ਤਾਜਾ ਖ਼ਬਰਾਂ


ਕੋਵਿਡ-19 ਦੀ ਜਾਂਚ ਲਈ “psdm.gov.in” 'ਤੇ ਸਵੈ-ਮੁਲਾਂਕਣ ਟੂਲ ਕਿੱਟ ਜਾਰੀ
. . .  7 minutes ago
ਅੰਮ੍ਰਿਤਸਰ, 8 ਅਪ੍ਰੈਲ ( ਸੁਰਿੰਦਰਪਾਲ ਸਿੰਘ ਵਰਪਾਲ ) - ਇੰਸਟੀਚਿਊਟ ਫ਼ਾਰ ਡਿਜ਼ਾਸਟਰਜ਼, ਐਮਰਜੈਂਸੀ ਐਂਡ ਐਕਸੀਡੈਂਟਸ (ਆਈ.ਡੀ.ਈ.ਏ) ਨੇ ਕੋਵਿਡ-19 ਲਈ ਸਵੈ-ਮੁਲਾਂਕਣ ਟੂਲ ਕਿੱਟ ਲਾਂਚ ਕੀਤੀ ਹੈ। ਇਸ ਨੂੰ “psdm.gov.in” 'ਤੇ ਅੱਪਲੋਡ ਕੀਤਾ ਗਿਆ ਹੈ ਜਿੱਥੋਂ ਕੋਈ ਵੀ ਵਿਅਕਤੀ ਇਸ ਟੂਲ ਕਿੱਟ ਦੀ ਵਰਤੋਂ ਬਿਨਾਂ ਕਿਸੇ ਟੈਸਟ ਤੋਂ ਕੋਰੋਨਾ ਵਾਇਰਸ ਸਬੰਧੀ ਆਪਣੇ ਸ਼ੰਕਿਆਂ ਨੂੰ ਦੂਰ ਕਰਨ ਲਈ ਕਰ...
ਕੋਰੋਨਾ ਪੀੜਤ ਔਰਤ ਦੇ ਸੰਪਰਕ ਵਾਲੇ ਭੇਜੇ ਗਏ 11 ਨਮੂਨਿਆਂ 'ਚੋਂ 10 ਦੀ ਰਿਪੋਰਟ ਆਈ ਨੈਗੇਟਿਵ
. . .  13 minutes ago
ਬਰਨਾਲਾ, 8 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ) - ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੇਖਾ ਰੋਡ ਬਰਨਾਲਾ ਦੀ ਕੋਰੋਨਾ ਵਾਇਰਸ ਪੀੜਤ ਔਰਤ ਦੇ ਸੰਪਰਕ...
ਕੋਰੋਨਾ ਤੋਂ ਬਚਾਅ ਲਈ ਈ-ਮੇਲ, ਈ-ਆਫਿਸ ਤੇ ਵੀਡੀਓ ਕਾਨਫਰੰਂਸਿੰਗ ਰਾਹੀਂ ਹੋਵੇਗਾ ਸਰਕਾਰੀ ਕੰਮ
. . .  17 minutes ago
ਲੋਹਟਬੱਦੀ, 8 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ) - ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਨੇ ਸੂਬੇ ਦੇ ਸਮੂਹ ਵਿਭਾਗ ਮੁਖੀਆਂ, ਰਜਿਸਟਰਾਰ, ਪੰਜਾਬ ਅਤੇ ਹਰਿਆਣਾ ਹਾਈਕੋਰਟ, ਡਵੀਜ਼ਨਲ ਕਮਿਸ਼ਨਰਾਂ, ਸਮੂਹ ਜ਼ਿਲ੍ਹਾ ਤੇ ਸੈਸ਼ਨ ਜੱਜ, ਸਮੂਹ ਡਿਪਟੀ ਕਮਿਸ਼ਨਰ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਕੋਰੋਨਾ, ਕੋਵਿਡ-19 ਦੀ ਮਹਾਂਮਾਰੀ ਨੂੰ ਫੈਲਣ...
ਕੋਰੋਨਾ ਤੋਂ ਬਚਾਅ ਲਈ ਸਮੁੱਚੇ ਅੰਮ੍ਰਿਤਸਰ ਸ਼ਹਿਰ ਦੀ ਸਕਰੀਨਿੰਗ ਕਰਵਾਉਣ ਦਾ ਫ਼ੈਸਲਾ
. . .  25 minutes ago
ਅੰਮ੍ਰਿਤਸਰ, 8 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਸ਼ਹਿਰ ਵਿਚ ਕੋਰੋਨਾ ਵਾਇਰਸ ਕਾਰਨ ਹੋਈਆਂ 2 ਮੌਤਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅੰਮ੍ਰਿਤਸਰ ਨਗਰ ਨਿਗਮ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਸਮੁੱਚੇ ਸ਼ਹਿਰ ਦੀ ਸਕਰੀਨਿੰਗ ਕਰਵਾਉਣ ਦਾ ਫ਼ੈਸਲਾ ਲਿਆ ਹੈ। ਇਸ ਫ਼ੈਸਲੇ ਨਾਲ ਅੰਮ੍ਰਿਤਸਰ ਦੇਸ਼ ਦਾ ਪਹਿਲਾ ਸ਼ਹਿਰ ਹੋਵੇਗਾ, ਜਿੱਥੇ ਵਾਇਰਸ...
ਤਾਲਾਬੰਦੀ ਤੋਂ ਬਾਹਰ ਨਿਕਲਣ ਦੇ ਤਰੀਕੇ ਲੱਭਣ ਲਈ ਹੋਵੇਗਾ ਟਾਸਕ ਫੋਰਸ ਦਾ ਗਠਨ - ਕੈਪਟਨ
. . .  31 minutes ago
ਚੰਡੀਗੜ੍ਹ, 8 ਅਪ੍ਰੈਲ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਪੰਜਾਬ ਨੂੰ ਤਾਲਾਬੰਦੀ ਤੋਂ ਹੌਲੀ ਹੌਲੀ ਬਾਹਰ ਕੱਢਣ ਦੇ ਤਰੀਕੇ ਲੱਭਣ ਲਈ ਜਲਦ ਹੀ ਟਾਸਕ ਫੋਰਸ ਦਾ ਗਠਨ ਕੀਤਾ ਜਾਵੇਗਾ। ਉਦਯੋਗਪਤੀਆਂ ਨਾਲ ਵੀਡੀਓ ਕਾਨਫਰੰਂਸਿੰਗ ਦੌਰਾਨ ਉਨ੍ਹਾਂ ਉਦਯੋਗਪਤੀਆਂ ਨੂੰ ਇਸ ਮੁਸ਼ਕਲ ਘੜੀ ਵਿਚ ਨਾਜ਼ੁਕ ਮੁੱਦਿਆਂ ਤੇ ਚੁਨੌਤੀਆਂ...
ਮੁਸਲਿਮ ਆਗੂਆਂ ਦੇ ਸੰਪਰਕ 'ਚ ਆਉਣ ਵਾਲੀ ਇੱਕ ਲੜਕੀ ਸਮੇਤ 20 ਸ਼ੱਕੀਆਂ ਦੇ ਲਏ ਨਮੂਨੇ
. . .  41 minutes ago
ਠੱਠੀ ਭਾਈ, 8 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਮੋਗਾ ਜ਼ਿਲ੍ਹੇ ਦੇ ਪਿੰਡ ਚੀਦਾ ਦੀ ਮਸੀਤ ਚ ਠਹਿਰੇ 13 ਮੁਸਲਿਮ ਆਗੂਆਂ 'ਚੋਂ ਕੋਰੋਨਾ ਵਾਇਰਸ ਦੇ ਚਾਰ ਮਾਮਲੇ ਪਾਜ਼ੀਟਿਵ ਆਉਣ ਤੋਂ ਬਾਅਦ ਅੱਜ ਡੀ ਆਈ ਜੀ ਫ਼ਿਰੋਜ਼ਪੁਰ ਰੇਂਜ ਆਈ ਪੀ ਐੱਸ ਹਰਦਿਆਲ ਸਿੰਘ ਮਾਨ ਅਤੇ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਹਰਮਨਬੀਰ ਸਿੰਘ ਗਿੱਲ ਨੇ ਪਿੰਡ ਸੁਖਾਨੰਦ ਵਿਖੇ...
14 ਅਪ੍ਰੈਲ ਤੋਂ ਅੱਗੇ ਕਰਫ਼ਿਊ ਵਧਾਉਣ ਸਬੰਧੀ ਅਜੇ ਕੋਈ ਫ਼ੈਸਲਾ ਨਹੀਂ ਹੋਇਆ - ਪੰਜਾਬ ਸਰਕਾਰ ਵੱਲੋਂ ਅਟਕਲਾਂ ਨੂੰ ਕੀਤਾ ਖ਼ਾਰਜ
. . .  about 1 hour ago
ਚੰਡੀਗੜ੍ਹ, 8 ਅਪ੍ਰੈਲ (ਹਰਕਵਲਜੀਤ ਸਿੰਘ) - ਪੰਜਾਬ ਸਰਕਾਰ ਵੱਲੋਂ ਅੱਜ ਇਨ੍ਹਾਂ ਖ਼ਬਰਾਂ ਨੂੰ ਰੱਦ ਕੀਤਾ ਗਿਆ ਕਿ ਰਾਜ ਸਰਕਾਰ ਵੱਲੋਂ ਸੂਬੇ ਵਿਚ ਕਰਫ਼ਿਊ 14 ਅਪ੍ਰੈਲ ਤੋਂ ਅੱਗੇ ਵਧਾਉਣ ਸਬੰਧੀ ਕੋਈ ਫ਼ੈਸਲਾ ਲਿਆ ਗਿਆ ਹੈ। ਰਾਜ ਸਰਕਾਰ ਦੇ ਇਕ ਬੁਲਾਰੇ ਨੇ ਸਪਸ਼ਟ ਕੀਤਾ...
ਵੱਧ ਸਕਦੈ ਲਾਕਡਾਊਨ - ਪ੍ਰਧਾਨ ਮੰਤਰੀ ਨੇ ਸਰਬ ਦਲੀ ਬੈਠਕ ’ਚ ਦਿੱਤੇ ਸੰਕੇਤ
. . .  about 1 hour ago
ਨਵੀਂ ਦਿੱਲੀ, 8 ਅਪ੍ਰੈਲ - ਪ੍ਰਧਾਨ ਮੰਤਰੀ ਨੇ ਅੱਜ ਵੱਖ ਵੱਖ ਸਿਆਸੀ ਦਲਾਂ ਦੇ ਲੀਡਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੁਲਾਕਾਤ ਕੀਤੀ। ਮੀਡੀਆ ਰਿਪੋਰਟਾਂ ਮੁਤਾਬਿਕ ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ...
ਅਜੀਤ ਅਖ਼ਬਾਰ ’ਚ ਲੱਗੀ ਖ਼ਬਰ ਦਾ ਹੋਇਆ ਅਸਰ, ਗਊਸ਼ਾਲਾ ’ਚ ਤੂੜੀ ਦੀ ਕਮੀ ਹੋਈ ਦੂਰ
. . .  about 1 hour ago
ਘਨੌਰ, 8 ਅਪ੍ਰੈਲ (ਬਲਜਿੰਦਰ ਸਿੰਘ ਗਿੱਲ) - ਲੰਘੇ ਦਿਨੀਂ ‘ਅਜੀਤ’ ਅਖ਼ਬਾਰ ‘ਚ ਪ੍ਰਮੁੱਖਤਾ ਨਾਲ ਛਪੀ ਘਨੌਰ ਗਊਸ਼ਾਲਾ ‘ਚ ਤੂੜੀ ਦੀ ਘਾਟ ਦੀ ਖ਼ਬਰ ਸਦਕਾ ਗਊਸ਼ਾਲਾ ‘ਚ ਰੱਖੀਆਂ ਲਗਭਗ 600 ਗਊਆਂ ਲਈ ਤੂੜੀ ਪਹੁੰਚਣ ਲੱਗੀ ਹੈ। ਇਸ ਪਹਿਲ ਕਦਮੀ ‘ਚ ਭਾਵੇਂ ਕਿ ਸਥਾਨਕ...
ਕੋਰੋਨਾਵਾਇਰਸ : ਫ਼ਰੀਦਕੋਟੋਂ ਭੇਜੇ ਆਖ਼ਰੀ 61 ਸੈਂਪਲਾਂ ਚੋਂ 60 ਆਏ ਨੈਗੇਟਿਵ
. . .  about 1 hour ago
ਫ਼ਰੀਦਕੋਟ, 8 ਅਪੈ੍ਰਲ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਫ਼ਰੀਦਕੋਟ ‘ਚ ਕੁੱਝ ਦਿਨ ਪਹਿਲਾਂ ਮਿਲੇ ਕੋਰੋਨਾਵਾਇਰਸ ਦੇ ਇੱਕ ਮਰੀਜ਼ ਤੋਂ ਬਾਅਦ ਜਾਂਚ ਲਈ ਭੇਜੇ ਗਏ ਆਖ਼ਰੀ 61 ਸੈਂਪਲਾਂ ਚੋਂ 60 ਸੈਂਪਲ ਨੈਗੇਟਿਵ ਆਏ ਹਨ। ਇੱਕ 53 ਸਾਲਾ ਵਿਅਕਤੀ, ਜਿਸ ਦਾ ਸੈਂਪਲ...
ਦੇਸੀ ਪਿਸਟਲ ਸਮੇਤ ਮੇਹਲੀ ਚੌਕੀ ਪੁਲਿਸ ਮੁਲਾਜ਼ਮਾਂ ਵੱਲੋਂ ਨੌਜਵਾਨ ਕਾਬੂ
. . .  about 2 hours ago
ਮੇਹਲੀ 8 ਅਪ੍ਰੈਲ (ਸੰਦੀਪ ਸਿੰਘ ) ਨਾਕੇ ਦੌਰਾਨ ਮੇਹਲੀ ਚੌਕੀ ਪੁਲਿਸ ਮੁਲਾਜ਼ਮਾਂ ਵੱਲੋਂ ਕਾਰ ਚਾਲਕ ਨੂੰ ਦੇਸੀ ਪਿਸਟਲ ਸਮੇਤ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੇਹਲੀ ਚੌਕੀ ਇੰਚਾਰਜ ਏ.ਐੱਸ.ਆਈ. ਪਵਿੱਤਰ ਸਿੰਘ ਨੇ ਦੱਸਿਆ ਕਿ ਕੱਲ੍ਹ ਸ਼ਾਮ ਜੰਡਿਆਲੀ...
ਆਪ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਖੁਦ ਨੂੰ ਕੀਤਾ ਇਕਾਂਤਵਾਸ
. . .  about 2 hours ago
ਫ਼ਰੀਦਕੋਟ, 8 ਅਪ੍ਰੈਲ (ਜਸਵੰਤ ਸਿੰਘ ਪੁਰਬਾ) - ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦਾ ਕਰੀਬੀ ਰਿਸ਼ਤੇਦਾਰ ਕੋਰੋਨਾ ਪੀੜਤ ਹੋ ਜਾਣ ਕਾਰਨ ਖ਼ੁਦ ਨੂੰ ਇਕਾਂਤਵਾਸ...
ਕੈਬਨਿਟ ਮੰਤਰੀ ਰਾਣਾ ਸੋਢੀ ਵੱਲੋਂ ਕੀਤਾ ਗਿਆ ਸਿਵਲ ਹਸਪਤਾਲ ਦਾ ਦੌਰਾ
. . .  about 2 hours ago
ਗੁਰੂ ਹਰ ਸਹਾਏ , 8 ਅਪ੍ਰੈਲ (ਕਪਿਲ ਕੰਧਾਰੀ) - ਪੂਰੀ ਦੁਨੀਆਂ ਭਰ ਵਿੱਚ ਚੱਲਰਹੀ ਕਰੋਨਾ ਵਾਇਰਸ ਵਰਗੀ ਭਿਆਨਕ ਬਿਮਾਰੀ ਤੇ ਚਲਦਿਆਂ ਜਿੱਥੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ 14 ਅਪ੍ਰੈਲ ਤੱਕ ਦਾ ਲੋਕ ਡਾਉਣ ਕੀਤਾ ਹੋਇਆ ਹੈ ਉੱਥੇ ਹੀ ਲੋਕਾਂ ਦੀ ਇਸ...
ਕੋਰੋਨਾ ਵਾਇਰਸ ਤੋਂ ਮਰਨ ਵਾਲੇ ਵਿਅਕਤੀ ਦਾ ਖਰਚਾ ਕਰਕੇ ਖੁਦ ਸਸਕਾਰ ਕਰਾਂਗਾ -ਸੁੱਚਾ ਸਿੰਘ ਕੈਨੇਡਾ
. . .  about 2 hours ago
ਖਰੜ 8 ਅਪ੍ਰੈਲ (ਜੰਡਪੁਰੀ) - ਕੈਨੇਡਾ ਨਿਵਾਸੀ ਐੱਨ.ਆਰ.ਆਈ ਅਤੇ ਪਿੰਡ ਦਾਊ ਮਾਜਰਾ ਦੀ ਵਸਨੀਕ ਸੁੱਚਾ ਸਿੰਘ ਕੈਨੇਡਾ ਨੇ ਕੋਰੋਨਾਵਾਇਰਸ ਪੀੜਤ ਵਿਅਕਤੀਆਂ ਦਾ ਸਰਬੱਤ ਦਾ ਭਲਾ ਮੰਗਦਿਆਂ ਐਲਾਨ ਕੀਤਾ ਹੈ ਜੇਕਰ ਖਰੜ ਅਤੇ ਮੁਹਾਲੀ ਦੇ ਵਿੱਚ ਕਿਸੇ ਵੀ ਇਸ ਮਹਾਂਮਾਰੀ...
ਕੋਰੋਨਾ ਤੋਂ ਬਚਣਾ ਹੈ ਤਾਂ ਘਰ ਬੈਠਣਾ ਹੀ ਹੋਵੇਗਾ - ਕੇਂਦਰੀ ਮੰਤਰੀ ਸੋਮ ਪ੍ਰਕਾਸ਼
. . .  about 2 hours ago
ਫਗਵਾੜਾ, 8 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ) - ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਜੇਕਰ ਕੋਰੋਨਾਵਾਇਰਸ ਤੋਂ ਬਚਣਾ ਹੈ ਤਾਂ ਸਾਨੂੰ ਘਰ ਵਿਚ ਬੈਠਣਾ ਹੀ ਪਏਗਾ। ਸੋਮ ਪ੍ਰਕਾਸ਼ ਵਲੋਂ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਫਗਵਾੜਾ ਦੇ ਇਤਿਹਾਸਕ ਗੁਰਦੁਆਰਾ ਸਾਹਿਬ...
ਟੂਰਿਜ਼ਮ ਮੰਤਰਾਲਾ ਵਲੋਂ 15 ਅਕਤੂਬਰ ਤੱਕ ਹੋਟਲ, ਰੈਸਟੋਰੈਂਟ ਜਾਂ ਰਿਜ਼ਾਰਟ ਬੰਦ ਰੱਖਣ ਦਾ ਕੋਈ ਆਦੇਸ਼ ਨਹੀਂ ਜਾਰੀ ਹੋਇਆ
. . .  about 2 hours ago
ਆੜ੍ਹਤੀਆ ਐਸੋਸੀਏਸ਼ਨ ਮੱਲਾਂਵਾਲਾ ਨੇ 1 ਲੱਖ 10 ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫ਼ੰਡ ‘ਚ ਦਿੱਤੇ
. . .  1 minute ago
ਨਿੱਜੀ ਲੈਬ ’ਚ ਵੀ ਮੁਫ਼ਤ ਹੋਵੇ ਕੋਰੋਨਾ ਦੀ ਜਾਂਚ - ਸੁਪਰੀਮ ਕੋਰਟ
. . .  about 3 hours ago
ਸ਼ਾਹਕੋਟ 'ਚ ਕਰਫ਼ਿਊ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਫਲੈਗ ਮਾਰਚ
. . .  about 3 hours ago
ਪਿੰਡ ਵਿਰਕ ਦੇ ਤਿੰਨ ਮਰੀਜ਼ਾਂ ਦੀ ਰਿਪੋਰਟ ਆਈ ਨੈਗੇਟਿਵ
. . .  about 3 hours ago
ਵਿਦੇਸ਼ ਤੋਂ ਆਏ ਪਿੰਡ ਖੁੱਡਾ ਦੇ ਨੌਜਵਾਨ ਨੂੰ ਸਿਹਤ ਵਿਭਾਗ ਜਾਂਚ ਲੈ ਗਿਆ
. . .  about 3 hours ago
ਕੋਰੋਨਾਵਾਇਰਸ ਦਾ ਪ੍ਰਹੇਜ ਹੀ ਇਲਾਜ: ਡੀ.ਆਈ.ਜੀ ਮਾਨ
. . .  about 3 hours ago
ਸ੍ਰੀ ਮੁਕਤਸਰ ਸਾਹਿਬ: ਰਾਧਾ ਸੁਆਮੀ ਡੇਰਾ ਮੁਖੀ ਵਲੋਂ ਦੌਰਾ
. . .  about 3 hours ago
ਭੱਠਾ ਐਸੋਸ਼ੀਏਸ਼ਨ ਨੇ ਡਿਪਟੀ ਕਮਿਸ਼ਨਰ ਨੂੰ 1 ਲੱਖ ਦਿੱਤੇ ਰਾਹਤ ਫੰਡ ਲਈ
. . .  about 4 hours ago
ਹੁਣ ਡੋਨਾਲਡ ਟਰੰਪ ਨੇ ਵਿਸ਼ਵ ਸਿਹਤ ਜਥੇਬੰਦੀ ਨੂੰ ਦਿੱਤੀ ਧਮਕੀ
. . .  about 4 hours ago
ਭੁਪਿੰਦਰ ਸਿੰਘ ਸੱਚਰ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਕਾਰਜਕਾਰੀ ਪ੍ਰਧਾਨ ਬਣੇ
. . .  about 4 hours ago
ਦਿੱਲੀ ’ਚ ਕੋਰੋਨਾਵਾਇਰਸ ਦੇ 576 ਮਾਮਲੇ ਆਏ ਸਾਹਮਣੇ, 9 ਮੌਤਾਂ
. . .  about 4 hours ago
ਰਾਣਾ ਗੁਰਜੀਤ ਸਿੰਘ ਨੇ 50 ਹਜ਼ਾਰ ਪਰਿਵਾਰਾਂ ਨੂੰ ਵੰਡੇ ਸੈਨੇਟਾਈਜ਼ਰ
. . .  about 4 hours ago
ਵੀਡੀਓ ਕਾਨਫਰੰਸਿੰਗ ਰਾਹੀਂ ਮੋਦੀ ਨੇ ਕੀਤੀ ਸਰਬ ਦਲ ਬੈਠਕ
. . .  about 4 hours ago
ਬੈਂਕ ਦੇ ਬਾਹਰ ਭੀੜ ਬਣਾ ਕੇ ਲੋਕ ਉਡਾ ਰਹੇ ਨਿਯਮਾਂ ਦੀਆਂ ਧੱਜੀਆਂ
. . .  about 5 hours ago
ਦਿੱਲੀ ਤੋਂ ਆਏ 4 ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਹਸਪਤਾਲ ਭੇਜਿਆ ਗਿਆ
. . .  about 5 hours ago
ਕਰਫ਼ਿਊ ਦੌਰਾਨ ਕਿਸਾਨਾਂ ਨੂੰ ਕਣਕ ਦੀ ਕਟਾਈ ਮੌਕੇ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ - ਸੁੱਖ ਸਰਕਾਰੀਆ
. . .  about 5 hours ago
ਬਜ਼ੁਰਗਾਂ ਦੀ ਪਰੇਸ਼ਾਨੀ ਨੂੰ ਦੇਖਦਿਆਂ ਬੈਂਕ ਨੇ ਕੀਤਾ ਕੁਰਸੀਆਂ ਦਾ ਇੰਤਜ਼ਾਮ
. . .  about 5 hours ago
ਪੁਲਿਸ ਡਰੋਨ ਰਾਹੀ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਦੀ ਕਰ ਰਹੀ ਨਿਗਰਾਨੀ
. . .  about 5 hours ago
ਆਮਿਰ ਖਾਨ ਨੇ ਪੀ.ਐਮ. ਕੇਅਰ ਫੰਡ ’ਚ ਕੀਤਾ ਦਾਨ ਤੇ ਮਜ਼ਦੂਰਾਂ ਦੀ ਮਦਦ ਲਈ ਆਏ ਅੱਗੇ
. . .  about 5 hours ago
ਜਲੰਧਰ ਨੂੰ ਮਿਲੀ ਰਾਹਤ ਦੀ ਖ਼ਬਰ - ਪਾਜ਼ੀਟਿਵ ਪਾਏ ਗਏ 3 ਮਰੀਜ਼ਾਂ ਦੇ ਮੁੜ ਭੇਜੇ ਸੈਂਪਲ ਆਏ ਨੈਗੇਟਿਵ
. . .  about 5 hours ago
ਰਾਧਾ ਸੁਆਮੀ ਡੇਰਾ ਮੁਖੀ ਤੇ ਕੈਬਨਿਟ ਮੰਤਰੀ ਸੋਢੀ ਵਿਚਕਾਰ ਹੋਈ ਮੁਲਾਕਾਤ
. . .  about 5 hours ago
ਕੋਰੋਨਾਵਾਇਰਸ ਦਾ ਸੰਕਟ ਭਾਰਤ ’ਚ ਕਰੋੜਾਂ ਲੋਕਾਂ ਨੂੰ ਸੁੱਟ ਸਕਦੇ ਅੱਤ ਦੀ ਗਰੀਬੀ ’ਚ - ਸੰਯੁਕਤ ਰਾਸ਼ਟਰ
. . .  about 6 hours ago
ਸ੍ਰੀ ਮੁਕਤਸਰ ਸਾਹਿਬ ਵਿਖੇ ਚੋਰਾਂ ਨੇ ਬਣਾਇਆ ਅੱਠ ਦੁਕਾਨਾਂ ਨੂੰ ਨਿਸ਼ਾਨਾ
. . .  about 6 hours ago
ਕੋਰੋਨਾਵਾਇਰਸ : ਭਾਰਤ ਵਿਚ ਪਿਛਲੇ 24 ਘੰਟਿਆਂ ’ਚ ਹੋਈਆਂ 35 ਮੌਤਾਂ, ਕੇਸ ਵੱਧ ਕੇ 5194 ਹੋਏ
. . .  about 6 hours ago
ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਇੱਕ ਮਰੀਜ ਦੀ ਇਲਾਜ ਪਿਛੋਂ ਰਿਪੋਰਟ ਆਈ ਨੈਗੇਟਿਵ
. . .  about 6 hours ago
ਅਲਬਰਟਾ ਸੂਬੇ ਅੰਦਰ 1373 ਕੇਸਾਂ ਵਿੱਚੋ 26 ਮੌਤਾਂ ਅਤੇ 447 ਲੋਕ ਤੰਦਰੁਸਤ ਹੋਏ
. . .  about 8 hours ago
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  about 8 hours ago
ਹਮਲੇ ’ਚ ਜ਼ਖਮੀ ਹੋਮ ਗਾਰਡ ਜਵਾਨ ਨਾਲ ਮੁੱਖ ਮੰਤਰੀ ਨੇ ਕੀਤੀ ਗੱਲ
. . .  about 8 hours ago
ਫ਼ਰੀਦਕੋਟ ’ਚ ਕੋਰੋਨਾਵਾਇਰਸ ਦਾ ਦੂਸਰਾ ਕੇਸ ਆਇਆ ਸਾਹਮਣੇ
. . .  about 8 hours ago
ਜਲੰਧਰ 'ਚ ਕੋਰੋਨਾ ਪੀੜਤ ਮਹਿਲਾ ਦੇ ਬੇਟੇ ਦੀ ਰਿਪੋਰਟ ਵੀ ਆਈ ਪਾਜ਼ੀਟਿਵ
. . .  about 9 hours ago
ਦੋ ਪਾਜ਼ੀਟਿਵ ਔਰਤਾਂ ਦੇ ਸੰਪਰਕ 'ਚ ਆਏ ਪੰਦਰਾਂ ਲੋਕਾਂ ਦੇ ਟੈਸਟ ਆਏ ਨੈਗੇਟਿਵ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਊਨਾ 'ਚ ਕੋਰੋਨਾ ਦੇ 9 ਮਾਮਲੇ ਪਾਜ਼ੀਟਿਵ
. . .  1 day ago
ਅੰਮ੍ਰਿਤਸਰ ਤੋਂ ਘਰੇਲੂ ਵਿਸ਼ੇਸ ਉਡਾਣ ਰਾਹੀਂ ਭਾਰਤ 'ਚ ਫਸੇ ਅਮਰੀਕਾ ਵਾਸੀ 96 ਯਾਤਰੀ ਰਵਾਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਫੱਗਣ ਸੰਮਤ 551

ਅੰਮ੍ਰਿਤਸਰ

ਨਾਜਾਇਜ਼ ਰਿਵਾਲਵਰ ਤੇ ਮੋਟਰਸਾਈਕਲ ਸਮੇਤ 3 ਨੌਜਵਾਨ ਕਾਬੂ

ਵੇਰਕਾ, 21 ਫਰਵਰੀ (ਪਰਮਜੀਤ ਸਿੰਘ ਬੱਗਾ)-ਥਾਣਾ ਵੇਰਕਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਕੀਤੀ ਨਾਕਾਬੰਦੀ ਦੌਰਾਨ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 5 ਮੈਂਬਰੀ ਗਰੋਹ ਦੇ 3 ਮੈਂਬਰ ਨੌਜਵਾਨਾਂ ਨੂੰ ਇਕ 32 ਬੋਰ ਦੇ ਨਾਜਾਇਜ਼ ਰਿਵਾਲਵਰ ਅਤੇ ਵਾਰਦਾਤ ਲਈ ਵਰਤੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ ਜਦ ਕਿ ਇਨ੍ਹਾਂ ਦੇ ਬਾਕੀ 2 ਸਾਥੀਆਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | ਥਾਣਾ ਮੁਖੀ ਸਬ ਇੰਸਪੈਕਟਰ ਨਿਸ਼ਾਨ ਸਿੰਘ ਮੁਤਾਬਕ ਕਾਬੂ ਕੀਤੇ ਕਥਿਤ ਦੋਸ਼ੀ ਨੌਜਵਾਨਾਂ ਦੀ ਪਹਿਚਾਣ ਰਜਿੰਦਰ ਸਿੰਘ ਜੂੜੀ ਪੁੱਤਰ ਧਿਆਨ ਸਿੰਘ, ਗੁਰਭੇਜ ਸਿੰਘ ਭੇਜੂ ਪੁੱਤਰ ਮਨਜੀਤ ਸਿੰਘ ਤੇ ਜਗਦੀਪ ਸਿੰਘ ਜੱਗੂੁ ਪੁੱਤਰ ਨਰਿੰਦਰ ਸਿੰਘ ਤਿੰਨੋਂ ਵਾਸੀ ਪਿੰਡ ਪੰਡੋਰੀ ਵੜੈਚ ਥਾਣਾ ਹੇਰ ਕੰਬੋ ਵਜੋਂ ਹੋਈ ਹੈ ਜਿਨ੍ਹਾਂ ਨੇ ਬੀਤੀ 15 ਫ਼ਰਵਰੀ ਦੀ ਰਾਤ 1:30 ਵਜੇ ਦੇ ਕਰੀਬ ਇੰਦਰਾ ਕਾਲੋਨੀ ਵਾਸੀ ਤਰਸੇਮ ਸਿੰਘ ਪੁੱਤਰ ਕਸ਼ਮੀਰ ਸਿੰਘ ਜੋ ਕਬੂਤਰਾਂ ਦਾ ਸ਼ੌਕੀਨ ਹੈ, ਦੇ ਘਰ ਦੀ ਉਪਰਲੀ ਮੰਜ਼ਿਲ 'ਤੇ ਦਾਖ਼ਲ ਹੋ ਕੇ ਕਬੂਤਰ ਚੋਰੀ ਕਰ ਰਹੇ ਸਨ ਜਿਸ ਦਾ ਪਤਾ ਲੱਗਣ 'ਤੇ ਜਦ ਤਰਸੇਮ ਸਿੰਘ ਆਇਆ ਤਾਂ ਇਨ੍ਹਾਂ ਨੌਜਵਾਨਾਂ ਨੇ ਆਪਣੇ ਨਾਲ ਲਿਆਂਦੇ ਰਿਵਾਲਵਰ ਨਾਲ ਉਸ 'ਤੇ 5 ਦੇ ਕਰੀਬ ਫ਼ਾਇਰ ਕਰ ਦਿੱਤੇ ਤੇ ਫ਼ਰਾਰ ਹੋ ਗਏ | ਥਾਣਾ ਮੁਖੀ ਨੇ ਦੱਸਿਆ ਕਿ ਜਾਂਦੇ ਸਮੇਂ ਇਨ੍ਹਾਂ ਨੌਜਵਾਨਾਂ ਦਾ ਮੋਬਾਈਲ ਮੌਕੇ 'ਤੇ ਡਿਗ ਪਿਆ ਜਿਸ ਦੇ ਅਧਾਰ 'ਤੇ ਇਨ੍ਹਾਂ ਨੌਜਵਾਨਾਂ ਦੀ ਸ਼ਨਾਖ਼ਤ ਹੋਈ ਅਤੇ ਮਿਲੀ ਜਾਣਕਾਰੀ ਦੇ ਅਧਾਰ 'ਤੇ ਉਨ੍ਹਾਂ ਨੇ ਪੁਲਿਸ ਪਾਰਟੀ ਨਾਲ ਫੋਰਟਿਜ਼ ਐਸਕਾਰਟ ਹਸਪਤਾਲ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਤਦ ਮੋਟਰਸਾਈਕਲ ਨੰ: ਪੀ.ਬੀ. 02 ਬੀ.ਜ਼ੈਡ 6418 'ਤੇ ਸਵਾਰ ਮਜੀਠਾ ਬਾਈਪਾਸ ਵਲੋਂ ਆ ਰਹੇ 2 ਨੌਜਵਾਨਾਂ ਨੇ ਨਾਕਾ ਦੇਖ ਵਾਪਸ ਮੁੜਣ ਦਾ ਯਤਨ ਕੀਤਾ ਜਿਨ੍ਹਾਂ ਦਾ ਪਿੱਛਾ ਕਰ ਕੇ ਇਨ੍ਹਾਂ ਨੌਜਵਾਨਾਂ ਜਿਨ੍ਹਾਂ ਦੀ ਪਹਿਚਾਣ ਜੂੜੀ ਤੇ ਭੇਜੂ ਵਲੋਂ ਨੂੰ ਕਾਬੂ ਕਰ ਲਿਆ ਤੇ ਇਨ੍ਹਾਂ ਦੀ ਇਤਲਾਹ 'ਤੇ ਜੱਗੂ ਨੂੰ ਇੰਦਰਾ ਕਾਲੋਨੀ ਵੇਰਕਾ ਰੇਲਵੇ ਫ਼ਾਟਕ ਨੇੜਿਓ ਕਾਬੂ ਕਰਕੇ ਇਨ੍ਹਾਂ ਪਾਸੋਂ ਰਿਵਾਲਵਰ ਬਰਾਮਦ ਕਰ ਕੇ ਮਾਮਲਾ ਦਰਜ ਕਰਕੇ ਰਿਮਾਂਡ ਹਾਸਲ ਕਰਨ ਲਈ ਅਦਾਲਤ ਪੇਸ਼ ਕੀਤਾ ਗਿਆ ਹੈ ਜਦ ਕਿ ਇਨ੍ਹਾਂ ਦੇ ਬਾਕੀ 2 ਸਾਥੀ ਰਾਜਵਿੰਦਰ ਸਿੰਘ ਉਰਫ਼ ਲੰਮਾ ਰਾਜਾ ਪੁੱਤਰ ਨਿਸ਼ਾਨ ਸਿੰਘ ਤੇ ਹਰਮਨ ਸਿੰਘ ਮੋਟਾ ਉਰਫ਼ ਘੜਾ ਪੁੱਤਰ ਜਸਵੰਤ ਸਿੰਘ ਵਾਸੀ ਪੰਡੋਰੀ ਵੜੈਚ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ |

ਏ. ਟੀ. ਐਮ. ਭੰਨਣ ਵਾਲੇ ਗਰੋਹ ਦਾ ਪਰਦਾਫਾਸ਼, 3 ਕਾਬੂ

ਜੈਂਤੀਪੁਰ, 21 ਫਰਵਰੀ (ਭੁਪਿੰਦਰ ਸਿੰਘ ਗਿੱਲ)-ਪੁਲਿਸ ਥਾਣਾ ਕੱਥੂਨੰਗਲ ਦੇ ਐਸ. ਐਚ. ਓ. ਪਰਮਜੀਤ ਸਿੰਘ ਵਿਰਦੀ ਸਮਾਜ ਵਿਰੋਧੀ ਅਨਸਰਾ ਿਖ਼ਲਾਫ਼ ਵਿੱਢੀ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦ ਏ. ਟੀ. ਐਮ. ਤੋੜਨ ਵਾਲੇ ਗਰੋਹ 3 ਮੈਂਬਰਾਂ ਨੂੰ ਕਾਬੂ ਕਰ ਕੇ ਗਰੋਹ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਜੰਡਿਆਲਾ ਗੁਰੂ, 21 ਫਰਵਰੀ (ਰਣਜੀਤ ਸਿੰਘ ਜੋਸਨ, ਪ੍ਰਮਿੰਦਰ ਸਿੰਘ ਜੋਸਨ)-ਏ. ਐਸ. ਆਈ. ਚਰਨ ਸਿੰਘ ਚੌਕੀ ਇੰਚਾਰਜ ਜੰਡਿਆਲਾ ਟਾਊਨ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ ਉਨ੍ਹਾਂ ਵਲੋਂ ਇਕ ਨਸ਼ਾ ਤਸਕਰ ਨੂੰ 40 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਔਰਤ ਦੀ ਰੇਲ ਗੱਡੀ ਹੇਠਾਂ ਆਉਣ ਨਾਲ ਮੌਤ

ਮਾਨਾਂਵਾਲਾ, 21 ਫਰਵਰੀ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ-ਦਿੱਲੀ ਕੌਮੀ ਰੇਲ ਮਾਰਗ 'ਤੇ ਰੇਲਵੇ ਸਟੇਸ਼ਨ ਮਾਨਾਂਵਾਲਾ ਇਕ ਔਰਤ ਦੀ ਰੇਲ ਗੱਡੀ ਹੇਠਾਂ ਆਉਣ ਨਾਲ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਰੇਲਵੇ ਸਟੇਸ਼ਨ ਮਾਨਾਂਵਾਲਾ ...

ਪੂਰੀ ਖ਼ਬਰ »

ਨਸ਼ੇ ਦਾ ਧੰਦਾ ਕਰਨ ਵਾਲੀ ਔਰਤ ਧੀ ਤੇ ਜਵਾਈ ਸਣੇ ਕਾਬੂ

ਅੰਮਿ੍ਤਸਰ, 21 ਫ਼ਰਵਰੀ (ਰੇਸ਼ਮ ਸਿੰਘ)-ਅੰਮਿ੍ਤਸਰ ਪੁਲਿਸ ਨੇ ਇਕ ਪਰਿਵਾਰ ਦੇ 3 ਮੈਂਬਰਾਂ ਨੂੰ ਨਸ਼ੇ ਦਾ ਕਾਰੋਬਾਰ 'ਚ ਸ਼ਾਮਿਲ ਹੋਣ ਦਾ ਖੁਲਾਸਾ ਕੀਤਾ ਹੈ ਜਿਸ ਤਹਿਤ ਇਕ ਔਰਤ ਤੇ ਉਸ ਦੀ ਧੀ ਤੇ ਜਵਾਈ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਪਾਸੋਂ 5 ਗ੍ਰਾਮ ਹੈਰੋਇਨ ਤੇ 9 ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਨੌਜਵਾਨ ਕਾਬੂ

ਰਾਜਾਸਾਂਸੀ, 21 ਫਰਵਰੀ (ਹਰਦੀਪ ਸਿੰਘ ਖੀਵਾ)-ਪੁਲਿਸ ਥਾਣਾ ਰਾਜਾਸਾਂਸੀ ਦੇ ਮੁਖੀ ਸਬ ਇੰਸ: ਮਨਮੀਤਪਾਲ ਸਿੰਘ ਸੰਧੂ ਵਲੋਂ ਸਮਾਜ ਵਿਰੋਧੀ ਤੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਸਬੰਧੀ ਵਿੱਢੀ ਗਈ ਮੁਹਿੰਮ ਤਹਿਤ ਨਾਕਾਬੰਦੀ ਦੌਰਾਨ ਚੋਰੀ ਦੇ ਮੋਟਰਸਾਈਕਲ ਸਮੇਤ ਇਕ ...

ਪੂਰੀ ਖ਼ਬਰ »

ਨਸ਼ੇ ਦਾ ਧੰਦਾ ਕਰਨ ਵਾਲੀ ਔਰਤ ਧੀ ਤੇ ਜਵਾਈ ਸਣੇ ਕਾਬੂ

ਅੰਮਿ੍ਤਸਰ, 21 ਫ਼ਰਵਰੀ (ਰੇਸ਼ਮ ਸਿੰਘ)-ਅੰਮਿ੍ਤਸਰ ਪੁਲਿਸ ਨੇ ਇਕ ਪਰਿਵਾਰ ਦੇ 3 ਮੈਂਬਰਾਂ ਨੂੰ ਨਸ਼ੇ ਦਾ ਕਾਰੋਬਾਰ 'ਚ ਸ਼ਾਮਿਲ ਹੋਣ ਦਾ ਖੁਲਾਸਾ ਕੀਤਾ ਹੈ ਜਿਸ ਤਹਿਤ ਇਕ ਔਰਤ ਤੇ ਉਸ ਦੀ ਧੀ ਤੇ ਜਵਾਈ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਪਾਸੋਂ 5 ਗ੍ਰਾਮ ਹੈਰੋਇਨ ਤੇ 9 ...

ਪੂਰੀ ਖ਼ਬਰ »

ਪੰਜਾਬ ਦੀ ਆਰਥਿਕਤਾ ਨੂੰ ਨਿਘਾਰ ਤੋਂ ਉਭਾਰਨ ਦੀ ਲੋੜ-ਪ੍ਰੋ: ਅਸ਼ੋਕ ਵਿਸ਼ਨਦਾਸ

ਅੰਮਿ੍ਤਸਰ, 21 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਕਮਿਸ਼ਨ ਫਾਰ ਐਗਰੀਕਲਚਰ ਕੌਸਟ ਐਾਡ ਪਰਾਈਜ਼ਜ਼ ਨਵੀਂ ਦਿੱਲੀ ਦੇ ਸਾਬਕਾ ਚੇਅਰਮੈਨ ਪ੍ਰੋ: ਅਸ਼ੋਕ ਵਿਸ਼ਨਦਾਸ ਨੇ ਕਿਹਾ ਹੈ ਕਿ ਪੰਜਾਬ ਦੀ ਕਿਰਸਾਨੀ ਨੂੰ ਆਪਣੇ ਘੇਰਿਆਂ ਤੋਂ ਪਾਰ ਜਾਂਦੇ ਹੋਏ ਉਤਪਾਦਨ, ਸਰਵਿਸ ਖੇਤਰ, ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਅੰਦਰ ਹੋਈ ਗੁੰਡਾਗਰਦੀ, ਮਾਮਲਾ ਦਰਜ

ਅੰਮਿ੍ਤਸਰ, 21 ਫਰਵਰੀ (ਰੇਸ਼ਮ ਸਿੰਘ)-ਝਗੜੇ ਉਪਰੰਤ ਮੈਡੀਕਲ ਕਰਵਾਉਣ ਲਈ ਆਏ ਨੌਜਵਾਨ 'ਤੇ ਕੁਝ ਲੋਕਾਂ ਨੇ ਸਿਵਲ ਹਸਪਤਾਲ ਦੇ ਅੰਦਰ ਆ ਕੇ ਹੀ ਹਮਲਾ ਕਰ ਦਿੱਤਾ ਤੇ ਉਸ ਦੀ ਮੁੜ ਬੁਰੀ ਤਰ੍ਹਾਂ ਕੁੱਟਮਾਰ ਕਰ ਦਿੱਤੀ | ਹਸਪਤਾਲ ਦੇ ਐਮਰਜੈਂਸੀ ਵਿਭਾਗ ਦੇ ਅੰਦਰ ਹੋਈ ਇਸ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ

ਅੰਮਿ੍ਤਸਰ, 21 ਫਰਵਰੀ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਕਾ ਨਨਕਾਣਾ ਸਾਹਿਬ (ਪਾਕਿਸਤਾਨ) ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਗੁ: ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਨੂੰ ਸਦੀ ਪਹਿਲਾਂ ਉਥੇ ਕਾਬਜ਼ ਮਹੰਤਾਂ ਤੋਂ ਆਜ਼ਾਦ ਕਰਾਉਣ ਲਈ ...

ਪੂਰੀ ਖ਼ਬਰ »

ਅਸਮਾਨੀ ਬਿਜਲੀ ਨਾਲ ਨੌਜਵਾਨ ਜ਼ਖ਼ਮੀ

ਮੱਤੇਵਾਲ, 21 ਫਰਵਰੀ (ਗੁਰਪ੍ਰੀਤ ਸਿੰਘ ਮੱਤੇਵਾਲ)-ਪਿੰਡ ਰਾਮਦੀਵਾਲੀ ਮੁਸਲਮਾਨਾਂ 'ਚ ਬੀਤੀ ਸ਼ਾਮ ਅਸਮਾਨੀ ਬਿਜਲੀ ਕਾਰਨ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਤੇ ਘਰ ਦੀਆਂ ਦੀਵਾਰਾਂ ਨੂੰ ਨੁਕਾਸਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ 12ਵੀਂ ਜਮਾਤ ਦਾ ਇਕ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਰਕਾਰੀਆ ਵਲੋਂ ਕਰਾਊਨ ਫ਼ਿਲਿੰਗ ਸਟੇਸ਼ਨ ਦਾ ਉਦਘਾਟਨ

ਰਾਜਾਸਾਂਸੀ, 20 ਫਰਵਰੀ (ਹੇਰ)-ਅੰਮਿ੍ਤਸਰ-ਹਵਾਈ ਅੱਡਾ ਮਾਰਗ 'ਤੇ ਨਵੇਂ ਖੋਲ੍ਹੇ ਗਏ ਕਰਾਊਨ ਫ਼ਿਲਿੰਗ ਸਟੇਸ਼ਨ ਦਾ ਉਦਘਾਟਨ ਕੈਬਨਿਟ ਮੰਤਰੀ ਸ. ਸੁਖਬਿੰਦਰ ਸਿੰਘ ਸੁਖ ਸਰਕਾਰੀਆ ਵਲੋਂ ਕੀਤਾ ਗਿਆ | ਇਸ ਮੌਕੇ ਪੰਪ ਮਾਲਕ (ਗੁਰਬਿੰਦਰ ਸਿੰਘ ਪਿ੍ੰਸ ਸਰਕਾਰੀਆ, ਪਰਮਜੀਤ ...

ਪੂਰੀ ਖ਼ਬਰ »

ਬੱਲੜਵਾਲ ਸਕੂਲ ਦੀਆਂ ਵਿਦਿਆਰਥਣਾਂ ਦਾ ਵਿੱਦਿਅਕ ਟੂਰ ਲਗਾਇਆ

ਅਜਨਾਲਾ, 21 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਐੱਨ. ਐੱਸ. ਕਿਊ. ਐਫ. ਅਧੀਨ ਚਲਾਏ ਜਾ ਰਹੇ ਕੋਰਸ ਤਹਿਤ ਪਾਕਿਸਤਾਨ ਸਰਹੱਦ ਤੋਂ ਥੋੜੀ ਦੂਰ ਸਥਿਤ ਪਿੰਡ ਬੱਲੜਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਦਾ ਵਿੱਦਿਅਕ ਟੂਰ ਲਗਾਇਆ ਗਿਆ | ਸਕੂਲ ...

ਪੂਰੀ ਖ਼ਬਰ »

ਦੁਰਘਟਨਾਵਾਂ ਲਈ ਬੱਚਿਆਂ ਦੇ ਮਾਪਿਆਂ ਸਮੇਤ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਵੀ ਹੋਵੇ ਤੈਅ-ਯੂ. ਕੇ.

ਅੰਮਿ੍ਤਸਰ, 21 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸਕੂਲ ਵੈਨ ਪਬਲਿਕ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਤੇ ਨਿਊ ਫਲਾਰਵਜ਼ ਐਜੂਕੇਸ਼ਨਲ ਸੁਸਾਇਟੀ ਦੇ ਚੇਅਰਮੈਨ ਹਰਪਾਲ ਸਿੰਘ ਯੂ. ਕੇ. ਨੇ ਕਿਹਾ ਕਿ ਪੰਜਾਬ 'ਚ ਨਿੱਤ ਦਿਨ ਵਾਪਰ ਰਹੀਆਂ ਦੁਰਘਟਨਾਵਾਂ ਲਈ ਸਿੱਧੇ ਤੌਰ ...

ਪੂਰੀ ਖ਼ਬਰ »

ਗੁ: ਅਮਰ ਸ਼ਹੀਦ ਬਾਬਾ ਬਘੇਲ ਸਿੰਘ ਤੇ ਬਾਬਾ ਅਮਰ ਸਿੰਘ ਦਾ ਸਾਲਾਨਾ ਜੋੜ ਮੇਲਾ 27 ਨੂੰ

ਅਟਾਰੀ, 21 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)-ਮਹਾਨ ਸਿੱਖ ਜਰਨੈਲ ਸ਼ਹੀਦ ਬਾਬਾ ਬਘੇਲ ਸਿੰਘ ਤੇ ਸ਼ਹੀਦ ਬਾਬਾ ਅਮਰ ਸਿੰਘ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਗੁਰਦੁਆਰਾ ਜਨਮ ਸਥਾਨ ਪਿੰਡ ਭੁੱਸੇ ਵਿਖੇ 27 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ | ਇਸ ਬਾਰੇ ਪ੍ਰਧਾਨ ਚੰਨਣ ਸਿੰਘ ...

ਪੂਰੀ ਖ਼ਬਰ »

ਦੌਲੋਨੰਗਲ ਵਿਖੇ ਕਬੱਡੀ ਟੂਰਨਾਮੈਂਟ ਸ਼ੁਰੂ

ਬਾਬਾ ਬਕਾਲਾ ਸਾਹਿਬ, 21 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੇ ਪਿੰਡ ਦੌਲੋ ਨੰਗਲ ਵਿਖੇ ਬਾਬਾ ਕਾਲੂ ਸ਼ਾਹ, ਬਾਬਾ ਮੇਲਾ ਰਾਮ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਤੇ ਕਬੱਡੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋਇਆ, ਜਿਸ ਦਾ ...

ਪੂਰੀ ਖ਼ਬਰ »

ਗੱਡੀਆਂ 'ਚ ਸ਼ਰਾਬ ਪੀਣ ਵਾਲਿਆਂ 'ਤੇ ਪੁਲਿਸ ਪ੍ਰਸ਼ਾਸਨ ਤੋਂ ਦੁਕਾਨਦਾਰਾਂ ਨੇ ਕੀਤੀ ਕਾਰਵਾਈ ਦੀ ਮੰਗ

ਸੁਲਤਾਨਵਿੰਡ, 21 ਫਰਵਰੀ (ਗੁਰਨਾਮ ਸਿੰਘ ਬੁੱਟਰ)-ਅੰਮਿ੍ਤਸਰ-ਜਲੰਧਰ ਜੀ. ਟੀ. ਰੋਡ ਸਥਿਤ ਨਿਊ ਅੰਮਿ੍ਤਸਰ ਦੀ ਮੇਨ ਮਾਰਕੀਟ 'ਚ ਤੜਕਸਾਰ ਤੋਂ ਸ਼ਰਾਬ ਪੀਣ ਵਾਲਿਆਂ ਦੀਆਂ ਲੱਗਦੀਆਂ ਮਹਿਫਲਾਂ ਿਖ਼ਲਾਫ਼ ਲਖਵਿੰਦਰ ਸਿੰਘ ਚੌਹਾਨ, ਅਜੀਤ ਸਿੰਘ ਭੁੱਲਰ, ਸਨਮਦੀਪ ਸਿੰਘ, ...

ਪੂਰੀ ਖ਼ਬਰ »

ਮਿੰਨੀ ਬੱਸ ਅਪਰੇਟਰ ਯੂਨੀਅਨ ਵਲੋਂ 24 ਨੂੰ ਭੁੱਖ ਹੜਤਾਲ ਦਾ ਐਲਾਨ

ਅੰਮਿ੍ਤਸਰ, 21 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਮਿੰਨੀ ਬੱਸ ਅਪਰੇਟਰ ਯੂਨੀਅਨ ਅੰਮਿ੍ਤਸਰ ਦੀ ਮੀਟਿੰਗ ਪ੍ਰਧਾਨ ਬਲਦੇਵ ਸਿੰਘ ਬੱਬੂ ਦੀ ਅਗਵਾਈ ਹੇਠ ਮਦਨ ਲਾਲ ਢੀਂਗਰਾ ਬੱਸ ਟਰਮੀਨਲ ਵਿਖੇ ਹੋਈ | ਇਸ ਦੌਰਾਨ ਪ੍ਰਧਾਨ ਬੱਬੂ ਨੇ ਕਿਹਾ ਕਿ ਬੱਸ ਅਪਰੇਟਰਾਂ ਵਲੋਂ ...

ਪੂਰੀ ਖ਼ਬਰ »

'ਖੇਡਾਂ ਉਦੋਨੰਗਲ ਦੀਆਂ' ਤੀਜੇ ਦਿਨ 'ਚ ਪ੍ਰਵੇਸ਼

ਚੌਕ ਮਹਿਤਾ, 21 ਫਰਵਰੀ (ਧਰਮਿੰਦਰ ਸਿੰਘ ਸਦਾਰੰਗ)-ਰੰਧਾਵਾ ਸਪੋਰਟਸ ਐਾਡ ਕਲਚਰਲ ਕਲੱਬ ਉਦੋਨੰਗਲ ਵਲੋਂ ਸਲਾਨਾ ਖੇਡ ਮੇਲੇ 'ਖੇਡਾਂ ਉਦੋਨੰਗਲ ਦੀਆਂ' ਦਾ ਇਥੇ ਬਰੇਵ ਕੈ. ਮਨਜਿੰਦਰ ਸਿੰਘ ਭਿੰਡਰ ਸਟੇਡੀਅਮ ਉਦੋਨੰਗਲ ਵਿਖੇ ਤੀਜੇ ਦਿਨ ਬੜੇ ਸ਼ਾਨੋ-ਸ਼ੌਕਤ ਨਾਲ ਪ੍ਰਵੇਸ਼ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦੀ ਝੋਲੀ ਪਈ '5ਵੇਂ ਖ਼ਾਲਸਾ ਕਾਲਜਿਜ਼ ਯੂਥ ਫੈਸਟੀਵਲ' ਦੀ ਓਵਰਆਲ ਟਰਾਫ਼ੀ

ਅੰਮਿ੍ਤਸਰ, 21 ਫਰਵਰੀ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਮੈਨੇਜਮੈਂਟ ਅਧੀਨ ਚੱਲ ਰਹੇ ਖ਼ਾਲਸਾ ਵਿੱਦਿਅਕ ਅਦਾਰਿਆਂ ਦੇ ਇਥੇ ਕਰਵਾਏ ਜਾ ਰਹੇ 5ਵੇਂ ਸਾਲਾਨਾ 2 ਦਿਨਾ 'ਖ਼ਾਲਸਾ ਕਾਲਜ਼ਿਜ਼ ਯੂਥ ਫ਼ੈਸਟੀਵਲ-2020' ਦੇ ਆਖਰੀ ਦਿਨ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਮਜੀਠਾ ਵਿਖੇ ਨੰਬਰਦਾਰਾ ਯੂਨੀਅਨ ਮਾਨ ਗਰੁੱਪ ਬਲੌਾਗੀ ਦੀ ਇਕੱਤਰਤਾ

ਮਜੀਠਾ, 21 ਫਰਵਰੀ (ਮਨਿੰਦਰ ਸਿੰਘ ਸੋਖੀ)-ਤਹਿਸੀਲ ਕੰਪਲੈਕਸ ਮਜੀਠਾ ਵਿਖੇ ਪੰਜਾਬ ਨੰਬਰਦਾਰਾ ਯੂਨੀਅਨ ਮਾਨ ਗਰੁੱਪ ਬਲੌਾਗੀ ਦੇ ਤਹਿਸੀਲ ਮਜੀਠਾ ਦੇ ਨੰਬਰਦਾਰਾਂ ਦੀ ਇਕ ਇਕੱਤਰਤਾ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਸੋਹੀਆਂ ਤੇ ਐਕਟਿੰਗ ਪ੍ਰਧਾਨ ...

ਪੂਰੀ ਖ਼ਬਰ »

ਕਿਸਾਨਾਂ ਨੇ ਕੇਂਦਰੀ ਬਜਟ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਮੁਜ਼ਾਹਰਾ

ਚੇਤਨਪੁਰਾ, 20 ਫਰਵਰੀ (ਮਹਾਂਬੀਰ ਸਿੰਘ ਗਿੱਲ)-ਪਿੰਡ ਸੋਹੀਆਂ ਕਲਾਂ ਵਿਖੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਸਰਕਲ ਪ੍ਰਧਾਨ ਪਲਵਿੰਦਰ ਸਿੰਘ ਜੇਠੂਨੰਗਲ ਦੀ ਅਗਵਾਈ ਹੇਠ ਇਕੱਤਰ ਹੋਏ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੇ ਕੇਂਦਰੀ ਬਜਟ ਦੀਆਂ ਕਾਪੀਆਂ ਸਾੜ ਕੇ ...

ਪੂਰੀ ਖ਼ਬਰ »

ਬੋਨੀ ਅਜਨਾਲਾ ਸਮਰਥਕਾਂ ਸਮੇਤ ਇਤਿਹਾਸਕ ਗੁ: ਗੁਰੂ ਕਾ ਬਾਗ ਵਿਖੇ ਹੋਏ ਨਤਮਸਤਕ

ਜਗਦੇਵ ਕਲਾਂ, 21 ਫਰਵਰੀ (ਸ਼ਰਨਜੀਤ ਸਿੰਘ ਗਿੱਲ)-ਹਲਕਾ ਅਜਨਾਲਾ ਦੇ ਸਾਬਕਾ ਅਕਾਲੀ ਵਿਧਾਇਕ ਸ. ਅਮਰਪਾਲ ਸਿੰਘ ਬੋਨੀ ਅਜਨਾਲਾ ਆਪਣੇ ਸੈਂਕੜੇ ਸਮਰਥਕਾਂ ਸਮੇਤ ਇਤਿਹਾਸਕ ਗੁਰਦੁਆਰਾ ਸਾਹਿਬ ਗੁਰੂ ਕਾ ਬਾਗ (ਘੁੱਕੇਵਾਲੀ) ਵਿਖੇ ਨਤਮਸਤਕ ਹੋਏ, ਜਿਥੇ ਉਨ੍ਹਾਂ ਨੂੰ ਗੁਰੂ ...

ਪੂਰੀ ਖ਼ਬਰ »

ਆਲ ਸੇਂਟਸ ਕਾਨਵੈਂਟ ਸਕੂਲ ਅਜਨਾਲਾ ਵਿਖੇ ਸੈਮੀਨਾਰ

ਅਜਨਾਲਾ, 21 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਆਲ ਸੇਂਟਸ ਕਾਨਵੈਂਟ ਸਕੂਲ ਅਜਨਾਲਾ ਵਿਖੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਬੋਲਦਿਆਂ ਏ. ਐੱਸ. ਆਈ. ਅਸ਼ੋਕ ਕੁਮਾਰ ਨੇ ...

ਪੂਰੀ ਖ਼ਬਰ »

ਨਿਯਮਾਂ ਨੂੰ ਛਿੱਕੇ ਟੰਗਣ ਵਾਲੇ ਬਖ਼ਸ਼ੇ ਨਹੀਂ ਜਾਣਗੇ-ਮੁੱਖ ਅਫ਼ਸਰ ਥਾਣਾ ਘਰਿੰਡਾ

ਅਟਾਰੀ, 21 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)-ਸਕੂਲ ਵੈਨਾਂ, ਢਾਬਾ ਤੇ ਹੋਟਲ ਮਾਲਕ ਬੱਸ ਸਰਵਿਸ ਸਰਕਾਰ ਵਲੋਂ ਤੈਅ ਨਿਯਮਾਂ 'ਚ ਰਹਿ ਕੇ ਆਪਣਾ ਕੰਮ ਕਰਨ ਨਿਯਮਾਂ ਨੂੰ ਛਿੱਕੇ ਟੰਗ ਕੇ ਕੰਮ ਕਰਨ ਵਾਲੇ ਕਿਸੇ ਨੂੰ ਵੀ ਨਹੀਂ ਬਖ਼ਸ਼ਿਆ ਜਾਵੇਗਾ | ਇਹ ਸ਼ਬਦ ਮੁੱਖ ਅਫਸਰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ 'ਸਕਿੱਲ ਇੰਡੀਆ ਮਿਸ਼ਨ' ਤਹਿਤ 24 ਤੋਂ ਕੋਰਸਾਂ ਦੀ ਸ਼ੁਰੂਆਤ-ਪਿ੍ੰ: ਮਹਿਲ ਸਿੰਘ

ਅੰਮਿ੍ਤਸਰ, 21 ਫਰਵਰੀ (ਜੱਸ)-ਸਥਾਨਕ ਖ਼ਾਲਸਾ ਕਾਲਜ ਵਿਖੇ ਪ੍ਰਧਾਨ ਮੰਤਰੀ ਦੀ 'ਸਕਿੱਲ ਇੰਡੀਆ ਮਿਸ਼ਨ' ਤਹਿਤ ਕਾਲਜ 'ਚ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਅੰਤਰਗਤ ਕਈ ਕੋਰਸਾਂ ਦੀ ਟ੍ਰੇਨਿੰਗ 24 ਫ਼ਰਵਰੀ ਤੋਂ ਆਰੰਭ ਹੋ ਰਹੀ ਹੈ | ਉਕਤ ਜਾਣਕਾਰੀ ਦਿੰਦਿਆਂ ਪਿ੍ੰ: ਡਾ. ਮਹਿਲ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਵਿਖੇ 7 ਰੋਜ਼ਾ ਹੋਲੇ ਮਹੱਲੇ ਦੀ ਆਰੰਭਤਾ ਕੱਲ੍ਹ ਤੋਂ

ਮੱਤੇਵਾਲ, 21 ਫਰਵਰੀ (ਗੁਰਪ੍ਰੀਤ ਸਿੰਘ ਮੱਤੇਵਾਲ)-ਸਥਾਨਕ ਕਸਬਾ ਮੱਤੇਵਾਲ 'ਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਵਿਖੇ 7 ਰੋਜ਼ਾ ਹੋਲਾ ਮੁਹੱਲਾ ਸਮਾਗਮ ਜੋ ਕਿ ਮਿਤੀ 23 ਫਰਵਰੀ ਤੋਂ ਆਰੰਭ ਹੋਵੇਗਾ | ਇਨ੍ਹਾਂ ...

ਪੂਰੀ ਖ਼ਬਰ »

ਸਵ. ਦੀਦਾਰ ਸਿੰਘ ਰੰਧਾਵਾ ਖੱਬੇਰਾਜਪੂਤਾਂ ਨਮਿਤ ਸ਼ਰਧਾਂਜਲੀ ਸਮਾਗਮ

ਚੌਕ ਮਹਿਤਾ, 21 ਫਰਵਰੀ (ਧਰਮਿੰਦਰ ਸਿੰਘ ਸਦਾਰੰਗ)-ਖੱਬੇਰਾਜਪੂਤਾਂ ਵਿਖੇ ਕਾਂਗਰਸੀ ਆਗੂ ਇੰਦਰਜੀਤ ਸਿੰਘ ਰੰਧਾਵਾ ਤੇ ਹਰਜੀਤ ਸਿੰਘ ਰੰਧਾਵਾ ਦੇ ਪਿਤਾ ਸਵ. ਦੀਦਾਰ ਸਿੰਘ ਰੰਧਾਵਾ ਦੀ ਆਤਮਿਕ ਸ਼ਾਂਤੀ ਲਈ ਨਮਿਤ ਰੱਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਦੇਵ ਸਿੰਘ ਢੀਂਡਸਾ

ਅੰਮਿ੍ਤਸਰ, 21 ਫ਼ਰਵਰੀ (ਜਸਵੰਤ ਸਿੰਘ ਜੱਸ)-ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ | ਬਾਅਦ 'ਚ ਘੰਟਾ ਘਰ ਪਲਾਜ਼ਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਢੀਂਡਸਾ ਨੇ ਕਿਹਾ ਕਿ ਉਹ ਇਥੇ ਸ਼ੋ੍ਰਮਣੀ ਕਮੇਟੀ ਨੂੰ ...

ਪੂਰੀ ਖ਼ਬਰ »

ਪਿੰਗਲਵਾੜਾ ਸੰਸਥਾ ਦੇ ਮਾਨਾਂਵਾਲਾ ਕੈਂਪਸ 'ਚ ਸਮਾਗਮ ਦੌਰਾਨ 3 ਪੁਸਤਕਾਂ ਲੋਕ ਅਰਪਣ

ਮਾਨਾਂਵਾਲਾ, 21 ਫ਼ਰਵਰੀ (ਗੁਰਦੀਪ ਸਿੰਘ ਨਾਗੀ)-ਪਿੰਗਲਵਾੜਾ ਸੰਸਥਾ ਦੇ ਮਾਤਾ ਮਹਿਤਾਬ ਕੌਰ ਹਾਲ, ਮਾਨਾਂਵਾਲਾ ਵਿਖੇ ਪਿੰਗਲਵਾੜਾ ਸੰਸਥਾ ਵਲੋਂ ਛਾਪੀਆਂ ਗਈਆਂ 3 ਪੁਸਤਕਾਂ ਰਿਲੀਜ਼ ਕਰਨ ਲਈ ਲੋਕ ਅਰਪਣ ਸਮਾਗਮ ਕਰਵਾਇਆ ਗਿਆ | ਭਗਤ ਪੂਰਨ ਸਿੰਘ ਆਦਰਸ਼ ਸਕੂਲ ਦੇ ...

ਪੂਰੀ ਖ਼ਬਰ »

ਪ੍ਰਜਾਪਿਤਾ ਬ੍ਰਹਮਕੁਮਾਰੀਆ ਆਸ਼ਰਮ ਵਿਖੇ ਮਹਾਂਸ਼ਿਵਰਾਤਰੀ ਸਮਾਗਮ

ਅਜਨਾਲਾ, 21 ਫ਼ਰਵਰੀ (ਐਸ. ਪ੍ਰਸ਼ੋਤਮ)-ਪ੍ਰ੍ਰਜਾਪਿਤਾ ਬ੍ਰਹਮ ਕੁਮਾਰੀਆ ਈਸ਼ਵਰੀਆ ਵਿਸ਼ਵ ਵਿਦਿਆਲਾ ਅਜਨਾਲਾ ਵਿਖੇ ਮਹਾਂਸ਼ਿਵਰਾਤਰੀ ਸ਼ਰਧਾ ਨਾਲ ਮਨਾਈ ਗਈ | ਮਹਾਂਸ਼ਿਵਰਾਤਰੀ ਧਾਰਮਿਕ ਸਮਾਗਮ ਦੇ ਮੁੱਖ ਮਹਿਮਾਨ ਹਲਕਾ ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ ਦੇ ...

ਪੂਰੀ ਖ਼ਬਰ »

ਮਹਾਂਸ਼ਿਵਰਾਤਰੀ ਮੌਕੇ ਮੰਦਰਾਂ 'ਚ ਗੂੰਜੇ 'ਬਮ-ਬਮ ਭੋਲੇ' ਦੇ ਜੈਕਾਰੇ

ਅੰਮਿ੍ਤਸਰ, 21 ਫ਼ਰਵਰੀ (ਸੁਰਿੰਦਰ ਕੋਛੜ)-ਸ਼ਹਿਰ ਦੇ ਪ੍ਰਸਿੱਧ ਦੁਰਗਿਆਨਾ ਤੀਰਥ ਸਮੇਤ ਲਗਪਗ ਸਾਰੇ ਮੰਦਰਾਂ-ਸ਼ਿਵਾਲਿਆਂ 'ਚ 'ਬਮ-ਬਮ ਭੋਲੇ' ਦੇ ਜੈਕਾਰਿਆਂ ਨਾਲ ਸ਼ਰਧਾਲੂਆਂ ਵਲੋਂ ਮਹਾਂ ਸ਼ਿਵਰਾਤਰੀ ਮਨਾਈ ਗਈ | ਇਸ ਪਵਿੱਤਰ ਤੇ ਪਾਵਨ ਦਿਹਾੜੇ ਨੂੰ ਲੈ ਕੇ ਦਿਨ ਦਾ ...

ਪੂਰੀ ਖ਼ਬਰ »

ਅਜਨਾਲਾ 'ਚ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ

ਅਜਨਾਲਾ, 21 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ 'ਚ ਸਥਿਤ ਪ੍ਰਾਚੀਨ ਸ਼ਿਵ ਮੰਦਰ ਵਿਖੇ ਮਹਾਂ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਹਵਨ ਯੱਗ ਕਰਨ ਉਪਰੰਤ ਸ਼ਿਵ ਭਗਤਾਂ ਵਲੋਂ ਸਤਿਸੰਗ ਕਰ ਕੇ ਭਗਵਾਨ ਸ਼ਿਵ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ | ...

ਪੂਰੀ ਖ਼ਬਰ »

ਸ਼ਹਿਰੀ ਆਵਾਸ ਯੋਜਨਾ ਤਹਿਤ 157 ਲਾਭਪਾਤਰੀਆਂ ਨੂੰ ਮਕਾਨਾਂ ਦੀ ਉਸਾਰੀ ਲਈ ਜਾਰੀ ਕੀਤੀਆਂ ਕਿਸ਼ਤਾਂ

ਅੰਮਿ੍ਤਸਰ, 21 ਫਰਵਰੀ (ਹਰਮਿੰਦਰ ਸਿੰਘ)-ਸ਼ਹਿਰੀ ਆਵਾਸ ਯੋਜਨਾ ਤਹਿਤ ਨਗਰ ਨਿਗਮ ਦੀ ਹਦੂਦ ਅੰਦਰ ਗਰੀਬੀ ਰੇਖਾ ਹੇਠਾਂ ਰਹਿ ਰਹੇ 157 ਲਾਭਪਾਤਰੀਆਂ ਨੂੰ ਮਕਾਨਾਂ ਦੀ ਉਸਾਰੀ ਕਰਨ ਤੇ ਉਸਾਰੀ 'ਚ ਵਾਧਾ ਕਰਨ ਲਈ 50-50 ਹਜ਼ਾਰ ਰੁਪਏ ਦੇ ਚੈੱਕ ਮੇਅਰ ਕਰਮਜੀਤ ਸਿੰਘ ਰਿੰਟੂ, ...

ਪੂਰੀ ਖ਼ਬਰ »

ਸੁਆਇਲ ਹੈਲਥ ਕਾਰਡ ਦਿਨ ਮਨਾਇਆ

ਟਾਹਲੀ ਸਾਹਿਬ, 21 ਫ਼ਰਵਰੀ (ਪਲਵਿੰਦਰ ਸਿੰਘ ਸਰਹਾਲਾ)-ਬਲਾਕ ਖੇਤੀਬਾੜੀ ਅਫ਼ਸਰ ਡਾ: ਰਮਿੰਦਰ ਸਿੰਘ ਧੰਜੂ ਦੀ ਅਗਵਾਈ 'ਚ ਸੁਆਇਲ ਹੈਲਥ ਕਾਰਡ ਸਕੀਮ ਅਧੀਨ ਚੁਣੇ ਗਏ ਮਾਡਲ ਪਿੰਡ ਕਾਜੀਕੋਟ ਵਿਖੇ ਸੁਆਇਲ ਹੈਲਥ ਡੇਅ ਮਨਾਇਆ ਗਿਆ | ਸਰਪੰਚ ਸਤਨਾਮ ਸਿੰਘ ਕਾਜੀਕੋਟ ਦੇ ...

ਪੂਰੀ ਖ਼ਬਰ »

ਸੁਆਇਲ ਹੈਲਥ ਕਾਰਡ ਦਿਨ ਮਨਾਇਆ

ਟਾਹਲੀ ਸਾਹਿਬ, 21 ਫ਼ਰਵਰੀ (ਪਲਵਿੰਦਰ ਸਿੰਘ ਸਰਹਾਲਾ)-ਬਲਾਕ ਖੇਤੀਬਾੜੀ ਅਫ਼ਸਰ ਡਾ: ਰਮਿੰਦਰ ਸਿੰਘ ਧੰਜੂ ਦੀ ਅਗਵਾਈ 'ਚ ਸੁਆਇਲ ਹੈਲਥ ਕਾਰਡ ਸਕੀਮ ਅਧੀਨ ਚੁਣੇ ਗਏ ਮਾਡਲ ਪਿੰਡ ਕਾਜੀਕੋਟ ਵਿਖੇ ਸੁਆਇਲ ਹੈਲਥ ਡੇਅ ਮਨਾਇਆ ਗਿਆ | ਸਰਪੰਚ ਸਤਨਾਮ ਸਿੰਘ ਕਾਜੀਕੋਟ ਦੇ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਸੰਘਰਸ਼ ਮੋਰਚਾ ਨੇ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

ਅਜਨਾਲਾ, 21 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਜ਼ਦੂਰ ਮਾਰੂ ਨੀਤੀਆਂ ਿਖ਼ਲਾਫ਼ ਮਜ਼ਦੂਰ ਮੁਕਤੀ ਮੋਰਚਾ ਵਲੋਂ ਰੋਬਟ ਮਸੀਹ ਪਸ਼ੀਆਂ ਦੀ ਅਗਵਾਈ 'ਚ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਸਰਕਾਰੀ ਨੌਕਰੀਆਂ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ ਏਜੰਟਾਂ ਤੋਂ ਬਚਣ ਦੀ ਲੋੜ-ਉਪ ਚੇਅਰਮੈਨ ਬਰਾੜ

ਬਿਆਸ, 21 ਫਰਵਰੀ (ਪਰਮਜੀਤ ਸਿੰਘ ਰੱਖੜਾ)-ਭਗਵਾਨ ਵਾਲਮੀਕਿ ਸੰਘਰਸ਼ ਦਲ ਦੀ ਵਿਸ਼ੇਸ਼ ਮੀਟਿੰਗ ਉਪ ਚੇਅਰਮੈਨ ਪਾਖਰ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਬਰਾੜ ਨੇ ਦੱਸਿਆ ਕਿ ਉਕਤ ਮੀਟਿੰਗ ਦੌਰਾਨ ਸੰਸਥਾ ਦੇ ਚੇਅਰਮੈਨ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਖ਼ਾਲਸਾ ਸਕੂਲ ਦੀਆਂ ਧਾਰਮਿਕ ਖੇਤਰ 'ਚ ਅਹਿਮ ਪ੍ਰਾਪਤੀਆਂ

ਬਾਬਾ ਬਕਾਲਾ ਸਾਹਿਬ 21 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਗੁਰੂ ਤੇਗ ਬਹਾਦਰ ਖਾਲਸਾ ਸੀ: ਸੈ: ਸਕੂਲ ਬਾਬਾ ਬਕਾਲਾ ਸਾਹਿਬ ਨੇ ਵਿਦਿਆ ਦੇ ਨਾਲ-ਨਾਲ ਧਾਰਮਿਕ ਖੇਤਰ ਵਿਚ ਵੀ ਅਹਿਮ ਪ੍ਰਾਪਤੀਆਂ ...

ਪੂਰੀ ਖ਼ਬਰ »

ਗੁਰੂ ਹਰਿਕਿ੍ਸ਼ਨ ਸਕੂਲ ਨੰਗਲ ਘੁਮਾਣ ਦਾ ਧਾਰਮਿਕ ਮੁਕਾਬਲਿਆਂ 'ਚ ਰਿਹਾ ਸ਼ਾਨਦਾਰ ਪ੍ਰਦਰਸ਼ਨ

ਚੌਕ ਮਹਿਤਾ, 21 ਫਰਵਰੀ (ਜਗਦੀਸ਼ ਸਿੰਘ ਬਮਰਾਹ)- ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬੋਲੇਵਾਲ ਵਿਖੇ ਹੋਏ ਧਾਰਮਿਕ ਮੁਕਾਬਲਿਆਂ 'ਚ ਗੁਰੂ ਹਰਿਕਿ੍ਸ਼ਨ ਸਕੂਲ ਨੰਗਲ-ਘੁਮਾਣ ਦੇ ਵਿਦਿਆਰਥੀਆਂ ਨੇ ਅਪਣੀ ਕਲਾ ਦਾ ਜ਼ਬਰਦਸਤ ਪ੍ਰਦਰਸ਼ਨ ਕਰਦਿਆਂ ਜਿੱਤ ਹਾਸਲ ਕੀਤੀ | ਇਸ ...

ਪੂਰੀ ਖ਼ਬਰ »

ਪੰਜਾਬ ਤੇ ਯੂ. ਟੀ. ਮੁਲਾਜ਼ਮ/ਪੈਨਸ਼ਨਰਜ਼ ਐਕਸ਼ਨ ਕਮੇਟੀ ਵਲੋਂ ਸੋਨੀ ਨੂੰ ਮੰਗ ਪੱਤਰ

ਅੰਮਿ੍ਤਸਰ, 21 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਤੇ ਯੂ. ਟੀ. ਮੁਲਾਜ਼ਮ/ਪੈਨਸ਼ਨਰਜ਼ ਐਕਸ਼ਨ ਕਮੇਟੀ ਵਲੋਂ ਜੋਗਿੰਦਰ ਸਿੰਘ, ਨਰਿੰਦਰ ਕੁਮਾਰ, ਸਤਿਆਪਾਲ ਗੁਪਤਾ ਤੇ ਸਵਿੰਦਰ ਸਿੰਘ ਭੱਟੀ ਦੀ ਅਗਵਾਈ ਹੇਠ ਮੁਲਾਜ਼ਮ ਵਫ਼ਦ ਨੇ ਕੈਬਨਿਟ ਮੰਤਰੀ ਓ. ਪੀ. ਸੋਨੀ ...

ਪੂਰੀ ਖ਼ਬਰ »

ਗੁਰਜੀਤ ਸਿੰਘ ਵਡਾਲਾ ਨੇ ਬਤੌਰ ਪਿ੍ੰਸੀਪਲ ਅਹੁਦਾ ਸੰਭਾਲਿਆ

ਬਾਬਾ ਬਕਾਲਾ ਸਾਹਿਬ, 21 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਡੇਰਾ ਕਰਮ ਸਿੰਘ ਹੋਤੀ ਮਰਦਾਨ ਮਕਸੂਦਪੁਰ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਮਾਝਾ ਸਿੰਘ ਸੀ: ਸੈ: ਸਕੂਲ, ਬਾਬਾ ਬਕਾਲਾ ਸਾਹਿਬ ਵਿਖੇ ਸ: ਗੁਰਜੀਤ ਸਿੰਘ ਵਡਾਲਾ ਨੇ ਅੱਜ ਬਤੌਰ ਪਿ੍ੰਸੀਪਲ ਆਪਣਾ ਅਹੁਦਾ ...

ਪੂਰੀ ਖ਼ਬਰ »

ਕਾਂਗਰਸੀ ਆਗੂ ਪੰਜਾਬ ਦੀ ਸ਼ਾਂਤੀ ਭੰਗ ਕਰ ਕੇ ਲੋਕਾਂ ਦਾ ਧਿਆਨ ਭਟਕਾਉਣਾ ਚਾਹੁੰਦੇ-ਕਾਹਲੋਂ

ਅੰਮਿ੍ਤਸਰ, 21 ਫਰਵਰੀ (ਹਰਮਿੰਦਰ ਸਿੰਘ)-ਕਾਂਗਰਸ ਸਰਕਾਰ ਹਰ ਤਰ੍ਹਾਂ ਨਾਲ ਫ਼ੇਲ੍ਹ ਹੋਈ ਹੈ ਤੇ ਇਸ ਦੇ ਕੁਝ ਆਗੂ ਪੰਜਾਬ ਦਾ ਮਾਹੌਲ ਮੁੜ ਖ਼ਰਾਬ ਕਰਕੇ ਇਥੋਂ ਦੀ ਸ਼ਾਂਤੀ ਨੂੰ ਭੰਗ ਕਰਕੇ ਲੋਕਾਂ ਦਾ ਧਿਆਨ ਭਟਕਾਉਣਾ ਚਾਹੁੰਦੇ ਹਨ | ਇਹ ਪ੍ਰਗਟਾਵਾ ਯੂਥ ਅਕਾਲੀ ਦਲ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX