ਤਾਜਾ ਖ਼ਬਰਾਂ


ਟਰੱਕ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਵਿਅਕਤੀਆਂ ਦੀ ਮੌਤ, ਦੋ ਗੰਭੀਰ ਜ਼ਖ਼ਮੀ
. . .  15 minutes ago
ਪਾਤੜਾਂ, 17 ਫਰਵਰੀ (ਗੁਰਇਕਬਾਲ ਸਿੰਘ ਖ਼ਾਲਸਾ)- ਬੀਤੀ ਦੇਰ ਰਾਤ ਇੱਥੇ ਕੌਮੀ ਮਾਰਗ 'ਤੇ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋ...
ਵੈਨ ਹਾਦਸੇ ਤੋਂ ਬਾਅਦ ਲੌਂਗੋਵਾਲ ਦੇ ਨਿੱਜੀ ਸਕੂਲਾਂ ਵਿਚ ਛਾਇਆ ਸੰਨਾਟਾ, ਸਕੂਲ ਬੱਸਾਂ ਹੋਈਆਂ ਅਲੋਪ
. . .  13 minutes ago
ਲੌਂਗੋਵਾਲ, 17 ਫਰਵਰੀ (ਸ.ਸ.ਖੰਨਾ,ਵਿਨੋਦ) - ਬੀਤੇ ਦਿਨੀਂ ਇੱਕ ਨਿੱਜੀ ਸਕੂਲ ਦੀ ਵੈਨ ਨੂੰ ਅੱਗ ਲੱਗਣ ਕਾਰਨ ਚਾਰ ਮਾਸੂਮ ਬੱਚਿਆਂ ਦੀ ਮੌਤ ਹੋਣ ਕਾਰਨ ਕਸਬਾ ਲੌਂਗੋਵਾਲ ...
ਨਿਰਭੈਆ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਸੁਣਵਾਈ ਜਾਰੀ
. . .  25 minutes ago
ਫ਼ਿਰੋਜ਼ਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਉਪ ਪ੍ਰਧਾਨ ਰਾਕੇਸ਼ ਕੁਮਾਰ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  30 minutes ago
ਚੰਡੀਗੜ੍ਹ, 17 ਫਰਵਰੀ (ਵਿਕਰਮਜੀਤ ਸਿੰਘ ਮਾਨ)- ਫ਼ਿਰੋਜ਼ਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਉਪ ਪ੍ਰਧਾਨ ਰਾਜੇਸ਼ ਕੁਮਾਰ ਨੇ ਅੱਜ ਆਪਣੇ ਅਹੁਦੇ ਅਤੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ...
ਸ਼ਾਹੀਨ ਬਾਗ ਦੇ ਮੁੱਦੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  42 minutes ago
ਸ਼੍ਰੋਮਣੀ ਕਮੇਟੀ ਤੋਂ ਬਾਦਲ ਪਰਿਵਾਰ ਦਾ ਕਬਜ਼ਾ ਹਟਾਉਣ ਲਈ ਸੁਖਦੇਵ ਢੀਂਡਸਾ ਦਾ ਦੇਵਾਂਗਾ ਸਾਥ- ਰਾਮੂਵਾਲੀਆ
. . .  44 minutes ago
ਬਰਨਾਲਾ, 17 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)- ਲੋਕ ਭਲਾਈ ਪਾਰਟੀ ਦੀ ਮੁੜ ਸੁਰਜੀਤੀ ਲਈ ਅੱਜ ਬਰਨਾਲਾ ਵਿਖੇ ਪਾਰਟੀ ਵਰਕਰਾਂ ਵਲੋਂ ਰੱਖੀ ਗਈ ਇੱਕ ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 minute ago
ਬਰਨਾਲਾ/ਰੂੜੇਕੇ ਕਲਾਂ, 17 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)- ਮਾਨਸਾ-ਬਰਨਾਲਾ ਮੁੱਖ ਮਾਰਗ 'ਤੇ ਰੂੜੇਕੇ ਕਲਾਂ ਵਿਖੇ ਵਾਪਰੇ ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਕੱਤਰ ਕੀਤੀ...
ਬੈਂਕ ਮੁਲਾਜ਼ਮ ਤੋਂ ਲੱਖਾਂ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਜ਼ੀਰਾ, 17 ਫਰਵਰੀ (ਪ੍ਰਤਾਪ ਸਿੰਘ ਹੀਰਾ)- ਅੱਜ ਸਵੇਰੇ ਕਰੀਬ 11.40 ਵਜੇ ਤਲਵੰਡੀ ਰੋਡ ਜ਼ੀਰਾ ਵਿਖੇ ਸਥਿਤ ਰਤਨਾਕਰ ਬੈਂਕ (ਆਰ. ਬੀ. ਐੱਲ. ਬੈਂਕ) ਦੇ ਮੁਲਾਜ਼ਮ ਕੋਲੋਂ ਮੋਟਰਸਾਈਕਲ ਸਵਾਰ ਤਿੰਨ ਲੁਟੇਰੇ...
ਮਾਣਹਾਨੀ ਦੇ ਮਾਮਲੇ 'ਚ ਬੈਂਸ ਵਿਰੁੱਧ ਗ਼ੈਰ-ਜ਼ਮਾਨਤੀ ਵਾਰੰਟ ਜਾਰੀ
. . .  about 1 hour ago
ਪਟਿਆਲਾ, 17 ਫਰਵਰੀ (ਅਮਨਦੀਪ ਸਿੰਘ)- ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ...
ਅੰਮ੍ਰਿਤਸਰ : ਮੁਲਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਨਿਗਮ ਮੁਲਾਜ਼ਮਾਂ ਵਲੋਂ ਹੜਤਾਲ
. . .  about 1 hour ago
ਅੰਮ੍ਰਿਤਸਰ, 17 ਫਰਵਰੀ (ਹਰਮਿੰਦਰ ਸਿੰਘ)- ਨਗਰ ਨਿਗਮ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਸੰਬੰਧੀ ਮੁਲਾਜ਼ਮਾਂ ਦੀ ਸਾਂਝੀ ਸੰਘਰਸ਼ ਕਮੇਟੀ ਵਲੋਂ ਨਿਗਮ ਪ੍ਰਸ਼ਾਸਨ ਨੂੰ ਦਿੱਤੇ ਅਲਟੀਮੇਟਮ ਦਾ...
ਮੁੰਬਈ 'ਚ ਜੀ. ਐੱਸ. ਟੀ. ਭਵਨ 'ਚ ਲੱਗੀ ਅੱਗ
. . .  about 1 hour ago
ਮੁੰਬਈ, 17 ਫਰਵਰੀ- ਮੁੰਬਈ ਦੇ ਮਝਗਾਂਓ ਇਲਾਕੇ 'ਚ ਸਥਿਤ ਜੀ. ਐੱਸ. ਟੀ. ਭਵਨ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਭਵਨ ਦੀ ਸੱਤਵੀਂ ਅਤੇ ਅੱਠਵੀਂ ਮੰਜ਼ਲ 'ਤੇ ਲੱਗੀ...
ਸੂਬੇ ਦੇ ਕਿਸਾਨਾਂ ਲਈ ਪੰਜਾਬ ਮੰਡੀ ਬੋਰਡ ਨੇ ਸ਼ੁਰੂ ਕੀਤੀ ਸਿਹਤ ਬੀਮਾ ਯੋਜਨਾ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਰਾਜ ਦੇ ਸਮੁੱਚੇ ਕਿਸਾਨਾਂ ਲਈ ਪੰਜਾਬ ਮੰਡੀ ਬੋਰਡ ਵਲੋਂ ਭਾਰਤ ਸਰਬੱਤ ਬੀਮਾ ਯੋਜਨਾ ਦੇ ਤਹਿਤ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ...
ਲੌਂਗੋਵਾਲ ਵੈਨ ਹਾਦਸਾ : ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਵੰਡਾਉਣ ਪਹੁੰਚੇ ਭਾਈ ਲੌਂਗੋਵਾਲ
. . .  about 2 hours ago
ਲੌਂਗੋਵਾਲ, 17 ਫਰਵਰੀ (ਸ. ਸ. ਖੰਨਾ, ਵਿਨੋਦ)- ਬੀਤੇ ਦਿਨੀਂ ਲੌਂਗੋਵਾਲ ਵਿਖੇ ਇੱਕ ਨਿੱਜੀ ਸਕੂਲ ਦੀ ਵੈਨ ਨੂੰ ਅੱਗ ਲੱਗਣ ਕਾਰਨ ਚਾਰ ਮਾਸੂਮ ਬੱਚਿਆਂ ਦੀ ਜਿੰਦਾ ਸੜਨ ਕਾਰਨ ਮੌਤ ਹੋ ਗਈ ਸੀ। ਅੱਜ ਸ਼੍ਰੋਮਣੀ...
ਹਥਿਆਰਾਂ ਦੀ ਨੋਕ 'ਤੇ ਗੋਲਡ ਲੋਨ ਕੰਪਨੀ 'ਚੋਂ 12 ਕਰੋੜ ਰੁਪਏ ਦਾ ਸੋਨਾ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  40 minutes ago
ਲੁਧਿਆਣਾ, 17 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਗਿੱਲ ਰੋਡ 'ਤੇ ਸਥਿਤ ਸੋਨਾ ਗਿਰਵੀ ਰੱਖ ਕੇ ਕਰਜ਼ਾ ਦੇਣ ਵਾਲੀ ਕੰਪਨੀ ਆਈ. ਆਈ. ਐੱਫ. ਐੱਲ. ਦੇ ਦਫ਼ਤਰ 'ਚੋਂ ਅੱਜ ਦਿਨ-ਦਿਹਾੜੇ...
ਦੇਸ਼ ਭਰ 'ਚ ਜਲਦ ਹੀ ਲਾਗੂ ਹੋਵੇਗੀ ਇੱਕ ਰਾਸ਼ਟਰ, ਇੱਕ ਰਾਸ਼ਨ ਕਾਰਡ ਸਕੀਮ- ਰਾਓਸਾਹੇਬ ਦਾਨਵੇ
. . .  about 2 hours ago
ਰਾਜਾਸਾਂਸੀ, 17 ਫਰਵਰੀ (ਹੇਰ, ਖੀਵਾ)- ਕੇਂਦਰੀ ਰਾਜ ਮੰਤਰੀ ਰਾਓਸਾਹੇਬ ਪਾਟਿਲ ਦਾਨਵੇ ਨੇ ਰਾਜਾਸਾਂਸੀ ਵਿਖੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਜਲਦ ਹੀ ਦੇਸ਼ ਭਰ 'ਚ ਜਲਦ ਹੀ ਇੱਕ ਰਾਸ਼ਟਰ, ਇੱਕ ਰਾਸ਼ਨ...
ਸ੍ਰੀ ਮੁਕਤਸਰ ਸਾਹਿਬ : ਵੈਨਾਂ ਦੀ ਚੈਕਿੰਗ ਕਾਰਨ ਚਾਲਕਾਂ 'ਚ ਮਚਿਆ ਹੜਕੰਪ, ਸਕੂਲਾਂ 'ਚੋਂ ਗ਼ਾਇਬ ਹੋਈਆਂ ਵੈਨਾਂ
. . .  about 2 hours ago
ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਸੰਭਾਲਿਆ ਕਾਰਜਭਾਰ
. . .  about 3 hours ago
ਜਲੰਧਰ : ਸ਼ਮਸ਼ਾਨ ਘਾਟ ਨੇੜਿਓਂ ਮਿਲੀ ਵਿਅਕਤੀ ਦੀ ਲਾਸ਼
. . .  about 3 hours ago
ਅਬੋਹਰ ਦੇ ਸਰਕਾਰੀ ਹਸਪਤਾਲ 'ਚ ਲੱਗੇ ਪੰਘੂੜੇ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  about 3 hours ago
ਫੌਜ 'ਚ ਮਹਿਲਾ ਅਧਿਕਾਰੀਆਂ ਨੂੰ ਮਿਲੇਗਾ ਸਥਾਈ ਕਮਿਸ਼ਨ, ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪਾਈ ਝਾੜ
. . .  about 3 hours ago
ਲੌਂਗੋਵਾਲ ਵੈਨ ਹਾਦਸੇ ਤੋਂ ਬਾਅਦ ਬਠਿੰਡਾ 'ਚ ਪੁਲਿਸ ਨੇ ਕੀਤੀ ਸਕੂਲ ਬੱਸਾਂ ਦੀ ਚੈਕਿੰਗ
. . .  about 4 hours ago
ਸ਼ਾਹੀਨ ਬਾਗ ਪ੍ਰਦਰਸ਼ਨ ਮਾਮਲੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 4 hours ago
ਸੰਗਰੂਰ ਵੈਨ ਹਾਦਸੇ ਤੋਂ ਬਾਅਦ ਜਾਗੀ ਸਰਕਾਰ, ਟਰਾਂਸਪੋਰਟ ਵਿਭਾਗ ਨੇ ਸਕੂਲ ਬੱਸਾਂ ਦੀ ਚੈਕਿੰਗ ਲਈ ਰਾਜ ਪੱਧਰੀ ਮੁਹਿੰਮ ਕੀਤੀ ਸ਼ੁਰੂ
. . .  about 4 hours ago
ਚਾਰ ਬੱਚਿਆਂ ਦੀ ਮੌਤ ਤੋਂ ਬਾਅਦ ਵੀ ਲਾਪਰਵਾਹੀ ਜਾਰੀ
. . .  about 4 hours ago
ਕੋਟਲੀ ਸੂਰਤ ਮੱਲ੍ਹੀ ਵਿਚ ਬੱਸਾਂ ਦੀ ਚੈਕਿੰਗ
. . .  about 5 hours ago
ਗੜ੍ਹਸ਼ੰਕਰ ਵਿਖੇ ਸਕੂਲ ਬੱਸਾਂ ਦੀ ਚੈਕਿੰਗ
. . .  about 5 hours ago
ਨਾਭਾ ਵਿਚ ਸਕੂਲ ਕਾਲਜ ਵੈਨਾਂ ਦੀ ਹੋਈ ਚੈਕਿੰਗ
. . .  about 5 hours ago
ਭਾਰਤ 'ਚ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਤਿੰਨ ਮਰੀਜ਼ ਹੋਏ ਠੀਕ
. . .  about 6 hours ago
ਦਿੱਲੀ 'ਚ ਸਵੇਰੇ ਸਵੇਰੇ ਦੋ ਗੈਂਗਸਟਰ ਢੇਰ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਸ਼ਰਦ ਪਵਾਰ ਨੇ ਐਨ.ਸੀ.ਪੀ ਦੇ ਮੰਤਰੀਆਂ ਦੀ ਸੋਮਵਾਰ ਨੂੰ ਬੁਲਾਈ ਬੈਠਕ
. . .  1 day ago
ਕੇਰਲ 'ਚ ਨਹੀਂ ਲਾਗੂ ਹੋਵੇਗਾ ਸੀ. ਏ. ਏ. ਅਤੇ ਐੱਨ. ਪੀ. ਆਰ.- ਪਿਨਰਾਈ ਵਿਜੇਅਨ
. . .  1 day ago
ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ 'ਤੇ ਭਾਜਪਾ 22 ਫਰਵਰੀ ਨੂੰ ਮਹਾਰਾਸ਼ਟਰ 'ਚ ਕਰੇਗੀ ਪ੍ਰਦਰਸ਼ਨ
. . .  1 day ago
ਜਲਦੀ ਹੀ ਸੁਖਬੀਰ ਮੁਕਤ ਹੋਵੇਗੀ ਸ਼੍ਰੋਮਣੀ ਕਮੇਟੀ- ਢੀਂਡਸਾ
. . .  1 day ago
ਸੀ.ਏ.ਏ ਅਤੇ ਧਾਰਾ 370 ਦੇ ਫ਼ੈਸਲੇ 'ਤੇ ਰਹਾਂਗੇ ਕਾਇਮ : ਪ੍ਰਧਾਨ ਮੰਤਰੀ ਮੋਦੀ
. . .  about 1 hour ago
ਦਿੱਲੀ ਦੀ ਸੀ. ਆਰ. ਪਾਰਕ 'ਚ ਢਹਿ-ਢੇਰੀ ਹੋਇਆ ਮਕਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਦੀਨਦਿਆਲ ਉਪਾਧਿਆਏ ਦੀ ਮੂਰਤੀ ਦਾ ਕੀਤਾ ਉਦਘਾਟਨ
. . .  about 1 hour ago
ਰਾਖਵੇਂਕਰਨ ਸੰਬੰਧੀ ਚੰਦਰਸ਼ੇਖਰ ਆਜ਼ਾਦ ਵੱਲੋਂ ਮੰਡੀ ਹਾਊਸ ਤੋਂ ਕੱਢਿਆ ਗਿਆ ਮਾਰਚ
. . .  about 1 hour ago
ਸ਼ਾਹੀਨ ਬਾਗ ਤੋਂ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਅਮਿਤ ਸ਼ਾਹ ਦੀ ਰਿਹਾਇਸ਼ ਵੱਲ ਮਾਰਚ ਕੀਤਾ ਸ਼ੁਰੂ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਨੇ 'ਕਾਸ਼ੀ ਮਹਾਂਕਾਲ ਐਕਸਪ੍ਰੈੱਸ' ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
. . .  19 minutes ago
ਬੀਬੀ ਭੱਠਲ ਨੇ ਲੌਂਗੋਵਾਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਕੀਤਾ ਸਾਂਝਾ
. . .  36 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਮਾਘ ਸੰਮਤ 551
ਿਵਚਾਰ ਪ੍ਰਵਾਹ: ਮਤਭੇਦ ਭੁਲਾ ਕੇ ਕਿਸੇ ਖਾਸ ਕਾਰਜ ਲਈ ਸਾਰੀਆਂ ਧਿਰਾਂ ਦਾ ਇਕ ਹੋ ਜਾਣਾ ਜੀਵਤ ਰਾਸ਼ਟਰ ਦਾ ਲੱਛਣ ਹੈ। -ਬਾਲ ਗੰਗਾਧਰ ਤਿਲਕ

ਸੰਗਰੂਰ

ਵੀਡੀਓ ਵਾਇਰਲ ਹੋਣ ਦੇ ਮਾਮਲੇ ਵਿਚ ਹਵਾਲਾਤੀ ਦੇ ਰਿਸ਼ਤੇਦਾਰ ਪੁਲਿਸ ਕਾਰਵਾਈ ਤੋਂ ਹੋਏ ਪ੍ਰੇਸ਼ਾਨ ਅਦਾਲਤ ਪੁੱਜੇ

ਸੰਗਰੂਰ, 18 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਜੇਲ੍ਹ ਸੰਗਰੂਰ ਵਿਚੋਂ ਵਾਇਰਲ ਹੋਈ ਵੀਡੀਓ ਵਿਚ ਅੱਜ ਉਸ ਵੇਲੇ ਨਵਾਂ ਮੋੜ ਆਇਆ ਜਦ ਵੀਡੀਓ ਵਾਇਰਲ ਹੋਣ ਵਾਲੀ ਘਟਨਾ ਵਿਚ ਪੁਲਿਸ ਵਲੋਂ ਨਾਮਜ਼ਦ ਕੀਤੇ ਹਵਾਲਾਤੀ ਮਨਜੀਤ ਸਿੰਘ ਦੇ ਪਿਤਾ ਸੁਰਜੀਤ ਸਿੰਘ ਨੇ ਦੋਸ਼ ਲਗਾਇਆ ਕਿ ਇਸ ਮਾਮਲੇ ਵਿਚ ਉਨ੍ਹਾਂ ਦੇ ਪਰਿਵਾਰ ਖ਼ਾਸ ਤੌਰ 'ਤੇ ਜਵਾਈ ਸਤਪਾਲ ਸਿੰਘ ਵਾਸੀ ਮਹਿਲਾਂ ਚੌਕ, ਪਵਨ ਕੁਮਾਰ ਵਾਸੀ ਕਾਂਗਥਲੀ, ਸੁਖਦੇਵ ਸਿੰਘ ਵਾਸੀ ਸੁਲਤਾਨੀਆਂ (ਹਰਿਆਣਾ) ਨੰੂ ਵੀ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਸੁਰਜੀਤ ਸਿੰਘ ਨੇ ਦੱਸਿਆ ਕਿ ਮਨਜੀਤ ਸਿੰਘ ਐਨ.ਡੀ.ਪੀ.ਐਸ. ਐਕਟ ਤਹਿਤ ਤਕਰੀਬਨ ਤਿੰਨ ਮਹੀਨਿਆਂ ਤੋਂ ਹਵਾਲਾਤੀ ਵਜੋਂ ਸੰਗਰੂਰ ਜੇਲ੍ਹ ਵਿਚ ਨਜ਼ਰਬੰਦ ਹੈ | ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਦੇ ਤਿੰਨ ਜਵਾਈ ਪਵਨ ਕੁਮਾਰ, ਸੁਖਦੇਵ ਸਿੰਘ, ਸਤਪਾਲ ਸਿੰਘ ਜੇਲ੍ਹ 'ਚ ਮੁਲਾਕਾਤ ਕਰਨ ਗਏ ਸਨ, ਜਿੱਥੇ ਮਨਜੀਤ ਸਿੰਘ ਨੇ ਉਨ੍ਹਾਂ ਨੰੂ ਦੱਸਿਆ ਕਿ ਜੇਲ੍ਹ ਵਿਚ ਉਸ ਦਾ ਕੁਝ ਹੋਰ ਕੈਦੀਆਂ ਅਤੇ ਹਵਾਲਾਤੀਆਂ ਨਾਲ ਤਣਾਅ ਹੈ | ਇਸ ਲਈ ਉਸ ਦੀ ਮੁਲਾਕਾਤ ਸਮੇਂ ਦਰ ਸਮੇਂ ਕਰਦੇ ਰਹੋ | ਇਸ ਉਪਰੰਤ ਲੋਹੜੀ ਤੋਂ ਪਹਿਲਾਂ ਸੁਰਜੀਤ ਸਿੰਘ ਦੀ ਪਤਨੀ ਹਰਬੰਸ ਕੌਰ ਮਨਜੀਤ ਸਿੰਘ ਨਾਲ ਮੁਲਾਕਾਤ ਕਰਨ ਗਈ, ਪਰ ਉਸ ਦੀ ਜੇਲ੍ਹ ਅਧਿਕਾਰੀਆਂ ਨੇ ਮੁਲਾਕਾਤ ਨਹੀਂ ਹੋਣ ਦਿੱਤੀ | ਲੋਹੜੀ ਉਪਰੰਤ ਸੁਰਜੀਤ ਸਿੰਘ, ਆਪਣੀ ਪਤਨੀ ਹਰਬੰਸ ਕੌਰ, ਜਵਾਈ ਪਵਨ ਕੁਮਾਰ, ਅਮਰਜੀਤ ਕੌਰ (ਧੀ) ਰਿੱਕੀ ਦੇਵੀ (ਧੀ) ਨਾਲ ਮੁਲਾਕਾਤ ਕਰਨ ਗਏ, ਪਰ ਉਨ੍ਹਾਂ ਨੰੂ ਵੀ ਮੁਲਾਕਾਤ ਲਈ ਰੋਕ ਦਿੱਤਾ ਗਿਆ | ਸੁਰਜੀਤ ਸਿੰਘ ਅਨੁਸਾਰ ਕਾਫ਼ੀ ਯਤਨਾਂ ਉਪਰੰਤ ਜੇਲ੍ਹ ਸੁਪਰਡੈਂਟ ਨਾਲ ਗੱਲਬਾਤ ਉਪਰੰਤ ਮਨਜੀਤ ਸਿੰਘ ਨਾਲ ਮੁਲਾਕਾਤ ਸੰਭਵ ਹੋਈ ਅਤੇ ਮਨਜੀਤ ਸਿੰਘ ਨੇ ਪਰਿਵਾਰ ਨੰੂ ਦੱਸਿਆ ਕਿ ਜੇਲ੍ਹ ਦੇ ਪ੍ਰਸ਼ਾਸਨਿਕ ਅਧਿਕਾਰੀ ਉਸ ਤੋਂ ਪੈਸੇ ਮੰਗ ਰਹੇ ਹਨ, ਜੇ ਪੈਸੇ ਨਾ ਦਿੱਤੇ ਤਾਂ ਉਸ ਨੰੂ ਹੋਰ ਤੰਗ ਪ੍ਰੇਸ਼ਾਨ ਕੀਤਾ ਜਾਵੇਗਾ | ਹੁਣ ਤਾਜ਼ਾ ਘਟਨਾਕ੍ਰਮ ਅਨੁਸਾਰ ਸੁਰਜੀਤ ਸਿੰਘ ਦਾ ਦੋਸ਼ ਇਹ ਹੈ ਕਿ ਉਨ੍ਹਾਂ ਦੇ ਜਵਾਈ ਸਤਪਾਲ ਸਿੰਘ ਦੇ ਘਰ ਥਾਣਾ ਸਿਟੀ ਇਕ ਦੀ ਪੁਲਿਸ ਵਲੋਂ ਰੇਡ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਰੇਡ ਕਾਰਨ ਸਤਪਾਲ ਸਿੰਘ ਆਪਣੇ ਪਿੰਡ ਦੇ ਸਰਪੰਚ, ਮੈਂਬਰ ਨੰੂ ਨਾਲ ਲੈ ਕੇ ਥਾਣੇ ਗਿਆ, ਜਿੱਥੇ ਸਤਪਾਲ ਸਿੰਘ ਉੱਪਰ ਪੁਲਿਸ ਵਲੋਂ ਕੁੱਟਮਾਰ ਕੀਤੇ ਜਾਣ ਦਾ ਦੋਸ਼ ਪੀੜਤ ਪਰਿਵਾਰ ਲਗਾ ਰਿਹਾ ਹੈ | ਹੁਣ ਜਦ ਮੁੜ ਪੁਲਿਸ ਸਤਪਾਲ ਸਿੰਘ ਨੰੂ ਤੰਗ ਪ੍ਰੇਸ਼ਾਨ ਕਰ ਰਹੀ ਹੈ ਅਤੇ ਸਤਪਾਲ ਸਿੰਘ ਦੇ ਨਾਲ-ਨਾਲ ਪਵਨ ਕੁਮਾਰ, ਸੁਖਦੇਵ ਸਿੰਘ ਨੰੂ ਵੀਡੀਓ ਵਾਇਰਲ ਕਰਨ ਦੇ ਮਾਮਲੇ ਵਿਚ ਉਲਝਾਇਆ ਜਾ ਰਿਹਾ ਹੈ ਤਾਂ ਤਿੰਨਾਂ ਪੀੜਤਾਂ ਨੰੂ ਮਾਨਯੋਗ ਸੈਸ਼ਨ ਜੱਜ ਸੰਗਰੂਰ ਕੋਲ ਪਟੀਸ਼ਨਰਜ਼ ਦਾਖ਼ਲ ਕਰਦਿਆਂ ਮੰਗ ਕੀਤੀ ਹੈ ਕਿ ਨਾਜਾਇਜ਼ ਪ੍ਰੇਸ਼ਾਨ ਕਰਨ ਅਤੇ ਝੂਠੇ ਮੁਕੱਦਮੇ 'ਚ ਫਸਾਉਣ ਸੰਬੰਧੀ ਸੰਭਾਵੀ ਗਿ੍ਫ਼ਤਾਰੀ ਦੇ ਮੱਦੇਨਜ਼ਰ ਜ਼ਮਾਨਤ ਵੀ ਮੰਗੀ ਹੈ | ਤਿੰਨਾਂ ਪੀੜਤਾਂ ਨੇ ਐਡਵੋਕੇਟ ਸੁਰਜੀਤ ਸਿੰਘ ਗਰੇਵਾਲ ਰਾਹੀਂ ਅਦਾਲਤ ਕੋਲ ਇਨਸਾਫ਼ ਦੀ ਦੁਹਾਈ ਲਗਾਈ ਹੈ |
ਹਵਾਲਾਤੀ ਦੇ ਪਿੰਡਾਂ ਸੁਰਜੀਤ ਸਿੰਘ ਨੇ ਇਹ ਵੀ ਸਵਾਲ ਕੀਤਾ ਹੈ ਕਿ ਪੁਲਿਸ ਉਨ੍ਹਾਂ ਦੇ ਜਵਾਈਆਂ ਉੱਪਰ ਵੀਡੀਓ ਵਾਇਰਲ ਹੋਣ ਦੇ ਮਾਮਲੇ ਵਿਚ ਉਲਝਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਮੁਲਾਕਾਤ ਵੇਲੇ ਜਦ ਮੋਬਾਈਲ ਬਾਹਰ ਰੱਖੇ ਜਾਂਦੇ ਹਨ ਤਾਂ ਵੀਡੀਓ ਕਿੰਝ ਵਾਇਰਲ ਹੋ ਗਈ ਹੈ |
ਪੁਲਿਸ ਰਿਸ਼ਤੇਦਾਰਾਂ ਤੋਂ ਪੁੱਛਗਿੱਛ ਮਾਮਲੇ ਦੀ ਸੰਗੀਨਤਾ ਦੇ ਆਧਾਰ 'ਤੇ ਕਰ ਰਹੀ ਹੈ- ਪੁਲਿਸ ਅਧਿਕਾਰੀ
ਡੀ.ਐਸ.ਪੀ. (ਆਰ) ਸ੍ਰੀ ਸਤਪਾਲ ਸ਼ਰਮਾ ਨੇ ਕਿਹਾ ਕਿ ਜੇਲ੍ਹ ਵਿਚ ਵੀਡੀਓ ਵਾਇਰਲ ਹੋਣ ਉਪਰੰਤ ਪੁਲਿਸ ਨੇ ਮਨਜੀਤ ਸਿੰਘ ਦੇ ਰਿਸ਼ਤੇਦਾਰਾਂ ਨੰੂ ਸ਼ੱਕ ਦੇ ਆਧਾਰ 'ਤੇ ਬੁਲਾਇਆ ਸੀ | ਉਨ੍ਹਾਂ ਕਿਹਾ ਕਿ ਮਾਮਲਾ ਸੰਗੀਨ ਹੈ ਅਤੇ ਪੁਲਿਸ ਨੰੂ ਅਧਿਕਾਰ ਹੈ ਕਿ ਉਹ ਪੁੱਛਗਿੱਛ ਲਈ ਕਿਸੇ ਵੀ ਸੱਜਣ ਨੰੂ ਬੁਲਾ ਸਕਦੀ ਹੈ |

ਔਰਤਾਂ ਨਾਲ ਅਭੱਦਰ ਵਿਵਹਾਰ ਤੇ ਵਿਕਾਸ ਕਾਰਜਾਂ 'ਚ ਹੋ ਰਹੀਆਂ ਊਣਤਾਈਆਂ ਨੂੰ ਲੈ ਕੇ ਮੁਹੱਲਾ ਨਿਵਾਸੀਆਂ ਵਲੋਂ ਨਾਅਰੇਬਾਜ਼ੀ

ਸੰਗਰੂਰ, 18 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਬਰੌਟਾਂ ਸਟਰੀਟ ਨਾਭਾ ਗੇਟ ਸੰਗਰੂਰ ਵਿਖੇ ਹਾਲਾਤ ਅੱਜ ਉਸ ਵੇਲੇ ਤਣਾਅ ਵਾਲੇ ਬਣ ਗਏ ਜਦ ਉਪਰੋਕਤ ਗਲੀ 'ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਠੇਕੇਦਾਰ ਦੇ ਕਾਮੇ ਅਤੇ ਮੁਹੱਲਾ ਨਿਵਾਸੀ ਆਹਮੋ ਸਾਹਮਣੇ ਆ ...

ਪੂਰੀ ਖ਼ਬਰ »

ਸਰਕਾਰੀ ਬੱਸ ਤੇ ਸਕਾਰਪੀਓ ਵਿਚਾਲੇ ਹੋਈ ਟੱਕਰ ਦੌਰਾਨ ਇਕੋ ਪਰਿਵਾਰ ਦੇ 6 ਵਿਅਕਤੀ ਜ਼ਖ਼ਮੀ

ਭਵਾਨੀਗੜ੍ਹ, 18 ਜਨਵਰੀ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਫੱਗੂਵਾਲਾ ਨੇੜੇ ਸਰਕਾਰੀ ਬੱਸ ਅਤੇ ਸਕਾਰਪੀਓ ਗੱਡੀ ਵਿਚਕਾਰ ਹੋਏ ਹਾਦਸੇ ਵਿਚ 3 ਬੱਚੀਆਂ ਸਮੇਤ 6 ਵਿਅਕਤੀਆਂ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਚੌਕੀਦਾਰਾਂ ਨੂੰ ਜ਼ਖ਼ਮੀ ਕਰ ਕੀਤਾ ਲੈਪਟਾਪ ਚੋਰੀ

ਲਹਿਰਾਗਾਗਾ, 18 ਜਨਵਰੀ (ਸੂਰਜ ਭਾਨ ਗੋਇਲ) - ਅੱਧੀ ਦਰਜਨ ਕਰੀਬ ਨਾ ਮਾਲੂਮ ਵਿਅਕਤੀਆਂ ਨੇ ਬੀਤੀ ਰਾਤ ਅਨਾਜ ਦੇ ਇਕ ਸਰਕਾਰੀ ਗੁਦਾਮ ਵਿਚ ਚੌਕੀਦਾਰਾਂ ਨੂੰ ਬੰਨ੍ਹ ਕੇ ਇਕ ਵਿਅਕਤੀ ਨੂੰ ਜ਼ਖ਼ਮੀ ਕਰ ਦਿੱਤਾ, ਨਾਲ ਹੀ ਦਫ਼ਤਰ ਦਾ ਤਾਲਾ ਤੋੜ ਕੇ ਉੱਥੇ ਰੱਖੇ ਲੈਪਟਾਪ ਨੂੰ ...

ਪੂਰੀ ਖ਼ਬਰ »

ਢੀਂਡਸਾ ਪਰਿਵਾਰ ਵਲੋਂ ਆਰੰਭੀ ਲੜਾਈ 'ਚ ਕਾਂਝਲਾ ਨੇ ਵੀ ਕੁੱਦਣ ਦਾ ਕੀਤਾ ਐਲਾਨ

ਸੰਗਰੂਰ, 18 ਜਨਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇ. ਰਜਿੰਦਰ ਸਿੰਘ ਕਾਂਝਲਾ ਨੇ ਵੀ ਹੁਣ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਨੰੂ ਦਰਕਿਨਾਰ ਕਰਦਿਆਂ ਸ. ਸੁਖਦੇਵ ਸਿੰਘ ਢੀਂਡਸਾ ਦੇ ਹੱਕ ਵਿਚ ਡੱਟਣ ਦਾ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਪੰਜਾਬ ਦੇ ਲੋਕਾਂ ਦਾ ਕੋਈ ਵੀ ਵਾਅਦਾ ਪੂਰਾ ਨਾ ਕਰਕੇ ਧੋਖਾ ਕੀਤਾ-ਲੌ ਾਗੋਵਾਲ

  ਭਵਾਨੀਗੜ੍ਹ, 18 ਜਨਵਰੀ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ)- ਹਰ ਆਗੂ ਅਤੇ ਵਰਕਰ ਨੂੰ ਕਿਸੇ ਵਿਸ਼ੇਸ਼ ਵਿਅਕਤੀ ਨਾਲ ਜਾਣ ਦੀ ਬਿਜਾਏ ਸ਼ੋ੍ਰਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ, ਇਹ ਵਿਚਾਰ ਜ਼ਿਲ੍ਹਾ ਸੰਗਰੂਰ ਦੀ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਵੱਡੀ ਗਿਣਤੀ 'ਚ ਵਕੀਲ ਭਾਈਚਾਰੇ ਨੇ ਢੀਂਡਸਾ ਪਰਿਵਾਰ ਦੇ ਸਮਰਥਨ ਦਾ ਕੀਤਾ ਐਲਾਨ

ਸੰਗਰੂਰ, 18 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਅਤੇ ਸਾਬਕਾ ਵਿੱਤ ਮੰਤਰੀ, ਵਿਧਾਇਕ ਸ. ਪਰਮਿੰਦਰ ਸਿੰਘ ਢੀਂਡਸਾ ਨੂੰ ਅੱਜ ਉਸ ਵੇਲੇ ਵੱਡਾ ਸਮਰਥਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਕੀਲ ਭਾਈਚਾਰੇ ਵਲੋਂ ...

ਪੂਰੀ ਖ਼ਬਰ »

ਡਾ. ਹਰਨੇਕ ਸਿੰਘ ਮਾਨ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਧਰਮਗੜ੍ਹ, 18 ਜਨਵਰੀ (ਗੁਰਜੀਤ ਸਿੰਘ ਚਹਿਲ)- ਸਥਾਨਕ ਕਸਬੇ ਨੇੜਲੇ ਪਿੰਡ ਮੈਦੇਵਾਸ ਦੇ ਐਡਮਿੰਟਨ (ਇੰਗਲੈਂਡ) ਰਹਿੰਦੇ ਗੁਰਸੇਵਕ ਸਿੰਘ ਮਾਨ ਅਤੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਮਾਨ ਦੇ ਪਿਤਾ ਡਾ. ਹਰਨੇਕ ਸਿੰਘ ਮਾਨ (ਸੇਵਾਮੁਕਤ ਵੈਟਰਨਰੀ ਅਫ਼ਸਰ) ਦੇ ਅਕਾਲ ਚਲਾਣੇ 'ਤੇ ...

ਪੂਰੀ ਖ਼ਬਰ »

ਬੀਬੀ ਭੱਠਲ ਨੇ ਵੰਡੀਆਂ ਲੱਖਾਂ ਰੁਪਏ ਦੀਆਂ ਗਰਾਂਟਾਂ

ਮੰਡਵੀ, 18 ਜਨਵਰੀ (ਪ੍ਰਵੀਨ ਮਦਾਨ) - ਨੇੜਲੇ ਪਿੰਡ ਬੁਸੈਹਰਾ, ਬੰਗਾ ਵਿਖੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਪਲੈਨਿੰਗ ਬੋਰਡ ਦੀ ਉਪ ਚੇਅਰਮੈਨ ਬੀਬੀ ਰਾਜਿੰਦਰ ਕੌਰ ਭੱਠਲ ਨੇ 10 ਪਿੰਡਾਂ ਲਈ ਲੱਖਾਂ ਰੁਪਏ ਦੀਆਂ ਗਰਾਂਟਾਂ ਵੰਡੀਆਂ | ਇਸ ਦੌਰਾਨ ਬੀਬੀ ਭੱਠਲ ਨੇ ...

ਪੂਰੀ ਖ਼ਬਰ »

ਲਖਵੀਰ ਬਮਾਲ ਪੰਜਾਬ ਕਾਂਗਰਸ ਦੇ ਸਕੱਤਰ ਨਿਯੁਕਤ

ਧੂਰੀ, 18 ਜਨਵਰੀ (ਸੰਜੇ ਲਹਿਰੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਪ੍ਰਧਾਨ ਲਖਵੀਰ ਸਿੰਘ ਬਮਾਲ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸਕੱਤਰ ਨਿਯੁਕਤ ਕੀਤਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਲਖਵੀਰ ਬਮਾਲ ਪੰਜਾਬ ਕਾਂਗਰਸ ਦੇ ਸਕੱਤਰ ਨਿਯੁਕਤ

ਧੂਰੀ, 18 ਜਨਵਰੀ (ਸੰਜੇ ਲਹਿਰੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਪ੍ਰਧਾਨ ਲਖਵੀਰ ਸਿੰਘ ਬਮਾਲ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸਕੱਤਰ ਨਿਯੁਕਤ ਕੀਤਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਡਾ. ਹਰਨੇਕ ਸਿੰਘ ਮਾਨ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਧਰਮਗੜ੍ਹ, 18 ਜਨਵਰੀ (ਗੁਰਜੀਤ ਸਿੰਘ ਚਹਿਲ)- ਸਥਾਨਕ ਕਸਬੇ ਨੇੜਲੇ ਪਿੰਡ ਮੈਦੇਵਾਸ ਦੇ ਐਡਮਿੰਟਨ (ਇੰਗਲੈਂਡ) ਰਹਿੰਦੇ ਗੁਰਸੇਵਕ ਸਿੰਘ ਮਾਨ ਅਤੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਮਾਨ ਦੇ ਪਿਤਾ ਡਾ. ਹਰਨੇਕ ਸਿੰਘ ਮਾਨ (ਸੇਵਾਮੁਕਤ ਵੈਟਰਨਰੀ ਅਫ਼ਸਰ) ਦੇ ਅਕਾਲ ਚਲਾਣੇ 'ਤੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਧਰਨਾ ਭਲਕੇ

ਘਰਾਚੋਂ, 18 ਜਨਵਰੀ (ਘੁਮਾਣ) - ਸਥਾਨਕ ਭਾਕਿਯੂ ਏਕਤਾ ਉਗਰਾਹਾਂ ਗਰੁੱਪ ਦੀ ਇਕੱਤਰਤਾ ਰਘਵੀਰ ਸਿੰਘ ਘਰਾਚੋਂ ਇਕਾਈ ਪ੍ਰਧਾਨ ਦੀ ਪ੍ਰਧਾਨਗੀ ਹੇਠ ਚਾਂਦ ਪੱਤੀ ਦੀ ਧਰਮਸ਼ਾਲਾ ਵਿਚ ਹੋਈ | ਜਿਸ ਵਿਚ ਬਲਾਕ ਭਵਾਨੀਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ...

ਪੂਰੀ ਖ਼ਬਰ »

ਕੈਂਸਰ ਚੈੱਕਅਪ ਕੈਂਪ ਅੱਜ

ਅਮਰਗੜ੍ਹ, 18 ਜਨਵਰੀ (ਬਲਵਿੰਦਰ ਸਿੰਘ ਭੁੱਲਰ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਤਾਮਿਲਨਾਡੂ ਦੇ ਸਾਬਕਾ ਗਵਰਨਰ ਸੁਰਜੀਤ ਸਿੰਘ ਬਰਨਾਲਾ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ਾਲ ਮੈਡੀਕਲ ਚੈੱਕਅਪ ਕੈਂਪ ਗੁਰਦੁਆਰਾ ਮੰਜੀ ਸਾਹਿਬ ਮੂਲੋਵਾਲ ਵਿਖੇ 19 ਜਨਵਰੀ ਦਿਨ ...

ਪੂਰੀ ਖ਼ਬਰ »

ਅਸ਼ਵਨੀ ਸ਼ਰਮਾ ਦੇ ਪ੍ਰਧਾਨ ਬਣਨ 'ਤੇ ਜ਼ਿਲ੍ਹਾ ਭਾਜਪਾ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ

ਸੰਗਰੂਰ, 18 ਜਨਵਰੀ (ਧੀਰਜ ਪਸ਼ੌਰੀਆ) - ਸ੍ਰੀ ਅਸ਼ਵਨੀ ਸ਼ਰਮਾ ਦੇ ਭਾਜਪਾ ਸ਼ੂਬਾ ਪ੍ਰਧਾਨ ਪੰਜਾਬ ਬਣਨ 'ਤੇ ਜ਼ਿਲ੍ਹਾ ਭਾਜਪਾ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਸ੍ਰੀ ਸ਼ਰਮਾ ਨੂੰ ਸਨਮਾਨਿਤ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ...

ਪੂਰੀ ਖ਼ਬਰ »

ਦਲਿਤ ਵੈੱਲਫੇਅਰ ਸੰਗਠਨ ਪੰਜਾਬ ਦੀ ਬਾਡੀ ਭੰਗ

ਸੰਗਰੂਰ, 18 ਜਨਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਪੰਜਾਬ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਦਲਿਤ ਵੈੱਲਫੇਅਰ ਸੰਗਠਨ ਪੰਜਾਬ ਦੀ ਬਾਡੀ ਅੱਜ ਸੂਬਾ ਪ੍ਰਧਾਨ ਅਤੇ ਫਾਊਾਡਰ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਵੱਲੋਂ ਭੰਗ ਕਰਦਿਆਂ 3 ਫਰਵਰੀ 2020 ਤੱਕ ਮੁੜ ਨਵੀਂ ਟੀਮ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੀ ਕਮਾਨ ਹੇਠ ਚੱਲਣ ਦਾ ਕੀਤਾ ਐਲਾਨ

ਜਖੇਪਲ, 18 ਜਨਵਰੀ (ਮੇਜਰ ਸਿੰਘ ਸਿੱਧੂ)- ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਗਿਆਨੀ ਰਘਵੀਰ ਸਿੰਘ ਜਖੇਪਲ ਦੇ ਘਰ ਵਿਖੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਅਕਾਲੀ ਦਲ ਹਲਕਾ ਦਿੜ੍ਹਬਾ ਇੰਚਾਰਜ ...

ਪੂਰੀ ਖ਼ਬਰ »

ਲਾਪਰਵਾਹੀ ਜੰਗਲਾਤ ਵਿਭਾਗ ਜਾਂ ਪਾਵਰਕਾਮ ਦੀ

ਕੁੱਪ ਕਲਾਂ, 18 ਜਨਵਰੀ (ਮਨਜਿੰਦਰ ਸਿੰਘ ਸਰੌਦ)- ਜਿਸ ਸਮੇਂ ਸਰਕਾਰ ਵਲੋਂ ਪੰਜਾਬ ਰਾਜ ਬਿਜਲੀ ਬੋਰਡ ਨੂੰ ਤੋੜ ਕੇ ਨਿੱਜੀ ਹੱਥਾਂ ਵਿਚ ਦੇਣ ਦੀ ਗੱਲ ਚੱਲੀ ਸੀ ਤਾਂ ਉਸ ਸਮੇਂ ਲੋਕਾਂ ਅੰਦਰ ਅਨੋਖੀ ਖ਼ੁਸ਼ੀ ਜ਼ਰੂਰ ਮਹਿਸੂਸ ਕੀਤੀ ਗਈ ਸੀ ਕਿ ਚਲੋ ਹੁਣ ਪਾਵਰਕਾਮ ਵੱਲੋਂ ...

ਪੂਰੀ ਖ਼ਬਰ »

ਸ਼ੇਰਪੁਰ ਵਿਖੇ ਢੀਂਡਸਾ ਦੇ ਹੱਕ 'ਚ ਨਿੱਤਰੇ ਅਕਾਲੀ ਆਗੂ

ਸ਼ੇਰਪੁਰ, 18 ਜਨਵਰੀ (ਦਰਸ਼ਨ ਸਿੰਘ ਖੇੜੀ, ਸੁਰਿੰਦਰ ਚਹਿਲ)- ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਤੇ ਉਨ੍ਹਾਂ ਦੇ ਸਪੁੱਤਰ ਪਰਮਿੰਦਰ ਸਿੰਘ ਢੀਂਡਸਾ ਵਲੋਂ ਬਾਦਲ ਪਰਿਵਾਰ ਿਖ਼ਲਾਫ਼ ਬਗ਼ਾਵਤ ਦਾ ਝੰਡਾ ਚੁੱਕਣ ਤੋਂ ਬਾਅਦ ਜ਼ਿਲ੍ਹਾ ਸੰਗਰੂਰ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਦੁੱਲਟ ਪੱਤੀ ਤੋਂ ਸ਼ੁਰੂ ਹੋਇਆ ਗੰਦਾ ਨਾਲਾ ਸਿੱਧਾ ਡਰੇਨ ਤੱਕ ਚੌੜਾ ਬਣਾਇਆ ਜਾਵੇ- ਸਥਾਨਕ ਵਾਸੀ

ਲੌਾਗੋਵਾਲ, 18 ਜਨਵਰੀ (ਸ.ਸ.ਖੰਨਾ) - ਕਸਬੇ ਅੰਦਰ ਲਗਪਗ ਪਿਛਲੇ ਡੇਢ ਸਾਲ ਤੋਂ ਪੱਤੀ ਦੁੱਲਟ ਇਲਾਕੇ ਦੇ ਗੰਦੇ ਪਾਣੀ ਦੇ ਨਿਕਾਸ ਨੂੰ ਲੈ ਕੇ ਮਸਲਾ ਗੰਭੀਰ ਬਣਿਆ ਹੋਇਆ ਹੈ | ਪੱਤੀ ਰੰਧਾਵਾ ਅਤੇ ਪੱਤੀ ਗਾਹੂ ਦੇ ਲੋਕਾਂ ਵਲੋਂ ਮੰਡੇਰ ਕਲਾਂ ਬੱਸ ਸਟੈਂਡ ਦੇ ਨਜ਼ਦੀਕ ਇੱਕ ...

ਪੂਰੀ ਖ਼ਬਰ »

ਪਿਓ-ਪੁੱਤ ਸਮੇਤ ਚਾਰ ਨੂੰ ਨਸ਼ਾ ਤਸਕਰੀ ਦੇ ਦੋਸ਼ਾਂ 'ਚ ਦਸ-ਦਸ ਸਾਲ ਕੈਦ

ਸੰਗਰੂਰ, 18 ਜਨਵਰੀ (ਧੀਰਜ ਪਸ਼ੌਰੀਆ) - ਵਧੀਕ ਸ਼ੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ ਵਿਚ ਪਿਓ ਪੁੱਤ ਸਮੇਤ ਚਾਰ ਵਿਅਕਤੀਆਂ ਨੂੰ ਦਸ-ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਸਦਰ ਧੂਰੀ ਵਿਖੇ 22 ਨਵੰਬਰ 2017 ਨੂੰ ਦਰਜ ...

ਪੂਰੀ ਖ਼ਬਰ »

ਬੇਅਦਬੀ ਦੀ ਵਾਰਦਾਤ 'ਚ ਵਰਤੀ ਗੱਡੀ ਨੂੰ ਵੇਚਣ ਵਾਲੀ ਕੰਪਨੀ ਦੇ ਸੇਲਜ਼ਮੈਨ ਸਮੇਤ ਤਿੰਨ ਦੀ ਹੋਈ ਗਵਾਹੀ, ਅਗਲੀ ਸੁਣਵਾਈ 29 ਨੂੰ

ਸੰਗਰੂਰ, 18 ਜਨਵਰੀ (ਧੀਰਜ ਪਸ਼ੌਰੀਆ)- ਸਾਢੇ ਤਿੰਨ ਕੁ ਸਾਲ ਪਹਿਲਾਂ ਮਲੇਰਕੋਟਲਾ 'ਚ ਧਾਰਮਿਕ ਗ੍ਰੰਥ ਕੁਰਾਨ ਦੀ ਬੇਅਦਬੀ ਦੀ ਹੋਈ ਘਟਨਾ ਦੇ ਸੰਬੰਧ ਵਿਚ ਮਲੇਰਕੋਟਲਾ ਪੁਲਿਸ ਥਾਣਾ ਵਿਚ ਦਰਜ ਮਾਮਲੇ ਦੀ ਸੁਣਵਾਈ ਜੋ ਸੰਗਰੂਰ ਵਿਖੇ ਜੱਜ ਅਜੇ ਮਿੱਤਲ ਦੀ ਅਦਾਲਤ ਵਿਚ ਹੋ ...

ਪੂਰੀ ਖ਼ਬਰ »

ਅਫੀਮ ਤਸਕਰੀ ਦੇ ਦੋਸ਼ਾਂ 'ਚ ਕੈਦ

ਸੰਗਰੂਰ, 18 ਜਨਵਰੀ (ਧੀਰਜ ਪਸ਼ੌਰੀਆ) - ਵਧੀਕ ਸ਼ੈਸ਼ਨ ਜੱਜ ਪੂਨਮ ਬਾਂਸਲ ਦੀ ਅਦਾਲਤ ਨੇ ਅਫੀਮ ਤਸਕਰੀ ਦੇ ਦੋਸ਼ਾਂ ਵਿਚ ਇਕ ਵਿਅਕਤੀ ਨੂੰ ਛੇ ਮਹੀਨੇ ਕੈਦ ਦੀ ਸਜਾ ਸੁਣਾਈ ਹੈ | ਪੁਲਿਸ ਥਾਣਾ ਸੰਦੋੌੜ ਵਿਖੇ 4 ਦਸੰਬਰ 2018 ਦਰਜ ਮਾਮਲੇ ਮੁਤਾਬਿਕ ਪੁਲਿਸ ਪਾਰਟੀ ਨੇ ਸ਼ੱਕੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX