ ਵਾਲੀ ਸੂਬਾਈ ਕੈਬਨਿਟ ਮੀਟਿੰਗ 'ਚ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਬਿੱਲ ਦਾ ਮਸੌਦਾ ਤਿਆਰ ਕੀਤਾ ਗਿਆ | ਹੈਦਰਾਬਾਦ ਮਾਮਲੇ ਦੀ ਪੀੜਤਾ ਦੇ ਨਾਂਅ 'ਤੇ ਇਸ ਬਿੱਲ ਦਾ ਨਾਂਅ 'ਦਿਸ਼ਾ' ਰੱਖਿਆ ਗਿਆ ਹੈ | ਪੁਲਿਸ ਨੇ ਪੀੜਤਾ ਦੀ ਪਛਾਣ ਗੁਪਤ ਰੱਖਣ ਲਈ ਉਸ ਨੂੰ 'ਦਿਸ਼ਾ' ਨਾਂਅ ਦਿੱਤਾ ਸੀ | ਜਗਨ ਮੋਹਨ ਨੇ ਹਾਲ ਹੀ 'ਚ ਵਿਧਾਨ ਸਭਾ 'ਚ ਐਲਾਨ ਕੀਤਾ ਸੀ ਕਿ ਸਰਕਾਰ ਦਾ ਕਾਨੂੰਨ ਅਜਿਹੇ ਕੇਸਾਂ 'ਚ ਦੋਸ਼ੀਆਂ ਨੂੰ 21 ਦਿਨਾਂ 'ਚ ਸਜ਼ਾ ਦੇਣਾ ਯਕੀਨੀ ਬਣਾਏਗਾ ਜਿਨ੍ਹਾਂ 'ਚ ਨਿਰਣਾਇਕ ਸਬੂਤ ਹੋਣਗੇ | ਇਸ ਬਿੱਲ ਦੇ ਅਨੁਸਾਰ ਔਰਤਾਂ 'ਤੇ ਬੱਚਿਆਂ ਿਖ਼ਲਾਫ਼ ਅਪਰਾਧਾਂ ਨਾਲ ਨਜਿੱਠਣ ਲਈ ਸਾਰੇ ਜ਼ਿਲਿ੍ਹਆਂ 'ਚ ਵਿਸ਼ੇਸ਼ ਅਦਾਲਤਾਂ ਬਣਾਈਆਂ ਜਾਣਗੀਆਂ |

ਨਿਰਭੈਆ ਦੀ ਮਾਂ ਵਲੋਂ ਸਮੀਖਿਆ ਪਟੀਸ਼ਨ ਦਾ ਵਿਰੋਧ

ਨਵੀਂ ਦਿੱਲੀ, 13 ਦਸੰਬਰ (ਏਜੰਸੀ)-2012 'ਚ ਦਿੱਲੀ ਵਿਚ ਹੋਏ ਜਬਰ ਜਨਾਹ ਅਤੇ ਹੱਤਿਆ ਜੋ ਕਿ ਬਾਅਦ ਵਿਚ ਨਿਰਭੈਆ ਕਾਂਡ ਦੇ ਨਾਂਅ ਨਾਲ ਜਾਣਿਆ ਗਿਆ, ਦੀ ਪੀੜਤਾ ਦੀ ਮਾਂ ਨੇ ਸ਼ੁੱਕਰਵਾਰ ਨੂੰ ਇਸ ਕੇਸ 'ਚ ਮੌਤ ਦੀ ਸਜ਼ਾ ਯਾਫ਼ਤਾ ਚਾਰ ਦੋਸ਼ੀਆਂ 'ਚੋਂ ਇਕ ਵਲੋਂ ਸੁਪਰੀਮ ਕੋਰਟ 'ਚ ਪਾਈ ਸਮੀਖਿਆ ਪਟੀਸ਼ਨ ਦਾ ਵਿਰੋਧ ਕੀਤਾ ਹੈ | ਅਕਸ਼ੈ ਕੁਮਾਰ ਦੀ ਪਟੀਸ਼ਨ, ਜਿਸ ਨੇ ਸੁਪਰੀਮ ਕੋਰਟ ਵਲੋਂ 2017 'ਚ ਉਸ ਨੂੰ ਮੌਤ ਦੀ ਸਜ਼ਾ ਦੇ ਸੁਣਾਏ ਫ਼ੈਸਲੇ ਦੀ ਸਮੀਖਿਆ ਦੀ ਮੰਗ ਕੀਤੀ ਹੈ, 'ਤੇ 3 ਜੱਜਾਂ ਵਾਲੇ ਬੈਂਚ ਵਲੋਂ 17 ਦਸੰਬਰ ਨੂੰ ਸੁਣਵਾਈ ਕੀਤੀ ਜਾਵੇਗੀ | ਪੀੜਤਾ ਦੀ ਮਾਤਾ ਵਲੋਂ ਪੇਸ਼ ਹੋਏ ਵਕੀਲ ਨੇ ਚੀਫ਼ ਜਸਟਿਸ ਐਸ. ਏ. ਬੋਬੜੇ ਦੀ ਅਗਵਾਈ ਵਾਲੇ ਬੈਂਚ ਸਾਹਮਣੇ ਮਾਮਲੇ ਨੂੰ ਰੱਖਿਆ ਅਤੇ ਕਿਹਾ ਕਿ ਉਹ ਦੋਸ਼ੀ ਦੀ ਸਮੀਖਿਆ ਪਟੀਸ਼ਨ ਦਾ ਵਿਰੋਧ ਕਰਦੇ ਹਨ | ਬੈਂਚ ਨੇ ਕਿਹਾ ਕਿ ਪੀੜਤਾ ਦੀ ਮਾਤਾ ਦੇ ਵਕੀਲ ਦੀ ਪਟੀਸ਼ਨ 'ਤੇ 17 ਦਸੰਬਰ ਨੂੰ ਹੀ ਸੁਣਵਾਈ ਹੋਵੇਗੀ |

ਨਿਰਭੈਆ ਮਾਮਲਾ : ਦੋਸ਼ੀਆਂ ਨੂੰ ਮੌਤ ਦੇ ਵਾਰੰਟ ਜਾਰੀ ਕਰਨ ਸਬੰਧੀ ਸੁਣਵਾਈ 18 ਨੂੰ

ਨਵੀਂ ਦਿੱਲੀ, 13 ਦਸੰਬਰ (ਏਜੰਸੀ)-ਦਿੱਲੀ ਦੀ ਇਕ ਅਦਾਲਤ ਨਿਰਭੈਆ ਜਬਰ ਜਨਾਹ ਅਤੇ ਹੱਤਿਆ ਕੇਸ 'ਚ ਮੌਤ ਦੀ ਸਜ਼ਾ ਯਾਫ਼ਤਾ ਚਾਰ ਦੋਸ਼ੀਆਂ ਨੂੰ ਮੌਤ ਦੇ ਵਾਰੰਟ ਜਾਰੀ ਕਰਨ ਦੀ ਮੰਗ ਵਾਲੀ ਪਟੀਸ਼ਨ 'ਤੇ ਬੁੱਧਵਾਰ ਨੂੰ ਸੁਣਵਾਈ ਕਰੇਗੀ | ਵਧੀਕ ਸੈਸ਼ਨ ਜੱਜ ਸਤੀਸ਼ ਕੁਮਾਰ ਅਰੋੜਾ ਨੇ ਮਾਮਲੇ ਦੀ ਸੁਣਵਾਈ ਇਹ ਕਹਿੰਦਿਆਂ 18 ਦਸੰਬਰ ਤੱਕ ਲਈ ਟਾਲ ਦਿੱਤੀ ਕਿ ਦੋਸ਼ੀਆਂ 'ਚੋਂ ਇਕ ਦੀ ਸਮੀਖਿਆ ਪਟੀਸ਼ਨ ਸੁਪਰੀਮ ਕੋਰਟ 'ਚ ਲੰਬਿਤ ਹੈ | ਅਦਾਲਤ ਨਿਰਭੈਆ ਦੇ ਮਾਤਾ-ਪਿਤਾ ਵਲੋਂ ਦੋਸ਼ੀਆਂ ਨੂੰ ਫ਼ਾਂਸੀ ਦੇਣ ਦੀ ਪ੍ਰਕਿਰਿਆ 'ਚ ਤੇਜ਼ੀ ਲਿਆਉਣ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਸੀ | ਜੱਜ ਨੇ ਕਿਹਾ ਕਿ ਉਨ੍ਹਾਂ ਨੂੰ ਘੱਟੋ-ਘੱਟ ਸਮੀਖਿਆ ਪਟੀਸ਼ਨ 'ਤੇ ਫ਼ੈਸਲਾ ਆਉਣ ਦਾ ਇੰਤਜ਼ਾਰ ਕਰਨਾ ਪਵੇਗਾ |

'ਰੇਪ ਇਨ ਇੰਡੀਆ' ਬਿਆਨ 'ਤੇ ਭਾਜਪਾ ਮਹਿਲਾ ਸੰਸਦ ਮੈਂਬਰਾਂ ਵਲੋਂ ਰਾਹੁਲ ਦੀ ਚੋਣ ਕਮਿਸ਼ਨ ਕੋਲ ਸ਼ਿਕਾਇਤ

ਨਵੀਂ ਦਿੱਲੀ, 13 ਦਸੰਬਰ (ਏਜੰਸੀ)-ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਵਾਇਨਾਰਡ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਦੇ 'ਰੇਪ ਇਨ ਇੰਡੀਆ' ਬਿਆਨ ਿਖ਼ਲਾਫ਼ ਭਾਜਪਾ ਦੀਆਂ ਮਹਿਲਾ ਸੰਸਦ ਮੈਂਬਰਾਂ ਨੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਤੇ ਰਾਹੁਲ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ | ਚੋਣ ਕਮਿਸ਼ਨ ਦੇ ਦਫ਼ਤਰ ਤੋਂ ਨਿਕਲਣ ਦੇ ਬਾਅਦ ਕੇਂਦਰੀ ਮੰਤਰੀ ਸਮਿ੍ਤੀ ਇਰਾਨੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਔਰਤਾਂ ਦੇ ਸੰਦਰਭ ਵਿਚ ਰਾਹੁਲ ਦੇ ਬਿਆਨ 'ਤੇ ਦੇਸ਼ ਦੇ ਗ਼ੁੱਸੇ 'ਚ ਆਏ ਪਰਿਵਾਰਾਂ ਵਲੋਂ ਭਾਜਪਾ ਦੀਆਂ ਮਹਿਲਾਂ ਸੰਸਦ ਮੈਂਬਰਾਂ ਅਤੇ ਕਾਰਕੁਨਾਂ ਨੇ ਚੋਣ ਕਮਿਸ਼ਨ ਨੂੰ ਸਖ਼ਤ ਸਜ਼ਾ ਦੀ ਅਪੀਲ ਕੀਤੀ ਹੈ | ਚੋਣ ਅਧਿਕਾਰੀਆਂ ਨੇ ਵਿਸ਼ਵਾਸ ਦਿੱਤਾ ਹੈ ਕਿ ਉਹ ਕਾਨੂੰਨੀ ਪ੍ਰਕਿਰਿਆ ਤਹਿਤ ਨਿਆਂ ਜ਼ਰੂਰ ਕਰਨਗੇ | ਉਨ੍ਹਾਂ ਕਿਹਾ ਕਿ ਝਾਰਖੰਡ 'ਚ ਚੋਣਾਂ ਹੋ ਰਹੀਆਂ ਹਨ ਤੇ ਉੱਥੇ ਰਾਹੁਲ ਨੇ ਜਾਣਬੁੱਝ ਕੇ ਇਸ ਤਰ੍ਹਾਂ ਦੇ ਬਿਆਨ ਨੂੰ ਦੁਹਰਾਇਆ ਤਾਂ ਕਿ ਉਹ ਰਾਜਨੀਤੀ ਕਰ ਸਕਣ | ਅਸੀਂ ਪਹਿਲਾਂ ਵੀ ਕਿਹਾ ਤੇ ਅੱਜ ਵੀ ਕਹਿ ਰਹੇ ਹਾਂ ਕਿ ਔਰਤਾਂ ਨਾਲ ਅਪਰਾਧ ਦਾ ਰਾਜਨੀਤੀਕਰਨ ਨਾ ਕਰੋ | ਉਨ੍ਹਾਂ ਕਿਹਾ ਕਿ ਰਾਹੁਲ ਦੇ ਇਸ ਬਿਆਨ ਦਾ ਜਨਤਾ ਜਵਾਬ ਦੇਵੇਗੀ |

ਬਰਤਾਨੀਆ 'ਚ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਦੀ ਇਤਿਹਾਸਕ ਜਿੱਤ

ਬੌਰਿਸ ਜੌਹਨਸਨ ਬਣਨਗੇ ਮੁੜ ਪ੍ਰਧਾਨ ਮੰਤਰੀ ਲੰਡਨ/ਲੈਸਟਰ, 13 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)- ਬਰਤਾਨੀਆ ਦੀਆਂ ਸੰਸਦੀ ਚੋਣਾਂ ਵਿਚ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਦੀ ਸ਼ਾਨਦਾਰ ਤੇ ਇਤਿਹਾਸਕ ਜਿੱਤ ਹੋਈ ਹੈ | ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਪੰਜਾਬ ਤੇ ਹਰਿਆਣਾ 'ਚ ਕਈ ਥਾਈਾ ਭਾਰੀ ਮੀਂਹ

• ਪਹਾੜਾਂ 'ਤੇ ਵਿਛੀ ਬਰਫ਼ ਦੀ ਚਾਦਰ, ਠੰਢ ਵਧੀ • ਕਣਕ ਅਤੇ ਆਲੂਆਂ ਦੀਆਂ ਫ਼ਸਲਾਂ ਨੁਕਸਾਨੀਆਂ ਚੰਡੀਗੜ੍ਹ, 13 ਦਸੰਬਰ (ਏਜੰਸੀ)- ਪੰਜਾਬ ਅਤੇ ਹਰਿਆਣਾ 'ਚ ਲਗਾਤਾਰ ਦੂਸਰੇ ਦਿਨ ਕਈ ਥਾਈਾ ਦਰਮਿਆਨੇ ਤੋਂ ਭਾਰੀ ਮੀਂਹ ਪੈਣ ਅਤੇ ਪਹਾੜਾਂ 'ਚ ਭਾਰੀ ਬਰਫ਼ਬਾਰੀ ਹੋਣ ਕਾਰਨ ...

ਪੂਰੀ ਖ਼ਬਰ »

ਦਿੱਲੀ ਪੁੱਜਾ ਉੱਤਰ-ਪੂਰਬੀ ਹਿੰਸਾ ਦਾ ਸੇਕ

ਨਵੀਂ ਦਿੱਲੀ, 13 ਦਸੰਬਰ (ਏਜੰਸੀ)-ਨਾਗਰਿਕਤਾ ਕਾਨੂੰਨ ਿਖ਼ਲਾਫ਼ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ 'ਚ ਵਿਦਿਆਰਥੀਆਂ ਵਲੋਂ ਕੀਤੇ ਪ੍ਰਦਰਸ਼ਨ ਨੇ ਉਸ ਵੇਲੇ ਜੰਗੀ ਰੂਪ ਅਖਤਿਆਰ ਕਰ ਲਿਆ ਜਦੋਂ ਸੰਸਦ ਵੱਲ ਮਾਰਚ ਕਰ ਰਹੇ ਵਿਦਿਆਰਥੀਆਂ 'ਤੇ ਪੁਲਿਸ ਨੇ ਲਾਠੀਚਾਰਜ ...

ਪੂਰੀ ਖ਼ਬਰ »

ਭਾਰਤ ਤੇ ਮਾਲਦੀਵ ਦਰਮਿਆਨ 3 ਸਮਝੌਤਿਆਂ 'ਤੇ ਦਸਤਖ਼ਤ

ਨਵੀਂ ਦਿੱਲੀ, 13 ਦਸੰਬਰ (ਏਜੰਸੀ)-ਭਾਰਤ ਅਤੇ ਮਾਲਦੀਵ ਨੇ ਅੱਜ 3 ਸਮਝੌਤਿਆਂ ਅਤੇ ਐਮ. ਓ. ਯੂ. 'ਤੇ ਦਸਤਖਤ ਕੀਤੇ, ਇਨ੍ਹਾਂ 'ਚ ਅਪਰਾਧਿਕ ਮਾਮਲਿਆਂ 'ਚ ਆਪਸੀ ਕਾਨੂੰਨੀ ਸਹਾਇਤਾ 'ਤੇ ਕਰਾਰ ਲਈ ਦਸਤਾਵੇਜ਼ਾਂ ਦਾ ਵਟਾਂਦਰਾ ਸ਼ਾਮਿਲ ਹੈ | ਇਹ ਫ਼ੈਸਲਾ ਛੇਵੀਂ ਭਾਰਤ-ਮਾਲਦੀਵ ...

ਪੂਰੀ ਖ਼ਬਰ »

ਅਮਿਤ ਸ਼ਾਹ ਦਾ ਮੇਘਾਲਿਆ ਤੇ ਅਰੁਣਾਚਲ ਪ੍ਰਦੇਸ਼ ਦਾ ਦੌਰਾ ਰੱਦ

ਨਵੀਂ ਦਿੱਲੀ, 13 ਦਸੰਬਰ (ਏਜੰਸੀ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਤੇ ਸੋਮਵਾਰ ਨੂੰ ਦੋ ਉੱਤਰ-ਪੂਰਬੀ ਸੂਬਿਆਂ ਮੇਘਾਲਿਆ ਤੇ ਅਰੁਣਾਚਲ ਪ੍ਰਦੇਸ਼ ਦੇ ਦੌਰਿਆਂ ਨੂੰ ਰੱਦ ਕਰ ਦਿੱਤਾ ਹੈ | ਇਸ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਇਹ ਦੌਰਾ ਆਸਾਮ ਤੇ ...

ਪੂਰੀ ਖ਼ਬਰ »

ਯੂ.ਕੇ., ਫ਼ਰਾਂਸ, ਇਜ਼ਰਾਈਲ ਵਲੋਂ ਆਪਣੇ ਨਾਗਰਿਕਾਂ ਨੂੰ ਨਾ ਜਾਣ ਦੀ ਸਲਾਹ

ਨਵੀਂ ਦਿੱਲੀ, 13 ਦਸੰਬਰ (ਏਜੰਸੀ)-ਨਾਗਰਿਕਤਾ ਕਾਨੂੰਨ ਨੂੰ ਲੈ ਕੇ ਉੱਤਰ-ਪੂਰਬ 'ਚ ਜਾਰੀ ਹਿੰਸਕ ਵਿਰੋਧ ਪ੍ਰਦਰਸ਼ਨ ਨੂੰ ਵੇਖਦਿਆਂ ਯੂ.ਕੇ., ਫਰਾਂਸ ਤੇ ਇਜ਼ਰਾਈਲ ਵਲੋਂ ਭਾਰਤ ਦੀ ਯਾਤਰਾ 'ਤੇ ਜਾਣ ਵਾਲੇ ਆਪੋ-ਆਪਣੇ ਨਾਗਰਿਕਾਂ ਨੂੰ 'ਟਰੈਵਲ ਅਡਵਾਇਜ਼ਰੀ' ਜਾਰੀ ਕਰਦਿਆਂ ...

ਪੂਰੀ ਖ਼ਬਰ »

ਨਾਗਰਿਕਤਾ ਕਾਨੂੰਨ ਨਾ ਲਾਗੂ ਕਰਨ ਦਾ ਸੂਬਿਆਂ ਕੋਲ ਕੋਈ ਅਧਿਕਾਰ ਨਹੀਂ-ਗ੍ਰਹਿ ਮੰਤਰਾਲਾ

ਨਵੀਂ ਦਿੱਲੀ, 13 ਦਸੰਬਰ (ਏਜੰਸੀ)- ਗ੍ਰਹਿ ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਸੂਬਾ ਸਰਕਾਰਾਂ ਕੋਲ ਨਾਗਰਿਕਤਾ ਸੋਧ ਕਾਨੂੰਨ (2019) ਲਾਗੂ ਨਾ ਕਰਨ ਦੀ ਕੋਈ ਸ਼ਕਤੀ ਨਹੀਂ ਹੈ ਕਿਉਂਕਿ ਇਹ ਕਾਨੂੰਨ ਕੇਂਦਰੀ ਸੂਚੀ 'ਚ ਸੰਵਿਧਾਨ ਦੀ 7ਵੀਂ ਅਨੁਸੂਚੀ ਤਹਿਤ ...

ਪੂਰੀ ਖ਼ਬਰ »

ਪੰਜਾਬੀਆਂ 'ਚੋਂ ਸਭ ਤੋਂ ਵੱਧ ਵੋਟਾਂ ਢੇਸੀ ਨੂੰ ਵਰਿੰਦਰ ਸ਼ਰਮਾ ਸਭ ਤੋਂ ਵੱਡੇ ਫਰਕ ਨਾਲ ਜਿੱਤੇ

ਲੇਬਰ ਪਾਰਟੀ ਵਲੋਂ ਮੈਦਾਨ ਵਿਚ ਉਤਾਰੇ ਗਏ ਪੰਜਾਬੀ ਉਮੀਦਵਾਰਾਂ 'ਚੋਂ 4 ਪੰਜਾਬੀਆਂ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ | ਈਲਿੰਗ ਸਾਊਥਾਲ ਤੋਂ ਵਰਿੰਦਰ ਸ਼ਰਮਾ ਨੂੰ 25678 ਵੋਟਾਂ ਮਿਲੀਆਂ, ਉਨ੍ਹਾਂ ਆਪਣੇ ਨਿਕਟ ਵਿਰੋਧੀ ਟੌਮ ਬੈਨੇਟ ਨੂੰ 16084 ਵੋਟਾਂ ਦੇ ਫਰਕ ਨਾਲ ...

ਪੂਰੀ ਖ਼ਬਰ »

ਸ਼ਿਵਇੰਦਰ ਨੂੰ 19 ਤੱਕ ਈ. ਡੀ. ਦੀ ਹਿਰਾਸਤ 'ਚ ਭੇਜਿਆ

ਨਵੀਂ ਦਿੱਲੀ, 13 ਦਸੰਬਰ (ਏਜੰਸੀ)- ਦਿੱਲੀ ਦੀ ਇਕ ਅਦਾਲਤ ਨੇ ਅੱਜ ਫੋਰਟੀਜ਼ ਹੈਲਥ ਕੇਅਰ ਦੇ ਸਾਬਕਾ ਪ੍ਰਮੋਟਰ ਸ਼ਿਵਇੰਦਰ ਸਿੰਘ ਨੂੰ ਰੇਲੀਗੇਅਰ ਫਿਨਵੈਸਟ ਲਿ: (ਆਰ.ਐਫ.ਐਲ.) ਦੇ ਫੰਡਾਂ 'ਚ ਹੋਈ ਕਥਿਤ ਧੋਖਾਧੜੀ ਦੇ ਹਵਾਲਾ ਮਾਮਲੇ ਦੇ ਸਬੰਧ 'ਚ 19 ਦਸੰਬਰ ਤੱਕ ਕੇਂਦਰੀ ਜਾਂਚ ...

ਪੂਰੀ ਖ਼ਬਰ »

ਹਿੰਸਾ ਦੇ ਮੱਦੇਨਜ਼ਰ ਅਬੇ ਦਾ ਦੌਰਾ ਰੱਦ

ਨਵੀਂ ਦਿੱਲੀ, 13 ਦਸੰਬਰ (ਏਜੰਸੀ)- ਨਾਗਰਿਕਤਾ ਕਾਨੂੰਨ ਿਖ਼ਲਾਫ਼ ਆਸਾਮ 'ਚ ਜਾਰੀ ਹਿੰਸਾ ਦੇ ਮੱਦੇਨਜ਼ਰ ਜਪਾਨ ਦੇ ਪ੍ਰਧਾਨ ਮੰਤਰੀ ਸ਼ਿੰਜ਼ੋ ਅਬੇ ਨੇ ਗੁਹਾਟੀ ਦਾ ਦੌਰਾ ਰੱਦ ਕਰ ਦਿੱਤਾ ਹੈ | ਗੁਹਾਟੀ 'ਚ 15-17 ਦਸੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX