ਤਾਜਾ ਖ਼ਬਰਾਂ


ਸ਼ਾਹੀਨ ਬਾਗ਼ ਪ੍ਰਦਰਸ਼ਨਕਾਰੀਆਂ ਦਾ ਪੱਖ ਜਾਣਨ ਲਈ ਸੁਪਰੀਮ ਕੋਰਟ ਨੇ ਨਿਯੁਕਤ ਕੀਤੇ ਵਾਰਤਾਕਾਰ
. . .  5 minutes ago
ਨਵੀਂ ਦਿੱਲੀ, 17 ਫਰਵਰੀ- ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼ ਦਿੱਲੀ ਦੇ ਸ਼ਾਹੀਨ ਬਾਗ਼ 'ਚ ਪਿਛਲੇ ਦੋ ਮਹੀਨਿਆਂ ਤੋਂ ਜਾਰੀ...
ਨੀਲੇ ਕਾਰਡ ਕੱਟੇ ਜਾਣ ਕਾਰਨ ਪੰਜਾਬ ਸਰਕਾਰ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ 'ਚ ਰੋਹ ਭਰਪੂਰ ਪ੍ਰਦਰਸ਼ਨ
. . .  7 minutes ago
ਸ੍ਰੀ ਮੁਕਤਸਰ ਸਾਹਿਬ, 17 ਫਰਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਆਟਾ-ਦਾਲ ਸਕੀਮ ਤਹਿਤ ਬਣਾਏ ਨੀਲੇ ਕਾਰਡ ਪੰਜਾਬ ਭਰ 'ਚ ਵੱਡੀ ਗਿਣਤੀ 'ਚ ਕੱਟੇ ਜਾਣ ਕਾਰਨ ਮਜ਼ਦੂਰਾਂ 'ਚ ਰੋਸ ਪਾਇਆ ਜਾ...
ਲੌਂਗੋਵਾਲ ਹਾਦਸੇ ਤੋਂ ਬਾਅਦ ਹਰਕਤ 'ਚ ਆਇਆ ਪ੍ਰਸ਼ਾਸਨ, ਸੂਬੇ ਭਰ 'ਚ ਮੁਹਿੰਮ ਚਲਾ ਕੇ ਸਕੂਲ ਬੱਸਾਂ ਦੀ ਕੀਤੀ ਚੈਕਿੰਗ
. . .  13 minutes ago
ਚੰਡੀਗੜ੍ਹ, 17 (ਅ. ਬ.)- ਬੀਤੇ ਦਿਨੀਂ ਸੰਗਰੂਰ ਦੇ ਲੌਂਗੋਵਾਲ 'ਚ ਵਾਪਰੇ ਸਕੂਲ ਵੈਨ ਹਾਦਸੇ 'ਚ ਚਾਰ ਬੱਚਿਆਂ ਦੀ ਮੌਤ ਤੋਂ ਬਾਅਦ ਅੱਜ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ...
ਟਰੱਕ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਵਿਅਕਤੀਆਂ ਦੀ ਮੌਤ, ਦੋ ਗੰਭੀਰ ਜ਼ਖ਼ਮੀ
. . .  48 minutes ago
ਪਾਤੜਾਂ, 17 ਫਰਵਰੀ (ਗੁਰਇਕਬਾਲ ਸਿੰਘ ਖ਼ਾਲਸਾ)- ਬੀਤੀ ਦੇਰ ਰਾਤ ਇੱਥੇ ਕੌਮੀ ਮਾਰਗ 'ਤੇ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋ...
ਵੈਨ ਹਾਦਸੇ ਤੋਂ ਬਾਅਦ ਲੌਂਗੋਵਾਲ ਦੇ ਨਿੱਜੀ ਸਕੂਲਾਂ ਵਿਚ ਛਾਇਆ ਸੰਨਾਟਾ, ਸਕੂਲ ਬੱਸਾਂ ਹੋਈਆਂ ਅਲੋਪ
. . .  46 minutes ago
ਲੌਂਗੋਵਾਲ, 17 ਫਰਵਰੀ (ਸ.ਸ.ਖੰਨਾ,ਵਿਨੋਦ) - ਬੀਤੇ ਦਿਨੀਂ ਇੱਕ ਨਿੱਜੀ ਸਕੂਲ ਦੀ ਵੈਨ ਨੂੰ ਅੱਗ ਲੱਗਣ ਕਾਰਨ ਚਾਰ ਮਾਸੂਮ ਬੱਚਿਆਂ ਦੀ ਮੌਤ ਹੋਣ ਕਾਰਨ ਕਸਬਾ ਲੌਂਗੋਵਾਲ ...
ਨਿਰਭੈਆ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਸੁਣਵਾਈ ਜਾਰੀ
. . .  58 minutes ago
ਫ਼ਿਰੋਜ਼ਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਉਪ ਪ੍ਰਧਾਨ ਰਾਕੇਸ਼ ਕੁਮਾਰ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  about 1 hour ago
ਚੰਡੀਗੜ੍ਹ, 17 ਫਰਵਰੀ (ਵਿਕਰਮਜੀਤ ਸਿੰਘ ਮਾਨ)- ਫ਼ਿਰੋਜ਼ਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਉਪ ਪ੍ਰਧਾਨ ਰਾਜੇਸ਼ ਕੁਮਾਰ ਨੇ ਅੱਜ ਆਪਣੇ ਅਹੁਦੇ ਅਤੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ...
ਸ਼ਾਹੀਨ ਬਾਗ ਦੇ ਮੁੱਦੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 1 hour ago
ਸ਼੍ਰੋਮਣੀ ਕਮੇਟੀ ਤੋਂ ਬਾਦਲ ਪਰਿਵਾਰ ਦਾ ਕਬਜ਼ਾ ਹਟਾਉਣ ਲਈ ਸੁਖਦੇਵ ਢੀਂਡਸਾ ਦਾ ਦੇਵਾਂਗਾ ਸਾਥ- ਰਾਮੂਵਾਲੀਆ
. . .  about 1 hour ago
ਬਰਨਾਲਾ, 17 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)- ਲੋਕ ਭਲਾਈ ਪਾਰਟੀ ਦੀ ਮੁੜ ਸੁਰਜੀਤੀ ਲਈ ਅੱਜ ਬਰਨਾਲਾ ਵਿਖੇ ਪਾਰਟੀ ਵਰਕਰਾਂ ਵਲੋਂ ਰੱਖੀ ਗਈ ਇੱਕ ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 1 hour ago
ਬਰਨਾਲਾ/ਰੂੜੇਕੇ ਕਲਾਂ, 17 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)- ਮਾਨਸਾ-ਬਰਨਾਲਾ ਮੁੱਖ ਮਾਰਗ 'ਤੇ ਰੂੜੇਕੇ ਕਲਾਂ ਵਿਖੇ ਵਾਪਰੇ ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਕੱਤਰ ਕੀਤੀ...
ਬੈਂਕ ਮੁਲਾਜ਼ਮ ਤੋਂ ਲੱਖਾਂ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਜ਼ੀਰਾ, 17 ਫਰਵਰੀ (ਪ੍ਰਤਾਪ ਸਿੰਘ ਹੀਰਾ)- ਅੱਜ ਸਵੇਰੇ ਕਰੀਬ 11.40 ਵਜੇ ਤਲਵੰਡੀ ਰੋਡ ਜ਼ੀਰਾ ਵਿਖੇ ਸਥਿਤ ਰਤਨਾਕਰ ਬੈਂਕ (ਆਰ. ਬੀ. ਐੱਲ. ਬੈਂਕ) ਦੇ ਮੁਲਾਜ਼ਮ ਕੋਲੋਂ ਮੋਟਰਸਾਈਕਲ ਸਵਾਰ ਤਿੰਨ ਲੁਟੇਰੇ...
ਮਾਣਹਾਨੀ ਦੇ ਮਾਮਲੇ 'ਚ ਬੈਂਸ ਵਿਰੁੱਧ ਗ਼ੈਰ-ਜ਼ਮਾਨਤੀ ਵਾਰੰਟ ਜਾਰੀ
. . .  about 1 hour ago
ਪਟਿਆਲਾ, 17 ਫਰਵਰੀ (ਅਮਨਦੀਪ ਸਿੰਘ)- ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ...
ਅੰਮ੍ਰਿਤਸਰ : ਮੁਲਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਨਿਗਮ ਮੁਲਾਜ਼ਮਾਂ ਵਲੋਂ ਹੜਤਾਲ
. . .  about 2 hours ago
ਅੰਮ੍ਰਿਤਸਰ, 17 ਫਰਵਰੀ (ਹਰਮਿੰਦਰ ਸਿੰਘ)- ਨਗਰ ਨਿਗਮ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਸੰਬੰਧੀ ਮੁਲਾਜ਼ਮਾਂ ਦੀ ਸਾਂਝੀ ਸੰਘਰਸ਼ ਕਮੇਟੀ ਵਲੋਂ ਨਿਗਮ ਪ੍ਰਸ਼ਾਸਨ ਨੂੰ ਦਿੱਤੇ ਅਲਟੀਮੇਟਮ ਦਾ...
ਮੁੰਬਈ 'ਚ ਜੀ. ਐੱਸ. ਟੀ. ਭਵਨ 'ਚ ਲੱਗੀ ਅੱਗ
. . .  about 2 hours ago
ਮੁੰਬਈ, 17 ਫਰਵਰੀ- ਮੁੰਬਈ ਦੇ ਮਝਗਾਂਓ ਇਲਾਕੇ 'ਚ ਸਥਿਤ ਜੀ. ਐੱਸ. ਟੀ. ਭਵਨ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਭਵਨ ਦੀ ਸੱਤਵੀਂ ਅਤੇ ਅੱਠਵੀਂ ਮੰਜ਼ਲ 'ਤੇ ਲੱਗੀ...
ਸੂਬੇ ਦੇ ਕਿਸਾਨਾਂ ਲਈ ਪੰਜਾਬ ਮੰਡੀ ਬੋਰਡ ਨੇ ਸ਼ੁਰੂ ਕੀਤੀ ਸਿਹਤ ਬੀਮਾ ਯੋਜਨਾ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਰਾਜ ਦੇ ਸਮੁੱਚੇ ਕਿਸਾਨਾਂ ਲਈ ਪੰਜਾਬ ਮੰਡੀ ਬੋਰਡ ਵਲੋਂ ਭਾਰਤ ਸਰਬੱਤ ਬੀਮਾ ਯੋਜਨਾ ਦੇ ਤਹਿਤ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ...
ਲੌਂਗੋਵਾਲ ਵੈਨ ਹਾਦਸਾ : ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਵੰਡਾਉਣ ਪਹੁੰਚੇ ਭਾਈ ਲੌਂਗੋਵਾਲ
. . .  about 2 hours ago
ਹਥਿਆਰਾਂ ਦੀ ਨੋਕ 'ਤੇ ਗੋਲਡ ਲੋਨ ਕੰਪਨੀ 'ਚੋਂ 12 ਕਰੋੜ ਰੁਪਏ ਦਾ ਸੋਨਾ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਦੇਸ਼ ਭਰ 'ਚ ਜਲਦ ਹੀ ਲਾਗੂ ਹੋਵੇਗੀ ਇੱਕ ਰਾਸ਼ਟਰ, ਇੱਕ ਰਾਸ਼ਨ ਕਾਰਡ ਸਕੀਮ- ਰਾਓਸਾਹੇਬ ਦਾਨਵੇ
. . .  about 3 hours ago
ਸ੍ਰੀ ਮੁਕਤਸਰ ਸਾਹਿਬ : ਵੈਨਾਂ ਦੀ ਚੈਕਿੰਗ ਕਾਰਨ ਚਾਲਕਾਂ 'ਚ ਮਚਿਆ ਹੜਕੰਪ, ਸਕੂਲਾਂ 'ਚੋਂ ਗ਼ਾਇਬ ਹੋਈਆਂ ਵੈਨਾਂ
. . .  about 3 hours ago
ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਸੰਭਾਲਿਆ ਕਾਰਜਭਾਰ
. . .  about 3 hours ago
ਜਲੰਧਰ : ਸ਼ਮਸ਼ਾਨ ਘਾਟ ਨੇੜਿਓਂ ਮਿਲੀ ਵਿਅਕਤੀ ਦੀ ਲਾਸ਼
. . .  about 3 hours ago
ਅਬੋਹਰ ਦੇ ਸਰਕਾਰੀ ਹਸਪਤਾਲ 'ਚ ਲੱਗੇ ਪੰਘੂੜੇ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  about 4 hours ago
ਫੌਜ 'ਚ ਮਹਿਲਾ ਅਧਿਕਾਰੀਆਂ ਨੂੰ ਮਿਲੇਗਾ ਸਥਾਈ ਕਮਿਸ਼ਨ, ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪਾਈ ਝਾੜ
. . .  about 3 hours ago
ਲੌਂਗੋਵਾਲ ਵੈਨ ਹਾਦਸੇ ਤੋਂ ਬਾਅਦ ਬਠਿੰਡਾ 'ਚ ਪੁਲਿਸ ਨੇ ਕੀਤੀ ਸਕੂਲ ਬੱਸਾਂ ਦੀ ਚੈਕਿੰਗ
. . .  about 4 hours ago
ਸ਼ਾਹੀਨ ਬਾਗ ਪ੍ਰਦਰਸ਼ਨ ਮਾਮਲੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 4 hours ago
ਸੰਗਰੂਰ ਵੈਨ ਹਾਦਸੇ ਤੋਂ ਬਾਅਦ ਜਾਗੀ ਸਰਕਾਰ, ਟਰਾਂਸਪੋਰਟ ਵਿਭਾਗ ਨੇ ਸਕੂਲ ਬੱਸਾਂ ਦੀ ਚੈਕਿੰਗ ਲਈ ਰਾਜ ਪੱਧਰੀ ਮੁਹਿੰਮ ਕੀਤੀ ਸ਼ੁਰੂ
. . .  about 5 hours ago
ਚਾਰ ਬੱਚਿਆਂ ਦੀ ਮੌਤ ਤੋਂ ਬਾਅਦ ਵੀ ਲਾਪਰਵਾਹੀ ਜਾਰੀ
. . .  about 5 hours ago
ਕੋਟਲੀ ਸੂਰਤ ਮੱਲ੍ਹੀ ਵਿਚ ਬੱਸਾਂ ਦੀ ਚੈਕਿੰਗ
. . .  about 5 hours ago
ਗੜ੍ਹਸ਼ੰਕਰ ਵਿਖੇ ਸਕੂਲ ਬੱਸਾਂ ਦੀ ਚੈਕਿੰਗ
. . .  about 6 hours ago
ਨਾਭਾ ਵਿਚ ਸਕੂਲ ਕਾਲਜ ਵੈਨਾਂ ਦੀ ਹੋਈ ਚੈਕਿੰਗ
. . .  about 6 hours ago
ਭਾਰਤ 'ਚ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਤਿੰਨ ਮਰੀਜ਼ ਹੋਏ ਠੀਕ
. . .  about 6 hours ago
ਦਿੱਲੀ 'ਚ ਸਵੇਰੇ ਸਵੇਰੇ ਦੋ ਗੈਂਗਸਟਰ ਢੇਰ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਸ਼ਰਦ ਪਵਾਰ ਨੇ ਐਨ.ਸੀ.ਪੀ ਦੇ ਮੰਤਰੀਆਂ ਦੀ ਸੋਮਵਾਰ ਨੂੰ ਬੁਲਾਈ ਬੈਠਕ
. . .  1 day ago
ਕੇਰਲ 'ਚ ਨਹੀਂ ਲਾਗੂ ਹੋਵੇਗਾ ਸੀ. ਏ. ਏ. ਅਤੇ ਐੱਨ. ਪੀ. ਆਰ.- ਪਿਨਰਾਈ ਵਿਜੇਅਨ
. . .  about 1 hour ago
ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ 'ਤੇ ਭਾਜਪਾ 22 ਫਰਵਰੀ ਨੂੰ ਮਹਾਰਾਸ਼ਟਰ 'ਚ ਕਰੇਗੀ ਪ੍ਰਦਰਸ਼ਨ
. . .  about 1 hour ago
ਜਲਦੀ ਹੀ ਸੁਖਬੀਰ ਮੁਕਤ ਹੋਵੇਗੀ ਸ਼੍ਰੋਮਣੀ ਕਮੇਟੀ- ਢੀਂਡਸਾ
. . .  about 1 hour ago
ਸੀ.ਏ.ਏ ਅਤੇ ਧਾਰਾ 370 ਦੇ ਫ਼ੈਸਲੇ 'ਤੇ ਰਹਾਂਗੇ ਕਾਇਮ : ਪ੍ਰਧਾਨ ਮੰਤਰੀ ਮੋਦੀ
. . .  about 1 hour ago
ਦਿੱਲੀ ਦੀ ਸੀ. ਆਰ. ਪਾਰਕ 'ਚ ਢਹਿ-ਢੇਰੀ ਹੋਇਆ ਮਕਾਨ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਦੀਨਦਿਆਲ ਉਪਾਧਿਆਏ ਦੀ ਮੂਰਤੀ ਦਾ ਕੀਤਾ ਉਦਘਾਟਨ
. . .  about 1 hour ago
ਰਾਖਵੇਂਕਰਨ ਸੰਬੰਧੀ ਚੰਦਰਸ਼ੇਖਰ ਆਜ਼ਾਦ ਵੱਲੋਂ ਮੰਡੀ ਹਾਊਸ ਤੋਂ ਕੱਢਿਆ ਗਿਆ ਮਾਰਚ
. . .  1 minute ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਮਾਘ ਸੰਮਤ 551
ਿਵਚਾਰ ਪ੍ਰਵਾਹ: ਮਤਭੇਦ ਭੁਲਾ ਕੇ ਕਿਸੇ ਖਾਸ ਕਾਰਜ ਲਈ ਸਾਰੀਆਂ ਧਿਰਾਂ ਦਾ ਇਕ ਹੋ ਜਾਣਾ ਜੀਵਤ ਰਾਸ਼ਟਰ ਦਾ ਲੱਛਣ ਹੈ। -ਬਾਲ ਗੰਗਾਧਰ ਤਿਲਕ

ਤਾਜ਼ਾ ਖ਼ਬਰਾਂ

ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ

ਰਾਜਾਸਾਂਸੀ, 19 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) - ਮੌਸਮ ਖ਼ਰਾਬ ਹੋਣ ਅਤੇ ਸੰਘਣੀ ਧੁੰਦ ਪੈਣ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਦਿੱਲੀ ਤੋਂ ਪੁੱਜਣ ਵਾਲੀ ਇੱਕ ਉਡਾਣ ਰੱਦ ਹੋ ਗਈ ਜਦੋਂ ਕਿ ਬਰਮਿੰਘਮ ਤੋਂ ਅੰਮ੍ਰਿਤਸਰ ਪੁੱਜਣ ਵਾਲੀ ਉਡਾਣ ਨੂੰ ਏਅਰ ਇੰਡੀਆ ਦੇ ਅਧਿਕਾਰੀਆਂ ਵੱਲੋਂ ਦਿੱਲੀ ਨੂੰ ਮੋੜਦੇ ਹੋਏ ਦਿੱਲੀ ਦੇ ਹਵਾਈ ਅੱਡੇ ਤੇ ਉਤਾਰਿਆ ਗਿਆ ਤੇ ਉਹ ਮੁੜ ਦਿੱਲੀ ਤੋਂ ਅੰਮ੍ਰਿਤਸਰ ਕਰੀਬ ਸਾਢੇ 8 ਘੰਟੇ ਦੇਰੀ ਨਾਲ ਪੁੱਜੀ। ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ 6.15 ਦਿੱਲੀ ਤੋਂ ਇੱਥੇ ਪੁੱਜਣ ਏਅਰ ਇੰਡੀਆ ਦੀ ਘਰੇਲੂ ਉਡਾਣ ਮੌਸਮ ਦੀ ਖ਼ਰਾਬੀ ਕਾਰਨ ਰੱਦ ਹੋ ਗਈ । ਇਸ ਤੋਂ ਇਲਾਵਾ ਬਰਮਿੰਘਮ ਤੋਂ ਅੰਮ੍ਰਿਤਸਰ 9.30 ਵਜੇ ਪੁੱਜਣ ਵਾਲੀ ਏਅਰ ਇੰਡੀਆ ਦੀ ਉਡਾਣ ਜੋ ਕਿ ਆਪਣੇ ਮਿਥੇ ਸਮੇਂ ਅਨੁਸਾਰ ਠੀਕ ਸਵੇਰੇ 9.30 ਵਜੇ ਅੰਮ੍ਰਿਤਸਰ ਹਵਾਈ ਅੱਡੇ ਦੇ ਉੱਪਰ ਆ ਗਈ ਸੀ, ਸੰਘਣੀ ਧੁੰਦ ਹੋਣ ਕਾਰਨ ਇਸ ਉਡਾਣ ਨੂੰ ਇੱਥੇ ਨਹੀ ਉਤਾਰਿਆ ਗਿਆ, ਜਦ ਕਿ ਇਸ ਨੂੰ ਦਿੱਲੀ ਹਵਾਈ ਅੱਡੇ ਵੱਲ ਮੋੜ ਦਿੱਤਾ ਗਿਆ। ਇਹ ਉਡਾਣ ਕਰੀਬ ਸਾਢੇ 8 ਘੰਟੇ ਦੇਰੀ ਨਾਲ ਸ਼ਾਮ 6 ਵਜੇ ਦਿੱਲੀ ਤੋਂ ਮੁੜ ਅੰਮ੍ਰਿਤਸਰ ਪੁੱਜੀ। ਇਸ ਉਡਾਣ ਰਾਹੀ ਸਫ਼ਰ ਕਰਨ ਵਾਲੇ ਯਾਤਰੀਆਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। 

ਹਵਲਦਾਰ ਬਲਜਿੰਦਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ

ਚੌਲਾਂਗ, 19 ਜਨਵਰੀ (ਸੁਖਦੇਵ ਸਿੰਘ) - ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਜਹੂਰਾ ਦੇ ਹਵਲਦਾਰ ਬਲਜਿੰਦਰ ਸਿੰਘ ਲੇਹ ਲਦਾਖ ਵਿਖੇ ਸ਼ਹੀਦ ਹੋ ਗਏ। ਅੱਜ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਬਹੁਤ ਸਾਰੇ ਅਧਿਕਾਰੀ ਤੇ ਸਿਆਸੀ ਆਗੂ ...

ਪੂਰੀ ਖ਼ਬਰ »

ਸਬਜ਼ੀ ਵੇਚਣ ਵਾਲੇ ਦਾ ਨਿਕਲਿਆ ਲੋਹੜੀ ਬੰਪਰ

ਪਠਾਨਕੋਟ, 19 ਜਨਵਰੀ (ਸੰਧੂ) - ਪਠਾਨਕੋਟ ਵਿਖੇ ਸਬਜ਼ੀ ਵੇਚਣ ਵਾਲੇ ਇੱਕ ਵਿਅਕਤੀ ਦਾ ਡੇਢ ਕਰੋੜ ਦਾ ਲੋਹੜੀ ਬੰਪਰ ਨਿਕਲਿਆ ਹੈ। ਡੇਢ ਕਰੋੜ ਦੀ ਲਾਟਰੀ ਨਿਕਲਣ ਤੋਂ ਬਾਅਦ ਸਬਜ਼ੀ ਵੇਚਣ ਵਾਲੇ ਪਠਾਨਕੋਟ ਦੇ ਮੁਹੱਲਾ ਨਹਿਰੂ ਨਗਰ ਨੇੜੇ ਸਬਜ਼ੀ ਮੰਡੀ ਨਿਵਾਸੀ ਗਗਨ ਨੇ ਖ਼ੁਸ਼ੀ ...

ਪੂਰੀ ਖ਼ਬਰ »

...ਤੇ ਹੁਣ ਮੁਕਤਸਰ ਸਾਹਿਬ 'ਚ ਫੜਿਆ ਗਿਆ ਕਿਸੇ ਹੋਰ ਉਮੀਦਵਾਰ ਦੀ ਥਾਂ ਟੈੱਟ ਦਾ ਪੇਪਰ ਦੇ ਰਿਹਾ ਵਿਅਕਤੀ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ)-ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਵਿਖੇ ਹੋ ਰਹੀ ਅਧਿਆਪਕ ਯੋਗਤਾ ਪ੍ਰੀਖਿਆ ਦੌਰਾਨ ਕਿਸੇ ਹੋਰ ਦੀ ਥਾਂ ਪ੍ਰੀਖਿਆ ਦੇ ਰਹੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ। ਫਿਲਹਾਲ ਨਿਗਰਾਨ ਅਮਲੇ ਨੇ ਉਕਤ ਵਿਅਕਤੀ ...

ਪੂਰੀ ਖ਼ਬਰ »

ਕਸ਼ਮੀਰ 'ਚ ਇੰਟਰਨੈੱਟ ਨੂੰ ਲੈ ਕੇ ਦਿੱਤੇ ਬਿਆਨ 'ਤੇ ਨੀਤੀ ਆਯੋਗ ਦੇ ਮੈਂਬਰ ਸਾਰਸਵਤ ਨੇ ਦਿੱਤੀ ਸਫ਼ਾਈ

ਨਵੀਂ ਦਿੱਲੀ, 19 ਜਨਵਰੀ- ਜੰਮੂ-ਕਸ਼ਮੀਰ 'ਚ ਇੰਟਰਨੈੱਟ ਬੈਨ ਦਾ ਸਮਰਥਨ ਕਰਨ ਵਾਲੇ ਆਪਣੇ ਬਿਆਨ 'ਤੇ ਨੀਤੀ ਆਯੋਗ ਦੇ ਮੈਂਬਰ ਵੀ. ਕੇ. ਸਾਰਵਸਤ ਨੇ ਸਫ਼ਾਈ ਦਿੰਦਿਆਂ ਕਿਹਾ ਕਿ ਮੇਰੇ ਬਿਆਨ ਦਾ ਗ਼ਲਤ ਮਤਲਬ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਮੇਰੀ ਗੱਲ ਨਾਲ ਕਿਸੇ ਨੂੰ ...

ਪੂਰੀ ਖ਼ਬਰ »

ਨਾਗਰਿਕਤਾ ਕਾਨੂੰਨ ਅਤੇ ਐੱਨ. ਆਰ. ਸੀ. ਭਾਰਤ ਦਾ ਅੰਦਰੂਨੀ ਮਾਮਲਾ ਪਰ ਇਸ ਦੀ ਲੋੜ ਨਹੀਂ ਸੀ- ਸ਼ੇਖ਼ ਹਸੀਨਾ

ਢਾਕਾ, 19 ਜਨਵਰੀ- ਭਾਰਤ 'ਚ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਜਾਰੀ ਪ੍ਰਦਰਸ਼ਨਾਂ ਵਿਚਾਲੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ ਨੇ ਕਿਹਾ ਹੈ ਕਿ ਇਹ ਭਾਰਤ ਦਾ ਅੰਦਰੂਨੀ ਮਾਮਲਾ ਹੈ। ਹਾਲਾਂਕਿ ਉਨ੍ਹਾਂ ਨੇ ਇਹ ਵੀ ਕਿਹਾ ਕਿ ਮੈਨੂੰ ਇਹ ਸਮਝ ਨਹੀਂ ਆ ਰਿਹਾ ਕਿ ...

ਪੂਰੀ ਖ਼ਬਰ »

ਇੰਟਰ ਹੋਸਟਲ ਮੈਨੇਜਮੈਂਟ ਮੈਨੂਅਲ ਰੱਦ ਕਰਵਾਉਣ ਲਈ ਕੇਸ ਦਾਇਰ ਕਰਵਾਏਗਾ ਜੇ.ਐਨ.ਯੂ ਵਿਦਿਆਰਥੀ ਸੰਘ

ਨਵੀਂ ਦਿੱਲੀ, 19 ਜਨਵਰੀ - ਇੰਟਰ ਹੋਸਟਲ ਮੈਨੇਜਮੈਂਟ ਮੈਨੂਅਲ ਰੱਦ ਕਰਵਾਉਣ ਲਈ ਜੇ.ਐਨ.ਯੂ ਵਿਦਿਆਰਥੀ ਸੰਘ ਕੱਲ੍ਹ ਦਿੱਲੀ ਹਾਈਕੋਰਟ 'ਚ ਕਾਨੂੰਨੀ ਕੇਸ ਦਾਇਰ ...

ਪੂਰੀ ਖ਼ਬਰ »

ਦਿੱਲੀ 'ਚ ਭਾਜਪਾ ਦਫ਼ਤਰ ਦੇ ਬਾਹਰ ਪਾਰਟੀ ਵਰਕਰਾਂ ਵਲੋਂ ਪ੍ਰਦਰਸ਼ਨ

ਨਵੀਂ ਦਿੱਲੀ,19 ਜਨਵਰੀ- ਰਾਜਧਾਨੀ ਦਿੱਲੀ 'ਚ ਅੱਜ ਭਾਜਪਾ ਵਰਕਰਾਂ ਵਲੋਂ ਪਾਰਟੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਵਰਕਰਾਂ ਵਲੋਂ ਇਹ ਪ੍ਰਦਰਸ਼ਨ ਦਿੱਲੀ ਵਿਧਾਨ ਸਭਾ ਚੋਣਾਂ 'ਚ ਟਿਕਟਾਂ ਦੀ ਵੰਡ ਨੂੰ ਲੈ ਕੇ ਕੀਤਾ ...

ਪੂਰੀ ਖ਼ਬਰ »

ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਕਰਤਾਰਪੁਰ, 19 ਜਨਵਰੀ (ਜਸਵੰਤ ਵਰਮਾ) - ਕਰਤਾਰਪੁਰ ਪੁਲਿਸ ਨੇ ਵਰਨਾ ਗੱਡੀ 'ਚੋਂ 30 ਪੇਟੀਆਂ ਸ਼ਰਾਬ ਨਾਲ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ ਅਤੇ ਉਸ ਦੀ ਨਿਸ਼ਾਨਦੇਹੀ 'ਚੇ 350 ਪੇਟੀਆਂ ਗੁਡਾਉਣ ਤੋਂ ਬਰਾਮਦ ਕੀਤੀ ਗਈਆਂ ਹਨ। ਦੋਸ਼ੀ ਦੀ ਪਹਿਚਾਣ ਅਵਿਨਾਸ਼ ਵਾਸੀ ਵਜੋਂ ਹੋਈ ...

ਪੂਰੀ ਖ਼ਬਰ »

ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਉਣ ਲਈ 3000 ਸ਼ਰਧਾਲੂ ਜਾਣਗੇ ਪਾਕਿ : ਸਿਰਸਾ

ਨਵੀਂ ਦਿੱਲੀ, 19 ਜਨਵਰੀ- ਹਸਨ ਅਬਦਾਲ ਸ਼ਹਿਰ 'ਚ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਉਣ ਦੇ ਲਈ ਦਿੱਲੀ ਤੋਂ ਲਗਭਗ 3,000 ਭਾਰਤੀ ਸਿੱਖ ਸ਼ਰਧਾਲੂ ਦਾ ਜਥਾ ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਜਾਵੇਗਾ। ਇਹ ਜਾਣਕਾਰੀ ਸਾਂਝੀ ਕਰਦਿਆਂ ਦਿੱਲੀ ਸਿੱਖ ...

ਪੂਰੀ ਖ਼ਬਰ »

ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਜਾਰੀ ਕੀਤਾ ਮੈਨੀਫੈਸਟੋ

ਨਵੀਂ ਦਿੱਲੀ, 19 ਜਨਵਰੀ - ਦਿੱਲੀ ਵਿਧਾਨਸਭਾ ਚੋਣਾਂ ਦੇ ਲਈ ਆਮ ਆਦਮੀ ਪਾਰਟੀ ਨੇ ਆਪਣੇ ਮੈਨੀਫੈਸਟੋ ਨੂੰ 'ਗਰੰਟੀ ਕਾਰਡ' ਦੇ ਨਾਂਅ ਨਾਲ ਜਾਰੀ ਕੀਤਾ ਹੈ। ਇਸ ਮੈਨੀਫੈਸਟੋ ਨੂੰ ਜਾਰੀ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਾਅਦਾ ਕੀਤਾ ਹੈ ਕਿ ...

ਪੂਰੀ ਖ਼ਬਰ »

ਹੌਲਦਾਰ ਬਲਜਿੰਦਰ ਸਿੰਘ ਲੇਹ ਲਦਾਖ਼ 'ਚ ਡਿਊਟੀ ਦੌਰਾਨ ਹੋਇਆ ਸ਼ਹੀਦ

ਚੋਲਾਂਗ, 19 ਜਨਵਰੀ (ਸੁਖਦੇਵ ਸਿੰਘ)- ਇੱਥੋਂ ਦੇ ਨਜ਼ਦੀਕੀ ਪੈਂਦੇ ਪਿੰਡ ਜਹੁਰਾ ਦੇ ਇਕ ਫ਼ੌਜ 'ਚ ਹੌਲਦਾਰ ਬਲਜਿੰਦਰ ਸਿੰਘ ਦੀ ਲੇਹ ਲਦਾਖ਼ 'ਚ ਡਿਊਟੀ ਦੌਰਾਨ ਦਿਮਾਗ਼ 'ਚ ਬਲਾਕੇਜ਼ ਆਉਣ ਕਾਰਨ ਸ਼ਹੀਦ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁਖਵਿੰਦਰ ...

ਪੂਰੀ ਖ਼ਬਰ »

ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ

ਗੁਰੂਹਰਸਹਾਏ,19 ਜਨਵਰੀ (ਕਪਿਲ ਕੰਧਾਰੀ)- ਪੰਜਾਬ 'ਚ ਆਏ ਦਿਨ ਨੌਜਵਾਨਾਂ ਦੀਆਂ ਨਸ਼ੇ ਦੇ ਚੱਲਦਿਆਂ ਮੌਤਾਂ ਹੋ ਰਹੀਆਂ ਹਨ ਜਿਸ ਦਾ ਤਾਜ਼ਾ ਮਾਮਲਾ ਗੁਰੂ ਹਰ ਸਹਾਏ ਦੇ ਨਾਲ ਲੱਗਦੇ ਪਿੰਡ ਛਾਂਗਾ ਰਾਏ ਉਤਾੜ ਵਿਖੇ ਦੇਖਣ ਨੂੰ ਮਿਲਿਆ। ਜਿੱਥੇ 26 ਸਾਲਾਂ ਨੌਜਵਾਨ ਖਜਾਨ ਸਿੰਘ ...

ਪੂਰੀ ਖ਼ਬਰ »

ਲੋਕਾਂ ਨੂੰ ਬਿਹਤਰ ਜ਼ਿੰਦਗੀ ਪ੍ਰਦਾਨ ਕਰਨਾ ਹੈ ਨਾਗਰਿਕਤਾ ਸੋਧ ਕਾਨੂੰਨ ਦਾ ਮਕਸਦ: ਵਿਤ ਮੰਤਰੀ

ਚੇਨਈ, 19 ਜਨਵਰੀ - ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਕਿਹਾ ਹੈ ਕਿ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਲੋਕਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸੀ.ਏ.ਏ ਦਾ ਮਕਸਦ ਲੋਕਾਂ ਨੂੰ ਬਿਹਤਰ ਜ਼ਿੰਦਗੀ ਪ੍ਰਦਾਨ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ...

ਪੂਰੀ ਖ਼ਬਰ »

ਦਿੱਲੀ : ਐਨ.ਆਰ.ਸੀ ਅਤੇ ਸੀ.ਏ.ਏ ਦੇ ਖ਼ਿਲਾਫ਼ ਜਾਰੀ ਪ੍ਰਦਰਸ਼ਨ 'ਚ ਸ਼ਾਮਲ ਹੋਏ ਅਦਾਕਾਰ ਸੁਸ਼ਾਂਤ ਸਿੰਘ

ਨਵੀਂ ਦਿੱਲੀ, 19 ਜਨਵਰੀ - ਸ਼ਾਹੀਨ ਬਾਗ 'ਚ ਐਨ.ਆਰ.ਸੀ(ਨੈਸ਼ਨਲ ਰਜਿਸਟਰ ਆਫ਼ ਸਿਟੀਜ਼ਨ) ਅਤੇ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼ ਹੋ ਰਹੇ ਵਿਰੋਧ ਪ੍ਰਦਰਸ਼ਨ 'ਚ ਕੱਲ੍ਹ ਅਦਾਕਾਰ ਸੁਸ਼ਾਂਤ ਸਿੰਘ ਵੀ ਸ਼ਾਮਲ ...

ਪੂਰੀ ਖ਼ਬਰ »

ਮਹਾਰਾਸ਼ਟਰ ਅਤੇ ਕਰਨਾਟਕ ਦੇ ਦਰਮਿਆਨ ਸਰਹੱਦੀ ਵਿਵਾਦ ਨੂੰ ਸੁਲਝਾਏ ਗ੍ਰਹਿ ਮੰਤਰਾਲੇ : ਸੰਜੇ ਰਾਉਤ

ਮੁੰਬਈ, 19 ਜਨਵਰੀ- ਸ਼ਿਵ ਸੈਨਾ ਨੇਤਾ ਸੰਜੈ ਰਾਉਤ ਨੇ ਕਿਹਾ ਹੈ ਕਿ ਜੇਕਰ ਗ੍ਰਹਿ ਮੰਤਰਾਲੇ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾ ਸਕਦਾ ਹੈ ਤਾਂ ਮਹਾਰਾਸ਼ਟਰ ਅਤੇ ਕਰਨਾਟਕ ਦੇ ਦਰਮਿਆਨ ਸਰਹੱਦੀ ਵਿਵਾਦ ਨੂੰ ਵੀ ਸੁਲਝਾ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਗ੍ਰਹਿ ...

ਪੂਰੀ ਖ਼ਬਰ »

20 ਕਰੋੜ ਦੀ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ

ਫ਼ਿਰੋਜ਼ਪੁਰ, 19 ਜਨਵਰੀ (ਜਸਵਿੰਦਰ ਸਿੰਘ ਸੰਧੂ) - ਕਾਊਂਟਰ ਇੰਟੈਲੀਜੈਂਸ ਪੁਲਿਸ ਵਿੰਗ ਨੇ ਅੱਜ ਫ਼ਾਜ਼ਿਲਕਾ ਰੋਡ ਤੋਂ ਦੋ ਕਾਰ ਸਵਾਰ ਨਸ਼ਾ ਤਸਕਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋ 4 ਕਿੱਲੋ ਹੈਰੋਇਨ ਫੜਨ 'ਚ ਸਫਲਤਾ ਹਾਸਲ ਕੀਤੀ ਹੈ। ਫੜੀ ਗਈ ਹੈਰੋਇਨ ਦੀ ਕੀਮਤ ਕੌਮਾਂਤਰੀ ...

ਪੂਰੀ ਖ਼ਬਰ »

ਫ਼ਰੀਦਕੋਟ ਵਿਖੇ ਅਧਿਆਪਕ ਯੋਗਤਾ ਟੈੱਸਟ ਦੌਰਾਨ ਕਿਸੇ ਹੋਰ ਦੀ ਜਗ੍ਹਾ ਪ੍ਰੀਖਿਆ ਦੇ ਰਿਹਾ ਇਕ ਵਿਅਕਤੀ ਕਾਬੂ

ਅਜਨਾਲਾ, 19 ਜਨਵਰੀ(ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਭਰ 'ਚ ਹੋ ਰਹੇ ਅਧਿਆਪਕ ਯੋਗਤਾ ਟੈੱਸਟ ਦੌਰਾਨ ਫ਼ਰੀਦਕੋਟ ਵਿਖੇ ਕਿਸੇ ਹੋਰ ਦੀ ਜਗ੍ਹਾ ਪ੍ਰੀਖਿਆ ਦੇ ਰਹੇ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ...

ਪੂਰੀ ਖ਼ਬਰ »

ਸੰਘਣੀ ਧੁੰਦ ਨੇ ਰੋਕੀ ਵਾਹਨਾਂ ਦੀ ਰਫ਼ਤਾਰ

ਹਰੀਕੇ ਪੱਤਣ, 19 ਜਨਵਰੀ (ਸੰਜੀਵ ਕੁੰਦਰਾ) - ਕਈ ਦਿਨਾਂ ਤੋਂ ਪੈ ਰਹੀ ਭਾਰੀ ਠੰਢ ਕਾਰਨ ਜਨਜੀਵਨ ਅਸਤ-ਵਿਅਸਤ ਹੋਇਆ ਪਿਆ ਹੈ। ਪਰੰਤੂ ਅੱਜ ਤੜਕੇ ਤੋਂ ਪਈ ਸੰਘਣੀ ਧੁੰਦ ਨੇ ਜਿੱਥੇ ਠੰਢ 'ਚ ਹੋਰ ਵਾਧਾ ਕਰ ਦਿੱਤਾ ਉੱਥੇ ਹੀ ਇਸ ਧੁੰਦ ਨੇ ਵਾਹਨਾਂ ਦੀ ਰਫ਼ਤਾਰ ਵੀ ਬਿਲਕੁਲ ਹੌਲੀ ...

ਪੂਰੀ ਖ਼ਬਰ »

ਪਾਕਿ 'ਚ ਅਗਵਾ ਦੱਸੀ ਜਾ ਰਹੀ ਹਿੰਦੂ ਕੁੜੀ ਨੇ ਸਵੈ ਇੱਛਾ ਨਾਲ ਕੀਤਾ ਧਰਮ ਪਰਿਵਰਤਨ, ਵੀਡੀਓ 'ਚ ਕੀਤਾ ਖ਼ੁਲਾਸਾ

ਅੰਮ੍ਰਿਤਸਰ, 19 ਜਨਵਰੀ (ਸੁਰਿੰਦਰ ਕੋਛੜ) - ਪਾਕਿਸਤਾਨ ਦੇ ਸੂਬਾ ਸਿੰਧ ਦੇ ਜ਼ਿਲ੍ਹਾ ਜੈਕਬਾਬਾਦ ਦੇ ਗੋਟਕੀ 'ਚ ਇਸੇ ਹਫ਼ਤੇ ਕਥਿਤ ਤੌਰ ਅਗਵਾ ਕੀਤੀ ਦੱਸੀ ਜਾ ਰਹੀ ਮਹਿਕ ਕੁਮਾਰੀ (15 ਸਾਲ) ਪੁਤਰੀ ਵਿਜੈ ਕੁਮਾਰ ਬਾਰੇ ਜਾਰੀ ਕੀਤੀ ਗਈ ਇਕ ਵੀਡੀਓ 'ਚ ਨਾ ਸਿਰਫ਼ ਉਹ ਸਵੀਕਾਰ ...

ਪੂਰੀ ਖ਼ਬਰ »

ਮਹਾਰਾਸ਼ਟਰ : ਸ਼ਬਾਨਾ ਆਜ਼ਮੀ ਦੇ ਡਰਾਈਵਰ ਦੇ ਖ਼ਿਲਾਫ਼ ਦਰਜ ਹੋਇਆ ਮਾਮਲਾ

ਮੁੰਬਈ, 19 ਜਨਵਰੀ- ਅਦਾਕਾਰਾ ਸ਼ਬਾਨਾ ਆਜ਼ਮੀ ਦੇ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਡਰਾਈਵਰ 'ਤੇ ਲਾਪਰਵਾਹੀ ਨਾਲ ਗੱਡੀ ਚਲਾਉਣ ਦਾ ਦੋਸ਼ ਵੀ ਲਗਿਆ ਹੈ। ਸ਼ਨੀਵਾਰ ਨੂੰ ਮੁੰਬਈ-ਪੁਣੇ ਐਕਸਪ੍ਰੈੱਸ ਵੇਅ 'ਤੇ ਸ਼ਬਾਨਾ ਆਜ਼ਮੀ ਦੀ ਕਾਰ ਹਾਦਸਾਗ੍ਰਸਤ ਹੋ ਗਈ ਸੀ। ਹਾਦਸੇ ...

ਪੂਰੀ ਖ਼ਬਰ »

ਸੰਘਣੀ ਧੁੰਦ ਕਾਰਨ ਟੋਲ ਪਲਾਜ਼ਾ ਤੇ ਲੱਗਿਆ ਵਾਹਨਾਂ ਦਾ ਜਾਮ, ਪ੍ਰੀਖਿਆਰਥੀ ਪਰੇਸ਼ਾਨ

ਜਲਾਲਾਬਾਦ , 19 ਜਨਵਰੀ (ਕਰਨ ਚੁਚਰਾ ) ਪੰਜਾਬ ਸਰਕਾਰ ਵੱਲੋਂ ਅੱਜ ਲਏ ਜਾਣ ਵਾਲੇ ਅਧਿਆਪਕ ਯੋਗਤਾ ਟੈੱਸਟ ਦੀ ਪ੍ਰੀਖਿਆ ਦੇਣ ਜਾ ਰਹੇ ਪ੍ਰੀਖਿਆਰਥੀਆਂ ਨੂੰ ਜਿੱਥੇ ਸੰਘਣੀ ਧੁੰਦ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉੱਥੇ ਹੀ ਵੱਖ ਵੱਖ ਟੋਲ ਪਲਾਜ਼ਾ ਤੇ ...

ਪੂਰੀ ਖ਼ਬਰ »

ਸੰਘਣੀ ਧੁੰਦ ਕਾਰਣ ਫਿਰੋਜ਼ਪੁਰ-ਫਾਜਿਲਕਾ ਸੜਕ 'ਤੇ ਅਨੇਕਾ ਗੱਡੀਆਂ ਆਪਸ 'ਚ ਟਕਰਾਈਆਂ

ਫ਼ਿਰੋਜ਼ਪੁਰ, 19 ਜਨਵਰੀ ( ਜਸਵਿੰਦਰ ਸਿੰਘ ਸੰਧੂ ) ਫ਼ਿਰੋਜ਼ਪੁਰ - ਫ਼ਾਜ਼ਿਲਕਾ ਮਾਰਗ 'ਤੇ ਪੈਂਦੇ ਪਿੰਡ ਜੀਵਾ ਅਰਾਈਂ ਦੇ ਨਜ਼ਦੀਕ ਸੰਘਣੀ ਧੁੰਦ ਕਾਰਣ ਅਨੇਕਾ ਗੱਡੀਆਂ ਆਪਸ 'ਚ ਟਕਰਾਅ ਜਾਣ ਦੀ ਖ਼ਬਰ ਹੈ । ਜਿਨ੍ਹਾਂ 'ਚ ਜਾਨੀ ਨੁਕਸਾਨ ਤੋਂ ਤਾਂ ਬਚਾਅ ਹੈ ਪਰ ਵਹੀਕਲਾਂ 'ਚ ਸਵਾਰਾਂ ...

ਪੂਰੀ ਖ਼ਬਰ »

ਅਧਿਆਪਕ ਯੋਗਤਾ ਟੈੱਸਟ ਦੌਰਾਨ ਕਿਸੇ ਦੀ ਜਗ੍ਹਾ ਟੈੱਸਟ ਦੇਣ ਵਾਲੇ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ- ਕ੍ਰਿਸ਼ਨ ਕੁਮਾਰ

ਅਜਨਾਲਾ, 19 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸਿੱਖਿਆ ਸਕੱਤਰ ਪੰਜਾਬ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਸ੍ਰੀ ਕ੍ਰਿਸ਼ਨ ਕੁਮਾਰ ਨੇ ਅੱਜ ਪੰਜਾਬ ਅੰਦਰ ਹੋ ਰਹੇ ਅਧਿਆਪਕ ਯੋਗਤਾ ਟੈੱਸਟ ਤੇ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਦੀ ਜਗ੍ਹਾ ...

ਪੂਰੀ ਖ਼ਬਰ »

ਅੱਜ ਹੋਵੇਗਾ ਅਧਿਆਪਕ ਯੋਗਤਾ ਟੈੱਸਟ

ਅਜਨਾਲਾ, 19 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਪੰਜਾਬ ਅੰਦਰ ਅਧਿਆਪਕ ਯੋਗਤਾ ਟੈੱਸਟ ਲਿਆ ਜਾ ਰਿਹਾ ਹੈ। ਇਸ ਸਬੰਧੀ ਵਿਭਾਗ ਵੱਲੋਂ ਵੱਖ ਵੱਖ ਸਕੂਲਾਂ 'ਚ ਪ੍ਰੀਖਿਆ ਕੇਂਦਰ ਬਣਾਏ ਗਏ ਹਨ ਜਿੱਥੇ ਹਜ਼ਾਰਾਂ ਅਧਿਆਪਕ ਆਪਣਾ ਇਹ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਵਿਰੁੱਧ ਲਖਨਊ 'ਚ ਵਿਰੋਧ ਪ੍ਰਦਰਸ਼ਨ ਜਾਰੀ

ਲਖਨਊ, 19 ਜਨਵਰੀ- ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਵਿਰੁੱਧ ਲਖਨਊ ਦੇ ਘੰਟਾ ਘਰ ਨੇੜੇ ਔਰਤਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ...

ਪੂਰੀ ਖ਼ਬਰ »

ਨਗਰ ਕੌਂਸਲ ਲੌਂਗੋਵਾਲ ਦੇ ਸਾਬਕਾ ਮੀਤ ਪ੍ਰਧਾਨ ਪ੍ਰੇਮ ਮੋਹਣ ਨਹੀਂ ਰਹੇ

ਲੌਂਗੋਵਾਲ, 19 ਜਨਵਰੀ (ਸ.ਸ.ਖੰਨਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਭਾਈ ਗੋਬਿੰਦ ਸਿੰਘ ਲੌਂਗੋਵਾਲ ਪਰਿਵਾਰ ਦੇ ਕਰੀਬੀ ਅਤੇ ਨਗਰ ਕੌਂਸਲ ਲੌਂਗੋਵਾਲ ਦੇ ਲੰਬਾ ਸਮਾਂ ਮੀਤ ਪ੍ਰਧਾਨ ਰਹੇ ਮਾਸਟਰ ਪ੍ਰੇਮ ਮੋਹਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ...

ਪੂਰੀ ਖ਼ਬਰ »

ਭਾਰਤ-ਆਸਟ੍ਰੇਲੀਆ ਵਿਚਾਲੇ ਅੱਜ ਹੋਵੇਗਾ ਫ਼ੈਸਲਾਕੁੰਨ ਮੈਚ

ਬੈਂਗਲੁਰੂ, 19 ਜਨਵਰੀ- ਵਿਸ਼ਵ ਦੀਆਂ ਦੋ ਦਿੱਗਜ ਟੀਮਾਂ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਅੱਜ ਹੋਣ ਵਾਲੇ ਤੀਜੇ ਅਤੇ ਫ਼ੈਸਲਾਕੁੰਨ ਇਕ ਦਿਨਾ ਅੰਤਰਰਾਸ਼ਟਰੀ ਕ੍ਰਿਕਟ ਮੈਚ 'ਚ ਰੁਮਾਂਚਕ ਮੁਕਾਬਲਾ ਹੋਣ ਦੀ ਸੰਭਾਵਨਾ ਹੈ, ਜਿਸ 'ਚ ਦੋਵਾਂ ਟੀਮਾਂ ਲੜੀ 'ਤੇ ਕਬਜ਼ਾ ਕਰ ਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX