ਤਰਨ ਤਾਰਨ, 21 ਫਰਵਰੀ (ਹਰਿੰਦਰ ਸਿੰਘ)-ਤਰਨ ਤਾਰਨ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਮਹਾਂਸ਼ਿਵਰਾਤਰੀ ਦਾ ਤਿਓਹਾਰ ਬੜੀ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ਼ਹਿਰ ਦੇ ਵੱਖ-ਵੱਖ ਮੰਦਰ ਸ੍ਰੀ ਠਾਕੁਰ ਦੁਆਰਾ ਮਦਨ ਮੋਹਨ ਮੰਦਰ, ਮਾਤਾ ਕੌਾਲਾ ਦੇਵੀ ਜੀ ਮੰਦਰ, ਸ਼ਿਵਾਲਾ ਮੰਦਰ, ਸ੍ਰੀ ਜਵਾਲਾ ਮੁਖੀ ਮੰਦਿਰ, ਨੀਲਮ ਦੇਵਾ ਜੀ ਮੰਦਰ ਅਤੇ ਹੋਰ ਮੰਦਰਾਂ ਵਿਚ ਸਵੇਰੇ ਤੋਂ ਹੀ ਸ਼ਿਵ ਦੀ ਮੂਰਤੀ ਤੇ ਸ਼ਿਵ ਭਗਤਾਂ ਵਲੋਂ ਜਲ ਚੜ੍ਹਾਉਣ ਲਈ ਲੰਮੀਆ ਲਾਈਨਾਂ ਲੱਗੀਆਂ ਹੋਈਆਂ ਸਨ | ਸ਼ਰਧਾਲੂਆਂ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਸ਼ਿਵ ਸ਼ੰਕਰ ਦੀ ਪੂਜਾ ਅਰਚਨਾ ਕੀਤੀ ਗਈ ਅਤੇ ਬੇਲਪੱਤਰ, ਧਤੁਰਾ, ਧੂਫ, ਫਲ ਅਤੇ ਪ੍ਰਸ਼ਾਦਿ ਚੜ੍ਹਾਇਆ ਗਿਆ | ਸ਼ਿਵ ਭਗਤਾਂ ਨੇ ਅਨਾਜ ਦਾ ਤਿਆਗ ਕਰਕੇ ਦਿਨ ਭਰ ਭੋਲੇ ਸ਼ੰਕਰ ਦੀ ਪੂਜਾ ਅਰਚਨਾ ਕੀਤੀ ਅਤੇ ਸ਼ਿਵ ਸ਼ੰਕਰ ਦੇ ਨਾਅਰੇ ਲਗਾਏ | ਮਹਾਂਸ਼ਿਵਰਾਤਰੀ ਮੌਕੇ ਜਿਥੇ ਮੰਦਰਾਂ ਵਿਚ ਵੱਖ-ਵੱਖ ਪਦਾਰਥਾਂ ਦੇ ਲੰਗਰ ਭੰਡਾਰਾ ਲਗਾਏ ਗਏ, ਉਥੇ ਸ਼ਹਿਰ ਦੇ ਦੁਕਾਨਦਾਰਾਂ ਵਲੋਂ ਵੀ ਵੱਖ-ਵੱਖ ਪਦਾਰਥਾਂ ਦੇ ਲੰਗਰ ਭੰਡਾਰਾ ਲਗਾਏ ਗਏ | ਇਸ ਮੌਕੇ ਸ਼ਿਵਾਲਾ ਮੰਦਰ ਦੇ ਪੰਡਿਤ ਇਸ਼ਵਰ ਸ਼ਰਮਾ ਨੇ ਦੱਸਿਆ ਕਿ ਹਿੰਦੂ ਸਨਾਤਨ ਧਰਮ ਦੀ ਮਾਨਤਾ ਦੇ ਅਨੁਸਾਰ ਸ਼ਿਵਰਾਤਰੀ ਦੀ ਹਿੰਦੂ ਧਰਮ ਵਿਚ ਬਹੁਤ ਮਾਨਤਾ ਹੈ |
ਫਤਿਆਬਾਦ, 21 ਫਰਵਰੀ (ਹਰਵਿੰਦਰ ਸਿੰਘ ਧੂੰਦਾ)¸ਕਸਬਾ ਫਤਿਆਬਾਦ, ਗੋਇੰਦਵਾਲ ਸਾਹਿਬ ਅਤੇ ਖਡੂਰ ਸਾਹਿਬ ਦੇ ਆਸ ਪਾਸ ਇਲਾਕਿਆਂ ਵਿਚ ਲੁੱਟਾਂ ਖੋਹਾਂ ਕਰਨ ਵਾਲੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਚੌਾਕੀ ਫਤਿਆਬਾਦ ਦੇ ਇੰਚਾਰਜ ਮੁਖਤਿਆਰ ਸਿੰਘ ਨੇ ਕਾਬੂ ਕਰਨ ਵਿਚ ...
ਤਰਨ ਤਾਰਨ, 21 ਫਰਵਰੀ (ਹਰਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਤਰਨ ਤਾਰਨ ਦੀ ਦਾਣਾ ਮੰਡੀ ਵਿਖੇ 27 ਫਰਵਰੀ ਦੀ ਹੋ ਰਹੀ ਅਕਾਲੀ ਦਲ ਦੀ ਰੈਲੀ ਦੀਆਂ ਤਿਆਰੀਆਂ ਦੇ ਸਬੰਧ ਵਿਚ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇ. ਦਲਬੀਰ ਸਿੰਘ ਜਹਾਂਗੀਰ ਵਲੋਂ ਹਲਕਾ ਖਡੂਰ ਸਾਹਿਬ ...
ਤਰਨ ਤਾਰਨ, 21 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਅਣਪਛਾਤੇ ਵਾਹਨ ਵਲੋਂ ਇਕ ਵਿਅਕਤੀ ਨੂੰ ਫੇਟ ਮਾਰਨ 'ਤੇ ਵਿਅਕਤੀ ਦੀ ਮੌਤ ਹੋਣ ਦੇ ਮਾਮਲੇ ਵਿਚ ਅਣਪਛਾਤੇ ਵਾਹਨ ਚਾਲਕ ਖਿਲਾਫ਼ ਕੇਸ ਦਰਜ ਕੀਤਾ ਹੈ | ...
ਹਰੀਕੇ ਪੱਤਣ, 21 ਫਰਵਰੀ (ਸੰਜੀਵ ਕੁੰਦਰਾ)-ਮੁੱਖ ਖੇੇਤੀਬਾੜੀ ਅਫਸਰ ਡਾ. ਹਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫਸਰ ਡਾ. ਜਸਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਡਾ. ਭੁਪਿੰਦਰ ਸਿੰਘ ਏ.ਡੀ.ਓ., ਡਾ. ਸੰਦੀਪ ਸਿੰਘ ਏ.ਡੀ.ਓ. ਅਤੇ ਖੇਤੀ ਉਪ ਨਿਰੀਖਕ ...
ਤਰਨ ਤਾਰਨ, 21 ਫਰਵਰੀ (ਹਰਿੰਦਰ ਸਿੰਘ)-ਕਾਂਗਰਸ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਵਿਰੋਧੀ ਆਗੂਆਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲਿਆਂ ਨੂੰ ਠੱਲ ਪਾਉਣ ਦੇ ਮਕਸਦ ਨਾਲ 27 ਫਰਵਰੀ ਨੂੰ ਤਰਨ ਤਾਰਨ ਦਾਣਾ ਮੰਡੀ ਵਿਚ ਕੀਤੀ ਜਾ ਰਹੀ ਰੋਸ ਰੈਲੀ ਵਿਚ ਲੋਕਾਂ ਦਾ ...
ਤਰਨ ਤਾਰਨ, 21 ਫਰਵਰੀ (ਹਰਿੰਦਰ ਸਿੰਘ)-ਤਰਨ ਤਾਰਨ ਦੇ ਐੱਸ.ਐੱਸ.ਪੀ. ਧਰੁਵ ਦਹੀਆ ਨੇ ਜ਼ਿਲ੍ਹਾ ਤਰਨ ਤਾਰਨ ਵਿਚ 6 ਥਾਣਾ ਮੁਖੀਆਂ ਨੂੰ ਤਬਦੀਲ ਕੀਤਾ ਹੈ | ਐੱਸ.ਐੱਸ.ਪੀ. ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਪੁਲਿਸ ਲਾਈਨ ਵਿਚ ਤਾਇਨਾਤ ਇੰਸ: ਮਨੋਜ ਕੁਮਾਰ ਨੂੰ ਥਾਣਾ ਸਦਰ ਦਾ ...
ਤਰਨ ਤਾਰਨ, 21 ਫਰਵਰੀ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਅਤੇ ਥਾਣਾ ਸਰਾਏਾ ਅਮਾਨਤ ਖਾਂ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ...
ਤਰਨ ਤਾਰਨ, 21 ਫਰਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਸਕੂਲ ਵਿਚ ਬੱਚਿਆਂ ਦੀ ਫੀਸਾਂ ਦੇ ਰੱਖੇ ਪੈਸੇ ਅਤੇ ਸਕੂਲ ਦਾ ਰਿਕਾਰਡ ਅਣਪਛਾਤੇ ਵਿਅਕਤੀਆਂ ਵਲੋਂ ਚੋਰੀ ਕਰਨ 'ਤੇ ਕੇਸ ਦਰਜ ਕੀਤਾ ਗਿਆ ਹੈ | ਐੱਸ.ਐੱਸ.ਪੀ. ਧਰੁਵ ...
ਤਰਨ ਤਾਰਨ, 21 ਫਰਵਰੀ (ਪਰਮਜੀਤ ਜੋਸ਼ੀ)-ਅਦਾਲਤ ਵਿਚ ਚੱਲ ਰਹੇ ਕੇਸ ਦੌਰਾਨ ਹਾਜ਼ਰ ਨਾ ਹੋਣ 'ਤੇ ਅਦਾਲਤ ਵਲੋਂ ਇਕ ਔਰਤ ਸਮੇਤ 2 ਵਿਅਕਤੀਆਂ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਦੀਪਕ ਸਿੰਘ ਪੁੱਤਰ ਇੰਦਰਜੀਤ ਸਿੰਘ ਵਾਸੀ ਗਲੀ ...
ਤਰਨ ਤਾਰਨ, 21 ਫਰਵਰੀ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਜੂਆ ਖਿਡਾਉਂਦੇ ਹੋਏ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਪੈਸੇ ਅਤੇ ਸਾਮਾਨ ਬਰਾਮਦ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਐੱਸ.ਆਈ ਸਤਨਾਮ ਸਿੰਘ ...
ਗੋਇੰਦਵਾਲ ਸਾਹਿਬ, 21 ਫਰਵਰੀ (ਸਕੱਤਰ ਸਿੰਘ ਅਟਵਾਲ)¸ਐੱਸ. ਐੱਸ.ਪੀ. ਤਰਨ ਤਾਰਨ ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ 'ਤੇ ਗੋਇੰਦਵਾਲ ਸਾਹਿਬ ਦੇ ਡੀ.ਐੱਸ.ਪੀ. ਰਵਿੰਦਰਪਾਲ ਸਿੰਘ ਢਿੱਲੋਂ ਦੀ ਅਗਵਾਈ ਵਿਚ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵਲੋਂ ਵੱਖ-ਵੱਖ ਮਾਮਲਿਆਂ ...
ਤਰਨ ਤਾਰਨ, 21 ਫਰਵਰੀ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਪੰਜਾਬ ਰੋਡਵੇਜ ਦੀ ਬੱਸ ਦੇ ਡਰਾਈਵਰ ਅਤੇ ਕੰਡਰਟਰ ਨਾਲ ਮਾਰਕੁੱਟ ਕਰਕੇ ਉਨ੍ਹਾਂ ਪਾਸੋਂ ਪੈਸਿਆਂ ਵਾਲਾ ਬੈਗ ਖੋਹਣ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਇਕ ਵਿਅਕਤੀ ...
ਤਰਨ ਤਾਰਨ, 21 ਫਰਵਰੀ (ਪਰਮਜੀਤ ਜੋਸ਼ੀ)-ਪੀ.ਡਬਲਿਯੂ.ਡੀ.ਫੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਪ੍ਰਧਾਨ ਬਲਜਿੰਦਰ ਸਿੰਘ ਦੋਬਲੀਆਂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੂਬੇ ਦੇ ਆਗੂ ਸਤਨਾਮ ਸਿੰਘ ਅਮਰਕੋਟ ਤੇ ਨਿਰਮਲ ਸਿੰਘ ...
ਪੱਟੀ, 21 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਭਾਈ ਲਾਲੋ ਸਮਾਜ ਸੇਵਾ ਸੰਸਥਾ ਪੱਟੀ ਵਲੋਂ ਤਰਨ ਤਾਰਨ ਜ਼ਿਲੇ੍ਹ ਵਿਚ ਜਿਥੇ ਸਮਾਜ ਸੇਵਾ ਦੇ ਅਨੇਕਾਂ ਕਾਰਜ ਚਲਾਏ ਜਾ ਰਹੇ, ਦੇ ਨਾਲ-ਨਾਲ ਸਮਾਜਿਕ ਕੁਰੀਤੀਆਂ ਦੇ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਚਾਰ ਟੈਲੀ ...
ਸਰਾਏਾ ਅਮਾਨਤ ਖਾਂ, 21 ਫਰਵਰੀ (ਨਰਿੰਦਰ ਸਿੰਘ ਦੋਦੇ)-27 ਫਰਵਰੀ ਦੀ ਰੈਲੀ ਝੂਠੇ ਵਾਦਿਆਂ ਦਾ ਦੌਰ ਖਤਮ ਕਰ ਮੌਜੂਦਾ ਕਾਂਗਰਸ ਦੀ ਸਰਕਾਰ ਨੂੰ ਕੁੰਭਕਰਨੀ ਨੀਂਦ ਵਿਚੋਂ ਜਗਾਉਣ ਦੇ ਯਤਨ ਕਰੇਗੀ | ਇਹ ਪ੍ਰਗਟਾਵਾ ਵੱਖ-ਵੱਖ ਪਿੰਡਾਂ ਦੇ ਅਕਾਲੀ ਵਰਕਰਾਂ ਤੇ ਸਾਬਕਾ ਸਰਪੰਚ ...
ਗੋਇੰਦਵਾਲ ਸਾਹਿਬ, 21 ਫਰਵਰੀ (ਸਕੱਤਰ ਸਿੰਘ ਅਟਵਾਲ)¸ਕਸਬਾ ਗੋਇੰਦਵਾਲ ਸਾਹਿਬ ਪਾਣੀ ਵਾਲੀ ਟੈਂਕੀ ਦੇ ਨਜ਼ਦੀਕ ਮਹਾਂ ਸ਼ਿਵਰਾਤਰੀ ਦਾ ਦਿਹਾੜਾ ਬੜੀ ਸ਼ਰਧਾ ਸਤਿਕਾਰ ਅਤੇ ਧੂੰਮਧਾਮ ਨਾਲ ਮਨਾਇਆ | ਮੁੱਖ ਸੇਵਾਦਾਰ ਮਾਤਾ ਬੇਵੀ ਨੇ ਦੱਸਿਆ ਕਿ ਹਰ ਹਰ ਮਹਾਂਦੇਵ ਜੀ ਅਤੇ ...
ਤਰਨ ਤਾਰਨ, 21 ਫਰਵਰੀ (ਹਰਿੰਦਰ ਸਿੰਘ)-ਤਰਨ ਤਾਰਨ ਨਜ਼ਦੀਕੀ ਪਿੰਡ ਵਰਾਣਾ ਦੇ ਬਾਬਾ ਜਸਵੰਤ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਵਲੋਂ ਕਰਾਇਆ ਗਿਆ, ਓਪਨ ਫੁੱੱਟਬਾਲ ਟੂਰਨਾਮੈਂਟ ਅਖੀਰਲੇ ਦਿਨ ਅਮਿੱਟ ਯਾਦਾ ਛੱਡਦਾ ਹੋਇਆ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਿਆ | ਇਸ 3 ...
ਖਡੂਰ ਸਾਹਿਬ, 21 ਫਰਵਰੀ (ਰਸ਼ਪਾਲ ਸਿੰਘ ਕੁਲਾਰ)-ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ਼ ਪੰਜਾਬ ਦੀ ਹਮਦਰਦ ਪਾਰਟੀ ਅਕਾਲੀ ਦਲ ਵਲੋਂ 27 ਫਰਵਰੀ ਨੂੰ ਤਰਨ ਤਾਰਨ ਵਿਖੇ ਕੀਤੀ ਜਾ ਰਹੀ ਵਿਸ਼ਾਲ ਕਾਨਫਰੰਸ ਵਿਚ ਸ਼ਾਮਿਲ ਹੋਣ ਲਈ ਹਲਕਾ ਬਾਬਾ ਬਕਾਲਾ ਤੋਂ ...
ਤਰਨ ਤਾਰਨ, 20 ਜਨਵਰੀ (ਹਰਿੰਦਰ ਸਿੰਘ)-ਨੱਕ ਦੀ ਅਲਰਜੀ ਦੀ ਬਿਮਾਰੀ ਨੂੰ (ਅਲਰਜਿਕ ਰਿਨਾਈਟਿਸ) ਕਹਿੰਦੇ ਹਨ ਅਤੇ ਇਸ ਦਾ ਇਲਾਜ ਸੰਭਵ ਹੈ | ਇਹ ਜਾਣਕਾਰੀ ਨੱਕ, ਕੰਨ ਅਤੇ ਗਲੇ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਰਾਜਬਰਿੰਦਰ ਸਿੰਘ ਨੇ ਡਾ. ਰੰਧਾਵਾ ਕਲੀਨਿਕ ਸਾਹਮਣੇ ਸਿਵਲ ...
ਪੱਟੀ, 21 ਫਰਵਰੀ (ਅਵਤਾਰ ਸਿੰਘ ਖਹਿਰਾ)¸ਸ਼੍ਰੋਮਣੀ ਅਕਾਲੀ ਦਲ ਵਲੋਂ 27 ਫਰਵਰੀ ਨੂੰ ਤਰਨ ਤਾਰਨ ਦੀ ਦਾਣਾ ਮੰਡੀ ਵਿਖੇ ਪੰਜਾਬ ਸਰਕਾਰ ਵਿਰੋਧੀ ਹੋ ਰਹੀ ਰੋਸ ਰੈਲੀ 'ਚ ਵਿਧਾਨ ਸਭਾ ਹਲਕਾ ਪੱਟੀ ਤੋਂ ਅਕਾਲੀ ਦਲ ਦੇ ਜੂਝਾਰੂ ਆਗੂ ਤੇ ਵਰਕਰ ਵੱਡੀ ਗਿਣਤੀ 'ਚ ਸ਼ਿਰਕਤ ਕਰਨਗੇ ...
ਝਬਾਲ, 21 ਫਰਵਰੀ (ਸੁਖਦੇਵ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ 27 ਫਰਵਰੀ ਨੂੰ ਤਰਨ ਤਾਰਨ ਵਿਖੇ ਕੀਤੀ ਜਾ ਰਹੀ ਰੋਸ ਰੈਲੀ ਸਬੰਧੀ ਅਕਾਲੀ ਵਰਕਰਾਂ ਦਾ ਇਕੱਠ ਐਮਾ ਕਲਾਂ ਵਿਖੇ ਹੋਇਆ | ਇਸ ਮੌਕੇ ਵਰਕਰਾਂ ਨੂੰ ਰੈਲੀ ਸਬੰਧੀ ਲਾਮਬੰਦ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ...
ਤਰਨ ਤਾਰਨ, 21 ਫਰਵਰੀ (ਪਰਮਜੀਤ ਜੋਸ਼ੀ)-ਨੈਸ਼ਨਲ ਪਬਲਿਕ ਸਕੂਲ ਨੌਸ਼ਹਿਰਾ ਪੰਨੂਆਂ ਵਿਖੇ 12ਵੀਂ ਕਲਾਸ ਦੇ ਬੱਚਿਆਂ ਦੀ 'ਵਿਦਾਇਗੀ ਪਾਰਟੀ' ਬੜੇ ਹੀ ਸ਼ਾਨਦਾਰ ਢੰਗ ਨਾਲ 11ਵੀਂ ਕਲਾਸ ਦੇ ਵਿਦਿਆਰਥੀਆਂ ਨੇ ਦਿੱਤੀ, ਸਭ ਤੋਂ ਪਹਿਲਾਂ ਉਨ੍ਹਾਂ ਨੇ ਬੱਚਿਆਂ ਦਾ ਸਵਾਗਤ ਕੀਤਾ ...
ਸਰਾਏਾ ਅਮਾਨਤ ਖਾਂ, 21 ਫਰਵਰੀ (ਪ.ਪ.)-27 ਫਰਵਰੀ ਨੂੰ ਹੋਣ ਵਾਲੀ ਰੋਸ ਰੈਲੀ ਸਬੰਧੀ ਪਿੰਡ ਕਸੇਲ ਵਿਖੇ ਸਾਬਕਾ ਸੰਸਦੀ ਸਕੱਤਰ ਹਰਮੀਤ ਸਿੰਘ ਸੰਧੂ ਨੇ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਝੂਠ ਦੇ ਲਾਰੇ 'ਤੇ ਆਪਣੀ ਸਰਕਾਰ ਬਣਾਈ ਸੀ | ਇਸ ...
ਝਬਾਲ, 21 ਫਰਵਰੀ (ਸਰਬਜੀਤ ਸਿੰਘ)-ਪੁਰਾਤਨ ਇਤਿਹਾਸਕ ਸ਼ਿਵ ਮੰਦਰ ਕਸੇਲ ਤੇ ਝਬਾਲ ਵਿਖੇ ਸਥਿਤ ਪੁਰਾਤਨ ਸ਼ਿਵਾਲਾ ਮੰਦਰ ਰਾਜਾ ਹੀਰਾ ਸਿੰਘ ਵਿਖੇ ਮਹਾਂਸਿਵਰਾਤਰੀ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਸਮੇਂ ਝਬਾਲ ਮੰਦਰ ਵਿਖੇ ਜਾਣਕਾਰੀ ਦਿੰਦਿਆਂ ...
ਖਡੂਰ ਸਾਹਿਬ, 21 ਫਰਵਰੀ (ਰਸ਼ਪਾਲ ਸਿੰਘ ਕੁਲਾਰ)¸ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆਫ ਸਾਇੰਸ ਐਾਡ ਟ੍ਰੇਨਿੰਗ (ਪੀ.ਈ.ਟੀ./ਪੀ.ਐੱਮ.ਟੀ.) ਵਲੋਂ 12ਵੀਂ ਕਲਾਸ ਵਿਚ ਦਾਖ਼ਲੇ ਲਈ ਟੈਸਟ 1 ਮਾਰਚ 2020 ਨੂੰ ਸਵੇਰੇ 10 ਵਜੇ ਲਿਆ ਜਾਵੇਗਾ | ਇਸ ਟੈਸਟ ਵਿਚ ਗਿਆਰਵੀਂ ਵਿਚ ਪੜ੍ਹਦੇ ...
ਝਬਾਲ, 21 ਫਰਵਰੀ (ਸਰਬਜੀਤ ਸਿੰਘ)-ਸੀਨੀਅਰ ਆਗੂਆਂ ਗੱਜਣ ਸਿੰਘ ਸ਼ਾਹ, ਸਾਬਕਾ ਸਰਪੰਚ ਕੁੰਨਣ ਸਿੰਘ ਤੇ ਆੜਤੀ ਬਲਵੰਤ ਸਿੰਘ ਦੀ ਭੈਣ ਅਤੇ ਰੇਸ਼ਮ ਸਿੰਘ ਦੀ ਭੂਆ ਨਰਿੰਦਰ ਕੌਰ ਸ਼ੱਕਰੀ ਵਾਲੇ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਜਾਣ 'ਤੇ ਹਲਕਾ ਵਿਧਾਇਕ ਡਾ. ਧਰਮਬੀਰ ...
ਫਤਿਆਬਾਦ, 21 ਫਰਵਰੀ ( ਹਰਵਿੰਦਰ ਸਿੰਘ ਧੂੰਦਾ)¸ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਫਤਿਆਬਾਦ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ...
ਪੱਟੀ, 21 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)- ਬਿ੍ਟਿਸ਼ ਸਕੂਲ ਅਤੇ ਕਿਡਜ਼ੀ ਪ੍ਰੀ ਸਕੂਲ ਪੱਟੀ ਵਲੋਂ ਸਾਲਾਨਾ ਇਨਾਮ ਵੰਡ ਸਮਾਗਮ ਸਕੂਲ ਦੀ ਗਰਾਊਾਡ ਵਿਖੇ ਧੰੂਮਧਾਮ ਨਾਲ ਮਨਾਇਆ ਗਿਆ | ਐੱਸ.ਡੀ.ਐੱਮ. ਪੱਟੀ ਨਰਿੰਦਰ ਸਿੰਘ ਧਾਰੀਵਾਲ ਮੁੱਖ ਮਹਿਮਾਨ ਵਜ਼ੋ ਸ਼ਾਮਿਲ ...
ਸ਼ਾਹਬਾਜਪੁਰ, 21 ਫਰਵਰੀ (ਪ੍ਰਦੀਪ ਬੇਗੇਪੁਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਤਰਨ ਤਾਰਨ ਵਿਖੇ 27 ਫਰਵਰੀ ਨੂੰ ਹੋ ਰਹੀ ਰੋਸ ਰੈਲੀ ਸਬੰਧੀ ਸਰਕਲ ਜੀਉਬਾਲਾ ਹਲਕਾ ਖਡੂਰ ਸਾਹਿਬ ਦੇ ਪਿੰਡ ਸ਼ੇਖ ਵਿਖੇ ਰਣਜੀਤ ਸਿੰਘ ਰਾਣਾ ਸ਼ੇਖ ਦੇ ਗ੍ਰਹਿ ਵਿਖੇ ਸਮੂਹ ਅਕਾਲੀ ਦਲ ...
ਫਤਿਆਬਾਦ, 21 ਫਰਵਰੀ (ਹਰਵਿੰਦਰ ਸਿੰਘ ਧੂੰਦਾ)¸ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ 27 ਫਰਵਰੀ ਨੂੰ ਜੋ ਰੋਸ ਰੈਲੀ ਕੀਤੀ ਜਾ ਰਹੀ ਹੈ, ਦੇ ਸੰਦਰਭ 'ਚ ਪਿੰਡ ਵੇਈਪੂਈਾ ਵਿਖੇ ਸਾਬਕਾ ਜ਼ਿਲ੍ਹਾ ਪ੍ਰਧਾਨ ਇੰਚਾਰਜ ਹਲਕਾ ...
ਖਡੂਰ ਸਾਹਿਬ, 21 ਫਰਵਰੀ (ਰਸ਼ਪਾਲ ਸਿੰਘ ਕੁਲਾਰ)¸ਬਾਬਾ ਉੱਤਮ ਸਿੰਘ ਜੀ ਦੁਆਰਾ ਸਥਾਪਤ ਅਤੇ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਦੀ ਸਰਪ੍ਰਸਤੀ ਹੇਠ ਚਲ ਰਹੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਵਿਖੇ, ਕਾਲਜ ਦੇ ਸਾਇੰਸ ਵਿਭਾਗ ਵਲੋਂ ਇਕ 'ਸਾਇੰਸ ਪ੍ਰਦਰਸ਼ਨੀ' ਲਗਾਈ ...
ਚੋਹਲਾ ਸਾਹਿਬ, 21 ਫਰਵਰੀ (ਬਲਵਿੰਦਰ ਸਿੰਘ ਚੋਹਲਾ)-ਹਲਕਾ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਨਿਰਦੇਸ਼ਾਂ ਤਹਿਤ ਨਜ਼ਦੀਕੀ ਪਿੰਡ ਰੱਤੋਕੇ ਵਿਖੇ ਰਵਿੰਦ ਸਿੰਘ ਸੈਂਟੀ ਚੇਅਰਮੈਨ ਮਾਰਕੀਟ ਕਮੇਟੀ ਨੌਸ਼ਹਿਰਾ ਪੰਨੂਆਂ ਵਲੋਂ ਏਥੋਂ ਦੇ ਸਰਕਾਰੀ ਸਕੂਲ ...
ਖਡੂਰ ਸਾਹਿਬ, 21 ਫਰਵਰੀ (ਰਸ਼ਪਾਲ ਸਿੰਘ ਕੁਲਾਰ)-ਅਕਾਲੀ ਦਲ ਵਲੋਂ 27 ਫਰਵਰੀ ਨੂੰ ਤਰਨ ਤਾਰਨ ਦੀ ਦਾਣਾ ਮੰਡੀ ਵਿਚ ਕੈਪਟਨ ਸਰਕਾਰ ਦੇ ਲੋਕ ਵਿਰੋਧੀ ਫ਼ੈਸਲਿਆਂ ਦੇ ਵਿਰੋਧ ਵਿਚ ਪਾਰਟੀ ਸੁਪਰੀਮੋ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਕਰਵਾਈ ...
ਤਰਨ ਤਾਰਨ, 21 ਫਰਵਰੀ (ਹਰਿੰਦਰ ਸਿੰਘ)-ਯੁਵਾ ਕਾਰਜ ਅਤੇ ਖੇਡ ਮੰਤਰਾਲਿਆ ਭਾਰਤ ਸਰਕਾਰ ਦੇ ਨਹਿਰੂ ਯੁਵਾ ਕੇਂਦਰ ਸੰਗਠਨ ਦੇ ਸਟੇਟ ਡਾਇਰੈਕਟਰ ਸੁਖਦੇਵ ਸਿੰਘ ਵਿਰਕ ਅਤੇ ਡਿਪਟੀ ਡਾਇਰੈਕਟਰ ਸੁਰਿੰਦਰ ਸੈਨੀ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾ ਅਨੁਸਾਰ ਆਰਟਿਸਟ ...
ਖਡੂਰ ਸਾਹਿਬ, 21 ਫਰਵਰੀ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਨੰਬਰਦਾਰ ਯੂਨੀਅਨ (643) ਸਮਰਾ ਗਰੁੱਪ ਵਲੋਂ ਮਾਣਭੱਤੇ ਵਿਚ ਵਾਧਾ ਕਰਨ 'ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ ਅਤੇ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX