ਤਾਜਾ ਖ਼ਬਰਾਂ


ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  45 minutes ago
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਪਿੰਡ ਡਾਂਗੋ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋਈ ਮਿੰਨੀ ਬੱਸ ਪਲਟ ਗਈ।ਜਿਸ ਨਾਲ ਪਿੰਡ ਡਾਂਗੋ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ ਬੁਰੀ ਤਰ੍ਹਾਂ ਬੱਸ ਹੇਠ ਦੱਬਿਆ ਗਿਆ ਜਿਸ ਨੂੰ ...
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  about 2 hours ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  about 3 hours ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 3 hours ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  about 4 hours ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  about 4 hours ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  about 5 hours ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  about 5 hours ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  about 5 hours ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  about 6 hours ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  about 6 hours ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  about 6 hours ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  about 7 hours ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  about 6 hours ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  about 7 hours ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  about 7 hours ago
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  about 8 hours ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  about 8 hours ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  about 8 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  about 8 hours ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  about 9 hours ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 9 hours ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  about 9 hours ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  about 10 hours ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 10 hours ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  about 10 hours ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  about 11 hours ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  about 11 hours ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  about 11 hours ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  about 12 hours ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  about 10 hours ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  about 12 hours ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  about 12 hours ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 13 hours ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  about 13 hours ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  about 13 hours ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  about 14 hours ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  about 15 hours ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 22 hours ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  about 1 hour ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  1 day ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  1 day ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  1 day ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਮੱਘਰ ਸੰਮਤ 551

ਤਰਨਤਾਰਨ

ਹਰੀਕੇ ਪੁਲਿਸ ਨੇ ਬਰਾਮਦ ਕੀਤੇ ਕਤਲ ਦੌਰਾਨ ਵਰਤੇ ਤੇਜ਼ਧਾਰ ਹਥਿਆਰ

ਹਰੀਕੇ ਪੱਤਣ, 13 ਦਸੰਬਰ (ਸੰਜੀਵ ਕੁੰਦਰਾ)-ਬੀਮੇ ਦੀ ਮੋਟੀ ਰਕਮ ਦਾ ਕਲੇਮ ਲੈਣ ਲਈ ਆਪਣੇ ਪੁਰਾਣੇ ਨੌਕਰ ਦਾ ਕਤਲ ਕਰਕੇ ਖੁੱਦ ਦੀ ਮੌਤ ਦਾ ਡਰਾਮਾ ਰਚਣ ਵਾਲੇ ਅੰਮਿ੍ਤਸਰ ਦੇ ਕੋਲਡ-ਡਰਿੰਕ ਵਪਾਰੀ ਅਨੂਪ ਸਿੰਘ ਉਸਦੇ ਭਰਾ ਕਰਨਦੀਪ ਸਿੰਘ ਅਤੇ ਉਨ੍ਹਾਂ ਦੇ ਨੌਕਰ ਕਰਨ ਉਰਫ ਕਾਕਾ ਦਾ ਰਿਮਾਂਡ ਜੋ ਅਦਾਲਤ ਨੇ 5 ਦਿਨ ਲਈ 12 ਦਸੰਬਰ ਤੱਕ ਦਿੱਤਾ ਸੀ ਹੁਣ 2 ਦਿਨ ਵਧਾ ਕੇ 14 ਦਸੰਬਰ ਤੱਕ ਦੇ ਦਿੱਤਾ ਹੈ | ਪੁਲਿਸ ਨੇ ਰਿਮਾਂਡ ਦੌਰਾਨ ਦੋਸ਼ੀਆਂ ਕੋਲੋਂ ਪੁੱਛਗਿੱਛ ਕਰਨ 'ਤੇ ਦੋਸ਼ੀਆਂ ਵਲੋਂ ਕਤਲ ਲਈ ਵਰਤੇ ਗਏ ਤੇਜ਼ਧਾਰ ਹਥਿਆਰ ਦਾਤਰ, ਕੁਹਾੜੀ, ਉਸਤਰਾ ਤੇ ਹੋਰ ਸਾਮਾਨ ਬਰਾਮਦ ਕਰ ਲਿਆ ਹੈ | ਹਰੀਕੇ ਪੁਲਿਸ ਵਲੋਂ ਕੀਤੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਅਨੂਪ ਸਿੰਘ ਵਲੋਂ ਵੱਡੀ ਰਕਮ ਦਾ ਬੀਮਾ ਕਰਵਾਇਆ ਗਿਆ ਸੀ ਜਿਸ ਵਿਚ 20 ਲੱਖ ਰੁਪਏ ਦਾ ਬਜਾਜ ਫਾਈਨਾਂਸ, 25 ਲੱਖ ਰੁਪਏ ਦਾ ਬੈਂਕ ਕਰਜ਼ਾ ਅਤੇ 36 ਲੱਖ ਰੁਪਏ ਦਾ ਬੈਂਕ ਤੋਂ ਬੀਮਾਂ ਕਰਵਾਇਆ ਸੀ ਤੇ 36 ਲੱਖ ਬੀਮੇਂ ਦੀਆਂ ਸਾਰੀਆਂ ਕਿਸ਼ਤਾਂ ਉਤਾਰ ਦਿੱਤੀਆਂ ਸਨ ਤੇ ਇਹ ਮੋਟਾ ਕਲੇਮ ਲੈਣ ਲਈ ਅਨੂਪ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਵਾਹਿਗੁਰੂ ਸਿਟੀ ਝਬਾਲ ਰੋਡ ਅੰਮਿ੍ਤਸਰ ਉਸਦਾ ਭਰਾ ਕਰਨਦੀਪ ਸਿੰਘ ਤੇ ਕਰਨ ਉਰਫ ਕਾਕਾ ਪੁੱਤਰ ਜੀਵਨ ਸ਼ਰਮਾ ਵਾਸੀ ਅੰਮਿ੍ਤਸਰ ਨੇ ਸਾਜਿਸ਼ ਰਚੀ ਅਤੇ ਬੱਬਾ ਨਾਮਕ ਵਿਅਕਤੀ ਨੂੰ ਕਾਰ ਨੰਬਰੀ ਪੀ.ਬੀ. 02 ਸੀ.ਐੱਲ-9351 ਵਿਚ ਬਿਠਾ ਲਿਆ | ਅਨੂਪ ਸਿੰਘ ਅਤੇ ਕਰਨ ਕਾਰ 'ਚ ਬੈਠੇ ਹੋਏ ਸਨ ਜਦਕਿ ਕਰਨਦੀਪ ਆਪਣੀ ਮਹਿੰਦਰਾ ਪਿਕ-ਅੱਪ ਗੱਡੀ 'ਤੇ ਉਨ੍ਹਾਂ ਦੇ ਪਿੱਛੇ-ਪਿੱਛੇ ਚੱਲ ਪਿਆ | ਇਨ੍ਹਾਂ ਨੇ ਬੱਬੇ ਨੂੰ ਸ਼ਰਾਬ ਪਿਆ ਕੇ ਨਸ਼ੇ 'ਚ ਧੁੱਤ ਕਰ ਦਿੱਤਾ | ਅਨੂਪ ਸਿੰਘ ਜੋ ਕਿ ਵਪਾਰ ਦੇ ਸਬੰਧ 'ਚ ਦਿੱਲੀ ਜਾਂਦਾ ਰਹਿੰਦਾ ਸੀ ਤੇ ਹਰੀਕੇ ਭਿੱਖੀਵਿੰਡ ਰੋਡ ਵੱਲ ਅਕਸਰ ਗੁਜਰਦਾ ਸੀ ਤੇ ਇਨ੍ਹਾਂ ਨੇ ਦੋਵੇਂ ਗੱਡੀਆਂ ਹਰੀਕੇ ਵੱਲ ਲੈ ਆਂਦੀਆਂ ਤੇ ਪਿੰਡ ਬੂਹ ਹਵੇਲੀਆਂ ਨਜ਼ਦੀਕ ਇਨ੍ਹਾਂ ਤਿੰਨਾਂ ਨੇ ਬੱਬਾ ਨਾਮਕ ਵਿਅਕਤੀ ਨੂੰ ਕਾਰ'ਚੋਂ ਉਤਾਰ ਕੇ ਤੇਜਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਤੇ ਲਾਸ਼ ਦੀ ਪਹਿਚਾਣ ਮਿਟਾਉਣ ਲਈ ਉਸਦੀ ਲਾਸ਼ ਨੂੰ ਮਿੱਟੀ ਦਾ ਤੇਲ ਪਾ ਕੇ ਸਾੜ ਦਿੱਤਾ | ਐੱਸ.ਐੱਚ.ਓ. ਹਰੀਕੇ ਜਰਨੈਲ ਸਿੰਘ ਸਰਾਂ ਨੇ ਦੱਸਿਆ ਕਿ ਅਦਾਲਤ ਨੇ ਤਿੰਨਾਂ ਦੋਸ਼ੀਆਂ ਦਾ ਦੋ ਦਿਨ ਦਾ ਹੋਰ ਰਿਮਾਂਡ ਦਿੱਤਾ ਹੈ ਤੇ ਇਸ ਦੌਰਾਨ ਇਨ੍ਹਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ |

ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਉਣ ਸਬੰਧੀ ਸਮਾਗਮ ਅੱਜ-ਬ੍ਰਹਮਪੁਰਾ

ਤਰਨ ਤਾਰਨ, 13 ਦਸੰਬਰ (ਹਰਿੰਦਰ ਸਿੰਘ)¸ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋ ਪਾਰਟੀ ਦੇ ਸਮੂਹ ਅਹੁਦੇਦਾਰਾਂ ਜ਼ਿਲ੍ਹਾ ਜਥੇਦਾਰਾਂ ਦੀ ਸਹਿਮਤੀ ਨਾਲ 14 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ 99 ਸਾਲ਼ਾ ਸਥਾਪਨਾ ਦਿਵਸ ...

ਪੂਰੀ ਖ਼ਬਰ »

ਡੋਪ ਟੈਸਟ ਮਾਮਲੇ ਸਬੰਧੀ ਏ.ਡੀ.ਸੀ. ਸੰਦੀਪ ਕੁਮਾਰ ਨੇ ਸਿਵਲ ਹਸਪਤਾਲ ਵਿਖੇ ਪਹੁੰਚ ਕੇ ਕੀਤੀ ਜਾਂਚ

ਤਰਨ ਤਾਰਨ, 13 ਦਸੰਬਰ (ਹਰਿੰਦਰ ਸਿੰਘ)¸ਪਿਛਲੇ ਕਈ ਦਿਨਾਂ ਤੋਂ ਡੋਪ ਟੈਸਟ ਦੀਆਂ ਰਿਪੋਰਟਾਂ 'ਚ ਗੜਬੜੀ ਕਾਰਨ ਚਰਚਾ 'ਚ ਆਏ ਸਿਵਲ ਹਸਪਤਾਲ ਪੱਟੀ ਤੇ ਤਰਨ ਤਾਰਨ ਮਾਮਲੇ ਦੀ ਜਾਂਚ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਵਲੋਂ ਏ.ਡੀ.ਸੀ. ਸੰਦੀਪ ਕੁਮਾਰ ਨੂੰ ਦਿੱਤੇ ...

ਪੂਰੀ ਖ਼ਬਰ »

ਚੋਰੀ ਕੀਤੀਆਂ 2 ਮੱਝਾਂ ਬਰਾਮਦ

ਤਰਨ ਤਾਰਨ, 13 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਮੱਝਾਂ ਚੋਰੀ ਕਰਕੇ ਅੱਗੇ ਵੇਚਣ ਦੇ ਮਾਮਲੇ 'ਚ ਤਿੰਨ ਵਿਅਕਤੀਆਂ ਖਿਲਾਫ ਕੇਸ ਦਰਜ ਕਰਨ ਤੋਂ ਬਾਅਦ ਚੋਰੀ ਕੀਤੀਆਂ ਹੋਈਆਂ 2 ਮੱਝਾਂ ਬਰਾਮਦ ਕਰ ਲਈਆਂ ਹਨ | ਐੱਸ.ਐੱਸ.ਪੀ. ...

ਪੂਰੀ ਖ਼ਬਰ »

ਅਦਾਲਤ 'ਚ ਪੇਸ਼ ਨਾ ਹੋਣ 'ਤੇ 2 ਵਿਅਕਤੀ ਭਗੌੜੇ ਕਰਾਰ

ਤਰਨ ਤਾਰਨ, 13 ਦਸੰਬਰ (ਹਰਿੰਦਰ ਸਿੰਘ)-ਅਦਾਲਤ 'ਚ ਚੱਲ ਰਹੇ ਕੇਸ ਦੌਰਾਨ ਹਾਜ਼ਰ ਨਾ ਹੋਣ 'ਤੇ ਅਦਾਲਤ ਨੇ 2 ਵਿਅਕਤੀਆਂ ਨੂੰ ਭਗੌੜਾ ਕਰਾਰ ਦਿੱਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਜਸਪਾਲ ਸਿੰਘ ਇੰਸਪੈਕਟਰ ਪਨਸਪ ਗੋਦਾਮ ਵਾਸੀ ਕੱਦਗਿੱਲ ਖਿਲਾਫ ਗੁਰਚਰਨ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਤੇ ਸਟੇਡੀਅਮ ਬਚਾਓ ਕਮੇਟੀ ਵਲੋਂ ਲਗਾਇਆ ਪੱਕਾ ਮੋਰਚਾ ਤੀਜੇ ਮਹੀਨੇ ਵੀ ਜਾਰੀ

ਚੋਹਲਾ ਸਾਹਿਬ 13 ਦਸੰਬਰ (ਬਲਵਿੰਦਰ ਸਿੰਘ)¸ਕਿਸਾਨ-ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਬਾ ਕਾਮਾਗਾਟਾਮਾਰੂ ਦੀ ਮੀਟਿੰਗ ਸਥਾਨਕ ਖੇਡ ਸਟੇਡੀਅਮ ਦੀ ਸਾਂਝੀ ਪਾਰਕਿੰਗ ਵਾਸਤੇ ਪ੍ਰਧਾਨ ਅਜੀਤ ਸਿੰਘ ਚੰਬਾ ਅਤੇ ਬਲਵਿੰਦਰ ਸਿੰਘ ਚੋਹਲਾ ਸਾਹਿਬ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਡੀ. ਐੱਸ. ਪੀ. ਦਫ਼ਤਰ, ਥਾਣਾ ਸਿਟੀ, ਸਦਰ ਤੇ ਪੁਲਿਸ ਚੌਕੀਆਂ ਵੱਲ ਬਿਜਲੀ ਵਿਭਾਗ ਦੇ ਲੱਖਾਂ ਰੁਪਏ ਬਕਾਇਆ

ਪੱਟੀ, 13 ਦਸੰਬਰ (ਅਵਤਾਰ ਸਿੰਘ ਖਹਿਰਾ)¸ਬਿਜਲੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਸਮੇਂ ਸਿਰ ਨਾ ਮਿਲਣ ਕਾਰਨ ਜਿਥੇ ਮੁਲਾਜ਼ਮਾਂ ਨੇ ਅੰਦੋਲਨ ਵਿੱਢ ਕੇ ਤਨਖ਼ਾਹਾਂ ਤਾਂ ਲੈ ਲਈਆਂ ਸਨ, ਪਰ ਉਥੇ ਹੀ ਬਿਜਲੀ ਵਿਭਾਗ ਨੇ ਸਰਕਾਰੀ ਮਹਿਕਮਿਆਂ ਕੋਲ ਕਰੋੜਾਂ ਰੁਪਏ ਦੀ ਬਿਜਲੀ ...

ਪੂਰੀ ਖ਼ਬਰ »

ਮਾਮਲਾ 88 ਕਨਾਲ 15 ਮਰਲੇ ਦਾਨ ਕੀਤੀ ਜ਼ਮੀਨ ਦਾ

ਸ਼੍ਰੋਮਣੀ ਕਮੇਟੀ ਨੇ ਅਦਾਲਤੀ ਫੈਸਲੇ ਤੋਂ ਬਾਅਦ ਲਿਆ ਜ਼ਮੀਨੀ ਕਬਜ਼ਾ

ਝਬਾਲ, 13 ਦਸੰਬਰ (ਸੁਖਦੇਵ ਸਿੰਘ)-ਮਾਝੇ ਦੇ ਪ੍ਰਸਿੱਧ ਇਤਿਹਾਸਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ 88 ਕਨਾਲ 15 ਮਰਲੇ ਜ਼ਮੀਨ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਾਰ ਸੇਵਾ ਵਾਲੇ ਬਾਬੇ ਦਰਮਿਆਨ ਪਿਛਲੇ 13 ਸਾਲ ਤੋਂ ਚੱਲਦੇ ਆ ਰਹੇ ...

ਪੂਰੀ ਖ਼ਬਰ »

ਦੁਕਾਨ 'ਚੋਂ ਲੱਖਾਂ ਰੁਪਏ ਦਾ ਕੱਪੜਾ ਚੋਰੀ

ਪੱਟੀ, 13 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਖੱਦਰ ਭੰਡਾਰ ਮਾਰਕੀਟ ਪੱਟੀ 'ਚ ਚੋਰ ਰੈਡੀਮੇਡ ਕਪੜਿਆਂ ਦੀ ਦੁਕਾਨ ਦਾ ਸ਼ਟਰ ਤੋੜ ਕੇ ਦੁਕਾਨ 'ਚੋਂ ਲੱਖਾਂ ਰੁਪਏ ਦਾ ਕੱਪੜਾ ਤੇ 12 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਫਰਾਰ ਹੋ ਗਏ | ਦੁਕਾਨਦਾਰ ਵਲੋਂ ਇਸ ਸਬੰਧੀ ਪੁਲਿਸ ...

ਪੂਰੀ ਖ਼ਬਰ »

ਪੈਨਸ਼ਨ ਜਾਰੀ ਰੱਖਣ ਲਈ ਈ-ਲਾਈਫ ਸਰਟੀਫਿਕੇਟ ਅੱਪਡੇਟ ਕਰਨਾ ਜ਼ਰੂਰੀ- ਸੂਦ

ਅੰਮਿ੍ਤਸਰ, 13 ਦਸੰਬਰ (ਸੁਰਿੰਦਰ ਕੋਛੜ)-ਸਹਾਇਕ ਭਵਿੱਖ ਨਿਧੀ ਕਮਿਸ਼ਨਰ (ਪੈਨਸ਼ਨ) ਸੰਜੀਵ ਸੂਦ ਨੇ ਕਿਹਾ ਕਿ ਪੈਨਸ਼ਨ ਸਕੀਮ-1971 ਤੇ ਕਰਮਚਾਰੀ ਪੈਨਸ਼ਨ ਸਕੀਮ-1995 ਦੇ ਤਹਿਤ ਪੈਨਸ਼ਨ ਪ੍ਰਾਪਤ ਕਰਨ ਵਾਲੇ ਜਾਂ ਲਾਭਪਾਤਰੀ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਹ ਜਨਵਰੀ 2020 ਤੋਂ ...

ਪੂਰੀ ਖ਼ਬਰ »

ਪੈਨਸ਼ਨਰਜ਼ ਤੇ ਸੀਨੀਅਰ ਸਿਟੀਜ਼ਨ ਐਸੋ. ਵਲੋਂ ਪੈਨਸ਼ਨਰਜ਼ ਦਿਵਸ 17 ਨੂੰ ਮਨਾਇਆ ਜਾਵੇਗਾ

ਤਰਨ ਤਾਰਨ, 13 ਦਸੰਬਰ (ਹਰਿੰਦਰ ਸਿੰਘ) ¸ਪੈਨਸ਼ਨਰਜ਼ ਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਜੀਤ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 17 ਦਸੰਬਰ ਨੂੰੂੰ ਗੋਇੰਦਵਾਲ ਸਾਹਿਬ ਪੰਨੂੰ ਪੈਲੇਸ ਤਰਨ ਤਾਰਨ ਵਿਖੇ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਚੋਹਲਾ ਸਾਹਿਬ, 13 ਦਸੰਬਰ (ਬਲਵਿੰਦਰ ਸਿੰਘ)¸ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਦਸਤਾਰ ਸਜਾਉਣ ਦੇ ਮੁਕਾਬਲੇ ਤੇ ਕਵਿਤਾ ...

ਪੂਰੀ ਖ਼ਬਰ »

ਟ੍ਰੈਫਿਕ ਨਿਯਮਾਂ ਸਬੰਧੀ ਸੈਮੀਨਾਰ ਲਗਾਇਆ

ਫਤਿਆਬਾਦ, 13 ਦਸੰਬਰ (ਹਰਵਿੰਦਰ ਸਿੰਘ ਧੂੰਦਾ)- ਲੋਟਸ ਵੈਲੀ ਸੀਨੀ. ਸਕੂਲ ਕੋਟ ਮੁਹੰਮਦ ਖਾਂ ਵਿਖੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਤੋਂ ਜਾਣੂ ਕਰਾਉਣ ਲਈ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਐੱਸ. ਐੱਸ. ਪੀ. ਤਰਨ ਤਾਰਨ ਅਤੇ ਐੱਸ.ਪੀ. ਟਰੈਫਿਕ ਦੇ ...

ਪੂਰੀ ਖ਼ਬਰ »

ਕਿਰਪਾਲ ਸਿੰਘ ਡਿਸਕਸ ਸੁੱਟਣ 'ਚ ਬਣਿਆ ਸੈਫ਼ ਚੈਂਪੀਅਨ

ਪਟਿਆਲਾ, 13 ਦਸੰਬਰ (ਚਹਿਲ)-ਪੰਜਾਬੀ ਪੁੱਤਰ ਕਿਰਪਾਲ ਸਿੰਘ ਬਾਠ ਨੇ ਹਾਲ ਹੀ ਵਿਚ ਨੇਪਾਲ 'ਚ ਹੋਈਆਂ ਸੈਫ਼ ਖੇਡਾਂ (ਦੱਖਣੀ-ਏਸ਼ੀਆ ਖੇਡਾਂ) ਦੇ ਡਿਸਕਸ ਸੁੱਟਣ ਮੁਕਾਬਲੇ 'ਚੋਂ ਸੋਨ ਤਗਮਾ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਇੱਥੇ ਐਨ.ਆਈ.ਐਸ. ਵਿਖੇ ਕੌਮੀ ਕੈਂਪ 'ਚ ਸ਼ਾਮਲ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਲੋਂ ਮੈਰਾਥਨ ਦੌੜ

ਤਰਨ ਤਾਰਨ, 13 ਦਸੰਬਰ (ਹਰਿੰਦਰ ਸਿੰਘ, ਲਾਲੀ ਕੈਰੋਂ)¸ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਚੀਫ ਖਾਲਸਾ ਦੀਵਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਦੇ ਛੇਵੀਂ ਤੋਂ ...

ਪੂਰੀ ਖ਼ਬਰ »

ਸ਼ਹੀਦ ਨਿਰਮਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਬਾਹਮਣੀਵਾਲਾ ਦੇ ਵਿਦਿਆਰਥੀਆਂ ਨੇ ਲਗਾਇਆ ਵਿੱਦਿਅਕ ਟੂਰ

ਪੱਟੀ, 13 ਦਸੰਬਰ (ਅਵਤਾਰ ਸਿੰਘ ਖਹਿਰਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ 'ਚ ਦੇਸ਼ ਭਗਤੀ ਦੀ ਚੇਤਨਤਾ ਪੈਦਾ ਕਰਨ ਤੇ ਬੱਚਿਆਂ ਦੇ ਮਨਾਂ 'ਚ ਪੜ੍ਹਾਈ ਦਾ ਵਧੀਆ ਮਾਹੌਲ ਪੈਦਾ ਕਰਨ ਲਈ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਸਤਨਾਮ ਸਿੰਘ ਦੀ ਰਹਿਨੁਮਾਈ ...

ਪੂਰੀ ਖ਼ਬਰ »

ਮਹਿਲਾ ਅਰੋਗਿਆ ਸਮਿਤੀ ਮੈਂਬਰਾਂ ਤੇ ਅਰਬਨ ਆਸ਼ਾ ਦੀ ਇਕ ਰੋਜ਼ਾ ਵਰਕਸ਼ਾਪ

ਤਰਨ ਤਾਰਨ, 13 ਦਸੰਬਰ (ਕੱਦਗਿੱਲ)¸ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਦੀ ਪ੍ਰਧਾਨਗੀ ਹੇਠ ਬੇਟੀ ਬਚਾਓ, ਬੇਟੀ ਪੜ੍ਹਾਓ ਦੀ ਇਕ ਰੋਜ਼ਾ ਵਰਕਸ਼ਾਪ ਕਮ ਟ੍ਰੇਨਿੰਗ ਦਫ਼ਤਰ ਸਿਵਲ ਸਰਜਨ ਤਰਨ ਤਾਰਨ ਵਿਖੇ ਰੱਖੀ ਗਈ, ਜਿਸ ਵਿਚ ਮਹਿਲਾ ਅਰੋਗਿਆ ਸਮੀਤੀ ਮੈਂਬਰਸ ਅਤੇ ...

ਪੂਰੀ ਖ਼ਬਰ »

ਅੱਜ ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਪੰਜਾਬ ਤੇ ਪੰਜਾਬੀਅਤ ਦੇ ਹਮਦਰਦ ਸਿਆਸੀ ਆਗੂ ਇਕ ਮੰਚ 'ਤੇ ਹੋਣਗੇ ਇਕੱਠੇ-ਰਵਿੰਦਰ ਬ੍ਰਹਮਪੁਰਾ

ਖਡੂਰ ਸਾਹਿਬ, 13 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਅਕਾਲੀ ਦਲ ਟਕਸਾਲੀ ਦੇ ਸੀਨੀਅਰ ਆਗੂ ਤੇ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ 14 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ ਅੰਮਿ੍ਤਸਰ ਵਿਖੇ ਮਨਾਇਆ ਜਾ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਹਲਕਾ ਬਾਬਾ ਬਕਾਲਾ ਦੇ ਵਿਕਾਸ ਕਾਰਜਾਂ ਲਈ ਹਮੇਸ਼ਾਂ ਰਹਿੰਦੇ ਨੇ ਤੱਤਪਰ-ਚੇਅ. ਸਾਬੀ ਭਲਾਈਪੁਰ

ਖਡੂਰ ਸਾਹਿਬ, 13 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਬਲਾਕ ਸੰਮਤੀ ਖਡੂਰ ਸਾਹਿਬ ਦੇ ਚੇਅਰਮੈਨ ਨਿਰਵੈਰ ਸਿੰਘ ਸਾਬੀ ਭਲਾਈਪੁਰ ਨੇ ਜਲਾਲਾਬਾਦ ਵਿਖੇ ਕਾਂਗਰਸੀ ਵਰਕਰਾਂ ਨਾਲ ਇਕ ਨੁਕੜ ਮੀਟਿੰਗ ਦੌਰਾਨ ਕਿਹਾ ਕਿ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ...

ਪੂਰੀ ਖ਼ਬਰ »

ਸਪੀਚ ਥਰੈਪੀ ਦਾ ਮੁਫ਼ਤ ਕੈਂਪ ਸ਼ੁਰੂ- ਡਾ. ਰੰਧਾਵਾ

ਤਰਨ ਤਾਰਨ, 13 ਦਸੰਬਰ (ਹਰਿੰਦਰ ਸਿੰਘ)-ਬੱਚਿਆਂ ਅਤੇ ਵੱਡਿਆ 'ਚ ਥਥਲਾਉਣਾ, ਕੁਝ ਅੱਖਰ ਘੱਟ ਬੋਲਣਾ, ਕੁਝ ਅੱਖਰ ਸਹੀ ਨਾ ਬੋਲਣਾ, ਦੇਰ ਨਾਲ ਬੋਲਣਾ, ਆਪਣੀ ਉਮਰ ਦੇ ਹਿਸਾਬ ਨਾਲ ਘੱਟ ਬੋਲਣਾ ਆਦਿ ਬਿਮਾਰੀਆਂ ਤੇ ਬਜੁਰਗਾਂ ਦਾ ਅਟੈਕ ਤੋਂ ਬਾਅਦ ਆਵਾਜ ਦਾ ਬੈਠ ਜਾਣਾ ਤੇ ਬੰਦ ...

ਪੂਰੀ ਖ਼ਬਰ »

ਪਿੰਡ ਕਸੇਲ 'ਚ ਛੱਪੜ ਦੀ ਖੁਦਾਈ ਕਾਰਨ ਘਰਾਂ 'ਚ ਪਈਆ ਤਰੇੜਾਂ

ਜੇ.ਸੀ.ਬੀ ਮਸ਼ੀਨ ਰੋਕਣ 'ਤੇ ਕੀਤੀ ਕੁੱਟਮਾਰ

ਸਰਾਏਾ ਅਮਾਨਤ ਖਾਂ, 13 ਦਸੰਬਰ (ਨਰਿੰਦਰ ਸਿੰਘ ਦੋਦੇ)-ਥਾਣਾ ਸਰਾਏਾ ਅਮਾਨਤ ਖਾਂ ਅਧੀਂਨ ਪੈਂਦੇ ਪਿੰਡ ਕਸੇਲ 'ਚ ਜੇ.ਸੀ.ਬੀ ਮਸ਼ੀਨ ਵਲੋਂ ਛੱਪੜ ਦੀ ਖੁਦਾਈ ਕਾਰਨ ਦਲਿਤ ਵਰਗ ਨਾਲ ਸਬੰਧਤ ਵਿਅਕਤੀਆਂ ਦੇ ਕਮਰਿਆਂ 'ਚ ਪਈਆਂ ਤਰੇੜਾ ਬਾਰੇ ਜਾਣਕਾਰੀ ਦਿੰਦੇ ਹੋਏ ਕਰਮ ਸਿੰਘ ...

ਪੂਰੀ ਖ਼ਬਰ »

ਅੱਖਾਂ ਦਾਨ ਕਰਨ ਵਾਲੇ ਦੇ ਪਿਤਾ ਬੁੱਢਾ ਮੱਲ ਜੈਨ ਤੇ ਪੁੱਤਰ ਗਗਨ ਜੈਨ ਸਨਮਾਨਿਤ

ਪੱਟੀ, 13 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸੁੁਭਾਸ਼ ਜੈਨ ਦੀ ਬੀਤੇ ਦਿਨ ਮੌਤ ਹੋ ਗਈ ਸੀ, ਪਰ ਉਨ੍ਹਾਂ ਵਲੋਂ ਅਪਣੀ ਮੌਤ ਉਪਰੰਤ ਆਪਣੀਆਂ ਅੱਖਾਂ ਦਾਨ ਕਰਨ ਦੀ ਘੋਸ਼ਣਾ ਕਰ ਰਖੀ ਸੀ | ਉਨ੍ਹਾਂ ਨੇ ਆਪਣੀਆਂ ਅੱਖਾਂ ਕਰਤਾਰ ਸਿੰਘ ਸਰਾਭਾ ਸਮਾਜ ਸੇਵਾ ਸੁਸਾਇਟੀ ਪੱਟੀ ...

ਪੂਰੀ ਖ਼ਬਰ »

ਇਨਕਮ ਟੈਕਸ ਅਧਿਕਾਰੀਆਂ ਨੇ ਐਡਵਾਂਸ ਟੈਕਸ ਬਾਰੇ ਕੀਤੀ ਮੀਟਿੰਗ

ਤਰਨ ਤਾਰਨ, 13 ਦਸੰਬਰ (ਹਰਿੰਦਰ ਸਿੰਘ)-ਇਨਕਮ ਟੈਕਸ ਅਫਸਰ ਹਰਮੇਸ਼ ਗਰਗ ਅਤੇ ਪ੍ਰਵੀਨ ਬਤਰਾ ਨੇ ਇਨਕਮ ਟੈਕਸ ਸਰਹਾਲੀ ਰੋਡ ਦਫਤਰ ਵਿਖੇ ਬਾਰ ਐਸੋਸੀਏਸ਼ਨ ਅਤੇ ਚੋਣਵੇਂ ਵਪਾਰੀਆਂ ਨਾਲ ਮੀਟਿੰਗ ਕੀਤ ਤੇ ਕਿਹਾ ਕਿ ਸਾਲ 2021 ਦੀ ਦੂਸਰੀ ਕਿਸ਼ਤ 15 ਦਸੰਬਰ ਨੂੰ ਖਤਮ ਹੋ ਰਹੀ ਹੈ ...

ਪੂਰੀ ਖ਼ਬਰ »

ਖੇਤਰੀ ਪਾਸਪੋਰਟ ਦਫ਼ਤਰ ਅਜਨਾਲਾ ਰੋਡ 'ਤੇ ਤਬਦੀਲ

ਅੰਮਿ੍ਤਸਰ 13 ਦਸੰਬਰ (ਸੁਰਿੰਦਰ ਕੋਛੜ)-ਖੇਤਰੀ ਪਾਸਪੋਰਟ ਦਫ਼ਤਰ ਅੰਮਿ੍ਤਸਰ ਆਪਣੇ ਮੌਜੂਦਾ ਦਫ਼ਤਰ ਤੋਂ ਦੂਸਰੀ, ਤੀਜੀ, ਚੌਥੀ ਮੰਜ਼ਲ, ਐਸ. ਸੀ. ਓ. 110, ਰਾਜ ਟਾਵਰ, ਜ਼ਿਲ੍ਹਾ ਸ਼ਾਪਿੰਗ ਸੈਂਟਰ ਅੰਮਿ੍ਤਸਰ ਤੋਂ ਤਬਦੀਲ ਕਰਕੇ ਪਲਾਟ ਨੰਬਰ 9, ਜ਼ਿਲ੍ਹਾ ਸ਼ਾਪਿੰਗ ਸੈਂਟਰ, ...

ਪੂਰੀ ਖ਼ਬਰ »

ਤਿੰਨ ਰੋਜ਼ਾ ਧਰਨੇ ਦੀਆਂ ਤਿਆਰੀਆਂ ਸਬੰਧੀ ਕਿਸਾਨਾਂ ਨੇ ਕੀਤੀ ਮੀਟਿੰਗ

ਪੱਟੀ, 13 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ) ¸ਪੰਜਾਬ ਦੀਆਂ ਸ਼ੰਘਰਸ਼ਸ਼ੀਲ ਸੱਤ ਕਿਸਾਨ ਜਥੇਬੰਦੀਆਂ ਵਲੋਂ 30 ਦਸੰਬਰ ਤੋਂ 1 ਜਨਵਰੀ 2020 ਤੱਕ ਪੰਜਾਬ ਭਰ ਦੇ ਡੀ.ਸੀ. ਦਫ਼ਤਰਾਂ ਸਾਹਮਣੇ ਤਿੰਨ ਰੋਜਾ ਰੋਸ ਧਰਨੇ ਲਾਉਣ ਦਾ ਜੋ ਫ਼ੈਸਲਾ ਕੀਤਾ ਗਿਆ ਹੈ | ਉਸ ਸਬੰਧੀ ਡੀ.ਸੀ. ...

ਪੂਰੀ ਖ਼ਬਰ »

ਗੁਰਦੁਆਰਾ ਝੂਲਣੇ ਮਹਿਲ ਵਿਖੇ ਸਾਲਾਨਾ ਜੋੜ ਮੇਲਾ ਭਲਕੇ

ਤਰਨ ਤਾਰਨ, 13 ਦਸੰਬਰ (ਹਰਿੰਦਰ ਸਿੰਘ)-ਗੁਰਦੁਆਰਾ ਦੂਖ ਨਿਵਾਰਨ ਝੂਲਣੇ ਮਹਿਲ ਵਿਖੇ ਪੰਜ ਸੰਤ ਮਹਾਂਪੁਰਸ਼ਾਂ ਸੱਚਖੰਡ ਵਾਸੀ ਸੰਤ ਸਾਮ ਸਿੰਘ, ਸੰਤ ਗੁਰਮੁੱਖ ਸਿੰਘ ਪਟਿਆਲੇ ਵਾਲੇ, ਸੰਤ ਸਾਧੂ ਸਿੰਘ ਪਟਿਆਲੇ ਵਾਲੇ, ਸੰਤ ਝੰਡਾ ਸਿੰਘ ਅੰਮਿ੍ਤਸਰ, ਸੰਤ ਬਾਬਾ ਖੜਕ ਸਿੰਘ ...

ਪੂਰੀ ਖ਼ਬਰ »

ਸੀਨੀਅਰ ਕਾਰਜਕਾਰੀ ਇੰਜੀਨੀਅਰ ਰਜਿੰਦਰ ਸਿੰਘ ਨੂੰ ਕੀਤਾ ਸਨਮਾਨਿਤ

ਪੱਟੀ, 13 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ) ¸ਇੰਪਲਾਈਜ਼ ਫੈੱਡਰੇਸ਼ਨ (ਪਹਿਲਵਾਨ) ਗਰੁੱਪ ਤੇ ਪੈਨਸ਼ਨਰਜ਼ ਵੈੱਲਫੇਅਰ ਫੈੱਡਰੇਸ਼ਨ ਵਲੋਂ ਪੱਟੀ ਮੰਡਲ ਦੇ ਪ੍ਰਧਾਨ ਨਿਰਵੈਲ ਸਿੰਘ ਸੈਦੋਂ, ਪ੍ਰਧਾਨ ਬਾਵਾ ਸਿੰਘ ਪੱਟੀ ਅਤੇ ਸਰਕਲ ਪ੍ਰਧਾਨ ਹਰਜਿੰਦਰ ਸਿੰਘ ਵਲੋਂ ...

ਪੂਰੀ ਖ਼ਬਰ »

ਸਮਾਜ ਸੇਵਕ ਬੁੱਢਾ ਮੱਲ ਜੈਨ ਨੂੰ ਸਦਮਾ, ਪੁੱਤਰ ਦਾ ਦਿਹਾਂਤ

ਪੱਟੀ, 13 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸਮਾਜ ਸੇਵਕ ਬੁੱਢਾ ਮੱਲ ਜੈਨ, ਸਾਬਕਾ ਪ੍ਰਧਾਨ ਮਹਾਂਵੀਰ ਜੈਨ ਸਭਾ ਪੱਟੀ ਨੂੰ ਉਸ ਸਮੇ ਭਾਰੀ ਸਦਮਾ ਲੱਗਾ, ਜਦਕਿ ਉਨ੍ਹਾਂ ਦੇ ਪੁੱਤਰ ਸੁਭਾਸ਼ ਜੈਨ ਦੀ ਮੌਤ ਹੋ ਗਈ | ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਮਸ਼ਾਨਘਾਟ ਲਾਹੌਰ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਹਾਲੈਂਡ ਵਲੋਂ ਕੈਪਟਨ ਨਾਲ ਮੁਲਾਕਾਤ

ਜਲੰਧਰ, 13 ਦਸੰਬਰ (ਜਸਪਾਲ ਸਿੰਘ)-ਉੱਘੇ ਐਨ. ਆਰ. ਆਈ. ਤੇ ਸਮਾਜ ਸੇਵਕ ਸ. ਭੁਪਿੰਦਰ ਸਿੰਘ ਹਾਲੈਂਡ ਵਲੋਂ ਪਿਛਲੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ ਗਈ | ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਨੂੰ ਆਪਣੀਆਂ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਕਰਿਆਨਾ ਐਸੋਸੀਏਸ਼ਨ ਦੇ ਨੁਮਾਇੰਦਿਆਂ ਤੇ ਦੁਕਾਨਦਾਰਾਂ ਨਾਲ ਮੀਟਿੰਗ

ਤਰਨ ਤਾਰਨ, 13 ਦਸੰਬਰ (ਕੱਦਗਿੱਲ) -ਖਾਣ-ਪੀਣ ਦੀਆਂ ਵਸਤੂਆਂ ਵੇਚਣ ਵਾਲੇ ਦੁਕਾਨਦਾਰਾਂ ਨਾਲ ਡਾ. ਗੁਰਪ੍ਰੀਤ ਸਿੰਘ ਪੰਨੂੰ ਸਹਾਇਕ ਕਮਿਸ਼ਨਰ ਨੇ ਮੀਟਿੰਗ ਕੀਤੀ | ਕਰਿਆਨਾ ਐਸੋਸ਼ੀਏਸ਼ਨ ਦੇ ਨੁਮਾਇੰਦੇ ਤੇ ਦੁਕਾਨਦਾਰਾਂ ਨੂੰ ਸੰਬੋਧਨ ਕਰਦਿਆਂ ਫੂਡ ਸੇਫਟੀ ਤੇ ...

ਪੂਰੀ ਖ਼ਬਰ »

ਖੇਤੀਬਾੜੀ ਵਿਸਥਾਰ ਅਫ਼ਸਰ ਵਲੋਂ ਵੱਖ-ਵੱਖ ਪਿੰਡਾਂ 'ਚ ਹੈਪੀ ਸੀਡਰ ਨਾਲ ਬੀਜੀ ਕਣਕ ਦਾ ਜਾਇਜ਼ਾ

ਪੱਟੀ, 13 ਦਸੰਬਰ (ਅਵਤਾਰ ਸਿੰਘ ਖਹਿਰਾ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਤੇ ਮੁੱਖ ਖੇਤੀਬਾੜੀ ਅਫਸਰ ਡਾ. ਹਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾ ਹੇਠ ਡਾ. ਜਸਬੀਰ ਸਿੰਘ ਬਲਾਕ ਖੇਤੀਬਾੜੀ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਬਿੱਲ ਦੇਸ਼ ਨੂੰ ਫਿਰਕੂ ਆਧਾਰ 'ਤੇ ਵੰਡਣ ਵਾਲਾ ਹੈ-ਮਾੜੀ ਮੇਘਾ

ਭਿੱਖੀਵਿੰਡ, 13 ਦਸੰਬਰ (ਬੌਬੀ)¸ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਸੀ.ਪੀ.ਆਈ. ਬਲਾਕ ਭਿੱਖੀਵਿੰਡ ਵਲੋਂ ਸੀ.ਪੀ.ਆਈ. ਭਿੱਖੀਵਿੰਡ ਬਲਾਕ ਦੇ ਸਕੱਤਰ ਪਵਨ ਕੁਮਾਰ ਮਲਹੋਤਰਾ, ਸਰਬ ਭਾਰਤ ਨੌਜਵਾਨ ਸਭਾ ਦੇ ਤਰਨ ਤਾਰਨ ਜ਼ਿਲ੍ਹੇ ਦੇ ਪ੍ਰਧਾਨ ਸੁਖਦੇਵ ਸਿੰਘ ਕਾਲਾ, ਸੀ.ਪੀ.ਆਈ. ...

ਪੂਰੀ ਖ਼ਬਰ »

ਜ਼ਿਲ੍ਹਾ ਸੈਸ਼ਨ ਜੱਜ ਵਲੋਂ ਪੱਟੀ ਜੇਲ੍ਹ ਦਾ ਦੌਰਾ

ਪੱਟੀ, 13 ਦਸੰਬਰ (ਅਵਤਾਰ ਸਿੰਘ ਖਹਿਰਾ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਚੇਅਰਪਰਸਨ ਤੇ ਜ਼ਿਲ੍ਹਾ ਸੈਸ਼ਨ ਜੱਜ ਹਰਪ੍ਰੀਤ ਕੌਰ ਰੰਧਾਵਾ ਵਲੋਂ ਅੱਜ ਸਬ ਜੇਲ੍ਹ ਪੱਟੀ ਦਾ ਦੌਰਾ ਕੀਤਾ ਗਿਆ | ਇਸ ਮੌਕੇ ਵਿਜੈ ਕੁਮਾਰ ਡਿਪਟੀ ਸੁਪਰੀਟੈਂਡੈਂਟ ਆਫ ਸਬ ...

ਪੂਰੀ ਖ਼ਬਰ »

ਸ਼ਰਧਾਲੂਆਂ ਦੇ ਪਰਸ ਚੋਰੀ ਕਰਨ ਵਾਲਾ ਕਾਬੂ

ਅੰਮਿ੍ਤਸਰ, 13 ਦਸੰਬਰ (ਰੇਸ਼ਮ ਸਿੰਘ)-ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾਲੂਆਂ ਦੇ ਪਰਸ ਚੋਰੀ ਕਰਨ ਵਾਲੇ ਇਕ ਵਿਅਕਤੀ ਨੂੰ ਸੰਗਤਾਂ ਵਲੋਂ ਕਾਬੂ ਕਰਕੇ ਪੁਲਿਸ ਦੇ ਹਵਾਲੇੇ ਕਰ ਦਿੱਤਾ ਗਿਆ | ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਵਿਅਕਤੀ ਦੀ ਸ਼ਨਾਖਤ ਚਮਕੌਰ ਸਿੰਘ ਵਾਸੀ ...

ਪੂਰੀ ਖ਼ਬਰ »

ਵਕੀਲ ਦੇ ਚੈਂਬਰ ਦਾ ਦਰਵਾਜਾ ਸਾੜਿਆ

ਅੰਮਿ੍ਤਸਰ, 13 ਦਸਬੰਰ (ਰੇਸ਼ਮ ਸਿੰਘ)-ਇੱਥੇ ਜ਼ਿਲ੍ਹਾ ਕਚਿਹਰੀਆਂ 'ਚ ਇਕ ਵਕੀਲ ਦੇ ਚੈਂਬਰ ਨੂੰ ਨੁਕਸਾਨ ਪਹੁੰਚਾਉਣ ਦੀ ਨੀਅਤ ਨਾਲ ਕਿਸੇ ਵਲੋਂ ਉਸ ਨੂੰ ਅੱਗ ਲਾ ਦਿੱਤੀ ਜਿਸ ਦਾ ਦਰਵਾਜਾ ਸੜ ਗਿਆ ਪਰ ਬਾਕੀ ਬਚਾਅ ਹੋ ਗਿਆ | ਨਿਰਮਲ ਸਿੰਘ ਨੇ ਦੱਸਿਆ ਕਿ ਉਹ ਸ਼ਾਮ ਵੇਲੇ ...

ਪੂਰੀ ਖ਼ਬਰ »

ਮਹਿਕਾਂ ਨਾਲ ਯਾਤਰੀਆਂ ਦਾ ਸਵਾਗਤ ਕਰਦੇ ਨੇ ਗੁਰਦੁਆਰਾ ਕੰਪਲੈਕਸ 'ਚ ਲਗਾਏ ਵੱਖ-ਵੱਖ ਕਿਸਮਾਂ ਦੇ ਫੁੱਲ

ਫਤਿਆਬਾਦ, 13 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਇਤਿਹਾਸਕ ਨਗਰ ਸ਼੍ਰੀ ਗੋਇੰਦਵਾਲ ਸਾਹਿਬ ਜਿਥੇ ਕਿ ਸ਼੍ਰੀ ਗੁਰੂ ਅਮਰਦਾਸ ਜੀ ਦਾ ਪਾਵਨ ਪਵਿੱਤਰ ਅਸਥਾਨ ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ ਸੁਸ਼ੋਭਿਤ ਹੈ ਇਸ ਅਸਥਾਨ 'ਤੇ ਹਰ ਰੋਜ ਹਜ਼ਾਰਾਂ ਸ਼ਰਧਾਲੂ ਦੁਨੀਆਂ ਦੇ ...

ਪੂਰੀ ਖ਼ਬਰ »

ਹਰੀ ਹਰ ਰੋਹੀ ਮੰਦਰ ਪੱਟੀ ਵਿਖੇ ਗੁਰੂ ਦੱਤ ਮਹਾਰਾਜ ਜੈਯੰਤੀ ਮੌਕੇ ਸਮਾਗਮ

ਪੱਟੀ, 13 ਦਸੰਬਰ (ਅਵਤਾਰ ਸਿੰਘ ਖਹਿਰਾ)- ਹਰੀ ਹਰ ਰੋਹੀ ਮੰਦਰ ਪੱਟੀ ਵਿਖੇ ਗੁਰੂ ਮਹਾਰਾਜ ਦੱਤਰਾਤਰੇ ਦੱਤ ਮਹਾਰਾਜ਼ ਦੀ ਜਯੰਤੀ ਮਨਾਈ ਗਈ | ਇਸ ਮੌਕੇ ਪੰਡਿਤ ਗੌਤਮ ਅਚਾਰੀਆ ਵਲੋਂ ਪੂਰਨ ਵਿਧੀ ਨਾਲ ਗੁਰੂ ਦੱਤ ਮਹਾਰਾਜ ਦਾ ਪੂਜਨ ਕੀਤਾ ਗਿਆ ਅਤੇ ਜਲ ਅਭਿਸ਼ੇਕ ਕਰਨ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਕਿਸਾਨਾਂ ਨੂੰ ਮੰਡੀਆਂ 'ਚ ਰੁਲਣ ਤੋਂ ਬਚਾਇਆ-ਵਿਧਾਇਕ ਭਲਾਈਪੁਰ

ਮੀਆਂਵਿੰਡ, 13 ਦਸੰਬਰ (ਗੁਰਪ੍ਰਤਾਪ ਸਿੰਘ ਸੰਧੂ)¸ਕੈਪਟਨ ਸਰਕਾਰ ਆਪਣੇ ਕੀਤੇ ਚੋਣ ਵਾਅਦਿਆਂ ਨੂੰ ਪੜਾਅ ਵਾਰ ਪੂਰਾ ਕਰਕੇ ਹਰ ਵਾਅਦੇ ਨੂੰ ਅਮਲੀਜਾਮਾ ਪਹਿਨਾ ਰਹੀ ਹੈ | ਇਹ ਸ਼ਬਦ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਇਕ ਮੀਟਿੰਗ ...

ਪੂਰੀ ਖ਼ਬਰ »

¸ਸ਼ਾਹਲੀਵਾਲ ਨੌਜਵਾਨ ਕਤਲ ਮਾਮਲਾ¸ ਪੁਲਿਸ ਵੱਲੋਂ ਮੁੱਖ ਮੁਲਜ਼ਮ ਜਿੰਦੂ ਕਾਬੂ

ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਪਿੰਡ ਸ਼ਾਹਲੀਵਾਲ ਦੇ ਨੌਜਵਾਨ ਰਣਜੀਤ ਸਿੰਘ ਕਤਲ ਮਾਮਲੇ ਦੇ ਮੁੱਖ ਮੁਲਜ਼ਮ ਹਰਜਿੰਦਰ ਸਿੰਘ ਜਿੰਦੂ ਨੂੰ ਗਿ੍ਫ਼ਤਾਰ ਕਰਕੇ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀਆਂ ਦੀ ਸਾਰ ਲੈਂਦੀ ਡਾਕਟਰ ਨੂੰ ਟਰਾਲੇ ਨੇ ਮਾਰੀ ਟੱਕਰ

ਅੰਮਿ੍ਤਸਰ, 13 ਦਸੰਬਰ (ਰੇਸ਼ਮ ਸਿੰਘ)-ਜਿੱਥੇ ਆਮ ਲੋਕ ਸੜਕੀ ਹਾਦਸਿਆਂ ਦੀ ਮਦਦ ਲਈ ਛੇਤੀ ਕੀਤੇ ਨਹੀਂ ਬਹੁੜਦੇ ਉਥੇ ਡਾਕਟਰੀ ਦੇ ਫ਼ਰਜ਼ ਨਿਭਾਉਣ ਵਾਲੀ ਇਕ ਔਰਤ ਡਾਕਟਰ ਉਸ ਵੇਲੇ ਖੁਦ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਜਦੋਂ ਉਹ ਆਪਣੀ ਕਾਰ ਰੋਕ ਕੇ ਜ਼ਖ਼ਮੀਆਂ ਦੀ ਸਾਰ ਲੈ ...

ਪੂਰੀ ਖ਼ਬਰ »

ਨਿਗਮ ਦੇ ਐਮ. ਟੀ. ਪੀ. ਵਿਭਾਗ ਨੇ ਇਕ ਹੋਟਲ ਸਣੇ 2 ਇਮਾਰਤਾਂ ਨੂੰ ਕੀਤਾ ਸੀਲ

ਅੰਮਿ੍ਤਸਰ, 13 ਦਸੰਬਰ (ਹਰਮਿੰਦਰ ਸਿੰਘ)-ਸਥਾਨਕ ਚਿੱਤਰਾ ਸਿਨੇਮਾ ਨਾਲ ਲੱਗਦੀ ਜਗ੍ਹਾ ਦਾ ਝਗੜਾ ਐਨ. ਆਰ. ਆਈ. ਕਮਿਸ਼ਨ ਕੋਲ ਪੁੱਜਣ 'ਤੇ ਕਮਿਸ਼ਨ ਵਲੋਂ ਉਪਰੋਕਤ ਸਥਾਨ ਦਾ ਦੌਰਾ ਕਰਨ ਉਪਰੰਤ ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਕਾਰਵਾਈ ਕਰਦੇ ਹੋਏ ਚਿੱਤਰਾ ਸਿਨੇਮਾ ...

ਪੂਰੀ ਖ਼ਬਰ »

ਖੇਡ ਮੰਤਰੀ ਵਲੋਂ ਪਾਈਟੈਕਸ ਮੇਲੇ ਦਾ ਦੌਰਾ

ਅੰਮਿ੍ਤਸਰ, 13 ਦਸੰਬਰ (ਸੁਰਿੰਦਰ ਕੋਛੜ)-ਪੰਜਾਬ ਦੇ ਖੇਡ, ਯੁਵਕ ਸੇਵਾਵਾਂ ਤੇ ਐਨ. ਆਰ. ਆਈ. ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸੂਬੇ ਦੇ ਸਨਅਤਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਉਦਯੋਗਾਂ ਦਾ ਵਿਸਥਾਰ ਕਰਦੇ ਹੋਏ ਨੌਜਵਾਨਾਂ ਦੇ ਲਈ ਰੁਜ਼ਗਾਰ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਬਿੱਲ ਖਿਲਾਫ਼ ਮੁਸਲਿਮ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ

ਅੰਮਿ੍ਤਸਰ, 13 ਦਸੰਬਰ (ਰੇਸ਼ਮ ਸਿੰਘ)-ਨਾਗਰਿਕਤਾ ਸੋਧ ਬਿੱਲ ਸਬੰਧੀ ਦੇਸ਼ ਭਰ 'ਚ ਵਿਰੋਧ ਦੇ ਮੱਦੇਨਜ਼ਰ ਸਥਾਨਕ ਮੁਸਲਿਮ ਭਾਈਚਾਰੇ ਵਲੋਂ ਵੀ ਇਸ ਦਾ ਵਿਰੋਧ ਕੀਤਾ ਗਿਆ | ਇੱਥੇ ਹਾਲ ਗੇਟ ਦੇ ਬਾਹਰ ਵੱਡੀ ਤਾਦਾਦ 'ਚ ਇਕੱਠੇ ਹੋਏ ਮੁਸਲਿਮ ਭਾਈਚਾਰੇ ਦੇ ਆਗੂਆਂ ਤੇ ਵਰਕਰਾਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਫੱਤੇਵਾਲ 'ਚੋਂ ਗੈਸ ਸਿਲੰਡਰ ਤੇ ਹੋਰ ਸਾਮਾਨ ਚੋਰੀ

ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿੰਡ ਫੱਤੇਵਾਲ ਦੇ ਸਰਕਾਰੀ ਐਲੀਮੈਂਟਰੀ ਸਕੂਲ 'ਚੋਂ ਚੋਰਾਂ ਨੇ ਗੈਸ ਸਿਲੰਡਰ, ਕਣਕ, ਚੌਲ ਤੇ ਹੋਰ ਸਾਮਾਨ ਚੋਰੀ ਕਰ ਲਿਆ ਜਿਸ ਸਬੰਧੀ ਅਜਨਾਲਾ ਪੁਲਿਸ ਵਲੋਂ ਅਣਛਾਤੇ ਵਿਅਕਤੀਆਂ ਿਖ਼ਲਾਫ ਮਾਮਲਾ ਦਰਜ ਕਰ ਲਿਆ ਹੈ | ਇਸ ...

ਪੂਰੀ ਖ਼ਬਰ »

ਅਗਾਮੀ ਨਗਰ ਕੌ ਾਸਲ ਪੱਟੀ ਦੀਆਂ ਚੋਣਾਂ ਲਈ ਮਾਹੌਲ ਤਿਆਰ

ਪੱਟੀ, 13 ਦਸੰਬਰ (ਅਵਤਾਰ ਸਿੰਘ ਖਹਿਰਾ)-ਨਗਰ ਕੌਾਸਲ ਪੱਟੀ ਦੀਆਂ 2020 'ਚ ਜਨਵਰੀ,ਫਰਵਰੀ ਦੇ ਮਹੀਨੇ ਹੋ ਰਹੀਆਂ ਚੋਣਾਂ 'ਚ ਜਿੱਥੇ ਕਾਂਗਰਸ ਪਾਰਟੀ ਨਾਲ ਸਬੰਧਤ ਕੌਾਸਲਰ ਬਣਨ ਦੇ ਚਾਹਵਾਨ ਚੋਣ ਲੜਨ ਤੋਂ ਬਗੈਰ ਹੀ ਸਿਰੋਪਾਓ ਕਲਚਰ ਰਾਹੀਂ ਕੌਾਸਲਰ ਦੀ ਕੁਰਸੀ ਦਾ ਆਨੰਦ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਹਰਨੂਰ ਸਿੰਘ ਸੰਧੂ ਨੇ ਕੌਮੀ ਐਥਲੈਟਿਕਸ ਪ੍ਰਤੀਯੋਗਤਾ 'ਚ ਜਿੱਤਿਆ ਮੈਡਲ

ਅੰਮਿ੍ਤਸਰ, 13 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)¸ਸੰਗਰੂਰ ਦੇ ਵਾਰ ਮੈਮੋਰੀਅਲ ਐਥਲੈਟਿਕਸ ਸਟੇਡੀਅਮ 'ਚ ਕਰਵਾਈ ਗਈ 65ਵੀਂ ਕੌਮੀ ਐਥਲੈਟਿਕਸ ਪ੍ਰਤੀਯੋਗਤਾ 'ਚ ਪੰਜਾਬ ਦੇ ਹਰਨੂਰ ਸਿੰਘ ਸੰਧੂ ਨੇ ਡਿਸਕਸ ਥ੍ਰੋ ਮੁਕਾਬਲੇ 'ਚ ਕਾਂਸੀ ਦਾ ਤਮਗਾ ਹਾਸਲ ਕੀਤਾ | ਇਸ ਮੌਕੇ ਹਰਨੂਰ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਅਜਨਾਲਾ ਦੇ ਪੁਰਾਣੀ ਸਬਜ਼ੀ ਮੰਡੀ ਬਾਈਪਾਸ ਰੋਡ ਨੇ ਧਾਰਿਆ ਛੱਪੜ ਦਾ ਰੂਪ

ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਤੋਂ ਹੋ ਰਹੀ ਬਾਰਿਸ਼ ਕਾਰਨ ਅਜਨਾਲਾ ਸ਼ਹਿਰ ਦੇ ਚੁਗਾਵਾਂ ਰੋਡ ਤੋਂ ਪੁਰਾਣੀ ਸਬਜ਼ੀ ਮੰਡੀ ਬਾਈਪਾਸ ਰੋਡ 'ਚ ਪਏ ਟੋਇਆਂ ਵਿਚ ਪਾਣੀ ਭਰ ਜਾਣ ਕਾਰਨ ਇਸ ਰੋਡ ਨੇ ਛੱਪੜ ਦਾ ਰੂਪ ਧਾਰਨ ਕੀਤਾ ਹੋਇਆ ਹੈ ਜਿਸ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਗ਼ਰੀਬ ਦੇ ਕਮਰੇ ਦੀ ਛੱਤ ਡਿੱਗੀ- ਜਾਨੀ ਨੁਕਸਾਨ ਤੋਂ ਬਚਾਅ

ਜੈਂਤੀਪੁਰ, 13 ਦਸੰਬਰ (ਭੁਪਿੰਦਰ ਸਿੰਘ ਗਿੱਲ)-ਦਿਹਾਤੀ ਇਲਾਕੇ 'ਚ ਬਾਰਿਸ਼ ਕਾਰਨ ਗ਼ਰੀਬ ਵਰਗ ਦੇ ਲੋਕਾਂ ਦਾ ਬਹੁਤ ਬੁਰਾ ਹਾਲ ਹੈ ਤੇ ਆਏ ਦਿਨ ਕੋਈ ਨਾ ਕੋਈ ਹਾਦਸਾ ਵਾਪਰ ਰਿਹਾ ਹੈ | ਇਸੇ ਤਰ੍ਹਾਂ ਦਾ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦ ਹਲਕਾ ਮਜੀਠਾ ਦੇ ਪਿੰਡ ...

ਪੂਰੀ ਖ਼ਬਰ »

ਔਤਰਾਂ ਦਾ ਅੰਤਰ ਕਾਲਜ ਫੁੱਟਬਾਲ ਮੁਕਾਬਲਾ ਸ਼ੁਰੂ

ਅੰਮਿ੍ਤਸਰ, 13 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)¸ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਔਰਤਾਂ ਦੀ ਅੰਤਰ ਕਾਲਜ ਫੁੱਟਬਾਲ ਪ੍ਰਤੀਯੋਗਤਾ ਸ਼ੁਰੂ ਹੋ ਗਈ | ਪ੍ਰਤੀਯੋਗਤਾ ਦੇ ਪਹਿਲੇ ਮੈਚ 'ਚ ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਅੰਮਿ੍ਤਸਰ ਦੀ ਟੀਮ ਨੇ ਜੀ. ਐਨ. ਡੀ. ਯੂ. ...

ਪੂਰੀ ਖ਼ਬਰ »

ਐਥਲੀਟ ਗਗਨਦੀਪ ਸਿੰਘ ਨਸ਼ਿਆਂ ਿਖ਼ਲਾਫ਼ ਕੱਲ੍ਹ ਤੋਂ ਕਰਨਗੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਬਾਬਾ ਬਕਾਲਾ ਸਾਹਿਬ, 13 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਐਥਲੀਟ ਗਗਨਦੀਪ ਸਿੰਘ ਹਿਦਾਇਤਪੁਰ (ਮਜੀਠਾ) ਵਲੋਂ ਨਸ਼ਿਆਂ ਿਖ਼ਲਾਫ਼ ਤੇ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਤੇ ਸਪਾਰ ਹਿੱਤ ਹਲਕਾ ਬਾਬਾ ਬਕਾਲਾ ਸਾਹਿਬ ਵਿਖੇ 15 ਦਸੰਬਰ ਤੋਂ ਦੌੜ ਜਾਗਰੂਕਤਾ ਮੁਹਿੰਮ ਦੀ ...

ਪੂਰੀ ਖ਼ਬਰ »

ਬੋਨੀ ਅਜਨਾਲਾ ਵਲੋਂ ਕਰਵਾਇਆ ਵੱਡੇ ਦਿਨ ਨੂੰ ਸਮਰਪਿਤ ਕਿ੍ਸਮਸ ਸਮਾਗਮ

ਅਜਨਾਲਾ, 13 ਦਸੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਹਲਕੇ ਦੇ ਸਾਬਕਾ ਵਿਧਾਇਕ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਪੰਜਾਬ ਬੋਨੀ ਅਮਰਪਾਲ ਸਿੰਘ ਅਜਨਾਲਾ ਦੇ ਉੱਦਮ ਅਤੇ ਸਾਬਕਾ ਅਕਾਲੀ ਸੰਸਦ ਮੈਂਬਰ ਡਾ: ਰਤਨ ਸਿੰਘ ਅਜਨਾਲਾ ਦੀ ਅਗਵਾਈ 'ਚ ਪ੍ਰਭੂ ਯਿਸ਼ੂ ਮਸੀਹ ਦੇ ਜਨਮ ਦਿਹਾੜੇ ...

ਪੂਰੀ ਖ਼ਬਰ »

ਬੀ. ਬੀ. ਕੇ. ਡੀ. ਏ. ਵੀ ਕਾਲਜ ਫ਼ਾਰ ਵੂਮੈਨ ਵਲੋਂ ਸਿਖਲਾਈ ਪ੍ਰੋਗਰਾਮ ਕਰਵਾਇਆ

ਅੰਮਿ੍ਤਸਰ, 13 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)-ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਦੇ ਸਰੀਰਕ ਸਿੱਖਿਆ ਵਿਭਾਗ ਵਲੋਂ ਸਰੀਰਕ ਤੰਦਰੁਸਤੀ ਸੰਬੰਧੀ ਦੋ ਹਫ਼ਤਿਆਂ ਦਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ | ਜਿਸ 'ਚ 50 ਵਿਦਿਆਰਥਣਾਂ ਨੇ ਫਿਟਨੈਸ ਪ੍ਰੋਗਰਾਮ 'ਚ ਹਿੱਸਾ ...

ਪੂਰੀ ਖ਼ਬਰ »

ਗੁ: 9ਵੀਂ ਪਾਤਸ਼ਾਹੀ ਦੇ ਨਵੇਂ ਲੰਗਰ ਹਾਲ ਦੀ ਤੀਸਰੀ ਮੰਜ਼ਿਲ ਦਾ ਲੈਂਟਰ ਪਾਇਆ

ਬਾਬਾ ਬਕਾਲਾ ਸਾਹਿਬ, 13 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਨਵੇਂ ਉਸਰ ਰਹੇ ਬਹੁਮੰਜਲੀ ਲੰਗਰ ਹਾਲ ਦੀ ਤੀਸਰੀ ਮੰਜ਼ਲ ਦਾ ਲੈਂਟਰ, ਸੰਤ ਬਾਬਾ ਹਰਭਜਨ ਸਿੰਘ ਕਾਰ ਸੇਵਾ ਕਿਲ੍ਹਾ ...

ਪੂਰੀ ਖ਼ਬਰ »

ਅਕਾਲੀ ਆਗੂਆਂ ਨੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਪ੍ਰਦੂਸ਼ਣ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀਆਂ ਉਡਾਈਆਂ ਧੱਜੀਆਂ

ਅੰਮਿ੍ਤਸਰ, 13 ਦਸੰਬਰ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿਛਲੇ ਸਮੇਂ ਦੌਰਾਨ ਸ੍ਰੀ ਦਰਬਾਰ ਸਾਹਿਬ ਸਮੂਹ ਦੇ ਆਲੇ-ਦੁਆਲੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਕਈ ਤਰ੍ਹਾਂ ਦੀਆਂ ਕੋਸ਼ਿਸ਼ਾਂ ਆਰੰਭੀਆਂ ਗਈਆਂ ਹਨ, ਜਿਨ੍ਹਾਂ 'ਚ ਸਮੂਹ ਦੇ ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. 'ਚ ਭੋਜਨ ਸੁਰੱਖਿਆ ਸਬੰਧੀ 2 ਰੋਜ਼ਾ ਵਰਕਸ਼ਾਪ ਸ਼ੁਰੂ

ਅੰਮਿ੍ਤਸਰ, 13 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)-ਮੁਨਾਫ਼ਾਖੋਰੀ ਤੇ ਮੁਕਾਬਲੇਬਾਜ਼ੀ ਦੇ ਮੌਜੂਦਾ ਦੌਰ 'ਚ ਬਹੁਤ ਸਾਰੀਆਂ ਖਾਣ ਪੀਣ ਵਾਲੀਆਂ ਵਸਤਾਂ ਬਣਾਉਣ ਵਾਲੀਆਂ ਕੰਪਨੀਆਂ ਵਲੋਂ ਬਣਾਏ ਤੇ ਵੇਚੇ ਜਾ ਰਹੇ ਵਧੇਰੇ ਉਤਪਾਦ ਲੋੜੀਂਦੇ ਮਾਪਦੰਡਾਂ ਤੋਂ ਨੀਵੇਂ ਹਨ ਜੋ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX